ਤਾਜਾ ਖ਼ਬਰਾਂ


ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  1 day ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  1 day ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  1 day ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  1 day ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  1 day ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  1 day ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  1 day ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  1 day ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
2022 'ਚ 15,000 ਤੋਂ ਵੱਧ ਹੋ ਗਏ ਨੇ ਅੰਗਦਾਨ ਦੇ ਮਾਮਲੇ-ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2013 ਵਿਚ ਦੇਸ਼ ਵਿਚ ਅੰਗ ਦਾਨ ਦੇ 5,000 ਤੋਂ ਘੱਟ ਮਾਮਲੇ ਸਨ, ਪਰ 2022 ਵਿਚ ਇਹ ਵੱਧ ਕੇ 15,000 ਤੋਂ ਵੱਧ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  1 day ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  1 day ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553

ਮਾਨਸਾ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਨੇ 6 ਘੰਟੇ ਰੇਲਾਂ ਦਾ ਚੱਕਾ ਕੀਤਾ ਜਾਮ

ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 18 ਅਕਤੂਬਰ - ਲਖੀਮਪੁਰ ਖੀਰੀ 'ਚ ਸ਼ਾਂਤਮਈ ਪ੍ਰਦਰਸ਼ਨ ਕਰ ਕੇ ਘਰਾਂ ਨੂੰ ਵਾਪਸ ਜਾ ਰਹੇ ਕਿਸਾਨਾਂ 'ਤੇ ਗੱਡੀਆਂ ਚੜ੍ਹਾ ਕੇ ਕਤਲ ਕਰਨ ਦੇ ਰੋਸ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ...

ਪੂਰੀ ਖ਼ਬਰ »

ਪੁਲਿਸ ਭਰਤੀ ਲਈ ਮੁਫ਼ਤ ਸਰੀਰਕ ਸਿਖਲਾਈ ਦਿੱਤੀ ਜਾਵੇਗੀ

ਮਾਨਸਾ, 18 ਅਕਤੂਬਰ (ਵਿ.ਪ੍ਰਤੀ.) - ਮਾਨਸਾ, ਸੰਗਰੂਰ ਅਤੇ ਬਰਨਾਲਾ ਜ਼ਿਲਿ੍ਹਆਂ ਦੇ ਜਿਹੜੇ ਨੌਜਵਾਨਾਂ (ਲੜਕੇ/ਲੜਕੀਆਂ) ਨੇ ਪੰਜਾਬ ਪੁਲਿਸ ਸਿਪਾਹੀ ਦਾ ਲਿਖਤੀ ਪੇਪਰ ਦਿੱਤਾ ਹੋਇਆ ਹੈ, ਨੂੰ ਜ਼ਿਲ੍ਹੇ ਦੇ ਪਿੰਡ ਬੋੜਾਵਾਲ ਵਿਖੇ ਸੀ-ਪਾਈਟ ਕੈਂਪ 'ਚ ਮੁਫ਼ਤ ਸਰੀਰਕ ...

ਪੂਰੀ ਖ਼ਬਰ »

ਚੋਣਾਂ ਬੈਲਟ ਪੇਪਰਾਂ ਰਾਹੀਂ ਕਰਵਾਉਣ ਦੀ ਮੰਗ

ਮਾਨਸਾ, 18 ਅਕਤੂਬਰ (ਸ.ਰਿ.) - ਸਥਾਨਕ ਬਾਮਸੇਫ ਇਕਾਈ ਵਲੋਂ ਲਾਲ ਚੰਦ ਦੀ ਅਗਵਾਈ 'ਚ ਰਾਸ਼ਟਰਪਤੀ ਦੇ ਨਾਂਅ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਓ.ਬੀ.ਸੀ. ਵਰਗ ਦੀ ਜਾਤੀ ਆਧਾਰਿਤ ਜਨਗਣਨਾ ਕੀਤੀ ਜਾਵੇ, ਖੇਤੀ ਸਬੰਧੀ ਤਿੰਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਜ਼ਖਮੀ

ਭੀਖੀ, 18 ਅਕਤੂਬਰ (ਸਿੱਧੂ)- ਭੀਖੀ ਨੇੜੇ ਸੁਨਾਮ-ਪਟਿਆਲਾ ਰੋਡ 'ਤੇ ਵਾਪਰੇ ਇੱਕ ਸੜਕ ਹਾਦਸੇ ਵਿਚ 2 ਨੌਜਵਾਨਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਿਰਾਸਤ ਢਾਬੇ ਦੇ ਕੋਲ ਇੱਕ ਮੋਟਰਸਾਈਕਲ ਅਤੇ ਕੈਂਟਰ ਦੀ ਟੱਕਰ ਹੋਣ ਨਾਲ ਗਗਨ ਪੁੱਤਰ ਸੋਨੀ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਖੇਤੀਬਾੜੀ ਸੰਦਾਂ ਦੀ ਚੋਰੀ ਕਰਨ ਵਾਲੇ 4 ਮੁਲਜ਼ਮ ਕਾਬੂ

ਮਾਨਸਾ, 18 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਡਾ. ਸੰਦੀਪ ਕੁਮਾਰ ਗਰਗ ਐਸ.ਐਸ.ਪੀ. ਮਾਨਸਾ ਦੀ ਅਗਵਾਈ 'ਚ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਦੇ ਚੱਲਦਿਆਂ ਖੇਤਾਂ 'ਚੋਂ ਖੇਤੀਬਾੜੀ ਸੰਦਾਂ ਦੀ ਚੋਰੀ ਕਰਨ ਵਾਲੇ 4 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਨ੍ਹਾਂ ਕੋਲੋਂ ਟਰੈਕਟਰ ਸੋਨਾਲੀਕਾ, 2 ਰੋਟਾਵੇਟਰ, 2 ਸੈੱਟ ਤਵੀਆਂ, 3 ਲੋਹੇ ਦੇ ਹਲ, ਡਰਿੱਲ ਆਦਿ ਸੰਦ ਬਰਾਮਦ ਕੀਤੇ ਗਏ ਹਨ | ਬਰਾਮਦ ਕੀਤੇ ਸਾਮਾਨ ਦੀ ਕੀਮਤ 7 ਲੱਖ ਰੁਪਏ ਤੋਂ ਵਧੇਰੇ ਦੱਸੀ ਜਾਂਦੀ ਹੈ | ਗੁਰਸ਼ਰਨਜੀਤ ਸਿੰਘ ਸੰਧੂ ਡੀ.ਐਸ.ਪੀ. ਸਬ ਡਵੀਜ਼ਨ ਮਾਨਸਾ ਨੇ ਜਾਰੀ ਪ੍ਰੈੱਸ ਨੋਟ 'ਚ ਦੱਸਿਆ ਕਿ ਥਾਣਾ ਭੀਖੀ ਦੇ ਮੁੱਖ ਅਫ਼ਸਰ ਜਸਜਯੋਤ ਸਿੰਘ ਪੀ.ਪੀ.ਐਸ. (ਅੰਡਰ ਸਿਖਲਾਈ) ਦੀ ਅਗਵਾਈ 'ਚ ਬਲਵੀਰ ਸਿੰਘ ਉਰਫ਼ ਬੱਬੀ, ਗੁਰਤੇਜ ਸਿੰਘ, ਮਨਿੰਦਰ ਸਿੰਘ, ਜਸਵੀਰ ਸਿੰਘ ਵਾਸੀਅਨ ਪੱਖੋਂ ਕਲਾਂ (ਬਰਨਾਲਾ) ਨੂੰ ਦਬੋਚ ਕੇ ਉਕਤ ਸਾਮਾਨ ਬਰਾਮਦ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਦਲਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਫਫੜੇ ਭਾਈਕੇ ਨੇ ਬਿਆਨ ਲਿਖਵਾਇਆ ਸੀ ਕਿ ਉਸ ਦੇ ਖੇਤ 'ਚੋਂ ਨਾਮਾਲੂਮ ਵਿਅਕਤੀ ਹਲ ਚੋਰੀ ਕਰ ਕੇ ਲੈ ਗਏ ਹਨ | ਥਾਣਾ ਮੁਖੀ ਤੋਂ ਇਲਾਵਾ ਟੀਮ 'ਚ ਸ਼ਾਮਿਲ ਥਾਣੇਦਾਰ ਬਲਵਿੰਦਰ ਸਿੰਘ, ਹੌਲਦਾਰ ਹਰਪ੍ਰੀਤ ਸਿੰਘ ਤੇ ਕਾਂਸਟੇਬਲ ਹਰਬੰਸ ਸਿੰਘ ਨੇ ਮਾਮਲੇ ਦੀ ਵਿਗਿਆਨਿਕ ਤਰੀਕੇ ਨਾਲ ਤਫ਼ਤੀਸ਼ ਕਰ ਕੇ 24 ਘੰਟਿਆਂ ਦੇ ਅੰਦਰ ਹੀ ਮੁਕੱਦਮਾ ਟਰੇਸ ਕਰ ਲਿਆ | ਡੀ.ਐਸ.ਪੀ. ਅਨੁਸਾਰ ਕਥਿਤ ਦੋਸ਼ੀਆਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ, ਤੋਂ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |

ਖ਼ਬਰ ਸ਼ੇਅਰ ਕਰੋ

 

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਬੁਢਲਾਡਾ, 18 ਅਕਤੂਬਰ (ਰਾਹੀ) - ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਸਰਕਲ ਪ੍ਰਧਾਨ ਭਗਵਾਨ ਸਿੰਘ ਭਾਟੀਆਂ ਦੀ ਅਗਵਾਈ ਹੇਠ ਹੋਈ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਭਾਨ ਸਿੰਘ ਮਹਿਲ ਅਤੇ ਸੀਨੀਅਰ ਆਗੂ ਦੇਸ ਰਾਜ ਮੰਘਾਣੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਾਰਟੀ ਦੀ ਵਿਚਾਰਧਾਰਾ ਅਤੇ ਸਿਹਤ ਸਬੰਧੀ ਗਾਰੰਟੀ ਬਾਰੇ 'ਆਪ' ਵਲੋਂ ਪੋਸਟਰ ਮੁਹਿੰਮ ਸ਼ੁਰੂ

ਲਹਿਰਾ ਮੁਹੱਬਤ, 18 ਅਕਤੂਬਰ (ਭੀਮ ਸੈਨ ਹਦਵਾਰੀਆ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਵਾਸੀਆਂ ਲਈ ਕੀਤੇ ਐਲਾਨਾਂ ਤੋਂ ਇਲਾਵਾ ਪਾਰਟੀ ਦੀ ਵਿਚਾਰਧਾਰਾ ਅਤੇ ਸਿਹਤ ਸਬੰਧੀ ਦਿੱਤੀ ਗਾਰੰਟੀ ਬਾਰੇ ਲੋਕਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 19363 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ

ਮਾਨਸਾ, 18 ਅਕਤੂਬਰ (ਸ.ਰਿ.)- ਜ਼ਿਲ੍ਹੇ ਅੰਦਰ ਵੱਖ ਵੱਖ ਖ਼ਰੀਦ ਏਜੰਸੀਆਂ ਵਲੋਂ ਬੀਤੀ ਸ਼ਾਮ ਤੱਕ 19363 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ 24564 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜ਼ਰੂਰੀ ਨੁਕਤੇ ਦੱਸੇ

ਸਰਦੂਲਗੜ੍ਹ, 18 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ) - ਖੇਤੀ ਵਿਗਿਆਨ ਕੇਂਦਰ ਮਾਨਸਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸਰਦੂਲਗੜ੍ਹ ਵਲੋਂ ਆਪਸੀ ਸਹਿਯੋਗ ਨਾਲ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਜ਼ਰੂਰੀ ਨੁਕਤੇ, ਹਾੜ੍ਹੀ ਰੁੱਤ ਦੀਆਂ ਫ਼ਸਲਾਂ ਦੇ ...

ਪੂਰੀ ਖ਼ਬਰ »

ਹਲਕੀ ਕਿਣ-ਮਿਣ ਕਾਰਨ ਰੁਕੀ ਝੋਨੇ ਦੀ ਵਾਢੀ

ਬਰੇਟਾ, 18 ਅਕਤੂਬਰ (ਪਾਲ ਸਿੰਘ ਮੰਡੇਰ) - ਪਿਛਲੇ ਦਿਨ ਤੋਂ ਖ਼ਰਾਬ ਮੌਸਮ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵੀ ਵਧੀਆਂ ਰਹੀਆਂ ਕਿਉਂਕਿ ਝੋਨੇ ਤੇ ਨਰਮੇ ਦੀ ਫ਼ਸਲ ਪੂਰੀ ਤਰਾਂ ਪੱਕ ਕੇ ਤਿਆਰ ਹੋ ਚੁੱਕੀ ਹੈ | ਗੁਲਾਬੀ ਸੁੰਡੀ ਦੇ ਹਮਲੇ ਤੋਂ ਥੋੜ੍ਹਾ ਬਹੁਤਾ ਬਚੇ ਨਰਮੇ ਦੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਖ਼ਰੀਦ ਕੇਂਦਰਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਬੁਢਲਾਡਾ, 18 ਅਕਤੂਬਰ (ਸਵਰਨ ਸਿੰਘ ਰਾਹੀ) - ਮਾਰਕਿਟ ਕਮੇਟੀ ਬੁਢਲਾਡਾ ਅਧੀਨ ਪੈਂਦੇ ਖ਼ਰੀਦ ਕੇਂਦਰਾਂ 'ਤੇ ਦਿਨ ਪ੍ਰਤੀ ਦਿਨ ਝੋਨੇ ਦੀ ਆਮਦ ਵਧਦੀ ਜਾਂਦੀ ਹੈ, ਜਿਸ ਲਈ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਚੇਅਰਮੈਨ ਖੇਮ ਸਿੰਘ ਜਟਾਣਾ ਅਤੇ ਸੂਬੇਦਾਰ ਭੋਲਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਦਮਨਪ੍ਰੀਤ ਕੌਰ ਨੇ ਆਈਲੈਟਸ 'ਚੋਂ 7 ਬੈਂਡ ਲਏ

ਮਾਨਸਾ, 18 ਅਕਤੂਬਰ (ਸ.ਰਿ.) - ਸਥਾਨਕ ਮੈਕਰੋ ਗਲੋਬਲ ਦੇ ਵਿਦਿਆਰਥਣ ਦਮਨਪ੍ਰੀਤ ਕੌਰ ਪੁੱਤਰੀ ਸੇਵਕ ਸਿੰਘ ਵਾਸੀ ਰੱਲਾ ਨੇ ਆਈਲੈਟਸ 'ਚੋਂ ਓਵਰਆਲ 7 ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਲਿਆ ਹੈ | ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਵਿਦਿਆਰਥਣ ...

ਪੂਰੀ ਖ਼ਬਰ »

ਮਗਨਰੇਗਾ ਸਕੀਮ ਅਧੀਨ ਵੱਖ-ਵੱਖ ਸਥਾਈ ਸੰਪਤੀਆਂ ਦਾ ਨਿਰਮਾਣ ਜਾਰੀ

ਮਾਨਸਾ, 18 ਅਕਤੂਬਰ (ਸਟਾਫ਼ ਰਿਪੋਰਟਰ) - ਜ਼ਿਲ੍ਹਾ ਮਾਨਸਾ 'ਚ ਮਗਨਰੇਗਾ ਸਕੀਮ ਅਧੀਨ ਸਥਾਈ ਸੰਪਤੀਆਂ ਦੇ ਨਿਰਮਾਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਵਿੱਦਿਆ ਭਾਰਤੀ ਸਕੂਲ 'ਚ ਇਕ ਰੋਜ਼ਾ ਕੈਂਪ ਲਗਾਇਆ

ਮਾਨਸਾ, 18 ਅਕਤੂਬਰ (ਧਾਲੀਵਾਲ)- ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਸਕੂਲ 'ਚ ਐਨ.ਐਸ.ਐਸ. ਵਲੰਟੀਅਰਜ਼ ਵਲੋਂ ਇੱਕ ਰੋਜ਼ਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਦੀ ਸਫ਼ਾਈ ਕੀਤੀ ਗਈ ਅਤੇ ਬੂਟੇ ਆਦਿ ਲਗਾਏ ਗਏ | ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ ਜਾਵੇ - ਵਧੀਕ ਡਿਪਟੀ ਕਮਿਸ਼ਨਰ

ਮਾਨਸਾ, 18 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਚੋਣਾਂ-2022 ਦੇ ਸਬੰਧ 'ਚ ਜ਼ਿਲ੍ਹਾ ਮਾਨਸਾ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਵੋਟਰ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਨਾ ਕਰਨ 'ਤੇ ਕਿਸਾਨਾਂ ਨੇ ਸੜਕ ਜਾਮ ਕਰ ਕੇ ਲਗਾਇਆ ਧਰਨਾ

ਸਰਦੂਲਗੜ੍ਹ, 18 ਅਕਤੂਬਰ (ਜੀ.ਐਮ.ਅਰੋੜਾ) - ਪਿੰਡ ਕਰੰਡੀ ਵਿਖੇ ਬਣੇ ਖ਼ਰੀਦ ਕੇਂਦਰ ਵਿਚ ਪਨਸਪ ਅਧਿਕਾਰੀ ਵਲੋਂ ਝੋਨੇ ਦੀ ਖ਼ਰੀਦ ਨਾ ਕਰਨ ਦੇ ਦੋਸ਼ ਲਗਾਉਂਦਿਆਂ ਕਿਸਾਨਾਂ ਨੇ ਕਰੰਡੀ ਵਿਖੇ ਸਰਦੂਲਗੜ੍ਹ ਤੋਂ ਡਿੰਗ ਰੋਡ ਜਾਣ ਵਾਲੀ ਸੜਕ 'ਤੇ 2 ਘੰਟੇ ਧਰਨਾ ਲਗਾ ਕੇ ...

ਪੂਰੀ ਖ਼ਬਰ »

ਬੀ.ਐਸ.ਐਫ਼. ਦਾ ਘੇਰਾ ਵਧਾਉਣ ਦੇ ਰੋਸ 'ਚ ਕੇਂਦਰੀ ਗ੍ਰਹਿ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਫੂਕੇ

ਮਾਨਸਾ, 18 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਪੰਜਾਬ 'ਚ ਸੀਮਾ ਸੁਰੱਖਿਆ ਬਲ ਦਾ ਸਰਹੱਦੀ ਖੇਤਰ ਦੇ ਨੇੜੇ ਘੇਰਾ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਕਰਨ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਵਲੋਂ ਸਥਾਨਕ ਸ਼ਹਿਰ 'ਚ ਰੋਸ ਪ੍ਰਗਟ ਕਰਨ ਉਪਰੰਤ ਕੇਂਦਰੀ ਗ੍ਰਹਿ ...

ਪੂਰੀ ਖ਼ਬਰ »

ਬੋਹਾ ਤੋਂ ਸੈਦੇਵਾਲਾ-ਬਰੇਟਾ ਬੱਸਾਂ ਚਲਾਉਣ ਦੀ ਮੰਗ

ਬੋਹਾ, 18 ਅਕਤੂਬਰ (ਪ.ਪ.) - ਨਜ਼ਦੀਕੀ ਪਿੰਡ ਸੈਦੇਵਾਲਾ ਵਿਖੇ ਗੁਰਦੁਆਰਾ ਪਾਹਿਨ ਸਾਹਿਬ ਸੱਚੀ ਮੰਜੀ ਵਿਖੇ ਗੁਰੂ ਅਮਰਦਾਸ ਜੀ ਦੇ ਜੋੜੇ ਦੇ ਦਰਸ਼ਨ ਕਰਨ ਅਤੇ ਨਤਮਸਤਕ ਹੋਣ ਲਈ ਦੂਰ ਦੁਰਾਡੇ ਤੋਂ ਵੱਡੀ ਗਿਣਤੀ ਸ਼ਰਧਾਲੂ ਹਰ ਰੋਜ਼ ਇਥੇ ਆਉਂਦੇ ਰਹਿੰਦੇ ਹਨ ਪਰ ਬੱਸ ਸੇਵਾ ...

ਪੂਰੀ ਖ਼ਬਰ »

ਪਟਾਕੇ ਵੇਚਣ ਲਈ ਸੇਵਾ ਕੇਂਦਰਾਂ 'ਚ ਦਿੱਤੀਆਂ ਜਾਣ ਦਰਖ਼ਾਸਤਾਂ

ਮਾਨਸਾ, 18 ਅਕਤੂਬਰ (ਸ.ਰਿ.) - ਪਟਾਕੇ ਵੇਚਣ ਲਈ ਆਰਜ਼ੀ ਆਗਿਆ ਲੈਣ ਸਬੰਧੀ ਹੁਣ ਸੇਵਾ ਕੇਂਦਰਾਂ ਵਿਚ ਵੀ ਦਰਖ਼ਾਸਤਾਂ ਦਿੱਤੀਆਂ ਜਾ ਸਕਦੀਆਂ ਹਨ | ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਦੱਸਿਆ ਕਿ ਇਹ ਸਰਵਿਸ ਸੇਵਾ ਕੇਂਦਰਾਂ ਵਿਚ ਪ੍ਰਾਰਥੀ ਵਲੋਂ ਆਫ਼-ਲਾਈਨ ਮੋਡ ਵਿਚ ਵੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX