• ਕਿਹਾ, ਸਿਰਫ ਅੰਕੜੇ ਨਹੀਂ, ਦੇਸ਼ ਦੀ ਸਮਰੱਥਾ ਦੀ ਹੈ ਝਲਕ • 'ਤਾਲੀ-ਥਾਲੀ' 'ਤੇ ਕੀਤੇ ਤਨਜ਼ਾਂ ਦਾ ਵੀ ਦਿੱਤਾ ਜਵਾਬ • ਜਦ ਤੱਕ ਜੰਗ ਜਾਰੀ ਹੈ, ਹਥਿਆਰ ਨਹੀਂ ਸੁੱਟਣੇ ਚਾਹੀਦੇ-ਪ੍ਰਧਾਨ ਮੰਤਰੀ
ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ) ਪ੍ਰਧਾਨ ਮੰਤਰੀ ਨਰਿੰਦਰ ...
ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਆਪਣੀ ਧਰਮ ਪਤਨੀ ਅਤੇ ਨੂੰ ਹ ਨਾਲ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ | ਤਖਤ ਸ੍ਰੀ ਪਟਨਾ ਸਾਹਿਬ ਦੇ ਅਹੁਦੇਦਾਰਾਂ ਵਲੋਂ ਰਾਸ਼ਟਰਪਤੀ ਨੂੰ ਗੁਰੂ ...
ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 3 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ | ਪਾਰਟੀ ਦੇ ਬਟਾਲਾ ਹਲਕੇ ਤੋਂ ਮੌਜੂਦਾ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ ...
ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)-ਸੀ. ਬੀ. ਐਸ. ਈ. ਦੇ ਮੁੱਖ ਵਿਸ਼ਿਆਂ 'ਚੋਂ ਪੰਜਾਬੀ ਭਾਸ਼ਾ ਨੂੰ ਬਾਹਰ ਕੱਢਣ ਦੇਫ਼ੈੈਸਲੇ ਨੂੰ ਲੈ ਕੇ ਪੰਜਾਬ 'ਚ ਖਾਸਾ ਵਿਵਾਦ ਛਿੜਿਆ ਹੋਇਆ ਹੈ, ਜਿਸ 'ਚ ਸੱਤਾਧਾਰੀ ਕਾਂਗਰਸ ਤੋਂ ਲੈ ਕੇ ਸਾਰੀਆਂ ਵਿਰੋਧੀ ਧਿਰਾਂ ਇਸ ਕਦਮ ਦੀ ...
ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪਹਿਲੀ ਸਥਿਤੀ ਬਹਾਲ ਕਰਨ ਦੀ ਕੀਤੀ ਮੰਗ
ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਹੱਦ ਨਾਲ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਅਤੇ 11 ਅਕਤੂਬਰ, 2021 ਦੇ ਨੋਟੀਫ਼ਿਕੇਸ਼ਨ ਤੋਂ ਪਹਿਲਾਂ ਵਾਲੀ ਸਥਿਤੀ ਬਹਾਲ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਮੁਲਕ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਦੇਸ਼ ਵਿਰੋਧੀ ਤਾਕਤਾਂ ਖ਼ਿਲਾਫ਼ ਇਕਜੁਟ ਹੋ ਕੇ ਕੰਮ ਕਰ ਸਕਣ | ਇਸ ਦੌਰਾਨ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਇਸ ਮੁੱਦੇ 'ਤੇ ਮੀਟਿੰਗ ਲਈ ਸਮਾਂ ਦੇਣ ਦੀ ਅਪੀਲ ਕੀਤੀ | ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ 'ਚ ਚੰਨੀ ਨੇ ਜਾਣਕਾਰੀ ਦਿੱਤੀ ਕਿ ਬੀ.ਐਸ.ਐਫ. ਨੂੰ ਕੌਮਾਂਤਰੀ ਸਰਹੱਦ ਦੀ ਸੁਰੱਖਿਆ ਕਰਨ ਅਤੇ ਮੋਹਰੇ ਹੋ ਕੇ ਰੱਖਿਆ ਕਰਨ ਦੀ ਪ੍ਰਮੁੱਖ ਡਿਊਟੀ ਕਰਨ ਦੀ ਸਿਖਲਾਈ ਮਿਲਦੀ ਹੈ | ਉਨ੍ਹਾਂ ਅੱਗੇ ਦੱਸਿਆ ਕਿ ਦੇਸ਼ ਅੰਦਰ ਅਮਨ-ਕਾਨੂੰਨ ਦੀ ਹਿਫ਼ਾਜ਼ਤ ਕਰਨ ਦੀ ਡਿਊਟੀ ਅਤੇ ਜ਼ਿੰਮੇਵਾਰੀ ਸੂਬਾਈ ਜਾਂ ਸਥਾਨਕ ਪੁਲਿਸ ਦੀ ਬਣਦੀ ਹੈ | ਇਸ ਤੋਂ ਇਲਾਵਾ ਪੰਜਾਬ ਪੁਲਿਸ ਅਮਨ-ਕਾਨੂੰਨ ਦੀ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੂਰਨ ਤੌਰ 'ਤੇ ਸਮਰੱਥ ਹੈ | ਇਸ ਸਮੁੱਚੇ ਮਾਮਲੇ 'ਤੇ ਮੁੜ ਗ਼ੌਰ ਕਰਨ ਦੀ ਜ਼ੋਰਦਾਰ ਪੈਰਵੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਹੁਣ ਮੌਜੂਦਾ ਵਿਵਸਥਾ 'ਚ ਆਪਹੁਦਰੇ ਢੰਗ ਨਾਲ ਬਦਲਾਅ ਕਰ ਦੇਣ ਦਾ ਕੋਈ ਨਿਆਂਇਕ ਆਧਾਰ ਨਹੀਂ ਬਣਦਾ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਸੂਬਾ ਸੂਚੀ ਤਹਿਤ ਪੁਲਿਸ ਅਤੇ ਅਮਨ-ਕਾਨੂੰਨ ਸੂਬਾਈ ਵਿਸ਼ੇ ਹਨ ਅਤੇ ਇਨ੍ਹਾਂ ਨੂੰ ਸੂਬਿਆਂ ਵਲੋਂ ਦੇਖਿਆ ਜਾ ਰਿਹਾ ਹੈ | ਚੰਨੀ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ 11 ਅਕਤੂਬਰ, 2021 ਨੂੰ ਇਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਪੰਜਾਬ, ਆਸਾਮ ਅਤੇ ਪੱਛਮੀ ਬੰਗਾਲ ਰਾਜਾਂ 'ਚ ਅੰਤਰਰਾਸ਼ਟਰੀ ਸਰਹੱਦਾਂ ਦੇ ਨਾਲ-ਨਾਲ ਬੀ.ਐਸ.ਐਫ. ਦੇ ਅਧਿਕਾਰ ਖੇਤਰ ਨੂੰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਖੇਤਰਾਂ ਤੱਕ ਵਧਾ ਦੇਣ 'ਤੇ ਕਿੰਤੂ ਕਰਦਿਆਂ ਕਿਹਾ ਕਿ ਇਹ ਨੋਟੀਫ਼ਿਕੇਸ਼ਨ ਸੀਮਾ ਸੁਰੱਖਿਆ ਬਲ ਐਕਟ, 1958 (1968 ਦਾ ਐਕਟ 47) ਦੀ ਧਾਰਾ 139 ਦੀ ਉਪ-ਧਾਰਾ (1) ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ 3 ਜੁਲਾਈ, 2014 ਦੇ ਪਹਿਲਾਂ ਦੇ ਨੋਟੀਫ਼ਿਕੇਸ਼ਨ 'ਚ ਸੋਧ ਕਰਕੇ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਗੁਜਰਾਤ, ਰਾਜਸਥਾਨ, ਪੰਜਾਬ, ਪੱਛਮੀ ਬੰਗਾਲ ਅਤੇ ਆਸਾਮ ਸੂਬਿਆਂ 'ਚ ਭਾਰਤ ਦੀਆਂ ਸਰਹੱਦਾਂ ਦੇ ਨਾਲ-ਨਾਲ ਚੱਲਦੇ 50 ਕਿਲੋਮੀਟਰ ਦੇ ਖੇਤਰ 'ਚ ਸ਼ਾਮਿਲ ਬੀ.ਐਸ.ਐਫ. ਦੇ ਬਹੁਤ ਸਾਰੇ ਖੇਤਰਾਂ ਅਤੇ ਮਣੀਪੁਰ, ਮਿਜ਼ੋਰਮ, ਤਿ੍ਪੁਰਾ, ਨਾਗਾਲੈਂਡ, ਮੇਘਾਲਿਆ ਰਾਜਾਂ ਅਤੇ ਕੇਂਦਰ ਸਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਸਮੁੱਚੇ ਖੇਤਰਾਂ 'ਚ ਬੀ.ਐਸ.ਐਫ. ਦੀਆਂ ਸ਼ਕਤੀਆਂ ਵਧਾ ਦਿੱਤੀਆਂ ਗਈਆਂ | 22 ਸਤੰਬਰ, 1969 ਅਤੇ 11 ਜੂਨ, 2012 ਦੇ ਪਿਛਲੇ ਨੋਟੀਫਿਕੇਸ਼ਨਾਂ ਅਨੁਸਾਰ ਬੀ.ਐਸ.ਐਫ. ਨੂੰ ਸਿਰਫ 15 ਕਿਲੋਮੀਟਰ ਦੇ ਖੇਤਰ ਵਿੱਚ ਅਧਿਕਾਰ ਦਿੱਤਾ ਗਿਆ ਸੀ |
ਹਰੀਸ਼ ਰਾਵਤ ਨੂੰ ਜ਼ਿੰਮੇਵਾਰੀ ਤੋਂ ਕੀਤਾ ਮੁਕਤ, ਪਰ ਕਾਂਗਰਸ ਕਾਰਜਕਾਰਨੀ ਕਮੇਟੀ 'ਚ ਬਣੇ ਰਹਿਣਗੇ
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 22 ਅਕਤੂਬਰ -ਕਾਫੀ ਚਿਰ ਤੋਂ ਪੰਜਾਬ ਕਾਂਗਰਸ ਦੀ ਅੰਦਰੂਨੀ ਖਾਨਾਜੰਗੀ 'ਚ ਸਰਗਰਮ ਰਹਿ ਰਹੇ ਰਾਜਸਥਾਨ ਸਰਕਾਰ 'ਚ ਮੰਤਰੀ ਹਰੀਸ਼ ...
ਸੁੰਦਰ ਜਲੌਅ, ਫੁੱਲਾਂ ਦੀ ਮਨਮੋਹਕ ਸਜਾਵਟ, ਅਲੌਕਿਕ ਦੀਪਮਾਲਾ ਤੇ ਆਤਿਸ਼ਬਾਜ਼ੀ ਬਣੀ ਖਿੱਚ ਦਾ ਕੇਂਦਰ
ਅੰਮਿ੍ਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸੰਗਤਾਂ ਦਾ ਸੈਲਾਬ ...
ਬਾਲਾਸੋਰ (ਓਡੀਸ਼ਾ), 22 ਅਕਤੂਬਰ (ਪੀ.ਟੀ.ਆਈ.)-ਭਾਰਤ ਨੇ ਸ਼ੁੱਕਰਵਾਰ ਨੂੰ ਓਡੀਸ਼ਾ ਦੇ ਚਾਂਦੀਪੁਰ 'ਚ ਪ੍ਰੀਖਣ ਰੇਂਜ (ਆਈ.ਟੀ.ਆਰ.) ਤੋਂ ਦੇਸ਼ 'ਚ ਹੀ ਵਿਕਸਿਤ ਹਾਈ-ਸਪੀਡ ਐਕਸਪੈਂਡੇਬਲ ਏਰੀਅਲ ਟਾਰਗੇਟ (ਹੀਟ) 'ਅਭਿਆਸ' ਦਾ ਸਫ਼ਲਤਾ ਪੂਰਵਕ ਪ੍ਰੀਖਣ ਕੀਤਾ | ਡੀ.ਆਰ.ਡੀ.ਓ.ਦੇ ...
ਪਾਕਿ ਫ਼ੌਜ ਦੇ ਮੁੱਖ ਦਫ਼ਤਰ 'ਚ ਲਏ ਜਾ ਰਹੇ ਅਫ਼ਗਾਨ ਵਿਦੇਸ਼ੀ ਤੇ ਰੱਖਿਆ ਫ਼ੈਸਲੇ : ਅਮਰੁੱਲਾਹ ਸਾਲੇਹ
ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਤਾਲਿਬਾਨ ਦੇ ਕਾਬੁਲ 'ਤੇ ਕਬਜ਼ਾ ਕਰਨ ਦੇ 49 ਦਿਨਾਂ ਬਾਅਦ ਸਾਹਮਣੇ ਆਏ ਅਫ਼ਗਾਨਿਸਤਾਨ ਦੇ ਸਾਬਕਾ ਉਪ ਰਾਸ਼ਟਰਪਤੀ ...
ਲਖੀਮਪੁਰ ਖੀਰੀ, 22 ਅਕਤੂਬਰ (ਏਜੰਸੀ)-ਲਖੀਮਪੁਰ ਖੀਰੀ ਘਟਨਾ 'ਚ ਕਥਿਤ ਭੂਮਿਕਾ ਦੇ ਦੋਸ਼ 'ਚ ਗਿ੍ਫ਼ਤਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਨੂੰ ਫਿਰ 2 ਦਿਨਾ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ | ਇਹ ਦੂਸਰੀ ਵਾਰ ਹੈ ਜਦੋਂ ...
ਸੋਨੀਪਤ, 22 ਅਕਤੂਬਰ (ਇੰਟ.)-ਹਰਿਆਣਾ ਪੁਲਿਸ ਵਲੋਂ ਇਕ ਨਿਹੰਗ ਨੂੰ ਸੋਨੀਪਤ ਦੇ ਸਿੰਘੂ ਬਾਰਡਰ 'ਤੇ ਮੁਰਗੀ ਮੁਫ਼ਤ ਦੇਣ ਤੋਂ ਇਨਕਾਰ ਕਰਨ ਵਾਲੇ ਮਜ਼ਦੂਰ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਗਿਆ | ਜ਼ਖ਼ਮੀ ਮਜ਼ਦੂਰ ਬਿਹਾਰ ਦੇ ਮਨੋਜ ਪਾਸਵਾਨ, ਜੋ ਕੁੰਡਲੀ ...
ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਵਲੋਂ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲੇ੍ਹ 'ਚ 3 ਅਕਤੂਬਰ ਵਾਲੇ ਦਿਨ ਵਾਪਰੀ ਦਰਦਨਾਕ ਘਟਨਾ 'ਚ ਜਾਨ ਗਵਾਉਣ ਵਾਲੇ ਕਿਸਾਨਾਂ ...
ਨਵੀਂ ਦਿੱਲੀ, 22 ਅਕਤੂਬਰ (ਪੀ.ਟੀ.ਆਈ.)-ਸੰਸਦ ਦਾ ਲਗਪਗ ਇਕ ਮਹੀਨੇ ਤੱਕ ਚੱਲਣ ਵਾਲਾ ਸਰਦ ਰੁੱਤ ਦਾ ਇਜਲਾਸ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ | ਇਸ ਸੰਬੰਧੀ ਸੂਤਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਜਲਾਸ ਦੌਰਾਨ ਕੋਵਿਡ-19 ਦੇ ਸਾਰੇ ...
ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)-ਕੋਰੋਨਾ ਟੀਕਾਕਰਨ 'ਚ 100 ਕਰੋੜ ਖੁਰਾਕਾਂ ਦਾ ਟੀਚਾ ਪੂਰਾ ਹੋਣ 'ਤੇ ਜਿੱਥੇ ਕੇਂਦਰ ਸਰਕਾਰ ਵਲੋਂ ਇਸ ਨੂੰ ਵੱਡੇ ਪੱਧਰ 'ਤੇ ਪ੍ਰਚਾਰਿਆ ਜਾ ਰਿਹਾ ਹੈ, ਉੱਥੇ ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...
ਨਵੀਂ ਦਿੱਲੀ, 22 ਅਕਤੂਬਰ (ਏਜੰਸੀ)-ਸੁਪਰੀਮ ਕੋਰਟ 'ਚ ਕਾਨੂੰਨੀ ਲੜਾਈ ਜਿੱਤਣ ਤੋਂ ਬਾਅਦ ਫ਼ੌਜ ਦੀਆਂ 39 ਮਹਿਲਾ ਅਫ਼ਸਰਾਂ ਨੂੰ ਸਥਾਈ ਕਮਿਸ਼ਨ ਮਿਲਿਆ ਹੈ | ਸੁਪਰੀਮ ਕੋਰਟ ਨੇ ਸਰਕਾਰ ਨੂੰ ਇਹ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਹੈ ਕਿ 7 ਦਿਨਾਂ ਦੇ ਅੰਦਰ ਇਨ੍ਹਾਂ ਮਹਿਲਾ ...
ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)- ਅਫ਼ਗਾਨਿਸਤਾਨ 'ਚ ਤਾਲਿਬਾਨ ਦੇ ਸ਼ਾਸਨ ਤੋਂ ਬਾਅਦ ਸਥਿਤੀ ਪੂਰੀ ਤਰ੍ਹਾਂ ਬਦਲ ਗਈ ਹੈ | ਕੈਨੇਡਾ ਆਧਾਰਿਤ ਇੰਟਰਨੈਸ਼ਨਲ ਫੋਰਮ ਫ਼ਾਰ ਰਾਈਟਸ ਐਂਡ ਸਕਿਉਰਿਟੀ (ਆਈ. ਐਫ਼. ਐਫ਼. ਆਰ. ਏ. ਐਸ.) ਦੀ ਇਕ ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ...
ਚੰਡੀਗੜ੍ਹ, 22 ਅਕਤੂਬਰ (ਏਜੰਸੀ)-ਹਰਿਆਣਾ ਦੇ ਝੱਜਰ ਜ਼ਿਲ੍ਹੇ 'ਚ ਅੱਜ ਕਾਰ ਨੂੰ ਪਿੱਛਿਓਾ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਅੱਗੇ ਜਾ ਰਹੇ ਟਰੱਕ ਨਾਲ ਟਕਰਾਅ ਗਈ | ਇਸ ਕਾਰਨ ਕਾਰ 'ਚ ਸਵਾਰ 8 ਵਿਅਕਤੀਆਂ ਦੀ ਮੌਤ ਹੋ ਗਈ ਤੇ ਇਕ ਜ਼ਖ਼ਮੀ ਹੋ ਗਿਆ | ਪੁਲਿਸ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX