ਤਾਜਾ ਖ਼ਬਰਾਂ


ਸਾਬਕਾ ਕੈਬਨਿਟ ਮੰਤਰੀ ਆਸ਼ੂ ਦੀ ਜ਼ਮਾਨਤ ’ਤੇ ਸੁਣਵਾਈ 14 ਫਰਵਰੀ ਤੱਕ ਮੁਲਤਵੀ
. . .  1 minute ago
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲਿਆਂ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਮਾਣਯੋਗ ਹਾਈਕੋਰਟ ਵਲੋਂ 14 ਫਰਵਰੀ...
ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਵਿਚ ਉੱਠਿਆ ਧੂੰਆਂ, ਆਬੂ ਧਾਬੀ ਵਾਪਿਸ ਪਰਤੀ
. . .  26 minutes ago
ਤਿਰੂਵੰਨਤਪੁਰਮ, 3 ਫਰਵਰੀ- ਆਬੂ ਧਾਬੀ ਤੋਂ ਕੇਰਲ ਦੇ ਕਾਲੀਕਟ ਆ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਫ਼ਲਾਈਟ ’ਚ ਧੂੰਆਂ ਉੱਠਣ ਤੋਂ ਬਾਅਦ ਫ਼ਲਾਈਟ ਨੂੰ ਵਾਪਸ ਆਬੂ ਧਾਬੀ ਮੋੜ ਦਿਤ ਗਿਅ। ਜਾਣਕਾਰੀ ਅੁਨਸਾਰ ਫ਼ਲਾਈਟ ’ਚ 184 ਯਾਤਰੀ ਮੌਜੂਦ ਸਨ। ਲੈਂਡਿੰਗ ਤੋਂ...
ਬੀ.ਬੀ.ਸੀ. ਡਾਕੂਮੈਂਟਰੀ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ
. . .  33 minutes ago
ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਬੀ.ਬੀ.ਸੀ. ਦੀ ਡਾਕੂਮੈਂਟਰੀ ‘ਇੰਡੀਆ: ਦਿ ਮੋਦੀ ਸਵਾਲ’ ਤੱਕ ਲੋਕਾਂ ਦੀ ਪਹੁੰਚ ਨੂੰ ਰੋਕਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਦੋ ਪਟੀਸ਼ਨਾਂ ’ਤੇ ਅੱਜ ਸੁਣਵਾਈ ਕਰੇਗਾ। ਇਸ ਮਾਮਲੇ...
ਜੋਸ਼ੀਮੱਠ ਸੰਬੰਦੀ ਜਾਂਚ ਜਲਦ ਪੂਰੀ ਕਰ ਲਈ ਜਾਵੇਗੀ- ਪੁਸ਼ਕਰ ਸਿੰਘ ਧਾਮੀ
. . .  42 minutes ago
ਦੇਹਰਾਦੂਨ, 3 ਫਰਵਰੀ- ਜੋਸ਼ੀਮੱਠ ਦੀ ਸਥਿਤੀ ਸੰਬੰਧੀ ਗੱਲ ਕਰਦਿਆਂ ਉਤਰਾਖ਼ੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਲਗਾਤਾਰ ਜੋਸ਼ੀਮੱਠ ਦੀ ਨਿਗਰਾਨੀ ਕਰ ਰਹੇ ਹਾਂ। ਅਸੀਂ ਉੱਥੋਂ ਦੇ ਲੋਕਾਂ ਦੇ ਸੰਪਰਕ ਵਿਚ ਹਾਂ। ਜਿਹੜੀਆਂ 8 ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨ੍ਹਾਂ ਦੀਆਂ ਰਿਪੋਰਟਾਂ ਆ ਰਹੀਆਂ ਹਨ, ਜਲਦੀ ਹੀ ਜਾਂਚ ਪੂਰੀ...
ਬਾਲ ਵਿਆਹ ਮਾਮਲੇ ਵਿਚ 1800 ਵਿਅਕਤੀ ਗਿ੍ਫ਼ਤਾਰ- ਅਸਮ ਮੁੱਖ ਮੰਤਰੀ
. . .  52 minutes ago
ਗੁਵਹਾਟੀ, 2 ਫਰਵਰੀ- ਅਸਮ ਦੇ ਮੁਖ ਮੰਤਰੀ ਡਾ. ਹਿਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ ਪੁਲਿਸ ਨੇ ਰਾਜ ਭਰ ਵਿਚ ਬਾਲ ਵਿਆਹ ਨਾਲ ਸੰਬੰਧਤ ਮਾਮਲਿਆਂ ਦੇ ਸੰਬੰਧ ਵਿਚ ਹੁਣ ਤੱਕ 1,800 ਵਿਅਕਤੀਆਂ ਨੂੰ...
ਜੰਮੂ ਕਸ਼ਮੀਰ: ਸਟੇਟ ਇਨਵੈਸਟੀਗੇਸ਼ਨ ਏਜੰਸੀ ਵਲੋਂ ਕਈ ਥਾਵਾਂ ’ਤੇ ਛਾਪੇਮਾਰੀ
. . .  56 minutes ago
ਸ੍ਰੀਨਗਰ, 3 ਫਰਵਰੀ- ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਸਟੇਟ ਇਨਵੈਸਟੀਗੇਸ਼ਨ ਏਜੰਸੀ (ਐਸ.ਆਈ.ਏ.) ਨੇ ਅੱਤਵਾਦੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।
ਸੰਸਦ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 3 ਫਰਵਰੀ- ਸੰਸਦ ਵਿਚ ਅੱਜ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਬੀ.ਐੱਸ.ਐੱਫ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ ਸੁੱਟਿਆ, ਤਿੰਨ ਪੈਕਟ ਹੈਰੋਇਨ ਬਰਾਮਦ
. . .  about 1 hour ago
ਚੋਗਾਵਾਂ, 3 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਬੀ.ਪੀ.ਓ. ਰੀਅਰ ਕੱਕੜ ਚੌਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗੁਆਂਢੀ ਮੁਲਕ ਪਾਕਿਸਤਾਨ ਤੋਂ ਆਏ ਡਰੋਨ ਤੇ ਗੋਲੀਆਂ ਦਾਗ ਕੇ ਹੇਠਾਂ ਸੁੱਟ...
ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਦੋਸ਼ੀ ਦਿੱਲੀ ਦੇ ਰੋਹਿਣੀ ਤੋਂ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 3 ਜਨਵਰੀ-ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁੱਠਭੇੜ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਨਾਂ ਦੋਸ਼ੀਆਂ ਨੂੰ ਰੋਹਿਣੀ ਇਲਾਕੇ 'ਚ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ।
ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਨੇ ਬਾਥਰੂਮ ’ਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ
. . .  about 1 hour ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਵਲੋਂ ਬਾਥਰੂਮ ’ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਗਈ, ਜਿਸ ਨੂੰ ਜੇਲ੍ਹ ਸਟਾਫ਼ ਵਲੋਂ ਸਿਵਲ ਹਸਪਤਾਲ ਦੇ ਮੁਰਦਾ ਘਰ...
ਮਹਿੰਗਾਈ ਦੀ ਮਾਰ ! ਅਮੂਲ ਦੁੱਧ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ
. . .  about 2 hours ago
ਨਵੀਂ ਦਿੱਲੀ, 3 ਫਰਵਰੀ- ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ...
ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ
. . .  about 3 hours ago
ਨਵੀਂ ਦਿੱਲੀ, 3 ਫਰਵਰੀ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਦਨ ਦੇ ਪਟਲ ਲਈ ਰਣਨੀਤੀ ਤਿਆਰ ਕਰਨ ਲਈ ਸਵੇਰੇ 10 ਵਜੇ ਆਪਣੇ ਸੰਸਦ ਦਫ਼ਤਰ 'ਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।
ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ 92 ਸਾਲ ਦੀ ਉਮਰ 'ਚ ਦਿਹਾਂਤ
. . .  about 4 hours ago
ਨਵੀਂ ਦਿੱਲੀ, 3 ਫਰਵਰੀ- ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ ਬੀਤੀ ਰਾਤ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਉਹ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਸੀ।
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਪਟਿਆਲਾ

ਨਾਈਟਰੋਜਨ ਗੈਸ ਨਾਲ ਨੌਜਵਾਨ ਨੇ ਡੇਢ ਮਹੀਨੇ 'ਚ ਘਰਵਾਲੀ ਤੇ ਮੰਗੇਤਰ ਦੀ ਕੀਤੀ ਹੱਤਿਆ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੌੜ)-ਪਹਿਲਾਂ ਹੀ ਸ਼ਾਦੀਸ਼ੁਦਾ ਹੋਣ ਦੇ ਬਾਵਜੂਦ ਇਕ ਹੋਰ ਵਿਆਹ ਤੇ ਰੋਕਾ ਕਰਵਾ ਕੇ 2 ਲੜਕੀਆਂ ਨਾਲ ਸਬੰਧ ਰੱਖਣ ਦੇ ਆਪਣੇ ਹੀ ਬੁਣੇ ਜਾਲ 'ਚ ਫਸੇ ਮੁਲਜ਼ਮ ਵਲੋਂ ਡੇਢ ਮਹੀਨੇ ਦੌਰਾਨ ਦੋ ਲੜਕੀਆਂ ਦੀ ਨਾਈਟਰੋਜਨ ਗੈਸ ਨਾਲ ਹੱਤਿਆ ਕਰਨ ...

ਪੂਰੀ ਖ਼ਬਰ »

ਹਰਪਾਲ ਜੁਨੇਜਾ ਨਿੱਤਰੇ ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਹੱਕ 'ਚ

ਪਟਿਆਲਾ, 22 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਤੇ ਉਮੀਦਵਾਰ ਹਰਪਾਲ ਜੁਨੇਜਾ ਅੱਜ ਸਰਕਾਰੀ ਕਾਲਜ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਪੰਜਾਬ ਵਲੋਂ ਸਰਕਾਰੀ ਮਹਿੰਦਰਾ ਕਾਲਜ ਵਿਖੇ ਸਟਾਫ਼ ਵਲੋਂ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਹੇਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਉਸ ਦੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਪੀੜਤ ਹਰਮਨਦੀਪ ਕੌਰ ਵਾਸੀ ਬਨੂੜ ਨੇ ...

ਪੂਰੀ ਖ਼ਬਰ »

26 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਰਾਜਪੁਰਾ, 22 ਅਕਤੂਬਰ (ਜੀ.ਪੀ.ਸਿੰਘ)-ਇੱਥੋਂ ਨੇੜਲੇ ਪਿੰਡ ਮਦਨਪੁਰ ਚਲਹੇੜੀ ਵਿਖੇ ਐਕਸਾਈਜ਼ ਵਿਭਾਗ ਤੇ ਸ਼ੰਭੂ ਪੁਲਿਸ ਨੇ ਇਕ ਘਰ 'ਚ ਛਾਪਾਮਾਰੀ ਕਰਕੇ 26 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਨੂੰ ਕਾਬੂ ਕਰ ਲਿਆ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ੰਭੂ ਪੁਲਿਸ ਦੇ ...

ਪੂਰੀ ਖ਼ਬਰ »

ਸਕੂਲ 'ਚੋਂ ਐਲ. ਸੀ. ਡੀ. ਚੋਰੀ

ਸਮਾਣਾ, 22 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਪਿੰਡ ਨਨਹੇੜਾ 'ਚ ਸਥਿਤ ਸਰਕਾਰੀ ਸਕੂਲ 'ਚੋਂ ਐਲ ਸੀ ਡੀ ਚੋਰੀ ਕਰ ਲਏ ਜਾਣ ਦੇ ਮਾਮਲੇ 'ਚ ਘੱਗਾ ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਦੇ ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਗੁਰਦੀਪ ਸਿੰਘ ਨੇ ...

ਪੂਰੀ ਖ਼ਬਰ »

ਅਧਿਕਾਰੀਆਂ ਦਾ ਆਦੇਸ਼ ਨਾ ਮੰਨਣ 'ਤੇ ਕੀਤੀ ਫੂਡ ਸੇਫ਼ਟੀ ਅਫ਼ਸਰ ਖ਼ਿਲਾਫ਼ ਕਾਰਵਾਈ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)-ਦੋ ਦਿਨ ਪਹਿਲਾਂ ਸ਼ਹਿਰ ਵਿਚ ਸਿਹਤ ਵਿਭਾਗ ਦੀ ਟੀਮ ਨੇ ਹਲਵਾਈ ਦੀ ਦੁਕਾਨ 'ਤੇ ਛਾਪੇਮਾਰੀ ਕਰਕੇ ਸੈਂਪਲ ਭਰੇ ਸੀ ਅਤੇ ਲੈਬੋਰੇਟਰੀ ਭੇਜ ਦਿਤੇ ਸੀ ਪਰ ਸਿਹਤ ਵਿਭਾਗ ਦੀ ਟੀਮ ਦੇ ਮੈਂਬਰ ਫੂਡ ਸੇਫ਼ਟੀ ਅਫ਼ਸਰ ਨੇ ਆਪਣੇ ਅਫ਼ਸਰਾਂ ਦੇ ਹੁਕਮਾਂ ਦੀ ਪਰਵਾਹ ਨਹੀਂ ਕੀਤੀ ਅਤੇ ਸ਼ਹਿਰ ਦੇ ਮਸ਼ਹੂਰ ਹਲਵਾਈ ਨਾਲ ਨਰਮੀ ਵਰਤੀ ਅਤੇ ਪੂਰੇ ਸੈਂਪਲ ਨਹੀਂ ਭਰੇ | ਇਸ 'ਤੇ ਵਿਭਾਗ ਨੇ ਫੂਡ ਸੇਫ਼ਟੀ ਅਫ਼ਸਰ ਦੀ ਐਕਪਲੇਨੇਸ਼ਨ ਕਾਲ ਕੀਤੀ ਅਤੇ ਉੱਚ ਅਧਿਕਾਰੀਆਂ ਨੰੂ ਇਸ ਬਾਬਤ ਲਿਖ ਕੇ ਭੇਜ ਦਿਤਾ ਹੈ | ਇਸ 'ਤੇ ਕੋਈ ਕਾਰਵਾਈ ਹੁੰਦੀ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ | ਜਾਣਕਾਰੀ ਮੁਤਾਬਿਕ ਬੀਤੇ ਦਿਨੀਂ ਸਿਹਤ ਵਿਭਾਗ ਦੀ ਟੀਮ ਨੇ 'ਅਜੀਤ' ਵਿਚ ਛਪੀ ਖ਼ਬਰ ਦੇ ਚੱਲਦਿਆਂ ਹਲਵਾਈ ਦੀ ਦੁਕਾਨ 'ਤੇ ਛਾਪੇਮਾਰੀ ਕੀਤੀ ਸੀ ਇਸ ਛਾਪੇਮਾਰੀ ਦੀ ਕੀਤੀ ਗਈ ਕਾਗ਼ਜ਼ੀ ਕਾਰਵਾਈ ਦਾ ਇਸ ਤੋਂ ਪਤਾ ਲੱਗਦਾ ਹੈ ਕਿ ਫੂਡ ਸੇਫ਼ਟੀ ਅਫ਼ਸਰ ਨੇ ਆਪਣੇ ਅਧਿਕਾਰੀਆਂ ਦੇ ਆਦੇਸ਼ਾਂ ਦੀ ਵੀ ਭੋਰਾ ਵੀ ਪ੍ਰਵਾਹ ਨਹੀਂ ਕੀਤੀ ਅਤੇ ਇੱਥੋਂ ਦੇ ਇਕ ਮਸ਼ਹੂਰ ਹਲਵਾਈ ਦੀ ਦੁਕਾਨ ਵੱਲ ਮੂੰਹ ਨਹੀਂ ਕੀਤਾ ਅਤੇ ਪੂਰੇ ਪੰਜ ਸੈਂਪਲ ਨਹੀਂ ਭਰੇ | ਜਦਕਿ ਪਤਾ ਲੱਗਾ ਹੈ ਕਿ ਬੇਸਣ ਲੱਡੂ, ਪਨੀਰ, ਦੁੱਧ ਅਤੇ ਗੁਲਾਬ ਜ਼ਾਮਨ ਦੇ ਹੀ ਸੈਂਪਲ ਲਏ ਗਏ ਸਨ | ਸ਼ਹਿਰ ਵਿਚ ਇਹ ਗੱਲ ਜੰਗਲ ਦੀ ਅੱਗ ਵਾਂਗ ਫੈਲ ਗਈ ਕਿ ਇੱਥੋਂ ਦੇ ਮਸ਼ਹੂਰ ਹਲਵਾਈ ਦੀ ਬਹੁਤ ਹੀ ਆਲ੍ਹਾ ਅਫ਼ਸਰਾਂ ਤੱਕ ਪਹੁੰਚ ਹੈ ਅਤੇ ਇਹ ਹਲਵਾਈ ਸਿਹਤ ਵਿਭਾਗ ਨੂੰ ਅਸਲ ਸੈਂਪਲ ਲੈਣ ਹੀ ਨਹੀਂ ਦਿੰਦਾ | ਹਲਵਾਈ ਦੀ ਮਨਮਰਜ਼ੀ ਦੇ ਸੈਂਪਲ ਹੀ ਭਰੇ ਜਾਂਦੇ ਹਨ | ਇਸ ਗੱਲ ਦਾ ਨੁਕਸਾਨ ਆਮ ਜਨਤਾ ਨੂੰ ਉਠਾਉਣਾ ਪੈਂਦਾ ਹੈ ਕਿਉਂਕਿ ਭੋਲੇ-ਭਾਲੇ ਲੋਕ ਇਹ ਸੋਚ ਕੇ ਮਿਠਾਈ ਵਗ਼ੈਰਾ ਲੈ ਜਾਂਦੇ ਹਨ ਕਿ ਸਿਹਤ ਵਿਭਾਗ ਉਨ੍ਹਾਂ ਦੀ ਹਿਫ਼ਾਜ਼ਤ ਲਈ ਬੈਠਾ ਹੈ ਪਰ ਸਿਹਤ ਵਿਭਾਗ ਵਿਚ ਕਈ ਅਫ਼ਸਰ ਵੀ ਹਲਵਾਈਆਂ ਦੇ ਵਿਛਾਏ ਗਏ ਚੱਕਰਵਿਯੂ ਵਿਚ ਫਸ ਜਾਂਦੇ ਹਨ ਅਤੇ ਹਲਵਾਈ ਆਪਣੀ ਲੂੰਬੜਚਾਲ ਵਿਚ ਕਾਮਯਾਬ ਹੋ ਜਾਂਦੇ ਹਨ | ਇਸ ਦੇ ਨਾਲ ਹੀ ਸਿਹਤ ਵਿਭਾਗ ਦੇ ਕਈ ਮੁਲਾਜ਼ਮ ਆਪਣੇ ਅਧਿਕਾਰੀਆਂ ਦੇ ਹੁਕਮਾਂ ਨੂੰ ਵੀ ਟਿੱਚ ਜਾਣਦੇ ਹਨ ਅਤੇ ਉਨ੍ਹਾਂ ਹੁਕਮਾਂ 'ਤੇ ਫੁਲ ਨਹੀਂ ਚਾੜ੍ਹਦੇ | ਭਾਵੇਂ ਸਿਹਤ ਵਿਭਾਗ ਇਹ ਗੱਲ ਨਹੀਂ ਮੰਨਦਾ ਪਰ ਸ਼ਹਿਰ ਵਿਚ ਕਈ ਹਲਵਾਈ ਹਨ ਜਿਨ੍ਹਾਂ ਦੀ ਅੰਡਰ ਦਾ ਟੇਬਲ ਸਿਹਤ ਵਿਭਾਗ ਤੱਕ ਪਹੁੰਚਦਾ ਹੈ ਅਤੇ ਸਿਹਤ ਵਿਭਾਗ ਦੇ ਆਉਣ ਦੀ ਜਾਣਕਾਰੀ ਹਲਵਾਈਆਂ ਤੱਕ ਲੀਕ ਹੋ ਜਾਂਦੀ ਹੈ | ਜਿਹੜੇ ਵਿਚਾਰੇ ਮਾੜੇ-ਧੀੜੇ ਹਲਵਾਈ ਹੁੰਦੇ ਹਨ ਉਹਨਾਂ ਦੇ ਖ਼ਿਲਾਫ਼ ਕਾਰਵਾਈ ਹੋ ਜਾਂਦੀ ਹੈ ਅਤੇ ਆਪਣੀ ਹਲਵਾਈਗਿਰੀ ਦੇ ਧੰਦੇ ਵਿਚ ਮਿਲਾਵਟ ਦੇ ਚੌਕੇ ਛਿੱਕੇ ਮਾਰਨ ਵਾਲੇ ਬਚ ਜਾਂਦੇ ਹਨ | ਇਸ ਸਬੰਧੀ ਸੰਪਰਕ ਕਰਨ 'ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸ਼ੈਲੀ ਜੇਤਲੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਫੂਡ ਸੇਫ਼ਟੀ ਅਫ਼ਸਰ ਨੂੰ ਸੁਨੇਹਾ ਲਾ ਦਿਤਾ ਸੀ ਕਿ ਸਪੈਸ਼ਲ ਹਲਵਾਈ ਦੀ ਦੁਕਾਨ ਤੋਂ ਖੋਏ ਸਮੇਤ ਪੰਜ ਸੈਂਪਲ ਲੈਣੇ ਹਨ ਪਰ ਫੂਡ ਸੇਫ਼ਟੀ ਅਫ਼ਸਰ ਨੇ ਇਹਨਾਂ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ | ਇਸ ਲਈ ਫੂਡ ਸੇਫ਼ਟੀ ਅਫ਼ਸਰ ਦੀ ਜਵਾਬ ਤਲਬੀ ਕੀਤੀ ਹੈ ਅਤੇ ਐਕਸਪਲੇਨੇਸ਼ਨ ਕਾਲ ਕਰਕੇ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਦਿਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਪੰਜਾਬੀ ਦੇ ਲਾਜ਼ਮੀ ਵਿਸ਼ੇ ਨੂੰ ਸੀ. ਬੀ. ਐੱਸ. ਈ. ਬੋਰਡ 'ਚ ਰੱਖਣ ਲਈ ਕੇਂਦਰ ਸਰਕਾਰ ਜ਼ਰੂਰੀ ਮਾਨਤਾ ਰੱਖੇ-ਟੋਡਰਵਾਲ

ਨਾਭਾ, 22 ਅਕਤੂਬਰ (ਕਰਮਜੀਤ ਸਿੰਘ)-ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਮਹਾਰਾਜਾ ਜੀ ਨੇ ਗੁਰਮੁਖੀ/ ਪੰਜਾਬੀ ਭਾਸ਼ਾ ਨੂੰ ਪ੍ਰਗਟ ਕਰਕੇ ਸਾਨੂੰ ਵਿਸ਼ੇਸ਼ ਭਾਸ਼ਾ ਦੀ ਦਾਤ ਬਖ਼ਸ਼ਸ਼ ਕੀਤੀ | ਜਿਸ ਨੂੰ ਗੁਰਮੁਖੀ/ ਪੰਜਾਬੀ ਭਾਸ਼ਾ ਸਾਡੀ ਮਾਂ ਬੋਲੀ ਕਰਕੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਨਾਟਕ 'ਦਾਸਤਾਨ-ਏ-ਬਾਬਾ ਬੰਦਾ ਸਿੰਘ ਬਹਾਦਰ' ਲਾਈਟ ਐਂਡ ਸਾਊਾਡ ਸ਼ੋਅ ਅੱਜ

ਸਮਾਣਾ, 22 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸਮਾਣਾ ਫ਼ਤਿਹ ਦਿਵਸ ਸਬੰਧੀ ਕਰਵਾਏ ਜਾ ਰਹੇ ਵੱਖ-ਵੱਖ ਪਿੰਡਾਂ 'ਚ ਲੜੀਵਾਰ ਧਾਰਮਿਕ ...

ਪੂਰੀ ਖ਼ਬਰ »

ਕੇਂਦਰ ਦੇ ਇਸ਼ਾਰੇ 'ਤੇ ਕਾਂਗਰਸ ਸਰਕਾਰ ਕਿਸਾਨਾਂ ਨੂੰ ਮੰਡੀਆਂ 'ਚ ਪ੍ਰੇਸ਼ਾਨ ਕਰਨਾ ਬੰਦ ਕਰੇ-ਪ੍ਰੋ. ਚੰਦੂਮਾਜਰਾ

ਬਨੂੜ, 22 ਅਕਤੂਬਰ (ਭੁਪਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਉੱਤੇ ਪੰਜਾਬ ਦੀ ਕਾਂਗਰਸ ਸਰਕਾਰ ਮੰਡੀਆਂ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਵੱਧ ਨਮੀ ਦੇ ਨਾਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨÏਜਵਾਨ ਦੀ ਮÏਤ

ਬਨੂੜ, 22 ਅਕਤੂਬਰ (ਭੁਪਿੰਦਰ ਸਿੰਘ)-ਬਨੂੜ ਤੇਪਲਾ ਮਾਰਗ 'ਤੇ ਸਥਿਤ ਸ਼ਿਵਾ ਹਸਪਤਾਲ ਕੋਲ ਮੋਟਰਸਾਈਕਲ ਤੇ ਕਾਰ ਦਰਮਿਆਨ ਵਾਪਰੇ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਬੀਤੀ ਰਾਤ ਇਕ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਤੋਂ ਬਾਅਦ ਆਖ਼ਰ ਕੌਣ ਲੜੇਗਾ ਕਾਂਗਰਸ ਵਲੋਂ ਪਟਿਆਲਾ ਸ਼ਹਿਰ ਤੋਂ ਚੋਣ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਤੋਂ ਬਾਅਦ ਪਟਿਆਲਾ ਸ਼ਹਿਰ ਤੋਂ ਆਗਾਮੀ ਵਿਧਾਨ ਸਭਾ ਦੀ ਚੋਣ ਕੌਣ ਲੜੇਗਾ ਇਹ ਇੱਕ ਵੱਡਾ ਸਵਾਲ ਪੈਦਾ ਹੋ ਗਿਆ ਹੈ | ਇਸ ਭੰਬਲਭੂਸੇ ਵਾਲੀ ਸਥਿਤੀ ਨੂੰ ਲੈ ਕੇ ਰਾਜਨੀਤੀ ...

ਪੂਰੀ ਖ਼ਬਰ »

ਸੀਵਰੇਜ ਤੇ ਪੀਣ ਵਾਲੇ ਪਾਣੀ ਅਤੇ ਵਿਕਾਸ ਕਾਰਜਾਂ ਦੇ ਖਰਚੇ ਜਾਣਗੇ ਕਰੋੜਾਂ ਰੁਪਏ-ਵਿਧਾਇਕ ਕੰਬੋਜ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)-ਸ਼ਹਿਰ 'ਚ ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਵਿਕਾਸ ਦੇ ਕੰਮਾਂ 'ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਸੁੱਖ-ਸਹੂਲਤਾਂ ਦੇਣ ਲਈ ਖ਼ਜ਼ਾਨੇ ਦਾ ਸ਼ਟਰ ਖੋਲ੍ਹ ਦਿਤਾ ਹੈ | ਇਹਨਾਂ ...

ਪੂਰੀ ਖ਼ਬਰ »

ਗੁਰਮਤਿ ਕਾਲਜ 'ਚ ਸਾਲ ਭਰ ਚੱਲਣ ਵਾਲੀ ਗੁਰਮਤਿ ਸੰਗੀਤ ਵਰਕਸ਼ਾਪ

ਪਟਿਆਲਾ, 22 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਗੁਰਮਤਿ ਕਾਲਜ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰੇ ਸਾਲ ਭਰ ਲਈ ਗੁਰਮਤਿ ਸੰਗੀਤ ਵਰਕਸ਼ਾਪ ਉਲੀਕੀ ਗਈ ਹੈ | ਸਾਲ ਭਰ ਚੱਲਣ ਵਾਲੀ ਇਸ ਵਰਕਸ਼ਾਪ ਵਿਚ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਮਾਮਲਾ ਬਾਹਰੀ ਸੂਬਿਆਂ 'ਚੋਂ ਆ ਰਹੇ ਬਾਸਮਤੀ ਦੇ ਟਰੱਕ ਰੋਕਣ ਦਾ ਸੇਲਾ ਪਲਾਂਟ ਵਾਲਿਆਂ ਨੇ ਪਾਤੜਾਂ ਦੀ ਅਨਾਜ ਮੰਡੀ 'ਚੋਂ ਖ਼ਰੀਦ ਕੀਤੀ ਬੰਦ

ਪਾਤੜਾਂ, 22 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਲੱਖਾ ਸਿਧਾਣਾ ਅਤੇ ਉਸ ਦੀ ਟੀਮ ਵਲੋਂ ਬਾਹਰੀ ਸੂਬਿਆਂ ਤੋਂ ਪੰਜਾਬ 'ਚ ਆ ਰਹੇ ਬਾਸਮਤੀ ਦੇ ਟਰੱਕਾਂ ਨੂੰ ਰੋਕੇ ਜਾਣ ਦੇ ਰੋਸ ਵਜੋਂ ਸੇਲਾ ਪਲਾਂਟ ਵਾਲਿਆਂ ਨੇ ਹੜਤਾਲ ਕਰਕੇ ਇਸ ਸਬੰਧੀ ਜਦੋਂ ਤੱਕ ਇਸ ਬਾਰੇ ਕੋਈ ਫ਼ੈਸਲਾ ...

ਪੂਰੀ ਖ਼ਬਰ »

ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਰੁਪਏ ਦੀ ਠੱਗੀ

ਸਮਾਣਾ, 22 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਪੈਸੇ ਦੁੱਗਣੇ ਕਰਨ ਦਾ ਝਾਂਸਾ ਦਿੰਦੇ ਹੋਏ ਫ਼ਰਜ਼ੀ ਕੰਪਨੀ 'ਚ ਤਿੰਨ ਲੱਖ ਰੁਪਏ ਲਗਵਾ ਕੇ ਕੀਤੀ ਗਈ ਠੱਗੀ ਦੇ ਇਕ ਮਾਮਲੇ 'ਚ ਸਿਟੀ ਪੁਲਿਸ ਨੇ ਪਤੀ-ਪਤਨੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਦੋਸ਼ੀਆਂ 'ਚ ਜਗਦੀਸ਼ ...

ਪੂਰੀ ਖ਼ਬਰ »

ਕਾਂਗਰਸ ਦੀ ਲੁੱਟ ਦਾ ਜਵਾਬ ਪੰਜਾਬੀ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਦੇਣਗੇ-ਜਸਪ੍ਰੀਤ ਸਿੰਘ ਭਾਟੀਆ

ਪਟਿਆਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸੂਬੇ ਦੀ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੇਣਾ ਤਾਂ ਦੂਰ ਦੀ ਗੱਲ ਉਲਟਾ ਲੁੱਟਿਆ ਹੈ ਅਤੇ ਜਦੋਂ ਵਾਰੀ ਲੋਕਾਂ ਦੇ ਵਿਕਾਸ ਕੰਮ ਕਰਨ ਦੀ ਆਉਂਦੀ ਹੈ ਤਾਂ ਕਾਂਗਰਸੀ ਮੰਤਰੀ ਖ਼ਜ਼ਾਨਾ ਖਾਲੀ ਹੋਣ ਦੀ ਗੱਲ ਕਹਿ ਕੇ ...

ਪੂਰੀ ਖ਼ਬਰ »

ਗੁਰੂ ਰਾਮ ਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਰਾਜਪੁਰਾ, 22 ਅਕਤੂਬਰ (ਜੀ.ਪੀ. ਸਿੰਘ)-ਅੱਜ ਸਥਾਨਕ ਗੁਰਦੁਆਰਿਆਂ 'ਚ ਗੁਰੂ ਰਾਮ ਦਾਸ ਜੀ ਦਾ ਜਨਮ ਦਿਹਾੜਾ ਬਹੁਤ ਸ਼ਰਧਾ ਨਾਲ ਮਨਾਇਆ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ | ਇਸੇ ਤਰ੍ਹਾਂ ਸਥਾਨਕ ਕੇਂਦਰੀ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਬੰਧਕ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੌਰਾਨ ਜ਼ਿਲ੍ਹੇ ਦੇ 715 ਪਿੰਡਾਂ 'ਚ ਲੋਕਾਂ ਨੂੰ ਜਾਗਰੂਕ ਕੀਤਾ-ਸੀ. ਜੇ. ਐਮ. ਪਰਮਿੰਦਰ ਕੌਰ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਦੇ ਸਕੱਤਰ-ਕਮ-ਸੀ.ਜੇ.ਐਮ. ਪਰਮਿੰਦਰ ਕੌਰ ਨੇ ਦੱਸਿਆ ਹੈ ਕਿ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਨੂੰ ਲੈ ਕੇ 2 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਜਾਗਰੂਕਤਾ ...

ਪੂਰੀ ਖ਼ਬਰ »

ਪਟਿਆਲਾ 'ਚ ਵਧਿਆ ਵਿਧਾਇਕ ਮਦਨ ਲਾਲ ਜਲਾਲਪੁਰ ਦਾ ਸਿਆਸੀ ਕੱਦ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਬਦਲੇ ਕਾਂਗਰਸ ਦੇ ਰਾਜਨੀਤਕ ਸਮੀਕਰਨਾਂ ਵਿਚ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦਾ ਪਟਿਆਲਾ ਵਿਚ ਸਿਆਸੀ ਕੱਦ ਕਾਫੀ ਜ਼ਿਆਦਾ ਵੱਧ ਗਿਆ ਹੈ | ਪਟਿਆਲਾ ਜ਼ਿਲੇ੍ਹ ਵਿਚ ਜਿੱਥੇ ਪਹਿਲਾਂ ਸ਼ਾਹੀ ...

ਪੂਰੀ ਖ਼ਬਰ »

ਪਤਿਤਪੁਣੇ ਨੂੰ ਠੱਲ੍ਹ ਪਾਉਣ ਦੀ ਜ਼ਰੂਰਤ-ਗਿਆਨੀ ਰਣਜੀਤ ਸਿੰਘ

ਪਟਿਆਲਾ, 22 ਅਕਤੂਬਰ (ਅਜੀਤ ਬਿਉਰੋ)-ਲੰਘੇ ਦਿਨੀਂ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਜੀ ਗੌਹਰ-ਏ-ਮਸਕੀਨ ਨੇ ਮੌਜੂਦਾ ਸਮੇਂ ਪਤਿਤਪੁਣੇ ਨੂੰ ਠੱਲ੍ਹ ...

ਪੂਰੀ ਖ਼ਬਰ »

ਲੱਖਾ ਸਿਧਾਣਾ ਨੇ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਝੋਨੇ ਦੇ ਟਰੱਕ ਰੋਕੇ

ਸ਼ੁਤਰਾਣਾ, 22 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਲੱਖਾ ਸਿਧਾਣਾ ਨੇ ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ 'ਤੇ ਸਥਿਤ ਟੋਲ ਪਲਾਜ਼ਾ ਉੱਪਰ ਧਰਨਾ ਲਾ ਕੇ ਬਾਹਰੀ ਸੂਬਿਆਂ ਤੋਂ ਆ ਰਹੇ ਝੋਨੇ (ਬਾਸਮਤੀ ਆਦਿ) ਦੇ ਵੱਡੀ ਗਿਣਤੀ 'ਚ ਟਰੱਕਾਂ ਨੂੰ ਰੋਕ ਦਿੱਤਾ | ...

ਪੂਰੀ ਖ਼ਬਰ »

ਬਿਜਲੀ ਬਕਾਇਆ ਮੁਆਫ਼ੀ ਸੰਬੰਧੀ ਸੁਧੇਵਾਲ 'ਚ ਲਗਾਇਆ ਕੈਂਪ

ਭਾਦਸੋਂ, 22 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵਲੋਂ 2 ਕਿੱਲੋਵਾਟ ਤਕ ਦੇ ਪੁਰਾਣੇ ਬਿਜਲੀ ਬਕਾਇਆ ਦੀ ਮੁਆਫ਼ੀ ਦੇ ਦਿੱਤੇ ਨਿਰਦੇਸ਼ਾਂ ਤਹਿਤ ਪਿੰਡ ਸੁਧੇਵਾਲ ਵਿਖੇ ਸਰਪੰਚ ਗੁਰਮੀਤ ਸਿੰਘ ਮਿੱਠੂ ਦੀ ...

ਪੂਰੀ ਖ਼ਬਰ »

ਘਰ 'ਚੋਂ ਵਿਦੇਸ਼ੀ ਕਰੰਸੀ, ਗਹਿਣੇ ਤੇ ਹੋਰ ਸਾਮਾਨ ਚੋਰੀ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਬੀ. ਟੈਂਕ ਲਾਗੇ ਇਕ ਘਰ 'ਚੋਂ 25 ਹਜ਼ਾਰ ਦੀ ਨਕਦੀ , 2 ਸੋਨੇ ਦੀਆਂ ਚੇਨਾਂ, 2 ਛਾਪਾਂ, 2 ਹਜ਼ਾਰ ਦਰੰਮ ਕਰੰਸੀ ਅਤੇ 399 ਰਿਆਲ ਕਰੰਸੀ ਕੋਈ ਪਿਛਲੇ ਦਿਨੀਂ ਚੋਰੀ ਕਰਕੇ ਲੈ ਗਿਆ ਹੈ | ਚੋਰੀ ਦੀ ਸ਼ਿਕਾਇਤ ਰਿਤੂ ਚੋਪੜਾ ਨੇ ਥਾਣਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਪਟਿਆਲਾ, 22 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਾਤਿਸ਼ਾਹੀ ਚੌਥੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਾਰੇ ਹੀ ਗੁਰਦੁਆਰਾ ਸਾਹਿਬਾਨ 'ਚ ਸ਼ਰਧਾਲੂਆਂ ਨੇ ਮੱਥਾ ਟੇਕਿਆ ਤੇ ਕੀਰਤਨ ਸਰਵਣ ਕੀਤਾ | ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ 'ਚ ਸੈਸ਼ਨ 2022-23 ਲਈ 6ਵੀਂ ਤੇ 9ਵੀਂ ਜਮਾਤ ਲਈ ਦਾਖ਼ਲੇ ਸ਼ੁਰੂ

ਪਟਿਆਲਾ, 22 ਅਕਤੂਬਰ(ਧਰਮਿੰਦਰ ਸਿੰਘ ਸਿੱਧੂ)-ਨਵੋਦਿਆ ਵਿਦਿਆਲਿਆ 'ਚ ਵਿੱਦਿਅਕ ਸੈਸ਼ਨ 2022-23 ਲਈ 6ਵੀਂ ਜਮਾਤ ਅਤੇ 9ਵੀਂ ਜਮਾਤ 'ਚ ਖਾਲੀ ਸੀਟਾਂ ਵਿਚ ਦਾਖ਼ਲੇ ਲਈ ਆਨ ਲਾਈਨ ਅਰਜ਼ੀਆਂ ਲਈ ਮੰਗ ਕੀਤੀ ਗਈ ਹੈ | ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਬਰਾੜ ਵਲੋਂ ਸਨਮਾਨ

ਰਾਜਪੁਰਾ, 22 ਅਕਤੂਬਰ (ਜੀ.ਪੀ. ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਰਾਜਪੁਰਾ ਹਲਕੇ ਤੋਂ ਐਲਾਨੇ ਗਏ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਵਲੋਂ ਹਲਕੇ 'ਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਅਤੇ ਪਿੰਡਾਂ 'ਚ ਕੀਤੀਆਂ ਜਾ ਰਹੀਆਂ ਬੈਠਕਾਂ ਨੂੰ ...

ਪੂਰੀ ਖ਼ਬਰ »

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ 'ਚ ਪੁਲਿਸ ਸ਼ਹੀਦੀ ਦਿਵਸ ਦਾ ਸੂਬਾ ਪੱਧਰੀ ਸਮਾਗਮ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਏ.ਡੀ.ਜੀ.ਪੀ. (ਜੇਲ੍ਹਾਂ) ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਹੈ ਕਿ ਪੰਜਾਬ 'ਚ ਦਹਿਸ਼ਤਗਰਦੀ ਦੇ ਦੌਰ ਸਮੇਂ ਪੰਜਾਬ ਦੇ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਆਪਣੀ ਡਿਊਟੀ ਨਿਭਾਉਂਦੇ ਸ਼ਹੀਦੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX