ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  58 minutes ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  about 2 hours ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  about 4 hours ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  about 4 hours ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  about 5 hours ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  about 6 hours ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  about 6 hours ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 6 hours ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  about 7 hours ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 7 hours ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 minute ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  about 8 hours ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  about 8 hours ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  about 8 hours ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  about 8 hours ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  about 9 hours ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  about 9 hours ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  about 9 hours ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  about 9 hours ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  about 9 hours ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  about 10 hours ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  about 10 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  about 10 hours ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  about 10 hours ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਕੱਤਕ ਸੰਮਤ 553

ਮਾਨਸਾ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਨੇ 6 ਘੰਟੇ ਰੇਲਾਂ ਦਾ ਚੱਕਾ ਕੀਤਾ ਜਾਮ

ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 18 ਅਕਤੂਬਰ - ਲਖੀਮਪੁਰ ਖੀਰੀ 'ਚ ਸ਼ਾਂਤਮਈ ਪ੍ਰਦਰਸ਼ਨ ਕਰ ਕੇ ਘਰਾਂ ਨੂੰ ਵਾਪਸ ਜਾ ਰਹੇ ਕਿਸਾਨਾਂ 'ਤੇ ਗੱਡੀਆਂ ਚੜ੍ਹਾ ਕੇ ਕਤਲ ਕਰਨ ਦੇ ਰੋਸ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ...

ਪੂਰੀ ਖ਼ਬਰ »

ਪੁਲਿਸ ਭਰਤੀ ਲਈ ਮੁਫ਼ਤ ਸਰੀਰਕ ਸਿਖਲਾਈ ਦਿੱਤੀ ਜਾਵੇਗੀ

ਮਾਨਸਾ, 18 ਅਕਤੂਬਰ (ਵਿ.ਪ੍ਰਤੀ.) - ਮਾਨਸਾ, ਸੰਗਰੂਰ ਅਤੇ ਬਰਨਾਲਾ ਜ਼ਿਲਿ੍ਹਆਂ ਦੇ ਜਿਹੜੇ ਨੌਜਵਾਨਾਂ (ਲੜਕੇ/ਲੜਕੀਆਂ) ਨੇ ਪੰਜਾਬ ਪੁਲਿਸ ਸਿਪਾਹੀ ਦਾ ਲਿਖਤੀ ਪੇਪਰ ਦਿੱਤਾ ਹੋਇਆ ਹੈ, ਨੂੰ ਜ਼ਿਲ੍ਹੇ ਦੇ ਪਿੰਡ ਬੋੜਾਵਾਲ ਵਿਖੇ ਸੀ-ਪਾਈਟ ਕੈਂਪ 'ਚ ਮੁਫ਼ਤ ਸਰੀਰਕ ...

ਪੂਰੀ ਖ਼ਬਰ »

ਚੋਣਾਂ ਬੈਲਟ ਪੇਪਰਾਂ ਰਾਹੀਂ ਕਰਵਾਉਣ ਦੀ ਮੰਗ

ਮਾਨਸਾ, 18 ਅਕਤੂਬਰ (ਸ.ਰਿ.) - ਸਥਾਨਕ ਬਾਮਸੇਫ ਇਕਾਈ ਵਲੋਂ ਲਾਲ ਚੰਦ ਦੀ ਅਗਵਾਈ 'ਚ ਰਾਸ਼ਟਰਪਤੀ ਦੇ ਨਾਂਅ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਓ.ਬੀ.ਸੀ. ਵਰਗ ਦੀ ਜਾਤੀ ਆਧਾਰਿਤ ਜਨਗਣਨਾ ਕੀਤੀ ਜਾਵੇ, ਖੇਤੀ ਸਬੰਧੀ ਤਿੰਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਜ਼ਖਮੀ

ਭੀਖੀ, 18 ਅਕਤੂਬਰ (ਸਿੱਧੂ)- ਭੀਖੀ ਨੇੜੇ ਸੁਨਾਮ-ਪਟਿਆਲਾ ਰੋਡ 'ਤੇ ਵਾਪਰੇ ਇੱਕ ਸੜਕ ਹਾਦਸੇ ਵਿਚ 2 ਨੌਜਵਾਨਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਿਰਾਸਤ ਢਾਬੇ ਦੇ ਕੋਲ ਇੱਕ ਮੋਟਰਸਾਈਕਲ ਅਤੇ ਕੈਂਟਰ ਦੀ ਟੱਕਰ ਹੋਣ ਨਾਲ ਗਗਨ ਪੁੱਤਰ ਸੋਨੀ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਖੇਤੀਬਾੜੀ ਸੰਦਾਂ ਦੀ ਚੋਰੀ ਕਰਨ ਵਾਲੇ 4 ਮੁਲਜ਼ਮ ਕਾਬੂ

ਮਾਨਸਾ, 18 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਡਾ. ਸੰਦੀਪ ਕੁਮਾਰ ਗਰਗ ਐਸ.ਐਸ.ਪੀ. ਮਾਨਸਾ ਦੀ ਅਗਵਾਈ 'ਚ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਦੇ ਚੱਲਦਿਆਂ ਖੇਤਾਂ 'ਚੋਂ ਖੇਤੀਬਾੜੀ ਸੰਦਾਂ ਦੀ ਚੋਰੀ ਕਰਨ ਵਾਲੇ 4 ਕਥਿਤ ਦੋਸ਼ੀਆਂ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਬੁਢਲਾਡਾ, 18 ਅਕਤੂਬਰ (ਰਾਹੀ) - ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਸਰਕਲ ਪ੍ਰਧਾਨ ਭਗਵਾਨ ਸਿੰਘ ਭਾਟੀਆਂ ਦੀ ਅਗਵਾਈ ਹੇਠ ਹੋਈ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਭਾਨ ਸਿੰਘ ਮਹਿਲ ਅਤੇ ਸੀਨੀਅਰ ਆਗੂ ਦੇਸ ਰਾਜ ਮੰਘਾਣੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਾਰਟੀ ਦੀ ਵਿਚਾਰਧਾਰਾ ਅਤੇ ਸਿਹਤ ਸਬੰਧੀ ਗਾਰੰਟੀ ਬਾਰੇ 'ਆਪ' ਵਲੋਂ ਪੋਸਟਰ ਮੁਹਿੰਮ ਸ਼ੁਰੂ

ਲਹਿਰਾ ਮੁਹੱਬਤ, 18 ਅਕਤੂਬਰ (ਭੀਮ ਸੈਨ ਹਦਵਾਰੀਆ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਵਾਸੀਆਂ ਲਈ ਕੀਤੇ ਐਲਾਨਾਂ ਤੋਂ ਇਲਾਵਾ ਪਾਰਟੀ ਦੀ ਵਿਚਾਰਧਾਰਾ ਅਤੇ ਸਿਹਤ ਸਬੰਧੀ ਦਿੱਤੀ ਗਾਰੰਟੀ ਬਾਰੇ ਲੋਕਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 19363 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ

ਮਾਨਸਾ, 18 ਅਕਤੂਬਰ (ਸ.ਰਿ.)- ਜ਼ਿਲ੍ਹੇ ਅੰਦਰ ਵੱਖ ਵੱਖ ਖ਼ਰੀਦ ਏਜੰਸੀਆਂ ਵਲੋਂ ਬੀਤੀ ਸ਼ਾਮ ਤੱਕ 19363 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ 24564 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜ਼ਰੂਰੀ ਨੁਕਤੇ ਦੱਸੇ

ਸਰਦੂਲਗੜ੍ਹ, 18 ਅਕਤੂਬਰ (ਪ੍ਰਕਾਸ਼ ਸਿੰਘ ਜ਼ੈਲਦਾਰ) - ਖੇਤੀ ਵਿਗਿਆਨ ਕੇਂਦਰ ਮਾਨਸਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸਰਦੂਲਗੜ੍ਹ ਵਲੋਂ ਆਪਸੀ ਸਹਿਯੋਗ ਨਾਲ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਜ਼ਰੂਰੀ ਨੁਕਤੇ, ਹਾੜ੍ਹੀ ਰੁੱਤ ਦੀਆਂ ਫ਼ਸਲਾਂ ਦੇ ...

ਪੂਰੀ ਖ਼ਬਰ »

ਹਲਕੀ ਕਿਣ-ਮਿਣ ਕਾਰਨ ਰੁਕੀ ਝੋਨੇ ਦੀ ਵਾਢੀ

ਬਰੇਟਾ, 18 ਅਕਤੂਬਰ (ਪਾਲ ਸਿੰਘ ਮੰਡੇਰ) - ਪਿਛਲੇ ਦਿਨ ਤੋਂ ਖ਼ਰਾਬ ਮੌਸਮ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵੀ ਵਧੀਆਂ ਰਹੀਆਂ ਕਿਉਂਕਿ ਝੋਨੇ ਤੇ ਨਰਮੇ ਦੀ ਫ਼ਸਲ ਪੂਰੀ ਤਰਾਂ ਪੱਕ ਕੇ ਤਿਆਰ ਹੋ ਚੁੱਕੀ ਹੈ | ਗੁਲਾਬੀ ਸੁੰਡੀ ਦੇ ਹਮਲੇ ਤੋਂ ਥੋੜ੍ਹਾ ਬਹੁਤਾ ਬਚੇ ਨਰਮੇ ਦੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਖ਼ਰੀਦ ਕੇਂਦਰਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਬੁਢਲਾਡਾ, 18 ਅਕਤੂਬਰ (ਸਵਰਨ ਸਿੰਘ ਰਾਹੀ) - ਮਾਰਕਿਟ ਕਮੇਟੀ ਬੁਢਲਾਡਾ ਅਧੀਨ ਪੈਂਦੇ ਖ਼ਰੀਦ ਕੇਂਦਰਾਂ 'ਤੇ ਦਿਨ ਪ੍ਰਤੀ ਦਿਨ ਝੋਨੇ ਦੀ ਆਮਦ ਵਧਦੀ ਜਾਂਦੀ ਹੈ, ਜਿਸ ਲਈ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਚੇਅਰਮੈਨ ਖੇਮ ਸਿੰਘ ਜਟਾਣਾ ਅਤੇ ਸੂਬੇਦਾਰ ਭੋਲਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਦਮਨਪ੍ਰੀਤ ਕੌਰ ਨੇ ਆਈਲੈਟਸ 'ਚੋਂ 7 ਬੈਂਡ ਲਏ

ਮਾਨਸਾ, 18 ਅਕਤੂਬਰ (ਸ.ਰਿ.) - ਸਥਾਨਕ ਮੈਕਰੋ ਗਲੋਬਲ ਦੇ ਵਿਦਿਆਰਥਣ ਦਮਨਪ੍ਰੀਤ ਕੌਰ ਪੁੱਤਰੀ ਸੇਵਕ ਸਿੰਘ ਵਾਸੀ ਰੱਲਾ ਨੇ ਆਈਲੈਟਸ 'ਚੋਂ ਓਵਰਆਲ 7 ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਲਿਆ ਹੈ | ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਵਿਦਿਆਰਥਣ ...

ਪੂਰੀ ਖ਼ਬਰ »

ਮਗਨਰੇਗਾ ਸਕੀਮ ਅਧੀਨ ਵੱਖ-ਵੱਖ ਸਥਾਈ ਸੰਪਤੀਆਂ ਦਾ ਨਿਰਮਾਣ ਜਾਰੀ

ਮਾਨਸਾ, 18 ਅਕਤੂਬਰ (ਸਟਾਫ਼ ਰਿਪੋਰਟਰ) - ਜ਼ਿਲ੍ਹਾ ਮਾਨਸਾ 'ਚ ਮਗਨਰੇਗਾ ਸਕੀਮ ਅਧੀਨ ਸਥਾਈ ਸੰਪਤੀਆਂ ਦੇ ਨਿਰਮਾਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਵਿੱਦਿਆ ਭਾਰਤੀ ਸਕੂਲ 'ਚ ਇਕ ਰੋਜ਼ਾ ਕੈਂਪ ਲਗਾਇਆ

ਮਾਨਸਾ, 18 ਅਕਤੂਬਰ (ਧਾਲੀਵਾਲ)- ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਸਕੂਲ 'ਚ ਐਨ.ਐਸ.ਐਸ. ਵਲੰਟੀਅਰਜ਼ ਵਲੋਂ ਇੱਕ ਰੋਜ਼ਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਦੀ ਸਫ਼ਾਈ ਕੀਤੀ ਗਈ ਅਤੇ ਬੂਟੇ ਆਦਿ ਲਗਾਏ ਗਏ | ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ ਜਾਵੇ - ਵਧੀਕ ਡਿਪਟੀ ਕਮਿਸ਼ਨਰ

ਮਾਨਸਾ, 18 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਚੋਣਾਂ-2022 ਦੇ ਸਬੰਧ 'ਚ ਜ਼ਿਲ੍ਹਾ ਮਾਨਸਾ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਵੋਟਰ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ਸਵੀਪ ਕੋਰ ਕਮੇਟੀ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ. ਉਪਕਾਰ ਸਿੰਘ ਨੇ ਕੀਤੀ | ਉਨ੍ਹਾਂ ਕਿਹਾ ਕਿ ਹਾਲੇ ਤੱਕ ਵੋਟ ਬਣਵਾਉਣ ਤੋਂ ਵਾਂਝੇ ਨਾਗਰਿਕਾਂ ਨੂੰ ਚੋਣ ਕਮਿਸ਼ਨ ਵਲੋਂ ਜਾਰੀ ਵਿਸ਼ੇਸ਼ ਸੁਧਾਈ ਪ੍ਰੋਗਰਾਮ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟਾਂ ਬਣਵਾਉਣ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਵੋਟ ਬਣਵਾਉਣ, ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ, ਹੈਲਪ ਲਾਈਨ ਨੰਬਰ 1950, ਵੋਟਰ ਹੈਲਪ ਲਾਈਨ ਮੋਬਾਈਲ ਐਪਲੀਕੇਸ਼ਨ, ਦਿਵਿਆਂਗ ਵੋਟਰਾਂ ਨੂੰ ਪੀ.ਡਬਲਿਊ.ਡੀ ਐਪਲੀਕੇਸ਼ਨ ਦੀ ਵਰਤੋਂ, ਨਵੀਂ ਵੋਟ ਬਣਵਾਉਣ, ਵੋਟ ਕਟਵਾਉਣ ਦੇ ਫਾਰਮ ਭਰਨ ਤੇ ਜਮਾਂ ਕਰਵਾਉਣ ਸਮੇਤ ਵਿਸ਼ੇਸ਼ ਕੈਂਪਾਂ ਦੇ ਸਥਾਨ ਅਤੇ ਤਾਰੀਖ਼ਾਂ ਬਾਰੇ ਜਾਣੂ ਕਰਵਾਇਆ ਜਾਵੇ, ਜਿਸ ਲਈ ਵਿਆਪਕ ਪੱਧਰ 'ਤੇ ਯੋਜਨਾਬੱਧ ਢੰਗ ਨਾਲ ਉਪਰਾਲੇ ਕੀਤੇ ਜਾਣ | ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਸਵੀਪ ਦੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 18 ਸਾਲ ਤੋਂ 21 ਸਾਲ ਉਮਰ ਵਰਗ ਦੇ ਵਿਦਿਆਰਥੀਆਂ ਨੂੰ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਕਾਲਜ ਪੱਧਰ 'ਤੇ ਕੈਂਪਸ ਅੰਬੈਸਡਰ ਤਾਇਨਾਤ ਕੀਤੇ ਜਾਣ | ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕਾਰਜਸ਼ੀਲ ਰਹਿਣ ਅਤੇ ਸਵੀਪ ਗਤੀਵਿਧੀਆਂ ਦਾ ਆਯੋਜਨ ਸ਼ਹਿਰੀ ਤੇ ਦਿਹਾਤੀ ਪੱਧਰ 'ਤੇ ਲਗਾਤਾਰ ਕਰਦੇ ਰਹਿਣ ਲਈ ਵੀ ਆਦੇਸ਼ ਦਿੱਤੇ | ਉਨ੍ਹਾਂ ਆਸ਼ਾ ਵਰਕਰਾਂ ਤੇ ਆਂਗਣਵਾੜੀ ਵਰਕਰਾਂ ਰਾਹੀਂ ਘਰ ਘਰ ਵਿਚ ਸਵੀਪ ਗਤੀਵਿਧੀਆਂ ਬਾਰੇ ਸੁਨੇਹੇ ਪਹੁੰਚਾਉਣ ਲਈ ਆਖਿਆ | ਇਸ ਮੌਕੇ ਏ.ਡੀ.ਸੀ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਮਾਨਸਾ ਡਾ. ਸ਼ਿਖਾ ਭਗਤ, ਐਸ.ਡੀ.ਐਮ ਬੁਢਲਾਡਾ ਕਾਲਾ ਰਾਮ ਕਾਂਸਲ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਨਵਨੀਤ ਜੋਸ਼ੀ, ਤਹਿਸੀਲਦਾਰ ਚੋਣਾਂ ਹਰੀਸ਼ ਕੁਮਾਰ, ਸਹਾਇਕ ਨੋਡਲ ਅਫ਼ਸਰ ਨਰਿੰਦਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਝੋਨੇ ਦੀ ਖ਼ਰੀਦ ਨਾ ਕਰਨ 'ਤੇ ਕਿਸਾਨਾਂ ਨੇ ਸੜਕ ਜਾਮ ਕਰ ਕੇ ਲਗਾਇਆ ਧਰਨਾ

ਸਰਦੂਲਗੜ੍ਹ, 18 ਅਕਤੂਬਰ (ਜੀ.ਐਮ.ਅਰੋੜਾ) - ਪਿੰਡ ਕਰੰਡੀ ਵਿਖੇ ਬਣੇ ਖ਼ਰੀਦ ਕੇਂਦਰ ਵਿਚ ਪਨਸਪ ਅਧਿਕਾਰੀ ਵਲੋਂ ਝੋਨੇ ਦੀ ਖ਼ਰੀਦ ਨਾ ਕਰਨ ਦੇ ਦੋਸ਼ ਲਗਾਉਂਦਿਆਂ ਕਿਸਾਨਾਂ ਨੇ ਕਰੰਡੀ ਵਿਖੇ ਸਰਦੂਲਗੜ੍ਹ ਤੋਂ ਡਿੰਗ ਰੋਡ ਜਾਣ ਵਾਲੀ ਸੜਕ 'ਤੇ 2 ਘੰਟੇ ਧਰਨਾ ਲਗਾ ਕੇ ...

ਪੂਰੀ ਖ਼ਬਰ »

ਬੀ.ਐਸ.ਐਫ਼. ਦਾ ਘੇਰਾ ਵਧਾਉਣ ਦੇ ਰੋਸ 'ਚ ਕੇਂਦਰੀ ਗ੍ਰਹਿ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਫੂਕੇ

ਮਾਨਸਾ, 18 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਪੰਜਾਬ 'ਚ ਸੀਮਾ ਸੁਰੱਖਿਆ ਬਲ ਦਾ ਸਰਹੱਦੀ ਖੇਤਰ ਦੇ ਨੇੜੇ ਘੇਰਾ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਕਰਨ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਵਲੋਂ ਸਥਾਨਕ ਸ਼ਹਿਰ 'ਚ ਰੋਸ ਪ੍ਰਗਟ ਕਰਨ ਉਪਰੰਤ ਕੇਂਦਰੀ ਗ੍ਰਹਿ ...

ਪੂਰੀ ਖ਼ਬਰ »

ਬੋਹਾ ਤੋਂ ਸੈਦੇਵਾਲਾ-ਬਰੇਟਾ ਬੱਸਾਂ ਚਲਾਉਣ ਦੀ ਮੰਗ

ਬੋਹਾ, 18 ਅਕਤੂਬਰ (ਪ.ਪ.) - ਨਜ਼ਦੀਕੀ ਪਿੰਡ ਸੈਦੇਵਾਲਾ ਵਿਖੇ ਗੁਰਦੁਆਰਾ ਪਾਹਿਨ ਸਾਹਿਬ ਸੱਚੀ ਮੰਜੀ ਵਿਖੇ ਗੁਰੂ ਅਮਰਦਾਸ ਜੀ ਦੇ ਜੋੜੇ ਦੇ ਦਰਸ਼ਨ ਕਰਨ ਅਤੇ ਨਤਮਸਤਕ ਹੋਣ ਲਈ ਦੂਰ ਦੁਰਾਡੇ ਤੋਂ ਵੱਡੀ ਗਿਣਤੀ ਸ਼ਰਧਾਲੂ ਹਰ ਰੋਜ਼ ਇਥੇ ਆਉਂਦੇ ਰਹਿੰਦੇ ਹਨ ਪਰ ਬੱਸ ਸੇਵਾ ...

ਪੂਰੀ ਖ਼ਬਰ »

ਪਟਾਕੇ ਵੇਚਣ ਲਈ ਸੇਵਾ ਕੇਂਦਰਾਂ 'ਚ ਦਿੱਤੀਆਂ ਜਾਣ ਦਰਖ਼ਾਸਤਾਂ

ਮਾਨਸਾ, 18 ਅਕਤੂਬਰ (ਸ.ਰਿ.) - ਪਟਾਕੇ ਵੇਚਣ ਲਈ ਆਰਜ਼ੀ ਆਗਿਆ ਲੈਣ ਸਬੰਧੀ ਹੁਣ ਸੇਵਾ ਕੇਂਦਰਾਂ ਵਿਚ ਵੀ ਦਰਖ਼ਾਸਤਾਂ ਦਿੱਤੀਆਂ ਜਾ ਸਕਦੀਆਂ ਹਨ | ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਦੱਸਿਆ ਕਿ ਇਹ ਸਰਵਿਸ ਸੇਵਾ ਕੇਂਦਰਾਂ ਵਿਚ ਪ੍ਰਾਰਥੀ ਵਲੋਂ ਆਫ਼-ਲਾਈਨ ਮੋਡ ਵਿਚ ਵੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX