ਤਾਜਾ ਖ਼ਬਰਾਂ


ਡੇਰਾ ਸਿਰਸਾ ਮੁਖੀ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਈ ਵਾਪਿਸ
. . .  13 minutes ago
ਚੰਡੀਗੜ੍ਹ, 6 ਫਰਵਰੀ- ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚੋਂ ਵਾਪਸ ਲੈ ਲਈ ਗਈ ਹੈ। ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਇਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਇਹ ਪਟੀਸ਼ਨ....
ਬਜਟ ਵਿਚ ਪੰਜਾਬ ਨੂੰ ਵੀ ਬਾਕੀ ਸੂਬਿਆ ਦੀ ਤਰ੍ਹਾਂ ਬਣਦਾ ਹੱਕ ਦਿੱਤਾ ਗਿਆ- ਭਾਜਪਾ ਆਗੂ ਸਇਯਦ ਜਫ਼ਰ
. . .  31 minutes ago
ਅੰਮ੍ਰਿਤਸਰ, 6 ਫਰਵਰੀ (ਹਰਮਿੰਦਰ ਸਿੰਘ)- ਕੇਂਦਰ ਸਰਕਾਰ ਦੀ ਸੋਚ ਦੇਸ਼ ਦੀ ਅਰਥਿਕਤਾ ਦੀ ਮਜ਼ਬੂਤੀ ਹੈ। ਕੇਂਦਰ ਸਰਕਾਰ ਦੇ ਬਜਟ ਵਿਚ ਹਰ ਵਰਗ ਨੂੰ ਧਿਆਨ ’ਚ ਰੱਖਿਆ ਗਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਕੌਮੀ ਬੁਲਾਰੇ ਸਇਯਦ ਜਫ਼ਰ ਇਸਲਾਮ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ...
ਭਾਜਪਾ ਨੇ ਕਸ਼ਮੀਰ ਨੂੰ ਅਫ਼ਗਾਨਿਸਤਾਨ ਬਣਾ ਦਿੱਤਾ: ਮਹਿਬੂਬਾ ਮੁਫ਼ਤੀ
. . .  47 minutes ago
ਸ੍ਰੀਨਗਰ, 6 ਫਰਵਰੀ- ਪੀ.ਡੀ.ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਜੇਕਰ ਤੁਸੀਂ ਅੱਜ ਕਸ਼ਮੀਰ ’ਚ ਜਾਓਗੇ ਤਾਂ ਤੁਹਾਨੂੰ ਅਫ਼ਗਾਨਿਸਤਾਨ ਵਰਗਾ ਮਿਲੇਗਾ, ਕਿਉਂਕਿ ਇੱਥੇ ਬਹੁਤ ਸਾਰੇ ਬੁਲਡੋਜ਼ਰ ਹਨ, ਲੋਕਾਂ ਨੂੰ ਕਬਜ਼ੇ ਦੇ ਨਾਂ ’ਤੇ ਉਨ੍ਹਾਂ ਦੀ ਜ਼ਮੀਨ ਤੋਂ ਬਾਹਰ ਕੱਢਿਆ ਜਾ ਰਿਹਾ ਹੈ, ਭਾਜਪਾ ਨੇ ਸ਼ਾਇਦ ਇਜ਼ਰਾਈਲ ਤੋਂ ਸਬਕ ਲਿਆ....
ਅਗਲੇ ਸਾਲ ਭਾਰਤ ਆ ਸਕਦੇ ਹਨ ਪੋਪ ਫ਼ਰਾਂਸਿਸ
. . .  53 minutes ago
ਵੈਟੀਕਨ, 6 ਫਰਵਰੀ- ਵੈਟੀਕਨ ਨਿਊਜ਼ ਅਨੁਸਾਰ ਪੋਪ ਫ਼ਰਾਂਸਿਸ ਅਗਲੇ ਸਾਲ ਭਾਰਤ ਆਉਣ ਦੀ ਯੋਜਨਾ ਬਣਾ ਰਹੇ ਹਨ ਅਤੇ 2023 ਦੇ ਬਾਅਦ ਵਿਚ ਮੰਗੋਲੀਆ ਦੀ ਯਾਤਰਾ ਕਰਨ ਦੀ ਵੀ...
ਪਿਛਲੇ ਇਕ ਸਾਲ ਵਿਚ 63 ਯਾਤਰੀ ਨੋ ਫ਼ਲਾਈ ਲਿਸਟ ਵਿਚ- ਸ਼ਹਿਰੀ ਹਵਾਬਾਜ਼ੀ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਇਕ ਸਾਲ ਵਿਚ 63 ਯਾਤਰੀਆਂ ਨੂੰ ਨੋ ਫ਼ਲਾਈ ਲਿਸਟ ਵਿਚ ਰੱਖਿਆ ਗਿਆ ਹੈ। ਇਨ੍ਹਾਂ ਵਿਚ ਜ਼ਿਆਦਾਤਰ ਯਾਤਰੀ ਉਹ ਹਨ ਜਿਨ੍ਹਾਂ ਨੇ ਜਾਂ ਤਾਂ ਮਾਸਕ ਨਹੀਂ ਪਾਇਆ ਸੀ ਜਾਂ ਫ਼ਿਰ ਜੋ ਚਾਲਕ ਦਲ ਦੇ ਮੈਂਬਰਾਂ ਨਾਲ...
ਬਿਹਾਰ: ਸਰਕਾਰ ਨੇ ਲਗਾਈ 23 ਸੋਸ਼ਲ ਨੈਟਵਰਕਿੰਗ ਐਪਲੀਕੇਸ਼ਨਾਂ ’ਤੇ ਪਾਬੰਦੀ
. . .  about 1 hour ago
ਪਟਨਾ, 6 ਫਰਵਰੀ- ਬਿਹਾਰ ਸਰਕਾਰ ਨੇ ਸ਼ਾਂਤੀ ਬਣਾਈ ਰੱਖਣ ਲਈ ਸਾਰਨ ਜ਼ਿਲ੍ਹੇ ਵਿਚ 8 ਫਰਵਰੀ 12 ਵਜੇ ਤੱਕ 23 ਸੋਸ਼ਲ ਨੈਟਵਰਕਿੰਗ ਅਤੇ ਮੈਸੇਜਿੰਗ ਐਪਲੀਕੇਸ਼ਨਾਂ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਗਾ...
ਪ੍ਰਧਾਨ ਮੰਤਰੀ ਨੇ ਕੀਤਾ ਐਚ.ਏ.ਐਲ ਫ਼ੈਕਟਰੀ ਦਾ ਉਦਘਾਟਨ
. . .  about 2 hours ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਤੁਮਾਕੁਰੂ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਫ਼ੈਕਟਰੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਾਈਟ ਯੂਟੀਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300
. . .  about 1 hour ago
ਅੰਕਾਰਾ, 6 ਫਰਵਰੀ- ਤੁਰਕੀ ਵਿਚ ਆਏ ਭੂਚਾਲ ’ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1300 ’ਤੇ ਪਹੁੰਚ ਗਈ ਹੈ। ਨਿਊਜ਼ ਏਜੰਸੀ ਏ. ਪੀ. ਨੇ ਦੱਸਿਆ ਕਿ ਮਲਬੇ ਵਿਚ ਹਾਲੇ ਵੀ ...
ਤੁਰਕੀ ਵਿਚ 7.6 ਤੀਬਰਤਾ ਦਾ ਆਇਆ ਇਕ ਹੋਰ ਭੂਚਾਲ
. . .  about 2 hours ago
ਅੰਕਾਰਾ, 6 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਦੇਸ਼ ਦੀ ਆਫ਼ਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਹਰਾਮਨਮਾਰਾਸ ਸੂਬੇ ਦੇ ਐਲਬਿਸਤਾਨ ਜ਼ਿਲ੍ਹੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ...
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ - ਸਕੱਤਰ ਸ਼੍ਰੋਮਣੀ ਕਮੇਟੀ
. . .  about 2 hours ago
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ...
ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗ੍ਰਿਫ਼ਤਾਰ
. . .  about 2 hours ago
ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 7 ਹੋਰ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਹੈ। ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੇ ਇਸ ਗਰੋਹ ਦੇ ਮੈਂਬਰਾਂ ਕੋਲੋਂ ਇਕ ਸਫ਼ਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਾ ਮੇਲਾ ਬਜ਼ਾਰ ਨਗਰ ਕੌਂਸਲ ਅਤੇ ਪੁਲਿਸ ਨੇ ਹਟਵਾਇਆ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸੰਬੰਧੀ ਮਲੋਟ ਰੋਡ ’ਤੇ ਲੱਗੇ ਮੇਲਾ ਬਾਜ਼ਾਰ ਜੋ ਕਿ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਲੱਗਾ ਹੋਇਆ ਸੀ, ਨੂੰ ਅੱਜ ਨਗਰ ਕੌਂਸ਼ਲ ਅਤੇ ਪੁਲਿਸ ਵਲੋਂ ਹਟਵਾਇਆ ਗਿਆ। ਦੱਸ ਦੇਈਏ ਕਿ ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ,....
ਪਰਨੀਤ ਕੌਰ ਵਲੋਂ ਦਿੱਤੇ ਜਵਾਬ ’ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਬਿਆਨ: ਤੁਹਾਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ
. . .  about 2 hours ago
ਚੰਡੀਗੜ੍ਹ, 6 ਫਰਵਰੀ- ਪ੍ਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿ੍ਹੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਆਪਣੇ ਹਲਕੇ ਦਾ ਸਾਹਮਣਾ ਕਰਨਾ ਚਾਹੀਦਾ ਸੀ, ਕਿਉਂਕਿ ਜਨਤਾ ਨੇ ਤੁਹਾਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟ ਦਿੱਤੀ ਸੀ। ਆਮ...
ਭਾਰਤ ਦੇ ਮੋਂਟੀ ਦੇਸਾਈ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ
. . .  about 3 hours ago
ਕਾਠਮੰਡੂ, 6 ਫਰਵਰੀ- ਨਿਪਾਲ ਦੇ ਕ੍ਰਿਕਟ ਸੰਘ ਨੇ ਘੋਸ਼ਣਾ ਕਰਦਿਆਂ ਦੱਸਿਆ ਕਿ ਭਾਰਤ ਦੇ ਮੋਂਟੀ ਦੇਸਾਈ ਨੂੰ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ 7 ਫਰਵਰੀ ਨੂੰ ਦਿੱਲੀ ਵਿਚ ਸੰਸਦ ਲਾਇਬ੍ਰੇਰੀ ਭਵਨ ਵਿਚ ਹੋਵੇਗੀ।
ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  about 4 hours ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  about 4 hours ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਰਾਜ ਸਭਾ ਤੇ ਲੋਕ ਸਭਾ ਭਲਕੇ 11 ਵਜੇ ਤੱਕ ਮੁਲਤਵੀ
. . .  about 4 hours ago
ਨਵੀ ਦਿੱਲੀ, 6 ਫਰਵਰੀ- ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਤੇ ਰਾਜ ਸਭਾ ਨੂੰ ਭਲਕੇ 7 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ...
ਮੁੰਬਈ ਵਿਚ ਪ੍ਰਧਾਨ ਮੰਤਰੀ 10 ਫਰਵਰੀ ਨੂੰ ਕਰਨਗੇ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ
. . .  about 4 hours ago
ਮਹਾਰਾਸ਼ਟਰ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਫਰਵਰੀ ਨੂੰ ਮੁੰਬਈ ਵਿਚ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੀ ਫ਼ੇਰੀ ਦੇ ਮੱਦੇਨਜ਼ਰ ਏਅਰਪੋਰਟ, ਸਹਾਰ , ਕੋਲਾਬਾ , ਐਮ.ਆਰ.ਏ. ਮਾਰਗ, ਐਮ.ਆਈ.ਡੀ.ਸੀ. ਅਤੇ ਅੰਧੇਰੀ ਪੁਲਿਸ ਸਟੇਸ਼ਨ ਦੇ ਅਧਿਕਾਰ ਖ਼ੇਤਰ ਵਿਚ ਡਰੋਨ ਅਤੇ...
ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਮੋਨੂੰ ਡਾਂਗਰ ਤੋਂ ਮੋਬਾਈਲ ਬਰਾਮਦ
. . .  about 5 hours ago
ਫ਼ਰੀਦਕੋਟ, 6 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ’ਚ ਬੰਦ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਅਤੇ ਹਰਿਆਣਾ ਦੇ ਗੈਂਗਸਟਰ ਮੋਨੂੰ ਡਾਂਗਰ ਤੋਂ ਟੱਚ ਸਕਰੀਨ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਨੂੰ ਡਾਂਗਰਸ ਜੇਲ੍ਹ ਵਿਚ ਹਾਈ ਸਿਕਉਰਿਟੀ ਜ਼ੋਨ ’ਚ ਬੰਦ...
ਕੌਮੀ ਇਨਸਾਫ਼ ਮੋਰਚੇ ਤੋਂ ਰਵਾਨਾ ਹੋਇਆ 31 ਮੈਬਰਾਂ ਦਾ ਜਥਾ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 6 ਫਰਵਰੀ (ਦਵਿੰਦਰ) - ਅੱਜ ਕੌਮੀ ਇਨਸਾਫ਼ ਮੋਰਚੇ ਤੋਂ ਭਾਈ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਰਵਾਨਾ ਹੋਏ 31 ਮੈਂਬਰੀ ਜਥੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਪੀ.ਪੀ.ਈ. ਕਿੱਟ ਪਾ ਕੇ ਤੇ ਹੱਥਾਂ ਨੂੰ ਸੈਨੇਟਾਈਜ਼ ਕਰਕੇ ਲਗਾਈ ਜਾ ਰਹੀ ਹੈ ਮਹਿੰਦੀ

ਚੰਡੀਗੜ੍ਹ, 22 ਅਕਤੂਬਰ (ਅਜਾਇਬ ਸਿੰਘ ਔਜਲਾ)-ਪਤੀ ਦੀ ਉਮਰ ਦੀ ਸਲਾਮਤੀ ਲਈ ਕਰਵਾਚੌਥ ਦਾ ਤਿਉਹਾਰ ਔਰਤਾਂ ਵਲੋਂ ਵਧੇਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ | ਜਿਸ ਦੀਆਂ ਰੌਣਕਾਂ ਚੰਡੀਗੜ੍ਹ ਦੀਆਂ ਵੱਖ-ਵੱਖ ਮਾਰਕੀਟ 'ਚ ਵੇਖਣ ਨੂੰ ਮਿਲ ਰਹੀਆਂ ਹਨ | ਕੁਝ ਥਾਵਾਂ ਤਾਂ ...

ਪੂਰੀ ਖ਼ਬਰ »

ਪਰਵਿੰਦਰ ਸਿੰਘ ਸੋਹਾਣਾ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੀਟਿੰਗਾਂ

ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਐਮ. ਡੀ. ਲੇਬਰਫੈੱਡ ਪੰਜਾਬ ਪਰਵਿੰਦਰ ਸਿੰਘ ਸੋਹਾਣਾ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸ ਲੜੀ ਤਹਿਤ ...

ਪੂਰੀ ਖ਼ਬਰ »

ਵਿਧਾਇਕ ਸਿੱਧੂ ਨੇ ਸੈਕਟਰ-78 'ਚ 47.5 ਲੱਖ ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਟਿਊਬਵੈੱਲ ਦਾ ਰੱਖਿਆ ਨੀਂਹ ਪੱਥਰ

ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-ਸਾਬਕਾ ਸਿਹਤ ਮੰਤਰੀ ਪੰਜਾਬ ਤੇ ਹਲਕਾ ਵਿਧਾਇਕ ਮੁਹਾਲੀ ਬਲਬੀਰ ਸਿੰਘ ਸਿੱਧੂ ਵਲੋਂ ਸੈਕਟਰ-78 'ਚ ਇਕ ਨਵੇਂ ਟਿਊਬਵੈੱਲ ਦਾ ਨੀਂਹ ਪੱਥਰ ਰੱਖਿਆ ਗਿਆ | ਟਿਊਬਵੈੱਲ 'ਤੇ 47.5 ਲੱਖ ਰੁਪਏ ਦਾ ਖ਼ਰਚਾ ਆਵੇਗਾ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ 8ਵੇਂ ਸਾਲਾਨਾ ਖੋਜ ਦਿਵਸ 'ਤੇ 47 ਡਾਕਟਰਾਂ ਦਾ ਸਨਮਾਨ

ਚੰਡੀਗੜ੍ਹ, 22 ਅਕਤੂਬਰ (ਮਨਜੋਤ ਸਿੰਘ ਜੋਤ)-ਪੀ. ਜੀ. ਆਈ. ਦੇ 8ਵੇਂ ਸਾਲਾਨਾ ਖੋਜ ਦਿਵਸ 'ਤੇ ਪਿਛਲੇ ਤਿੰਨ ਸਾਲਾਂ 'ਚ ਖੋਜ ਕਾਰਜਾਂ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ 47 ਡਾਕਟਰਾਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ | ਖੋਜ ਦਿਵਸ 'ਤੇ ਪੀ. ਜੀ. ਆਈ. ਦੇ ਸਾਬਕਾ ...

ਪੂਰੀ ਖ਼ਬਰ »

ਉਚੇਰੀ ਸਿੱਖਿਆ ਵਿਭਾਗ ਦੀਆਂ 1225 ਪੋਸਟਾਂ 'ਚ ਰਾਖਵਾਂਕਰਨ ਨਾ ਮਿਲਣ ਕਾਰਨ ਮਜ਼੍ਹਬੀ ਸਿੱਖ/ਵਾਲਮੀਕਿ ਵਰਗ 'ਚ ਭਾਰੀ ਰੋਸ

ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸੰਬੰਧਿਤ ਕਾਲਜਾਂ ਲਈ ਅਸਿਸਟੈਂਟ ਪ੍ਰੋਫੈਸਰ ਦੀਆਂ ਕੱਢੀਆਂ ਗਈਆਂ 1158 ਤੇ 67 ...

ਪੂਰੀ ਖ਼ਬਰ »

26 ਸਪਲੈਂਡਰ ਤੇ ਇਕ ਪੈਸ਼ਨ ਮੋਟਰਸਾਈਕਲ 3 ਚੋਰਾਂ ਤੋਂ ਬਰਾਮਦ

ਚੰਡੀਗੜ੍ਹ, 22 ਅਕਤੂਬਰ (ਬਿ੍ਜੇਂਦਰ)-ਸ਼ਹਿਰ ਦੀ ਪੁਲਿਸ ਨੇ ਵਾਹਨ ਚੋਰੀ ਦੀਆਂ ਘਟਨਾਵਾਂ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਫੜ ਕੇ ਉਨ੍ਹਾਂ ਨੂੰ 27 ਮੋਟਰਸਾਈਕਲਾਂ ਬਰਾਮਦ ਕੀਤੀਆਂ ਹਨ | ਗੁਪਤ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਨੇ 18 ਅਕਤੂਬਰ ਨੂੰ ਸੈਕਟਰ-42 'ਚ ਜਾਲ ਵਿਛਾ ...

ਪੂਰੀ ਖ਼ਬਰ »

ਦੇਸ਼ 'ਚ ਪੰਚਾਇਤਾਂ ਦੀ ਜ਼ਮੀਨ 'ਤੇ ਵਧ ਰਹੇ ਗੈਰ ਕਾਨੂੰਨੀ ਕਬਜ਼ਿਆਂ ਨੂੰ ਲੈ ਕੇ ਹਾਈਕੋਰਟ ਗੰਭੀਰ

ਚੰਡੀਗੜ੍ਹ, 22 ਅਕਤੂਬਰ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਕ ਕੇਸ ਦੀ ਸੁਣਵਾਈ ਦੌਰਾਨ ਕਿਹਾ ਹੈ ਕਿ ਸਰਕਾਰੀ ਜਾਇਦਾਦਾਂ 'ਤੇ ਨਾਜਾਇਜ਼ ਕਬਜ਼ੇ ਲਗਾਤਾਰ ਵਧਦੇ ਜਾ ਰਹੇ ਹਨ, ਇਸ ਕਰ ਕੇ ਦੇਸ਼ ਦੇ ਯੋਜਨਾਬੱਧ ਵਿਕਾਸ 'ਚ ਰੋੜਾ ਪੈਦਾ ਹੋ ਰਿਹਾ ਹੈ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਨੇ ਪ੍ਰਾਪਤ ਕੀਤੀ ਸੀ. ਆਈ. ਆਈ. ਦੀ ਮੈਂਬਰਸ਼ਿਪ

ਚੰਡੀਗੜ੍ਹ, 22 ਅਕਤੂਬਰ (ਪੋ੍ਰ. ਅਵਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ 26 ਚੰਡੀਗੜ੍ਹ ਨੂੰ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ. ਆਈ. ਆਈ.) ਦੀ ਮੈਂਬਰਸ਼ਿਪ ਪ੍ਰਾਪਤ ਹੋਈ ਹੈ | ਸ. ਕਰਨਦੀਪ ਸਿੰਘ ਚੀਮਾ ਸੰਯੁਕਤ ਸਕੱਤਰ ਐਸ. ਈ. ਐਸ. ਨੇ ਸ੍ਰੀ ਮਨੀਸ਼ ਗੁਪਤਾ ਚੇਅਰਮੈਨ ਸੀ. ਆਈ. ਆਈ. ਚੰਡੀਗੜ੍ਹ ਚੈਪਟਰ ਤੇ ਪ੍ਰੋਪਰਾਈਟਰ, ਸਿਨਰਜੀ ਇੰਡਸਟਰੀਜ਼ ਤੇ ਯੰਗ ਇੰਡੀਅਨਜ਼ ਚੰਡੀਗੜ੍ਹ ਦੇ ਚੈਪਟਰ ਦੇ ਚੇਅਰਮੈਨ ਤੇ ਅਨੂਪਿ੍ਆਸ ਫਾਊਾਡੇਸ਼ਨ ਦੇ ਚੇਅਰਮੈਨ ਸ੍ਰੀ ਪੰਚਮ ਕਾਜਲਾ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਰਸਮੀ ਤੌਰ 'ਤੇ ਕਾਲਜ ਨੂੰ ਸੀ. ਆਈ. ਆਈ. ਦੀ ਮੈਂਬਰਸ਼ਿਪ ਦੇ ਮੈਂਬਰ ਦੇ ਰੂਪ 'ਚ ਪ੍ਰਮਾਣਿਤ ਕੀਤਾ | ਸੀ. ਆਈ. ਆਈ. ਦੀ ਮੈਂਬਰਸ਼ਿਪ ਕਾਲਜ ਤੇ ਸੀ. ਆਈ. ਆਈ. 'ਚ ਆਪਸੀ ਸਹਿਯੋਗ ਨੂੰ ਸਥਾਪਿਤ ਕਰੇਗੀ | ਉਦਯੋਗ ਸੰਸਥਾਨ ਇੰਟਰਫੇਸ ਨੂੰ ਬਿਹਤਰ ਬਨਾਉਣ 'ਚ ਸਹਾਇਤਾ ਕਰੇਗੀ ਅਤੇ ਨਵੇਂ ਇਨਕਿਊਬੇਸ਼ਨ ਕੇਂਦਰਾਂ ਦੀ ਸਥਾਪਨਾ ਦੀ ਸੁਵਿਧਾ ਪ੍ਰਦਾਨ ਕਰੇਗੀ | ਕਾਲਜ ਦੀ ਪਿ੍ੰਸੀਪਲ ਡਾ. ਨਵਜੋਤ ਕੌਰ ਨੇ ਸਿੱਖ ਐਜੂਕੇਸ਼ਨ ਸੁਸਾਇਟੀ ਤੇ ਕਾਲਜ ਵਲੋਂ ਧੰਨਵਾਦ ਕੀਤਾ ਅਤੇ ਸੀ. ਆਈ. ਆਈ. ਮੈਂਬਰਸ਼ਿਪ ਦਾ ਸਨਮਾਨ ਕਰਨ ਲਈ ਸੰਸਥਾ ਦੀ ਵਚਨਬੱਧਤਾ ਨੂੰ ਦੁਹਰਾਇਆ | ਇਸ ਮੌਕੇ ਮਨੀਸ਼ ਗੁਪਤਾ ਚੇਅਰਮੈਨ ਸੀ. ਆਈ. ਆਈ. ਨੂੰ ਕਾਲਜ ਦੇ ਸੰਯੁਕਤ ਸਕੱਤਰ ਕਰਨਦੀਪ ਸਿੰਘ ਚੀਮਾ ਤੇ ਪਿ੍ੰਸੀਪਲ ਡਾ. ਨਵਜੋਤ ਕੌਰ ਵਲੋਂ ਸਨਮਾਨਿਤ ਵੀ ਕੀਤਾ ਗਿਆ |
ਰੋਡਵੇਜ਼ ਦੇ ਬੇੜੇ 'ਚ ਵੱਧ ਬੱਸਾਂ ਨੂੰ ਸ਼ਾਮਿਲ ਕੀਤਾ ਜਾਵੇਗਾ-ਸ਼ਰਮਾ
ਚੰਡੀਗੜ੍ਹ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਟਰਾਂਸਪੋਰਟ ਖਨਨ ਤੇ ਕੌਸ਼ਲ ਵਿਕਾਸ ਵਿਭਾਗ ਦੇ ਮੰਤਰੀ ਮੂਲਚੰਦ ਸ਼ਰਮਾ ਨੇ ਕਿਹਾ ਹੈ ਕਿ ਸੂਬੇ ਦੇ ਲੋਕਾਂ ਨੂੰ ਆਵਾਜਾਈ ਦੇ ਵੱਲ ਵੱਧ ਬਿਹਤਰ ਸੇਵਾਵਾਂ ਦੇ ਲਈ ਟਰਾਂਸਪੋਰਟ ਵਿਭਾਗ ਦੇ ਬੇੜੇ 'ਚ 809 ਬੱਸਾਂ ਦੀ ਖ਼ਰੀਦ ਕੀਤੀ ਗਈ ਹੈ | ਮਾਰਚ ਮਹੀਨੇ ਤੱਕ ਹੋਰ ਵੀ ਬੱਸਾਂ ਬੇੜੇ 'ਚ ਸ਼ਾਮਿਲ ਕੀਤੀਆਂ ਜਾਣਗੀਆਂ | ਟਰਾਂਸਪੋਰਟ ਤੇ ਖਨਨ ਮੰਤਰੀ ਹਿਸਾਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਹਨ | ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਯਾਤਰੀਆਂ ਦੀ ਸਹੂਲਤ ਤੇ ਰੋਡਵੇਜ਼ ਦੇ ਸਿਸਟਮ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਜਲਦੀ ਹੀ ਸਾਰੇ ਡਿਪੂ 'ਚ ਈ-ਟਿੰਕਟਿੰਗ ਸਹੂਲਤ ਸ਼ੁਰੂ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਜਾਨੋਂ ਮਾਰਨ ਦੇ ਯਤਨ ਦੀ ਧਾਰਾ ਵਿਚ ਕੇਸ ਦਰਜ

ਚੰਡੀਗੜ੍ਹ, 22 ਅਕਤੂਬਰ (ਬਿ੍ਜੇਂਦਰ)-ਮੌਲੀ ਜੱਗਰਾਂ ਪੁਲਿਸ ਥਾਣੇ ਨੇ ਖ਼ਤਰਨਾਕ ਹਥਿਆਰ ਨਾਲ ਸੱਟ ਪਹੁੰਚਾਉਣ ਤੇ ਹੱਤਿਆ ਦੇ ਯਤਨ ਦਾ ਇਕ ਮਾਮਲਾ ਦਰਜ ਕੀਤਾ ਹੈ | ਸਥਾਨਕ ਵਸਨੀਕ ਸ਼ਿਵਮ ਦੀ ਸ਼ਿਕਾਇਤ 'ਤੇ ਇਹ ਕੇਸ ਦਰਜ ਕੀਤਾ ਗਿਆ ਹੈ, ਜਿਸ ਨੇ ਪੁਲਿਸ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 5 ਨਵੇਂ ਮਾਮਲੇ

ਚੰਡੀਗੜ੍ਹ, 22 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ ਪੰਜ ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤਯਾਬ ਹੋਣ ਤੋਂ ਬਾਅਦ ਤਿੰਨ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 28 ਹੈ | ਅੱਜ ਆਏ ਕੋਰੋਨਾ ਦੇ ...

ਪੂਰੀ ਖ਼ਬਰ »

ਲਖੀਮਪੁਰ ਖੀਰੀ 'ਚ ਸ਼ਹੀਦ ਕਿਸਾਨਾਂ ਦੀਆਂ ਅਸਥੀਆਂ ਲੈ ਕੇ ਪਹੁੰਚੇ ਕਾਫ਼ਲੇ ਦਾ ਕੀਤਾ ਸਵਾਗਤ

ਮਾਜਰੀ, 22 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਲਖੀਮਪੁਰ ਖੀਰੀ (ਯੂ. ਪੀ.) ਵਿਖੇ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੀਆਂ ਅਸਥੀਆਂ ਲੈ ਕੇ ਕਾਫ਼ਲੇ ਦੇ ਰੂਪ 'ਚ ਚੰਡੀਗੜ੍ਹ ਹੁੰਦੇ ਹੋਏ ਬੜੌਦੀ ਟੋਲ ਪਲਾਜ਼ਾ ਤੋਂ ਗੁਜਰੇ, ਜਿਥੇ ਕਿ ਕਾਫ਼ਲੇ ਦਾ ਕਿਸਾਨ ਆਗੂਆਂ ...

ਪੂਰੀ ਖ਼ਬਰ »

5 ਲੱਖ ਦੀ ਠੱਗੀ ਦੇ ਦੋਸ਼ਾਂ 'ਚ ਕੇਸ ਦਰਜ

ਚੰਡੀਗੜ੍ਹ, 22 ਅਕਤੂਬਰ (ਬਿ੍ਜੇਂਦਰ)-ਸੈਕਟਰ-39 ਥਾਣਾ ਪੁਲਿਸ ਨੇ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਪ੍ਰਦੀਪ ਸਿੰਘ ਦੀ ਸ਼ਿਕਾਇਤ 'ਤੇ ਧੋਖਾਧੜੀ ਤੇ ਇੰਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਕੇਸ ਦਰਜ ਕੀਤਾ ਹੈ | ਉਨ੍ਹਾਂ ਨੇ ਸ਼ਿਕਾਇਤ 'ਚ ਕਿਹਾ ਹੈ ਕਿ ਡੋਲਫਿਨ ਐਜੂਕੇਸ਼ਨ ...

ਪੂਰੀ ਖ਼ਬਰ »

ਕਾਫ਼ੀ ਸਮੇਂ ਤੋਂ ਲਮਕਦੇ ਆ ਰਹੇ ਕੇਸਾਂ ਦੇ ਪੀੜਤਾਂ ਵਲੋਂ ਡੀ.ਐਸ.ਪੀ. ਸਿਟੀ-2 ਦੇ ਦਫ਼ਤਰ ਦਾ ਘਿਰਾਓ

ਐੱਸ. ਏ. ਐੱਸ. ਨਗਰ, 22 ਅਕਤੂਬਰ (ਜਸਬੀਰ ਸਿੰਘ ਜੱਸੀ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਤੇ ਡੀ. ਜੀ. ਪੀ. ਪੰਜਾਬ ਭਾਵੇਂ ਪੁਲਿਸ ਥਾਣਿਆਂ ਤੇ ਸਿਵਲ ਪ੍ਰਸ਼ਾਸਨ 'ਚ ਕੁਰੱਪਸ਼ਨ ਖ਼ਿਲਾਫ਼ ਲਗਾਮ ਕੱਸਣ ਦੇ ਬਿਆਨ ਦੇ ਰਹੇ ਹਨ, ਪਰ ਹਕੀਕਤ ਇਹ ਹੈ ਕਿ ਪੁਲਿਸ ਥਾਣਿਆਂ ਤੇ ...

ਪੂਰੀ ਖ਼ਬਰ »

ਦਾਜ ਮੰਗਣ ਤੇ ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਮਾਜਰੀ, 22 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਥਾਣਾ ਨਵਾਂਗਰਾਉਂ ਵਿਖੇ ਵਰਦਾਨ ਗਿਰੀ ਵਾਸੀ ਵਿਸ਼ਵਕਰਮਾ ਕਾਲੋਨੀ ਪਿੰਜੌਰ ਪੰਚਕੂਲਾ ਖ਼ਿਲਾਫ਼ ਦਾਜ ਮੰਗਣ ਤੇ ਆਪਣੀ ਪਤਨੀ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਡੇਂਗੂ ਦੇ 37 ਨਵੇਂ ਮਾਮਲੇ

ਚੰਡੀਗੜ੍ਹ, 22 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਡੇਂਗੂ ਦਾ ਕਹਿਰ ਜਾਰੀ ਹੈ | ਸ਼ਹਿਰ ਵਿਚ ਅੱਜ ਡੇਂਗੂ ਦੇ 37 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਅਨੁਸਾਰ ਮਨੀਮਾਜਰਾ ਤੋਂ 8, ਧਨਾਸ ਤੋਂ 1, ਖੁੱਡਾ ਅਲੀਸ਼ੇਰ ਤੋਂ 1, ਖੁੱਡਾ ਜੱਸੂ ਤੋਂ 1, ਖੁੱਡਾ ਲਹੌਰਾ ਤੋਂ ...

ਪੂਰੀ ਖ਼ਬਰ »

ਵਿਧਾਇਕ ਸਿੱਧੂ ਨੇ ਰੈਵੀਨਿਊ ਬਾਰ ਕੌਂਸਲ ਨੂੰ ਸੌਂਪੀ 1 ਲੱਖ ਦੀ ਗ੍ਰਾਂਟ

ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਦੇ ਸਾਬਕਾ ਸਿਹਤ ਮੰਤਰੀ ਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੈਵੀਨਿਊ ਬਾਰ ਕੌਂਸਲ ਨੂੰ ਸਮਾਜਿਕ ਗਤੀਵਿਧੀਆਂ ਲਈ 1 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ...

ਪੂਰੀ ਖ਼ਬਰ »

ਦਿਵਿਆਂਗ ਬੱਚਿਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਵਲੋਂ ਰੋਸ ਧਰਨਾ

ਖਰੜ, 22 ਅਕਤੂਬਰ (ਗੁਰਮੁੱਖ ਸਿੰਘ ਮਾਨ)-ਵਿਸ਼ੇਸ ਅਧਿਆਪਕਾਂ ਆਈ. ਈ. ਆਰ. ਟੀ. ਵਲੋਂ ਸਿੱਖਿਆ ਵਿਭਾਗ 'ਚ ਦਿਵਿਆਂਗ ਬੱਚਿਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਹਸਪਤਾਲ ਰੋਡ ਤੋਂ ਮੁੱਖ ਮੰਤਰੀ ਦੀ ਰਿਹਾਇਸ਼ੀ ਨੂੰ ਜਾਂਦੀ ਸੜਕ 'ਤੇ ਰੋਸ ਧਰਨਾ ...

ਪੂਰੀ ਖ਼ਬਰ »

ਅਕਾਲੀ ਆਗੂ ਰਾਣਾ ਗਿੱਲ ਵਲੋਂ ਹੁਸ਼ਿਆਰਪੁਰ ਕਬੱਡੀ ਕੱਪ ਦਾ ਪੋਸਟਰ ਜਾਰੀ

ਮੁੱਲਾਂਪੁਰ ਗਰੀਬਦਾਸ, 22 ਅਕਤੂਬਰ (ਖੈਰਪੁਰ)-ਦਸਮੇਸ਼ ਵੈੱਲਫ਼ੇਅਰ ਕਲੱਬ ਵਲੋਂ ਪਿੰਡ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਕਬੱਡੀ ਕੱਪ ਦਾ ਪੋਸਟਰ ਅਕਾਲੀ-ਬਸਪਾ ਗਠਜੋੜ ਦੇ ਹਲਕਾ ਖਰੜ ਤੋਂ ਉਮੀਦਵਾਰ ਰਾਣਾ ਰਣਜੀਤ ਸਿੰਘ ਗਿੱਲ ਵਲੋਂ ਜਾਰੀ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਮਾਨਸਾ ਨੇ ਮੁਹਾਲੀ ਨੂੰ ਹਰਾ ਕੇ ਅੰਡਰ-25 ਵਨ ਡੇ ਕ੍ਰਿਕਟ ਚੈਂਪੀਅਨਸ਼ਿਪ 'ਤੇ ਕੀਤਾ ਕਬਜ਼ਾ

ਐੱਸ. ਏ. ਐੱਸ. ਨਗਰ, 22 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਮਹਾਰਾਜਾ ਯਾਦਵਿੰਦਰਾ ਸਿੰਘ ਅੰਤਰਰਾਸ਼ਟਰੀ ਕਿ੍ਕਟ ਸਟੇਡੀਅਮ ਮੁੱਲਾਂਪੁਰ ਵਿਖੇ ਪਹਿਲੀ ਵਾਰ ਖੇਡੇ ਅੰਡਰ-25 ਕਿ੍ਕਟ ਚੈਂਪੀਅਨਸ਼ਿਪ ਦੇ ਫਾਈਨਲ ਕਿ੍ਕਟ ਮੈਚ 'ਚ ਮਾਨਸਾ ਨੇ ਮੁਹਾਲੀ ਨੂੰ ਹਰਾ ਕੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਐੱਸ. ਏ. ਐੱਸ. ਨਗਰ, 22 ਅਕਤੂਬਰ (ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-6 ਵਿਚਲੇ ਸਿਵਲ ਹਸਪਤਾਲ 'ਚ ਇਲਾਜ ਲਈ ਆਏ ਜ਼ਖ਼ਮੀ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਫੇਜ਼-6 ਵਿਚਲੀ ਪੁਲਿਸ ਚੌਕੀ ਦੇ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ...

ਪੂਰੀ ਖ਼ਬਰ »

ਨਗਰ ਕੌਂਸਲ ਦੀ ਮੀਟਿੰਗ 'ਚ ਸ਼ਹਿਰ ਦੇ ਵਿਕਾਸ ਲਈ 12 ਕਰੋੜ ਦੇ ਮਤਿਆਂ ਨੂੰ ਦਿੱਤੀ ਪ੍ਰਵਾਨਗੀ-ਜੀਤੀ ਪਡਿਆਲਾ

ਕੁਰਾਲੀ, 22 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਨਗਰ ਕੌਂਸਲ ਦੀ ਮੀਟਿੰਗ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਵਿਕਾਸ ਕਾਰਜਾਂ ਲਈ ਲਗਪਗ 12 ਕਰੋੜ ਦੇ ...

ਪੂਰੀ ਖ਼ਬਰ »

ਪੰਚਕੂਲਾ ਦੀਆਂ 6 ਦੁਕਾਨਾਂ ਤੋਂ ਖਾਣ-ਪੀਣ ਦੀਆਂ ਵਸਤਾਂ ਤੇ ਮਠਿਆਈਆਂ ਦੇ ਭਰੇ ਸੈਂਪਲ

ਪੰਚਕੂਲਾ, 22 ਅਕਤੂਬਰ (ਕਪਿਲ)-ਤਿਉਹਾਰਾਂ ਦੇ ਮੱਦੇਨਜ਼ਰ ਪੰਚਕੂਲਾ ਦੇ ਫੂਡ ਸੇਫ਼ਟੀ ਅਫ਼ਸਰ ਡਾ. ਗੌਰਵ ਸ਼ਰਮਾ ਤੇ ਹੋਰਨਾਂ ਸਿਹਤ ਕਰਮਚਾਰੀਆਂ ਵਲੋਂ ਸ਼ਹਿਰ ਦੀਆਂ ਵੱਖ-ਵੱਖ ਮਠਿਆਈ ਦੀਆਂ ਦੁਕਾਨਾਂ, ਦੁੱਧ ਦੀਆਂ ਡੇਅਰੀਆਂ, ਕਰਿਆਨੇ ਦੀਆਂ ਦੁਕਾਨਾਂ, ਕੋਲਡ ਸਟੋਰ, ...

ਪੂਰੀ ਖ਼ਬਰ »

ਫਾਲਕਨ ਇੰਟਰਨੈਸ਼ਨਲ ਕੰਪਨੀ ਦੇ ਦਫ਼ਤਰ 'ਚੋਂ 26 ਪਾਸਪੋਰਟ ਤੇ ਸ਼ੱਕੀ ਮੋਹਰ ਬਰਾਮਦ

ਐੱਸ. ਏ. ਐੱਸ. ਨਗਰ, 22 ਅਕਤੂਬਰ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਦੇ ਹੁਕਮਾਂ 'ਤੇ ਡੀ. ਐਸ. ਪੀ. ਸਿਟੀ-1 ਗੁਰਸ਼ੇਰ ਸਿੰਘ ਸੰਧੂ ਤੇ ਥਾਣਾ ਮਟੌਰ ਦੀ ਪੁਲਿਸ ਵਲੋਂ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਹੋ ਰਹੀ ਧੋਖਾਧੜੀ ਤੋਂ ਬਚਾਉਣ ਲਈ ...

ਪੂਰੀ ਖ਼ਬਰ »

ਪੀ.ਪੀ.ਐਸ.ਓ. ਵਲੋਂ ਪੰਜਾਬ ਬੋਰਡ ਤੋਂ ਪ੍ਰੀਖਿਆਵਾਂ ਲਈ ਪ੍ਰੀਖਿਆਰਥੀਆਂ ਦੀ ਮਰਜ਼ੀ ਅਨੁਸਾਰ ਮਾਧਿਅਮ ਜਾਰੀ ਰੱਖਣ ਦੀ ਮੰਗ

ਐੱਸ. ਏ. ਐੱਸ. ਨਗਰ, 22 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ, 8ਵੀਂ, 10ਵੀਂ ਤੇ 12ਵੀਂ ਸ਼ੇ੍ਰਣੀ ਦੇ ਪੇਪਰਾਂ ਲਈ ਇਕੋ ਮਾਧਿਅਮ ਰੱਖਣ ਲਈ ਜਾਰੀ ਹਦਾਇਤਾਂ ਨੇ ਵਿਦਿਆਰਥੀਆਂ 'ਚ ਭੰਬਲਭੂਸਾ ਪੈਦਾ ਕਰ ਦਿੱਤਾ ਹੈ | ਇਸ ਸੰਬੰਧੀ ਪੰਜਾਬ ...

ਪੂਰੀ ਖ਼ਬਰ »

ਡੇਂਗੂ 'ਤੇ ਕਾਬੂ ਪਾਉਣ ਲਈ ਮੇਅਰ ਜੀਤੀ ਸਿੱਧੂ ਨੇ ਆਪਣੀ ਟੀਮ ਸਮੇਤ ਸੰਭਾਲਿਆ ਮੋਰਚਾ

ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਆਪਣੀ ਟੀਮ ਸਮੇਤ ਡੇਂਗੂ 'ਤੇ ਕਾਬੂ ਪਾਉਣ ਲਈ ਮੋਰਚਾ ਸੰਭਾਲ ਲਿਆ ਹੈ | ਇਸ ਉਦੇਸ਼ ਤਹਿਤ ਉਨ੍ਹਾਂ ਵਲੋਂ ਸੈਕਟਰ-68 'ਚ ਵੱਖ-ਵੱਖ ਮੀਟਿੰਗਾਂ ਕਰ ਕੇ ਜਿਥੇ ਲੋਕਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX