ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਬੀ. ਐੱਸ. ਐੱਫ. ਦਾ ਘੇਰਾ ਵਧਾ ਕੇ ਕੇਂਦਰ ਨੇ ਇਕ ਹੋਰ ਕਾਲਾ ਕਾਨੂੰਨ ਪੰਜਾਬ 'ਤੇ ਥੋਪਿਆ- ਰਾਣਾ ਗੁਰਜੀਤ ਸਿੰਘ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਭੂਮੀ ਤੇ ਜਲ ਸੰਭਾਲ, ਤਕਨੀਕੀ ਸਿੱਖਿਆ ਤੇ ਰੋਜ਼ਗਾਰ ਉਤਪਤੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਇੱਥੇ ਕਿਹਾ ਕਿ ਬੀ. ਐੱਸ. ਐੱਫ. ਦੇ 15 ਕਿੱਲੋਮੀਟਰ ਘੇਰੇ ਨੂੰ 50 ਕਿੱਲੋਮੀਟਰ ਕਰਕੇ ਕੇਂਦਰ ਸਰਕਾਰ ਨੇ ਪੰਜਾਬ 'ਤੇ ਚੌਥਾ ਕਾਲਾ ਕਾਨੂੰਨ ਥੋਪਿਆ ਹੈ, ਜਿਸ ਨਾਲ ਸੂਬੇ ਦੀ ਤਰੱਕੀ ਤੇ ਵਿਕਾਸ ਵਿਚ ਖੜੋਤ ਆਵੇਗੀ | ਭੂਮੀ ਤੇ ਜਲ ਸੰਭਾਲ ਵਿਭਾਗ ਵਲੋਂ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਧਰਤੀ ਹੇਠ ਪਾਈਪਾਂ ਰਾਹੀਂ ਸੋਧਿਆ ਪਾਣੀ ਸਿੰਚਾਈ ਲਈ 7 ਪਿੰਡਾਂ ਦੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਵਾਲੇ 11.10 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਰਾਣਾ ਗੁਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨਾਂ 'ਤੇ ਤਿੰਨ ਕਾਲੇ ਕਾਨੂੰਨ ਥੋਪੇ ਹਨ ਤੇ ਹੁਣ ਬੀ.ਐੱਸ.ਐੱਫ. ਨੂੰ ਵਾਧੂ ਸ਼ਕਤੀਆਂ ਦੇਣ ਨਾਲ ਇਕ ਹੋਰ ਕਾਲਾ ਕਾਨੂੰਨ ਪੰਜਾਬ ਤੇ ਪੰਜਾਬੀਆਂ 'ਤੇ ਥੋਪਿਆ ਗਿਆ ਹੈ | ਪੰਜਾਬ ਸਰਕਾਰ ਕੇਂਦਰ ਦੇ ਇਸ ਇਕ ਪਾਸੜ ਕਾਨੂੰਨ ਦਾ ਸਖ਼ਤ ਵਿਰੋਧ ਕਰੇਗੀ ਕਿਉਂਕਿ ਇਸ ਕਾਰਵਾਈ ਨਾਲ ਲੋਕਾਂ ਨੂੰ ਸਹਿਮ ਦੇ ਮਾਹੌਲ ਵਿਚ ਰਹਿਣਾ ਪਵੇਗਾ | ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਨੇ ਜ਼ਬਰਦਸਤੀ ਅਜਿਹੇ ਫ਼ੈਸਲੇ ਲੈਣੇ ਹਨ ਤਾਂ ਉਨ੍ਹਾਂ ਵਲੋਂ 2011 ਵਿਚ ਦਿੱਤੀ ਤਜਵੀਜ਼ ਅਨੁਸਾਰ ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ ਤੇ ਗੁਜਰਾਤ ਦੇ ਸਰਹੱਦੀ ਜ਼ਿਲਿ੍ਹਆਂ ਨੂੰ ਵਿਸ਼ੇਸ਼ ਪੈਕੇਜ ਦਿੱਤੇ ਜਾਣੇ ਚਾਹੀਦੇ ਹਨ ਤੇ ਇਨ੍ਹਾਂ ਜ਼ਿਲਿ੍ਹਆਂ ਵਿਚ ਘੱਟੋ-ਘੱਟ 10 ਸਾਲ ਲਈ ਉਦਯੋਗਾਂ ਤੋਂ ਕੋਈ ਟੈਕਸ ਨਹੀਂ ਲਿਆ ਜਾਣਾ ਚਾਹੀਦਾ, ਸਸਤੀ ਬਿਜਲੀ ਦੀ ਉਪਲਬੱਧਤਾ ਦੇ ਨਾਲ-ਨਾਲ 'ਫਰੇਟ ਬਰਾਬਰਤਾ' ਵੀ ਲਾਗੂ ਕਰਨੀ ਚਾਹੀਦੀ ਹੈ | ਪੰਜਾਬ ਦੇ ਕਿਸਾਨਾਂ ਦੀ ਹਾਲਤ ਸਬੰਧੀ ਗੱਲ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਕੇਂਦਰ ਜਾਣ-ਬੁਝ ਕੇ ਦੇਸ਼ ਭਰ ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਹੱਕਾਂ ਨੂੰ ਨਜ਼ਰ ਅੰਦਾਜ਼ ਕਰ ਰਿਹਾ ਹੈ ਜਦਕਿ ਦੇਸ਼ ਦਾ ਕਿਸਾਨ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਕੌਮੀ ਰਾਜਧਾਨੀ ਦੀਆਂ ਬਰੰੂਹਾਂ 'ਤੇ ਰੋਸ ਪ੍ਰਗਟਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਨ ਖ਼ਾਤਰ ਆਪਣੀਆਂ ਜ਼ਮੀਨਾਂ ਬਿਮਾਰ ਕਰ ਲਈਆਂ, ਕਰਜ਼ਿਆਂ ਦੀ ਪੰਡ ਸਿਰ ਚੜ੍ਹਾ ਲਈ ਤੇ ਹੁਣ ਪੰਜਾਬ ਵਿਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਦਿਨੋਂ-ਦਿਨ ਡਿਗਦਾ ਜਾ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ | ਧਰਤੀ ਹੇਠਲੇ ਪਾਣੀ ਦੇ ਪੱਧਰ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪਾਣੀ ਦੀ ਸਹੀ ਸੰਭਾਲ ਲਈ ਤੁਪਕਾ ਸਿੰਚਾਈ (ਡਰਿੱਪ ਇਰੀਗੇਸ਼ਨ) ਇੱਕੋ-ਇਕ ਰਾਹ ਹੈ | ਉਨ੍ਹਾਂ ਕਿਹਾ ਕਿ ਪਾਣੀ ਸਾਂਭਣ ਲਈ ਪੰਜਾਬੀਆਂ ਖ਼ਾਸਕਰ ਕਿਸਾਨਾਂ ਨੂੰ ਅੱਗੇ ਆਉਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਕੁਦਰਤੀ ਸੋਮੇ ਨੂੰ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਤੇ ਪੰਜਾਬ ਕੈਬਨਿਟ ਵਿਚ ਇਸ ਗੰਭੀਰ ਮੁੱਦੇ ਨੂੰ ਉਠਾ ਕੇ ਡਰਿੱਪ ਇਰੀਗੇਸ਼ਨ ਲਈ 90 ਫ਼ੀਸਦੀ ਸਬਸਿਡੀ ਦੀ ਮੰਗ ਕਰਨਗੇ ਤਾਂ ਜੋ ਜਲ ਸੰਭਾਲ ਲਈ ਢੁਕਵਾਂ ਇੰਤਜ਼ਾਮ ਅਮਲ ਵਿਚ ਲਿਆਂਦਾ ਜਾ ਸਕੇ | ਇਸ ਮੌਕੇ ਵਿਧਾਇਕ ਸੁੰਦਰ ਸ਼ਾਮ ਅਰੋੜਾ, ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਕਾਰਜਕਾਰੀ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਹਰਨੂਰ ਸਿੰਘ ਹਰਜੀ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਮਨਮੋਹਨ ਸਿੰਘ ਕਪੂਰ, ਐਡਵੋਕੇਟ ਗੁਰਬੀਰ ਸਿੰਘ ਚੌਟਾਲਾ ਡਾਇਰੈਕਟਰ ਮੰਡੀ ਬੋਰਡ, ਐਡਵੋਕੇਟ ਰਾਕੇਸ਼ ਮਰਵਾਹਾ ਚੇਅਰਮੈਨ ਨਗਰ ਸੁਧਾਰ ਟਰੱਸਟ, ਪ੍ਰੋ: ਬਹਾਦਰ ਸਿੰਘ ਸੁਨੇਤ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਤੇ ਵਸਨੀਕ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਖੇ 'ਵਰਲਡ ਸ਼ੈੱਫ ਡੇ' ਮਨਾਇਆ

ਹਾਜੀਪੁਰ, 22 ਅਕਤੂਬਰ (ਜੋਗਿੰਦਰ ਸਿੰਘ)-ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਵਿਚ ਵਰਲਡ ਸ਼ੈਫ ਡੇ ਮਨਾਇਆ ਗਿਆ | ਇਸ ਮੌਕੇ ਹਾਊਸ ਵਾਈਜ ਮੁਕਾਬਲੇ ਕਰਵਾਏ ਗਏ | ਸਕੂਲ ਦੇ ਚਾਰ ਹਾਊਸ ਅਰਮਾਨੀ, ਗੁੱਚੀ, ਪਰਾਡਾ ਅਤੇ ਸ਼ਨੈਲ ...

ਪੂਰੀ ਖ਼ਬਰ »

ਸੈਣੀ ਯੂਥ ਫੈੱਡਰੇਸ਼ਨ ਵਲੋਂ ਸੈਣੀ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ- ਨਰਿੰਦਰ ਸਿੰਘ ਸੈਣੀ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਸੈਣੀ ਯੂਥ ਫੈਡਰੇਸ਼ਨ ਵਲੋਂ ਸੈਣੀ ਸਮਾਜ ਨੂੰ ਦਰਪੇਸ਼ ਮੁਸ਼ਕਿਲਾਂ ਤੇ ਚੁਣੌਤੀਆਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਸੈਣੀ ਸੰਮੇਲਨ 23 ਅਕਤੂਬਰ ਨੂੰ ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਸਥਿਤ ਜੀ.ਕੇ. ਪੈਲੇਸ 'ਚ ਸਵੇਰੇ 10 ...

ਪੂਰੀ ਖ਼ਬਰ »

ਮੁਫ਼ਤ ਕਾਨੰੂਨੀ ਸੇਵਾਵਾਂ ਸੰਬੰਧੀ ਪਿੰਡ ਬਸੀ ਮੁੱਦਾ 'ਚ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਆਂਗਣਵਾੜੀ ਸੈਂਟਰ ਪਿੰਡ ਬਸੀ ਮੁੱਦਾ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਕਾਨੂੰਨੀ ਸੇਵਾਵਾਂ ਅਥਾਰਿਟੀ ਅਮਰਜੀਤ ਭੱਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਅਪਰਾਜਿਤਾ ਜੋਸ਼ੀ ਸੀ.ਜੇ.ਐੱਮ-ਕਮ-ਸਕੱਤਰ ਮੁਫ਼ਤ ...

ਪੂਰੀ ਖ਼ਬਰ »

ਰਮਦਾਸਪੁਰ ਵਿਖੇ 5 ਰੋਜ਼ਾ ਮਹਾਨ ਕੀਰਤਨ ਦਰਬਾਰ ਸਮਾਗਮ ਸਮਾਪਤ

ਦਸੂਹਾ, 22 ਅਕਤੂਬਰ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਸ੍ਰੀ ਗੁਰੂ ਹਰਗੋਬਿੰਦ ਜੀ ਦੇ 400 ਸਾਲਾ ਬੰਦੀ ਛੋੜ ਦਿਵਸ ਤੇ ਭਗਤ ਨਾਮਦੇਵ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਤੋਂ ...

ਪੂਰੀ ਖ਼ਬਰ »

ਲਖੀਮਪੁਰ ਖੀਰੀ 'ਚ ਮਾਰੇ ਗਏ ਕਿਸਾਨਾਂ ਦੀਆਂ ਅਸਥੀਆਂ ਦੀ ਕਲਸ਼ ਯਾਤਰਾ ਅੱਜ ਪੁੱਜੇਗੀ- ਦੋਆਬਾ ਕਿਸਾਨ ਕਮੇਟੀ

ਚੌਲਾਂਗ, 22 ਅਕਤੂਬਰ (ਸੁਖਦੇਵ ਸਿੰਘ)-ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਲਖੀਮਪੁਰ ਖੀਰੀ 'ਚ ਮਾਰੇ ਗਏ ਕਿਸਾਨਾਂ ਦੀਆਂ ਅਸਥੀਆਂ ਨੂੰ ਲੈ ਕੇ ਕੱਢੀ ਜਾ ਰਹੀ ਕਲਸ਼ ਯਾਤਰਾ 23 ਅਕਤੂਬਰ ਨੂੰ ਜ਼ਿਲ੍ਹੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਕੋਟਫ਼ਤੂਹੀ, 22 ਅਕਤੂਬਰ (ਅਟਵਾਲ)-ਪਿੰਡ ਖੈਰੜ-ਅੱਛਰਵਾਲ ਦੇ ਤਪ ਅਸਥਾਨ ਬਾਬਾ ਮੰਗਲ ਦਾਸ ਵਿਖੇ ਨਾਭ ਕੰਵਲ ਰਾਜਾ ਸਾਹਿਬ ਤੇ ਬਾਬਾ ਮੰਗਲ ਦਾਸ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ 11 ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਲਾਭਪਾਤਰੀਆਂ ਦੇ ਫਾਰਮ ਭਰਵਾ ਕੇ ਵੈਰੀਫਿਕੇਸ਼ਨ ਯਕੀਨੀ ਬਣਾਏ ਪਾਵਰ ਕਾਰਪੋਰੇਸ਼ਨ- ਡੀ. ਸੀ.

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪਾਵਰ ਕਾਰਪੋਰੇਸ਼ਨ ਹੁਸ਼ਿਆਰਪੁਰ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਦੋ ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨ ਵਾਲੇ ਲਾਭਪਾਤਰੀਆਂ ਦੇ ...

ਪੂਰੀ ਖ਼ਬਰ »

ਸਵੀਪ ਗਤੀਵਿਧੀਆਂ ਤਹਿਤ ਖੁਆਸਪੁਰ ਹੀਰਾਂ ਸਕੂਲ 'ਚ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ ਦੇ ਨਿਰਦੇਸ਼ਾਂ ਤਹਿਤ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸਪੁਰ ਹੀਰਾਂ ਵਿਖੇ ਪਿ੍ੰ: ਰਮਨਦੀਪ ਕੌਰ ਦੀ ...

ਪੂਰੀ ਖ਼ਬਰ »

ਮੰਡੀ 'ਚੋਂ ਪਿਆਜ਼ਾਂ ਦੀ ਬੋਰੀ ਚੋਰੀ ਕਰਦਾ ਨੌਜਵਾਨ ਕਾਬੂ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਸਬਜ਼ੀ ਮੰਡੀ 'ਚੋਂ ਇਕ ਨੌਜਵਾਨ ਰੰਗੇ ਹੱਥੀਂ ਪਿਆਜ਼ਾਂ ਦੀ ਬੋਰੀ ਚੋਰੀ ਕਰਦਾ ਹੋਇਆ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਹਾਜ਼ਰ ਆੜ੍ਹਤੀਆਂ ਨੇ ...

ਪੂਰੀ ਖ਼ਬਰ »

ਜੀ. ਓ. ਜੀ. ਟੀਮ ਵਲੋਂ ਵਿਧਵਾ ਨੂੰ ਮਾਲੀ ਸਹਾਇਤਾ ਭੇਟ

ਕੋਟਫ਼ਤੂਹੀ, 22 ਅਕਤੂਬਰ (ਅਟਵਾਲ)-ਪਿੰਡ ਨਡਾਲੋਂ 'ਚ ਜੀ. ਓ. ਜੀ. ਕਲੱਸਟਰ ਸੂਬੇ. ਮੇਜਰ ਪਿਆਰਾ ਸਿੰਘ ਨਡਾਲੋਂ ਸੇਵਾ ਮੁਕਤ, ਜੀ. ਓ. ਜੀ. ਕਲੱਸਟਰ ਹÏਲਦਾਰ ਤਰਸੇਮ ਸਿੰਘ ਡਾਂਡੀਆਂ ਸੇਵਾ ਮੁਕਤ, ਕਲੱਸਟਰ ਜੀ. ਓ. ਜੀ. ਐੱਲ. ਡੀ. ਜਸਵਿੰਦਰ ਪਾਲ ਸਿੰਘ ਟੋਡਰਪੁਰ ਸੇਵਾ ਮੁਕਤ, ਨਾਇਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 3 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 3 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28736 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1594 ਸੈਂਪਲਾਂ ...

ਪੂਰੀ ਖ਼ਬਰ »

ਮੰਝਪੁਰ ਕਬੱਡੀ ਕੱਪ ਦਾ ਪੋਸਟਰ ਜਾਰੀ

ਭੰਗਾਲਾ, 22 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਮੰਝਪੁਰ ਕਬੱਡੀ ਕੱਪ ਐੱਨ. ਆਰ. ਆਈ. ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਬੱਡੀ ਕੱਪ 30 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਕਲੱਬ ਦੇ ਸਰਪ੍ਰਸਤ ਹਰਦੀਪ ਸਿੰਘ ਤੇ ਪ੍ਰਧਾਨ ਤੀਰਥ ਸਿੰਘ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

ਦਸੂਹਾ, 22 ਅਕਤੂਬਰ (ਭੁੱਲਰ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਪਿੰਡ ਰਜਵਾਲ ਵਿਖੇ 'ਆਪ' ਦੀ ਮੀਟਿੰਗ ਹੋਈ

ਤਲਵਾੜਾ, 22 ਅਕਤੂਬਰ (ਰਾਜੀਵ ਓਸ਼ੋ)-ਪਿੰਡ ਰਜਵਾਲ ਵਿਚ ਆਮ ਆਦਮੀ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਪੋਰਟਸ ਵਿੰਗ ਅੰਤਰ ਰਾਸ਼ਟਰੀ ਪਹਿਲਵਾਨ ਨਿਰਮਲ ਸਿੰਘ ਆਸਪੁਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਉਨ੍ਹਾਂ ਕੇਜਰੀਵਾਲ ਦੀ ਪਹਿਲੀ ਤੇ ਦੂਸਰੀ ਗਾਰੰਟੀ ਦਾ ਜੰਮ ਕੇ ...

ਪੂਰੀ ਖ਼ਬਰ »

ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੁੱਲ੍ਹੋਵਾਲ ਦੀ ਵਾਸੀ ਲਵਪ੍ਰੀਤ ਕੌਰ ਪੁੱਤਰੀ ਸੁਰਜੀਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਡੇਂਗੂ ਦੇ 14 ਨਵੇਂ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ ਡੇਂਗੂ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਸਿਵਲ ਸਰਜਨ ਡਾ: ਪਵਨ ਕੁਮਾਰ ਨੇ ਦੱਸਿਆ ਕਿ ਅੱਜ ਡੇਂਗੂ ਦੇ 26 ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈਣ ਉਪਰੰਤ 14 ਨਵੇਂ ਕੇਸਾਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਪ੍ਰਬੰਧਕ ਕਮੇਟੀ ਵਲੋਂ ਪਿ੍ੰ. ਰਾਜੇਸ਼ ਗੁਪਤਾ ਸਨਮਾਨਿਤ

ਦਸੂਹਾ, 22 ਅਕਤੂਬਰ (ਕੌਸ਼ਲ)-ਆਰੀਆ ਪ੍ਰਾਦੇਸ਼ਿਕ ਪ੍ਰਤੀਨਿਧੀ ਸਭਾ ਅਤੇ ਡੀ. ਏ. ਵੀ. ਕਾਲਜ ਪ੍ਰਬੰਧਕ ਸਮਿਤੀ ਨਵੀਂ ਦਿੱਲੀ ਵਲੋਂ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਅੰਮਿ੍ਤਸਰ ਵਿਖੇ ਅਨੰਦ ਉਤਸਵ ਮੌਕੇ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੇ ਪਿ੍ੰਸੀਪਲ ਰਾਜੇਸ਼ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 2 ਤਸਕਰ ਕਾਬੂ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 90 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਕਾਬੂ ਕੀਤੇ ਕਥਿਤ ਦੋਸ਼ੀਆਂ ਦੀ ਪਹਿਚਾਣ ਪਰਮਿੰਦਰ ਸਿੰਘ ਉਰਫ਼ ਲਾਟ ਵਾਸੀ ...

ਪੂਰੀ ਖ਼ਬਰ »

ਗੁਰਦੁਆਰਾ ਅਰਜੁਨਾ ਕਾਲੋਨੀ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਦਸੂਹਾ, 22 ਅਕਤੂਬਰ (ਭੁੱਲਰ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਗੁਰਦੁਆਰਾ ਅਰਜੁਨਾ ਕਾਲੋਨੀ ਦਸੂਹਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਥ ਦੇ ਪ੍ਰਸਿੱਧ ਰਾਗੀ ਹਰਪਾਲ ਸਿੰਘ ਦਸੂਹਾ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ ਸਫ਼ਾਈ ਮੁਹਿੰਮ ਚਲਾਈ

ਮੁਕੇਰੀਆਂ, 22 ਅਕਤੂਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਲੋਂ ਸਫ਼ਾਈ ਮੁਹਿੰਮ ਚਲਾਈ ਗਈ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਵਿਚ ਕਾਲਜ ਦੇ ਐੱਨ.ਐੱਸ.ਐੱਸ ਵਿੰਗ ਅਤੇ ਐੱਨ.ਸੀ.ਸੀ ਵਿੰਗ ਵਲੋਂ ਸਾਂਝੇ ...

ਪੂਰੀ ਖ਼ਬਰ »

ਟੀਚਿੰਗ ਏਡ ਬਣਾਉਣ ਦੇ ਮੁਕਾਬਲੇ ਕਰਵਾਏ

ਦਸੂਹਾ, 22 ਅਕਤੂਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਬੀ. ਐੱਡ. ਤੀਜੇ ਸਮੈਸਟਰ ਦੇ ਵਿਦਿਆਰਥੀਆਂ ਵਿਚ ਟੀਚਿੰਗ-ਏਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਬੀ. ਐੱਡ ਦੇ. ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਅਧਿਆਪਕਾਂ ਨਾਲ ਮੀਟਿੰਗ

ਬੁੱਲ੍ਹੋਵਾਲ, 22 ਅਕਤੂਬਰ (ਲੁਗਾਣਾ)-ਵਿਦਿਆਰਥੀਆਂ 'ਚ ਸਿੱਖਿਆ ਨੂੰ ਗੁਣਾਤਮਕ ਤੇ ਸਮੇਂ ਦੇ ਹਾਣੀ ਬਣਾਉਣ ਲਈ ਅਧਿਆਪਕਾਂ ਵਲੋਂ ਕੀਤੇ ਜਾ ਰਹੇ ਵਧੀਆ ਉਪਰਾਲੇ ਹਮੇਸ਼ਾ ਹੀ ਬੱਚਿਆਂ ਦਾ ਭਵਿੱਖ ਸਵਾਰਦੇ ਹਨ ਤੇ ਬੱਚਿਆਂ ਦੇ ਮਾਰਗ ਦਰਸ਼ਕ ਬਣ ਉਨ੍ਹਾਂ ਦਾ ਭਵਿੱਖ ਉਜਵਲ ...

ਪੂਰੀ ਖ਼ਬਰ »

ਵਿਸ਼ਵ ਭੋਜਨ ਤੇ ਵਿਦਿਆਰਥੀ ਦਿਵਸ ਮਨਾਇਆ

ਦਸੂਹਾ, 22 ਅਕਤੂਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਵਲੋਂ ਵਿਸ਼ਵ ਭੋਜਨ ਦਿਵਸ ਅਤੇ ਸਾਬਕਾ ਰਾਸ਼ਟਰਪਤੀ ਏ. ਪੀ. ਜੇ. ਅਬਦੁਲ ਕਲਾਮ ਨੂੰ ਸਮਰਪਿਤ ਵਿਸ਼ਵ ਵਿਦਿਆਰਥੀ ਦਿਵਸ ਬਹੁਤ ਨਿਵੇਕਲੇ ਢੰਗ ...

ਪੂਰੀ ਖ਼ਬਰ »

ਐਡ. ਘੁੰਮਣ ਵਲੋਂ ਕਬੱਡੀ ਕੱਪ ਦਾ ਉਦਘਾਟਨ

ਤਲਵਾੜਾ, 22 ਅਕਤੂਬਰ (ਅ. ਪ)-ਵਿਧਾਨ ਸਭਾ ਹਲਕਾ ਦਸੂਹਾ ਦੇ ਕੰਢੀ ਇਲਾਕੇ ਦੇ ਪਿੰਡ ਨੱਥੂਵਾਲ ਤੇ ਬਹਿਦੂਲੋ ਦੇ ਨੌਜਵਾਨਾਂ ਵਲੋਂ ਪਹਿਲਾ ਕਬੱਡੀ ਟੂਰਨਾਮੈਂਟ ਸ਼ੁਰੂ ਕੀਤਾ ਗਿਆ, ਜਿਸ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ...

ਪੂਰੀ ਖ਼ਬਰ »

ਦੀਪਇੰਦਰਜੀਤ ਸਿੰਘ ਚੱਕ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਐਮਾਂ ਮਾਂਗਟ, 22 ਅਕਤੂਬਰ (ਗੁਰਾਇਆ)-ਬੀਤੇ ਦਿਨੀਂ ਦੀਪਇੰਦਰਜੀਤ ਸਿੰਘ ਪੱੁਤਰ ਸਵ. ਹਰਜੀਤ ਸਿੰਘ ਐੱਸ.ਡੀ.ਓ. ਵਾਸੀ ਪਿੰਡ ਚੱਕ ਅੱਲਾ ਬਖ਼ਸ਼ ਦੇ ਛੋਟੇ ਪੁੱਤਰ ਦਿਲ ਦੀ ਗਤੀ ਰੁਕ ਜਾਣ ਨਾਲ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਜਿਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਵਲੋਂ ਵੱਖ-ਵੱਖ ਮੰਡਲਾਂ ਤੇ ਜ਼ਿਲ੍ਹਾ ਮੋਰਚਿਆਂ ਦੇ ਪ੍ਰਭਾਰੀ ਨਿਯੁਕਤ

ਮੁਕੇਰੀਆਂ, 22 ਅਕਤੂਬਰ (ਰਾਮਗੜ੍ਹੀਆ)-ਮੁਕੇਰੀਆਂ ਵਿਖੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਜ਼ਿਲੇ੍ਹ ਦੇ ਮੰਡਲਾਂ ਤੇ ਮੋਰਚਿਆਂ ਵਿਚ ਅਹੁਦੇਦਾਰਾਂ ਨੂੰ ਪ੍ਰਭਾਰੀ ਲਗਾਉਣ ਸਬੰਧੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ...

ਪੂਰੀ ਖ਼ਬਰ »

ਗਿਲਜੀਆ ਵਲੋਂ ਮਸੀਹ ਕਬਰਸਤਾਨ ਲਈ 3 ਲੱਖ ਦਾ ਚੈੱਕ ਭੇਟ

ਮਿਆਣੀ, 22 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਡੁਮਾਣਾ ਵਿਖੇ ਜੰਗਲਾਤ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਵਲੋਂ ਮਸੀਹ ਭਾਈਚਾਰੇ ਦੇ ਕਬਰਸਤਾਨ ਲਏ 3 ਲੱਖ ਰੁਪਏ ਦਾ ਚੈੱਕ ਜ਼ਿਲ੍ਹਾ ਪ੍ਰਧਾਨ ਓ. ਬੀ. ਸੀ. ਸੈੱਲ ਸਰਪੰਚ ਸੁਰਜੀਤ ਸਿੰਘ ਡੁਮਾਣਾ ਨੂੰ ਭੇਟ ...

ਪੂਰੀ ਖ਼ਬਰ »

ਸੈਨੇਟ ਚੋਣ 'ਚ ਜੇਤੂ ਰਹੇ ਸੰਦੀਪ ਸਿੰਘ ਸੀਕਰੀ ਦਾ ਸਵਾਗਤ

ਬੁੱਲ੍ਹੋਵਾਲ, 22 ਅਕਤੂਬਰ (ਲੁਗਾਣਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਗਰੈਜੂਏਟ ਚੋਣਾਂ ਦੇ ਨਤੀਜੇ ਵਿਚ ਸੂਬਾ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਅਸਿਸਟੈਂਟ ਪ੍ਰੋਫੈਸਰ ਸੈਨੇਟਰ ਸੰਦੀਪ ਸਿੰਘ ਸੀਕਰੀ, ਜਿਸ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ ਸੰਭਾਲ ਸੰਬੰਧੀ ਕੈਂਪ

ਦਸੂਹਾ, 22 ਅਕਤੂਬਰ (ਕੌਸ਼ਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦਸੂਹਾ ਵਲੋਂ ਸਰਕਲ ਦਸੂਹਾ ਦੇ ਪਿੰਡ ਝਿੰਗੜ ਖ਼ੁਰਦ ਵਿਖੇ ਇਨ ਸੀਟੂ ਸੀ. ਆਰ. ਐੱਮ. ਸਕੀਮ ਅਧੀਨ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਖੇਤਾਂ ਵਿਚ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਸਲਾਮਾਬਾਦ ਹੁਸ਼ਿਆਰਪੁਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪਿੰਡ ਦੇਹਰੀਵਾਲ ਦਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ (ਸ) 'ਚ ਸ਼ਾਮਿਲ

ਅੱਡਾ ਸਰਾਂ, 22 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਹਲਕਾ ਉੜਮੁੜ ਟਾਂਡਾ 'ਚ ਸ਼ੋ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਤੇ ਉੱਘੇ ਸਮਾਜ ਸੇਵੀ ਮਨਜੀਤ ਸਿੰਘ ਦਸੂਹਾ ਦੀ ਚੌਣ ਮੁਹਿੰਮ ਨੂੰ ਉਸ ਸਮੇਂ ਬਹੁਤ ਵੱਡੀ ਮਜਬੂਤੀ ਮਿਲੀ ਜਦੋਂ ਪਿੰਡ ਦੇਹਰੀਵਾਲ ਦੇ ...

ਪੂਰੀ ਖ਼ਬਰ »

ਮਨਿਸਟਰੀਅਲ ਕਰਮਚਾਰੀਆਂ ਵਲੋਂ ਸਿਵਲ ਸਰਜਨ ਦਫ਼ਤਰ ਸਾਹਮਣੇ ਰੋਸ ਰੈਲੀ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲੇ੍ਹ ਦੇ ਮੁੱਖ ਦਫ਼ਤਰਾਂ ਖਜਾਨਾ ਵਿਭਾਗ, ਲੋਕ ਨਿਰਮਾਣ ਵਿਭਾਗ, ਬਾਗ਼ਬਾਨੀ ਵਿਭਾਗ, ਸਿਵਲ ਸਰਜਨ ਦਫ਼ਤਰ, ਡੀ.ਸੀ. ਦਫ਼ਤਰ, ...

ਪੂਰੀ ਖ਼ਬਰ »

ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੀਟਿੰਗ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਮੋਹਨ ਲਾਲ ਸਿੱਧੂ ਅਤੇ ਹੰਸ ਰਾਜ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਆਗੂਆਂ ...

ਪੂਰੀ ਖ਼ਬਰ »

ਕੋਵਿਡ ਯੋਧਿਆਂ ਨੂੰ ਕੀਤਾ ਸਨਮਾਨਿਤ

ਤਲਵਾੜਾ, 22 ਅਕਤੂਬਰ (ਅ. ਪ)-ਹਾਜੀਪੁਰ ਪ੍ਰਾਇਮਰੀ ਹੈਲਥ ਸੈਂਟਰ ਵਿਖੇ, ਜਿਨ੍ਹਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਗੈਰ ਕੋਵਿਡ-19 ਵਿਚ ਲੋਕਾਂ ਦਾ ਟੀਕਾਕਰਨ ਕੀਤਾ, ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਮੰਡਲ ਹਾਜੀਪੁਰ ਦੀ ਵਲੋਂ ਮੰਡਲ ਪ੍ਰਧਾਨ ਅਨਿਲ ਵਿਸ਼ਿਸ਼ਟ ਅਤੇ ...

ਪੂਰੀ ਖ਼ਬਰ »

ਕੇਜਰੀਵਾਲ ਮਸੀਹੀ ਭਾਈਚਾਰੇ ਨੂੰ ਦੇ ਰਹੇ ਨੇ ਮਿੱਠੀਆਂ ਗੋਲੀਆਂ- ਮਸੀਹ

ਮੁਕੇਰੀਆਂ, 22 ਅਕਤੂਬਰ (ਰਾਮਗੜ੍ਹੀਆ)-ਆਲ ਇੰਡੀਆ ਕ੍ਰਿਸਚੀਅਨ ਦਲਿਤ ਫ਼ਰੰਟ ਦੇ ਜਨਰਲ ਸਕੱਤਰ ਉਪ ਪ੍ਰਧਾਨ ਸੁਖਦੇਵ ਮਸੀਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕਾਂ ਨੂੰ ਪੰਜਾਬ ਵਿਚ ਆ ਕੇ ਮਸੀਹੀ ਭਾਈਚਾਰੇ ਨੂੰ ...

ਪੂਰੀ ਖ਼ਬਰ »

ਮੁਫ਼ਤ ਕਾਨੰੂਨੀ ਸੇਵਾਵਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਂਗਣਵਾੜੀ ਸੈਂਟਰ ਪਿੰਡ ਸਤੌਰ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਕਾਨੂੰਨੀ ਸੇਵਾਵਾਂ ਅਥਾਰਿਟੀ ਅਮਰਜੀਤ ਭੱਟੀ ਦੇ ਨਿਰਦੇਸ਼ਾਂ ਅਨੁਸਾਰ ਤੇ ਅਪਰਾਜਿਤਾ ਜੋਸ਼ੀ ਸੀ.ਜੇ.ਐੱਮ-ਕਮ-ਸਕੱਤਰ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮਨਾਈ

ਦਸੂਹਾ, 22 ਅਕਤੂਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮਨਾਈ ਗਈ | ਪਿ੍ੰਸੀਪਲ ਡਾ. ਵਰਿੰਦਰ ਕੌਰ ਨੇ ਭਗਵਾਨ ਵਾਲਮੀਕਿ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ 'ਚ ਡੱਬਾ ਬੰਦ ਰਾਸ਼ਨ ਭੇਜਣ ਦਾ ਵਿਰੋਧ

ਬੀਣੇਵਾਲ, 22 ਅਕਤੂਬਰ (ਬੈਜ ਚੌਧਰੀ)-ਆਂਗਣਵਾੜੀ ਵਰਕਰ/ਹੈਲਪਰ ਯੂਨੀਅਨ (ਸੀਟੂ) ਸਰਕਲ ਡੱਲੇਵਾਲ-ਬੀਤ ਦੀ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਧਾਨ ਗੁਰਬਖ਼ਸ਼ ਕੌਰ ਦੀ ਪ੍ਰਧਾਨਗੀ 'ਚ ਬੀਤ ਇਲਾਕੇ ਦੇ ਪਿੰਡ ਕੋਟ 'ਚ ਹੋਈ, ਜਿਸ 'ਚ ਡੱਲੇਵਾਲ ਸਰਕਲ ਨਾਲ ਸਬੰਧਿਤ ਆਂਗਣਵਾੜੀ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਨੇ ਪਿੰਡਾਂ ਦੇ ਵਿਕਾਸ ਲਈ 63 ਲੱਖ ਦੇ ਚੈੱਕ ਵੰਡੇ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਡਾ: ਰਾਜ ਕੁਮਾਰ ਚੱਬੇਵਾਲ ਵਲੋਂ ਬੀ.ਡੀ.ਪੀ.ਓ. ਦਫ਼ਤਰ ਹੁਸ਼ਿਆਰਪੁਰ ਵਿਖੇ ਹਲਕਾ ਚੱਬੇਵਾਲ ਦੇ ਪਿੰਡਾਂ ਅਟੱਲਗੜ੍ਹ, ਬੋਹਣ, ਭੂੰਗਰਨੀ, ਚੱਗਰਾਂ, ਹੰਦੋਵਾਲ ਕਲਾਂ, ਹਰਮੋਇਆ, ਜਿਆਣ, ਲਹਿਲੀ ...

ਪੂਰੀ ਖ਼ਬਰ »

ਮਾਡਰਨ ਗਰੁੱਪ ਆਫ਼ ਕਾਲਜਿਜ਼ ਦੇ ਵਿਦਿਆਰਥੀਆਂ ਨੇ ਜੈਵਿਕ ਖੇਤੀ ਦਾ ਲਿਆ ਸੰਕਲਪ

ਭੰਗਾਲਾ, 22 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਆਫ਼ ਕਾਲਜਿਜ਼ ਪੰਡੋਰੀ ਭਗਤ ਮੁਕੇਰੀਆਂ ਦੇ ਬੀ. ਐੱਸ. ਸੀ. ਐਗਰੀਕਲਚਰ ਦੇ ਵਿਦਿਆਰਥੀਆਂ ਵਲੋਂ ਹਾੜੀ ਦੀ ਫ਼ਸਲ ਨੂੰ ਜੈਵਿਕ ਖੇਤੀ ਨਾਲ ਤਿਆਰ ਕਰਨ ਦਾ ਸੰਕਲਪ ਲਿਆ ਗਿਆ ਹੈ | ਪਿ੍ੰਸੀਪਲ ਡਾ. ਵਿਜੇਤਾ ...

ਪੂਰੀ ਖ਼ਬਰ »

- ਮਾਮਲਾ ਸੇਵਾਦਾਰ ਵਲੋਂ ਸ਼ਰਾਬੀ ਹਾਲਤ 'ਚ ਇੰਸਟਰਕਟਰ ਦੇ ਮੇਜ਼ 'ਤੇ ਸੱਪ ਸੁੱਟਣ ਦਾ - ਪੀੜਤਾ ਵਲੋਂ ਵਿਭਾਗ ਤੋਂ ਤੁਰੰਤ ਕਾਰਵਾਈ ਦੀ ਮੰਗ

ਹਰਿਆਣਾ, 22 ਅਕਤੂਬਰ (ਹਰਮੇਲ ਸਿੰਘ ਖੱਖ)-ਡਿਊਟੀ ਦੌਰਾਨ ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ ਹਰਿਆਣਾ ਦੇ ਸੇਵਾਦਾਰ ਵਲੋਂ ਕਥਿਤ ਤੌਰ 'ਤੇ ਸ਼ਰਾਬ ਪੀ ਕੇ ਜ਼ਹਿਰੀਲਾ ਸੱਪ ਕਟਾਈ ਤੇ ਸਿਲਾਈ ਇੰਸਟਰਕਟਰ ਕਮਲੇਸ਼ ਕੁਮਾਰੀ ਦੇ ਮੇਜ਼ 'ਤੇ ਰੱਖਣ ਸਬੰਧੀ ਸ਼ਿਕਾਇਤ ਸੰਸਥਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮਿਆਣੀ, 22 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਨੱਥੂਪੁਰ ਵਿਖੇ ਪਿੰਡ ਦੀਆਂ ਸਮੂਹ ਸੰਗਤਾਂ ਵਲੋਂ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਜਸਬੀਰ ਸਿੰਘ, ਭਾਈ ਹਰਦੀਪ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX