ਤਾਜਾ ਖ਼ਬਰਾਂ


ਗ੍ਰੀਨ ਗ੍ਰੋਥ ਬਜਟ ਦੀ ਪਹਿਲ- ਵਿੱਤ ਮੰਤਰੀ
. . .  2 minutes ago
ਗ੍ਰੀਨ ਗ੍ਰੋਥ ਬਜਟ ਦੀ ਪਹਿਲ- ਵਿੱਤ ਮੰਤਰੀ
47.8 ਕਰੋੜ ਜਨਧਨ ਯੋਜਨਾ ਖ਼ਾਤੇ ਖੋਲ੍ਹੇ ਗਏ
. . .  7 minutes ago
47.8 ਕਰੋੜ ਜਨਧਨ ਯੋਜਨਾ ਖ਼ਾਤੇ ਖੋਲ੍ਹੇ ਗਏ
ਮੁਫ਼ਤ ਅਨਾਜ ਯੋਜਨਾ ਅਗਲੇ ਇਕ ਸਾਲ ਤੱਕ ਹੋਰ, 11.4 ਕਰੋੜ ਕਿਸਾਨਾਂ ਨੂੰ 2.2 ਲੱਖ ਕਰੋੜ ਮਿਲੇ।
. . .  9 minutes ago
ਮੁਫ਼ਤ ਅਨਾਜ ਯੋਜਨਾ ਅਗਲੇ ਇਕ ਸਾਲ ਤੱਕ ਹੋਰ, 11.4 ਕਰੋੜ ਕਿਸਾਨਾਂ ਨੂੰ 2.2 ਲੱਖ ਕਰੋੜ ਮਿਲੇ।
ਦੁਨੀਆ 'ਚ ਭਾਰਤ ਦਾ ਵਧਿਆ ਕੱਦ: ਵਿੱਤ ਮੰਤਰੀ
. . .  8 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ...
ਨਿਰਮਲਾ ਸੀਤਾਰਮਨ ਨੇ ਬਜਟ ਪੜ੍ਹਨਾ ਕੀਤਾ ਸ਼ੁਰੂ
. . .  20 minutes ago
ਸੰਸਦ 'ਚ ਲਿਆਂਦੀਆਂ ਗਈਆਂ ਬਜਟ ਦੀਆਂ ਕਾਪੀਆਂ
. . .  44 minutes ago
ਨਵੀਂ ਦਿੱਲੀ, 1 ਫਰਵਰੀ-ਸਵੇਰੇ 11 ਵਜੇ ਬਜਟ ਪੇਸ਼ ਕਰਨ ਤੋਂ ਪਹਿਲਾਂ ਬਜਟ ਦੀਆਂ ਕਾਪੀਆਂ ਸੰਸਦ ਵਿਚ ਲਿਆਂਦੀਆਂ ਗਈਆਂ...
ਬਜਟ ਪੇਸ਼ ਕਰਨ ਲਈ ਸਦਨ 'ਚ ਪਹੁੰਚੇ ਨਿਰਮਲਾ ਸੀਤਾਰਮਨ
. . .  47 minutes ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ 'ਚ ਪਹੁੰਚ ਗਏ...
ਖੜਗੇ ਵਲੋਂ ਦੇਸ਼ ਦੇ ਤੱਟਾਂ ਨੂੰ ਸੁਰੱਖਿਅਤ ਕਰਨ ਲਈ ਭਾਰਤੀ ਤੱਟ ਰੱਖਿਅਕਾਂ ਦੀ "ਬੇਮਿਸਾਲ" ਵਚਨਬੱਧਤਾ ਦੀ ਸ਼ਲਾਘਾ
. . .  52 minutes ago
ਨਵੀਂ ਦਿੱਲੀ, 1 ਫਰਵਰੀ -ਭਾਰਤੀ ਤੱਟ ਰੱਖਿਅਕ ਦੇ 47ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਆਪਣੀਆਂ ਵਧਾਈਆਂ ਦਿੰਦੇ ਹੋਏ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਸੰਗਠਨ ਦੇ ਕਰਮਚਾਰੀਆਂ ਦੀ...
ਬਜਟ ਤੋਂ ਪਹਿਲਾਂ ਕੇਂਦਰੀ ਕੈਬਨਿਟ ਦੀ ਬੈਠਕ ਸ਼ੁਰੂ
. . .  22 minutes ago
ਨਵੀਂ ਦਿੱਲੀ, 1 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਦੀ ਬੈਠਕ ਸੰਸਦ ਵਿਚ ਸ਼ੁਰੂ ਹੋਈ ।ਬਜਟ 2023 ਨੂੰ ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ, ਇਸ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਆਰਾ ਸੰਸਦ ਵਿਚ...
ਬਜਟ ਤੋਂ ਪਹਿਲਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ
. . .  51 minutes ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨਿਰਮਲਾ ਸੀਤਾਰਮਨ, ਰਾਜ ਮੰਤਰੀ ਡਾ: ਭਾਗਵਤ ਕਿਸ਼ਨਰਾਓ ਕਰਾਡ, ਰਾਜ ਮੰਤਰੀ ਪੰਕਜ ਚੌਧਰੀ ਅਤੇ ਵਿੱਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ...
ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਵਲੋਂ ਵ੍ਹਾਈਟ ਹਾਊਸ ਵਿਚ ਅਜੀਤ ਡੋਭਾਲ ਦਾ ਸਵਾਗਤ
. . .  about 1 hour ago
ਵਾਸ਼ਿੰਗਟਨ, 1 ਫਰਵਰੀ-ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਵਿਚ ਅਗਲਾ ਮੀਲ ਪੱਥਰ ਸ਼ੁਰੂ ਕਰਨ ਲਈ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਨ ਨੇ ਵ੍ਹਾਈਟ ਹਾਊਸ ਵਿਚ ਆਪਣੇ ਭਾਰਤੀ ਹਮਰੁਤਬਾ ਅਜੀਤ ਡੋਭਾਲ...
ਭਾਰਤ 'ਚ ਵੀ ਨਮਾਜ਼ ਦੌਰਾਨ ਨਹੀਂ ਮਾਰੇ ਜਾਂਦੇ ਸ਼ਰਧਾਲੂ- ਪਾਕਿ ਰੱਖਿਆ ਮੰਤਰੀ
. . .  about 1 hour ago
ਇਸਲਾਮਾਬਾਦ, 1 ਫਰਵਰੀ-ਰਿਪੋਰਟ ਮੁਤਾਬਕ ਪਿਸ਼ਾਵਰ ਦੀ ਇਕ ਮਸਜਿਦ ਦੇ ਅੰਦਰ ਹੋਏ ਆਤਮਘਾਤੀ ਬੰਬ ਧਮਾਕੇ 'ਤੇ ਬੋਲਦਿਆਂ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਕਿਹਾ ਕਿ ਭਾਰਤ 'ਚ ਵੀ ਨਮਾਜ਼ ਦੌਰਾਨ ਸ਼ਰਧਾਲੂ ਨਹੀਂ ਮਾਰੇ ਗਏ।ਨੈਸ਼ਨਲ ਅਸੈਂਬਲੀ 'ਤੇ ਹਮਲੇ 'ਤੇ ਆਪਣੇ ਵਿਚਾਰ...
ਘੱਟ ਵਿਜ਼ੀਬਿਲਟੀ ਕਾਰਨ ਉੱਤਰੀ ਭਾਰਤ ਵਿਚ 10 ਟਰੇਨਾਂ ਦੇਰੀ ਨਾਲ
. . .  about 2 hours ago
ਨਵੀਂ ਦਿੱਲੀ, 1 ਫਰਵਰੀ-ਘੱਟ ਵਿਜ਼ੀਬਿਲਟੀ ਕਾਰਨ ਉੱਤਰੀ ਭਾਰਤ ਵਿਚ 10 ਟਰੇਨਾਂ ਦੇਰੀ ਨਾਲ ਚੱਲ ਰਹੀਆਂ...
ਨਹੀਂ ਰਹੇ ਮਸਤੂਆਣਾ ਸੰਪ੍ਰਦਾਇ ਦੇ ਮੁਖੀ ਸੰਤ ਬਾਬਾ ਗੁਰਚਰਨ ਸਿੰਘ
. . .  about 2 hours ago
ਤਲਵੰਡੀ ਸਾਬੋ, 1 ਫਰਵਰੀ (ਰਣਜੀਤ ਸਿੰਘ ਰਾਜੂ)-ਮਸਤੂਆਣਾ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਗੁਰਚਰਨ ਸਿੰਘ ਜੀ (92) ਦੇ ਅਕਾਲ ਚਲਾਣਾ ਕਰ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ।ਮਿਲੀ ਜਾਣਕਾਰੀ ਅਨੁਸਾਰ ਉਹ ਬੀਤੀ ਦੇਰ ਰਾਤ ਸੱਚਖੰਡ ਪਿਆਨਾ ਕਰ ਗਏ।ਗੁਰਦੁਆਰਾ...
ਕੋਹਰੇ ਕਾਰਨ ਦਿੱਲੀ ਹਵਾਈ ਅੱਡੇ ਤੋਂ ਉਡਾਣਾਂ 'ਚ ਦੇਰੀ
. . .  about 2 hours ago
ਨਵੀਂ ਦਿੱਲੀ, 1 ਫਰਵਰੀ-ਕੋਹਰੇ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਣਾਂ ਦੇਰੀ ਨਾਲ ਚੱਲ ਰਹੀਆਂ...
ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 3 hours ago
ਅਹਿਮਦਾਬਾਦ, 1 ਫਰਵਰੀ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਤ 7 ਵਜੇ ਹੋਵੇਗਾ।ਦੋਵੇਂ ਟੀਮਾਂ 1-1 ਮੈਚ ਜਿੱਤ ਕੇ ਬਰਾਬਰੀ 'ਤੇ ਹਨ ਤੇ ਇਹ ਮੈਚ ਜਿੱਤ ਕੇ ਦੋਵੇਂ ਟੀਮਾਂ ਲੜੀ ਉੱਪਰ ਕਬਜ਼ਾ ਕਰਨ...
ਅੱਜ ਪੇਸ਼ ਹੋਵੇਗਾ ਕੇਂਦਰੀ ਬਜਟ
. . .  about 3 hours ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਬਜਟ ਅੱਜ ਪੇਸ਼ ਹੋਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਬਜਟ ਪੇਸ਼ ਕਰਨਗੇ। ਬਜਟ ਤੋਂ ਪਹਿਲਾਂ 10.15 ਵਜੇ ਕੇਂਦਰੀ ਕੈਬਨਿਟ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਬਰਨਾਲਾ

ਸੇਲਜ਼ਮੈਨ ਦੀ ਪੋਸਟ ਨੂੰ ਲੈ ਕੇ ਲਗਾਤਾਰ ਦੂਜੀ ਵਾਰ ਪੇਪਰ ਰੱਦ ਕੀਤੇ ਜਾਣ ਕਰਕੇ ਉਮੀਦਵਾਰਾਂ ਨੇ ਜਿਤਾਇਆ ਰੋਸ

ਭਦੌੜ, 22 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਇੱਥੋਂ ਦੀ ਸਹਿਕਾਰੀ ਸਭਾ ਵਿਖੇ ਸੇਲਜ਼ਮੈਨ ਦੀ ਪੋਸਟ ਨੂੰ ਲੈ ਕੇ ਸਭਾ ਦੇ ਅਧਿਕਾਰੀਆਂ ਵਲੋਂ ਮਿਥੀ ਤਾਰੀਖ਼ ਦੇ ਮੌਕੇ ਉਪਰ ਦੂਜੀ ਵਾਰ ਪੇਪਰ ਰੱਦ ਕੀਤੇ ਜਾਣ ਨੂੰ ਲੈ ਕੇ ਪੇਪਰ ਦੇਣ ਆਏ ਉਮੀਦਵਾਰਾਂ ਨੇ ਸਹਿਕਾਰੀ ਸਭਾ ...

ਪੂਰੀ ਖ਼ਬਰ »

ਸਾਂਝਾ ਆਸਰਾ ਵੈੱਲਫੇਅਰ ਸੁਸਾਇਟੀ ਵਲੋਂ ਮੁਫ਼ਤ ਮੈਡੀਸਨ ਸੈਂਟਰ ਦੀ ਸ਼ੁਰੂਆਤ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਾਂਝਾ ਆਸਰਾ ਵੈੱਲਫੇਅਰ ਸੁਸਾਇਟੀ ਵਲੋਂ ਪ੍ਰਧਾਨ ਸ: ਰਣਜੀਤ ਸਿੰਘ ਮਰਾੜ ਦੀ ਅਗਵਾਈ ਵਿਚ ਸਾਂਝਾ ਆਸਰਾ ਲੈਬ ਵਿਖੇ ਮੁਫ਼ਤ ਮੈਡੀਸਨ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦੇ ਪ੍ਰਬੰਧ ਲਈ ਕਿਸਾਨ ਆਗੂਆਂ ਨੇ ਦਿੱਤਾ ਏ.ਡੀ.ਸੀ. ਨੂੰ ਮੰਗ-ਪੱਤਰ

ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ ਰੂੜੇਕੇ ਕਲਾਂ ਦੀ ਅਗਵਾਈ 'ਚ ਕਿਸਾਨ ਆਗੂਆਂ ਵਲੋਂ ਧੌਲਾ ਵਿਖੇ ਅਮਿਤ ਬੈਂਬੀ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਦੇ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਵਲੋਂ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕੰਮਾਂ ਦੀ ਸਮੀਖਿਆ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਅਤੇ ਭੂਮੀ ਰੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਬਰਨਾਲਾ ਵਿਚ ਹੋ ਰਹੇ ਵਿਕਾਸ ਕੰਮਾਂ ...

ਪੂਰੀ ਖ਼ਬਰ »

ਪਿੰਡ ਚੀਮਾ ਦਾ ਗੰੁਮਸ਼ੁਦਾ ਨੌਜਵਾਨ ਪੁਲਿਸ ਨੇ ਰਾਜਸਥਾਨ ਤੋਂ ਲੱਭ ਕੇ ਮਾਪਿਆਂ ਹਵਾਲੇ ਕੀਤਾ

ਟੱਲੇਵਾਲ, 22 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਦਾ ਨੌਜਵਾਨ ਜੋ ਕਿ ਸਬਜ਼ੀ ਮੰਡੀ ਬਰਨਾਲਾ ਤੋਂ 18 ਅਕਤੂਬਰ ਦੀ ਸਵੇਰ ਲਾਪਤਾ ਹੋ ਗਿਆ ਸੀ, ਨੂੰ ਮੁੱਖ ਅਫ਼ਸਰ ਥਾਣਾ ਸਿਟੀ ਲਖਵਿੰਦਰ ਸਿੰਘ ਅਤੇ ਥਾਣੇਦਾਰ ਅਵਤਾਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਵਲੋਂ ਲੱਭ ਕੇ ...

ਪੂਰੀ ਖ਼ਬਰ »

16 ਪੇਟੀਆਂ ਠੇਕਾ ਸ਼ਰਾਬ ਸਮੇਤ ਦੋ ਗਿ੍ਫ਼ਤਾਰ, ਇਕ ਫ਼ਰਾਰ

ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ 16 ਪੇਟੀਆਂ (192 ਬੋਤਲਾਂ ਠੇਕਾ) ਸ਼ਰਾਬ ਦੇਸੀ ਬਰਾਮਦ ਕਰ ਕੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਦਿਆਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਸ਼੍ਰੋ.ਅ.ਦ.(ਸ) ਜਲਦ ਕਰੇਗੀ ਉਮੀਦਵਾਰਾਂ ਦਾ ਐਲਾਨ ਪਾਰਟੀ ਦਾ ਹੁਕਮ ਹੋਇਆ ਤਾਂ ਧੂਰੀ ਹਲਕੇ ਤੋਂ ਲੜਾਂਗੇ ਚੋਣ-ਪੰਮਾ ਬਾਠ

ਧੂਰੀ, 22 ਅਕਤੂਬਰ (ਦੀਪਕ, ਸੰਜੇ ਲਹਿਰੀ) - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਹਲਕਾ ਧੂਰੀ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਪੰਮਾਂ ਬਾਠ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ 2022 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਨਾਰਾਜ਼ ਕਾਂਗਰਸੀ ਆਗੂਆਂ ਨੇ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਸਮੱਸਿਆਵਾਂ ਬਾਰੇ ਕਰਵਾਇਆ ਜਾਣੂ

ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪਲੈਨਿੰਗ ਬੋਰਡ ਦੀ ਮੀਟਿੰਗ 'ਚ ਆਏ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਅਤੇ ਭੂਮੀ ਰੱਖਿਆ ਮੰਤਰੀ ਪੰਜਾਬ ਸ: ਰਾਣਾ ਗੁਰਜੀਤ ਸਿੰਘ ਨੂੰ ਕਾਂਗਰਸੀ ਆਗੂਆਂ ਮਹੇਸ਼ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਸਾਇੰਸ ਕੁਇਜ਼ ਕਰਵਾਈ

ਧਨੌਲਾ, 22 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਦਾ ਇੰਟਰ ਹਾਊਸ ਸਾਇੰਸ ਕੁਇਜ਼ ਕਰਵਾਇਆ ਗਿਆ | ਇਸ ਦੌਰਾਨ ਚੈਲੰਜਰਸ, ਲੈਜੈਂਡਸ, ਸੁਪੀਰੀਅਰਜ਼ ਅਤੇ ਸਕਾੱਲਰਜ਼ ਹਾਊਸ ਦੇ ਤਿੰਨ-ਤਿੰਨ ...

ਪੂਰੀ ਖ਼ਬਰ »

ਬੀਬੀ ਬਡਲਾ ਵਲੋਂ ਉਪ ਮੁੱਖ ਮੰਤਰੀ ਰੰਧਾਵਾ ਨਾਲ ਮੁਲਾਕਾਤ

ਅਮਰਗੜ੍ਹ, 22 ਅਕਤੂਬਰ (ਜਤਿੰਦਰ ਮੰਨਵੀ)-ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਕੋਆਰਡੀਨੇਟਰ ਤੇ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਬੀਬੀ ਪਿ੍ਤਪਾਲ ਕੌਰ ਬਡਲਾ ਵਲੋਂ ਸੂਬੇ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕਰ ਜਿੱਥੇ ਮਹਿਲਾ ...

ਪੂਰੀ ਖ਼ਬਰ »

ਸ਼੍ਰੋ.ਅ.ਦ.(ਸ) ਦੇ ਜ਼ਿਲ੍ਹਾ ਲੀਗਲ ਸੈੱਲ ਦਾ ਗਠਨ ਜਲਦ-ਗਰੇਵਾਲ, ਢੀਂਡਸਾ

ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ)-ਸ਼੍ਰੋ.ਅ.ਦ.(ਸ) ਦੇ ਲੀਗਲ ਸੈੱਲ ਦੇ ਆਗੂ ਐਡ. ਸੁਰਜੀਤ ਸਿੰਘ ਗਰੇਵਾਲ ਅਤੇ ਐਡ. ਬਲਵੰਤ ਸਿੰਘ ਢੀਂਡਸਾ ਨੇ ਦੱਸਿਆ ਹੈ ਕਿ ਹਾਈ ਕਮਾਂਡ ਵਲੋਂ ਜ਼ਿਲ੍ਹਾ ਲੀਗਲ ਸੈੱਲ ਦਾ ਗਠਨ ਜਲਦ ਹੀ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅਕਾਲੀ ਦਲ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

ਸੰਗਰੂਰ, 22 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਜਿਥੇ 2.89 ਲੱਖ ਹੈਕਟੇਅਰ ਰਕਬੇ ਵਿਚ ਝੋਨੇ ਦੀ ਖੇਤੀ ਕੀਤੀ ਗਈ ਹੈ ਵਿਖੇ ਝੋਨੇ ਦੀ ਕਟਾਈ ਤੋਂ ਬਚਣ ਵਾਲੀ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾਉਣ ਵਾਲਾ ਪੁਲਿਸ ਅੜਿੱਕੇ

ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਧਾਲੀਵਾਲ, ਭੁੱਲਰ)-ਸੁਨਾਮ ਪੁਲਿਸ ਵਲੋਂ ਨਾਬਾਲਗਾ ਨੂੰ ਵਰਗਲਾਉਣ ਵਾਲੇ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਪੁਲਿਸ ਥਾਣਾ ਸੁਨਾਮ ਸ਼ਹਿਰੀ ਦੇ ਐਸ.ਐਚ.ਓ. ਇੰਸਪੈਕਟਰ ਅਮਨਦੀਪ ਤਿ੍ਖਾ ਨੇ ਦੱਸਿਆ ਕਿ ਇਕ ਨੌਜਵਾਨ 17 ਕੁ ਵਰਿ੍ਹਆਂ ...

ਪੂਰੀ ਖ਼ਬਰ »

ਜਸਵੀਰ ਸਿੰਘ ਦਿਓਲ ਨੇ ਰਾਜਨੀਤੀ ਤੋਂ ਲਿਆ ਸੰਨਿਆਸ

ਮਲੇਰਕੋਟਲਾ, 22 ਅਕਤੂਬਰ (ਪਰਮਜੀਤ ਸਿੰਘ ਕੁਠਾਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜ਼ਿਲ•ਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਨੇ ਅੱਜ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ | ਸ਼ੋ੍ਰਮਣੀ ਅਕਾਲੀ ਦਲ ਦੀ ...

ਪੂਰੀ ਖ਼ਬਰ »

ਮੁਹੰਮਦ ਯੂਨਸ ਮਲਿਕ ਹੋਣਗੇ ਮਲੇਰਕੋਟਲਾ ਤੋਂ ਸ਼ੋ੍ਰ.ਅ.ਦ.(ਬ) ਦੇ ਉਮੀਦਵਾਰ

ਮਲੇਰਕੋਟਲਾ, 22 ਅਕਤੂਬਰ (ਪਰਮਜੀਤ ਸਿੰਘ ਕੁਠਾਲਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਮੁਹੰਮਦ ਯੂਨਸ ਮਲਿਕ ਨੂੰ ਸ਼ੋ੍ਰਮਣੀ ਅਕਾਲੀ ਦਲ-ਬਸਪਾ ਦਾ ਉਮੀਦਵਾਰ ਐਲਾਨ ...

ਪੂਰੀ ਖ਼ਬਰ »

ਗ਼ਜ਼ਲ ਦਾ ਪੋਸਟਰ ਜਾਰੀ

ਸੰਗਰੂਰ, 22 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਇੱਥੇ ਇਕ ਸਮਾਗਮ ਦੌਰਾਨ ਪੰਜਾਬੀ ਦੇ ਗ਼ਜ਼ਲਕਾਰ ਜਗਮੇਲ ਸਿੱਧੂ ਦੀ ਗ਼ਜ਼ਲ 'ਤੇਰੇ ਜਾਣ ਪਿੱਛੋਂ' ਦਾ ਪੋਸਟਰ ਜਾਰੀ ਕੀਤਾ ਗਿਆ | ਇਹ ਗ਼ਜ਼ਲ ਪ੍ਰਸਿੱਧ ਪੰਜਾਬੀ ਗਾਇਕ ਜੀ ਐਸ ਪੀਟਰ ਨੇ ਆਪਣੀ ਸੁਰੀਲੀ ਆਵਾਜ਼ ਵਿਚ ਗਾਈ ਹੈ | ...

ਪੂਰੀ ਖ਼ਬਰ »

ਸੂਬੇ ਦੀ ਜਨਤਾ ਦੇ ਟੈਕਸ ਦਾ ਪੈਸਾ ਯੂ.ਪੀ. ਬਿਹਾਰੀਆਂ 'ਤੇ ਲੁਟਾਉਣ ਨਾਲ ਸੁਖਬੀਰ ਕਰੇਗਾ ਪੰਜਾਬੀਆਂ ਨਾਲ ਧੋਖਾ-ਚੱਠਾ

ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਰੁਪਿੰਦਰ ਸਿੰਘ ਸੱਗੂ) - ਸੁਖਬੀਰ ਸਿੰਘ ਬਾਦਲ ਪੰਜਾਬੀਆਂ ਨਾਲ ਧੋਖੇ ਦੀ ਰਾਜਨੀਤੀ ਕਰ ਰਿਹਾ ਹੈ ਇਹ ਵਿਚਾਰ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੇ ਪ੍ਰਧਾਨ ਅਮਿ੍ਤਰਾਜਦੀਪ ਸਿੰਘ ਨੇ 'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਪੇਸ਼ ...

ਪੂਰੀ ਖ਼ਬਰ »

ਟਰਾਂਸਪੋਰਟ ਮੰਤਰੀ ਦੀ ਘੁਰਕੀ ਦੇ ਬਾਵਜੂਦ ਜ਼ਿਲ੍ਹਾ ਸੰਗਰੂਰ 'ਚ ਅਜੇ ਵੀ ਚੱਲ ਰਹੀਆਂ ਹਨ ਨਾਜਾਇਜ਼ ਬੱਸਾਂ

ਧੂਰੀ, 22 ਅਕਤੂਬਰ (ਸੰਜੇ ਲਹਿਰੀ)-ਪੰਜਾਬ ਦੇ ਨਵੇਂ ਬਣੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵਲੋਂ ਮੰਤਰੀ ਬਣਨ ਉਪਰੰਤ ਸੂਬੇ ਵਿਚ ਚੱਲ ਰਹੀਆਂ ਕਈ ਉੱਚ ਘਰਾਣਿਆਂ ਦੀਆਂ ਨਾਜਾਇਜ਼ ਬੱਸਾਂ ਬੰਦ ਕਰ ਕੇ ਇਹ ਸਾਬਤ ਕੀਤਾ ਗਿਆ ਹੈ ਕਿ ਪੰਜਾਬ 'ਚ ਟਰਾਂਸਪੋਰਟ ਮਾਫ਼ੀਆ ਵਲੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਔਰਤ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਭੁੱਲਰ, ਧਾਲੀਵਾਲ)-ਅੱਜ ਦੁਪਹਿਰ ਵੇਲੇ ਸੁਨਾਮ ਲਹਿਰਾਗਾਗਾ ਰੋਡ ਤੇ ਸਥਾਨਕ ਨਵੀਂ ਅਨਾਜ ਮੰਡੀ ਨੇੜੇ ਹੋਏ ਸੜਕ ਹਾਦਸੇ 'ਚ ਇਕ ਬਜ਼ੁਰਗ ਔਰਤ ਦੀ ਮੌਤ ਹੋਣ ਦੀ ਖ਼ਬਰ ਹੈ | ਪੁਲਿਸ ਚੌਂਕੀ ਨਵੀਂ ਅਨਾਜ ਮੰਡੀ ਦੇ ਸਹਾਇਕ ਥਾਣੇਦਾਰ ਸੀਤਾ ...

ਪੂਰੀ ਖ਼ਬਰ »

ਹਰ ਰੋਜ਼ ਅੱਖਾਂ ਦੇ ਦੋ ਆਪ੍ਰੇਸ਼ਨ ਕਰਵਾਉਣ ਦਾ ਮਿਥਿਆ ਟੀਚਾ

ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਧਾਲੀਵਾਲ, ਭੁੱਲਰ)-ਨੇਤਰ ਬੈਂਕ ਸਮਿਤੀ ਸੁਨਾਮ ਦੀ ਅਹਿਮ ਮੀਟਿੰਗ ਸੰਸਥਾ ਦੇ ਪ੍ਰਧਾਨ ਗੋਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ ਜਿਸ ਵਿਚ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨਾਂ ਦੀ ਗਿਣਤੀ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ

ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਅਲਕਾ ਮੀਨਾ (ਆਈ.ਪੀ. ਐੱਸ) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਦੀ ਯੋਗ ਅਗਵਾਈ ਹੇਠ ਥਾਣਾ ਮੁਖੀ ਜਸਵਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਸ਼ਹਿਰ ਦੇ ਵੱਖ-ਵੱਖ ਚੌਕਾਂ 'ਚ ਨਾਕਾਬੰਦੀ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ 'ਚ ਵਿਦਿਆਰਥੀਆਂ ਲਈ 'ਪਜਾਮਾ ਪਾਰਟੀ' ਆਯੋਜਿਤ

ਮਹਿਲ ਕਲਾਂ, 22 ਅਕਤੂਬਰ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਲੋਂ ਨਰਸਰੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ 'ਪਜਾਮਾ ਪਾਰਟੀ' ਦਾ ਆਯੋਜਨ ਕੀਤਾ ਗਿਆ | ਸਕੂਲ ਦੇ ਆਡੀਟੋਰੀਅਮ ਅਤੇ ਪਲੇਅ ਏਰੀਆ ...

ਪੂਰੀ ਖ਼ਬਰ »

ਸ੍ਰੀ ਹਨੂੰਮਾਨ ਜੀ ਦੀ 31 ਫੁੱਟ ਉੱਚੀ ਵਿਸ਼ਾਲ ਮੂਰਤੀ ਦਾ ਨੀਂਹ ਪੱਥਰ 23 ਨੂੰ

ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ)-ਪੰਚਮੁੱਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਿਰ ਕਮੇਟੀ ਦੀ ਧਾਰਮਿਕ ਸਮਾਗਮ ਸਬੰਧੀ ਮੀਟਿੰਗ ਹੋਈ | ਕਮੇਟੀ ਮੈਂਬਰ ਹਰੀਸ਼ ਚੰਦਰ ਗੋਸ਼ਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ ਸ੍ਰੀ ਹਨੂੰਮਾਨ ਜੀ ਦੀ 31 ਫੁੱਟ ...

ਪੂਰੀ ਖ਼ਬਰ »

ਨੌਜਵਾਨ ਪਵਨਦੀਪ ਸਿੰਘ ਸਿੱਧੂ ਧੂਰਕੋਟ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 22 ਅਕਤੂਬਰ (ਅਵਤਾਰ ਸਿੰਘ ਅਣਖੀ)-ਸਵ: ਸ: ਸੰਤਾ ਸਿੰਘ ਰਾਹਲ ਯਾਦਗਾਰੀ ਟਰੱਸਟ ਰਜਿ: ਮਹਿਲ ਕਲਾਂ ਦੇ ਚੇਅਰਮੈਨ ਰਾਜਾ ਰਾਹਲ ਕੈਨੇਡਾ ਦੇ ਮਸੇਰੇ ਭਰਾ ਪਵਨਦੀਪ ਸਿੰਘ ਸਿੱਧੂ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਪਿੰਡ ਧੂਰਕੋਟ ਵਿਖੇ ...

ਪੂਰੀ ਖ਼ਬਰ »

ਸਿੱਖ ਇਤਿਹਾਸ ਨੂੰ ਜਾਣਨ ਲਈ ਬਾਜ਼ੀਗਰ ਬਿਰਾਦਰੀ ਦੇ ਨੌਜਵਾਨ ਲੜਕੇ ਨੇ ਸਿੱਖੀ ਫ਼ਾਰਸੀ ਤੇ ਉਰਦੂ

ਟੱਲੇਵਾਲ, 22 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਬਾਜ਼ੀਗਰ ਬਿਰਾਦਰੀ ਨਾਲ ਸਬੰਧਤ ਜਗਸੀਰ ਸਿੰਘ ਚੀਮਾ ਨੇ ਗ਼ਰੀਬ ਪਰਿਵਾਰ ਅਤੇ ਸਰਕਾਰੀ ਸਕੂਲ ਤੋਂ ਪੜ੍ਹਾਈ ਉਪਰੰਤ ਜਿੱਥੇ ਆਪਣੀ ਮਿਹਨਤ ਨਾਲ ਆਪਣਾ ਸਾਬਣ ਦਾ ਕਾਰੋਬਾਰ ਕੀਤਾ, ਉੱਥੇ ਹੁਣ ਸਿੱਖ ਇਤਿਹਾਸ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਵਿਡ ਟੀਕਾਕਰਨ ਦਾ ਅੰਕੜਾ 4 ਲੱਖ ਤੋਂ ਪਾਰ-ਜ਼ਿਲ੍ਹਾ ਟੀਕਾਕਰਨ ਅਫ਼ਸਰ

ਬਰਨਾਲਾ, 22 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਚੱਲ ਰਹੀ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਦਾ ਕੋਵਿਡ ਟੀਕਾਕਰਨ ਅੰਕੜਾ 4 ਲੱਖ ਤੋਂ ਪਾਰ ਕਰ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਰਜਿੰਦਰ ਸਿੰਗਲਾ ਨੇ ...

ਪੂਰੀ ਖ਼ਬਰ »

ਐਕਸਪਲੋਰ ਅਕੈਡਮੀ ਦੇ ਵਿਦਿਆਰਥੀ ਨੇ ਆਈਲੈੱਟਸ 'ਚੋਂ 9 ਬੈਂਡ ਕੀਤੇ ਹਾਸਿਲ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਇਲਾਕੇ ਦੇ ਪ੍ਰਸਿੱਧ ਸੰਸਥਾ ਐਕਸਪਲੋਰ ਅਕੈਡਮੀ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਆਈਲੈਟਸ 'ਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕੈਡਮੀ ਦੇ ਮੈਨੇਜਿੰਗ ਡਾਇਰੈਕਟਰ ...

ਪੂਰੀ ਖ਼ਬਰ »

ਸੰਤ ਘੁੰਨਸ ਵਲੋਂ ਕੈਂਸਰ ਪੀੜਤ ਵਿਅਕਤੀ ਦੇ ਪਰਿਵਾਰ ਨੂੰ 20 ਹਜ਼ਾਰ ਦੀ ਰਾਸ਼ੀ ਦਾ ਚੈੱਕ ਭੇਟ

ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸੂਬੇ 'ਚ ਕੈਂਸਰ ਨਾਲ ਮਰ ਰਹੇ ਮਰੀਜ਼ਾਂ ਦੀ ਤਾਦਾਦ ਦਿਨ ਬ ਦਿਨ ਵਧਦੀ ਜਾ ਰਹੀ ਹੈ, ਪ੍ਰੰਤੂ ਅਜੇ ਤੱਕ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦਾ ਕੋਈ ਵੀ ਢੁਕਵਾਂ ਹੱਲ ਨਹੀਂ ਨਿਕਲ ਸਕਿਆ | ਅਜਿਹਾ ਹੀ ਇਕ ਕੈਂਸਰ ਪੀੜਤ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ ਨੇ ਸਫ਼ਾਈ ਮੁਹਿੰਮ ਦੌਰਾਨ ਪਲਾਸਟਿਕ ਨਾ ਵਰਤਣ ਦਾ ਦਿੱਤਾ ਹੋਕਾ

ਟੱਲੇਵਾਲ, 22 ਅਕਤੂਬਰ (ਸੋਨੀ ਚੀਮਾ)-ਪਿੰਡ ਭੋਤਨਾ ਵਿਖੇ ਸੈਨੀਟੇਸ਼ਨ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਦੇ ਅਧਿਕਾਰੀਆਂ ਅਤੇ ਪਿੰਡ ਦੇ ਭੋਤਨਾ ਦੇ ਸਰਪੰਚ ਬੁੱਧ ਸਿੰਘ ਭੋਤਨਾ ਦੀ ਅਗਵਾਈ ਵਿਚ ਸਫ਼ਾਈ ਮੁਹਿੰਮ ਚਲਾਈ ਗਈ | ਇਸ ਮੌਕੇ ਸੰਬੋਧਨ ਕਰਦਿਆਂ ਵਾਟਰ ਸਪਲਾਈ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਵਿਖੇ ਫੁੱਟਬਾਲ ਮੁਕਾਬਲੇ ਕਰਵਾਏ

ਧਨੌਲਾ, 22 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਵਿਖੇ ਖੇਡਾਂ ਦੀ ਅਹਿਮੀਅਤ ਨੂੰ ਪ੍ਰਮੁੱਖ ਰੱਖਦਿਆ ਹੋਇਆਂ ਸੀਨੀਅਰ ਲੜਕਿਆਂ ਦੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੀ ਅਗਵਾਈ ਗੁਰਵੀਰ ਸਿੰਘ ਡੀ.ਪੀ.ਈ. ...

ਪੂਰੀ ਖ਼ਬਰ »

ਪਿੰਡ ਦੀਵਾਨਾ ਵਿਖੇ 5-5 ਮਰਲੇ ਪਲਾਟਾਂ ਸਬੰਧੀ ਤਹਿਸੀਲਦਾਰ ਵਲੋਂ ਜਾਇਜ਼ਾ

ਟੱਲੇਵਾਲ, 22 ਅਕਤੂਬਰ (ਸੋਨੀ ਚੀਮਾ)-ਮੁੱਖ ਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਵਲੋਂ ਲੋੜਵੰਦ ਲੋਕਾਂ ਨੂੰ 5-5 ਮਰਲੇ ਦੇ ਪਲਾਟ ਦੇਣ ਸਬੰਧੀ ਦੀਵਾਨਾ ਪੰਚਾਇਤ ਵਲੋਂ ਪਹਿਲ ਕਰਦਿਆਂ ਪਿੰਡ ਦੇ ਚਾਰ ਲੋੜਵੰਦ ਵਿਅਕਤੀਆਂ ਨੂੰ ਜਿੱਥੇ 5 ਮਰਲੇ ਦੇ ਪਲਾਂਟਾਂ ਲਈ ਫਾਰਮ ਭਰ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਜ਼ਿਲ੍ਹਾ ਜੇਲ੍ਹ ਦੀ ਅਚਨਚੇਤ ਚੈਕਿੰਗ

ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦੀ ਅਚਨਚੇਤ ਚੈਕਿੰਗ ਕੀਤੀ ਗਈ | ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਅਤੇ ...

ਪੂਰੀ ਖ਼ਬਰ »

ਟਰਾਈਡੈਂਟ ਫਾੳਾੂਡੇਸ਼ਨ ਵਲੋਂ ਧੌਲਾ ਵਿਖੇ ਸਿਲਾਈ ਸੈਂਟਰ ਦਾ ਉਦਘਾਟਨ

ਰੂੜੇਕੇ ਕਲਾਂ, 22 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਟਰਾਈਡੈਂਟ ਫਾੳਾੂਡੇਸ਼ਨ ਧੌਲਾ ਵਲੋਂ ਲੜਕੀਆਂ ਨੂੰ ਸਿਲਾਈ ਦੀ ਸਿਖਲਾਈ ਦੇਣ ਲਈ ਪਾਧਿਆਂ ਵਾਲੀ ਧਰਮਸ਼ਾਲਾ ਧੌਲਾ ਵਿਖੇ ਗ੍ਰਾਮ ਪੰਚਾਇਤ ਧੌਲਾ ਅਤੇ ਸ਼ਹੀਦ ਅਮਰਜੀਤ ਸਿੰਘ ਯੁਵਕ ਸੇਵਾਵਾਂ ਕਲੱਬ ਦੇ ਵਿਸ਼ੇਸ਼ ਸਹਿਯੋਗ ਨਾਲ ਸਿਲਾਈ ਸੈਂਟਰ ਖੋਲਿ੍ਹਆ ਗਿਆ | ਜਿਸ ਦਾ ਉਦਘਾਟਨ ਕਰਦਿਆਂ ਅਮਿਤ ਬੈਂਬੀ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਨੇ ਟਰਾਈਡੈਂਟ ਫਾੳਾੂਡੇਸ਼ਨ ਵਲੋਂ ਕੀਤੇ ਜਾ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ | ਫਾੳਾੂਡੇਸ਼ਨ ਦੇ ਡਰਾਇਕੈਟਰ ਮੈਡਮ ਸਾਰਾ ਸ਼ਰਮਾ ਨੇ ਦੱਸਿਆ ਕਿ ਲੜਕੀਆਂ ਨੂੰ ਸਿਲਾਈ ਦੀ ਸਿਖਲਾਈ ਦੇ ਕੇ ਰੁਜ਼ਗਾਰ ਦੇ ਕਾਬਲ ਬਣਾਇਆ ਜਾ ਰਿਹਾ ਹੈ | ਸੈਂਟਰ ਵਿਖੇ 18 ਲੜਕੀਆਂ ਸਿਖਲਾਈ ਪ੍ਰਾਪਤ ਕਰਨਗੀਆਂ | ਫਾੳਾੂਡੇਸ਼ਨ ਵਲੋਂ ਹੋਰ ਪਿੰਡਾਂ ਵਿਚ ਵੀ ਸਿਲਾਈ ਸੈਂਟਰ ਚਲਾਏ ਜਾਣਗੇ | ਸਮਾਜ ਸੇਵੀ ਤਰਸੇਮ ਸਿੰਘ ਸੇਮੀ ਧੌਲਾ, ਕਲੱਬ ਪ੍ਰਧਾਨ ਜਗਤਾਰ ਰਤਨ, ਪੰਚ ਕੁਲਦੀਪ ਸਿੰਘ ਰਾਜੂ, ਗੁਰਸੇਵਕ ਸਿੰਘ ਧੌਲਾ, ਸਰਪੰਚ ਦਰਸ਼ਨ ਸਿੰਘ, ਮੇਵਾ ਸਿੰਘ, ਚਰਨਾ ਸਿੰਘ, ਮੇਜਰ ਸਿੰਘ ਸਾਬਕਾ ਸਰਪੰਚ, ਮੱਖਣ ਸ਼ਰਮਾ, ਰਾਜ ਸਿੰਘ, ਸੁਖਦਰਸ਼ਨ ਸਿੰਘ ਸੁਖੀ, ਬਲਜੀਤ ਸਿੰਘ ਆਦਿ ਪਿੰਡ ਵਾਸੀਆਂ ਦੀ ਅਗਵਾਈ ਵਿਚ ਫਾੳਾੂਡੇਸ਼ਨ ਦੇ ਅਧਿਕਾਰੀਆਂ ਨੂੰ ਸਨਮਾਨਿਤ ਕਰਦਿਆਂ ਸਮਾਜ ਸੇਵੀ ਕਾਰਜਾਂ ਲਈ ਧੰਨਵਾਦ ਕੀਤਾ ਗਿਆ | ਇਸ ਮੌਕੇ ਗੁਰਲਵਲੀਨ ਸਿੰਘ ਸਿੱਧੂ ਸੇਵਾਮੁਕਤ ਡਿਪਟੀ ਕਮਿਸ਼ਨਰ, ਜਰਮਨਜੀਤ ਸਿੰਘ ਸੁਰੱਖਿਆ ਅਧਿਕਾਰੀ ਟਰਾਈਡੈਂਟ ਉਦਯੋਗ ਧੌਲਾ, ਰੁਪਿੰਦਰ ਕੌਰ, ਰਾਜੇਸ਼ ਸ਼ਰਮਾ, ਅਭਿਸ਼ੇਕ ਮਿੱਤਲ, ਸਾਹਿਲ ਗੁਲਾਟੀ, ਅਜੇ ਮੌਲੀਆ, ਪਵਨ ਸਿੰਗਲਾ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੰਯੁਕਤ ਕਿਸਾਨ ਮੋਰਚਾ : ਧਰਨੇ ਦਾ 387ਵਾਂ ਦਿਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤਾ ਸਿਜਦਾ

ਬਰਨਾਲਾ, 22 ਅਕਤੂਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਲਾਇਆ ਧਰਨਾ 387ਵੇਂ ਦਿਨ ਵੀ ਜਾਰੀ ਰਿਹਾ | ਧਰਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX