ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  about 3 hours ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  about 6 hours ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  about 7 hours ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  about 8 hours ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  about 8 hours ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  about 8 hours ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  about 9 hours ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  about 10 hours ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  about 11 hours ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  about 11 hours ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  about 7 hours ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  about 12 hours ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  about 12 hours ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  about 12 hours ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  about 13 hours ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  about 14 hours ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  about 14 hours ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 14 hours ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  about 15 hours ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 15 hours ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  about 15 hours ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  1 day ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਫਿਰੋਜ਼ਪੁਰ

ਰਾਜੀਵ ਕੁਮਾਰ ਛਾਬੜਾ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਿਰੋਜ਼ਪੁਰ ਦਾ ਕਾਰਜਭਾਰ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵਿੰਦਰ ਕੌਰ ਦੀ ਸੇਵਾ-ਮੁਕਤੀ ਉਪਰੰਤ ਖਾਲੀ ਹੋਈ ਅਸਾਮੀ 'ਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਰਾਜੀਵ ਛਾਬੜਾ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

'ਆਪ' ਆਗੂ ਮਨਜਿੰਦਰ ਭੁੱਲਰ ਵਲੋਂ 'ਆ ਗਿਆ 2022' ਚਲੋ ਬਣਾਈਏ ਪੀ.ਜੀ.ਆਈ. ਮੁਹਿੰਮ ਸ਼ੁਰੂ

ਫ਼ਿਰੋਜ਼ਪੁਰ, 22 ਅਕਤੂਬਰ (ਕੁਲਬੀਰ ਸਿੰਘ ਸੋਢੀ)- ਸਿਆਸੀ ਲੀਡਰਾਂ ਵਲੋਂ ਫ਼ਿਰੋਜ਼ਪੁਰ ਇਲਾਕੇ ਦੇ ਲੋਕਾਂ ਨੂੰ ਵਿਖਾਇਆ ਗਿਆ ਪੀ.ਜੀ.ਆਈ. ਹਸਪਤਾਲ ਦਾ ਹਸੀਨ ਖ਼ਾਬ ਤਾਮੀਰ ਹੁੰਦਾ ਨਜ਼ਰ ਨਹੀਂ ਆ ਰਿਹਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਸੀਨੀਅਰ ਆਗੂ ਤੇ ਸਾਬਕਾ ...

ਪੂਰੀ ਖ਼ਬਰ »

ਆਤਮ ਹੱਤਿਆ ਕਰਨ ਵਾਲੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਮਖੂ ਥਾਣੇ ਅੱਗੇ ਧਰਨਾ

ਮਖੂ, 22 ਅਕਤੂਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਬੀਤੇ ਦਿਨੀਂ ਮਖੂ ਨਜ਼ਦੀਕ ਸਰਹੰਦ ਨਹਿਰ ਵਿਚ ਬੰਗਾਲੀ ਪੁਲ 'ਤੇ ਨਹਿਰ ਵਿਚ ਛਾਲ ਮਾਰ ਕੇ ਆਤਮ ਹੱਤਿਆ ਕਰਨ ਵਾਲੇ ਮਿ੍ਤਕ ਲਖਵੀਰ ਸਿੰਘ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਮਿਲਣ ਬਾਅਦ ਅੱਜ ਮਿ੍ਤਕ ਦੇ ਵਾਰਿਸਾਂ ...

ਪੂਰੀ ਖ਼ਬਰ »

ਬੀ.ਐੱਸ.ਐਫ ਨੇ ਆਰਮੀ ਦੀ ਵਰਦੀ ਪਾਈ ਨੌਜਵਾਨ ਸਰਹੱਦ ਨੇੜਿਓਂ ਕੀਤਾ ਕਾਬੂ

ਮਮਦੋਟ, 22 ਅਕਤੂਬਰ (ਸੁਖਦੇਵ ਸਿੰਘ ਸੰਗਮ)- ਬੀਤੇ ਕੱਲ੍ਹ ਹਿੰਦ-ਪਾਕਿ ਅੰਤਰ-ਰਾਸ਼ਟਰੀ ਸਰਹੱਦ 'ਤੇ ਬਣੀ ਪੀਰ ਦੀ ਸਮਾਧ 'ਤੇ ਲੱਗੇ ਮੇਲੇ ਵਿਚ ਆਰਮੀ ਦੀ ਵਰਦੀ ਪਾ ਕੇ ਫਿਰਦੇ ਇਕ ਨੌਜਵਾਨ ਨੂੰ ਮੌਕੇ 'ਤੇ ਤਾਇਨਾਤ ਬੀ.ਐੱਸ.ਐਫ ਵਲੋਂ ਕਾਬੂ ਕਰਨ ਉਪਰੰਤ ਮਮਦੋਟ ਪੁਲਿਸ ਦੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ 'ਚ ਮੀਟਿੰਗ

ਗੁਰੂਹਰਸਹਾਏ, 22 ਅਕਤੂਬਰ (ਕਪਿਲ ਕੰਧਾਰੀ)- ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਗੁਰੂਹਰਸਹਾਏ ਦੇ ਬਿਜਲੀ ਦਫ਼ਤਰ ਵਿਖੇ ਐੱਸ.ਡੀ.ਓ ਸ਼ਹਿਰੀ ਸਬ ਡਵੀਜ਼ਨ ਗੁਰੂਹਰਸਹਾਏ ਵਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ਵਿਚ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮ 'ਤੇ ਭਗੌੜੇ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 22 ਅਕਤੂਬਰ (ਰਾਕੇਸ਼ ਚਾਵਲਾ)-ਐਨ.ਡੀ.ਪੀ.ਐੱਸ. ਐਕਟ ਅਧੀਨ ਦਰਜ ਮਾਮਲੇ ਵਿਚ ਗੈਰ ਹਾਜ਼ਰ ਹੋਣ 'ਤੇ ਭਗੌੜੇ ਹੋਏ ਇਕ ਵਿਅਕਤੀ ਵਿਰੁੱਧ ਥਾਣਾ ਕੈਂਟ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਲਜ਼ਮ ਰਾਜ ਸਿੰਘ ਉਰਫ਼ ਰਾਜੂ ਪੁੱਤਰ ਮੁਨਸ਼ਾ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਰਾਣਾ ਸੋਢੀ ਨੇ ਰੱਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਪੰਜਾਬ ਦੀ ਕਾਂਗਰਸ ਸਰਕਾਰ ਸਮੇਂ ਹਰ ਹਲਕੇ 'ਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਤਾਂ ਜੋ ਸਮੇਂ ਸਿਰ ਸਾਰੇ ਕੰਮਾਂ ਨੂੰ ਪੂਰਾ ਕਰਵਾਇਆ ਜਾ ਸਕੇ | ਇਹ ਵਿਚਾਰ ਹਲਕਾ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਪਿੰਡ ਸੋਹਣਗੜ੍ਹ ਰੱਤੇਵਾਲਾ 'ਚ ਲੋਕਾਂ ਨੂੰ ਮਿਲਣ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਹਮੇਸ਼ਾ ਲੋਕਾਂ ਨੂੰ ਬਣਦੇ ਹੱਕ, ਸਹੂਲਤਾਂ ਅਤੇ ਵਿਕਾਸ ਕੰਮਾਂ ਨੂੰ ਪੂਰੀ ਪਹਿਲ ਦਿੱਤੀ ਹੈ | ਇਸ ਮੌਕੇ 'ਤੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਿੰਡ ਸੋਹਣਗੜ੍ਹ ਰੱਤੇਵਾਲਾ ਦੇ ਸ਼ਮਸ਼ਾਨਘਾਟ ਨੂੰ ਜਾਂਦੇ ਕੱਚੇ ਰਸਤੇ ਨੂੰ ਪੱਕਾ ਕਰਨ, ਵੱਖ-ਵੱਖ ਢਾਣੀਆਂ 'ਚ ਰਹਿੰਦੇ ਲੋਕਾਂ ਦੇ ਘਰਾਂ ਨੂੰ ਕੱਚੇ ਰਸਤਿਆਂ ਤੇ ਪੱਕੀ ਸੜਕ ਬਣਾਉਣ ਸਮੇਤ ਪਿੰਡ ਦੀ ਦਾਣਾ ਮੰਡੀ ਤੋਂ ਲੋਕਾਂ ਦੀਆਂ ਢਾਣੀਆਂ ਤੱਕ ਬਣਨ ਵਾਲੀ ਇਕ ਕਿੱਲੋਮੀਟਰ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ | ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਕੰਮਾਂ ਦੇ ਟੈਂਡਰ ਹੋ ਚੱੁਕੇ ਹਨ ਤੇ ਨਾਲ ਦੀ ਨਾਲ ਹੀ ਕੰਮ ਸ਼ੁਰੂ ਕਰਵਾਏ ਜਾ ਰਹੇ ਹਨ | ਇਸ ਮੌਕੇ 'ਤੇ ਉਨ੍ਹਾਂ ਦਾ ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ ਤੇ ਗ੍ਰਾਮ ਪੰਚਾਇਤ ਨੇ ਨਿੱਘਾ ਸਵਾਗਤ ਕੀਤਾ | ਰਾਣਾ ਸੋਢੀ ਨੇ ਪਿੰਡ ਦੇ ਲੋਥਾਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ 'ਤੇ ਹੱਲ ਕਰਵਾਇਆ | ਇਸ ਸਮੇਂ 'ਤੇ ਐਡਵੋਕੇਟ ਸ਼ਵਿੰਦਰ ਸਿੰਘ ਸਿੱਧੂ, ਮਨਦੀਪ ਸਿੰਘ ਸਰਪੰਚ, ਗੁਰਮੇਜ ਸਿੰਘ ਸੰਮਤੀ, ਹਰਵੇਲ ਸਿੰਘ ਸੰਧੂ, ਬਲਵਿੰਦਰ ਸਿੰਘ, ਬਲਵੀਰ ਸਿੰਘ, ਸਮਸ਼ੇਰ ਸਿੰਘ, ਵੀਰ ਕੌਰ, ਰਾਜਪਾਲ ਸਿੰਘ ਸਾਰੇ ਮੈਂਬਰ ਪੰਚਾਇਤ ਤੇ ਹੋਰ ਪਤਵੰਤੇ ਹਾਜ਼ਰ ਸਨ | ਇਸ ਤੋਂ ਬਾਅਦ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਿੰਡ ਦੇ ਗੁਰਸੇਵਕ ਸਿੰਘ ਦੇ ਘਰ ਜਾ ਕੇ ਉਨ੍ਹਾਂ ਦੀ ਭੈਣ ਜਗਸੀਰ ਕੌਰ ਦੇ ਦਿਹਾਂਤ 'ਤੇ ਪਰਿਵਾਰ ਨਾਲ ਦੱੁਖ ਸਾਂਝਾ ਕੀਤਾ |

ਖ਼ਬਰ ਸ਼ੇਅਰ ਕਰੋ

 

ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ 'ਚ ਲਗਾਇਆ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਸੰਬੰਧੀ ਸੈਮੀਨਾਰ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੇ ਪ੍ਰਤੀ ਜਾਗਰੂਕ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਇੰਸਪੈਕਟਰ ਪੁਸ਼ਪਿੰਦਰਪਾਲ ਸਿੰਘ ਜ਼ਿਲ੍ਹਾ ਟਰੈਫ਼ਿਕ ਇੰਚਾਰਜ ਅਤੇ ...

ਪੂਰੀ ਖ਼ਬਰ »

ਅੰਗਹੀਣਾਂ ਦਾ ਬੈਕਲਾਗ ਪੂਰਾ ਕੀਤੇ ਜਾਣ ਦੀ ਮੰਗ

ਮੰਡੀ ਲਾਧੂਕਾ, 22 ਅਕਤੂਬਰ (ਰਾਕੇਸ਼ ਛਾਬੜਾ)-ਕਨਫੈਡਰੇਸ਼ਨ ਫ਼ਾਰ ਚੈਲੰਜਡ ਪਰਸਨਜ਼ ਨੇ ਅੰਗਹੀਣਾਂ ਦਾ ਬੈਕਲਾਗ ਪੂਰਾ ਕੀਤੇ ਜਾਣ ਦੀ ਮੰਗ ਕੀਤੀ ਹੈ | ਇਸ ਜਥੇਬੰਦੀ ਦੀ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਨੇ ਕਿਹਾ ਹੈ ਪੰਜਾਬ ਸਰਕਾਰ ਸਮੁੱਚੇ ...

ਪੂਰੀ ਖ਼ਬਰ »

ਮੋਠਾਂਵਾਲਾ ਦੇ 25 ਕਾਂਗਰਸੀ ਪਰਿਵਾਰ ਹੋਏ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 22 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਵਰਦੇਵ ਸਿੰਘ ਮਾਨ ਵਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਪਿੰਡ ਮੋਠਾਂਵਾਲਾ ਦੇ ਕਰੀਬ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਲਏ ਲੋਕ ਪੱਖੀ ਫ਼ੈਸਲਿਆਂ ਨੇ ਜਿੱਤਿਆ ਆਵਾਮ ਦਾ ਦਿਲ- ਹੁੰਦਲ, ਮਰੂੜ

ਖੋਸਾ ਦਲ ਸਿੰਘ, 22 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਦਿਨ-ਰਾਤ ਇਕ ਕਰ ਕੀਤੀ ਜਾ ਰਹੀ ਲੋਕ ਸੇਵਾ ਅਤੇ ਇਕ ਤੋਂ ਬਾਅਦ ਇਕ ਲੋਕ ਪੱਖੀ ਫ਼ੈਸਲੇ ਲੈ ਅਵਾਮ ਦਾ ਦਿਲ ਜਿੱਤ ਲਿਆ ਹੈ | ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਕੋਠਾ ਠਗਣੀ ਫ਼ਾਜ਼ਿਲਕਾ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 22 ਅਕਤੂਬਰ (ਦਵਿੰਦਰ ਪਾਲ ਸਿੰਘ)-ਖੂਈਖੇੜਾ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਰਣਜੀਤ ਕੁਮਾਰ ਪੁੱਤਰ ਕਾਲੂ ਰਾਮ ਵਾਸੀ ਪਿੰਡ ਘੱਲੂ ਨੇ ਦੱਸਿਆ ਕਿ ਉਹ ਦੋਧੀ ਦਾ ਕੰਮ ਕਰਦਾ ਹੈ ...

ਪੂਰੀ ਖ਼ਬਰ »

ਹਿੰਮਤ ਸਿੰਘ ਭੁੱਲਰ ਨਿਹਾਲ ਸਿੰਘ ਵਾਲਾ ਯੂਥ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਫ਼ਿਰੋਜ਼ਪੁਰ, 22 ਅਕਤੂਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਵਿਚ ਕੀਤੇ ਵਿਸਥਾਰ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਇਲਾਕੇ ਦੇ ਨਾਮਵਰ ਨਿਹਾਲ ਸਿੰਘ ਵਾਲਾ ਪਰਿਵਾਰ ਦੇ ਫ਼ਰਜ਼ੰਦ ਹਿੰਮਤ ...

ਪੂਰੀ ਖ਼ਬਰ »

ਰਾਜੂ ਰਾਜਪੂਤ ਦੀ ਮੌਤ 'ਤੇ ਕਾਂਗਰਸੀ ਵਰਕਰਾਂ 'ਚ ਸੋਗ ਦੀ ਲਹਿਰ

ਮੁੱਦਕੀ, 22 ਅਕਤੂਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਸਰਗਰਮ ਕਾਂਗਰਸੀ ਵਰਕਰ, ਬਲਾਕ ਕਾਂਗਰਸ ਕਮੇਟੀ (ਐੱਸ.ਸੀ.) ਵਿੰਗ ਦੇ ਪ੍ਰਧਾਨ ਅਤੇ ਸਾਬਕਾ ਐਮ.ਸੀ. ਜੋਗਿੰਦਰ ਸਿੰਘ ਦੇ ਭਤੀਜੇ ਹਰਭਜਨ ਸਿੰਘ ਰਾਜੂ ਰਾਜਪੂਤ ਦੀ ਅਚਾਨਕ ਮੌਤ ਨਾਲ ਜਿੱਥੇ ਕਾਂਗਰਸੀ ਵਰਕਰਾਂ ਨੂੰ ...

ਪੂਰੀ ਖ਼ਬਰ »

ਨਿਊ ਪੈਰਾਡਾਈਜ਼ ਸਕੂਲ 'ਚ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਨਿਊ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਲੋਂ ਧਾਰਮਿਕ ਸਮਾਗਮ ਕਰਵਾ ਕੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਸਕੂਲ ਵਿਖੇ ਚੇਅਰਮੈਨ ...

ਪੂਰੀ ਖ਼ਬਰ »

ਕੇਜਰੀਵਾਲ ਦੀ ਦੂਜੀ ਸਿਹਤ ਗਰੰਟੀ ਨੂੰ ਘਰ-ਘਰ ਲੈ ਕੇ ਜਾਵਾਂਗੇ-ਬੰਗੜ, ਸ਼ਰਮਾ

ਮੁੱਦਕੀ, 22 ਅਕਤੂਬਰ (ਭੁਪਿੰਦਰ ਸਿੰਘ)- ਅੱਜ ਆਮ ਆਦਮੀ ਪਾਰਟੀ ਦੇ ਹਲਕਾ ਫ਼ਿਰੋਜ਼ਪੁਰ (ਦਿਹਾਤੀ) ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਦੂਜੀ ਗਰੰਟੀ ਸਿਹਤ ਗਰੰਟੀ ਤਹਿਤ ਕਸਬਾ ਮੁੱਦਕੀ ਦੇ 13 ਵਾਰਡਾਂ ਵਿੱਚ ਜਾ ਕੇ ਨੁੱਕੜ ਮੀਟਿੰਗਾਂ ਕੀਤੀਆਂ | ਹਲਕਾ ਇੰਚਾਰਜ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 8329 ਲਾਭਪਾਤਰੀ ਖਪਤਕਾਰ ਪਰਿਵਾਰਾਂ ਦੇ 758.9 ਲੱਖ ਰੁਪਏ ਦੇ ਬਿਜਲੀ ਬਿੱਲ ਕੀਤੇ ਮੁਆਫ਼- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ 2 ਕਿੱਲੋਵਾਟ ਤੱਕ ਦੇ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਜ਼ਿਲ੍ਹੇ ਦੇ 21 ਅਕਤੂਬਰ ਤੱਕ 8329 ਲਾਭਪਾਤਰੀ ...

ਪੂਰੀ ਖ਼ਬਰ »

ਪਿੰਡ ਜਲਾਲ ਵਾਲਾ ਤੋਂ ਸਾਬਕਾ ਸਰਪੰਚ ਸਮੇਤ 80 ਪਰਿਵਾਰਾਂ ਨੇ ਮੋੜਾ ਸਿੰਘ ਅਣਜਾਣ ਦੀ ਅਗਵਾਈ 'ਚ ਫੜਿਆ 'ਆਪ' ਦਾ ਪੱਲਾ

ਫ਼ਿਰੋਜ਼ਪੁਰ, 22 ਅਕਤੂਬਰ (ਕੁਲਬੀਰ ਸਿੰਘ ਸੋਢੀ)- ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦਾ ਗਰਾਫ਼ ਦਿਨੋਂ ਦਿਨ ਵੱਧ ਰਿਹਾ ਹੈ | ਇਸੇ ਕੜੀ ਦੇ ਤਹਿਤ ਪਿਛਲੇ ਦਿਨੀਂ ਸਰਗਰਮ ਆਗੂ ਪ੍ਰਕਾਸ਼ ਸਿੰਘ ਵਾਰਵਲ ਦੀ ...

ਪੂਰੀ ਖ਼ਬਰ »

ਵਿਧਾਇਕ ਰਾਣਾ ਸੋਢੀ ਦੀ ਪਤਨੀ ਵਲੋਂ ਇਲਾਕੇ ਦੀਆਂ ਔਰਤਾਂ ਦੇ ਨਾਲ ਮਨਾਇਆ ਕਰਵਾ ਚੌਥ ਦਾ ਤਿਉਹਾਰ

ਗੁਰੂਹਰਸਹਾਏ, 22 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੀ ਪਤਨੀ ਮੈਡਮ ਟੀਨਾ ਸੋਢੀ ਵਲੋਂ ਹਰ ਸਾਲ ਇਲਾਕੇ ਦੀਆਂ ਔਰਤਾਂ ਦੇ ਨਾਲ ਕਰਵਾ ਚੌਥ ਦਾ ਤਿਉਹਾਰ ਬੜੀ ਧੂਮਧਾਮ ਦੇ ਨਾਲ ਮਨਾਇਆ ਜਾਂਦਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਗੁਰੂਹਰਸਹਾਏ, 22 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਨਿਧਾਨਾ ਵਿਖੇ ਵਾਲਮੀਕਿ ਮੰਦਰ ਵਿਚ ਸਿ੍ਸ਼ਟੀਕਰਤਾ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਲਈ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜੌਗਰਫ਼ੀ ਪ੍ਰੋਫੈਸਰਾਂ ਦੀਆਂ 43 ਅਸਾਮੀਆਂ ਨੂੰ ਭਰਨ ਦਾ ਸਵਾਗਤ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਦੇ ਡਾਇਰੈਕਟਰ ਸਿੱਖਿਆ ਵਿਭਾਗ (ਕਾਲਜਾਂ) ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਕਾਲਜਾਂ ਲਈ ਅਸਿਸਟੈਂਟ ਪ੍ਰੋਫੈਸਰ ਜੌਗਰਫ਼ੀ ਦੀਆਂ 43 ਆਸਾਮੀਆਂ ਦੀ ਕੀਤੀ ਜਾ ਰਹੀ ਭਰਤੀ ਦਾ ਜੌਗਰਫੀ ਪੋਸਟ ਗਰੈਜੂਏਟ ਟੀਚਰਜ਼ ...

ਪੂਰੀ ਖ਼ਬਰ »

ਆਪ ਦੇ ਯੂਥ ਆਗੂ ਮੋੜਾ ਸਿੰਘ ਅਣਜਾਨ ਵਲੋਂ ਕੇਜਰੀਵਾਲ ਦੀ ਦੂਜੀ ਗਰੰਟੀ ਸੰਬੰਧੀ ਵਰਕਰ ਮਿਲਣੀ

ਫ਼ਿਰੋਜ਼ਪੁਰ, 22 ਅਕਤੂਬਰ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਦਿਹਾਤੀ ਖੇਤਰ ਅੰਦਰ ਪਿੰਡ ਪੱਧਰ 'ਤੇ ਪਹੰੁਚਾਉਣ ਲਈ ਆਪ ਦੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਿਰਕੱਢ ਨੌਜਵਾਨ ਆਗੂ ਮੋੜਾ ਸਿੰਘ ਅਣਜਾਣ ਵਲੋਂ ਲਗਾਤਾਰ ...

ਪੂਰੀ ਖ਼ਬਰ »

ਮਨਿਸਟਰੀਅਲ ਸਟਾਫ਼ ਦੀ ਹੜਤਾਲ 15ਵੇਂ ਦਿਨ 'ਚ ਦਾਖਲ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਦੇ ਸਰਕਾਰੀ ਮਹਿਕਮਿਆਂ ਵਿਚ ਕੰਮ ਕਰਦੇ ਮਨਿਸਟਰੀਅਲ ਸਟਾਫ਼ ਵਲੋਂ ਪਿਛਲੇ 15 ਦਿਨਾਂ ਤੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਕਾਰਨ ਅੱਜ ਵੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਸਰਕਾਰੀ ...

ਪੂਰੀ ਖ਼ਬਰ »

ਨਵੋਦਿਆ ਸਕੂਲ 'ਚ ਸੈਮੀਨਾਰ ਲਗਾ ਕੇ ਟਰੈਫ਼ਿਕ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ

ਜ਼ੀਰਾ, 22 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪੁਲਿਸ ਮੁਖੀ ਫ਼ਿਰੋਜ਼ਪੁਰ ਹਰਮਨਦੀਪ ਸਿੰਘ ਹੰਸ, ਇੰਚਾਰਜ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਫ਼ਿਰੋਜ਼ਪੁਰ ਪੁਸ਼ਪਿੰਦਰ ਪਾਲ ਵਲੋਂ ਜਾਰੀ ਹਦਾਇਤਾਂ ਅਨੁਸਾਰ ਟੈ੍ਰਫਿਕ ਸੈੱਲ ਜ਼ੀਰਾ ਵਲੋਂ ਨੇੜਲੇ ਪਿੰਡ ਮਹੀਆਂ ...

ਪੂਰੀ ਖ਼ਬਰ »

ਦਫ਼ਤਰੀ ਮੁਲਾਜ਼ਮ ਰੋਸ ਵਜੋਂ 25 ਨੂੰ ਕਰਨਗੇ ਸਿੱਖਿਆ ਭਵਨ ਮੋਹਾਲੀ ਦਾ ਘਿਰਾਓ

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)-ਇਕ ਪਾਸੇ ਤਾਂ ਪੰਜਾਬ ਸਰਕਾਰ ਸਿੱਖਿਆ ਵਿਭਾਗ ਨੂੰ ਦੇਸ਼ ਵਿਚ ਪਹਿਲੇ ਨੰਬਰ 'ਤੇ ਆਉਣ 'ਤੇ ਵਾਹ-ਵਾਹ ਖੱਟਦੀ ਨਹੀਂ ਥੱਕ ਰਹੀ, ਉੱਥੇ ਹੀ ਦੂਜੇ ਪਾਸੇ ਸਿੱਖਿਆ ਮਹਿਕਮੇ ਨੂੰ ਪਹਿਲੇ ਨੰਬਰ 'ਤੇ ਲਿਆਉਣ ਲਈ ਦਿਨ-ਰਾਤ ਮਿਹਨਤ ਕਰਨ ...

ਪੂਰੀ ਖ਼ਬਰ »

ਲੋਕਾਂ ਦੇ ਜਾਗਰੂਕ ਹੋਣ ਨਾਲ ਹੀ ਬਚਿਆ ਜਾ ਸਕਦਾ ਹੈ ਡੇਂਗੂ ਤੋਂ- ਈ.ਓ.

ਫ਼ਿਰੋਜ਼ਪੁਰ, 22 ਅਕਤੂਬਰ (ਤਪਿੰਦਰ ਸਿੰਘ)- ਡੇਂਗੂ ਦੇ ਪ੍ਰਕੋਪ ਨੂੰ ਦੇਖਦੇ ਹੋਏ ਜਿੱਥੇ ਸਿਹਤ ਵਿਭਾਗ ਅਤੇ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਸਾਂਝੇ ਰੂਪ ਵਿਚ ਡੇਂਗੂ ਮਲੇਰੀਆ 'ਤੇ ਕਾਬੂ ਪਾਉਣ ਲਈ ਯਤਨ ਕੀਤੇ ਜਾ ਰਹੇ ਹਨ | ਸੈਨੇਟਰੀ ਇੰਸਪੈਕਟਰ ਸੁਖਪਾਲ ਸਿੰਘ ਅਤੇ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਾਂ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ

ਖੋਸਾ ਦਲ ਸਿੰਘ, 22 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਅਦਾਰੇ ਫਾਰਮ ਸਲਾਹਕਾਰ ਕੇਂਦਰ ਫ਼ਿਰੋਜ਼ਪੁਰ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਪਿੰਡ ਕੱਸੋਆਣਾ ਬਲਾਕ ਜ਼ੀਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX