ਭੈਣੀ ਮੀਆਂ ਖਾਂ, 22 ਅਕਤੂਬਰ (ਜਸਬੀਰ ਸਿੰਘ ਬਾਜਵਾ)-ਬਲਾਕ ਕਾਹਨੂੰਵਾਨ ਦੇ ਪਿੰਡ ਛਿਛਰਾ ਵਿਚ ਜਿਥੇ ਅਕਾਲੀ ਪਾਰਟੀ ਵਲੋਂ ਪਿੰਡ ਦੀ ਪੰਚਾਇਤ ਅਤੇ ਸਰਪੰਚ ਉਪਰ ਪਿੰਡ ਦੀ ਕੀਮਤੀ ਜਾਇਦਾਦ ਖੁਰਦ-ਬੁਰਦ ਕਰਨ ਅਤੇ ਇਕ ਵਿਅਕਤੀ ਦੀ ਜ਼ਮੀਨ ਦੇ ਨੇੜਿਉਂ ਕਰਵਾਈ ਖੁਦਵਾਈ 'ਤੇ ਸਵਾਲ ਚੁੱਕੇ ਜਾ ਰਹੇ ਹਨ | ਇਸ ਸੰਬੰਧੀ ਪਿੰਡ ਦੇ ਮਹਿੰਦਰ ਸਿੰਘ, ਮੱਖਣ ਸਿੰਘ, ਗੁਰਜੀਤ ਸਿੰਘ, ਬਲਜੀਤ ਸਿੰਘ, ਕਰਮਵੀਰ ਸਿੰਘ, ਸੁੱਚਾ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਬਿਲਕੁਲ ਨਾਲ 2 ਕਨਾਲ ਰਕਬਾ ਛੱਪੜ ਲਗਦਾ ਸੀ,¢ਜਿਸ ਨੂੰ ਪਿੰਡ ਦੀ ਪੰਚਾਇਤ ਵਲੋਂ ਮਿੱਟੀ ਪਾ ਕੇ ਪੂਰ ਦਿੱਤਾ ਗਿਆ ਹੈ ਅਤੇ ਇਸ ਦੇ ਬਦਲੇ ਆਪਣੇ ਇਕ ਚਹੇਤੇ ਨੂੰ ਪੰਚਾਇਤੀ ਜ਼ਮੀਨ ਦੇ ਕੇ ਇਸ ਛੱਪੜ ਨੂੰ ਪਿੰਡ ਤੋਂ ਕਾਫੀ ਦੂਰ ਉਸਾਰਿਆ ਜਾ ਰਿਹਾ ਹੈ | ਇਸ ਮÏਕੇ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ 5 ਕਨਾਲ ਰਕਬੇ ਦੇ ਕੋਲੋ ਛੱਪੜ ਦੀ ਖੁਦਾਈ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਉਸ ਰਕਬੇ 'ਚ ਘਰ ਦੀ ਉਸਾਰੀ ਕਰਨੀ ਸੀ, ਪਰ ਛੱਪੜ ਨੇੜੇ ਹੋਣ ਕਾਰਨ ਉਸ ਦਾ ਘਰ ਨਹੀਂ ਬਣ ਸਕੇਗਾ¢ ਇਸ ਖੁਦਾਈ ਦੇ ਖ਼ਿਲਾਫ਼ ਉਨ੍ਹਾਂ ਵਲੋਂ ਅਦਾਲਤ ਵਿਚੋਂ ਸਟੇਅ ਆਰਡਰ ਵੀ ਲਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਪੰਚਾਇਤ ਵਲੋਂ ਆਪਣੇ ਚਹੇਤੇ ਨੂੰ ਲਾਭ ਦੇਣ ਲਈ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ | ਮਹਿੰਦਰ ਸਿੰਘ ਧਿਰ ਦਾ ਪੁਲਿਸ 'ਤੇ ਵੀ ਦੋਸ਼ ਹੈ ਕਿ ਪੁਲਿਸ ਅਦਾਲਤੀ ਕਾਰਵਾਈ ਨੂੰ ਨਕਾਰਦੇ ਹੋਏ ਸਰਪੰਚ ਧਿਰ ਦੀ ਮਦਦ ਕਰ ਰਹੀ ਹੈ | ਇਸ ਸਬੰਧੀ ਜਦੋਂ ਪਿੰਡ ਦੇ ਸਰਪੰਚ ਸੁਖਦੇਵ ਸਿੰਘ, ਪੰਚ ਲਖਵਿੰਦਰ ਸਿੰਘ ਤੇ ਬਿਕਰਮ ਸਿੰਘ ਆਦਿ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਦੋਸ਼ ਲਗਾਉਣ ਵਾਲੀ ਧਿਰ ਆਪਣੇ ਨਿੱਜੀ ਹਿੱਤਾਂ ਅਤੇ ਸਿਆਸੀ ਮੁਫਾਦ ਨੂੰ ਲੈ ਕੇ ਅਜਿਹੇ ਬੇਬੁਨਿਆਦ ਦੋਸ਼ ਲਗਾ ਰਹੀ ਹੈ | ਜੋ ਇਨ੍ਹਾਂ ਵਲੋਂ ਸਟੇਅ ਆਰਡਰ ਬਾਰੇ ਦੱਸਿਆ ਜਾ ਰਿਹਾ ਹੈ, ਉਹ ਕੇਵਲ ਅਦਾਲਤ 'ਚ ਦਿੱਤੀ ਹੋਈ ਅਰਜ਼ੀ ਹੈ |
ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਅੱਜ ਦੇਰ ਸ਼ਾਮ ਸਥਾਨਕ ਸ਼ਹਿਰ ਦੇ ਹਰਦੋਛੰਨੀਆਂ ਰੋਡ ਉਪਰ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਸੋਨੰੂ (33) ਪੁੱਤਰ ਸਤਨਾਮ ਸਿੰਘ ਅਤੇ ...
ਬਟਾਲਾ, 22 ਅਕਤੂਬਰ (ਕਾਹਲੋਂ)-ਸਥਾਨਕ ਬੇਰਿੰਗ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਪਿ੍ੰਸੀਪਲ ਡਾ. ਰਾਜਨ ਚੌਧਰੀ ਦੀ ਅਗਵਾਈ ਹੇਠ ਸਕੂਲ ਦੀ ਸਾਇੰਸ ਸੁਸਾਇਟੀ ਵਲੋਂ ਡੈਕਲਾਮੇਸ਼ਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ...
ਪੁਰਾਣਾ ਸ਼ਾਲਾ, 22 ਅਕਤੂਬਰ (ਗੁਰਵਿੰਦਰ ਸਿੰਘ ਗੋਰਾਇਆ)-ਸਿਆਸਤ ਦੇ ਬੋਹੜ ਕੈਪਟਨ ਅਮਰਿੰਦਰ ਸਿੰਘ ਦੀ ਕਿਸਾਨੀ ਬਿੱਲਾਂ ਦਾ ਹੱਲ ਕਰਵਾਉਣ ਦੀ ਗੱਲਬਾਤ ਭਾਜਪਾ ਹਾਈ ਕਮਾਨ ਨਾਲ ਚੁੱਪ ਚੁਪੀਤੇ ਤਨ ਪਤਨ ਲੱਗ ਚੁੱਕੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ...
ਬਟਾਲਾ, 22 ਅਕਤੂਬਰ (ਕਾਹਲੋਂ)-ਭਾਈ ਗੁਰਦਾਸ ਅਕੈਡਮੀ ਗਾਦੜੀਆਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਜਸਕਰਨ ਸਿੰਘ ਦਸਵੀਂ ਜਮਾਤ ਨੇ ਇਕ ਕਵਿਤਾ ਬੋਲੀ, ਅਰਪਨਦੀਪ ਕੌਰ, ਮਹਿਕਦੀਪ ਕੌਰ, ...
ਡੇਰਾ ਬਾਬਾ ਨਾਨਕ, 22 ਅਕਤੂਬਰ (ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਅੰਦਰ ਡੇਂਗੂ ਅਤੇ ਵਾਇਰਲ ਬੁਖਾਰ ਨੇ ਕਹਿਰ ਮਚਾ ਦਿੱਤਾ ਹੈ | ਇੱਥੋਂ ਦੇ ਸਿਵਲ ਹਸਪਤਾਲ ਅਤੇ ਲੈਬਾਰਟਰੀ ਦੀਆਂ ਦੁਕਾਨਾਂ ਉੱਪਰ ਡੇਂਗੂ ਪੀੜਤ ਮਰੀਜ਼ਾਂ ਦੀਆਂ ਲਾਈਨਾਂ ...
ਗੁਰਦਾਸਪੁਰ, 22 ਅਕਤੂਬਰ (ਪੰਕਜ ਸ਼ਰਮਾ)-ਥਾਣਾ ਸਿਟੀ ਦੀ ਪੁਲਿਸ ਵਲੋਂ ਦੋ ਨੌਜਵਾਨਾਂ ਅਤੇ ਇਕ ਮਹਿਲਾ ਨੰੂ ਹੈਰੋਇਨ ਦਾ ਨਸ਼ੇ ਕਰਦੇ ਹੋਏ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਂਚ ਅਧਿਕਾਰੀ ਐਸ.ਆਈ. ਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੰੂ ਸੂਚਨਾ ਮਿਲੀ ਸੀ ਕਿ ...
ਗੁਰਦਾਸਪੁਰ, 22 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਪਾਸਟਰਸ ਐਸੋਸੀਏਸ਼ਨ ਦੀ ਮੀਟਿੰਗ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਤੇ ਪੰਜਾਬ ਪਾਸਟਰਸ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਿਕਟਰ ਮਸੀਹ ਦੀ ਪ੍ਰਧਾਨਗੀ ਹੇਠ ਪਾਸਟਰ ਰਣਬੀਰ ਸਿੰਘ ਦੇ ...
ਹਰਚੋਵਾਲ, 22 ਅਕਤੂਬਰ (ਢਿੱਲੋਂ/ ਭਾਮ)-ਮੈਡੀਕਲ ਪ੍ਰੈਕਟੀਸਨਰਜ਼ ਐਸੋਸੀਏਸ਼ਨ ਸਰਕਲ ਹਰਚੋਵਾਲ ਦੀ ਇਕ ਵਿਸ਼ੇਸ਼ ਮੀਟਿੰਗ ਸਰਕਲ ਪ੍ਰਧਾਨ ਗੁਰਨੇਕ ਸਿੰਘ ਹਰਚੋਵਾਲ ਦੀ ਰਹਿਨੁਮਾਈ ਹੇਠ ਹੋਈ | ਇਸ ਸਬੰਧੀ ਸਰਕਲ ਪ੍ਰਧਾਨ ਗੁਰਨੇਕ ਸਿੰਘ ਅਤੇ ਜਨਰਲ ਸਕੱਰਤ ਡਾ. ਸਤਿਨਾਮ ...
ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 25 ਅਕਤੂਬਰ ਨੂੰ ਗੁਰਦਾਸਪੁਰ ਹਲਕੇ ਦੇ ਦੌਰੇ 'ਤੇ ਪਹੁੰਚ ਰਹੇ ਹਨ | ਇਸ ਸਬੰਧੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ...
ਗੁਰਦਾਸਪੁਰ, 22 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਖੇ ਵਰਤ ਦੇ ਤਿਉਹਾਰ ਨੰੂ ਸਮਰਪਿਤ ਮਹਿੰਦੀ ਮੁਕਾਬਲੇ ਅਤੇ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈ ਕੇ ਵਧੀਆ ਪ੍ਰਦਰਸ਼ਨ ...
ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਪੰਜਾਬ ਦੇ ਇਕ ਲੱਖ ਤੋਂ ਵਧੇਰੇ ਪੈਨਸ਼ਨਰ ਕਰਮਚਾਰੀ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜਾਰੀ ਨਾ ਹੋਣ ਕਰਕੇ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋਣਗੇ | ਇਸ ਸਬੰਧੀ ਮੁਲਾਜ਼ਮ ਆਗੂ ਅਮਰਜੀਤ ਸ਼ਾਸਤਰੀ ਸਮੇਤ ਹੋਰਨਾਂ ਆਗੂਆਂ ਨੇ ...
ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਗੁਰਦਾਸਪੁਰ ਰੇਲਵੇ ਸਟੇਸ਼ਨ ਉੱਪਰ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ ਅੱਜ 304ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਜਿਸ ਵਿਚ ਕੁੱਲ ਹਿੰਦ ਕਿਸਾਨ ਸਭਾ ਸਾਂਬਰ ਵਲੋਂ ਬਲਬੀਰ ਸਿੰਘ, ਕੁਲਦੀਪ ਸਿੰਘ, ਉਂਕਾਰ ਸਿੰਘ ਤੇ ਅਜੀਤ ਸਿੰਘ ਨੇ ...
ਕਲਾਨੌਰ, 22 ਅਕਤੂਬਰ (ਪੁਰੇਵਾਲ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ 'ਚ ਘਰੇਲੂ ਬਿਜਲੀ ਬਿੱਲਾਂ ਦੇ ਬਕਾਏ ਮੁਆਫ ਕਰਨ ਦੇ ਕੀਤੇ ਗਏ ਐਲਾਨ ਤਹਿਤ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਕਸਬਾ ਕਲਾਨੌਰ 'ਚ ਯੂਥ ਕਾਂਗਰਸੀ ਆਗੂ ਉਦੇਵੀਰ ਸਿੰਘ ...
ਬਟਾਲਾ, 22 ਅਕਤੂਬਰ (ਕਾਹਲੋਂ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਵਿਚ ਵਿਦਿਆਰਥੀਆਂ ਵਲੋਂ ਮੂਲ ਮੰਤਰ ਦੇ ਪਾਠ ਉਪਰੰਤ ਰਸ ਭਿੰਨੇ ਸ਼ਬਦ ਕੀਰਤਨ ਦਾ ਆਗਾਜ਼ ਕੀਤਾ ਗਿਆ, ...
ਊਧਨਵਾਲ, 22 ਅਕਤੂਬਰ (ਪਰਗਟ ਸਿੰਘ)-ਸਮਾਜ ਵਿਚ ਰਹਿੰਦਿਆਂ ਹੋਇਆਂ ਚੰਗੇ ਕੰਮਾਂ ਤੇ ਹੱਕ-ਸੱਚ ਦੀ ਕਿਰਤ ਕਰਨ ਵਾਲਿਆਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਜ਼ਦੀਕੀ ਪਿੰਡ ਕੋਕਲਪੁਰ ਵਿਖੇ ਸਵ: ਕਰਤਾਰ ਸਿੰਘ ਵਿਰਕ ਦੀ ਚÏਥੀ ਬਰਸੀ ...
ਬਟਾਲਾ, 22 ਅਕਤੂਬਰ (ਹਰਦੇਵ ਸਿੰਘ ਸੰਧੂ)-ਮਹਾਂਰਿਸ਼ੀ ਬਾਲਮੀਕ ਜੀ ਦੇ ਪ੍ਰਗਟ ਦਿਵਸ ਮੌਕੇ ਬਟਾਲਾ 'ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਇਸ ਸ਼ੋਭਾ ਯਾਤਰਾ ਦਾ ਸਥਾਨਕ ਅੰਬੇਡਕਰ ਚੌਕ ਕਪੂਰੀ ਗੇਟ ਵਿਖੇ ਪੈਜ ਸੇਵਾ ਸੁਸਾਇਟੀ ਦੇ ਪੰਜਾਬ ਪ੍ਰਧਾਨ ਸੁਖਵਿੰਦਰ ਸਿੰਘ ...
ਧਾਰੀਵਾਲ, 22 ਅਕਤੂਬਰ (ਰਮੇਸ਼ ਨੰਦਾ)-ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਦੀ ਵਿਸ਼ੇਸ਼ ਮੀਟਿੰਗ ਸੂਬਾ ਸੀਨੀਅਰ ਉਪ ਪ੍ਰਧਾਨ ਰੋਹਿਤ ਮੈਂਗੀ ਦੀ ਪ੍ਰਧਾਨਗੀ ਹੇਠ ਧਾਰੀਵਾਲ ਵਿਖੇ ਹੋਈ, ਜਿਸ ਵਿਚ ਯੂਥ ਵਿੰਗ ਦੇ ਸੂਬਾ ਇੰਚਾਰਜ ਹਨੀ ਮਹਾਜਨ, ਸੂਬਾ ਸੰਗਠਨ ਮੰਤਰੀ ਰਾਜ ...
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਲੇਹਲ ਦੇ ਜੰਮਪਲ ਅਤੇ ਯੂਨੀਵਰਸਲ ਸਿੱਖਿਆ ਸੰਸਥਾਵਾਂ ਦੇ ਚੇਅਰਮੈਨ ਡਾ. ਐੱਸ.ਐੱਸ. ਛੀਨਾ ਨੂੰ ਤੀਜੀ ਵਾਰ ਯੁਨੈਸਕੋ ਕਲੱਬਾਂ ਦਾ ਪ੍ਰਧਾਨ ਚੁਣੇ ਗਏ ਹਨ | ਇਸ ਸਬੰਧ ਵਿਚ ਡਾ: ਐਸ.ਐਸ. ਛੀਨਾ ਨੇ ਦੱਸਿਆ ਕਿ ...
ਕੋਟਲੀ ਸੂਰਤ ਮੱਲ੍ਹੀ, 22 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਵਿਧਾਨ ਸਭਾ ਦੀਆਂ ਆ ਰਹੀਆਂ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਸ਼ੋ੍ਰਮਣੀ ...
ਘੁਮਾਣ, 22 ਅਕਤੂਬਰ (ਬੰਮਰਾਹ) -ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਦੀਆਂ ਵਿਦਿਆਰਥਣਾਂ ਨੇ ਟੀ.ਵੀ. ਰਿਆਲਟੀ ਸ਼ੋਅ 'ਕਿਸਮੇ ਕਿਤਨਾ ਹੈ ਦਮ' ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੁਕਾਬਲੇ 'ਚ ਹਰਪ੍ਰੀਤ ਕÏਰ ਅਤੇ ਅਨਮੋਲਦੀਪ ਕÏਰ ਨੇ ਰਨਰ ਅੱਪ ਟਰਾਫ਼ੀ ਜਿੱਤੀ | ਇਕ ...
ਬਟਾਲਾ, 22 ਅਕਤੂਬਰ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਦੀ ਮਿੱਠੀ ਯਾਦ 'ਚ ਹੋ ਰਹੇ 33ਵੇਂ ਗੁਰਮਤਿ ਸਮਾਗਮਾਂ ਦੀ ਆਰੰਭਤਾ 'ਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਰਖਵਾਏ ਜਾਣਗੇ | ਇਨ੍ਹਾਂ ਸਮਾਗਮਾਂ ਸਬੰਧੀ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਅਤੇ ਬਾਬਾ ਤਰਨਜੀਤ ਸਿੰਘ ...
ਫਤਹਿਗੜ੍ਹ ਚੂੜੀਆਂ, 22 ਅਕਤੂਬਰ (ਧਰਮਿੰਦਰ ਸਿੰਘ ਬਾਠ, ਐਮ.ਐਸ. ਫੁੱਲ)-ਅਕਾਲੀ ਦਲ ਵਲੋਂ ਅੱਜ ਐਲਾਨੀਆਂ ਗਈਆਂ 2 ਸੀਟਾਂ 'ਚੋਂ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਬਟਾਲਾ ਤੋਂ ਮੌਜੂਦਾ ਵਿਧਾਇਕ ਲਖਬੀਰ ਸਿੰੰਘ ਲੋਧੀਨੰਗਲ ਨੂੰ ਟਿਕਟ ਦੇਣ ਦਾ ਐਲਾਨ ਕੀਤਾ ਹੈ | ਅੱਜ ਜਿਉਂਾ ...
ਬਟਾਲਾ, 22 ਅਕਤੂਬਰ (ਕਾਹਲੋਂ) -ਅੱਜ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜ੍ਹੇ ਹੀ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਗੁਰੂ ਰਾਮਦਾਸ ਜੀ ਦੇ ਜੀਵਨ ਨਾਲ ਸਬੰਧਿਤ ...
ਕਲਾਨੌਰ, 22 ਅਕਤੂਬਰ (ਪੁਰੇਵਾਲ) -ਸਥਾਨਕ ਕਸਬਾ ਵਾਸੀ ਕਾਂਗਰਸੀ ਆਗੂ ਜਸਪਾਲ ਸਿੰਘ ਨੈਪੀ ਕਾਹਲੋਂ ਬਰੀਲੇ ਵਾਲਿਆਂ ਨੂੰ ਉਸ ਵੇਲੇ ਵੱਡਾ ਸਦਮਾਂ ਲੱਗਾ, ਜਦੋਂ ਉਨ੍ਹਾਂ ਦੀ 10 ਸਾਲਾ ਪੁੱਤਰ ਅਨੁਰੀਤ ਕੌਰ ਦਾ ਅਚਾਨਕ ਦਿਹਾਂਤ ਹੋ ਗਿਆ | ਬੱਚੀ ਅਨੁਰੀਤ ਕੌਰ ਸ਼ੋ੍ਰਮਣੀ ...
ਡੇਰਾ ਬਾਬਾ ਨਾਨਕ, 22 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਸੀਨੀਅਰ ਅਕਾਲੀ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਸ਼ੋ੍ਰਮਣੀ ਅਕਾਲੀ ਦਲ ਹਾਈਕਮਾਂਡ ਵਲੋਂ ਹਲਕਾ ਡੇਰਾ ਬਾਬਾ ਨਾਨਕ ਤੋਂ ਟਿਕਟ ਮਿਲਣ ਲਈ ਜਿੱਥੇ ਹਲਕੇ ਦੇ ਸਮੂਹ ਅਕਾਲੀ ਵਰਕਰਾਂ ਵਲੋਂ ਹਾਈਕਮਾਂਡ ਦਾ ਧੰਨਵਾਦ ...
ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੇ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੰੂ ਝੋਨੇ ਦੀ ਪਰਾਲੀ ਨੰੂ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਵਾਤਾਵਰਨ ਨੰੂ ਸ਼ੁੱਧ ਰੱਖਿਆ ਜਾ ਸਕੇ ਅਤੇ ਧਰਤੀ ...
ਬਟਾਲਾ, 22 ਅਕਤੂਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਅਤੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਲਖਬੀਰ ਸਿੰਘ ਲੋਧੀਨੰਗਲ ਨੂੰ 2022 ਦੀਆਂ ਚੋਣਾਂ ਲਈ ਟਿਕਟ ਦੇ ਕੇ ਸਹੀ ਅਤੇ ਦੂਰਅੰਦੇਸ਼ੀ ...
ਬਟਾਲਾ, 22 ਅਕਤੂਬਰ (ਕਾਹਲੋਂ)-ਸਥਾਨਕ ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਦੀ ਪਿ੍ੰ. ਡਾ. ਮੰਜੁਲਾ ਉਪਲ ਦੇ ਨਿਰਦੇਸ਼ ਅਨੁਸਾਰ ਅਤੇ ਅਤਿਰਿਕਤ ਪਾਠਕ੍ਰਮ ਗਤੀਵਿਧੀਆਂ ਦੇ ਡੀਨ ਡਾ. ਮੁਨੀਸ਼ ਯਾਦਵ ਦੀ ਦੇਖ-ਰੇਖ ਵਿਚ ਕਾਲਜ ਨੂੰ ਇਤਿਹਾਸ ਵਿਚ ਪਹਿਲੀ ਵਾਰ ਬਟਾਲਾ, ਗੁਰਦਾਸਪੁਰ ...
ਬਟਾਲਾ, 22 ਅਕਤੂਬਰ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਅਧੀਨ ਚੱਲ ਰਹੇ ਸਥਾਨਕ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ 487ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਉਚੇਚੇ ਤੌਰ 'ਤੇ ...
ਬਟਾਲਾ, 22 ਅਕਤੂਬਰ (ਕਾਹਲੋਂ)-ਸੀ.ਬੀ.ਐੱਸ.ਈ. ਬੋਰਡ ਦਿੱਲੀ ਵਲੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ 'ਚ ਚੇਅਰਮੈਨ ਜਸਵੰਤ ਕੌਰ ਅਤੇ ਪਿ੍ੰ. ਰੇਖਾ ਸ਼ਰਮਾ ਦੀ ਅਗਵਾਈ ਹੇਠ ਸ਼ਬਦ ਲੇਖਣ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਤੀਸਰੀ ਤੋਂ ਅੱਠਵੀਂ ...
ਬਟਾਲਾ, 22 ਅਕਤੂਬਰ (ਕਾਹਲੋਂ)-ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੁੰਦੀ ਹੈ, ਇਸ ਧਾਰਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ 4 ਲੱਖ ਰੁਪਏ ਦੀ ਮਾਇਕ ਸਹਾਇਤਾ ਦਿੱਤੀ ਗਈ | ਸਕੂਲ ਪਿ੍ੰਸੀਪਲ ਐਸ.ਬੀ. ਨਾਯਰ ਨੇ ਦੱਸਿਆ ਕਿ ...
ਬਟਾਲਾ, 22 ਅਕਤੂਬਰ (ਕਾਹਲੋਂ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਦੀ ਮਿੱਠੀ ਯਾਦ ਵਿਚ ਸਾਲਾਨਾ ਬਰਸੀ ਨੂੰ ਸਮਰਪਿਤ ਮਹਾਨ ਸਮਾਗਮ 23, 24 ਅਤੇ 25 ਅਕਤੂਬਰ ਨੂੰ ਤਪੋ ਭੂਮੀ ਗੁਰਦੁਆਰਾ ਤਪ ਅਸਥਾਨ ਸਾਹਿਬ ਪਿੰਡ ਨਿੱਕੇ ਘੁੰਮਣਾ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ...
ਪੁਰਾਣਾ ਸ਼ਾਲਾ, 22 ਅਕਤੂਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਸ਼ੋ੍ਰਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹਿਤਾਂ ਦੀ ਗੱਲ ਕੀਤੀ ਹੈ | ਉਪਰੋਕਤ ਗੱਲਾਂ ਦਾ ਪ੍ਰਗਟਾਵਾ ਆੜ੍ਹਤੀ ਗੁਰਦੀਪ ਸਿੰਘ ਕਲੀਚਪੁਰ, ਨੰਬਰਦਾਰ ਰਣਜੀਤ ...
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)-ਨਜ਼ਦੀਕੀ ਪਿੰਡ ਜਫ਼ਰਵਾਲ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਅੱਜ ਇਕ ਕਾਫਲਾ ਜਥੇ. ਸਤਨਾਮ ਸਿੰਘ ਦੀ ਅਗਵਾਈ ਵਿਚ ਦਿੱਲੀ ਨੂੰ ਰਵਾਨਾ ਕੀਤਾ | ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਕਿਸਾਨੀ ਸੰਘਰਸ਼ ਵਿਚ ਸ਼ਾਮਿਲ ਹੋਣ ਲਈ ਇਕ ...
ਬਟਾਲਾ, 22 ਅਕਤੂਬਰ (ਹਰਦੇਵ ਸਿੰਘ ਸੰਧੂ)-ਜਿਹੜੀਆਂ ਸਰਕਾਰਾਂ ਸੂਰਬੀਰ ਯੋਧਿਆਂ, ਜਰਨੈਨਾ ਦੀਆਂ ਇਤਿਹਾਸਕ ਯਾਦਾਂ ਨੂੰ ਕਾਇਮ ਰੱਖਦੀਆਂ ਹਨ ਤੇ ਉਨ੍ਹਾਂ ਦਾ ਇਤਿਹਾਸ ਲੋਕਾਂ ਤੱਕ ਪਹੁੰਚਾਉਂਦੀਆਂ ਹਨ, ਪ੍ਰਮਾਤਮਾ ਹਮੇਸ਼ਾ ਉਨ੍ਹਾਂ ਦੇ ਸਿਰ 'ਤੇ ਮਿਹਰ ਭਰਿਆ ਹੱਥ ...
ਕਾਹਨੂੰਵਾਨ, 22 ਅਕਤੂਬਰ (ਜਸਪਾਲ ਸਿੰਘ ਸੰਧੂ)-ਇੱਥੋਂ ਨਜ਼ਦੀਕ ਪੈਂਦੇ ਪਿੰਡ ਸਠਿਆਲੀ ਦਾ ਇਕ ਨÏਜਵਾਨ ਪਿ੍ਤਪਾਲ ਸਿੰਘ ਪੁੱਤਰ ਗੁਰਦਿਆਲ ਸਿੰਘ ਕਰੀਬ 7-8 ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਸ਼ਾਰਜਾਹ ਡੁਬਈ ਗਿਆ ਸੀ, ਜੋ ਅੱਜ ਤੱਕ ਆਪਣੇ ਪਿੰਡ ਸਠਿਆਲੀ (ਗੁਰਦਾਸਪੁਰ) ਵਾਪਸ ...
ਕਲਾਨੌਰ, 22 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਾਂਗਰਸ ਪਾਰਟੀ ਵਲੋਂ ਉਪ ਮੁੱਖ ਮੰਤਰੀ ਦਾ ਅਹੁਦਾ ਦੇਣ ਸਮੇਤ ਗ੍ਰਹਿ ਵਿਭਾਗ ਪੰਜਾਬ ਦੀ ਜਿੰਮੇਵਾਰੀ ਸੌਂਪਣ 'ਤੇ ਪਿੰਡ ਔਜਲਾ ਦੀ ਸਰਪੰਚ ਬੀਬੀ ...
ਦੀਨਾਨਗਰ, 22 ਅਕਤੂਬਰ (ਸੰਧੂ/ਸ਼ਰਮਾ)-ਭਾਜਪਾ ਐੱਸ. ਸੀ. ਮੋਰਚਾ ਵਲੋਂ ਜ਼ਿਲ੍ਹਾ ਪ੍ਰਧਾਨ ਯਸ਼ਪਾਲ ਕੁੰਡਲ ਦੀ ਅਗਵਾਈ 'ਚ ਭਗਵਾਨ ਸ੍ਰੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ, ਜਿਸ 'ਚ ਸੋਭਾ ਕੁੰਡਲ ਵਾਈਸ ਪ੍ਰਧਾਨ ਐੱਸ. ਸੀ. ਮੋਰਚਾ ਪੰਜਾਬ ਵਿਸ਼ੇਸ਼ ਤੌਰ 'ਤੇ ਪਹੰੁਚੇ | ...
ਗੁਰਦਾਸਪੁਰ, 22 ਅਕਤੂਬਰ (ਗੁਰਪ੍ਰਤਾਪ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਗਰੀਬ ਲੋਕਾਂ ਨੰੂ ਰਾਹਤ ਦੇਣ ਲਈ ਦੋ ਕਿੱਲੋਵਾਟ ਤੱਕ ਦੇ ਘਰੇਲੂ ਬਿਜਲੀ ਉਪਭੋਗਤਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਸਬੰਧੀ ਜੋ ਗੱਲ ਕਹੀ ਗਈ ਹੈ, ਉਸ ਦੇ ਸਬੰਧ ਵਿਚ ਅੱਜ ...
ਪੁਰਾਣਾ ਸ਼ਾਲਾ, 22 ਅਕਤੂਬਰ (ਅਸ਼ੋਕ ਸ਼ਰਮਾ)-ਮੌਜੂਦਾ ਸਰਕਾਰ ਵਲੋਂ ਇਸ ਸਮੇਂ ਖ਼ਜ਼ਾਨੇ ਦੀ ਵੱਡੇ ਪੱਧਰ 'ਤੇ ਦੁਰਵਰਤੋਂ ਕੀਤੀ ਜਾ ਰਹੀ ਹੈ | ਜਦੋਂ ਕਿ ਸਰਕਾਰੀ ਯੂਨੀਵਰਸਿਟੀਆਂ, ਕਾਲਜਾਂ ਤੇ ਵੱਖ ਵੱਖ ਅਦਾਰੇ ਫ਼ੰਡਾਂ ਅਤੇ ਸਟਾਫ਼ ਦੀ ਘਾਟ ਕਾਰਨ ਬੰਦ ਹੋਣ ਕਿਨਾਰੇ ਹਨ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX