ਤਾਜਾ ਖ਼ਬਰਾਂ


ਮੁੰਬਈ ਵਿਚ ਅੱਤਵਾਦੀ ਹਮਲੇ ਸੰਬੰਧੀ ਆਈ ਈ. ਮੇਲ
. . .  3 minutes ago
ਮਹਾਰਾਸ਼ਟਰ, 3 ਫਰਵਰੀ- ਮੁੰਬਈ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਐਨ.ਆਈ.ਏ. ਨੂੰ ਮੁੰਬਈ ’ਚ ਅੱਤਵਾਦੀ ਹਮਲੇ ਬਾਰੇ ਇਕ ਈਮੇਲ ਮਿਲੀ, ਜਿਸ ਤੋਂ ਬਾਅਦ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ। ਐਨ.ਆਈ.ਏ. ਨੇ ਮੁੰਬਈ ਪੁਲਿਸ ਨੂੰ ਸੂਚਿਤ ਕੀਤਾ ਕਿ ਭੇਜਣ ਵਾਲੇ ਨੇ ਆਪਣੇ ਆਪ ਨੂੰ ਤਾਲਿਬਾਨੀ ਦੱਸਿਆ ਹੈ। ਹੋਰ ਏਜੰਸੀਆਂ...
ਬੀ.ਬੀ.ਸੀ. ਡਾਕੂਮੈਂਟਰੀ: ਸੁਪਰੀਮ ਕੋਰਟ ਨੇ ਸ਼ੁਰੂ ਕੀਤੀ ਸੁਣਵਾਈ
. . .  10 minutes ago
ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 2002 ਦੇ ਗੁਜਰਾਤ ਦੰਗਿਆਂ ਨਾਲ ਸੰਬੰਧਤ ਬੀ.ਬੀ.ਸੀ. ਡਾਕੂਮੈਂਟਰੀ ਨੂੰ ਸੈਂਸਰ ਕਰਨ ਤੋਂ ਰੋਕਣ ਲਈ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ...
ਸਰਕਾਰ ਨੇ ਚੀਨ, ਮਹਿੰਗਾਈ, ਬੇਰੁਜ਼ਗਾਰੀ ’ਤੇ ਚਰਚਾ ਨਹੀਂ ਹੋਣ ਦਿੱਤੀ- ਸ਼ਸ਼ੀ ਥਰੂਰ
. . .  8 minutes ago
ਨਵੀਂ ਦਿੱਲੀ, 3 ਫਰਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਡਿੱਗਦੇ ਸ਼ੇਅਰ ਬਾਜ਼ਾਰ ’ਤੇ ਚਰਚਾ ਕਰਨਾ ਚਾਹੁੰਦੀਆਂ ਹਨ, ਜਨਤਾ ਦਾ ਪੈਸਾ ਐਲ.ਆਈ.ਸੀ. ਅਤੇ ਹੋਰ ਸਰਕਾਰੀ ਅਦਾਰਿਆਂ ਵਿਚ ਹੈ। ਉਨ੍ਹਾਂ ਨੇ ਚੀਨ, ਮਹਿੰਗਾਈ, ਬੇਰੁਜ਼ਗਾਰੀ ’ਤੇ ਚਰਚਾ ਨਹੀਂ ਹੋਣ ਦਿੱਤੀ। ਉਹ...
ਬਜਟ ਸੈਸ਼ਨ: ਕਾਂਗਰਸ ਨੇ ਜਾਰੀ ਕੀਤਾ ਵ੍ਹੀਪ
. . .  23 minutes ago
ਨਵੀਂ ਦਿੱਲੀ, 3 ਫਰਵਰੀ- ਕਾਂਗਰਸ ਨੇ ਅੱਜ ਆਪਣੇ ਲੋਕ ਸਭਾ ਸੰਸਦ ਮੈਂਬਰਾਂ ਨੂੰ ਸਦਨ ਵਿਚ ਮੌਜੂਦ ਰਹਿਣ ਲਈ ਤਿੰਨ ਲਾਈਨਾਂ ਵਾਲਾ ਵ੍ਹੀਪ ਜਾਰੀ ਕੀਤਾ ਹੈ।
ਮਨੀਸ਼ ਸਿਸੋਦੀਆ ਨੂੰ ਮਿਲੀ ਟੀ.ਈ.ਐਸ.ਓ.ਐਲ ਸਿੱਖਿਆ ਸੰਮੇਲਨ ਵਿਚ ਸ਼ਾਮਿਲ ਹੋਣ ਦੀ ਮਨਜ਼ੂਰੀ- ਉਪ ਰਾਜਪਾਲ ਦਫ਼ਤਰ
. . .  26 minutes ago
ਨਵੀਂ ਦਿੱਲੀ, 3 ਫਰਵਰੀ- ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਦਫ਼ਤਰ ਤੋਂ ਜਾਰੀ ਸੂਚਨਾ ਅਨੁਸਾਰ ਲੈਫ਼ਟੀਨੈਂਟ ਗਵਰਨਰ ਵੀ.ਕੇ. ਸਕਸੈਨਾ ਨੇ ਸਿਟੀ ਪੋਰਟਲੈਂਡ, ਓਰੇਗਨ, ਯੂ.ਐਸ.ਏ. ਵਿਚ ਹੋਣ ਵਾਲੇ ਟੀ.ਈ.ਐਸ.ਓ.ਐਲ ਸਿੱਖਿਆ ਸੰਮੇਲਨ ਵਿਚ ਸ਼ਾਮਿਲ ਹੋਣ ਲਈ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ...
ਸਾਬਕਾ ਕੈਬਨਿਟ ਮੰਤਰੀ ਆਸ਼ੂ ਦੀ ਜ਼ਮਾਨਤ ’ਤੇ ਸੁਣਵਾਈ 14 ਫਰਵਰੀ ਤੱਕ ਮੁਲਤਵੀ
. . .  33 minutes ago
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲਿਆਂ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਮਾਣਯੋਗ ਹਾਈਕੋਰਟ ਵਲੋਂ 14 ਫਰਵਰੀ...
ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਵਿਚ ਉੱਠਿਆ ਧੂੰਆਂ, ਆਬੂ ਧਾਬੀ ਵਾਪਿਸ ਪਰਤੀ
. . .  59 minutes ago
ਤਿਰੂਵੰਨਤਪੁਰਮ, 3 ਫਰਵਰੀ- ਆਬੂ ਧਾਬੀ ਤੋਂ ਕੇਰਲ ਦੇ ਕਾਲੀਕਟ ਆ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਫ਼ਲਾਈਟ ’ਚ ਧੂੰਆਂ ਉੱਠਣ ਤੋਂ ਬਾਅਦ ਫ਼ਲਾਈਟ ਨੂੰ ਵਾਪਸ ਆਬੂ ਧਾਬੀ ਮੋੜ ਦਿਤ ਗਿਅ। ਜਾਣਕਾਰੀ ਅੁਨਸਾਰ ਫ਼ਲਾਈਟ ’ਚ 184 ਯਾਤਰੀ ਮੌਜੂਦ ਸਨ। ਲੈਂਡਿੰਗ ਤੋਂ...
ਬੀ.ਬੀ.ਸੀ. ਡਾਕੂਮੈਂਟਰੀ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 3 ਫਰਵਰੀ- ਸੁਪਰੀਮ ਕੋਰਟ ਬੀ.ਬੀ.ਸੀ. ਦੀ ਡਾਕੂਮੈਂਟਰੀ ‘ਇੰਡੀਆ: ਦਿ ਮੋਦੀ ਸਵਾਲ’ ਤੱਕ ਲੋਕਾਂ ਦੀ ਪਹੁੰਚ ਨੂੰ ਰੋਕਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਦੋ ਪਟੀਸ਼ਨਾਂ ’ਤੇ ਅੱਜ ਸੁਣਵਾਈ ਕਰੇਗਾ। ਇਸ ਮਾਮਲੇ...
ਜੋਸ਼ੀਮੱਠ ਸੰਬੰਦੀ ਜਾਂਚ ਜਲਦ ਪੂਰੀ ਕਰ ਲਈ ਜਾਵੇਗੀ- ਪੁਸ਼ਕਰ ਸਿੰਘ ਧਾਮੀ
. . .  about 1 hour ago
ਦੇਹਰਾਦੂਨ, 3 ਫਰਵਰੀ- ਜੋਸ਼ੀਮੱਠ ਦੀ ਸਥਿਤੀ ਸੰਬੰਧੀ ਗੱਲ ਕਰਦਿਆਂ ਉਤਰਾਖ਼ੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਲਗਾਤਾਰ ਜੋਸ਼ੀਮੱਠ ਦੀ ਨਿਗਰਾਨੀ ਕਰ ਰਹੇ ਹਾਂ। ਅਸੀਂ ਉੱਥੋਂ ਦੇ ਲੋਕਾਂ ਦੇ ਸੰਪਰਕ ਵਿਚ ਹਾਂ। ਜਿਹੜੀਆਂ 8 ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨ੍ਹਾਂ ਦੀਆਂ ਰਿਪੋਰਟਾਂ ਆ ਰਹੀਆਂ ਹਨ, ਜਲਦੀ ਹੀ ਜਾਂਚ ਪੂਰੀ...
ਬਾਲ ਵਿਆਹ ਮਾਮਲੇ ਵਿਚ 1800 ਵਿਅਕਤੀ ਗਿ੍ਫ਼ਤਾਰ- ਅਸਮ ਮੁੱਖ ਮੰਤਰੀ
. . .  about 1 hour ago
ਗੁਵਹਾਟੀ, 2 ਫਰਵਰੀ- ਅਸਮ ਦੇ ਮੁਖ ਮੰਤਰੀ ਡਾ. ਹਿਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ ਪੁਲਿਸ ਨੇ ਰਾਜ ਭਰ ਵਿਚ ਬਾਲ ਵਿਆਹ ਨਾਲ ਸੰਬੰਧਤ ਮਾਮਲਿਆਂ ਦੇ ਸੰਬੰਧ ਵਿਚ ਹੁਣ ਤੱਕ 1,800 ਵਿਅਕਤੀਆਂ ਨੂੰ...
ਜੰਮੂ ਕਸ਼ਮੀਰ: ਸਟੇਟ ਇਨਵੈਸਟੀਗੇਸ਼ਨ ਏਜੰਸੀ ਵਲੋਂ ਕਈ ਥਾਵਾਂ ’ਤੇ ਛਾਪੇਮਾਰੀ
. . .  about 1 hour ago
ਸ੍ਰੀਨਗਰ, 3 ਫਰਵਰੀ- ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਸਟੇਟ ਇਨਵੈਸਟੀਗੇਸ਼ਨ ਏਜੰਸੀ (ਐਸ.ਆਈ.ਏ.) ਨੇ ਅੱਤਵਾਦੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।
ਸੰਸਦ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 3 ਫਰਵਰੀ- ਸੰਸਦ ਵਿਚ ਅੱਜ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਬੀ.ਐੱਸ.ਐੱਫ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ ਸੁੱਟਿਆ, ਤਿੰਨ ਪੈਕਟ ਹੈਰੋਇਨ ਬਰਾਮਦ
. . .  about 1 hour ago
ਚੋਗਾਵਾਂ, 3 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਬੀ.ਪੀ.ਓ. ਰੀਅਰ ਕੱਕੜ ਚੌਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗੁਆਂਢੀ ਮੁਲਕ ਪਾਕਿਸਤਾਨ ਤੋਂ ਆਏ ਡਰੋਨ ਤੇ ਗੋਲੀਆਂ ਦਾਗ ਕੇ ਹੇਠਾਂ ਸੁੱਟ...
ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਦੋਸ਼ੀ ਦਿੱਲੀ ਦੇ ਰੋਹਿਣੀ ਤੋਂ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 3 ਜਨਵਰੀ-ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁੱਠਭੇੜ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਨਾਂ ਦੋਸ਼ੀਆਂ ਨੂੰ ਰੋਹਿਣੀ ਇਲਾਕੇ 'ਚ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ।
ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਨੇ ਬਾਥਰੂਮ ’ਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ
. . .  about 2 hours ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਵਲੋਂ ਬਾਥਰੂਮ ’ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਗਈ, ਜਿਸ ਨੂੰ ਜੇਲ੍ਹ ਸਟਾਫ਼ ਵਲੋਂ ਸਿਵਲ ਹਸਪਤਾਲ ਦੇ ਮੁਰਦਾ ਘਰ...
ਮਹਿੰਗਾਈ ਦੀ ਮਾਰ ! ਅਮੂਲ ਦੁੱਧ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ
. . .  about 2 hours ago
ਨਵੀਂ ਦਿੱਲੀ, 3 ਫਰਵਰੀ- ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ...
ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ
. . .  about 4 hours ago
ਨਵੀਂ ਦਿੱਲੀ, 3 ਫਰਵਰੀ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਦਨ ਦੇ ਪਟਲ ਲਈ ਰਣਨੀਤੀ ਤਿਆਰ ਕਰਨ ਲਈ ਸਵੇਰੇ 10 ਵਜੇ ਆਪਣੇ ਸੰਸਦ ਦਫ਼ਤਰ 'ਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।
ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ 92 ਸਾਲ ਦੀ ਉਮਰ 'ਚ ਦਿਹਾਂਤ
. . .  about 4 hours ago
ਨਵੀਂ ਦਿੱਲੀ, 3 ਫਰਵਰੀ- ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ ਬੀਤੀ ਰਾਤ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਉਹ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਸੀ।
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਪੰਜਾਬ / ਜਨਰਲ

ਡਾ. ਐਸ. ਕਰੁਣਾ ਰਾਜੂ ਵਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ

ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀ ਦੀ ਸਮੀਖਿਆ ਕਰਨ ਲਈ ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐਸ ਕਰੁਣਾ ਰਾਜੂ ਵਲੋਂ ਅੱਜ ਈ. ਵੀ. ਐਮ. ਵੇਅਰਹਾਊਸ ਮੁਹਾਲੀ ਦਾ ਦੌਰਾ ਕੀਤਾ ਗਿਆ ਤੇ ਮੋਕ ਪੋਲ ਅਭਿਆਸ ਦਾ ਨਿਰੀਖਣ ...

ਪੂਰੀ ਖ਼ਬਰ »

ਰੰਧਾਵਾ ਤੇ ਆਸ਼ੂ ਵਲੋਂ ਦਿੱਲੀ ਵਿਖੇ ਵੇਣੂਗੋਪਾਲ ਨਾਲ ਮੁਲਾਕਾਤ

-- ਹਰਕਵਲਜੀਤ ਸਿੰਘ-- ਚੰਡੀਗੜ੍ਹ, 22 ਅਕਤੂਬਰ-ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਵਲੋਂ ਅੱਜ ਸ਼ਾਮ ਦਿੱਲੀ ਵਿਖੇ ਕਾਂਗਰਸ ਦੇ ਜਨਰਲ ਸਕੱਤਰ ਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਨੂੰ ਪਾਰਟੀ ਦੇ 18 ...

ਪੂਰੀ ਖ਼ਬਰ »

ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੂੰ ਸਦਮਾ-ਪੁੱਤਰ ਦਾ ਦਿਹਾਂਤ

ਮੁੱਲਾਂਪੁਰ ਦਾਖਾ, 22 ਅਕਤਬਰ (ਨਿਰਮਲ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਜਗਰਾਉਂ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੂੰ ਉਸ ਵਕਤ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਜਵਾਨ ਪੁੱਤਰ ਜਸਵੀਰ ਸਿੰਘ ਗੋਗੀ (47) ਲੰਮਾ ਸਮਾਂ ਬੀਮਾਰ ਰਹਿਣ ...

ਪੂਰੀ ਖ਼ਬਰ »

ਲਖਬੀਰ ਸਿੰਘ ਦੇ ਪਿੰਡ ਪਹੁੰਚੀ ਹਰਿਆਣਾ ਪੁਲਿਸ

ਸਰਾਏ ਅਮਾਨਤ ਖਾਂ, 22 ਅਕਤੂਬਰ (ਨਰਿੰਦਰ ਸਿੰਘ ਦੋਦੇ)-ਪਿਛਲੇ ਦਿਨੀਂ ਸਿੰਘੂ ਬਾਰਡਰ ਵਿਖੇ ਨਿਹੰਗ ਸਿੰਘਾਂ ਵਲੋਂ ਬੇਅਦਬੀ ਦੇ ਦੋਸ਼ਾਂ ਤਹਿਤ ਪਿੰਡ ਚੀਮਾਂ ਕਲਾਂ ਦੇ ਲਖਬੀਰ ਸਿੰਘ ਟੀਟੂ ਦਾ ਕਤਲ ਕਰ ਦਿੱਤਾ ਗਿਆ ਸੀ | ਇਸ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਥਾਣਾ ਕੁੰਡਲੀ ...

ਪੂਰੀ ਖ਼ਬਰ »

ਰਾਜਪਾਲ ਨੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਨੂੰ ਅਹੁਦੇ ਦਾ ਹਲਫ਼ ਦਿਵਾਇਆ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ 'ਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਨੂੰ ਅਹੁਦੇ ਦਾ ਹਲਫ਼ ਦਿਵਾਇਆ | ਅੱਜ ਸ਼ਾਮ ਇੱਥੇ ਪੰਜਾਬ ਰਾਜ ਭਵਨ ਵਿਖੇ ਸਾਦੇ ...

ਪੂਰੀ ਖ਼ਬਰ »

ਬਕਾਇਆ 500 ਰੁ. ਮੰਗਣ 'ਤੇ ਨੌਜਵਾਨ ਦਾ ਕਤਲ

ਐੱਸ. ਏ. ਐੱਸ. ਨਗਰ, 22 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-82 ਵਿਚਲੇ ਉਦਯੋਗਿਕ ਖੇਤਰ 'ਚ ਫੁੱਟਪਾਥ 'ਤੇ ਬੀੜੀ-ਸਿਗਰਟ ਵੇਚਣ ਵਾਲੇ ਮੁਖਤਿਆਰ ਸਿੰਘ ਦੇ ਲੜਕੇ ਪਿ੍ੰਸ ਕੁਮਾਰ (23) ਦਾ ਬਕਾਇਆ ਰਹਿੰਦੇ 500 ਰੁ. ਮੰਗਣ 'ਤੇ ਚਾਕੂ ਮਾਰ ਕੇ ਕਤਲ ਕਰ ...

ਪੂਰੀ ਖ਼ਬਰ »

991 ਅਸਾਮੀਆਂ ਦੀ ਭਰਤੀ 'ਚ 83.24 ਫ਼ੀਸਦੀ ਪੰਜਾਬ ਤੇ 16.75 ਫ਼ੀਸਦੀ ਬਾਹਰੀ ਰਾਜਾਂ ਦੇ ਉਮੀਦਵਾਰ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੀ.ਐਸ.ਟੀ.ਸੀ.ਐਲ. ਵਲੋਂ ਲੰਘੇ ਦਿਨੀਂ 991 ਵੱਖੋ-ਵੱਖ ਅਸਾਮੀਆਂ ਲਈ ਕੰਪਿਊਟਰ ਬੇਸਡ ਪ੍ਰੀਖਿਆ (ਸੀ.ਬੀ.ਟੀ) ਗਈ ਲਈ, ਜਿਸ ਦੇ ਨਤੀਜੇ-ਕਮ-ਪ੍ਰੋਵੀਜ਼ਨਲ ਮੈਰਿਟ ਸੂਚੀ ਨੂੰ ਵੈੱਬਸਾਈਟ 'ਤੇ ਅੱਪਲੋਡ ਕੀਤਾ ਗਿਆ | ਪੀ.ਐਸ.ਟੀ.ਸੀ.ਐਲ. ਦੇ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਆਨਲਾਈਨ ਅੱਪਲੋਡ ਕੀਤੀ ਸੂਚੀ ਅੰਤਿਮ ਚੋਣ ਸੂਚੀ ਨਹੀਂ ਹੈ | ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਯਮਾਂ ਮੁਤਾਬਿਕ ਨਿਯੁਕਤੀ ਪੱਤਰ ਸ਼ਰਤਾਂ ਪੂਰੀਆਂ ਕਰਨ ਵਾਲੇ ਉਮੀਦਵਾਰਾਂ ਨੂੰ ਸਰਟੀਫਿਕੇਟਾਂ ਦੀ ਚੈਕਿੰਗ, ਪੁਲਿਸ ਪੜਤਾਲ ਤੇ ਮੈਡੀਕਲ ਜਾਂਚ ਆਦਿ ਤੋਂ ਬਾਅਦ ਹੀ ਜਾਰੀ ਕੀਤੇ ਜਾਣਗੇ | ਉਨ੍ਹਾਂ ਹੋਰ ਦੱਸਿਆ ਕਿ ਵੱਖੋ-ਵੱਖ ਅਸਾਮੀਆਂ ਦੇ 15 ਵੱਖੋ-ਵੱਖ ਵਿਭਾਗਾਂ 'ਚ ਕੁੱਲ 991 ਅਸਾਮੀਆਂ 'ਚੋਂ ਅੰਦਾਜ਼ਨ 825 ਅਸਾਮੀਆਂ (83.24 ਫ਼ੀਸਦੀ) ਪੰਜਾਬ ਦੇ ਪੱਕੇ ਵਸਨੀਕਾਂ ਦੁਆਰਾ ਭਰੀਆਂ ਜਾਣਗੀਆਂ ਤੇ ਅੰਦਾਜ਼ਨ 166 ਅਸਾਮੀਆਂ (16.75 ਫ਼ੀਸਦੀ) ਬਾਹਰਲੇ ਰਾਜਾਂ ਦੇ ਉਮੀਦਵਾਰਾਂ ਦੁਆਰਾ ਭਰੀਆਂ ਜਾਣਗੀਆਂ |

ਖ਼ਬਰ ਸ਼ੇਅਰ ਕਰੋ

 

ਬਠਿੰਡਾ 'ਚ ਫਾਰਮਾਸਿਊਟੀਕਲ ਪਾਰਕ ਬਣਨ ਨਾਲ ਸਮੁੱਚੇ ਦੇਸ਼ ਨੂੰ ਮਿਲੇਗਾ ਲਾਭ-ਮਨਪ੍ਰੀਤ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਦਿੱਲੀ ਵਿਖੇ ਰਸਾਇਣ, ਖਾਦਾਂ ਅਤੇ ਫਾਰਮਾਸਿਊਟੀਕਲ ਬਾਰੇ ਕੇਂਦਰੀ ਮੰਤਰੀ ਸ੍ਰੀ ਮਨਸੁਖ ਐਲ. ਮਾਂਡਵੀਆ ਨਾਲ ਮੁਲਾਕਾਤ ਕਰਕੇ ਬਠਿੰਡਾ 'ਚ ਫਾਰਮਾਸਿਊਟੀਕਲ ਪਾਰਕ ਬਣਾਏ ਜਾਣ ਦੀ ਮੰਗ ...

ਪੂਰੀ ਖ਼ਬਰ »

ਪੋਸਟ-ਮੈਟਿ੍ਕ ਸਕਾਲਰਸ਼ਿਪ ਘੁਟਾਲੇ ਦੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ) -ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀਆਂ ਬਾਰੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪੋਸਟ ਮੈਟਿ੍ਕ ਸ਼ਕਾਲਰਸ਼ਿਪ ਘੁਟਾਲੇ ਦੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ | ਡਾ. ਵੇਰਕਾ ਨੇ ...

ਪੂਰੀ ਖ਼ਬਰ »

96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਨੇ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰ ਦਿੱਤੇ ਹਨ | ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਡਰਾਮੇਬਾਜ਼ਾਂ ਨੂੰ ਨਹੀਂ, ਕੰਮ ਕਰਨ ਵਾਲਿਆਂ ਨੂੰ ਵੋਟਾਂ ਪਾਉਣਗੇ-ਰਾਘਵ ਚੱਢਾ

ਚੰਡੀਗੜ੍ਹ, 22 ਅਕਤੂਬਰ (ਪ੍ਰੋ. ਅਵਤਾਰ ਸਿੰਘ) -ਪੰਜਾਬ ਦੇ ਲੋਕ ਡਰਾਮੇਬਾਜ਼ਾਂ ਨੂੰ ਨਹੀਂ ਬਲਕਿ ਕੰਮ ਕਰਨ ਵਾਲਿਆਂ ਨੂੰ ਵੋਟਾਂ ਪਾਉਣਗੇ | ਇਹ ਵਿਚਾਰ ਅੱਜ ਇੱਥੇ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

698729.421 ਮੀਟਿ੍ਕ ਟਨ ਝੋਨੇ ਦੀ ਖ਼ਰੀਦ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਪੰਜਾਬ 'ਚ ਅੱਜ ਸਰਕਾਰੀ ਏਜੰਸੀਆਂ ਵਲੋਂ 696921.421 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਏਜੰਸੀਆਂ ਵਲੋਂ ਹੁਣ ਤੱਕ 5884030.097 ਮੀਟਿ੍ਕ ਟਨ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਵਿਖੇ ਤਾਜ਼ਾ ਬਰਫ਼ਬਾਰੀ

ਦਸੂਹਾ, 22 ਅਕਤੂਬਰ (ਭੁੱਲਰ)- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬੰਦ ਕਰਨ ਉਪਰੰਤ ਲਗਾਤਾਰ ਬਾਰਿਸ਼ ਹੋਣ ਤੋਂ ਬਾਅਦ ਜਿੱਥੇ ਤਾਪਮਾਨ 'ਚ ਭਾਰੀ ਗਿਰਾਵਟ ਆਈ ਉੱਥੇ ਹੀ ਭਾਰੀ ਬਰਫ਼ਬਾਰੀ ਵੀ ਹੋਈ ਹੈ, ਜਿਸ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ...

ਪੂਰੀ ਖ਼ਬਰ »

ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ ਚੰਨੀ-ਮਜੀਠੀਆ

ਅੰਮਿ੍ਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਪਿਛਲੇ ਇਕ ਮਹੀਨੇ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਲੋਕਾਂ ਨਾਲ 15 ਹਜ਼ਾਰ ਕਰੋੜ ਰੁਪਏ ਦੇ ਵਾਅਦੇ ਤਾਂ ਕਰ ਦਿੱਤੇ ਹਨ, ਪਰ ਲੋਕਾਂ ਨੂੰ ਅਸਲ 'ਚ ਇਕ ਵੀ ਲਾਭ ਨਹੀਂ ਮਿਲਿਆ ਕਿਉਂਕਿ ਇਨ੍ਹਾਂ ਖੋਖਲੇ ...

ਪੂਰੀ ਖ਼ਬਰ »

ਐਨ.ਆਰ.ਆਈ. ਲਾੜਿਆਂ ਤੋਂ ਬਾਅਦ ਹੁਣ ਵਿਦੇਸ਼ ਭੇਜੀਆਂ ਲਾੜੀਆਂ ਦੇ ਮਾਮਲੇ ਚਰਚਾ 'ਚ

ਸੁਰਿੰਦਰ ਕੋਛੜ ਅੰਮਿ੍ਤਸਰ, 22 ਅਕਤੂਬਰ-ਵਿਆਹ ਕਰਕੇ ਵਿਦੇਸ਼ ਨਾਲ ਲੈ ਕੇ ਜਾਣ ਦਾ ਝਾਂਸਾ ਦੇਣ ਵਾਲੇ ਪ੍ਰਵਾਸੀ ਭਾਰਤੀਆਂ ਭਾਵ ਐਨ. ਆਰ. ਆਈ. ਲਾੜਿਆਂ ਦੇ ਵਾਪਸ ਪਰਤਣ ਦੀ ਉਡੀਕ 'ਚ ਜਿੱਥੇ ਪੰਜਾਬ ਦੀਆਂ ਲਗਪਗ 40 ਹਜ਼ਾਰ ਸੁਹਾਗਣਾਂ ਵਿਧਵਾਵਾਂ ਵਰਗਾ ਜੀਵਨ ਭੋਗ ਰਹੀਆਂ ...

ਪੂਰੀ ਖ਼ਬਰ »

ਹਵਾਈ ਅੱਡਿਆਂ 'ਤੇ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਹੀ ਹੱਲ ਲਈ ਕਾਲ ਸੈਂਟਰ ਸਥਾਪਿਤ ਹੋਵੇਗਾ-ਪਰਗਟ ਸਿੰਘ

ਚੰਡੀਗੜ੍ਹ, 22 ਅਕਤੂਬਰ (ਅਜਤੀ ਬਿਊਰੋ)- ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨੂੰ ਵਤਨ ਪਰਤਣ ਸਮੇਂ ਹਵਾਈ ਅੱਡਿਆਂ 'ਤੇ ਆਉਂਦੀ ਕਿਸੇ ਕਿਸਮ ਦੀ ਮੁਸ਼ਕਿਲ ਦੇ ਮੌਕੇ 'ਤੇ ਹੀ ਆਨਲਾਈਨ ਨਿਪਟਾਰੇ ਲਈ 24 ਘੰਟੇ ਚੱਲਣ ਵਾਲਾ ਇਕ ਕਾਲ ਸੈਂਟਰ ਸਥਾਪਿਤ ਕੀਤਾ ਜਾਵੇਗਾ, ਜਿਸ 'ਚ ...

ਪੂਰੀ ਖ਼ਬਰ »

ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਭੰਡਾਰਨ, ਵਿਕਰੀ ਤੇ ਵੰਡ 'ਤੇ ਨਜ਼ਰ ਰੱਖਣ ਦੇ ਆਦੇਸ਼

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)- ਉੁਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਅੰਨ੍ਹੇਵਾਹ ਵਿਕਰੀ ਰੋਕਣ ਦੀ ਹਦਾਇਤ ਕੀਤੀ ਹੈ | ਸ੍ਰੀ ਸੋਨੀ ਨੇ ਕਿਹਾ ਕਿ ਲੋਕਾਂ 'ਚ, ਖ਼ਾਸ ਕਰਕੇ ਨੌਜਵਾਨ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਸੈਕਟਰ 'ਚੋਂ 16 ਕਰੋੜ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਬੀ.ਐੱਸ.ਐਫ. ਵਲੋਂ ਬੀਤੀ ਸ਼ਾਮ ਕੌਮਾਂਤਰੀ ਸਰਹੱਦ ਨੇੜਓਾ ਹੈਰੋਇਨ ਦੇ ਤਿੰਨ ਪੈਕਟ ਬਰਾਮਦ ਕੀਤੇ ਗਏ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਸਵਾ 16 ਕਰੋੜ ਦੱਸੀ ਜਾਂਦੀ ਹੈ | ਅਧਿਕਾਰੀਆਂ ਮੁਤਾਬਿਕ ਫ਼ਿਰੋਜ਼ਪੁਰ ਸੈਕਟਰ 'ਚ ...

ਪੂਰੀ ਖ਼ਬਰ »

ਸੁਆਮੀ ਸੰਤ ਦਰਬਾਰਾ ਸਿੰਘ ਲੋਪੋਂ ਵਾਲਿਆਂ ਦੀ 43ਵੀਂ ਬਰਸੀ ਸਬੰਧੀ ਸਮਾਗਮ ਸਮਾਪਤ

ਨਿਹਾਲ ਸਿੰਘ ਵਾਲਾ, 22 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸਵਾਮੀ ਸੰਤ ਦਰਬਾਰਾ ਸਿੰਘ ਦੀ 43ਵੀਂ ਬਰਸੀ ਮੌਜੂਦਾ ਸਵਾਮੀ ਸੰਤ ਜਗਜੀਤ ਸਿੰਘ ਲੋਪੋ ਦੀ ਰਹਿਨੁਮਾਈ ਹੇਠ ਸੰਤ ਆਸ਼ਰਮ ਲੋਪੋ ਸਾਹਿਬ ਵਿਖੇ ਮਨਾਈ ਗਈ | ਬਰਸੀ ਸਮਾਗਮ ਨੂੰ ...

ਪੂਰੀ ਖ਼ਬਰ »

ਨਾਕੇ 'ਤੇ ਐਂਬੂਲੈਂਸ ਰੋਕ ਕੇ ਅੱਧਾ ਘੰਟਾ ਕੀਤਾ ਖੱਜਲ-ਖ਼ੁਆਰ, ਮਰੀਜ਼ ਦੀ ਰਸਤੇ 'ਚ ਹੋਈ ਮੌਤ

ਮਾਨਸਾ/ਝੁਨੀਰ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਰਮਨਦੀਪ ਸਿੰਘ ਸੰਧੂ)- ਬੀਤੀ ਰਾਤ ਜ਼ਿਲ੍ਹੇ ਦੇ ਕਸਬਾ ਝੁਨੀਰ ਦੇ ਬੱਸ ਸਟੈਂਡ ਕੋਲ ਲਗਾਏ ਨਾਕੇ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਵਲੋਂ ਗੰਭੀਰ ਮਰੀਜ਼ ਨੂੰ ਲੁਧਿਆਣਾ ਲਿਜਾ ਰਹੀ ਐਂਬੂਲੈਂਸ ਨੂੰ ਰੋਕ ਕੇ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ 2 ਕਿਸਾਨਾਂ ਵਲੋਂ ਖ਼ੁਦਕੁਸ਼ੀ

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਨੇੜਲੇ ਪਿੰਡ ਮੂਸਾ ਦੇ ਕਰਜ਼ਾਈ ਕਿਸਾਨ ਗੁਰਪ੍ਰੀਤ ਸਿੰਘ (45) ਪੁੱਤਰ ਗੁਰਦੇਵ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ | ਡੇਢ ਏਕੜ ਜ਼ਮੀਨ ਦਾ ਮਾਲਕ ਇਹ ਕਿਸਾਨ ਠੇਕੇ 'ਤੇ ਜ਼ਮੀਨ ਲੈ ਕੇ ਖੇਤੀ ਕਰਦਾ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਘਟਨਾ ਦੀ ਜਾਂਚ ਕਰ ਰਹੀ 'ਸਿੱਟ' ਦੇ ਮੁਖੀ ਦਾ ਤਬਾਦਲਾ

ਲਖਨਊ, 22 ਅਕਤੂਬਰ (ਏਜੰਸੀ)- ਉੱਤਰ ਪ੍ਰਦੇਸ਼ ਸਰਕਾਰ ਨੇ ਲਖੀਮਪੁਰ ਖੀਰੀ ਘਟਨਾ ਦੀ ਜਾਂਚ ਕਰ ਰਹੀ 'ਸਿੱਟ' ਟੀਮ ਦੇ ਮੁਖੀ ਡੀ.ਆਈ.ਜੀ. ਉਪੇਂਦਰ ਕੁਮਾਰ ਅਗਰਵਾਲ ਦਾ ਤਬਾਦਲਾ ਕਰ ਦਿੱਤਾ ਹੈ, ਪਰ ਉਹ ਜਾਂਚ ਦਾ ਨਿਰੀਖਣ ਜਾਰੀ ਰੱਖਣਗੇ | ਅਗਰਵਾਲ ਦਾ ਗੋਂਡਾ ਤਬਾਦਲਾ ਕਰਨ 'ਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ 26 ਨੂੰ ਦੇਸ਼ ਭਰ 'ਚ ਰੋਸ ਧਰਨੇ ਦੇਣ ਦਾ ਐਲਾਨ

ਨਵੀਂ ਦਿੱਲੀ, 22 ਅਕਤੂਬਰ (ਏਜੰਸੀਆਂ)-ਸੰਯੁਕਤ ਕਿਸਾਨ ਮੋਰਚੇ (ਐਸ.ਕੇ.ਐਮ.) ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ 'ਚ ਹੋਈ ਹਿੰਸਾ ਦੇ ਮਾਮਲੇ 'ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਅਤੇ ਗਿ੍ਫ਼ਤਾਰੀ ਦੀ ਮੰਗ ਅਤੇ ਕਿਸਾਨਾਂ ਦੇ ਅੰਦੋਲਨ ਦੇ 11 ਮਹੀਨੇ ਪੂਰੇ ਹੋਣ ...

ਪੂਰੀ ਖ਼ਬਰ »

ਬਰਤਾਨੀਆ ਦੀ ਵਿਦੇਸ਼ ਮੰਤਰੀ ਵਲੋਂ ਜੈਸ਼ੰਕਰ ਨਾਲ ਮੁਲਾਕਾਤ

ਨਵੀਂ ਦਿੱਲੀ, 22 ਅਕਤੂਬਰ (ਏਜੰਸੀ)-ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਯੂ.ਕੇ. ਦੀ ਵਿਦੇਸ਼ ਮੰਤਰੀ ਲਿਜ਼ ਟਰੱਸ ਨੇ ਬੁਨਿਆਦੀ ਢਾਂਚੇ 'ਚ ਨਿਵੇਸ਼ ਦੇ ਨਾਲ-ਨਾਲ ਰੱਖਿਆ ਤੇ ਸੁਰੱਖਿਆ ਸਹਿਯੋਗ ਮੁੱਦਿਆਂ 'ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਹੈ | ਭਾਰਤ ਦੇ 2 ਦਿਨਾਂ ਦੌਰੇ ...

ਪੂਰੀ ਖ਼ਬਰ »

ਅਮਿਤ ਸ਼ਾਹ ਦਾ ਜੰਮੂ-ਕਸ਼ਮੀਰ 'ਚ ਦੌਰਾ ਅੱਜ ਤੋਂ-ਵਾਦੀ 'ਚ ਸਖ਼ਤ ਸੁਰੱਖਿਆ ਪ੍ਰਬੰਧ

ਸ੍ਰੀਨਗਰ, 22 ਅਕਤੂਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ ਧਾਰਾ 370 ਅਤੇ 35 ਏ ਨੂੰ ਹਟਾਉਣ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜੰਮੂ ਕਸ਼ਮੀਰ ਦੇ ਪਹਿਲੇ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਵੱਡੀ ਗਿਣਤੀ 'ਚ ਸੁਰੱਖਿਆ ਬਲਾਂ ਦੇ ਹੋਰ ...

ਪੂਰੀ ਖ਼ਬਰ »

ਡੀ.ਏ.ਪੀ. ਦੇ ਰੈਕ ਪੰਜਾਬ 'ਚ ਛੇਤੀ ਹੀ ਪਹੁੰਚਣੇ ਸ਼ੁਰੂ ਹੋ ਜਾਣਗੇ

ਪਟਿਆਲਾ, 22 ਅਕਤੂਬਰ (ਭਗਵਾਨ ਦਾਸ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ ਬਲਦੇਵ ਸਿੰਘ ਨੇ ਦੱਸਿਆ ਕਿ ਕੇਂਦਰ ਵਲੋਂ ਡਾਇਆਮੋਨੀਅਮ ਫਾਸਫੇਟ (ਡੀ.ਏ.ਪੀ.) ਦੇ ਰੈਕ ਪੰਜਾਬ ਨੰੂ ਮੁਹਈਆ ਕੀਤੇ ਜਾਣਗੇ | ਇਨ੍ਹਾਂ ਦੀ ਪਹੁੰਚ ਜਲਦੀ ਹੀ ਸ਼ੁਰੂ ਹੋ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX