ਤਾਜਾ ਖ਼ਬਰਾਂ


ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਧਰਮ ਪ੍ਰਚਾਰ ਕਮੇਟੀ ਵਲੋਂ ਹੁਣ 7 ਅਤੇ 8 ਫ਼ਰਵਰੀ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ
. . .  1 day ago
ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਜੋ ਧਾਰਮਿਕ ਪ੍ਰੀਖਿਆ ਪਿਛਲੇ ਦਿਨੀਂ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ ਨੂੰ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ....
ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਰਾਏਪੁਰ, 2 ਫਰਵਰੀ- ਅਡਾਨੀ ਗਰੁੱਪ ’ਤੇ ਹਿੰਡਨਬਰਗ ਦੀ ਰਿਪੋਰਟ ’ਤੇ ਛੱਤੀਸਗੜ੍ਹ ਦੇ ਮੁਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਪਹਿਲਾਂ ਜਦੋਂ ਅਸੀਂ ਭਾਜਪਾ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਹਿੰਦੂ ਵਿਰੋਧੀ ਹੁੰਦੇ ਸੀ, ਜਦੋਂ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਖ਼ਿਲਾਫ਼ ਬੋਲਦੇ ਸੀ ਤਾਂ ਅਸੀਂ ਦੇਸ਼ ਵਿਰੋਧੀ ਹੋ ਜਾਂਦੇ ਸੀ, ਹੁਣ ਜਦੋਂ ਅਸੀਂ ਇਸ ਰਿਪੋਰਟ...
ਖ਼ੇਡ ਵਪਾਰੀਆਂ ਨੇ ਲਗਾਇਆ ਧਰਨਾ
. . .  1 day ago
ਜਲੰਧਰ, 2 ਫਰਵਰੀ (ਸ਼ਿਵ)- ਜੀ.ਐਸ.ਟੀ. ਵਿਭਾਗ ਵਲੋਂ ਖ਼ੇਡ ਮਾਰਕੀਟ ਵਿਚ ਛਾਪਾ ਮਾਰਨ ਦੇ ਰੋਸ ਵਜੋਂ ਵਪਾਰੀਆਂ ਨੇ ਧਰਨਾ ਲਗਾ ਦਿੱਤਾ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਦੀ ਆਪ ਸਰਕਾਰ ਖ਼ਿਲਾਫ਼...
ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬੰਬੀਹਾ ਗੈਂਗ ਦੇ ਸਰਗਰਮ ਮੈਂਬਰ ਗਗਨਦੀਪ ਸਿੰਘ ਅਤੇ ਬਲਜੀਤ ਸਿੰਘ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪਿਸਟਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਮੰਗੀ ਇਜਾਜ਼ਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਿਸ਼ਵ ਹਿੰਦੂ ਪ੍ਰੀਸ਼ਦ ਨੇ ਸਮਾਜਵਾਦੀ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੀ ਬੇਨਤੀ ਕਰਨ ਲਈ ਅਤੇ ਰਾਮਚਰਿਤਮਾਨਸ ’ਤੇ ਆਪਣੇ ਨੇਤਾਵਾਂ ਦੀਆਂ ਟਿੱਪਣੀਆਂ ਨੂੰ ਲੈ ਕੇ ਮੁਖ ਚੋਣ ਕਮਿਸ਼ਨਰ ਨੂੰ ਮਿਲਣ ਦੀ ਇਜਾਜ਼ਤ...
ਸੰਸਦ ਦੀ ਕਾਰਵਾਈ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੰਸਦ ’ਚ ਹੰਗਾਮੇ ਦੌਰਾਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ, ਨੂੰ ਹੁਣ ਕੱਲ੍ਹ ਯਾਨੀ 3 ਫਰਵਰੀ ਨੂੰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ
ਤ੍ਰਿਪੁਰਾ ਚੋਣਾਂ:ਨੱਢਾ ਸ਼ੁੱਕਰਵਾਰ ਨੂੰ ਕਰਨਗੇ ਚੋਣ ਮੁਹਿੰਮ ਸ਼ੁਰੂ
. . .  1 day ago
ਨਵੀਂ ਦਿੱਲੀ, 2 ਫਰਵਰੀ-ਤ੍ਰਿਪੁਰਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਸ਼ੁੱਕਰਵਾਰ ਨੂੰ ਚੋਣ ਮੁਹਿੰਮ ਸ਼ੁਰੂ...
ਮੱਧ ਪ੍ਰਦੇਸ਼:ਇਸਲਾਮ ਨਗਰ ਪਿੰਡ ਦਾ ਨਾਂਅ ਬਦਲ ਕੇ ਕੀਤਾ ਗਿਆ ਜਗਦੀਸ਼ਪੁਰ
. . .  1 day ago
ਭੋਪਾਲ, 2 ਫਰਵਰੀ-ਮੱਧ ਪ੍ਰਦੇਸ਼ ਦੇ ਭੋਪਾਲ ਜ਼ਿਲ੍ਹੇ ਦੇ ਇਸਲਾਮ ਨਗਰ ਪਿੰਡ ਦਾ ਨਾਂਅ ਤੁਰੰਤ ਪ੍ਰਭਾਵ ਨਾਲ ਬਦਲ ਕੇ ਜਗਦੀਸ਼ਪੁਰ ਕਰ ਦਿੱਤਾ ਗਿਆ...
ਦੱਖਣੀ ਅਫਰੀਕਾ ਦੀ ਚੋਟੀ ਫ਼ਤਹਿ ਕਰਨ ਵਾਲੇ ਰਾਮ ਚੰਦਰ ਦਾ ਅਬੋਹਰ ਪਹੁੰਚਣ ਭਰਵਾ ਸਵਾਗਤ
. . .  1 day ago
ਅਬੋਹਰ, 2 ਫਰਵਰੀ (ਸੰਦੀਪ ਸੋਖਲ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਧਰਾਂਗਵਾਲਾ ਦੇ ਨੌਜਵਾਨ ਰਾਮਚੰਦਰ ਨੇ ਦੱਖਣੀ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਸਰ ਕਰਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐਸ. ਨੇ ਰਾਮਚੰਦਰ...
ਪਾਕਿਸਤਾਨੀ ਅੱਤਵਾਦੀਆਂ ਨੇ ਆਰਿਫ਼ ਤੋਂ ਕਰਵਾਏ ਸਨ ਧਮਾਕੇ, ਪਹਿਲੀ ਵਾਰ ਪਰਫ਼ਿਊਮ ਆਈ.ਈ.ਡੀ. ਬਰਾਮਦ-ਡੀ.ਜੀ.ਪੀ. ਜੰਮੂ ਪੁਲਿਸ
. . .  1 day ago
ਸ੍ਰੀਨਗਰ, 2 ਫਰਵਰੀ- ਪੁਲਿਸ ਨੇ ਜੰਮੂ ਦੇ ਨਰਵਾਲ ਇਲਾਕੇ ਵਿਚ ਹੋਏ ਆਈ.ਈ.ਡੀ. ਧਮਾਕੇ ਦੀ ਗੁੱਤੀ ਸੁਲਝਾ ਲਈ ਹੈ। ਇਸ ਮਾਮਲੇ ਦੇ ਮੁੱਖ ਸਾਜ਼ਿਸ਼ਕਰਤਾ ਰਿਆਸੀ ਵਾਸੀ ਆਰਿਫ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਉਸ ਨੇ ਇਹ ਧਮਾਕੇ ਪਾਕਿਸਤਾਨੀ ਅੱਤਵਾਦੀਆਂ ਦੇ ਇਸ਼ਾਰੇ ’ਤੇ ਕਰਵਾਏ ਸਨ। ਆਰਿਫ਼ ਇਕ ਸਰਕਾਰੀ ਸਕੂਲ ਵਿਚ...
ਯੂ.ਜੀ.ਸੀ. ਨੇ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ ਵਧਾਈ
. . .  1 day ago
ਨਵੀਂ ਦਿੱਲੀ, 2 ਫਰਵਰੀ- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਨੇ (ਭਾਰਤ ਵਿਚ ਵਿਦੇਸ਼ੀ ਉੱਚ ਵਿਦਿਅਕ ਸੰਸਥਾਵਾਂ ਦੇ ਕੈਂਪਸਾਂ ਦੀ ਸਥਾਪਨਾ ਅਤੇ ਸੰਚਾਲਨ) ਨਿਯਮ, 2023 ਲਈ ਟਿੱਪਣੀਆਂ/ਸੁਝਾਵਾਂ/ਫ਼ੀਡਬੈਕ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 2 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਇਸ ਸੰਬੰਧੀ ਯੂ.ਜੀ.ਸੀ. ਨੇ ਕਿਹਾ ਕਿ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਪਹਿਲਾ ਸਫ਼ਾ

100 ਕਰੋੜ ਦਾ ਅੰਕੜਾ

ਭਾਰਤ ਨੇ ਤੈਅ ਕੀਤਾ ਚਿੰਤਾ ਤੋਂ ਭਰੋਸੇ ਦਾ ਸਫ਼ਰ-ਮੋਦੀ

• ਕਿਹਾ, ਸਿਰਫ ਅੰਕੜੇ ਨਹੀਂ, ਦੇਸ਼ ਦੀ ਸਮਰੱਥਾ ਦੀ ਹੈ ਝਲਕ • 'ਤਾਲੀ-ਥਾਲੀ' 'ਤੇ ਕੀਤੇ ਤਨਜ਼ਾਂ ਦਾ ਵੀ ਦਿੱਤਾ ਜਵਾਬ • ਜਦ ਤੱਕ ਜੰਗ ਜਾਰੀ ਹੈ, ਹਥਿਆਰ ਨਹੀਂ ਸੁੱਟਣੇ ਚਾਹੀਦੇ-ਪ੍ਰਧਾਨ ਮੰਤਰੀ ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ) ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਆਪਣੀ ਧਰਮ ਪਤਨੀ ਅਤੇ ਨੂੰ ਹ ਨਾਲ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ | ਤਖਤ ਸ੍ਰੀ ਪਟਨਾ ਸਾਹਿਬ ਦੇ ਅਹੁਦੇਦਾਰਾਂ ਵਲੋਂ ਰਾਸ਼ਟਰਪਤੀ ਨੂੰ ਗੁਰੂ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ 3 ਹੋਰ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ•, 22 ਅਕਤੂਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 3 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ | ਪਾਰਟੀ ਦੇ ਬਟਾਲਾ ਹਲਕੇ ਤੋਂ ਮੌਜੂਦਾ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ ...

ਪੂਰੀ ਖ਼ਬਰ »

ਪੰਜਾਬੀ ਵਿਸ਼ੇ ਨੂੰ ਲੈ ਕੇ ਵਿਵਾਦ ਗਰਮਾਇਆ ਚੰਨੀ ਨੇ ਬੋਰਡ ਨੂੰ ਫ਼ੈਸਲਾ ਬਦਲਣ ਨੂੰ ਕਿਹਾ

ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)-ਸੀ. ਬੀ. ਐਸ. ਈ. ਦੇ ਮੁੱਖ ਵਿਸ਼ਿਆਂ 'ਚੋਂ ਪੰਜਾਬੀ ਭਾਸ਼ਾ ਨੂੰ ਬਾਹਰ ਕੱਢਣ ਦੇਫ਼ੈੈਸਲੇ ਨੂੰ ਲੈ ਕੇ ਪੰਜਾਬ 'ਚ ਖਾਸਾ ਵਿਵਾਦ ਛਿੜਿਆ ਹੋਇਆ ਹੈ, ਜਿਸ 'ਚ ਸੱਤਾਧਾਰੀ ਕਾਂਗਰਸ ਤੋਂ ਲੈ ਕੇ ਸਾਰੀਆਂ ਵਿਰੋਧੀ ਧਿਰਾਂ ਇਸ ਕਦਮ ਦੀ ...

ਪੂਰੀ ਖ਼ਬਰ »

ਬੀ.ਐਸ.ਐਫ. ਦੇ ਅਧਿਕਾਰ ਖੇਤਰ ਨੂੰ ਮੁੜ ਵਿਚਾਰਿਆ ਜਾਵੇ-ਚੰਨੀ

ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪਹਿਲੀ ਸਥਿਤੀ ਬਹਾਲ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਹੱਦ ਨਾਲ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਅਤੇ 11 ਅਕਤੂਬਰ, ...

ਪੂਰੀ ਖ਼ਬਰ »

ਹਰੀਸ਼ ਚੌਧਰੀ ਨੂੰ ਰਸਮੀ ਤੌਰ 'ਤੇ ਮਿਲੀ ਪੰਜਾਬ ਅਤੇ ਚੰਡੀਗੜ੍ਹ ਕਾਂਗਰਸ ਦੀ ਕਮਾਨ

ਹਰੀਸ਼ ਰਾਵਤ ਨੂੰ ਜ਼ਿੰਮੇਵਾਰੀ ਤੋਂ ਕੀਤਾ ਮੁਕਤ, ਪਰ ਕਾਂਗਰਸ ਕਾਰਜਕਾਰਨੀ ਕਮੇਟੀ 'ਚ ਬਣੇ ਰਹਿਣਗੇ
ਉਪਮਾ ਡਾਗਾ ਪਾਰਥ

ਨਵੀਂ ਦਿੱਲੀ, 22 ਅਕਤੂਬਰ -ਕਾਫੀ ਚਿਰ ਤੋਂ ਪੰਜਾਬ ਕਾਂਗਰਸ ਦੀ ਅੰਦਰੂਨੀ ਖਾਨਾਜੰਗੀ 'ਚ ਸਰਗਰਮ ਰਹਿ ਰਹੇ ਰਾਜਸਥਾਨ ਸਰਕਾਰ 'ਚ ਮੰਤਰੀ ਹਰੀਸ਼ ਚੌਧਰੀ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਬਣਾ ਦਿੱਤਾ ਗਿਆ ਹੈ | ਪਾਰਟੀ ਵਲੋਂ ਭਾਵੇਂ ਇਸ ਦਾ ਰਸਮੀ ਐਲਾਨ ਸ਼ੁੱਕਰਵਾਰ ਨੂੰ ਕੀਤਾ ਗਿਆ ਹੈ ਪਰ ਸਿਆਸੀ ਹਲਕਿਆਂ 'ਚ ਹਰੀਸ਼ ਚੌਧਰੀ ਨੂੰ ਇਹ ਅਹੁਦਾ ਮਿਲਣਾ ਤਕਰੀਬਨ ਤੈਅ ਮੰਨਿਆ ਜਾ ਰਿਹਾ ਸੀ | ਹਰੀਸ਼ ਚੌਧਰੀ ਹੁਣ ਪੰਜਾਬ ਮਾਮਲਿਆਂ ਦੇ ਇੰਚਾਰਜ ਰਹੇ ਹਰੀਸ਼ ਰਾਵਤ ਦੀ ਥਾਂ ਲੈਣਗੇ | ਉਤਰਾਖੰਡ ਵਿਧਾਨ ਸਭਾ ਚੋਣਾਂ ਦੀ ਆਮਦ ਦਾ ਹਵਾਲਾ ਦਿੰਦਿਆਂ ਹਰੀਸ਼ ਰਾਵਤ ਨੇ ਪਾਰਟੀ ਹਾਈਕਮਾਨ ਨੂੰ ਖੁਦ ਕਰਮਭੂਮੀ ਪੰਜਾਬ ਦੀ ਜ਼ਿੰਮੇਵਾਰੀ ਤੋਂ ਮੁਕਤ ਕਰਨ ਦੀ ਅਪੀਲ ਕੀਤੀ ਸੀ ਤਾਂ ਜੋ ਉਹ 'ਜਨਮਭੂਮੀ' ਉਤਰਾਖੰਡ ਵੱਲ ਆਪਣਾ ਧਿਆਨ ਦੇ ਸਕਣ | ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਹਰੀਸ਼ ਚੌਧਰੀ ਨੂੰ ਪੰਜਾਬ ਦਾ ਇੰਚਾਰਜ ਐਲਾਨਦਿਆਂ ਕਿਹਾ ਕਿ ਹਰੀਸ਼ ਚੌਧਰੀ ਨੂੰ ਫੌਰੀ ਤੌਰ 'ਤੇ ਪੰਜਾਬ ਅਤੇ ਚੰਡੀਗੜ੍ਹ ਦਾ ਇੰਚਾਰਜ ਬਣਾਇਆ ਜਾਂਦਾ ਹੈ | ਉਨ੍ਹਾਂ ਕਿਹਾ ਹਰੀਸ਼ ਰਾਵਤ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਇੰਚਾਰਜ ਦੀ ਮੌਜੂਦਾ ਜ਼ਿੰਮੇਵਾਰੀ ਤੋਂ ਮੁਕਤ ਕੀਤਾ ਜਾਂਦਾ ਹੈ ਪਰ ਉਹ ਕਾਂਗਰਸ ਕਾਰਜਕਾਰਨੀ ਕਮੇਟੀ ਦੇ ਮੈਂਬਰ ਬਣੇ ਰਹਿਣਗੇ | ਹਰੀਸ਼ ਚੌਧਰੀ ਜੋ ਕਿ ਪੰਜਾਬ 'ਚ ਹੋਏ ਹਾਲੀਆ ਬਦਲਾਅ ਦੇ ਸਮੇਂ ਦੇ ਨਿਗਰਾਨ ਬਣਾਏ ਗਏ, 2017 'ਚ ਵੀ ਪੰਜਾਬ ਦੇ ਸਹਿ ਇੰਚਾਰਜ ਸਨ | ਹਲਕਿਆਂ ਮੁਤਾਬਿਕ ਰਾਜਸਥਾਨ ਸਰਕਾਰ 'ਚ ਮਾਲ ਮੰਤਰੀ ਰਹੇ ਹਰੀਸ਼ ਚੌਧਰੀ ਨੇ ਆਪ ਹੀ ਸੰਗਠਨ 'ਚ ਜਾਣ ਦੀ ਇੱਛਾ ਪ੍ਰਗਟਾਈ ਸੀ | ਰਾਹੁਲ ਗਾਂਧੀ ਦੇ ਕਰੀਬੀ ਹੋਣ ਅਤੇ ਸੂਬਾਈ ਸਿਆਸਤ 'ਚ ਸਰਗਰਮ ਭੂਮਿਕਾ ਨਿਭਾਉਣ ਕਾਰਨ ਵੀ ਹਰੀਸ਼ ਚੌਧਰੀ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ | ਹਲਕਿਆਂ ਮੁਤਾਬਿਕ ਪੰਜਾਬ ਅਤੇ ਚੰਡੀਗੜ੍ਹ ਦਾ ਇੰਚਾਰਜ ਬਣਾਏ ਜਾਣ ਤੋਂ ਬਾਅਦ ਹਰੀਸ਼ ਚੌਧਰੀ ਨੂੰ ਰਾਜਸਥਾਨ ਮੰਤਰੀ ਮੰਡਲ ਤੋਂ ਹਟਾਇਆ ਜਾ ਸਕਦਾ ਹੈ | ਜ਼ਿਕਰਯੋਗ ਹੈ ਕਿ ਹਰੀਸ਼ ਚੌਧਰੀ ਰਾਜਸਥਾਨ ਦੇ ਦੂਜੇ ਅਜਿਹੇ ਮੰਤਰੀ ਹਨ ਜਿਸ ਨੂੰ ਸੰਗਠਨ 'ਚ ਜ਼ਿੰਮੇਵਾਰੀ ਦਿੱਤੀ ਗਈ ਹੈ | ਇਸ ਤੋਂ ਪਹਿਲਾਂ ਸਿਹਤ ਮੰਤਰੀ ਰਘੂ ਸ਼ਰਮਾ ਨੂੰ ਗੁਜਰਾਤ ਅਤੇ ਦਮਨਦੀਪ ਦਾ ਇੰਚਾਰਜ ਬਣਾਇਆ ਗਿਆ ਸੀ | ਇਨ੍ਹਾਂ ਦੋਵਾਂ ਮੰਤਰੀਆਂ ਤੋਂ ਇਲਾਵਾ ਰਾਜਸਥਾਨ ਦੇ ਸਿੱਖਿਆ ਮੰਤਰੀ ਗੋਵਿੰਦ ਸਿੰਘ ਡੇਟਾਸਰਾ ਨੂੰ ਵੀ ਮੰਤਰੀ ਮੰਡਲ ਤੋਂ ਹਟਾਇਆ ਜਾ ਸਕਦਾ ਹੈ | ਸੂਬਾਈ ਪੱਧਰ 'ਤੇ ਅੰਦਰੂਨੀ ਖਿਚੋਤਾਣ ਦਾ ਸਾਹਮਣਾ ਕਰ ਰਹੀ ਕਾਂਗਰਸ ਪੰਜਾਬ ਦੇ ਨਾਲ-ਨਾਲ ਦੂਜੇ ਸੂਬਿਆਂ 'ਚ ਵੀ ਮਸਲੇ ਹੱਲ ਕਰਨ ਦੀ ਕੋਸ਼ਿਸ਼ 'ਚ ਹੈ, ਜਿਸ 'ਚ ਰਾਜਸਥਾਨ ਦਾ ਨਾਂਅ ਵੀ ਸ਼ਾਮਿਲ ਹੈ | ਹਲਕਿਆਂ ਮੁਤਾਬਿਕ ਰਾਜਸਥਾਨ ਮੰਤਰੀ ਮੰਡਲ ਦੇ ਕੁਝ ਮੈਂਬਰਾਂ ਨੂੰ ਸੰਗਠਨ ਦੀਆਂ ਹੋਰ ਜ਼ਿੰਮੇਵਾਰੀਆਂ ਦੇ ਕੇ ਮੰਤਰੀ ਮੰਡਲ 'ਚ ਕੁਝ ਨਵੇਂ ਚਿਹਰੇ ਸ਼ਾਮਿਲ ਕੀਤੇ ਜਾ ਸਕਦੇ ਹਨ, ਜਿਸ ਨਾਲ ਸਚਿਨ ਪਾਇਲਟ ਦੇ ਸਮਰਥਕਾਂ ਨੂੰ ਸੂਬਾਈ ਸਿਆਸਤ 'ਚ ਲਿਆਂਦਾ ਜਾ ਸਕਦਾ ਹੈ |
ਹਰੀਸ਼ ਰਾਵਤ ਨੇ ਕੀਤਾ ਧੰਨਵਾਦ
ਪੰਜਾਬ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਹੋਣ ਤੋਂ ਬਾਅਦ ਹਰੀਸ਼ ਰਾਵਤ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੀ ਅਪੀਲ ਸਵੀਕਾਰ ਕੀਤੀ | ਹਰੀਸ਼ ਰਾਵਤ ਨੇ ਟਵਿੱਟਰ ਸੰਦੇਸ਼ ਰਾਹੀਂ ਪੰਜਾਬ ਦੇ ਕਾਂਗਰਸੀਆਂ ਦਾ ਵੀ ਸਹਿਯੋਗ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਿਲ 'ਚ ਹਮੇਸ਼ਾ ਪੰਜਾਬ ਰਹੇਗਾ | ਉਨ੍ਹਾਂ ਆਪਣੇ ਸੰਦੇਸ਼ 'ਚ ਇਹ ਵੀ ਕਿਹਾ ਕਿ ਉਹ ਪੰਜਾਬ ਤੋਂ ਵੱਖ ਨਹੀਂ ਹਨ | ਦੂਜੇ ਪਾਸੇ ਹਰੀਸ਼ ਚੌਧਰੀ ਨੇ ਵੀ ਨਵੀਂ ਮਿਲੀ ਜ਼ਿੰਮੇਵਾਰੀ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ |

ਖ਼ਬਰ ਸ਼ੇਅਰ ਕਰੋ

 

ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਮੜਿਆ ਸੰਗਤਾਂ ਦਾ ਸੈਲਾਬ

ਸੁੰਦਰ ਜਲੌਅ, ਫੁੱਲਾਂ ਦੀ ਮਨਮੋਹਕ ਸਜਾਵਟ, ਅਲੌਕਿਕ ਦੀਪਮਾਲਾ ਤੇ ਆਤਿਸ਼ਬਾਜ਼ੀ ਬਣੀ ਖਿੱਚ ਦਾ ਕੇਂਦਰ ਅੰਮਿ੍ਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸੰਗਤਾਂ ਦਾ ਸੈਲਾਬ ...

ਪੂਰੀ ਖ਼ਬਰ »

ਡੀ.ਆਰ.ਡੀ.ਓ. ਵਲੋਂ 'ਅਭਿਆਸ' ਦਾ ਸਫਲ ਪ੍ਰੀਖਣ

ਬਾਲਾਸੋਰ (ਓਡੀਸ਼ਾ), 22 ਅਕਤੂਬਰ (ਪੀ.ਟੀ.ਆਈ.)-ਭਾਰਤ ਨੇ ਸ਼ੁੱਕਰਵਾਰ ਨੂੰ ਓਡੀਸ਼ਾ ਦੇ ਚਾਂਦੀਪੁਰ 'ਚ ਪ੍ਰੀਖਣ ਰੇਂਜ (ਆਈ.ਟੀ.ਆਰ.) ਤੋਂ ਦੇਸ਼ 'ਚ ਹੀ ਵਿਕਸਿਤ ਹਾਈ-ਸਪੀਡ ਐਕਸਪੈਂਡੇਬਲ ਏਰੀਅਲ ਟਾਰਗੇਟ (ਹੀਟ) 'ਅਭਿਆਸ' ਦਾ ਸਫ਼ਲਤਾ ਪੂਰਵਕ ਪ੍ਰੀਖਣ ਕੀਤਾ | ਡੀ.ਆਰ.ਡੀ.ਓ.ਦੇ ...

ਪੂਰੀ ਖ਼ਬਰ »

ਸਾਬਕਾ ਅਫ਼ਗਾਨ ਉਪ ਰਾਸ਼ਟਰਪਤੀ 49 ਦਿਨਾਂ ਬਾਅਦ ਆਏ ਸਾਹਮਣੇ

ਪਾਕਿ ਫ਼ੌਜ ਦੇ ਮੁੱਖ ਦਫ਼ਤਰ 'ਚ ਲਏ ਜਾ ਰਹੇ ਅਫ਼ਗਾਨ ਵਿਦੇਸ਼ੀ ਤੇ ਰੱਖਿਆ ਫ਼ੈਸਲੇ : ਅਮਰੁੱਲਾਹ ਸਾਲੇਹ ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਤਾਲਿਬਾਨ ਦੇ ਕਾਬੁਲ 'ਤੇ ਕਬਜ਼ਾ ਕਰਨ ਦੇ 49 ਦਿਨਾਂ ਬਾਅਦ ਸਾਹਮਣੇ ਆਏ ਅਫ਼ਗਾਨਿਸਤਾਨ ਦੇ ਸਾਬਕਾ ਉਪ ਰਾਸ਼ਟਰਪਤੀ ...

ਪੂਰੀ ਖ਼ਬਰ »

— ਲਖੀਮਪੁਰ ਖੀਰੀ ਘਟਨਾ —

ਕੇਂਦਰੀ ਮੰਤਰੀ ਦਾ ਬੇਟਾ ਆਸ਼ੀਸ਼ ਮਿਸ਼ਰਾ ਮੁੜ ਪੁਲਿਸ ਰਿਮਾਂਡ 'ਤੇ

ਲਖੀਮਪੁਰ ਖੀਰੀ, 22 ਅਕਤੂਬਰ (ਏਜੰਸੀ)-ਲਖੀਮਪੁਰ ਖੀਰੀ ਘਟਨਾ 'ਚ ਕਥਿਤ ਭੂਮਿਕਾ ਦੇ ਦੋਸ਼ 'ਚ ਗਿ੍ਫ਼ਤਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਨੂੰ ਫਿਰ 2 ਦਿਨਾ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ | ਇਹ ਦੂਸਰੀ ਵਾਰ ਹੈ ਜਦੋਂ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਮਜ਼ਦੂਰ ਦੀ ਕੁੱਟਮਾਰ ਕਰਨ ਵਾਲਾ ਨਿਹੰਗ ਗਿ੍ਫ਼ਤਾਰ

ਸੋਨੀਪਤ, 22 ਅਕਤੂਬਰ (ਇੰਟ.)-ਹਰਿਆਣਾ ਪੁਲਿਸ ਵਲੋਂ ਇਕ ਨਿਹੰਗ ਨੂੰ ਸੋਨੀਪਤ ਦੇ ਸਿੰਘੂ ਬਾਰਡਰ 'ਤੇ ਮੁਰਗੀ ਮੁਫ਼ਤ ਦੇਣ ਤੋਂ ਇਨਕਾਰ ਕਰਨ ਵਾਲੇ ਮਜ਼ਦੂਰ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਗਿਆ | ਜ਼ਖ਼ਮੀ ਮਜ਼ਦੂਰ ਬਿਹਾਰ ਦੇ ਮਨੋਜ ਪਾਸਵਾਨ, ਜੋ ਕੁੰਡਲੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਲਖੀਮਪੁਰ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰਾਂ ਨੂੰ 2.50 ਕਰੋੜ ਦੇ ਚੈੱਕ ਸੌਂਪੇ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਵਲੋਂ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲੇ੍ਹ 'ਚ 3 ਅਕਤੂਬਰ ਵਾਲੇ ਦਿਨ ਵਾਪਰੀ ਦਰਦਨਾਕ ਘਟਨਾ 'ਚ ਜਾਨ ਗਵਾਉਣ ਵਾਲੇ ਕਿਸਾਨਾਂ ...

ਪੂਰੀ ਖ਼ਬਰ »

ਸੰਸਦ ਦਾ ਸਰਦ ਰੁੱਤ ਇਜਲਾਸ ਨਵੰਬਰ ਦੇ ਆਖਰੀ ਹਫ਼ਤੇ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 22 ਅਕਤੂਬਰ (ਪੀ.ਟੀ.ਆਈ.)-ਸੰਸਦ ਦਾ ਲਗਪਗ ਇਕ ਮਹੀਨੇ ਤੱਕ ਚੱਲਣ ਵਾਲਾ ਸਰਦ ਰੁੱਤ ਦਾ ਇਜਲਾਸ ਨਵੰਬਰ ਦੇ ਚੌਥੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ | ਇਸ ਸੰਬੰਧੀ ਸੂਤਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਜਲਾਸ ਦੌਰਾਨ ਕੋਵਿਡ-19 ਦੇ ਸਾਰੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ 'ਚ ਦਿੱਤੀ ਗ਼ਲਤ ਜਾਣਕਾਰੀ, ਦੇਸ਼ ਤੋਂ ਮੁਆਫ਼ੀ ਮੰਗਣ-ਕਾਂਗਰਸ

ਨਵੀਂ ਦਿੱਲੀ, 22 ਅਕਤੂਬਰ (ਉਪਮਾ ਡਾਗਾ ਪਾਰਥ)-ਕੋਰੋਨਾ ਟੀਕਾਕਰਨ 'ਚ 100 ਕਰੋੜ ਖੁਰਾਕਾਂ ਦਾ ਟੀਚਾ ਪੂਰਾ ਹੋਣ 'ਤੇ ਜਿੱਥੇ ਕੇਂਦਰ ਸਰਕਾਰ ਵਲੋਂ ਇਸ ਨੂੰ ਵੱਡੇ ਪੱਧਰ 'ਤੇ ਪ੍ਰਚਾਰਿਆ ਜਾ ਰਿਹਾ ਹੈ, ਉੱਥੇ ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ 39 ਮਹਿਲਾ ਅਫ਼ਸਰਾਂ ਨੂੰ ਸਥਾਈ ਕਮਿਸ਼ਨ ਦੇਣ ਦਾ ਨਿਰਦੇਸ਼

ਨਵੀਂ ਦਿੱਲੀ, 22 ਅਕਤੂਬਰ (ਏਜੰਸੀ)-ਸੁਪਰੀਮ ਕੋਰਟ 'ਚ ਕਾਨੂੰਨੀ ਲੜਾਈ ਜਿੱਤਣ ਤੋਂ ਬਾਅਦ ਫ਼ੌਜ ਦੀਆਂ 39 ਮਹਿਲਾ ਅਫ਼ਸਰਾਂ ਨੂੰ ਸਥਾਈ ਕਮਿਸ਼ਨ ਮਿਲਿਆ ਹੈ | ਸੁਪਰੀਮ ਕੋਰਟ ਨੇ ਸਰਕਾਰ ਨੂੰ ਇਹ ਯਕੀਨੀ ਬਣਾਉਣ ਦਾ ਹੁਕਮ ਦਿੱਤਾ ਹੈ ਕਿ 7 ਦਿਨਾਂ ਦੇ ਅੰਦਰ ਇਨ੍ਹਾਂ ਮਹਿਲਾ ...

ਪੂਰੀ ਖ਼ਬਰ »

ਇਕ ਰਿਪੋਰਟ 'ਚ ਤਾਲਿਬਾਨ ਵਲੋਂ ਅਫ਼ਗਾਨ ਸਿੱਖਾਂ 'ਤੇ ਇਸਲਾਮ ਅਪਣਾਉਣ ਲਈ ਦਬਾਅ ਪਾਉਣ ਦਾ ਦਾਅਵਾ

ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)- ਅਫ਼ਗਾਨਿਸਤਾਨ 'ਚ ਤਾਲਿਬਾਨ ਦੇ ਸ਼ਾਸਨ ਤੋਂ ਬਾਅਦ ਸਥਿਤੀ ਪੂਰੀ ਤਰ੍ਹਾਂ ਬਦਲ ਗਈ ਹੈ | ਕੈਨੇਡਾ ਆਧਾਰਿਤ ਇੰਟਰਨੈਸ਼ਨਲ ਫੋਰਮ ਫ਼ਾਰ ਰਾਈਟਸ ਐਂਡ ਸਕਿਉਰਿਟੀ (ਆਈ. ਐਫ਼. ਐਫ਼. ਆਰ. ਏ. ਐਸ.) ਦੀ ਇਕ ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ...

ਪੂਰੀ ਖ਼ਬਰ »

ਝੱਜਰ 'ਚ ਸੜਕ ਹਾਦਸੇ 'ਚ 8 ਮੌਤਾਂ

ਚੰਡੀਗੜ੍ਹ, 22 ਅਕਤੂਬਰ (ਏਜੰਸੀ)-ਹਰਿਆਣਾ ਦੇ ਝੱਜਰ ਜ਼ਿਲ੍ਹੇ 'ਚ ਅੱਜ ਕਾਰ ਨੂੰ ਪਿੱਛਿਓਾ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਅੱਗੇ ਜਾ ਰਹੇ ਟਰੱਕ ਨਾਲ ਟਕਰਾਅ ਗਈ | ਇਸ ਕਾਰਨ ਕਾਰ 'ਚ ਸਵਾਰ 8 ਵਿਅਕਤੀਆਂ ਦੀ ਮੌਤ ਹੋ ਗਈ ਤੇ ਇਕ ਜ਼ਖ਼ਮੀ ਹੋ ਗਿਆ | ਪੁਲਿਸ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX