ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  14 minutes ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  44 minutes ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  about 1 hour ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  about 1 hour ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  about 1 hour ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  about 2 hours ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  about 3 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  about 4 hours ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 5 hours ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  about 5 hours ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  about 5 hours ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  about 6 hours ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  about 6 hours ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  about 6 hours ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 6 hours ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  about 6 hours ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  about 6 hours ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 6 hours ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 7 hours ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 7 hours ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 7 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 8 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 8 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 8 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਰੂਪਨਗਰ

ਮੁਲਾਜ਼ਮ ਜਥੇਬੰਦੀਆਂ ਵਲੋਂ ਭਾਖੜਾ ਦਿਵਸ ਮੌਕੇ ਡੈਮ ਦੇ ਸ਼ਹੀਦ ਕਾਮਿਆਂ ਨੂੰ ਸ਼ਰਧਾਂਜਲੀਆਂ ਭੇਟ

ਨੰਗਲ, 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਵਿਚਲੀਆਂ ਮੁਲਾਜ਼ਮ ਜਥੇਬੰਦੀਆਂ ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਤੇ ਸਾਂਝਾ ਮੋਰਚਾ ਅਤੇ ਸਿੰਚਾਈ ਵਿੰਗ ਬੀ. ਪੀ. ਈ. ਯੂ ਵਲੋਂ ਭਾਖੜਾ ਦਿਵਸ ਮੌਕੇ ਡੈਮ ਦੇ ਨਿਰਮਾਣ ਸਮੇਂ ਸ਼ਹੀਦ ਹੋਏ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੀਰਤਪੁਰ ਸਾਹਿਬ, 22 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ...

ਪੂਰੀ ਖ਼ਬਰ »

ਪ੍ਰਭਾਤ ਫੇਰੀਆਂ ਦਾ ਪਿੰਡਾਂ 'ਚ ਭਰਵਾਂ ਸਵਾਗਤ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪਿੰਡਾਂ 'ਚ ਕੱਢੀ ਜਾ ਰਹੀ ਪ੍ਰਭਾਤ ਫੇਰੀ ਦੇ ਵੱਖ-ਵੱਖ ਪਿੰਡਾਂ 'ਚ ਸਵਾਗਤ ਲਈ ਇਕੱਠ ਹੋ ਰਹੇ ਹਨ | ਅੱਜ ਦੀ ...

ਪੂਰੀ ਖ਼ਬਰ »

ਸਵ: ਸੇਵਾ ਸਿੰਘ ਸੇਖਵਾਂ ਦੀਆਂ ਅਸਥੀਆਂ ਜਲ ਪ੍ਰਵਾਹ

ਕੀਰਤਪੁਰ ਸਾਹਿਬ, 22 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸਾਬਕਾ ਵਜ਼ੀਰ ਪੰਜਾਬ ਸਰਕਾਰ ਜਥੇਦਾਰ ਸੇਵਾ ਸਿੰਘ ਸੇਖਵਾਂ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਅੱਜ ਉਨ੍ਹਾਂ ਦੀਆਂ ਅਸਥੀਆਂ ਪਰਿਵਾਰਕ ਮੈਂਬਰਾਂ ਤੇ ਸਾਕ ਸੰਬੰਧੀਆਂ ਵਲੋਂ ਜਲ ਪ੍ਰਵਾਹ ਕਰਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਡੇਂਗੂ ਦੇ ਕੇਸਾਂ ਦਾ ਅੰਕੜਾ ਵਧ ਕੇ 373 'ਤੇ ਪੁੱਜਾ

ਰੂਪਨਗਰ , 22 ਅਕਤੂਬਰ (ਸਤਨਾਮ ਸਿੰਘ ਸੱਤੀ)-ਕੋਰੋਨਾਂ ਦੇ ਮਾਮਲਿਆਂ ਦੇ ਖ਼ੌਫ਼ ਨਾਲੋਂ ਰੂਪਨਗਰ ਜ਼ਿਲ੍ਹੇ 'ਚ ਡੇਂਗੂ ਤੇਜ਼ ਹੈ ਹਾਲਾਂਕਿ ਡੇਂਗੂ ਦਾ ਮਾਰੂ ਅਸਰ ਨਹੀਂ ਹੈ | ਅੱਜ ਨਵੇਂ ਕੇਸਾਂ ਨਾਲ ਜ਼ਿਲ੍ਹੇ 'ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 373 ਹੋ ਗਈ ਹੈ ਜਦ ਕਿ ਅੱਜ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਥਾਣਾ ਸਿਟੀ ਰੂਪਨਗਰ ਨੇ ਮੁਖ਼ਬਰ ਖ਼ਾਸ ਦੀ ਇਤਲਾਹ ਅਨੁਸਾਰ ਇਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ (ਨਸ਼ੀਲਾ ਪਦਾਰਥ) ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣੇਦਾਰ ਕਿ੍ਸ਼ਨ ਲਾਲ ਅਨੁਸਾਰ ਪੁਰਾਣਾ ਬੱਸ ਅੱਡੇ 'ਚ ਇਕ ਕਾਰ ਨੰਬਰ ਸੀ. ...

ਪੂਰੀ ਖ਼ਬਰ »

ਮੋਰਿੰਡਾ ਦੇ ਵਾਰਡ ਨੰ. 15 'ਚ ਕੁਝ ਦਿਨ ਪਹਿਲਾਂ ਬਣੀ ਸੜਕ ਧਸੀ, ਟ੍ਰੈਫਿਕ ਹੋਈ ਜਾਮ

ਮੋਰਿੰਡਾ, 22 ਅਕਤੂਬਰ (ਕੰਗ)-ਮੋਰਿੰਡਾ ਦੇ ਵਾਰਡ ਨੰ. 15 'ਚ ਕੁੱਝ ਦਿਨ ਪਹਿਲਾਂ ਲੌਕ ਟਾਈਲਾਂ ਨਾਲ ਸੜਕ ਬਣਾਈ ਗਈ ਸੀ, ਪਰ ਇਕ ਟਿੱਪਰ ਲੰਘਣ ਵੇਲੇ ਸੜਕ ਧਸ ਗਈ | ਸੜਕ ਧਸਣ ਕਾਰਨ ਟਿੱਪਰ ਵਿਚਾਲੇ ਹੀ ਫਸ ਗਿਆ ਤੇ ਟ੍ਰੈਫਿਕ ਜਾਮ ਹੋ ਗਈ | ਇਸ ਸੰਬੰਧੀ ਡਾ. ਅਰਵਿੰਦਰ ਪ੍ਰੀਤ ਸਿੰਘ, ...

ਪੂਰੀ ਖ਼ਬਰ »

ਪਿੰਡਾਂ ਦੀ ਨੁਹਾਰ ਬਦਲਣ ਲਈ 3 ਜ਼ੋਨਾਂ ਦੇ ਪਿੰਡਾਂ ਲਈ 1.97 ਕਰੋੜ ਦੇ ਚੈੱਕ ਤਕਸੀਮ

ਭਰਤਗੜ੍ਹ, 22 ਅਕਤੂਬਰ (ਜਸਬੀਰ ਸਿੰਘ ਬਾਵਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਹਰ ਪਿੰਡ ਨੂੰ ਗ੍ਰਾਟਾਂ ਦੇ ਤੋਹਫ਼ੇ ਦਿੱਤੇ ਜਾ ਰਹੇ ਹਨ, ਜਿਨ੍ਹਾਂ ਨਾਲ ਰਹਿੰਦੇ ਵਿਕਾਸ ਕਾਰਜ ਅਗਲੇ ...

ਪੂਰੀ ਖ਼ਬਰ »

ਰੂਪਨਗਰ ਸ਼ਹਿਰ ਵਾਸੀਆਂ ਦੇ 333 ਲੱਖ ਦੇ ਪਾਣੀ ਤੇ ਸੀਵਰੇਜ ਦੇ ਬਿੱਲਾਂ ਦੇ ਬਕਾਏ ਹੋਏ ਮੁਆਫ-ਸੰਜੇ ਵਰਮਾ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਪਾਣੀ ਤੇ ਸੀਵਰੇਜ ਦੇ ਮੁਆਫ਼ ਕੀਤੇ ਬਕਾਏ ਤਹਿਤ ਰੂਪਨਗਰ ਵਾਸੀਆਂ ਦਾ 333 ਲੱਖ ਰੁਪਏ ਬਕਾਇਆ ਮੁਆਫ਼ ਕੀਤਾ ਗਿਆ ਹੈ | ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸੰਜੇ ਵਰਮਾ ਨੇ ਇਸ ਨੂੰ ਸਰਕਾਰ ਦਾ ਸ਼ਲਾਘਾਯੋਗ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਲੀ ਵਿਖੇ ਵਾਤਾਵਰਨ ਦਿਵਸ ਮਨਾਇਆ

ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਲੀ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਸੰਬੰਧੀ ਪਿ੍ੰਸੀਪਲ ਮੈਡਮ ਇੰਦੂ ਨੇ ਦੱਸਿਆ ਕਿ ਇਸ ਮੌਕੇ ਮੁੱਖ ਮਹਿਮਾਨ ਕੇਸਰਜਪਾਲਜ ਹੋਟਲ ਦੇ ਮਾਲਕ ਤੇ ਵਾਤਾਵਰਨ ਪ੍ਰੇਮੀ ...

ਪੂਰੀ ਖ਼ਬਰ »

ਨਿਰੰਤਰ ਦਿਹਾੜੀ ਦੀ ਮੰਗ ਨੂੰ ਲੈ ਕੇ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਨੰਗਲ, 22 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ 'ਚ ਕੰਮ ਕਰਦੇ ਅਸਥਾਈ ਮਜ਼ਦੂਰਾਂ ਨੇ ਨੰਗਲ-ਭਾਖੜਾ ਮਾਰਗ 'ਤੇ ਰੋਸ ਪ੍ਰਦਰਸ਼ਨ ਕੀਤਾ | ਇਹ ਮਜ਼ਦੂਰ ਨਿਰੰਤਰ ਦਿਹਾੜੀ ਦੀ ਮੰਗ ਕਰ ਰਹੇ ਹਨ | ਮਜ਼ਦੂਰ ਆਗੂ ਸੰਨੀ ਨੇ ਦੱਸਿਆ ਕਿ ਇਕ ਪਾਸੇ ਸ਼ਹੀਦ ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਬੇਲਾ ਦੇ ਡਾਇਰੈਕਟਰ ਡਾ. ਸੈਲੇਸ਼ ਸ਼ਰਮਾ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

ਬੇਲਾ, 22 ਅਕਤੂਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਬੇਲਾ ਦੇ ਡਾਇਰੈਕਟਰ ਡਾ. ਸੈਲੇਸ਼ ਸ਼ਰਮਾ ਨੂੰ ਰਾਸ਼ਟਰੀ ਕਾਨਫ਼ਰੰਸ 'ਫਾਰਮਾ ਸਮਿਟ 2021' 'ਚ ਡਾਇਨਾਮਿਕ ਪਿ੍ੰਸੀਪਲ ਦੇ ਪੁਰਸਕਾਰ ਨਾਲ ਸਨਮਾਨਿਤ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਸਰਪੰਚ ਬਿੰਦਰਖ ਨੂੰ ਸ਼ਰਧਾ ਦੇ ਫੁੱਲ ਭੇਟ

ਪੁਰਖਾਲੀ , 22 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜਲੇ ਪਿੰਡ ਬਿੰਦਰਖ ਦੇ ਸਰਪੰਚ ਬੀਬੀ ਗੁਰਪ੍ਰੀਤ ਕੌਰ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨੂੰ ਗੁਰਦੁਆਰਾ ਧੰਨ ਧੰਨ ਬਾਬਾ ਅਮਰਨਾਥ ਜੀ ਬਿੰਦਰਖ 'ਚ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ...

ਪੂਰੀ ਖ਼ਬਰ »

ਨਗਰ ਕੌਂਸਲ ਤੇ ਸਿਹਤ ਵਿਭਾਗ ਦੀ ਟੀਮ ਵਲੋਂ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਪੜਤਾਲ

ਨੰਗਲ 22 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਤੇ ਸਿਹਤ ਵਿਭਾਗ ਪੀ. ਐੱਚ. ਸੀ. ਕੀਰਤਪੁਰ ਸਾਹਿਬ ਦੀ ਟੀਮ ਨੇ ਮਿਲ ਕੇ ਰਾਜ ਨਗਰ ਨੰਗਲ ਵਾਰਡ ਨੰ:10 'ਚ ਘਰ-ਘਰ ਜਾ ਕੇ ਡੇਂਗੂ ਬਾਰੇ ਜਾਗਰੂਕ ਕੀਤਾ | ਇਸ ਮੌਕੇ ਲਾਪ੍ਰਵਾਹੀ ਕਰਨ ਵਾਲੇ ਘਰਾਂ ਦੇ ਚਲਾਨ ਕੱਟੇ ਗਏ | ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸ੍ਰੀ ਕਲਗ਼ੀਧਰ (ਟਿੱਬੀ ਸਾਹਿਬ) ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਜਿਸ 'ਚ ਆਸਾ ਦੀ ਵਾਰ ਤੋਂ ਬਾਅਦ ਭਾਈ ਸਾਹਿਬ ਭਾਈ ਰਣਬੀਰ ਸਿੰਘ ਨੇ ਕੀਰਤਨ ਰਾਹੀ ਸੰਗਤਾਂ ਨੂੰ ...

ਪੂਰੀ ਖ਼ਬਰ »

ਭਾਖੜਾ ਡੈਮ ਦੇ ਨਿਰਮਾਣ ਮੌਕੇ ਸ਼ਹੀਦ ਹੋਏ 300 ਮਜ਼ਦੂਰਾਂ ਨੂੰ ਸ਼ਰਧਾਂਜਲੀਆਂ ਭੇਟ

ਨੰਗਲ, 22 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਚੇਅਰਮੈਨ ਸੰਜੇ ਸ੍ਰੀਵਾਸਤਵਾ ਨੇ ਭਾਖੜਾ ਡੈਮ ਸਥਿਤ ਸ਼ਹੀਦ ਸਮਾਰਕ 'ਤੇ ਜਾ ਕੇ ਉਨ੍ਹਾਂ 300 ਮਜ਼ਦੂਰਾਂ ਨੂੰ ਸ਼ਰਧਾਂਜਲੀ ਦਿੱਤੀ ਜਿਹੜੇ ਭਾਖੜਾ ਡੈਮ ਦੇ ਨਿਰਮਾਣ ਸਮੇਂ (1948-1963) ਜੋਖ਼ਮ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਮੋਰਿੰਡਾ, 22 ਅਕਤੂਬਰ (ਕੰਗ)-ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਦੇ ਗੁਰਦੁਆਰਿਆਂ 'ਚ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸਵੇਰੇ 10 ਵਜੇ ਤੋਂ ਲੈ ਕੇ 11 ਵਜੇ ਤੱਕ ...

ਪੂਰੀ ਖ਼ਬਰ »

ਸੀਟੂ ਅਤੇ ਸਵਰਾਜ ਮਾਜ਼ਦਾ ਵਰਕਰ ਯੂਨੀਅਨ ਵਲੋਂ ਰੈਲੀ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਸੀਟੂ ਦੇ ਸੱਦੇ 'ਤੇ ਮੋਦੀ ਸਰਕਾਰ ਵਲੋਂ ਦੇਸ਼ ਦੇ ਸਰਕਾਰੀ ਅਦਾਰਿਆਂ ਨੂੰ ਆਪਣੇ ਚਹੇਤੇ ਦੇਸ਼ੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਲੁਟਾਉਣ ਖ਼ਿਲਾਫ਼ ਸਵਰਾਜ ਮਾਜਦਾ ਕੰਟ੍ਰੈੱਕਟ ਡਰਾਈਵਰ ਵਰਕਰ ...

ਪੂਰੀ ਖ਼ਬਰ »

ਸਪੀਕਰ ਨੇ ਰੱਖਿਆ ਮਹੈਣ ਤੋਂ ਦਸਗਰਾਈ ਲਿੰਕ ਸੜਕ ਦਾ ਨੀਂਹ-ਪੱਥਰ

ਢੇਰ, 22 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਵਲੋਂ ਪਿੰਡ ਮਹੈਣ ਵਿਖੇ ਮਹੈਣ ਤੋਂ ਦਸਗਰਾਈ ਤੱਕ ਬਣਾਈ ਜਾ ਰਹੀ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ | ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਹਲਕੇ 'ਚ ਨਵੀਆਂ ਸੜਕਾਂ ...

ਪੂਰੀ ਖ਼ਬਰ »

ਸਪੀਕਰ ਨੇ ਡਾਢੀ, ਸਮਲਾਹ, ਮੱਸੇਵਾਲ ਬਲਾਕਾਂ ਅਧੀਨ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ ਗਰਾਂਟਾਂ

ਕੀਰਤਪੁਰ ਸਾਹਿਬ, 22 ਅਕਤੂਬਰ (ਬੀਰ ਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਚੰਗਰ 'ਚ ਸਿੰਚਾਈ ਲਈ ਪਾਣੀ ਪਹੁੰਚਾਉਣ ਦੀ 75 ਕਰੋੜ ਰੁਪਏ ਦੀ ਯੋਜਨਾ ਦੇ ਪਹਿਲੇ ਪੜਾਅ 9.52 ਕਰੋੜ (ਮੋਹੀਵਾਲ) ਦਾ ਕੰਮ ਲਗਪਗ ਮੁਕੰਮਲ ਹੋ ਗਿਆ ਹੈ, ...

ਪੂਰੀ ਖ਼ਬਰ »

9 ਦਿਨ ਪਹਿਲਾਂ ਵਿਆਹੀ ਨਵੀਂ ਨਵੇਲੀ ਦੁਲਹਨ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ

ਸੰਤੋਖਗੜ੍ਹ, 22 ਅਕਤੂਬਰ (ਮਲਕੀਅਤ ਸਿੰਘ)-ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਊਨਾ ਜ਼ਿਲ੍ਹੇ ਦੇ ਨਜ਼ਦੀਕੀ ਪਿੰਡ ਬੈਹੜ ਜਸਵਾਂ, ਉਪ ਮੰਡਲ ਅੰਬ ਹਿ. ਪ੍ਰ. ਦੀ ਬੀਤੇ 8 ਅਕਤੂਬਰ 2021 ਨੂੰ ਵਿਆਹੀ ਆਈ ਨਵੇਂ ਨਵੇਲੀ 24 ਸਾਲਾਂ ਦੀ ਮੁਟਿਆਰ ਸਹੁਰੇ ਘਰੋ ਤਕਰੀਬਨ 4 ...

ਪੂਰੀ ਖ਼ਬਰ »

ਇੰਨਰਵੀਲ੍ਹ ਕਲੱਬ ਨੇ ਬਜ਼ੁਰਗਾਂ ਦੇ 'ਆਪਣਾ ਘਰ' 'ਚ ਬਜ਼ੁਰਗਾਂ ਦੇ ਦੰਦਾਂ ਦੀ ਕਰਵਾਈ ਜਾਂਚ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਇੰਨਰਵੀਲ੍ਹ ਕਲੱਬ ਰੂਪਨਗਰ ਵਲੋਂ ਬਜ਼ੁਰਗਾਂ ਦੇ 'ਆਪਣਾ ਘਰ' ਹਵੇਲੀ ਕਲਾਂ ਵਿਖੇ ਸਿਹਤ ਸੰਭਾਲ ਪ੍ਰੋਗਰਾਮ ਤਹਿਤ ਬਜ਼ੁਰਗਾਂ ਦੇ ਦੰਦਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ | ਇਸ ਮੌਕੇ ਦੀਪ ਡੈਂਟਲ ਹਸਪਤਾਲ ਰੂਪਨਗਰ ਤੋਂ ਦੰਦਾਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਐਨ. ਐਸ. ਐਸ. ਵਲੰਟੀਅਰ ਵਰੁਣ ਸ਼ਰਮਾ ਦੀ ਜੈਪੁਰ ਦੇ 'ਪ੍ਰੀ-ਆਰ ਡੀ ਕੈਂਪ' ਲਈ ਚੋਣ

ਸ੍ਰੀ ਅਨੰਦਪੁਰ ਸਾਹਿਬ, 22 ਅਕਤੂਬਰ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦਾ ਵਿਦਿਆਰਥੀ ਵਰੁਣ ਸ਼ਰਮਾ ਜੈਪੁਰ ਵਿਖੇ ਲੱਗਣ ਵਾਲੇ ਪ੍ਰੀ-ਆਰ ਡੀ ਕੈਂਪ ਲਈ ਚੁਣਿਆ ਗਿਆ, ਜੋ ਕਿ ਕਾਲਜ ਲਈ ਬਹੁਤ ਵੱਡੇ ਮਾਣ ਦੀ ਗੱਲ ਹੈ | ਕੈਂਪ 'ਗਣਤੰਤਰਤਾ ਦਿਵਸ' ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਵਿਖੇ ਸ਼ਹੀਦ ਕਿਸਾਨਾਂ ਦੀਆਂ ਅਸਥੀਆਂ ਘਨੌਲੀ ਪਹੁੰਚਣ 'ਤੇ ਦਿੱਤੀ ਸ਼ਰਧਾਂਜਲੀ

ਘਨੌਲੀ, 22 ਅਕਤੂਬਰ (ਜਸਵੀਰ ਸਿੰਘ ਸੈਣੀ)-ਬੀਤੇ ਦਿਨੀਂ ਲਖੀਮਪੁਰ ਖੀਰੀ ਵਿਖੇ ਘਟਨਾ ਦੌਰਾਨ ਸ਼ਹੀਦ ਹੋਏ ਕਿਸਾਨਾਂ ਤੇ ਪੱਤਰਕਾਰ ਦੀਆਂ ਅਸਥੀਆਂ ਦੀ ਯਾਤਰਾ ਜੋ ਕਿ ਯੂ. ਪੀ. ਤੋਂ ਗੁਰਦੁਆਰਾ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਤੱਕ ਕਿਸਾਨ ਮਜ਼ਦੂਰ ਏਕਤਾ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਵਲੋਂ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਮੂਹਰੇ ਪ੍ਰਦਰਸ਼ਨ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਦਫ਼ਤਰੀ ਕਾਮਿਆਂ ਵਲੋਂ ਅੱਜ ਕਲਮ ਛੋੜ ਹੜਤਾਲ ਦੌਰਾਨ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਇਕੱਠ ਕੀਤਾ ਗਿਆ | 8 ਅਕਤੂਬਰ ਤੋਂ ਲਗਾਤਾਰ ਹੜਤਾਲ 'ਤੇ ਬੈਠੇ ਕਰਮਚਾਰੀਆਂ ਨੇ ਸੰਪੂਰਨ ਕੰਮ ਬੰਦ ਕਰ ਕੇ ਸਰਕਾਰ ਦੇ ਖ਼ਿਲਾਫ਼ ਜੰਮ ਕੇ ...

ਪੂਰੀ ਖ਼ਬਰ »

ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਏਕਨੂਰ ਚੈਰੀਟੇਬਲ ਸੁਸਾਇਟੀ ਪ੍ਰਧਾਨ ਦਾ ਸਨਮਾਨ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਦੇਸ਼ ਦੇ 100 ਕਰੋੜ ਲੋਕਾਂ ਨੂੰ ਕੋਵਿਡ ਵੈਕਸੀਨੇਸ਼ਨ ਲੱਗਣ 'ਤੇ ਉਨ੍ਹਾਂ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਇਸ ਟੀਕਾਕਰਨ ਮੁਹਿੰਮ 'ਚ ਆਪਣੀਆਂ ਸੇਵਾਵਾਂ ਦਿੱਤੀਆਂ ਹਨ | ਜਿਨ੍ਹਾਂ 'ਚ ਰੋਪੜ ਦੀ ਇਕ ਸੰਸਥਾ ਏਕਨੂਰ ...

ਪੂਰੀ ਖ਼ਬਰ »

'ਆਪ' ਆਗੂ ਚੱਢਾ ਵਲੋਂ ਅਨਾਜ ਮੰਡੀ ਤਖ਼ਤਗੜ੍ਹ ਦਾ ਦੌਰਾ

ਨੂਰਪੁਰ ਬੇਦੀ, 22 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਆਮ ਆਦਮੀ ਪਾਰਟੀ ਦੇ ਬੁਲਾਰੇ ਵਕੀਲ ਦਿਨੇਸ਼ ਚੱਢਾ ਨੇ ਅਨਾਜ ਮੰਡੀ ਤਖ਼ਤਗੜ੍ਹ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਕਿਸਾਨਾਂ ਤੇ ਆੜ੍ਹਤੀਆਂ ਨਾਲ ਮੰਡੀ 'ਚ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ | ਉਨ੍ਹਾਂ ਕਿਹਾ ਕਿ ਇਕ ਪਾਸੇ ਝੋਨੇ ਦੀ ਹਾਈਬਿ੍ਡ ਕਿਸਮ ਦੀ ਖ਼ਰੀਦ ਨਾ ਹੋਣ ਕਰਕੇ ਕਿਸਾਨਾਂ ਨੂੰ ਮੁਸ਼ਕਿਲ ਆ ਰਹੀ ਹੈ ਪਰ ਦੂਜੇ ਪਾਸੇ ਦੇਸੀ ਕਿਸਮਾਂ ਦੀ ਖ਼ਰੀਦ ਮੌਕੇ ਕਿਸਾਨਾਂ ਨੂੰ ਨਮੀ ਦੇ ਮਾਪਦੰਡਾਂ ਕਾਰਨ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ 17 ਫ਼ੀਸਦੀ ਤੋਂ ਜ਼ਿਆਦਾ ਨਮੀ ਵਾਲੀ ਫ਼ਸਲ ਜਦੋਂ ਖ਼ਰੀਦੀ ਨਹੀਂ ਜਾਂਦੀ ਫਿਰ ਉਸ ਨੂੰ ਸੁਕਾਉਣ ਲਈ ਕਰੀਬ 2 ਰੁਪਏ ਪ੍ਰਤੀ ਕੱਟਾ ਜਾਂ 5 ਰੁਪਏ ਪ੍ਰਤੀ ਕੁਇੰਟਲ ਦਾ ਖ਼ਰਚ ਆਉਂਦਾ ਹੈ | ਇਕ ਤਰੀਕੇ ਨਾਲ ਇਸ ਖ਼ਰਚ ਕਾਰਨ ਫ਼ਸਲ ਦੇ ਐਮ ਐਸ ਪੀ ਤੋਂ ਵੀ ਘੱਟ ਭਾਅ 'ਤੇ ਕੀਮਤ ਕਿਸਾਨ ਦੇ ਪੱਲੇ ਪੈਂਦੀ ਹੈ | ਚੱਢਾ ਨੇ ਮੰਗ ਕੀਤੀ ਕਿ ਜੇਕਰ ਸਰਕਾਰ ਨੇ ਹਾਈਬਿ੍ਡ ਕਿਸਮਾਂ ਦੀ ਥਾਂ 'ਤੇ ਦੇਸੀ ਕਿਸਮਾਂ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਪੂਸਾ ਸਮੇਤ ਦੇਸੀ ਕਿਸਮਾਂ ਦੀ ਖ਼ਰੀਦ 'ਤੇ ਨਮੀ ਸਬੰਧੀ ਰਾਹਤ ਦੇਣੀ ਚਾਹੀਦੀ ਹੈ | ਇਸ ਮੌਕੇ ਅਵਤਾਰ ਸਿੰਘ ਕੂਨਰ, ਪ੍ਰੀਤਮ ਸਿੰਘ, ਸ਼ਿੰਗਾਰਾ ਸਿੰਘ, ਸਤਨਾਮ ਸਿੰਘ, ਕਰਮਜੀਤ ਸਿੰਘ, ਗੁਰਸ਼ਰਨ ਸਿੰਘ, ਸੇਠੀ ਔਲਖ, ਨਰਿੰਦਰ ਚਾਹਲ, ਰਵਿੰਦਰ ਭੱਟੋ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਸਵ: ਦਿਆਲ ਸਿੰਘ ਦੇ ਅਕਾਲ ਚਲਾਣੇ 'ਤੇ ਡਾ: ਚੀਮਾ ਵਲੋਂ ਦੁੱਖ ਪ੍ਰਗਟ

ਰੂਪਨਗਰ, 22 ਅਕਤੂਬਰ (ਸਤਨਾਮ ਸਿੰਘ ਸੱਤੀ)-ਰੋਪੜ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਪਿਛਲੇ ਦਿਨੀਂ ਸਵਰਗਵਾਸ ਹੋਏ ਕਰਨਲ ਦਿਆਲ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਡਾ. ਚੀਮਾ ਸਥਾਨਕ ...

ਪੂਰੀ ਖ਼ਬਰ »

ਗੰਨੇ ਦੇ ਪਿੜਾਈ ਸੀਜ਼ਨ 2021-22 ਨੂੰ ਲੈ ਕੇ ਮਿੱਲ ਵਿਖੇ ਬੁਆਇਲਰ ਪੂਜਾ ਕਰਵਾਈ

ਮੋਰਿੰਡਾ, 22 ਅਕਤੂਬਰ (ਪਿ੍ਤਪਾਲ ਸਿੰਘ) ਸ਼ੂਗਰ ਮਿੱਲ ਮੋਰਿੰਡਾ ਵਲੋਂ ਗੰਨੇ ਦੇ ਪਿੜਾਈ ਸੀਜ਼ਨ 2021-22 ਨਵੰਬਰ ਮਹੀਨੇ 'ਚ ਚਲਾਉਣ ਲਈ ਬੁਆਇਲਰ ਪੂਜਾ ਕੀਤਾ ਗਈ | ਇਸ ਸੰਬੰਧੀ ਸ਼ੂਗਰ ਮਿੱਲ ਮੋਰਿੰਡਾ ਦੇ ਸੁਪਰਡੈਂਟ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਜਰਨਲ ਮੈਨੇਜਰ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਲਈ ਸ਼ੁਰੂ ਹੋਈ ਸਰਕਾਰੀ ਬੱਸ ਸੇਵਾ

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪਿਛਲੇ ਕਈ ਵਰਿ੍ਹਆਂ ਤੋਂ ਸ੍ਰੀ ਚਮਕੌਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਲਈ ਚੱਲਦੀ ਸਰਕਾਰੀ ਬੱਸ ਬੰਦ ਸੀ ਜੋ ਕਿ ਸ: ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਪੰਜਾਬ ਰੋਡਵੇਜ਼ ਰੂਪਨਗਰ ਵਲੋਂ ਇਹ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀਆਂ ਅਸਥੀਆਂ ਜਲ ਪ੍ਰਵਾਹ

ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 22 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ, ਸੁਖਚੈਨ ਸਿੰਘ ਰਾਣਾ)-ਬੀਤੀ 3 ਸਤੰਬਰ ਨੂੰ ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼) ਵਿਖੇ ਵਾਪਰੇ ਦਰਦਨਾਕ ਹਾਦਸੇ 'ਚ ਸ਼ਹੀਦ ਹੋਣ ਵਾਲੇ 4 ਕਿਸਾਨਾਂ ਸਮੇਤ ਇਕ ਪੱਤਰਕਾਰ ਦੀਆਂ ਅਸਥੀਆਂ ਸਥਾਨਕ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 22 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਗੁਰਦੁਆਰਾ ਸ਼ੋ੍ਰਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਮੀਟਿੰਗ ਜਥੇਦਾਰ ਹਰਵੇਲ ਸਿੰਘ ਮਾਧੋਪੁਰ ਕੌਮੀ ਸੀਨੀਅਰ ਮੀਤ ...

ਪੂਰੀ ਖ਼ਬਰ »

ਅਕਾਲੀ-ਬਸਪਾ ਆਗੂਆਂ ਤੇ ਵਰਕਰਾਂ ਵਲੋਂ ਡਾ. ਚੀਮਾ ਦੇ ਹੱਕ 'ਚ ਪਿੰਡਾਂ ਵਿਚ ਮੀਟਿੰਗਾਂ

ਨੂਰਪੁਰ ਬੇਦੀ, 22 ਅਕਤੂਬਰ (ਵਿੰਦਰ ਪਾਲ ਝਾਂਡੀਆ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸ਼ੋ੍ਰਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਐਲਾਨੇ ਗਏ ਸਾਂਝੇ ਉਮੀਦਵਾਰ ਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਦੇ ਹੱਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX