ਤਾਜਾ ਖ਼ਬਰਾਂ


ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  9 minutes ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  14 minutes ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  47 minutes ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  about 1 hour ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  about 1 hour ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  about 1 hour ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  about 2 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  about 2 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  about 2 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 3 hours ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 3 hours ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 3 hours ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 3 hours ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 3 hours ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 3 hours ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 4 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 4 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਮੁਹਾਲੀ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਲੱਗਿਆ ਧਰਨਾ ਪੁਲਿਸ ਨੇ ਚੁੱਕਿਆ
. . .  about 4 hours ago
ਐਸ. ਏ. ਐਸ. ਨਗਰ, 21 ਮਾਰਚ (ਕੇ. ਐਸ. ਰਾਣਾ)- ਮੁਹਾਲੀ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਅੱਜ ਪੰਜਾਬ ਪੁਲਿਸ ਵਲੋਂ ਵੱਡਾ ਐਕਸ਼ਨ ਕਰਦਿਆਂ ਚੁੱਕ ਦਿੱਤਾ ਗਿਆ ਹੈ ਅਤੇ ਪੁਲਿਸ ਏਅਰਪੋਰਟ ਰੋਡ ’ਤੇ....
‘ਆਪ’ ਦੇ ਪ੍ਰਦੀਪ ਛਾਬੜਾ ਬਣੇ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦੇ ਚੇਅਰਮੈਨ
. . .  about 4 hours ago
ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਪ੍ਰਦੀਪ ਛਾਬੜਾ ਨੂੰ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦਾ....
ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ- ਅਨੁਰਾਗ ਠਾਕੁਰ
. . .  about 4 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ ਹਨ ਅਤੇ ਸੰਸਦ ਦਾ ਕੰਮ ਨਹੀਂ ਚੱਲਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਪੁੱਛਣਾ...
ਸਿੱਖ ਵਫ਼ਦ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 21 ਮਾਰਚ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਇਕ ਸਿੱਖ ਵਫ਼ਦ ਨੇ ਪੁਣੇ ਵਿਚ ਰੱਖਿਆ ਮੰਤਰਾਲੇ ਦੀ ਮਲਕੀਅਤ ਵਾਲੀ ਜ਼ਮੀਨ ’ਤੇ ਪੈਂਦੇ ਗੁਰਦੁਆਰਾ...
ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸਾਂ ਵਲੋਂ ਫਲ਼ੈਗ ਮਾਰਚ ਕੀਤਾ
. . .  about 5 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ.ਐਸ.ਪੀ ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ...
ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  about 5 hours ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  about 5 hours ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  about 6 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਪਟਿਆਲਾ

ਨਾਈਟਰੋਜਨ ਗੈਸ ਨਾਲ ਨੌਜਵਾਨ ਨੇ ਡੇਢ ਮਹੀਨੇ 'ਚ ਘਰਵਾਲੀ ਤੇ ਮੰਗੇਤਰ ਦੀ ਕੀਤੀ ਹੱਤਿਆ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੌੜ)-ਪਹਿਲਾਂ ਹੀ ਸ਼ਾਦੀਸ਼ੁਦਾ ਹੋਣ ਦੇ ਬਾਵਜੂਦ ਇਕ ਹੋਰ ਵਿਆਹ ਤੇ ਰੋਕਾ ਕਰਵਾ ਕੇ 2 ਲੜਕੀਆਂ ਨਾਲ ਸਬੰਧ ਰੱਖਣ ਦੇ ਆਪਣੇ ਹੀ ਬੁਣੇ ਜਾਲ 'ਚ ਫਸੇ ਮੁਲਜ਼ਮ ਵਲੋਂ ਡੇਢ ਮਹੀਨੇ ਦੌਰਾਨ ਦੋ ਲੜਕੀਆਂ ਦੀ ਨਾਈਟਰੋਜਨ ਗੈਸ ਨਾਲ ਹੱਤਿਆ ਕਰਨ ...

ਪੂਰੀ ਖ਼ਬਰ »

ਹਰਪਾਲ ਜੁਨੇਜਾ ਨਿੱਤਰੇ ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਹੱਕ 'ਚ

ਪਟਿਆਲਾ, 22 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਤੇ ਉਮੀਦਵਾਰ ਹਰਪਾਲ ਜੁਨੇਜਾ ਅੱਜ ਸਰਕਾਰੀ ਕਾਲਜ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਪੰਜਾਬ ਵਲੋਂ ਸਰਕਾਰੀ ਮਹਿੰਦਰਾ ਕਾਲਜ ਵਿਖੇ ਸਟਾਫ਼ ਵਲੋਂ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਹੇਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਉਸ ਦੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਪੀੜਤ ਹਰਮਨਦੀਪ ਕੌਰ ਵਾਸੀ ਬਨੂੜ ਨੇ ...

ਪੂਰੀ ਖ਼ਬਰ »

26 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਰਾਜਪੁਰਾ, 22 ਅਕਤੂਬਰ (ਜੀ.ਪੀ.ਸਿੰਘ)-ਇੱਥੋਂ ਨੇੜਲੇ ਪਿੰਡ ਮਦਨਪੁਰ ਚਲਹੇੜੀ ਵਿਖੇ ਐਕਸਾਈਜ਼ ਵਿਭਾਗ ਤੇ ਸ਼ੰਭੂ ਪੁਲਿਸ ਨੇ ਇਕ ਘਰ 'ਚ ਛਾਪਾਮਾਰੀ ਕਰਕੇ 26 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਨੂੰ ਕਾਬੂ ਕਰ ਲਿਆ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ੰਭੂ ਪੁਲਿਸ ਦੇ ...

ਪੂਰੀ ਖ਼ਬਰ »

ਸਕੂਲ 'ਚੋਂ ਐਲ. ਸੀ. ਡੀ. ਚੋਰੀ

ਸਮਾਣਾ, 22 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਪਿੰਡ ਨਨਹੇੜਾ 'ਚ ਸਥਿਤ ਸਰਕਾਰੀ ਸਕੂਲ 'ਚੋਂ ਐਲ ਸੀ ਡੀ ਚੋਰੀ ਕਰ ਲਏ ਜਾਣ ਦੇ ਮਾਮਲੇ 'ਚ ਘੱਗਾ ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਦੇ ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਗੁਰਦੀਪ ਸਿੰਘ ਨੇ ...

ਪੂਰੀ ਖ਼ਬਰ »

ਅਧਿਕਾਰੀਆਂ ਦਾ ਆਦੇਸ਼ ਨਾ ਮੰਨਣ 'ਤੇ ਕੀਤੀ ਫੂਡ ਸੇਫ਼ਟੀ ਅਫ਼ਸਰ ਖ਼ਿਲਾਫ਼ ਕਾਰਵਾਈ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)-ਦੋ ਦਿਨ ਪਹਿਲਾਂ ਸ਼ਹਿਰ ਵਿਚ ਸਿਹਤ ਵਿਭਾਗ ਦੀ ਟੀਮ ਨੇ ਹਲਵਾਈ ਦੀ ਦੁਕਾਨ 'ਤੇ ਛਾਪੇਮਾਰੀ ਕਰਕੇ ਸੈਂਪਲ ਭਰੇ ਸੀ ਅਤੇ ਲੈਬੋਰੇਟਰੀ ਭੇਜ ਦਿਤੇ ਸੀ ਪਰ ਸਿਹਤ ਵਿਭਾਗ ਦੀ ਟੀਮ ਦੇ ਮੈਂਬਰ ਫੂਡ ਸੇਫ਼ਟੀ ਅਫ਼ਸਰ ਨੇ ਆਪਣੇ ਅਫ਼ਸਰਾਂ ਦੇ ...

ਪੂਰੀ ਖ਼ਬਰ »

ਪੰਜਾਬੀ ਦੇ ਲਾਜ਼ਮੀ ਵਿਸ਼ੇ ਨੂੰ ਸੀ. ਬੀ. ਐੱਸ. ਈ. ਬੋਰਡ 'ਚ ਰੱਖਣ ਲਈ ਕੇਂਦਰ ਸਰਕਾਰ ਜ਼ਰੂਰੀ ਮਾਨਤਾ ਰੱਖੇ-ਟੋਡਰਵਾਲ

ਨਾਭਾ, 22 ਅਕਤੂਬਰ (ਕਰਮਜੀਤ ਸਿੰਘ)-ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਮਹਾਰਾਜਾ ਜੀ ਨੇ ਗੁਰਮੁਖੀ/ ਪੰਜਾਬੀ ਭਾਸ਼ਾ ਨੂੰ ਪ੍ਰਗਟ ਕਰਕੇ ਸਾਨੂੰ ਵਿਸ਼ੇਸ਼ ਭਾਸ਼ਾ ਦੀ ਦਾਤ ਬਖ਼ਸ਼ਸ਼ ਕੀਤੀ | ਜਿਸ ਨੂੰ ਗੁਰਮੁਖੀ/ ਪੰਜਾਬੀ ਭਾਸ਼ਾ ਸਾਡੀ ਮਾਂ ਬੋਲੀ ਕਰਕੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਨਾਟਕ 'ਦਾਸਤਾਨ-ਏ-ਬਾਬਾ ਬੰਦਾ ਸਿੰਘ ਬਹਾਦਰ' ਲਾਈਟ ਐਂਡ ਸਾਊਾਡ ਸ਼ੋਅ ਅੱਜ

ਸਮਾਣਾ, 22 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸਮਾਣਾ ਫ਼ਤਿਹ ਦਿਵਸ ਸਬੰਧੀ ਕਰਵਾਏ ਜਾ ਰਹੇ ਵੱਖ-ਵੱਖ ਪਿੰਡਾਂ 'ਚ ਲੜੀਵਾਰ ਧਾਰਮਿਕ ...

ਪੂਰੀ ਖ਼ਬਰ »

ਕੇਂਦਰ ਦੇ ਇਸ਼ਾਰੇ 'ਤੇ ਕਾਂਗਰਸ ਸਰਕਾਰ ਕਿਸਾਨਾਂ ਨੂੰ ਮੰਡੀਆਂ 'ਚ ਪ੍ਰੇਸ਼ਾਨ ਕਰਨਾ ਬੰਦ ਕਰੇ-ਪ੍ਰੋ. ਚੰਦੂਮਾਜਰਾ

ਬਨੂੜ, 22 ਅਕਤੂਬਰ (ਭੁਪਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਉੱਤੇ ਪੰਜਾਬ ਦੀ ਕਾਂਗਰਸ ਸਰਕਾਰ ਮੰਡੀਆਂ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਵੱਧ ਨਮੀ ਦੇ ਨਾਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨÏਜਵਾਨ ਦੀ ਮÏਤ

ਬਨੂੜ, 22 ਅਕਤੂਬਰ (ਭੁਪਿੰਦਰ ਸਿੰਘ)-ਬਨੂੜ ਤੇਪਲਾ ਮਾਰਗ 'ਤੇ ਸਥਿਤ ਸ਼ਿਵਾ ਹਸਪਤਾਲ ਕੋਲ ਮੋਟਰਸਾਈਕਲ ਤੇ ਕਾਰ ਦਰਮਿਆਨ ਵਾਪਰੇ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਬੀਤੀ ਰਾਤ ਇਕ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਤੋਂ ਬਾਅਦ ਆਖ਼ਰ ਕੌਣ ਲੜੇਗਾ ਕਾਂਗਰਸ ਵਲੋਂ ਪਟਿਆਲਾ ਸ਼ਹਿਰ ਤੋਂ ਚੋਣ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਤੋਂ ਬਾਅਦ ਪਟਿਆਲਾ ਸ਼ਹਿਰ ਤੋਂ ਆਗਾਮੀ ਵਿਧਾਨ ਸਭਾ ਦੀ ਚੋਣ ਕੌਣ ਲੜੇਗਾ ਇਹ ਇੱਕ ਵੱਡਾ ਸਵਾਲ ਪੈਦਾ ਹੋ ਗਿਆ ਹੈ | ਇਸ ਭੰਬਲਭੂਸੇ ਵਾਲੀ ਸਥਿਤੀ ਨੂੰ ਲੈ ਕੇ ਰਾਜਨੀਤੀ ...

ਪੂਰੀ ਖ਼ਬਰ »

ਸੀਵਰੇਜ ਤੇ ਪੀਣ ਵਾਲੇ ਪਾਣੀ ਅਤੇ ਵਿਕਾਸ ਕਾਰਜਾਂ ਦੇ ਖਰਚੇ ਜਾਣਗੇ ਕਰੋੜਾਂ ਰੁਪਏ-ਵਿਧਾਇਕ ਕੰਬੋਜ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)-ਸ਼ਹਿਰ 'ਚ ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਵਿਕਾਸ ਦੇ ਕੰਮਾਂ 'ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਸੁੱਖ-ਸਹੂਲਤਾਂ ਦੇਣ ਲਈ ਖ਼ਜ਼ਾਨੇ ਦਾ ਸ਼ਟਰ ਖੋਲ੍ਹ ਦਿਤਾ ਹੈ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਵਾਰਡ ਨੂੰ 15 ਅਤੇ 16 'ਚ ਵਾਟਰ ਸਪਲਾਈ ਅਤੇ ਸੀਵਰੇਜ ਦੇ ਕੰਮਾਂ ਦਾ ਨੀਂਹ ਪੱਥਰ ਰੱਖਣ ਦੇ ਮੌਕੇ ਜੁੜੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਹਲਕਾ ਵਿਧਾਇਕ ਘਨੌਰ ਮਦਨ ਲਾਲ ਜਲਾਲਪੁਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਹੁਣ ਤੱਕ ਹਲਕੇ 'ਚ ਇਕ ਹਜ਼ਾਰ ਕਰੋੜ ਦੇ ਵਿਕਾਸ ਕਾਰਜ ਕੀਤੇ ਜਾ ਚੁੱਕੇ ਹਨ ਅਤੇ ਨਵੰਬਰ ਤੱਕ 40 ਕਰੋੜ ਹੋਰ ਖ਼ਰਚ ਕੀਤੇ ਜਾਣਗੇ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸੁੱਖ-ਸਹੂਲਤਾਂ ਦੇਣ ਲਈ ਕਰੋੜਾਂ ਰੁਪਏ ਖ਼ਰਚ ਕਰ ਰਹੀ ਹੈ | ਸਰਕਾਰ ਨੇ ਬੁਢਾਪਾ ਪੈਨਸ਼ਨ, ਸ਼ਗਨ ਸਕੀਮ ਸਮੇਤ ਹੋਰ ਸਕੀਮਾਂ 'ਚ ਬੇਸ਼ੁਮਾਰ ਵਾਧਾ ਕੀਤਾ ਹੈ | ਉਨ੍ਹਾਂ ਨੇ ਦੱਸਿਆ ਕਿ ਬੀਤੇ 10 ਸਾਲ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਰਹੀ ਹੈ | ਉਨ੍ਹਾਂ ਨੇ ਸ਼ਹਿਰ 'ਚ ਕਾਣੀ ਕੌਡੀ ਵੀ ਖ਼ਰਚ ਨਹੀਂ ਕੀਤੀ ਜਦ ਕਾਂਗਰਸ ਪਾਰਟੀ ਨੇ ਬੀਤੇ ਪੰਜ ਸਾਲਾਂ 'ਚ ਹਲਕੇ ਦਾ ਨਕਸ਼ਾ ਬਦਲ ਦਿਤਾ ਹੈ | ਹੋਰਨਾਂ ਸਮੇਤ ਪ੍ਰਧਾਨ ਨਰਿੰਦਰ ਸ਼ਾਸਤਰੀ, ਪ੍ਰਧਾਨ ਅਮਨਦੀਪ ਸਿੰਘ ਨਾਗੀ, ਕੌਂਸਲਰ ਜਗਨੰਦਨ ਗੁਪਤਾ, ਕੌਂਸਲਰ ਪਵਨ ਪਿੰਕਾ, ਕੌਂਸਲਰ ਰਾਜੇਸ਼ ਕੁਮਾਰ, ਸਾਬਕਾ ਥਾਣੇਦਾਰ ਗੁਰਚਰਨ ਸਿੰਘ ਮਹਿਮਾ, ਬਾਬਾ ਸਵਰਨ ਸਿੰਘ ਸੈਦਖੇੜੀ, ਤਰਲੋਚਨ ਸਿੰਘ ਭੰਗੂ, ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ, ਚੇਅਰਮੈਨ ਬਲਦੇਵ ਸਿੰਘ ਗੱਦੋਮਾਜਰਾ, ਚੇਅਰਮੈਨ ਮਲਕੀਤ ਸਿੰਘ, ਪੀ.ਏ. ਬਲਦੀਪ ਸਿੰਘ ਬੱਲੂ, ਤੇਜੀ ਸਰਵਾਰਾ ਅਤੇ ਹੋਰ ਵਾਰਡ ਵਾਸੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਗੁਰਮਤਿ ਕਾਲਜ 'ਚ ਸਾਲ ਭਰ ਚੱਲਣ ਵਾਲੀ ਗੁਰਮਤਿ ਸੰਗੀਤ ਵਰਕਸ਼ਾਪ

ਪਟਿਆਲਾ, 22 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਗੁਰਮਤਿ ਕਾਲਜ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰੇ ਸਾਲ ਭਰ ਲਈ ਗੁਰਮਤਿ ਸੰਗੀਤ ਵਰਕਸ਼ਾਪ ਉਲੀਕੀ ਗਈ ਹੈ | ਸਾਲ ਭਰ ਚੱਲਣ ਵਾਲੀ ਇਸ ਵਰਕਸ਼ਾਪ ਵਿਚ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਮਾਮਲਾ ਬਾਹਰੀ ਸੂਬਿਆਂ 'ਚੋਂ ਆ ਰਹੇ ਬਾਸਮਤੀ ਦੇ ਟਰੱਕ ਰੋਕਣ ਦਾ ਸੇਲਾ ਪਲਾਂਟ ਵਾਲਿਆਂ ਨੇ ਪਾਤੜਾਂ ਦੀ ਅਨਾਜ ਮੰਡੀ 'ਚੋਂ ਖ਼ਰੀਦ ਕੀਤੀ ਬੰਦ

ਪਾਤੜਾਂ, 22 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਲੱਖਾ ਸਿਧਾਣਾ ਅਤੇ ਉਸ ਦੀ ਟੀਮ ਵਲੋਂ ਬਾਹਰੀ ਸੂਬਿਆਂ ਤੋਂ ਪੰਜਾਬ 'ਚ ਆ ਰਹੇ ਬਾਸਮਤੀ ਦੇ ਟਰੱਕਾਂ ਨੂੰ ਰੋਕੇ ਜਾਣ ਦੇ ਰੋਸ ਵਜੋਂ ਸੇਲਾ ਪਲਾਂਟ ਵਾਲਿਆਂ ਨੇ ਹੜਤਾਲ ਕਰਕੇ ਇਸ ਸਬੰਧੀ ਜਦੋਂ ਤੱਕ ਇਸ ਬਾਰੇ ਕੋਈ ਫ਼ੈਸਲਾ ...

ਪੂਰੀ ਖ਼ਬਰ »

ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਰੁਪਏ ਦੀ ਠੱਗੀ

ਸਮਾਣਾ, 22 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਪੈਸੇ ਦੁੱਗਣੇ ਕਰਨ ਦਾ ਝਾਂਸਾ ਦਿੰਦੇ ਹੋਏ ਫ਼ਰਜ਼ੀ ਕੰਪਨੀ 'ਚ ਤਿੰਨ ਲੱਖ ਰੁਪਏ ਲਗਵਾ ਕੇ ਕੀਤੀ ਗਈ ਠੱਗੀ ਦੇ ਇਕ ਮਾਮਲੇ 'ਚ ਸਿਟੀ ਪੁਲਿਸ ਨੇ ਪਤੀ-ਪਤਨੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਦੋਸ਼ੀਆਂ 'ਚ ਜਗਦੀਸ਼ ...

ਪੂਰੀ ਖ਼ਬਰ »

ਕਾਂਗਰਸ ਦੀ ਲੁੱਟ ਦਾ ਜਵਾਬ ਪੰਜਾਬੀ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਦੇਣਗੇ-ਜਸਪ੍ਰੀਤ ਸਿੰਘ ਭਾਟੀਆ

ਪਟਿਆਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸੂਬੇ ਦੀ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੇਣਾ ਤਾਂ ਦੂਰ ਦੀ ਗੱਲ ਉਲਟਾ ਲੁੱਟਿਆ ਹੈ ਅਤੇ ਜਦੋਂ ਵਾਰੀ ਲੋਕਾਂ ਦੇ ਵਿਕਾਸ ਕੰਮ ਕਰਨ ਦੀ ਆਉਂਦੀ ਹੈ ਤਾਂ ਕਾਂਗਰਸੀ ਮੰਤਰੀ ਖ਼ਜ਼ਾਨਾ ਖਾਲੀ ਹੋਣ ਦੀ ਗੱਲ ਕਹਿ ਕੇ ...

ਪੂਰੀ ਖ਼ਬਰ »

ਗੁਰੂ ਰਾਮ ਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਰਾਜਪੁਰਾ, 22 ਅਕਤੂਬਰ (ਜੀ.ਪੀ. ਸਿੰਘ)-ਅੱਜ ਸਥਾਨਕ ਗੁਰਦੁਆਰਿਆਂ 'ਚ ਗੁਰੂ ਰਾਮ ਦਾਸ ਜੀ ਦਾ ਜਨਮ ਦਿਹਾੜਾ ਬਹੁਤ ਸ਼ਰਧਾ ਨਾਲ ਮਨਾਇਆ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ | ਇਸੇ ਤਰ੍ਹਾਂ ਸਥਾਨਕ ਕੇਂਦਰੀ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਬੰਧਕ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੌਰਾਨ ਜ਼ਿਲ੍ਹੇ ਦੇ 715 ਪਿੰਡਾਂ 'ਚ ਲੋਕਾਂ ਨੂੰ ਜਾਗਰੂਕ ਕੀਤਾ-ਸੀ. ਜੇ. ਐਮ. ਪਰਮਿੰਦਰ ਕੌਰ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਦੇ ਸਕੱਤਰ-ਕਮ-ਸੀ.ਜੇ.ਐਮ. ਪਰਮਿੰਦਰ ਕੌਰ ਨੇ ਦੱਸਿਆ ਹੈ ਕਿ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਨੂੰ ਲੈ ਕੇ 2 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਜਾਗਰੂਕਤਾ ...

ਪੂਰੀ ਖ਼ਬਰ »

ਪਟਿਆਲਾ 'ਚ ਵਧਿਆ ਵਿਧਾਇਕ ਮਦਨ ਲਾਲ ਜਲਾਲਪੁਰ ਦਾ ਸਿਆਸੀ ਕੱਦ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਬਦਲੇ ਕਾਂਗਰਸ ਦੇ ਰਾਜਨੀਤਕ ਸਮੀਕਰਨਾਂ ਵਿਚ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦਾ ਪਟਿਆਲਾ ਵਿਚ ਸਿਆਸੀ ਕੱਦ ਕਾਫੀ ਜ਼ਿਆਦਾ ਵੱਧ ਗਿਆ ਹੈ | ਪਟਿਆਲਾ ਜ਼ਿਲੇ੍ਹ ਵਿਚ ਜਿੱਥੇ ਪਹਿਲਾਂ ਸ਼ਾਹੀ ...

ਪੂਰੀ ਖ਼ਬਰ »

ਪਤਿਤਪੁਣੇ ਨੂੰ ਠੱਲ੍ਹ ਪਾਉਣ ਦੀ ਜ਼ਰੂਰਤ-ਗਿਆਨੀ ਰਣਜੀਤ ਸਿੰਘ

ਪਟਿਆਲਾ, 22 ਅਕਤੂਬਰ (ਅਜੀਤ ਬਿਉਰੋ)-ਲੰਘੇ ਦਿਨੀਂ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਜੀ ਗੌਹਰ-ਏ-ਮਸਕੀਨ ਨੇ ਮੌਜੂਦਾ ਸਮੇਂ ਪਤਿਤਪੁਣੇ ਨੂੰ ਠੱਲ੍ਹ ...

ਪੂਰੀ ਖ਼ਬਰ »

ਲੱਖਾ ਸਿਧਾਣਾ ਨੇ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਝੋਨੇ ਦੇ ਟਰੱਕ ਰੋਕੇ

ਸ਼ੁਤਰਾਣਾ, 22 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਲੱਖਾ ਸਿਧਾਣਾ ਨੇ ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ 'ਤੇ ਸਥਿਤ ਟੋਲ ਪਲਾਜ਼ਾ ਉੱਪਰ ਧਰਨਾ ਲਾ ਕੇ ਬਾਹਰੀ ਸੂਬਿਆਂ ਤੋਂ ਆ ਰਹੇ ਝੋਨੇ (ਬਾਸਮਤੀ ਆਦਿ) ਦੇ ਵੱਡੀ ਗਿਣਤੀ 'ਚ ਟਰੱਕਾਂ ਨੂੰ ਰੋਕ ਦਿੱਤਾ | ...

ਪੂਰੀ ਖ਼ਬਰ »

ਬਿਜਲੀ ਬਕਾਇਆ ਮੁਆਫ਼ੀ ਸੰਬੰਧੀ ਸੁਧੇਵਾਲ 'ਚ ਲਗਾਇਆ ਕੈਂਪ

ਭਾਦਸੋਂ, 22 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵਲੋਂ 2 ਕਿੱਲੋਵਾਟ ਤਕ ਦੇ ਪੁਰਾਣੇ ਬਿਜਲੀ ਬਕਾਇਆ ਦੀ ਮੁਆਫ਼ੀ ਦੇ ਦਿੱਤੇ ਨਿਰਦੇਸ਼ਾਂ ਤਹਿਤ ਪਿੰਡ ਸੁਧੇਵਾਲ ਵਿਖੇ ਸਰਪੰਚ ਗੁਰਮੀਤ ਸਿੰਘ ਮਿੱਠੂ ਦੀ ...

ਪੂਰੀ ਖ਼ਬਰ »

ਘਰ 'ਚੋਂ ਵਿਦੇਸ਼ੀ ਕਰੰਸੀ, ਗਹਿਣੇ ਤੇ ਹੋਰ ਸਾਮਾਨ ਚੋਰੀ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਬੀ. ਟੈਂਕ ਲਾਗੇ ਇਕ ਘਰ 'ਚੋਂ 25 ਹਜ਼ਾਰ ਦੀ ਨਕਦੀ , 2 ਸੋਨੇ ਦੀਆਂ ਚੇਨਾਂ, 2 ਛਾਪਾਂ, 2 ਹਜ਼ਾਰ ਦਰੰਮ ਕਰੰਸੀ ਅਤੇ 399 ਰਿਆਲ ਕਰੰਸੀ ਕੋਈ ਪਿਛਲੇ ਦਿਨੀਂ ਚੋਰੀ ਕਰਕੇ ਲੈ ਗਿਆ ਹੈ | ਚੋਰੀ ਦੀ ਸ਼ਿਕਾਇਤ ਰਿਤੂ ਚੋਪੜਾ ਨੇ ਥਾਣਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਪਟਿਆਲਾ, 22 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਾਤਿਸ਼ਾਹੀ ਚੌਥੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਾਰੇ ਹੀ ਗੁਰਦੁਆਰਾ ਸਾਹਿਬਾਨ 'ਚ ਸ਼ਰਧਾਲੂਆਂ ਨੇ ਮੱਥਾ ਟੇਕਿਆ ਤੇ ਕੀਰਤਨ ਸਰਵਣ ਕੀਤਾ | ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ 'ਚ ਸੈਸ਼ਨ 2022-23 ਲਈ 6ਵੀਂ ਤੇ 9ਵੀਂ ਜਮਾਤ ਲਈ ਦਾਖ਼ਲੇ ਸ਼ੁਰੂ

ਪਟਿਆਲਾ, 22 ਅਕਤੂਬਰ(ਧਰਮਿੰਦਰ ਸਿੰਘ ਸਿੱਧੂ)-ਨਵੋਦਿਆ ਵਿਦਿਆਲਿਆ 'ਚ ਵਿੱਦਿਅਕ ਸੈਸ਼ਨ 2022-23 ਲਈ 6ਵੀਂ ਜਮਾਤ ਅਤੇ 9ਵੀਂ ਜਮਾਤ 'ਚ ਖਾਲੀ ਸੀਟਾਂ ਵਿਚ ਦਾਖ਼ਲੇ ਲਈ ਆਨ ਲਾਈਨ ਅਰਜ਼ੀਆਂ ਲਈ ਮੰਗ ਕੀਤੀ ਗਈ ਹੈ | ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਬਰਾੜ ਵਲੋਂ ਸਨਮਾਨ

ਰਾਜਪੁਰਾ, 22 ਅਕਤੂਬਰ (ਜੀ.ਪੀ. ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਰਾਜਪੁਰਾ ਹਲਕੇ ਤੋਂ ਐਲਾਨੇ ਗਏ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਵਲੋਂ ਹਲਕੇ 'ਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਅਤੇ ਪਿੰਡਾਂ 'ਚ ਕੀਤੀਆਂ ਜਾ ਰਹੀਆਂ ਬੈਠਕਾਂ ਨੂੰ ...

ਪੂਰੀ ਖ਼ਬਰ »

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ 'ਚ ਪੁਲਿਸ ਸ਼ਹੀਦੀ ਦਿਵਸ ਦਾ ਸੂਬਾ ਪੱਧਰੀ ਸਮਾਗਮ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਏ.ਡੀ.ਜੀ.ਪੀ. (ਜੇਲ੍ਹਾਂ) ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਹੈ ਕਿ ਪੰਜਾਬ 'ਚ ਦਹਿਸ਼ਤਗਰਦੀ ਦੇ ਦੌਰ ਸਮੇਂ ਪੰਜਾਬ ਦੇ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਆਪਣੀ ਡਿਊਟੀ ਨਿਭਾਉਂਦੇ ਸ਼ਹੀਦੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX