ਤਾਜਾ ਖ਼ਬਰਾਂ


ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 1 hour ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  about 1 hour ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  about 2 hours ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  about 3 hours ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  about 3 hours ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  about 2 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  about 3 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  about 3 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  about 4 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 4 hours ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 5 hours ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 5 hours ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 5 hours ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 5 hours ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 5 hours ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 6 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 6 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਮੁਹਾਲੀ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਲੱਗਿਆ ਧਰਨਾ ਪੁਲਿਸ ਨੇ ਚੁੱਕਿਆ
. . .  about 6 hours ago
ਐਸ. ਏ. ਐਸ. ਨਗਰ, 21 ਮਾਰਚ (ਕੇ. ਐਸ. ਰਾਣਾ)- ਮੁਹਾਲੀ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਅੱਜ ਪੰਜਾਬ ਪੁਲਿਸ ਵਲੋਂ ਵੱਡਾ ਐਕਸ਼ਨ ਕਰਦਿਆਂ ਚੁੱਕ ਦਿੱਤਾ ਗਿਆ ਹੈ ਅਤੇ ਪੁਲਿਸ ਏਅਰਪੋਰਟ ਰੋਡ ’ਤੇ....
‘ਆਪ’ ਦੇ ਪ੍ਰਦੀਪ ਛਾਬੜਾ ਬਣੇ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦੇ ਚੇਅਰਮੈਨ
. . .  about 6 hours ago
ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਪ੍ਰਦੀਪ ਛਾਬੜਾ ਨੂੰ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦਾ....
ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ- ਅਨੁਰਾਗ ਠਾਕੁਰ
. . .  about 6 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ ਹਨ ਅਤੇ ਸੰਸਦ ਦਾ ਕੰਮ ਨਹੀਂ ਚੱਲਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਪੁੱਛਣਾ...
ਸਿੱਖ ਵਫ਼ਦ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 21 ਮਾਰਚ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਇਕ ਸਿੱਖ ਵਫ਼ਦ ਨੇ ਪੁਣੇ ਵਿਚ ਰੱਖਿਆ ਮੰਤਰਾਲੇ ਦੀ ਮਲਕੀਅਤ ਵਾਲੀ ਜ਼ਮੀਨ ’ਤੇ ਪੈਂਦੇ ਗੁਰਦੁਆਰਾ...
ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸਾਂ ਵਲੋਂ ਫਲ਼ੈਗ ਮਾਰਚ ਕੀਤਾ
. . .  about 6 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ.ਐਸ.ਪੀ ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ...
ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  about 7 hours ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  about 7 hours ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  about 7 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਲੁਧਿਆਣਾ

ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)-ਚੌਥੀ ਪਾਤਿਸ਼ਾਹੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਗੁਰੂ ਘਰਾਂ ਵਿਚ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਕਰਾਏ ਗਏ | ਰਾਗੀ ਸਿੰਘਾਂ, ਕਥਾ ਵਾਚਕਾਂ, ...

ਪੂਰੀ ਖ਼ਬਰ »

ਜਬਰ ਜਨਾਹ ਦੀ ਸ਼ਿਕਾਰ ਔਰਤ ਤੇ ਲੋਕ ਇਨਸਾਫ਼ ਪਾਰਟੀ ਦੀਆਂ ਮਹਿਲਾ ਵਰਕਰਾਂ

 ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਪੁਿਲਸ ਕਮਿਸ਼ਨਰ ਦਫ਼ਤਰ ਦੇ ਨੇੜੇ ਜਬਰ ਜ਼ਨਾਹ ਦੀ ਸ਼ਿਕਾਰ ਔਰਤ ਤੇ ਲੋਕ ਇਨਸਾਫ਼ ਪਾਰਟੀ ਦੀਆਂ ਮਹਿਲਾ ਵਰਕਰਾਂ ਵਿਚਕਾਰ ਤਕਰਾਰ ਹੋ ਗਈ, ਜਿਸ ਤੋਂ ਬਾਅਦ ਉਕਤ ਮਹਿਲਾ ਦੇ ਲੜਕੇ ਵਲੋਂ ਵੀ ਆਪਣੀ ਮਾਂ ਦਾ ਬਚਾਅ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਤਿੰਨ ਮੈਂਬਰ ਲੱਖਾਂ ਰੁਪਏ ਦੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸੀ ਆਈ ਏ ਸਟਾਫ਼ ਵਲੋਂ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ...

ਪੂਰੀ ਖ਼ਬਰ »

ਏ.ਟੀ.ਐਮ. ਮਸ਼ੀਨਾਂ ਨਾਲ ਛੇੜਖਾਨੀ ਕਰ ਕੇ ਪੈਸੇ ਕਢਵਾਉਣ ਵਾਲੇ ਗਰੋਹ ਦੇ ਪੰਜ ਮੈਂਬਰ ਕਾਬੂ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਏ.ਟੀ.ਐੱਮ. ਮਸ਼ੀਨਾਂ ਨਾਲ ਛੇੜਖਾਨੀ ਕਰ ਕੇ ਉਨ੍ਹਾਂ ਵਿਚੋਂ ਪੈਸੇ ਕਢਵਾਉਣ ਵਾਲੇ ਖਤਰਨਾਕ ਗਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੇ ਪੜਤਾਲੀਆ ਵਿੰਗ ਵਲੋਂ ਦੂਸਰੇ ਦਿਨ ਵੀ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਪੜਤਾਲੀਆਂ ਵਿੰਗ ਵਲੋਂ ਅੱਜ ਦੂਸਰੇ ਦਿਨ ਵੀ ਮਹਾਂਨਗਰ ਦੇ ਸਾਈਕਲ ਸਨਅਤਕਾਰਾਂ ਦੇ ਕਾਰਖ਼ਾਨਿਆਂ, ਘਰਾਂ ਤੇ ਹੋਰ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ | ਵਿਭਾਗ ਦੀਆਂ ਟੀਮਾਂ ਵਲੋਂ ਅੱਜ ਵੀ ਇੰਡਸਟਰੀਅਲ ...

ਪੂਰੀ ਖ਼ਬਰ »

ਘੱਟ ਗਿਣਤੀ ਵਰਗ ਅਤੇ ਕਮਜ਼ੋਰ ਵਰਗਾਂ ਦੀਆਂ ਸਕੀਮਾਂ ਨੂੰ ਮੁੜ ਸ਼ੁਰੂ ਕਰਵਾਉਣ ਸੰਬੰਧੀ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ, ਪਰਮਿੰਦਰ ਸਿੰਘ ਆਹੂਜਾ)-ਪੰਜਾਬ ਪਛੜੀਆਂ ਸ੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸਨ (ਬੈਕਫਿੰਕੋ) ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਸਰਕਾਰ ਦੇ ਪੱਧਰ ਤੇ ਘੱਟ ਗਿਣਤੀ ਵਰਗ (ਸਿੱਖ, ਕਿ੍ਸ਼ਚਿਅਨ, ਮੁਸਲਮਾਨ, ਬੋਧੀ, ਪਾਰਸੀ ...

ਪੂਰੀ ਖ਼ਬਰ »

ਮਿੰਨੀ ਸਕੱਤਰੇਤ ਵਿਚ ਪਾਰਕਿੰਗ ਕਰਿੰਦਿਆਂ ਦੀ ਗੁੰਡਾਗਰਦੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਿੰਨੀ ਸਕੱਤਰੇਤ ਵਿਚ ਪਾਰਕਿੰਗ ਦੇ ਕਰਿੰਦਿਆਂ ਵਲੋਂ ਸ਼ਰ੍ਹੇਆਮ ਗੁੰਡਾਗਰਦੀ ਕਰਦਿਆਂ ਵੱਧ ਵਸੂਲੀ ਦਾ ਵਿਰੋਧ ਕਰਨ ਵਾਲੇ ਹੌਜ਼ਰੀ ਵਪਾਰੀ ਦੀ ਖਿੱਚ-ਧੂਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਪੀ.ਏ.ਯੂ. ਦੇ ਵਿਗਿਆਨੀ ਨੂੰ ਮਿਲਿਆ ਅੱਵਲ ਸਥਾਨ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੁਦਰਤੀ ਸਰੋਤ ਤੇ ਜੰਗਲਾਤ ਵਿਭਾਗ ਦੇ ਰੁੱਖ ਵਿਗਿਆਨੀ ਡਾ. ਅਸ਼ੋਕ ਕੁਮਾਰ ਧਾਕੜ ਨੂੰ ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਪੇਪਰ ਪੇਸ਼ਕਾਰੀ ਲਈ ਪਹਿਲਾ ਇਨਾਮ ਹਾਸਿਲ ਹੋਇਆ | ਸੁਹਾਂਜਣਾ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ, ਖੇਤੀ ਕਾਨੂੰਨ ਕਾਂਗਰਸ ਦੀ ਹੀ ਦੇਣ-ਸੁਖਬੀਰ ਬਾਦਲ

ਇਯਾਲੀ/ਥਰੀਕੇ, 22 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਕੇਂਦਰ ਸਰਕਾਰ ਵਲੋਂ ਪੰਜਾਬੀਆਂ 'ਤੇ ਇਕ ਹੋਰ ਵਾਰ ਕਰਦਿਆਂ ਅੱਜ ਤਕ ਸੀ ਬੀ ਐੱਸ ਈ ਸਿਲੇਬਸ ਵਿਚ ਪੜ੍ਹਾਈ ਜਾਣ ਵਾਲੀ ਪੰਜਾਬੀ ਬੋਲੀ ਨੂੰ ਮਾਈਨਰ ਸਟੇਟਸ ਦੇ ਕੇ ਲਾਂਭੇ ਕਰਨਾ ਇਕ ਮੰਦਭਾਗੀ ਘਟਨਾ ਹੈ | ਕਾਂਗਰਸ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਨੱਤ ਦਾ ਹਲਕਾ ਇੰਚਾਰਜ ਸ਼ਿਵਾਲਿਕ ਨੇ ਕੀਤਾ ਸਨਮਾਨ

ਆਲਮਗੀਰ, 22 ਅਕਤੂਬਰ (ਜਰਨੈਲ ਸਿੰਘ ਪੱਟੀ)- ਸੇਵਾ ਮੁਕਤ ਚੀਫ ਪਾਰਲੀਮਾਨੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਕ ਇੰਚਾਰਜ ਵਿਧਾਨ ਸਭਾ ਹਲਕਾ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਸੈਨਿਕ ਵਿੰਗ ਲੁਧਿਆਣਾ ਦਿਹਾਤੀ ਅਤੇ ਜਗਰਾਉਂ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਚੈੱਕ ਫੇਲ੍ਹ ਦੇ ਮਾਮਲੇ ਵਿਚ ਹੌਜ਼ਰੀ ਵਪਾਰੀ ਨੂੰ ਕੈਦ

ਲੁਧਿਆਣਾ, 22 ਅਕਤੂਬਰ (ਆਹੂਜਾ)-ਸਥਾਨਕ ਅਦਾਲਤ ਨੇ ਚੈੱਕ ਫੇਲ੍ਹ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਹੌਜ਼ਰੀ ਵਪਾਰੀ ਨੂੰ ਦੋ ਸਾਲ ਕੈਦ ਦੀ ਸਜ਼ਾ ਅਤੇ ਚੈੱਕ ਦੀ ਰਕਮ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਇਸ ਸਬੰਧੀ ਕਾਲੀ ਸੜਕ ਦੇ ਰਹਿਣ ਵਾਲੇ ਦਰਸ਼ਨ ਹੌਜ਼ਰੀ ਦੇ ਮਾਲਕ ਦਰਸ਼ਨ ਸਿੰਘ ਨੇ ਅਦਾਲਤ ਵਿਚ ਚੰਦ ਨਿਟਵੀਅਰ ਦੇ ਮਾਲਕ ਹਰਵਿੰਦਰ ਸਿੰਘ ਖ਼ਿਲਾਫ਼ ਕੇਸ ਦਾਇਰ ਕੀਤਾ ਸੀ | ਅਦਾਲਤ ਵਿਚ ਦਾਇਰ ਕੀਤੇ ਗਏ ਕੇਸ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਸੀ ਕਿ ਉਕਤ ਕਥਿਤ ਦੋਸ਼ੀ ਨਾਲ ਉਸ ਦਾ ਵਪਾਰਕ ਲੈਣ ਦੇਣ ਸੀ ਅਤੇ ਉਕਤ ਵਲੋਂ ਉਸ ਪਾਸੋਂ 7 ਲੱਖ 45 ਹਜ਼ਾਰ 689 ਰੁਪਏ ਦਾ ਕੱਪੜਾ ਖਰੀਦ ਕੀਤਾ ਗਿਆ ਸੀ ਅਤੇ ਇਸ ਬਦਲੇ ਉਸ ਨੂੰ ਚੈੱਕ ਦਿੱਤੇ ਗਏ ਸਨ, ਪਰ ਜਦੋਂ ਚੈੱਕ ਬੈਂਕ ਵਿਚ ਭੇਜੇ ਗਏ ਤਾਂ ਚੈੱਕ ਫੇਲ੍ਹ ਹੋ ਗਏ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਅਦਾਲਤ ਕੇਸ ਦਾਇਰ ਕਰ ਦਿੱਤਾ | ਸ਼ਿਕਾਇਤਕਰਤਾ ਵਲੋਂ ਦਾਇਰ ਕੇਸ ਦੀ ਪੈਰਵੀ ਸੀਨੀਅਰ ਐਡਵੋਕੇਟ ਕਰਨ ਸਿੰਘ ਨੇ ਕੀਤੀ | ਮਾਨਯੋਗ ਜੱਜ ਸ਼ਵੇਤਾ ਦਾਸ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ ਦੋ ਸਾਲ ਕੈਦ ਦੀ ਸਜ਼ਾ ਅਤੇ ਚੈੱਕ ਦੀ ਰਕਮ ਦਾ ਮੁਆਵਜ਼ਾ ਦੇਣ ਦੇ ਹੁਕਮ ਜਾਰੀ ਕੀਤੇ |

ਖ਼ਬਰ ਸ਼ੇਅਰ ਕਰੋ

 

ਹਮਲਾਵਰਾਂ ਨੇ ਵਕੀਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਜ਼ਖ਼ਮੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰ ਨਗਰ ਦੀ ਗਲੀ ਨੰਬਰ ਚਾਰ ਵਿਚ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਵਕੀਲ ਅਤੇ ਉਸ ਦੇ ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ ਹਨ | ਜ਼ਖ਼ਮੀ ਹੋਏ ਵਿਅਕਤੀਆਂ ਵਿਚ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਹਾਇਕ ਸਮੱਗਰੀ ਵੰਡੀ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਦੀ ਗੌਰਮਿੰਟ ਇੰਪਲਾਈਜ ਅਧਿਕਾਰੀ ਅਤੇ ਕਰਮਚਾਰੀ ਫਰੰਟ ਪੰਜਾਬ ਦੇ ਮੁੱਖ ਬੁਲਾਰੇ ਮਲਕੀਤ ਸਿੰਘ ਮਾਲੜਾ ਦੀ ਅਗਵਾਈ ਹੇਠ ਜਥੇਬੰਦੀ ਦੇ ਅਹੁਦੇਦਾਰਾਂ ਵਲੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਕੰਮ ਆਉਣ ...

ਪੂਰੀ ਖ਼ਬਰ »

ਹਮਲਾਵਰਾਂ ਨੇ ਵਕੀਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਜ਼ਖ਼ਮੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰ ਨਗਰ ਦੀ ਗਲੀ ਨੰਬਰ ਚਾਰ ਵਿਚ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਵਕੀਲ ਅਤੇ ਉਸ ਦੇ ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ ਹਨ | ਜ਼ਖ਼ਮੀ ਹੋਏ ਵਿਅਕਤੀਆਂ ਵਿਚ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਪਣੇ ਵਾਅਦੇ 'ਚ ਪੱਕੀ-ਵਿਧਾਇਕ ਵੈਦ

ਲਾਡੋਵਾਲ, 22 ਅਕਤੂਬਰ (ਬਲਬੀਰ ਸਿੰਘ ਰਾਣਾ)-ਕਾਂਗਰਸ ਸਰਕਾਰ ਨੇ ਜਿਹੜੇ ਪਿੰਡਾਂ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ,ਉਨ੍ਹਾਂ ਨੂੰ ਵਚਨਬੱਧਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ | ਇਹ ਵਿਚਾਰ ਵਿਧਾਨ ਸਭਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਨੇੜਲੇ ਪਿੰਡ ...

ਪੂਰੀ ਖ਼ਬਰ »

ਸਾਢੇ 12 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ 3 ਕਾਬੂ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 3 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ 12 ਕਰੋੜ ਰੁਪਏ ਮੁੱਲ ਦੀ ਹੈਰੋਇਨ, ਪੰਜ ਕਿਲੋ ਅਫ਼ੀਮ ਅਤੇ ਸਾਢੇ 66 ਹਜ਼ਾਰ ਦੀ ਨਕਦੀ ...

ਪੂਰੀ ਖ਼ਬਰ »

ਵੱਖ-ਵੱਖ ਅਕਾਲੀ ਆਗੂਆਂ ਦੇ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਲੁਧਿਆਣਾ ਫੇਰੀ ਦੌਰਾਨ ਜ਼ਿਲ੍ਹਾ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਅਤੇ ਸੀਨੀਅਰ ਅਕਾਲੀ ਆਗੂ ਤੇ ਵਪਾਰੀ ਵਰਗ ਦੇ ਆਗੂ ...

ਪੂਰੀ ਖ਼ਬਰ »

ਸ਼ਿਵਾਲਿਕ ਨੇ 25 ਦੀ ਹੋਣ ਵਾਲੀ ਮੀਟਿੰਗ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਲਾਡੋਵਾਲ, 22 ਅਕਤੂਬਰ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਭੱਟੀਆਂ ਬੇਟ ਵਿਖੇ ਡਾ.ਬੀ.ਆਰ. ਅੰਬੇਡਕਰ ਭਵਨ ਵਿਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਹੋਣ ਵਾਲੀ 25 ਅਕਤੂਬਰ ਦੀ ਮੀਟਿੰਗ ਸਬੰਧੀ ਤਿਆਰੀਆਂ ਦਾ ਹਲਕਾ ਗਿੱਲ ਦੇ ਸਾਬਕਾ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਵਲੋਂ ਵਿਸ਼ੇਸ਼ ਕਲਾਸਾਂ ਆਰੰਭੀਆਂ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਸੰਸਥਾ ਵਿਕਾਸ ਯੋਜਨਾ ਅਧੀਨ ਡੇਅਰੀ ਸਾਇੰਸ ਅਤੇ ਤਕਨਾਲੋਜੀ ਕਾਲਜ ਵਿਖੇ ਅੰਡਰ ਗ੍ਰੈਜੂਏਟ ਵਿਦਿਆਰਥੀਆਂ ਦੀਆਂ ਵਿਸ਼ੇਸ਼ ਵਿਦਿਅਕ ਕਲਾਸਾਂ ...

ਪੂਰੀ ਖ਼ਬਰ »

ਵਿਸ਼ੇਸ਼ ਸਟੋਰੀ
ਬੁੱਢੇ ਦਰਿਆ ਬਨਾਮ ਗੰਦੇ ਨਾਲੇ ਦਾ ਲੋਕਾਂ ਉੱਪਰ ਕਹਿਰ ਕਈ ਦਹਾਕਿਆਂ ਤੋਂ ਬਾਦਸਤੂਰ ਜਾਰੀ

ਹੰਬੜਾਂ, 22 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਬਜ਼ੁਰਗਾਂ ਅਨੁਸਾਰ ਲੁਧਿਆਣਾ ਸ਼ਹਿਰ ਦੀ ਤਰਫੋਂ ਆ ਕੇ ਪਿੰਡ ਗੌਂਸਪੁਰ, ਵਲੀਪੁਰ ਕਲਾਂ ਆਦਿ ਪਿੰਡਾਂ ਕੋਲ ਦੀ ਅੱਗੇ ਲੰਘਦੇ ਪੁਰਾਣੇ ਬੁੱਢੇ ਦਰਿਆ ਦਾ ਪਾਣੀ ਬਹੁਤ ਸਾਫ ਤੇ ਪੀਣ ਯੋਗ ਹੁੰਦਾ ਸੀ ਪਰ ਹੁਣ ਕਈ ਦਹਾਕਿਆਂ ਤੋਂ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਲੋਕਾਂ ਦੀ ਖੂਬ ਚਹਿਲ ਪਹਿਲ, ਕਰ ਰਹੇ ਨੇ ਖਰੀਦਦਾਰੀ

ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ- ਵੱਖ ਬਜ਼ਾਰਾਂ ਵਿਚ ਲੋਕਾਂ ਦੀ ਭਾਰੀ ਚਹਿਲ ਪਹਿਲ ਨਜ਼ਰ ਆ ਰਹੀ ਹੈ | ਇਹਨਾਂ ਦਿਨਾਂ ਵਿਚ ਸਰਦੀ ਦਾ ਸੀਜ਼ਨ ਆਰੰਭ ਹੋਣ ਕਾਰਨ ਅਤੇ ਲੋਕਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਗਰਮ ਕੱਪੜਿਆਂ ਦੀ ਖ਼ਰੀਦਦਾਰੀ ...

ਪੂਰੀ ਖ਼ਬਰ »

ਪੰਜਾਬ ਦਾ ਭਵਿੱਖ ਅਕਾਲੀ ਦਲ-ਬਸਪਾ ਗੱਠਜੋੜ ਦੇ ਹੱਥਾਂ 'ਚ ਸੁਰੱਖਿਅਤ-ਸੁਖਬੀਰ ਸਿੰਘ ਬਾਦਲ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਨਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦਾ ਭਵਿੱਖ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਹੱਥਾਂ 'ਚ ਹੀ ਸੁਰੱਖਿਅਤ ਹੈ | ਅੱਜ ਇੱਥੇ ਅਕਾਲੀ-ਬਸਪਾ ਗੱਠਜੋੜ ਦੇ ਲੁਧਿਆਣਾ ...

ਪੂਰੀ ਖ਼ਬਰ »

ਆਟਾ ਚੱਕੀਆਂ ਅਤੇ ਰਾਸ਼ਨ ਡੀਪੂਆਂ ਦੀ ਵਿਭਾਗ ਵਲੋਂ ਅਚਨਚੇਤ ਚੈਕਿੰਗ

ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਪੰਜਾਬ ਸਰਕਾਰ ਦੇ ਖ਼ੁਰਾਕ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਭਾਰਤ ਭੂਸ਼ਨ ਆਸ਼ੂ ਦੇ ਦਿਨਾਂਨਿਰਦੇਸ਼ਾ ਅਨੁਸਾਰ ਵਿਭਾਗ ਵੱਲੋਂ ਨਿਯਮਾਂ ਦੀ ਉਲਘੰਣਾਂ ਰੋਕਣ ਲਈ ਜ਼ੋਰਦਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ ਇਕ ਹੋਰ ਮਰੀਜ਼ ਦੀ ਮੌਤ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਲੁਧਿਆਣਾ ਵਿਚ ਸ਼ੱਕੀ ਡੇਂਗੂ ਬੁਖਾਰ ਤੋਂ ਪੀੜ੍ਹਤ ਅੱਜ ਇੱਕ ਹੋਰ ...

ਪੂਰੀ ਖ਼ਬਰ »

ਪਟਾਕੇ ਚਲਾ ਕੇ ਵਾਤਾਵਰਨ ਦੂਸ਼ਿਤ ਨਾ ਕੀਤਾ ਜਾਵੇ- ਭੋਲਾ ਸਿੰਘ

ਲੁਧਿਆਣਾ, 22 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਸਮਾਜ ਸੇਵਕ ਭੋਲਾ ਸਿੰਘ ਨੇ ਕਿਹਾ ਕਿ ਸਾਨੂੰ ਗਰੀਨ ਦੀਵਾਲੀ ਮਨਾਉਣ ਲਈ ਜਾਗਿ੍ਤੀ ਪੈਦਾ ਕਰਨੀ ਚਾਹੀਦੀ ਹੈ ਅਤੇ ਕੋਈ ਵੀ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ, ਜਿਸ ਨਾਲ ...

ਪੂਰੀ ਖ਼ਬਰ »

ਦਫਤਰੀ ਕਾਮਿਆਂ ਵਲੋਂ ਜ਼ਿਲ੍ਹਾ ਖਜ਼ਾਨਾ ਦਫਤਰ ਅੱਗੇ ਰੋਸ ਪ੍ਰਦਰਸ਼ਨ

ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਤਾਇਨਾਤ ਦਫਤਰੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਲੁਧਿਆਣਾ ਸ਼ਾਖਾ ਵੱਲੋਂ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਖਜਾਨਾ ...

ਪੂਰੀ ਖ਼ਬਰ »

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਬੂਥਾਂ ਦੀ ਗਿਣਤੀ ਵਧਾ ਕੇ 24659 ਕੀਤੀ-ਡਾ. ਰਾਜੂ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਪੰਜਾਬ ਵਿਧਾਨ ਸਭਾ ਦੀਆਂ 2022 ਵਿਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੋਿਲੰਗ ਬੂਥਾਂ ਦੀ ਗਿਣਤੀ 23211 ਤੋਂ ਵਧਾ ਕੇ 24659 ਕਰ ਦਿੱਤੀ ਗਈ ਹੈ | ਪੋਲਿਸ ਬੂਥਾਂ ਦੀ ਗਿਣਤੀ ਵਧਾਉਣ ਲਈ ਕੋਵਿਡ-19 ਮਹਾਂਮਾਰੀ ਅਤੇ ਲੋਕਾਂ ਨੂੰ ਘਰਾਂ ਦੇ ...

ਪੂਰੀ ਖ਼ਬਰ »

ਕੇਂਦਰੀ ਕੌਸ਼ਲ ਵਿਕਾਸ ਤੇ ਉਦਮਿਤਾ ਵਿਭਾਗ ਦੇ ਨਿਰਦੇਸ਼ਕ ਜਨਰਲ ਵਲੋਂ ਏ.ਟੀ.ਆਈ. ਦਾ ਦੌਰਾ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਭਾਰਤ ਸਰਕਾਰ ਦੇ ਕੌਸ਼ਨ ਵਿਕਾਸ ਤੇ ਉਦਮਿਤਾ ਵਿਭਾਗ ਦੇ ਅਧੀਨ ਚਲਦੇ ਪੰਜਾਬ ਦੇ ਕੌਮੀ ਕੌਸ਼ਨ ਉਦਮਿਤਾ ਖੇਤਰੀ ਨਿਰਦੇਸ਼ਲਾਲਾ ਲੁਧਿਆਣਾ ਦਾ ਅੱਜ ਕੌਸ਼ਲ ਵਿਕਾਸ ਮੰਤਰਾਲੇ ਦੀ ਸ਼ਿਖਲਾਈ ਨਿਰਦੇਸ਼ਕ ਜਨਰਲ ਨੀਲਮ ਸ਼ੰਮੀ ਰਾਓ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX