ਤਾਜਾ ਖ਼ਬਰਾਂ


ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  1 minute ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  11 minutes ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਮਣੀਪੁਰ: ਹੋਣ ਵਾਲੇ ਫ਼ੈਸ਼ਨ ਪ੍ਰੋਗਰਾਮ ਦੀ ਥਾਂ ਦੇ ਨੇੜੇ ਹੋਇਆ ਬੰਬ ਧਮਾਕਾ
. . .  26 minutes ago
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
ਲੁਟੇਰਿਆਂ ਵਲੋਂ ਪਰਸ ਖ਼ੋਹਣ ਸਮੇਂ ਆਟੋ ’ਚੋਂ ਡਿੱਗਣ ਕਾਰਨ ਲੜਕੀ ਦੀ ਮੌਤ
. . .  38 minutes ago
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
ਸਾਨੂੰ ਆਪਣੀਆਂ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ- ਪੀ.ਟੀ.ਊਸ਼ਾ
. . .  49 minutes ago
ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ...
ਸਪਨਾ ਚੌਧਰੀ ਦੇ ਪਰਿਵਾਰ ਖ਼ਿਲਾਫ਼ ਐਫ਼.ਆਈ.ਆਰ ਦਰਜ
. . .  54 minutes ago
ਚੰਡੀਗੜ੍ਹ, 4 ਫਰਵਰੀ- ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਉਸ ਦੀ ਭਰਜਾਈ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਲਵਲ ਦੇ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ...
ਭਾਰਤ ਸਰਕਾਰ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਦੀ ਫ਼ੈਲੋਸ਼ਿਪ ਮੁੜ ਚਾਲੂ ਕਰੇ- ਐਡਵੋਕੇਟ ਧਾਮੀ
. . .  about 1 hour ago
ਅੰਮ੍ਰਿਤਸਰ, 4 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ....
ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ
. . .  about 1 hour ago
ਚੋਗਾਵਾਂ, 4 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੂਚਕਵਾਲ ਵਿਖੇ ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ ’ਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਚੂਚਕਵਾਲ ਹੀਰਾ ਸਿੰਘ ਹਾਰਡਵੇਅਰ ਦੀ ਦੁਕਾਨ ’ਤੇ ਗਏ ਸਨ, ਜਿੱਥੇ...
ਮੋਟਰਸਾਈਕਲ ਤੇ ਘੋੜੇ ਦੀ ਟੱਕਰ ਵਿਚ ਦੋ ਨੌਜਵਾਨਾਂ ਸਮੇਤ ਘੋੜੇ ਦੀ ਵੀ ਮੌਤ
. . .  about 1 hour ago
ਕਪੂਰਥਲਾ/ਬੇਗੋਵਾਲ, 4 ਫਰਵਰੀ (ਅਮਨਜੋਤ ਸਿੰਘ ਵਾਲੀਆ, ਸੁਖਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਵਿਖੇ ਇਕ ਮੋਟਰਸਾਈਕਲ ਦੀ ਟੱਕਰ ਘੋੜੇ ਨਾਲ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਦੋਵਾਂ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ....
ਮੁੰਬਈ: ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ
. . .  about 1 hour ago
ਮਹਾਰਾਸ਼ਟਰ, 4 ਫਰਵਰੀ- ਮੁੰਬਈ ’ਚ ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ ਹੋ ਗਈ। ਫ਼ਾਇਰ ਬਿ੍ਰਗੇਡ ਦੇ ਮੁੱਖ ਅਧਿਕਾਰਨੀ ਨੇ ਕਿਹਾ ਕਿ ਉਚਾਈ ਦੇ ਮਾਪਦੰਡਾਂ ਅਨੁਸਾਰ ਯੋਗਤਾ ਪੂਰੀ ਕਰਨ ਵਾਲੀਆਂ 3318 ਮਹਿਲਾਂ ਉਮੀਦਵਾਰਾਂ ਨੂੰ ਅਗਲੀ ਚੋਣ ਪ੍ਰਕਿਰਿਆ ਲਈ ਚੁਣਿਆ ਗਿਆ। ਪ੍ਰਦਰਸ਼ਨਕਾਰੀ...
ਤਾਮਿਲਨਾਡੂ: ਮਸ਼ਹੂਰ ਪਲੇਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ
. . .  about 2 hours ago
ਚੇਨੱਈ, 4 ਫਰਵਰੀ- ਦੱਖਣੀ ਭਾਰਤ ਦੀ ਮਸ਼ਹੂਰ ਪਲੇਅਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ ਹੋ ਗਿਆ ਹੈ। ਪੁਲਿਸ ਅਨੁਸਾਰ ਉਹ ਚੇਨਈ ਸਥਿਤ ਆਪਣੇ ਘਰ ’ਚ ਮ੍ਰਿਤਕ ਪਾਈ ਗਈ ਸੀ। ਉਨ੍ਹਾਂ ਨੂੰ ਹਾਲ ਹੀ ਵਿਚ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ...
ਤੇਲ ’ਤੇ ਵੈਟ ਦਰ ਵਧਾਉਣ ਕਰਕੇ ਭਗਵੰਤ ਮਾਨ ਦਾ ਫੂਕਿਆ ਪੁਤਲਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 4 ਫਰਵਰੀ (ਰਣਜੀਤ ਸਿੰਘ ਢਿੱਲੋਂ)- ਭਗਵੰਤ ਮਾਨ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ’ਤੇ ਵੈਟ ਵਧਾਉਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੁਰਾ ਰੋਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਜਗਜੀਤ ਸਿੰਘ ਹਨੀ ਫੱਤਣਵਾਲਾ ਦੀ ਅਗਵਾਈ ਵਿਚ...
ਪਿਸਤੌਲ ਦੀ ਨੋਕ ’ਤੇ ਲੁਟੇਰੇ ਨੇ ਵੈਸਟਰਨ ਯੂਨੀਅਨ ਦੇ ਕਰਿੰਦੇ ਤੋਂ ਲੁੱਟੇ ਲੱਖਾਂ ਰੁਪਏ
. . .  about 2 hours ago
ਬੇਗੋਵਾਲ, 4 ਫਰਵਰੀ (ਸੁਖਜਿੰਦਰ ਸਿੰਘ)- ਬੀਤੀ ਦੇਰ ਸ਼ਾਮ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ’ਚ ਟਾਂਡਾ ਬੇਗੋਵਾਲ ਰੋਡ ’ਤੇ ਪਿੰਡ ਅਕਬਰਪੁਰ ਨਜ਼ਦੀਕ ਬੇਗੋਵਾਲ ’ਚ ਵੈਸਟਰਨ ਯੂਨੀਅਨ ’ਤੇ ਕੰਮ ਕਰਦੇ ਇਕ ਵਿਅਕਤੀ, ਜੋ ਆਪਣੀ ਐਕਟਿਵਾ ’ਤੇ ਸਵਾਰ ਹੋ ਕਿ ਆਪਣੇ ਪਿੰਡ ਜਾ ਰਿਹਾ ਸੀ, ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ...
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਜਪਾਲ ਨੂੰ ਸ਼ਿਕਾਇਤ
. . .  about 2 hours ago
ਚੰਡੀਗੜ੍ਹ, 4 ਜਨਵਰੀ-ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਏ.ਟੀ.ਐਫ.ਆਈ. ਮੁਖੀ ਵੀਰੇਸ਼ ਸ਼ਾਡਲਿਆ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸ਼ਿਕਾਇਤ...
ਸਰਵੇਖਣ 'ਚ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਉਭਰੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 4 ਫਰਵਰੀ -ਅਮਰੀਕਾ ਸਥਿਤ ਸਲਾਹਕਾਰ ਫਰਮ 'ਮੌਰਨਿੰਗ ਕੰਸਲਟ' ਵਲੋਂ ਕੀਤੇ ਗਏ ਸਰਵੇਖਣ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 78 ਫ਼ੀਸਦੀ ਦੀ ਪ੍ਰਵਾਨਗੀ ਰੇਟਿੰਗ ਦੇ ਨਾਲ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਪੇਸ਼ ਕੀਤਾ ਗਿਆ ਹੈ। ਰੇਟਿੰਗ ਦੇ ਮੁਤਾਬਕ...
ਜਦੋਂ ਤੋਂ ਭਾਜਪਾ ਸਰਕਾਰ ਆਈ ਉਦੋਂ ਤੋਂ ਬੇਇਨਸਾਫ਼ੀ ਵਧੀ ਹੈ- ਅਖਿਲੇਸ਼ ਯਾਦਵ
. . .  about 3 hours ago
ਲਖਨਊ, 4 ਫਰਵਰੀ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਮੁਰਾਦਾਬਾਦ ਵਿਚ ਬੋਲਦਿਆਂ ਕਿਹਾ ਕਿ ਜਦੋਂ ਤੋਂ ਭਾਜਪਾ ਦੀ ਸਰਕਾਰ ਆਈ ਹੈ ਉਦੋਂ ਤੋਂ ਬੇਇਨਸਾਫ਼ੀ ਲਗਾਤਾਰ ਵਧ ਰਹੀ ਹੈ। ਪ੍ਰਸ਼ਾਸਨ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ ਅਤੇ ਕਈ ਥਾਵਾਂ ’ਤੇ ਇਹ ਭਾਜਪਾ ਦੇ ਵਰਕਰ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ...
ਯੋਗੀ ਆਦਿੱਤਿਆਨਾਥ ਨੇ ਕੀਤੀ ਭਾਰਤੀ ਜਨਤਾ ਯੁਵਾ ਮੋਰਚਾ ਨਾਲ ਮੁਲਾਕਾਤ
. . .  about 3 hours ago
ਲਖਨਊ, 4 ਫਰਵਰੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਭਾਰਤੀ ਜਨਤਾ ਯੁਵਾ ਮੋਰਚਾ (ਬੀ.ਜੇ.ਵਾਈ.ਐਮ.) ਨਾਲ ਮੁਲਾਕਾਤ ਕੀਤੀ।
6 ਫਰਵਰੀ ਨੂੰ ਪ੍ਰਧਾਨ ਮੰਤਰੀ ਹੈਲੀਕਾਪਟਰ ਫ਼ੈਕਟਰੀ ਰਾਸ਼ਟਰ ਨੂੰ ਕਰਨਗੇ ਸਮਰਪਿਤ
. . .  about 3 hours ago
ਨਵੀਂ ਦਿੱਲੀ, 4 ਫਰਵਰੀ- ਰੱਖਿਆ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਾਟਕ ਦੇ ਤੁਮਾਕੁਰੂ ਵਿਖੇ ਐਚ.ਏ.ਐਲ ਦੀ ਹੈਲੀਕਾਪਟਰ ਫ਼ੈਕਟਰੀ ਰਾਸ਼ਟਰ ਨੂੰ ਸਮਰਪਿਤ ਕਰਨਗੇ। 615 ਏਕੜ ਜ਼ਮੀਨ ਵਿਚ ਫ਼ੈਲੀ ਗ੍ਰੀਨਫ਼ੀਲਡ ਹੈਲੀਕਾਪਟਰ ਫੈਕਟਰੀ ਦੇਸ਼ ਦੀਆਂ ਸਾਰੀਆਂ...
ਜੰਮੂ-ਕਸ਼ਮੀਰ: ਗੁਲਮਰਗ ਵਿਚ ਆਇਆ ਬਰਫ਼ੀਲਾ ਤੂਫ਼ਾਨ
. . .  about 4 hours ago
ਸ੍ਰੀਨਗਰ, 4 ਫਰਵਰੀ- ਅੱਜ ਸਵੇਰੇ ਗੁਲਮਰਗ ਦੇ ਅਫ਼ਰਾਵਾਤ ਇਲਾਕੇ ’ਚ ਬਰਫ਼ ਦਾ ਤੂਫਾਨ ਆ ਗਿਆ। ਇਸ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਬਾਰਾਮੁਲਾ ਪੁਲਿਸ ਨੇ ਦੱਸਿਆ ਕਿ ਨੋਟੀਫ਼ਾਈ ਖ਼ੇਤਰ ਨੂੰ ਰੈੱਡ ਜ਼ੋਨ ਘੋਸ਼ਿਤ ਕੀਤਾ ਗਿਆ ਹੈ ਅਤੇ ਖ਼ੇਤਰ ਵਿਚ ਕਿਸੇ...
ਜੋਸ਼ੀਮੱਠ ਦੀ ਤਰ੍ਹਾਂ ਜੰਮੂ ਦੇ ਡੋਡਾ ਵਿਚ ਘਰਾਂ ’ਚ ਪਈਆਂ ਤਰੇੜਾਂ
. . .  about 4 hours ago
ਸ੍ਰੀਨਗਰ, 4 ਫਰਵਰੀ- ਭਾਰਤੀ ਭੂ-ਵਿਗਿਆਨ ਸਰਵੇਖਣ ਦੇ ਵਿਗਿਆਨੀਆਂ ਦੀ ਟੀਮ ਨੇ ਜੋਸ਼ੀਮਠ ਵਰਗੀ ਸਥਿਤੀ ਦਾ ਵਿਸ਼ਲੇਸ਼ਣ ਕਰਨ ਲਈ ਡੋਡਾ ਦਾ ਦੌਰਾ ਕੀਤਾ ਜਿੱਥੇ ਕੁਝ ਘਰਾਂ ਵਿੱਚ ਤਰੇੜਾਂ ਆ ਗਈਆਂ ਹਨ। ਡਿਪਟੀ ਕਮਿਸ਼ਨਰ ਪਾਲ ਮਹਾਜਨ ਨੇ ਦੱਸਿਆ ਕਿ ਕੁੱਲ 19 ਘਰਾਂ ਵਿਚ ਤਰੇੜਾਂ ਆ ਗਈਆਂ ਹਨ। ਭਾਰਤੀ ਭੂ-ਵਿਗਿਆਨ...
ਅੱਜ ਵਿਸ਼ਵ ਕੈਂਸਰ ਦਿਵਸ
. . .  about 4 hours ago
ਅੱਜ ਵਿਸ਼ਵ ਕੈਂਸਰ ਦਿਵਸ
ਤ੍ਰਿਪੁਰਾ ਚੋਣਾਂ: ਮੁੱਖ ਮੰਤਰੀ ਮਾਨਿਕ ਸਾਹਾ ਵਲੋਂ ਘਰ-ਘਰ ਪ੍ਰਚਾਰ ਸ਼ੁਰੂ
. . .  about 5 hours ago
ਅਗਰਤਲਾ, 4 ਫਰਵਰੀ- ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਆਗਾਮੀ ਚੋਣਾਂ ਤੋਂ ਪਹਿਲਾਂ ਅੱਜ ਅਗਰਤਲਾ ਦੇ ਮਟ੍ਰਿਪੱਲੀ ਅਤੇ ਕਾਲੀ ਟਿੱਲਾ ਖ਼ੇਤਰਾਂ ਵਿਚ ਘਰ-ਘਰ ਪ੍ਰਚਾਰ ਅਭਿਆਨ ਸ਼ੁਰੂ...
ਕਾਂਗਰਸ ਆਗੂ ਦਿਗਵਿਜੇ ਸਿੰਘ ਮਾਣਹਾਨੀ ਕੇਸ ਵਿਚ ਜ਼ਿਲ੍ਹਾ ਅਦਾਲਤ ’ਚ ਹੋਏ ਪੇਸ਼
. . .  about 5 hours ago
ਭੋਪਾਲ, 4 ਫਰਵਰੀ- ਕਾਂਗਰਸ ਆਗੂ ਦਿਗਵਿਜੇ ਸਿੰਘ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਵੀ.ਡੀ. ਸ਼ਰਮਾ ਵਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸੰਬੰਧ ਵਿਚ ਭੋਪਾਲ ਦੀ ਇਕ ਜ਼ਿਲ੍ਹਾ...
ਮਾਨ ਸਰਕਾਰ ਨੇ ਅੰਗਰੇਜ਼ੀ ਵਿਚ ਚਿੱਠੀ ਲਿੱਖ ਪੰਜਾਬੀ ਭਾਸ਼ਾ ਲਾਗੂ ਕਰਨ ਦਾ ਦਿੱਤਾ ਫ਼ਰਮਾਨ
. . .  about 5 hours ago
ਚੰਡੀਗੜ੍ਹ, 4 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਨੇ ਅੰਤਰ ਰਾਸ਼ਟਰੀ ਭਾਸ਼ਾ ਦਿਵਸ ਦੇ ਮੱਦੇ ਨਜ਼ਰ ਅੰਗਰੇਜ਼ੀ ਵਿਚ ਪੱਤਰ ਲਿਖ ਕੇ ਬੜੇ ਸਖ਼ਤ ਆਦੇਸ਼ ਦਿੱਤੇ ਹਨ ਕਿ ਪੰਜਾਬ ਭਰ ਵਿਚ ਸਰਕਾਰੀ ਅਤੇ ਪ੍ਰਾਈਵੇਟ ਇਮਾਰਤਾਂ ਉੱਪਰ ਬੋਰਡ ਪੰਜਾਬੀ ਵਿਚ ਲਿਖਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਇਸ ਲਈ ਸਾਰਿਆਂ ਤੋਂ ਸਹਿਯੋਗ ਦੀ ਮੰਗ...
ਆਈ.ਬੀ ਨਿਰਦੇਸ਼ਕ ਦੀ ਰਿਹਾਇਸ਼ ’ਤੇ ਤਾਇਨਾਤ ਏ.ਐਸ.ਆਈ ਨੇ ਖ਼ੁਦ ਨੂੰ ਮਾਰੀ ਗੋਲੀ
. . .  about 6 hours ago
ਨਵੀਂ ਦਿੱਲੀ, 4 ਫਰਵਰੀ- ਦਿੱਲੀ ਵਿਚ ਆਈ.ਬੀ. ਡਾਇਰੈਕਟਰ ਦੀ ਰਿਹਾਇਸ਼ ’ਤੇ ਤਾਇਨਾਤ ਸੀ.ਆਰ.ਪੀ.ਐਫ਼ ਦੇ ਏ.ਐਸ.ਆਈ. ਰਾਜੇਸ਼ ਕੁਮਾਰ ਨੇ ਕੱਲ੍ਹ ਸ਼ਾਮ ਕਥਿਤ ਤੌਰ ’ਤੇ ਆਪਣੀ ਸਰਵਿਸ ਗਨ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਮੌਕੇ ਤੋਂ ਕੋਈ ਸੁਸਾਈਡ ਨੋਟ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਦੇਸ਼ ਭਗਤ ਯਾਦਗਾਰ ਕਮੇਟੀ ਦੇ ਵਫ਼ਦ ਨੇ ਬੱਬਰਾਂ ਦੇ ਪਿੰਡ ਰੱਕੜਾਂ ਬੇਟ ਤੇ ਪਨਿਆਲੀ ਦੀ ਧਰਤੀ ਨੂੰ ਕੀਤਾ ਸਿਜਦਾ

ਬਲਾਚੌਰ/ਕਾਠਗੜ੍ਹ, 22 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ, ਬਲਦੇਵ ਸਿੰਘ ਪਨੇਸਰ)-ਦੇਸ਼ ਭਗਤ ਯਾਦਗਾਰ ਜਲੰਧਰ ਦੀ ਕਮੇਟੀ ਵਲੋਂ ਆਜ਼ਾਦੀ ਦੇ ਚੱਲੇ ਅੰਦੋਲਨ ਦੀ ਸਿਰਮੌਰ ਬੱਬਰ ਅਕਾਲੀ ਲਹਿਰ ਦੀ 100 ਸਾਲਾਂ ਵਰ੍ਹੇਗੰਢ ਮੌਕੇ ਬੱਬਰਾਂ ਪਿੰਡਾਂ ਵਿਚ ਵਿਸ਼ਾਲ ਮਾਰਚ ਕੱਢਿਆ ...

ਪੂਰੀ ਖ਼ਬਰ »

ਡਾ: ਲੇਖ ਰਾਜ ਬੇਗੋਵਾਲ ਨੇ ਅਹੁਦਾ ਸੰਭਾਲਿਆ

ਔੜ, 22 ਅਕਤੂਬਰ (ਜਰਨੈਲ ਸਿੰਘ ਖ਼ੁਰਦ)-ਬਲਾਕ ਖੇਤੀਬਾੜੀ ਦਫ਼ਤਰ ਔੜ ਦੇ ਨਵੇਂ ਪੱਦ ਉੱਨਤ ਹੋਏ ਬਲਾਕ ਖੇਤੀਬਾੜੀ ਅਫ਼ਸਰ ਡਾ: ਲੇਖਰਾਜ ਬੇਗੋਵਾਲ ਨੇ ਆਪਣਾ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ

ਬੰਗਾ, 22 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੀ ਸਮੂਹ ਮੈਨੇਜਮੈਂਟ ਵਲੋਂ ਸਮੂਹ ਅਦਾਰਿਆਂ ਦੇ ਸਟਾਫ਼, ਵਿਦਿਆਰਥੀਆਂ ਤੇ ਦੇਸ਼-ਵਿਦੇਸ਼ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ...

ਪੂਰੀ ਖ਼ਬਰ »

ਪਿੰਡ ਭਾਣੇਵਾਲ ਵਿਖੇ ਵਿਧਾਇਕ ਮੰਗੂਪੁਰ ਵਲੋਂ ਸ਼ਮਸ਼ਾਨਘਾਟ ਦੀ ਸ਼ੈੱਡ ਦਾ ਉਦਘਾਟਨ

ਭੱਦੀ, 22 ਅਕਤੂਬਰ (ਨਰੇਸ਼ ਧੌਲ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਜਿੱਥੇ ਸਮੁੱਚੇ ਪੰਜਾਬ 'ਚ ਲੋਕ ਹਿਤ ਵਿਚ ਵੱਡੀਆਂ ਕਾਰਗੁਜ਼ਾਰੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਵੀ ਵਿਧਾਨ ਸਭਾ ਹਲਕਾ ਬਲਾਚੌਰ ਦੇ ...

ਪੂਰੀ ਖ਼ਬਰ »

ਸਾਢੇ 19 ਲੱਖ ਦੀ ਠੱਗੀ ਦੇ ਮਾਮਲੇ 'ਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੀ ਔਰਤ ਗਿ੍ਫ਼ਤਾਰ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਥਾਨਿਕ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੀ ਇਕ ਔਰਤ ਨੂੰ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਕਾਬੂ ਕਰ ਕੇ ਅਦਾਲਤ ਵਿਚ ਮੁੜ ਪੇਸ਼ ਕਰਨ ਦੀ ਖ਼ਬਰ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਪਟਾਕੇ ਵੇਚਣ ਦਾ ਲਾਇਸੰਸ ਜਾਰੀ ਕਰਨ ਲਈ 25 ਨੂੰ ਕੱਢਿਆ ਜਾਵੇਗਾ ਡਰਾਅ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਦੀਵਾਲੀ ਦੇ ਮੌਕੇ 'ਤੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਲਈ 25 ਅਕਤੂਬਰ 2021 ਨੂੰ ਦੁਪਹਿਰ 12 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ (ਕਮਰਾ ਨੰਬਰ ਬੀ-101) ਵਿਖੇ ਆਮ ...

ਪੂਰੀ ਖ਼ਬਰ »

ਪਿੰਡ ਭਰੋਮਜਾਰਾ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਬਹਿਰਾਮ, 22 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਭਗਵਾਨ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਕਾਸ਼ ਪੁਰਬ ਪਿੰਡ ਭਰੋਮਜਾਰਾ ਵਿਖੇ ਸਮੂਹ ਸੰਗਤਾਂ ਤੇ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇਕ ਸੁਸਾਇਟੀ ਰਜਿ. ਪੰਜਾਬ ਦੀ ਸਰਪ੍ਰਸਤੀ ...

ਪੂਰੀ ਖ਼ਬਰ »

ਬੰਗਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਮੰਡਲ ਵਲੋਂ ਵਪਾਰੀ ਸੰਮੇਲਨ

ਬੰਗਾ, 22 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ 'ਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਪਹਿਲੇ ਸਾਲ ਹੀ ਪੂਰੇ ਕਰੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵਪਾਰ ਮੰਡਲ ਪੰਜਾਬ ਦੇ ਪ੍ਰਧਾਨ ਐੱਨ. ਕੇ. ਸ਼ਰਮਾ ਨੇ ਬੰਗਾ ਵਿਖੇ ਅਕਾਲੀ-ਬਸਪਾ ...

ਪੂਰੀ ਖ਼ਬਰ »

ਹੀਉਂ ਸਕੂਲ 'ਚ ਮੁਕਾਬਲੇ ਦੇ ਜੇਤੂ ਵਿਦਿਆਰਥੀ ਕੀਤੇ ਸਨਮਾਨਿਤ

ਬੰਗਾ, 22 ਅਕਤੂਬਰ (ਕਰਮ ਲਧਾਣਾ)-ਬਲਾਕ ਬੰਗਾ ਦੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਹੋਏ ਪੇਂਟਿੰਗ ਮੁਕਾਬਲੇ 'ਚ ਸਰਕਾਰੀ ਪ੍ਰਾਇਮਰੀ ਸਕੂਲ ਹੀਉਂ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਈਸ਼ਾ ਪਾਲ ਪੁੱਤਰੀ ਗੁਰਵਿੰਦਰ ਸਿੰਘ ਤੇ ਮਾਤਾ ਸੁਰਜੀਤ ਕੌਰ ਬਲਾਕ ...

ਪੂਰੀ ਖ਼ਬਰ »

ਸਕੂਲ ਦੇ ਕਮਰੇ 'ਚੋਂ ਸੱਪ ਨਿਕਲਣ ਨਾਲ ਮਚੀ ਹਫੜਾ ਦਫੜੀ

ਉੜਾਪੜ/ਲਸਾੜਾ, 22 ਅਕਤੂਬਰ (ਲਖਵੀਰ ਸਿੰਘ ਖੁਰਦ)-ਸਰਕਾਰੀ ਹਾਈ ਸਕੂਲ ਚੱਕਦਾਨਾ ਵਿਖੇ ਉਸ ਸਮੇਂ ਹਫ਼ੜਾ ਦਫੜੀ ਮੱਚ ਗਈ ਜਦੋਂ ਅੱਠਵੀਂ ਜਮਾਤ ਦੇ ਕਮਰੇ ਵਿਚ ਬੱਚਿਆਂ ਨੇ ਰੌਸ਼ਨਦਾਨ ਵਿਚ ਬੈਠਾ 6 ਫੁੱਟ ਲੰਮਾ ਸੱਪ ਦੇਖਿਆ | ਰੌਸ਼ਨਦਾਨ ਵਿਚ ਸੱਪ ਵਲੋਂ ਹਿਲਜੁਲ ਕਰਨ ਕਰਕੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਪਹਿਲਕਦਮੀ ਸਦਕਾ ਮਨਰੇਗਾ ਕਾਮਿਆਂ ਦੇ ਚਿਹਰੇ ਖਿੜੇ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਪਹਿਲਕਦਮੀ ਸਦਕਾ ਜ਼ਿਲ੍ਹੇ ਦੇ ਮਨਰੇਗਾ ਕਾਮਿਆਂ ਦੇ ਚਿਹਰਿਆਂ 'ਤੇ ਰੌਣਕ ਆ ਗਈ ਹੈ ਤੇ ਹੁਣ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਬਾਬਾ ਗੁਰਦਿੱਤਾ ਜੀ ਦੇ ਜਨਮ ਦਿਹਾੜੇ ਸਬੰਧੀ ਚਾਂਦਪੁਰ ਰੁੜਕੀ ਵਿਖੇ ਤਿੰਨ ਦਿਨਾ ਮਹਾਨ ਸੰਤ ਸਮਾਗਮ ਆਰੰਭ

ਪੋਜੇਵਾਲ ਸਰਾਂ, 22 ਅਕਤੂਬਰ (ਰਮਨ ਭਾਟੀਆ, ਨਵਾਂਗਰਾਈਾ)-ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਗੁਰਦਿੱਤਾ ਜੀ ਦੇ ਪਿੰਡ ਚਾਂਦਪੁਰ ਰੁੜਕੀ ਵਿਖੇ ਸਥਿਤ ਇਤਿਹਾਸਿਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਗੁਰਦੁਆਰਾ ...

ਪੂਰੀ ਖ਼ਬਰ »

ਪਿੰਡ ਲੱਖਪੁਰ ਦਾ ਸਰਪੰਚ ਜਗਨ ਨਾਥ ਮੁਅੱਤਲ

ਬੰਗਾ, 22 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਮਨਪ੍ਰੀਤ ਸਿੰਘ ਵਲੋਂ ਪੰਚਾਇਤੀ ਕੰਮਾਂ 'ਚ ਖਾਮੀਆਂ ਦੀ ਪੜਤਾਲ ਉਪਰੰਤ ਪਿੰਡ ਲੱਖਪੁਰ ਦੇ ਸਰਪੰਚ ਜਗਨ ਨਾਥ ਨੂੰ ਮੁਅੱਤਲ ਕੀਤਾ ਗਿਆ | ਉਨ੍ਹਾਂ 'ਤੇ ਦੋਸ਼ ਲਗਾਇਆ ਕਿ ...

ਪੂਰੀ ਖ਼ਬਰ »

ਪੀ. ਡਬਲਿਊ. ਡੀ. ਫ਼ੀਲਡ ਤੇ ਵਰਕਸ਼ਾਪ ਯੂਨੀਅਨ ਵਲੋਂ ਮੀਟਿੰਗ

ਪੋਜੇਵਾਲ ਸਰਾਂ, 22 ਅਕਤੂਬਰ (ਨਵਾਂਗਰਾਈਾ)-ਪੀ. ਡਬਲਿਊ. ਡੀ. ਫ਼ੀਲਡ ਤੇ ਵਰਕਸ਼ਾਪ ਯੂਨੀਅਨ ਪੰਜਾਬ ਯੂਨਿਟ ਬਲਾਚੌਰ ਵਲੋਂ ਪ੍ਰਧਾਨ ਹਰਮੇਸ਼ ਲਾਲ ਦੀ ਅਗਵਾਈ 'ਚ ਕਿਸਾਨੀ ਸੰਘਰਸ਼ ਨੂੰ ਲੈ ਕੇ ਅਤੇ ਮੁਲਾਜ਼ਮ ਵਰਗ ਦੇ ਮਸਲਿਆ ਸਬੰਧੀ ਵਿਚਾਰ ਚਰਚਾ ਕਰਨ ਲਈ ਵਾਟਰ ਵਰਕਸ ...

ਪੂਰੀ ਖ਼ਬਰ »

ਮਿੱਟੀ ਦੇ ਬਰਤਨ ਬਣਾਉਣ ਦੇ ਧੰਦੇ ਦਾ ਦਮ ਟੁੱਟਿਆ- ਅਮਰ ਸਿੰਘ

ਸੰਧਵਾਂ, 22 ਅਕਤੂਬਰ (ਪ੍ਰੇਮੀ ਸੰਧਵਾਂ)-ਮਿੱਟੀ ਦੇ ਬਰਤਨਾਂ ਦੇ ਵਿਕਰੇਤਾ ਅਮਰ ਸਿੰਘ ਸੰਗੋਵਾਲ ਨੇ 'ਅਜੀਤ' ਨਾਲ ਵਿਸ਼ੇਸ਼ ਵਾਰਤਾ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਕੋਈ ਸਮਾਂ ਹੁੰਦਾ ਸੀ ਜਦੋਂ ਮਿੱਟੀ ਦੇ ਬਰਤਨਾਂ ਦੀ ਕਦਰ ਹੁੰਦੀ ਸੀ ਤੇ ਔਰਤਾਂ ਘਰਾਂ ਵਿਚ ...

ਪੂਰੀ ਖ਼ਬਰ »

ਯਾਦਗਾਰੀ ਕਾਲਜ ਮਜਾਰੀ ਦਾ ਨਤੀਜਾ ਸ਼ਾਨਦਾਰ ਰਿਹਾ

ਮਜਾਰੀ/ਸਾਹਿਬਾ, 22 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਮਜਾਰੀ ਵਿਖੇ ਬੀ. ਏ. ਭਾਗ. ਦੂਜਾ, ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਬਾਰੇ ਪਿੰ੍ਰ: ...

ਪੂਰੀ ਖ਼ਬਰ »

ਪੰਜਾਬ 'ਚ ਕਾਂਗਰਸ ਵਿਕਾਸ ਦੇ ਅਧਾਰ 'ਤੇ ਫਿਰ ਸਰਕਾਰ ਬਣਾਵੇਗੀ- ਬੰਗਾ

ਬਹਿਰਾਮ, 22 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਪੰਜਾਬ ਵਿਚ ਕਾਂਗਰਸ ਪਾਰਟੀ ਵਿਕਾਸ ਦੇ ਅਧਾਰ 'ਤੇ ਦੁਬਾਰਾ ਫਿਰ ਸਰਕਾਰ ਬਣਾਵੇਗੀ ਤੇ ਲੰਮਾ ਸਮਾਂ ਸਤਾ ਸੰਭਾਲੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਪ੍ਰਧਾਨ ਰਘਵੀਰ ਸਿੰਘ ਬਿੱਲਾ ਬਲਾਕ ਬੰਗਾ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੰਗਾ 'ਚ ਲੇਖ ਮੁਕਾਬਲੇ ਕਰਵਾਏ

ਬੰਗਾ, 22 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਕਾਲਜ ਬੰਗਾ 'ਚ ਲਿਖਤੀ ਮੁਕਾਬਲਾ ਕਰਵਾਇਆ ਗਿਆ | ਇਹ ਉਪਰਾਲਾ ਸਮਾਜਿਕ ਸਾਂਝ ਸੰਸਥਾ ਬੰਗਾ ਵਲੋਂ ਕੀਤਾ ਗਿਆ | ਇਸ ਮੁਕਾਬਲੇ 'ਚ ਜੱਸੀ ਬੀ. ਏ ਭਾਗ ਪਹਿਲਾ, ਸੁਮਨ ਰਾਣੀ ਐਮ. ਏ ਪੰਜਾਬੀ ਤੇ ਜਸਦੀਪ ਕੌਰ ਬੀ. ਏ ਭਾਗ ਤੀਜਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਮਨਰੇਗਾ ਕਾਮਿਆਂ ਨੂੰ ਜਾਤਾਂ 'ਚ ਵੰਡਣ ਦਾ ਫੈਸਲਾ ਲਿਆ ਵਾਪਸ- ਧਨੌਲਾ

ਬੰਗਾ, 22 ਅਕਤੂਬਰ (ਕਰਮ ਲਧਾਣਾ)-ਕੇਂਦਰੀ ਖੇਤੀਬਾੜੀ ਮੰਤਰੀ ਵਲੋਂ ਮਨਰੇਗਾ ਕਾਮਿਆਂ ਨੂੰ ਜਾਤ ਆਧਾਰਤ ਵੰਡਣ ਲਈ ਜਾਰੀ ਕੀਤੀ ਐਡਵਾਈਜ਼ਰੀ ਵਾਪਸ ਲੈਣੀ ਪਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਮਰੇਡ ਲਾਲ ਸਿੰਘ ਧਨੌਲਾ ਸੂਬਾ ਜਨਰਲ ਸਕੱਤਰ ਕੁੱਲ ਹਿੰਦ ਖੇਤ ਮਜ਼ਦੂਰ ...

ਪੂਰੀ ਖ਼ਬਰ »

ਡਾ. ਸੁਰਿੰਦਰ ਕੁਮਾਰ ਨੇ ਅਹੁਦਾ ਸੰਭਾਲਿਆ

ਬਲਾਚੌਰ, 22 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਡਾ. ਸੁਰਿੰਦਰ ਕੁਮਾਰ ਨੇ ਖੇਤੀਬਾੜੀ ਦਫ਼ਤਰ ਬਲਾਚੌਰ ਵਿਖੇ ਖੇਤੀਬਾੜੀ ਅਫ਼ਸਰ ਦਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਮਾਹਲ ਗਹਿਲਾਂ ਵਿਖੇ ਖੇਤੀਬਾੜੀ ਵਿਕਾਸ ਅਧਿਕਾਰੀ ਵਜੋਂ ਤਾਇਨਾਤ ਸਨ ਤੇ ਹੁਣ ਉਹ ਪਦ ...

ਪੂਰੀ ਖ਼ਬਰ »

ਅਕਾਲੀ ਦਲ ਹੀ ਹੈ ਪੰਜਾਬੀਆਂ ਤੇ ਵਪਾਰੀਆਂ ਦੀ ਅਸਲੀ ਪਾਰਟੀ- ਐੱਨ. ਕੇ. ਸ਼ਰਮਾ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਐੱਨ. ਕੇ. ਸ਼ਰਮਾ ਨੇ ਕਿਹਾ ਹੈ ਕਿ ਅਕਾਲੀ ਦਲ ਹੀ ਅਸਲ ਵਿਚ ਪੰਜਾਬੀਆਂ 'ਤੇ ਵਪਾਰੀਆਂ ਦੇ ਹਿਤਾਂ ਦੀ ਰਾਖੀ ਕਰਨ ਵਾਲੀ ਪਾਰਟੀ ਹੈ | ਉਹ ਨਵਾਂਸ਼ਹਿਰ ਵਿਖੇ ਜ਼ਿਲ੍ਹੇ ਭਰ 'ਚੋਂ ਆਏ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਤੇ ਪਾਰਟੀ ਪ੍ਰਧਾਨ ਸੁਖਵੀਰ ਸਿੰਘ ਬਾਦਲ ਦੀ ਪੰਜਾਬ ਨੂੰ ਤਰੱਕੀ ਦੇ ਰਾਹ ਲੈ ਜਾਣ ਵਾਲੀ ਸੋਚ ਸਬੰਧੀ ਮੀਟਿੰਗ ਕਰਨ ਆਏ ਸਨ | ਉਨ੍ਹਾਂ ਕਿਹਾ ਕਿ ਜਿੰਨੀਆਂ ਵੀ ਸਹੂਲਤਾਂ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਲੋਕਾਂ ਨੂੰ ਮਿਲੀਆਂ ਸਨ, ਉਹ ਸਾਰੀਆਂ ਕਾਂਗਰਸ ਸਰਕਾਰ ਨੇ ਖ਼ਤਮ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਸੋਚ ਹੈ ਕਿ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਲੈ ਜਾਇਆ ਜਾਵ,ੇ ਪਰ ਕਾਂਗਰਸ ਸਰਕਾਰ ਨੇ ਟਰਾਂਸਪੋਰਟਰਾਂ ਨੂੰ ਤੰਗ ਕਰਨ ਲਈ ਯੂਨੀਅਨਾਂ ਹੀ ਤੋੜ ਦਿੱਤੀਆਂ, ਜਿਸ ਦਾ ਨੁਕਸਾਨ ਇਹ ਹੋਇਆ ਕਿ ਬਹੁਤ ਸਾਰੇ ਟਰਾਂਸਪੋਰਟਰਾਂ ਨੇ ਆਪਣੀਆਂ ਗੱਡੀਆਂ ਕਬਾੜ ਦੇ ਭਾਅ ਹੀ ਵੇਚ ਦਿੱਤੀਆਂ | ਸ੍ਰੀ ਸ਼ਰਮਾ ਨੇ ਸਮੂਹ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਸੁਖਬੀਰ ਸਿੰਘ ਬਾਦਲ ਕੋਈ ਵੀ ਐਲਾਨ ਕਰਨ ਤੋਂ ਪਹਿਲਾਂ ਇਕ ਪੈਨਲ ਬਣਾ ਕੇ ਉਸ ਦੀ ਆਮਦਨ ਦਾ ਹਿਸਾਬ ਕਰਦੇ ਹਨ ਤੇ ਸ੍ਰੀ ਬਾਦਲ ਦੀ ਅਗਵਾਈ ਵਾਲੀ ਅਕਾਲੀ-ਬਸਪਾ ਦੀ ਸਰਕਾਰ ਹੀ ਲੋਕ ਮੁੱਦਿਆਂ ਨੂੰ ਹੱਲ ਕਰੇਗੀ | ਇਸ ਮੌਕੇ ਜਰਨੈਲ ਸਿੰਘ ਵਾਹਦ, ਬਸਪਾ ਦੇ ਡਾ: ਨਛੱਤਰ ਪਾਲ, ਜ਼ਿਲ੍ਹਾ ਪ੍ਰਧਾਨ ਬੁੱਧ ਸਿੰਘ ਬਲਾਕੀਪੁਰ, ਹੇਮੰਤ ਕੁਮਾਰ ਬੌਬੀ, ਵਪਾਰ ਮੰਡਲ ਤੋਂ ਗੁਰਚਰਨ ਅਰੋੜਾ, ਮਨਜਿੰਦਰ ਵਾਲੀਆ, ਜਥੇ: ਗੁਰਬਖਸ਼ ਸਿੰਘ ਖ਼ਾਲਸਾ, ਪ੍ਰਧਾਨ ਕੁਲਜੀਤ ਸਿੰਘ ਲੱਕੀ, ਗੁਰਪ੍ਰੀਤ ਸਿੰਘ ਰਾਜੂ, ਜਗਜੀਤ ਸਿੰਘ ਲਾਲੀ, ਕੌਂਸਲਰ ਪਰਮ ਸਿੰਘ ਖ਼ਾਲਸਾ, ਡਾਇਰੈਕਟਰ ਚਰਨਜੀਤ ਸਿੰਘ ਮੁਬਾਰਕਪੁਰ, ਮਹਿੰਦਰ ਪਾਲ ਸਿੰਘ, ਭੁਪਿੰਦਰ ਪਾਲ ਸਿੰਘ ਜਾਡਲਾ, ਬਿ੍ਗੇਡੀਅਰ ਰਾਜ ਕੁਮਾਰ ਤੇ ਸ਼ੰਕਰ ਦੁੱਗਲ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਡੀਜ਼ਲ, ਪੈਟਰੋਲ ਤੇ ਗੈਸ ਦੀਆਂ ਕੀਮਤਾਂ ਨੇ ਵਪਾਰ ਤੇ ਟਰਾਂਸਪੋਰਟ ਨੂੰ ਵੱਡੀ ਸੱਟ ਮਾਰੀ ਹੈ | ਉਨ੍ਹਾਂ ਕਿਹਾ ਕਿ ਜੀ.ਐੱਸ.ਟੀ. ਨਾਲ ਵਪਾਰੀਆਂ ਦਾ ਭਵਿੱਖ ਸੁਰੱਖਿਅਤ ਨਹੀਂ | ਇਸ ਮੌਕੇ ਪਿਆਰਾ ਸਿੰਘ ਪੰਜਾਬੀ, ਡਾ: ਅਨਿਲ ਰਾਣਾ, ਭੁਪਿੰਦਰ ਸਿੰਘ ਸਿੰਬਲੀ, ਸਤੀਸ਼ ਰਾਣਾ, ਜਸਵਿੰਦਰ ਸਿੰਘ ਜੱਸੀ, ਹਰਸੇਮ ਗੁਲੇਰੀਆ, ਮਨਮੋਹਨ ਸਿੰਘ ਗੁਲ੍ਹਾਟੀ, ਪਿ੍ੰਸ ਸਚਦੇਵਾ, ਕੁਲਵਿੰਦਰ ਸਿੰਗਲਾ ਤੇ ਰੁਪਿੰਦਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਅਕਾਲੀ ਦਲ ਹੀ ਹੈ ਪੰਜਾਬੀਆਂ ਤੇ ਵਪਾਰੀਆਂ ਦੀ ਅਸਲੀ ਪਾਰਟੀ- ਐੱਨ. ਕੇ. ਸ਼ਰਮਾ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਵਪਾਰ ਮੰਡਲ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਐੱਨ. ਕੇ. ਸ਼ਰਮਾ ਨੇ ਕਿਹਾ ਹੈ ਕਿ ਅਕਾਲੀ ਦਲ ਹੀ ਅਸਲ ਵਿਚ ਪੰਜਾਬੀਆਂ 'ਤੇ ਵਪਾਰੀਆਂ ਦੇ ਹਿਤਾਂ ਦੀ ਰਾਖੀ ਕਰਨ ਵਾਲੀ ਪਾਰਟੀ ਹੈ | ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮਾਂ ਨੇ ਮਠਿਆਈਆਂ ਦੇ 8 ਸੈਂਪਲ ਭਰੇ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਤਿਉਹਾਰੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫੂਡ ਸੇਫ਼ਟੀ ਟੀਮਾਂ ਵਲੋਂ ਵਿੱਢੀ ਗਈ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਸਹਾਇਕ ਕਮਿਸ਼ਨਰ (ਫੂਡ) ਮਨੋਜ ਖੋਸਲਾ, ਬਿਕਰਮਜੀਤ ਸਿੰਘ ਫੂਡ ਸੇਫ਼ਟੀ ਅਫਸਰ ਅਤੇ ਦਿਨੇਸ਼ ਜੋਤ ਸਿੰਘ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਵਾਂਸ਼ਹਿਰ, 22 ਅਕਤੂਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਕੀਰਤਨੀ ਜਥਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਤਹਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਗੱੁਜਰਪੁਰ ਕਾਲੋਨੀ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਬਰਾਮਦ

ਕਟਾਰੀਆਂ, 22 ਅਕਤੂਬਰ (ਨਵਜੋਤ ਸਿੰਘ ਜੱਖੂ)-ਕਟਾਰੀਆਂ ਪੁਲਿਸ ਵਲੋਂ ਦੌਰਾਨੇ ਗਸ਼ਤ 11 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ | ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਸੰਦੀਪ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ

ਬਲਾਚੌਰ, 22 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਕੈਮਿਸਟ ਐਸੋਸੀਏਸ਼ਨ ਤਹਿਸੀਲ ਬਲਾਚੌਰ ਵਲੋਂ ਬੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਵਿਦਿਆਰਥੀ ਵਰਗ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕੈਂਪ ਲਾਇਆ ਗਿਆ | ਇਸ ਮੌਕੇ ਜ਼ਿਲ੍ਹਾ ਡਰੱਗ ਇੰਸਪੈਕਟਰ ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਦਾ ਅੰਤਿਮ ਸੰਸਕਾਰ

ਉਸਮਾਨਪੁਰ/ਰਾਹੋਂ, 22 ਅਕਤੂਬਰ (ਸੰਦੀਪ ਮਝੂਰ)-ਕਸਬਾ ਰਾਹੋਂ ਤੋਂ 'ਅਜੀਤ' ਦੇ ਪੱਤਰਕਾਰ ਬਲਬੀਰ ਸਿੰਘ ਰੂਬੀ ਨੂੰ ਉਸ ਸਮੇਂ ਅਸਹਿ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਗੁਰਦੇਵ ਕੌਰ (87) ਪਤਨੀ ਗਿਆਨ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ...

ਪੂਰੀ ਖ਼ਬਰ »

ਮਾਤਾ ਗੁਰਦੇਵ ਕੌਰ ਦਾ ਅੰਤਿਮ ਸੰਸਕਾਰ

ਉਸਮਾਨਪੁਰ/ਰਾਹੋਂ, 22 ਅਕਤੂਬਰ (ਸੰਦੀਪ ਮਝੂਰ)-ਕਸਬਾ ਰਾਹੋਂ ਤੋਂ 'ਅਜੀਤ' ਦੇ ਪੱਤਰਕਾਰ ਬਲਬੀਰ ਸਿੰਘ ਰੂਬੀ ਨੂੰ ਉਸ ਸਮੇਂ ਅਸਹਿ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਗੁਰਦੇਵ ਕੌਰ (87) ਪਤਨੀ ਗਿਆਨ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ...

ਪੂਰੀ ਖ਼ਬਰ »

ਭਗਤ ਬਿੰਦਰ ਯੂ. ਕੇ. ਵਲੋਂ ਵੱਖ-ਵੱਖ ਸ਼ਖਸ਼ੀਅਤਾਂ ਦਾ ਸਨਮਾਨ

ਸੰਧਵਾਂ, 22 ਅਕਤੂਬਰ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਸਾਈਾ ਲੋਕਾਂ ਦੇ ਪਰਮ ਸੇਵਕ ਬਿੰਦਰ ਭਗਤ ਯੂ. ਕੇ. ਵਾਲਿਆਂ ਵਲੋਂ ਸਮਾਜ ਸੇਵੀ ਕੰਮਾਂ ਵਿਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਏ. ਐੱਸ. ਆਈ. ਗੁਰਦਿਆਲ ਹੀਰਾ, ਸਾਬੀ ਬੈਂਸ ਤੇ ਸੰਗੀਤਕਾਰ ਚੰਦਰ ਪਾਲ ਹੀਰਾ ਆਦਿ ...

ਪੂਰੀ ਖ਼ਬਰ »

ਲੇਬਰ ਕਾਰਡ ਧਾਰਕਾਂ ਲਈ ਕੈਂਪ ਲਗਾਇਆ

ਬਲਾਚੌਰ, 22 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਸ਼ਹੀਦ ਭਗਤ ਸਿੰਘ ਨਗਰ ਵਿਖੇ ਪੰਜਾਬ ਹੁਨਰ ਵਿਕਾਸ ਮਿਸ਼ਨ ਤੇ ਲੇਬਰ ਵਿਭਾਗ ਵਲੋਂ ਲੇਬਰ ਕਾਰਡ ਧਾਰਕਾਂ ਨੂੰ ਸਕਿੱਲ ਟਰੇਨਿੰਗ ਦੇਣ ਦਾ ਟੀਚਾ ਮਿਥਿਆ ਹੈ | ਇਸੇ ਤਹਿਤ 'ਮੇਰਾ ਕੰਮ, ਮੇਰਾ ਮਾਣ' ਸਕੀਮ ਅਧੀਨ ਲੇਬਰ ਕਾਰਡ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ 'ਚ ਇੰਟਰ ਹਾਊਸ ਮੁਕਾਬਲੇ ਕਰਵਾਏ

ਉੜਾਪੜ/ਲਸਾੜਾ, 22 ਅਕਤੂਬਰ (ਲਖਵੀਰ ਸਿੰਘ ਖੁਰਦ)-ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਖੇ ਮੈਨੇਜਿੰਗ ਡਾਇਰੈਕਟਰ ਸੰਜੈ ਪਾਸੀ ਅਤੇ ਐਸੋਸੀਏਟ ਡਾਇਰੈਕਟਰ ਇਸ਼ਟਾ ਪਾਸੀ ਦੀ ਅਗਵਾਈ ਹੇਠ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ | ਹਿਊਮੈਨਟੀ, ਹਾਰਮੋਨੀ, ਇਨਟੇਗਰੇਟੀ ਤੇ ...

ਪੂਰੀ ਖ਼ਬਰ »

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ

ਕਟਾਰੀਆਂ, 22 ਅਕਤੂਬਰ (ਨਵਜੋਤ ਸਿੰਘ ਜੱਖੂ)-ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਬਲਾਕ ਬੰਗਾ ਦੇ ਪਿੰਡ ਸੱਲ੍ਹ ਕਲਾਂ/ਖੁਰਦ ਵਿਖੇ ਰੈੱਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਵਲੋਂ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਰਿਕਾਰਡ ਡਰੱਗਜ਼ ਡੀ ਐਡੀਕਸ਼ਨ ਸੈਂਟਰ ...

ਪੂਰੀ ਖ਼ਬਰ »

ਇਨਸਾਫ਼ ਦੀ ਆਵਾਜ਼ ਜਥੇਬੰਦੀ ਦੀ ਬੰਗਾ 'ਚ ਮੀਟਿੰਗ

ਬੰਗਾ, 22 ਅਕਤੂਬਰ (ਕਰਮ ਲਧਾਣਾ)-ਇਨਸਾਫ਼ ਦੀ ਆਵਾਜ਼ ਪੰਜਾਬ ਜਥੇਬੰਦੀ ਦੀ ਨਵਾਂਸ਼ਹਿਰ ਜ਼ਿਲ੍ਹਾ ਇਕਾਈ ਦੀ ਮੀਟਿੰਗ ਬੰਗਾ ਵਿਖੇ ਜ਼ਿਲ੍ਹਾ ਪ੍ਰਧਾਨ ਮਲਕੀਅਤ ਸਿੰਘ ਖਮਾਚੋਂ ਦੀ ਅਗਵਾਈ ਹੋਈ, ਜਿਸ ਵਿਚ ਪਰਲਜ਼ ਕੰਪਨੀ ਵਿਚ ਨਿਵੇਸ਼ਕਾਂ ਦੇ ਫਸੇ ਪੈਸਿਆਂ ਦਾ ਮਸਲਾ ਹਲ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਨੇ ਅਹੁਦਾ ਸੰਭਾਲਿਆ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ: ਰਾਜ ਕੁਮਾਰ ਵਲੋਂ ਬਤੌਰ ਬਲਾਕ ਖੇਤੀਬਾੜੀ ਅਫ਼ਸਰ ਨਵਾਂਸ਼ਹਿਰ ਦਾ ਚਾਰਜ ਸੰਭਾਲਿਆ | ਉਨ੍ਹਾਂ ਦੱਸਿਆ ਕਿ ਕਿਸਾਨ ਸਿਖ਼ਲਾਈ ਕੈਂਪਾਂ ਤੇ ਹੋਰ ਟਰੇਨਿੰਗ ਪ੍ਰੋਗਰਾਮਾਂ ਰਾਹੀਂ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਬਲਾਚੌਰ ਵਲੋਂ ਸਿੱਖਿਆ ਤੇ ਸੂਚਨਾ ਦੇ ਅਧਿਕਾਰ 'ਤੇ ਸੈਮੀਨਾਰ

ਬਲਾਚੌਰ, 22 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਭਾਰਤ ਵਿਕਾਸ ਪ੍ਰੀਸ਼ਦ ਇਕਾਈ ਬਲਾਚੌਰ ਵਲੋਂ ਸਥਾਨਕ ਬੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਤੇ ਸੂਚਨਾ ਦੇ ਅਧਿਕਾਰ ਸੰਬੰਧੀ ਵਿਸ਼ੇਸ਼ ਸੈਮੀਨਾਰ ਕਰਾਇਆ ਗਿਆ, ਜਿਸ ਵਿਚ ਉਪ ਮੰਡਲ ਮਜਿਸਟਰੇਟ ਦੀਪਕ ...

ਪੂਰੀ ਖ਼ਬਰ »

ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ

ਨਵਾਂਸ਼ਹਿਰ, 22 ਅਕਤੂਬਰ (ਹਰਵਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਸਵੀਪ ...

ਪੂਰੀ ਖ਼ਬਰ »

ਲਾਇਨ ਕਲੱਬ ਨਵਾਂਸ਼ਹਿਰ ਐਕਟਿਵ ਨੇ ਕੀਤੀ ਰਾਸ਼ਨ ਵੰਡ ਸੇਵਾ

ਨਵਾਂਸ਼ਹਿਰ, 22 ਅਕਤੂਬਰ (ਹਰਵਿੰਦਰ ਸਿੰਘ)-ਲਾਇਨ ਕਲੱਬ ਨਵਾਂਸ਼ਹਿਰ ਐਕਟਿਵ ਵਲੋਂ ਧੰਨ-ਧੰਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਗੁਰਪੁਰਬ ਨੂੰ ਸਮਰਪਿਤ ਲੋੜਵੰਦ ਪਰਿਵਾਰਾਂ ਨੂੰ ਖਾਣ-ਪੀਣ ਦਾ ਸਮਾਨ ਵੰਡ ਕੇ ਮਨਾਇਆ ਗਿਆ | ਇਸ ਸਬੰਧੀ ਗੱਲ ਕਰਦਿਆਂ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ੁਰੂ

ਔੜ/ਝਿੰਗੜਾਂ, 22 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਮੱਲਾ ਬੇਦੀਆਂ ਦੇ ਗੁਰਦੁਆਰਾ ਕੁੱਲਾ ਸਾਹਿਬ ਵਿਖੇ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਵਲੋਂ ਗਰਾਮ ਪੰਚਾਇਤ, ਐੱਨ.ਆਰ.ਆਈ. ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਮਾਲੇਵਾਲ ਸਕੂਲ ਵਿਖੇ ਸ਼ਹੀਦਾਂ ਨੂੰ ਕੀਤਾ ਯਾਦ

ਪੋਜੇਵਾਲ ਸਰਾਂ, 22 ਅਕਤੂਬਰ (ਰਮਨ ਭਾਟੀਆ)-ਦੇਸ਼ ਦੀ ਅਖੰਡਤਾ ਲਈ ਸ਼ਹੀਦੀਆਂ ਦੇਣ ਵਾਲੇ ਪਿੰਡ ਚੰਦਿਆਣੀ ਖ਼ੁਰਦ ਦੇ ਸ਼ਹੀਦ ਕਾਂਸਟੇਬਲ ਪਰਮਜੀਤ ਸਿੰਘ, ਪਿੰਡ ਝੰਡੂਪੁਰ ਦੇ ਸ਼ਹੀਦ ਕਾਂਸਟੇਬਲ ਸ਼ਹੀਦ ਜਸਪਾਲ ਸਿੰਘ ਤੇ ਪਿੰਡ ਚੂਹੜਪੁਰ ਦੇ ਸੀ.ਆਰ.ਪੀ.ਐੱਫ. ਦੇ ਜਵਾਨ ...

ਪੂਰੀ ਖ਼ਬਰ »

ਬੰਗਾ ਹਲਕੇ 'ਚ ਕਾਂਗਰਸ ਦੇ ਜ਼ਿਆਦਾ ਦਾਅਵੇਦਾਰਾਂ ਕਾਰਨ ਸਥਿਤੀ ਗੁੰਝਲਦਾਰ

ਬੰਗਾ, 22 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਵਿਧਾਨ ਸਭਾ ਹਲਕਾ ਬੰਗਾ 'ਚ ਕਾਂਗਰਸ ਪਾਰਟੀ ਦੇ ਸਭ ਤੋਂ ਵੱਧ 2022 ਦੀਆਂ ਚੋਣਾਂ ਲੜਨ ਦੇ ਦਾਅਵੇਦਾਰ ਉਮੀਦਵਾਰ ਹਨ | ਜ਼ਿਆਦਾ ਦਾਅਵੇਦਾਰ ਹੋਣ ਕਾਰਨ ਪਾਰਟੀ ਵਲੋਂ ਬੰਗਾ ਤੋਂ ਅਜੇ ਤੱਕ ਕਿਸੇ ਨੂੰ ਵੀ ਜ਼ਿੰਮੇਵਾਰੀ ਨਹੀਂ ਸੌਂਪੀ ...

ਪੂਰੀ ਖ਼ਬਰ »

ਪਿੰਡਾਂ 'ਚ ਨਾਲਸਾ ਸਕੀਮਾਂ ਸਬੰਧੀ ਸੈਮੀਨਾਰ ਲਗਾਏ

ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ. ਏ. ਐੱਸ. ਨਗਰ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX