ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)-ਚੌਥੀ ਪਾਤਿਸ਼ਾਹੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਗੁਰੂ ਘਰਾਂ ਵਿਚ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਾਏ ਗਏ | ਰਾਗੀ ਸਿੰਘਾਂ, ਕਥਾ ਵਾਚਕਾਂ, ...
ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਪੁਿਲਸ ਕਮਿਸ਼ਨਰ ਦਫ਼ਤਰ ਦੇ ਨੇੜੇ ਜਬਰ ਜ਼ਨਾਹ ਦੀ ਸ਼ਿਕਾਰ ਔਰਤ ਤੇ ਲੋਕ ਇਨਸਾਫ਼ ਪਾਰਟੀ ਦੀਆਂ ਮਹਿਲਾ ਵਰਕਰਾਂ ਵਿਚਕਾਰ ਤਕਰਾਰ ਹੋ ਗਈ, ਜਿਸ ਤੋਂ ਬਾਅਦ ਉਕਤ ਮਹਿਲਾ ਦੇ ਲੜਕੇ ਵਲੋਂ ਵੀ ਆਪਣੀ ਮਾਂ ਦਾ ਬਚਾਅ ਕੀਤਾ ਗਿਆ। ਇਸ ਤੋਂ ਬਾਅਦ ਲੋਕ ਇਨਸਾਫ ਪਾਰਟੀ ਦੀਆਂ ਮਹਿਲਾਂ ਵਰਕਰਾਂ ਤੇ ਔਰਤ ਦੇ ਵਿਚਾਲੇ ਨਾਅਰੇਬਾਜ਼ੀ ਹੋਈ ਅਤੇ ਦੋਵੇਂ ਧਿਰਾਂ ਨੇ ਇਕ ਦੂਸਰੇ ਖ਼ਿਲਾਫ਼ ਭੱਦੀ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੁਧਿਆਣਾ ਫ਼ੇਰੀ ਦੌਰਾਨ ਸੁਖਬੀਰ ਦੇ ਸਮਾਗਮ ਵਾਲੀ ਥਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਸਮੇਂ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਅਤੇ ਲਿਪ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਜਬਰ ਜਨਾਹ ਦਾ ਮੁਕੱਦਮਾ ਦਰਜ ਕਰਵਾਉਣ ਵਾਲੀ ਔਰਤ ਵਿਚਾਲੇ ਉਸ ਸਮੇਂ ਤਕਰਾਰ ਹੋ ਗਿਆ ਜਦੋਂ ਦੋਵੇਂ ਧਿਰਾਂ ਇਕ ਦੂਸਰੇ ਖਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਪੁੱਜੀਆਂ ਸਨ। ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਰਕਰ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਝੂਠੀਆਂ ਦਰਖ਼ਾਸਤਾਂ ਦੇਣ ਤੇ ਬਦਨਾਮ ਕਰਨ ਦੇ ਰੋਸ ਵਜੋਂ ਸਥਾਨਕ ਭਾਈ ਬਾਲਾ ਚੌਂਕ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਡਵੋਕੇਟ ਹਰੀਸ਼ ਰਾਏ ਢਾਂਡਾ ਦਾ ਪੁਤਲਾ ਫ਼ੂਕਣ ਤੇ ਪ੍ਰਦਰਸ਼ਨ ਕਰਨ ਲਈ ਪੁੱਜੇ ਸਨ। ਜਦੋਂ ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਰਕਰ ਰੋਸ ਪ੍ਰਦਰਸ਼ਨ ਕਰ ਰਹੇ ਸਨ, ਤਾਂ ਬੈਂਸ ਦੇ ਖਿਲਾਫ਼ ਜ਼ਬਰ ਜਨਾਹ ਦਾ ਮੁਕੱਦਮਾ ਦਰਜ ਕਰਵਾਉਣ ਵਾਲੀ ਔਰਤ ਆਪਣੇ ਲੜਕੇ ਨੂੰ ਲੈ ਕੇ ਪ੍ਰਦਰਸ਼ਨ ਵਾਲੀ ਥਾਂ 'ਤੇ ਪੁੱਜੀ ਗਈ ਅਤੇ ਉਸ ਨੇ ਹੱਥਾਂ ਵਿਚ ਬੈਂਸ ਵਿਚੋਂ ਪੋਸਟਰ ਫੜ੍ਹ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਗੁੱਸੇ ਵਿਚ ਆਈਆਂ ਲੋਕ ਇਨਸਾਫ਼ ਪਾਰਟੀ ਦੀਆਂ ਮਹਿਲਾ ਆਗੂਆਂ ਤੇ ਵਰਕਰਾਂ ਨੇ ਔਰਤਾਂ ਦੀ ਕੁੱਟਮਾਰ ਕਰਕੇ ਉਸ ਦੇ ਹੱਥੋਂ ਪੋਸਟਰ ਖੋਹ ਲਏ। ਜਬਰਜਨਾਹ ਦਾ ਮੁਕੱਦਮਾ ਦਰਜ ਕਰਵਾਉਣ ਵਾਲੀ ਔਰਤ ਬੈਂਸ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰਦੀ ਨਜ਼ਰ ਆਈ ਅਤੇ ਉਸ ਨੇ ਬੈਂਸ ਖਿਲਾਫ਼ ਜੰਮ ਦੇ ਭੜਾਸ ਵੀ ਕੱਢੀ। ਦੋਵੇਂ ਧਿਰਾਂ ਵਿਚ ਤਕਰਾਰ ਦਰਮਿਆਨ ਪੁਲਿਸ ਨੇ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਪੀ.ਏ.ਯੂ. ਥਾਣਾ ਲੈ ਗਏ, ਜਿੱਥੇ ਕੁੱਝ ਸਮਾਂ ਬਾਅਦ ਉਨ੍ਹਾਂ ਛੱਡ ਦਿੱਤਾ ਗਿਆ। ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਬਲਦੇਵ ਸਿੰਘ ਪ੍ਰਧਾਨ, ਜਸਿਵੰਦਰ ਸਿੰਘ ਖਾਲਸਾ, ਰਣਧੀਰ ਸਿੰਘ ਸੀਵੀਆ, ਗਗਨਦੀਪ ਸਿੰਘ ਸਨੀ ਕੈਂਥ, ਗੁਰਜੋਧ ਸਿੰਘ ਗਿੱਲ, ਪਵਨਦੀਪ ਮਦਾਨ, ਰਵਿੰਦਰਪਾਲ ਸਿੰਘ, ਤਲਿਵੰਦਰ ਟੋਨੀ, ਜਸਪਾਲ ਸਿੰਘ ਗੁਲਫ, ਕੌਂਸਲਰ ਸਵਰਨਦੀਪ ਸਿੰਘ ਚਾਹਲ, ਅਮਿਤ ਕਪੂਰ, ਕੌਂਸਲਰ ਹਰਿਵੰਦਰ ਕਲੇਰ, ਹਰਜਾਪ ਸਿੰਘ ਗਿੱਲ, ਕੌਂਸਲਰ ਅਰਜਨ ਸਿੰਘ ਚੀਮਾ, ਪ੍ਰਦੀਪ ਸਿੰਘ ਬੰਟੀ, ਰਾਜੇਸ਼ ਖੋਖਰ, ਸੀ.ਆਰ ਕੰਗ, ਅਮਰੀਕ ਸਿੰਘ ਚੌਹਾਨ, ਜਿਤਨ ਵਰਮਾ, ਸੁੱਖਾ ਢੋਲੇਵਾਲ, ਪਰਦੀਪ ਮੈਨਰੋ, ਹਰਪ੍ਰੀਤ ਮਾਨ, ਸਰਬਜੀਤ ਜਨਕਪੁਰੀ, ਗੈਰੀ ਚੌਹਾਨ, ਰਵੀ ਕੁਮਾਰ, ਤਲਿਵੰਦਰ ਟੋਨੀ, ਬੋਨੀ ਨੇ ਕਿਹਾ ਕਿ ਅਕਾਲੀ ਦਲ ਨੇ ਅਜਿਹੀ ਗੰਦੀ ਰਾਜਨੀਤੀ ਕਰ ਜਿੱਥੇ ਰਾਜਨੀਤੀ ਨੂੰ ਕਲੰਕਿਤ ਕੀਤਾ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਨੂੰ ਵੀ ਕਲੰਕਿਤ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਪਾਰਟੀ ਦਾ ਹਰ ਵਰਕਰ ਅਤੇ ਅਹੁੱਦੇਦਾਰ ਔਰਤਾਂ ਦਾ ਸਤਿਕਾਰ ਕਰਦਾ ਹੈ। ਦੂਸਰੇ ਪਾਸੇ ਪੀੜਤ ਔਰਤ ਦੇ ਹੱਕ ਵਿਚ ਆਏ ਐਡਵੋਕੇਟ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਪੀੜਤ ਔਰਤ ਦੀ ਕੁੱਟਮਾਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕਈ ਮਹੀਨੇ ਇਨਸਾਫ਼ ਦਾ ਇੰਤਜ਼ਾਰ ਕਰਨ ਤੋਂ ਬਾਅਦ ਇਕ ਔਰਤ ਨੇ ਕਾਰਵਾਈ ਨਾ ਕਰਨ ਦੀ ਦਰਖ਼ਾਸਤ ਦਿੱਤੀ ਹੈ ਅਤੇ ਇਹ ਸਾਡੇ ਸਿਸਟਮ ਦੇ ਮੂੰਹ 'ਤੇ ਚਪੇੜ ਹੈ। ਉਨ੍ਹਾਂ ਕਿਹਾ ਕਿ ਔਰਤ ਨੂੰ ਇਨਸਾਫ਼ ਦੁਆਉਣ ਤੱਕ ਉਹ ਨਾਲ ਖੜ੍ਹੇ ਹਨ। ਪੀੜਤ ਔਰਤ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਦੀ ਮੌਕੇ 'ਤੇ ਪੁੱਜ ਗਏ ਜਿੰਨ੍ਹਾਂ ਨੇ ਬੈਂਸ ਖਿਲਾਫ਼ ਨਾਅਰੇਬਾਜੀ ਕੀਤੀ।
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸੀ ਆਈ ਏ ਸਟਾਫ਼ ਵਲੋਂ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ...
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਏ.ਟੀ.ਐੱਮ. ਮਸ਼ੀਨਾਂ ਨਾਲ ਛੇੜਖਾਨੀ ਕਰ ਕੇ ਉਨ੍ਹਾਂ ਵਿਚੋਂ ਪੈਸੇ ਕਢਵਾਉਣ ਵਾਲੇ ਖਤਰਨਾਕ ਗਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ...
ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਪੜਤਾਲੀਆਂ ਵਿੰਗ ਵਲੋਂ ਅੱਜ ਦੂਸਰੇ ਦਿਨ ਵੀ ਮਹਾਂਨਗਰ ਦੇ ਸਾਈਕਲ ਸਨਅਤਕਾਰਾਂ ਦੇ ਕਾਰਖ਼ਾਨਿਆਂ, ਘਰਾਂ ਤੇ ਹੋਰ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ | ਵਿਭਾਗ ਦੀਆਂ ਟੀਮਾਂ ਵਲੋਂ ਅੱਜ ਵੀ ਇੰਡਸਟਰੀਅਲ ...
ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ, ਪਰਮਿੰਦਰ ਸਿੰਘ ਆਹੂਜਾ)-ਪੰਜਾਬ ਪਛੜੀਆਂ ਸ੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸਨ (ਬੈਕਫਿੰਕੋ) ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਸਰਕਾਰ ਦੇ ਪੱਧਰ ਤੇ ਘੱਟ ਗਿਣਤੀ ਵਰਗ (ਸਿੱਖ, ਕਿ੍ਸ਼ਚਿਅਨ, ਮੁਸਲਮਾਨ, ਬੋਧੀ, ਪਾਰਸੀ ...
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਿੰਨੀ ਸਕੱਤਰੇਤ ਵਿਚ ਪਾਰਕਿੰਗ ਦੇ ਕਰਿੰਦਿਆਂ ਵਲੋਂ ਸ਼ਰ੍ਹੇਆਮ ਗੁੰਡਾਗਰਦੀ ਕਰਦਿਆਂ ਵੱਧ ਵਸੂਲੀ ਦਾ ਵਿਰੋਧ ਕਰਨ ਵਾਲੇ ਹੌਜ਼ਰੀ ਵਪਾਰੀ ਦੀ ਖਿੱਚ-ਧੂਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ...
ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੁਦਰਤੀ ਸਰੋਤ ਤੇ ਜੰਗਲਾਤ ਵਿਭਾਗ ਦੇ ਰੁੱਖ ਵਿਗਿਆਨੀ ਡਾ. ਅਸ਼ੋਕ ਕੁਮਾਰ ਧਾਕੜ ਨੂੰ ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਪੇਪਰ ਪੇਸ਼ਕਾਰੀ ਲਈ ਪਹਿਲਾ ਇਨਾਮ ਹਾਸਿਲ ਹੋਇਆ | ਸੁਹਾਂਜਣਾ ਦੇ ...
ਇਯਾਲੀ/ਥਰੀਕੇ, 22 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਕੇਂਦਰ ਸਰਕਾਰ ਵਲੋਂ ਪੰਜਾਬੀਆਂ 'ਤੇ ਇਕ ਹੋਰ ਵਾਰ ਕਰਦਿਆਂ ਅੱਜ ਤਕ ਸੀ ਬੀ ਐੱਸ ਈ ਸਿਲੇਬਸ ਵਿਚ ਪੜ੍ਹਾਈ ਜਾਣ ਵਾਲੀ ਪੰਜਾਬੀ ਬੋਲੀ ਨੂੰ ਮਾਈਨਰ ਸਟੇਟਸ ਦੇ ਕੇ ਲਾਂਭੇ ਕਰਨਾ ਇਕ ਮੰਦਭਾਗੀ ਘਟਨਾ ਹੈ | ਕਾਂਗਰਸ ਦੇ ...
ਆਲਮਗੀਰ, 22 ਅਕਤੂਬਰ (ਜਰਨੈਲ ਸਿੰਘ ਪੱਟੀ)- ਸੇਵਾ ਮੁਕਤ ਚੀਫ ਪਾਰਲੀਮਾਨੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਕ ਇੰਚਾਰਜ ਵਿਧਾਨ ਸਭਾ ਹਲਕਾ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਸੈਨਿਕ ਵਿੰਗ ਲੁਧਿਆਣਾ ਦਿਹਾਤੀ ਅਤੇ ਜਗਰਾਉਂ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ...
ਲੁਧਿਆਣਾ, 22 ਅਕਤੂਬਰ (ਆਹੂਜਾ)-ਸਥਾਨਕ ਅਦਾਲਤ ਨੇ ਚੈੱਕ ਫੇਲ੍ਹ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਹੌਜ਼ਰੀ ਵਪਾਰੀ ਨੂੰ ਦੋ ਸਾਲ ਕੈਦ ਦੀ ਸਜ਼ਾ ਅਤੇ ਚੈੱਕ ਦੀ ਰਕਮ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਇਸ ਸਬੰਧੀ ਕਾਲੀ ਸੜਕ ਦੇ ਰਹਿਣ ਵਾਲੇ ਦਰਸ਼ਨ ...
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰ ਨਗਰ ਦੀ ਗਲੀ ਨੰਬਰ ਚਾਰ ਵਿਚ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਵਕੀਲ ਅਤੇ ਉਸ ਦੇ ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ ਹਨ | ਜ਼ਖ਼ਮੀ ਹੋਏ ਵਿਅਕਤੀਆਂ ਵਿਚ ...
ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਦੀ ਗੌਰਮਿੰਟ ਇੰਪਲਾਈਜ ਅਧਿਕਾਰੀ ਅਤੇ ਕਰਮਚਾਰੀ ਫਰੰਟ ਪੰਜਾਬ ਦੇ ਮੁੱਖ ਬੁਲਾਰੇ ਮਲਕੀਤ ਸਿੰਘ ਮਾਲੜਾ ਦੀ ਅਗਵਾਈ ਹੇਠ ਜਥੇਬੰਦੀ ਦੇ ਅਹੁਦੇਦਾਰਾਂ ਵਲੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਕੰਮ ਆਉਣ ...
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰ ਨਗਰ ਦੀ ਗਲੀ ਨੰਬਰ ਚਾਰ ਵਿਚ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਵਕੀਲ ਅਤੇ ਉਸ ਦੇ ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ ਹਨ | ਜ਼ਖ਼ਮੀ ਹੋਏ ਵਿਅਕਤੀਆਂ ਵਿਚ ...
ਲਾਡੋਵਾਲ, 22 ਅਕਤੂਬਰ (ਬਲਬੀਰ ਸਿੰਘ ਰਾਣਾ)-ਕਾਂਗਰਸ ਸਰਕਾਰ ਨੇ ਜਿਹੜੇ ਪਿੰਡਾਂ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ,ਉਨ੍ਹਾਂ ਨੂੰ ਵਚਨਬੱਧਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ | ਇਹ ਵਿਚਾਰ ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਨੇੜਲੇ ਪਿੰਡ ...
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 3 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ 12 ਕਰੋੜ ਰੁਪਏ ਮੁੱਲ ਦੀ ਹੈਰੋਇਨ, ਪੰਜ ਕਿਲੋ ਅਫ਼ੀਮ ਅਤੇ ਸਾਢੇ 66 ਹਜ਼ਾਰ ਦੀ ਨਕਦੀ ...
ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਲੁਧਿਆਣਾ ਫੇਰੀ ਦੌਰਾਨ ਜ਼ਿਲ੍ਹਾ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਅਤੇ ਸੀਨੀਅਰ ਅਕਾਲੀ ਆਗੂ ਤੇ ਵਪਾਰੀ ਵਰਗ ਦੇ ਆਗੂ ...
ਲਾਡੋਵਾਲ, 22 ਅਕਤੂਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਭੱਟੀਆਂ ਬੇਟ ਵਿਖੇ ਡਾ.ਬੀ.ਆਰ. ਅੰਬੇਡਕਰ ਭਵਨ ਵਿਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਹੋਣ ਵਾਲੀ 25 ਅਕਤੂਬਰ ਦੀ ਮੀਟਿੰਗ ਸਬੰਧੀ ਤਿਆਰੀਆਂ ਦਾ ਹਲਕਾ ਗਿੱਲ ਦੇ ਸਾਬਕਾ ...
ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਸੰਸਥਾ ਵਿਕਾਸ ਯੋਜਨਾ ਅਧੀਨ ਡੇਅਰੀ ਸਾਇੰਸ ਅਤੇ ਤਕਨਾਲੋਜੀ ਕਾਲਜ ਵਿਖੇ ਅੰਡਰ ਗ੍ਰੈਜੂਏਟ ਵਿਦਿਆਰਥੀਆਂ ਦੀਆਂ ਵਿਸ਼ੇਸ਼ ਵਿਦਿਅਕ ਕਲਾਸਾਂ ...
ਹੰਬੜਾਂ, 22 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਬਜ਼ੁਰਗਾਂ ਅਨੁਸਾਰ ਲੁਧਿਆਣਾ ਸ਼ਹਿਰ ਦੀ ਤਰਫੋਂ ਆ ਕੇ ਪਿੰਡ ਗੌਂਸਪੁਰ, ਵਲੀਪੁਰ ਕਲਾਂ ਆਦਿ ਪਿੰਡਾਂ ਕੋਲ ਦੀ ਅੱਗੇ ਲੰਘਦੇ ਪੁਰਾਣੇ ਬੁੱਢੇ ਦਰਿਆ ਦਾ ਪਾਣੀ ਬਹੁਤ ਸਾਫ ਤੇ ਪੀਣ ਯੋਗ ਹੁੰਦਾ ਸੀ ਪਰ ਹੁਣ ਕਈ ਦਹਾਕਿਆਂ ਤੋਂ ...
ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ- ਵੱਖ ਬਜ਼ਾਰਾਂ ਵਿਚ ਲੋਕਾਂ ਦੀ ਭਾਰੀ ਚਹਿਲ ਪਹਿਲ ਨਜ਼ਰ ਆ ਰਹੀ ਹੈ | ਇਹਨਾਂ ਦਿਨਾਂ ਵਿਚ ਸਰਦੀ ਦਾ ਸੀਜ਼ਨ ਆਰੰਭ ਹੋਣ ਕਾਰਨ ਅਤੇ ਲੋਕਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਗਰਮ ਕੱਪੜਿਆਂ ਦੀ ਖ਼ਰੀਦਦਾਰੀ ...
ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਨਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦਾ ਭਵਿੱਖ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਹੱਥਾਂ 'ਚ ਹੀ ਸੁਰੱਖਿਅਤ ਹੈ | ਅੱਜ ਇੱਥੇ ਅਕਾਲੀ-ਬਸਪਾ ਗੱਠਜੋੜ ਦੇ ਲੁਧਿਆਣਾ ...
ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਪੰਜਾਬ ਸਰਕਾਰ ਦੇ ਖ਼ੁਰਾਕ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਭਾਰਤ ਭੂਸ਼ਨ ਆਸ਼ੂ ਦੇ ਦਿਨਾਂਨਿਰਦੇਸ਼ਾ ਅਨੁਸਾਰ ਵਿਭਾਗ ਵੱਲੋਂ ਨਿਯਮਾਂ ਦੀ ਉਲਘੰਣਾਂ ਰੋਕਣ ਲਈ ਜ਼ੋਰਦਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ...
ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਲੁਧਿਆਣਾ ਵਿਚ ਸ਼ੱਕੀ ਡੇਂਗੂ ਬੁਖਾਰ ਤੋਂ ਪੀੜ੍ਹਤ ਅੱਜ ਇੱਕ ਹੋਰ ...
ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਸਮਾਜ ਸੇਵਕ ਭੋਲਾ ਸਿੰਘ ਨੇ ਕਿਹਾ ਕਿ ਸਾਨੂੰ ਗਰੀਨ ਦੀਵਾਲੀ ਮਨਾਉਣ ਲਈ ਜਾਗਿ੍ਤੀ ਪੈਦਾ ਕਰਨੀ ਚਾਹੀਦੀ ਹੈ ਅਤੇ ਕੋਈ ਵੀ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ, ਜਿਸ ਨਾਲ ...
ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਤਾਇਨਾਤ ਦਫਤਰੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਲੁਧਿਆਣਾ ਸ਼ਾਖਾ ਵੱਲੋਂ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਖਜਾਨਾ ...
ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਪੰਜਾਬ ਵਿਧਾਨ ਸਭਾ ਦੀਆਂ 2022 ਵਿਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੋਿਲੰਗ ਬੂਥਾਂ ਦੀ ਗਿਣਤੀ 23211 ਤੋਂ ਵਧਾ ਕੇ 24659 ਕਰ ਦਿੱਤੀ ਗਈ ਹੈ | ਪੋਲਿਸ ਬੂਥਾਂ ਦੀ ਗਿਣਤੀ ਵਧਾਉਣ ਲਈ ਕੋਵਿਡ-19 ਮਹਾਂਮਾਰੀ ਅਤੇ ਲੋਕਾਂ ਨੂੰ ਘਰਾਂ ਦੇ ...
ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਭਾਰਤ ਸਰਕਾਰ ਦੇ ਕੌਸ਼ਨ ਵਿਕਾਸ ਤੇ ਉਦਮਿਤਾ ਵਿਭਾਗ ਦੇ ਅਧੀਨ ਚਲਦੇ ਪੰਜਾਬ ਦੇ ਕੌਮੀ ਕੌਸ਼ਨ ਉਦਮਿਤਾ ਖੇਤਰੀ ਨਿਰਦੇਸ਼ਲਾਲਾ ਲੁਧਿਆਣਾ ਦਾ ਅੱਜ ਕੌਸ਼ਲ ਵਿਕਾਸ ਮੰਤਰਾਲੇ ਦੀ ਸ਼ਿਖਲਾਈ ਨਿਰਦੇਸ਼ਕ ਜਨਰਲ ਨੀਲਮ ਸ਼ੰਮੀ ਰਾਓ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX