ਤਾਜਾ ਖ਼ਬਰਾਂ


ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  38 minutes ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  56 minutes ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  about 1 hour ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  about 2 hours ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  about 3 hours ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  about 3 hours ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  about 3 hours ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  about 4 hours ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  about 4 hours ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  about 5 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  about 5 hours ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  about 5 hours ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਜੰਮੂ ਕਸ਼ਮੀਰ ਵਿਚ ਗੁੰਡਾਰਾਜ ਹੈ- ਮਹਿਬੂਬਾ ਮੁਫ਼ਤੀ
. . .  about 5 hours ago
ਨਵੀਂ ਦਿੱਲੀ, 8 ਫਰਵਰੀ- ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਵਿਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਵਿਰੁੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਗੁੰਡਾ ਰਾਜ ਹੈ ਅਤੇ ਇਹ ਅਫ਼ਗਾਨਿਸਤਾਨ ਵਾਂਗ ਤਬਾਹ ਹੋ ਰਿਹਾ ਹੈ। ਪੁਲਿਸ ਵਲੋਂ ਮਹਿਬੂਬਾ ਮੁਫ਼ਤੀ....
ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬੀ ਕਾਰੋਬਾਰੀ ਗੌਤਮ ਮਲਹੋਤਰਾ ਗਿ੍ਫ਼ਤਾਰ
. . .  about 5 hours ago
ਨਵੀਂ ਦਿੱਲੀ, 8 ਫਰਵਰੀ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ....
ਵਪਾਰਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਵੇਚਿਆ ਗਿਆ ਜੀ.ਵੀ.ਕੇ ਹਵਾਈ ਅੱਡਾ- ਉਪ ਚੇਅਰਮੈਨ ਜੀ.ਵੀ.ਕੇ ਗਰੁੱਪ
. . .  about 5 hours ago
ਮਹਾਰਾਸ਼ਟਰ, 8 ਫਰਵਰੀ- ਅਡਾਨੀ ਗਰੁੱਪ ’ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਦੋਸ਼ਾਂ ’ਤੇ ਜੀ.ਵੀ.ਕੇ. ਗਰੁੱਪ ਦੇ ਉਪ ਚੇਅਰਮੈਨ ਵੀ. ਸੰਜੇ ਰੈਡੀ ਨੇ ਕਿਹਾ ਕਿ ਜਿੱਥੋਂ ਤੱਕ ਜੀ.ਵੀ.ਕੇ. ਦੇ ਮੁੰਬਈ ਹਵਾਈ ਅੱਡੇ ਨੂੰ ਵੇਚਣ ਦਾ ਸਵਾਲ ਹੈ, ਸਾਡੇ ’ਤੇ ਗੌਤਮ ਅਡਾਨੀ ਜਾਂ ਸਰਕਾਰ ਦਾ ਕੋਈ ਦਬਾਅ ਨਹੀਂ ਸੀ। ਅਸੀਂ ਵਪਾਰਕ....
6 ਟਨ ਤੋਂ ਵੱਧ ਐਮਰਜੈਂਸੀ ਰਾਹਤ ਮਦਦ ਸਮੇਤ 3 ਟਰੱਕ ਪਹੁੰਚੇ ਸੀਰੀਆ- ਭਾਰਤੀ ਵਿਦੇਸ਼ ਮੰਤਰਾਲਾ
. . .  about 6 hours ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ 6 ਟਨ ਤੋਂ ਵੱਧ ਐਮਰਜੈਂਸੀ ਰਾਹਤ ਮਦਦ ਸਮੇਤ 3 ਟਰੱਕ-ਸੁਰੱਖ਼ਿਆਤਮਕ ਗੇਅਰ, ਐਮਰਜੈਂਸੀ ਵਰਤੋਂ ਦੀਆਂ ਦਵਾਈਆਂ, ਈ.ਸੀ.ਜੀ. ਮਸ਼ੀਨਾਂ ਅਤੇ ਹੋਰ ਮੈਡੀਕਲ ਵਸਤੂਆਂ ਸੀਰੀਆ ਪਹੁੰਚ ਗਈਆਂ ਹਨ। ਇਹ ਟਰੱਕ ਦਮਿਸ਼ਕ ਹਵਾਈ ਅੱਡੇ ’ਤੇ ਸਥਾਨਕ ਪ੍ਰਸ਼ਾਸਨ ਅਤੇ.....
ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਅੰਮ੍ਰਿਤਸਰ, 8 ਫਰਵਰੀ (ਜਸਵੰਤ ਸਿੰਘ ਜੱਸ)- ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹੇਮੰਤ ਸੋਰੇਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਕੱਤਰ ਪ੍ਰਤਾਪ ਸਿੰਘ ਤੇ ਸੂਚਨਾ ਅਧਿਕਾਰੀਆਂ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ......
ਘੁਸਪੈਠ ਕਰਨ ਆਏ ਪਾਕਿਸਤਾਨੀ ਡਰੋਨ ’ਤੇ ਬੀ.ਐਸ.ਐਫ਼. ਵਲੋਂ ਫ਼ਾਇਰਿੰਗ
. . .  about 6 hours ago
ਅੰਮ੍ਰਿਤਸਰ, 8 ਫਰਵਰੀ - ਬੀ.ਐਸ.ਐਫ਼ ਨੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਬਾਬਾਪੀਰ ਸਰਹੱਦੀ ਚੌਕੀ ਵਿਖੇ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਖ਼ੇਤਰ ਵਿਚ ਘੁਸਪੈਠ ਕਰਨ ਵਾਲੇ ਇਕ ਡਰੋਨ ਦਾ ਪਤਾ ਲਗਾਇਆ ਹੈ। ਬੀ.ਐਸ.ਐਫ਼. ਦੇ ਜਵਾਨਾਂ ਨੇ ਡਰੋਨ ’ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ........
ਐਨ.ਡੀ.ਆਰ.ਐਫ਼. ਦੀ ਤੀਜੀ ਟੀਮ ਤੁਰਕੀ ਲਈ ਰਵਾਨਾ
. . .  about 6 hours ago
ਲਖਨਊ, 8 ਫਰਵਰੀ- ਵਾਰਾਣਸੀ ਦੇ ਡਿਪਟੀ ਕਮਾਂਡੈਂਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ ਤੱਕ 2 ਟੀਮਾਂ ਮਦਦ ਲਈ ਤੁਰਕੀ ਲਈ ਰਵਾਨਾ ਹੋ ਚੁੱਕੀਆਂ ਹਨ ਅਤੇ ਹੁਣ ਤੀਜੀ ਐਨ.ਡੀ.ਆਰ.ਐਫ਼ ਟੀਮ ਵਾਰਾਣਸੀ ਤੋਂ ਰਵਾਨਾ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਟੀਮ ਵਿਚ 51 ਮੈਂਬਰ, ਕੈਨਾਇਨ ਸਕੁਐਡ.....
ਅਡਾਨੀ ਵਿਵਾਦ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਵਲੋਂ ਪ੍ਰਦਰਸ਼ਨ
. . .  about 6 hours ago
ਨਵੀਂ ਦਿੱਲੀ, 8 ਫਰਵਰੀ- ਅਡਾਨੀ ਵਿਵਾਦ ਨਾਲ ਸੰਬੰਧਤ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ, ਬੀ.ਆਰ.ਐਸ., ਸ਼ਿਵ ਸੈਨਾ (ਊਧਵ ਠਾਕਰੇ) ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਪੰਜਾਬ / ਜਨਰਲ

ਡਾ. ਐਸ. ਕਰੁਣਾ ਰਾਜੂ ਵਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ

ਐੱਸ. ਏ. ਐੱਸ. ਨਗਰ, 22 ਅਕਤੂਬਰ (ਕੇ. ਐੱਸ. ਰਾਣਾ)-ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀ ਦੀ ਸਮੀਖਿਆ ਕਰਨ ਲਈ ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐਸ ਕਰੁਣਾ ਰਾਜੂ ਵਲੋਂ ਅੱਜ ਈ. ਵੀ. ਐਮ. ਵੇਅਰਹਾਊਸ ਮੁਹਾਲੀ ਦਾ ਦੌਰਾ ਕੀਤਾ ਗਿਆ ਤੇ ਮੋਕ ਪੋਲ ਅਭਿਆਸ ਦਾ ਨਿਰੀਖਣ ...

ਪੂਰੀ ਖ਼ਬਰ »

ਰੰਧਾਵਾ ਤੇ ਆਸ਼ੂ ਵਲੋਂ ਦਿੱਲੀ ਵਿਖੇ ਵੇਣੂਗੋਪਾਲ ਨਾਲ ਮੁਲਾਕਾਤ

-- ਹਰਕਵਲਜੀਤ ਸਿੰਘ-- ਚੰਡੀਗੜ੍ਹ, 22 ਅਕਤੂਬਰ-ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਵਲੋਂ ਅੱਜ ਸ਼ਾਮ ਦਿੱਲੀ ਵਿਖੇ ਕਾਂਗਰਸ ਦੇ ਜਨਰਲ ਸਕੱਤਰ ਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਨੂੰ ਪਾਰਟੀ ਦੇ 18 ...

ਪੂਰੀ ਖ਼ਬਰ »

ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੂੰ ਸਦਮਾ-ਪੁੱਤਰ ਦਾ ਦਿਹਾਂਤ

ਮੁੱਲਾਂਪੁਰ ਦਾਖਾ, 22 ਅਕਤਬਰ (ਨਿਰਮਲ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਜਗਰਾਉਂ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੂੰ ਉਸ ਵਕਤ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਜਵਾਨ ਪੁੱਤਰ ਜਸਵੀਰ ਸਿੰਘ ਗੋਗੀ (47) ਲੰਮਾ ਸਮਾਂ ਬੀਮਾਰ ਰਹਿਣ ...

ਪੂਰੀ ਖ਼ਬਰ »

ਲਖਬੀਰ ਸਿੰਘ ਦੇ ਪਿੰਡ ਪਹੁੰਚੀ ਹਰਿਆਣਾ ਪੁਲਿਸ

ਸਰਾਏ ਅਮਾਨਤ ਖਾਂ, 22 ਅਕਤੂਬਰ (ਨਰਿੰਦਰ ਸਿੰਘ ਦੋਦੇ)-ਪਿਛਲੇ ਦਿਨੀਂ ਸਿੰਘੂ ਬਾਰਡਰ ਵਿਖੇ ਨਿਹੰਗ ਸਿੰਘਾਂ ਵਲੋਂ ਬੇਅਦਬੀ ਦੇ ਦੋਸ਼ਾਂ ਤਹਿਤ ਪਿੰਡ ਚੀਮਾਂ ਕਲਾਂ ਦੇ ਲਖਬੀਰ ਸਿੰਘ ਟੀਟੂ ਦਾ ਕਤਲ ਕਰ ਦਿੱਤਾ ਗਿਆ ਸੀ | ਇਸ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਥਾਣਾ ਕੁੰਡਲੀ ...

ਪੂਰੀ ਖ਼ਬਰ »

ਰਾਜਪਾਲ ਨੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਨੂੰ ਅਹੁਦੇ ਦਾ ਹਲਫ਼ ਦਿਵਾਇਆ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ 'ਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਨੂੰ ਅਹੁਦੇ ਦਾ ਹਲਫ਼ ਦਿਵਾਇਆ | ਅੱਜ ਸ਼ਾਮ ਇੱਥੇ ਪੰਜਾਬ ਰਾਜ ਭਵਨ ਵਿਖੇ ਸਾਦੇ ...

ਪੂਰੀ ਖ਼ਬਰ »

ਬਕਾਇਆ 500 ਰੁ. ਮੰਗਣ 'ਤੇ ਨੌਜਵਾਨ ਦਾ ਕਤਲ

ਐੱਸ. ਏ. ਐੱਸ. ਨਗਰ, 22 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-82 ਵਿਚਲੇ ਉਦਯੋਗਿਕ ਖੇਤਰ 'ਚ ਫੁੱਟਪਾਥ 'ਤੇ ਬੀੜੀ-ਸਿਗਰਟ ਵੇਚਣ ਵਾਲੇ ਮੁਖਤਿਆਰ ਸਿੰਘ ਦੇ ਲੜਕੇ ਪਿ੍ੰਸ ਕੁਮਾਰ (23) ਦਾ ਬਕਾਇਆ ਰਹਿੰਦੇ 500 ਰੁ. ਮੰਗਣ 'ਤੇ ਚਾਕੂ ਮਾਰ ਕੇ ਕਤਲ ਕਰ ...

ਪੂਰੀ ਖ਼ਬਰ »

991 ਅਸਾਮੀਆਂ ਦੀ ਭਰਤੀ 'ਚ 83.24 ਫ਼ੀਸਦੀ ਪੰਜਾਬ ਤੇ 16.75 ਫ਼ੀਸਦੀ ਬਾਹਰੀ ਰਾਜਾਂ ਦੇ ਉਮੀਦਵਾਰ

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੀ.ਐਸ.ਟੀ.ਸੀ.ਐਲ. ਵਲੋਂ ਲੰਘੇ ਦਿਨੀਂ 991 ਵੱਖੋ-ਵੱਖ ਅਸਾਮੀਆਂ ਲਈ ਕੰਪਿਊਟਰ ਬੇਸਡ ਪ੍ਰੀਖਿਆ (ਸੀ.ਬੀ.ਟੀ) ਗਈ ਲਈ, ਜਿਸ ਦੇ ਨਤੀਜੇ-ਕਮ-ਪ੍ਰੋਵੀਜ਼ਨਲ ਮੈਰਿਟ ਸੂਚੀ ਨੂੰ ਵੈੱਬਸਾਈਟ 'ਤੇ ਅੱਪਲੋਡ ਕੀਤਾ ਗਿਆ | ਪੀ.ਐਸ.ਟੀ.ਸੀ.ਐਲ. ...

ਪੂਰੀ ਖ਼ਬਰ »

ਬਠਿੰਡਾ 'ਚ ਫਾਰਮਾਸਿਊਟੀਕਲ ਪਾਰਕ ਬਣਨ ਨਾਲ ਸਮੁੱਚੇ ਦੇਸ਼ ਨੂੰ ਮਿਲੇਗਾ ਲਾਭ-ਮਨਪ੍ਰੀਤ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਦਿੱਲੀ ਵਿਖੇ ਰਸਾਇਣ, ਖਾਦਾਂ ਅਤੇ ਫਾਰਮਾਸਿਊਟੀਕਲ ਬਾਰੇ ਕੇਂਦਰੀ ਮੰਤਰੀ ਸ੍ਰੀ ਮਨਸੁਖ ਐਲ. ਮਾਂਡਵੀਆ ਨਾਲ ਮੁਲਾਕਾਤ ਕਰਕੇ ਬਠਿੰਡਾ 'ਚ ਫਾਰਮਾਸਿਊਟੀਕਲ ਪਾਰਕ ਬਣਾਏ ਜਾਣ ਦੀ ਮੰਗ ...

ਪੂਰੀ ਖ਼ਬਰ »

ਪੋਸਟ-ਮੈਟਿ੍ਕ ਸਕਾਲਰਸ਼ਿਪ ਘੁਟਾਲੇ ਦੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ) -ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀਆਂ ਬਾਰੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪੋਸਟ ਮੈਟਿ੍ਕ ਸ਼ਕਾਲਰਸ਼ਿਪ ਘੁਟਾਲੇ ਦੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ | ਡਾ. ਵੇਰਕਾ ਨੇ ...

ਪੂਰੀ ਖ਼ਬਰ »

96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਨੇ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰ ਦਿੱਤੇ ਹਨ | ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਡਰਾਮੇਬਾਜ਼ਾਂ ਨੂੰ ਨਹੀਂ, ਕੰਮ ਕਰਨ ਵਾਲਿਆਂ ਨੂੰ ਵੋਟਾਂ ਪਾਉਣਗੇ-ਰਾਘਵ ਚੱਢਾ

ਚੰਡੀਗੜ੍ਹ, 22 ਅਕਤੂਬਰ (ਪ੍ਰੋ. ਅਵਤਾਰ ਸਿੰਘ) -ਪੰਜਾਬ ਦੇ ਲੋਕ ਡਰਾਮੇਬਾਜ਼ਾਂ ਨੂੰ ਨਹੀਂ ਬਲਕਿ ਕੰਮ ਕਰਨ ਵਾਲਿਆਂ ਨੂੰ ਵੋਟਾਂ ਪਾਉਣਗੇ | ਇਹ ਵਿਚਾਰ ਅੱਜ ਇੱਥੇ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

698729.421 ਮੀਟਿ੍ਕ ਟਨ ਝੋਨੇ ਦੀ ਖ਼ਰੀਦ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਪੰਜਾਬ 'ਚ ਅੱਜ ਸਰਕਾਰੀ ਏਜੰਸੀਆਂ ਵਲੋਂ 696921.421 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਏਜੰਸੀਆਂ ਵਲੋਂ ਹੁਣ ਤੱਕ 5884030.097 ਮੀਟਿ੍ਕ ਟਨ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਵਿਖੇ ਤਾਜ਼ਾ ਬਰਫ਼ਬਾਰੀ

ਦਸੂਹਾ, 22 ਅਕਤੂਬਰ (ਭੁੱਲਰ)- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬੰਦ ਕਰਨ ਉਪਰੰਤ ਲਗਾਤਾਰ ਬਾਰਿਸ਼ ਹੋਣ ਤੋਂ ਬਾਅਦ ਜਿੱਥੇ ਤਾਪਮਾਨ 'ਚ ਭਾਰੀ ਗਿਰਾਵਟ ਆਈ ਉੱਥੇ ਹੀ ਭਾਰੀ ਬਰਫ਼ਬਾਰੀ ਵੀ ਹੋਈ ਹੈ, ਜਿਸ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ...

ਪੂਰੀ ਖ਼ਬਰ »

ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ ਚੰਨੀ-ਮਜੀਠੀਆ

ਅੰਮਿ੍ਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਪਿਛਲੇ ਇਕ ਮਹੀਨੇ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਲੋਕਾਂ ਨਾਲ 15 ਹਜ਼ਾਰ ਕਰੋੜ ਰੁਪਏ ਦੇ ਵਾਅਦੇ ਤਾਂ ਕਰ ਦਿੱਤੇ ਹਨ, ਪਰ ਲੋਕਾਂ ਨੂੰ ਅਸਲ 'ਚ ਇਕ ਵੀ ਲਾਭ ਨਹੀਂ ਮਿਲਿਆ ਕਿਉਂਕਿ ਇਨ੍ਹਾਂ ਖੋਖਲੇ ...

ਪੂਰੀ ਖ਼ਬਰ »

ਐਨ.ਆਰ.ਆਈ. ਲਾੜਿਆਂ ਤੋਂ ਬਾਅਦ ਹੁਣ ਵਿਦੇਸ਼ ਭੇਜੀਆਂ ਲਾੜੀਆਂ ਦੇ ਮਾਮਲੇ ਚਰਚਾ 'ਚ

ਸੁਰਿੰਦਰ ਕੋਛੜ ਅੰਮਿ੍ਤਸਰ, 22 ਅਕਤੂਬਰ-ਵਿਆਹ ਕਰਕੇ ਵਿਦੇਸ਼ ਨਾਲ ਲੈ ਕੇ ਜਾਣ ਦਾ ਝਾਂਸਾ ਦੇਣ ਵਾਲੇ ਪ੍ਰਵਾਸੀ ਭਾਰਤੀਆਂ ਭਾਵ ਐਨ. ਆਰ. ਆਈ. ਲਾੜਿਆਂ ਦੇ ਵਾਪਸ ਪਰਤਣ ਦੀ ਉਡੀਕ 'ਚ ਜਿੱਥੇ ਪੰਜਾਬ ਦੀਆਂ ਲਗਪਗ 40 ਹਜ਼ਾਰ ਸੁਹਾਗਣਾਂ ਵਿਧਵਾਵਾਂ ਵਰਗਾ ਜੀਵਨ ਭੋਗ ਰਹੀਆਂ ...

ਪੂਰੀ ਖ਼ਬਰ »

ਹਵਾਈ ਅੱਡਿਆਂ 'ਤੇ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਹੀ ਹੱਲ ਲਈ ਕਾਲ ਸੈਂਟਰ ਸਥਾਪਿਤ ਹੋਵੇਗਾ-ਪਰਗਟ ਸਿੰਘ

ਚੰਡੀਗੜ੍ਹ, 22 ਅਕਤੂਬਰ (ਅਜਤੀ ਬਿਊਰੋ)- ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨੂੰ ਵਤਨ ਪਰਤਣ ਸਮੇਂ ਹਵਾਈ ਅੱਡਿਆਂ 'ਤੇ ਆਉਂਦੀ ਕਿਸੇ ਕਿਸਮ ਦੀ ਮੁਸ਼ਕਿਲ ਦੇ ਮੌਕੇ 'ਤੇ ਹੀ ਆਨਲਾਈਨ ਨਿਪਟਾਰੇ ਲਈ 24 ਘੰਟੇ ਚੱਲਣ ਵਾਲਾ ਇਕ ਕਾਲ ਸੈਂਟਰ ਸਥਾਪਿਤ ਕੀਤਾ ਜਾਵੇਗਾ, ਜਿਸ 'ਚ ...

ਪੂਰੀ ਖ਼ਬਰ »

ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਭੰਡਾਰਨ, ਵਿਕਰੀ ਤੇ ਵੰਡ 'ਤੇ ਨਜ਼ਰ ਰੱਖਣ ਦੇ ਆਦੇਸ਼

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)- ਉੁਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਅੰਨ੍ਹੇਵਾਹ ਵਿਕਰੀ ਰੋਕਣ ਦੀ ਹਦਾਇਤ ਕੀਤੀ ਹੈ | ਸ੍ਰੀ ਸੋਨੀ ਨੇ ਕਿਹਾ ਕਿ ਲੋਕਾਂ 'ਚ, ਖ਼ਾਸ ਕਰਕੇ ਨੌਜਵਾਨ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਸੈਕਟਰ 'ਚੋਂ 16 ਕਰੋੜ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਬੀ.ਐੱਸ.ਐਫ. ਵਲੋਂ ਬੀਤੀ ਸ਼ਾਮ ਕੌਮਾਂਤਰੀ ਸਰਹੱਦ ਨੇੜਓਾ ਹੈਰੋਇਨ ਦੇ ਤਿੰਨ ਪੈਕਟ ਬਰਾਮਦ ਕੀਤੇ ਗਏ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਸਵਾ 16 ਕਰੋੜ ਦੱਸੀ ਜਾਂਦੀ ਹੈ | ਅਧਿਕਾਰੀਆਂ ਮੁਤਾਬਿਕ ਫ਼ਿਰੋਜ਼ਪੁਰ ਸੈਕਟਰ 'ਚ ...

ਪੂਰੀ ਖ਼ਬਰ »

ਸੁਆਮੀ ਸੰਤ ਦਰਬਾਰਾ ਸਿੰਘ ਲੋਪੋਂ ਵਾਲਿਆਂ ਦੀ 43ਵੀਂ ਬਰਸੀ ਸਬੰਧੀ ਸਮਾਗਮ ਸਮਾਪਤ

ਨਿਹਾਲ ਸਿੰਘ ਵਾਲਾ, 22 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸਵਾਮੀ ਸੰਤ ਦਰਬਾਰਾ ਸਿੰਘ ਦੀ 43ਵੀਂ ਬਰਸੀ ਮੌਜੂਦਾ ਸਵਾਮੀ ਸੰਤ ਜਗਜੀਤ ਸਿੰਘ ਲੋਪੋ ਦੀ ਰਹਿਨੁਮਾਈ ਹੇਠ ਸੰਤ ਆਸ਼ਰਮ ਲੋਪੋ ਸਾਹਿਬ ਵਿਖੇ ਮਨਾਈ ਗਈ | ਬਰਸੀ ਸਮਾਗਮ ਨੂੰ ਮੁੱਖ ਰੱਖਦਿਆਂ 26 ਸਤੰਬਰ ਤੋਂ ਲੈ ਕੇ 385 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਅੱਜ ਸਮਾਗਮ ਦੇ ਅਖੀਰਲੇ ਦਿਨ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਕਵੀਸ਼ਰੀ ਜਥਿਆਂ ਨੇ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਜਾਏ ਮਹਾਨ ਸੰਤ ਸਮਾਗਮ 'ਚ ਗੁਰਬਾਣੀ ਸ਼ਬਦ ਦੀ ਕਥਾ ਕਰਦਿਆਂ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਨੇ ਕਿਹਾ ਕਿ ਜੋ ਪ੍ਰਾਣੀ ਸਤਿਸੰਗਤ ਦੇ ਮਹਾਨ ਤੀਰਥ 'ਤੇ ਆ ਕੇ ਨਾਮ ਸਿਮਰਨ ਨਾਲ ਜੁੜਦਾ ਹੈ ਉਸ ਦੇ ਤਨ ਮਨ ਦੇ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ਤੇ ਆਪਣੇ ਮਨ ਦੀ ਸ਼ੁੱਧਤਾ ਨਾਲ ਆਪਣੇ ਜੀਵਨ ਨੂੰ ਸਵਾਰ ਲੈਂਦਾ ਹੈ | ਉਨ੍ਹਾਂ ਵਾਤਾਵਰਨ ਦੀ ਸ਼ੁੱਧਤਾ ਲਈ ਤਿ੍ਵੇਣੀਆਂ ਲਗਾਉਣ ਦਾ ਇਸ ਵਾਰ ਫਿਰ ਹੋਕਾ ਦੁਹਰਾਉਂਦਿਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਦਰੱਖਤ ਲਗਾਉਣ ਤਾਂ ਜੋ ਗਲੋਬਲ ਵਾਰਮਿੰਗ ਕਾਰਨ ਪੈਦਾ ਹੋਣ ਵਾਲੇ ਖ਼ਤਰਿਆਂ ਤੋਂ ਬਚਿਆ ਜਾ ਸਕੇ | ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ, ਸੰਤ ਮੱਘਰ ਸਿੰਘ ਕਾਂਝਲੇ ਵਾਲੇ, ਸੰਤ ਨਿਰਮਲ ਦਾਸ ਜੰਗੀਆਣਾ, ਸੰਤ ਹਰਵਿੰਦਰ ਸਿੰਘ, ਸੰਤ ਸੁਖਜੀਤ ਸਿੰਘ ਸੀਚੇਵਾਲ ਆਦਿ ਨੇ ਵਿਚਾਰ ਸਰਵਨ ਕਰਵਾਏ | ਇਸ ਮੌਕੇ ਸੰਗਤਾਂ ਦਾ ਭਗੀਰਥ ਸਿੰਘ ਗਿੱਲ ਲੋਪੋ ਵਲੋਂ ਧੰਨਵਾਦ ਕੀਤਾ ਗਿਆ | ਸਮਾਗਮ ਮੌਕੇ ਸਰਬਜੀਤ ਕੌਰ ਮਾਣੂੰਕੇ, ਐਸ.ਆਰ. ਕਲੇਰ, ਚੰਦ ਸਿੰਘ ਡੱਲਾ, ਹਰਜਿੰਦਰ ਸਿੰਘ ਗਿੱਲ ਕੈਨੇਡਾ, ਅਮਰੀਕ ਸਿੰਘ ਇੰਗਲੈਂਡ, ਗੁਰਵਿੰਦਰ ਸਿੰਘ ਚੁੱਘਾ ਆਸਟ੍ਰੇਲੀਆ, ਰਵਿੰਦਰ ਸਿੰਘ ਭੋਪਾਲ, ਰਵੀ ਸਿੰਘ ਇੰਗਲੈਂਡ, ਕਰਨ ਸਿੰਘ ਇੰਗਲੈਂਡ, ਹਰਭਜਨ ਸਿੰਘ ਇੰਗਲੈਂਡ, ਜਥੇਦਾਰ ਅਵਤਾਰ ਸਿੰਘ ਕਾਂਝਲਾ, ਜਥੇਦਾਰ ਮੇਜਰ ਸਿੰਘ ਅਨੰਦਪੁਰ ਸਾਹਿਬ, ਜਥੇਦਾਰ ਬਾਬੂ ਸਿੰਘ ਜਗਰਾਉਂ, ਪ੍ਰਧਾਨ ਗੁਰਮੀਤ ਸਿੰਘ ਅਹਿਮਦਗੜ੍ਹ, ਹਰਦੀਪ ਸਿੰਘ ਕਲਕੱਤਾ, ਤਰਸੇਮ ਸਿੰਘ ਕਲਕੱਤਾ, ਹਰਚੰਦ ਸਿੰਘ ਬੜੂੰਦੀ, ਜੱਸੀ ਧੂੜਕੋਟ, ਸੰਤੋਖ ਸਿੰਘ ਅਕਾਲਗੜ੍ਹ, ਕੁਲਦੀਪ ਸਿੰਘ ਮਾਂਗਟ, ਭੁਪਿੰਦਰ ਸਿੰਘ ਬਾਰਨਹਾੜਾ, ਦਵਿੰਦਰ ਸਿੰਘ ਬਾਰਨਹਾੜਾ, ਕਾਲਾ ਸਿੰਘ ਇੰਗਲੈਂਡ, ਗੁਰਮੇਲ ਸਿੰਘ ਵਲਟੋਹਾ, ਅਮਰਜੀਤ ਸਿੰਘ ਮੀਨੀਆਂ, ਕੁਲਵੰਤ ਸਿੰਘ ਮੀਨੀਆਂ, ਹੈੱਡ ਗ੍ਰੰਥੀ ਸੁਖਚੈਨ ਸਿੰਘ, ਸੂਬੇਦਾਰ ਜਗਦੀਸ਼ ਸਿੰਘ, ਏ.ਐਸ.ਆਈ. ਪ੍ਰੇਮ ਸਿੰਘ, ਏ.ਐਸ.ਆਈ. ਮੰਗਤ ਸਿੰਘ, ਹੌਲਦਾਰ ਬਲਵਿੰਦਰ ਸਿੰਘ, ਇੰਸਪੈਕਟਰ ਰਣਜੀਤ ਸਿੰਘ ਪਨਸਪ, ਸਰਪੰਚ ਭੋਲਾ ਸਿੰਘ, ਜਥੇਦਾਰ ਜਰਨੈਲ ਸਿੰਘ ਦੌਧਰ, ਕੈਪਟਨ ਅਜੀਤ ਸਿੰਘ ਪਟਿਆਲਾ, ਪ੍ਰਧਾਨ ਗੁਰਚਰਨ ਸਿੰਘ ਗਰੇਵਾਲ, ਮੈਂਬਰ ਗੁਰਚਰਨ ਸਿੰਘ ਬੀੜ ਰਾਊਕੇ, ਮੈਨੇਜਰ ਸਵਰਨ ਸਿੰਘ, ਪ੍ਰਧਾਨ ਮਹਿੰਦਰ ਸਿੰਘ ਕਾਂਝਲਾ, ਜਥੇਦਾਰ ਮੱਖਣ ਸਿੰਘ, ਮੈਨੇਜਰ ਰਣਜੀਤ ਸਿੰਘ ਦਿੱਲੀ, ਨਿਰੰਜਨ ਸਿੰਘ ਦਿੱਲੀ, ਇੰਦਰਜੀਤ ਦੇਵਗਣ ਮੀਡੀਆ ਇੰਚਾਰਜ, ਪੀ.ਏ. ਗੁਰਪ੍ਰੀਤ ਸਿੰਘ, ਪਾਲਾ ਸਿੰਘ ਘੋਲੀਆਂ, ਗੁਰਦੀਪ ਸਿੰਘ ਰੌਂਤਾ, ਰਮਨਾ ਲੋਪੋ, ਜਗਜੀਤ ਸਿੰਘ ਜੱਗਾ, ਮਨਪ੍ਰੀਤ ਸਿੰਘ ਮੰਤਰੀ, ਸੇਵਕ ਲੋਪੋ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਨਾਕੇ 'ਤੇ ਐਂਬੂਲੈਂਸ ਰੋਕ ਕੇ ਅੱਧਾ ਘੰਟਾ ਕੀਤਾ ਖੱਜਲ-ਖ਼ੁਆਰ, ਮਰੀਜ਼ ਦੀ ਰਸਤੇ 'ਚ ਹੋਈ ਮੌਤ

ਮਾਨਸਾ/ਝੁਨੀਰ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ/ਰਮਨਦੀਪ ਸਿੰਘ ਸੰਧੂ)- ਬੀਤੀ ਰਾਤ ਜ਼ਿਲ੍ਹੇ ਦੇ ਕਸਬਾ ਝੁਨੀਰ ਦੇ ਬੱਸ ਸਟੈਂਡ ਕੋਲ ਲਗਾਏ ਨਾਕੇ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਵਲੋਂ ਗੰਭੀਰ ਮਰੀਜ਼ ਨੂੰ ਲੁਧਿਆਣਾ ਲਿਜਾ ਰਹੀ ਐਂਬੂਲੈਂਸ ਨੂੰ ਰੋਕ ਕੇ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ 2 ਕਿਸਾਨਾਂ ਵਲੋਂ ਖ਼ੁਦਕੁਸ਼ੀ

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਨੇੜਲੇ ਪਿੰਡ ਮੂਸਾ ਦੇ ਕਰਜ਼ਾਈ ਕਿਸਾਨ ਗੁਰਪ੍ਰੀਤ ਸਿੰਘ (45) ਪੁੱਤਰ ਗੁਰਦੇਵ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ | ਡੇਢ ਏਕੜ ਜ਼ਮੀਨ ਦਾ ਮਾਲਕ ਇਹ ਕਿਸਾਨ ਠੇਕੇ 'ਤੇ ਜ਼ਮੀਨ ਲੈ ਕੇ ਖੇਤੀ ਕਰਦਾ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਘਟਨਾ ਦੀ ਜਾਂਚ ਕਰ ਰਹੀ 'ਸਿੱਟ' ਦੇ ਮੁਖੀ ਦਾ ਤਬਾਦਲਾ

ਲਖਨਊ, 22 ਅਕਤੂਬਰ (ਏਜੰਸੀ)- ਉੱਤਰ ਪ੍ਰਦੇਸ਼ ਸਰਕਾਰ ਨੇ ਲਖੀਮਪੁਰ ਖੀਰੀ ਘਟਨਾ ਦੀ ਜਾਂਚ ਕਰ ਰਹੀ 'ਸਿੱਟ' ਟੀਮ ਦੇ ਮੁਖੀ ਡੀ.ਆਈ.ਜੀ. ਉਪੇਂਦਰ ਕੁਮਾਰ ਅਗਰਵਾਲ ਦਾ ਤਬਾਦਲਾ ਕਰ ਦਿੱਤਾ ਹੈ, ਪਰ ਉਹ ਜਾਂਚ ਦਾ ਨਿਰੀਖਣ ਜਾਰੀ ਰੱਖਣਗੇ | ਅਗਰਵਾਲ ਦਾ ਗੋਂਡਾ ਤਬਾਦਲਾ ਕਰਨ 'ਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ 26 ਨੂੰ ਦੇਸ਼ ਭਰ 'ਚ ਰੋਸ ਧਰਨੇ ਦੇਣ ਦਾ ਐਲਾਨ

ਨਵੀਂ ਦਿੱਲੀ, 22 ਅਕਤੂਬਰ (ਏਜੰਸੀਆਂ)-ਸੰਯੁਕਤ ਕਿਸਾਨ ਮੋਰਚੇ (ਐਸ.ਕੇ.ਐਮ.) ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ 'ਚ ਹੋਈ ਹਿੰਸਾ ਦੇ ਮਾਮਲੇ 'ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਅਤੇ ਗਿ੍ਫ਼ਤਾਰੀ ਦੀ ਮੰਗ ਅਤੇ ਕਿਸਾਨਾਂ ਦੇ ਅੰਦੋਲਨ ਦੇ 11 ਮਹੀਨੇ ਪੂਰੇ ਹੋਣ ...

ਪੂਰੀ ਖ਼ਬਰ »

ਬਰਤਾਨੀਆ ਦੀ ਵਿਦੇਸ਼ ਮੰਤਰੀ ਵਲੋਂ ਜੈਸ਼ੰਕਰ ਨਾਲ ਮੁਲਾਕਾਤ

ਨਵੀਂ ਦਿੱਲੀ, 22 ਅਕਤੂਬਰ (ਏਜੰਸੀ)-ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਯੂ.ਕੇ. ਦੀ ਵਿਦੇਸ਼ ਮੰਤਰੀ ਲਿਜ਼ ਟਰੱਸ ਨੇ ਬੁਨਿਆਦੀ ਢਾਂਚੇ 'ਚ ਨਿਵੇਸ਼ ਦੇ ਨਾਲ-ਨਾਲ ਰੱਖਿਆ ਤੇ ਸੁਰੱਖਿਆ ਸਹਿਯੋਗ ਮੁੱਦਿਆਂ 'ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਹੈ | ਭਾਰਤ ਦੇ 2 ਦਿਨਾਂ ਦੌਰੇ ...

ਪੂਰੀ ਖ਼ਬਰ »

ਅਮਿਤ ਸ਼ਾਹ ਦਾ ਜੰਮੂ-ਕਸ਼ਮੀਰ 'ਚ ਦੌਰਾ ਅੱਜ ਤੋਂ-ਵਾਦੀ 'ਚ ਸਖ਼ਤ ਸੁਰੱਖਿਆ ਪ੍ਰਬੰਧ

ਸ੍ਰੀਨਗਰ, 22 ਅਕਤੂਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ ਧਾਰਾ 370 ਅਤੇ 35 ਏ ਨੂੰ ਹਟਾਉਣ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜੰਮੂ ਕਸ਼ਮੀਰ ਦੇ ਪਹਿਲੇ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਵੱਡੀ ਗਿਣਤੀ 'ਚ ਸੁਰੱਖਿਆ ਬਲਾਂ ਦੇ ਹੋਰ ...

ਪੂਰੀ ਖ਼ਬਰ »

ਡੀ.ਏ.ਪੀ. ਦੇ ਰੈਕ ਪੰਜਾਬ 'ਚ ਛੇਤੀ ਹੀ ਪਹੁੰਚਣੇ ਸ਼ੁਰੂ ਹੋ ਜਾਣਗੇ

ਪਟਿਆਲਾ, 22 ਅਕਤੂਬਰ (ਭਗਵਾਨ ਦਾਸ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ ਬਲਦੇਵ ਸਿੰਘ ਨੇ ਦੱਸਿਆ ਕਿ ਕੇਂਦਰ ਵਲੋਂ ਡਾਇਆਮੋਨੀਅਮ ਫਾਸਫੇਟ (ਡੀ.ਏ.ਪੀ.) ਦੇ ਰੈਕ ਪੰਜਾਬ ਨੰੂ ਮੁਹਈਆ ਕੀਤੇ ਜਾਣਗੇ | ਇਨ੍ਹਾਂ ਦੀ ਪਹੁੰਚ ਜਲਦੀ ਹੀ ਸ਼ੁਰੂ ਹੋ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX