ਤਾਜਾ ਖ਼ਬਰਾਂ


ਡੇਰਾ ਸਿਰਸਾ ਮੁਖੀ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਈ ਵਾਪਿਸ
. . .  1 minute ago
ਚੰਡੀਗੜ੍ਹ, 6 ਫਰਵਰੀ- ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚੋਂ ਵਾਪਸ ਲੈ ਲਈ ਗਈ ਹੈ। ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਇਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਇਹ ਪਟੀਸ਼ਨ....
ਬਜਟ ਵਿਚ ਪੰਜਾਬ ਨੂੰ ਵੀ ਬਾਕੀ ਸੂਬਿਆ ਦੀ ਤਰ੍ਹਾਂ ਬਣਦਾ ਹੱਕ ਦਿੱਤਾ ਗਿਆ- ਭਾਜਪਾ ਆਗੂ ਸਇਯਦ ਜਫ਼ਰ
. . .  19 minutes ago
ਅੰਮ੍ਰਿਤਸਰ, 6 ਫਰਵਰੀ (ਹਰਮਿੰਦਰ ਸਿੰਘ)- ਕੇਂਦਰ ਸਰਕਾਰ ਦੀ ਸੋਚ ਦੇਸ਼ ਦੀ ਅਰਥਿਕਤਾ ਦੀ ਮਜ਼ਬੂਤੀ ਹੈ। ਕੇਂਦਰ ਸਰਕਾਰ ਦੇ ਬਜਟ ਵਿਚ ਹਰ ਵਰਗ ਨੂੰ ਧਿਆਨ ’ਚ ਰੱਖਿਆ ਗਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਕੌਮੀ ਬੁਲਾਰੇ ਸਇਯਦ ਜਫ਼ਰ ਇਸਲਾਮ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ...
ਭਾਜਪਾ ਨੇ ਕਸ਼ਮੀਰ ਨੂੰ ਅਫ਼ਗਾਨਿਸਤਾਨ ਬਣਾ ਦਿੱਤਾ: ਮਹਿਬੂਬਾ ਮੁਫ਼ਤੀ
. . .  35 minutes ago
ਸ੍ਰੀਨਗਰ, 6 ਫਰਵਰੀ- ਪੀ.ਡੀ.ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਜੇਕਰ ਤੁਸੀਂ ਅੱਜ ਕਸ਼ਮੀਰ ’ਚ ਜਾਓਗੇ ਤਾਂ ਤੁਹਾਨੂੰ ਅਫ਼ਗਾਨਿਸਤਾਨ ਵਰਗਾ ਮਿਲੇਗਾ, ਕਿਉਂਕਿ ਇੱਥੇ ਬਹੁਤ ਸਾਰੇ ਬੁਲਡੋਜ਼ਰ ਹਨ, ਲੋਕਾਂ ਨੂੰ ਕਬਜ਼ੇ ਦੇ ਨਾਂ ’ਤੇ ਉਨ੍ਹਾਂ ਦੀ ਜ਼ਮੀਨ ਤੋਂ ਬਾਹਰ ਕੱਢਿਆ ਜਾ ਰਿਹਾ ਹੈ, ਭਾਜਪਾ ਨੇ ਸ਼ਾਇਦ ਇਜ਼ਰਾਈਲ ਤੋਂ ਸਬਕ ਲਿਆ....
ਅਗਲੇ ਸਾਲ ਭਾਰਤ ਆ ਸਕਦੇ ਹਨ ਪੋਪ ਫ਼ਰਾਂਸਿਸ
. . .  41 minutes ago
ਵੈਟੀਕਨ, 6 ਫਰਵਰੀ- ਵੈਟੀਕਨ ਨਿਊਜ਼ ਅਨੁਸਾਰ ਪੋਪ ਫ਼ਰਾਂਸਿਸ ਅਗਲੇ ਸਾਲ ਭਾਰਤ ਆਉਣ ਦੀ ਯੋਜਨਾ ਬਣਾ ਰਹੇ ਹਨ ਅਤੇ 2023 ਦੇ ਬਾਅਦ ਵਿਚ ਮੰਗੋਲੀਆ ਦੀ ਯਾਤਰਾ ਕਰਨ ਦੀ ਵੀ...
ਪਿਛਲੇ ਇਕ ਸਾਲ ਵਿਚ 63 ਯਾਤਰੀ ਨੋ ਫ਼ਲਾਈ ਲਿਸਟ ਵਿਚ- ਸ਼ਹਿਰੀ ਹਵਾਬਾਜ਼ੀ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਇਕ ਸਾਲ ਵਿਚ 63 ਯਾਤਰੀਆਂ ਨੂੰ ਨੋ ਫ਼ਲਾਈ ਲਿਸਟ ਵਿਚ ਰੱਖਿਆ ਗਿਆ ਹੈ। ਇਨ੍ਹਾਂ ਵਿਚ ਜ਼ਿਆਦਾਤਰ ਯਾਤਰੀ ਉਹ ਹਨ ਜਿਨ੍ਹਾਂ ਨੇ ਜਾਂ ਤਾਂ ਮਾਸਕ ਨਹੀਂ ਪਾਇਆ ਸੀ ਜਾਂ ਫ਼ਿਰ ਜੋ ਚਾਲਕ ਦਲ ਦੇ ਮੈਂਬਰਾਂ ਨਾਲ...
ਬਿਹਾਰ: ਸਰਕਾਰ ਨੇ ਲਗਾਈ 23 ਸੋਸ਼ਲ ਨੈਟਵਰਕਿੰਗ ਐਪਲੀਕੇਸ਼ਨਾਂ ’ਤੇ ਪਾਬੰਦੀ
. . .  about 1 hour ago
ਪਟਨਾ, 6 ਫਰਵਰੀ- ਬਿਹਾਰ ਸਰਕਾਰ ਨੇ ਸ਼ਾਂਤੀ ਬਣਾਈ ਰੱਖਣ ਲਈ ਸਾਰਨ ਜ਼ਿਲ੍ਹੇ ਵਿਚ 8 ਫਰਵਰੀ 12 ਵਜੇ ਤੱਕ 23 ਸੋਸ਼ਲ ਨੈਟਵਰਕਿੰਗ ਅਤੇ ਮੈਸੇਜਿੰਗ ਐਪਲੀਕੇਸ਼ਨਾਂ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਗਾ...
ਪ੍ਰਧਾਨ ਮੰਤਰੀ ਨੇ ਕੀਤਾ ਐਚ.ਏ.ਐਲ ਫ਼ੈਕਟਰੀ ਦਾ ਉਦਘਾਟਨ
. . .  about 2 hours ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਤੁਮਾਕੁਰੂ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਫ਼ੈਕਟਰੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਾਈਟ ਯੂਟੀਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300
. . .  about 1 hour ago
ਅੰਕਾਰਾ, 6 ਫਰਵਰੀ- ਤੁਰਕੀ ਵਿਚ ਆਏ ਭੂਚਾਲ ’ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1300 ’ਤੇ ਪਹੁੰਚ ਗਈ ਹੈ। ਨਿਊਜ਼ ਏਜੰਸੀ ਏ. ਪੀ. ਨੇ ਦੱਸਿਆ ਕਿ ਮਲਬੇ ਵਿਚ ਹਾਲੇ ਵੀ ...
ਤੁਰਕੀ ਵਿਚ 7.6 ਤੀਬਰਤਾ ਦਾ ਆਇਆ ਇਕ ਹੋਰ ਭੂਚਾਲ
. . .  about 2 hours ago
ਅੰਕਾਰਾ, 6 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਦੇਸ਼ ਦੀ ਆਫ਼ਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਹਰਾਮਨਮਾਰਾਸ ਸੂਬੇ ਦੇ ਐਲਬਿਸਤਾਨ ਜ਼ਿਲ੍ਹੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ...
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ - ਸਕੱਤਰ ਸ਼੍ਰੋਮਣੀ ਕਮੇਟੀ
. . .  about 2 hours ago
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ...
ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗ੍ਰਿਫ਼ਤਾਰ
. . .  about 2 hours ago
ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 7 ਹੋਰ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਹੈ। ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੇ ਇਸ ਗਰੋਹ ਦੇ ਮੈਂਬਰਾਂ ਕੋਲੋਂ ਇਕ ਸਫ਼ਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਾ ਮੇਲਾ ਬਜ਼ਾਰ ਨਗਰ ਕੌਂਸਲ ਅਤੇ ਪੁਲਿਸ ਨੇ ਹਟਵਾਇਆ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸੰਬੰਧੀ ਮਲੋਟ ਰੋਡ ’ਤੇ ਲੱਗੇ ਮੇਲਾ ਬਾਜ਼ਾਰ ਜੋ ਕਿ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਲੱਗਾ ਹੋਇਆ ਸੀ, ਨੂੰ ਅੱਜ ਨਗਰ ਕੌਂਸ਼ਲ ਅਤੇ ਪੁਲਿਸ ਵਲੋਂ ਹਟਵਾਇਆ ਗਿਆ। ਦੱਸ ਦੇਈਏ ਕਿ ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ,....
ਪਰਨੀਤ ਕੌਰ ਵਲੋਂ ਦਿੱਤੇ ਜਵਾਬ ’ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਬਿਆਨ: ਤੁਹਾਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ
. . .  about 2 hours ago
ਚੰਡੀਗੜ੍ਹ, 6 ਫਰਵਰੀ- ਪ੍ਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿ੍ਹੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਆਪਣੇ ਹਲਕੇ ਦਾ ਸਾਹਮਣਾ ਕਰਨਾ ਚਾਹੀਦਾ ਸੀ, ਕਿਉਂਕਿ ਜਨਤਾ ਨੇ ਤੁਹਾਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟ ਦਿੱਤੀ ਸੀ। ਆਮ...
ਭਾਰਤ ਦੇ ਮੋਂਟੀ ਦੇਸਾਈ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ
. . .  about 2 hours ago
ਕਾਠਮੰਡੂ, 6 ਫਰਵਰੀ- ਨਿਪਾਲ ਦੇ ਕ੍ਰਿਕਟ ਸੰਘ ਨੇ ਘੋਸ਼ਣਾ ਕਰਦਿਆਂ ਦੱਸਿਆ ਕਿ ਭਾਰਤ ਦੇ ਮੋਂਟੀ ਦੇਸਾਈ ਨੂੰ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ 7 ਫਰਵਰੀ ਨੂੰ ਦਿੱਲੀ ਵਿਚ ਸੰਸਦ ਲਾਇਬ੍ਰੇਰੀ ਭਵਨ ਵਿਚ ਹੋਵੇਗੀ।
ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  about 3 hours ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  about 3 hours ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਰਾਜ ਸਭਾ ਤੇ ਲੋਕ ਸਭਾ ਭਲਕੇ 11 ਵਜੇ ਤੱਕ ਮੁਲਤਵੀ
. . .  about 4 hours ago
ਨਵੀ ਦਿੱਲੀ, 6 ਫਰਵਰੀ- ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਤੇ ਰਾਜ ਸਭਾ ਨੂੰ ਭਲਕੇ 7 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ...
ਮੁੰਬਈ ਵਿਚ ਪ੍ਰਧਾਨ ਮੰਤਰੀ 10 ਫਰਵਰੀ ਨੂੰ ਕਰਨਗੇ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ
. . .  about 4 hours ago
ਮਹਾਰਾਸ਼ਟਰ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਫਰਵਰੀ ਨੂੰ ਮੁੰਬਈ ਵਿਚ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੀ ਫ਼ੇਰੀ ਦੇ ਮੱਦੇਨਜ਼ਰ ਏਅਰਪੋਰਟ, ਸਹਾਰ , ਕੋਲਾਬਾ , ਐਮ.ਆਰ.ਏ. ਮਾਰਗ, ਐਮ.ਆਈ.ਡੀ.ਸੀ. ਅਤੇ ਅੰਧੇਰੀ ਪੁਲਿਸ ਸਟੇਸ਼ਨ ਦੇ ਅਧਿਕਾਰ ਖ਼ੇਤਰ ਵਿਚ ਡਰੋਨ ਅਤੇ...
ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਮੋਨੂੰ ਡਾਂਗਰ ਤੋਂ ਮੋਬਾਈਲ ਬਰਾਮਦ
. . .  about 4 hours ago
ਫ਼ਰੀਦਕੋਟ, 6 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ’ਚ ਬੰਦ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਅਤੇ ਹਰਿਆਣਾ ਦੇ ਗੈਂਗਸਟਰ ਮੋਨੂੰ ਡਾਂਗਰ ਤੋਂ ਟੱਚ ਸਕਰੀਨ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਨੂੰ ਡਾਂਗਰਸ ਜੇਲ੍ਹ ਵਿਚ ਹਾਈ ਸਿਕਉਰਿਟੀ ਜ਼ੋਨ ’ਚ ਬੰਦ...
ਕੌਮੀ ਇਨਸਾਫ਼ ਮੋਰਚੇ ਤੋਂ ਰਵਾਨਾ ਹੋਇਆ 31 ਮੈਬਰਾਂ ਦਾ ਜਥਾ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 6 ਫਰਵਰੀ (ਦਵਿੰਦਰ) - ਅੱਜ ਕੌਮੀ ਇਨਸਾਫ਼ ਮੋਰਚੇ ਤੋਂ ਭਾਈ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਰਵਾਨਾ ਹੋਏ 31 ਮੈਂਬਰੀ ਜਥੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਪਟਿਆਲਾ

ਨਾਈਟਰੋਜਨ ਗੈਸ ਨਾਲ ਨੌਜਵਾਨ ਨੇ ਡੇਢ ਮਹੀਨੇ 'ਚ ਘਰਵਾਲੀ ਤੇ ਮੰਗੇਤਰ ਦੀ ਕੀਤੀ ਹੱਤਿਆ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੌੜ)-ਪਹਿਲਾਂ ਹੀ ਸ਼ਾਦੀਸ਼ੁਦਾ ਹੋਣ ਦੇ ਬਾਵਜੂਦ ਇਕ ਹੋਰ ਵਿਆਹ ਤੇ ਰੋਕਾ ਕਰਵਾ ਕੇ 2 ਲੜਕੀਆਂ ਨਾਲ ਸਬੰਧ ਰੱਖਣ ਦੇ ਆਪਣੇ ਹੀ ਬੁਣੇ ਜਾਲ 'ਚ ਫਸੇ ਮੁਲਜ਼ਮ ਵਲੋਂ ਡੇਢ ਮਹੀਨੇ ਦੌਰਾਨ ਦੋ ਲੜਕੀਆਂ ਦੀ ਨਾਈਟਰੋਜਨ ਗੈਸ ਨਾਲ ਹੱਤਿਆ ਕਰਨ ...

ਪੂਰੀ ਖ਼ਬਰ »

ਹਰਪਾਲ ਜੁਨੇਜਾ ਨਿੱਤਰੇ ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਹੱਕ 'ਚ

ਪਟਿਆਲਾ, 22 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਤੇ ਉਮੀਦਵਾਰ ਹਰਪਾਲ ਜੁਨੇਜਾ ਅੱਜ ਸਰਕਾਰੀ ਕਾਲਜ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਪੰਜਾਬ ਵਲੋਂ ਸਰਕਾਰੀ ਮਹਿੰਦਰਾ ਕਾਲਜ ਵਿਖੇ ਸਟਾਫ਼ ਵਲੋਂ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਹੇਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਉਸ ਦੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਪੀੜਤ ਹਰਮਨਦੀਪ ਕੌਰ ਵਾਸੀ ਬਨੂੜ ਨੇ ...

ਪੂਰੀ ਖ਼ਬਰ »

26 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਰਾਜਪੁਰਾ, 22 ਅਕਤੂਬਰ (ਜੀ.ਪੀ.ਸਿੰਘ)-ਇੱਥੋਂ ਨੇੜਲੇ ਪਿੰਡ ਮਦਨਪੁਰ ਚਲਹੇੜੀ ਵਿਖੇ ਐਕਸਾਈਜ਼ ਵਿਭਾਗ ਤੇ ਸ਼ੰਭੂ ਪੁਲਿਸ ਨੇ ਇਕ ਘਰ 'ਚ ਛਾਪਾਮਾਰੀ ਕਰਕੇ 26 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਨੂੰ ਕਾਬੂ ਕਰ ਲਿਆ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ੰਭੂ ਪੁਲਿਸ ਦੇ ...

ਪੂਰੀ ਖ਼ਬਰ »

ਸਕੂਲ 'ਚੋਂ ਐਲ. ਸੀ. ਡੀ. ਚੋਰੀ

ਸਮਾਣਾ, 22 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਪਿੰਡ ਨਨਹੇੜਾ 'ਚ ਸਥਿਤ ਸਰਕਾਰੀ ਸਕੂਲ 'ਚੋਂ ਐਲ ਸੀ ਡੀ ਚੋਰੀ ਕਰ ਲਏ ਜਾਣ ਦੇ ਮਾਮਲੇ 'ਚ ਘੱਗਾ ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਦੇ ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਗੁਰਦੀਪ ਸਿੰਘ ਨੇ ...

ਪੂਰੀ ਖ਼ਬਰ »

ਅਧਿਕਾਰੀਆਂ ਦਾ ਆਦੇਸ਼ ਨਾ ਮੰਨਣ 'ਤੇ ਕੀਤੀ ਫੂਡ ਸੇਫ਼ਟੀ ਅਫ਼ਸਰ ਖ਼ਿਲਾਫ਼ ਕਾਰਵਾਈ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)-ਦੋ ਦਿਨ ਪਹਿਲਾਂ ਸ਼ਹਿਰ ਵਿਚ ਸਿਹਤ ਵਿਭਾਗ ਦੀ ਟੀਮ ਨੇ ਹਲਵਾਈ ਦੀ ਦੁਕਾਨ 'ਤੇ ਛਾਪੇਮਾਰੀ ਕਰਕੇ ਸੈਂਪਲ ਭਰੇ ਸੀ ਅਤੇ ਲੈਬੋਰੇਟਰੀ ਭੇਜ ਦਿਤੇ ਸੀ ਪਰ ਸਿਹਤ ਵਿਭਾਗ ਦੀ ਟੀਮ ਦੇ ਮੈਂਬਰ ਫੂਡ ਸੇਫ਼ਟੀ ਅਫ਼ਸਰ ਨੇ ਆਪਣੇ ਅਫ਼ਸਰਾਂ ਦੇ ...

ਪੂਰੀ ਖ਼ਬਰ »

ਪੰਜਾਬੀ ਦੇ ਲਾਜ਼ਮੀ ਵਿਸ਼ੇ ਨੂੰ ਸੀ. ਬੀ. ਐੱਸ. ਈ. ਬੋਰਡ 'ਚ ਰੱਖਣ ਲਈ ਕੇਂਦਰ ਸਰਕਾਰ ਜ਼ਰੂਰੀ ਮਾਨਤਾ ਰੱਖੇ-ਟੋਡਰਵਾਲ

ਨਾਭਾ, 22 ਅਕਤੂਬਰ (ਕਰਮਜੀਤ ਸਿੰਘ)-ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਮਹਾਰਾਜਾ ਜੀ ਨੇ ਗੁਰਮੁਖੀ/ ਪੰਜਾਬੀ ਭਾਸ਼ਾ ਨੂੰ ਪ੍ਰਗਟ ਕਰਕੇ ਸਾਨੂੰ ਵਿਸ਼ੇਸ਼ ਭਾਸ਼ਾ ਦੀ ਦਾਤ ਬਖ਼ਸ਼ਸ਼ ਕੀਤੀ | ਜਿਸ ਨੂੰ ਗੁਰਮੁਖੀ/ ਪੰਜਾਬੀ ਭਾਸ਼ਾ ਸਾਡੀ ਮਾਂ ਬੋਲੀ ਕਰਕੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਨਾਟਕ 'ਦਾਸਤਾਨ-ਏ-ਬਾਬਾ ਬੰਦਾ ਸਿੰਘ ਬਹਾਦਰ' ਲਾਈਟ ਐਂਡ ਸਾਊਾਡ ਸ਼ੋਅ ਅੱਜ

ਸਮਾਣਾ, 22 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸਮਾਣਾ ਫ਼ਤਿਹ ਦਿਵਸ ਸਬੰਧੀ ਕਰਵਾਏ ਜਾ ਰਹੇ ਵੱਖ-ਵੱਖ ਪਿੰਡਾਂ 'ਚ ਲੜੀਵਾਰ ਧਾਰਮਿਕ ...

ਪੂਰੀ ਖ਼ਬਰ »

ਕੇਂਦਰ ਦੇ ਇਸ਼ਾਰੇ 'ਤੇ ਕਾਂਗਰਸ ਸਰਕਾਰ ਕਿਸਾਨਾਂ ਨੂੰ ਮੰਡੀਆਂ 'ਚ ਪ੍ਰੇਸ਼ਾਨ ਕਰਨਾ ਬੰਦ ਕਰੇ-ਪ੍ਰੋ. ਚੰਦੂਮਾਜਰਾ

ਬਨੂੜ, 22 ਅਕਤੂਬਰ (ਭੁਪਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਉੱਤੇ ਪੰਜਾਬ ਦੀ ਕਾਂਗਰਸ ਸਰਕਾਰ ਮੰਡੀਆਂ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਵੱਧ ਨਮੀ ਦੇ ਨਾਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨÏਜਵਾਨ ਦੀ ਮÏਤ

ਬਨੂੜ, 22 ਅਕਤੂਬਰ (ਭੁਪਿੰਦਰ ਸਿੰਘ)-ਬਨੂੜ ਤੇਪਲਾ ਮਾਰਗ 'ਤੇ ਸਥਿਤ ਸ਼ਿਵਾ ਹਸਪਤਾਲ ਕੋਲ ਮੋਟਰਸਾਈਕਲ ਤੇ ਕਾਰ ਦਰਮਿਆਨ ਵਾਪਰੇ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਬੀਤੀ ਰਾਤ ਇਕ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਤੋਂ ਬਾਅਦ ਆਖ਼ਰ ਕੌਣ ਲੜੇਗਾ ਕਾਂਗਰਸ ਵਲੋਂ ਪਟਿਆਲਾ ਸ਼ਹਿਰ ਤੋਂ ਚੋਣ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਛੱਡਣ ਤੋਂ ਬਾਅਦ ਪਟਿਆਲਾ ਸ਼ਹਿਰ ਤੋਂ ਆਗਾਮੀ ਵਿਧਾਨ ਸਭਾ ਦੀ ਚੋਣ ਕੌਣ ਲੜੇਗਾ ਇਹ ਇੱਕ ਵੱਡਾ ਸਵਾਲ ਪੈਦਾ ਹੋ ਗਿਆ ਹੈ | ਇਸ ਭੰਬਲਭੂਸੇ ਵਾਲੀ ਸਥਿਤੀ ਨੂੰ ਲੈ ਕੇ ਰਾਜਨੀਤੀ ਮਾਹਿਰਾਂ ਨੂੰ ਤਾਂ ਦੂਰ ਖ਼ੁਦ ਕਾਂਗਰਸੀਆਂ ਨੂੰ ਵੀ ਨਹੀਂ ਪਤਾ | ਜਦੋਂ ਤੋਂ ਸਾਬਕਾ ਮੁੱਖ ਮੰਤਰੀ ਅਤੇ ਪਟਿਆਲਾ ਦੇ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡਣ ਦਾ ਐਲਾਨ ਕੀਤਾ ਹੈ ਉਸ ਦਿਨ ਤੋਂ ਹੀ ਪਟਿਆਲਾ ਦੇ ਕਾਂਗਰਸੀ ਭੰਬਲਭੂਸੇ ਵਿਚ ਹਨ | ਹਾਲਾਂਕਿ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਵਲੋਂ ਕਾਂਗਰਸ ਨਾ ਛੱਡਣ ਦਾ ਐਲਾਨ ਕਰਨ ਦੇ ਨਾਲ ਸਮੁੱਚੇ ਕਾਂਗਰਸੀ ਸ੍ਰੀਮਤੀ ਪ੍ਰਨੀਤ ਕੌਰ ਦੇ ਨਾਲ ਡਟੇ ਹੋਏ ਹਨ | ਪਰ ਹਾਲ ਹੀ 'ਚ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਕਾਰਣ ਇਹ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ ਕਿ ਕਾਂਗਰਸ ਵਲੋਂ ਸ਼ਾਹੀ ਪਰਿਵਾਰ ਚੋਣ ਲੜੇਗਾ ਜਾਂ ਫੇਰ ਸ਼ਾਹੀ ਪਰਿਵਾਰ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਤੋਂ ਚੋਣ ਲੜਨਗੇ | ਪਟਿਆਲਾ 'ਚ ਚਲ ਰਹੀਆਂ ਚਰਚਾਵਾਂ ਵਿਚੋਂ ਇਹ ਚਰਚਾ ਵੀ ਹੈ ਕਿ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੀ ਪਟਿਆਲਾ ਸ਼ਹਿਰੀ ਸੀਟ ਤੋਂ ਕਾਂਗਰਸ ਤੋਂ ਉਨ੍ਹਾਂ ਹਾਲਤਾਂ ਵਿਚ ਚੋਣ ਲੜ ਸਕਦੇ ਹਨ, ਜਦੋਂ ਕਿ ਸ਼ਾਹੀ ਪਰਿਵਾਰ ਚੋਣ ਲੜਨ ਤੋਂ ਮਨ੍ਹਾਂ ਕਰ ਦੇਵੇਗਾ, ਕਿਉਂਕਿ ਬ੍ਰਹਮ ਮਹਿੰਦਰਾ ਪਟਿਆਲਾ ਸ਼ਹਿਰ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਸ਼ਹਿਰੀ ਸੀਟ ਛੱਡਣੀ ਪਈ ਸੀ | ਦੇਖਣਾ ਹੋਵੇਗਾ ਕਿ ਜੇਕਰ ਸ਼ਾਹੀ ਪਰਿਵਾਰ ਕਾਂਗਰਸ ਵਲੋਂ ਚੋਣ ਲੜਿਆ ਤਾਂ ਫਿਰ ਕਾਂਗਰਸੀ ਕੈਪਟਨ ਅਮਰਿੰਦਰ ਸਿੰਘ ਦੇ ਉਮੀਦਵਾਰ ਵੱਲ ਜਾਣਗੇ ਜਾਂ ਫੇਰ ਕਾਂਗਰਸ ਦੇ ਉਮੀਦਵਾਰ ਵੱਲ | ਪਟਿਆਲਾ ਦੇ ਕਾਂਗਰਸੀਆਂ ਦੇ ਲਈ ਇਹ ਪ੍ਰੀਖਿਆ ਦੀ ਘੜੀ ਹੋਵੇਗੀ ਕਿਉਂਕਿ ਜਿਸ ਕੈਪਟਨ ਅਮਰਿੰਦਰ ਸਿੰਘ ਦੇ ਸਿਰ ਤੋਂ ਉਹ ਦੋ ਦਹਾਕਿਆਂ ਤੋਂ ਰਾਜ ਕਰਦੇ ਆ ਰਹੇ ਹਨ ਉਸ ਨਾਲ ਖੜ੍ਹਨ ਜਾਂ ਫੇਰ ਕਾਂਗਰਸ ਪਾਰਟੀ ਨਾਲ ਖੜ੍ਹਨ | ਦੇਖਿਆ ਜਾਵੇ ਤਾਂ ਵਰਤਮਾਨ ਹਾਲਾਤ ਪਟਿਆਲਾ ਦੇ ਕਾਂਗਰਸੀਆਂ ਲਈ ਠੀਕ ਨਜ਼ਰ ਨਹੀਂ ਆ ਰਹੇ | ਇਕ ਵੇਲਾ ਸੀ ਜਦੋਂ ਮੇਅਰ ਸੰਜੀਵ ਬਿੱਟੂ ਵਲੋਂ ਪਟਿਆਲਾ ਦਿਹਾਤੀ ਤੋਂ ਤਿਆਰੀਆਂ ਕਰਨ ਦੇ ਦਾਅਵੇ ਕੀਤੇ ਜਾਂਦੇ ਸਨ ਪਰ ਜਦੋਂ ਤੋਂ ਰਾਜਨੀਤਕ ਮਾਹੌਲ ਬਦਲਿਆ ਹੈ ਤਾਂ ਉਹ ਵੀ ਚੁੱਪ ਸਾਧ ਗਏ ਹਨ | ਲੰਘੇ ਦਿਨੀਂ ਲਾਹੌਰੀ ਗੇਟ ਵਿਖੇ ਇਕ ਸਮਾਗਮ ਵਿਚ ਸ਼ਿਰਕਤ ਦੌਰਾਨ ਬੀਬਾ ਜੈਇੰਦਰ ਕੌਰ ਤੋਂ ਜਦੋਂ ਇਹ ਪੁਛਿਆ ਗਿਆ ਕਿ ਉਹ ਕਿਹੜੇ ਪਾਸੇ ਜਾਣਗੇ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਬਣਾ ਲਈ ਹੈ ਤਾਂ ਉਨ੍ਹਾਂ ਦੇ ਕੋਲ ਵੀ ਇਸ ਦਾ ਕੋਈ ਜਵਾਬ ਨਹੀਂ ਸੀ ਤਾਂ ਫੇਰ ਸਹਿਜ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪਟਿਆਲਾ ਕਾਂਗਰਸੀ ਕੀ ਜਵਾਬ ਦੇ ਸਕਦੇ ਹਨ?

ਖ਼ਬਰ ਸ਼ੇਅਰ ਕਰੋ

 

ਸੀਵਰੇਜ ਤੇ ਪੀਣ ਵਾਲੇ ਪਾਣੀ ਅਤੇ ਵਿਕਾਸ ਕਾਰਜਾਂ ਦੇ ਖਰਚੇ ਜਾਣਗੇ ਕਰੋੜਾਂ ਰੁਪਏ-ਵਿਧਾਇਕ ਕੰਬੋਜ

ਰਾਜਪੁਰਾ, 22 ਅਕਤੂਬਰ (ਰਣਜੀਤ ਸਿੰਘ)-ਸ਼ਹਿਰ 'ਚ ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਵਿਕਾਸ ਦੇ ਕੰਮਾਂ 'ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਸੁੱਖ-ਸਹੂਲਤਾਂ ਦੇਣ ਲਈ ਖ਼ਜ਼ਾਨੇ ਦਾ ਸ਼ਟਰ ਖੋਲ੍ਹ ਦਿਤਾ ਹੈ | ਇਹਨਾਂ ...

ਪੂਰੀ ਖ਼ਬਰ »

ਗੁਰਮਤਿ ਕਾਲਜ 'ਚ ਸਾਲ ਭਰ ਚੱਲਣ ਵਾਲੀ ਗੁਰਮਤਿ ਸੰਗੀਤ ਵਰਕਸ਼ਾਪ

ਪਟਿਆਲਾ, 22 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਗੁਰਮਤਿ ਕਾਲਜ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰੇ ਸਾਲ ਭਰ ਲਈ ਗੁਰਮਤਿ ਸੰਗੀਤ ਵਰਕਸ਼ਾਪ ਉਲੀਕੀ ਗਈ ਹੈ | ਸਾਲ ਭਰ ਚੱਲਣ ਵਾਲੀ ਇਸ ਵਰਕਸ਼ਾਪ ਵਿਚ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਮਾਮਲਾ ਬਾਹਰੀ ਸੂਬਿਆਂ 'ਚੋਂ ਆ ਰਹੇ ਬਾਸਮਤੀ ਦੇ ਟਰੱਕ ਰੋਕਣ ਦਾ ਸੇਲਾ ਪਲਾਂਟ ਵਾਲਿਆਂ ਨੇ ਪਾਤੜਾਂ ਦੀ ਅਨਾਜ ਮੰਡੀ 'ਚੋਂ ਖ਼ਰੀਦ ਕੀਤੀ ਬੰਦ

ਪਾਤੜਾਂ, 22 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਲੱਖਾ ਸਿਧਾਣਾ ਅਤੇ ਉਸ ਦੀ ਟੀਮ ਵਲੋਂ ਬਾਹਰੀ ਸੂਬਿਆਂ ਤੋਂ ਪੰਜਾਬ 'ਚ ਆ ਰਹੇ ਬਾਸਮਤੀ ਦੇ ਟਰੱਕਾਂ ਨੂੰ ਰੋਕੇ ਜਾਣ ਦੇ ਰੋਸ ਵਜੋਂ ਸੇਲਾ ਪਲਾਂਟ ਵਾਲਿਆਂ ਨੇ ਹੜਤਾਲ ਕਰਕੇ ਇਸ ਸਬੰਧੀ ਜਦੋਂ ਤੱਕ ਇਸ ਬਾਰੇ ਕੋਈ ਫ਼ੈਸਲਾ ...

ਪੂਰੀ ਖ਼ਬਰ »

ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਰੁਪਏ ਦੀ ਠੱਗੀ

ਸਮਾਣਾ, 22 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਪੈਸੇ ਦੁੱਗਣੇ ਕਰਨ ਦਾ ਝਾਂਸਾ ਦਿੰਦੇ ਹੋਏ ਫ਼ਰਜ਼ੀ ਕੰਪਨੀ 'ਚ ਤਿੰਨ ਲੱਖ ਰੁਪਏ ਲਗਵਾ ਕੇ ਕੀਤੀ ਗਈ ਠੱਗੀ ਦੇ ਇਕ ਮਾਮਲੇ 'ਚ ਸਿਟੀ ਪੁਲਿਸ ਨੇ ਪਤੀ-ਪਤਨੀ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਦੋਸ਼ੀਆਂ 'ਚ ਜਗਦੀਸ਼ ...

ਪੂਰੀ ਖ਼ਬਰ »

ਕਾਂਗਰਸ ਦੀ ਲੁੱਟ ਦਾ ਜਵਾਬ ਪੰਜਾਬੀ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਦੇਣਗੇ-ਜਸਪ੍ਰੀਤ ਸਿੰਘ ਭਾਟੀਆ

ਪਟਿਆਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸੂਬੇ ਦੀ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੇਣਾ ਤਾਂ ਦੂਰ ਦੀ ਗੱਲ ਉਲਟਾ ਲੁੱਟਿਆ ਹੈ ਅਤੇ ਜਦੋਂ ਵਾਰੀ ਲੋਕਾਂ ਦੇ ਵਿਕਾਸ ਕੰਮ ਕਰਨ ਦੀ ਆਉਂਦੀ ਹੈ ਤਾਂ ਕਾਂਗਰਸੀ ਮੰਤਰੀ ਖ਼ਜ਼ਾਨਾ ਖਾਲੀ ਹੋਣ ਦੀ ਗੱਲ ਕਹਿ ਕੇ ...

ਪੂਰੀ ਖ਼ਬਰ »

ਗੁਰੂ ਰਾਮ ਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਰਾਜਪੁਰਾ, 22 ਅਕਤੂਬਰ (ਜੀ.ਪੀ. ਸਿੰਘ)-ਅੱਜ ਸਥਾਨਕ ਗੁਰਦੁਆਰਿਆਂ 'ਚ ਗੁਰੂ ਰਾਮ ਦਾਸ ਜੀ ਦਾ ਜਨਮ ਦਿਹਾੜਾ ਬਹੁਤ ਸ਼ਰਧਾ ਨਾਲ ਮਨਾਇਆ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ | ਇਸੇ ਤਰ੍ਹਾਂ ਸਥਾਨਕ ਕੇਂਦਰੀ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਬੰਧਕ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੌਰਾਨ ਜ਼ਿਲ੍ਹੇ ਦੇ 715 ਪਿੰਡਾਂ 'ਚ ਲੋਕਾਂ ਨੂੰ ਜਾਗਰੂਕ ਕੀਤਾ-ਸੀ. ਜੇ. ਐਮ. ਪਰਮਿੰਦਰ ਕੌਰ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਦੇ ਸਕੱਤਰ-ਕਮ-ਸੀ.ਜੇ.ਐਮ. ਪਰਮਿੰਦਰ ਕੌਰ ਨੇ ਦੱਸਿਆ ਹੈ ਕਿ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਨੂੰ ਲੈ ਕੇ 2 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਜਾਗਰੂਕਤਾ ...

ਪੂਰੀ ਖ਼ਬਰ »

ਪਟਿਆਲਾ 'ਚ ਵਧਿਆ ਵਿਧਾਇਕ ਮਦਨ ਲਾਲ ਜਲਾਲਪੁਰ ਦਾ ਸਿਆਸੀ ਕੱਦ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਬਦਲੇ ਕਾਂਗਰਸ ਦੇ ਰਾਜਨੀਤਕ ਸਮੀਕਰਨਾਂ ਵਿਚ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦਾ ਪਟਿਆਲਾ ਵਿਚ ਸਿਆਸੀ ਕੱਦ ਕਾਫੀ ਜ਼ਿਆਦਾ ਵੱਧ ਗਿਆ ਹੈ | ਪਟਿਆਲਾ ਜ਼ਿਲੇ੍ਹ ਵਿਚ ਜਿੱਥੇ ਪਹਿਲਾਂ ਸ਼ਾਹੀ ...

ਪੂਰੀ ਖ਼ਬਰ »

ਪਤਿਤਪੁਣੇ ਨੂੰ ਠੱਲ੍ਹ ਪਾਉਣ ਦੀ ਜ਼ਰੂਰਤ-ਗਿਆਨੀ ਰਣਜੀਤ ਸਿੰਘ

ਪਟਿਆਲਾ, 22 ਅਕਤੂਬਰ (ਅਜੀਤ ਬਿਉਰੋ)-ਲੰਘੇ ਦਿਨੀਂ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਜੀ ਗੌਹਰ-ਏ-ਮਸਕੀਨ ਨੇ ਮੌਜੂਦਾ ਸਮੇਂ ਪਤਿਤਪੁਣੇ ਨੂੰ ਠੱਲ੍ਹ ...

ਪੂਰੀ ਖ਼ਬਰ »

ਲੱਖਾ ਸਿਧਾਣਾ ਨੇ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਝੋਨੇ ਦੇ ਟਰੱਕ ਰੋਕੇ

ਸ਼ੁਤਰਾਣਾ, 22 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਲੱਖਾ ਸਿਧਾਣਾ ਨੇ ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ 'ਤੇ ਸਥਿਤ ਟੋਲ ਪਲਾਜ਼ਾ ਉੱਪਰ ਧਰਨਾ ਲਾ ਕੇ ਬਾਹਰੀ ਸੂਬਿਆਂ ਤੋਂ ਆ ਰਹੇ ਝੋਨੇ (ਬਾਸਮਤੀ ਆਦਿ) ਦੇ ਵੱਡੀ ਗਿਣਤੀ 'ਚ ਟਰੱਕਾਂ ਨੂੰ ਰੋਕ ਦਿੱਤਾ | ...

ਪੂਰੀ ਖ਼ਬਰ »

ਬਿਜਲੀ ਬਕਾਇਆ ਮੁਆਫ਼ੀ ਸੰਬੰਧੀ ਸੁਧੇਵਾਲ 'ਚ ਲਗਾਇਆ ਕੈਂਪ

ਭਾਦਸੋਂ, 22 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵਲੋਂ 2 ਕਿੱਲੋਵਾਟ ਤਕ ਦੇ ਪੁਰਾਣੇ ਬਿਜਲੀ ਬਕਾਇਆ ਦੀ ਮੁਆਫ਼ੀ ਦੇ ਦਿੱਤੇ ਨਿਰਦੇਸ਼ਾਂ ਤਹਿਤ ਪਿੰਡ ਸੁਧੇਵਾਲ ਵਿਖੇ ਸਰਪੰਚ ਗੁਰਮੀਤ ਸਿੰਘ ਮਿੱਠੂ ਦੀ ...

ਪੂਰੀ ਖ਼ਬਰ »

ਘਰ 'ਚੋਂ ਵਿਦੇਸ਼ੀ ਕਰੰਸੀ, ਗਹਿਣੇ ਤੇ ਹੋਰ ਸਾਮਾਨ ਚੋਰੀ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੌੜ)-ਸਥਾਨਕ ਬੀ. ਟੈਂਕ ਲਾਗੇ ਇਕ ਘਰ 'ਚੋਂ 25 ਹਜ਼ਾਰ ਦੀ ਨਕਦੀ , 2 ਸੋਨੇ ਦੀਆਂ ਚੇਨਾਂ, 2 ਛਾਪਾਂ, 2 ਹਜ਼ਾਰ ਦਰੰਮ ਕਰੰਸੀ ਅਤੇ 399 ਰਿਆਲ ਕਰੰਸੀ ਕੋਈ ਪਿਛਲੇ ਦਿਨੀਂ ਚੋਰੀ ਕਰਕੇ ਲੈ ਗਿਆ ਹੈ | ਚੋਰੀ ਦੀ ਸ਼ਿਕਾਇਤ ਰਿਤੂ ਚੋਪੜਾ ਨੇ ਥਾਣਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਪਟਿਆਲਾ, 22 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਾਤਿਸ਼ਾਹੀ ਚੌਥੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਾਰੇ ਹੀ ਗੁਰਦੁਆਰਾ ਸਾਹਿਬਾਨ 'ਚ ਸ਼ਰਧਾਲੂਆਂ ਨੇ ਮੱਥਾ ਟੇਕਿਆ ਤੇ ਕੀਰਤਨ ਸਰਵਣ ਕੀਤਾ | ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ 'ਚ ਸੈਸ਼ਨ 2022-23 ਲਈ 6ਵੀਂ ਤੇ 9ਵੀਂ ਜਮਾਤ ਲਈ ਦਾਖ਼ਲੇ ਸ਼ੁਰੂ

ਪਟਿਆਲਾ, 22 ਅਕਤੂਬਰ(ਧਰਮਿੰਦਰ ਸਿੰਘ ਸਿੱਧੂ)-ਨਵੋਦਿਆ ਵਿਦਿਆਲਿਆ 'ਚ ਵਿੱਦਿਅਕ ਸੈਸ਼ਨ 2022-23 ਲਈ 6ਵੀਂ ਜਮਾਤ ਅਤੇ 9ਵੀਂ ਜਮਾਤ 'ਚ ਖਾਲੀ ਸੀਟਾਂ ਵਿਚ ਦਾਖ਼ਲੇ ਲਈ ਆਨ ਲਾਈਨ ਅਰਜ਼ੀਆਂ ਲਈ ਮੰਗ ਕੀਤੀ ਗਈ ਹੈ | ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਬਰਾੜ ਵਲੋਂ ਸਨਮਾਨ

ਰਾਜਪੁਰਾ, 22 ਅਕਤੂਬਰ (ਜੀ.ਪੀ. ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਰਾਜਪੁਰਾ ਹਲਕੇ ਤੋਂ ਐਲਾਨੇ ਗਏ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਵਲੋਂ ਹਲਕੇ 'ਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਅਤੇ ਪਿੰਡਾਂ 'ਚ ਕੀਤੀਆਂ ਜਾ ਰਹੀਆਂ ਬੈਠਕਾਂ ਨੂੰ ...

ਪੂਰੀ ਖ਼ਬਰ »

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ 'ਚ ਪੁਲਿਸ ਸ਼ਹੀਦੀ ਦਿਵਸ ਦਾ ਸੂਬਾ ਪੱਧਰੀ ਸਮਾਗਮ

ਪਟਿਆਲਾ, 22 ਅਕਤੂਬਰ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਏ.ਡੀ.ਜੀ.ਪੀ. (ਜੇਲ੍ਹਾਂ) ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਹੈ ਕਿ ਪੰਜਾਬ 'ਚ ਦਹਿਸ਼ਤਗਰਦੀ ਦੇ ਦੌਰ ਸਮੇਂ ਪੰਜਾਬ ਦੇ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਆਪਣੀ ਡਿਊਟੀ ਨਿਭਾਉਂਦੇ ਸ਼ਹੀਦੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX