ਤਾਜਾ ਖ਼ਬਰਾਂ


ਬਿਹਾਰ: ਸੀਵਾਨ ਰੇਲਵੇ ਸਟੇਸ਼ਨ 'ਤੇ ਗਵਾਲੀਅਰ-ਬਰੌਨੀ ਐਕਸਪ੍ਰੈੱਸ ਰੇਲਗੱਡੀ ਤੋਂ ਕਥਿਤ ਤੌਰ 'ਤੇ ਬਰਾਮਦ ਹੋਇਆ ਵਿਸਫੋਟਕ
. . .  45 minutes ago
ਪਟਨਾ, 23 ਮਾਰਚ-ਬਿਹਾਰ ਦੇ ਸੀਵਾਨ ਰੇਲਵੇ ਸਟੇਸ਼ਨ 'ਤੇ ਗਵਾਲੀਅਰ-ਬਰੌਨੀ ਐਕਸਪ੍ਰੈੱਸ ਰੇਲਗੱਡੀ ਤੋਂ ਕਥਿਤ ਤੌਰ 'ਤੇ ਵਿਸਫੋਟਕ ਬਰਾਮਦ ਕੀਤੇ ਗਏ ਸਨ। ਬੰਬ ਨਿਰੋਧਕ ਦਸਤੇ ਦੇ ਅਧਿਕਾਰੀ ਸ਼ਸ਼ੀ ਕੁਮਾਰ ਨੇ ਦੱਸਿਆ ਕਿ ਅਸੀਂ ਬੰਬ...
ਉੱਤਰ ਪ੍ਰਦੇਸ਼: ਨਿੱਜੀ ਕੰਪਨੀ ਦੀ ਇਮਾਰਤ 'ਚ ਲੱਗੀ ਭਿਆਨਕ ਅੱਗ
. . .  about 1 hour ago
ਨੋਇਡਾ, 23 ਮਾਰਚ- ਉੱਤਰ ਪ੍ਰਦੇਸ਼ ਦੇ ਨੋਇਡਾ ਸੈਕਟਰ 10 'ਚ ਇਕ ਨਿੱਜੀ ਕੰਪਨੀ ਦੀ ਇਮਾਰਤ 'ਚ ਅੱਗ ਲੱਗ ਗਈ। ਮੌਕੇ 'ਤੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਈ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ...
ਕਾਂਗਰਸ ਸਾਂਸਦ ਰਾਹੁਲ ਗਾਂਧੀ ਦਿੱਲੀ ਏਅਰਪੋਰਟ ਪਹੁੰਚੇ
. . .  about 1 hour ago
ਨਵੀਂ ਦਿੱਲੀ, 23 ਮਾਰਚ-ਰਾਹੁਲ ਗਾਂਧੀ ਅੱਜ ਸੂਰਤ ਪਹੁੰਚਣਗੇ। ਅੱਜ ਸੂਰਤ ਜ਼ਿਲ੍ਹਾ ਅਦਾਲਤ ਉਨ੍ਹਾਂ ਦੇ ਕਥਿਤ 'ਮੋਦੀ ਸਰਨੇਮ' ਟਿੱਪਣੀ ਦੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚ ਆਦੇਸ਼ ਪਾਸ ਕਰ ਸਕਦੀ ਹੈ।
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  1 day ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ- ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਦੇਸ਼ ਦੀ ਏਕਤਾ ਅਤੇ ਅਖ਼ੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਜੋ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰ ਪੰਜ ਮੋਟਰਸਾਈਕਲਾਂ ਸਮੇਤ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਪ੍ਰਗਟਾਵਾ.......
ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਉਸ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਕੀਤੀ ਦਾਇਰ
. . .  1 day ago
ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)- ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਕਲਸੀ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਅੱਜ ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਅੱਗੇ ਸੁਣਵਾਈ ਲਈ ਆਇਆ। ਮਾਮਲੇ ਦੀ ਸੁਣਵਾਈ....
ਨਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ
. . .  1 day ago
ਅਬੋਹਰ, 22 ਮਾਰਚ (ਸੰਦੀਪ ਸੋਖਲ)- ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਨੰਬਰ 2 ਦੀ ਪੁਲਿਸ ਨੇ ਫੜੇ ਗਏ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹੈੱਡ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਝੋਨਾ ਖ਼ਰੀਦ 'ਚ ਲੁੱਟ ਦੀ ਖੇਡ ਖ਼ਿਲਾਫ਼ ਕਿਸਾਨਾਂ ਵਲੋਂ ਪ੍ਰਦਰਸ਼ਨ

ਮੰਡੀ ਕਿੱਲਿਆਂਵਾਲੀ, 22 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਅਨਾਜ ਮੰਡੀ ਕਿੱਲਿਆਂਵਾਲੀ ਵਿਖੇ ਝੋਨਾ ਖ਼ਰੀਦ ਵਿਚ ਪੰਜ ਤੋਂ ਅੱਠ ਫ਼ੀਸਦੀ ਕਟੌਤੀ ਵਜੋਂ ਕਿਸਾਨਾਂ ਦੀ ਵੱਡੀ ਲੁੱਟ, ਝੋਨੇ ਦੇ ਬੀਜ ਦੀ ਕਿਸਮ ਅਤੇ ਟੁੱਟ ਦੇ ਨਾਂਅ 'ਤੇ ਛੋਟੇ ਕਿਸਾਨਾਂ ਦੀ ਵੱਡੀ ਖੱਜਲ ...

ਪੂਰੀ ਖ਼ਬਰ »

ਲੋਕਾਂ ਦੀ ਸਹੂਲਤ ਲਈ ਫ਼ਰੀਦਕੋਟ, ਕੋਟਕਪੂਰਾ ਤੇ ਜੈਤੋ ਵਿਖੇ ਲੱਗਣਗੇ ਸੁਵਿਧਾ ਕੈਂਪ : ਸੇਤੀਆ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ, ਯੋਜਨਾਵਾਂ ਦਾ ਲਾਭ ਦੇਣ ਤੇ ਉਨ੍ਹਾਂ ਦੀਆਂ ਵੱਖ ਵੱਖ ਵਿਭਾਗਾਂ ਨਾਲ ਸਬੰਧਿਤ ...

ਪੂਰੀ ਖ਼ਬਰ »

ਬੀਬਾ ਹਰਸਿਮਰਤ ਕੌਰ ਬਾਦਲ ਦੀ ਫ਼ਰੀਦਕੋਟ ਫ਼ੇਰੀ ਅੱਜ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਰੋਮਾਣਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਦੀ ਚੋਣ ਮੁਹਿੰਮ ...

ਪੂਰੀ ਖ਼ਬਰ »

ਗੈਸਟ ਫ਼ੈਕਲਟੀ ਸਹਾਇਕ ਪ੍ਰੋਫ਼ੈਸਰਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਫ਼ਰੀਦਕੋਟ, 22 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਗੈਸਟ ਫ਼ੈਕਲਟੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋ. ਸੁਖਜੀਤ ਸਿੰਘ ਦੀ ਅਗਵਾਈ 'ਚ ਸਰਕਾਰੀ ਬ੍ਰਿਜਿੰਦਰਾ ਕਾਲਜ ਦੇ ਗੇਟ 'ਤੇ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ 'ਚ ਸੈਸ਼ਨ 2022-23 ਲਈ 6ਵੀਂ ਜਮਾਤ ਲਈ ਦਾਖ਼ਲੇ ਖੁੱਲ੍ਹੇ: ਡੀ.ਸੀ.

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਜਵਾਹਰ ਨਵੋਦਿਆਂ ਵਿਦਿਆਲਿਆ ਪਿੰਡ ਕਾਊਣੀ ਜ਼ਿਲ੍ਹਾ ਫ਼ਰੀਦਕੋਟ ਵਿਚ ਵਿੱਦਿਅਕ ਸੈਸ਼ਨ 2022-23 ਲਈ 6ਵੀਂ ਜਮਾਤ ਵਿਚ ਦਾਖਲੇ ਲਈ ਆਨ ਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਮਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ਾਂ 'ਚ ਤਿੰਨ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)-ਪਿੰਡ ਡੋਡ ਵਸਨੀਕ ਇਕ ਨੌਜਵਾਨ ਵਲੋਂ ਪੁਲਿਸ ਨੂੰ ਦਿੱਤੀ ਗਈ ਦਰਖਾਸਤ 'ਤੇ ਕੀਤੀ ਗਈ ਮੁੱਢਲੀ ਪੜਤਾਲ ਤੋਂ ਬਾਅਦ ਪੁਲਿਸ ਵਲੋਂ ਦੋ ਕਰਨਾਲ ਤੇ ਇਕ ਦੁਬਈ ਵਸਨੀਕ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਜੌਗਰਫ਼ੀ ਪ੍ਰੋਫ਼ੈਸਰਾਂ ਦੀਆਂ 43 ਅਸਾਮੀਆਂ ਨੂੰ ਭਰਨ ਦਾ ਸਵਾਗਤ


ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਦੇ ਡਾਇਰੈਕਟਰ ਸਿੱਖਿਆ ਵਿਭਾਗ (ਕਾਲਜਾਂ) ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਕਾਲਜਾਂ ਲਈ ਅਸਿਸਟੈਂਟ ਪ੍ਰੋਫੈਸਰ ਜੌਗਰਫ਼ੀ ਦੀਆਂ 43 ਆਸਾਮੀਆਂ ਦੀ ਕੀਤੀ ਜਾ ਰਹੀ ਭਰਤੀ ਦਾ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਨੇ ਭਰਵਾਂ ਸਵਾਗਤ ਕੀਤਾ ਹੈ | ਜਥੇਬੰਦੀ ਦੇ ਆਗੂਆਂ ਪ੍ਰਧਾਨ ਲੈਕਚਰਾਰ ਸੁਖਜਿੰਦਰ ਸਿੰਘ ਸੁੱਖੀ, ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਮਾਨ, ਜਨਰਲ ਸਕੱਤਰ ਦਿਲਬਾਗ ਸਿੰਘ ਲਾਪਰਾਂ, ਮੀਤ ਪ੍ਰਧਾਨ ਨਰੇਸ਼ ਸਲੂਜਾ, ਸਕੱੱਤਰ ਸਮਸ਼ੇਰ ਸਿੰਘ ਸ਼ੈਰੀ ਤੇ ਪ੍ਰੈੱਸ ਸਕੱਤਰ ਪਰਮਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਸਿੱਖਿਆ ਮੰਤਰੀ ਪੰਜਾਬ ਪ੍ਰਗਟ ਸਿੰਘ ਵਲੋਂ ਲਏ ਗਏ ਇਸ ਫ਼ੈਸਲੇ ਨਾਲ ਪਿਛਲੇ 25 ਸਾਲਾਂ ਤੋਂ ਕਾਲਜਾਂ ਦੀਆਂ ਖਾਲੀ ਪਈਆਂ ਆਸਾਮੀਆਂ ਨੂੰ ਭਰਨ ਨਾਲ ਜਿੱਥੇ ਵਿਦਿਆਰਥੀ ਜੌਗਰਫ਼ੀ ਵਿਸ਼ੇ ਦਾ ਗਿਆਨ ਹਾਸਲ ਕਰਕੇ ਪੰਜਾਬ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ 'ਚ ਆਪਣਾ ਯੋਗਦਾਨ ਪਾਉਣਗੇ ਉੱਥੇ ਇਸ ਵਿਸ਼ੇ ਦੇ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਨੂੰ ਰੁਜ਼ਗਾਰ ਵੀ ਮਿਲੇਗਾ ਤੇ ਉਨ੍ਹਾਂ ਦੀ ਮਿਹਨਤ ਦਾ ਮੁੱਲ ਪਵੇਗਾ | ਜਥੇਬੰਦੀ ਨੇ ਮੰਗ ਕੀਤੀ ਕਿ ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਜੌਗਰਫੀ ਵਿਸ਼ੇ ਦੀਆਂ ਮਨਜ਼ੂਰਸ਼ੁਦਾ ਤੇ ਖਾਲੀ ਪਈਆਂ 170 ਆਸਾਮੀਆਂ ਨੂੰ ਮੁੜ ਸੁਰਜੀਤ ਕਰਕੇ ਤੇ ਪੰਜਾਬ ਪੋਰਟਲ 'ਤੇ ਸਕੂਲ ਲਾਗਇੰਨ ਆਈ.ਡੀ. ਉੱਪਰ ਦਰਸਾ ਕੇ ਸਿੱਧੀ ਭਰਤੀ ਅਤੇ ਪਦਉੱਨਤੀਆਂ ਰਾਹੀਂ ਭਰਿਆ ਜਾਵੇ ਤਾਂ ਜੋ ਵਧੇਰੇ ਵਿਦਿਆਰਥੀ 12ਵੀਂ ਪਾਸ ਕਰਨ ਤੋਂ ਬਾਅਦ ਇਨ੍ਹਾਂ ਕਾਲਜਾਂ ਵਿਚ ਜੌਗਰਫੀ ਵਿਸ਼ੇ ਨਾਲ ਉੱਚ ਵਿੱਦਿਆ ਹਾਸਲ ਕਰ ਸਕਣ ਤੇ ਕਾਲਜਾਂ ਵਿਚ ਪਹਿਲਾਂ ਹੀ ਕੰਮ ਕਰ ਰਹੇ ਪ੍ਰੋਫੈਸਰਾਂ ਦੇ ਭਵਿੱਖ ਦਾ ਵੀ ਧਿਆਨ ਰੱਖਿਆ ਜਾਵੇ |

ਖ਼ਬਰ ਸ਼ੇਅਰ ਕਰੋ

 

ਡੇਂਗੂ ਦੇ 228 ਮਰੀਜ਼ ਆਏ ਸਾਹਮਣੇ

ਫ਼ਰੀਦਕੋਟ, 22 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਕੋਰੋਨਾ ਤੋਂ ਬਾਅਦ ਹੁਣ ਡੇਂਗੂ ਨੇ ਰਫ਼ਤਾਰ ਫ਼ੜਨੀ ਸ਼ੁਰੂ ਕਰ ਦਿੱਤੀ ਹੈ ਜਿਸ ਰਫ਼ਤਾਰ ਨਾਲ ਡੇਂਗੂ ਦੇ ਮਰੀਜ਼ ਵੱਧ ਰਹੇ ਹਨ | ਉਸ ਰਫ਼ਤਾਰ ਨਾਲ ਫ਼ੌਗਿੰਗ ਨਹੀਂ ਕੀਤੀ ਜਾ ਰਹੀ ਕਿਉਂਕਿ ਨਗਰ ਕੌਂਸਲ ਫ਼ਰੀਦਕੋਟ ਵਲੋਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 8 ਰੋਜ਼ਾ ਦਸਤਾਰ ਕੈਂਪ

ਜੈਤੋ, 22 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਬਾਬਾ ਪ੍ਰੇਮ ਸਿੰਘ ਸੋਸ਼ਲ ਵੈਲਫੇਅਰ ਕਲੱਬ ਰੋੜੀਕਪੂਰਾ ਦੇ ਸਹਿਯੋਗ ਨਾਲ ਪਿੰਡ ਦੇ ਅੰਦਰਲੇ ਗੁਰਦੁਆਰਾ ਸਾਹਿਬ ਵਿਖੇ 8 ਰੋਜ਼ਾ ਦਸਤਾਰ ਕੈਂਪ ਲਗਾਇਆ ਗਿਆ | ਕੈਂਪ ਦੇ ...

ਪੂਰੀ ਖ਼ਬਰ »

ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੂਟੇ ਵੰਡ ਕੇ ਮਨਾਇਆ

ਫ਼ਰੀਦਕੋਟ, 22 ਅਕਤੂਬਰ (ਸਤੀਸ਼ ਬਾਗ਼ੀ)- ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਨਾਨਕਸਰ ਸਾਹਿਬ ਢੀਮਾਂ ਵਾਲੀ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ ਜਿਸ ਦੌਰਾਨ ਸੰਗਤ ਨੂੰ ਫ਼ਲਦਾਰ ਬੂਟੇ ਵੀ ਵੰਡੇ ਗਏ | ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ...

ਪੂਰੀ ਖ਼ਬਰ »

ਜਗਦੀਸ਼ ਸਿੰਘ ਔਲਖ ਨਮਿਤ ਅੰਤਿਮ ਅਰਦਾਸ ਭਲਕੇ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)- ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੇ ਨਜ਼ਦੀਕੀ ਰਿਸ਼ਤੇਦਾਰ, ਯੂਥ ਆਗੂ ਅਨੂਪ੍ਰਤਾਪ ਸਿੰਘ ਬਰਾੜ ਦੇ ਮਾਮਾ ਜੀ ਅਤੇ ਸਾਬਕਾ ਸਰਪੰਚ ਬਲਜੀਤ ਸਿੰਘ ਔਲਖ ਦੇ ਵੱਡੇ ਭਰਾ ਜਗਦੀਸ਼ ਸਿੰਘ ਔਲਖ (66) ਪੁੱਤਰ ਸਵਰਗੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਇਨਸਾਫ਼ ਲਈ ਦਰ-ਦਰ ਭਟਕਣ ਲਈ ਮਜਬੂਰ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ ਦੇ ਸਮਾਜ ਸੇਵੀ, ਸੀਨੀਅਰ ਸਿਟੀਜ਼ਨ, ਪੈਨਸ਼ਨਰ ਯੂਨੀਅਨ ਦੇ ਸੀਨੀਅਰ ਅਹੁਦੇਦਾਰ ਅਤੇ 'ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ' ਦੇ ਸੰਸਥਾਪਕ ਮਾਸਟਰ ਸੋਮਨਾਥ ਅਰੋੜਾ ਨਾਲ ਹੋਈ ਜ਼ਿਆਦਤੀ ਦਾ ਉਸ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਡੇਂਗੂ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਇਸ ਤੋਂ ਬਚਾਅ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਸਿਹਤ ਵਿਭਾਗ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਜਿਸ ...

ਪੂਰੀ ਖ਼ਬਰ »

ਭਾਈ ਹਰਨਿਰਪਾਲ ਸਿੰਘ ਕੁੱਕੂ ਨੇ ਨਵੀਂ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਕਰਵਾਇਆ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਪਿੰਡ ਭਾਣਾ ਵਿਖੇ 8 ਕਿਲੋਮੀਟਰ ਲੰਬੀ ਪਾਈਪ ਲਾਈਨ ਪਾਉਣ ਦਾ ਕੰਮ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਨੇ ਸ਼ੁਰੂ ਕਰਵਾਇਆ | ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਦੇ ...

ਪੂਰੀ ਖ਼ਬਰ »

ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਲਈ ਅਰਜ਼ੀਆਂ ਦੀ ਮੰਗ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਹਾਇਕ ਕਮਿਸ਼ਨਰ (ਜ) ਫ਼ਰੀਦਕੋਟ ਬਲਜੀਤ ਕੌਰ ਨੇ ਦੱਸਿਆ ਕਿ ਦੀਵਾਲੀ ਤੇ ਗੁਰਪੁਰਬ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ ਵਲੋਂ ਸਿਵਲ ਰਿਟ ਪਟੀਸ਼ਨ ਨੰ: 23548 ਆਫ 2017 ਵਿਚ ਦਿੱਤੇ ਗਏ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੀ ਖੁਸ਼ੀ 'ਚ ਸ਼ੋਭਾ ਯਾਤਰਾ ਕੱਢੀ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੀ ਖੁਸ਼ੀ 'ਚ ਸਥਾਨਕ ਵਾਲਮੀਕ ਭਾਈਚਾਰੇ ਤੇ ਹੋਰ ਸ਼ਰਧਾਲੂਆਂ ਵਲੋਂ ਕੱਢੀ ਗਈ ਸ਼ੋਭਾ ਯਾਤਰਾ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਉੱਘੇ ਸਮਾਜਸੇਵੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਰੋਸ ਧਰਨਾ

ਕੋਟਕਪੂਰਾ, 22 ਅਕਤੂਬਰ (ਮੋਹਰ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਵਲੋਂ ਇੱਥੇ ਅਡਾਨੀ ਸੈਲੋ ਪਲਾਂਟ ਅੱਗੇ 124ਵੇਂ ਦਿਨ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਅੰਦਰ ਬੀ.ਐੱਸ.ਐਫ ਦਾ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਕੋਟਸੁਖੀਆ ਨੇ ਬੰਟੀ ਰੋਮਾਣਾ ਦੇ ਹੱਕ 'ਚ ਕੀਤੀਆਂ ਚੋਣ ਮੀਟਿੰਗਾਂ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਐਲਾਨੇ ਗਏ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਹੱਕ 'ਚ ਐਸ.ਸੀ ਵਿੰਗ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦੀ ਲਾਹਪ੍ਰਵਾਹੀ ਕਾਰਨ ਸ਼ਹਿਰ ਅੰਦਰ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਬਣਿਆ

ਜੈਤੋ, 22 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਸੀਵਰੇਜ ਤੇ ਵਾਟਰ ਸਪਲਾਈ ਬੋਰਡ ਦੀ ਅਣਦੇਖੀ ਦੇ ਚੱਲਦਿਆਂ ਸ਼ਹਿਰ ਅੰਦਰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਬਣਿਆ ਹੋਇਆ ਹੈ ਉੱਥੇ ਹੀ ਲੋਕਾਂ ਦਾ ਘਰਾਂ ਤੇ ਦੁਕਾਨਾਂ 'ਚੋਂ ਨਿਕਲਣਾ ...

ਪੂਰੀ ਖ਼ਬਰ »

ਏ.ਡੀ.ਸੀ. ਵਿਕਾਸ ਵਲੋਂ ਜ਼ਿਲ੍ਹਾ ਰੁਜ਼ਗਾਰ ਤੇ ਉਤਪਤੀ ਦਫ਼ਤਰ ਦੀ ਚੈਕਿੰਗ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਯੋਗ ਅਗਵਾਈ ਹੇਠ ਸਰਕਾਰੀ ਦਫ਼ਤਰਾਂ 'ਚ 100 ਪ੍ਰਤੀਸ਼ਤ ਅਧਿਕਾਰੀਆਂ/ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰੀਤ ਮਹਿੰਦਰ ਸਿੰਘ ...

ਪੂਰੀ ਖ਼ਬਰ »

ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਫ਼ੂਡ ਕਮਿਸ਼ਨਰ ਦੀ ਟੀਮ ਨੇ ਦੁਕਾਨਾਂ 'ਚ ਕੀਤੀ ਜਾਂਚ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਫ਼ੂਡ ਕਮਿਸ਼ਨਰ ਫ਼ਰੀਦਕੋਟ ਡਾ. ਰਾਜੀਵ ਜੋਸ਼ੀ ਵਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸ਼ਹਿਰ ਦੀਆਂ ਤਕਰੀਬਨ ਅੱਧੀ ਦਰਜਨ ਤੋਂ ਜ਼ਿਆਦਾ ਮਠਿਆਈ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਦੀ ਫ਼ਰੀਦਕੋਟ ਫ਼ੇਰੀ ਨੂੰ ਲੈ ਕੇ ਅਕਾਲੀ ਵਰਕਰ ਪੱਬਾਂ ਭਾਰ: ਕੋਟਸੁਖੀਆ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਸ਼ਹਿਰ ਦੇ ਵਾਰਡ ਨੰ: 6 ਵਿਖੇ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕੋਟਸੁਖੀਆ ਦੀ ਪ੍ਰਧਾਨਗੀ ਹੇਠ ਇਕ ਵਰਕਰ ਮੀਟਿੰਗ ਕੀਤੀ ਗਈ | ਮੀਟਿੰਗ 'ਚ ਸੁਰਜੀਤ ਸਿੰਘ ਸ਼ਤਾਬ ਨੇ ...

ਪੂਰੀ ਖ਼ਬਰ »

ਅੱਖਾਂ ਦਾ ਮੁੁਫ਼ਤ ਜਾਂਚ ਕੈਂਪ ਲਗਾਇਆ

ਜੈਤੋ, 22 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਮਹਾਨ ਦਾਨੀ ਮਾਤਾ ਅਮਰ ਕੌਰ ਦੁੱਲਟ (ਭਗਤੂਆਣਾ) ਦੀ ਯਾਦ ਵਿਚ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਹਸਪਤਾਲ (ਚੈਨਾ ਰੋਡ) ਜੈਤੋ ਵਿਖੇ ਅੱਖਾਂ ਦਾ ਮੁੁਫ਼ਤ ਜਾਂਚ ਕੈਂਪ ਬ੍ਰਹਮਲੀਨ ਸੰਤ ਕਰਨੈਲ ਦਾਸ ਤੇ ਸਵਾਮੀ ਬ੍ਰਹਮ ਮੁੁਨੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸਸੀਏਸ਼ਨ ਬਲਾਕ ਬਾਜਾਖਾਨਾ ਦੀ ਮੀਟਿੰਗ

ਬਾਜਾਖਾਨਾ, 22 ਅਕਤੂਬਰ (ਜਗਦੀਪ ਸਿੰਘ ਗਿੱਲ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਮਹੀਨਾਵਾਰ ਮੀਟਿੰਗ ਡਾ: ਗੁਰਨਾਇਬ ਸਿੰਘ ਮੱਲਾ ਬਲਾਕ ਪ੍ਰਧਾਨ ਬਾਜਾਖਾਨਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ਵਲੋਂ ਲਖਮੀਰਪੁਰ ਖੀਰੀ 'ਚ ਮਾਰੇ ਗਏ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ 'ਚ ਪਤੀ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)- ਦਾਜ 'ਚ ਇਨੋਵਾ ਗੱਡੀ ਮੰਗਣ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ 'ਚ ਸਥਾਨਕ ਬਲਬੀਰ ਬਸਤੀ ਦੀ ਕੋਟਕਪੂਰਾ ਵਿਖੇ ਵਿਆਹੀ ਇਕ ਲੜਕੀ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਵਲੋਂ ਮੁੱਢਲੀ ਪੜਤਾਲ ਤੋਂ ਬਾਅਦ ਪਤੀ ਵਿਰੁੱਧ ਮਾਮਲਾ ਦਰਜ ...

ਪੂਰੀ ਖ਼ਬਰ »

ਕਸਬਾ ਬਰਗਾੜੀ ਨੂੰ ਨਮੂਨੇ ਦਾ ਬਣਾਉਣ ਲਈ ਵਿਕਾਸ ਕਾਰਜ ਜ਼ੋਰਾਂ 'ਤੇ ਚੱਲ ਰਹੇ : ਕਾਂਗਰਸੀ ਆਗੂ

ਬਰਗਾੜੀ, 22 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)- ਕਸਬਾ ਬਰਗਾੜੀ ਨੂੰ ਨਮੂਨੇ ਦਾ ਬਣਾਉਣ ਲਈ ਵਿਕਾਸ ਕਾਰਜ ਪੂਰੇ ਜ਼ੋਰਾਂ 'ਤੇ ਚੱਲ ਰਹੇ ਹਨ | ਬਹੁਤ ਜਲਦੀ ਅਧੂਰੇ ਕਾਰਜਾਂ ਨੂੰ ਪੂਰਾ ਕਰਕੇ ਕਸਬਾ ਬਰਗਾੜੀ ਨੂੰ ਵਿਕਾਸ ਪੱਖੋਂ ਨਮੂਨੇ ਦਾ ਬਣਾ ਦਿੱਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਬੂਟੇ ਲਗਾ ਕੇ ਮਨਾਇਆ

ਸਾਦਿਕ, 22 ਅਕਤੂਬਰ (ਆਰ.ਐਸ.ਧੁੰਨਾ)- ਪੰਚਾਇਤ ਵਿਭਾਗ ਵਲੋਂ ਪਿੰਡਾਂ 'ਚ ਕਰਵਾਏ ਜਾ ਰਹੇ ਜੀ.ਪੀ.ਡੀ.ਪੀ ਪ੍ਰੋਗਰਾਮ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਵਿੰਦਰ ਕੁਮਾਰ ਤੇ ਕਾਰਜਕਾਰੀ ਇੰਜੀਨੀਅਰ ਵਿਪਨ ਕੁਮਾਰ ਸਿੰਗਲਾ ਦੇ ਦਿਸ਼ਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX