ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਦਿੱਲੀ / ਹਰਿਆਣਾ

200 ਸਿੰਘ, 75 ਘੋੜੇ ਤੇ 25 ਗੱਡੀਆਂ ਦਾ ਕਾਫ਼ਲਾ ਲੈ ਕੇ ਨਿਹੰਗ ਸਿੰਘ ਇੰਦੌਰ ਪੁੱਜੇ

ਇੰਦੌਰ 22 ਅਕਤੂਬਰ (ਤਰਨਜੀਤ ਸਿੰਘ ਸ਼ੈਰੀ)- 'ਗੁਰੂ ਗੋਬਿੰਦ ਸਿੰਘ ਜੀ ਦੀ ਬਖਸ਼ਿਸ਼ ਦੇ ਪਾਤਰ ਸਿੱਖ ਉਦੋਂ ਹੀ ਬਣ ਸਕਦੇ ਹਨ ਜਦੋਂ ਗੁਰੂ ਕਾ ਸਿੱਖ ਅੰਮਿ੍ਤ ਛਕੇ, ਬਾਣੀ ਪੜ੍ਹੇ ਤੇ ਸੇਵਾ ਕਰੇ | ਅੱਜ ਪੰਥ ਬੜੇ ਨਾਜ਼ੁਕ ਦੌਰ ਤੋਂ ਗੁਜ਼ਰ ਰਿਹਾ ਹੈ ਪਰ ਹਰ ਪਾਸੇ ਸਿੱਖ ...

ਪੂਰੀ ਖ਼ਬਰ »

ਮਹਿੰਗਾਈ 'ਚ ਲੋਕਾਂ ਨੂੰ ਤਿਉਹਾਰ ਮਨਾਉਣ ਦੀ ਲੱਗੀ ਚਿੰਤਾ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)- ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਸਾਰੀਆਂ ਚੀਜ਼ਾਂ ਦੀਆਂ ਕੀਮਤਾਂ ਲਗਾਤਾਰ ਵਧਣ 'ਤੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ | ਲੋਕਾਂ ਨੂੰ ਫਲ, ਸਬਜ਼ੀਆਂ ਖਰੀਦਣੀਆਂ ਮੁਸ਼ਕਲ ਹੋ ਰਹੀਆਂ ਹਨ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਹਾਨ ਨਗਰ ਕੀਰਤਨ ਸਜਾਇਆ

ਕਰਨਾਲ, 22 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸੋਢੀ ਸੁਲਤਾਨ ਚੌਥੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਦੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਗੁਰੂ ਨਾਨਕ ਸੇਵਕ ਜਥੇ ਵਲੋਂ ਸੰਤ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਹੇਠ ਮਹਾਨ ਨਗਰ ਕੀਰਤਨ ...

ਪੂਰੀ ਖ਼ਬਰ »

ਤਿਉਹਾਰਾਂ ਨੂੰ ਵੇਖਦੇ ਹੋਏ ਦਿੱਲੀ 'ਚ ਸੁਰੱਖਿਆ ਹੋਰ ਕੀਤੀ ਸਖ਼ਤ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਤਿਉਹਾਰਾਂ ਨੂੰ ਵੇਖਦੇ ਹੋਏ ਸੁਰੱਖਿਆ ਹੋਰ ਸਖਤ ਕਰ ਦਿੱਤੀ ਗਈ ਹੈ | ਇਸ ਨਾਲ ਹੀ ਪੀ. ਸੀ. ਆਰ. ਨੂੰ ਹਰੇਕ ਸਮੇਂ ਸੁਚੇਤ ਰਹਿਣ ਦੇ ਵੀ ਹੁਕਮ ਦਿੱਤੇ ਗਏ ਹਨ | ਨਵੀਂ ਦਿੱਲੀ, ਦੱਖਣੀ ਪੱਛਮੀ, ਮੱਧ ਤੇ ਉੱਤਰੀ ...

ਪੂਰੀ ਖ਼ਬਰ »

ਸਾਂਸਦ ਮਨੋਜ ਤਿਵਾਰੀ ਨੇ ਸਵੱਛ ਯਮੁਨਾ ਮੁਹਿੰਮ ਦੀ ਕੀਤੀ ਸ਼ੁਰੂਆਤ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਉੱਤਰ ਪੂਰਬੀ ਦਿੱਲੀ ਦੇ ਸਾਂਸਦ ਮਨੋਜ ਤਿਵਾਰੀ ਨੂੰ ਦੂਸਰਾ ਪੁਸ਼ਤਾ, ਸੋਨੀਆ ਵਿਹਾਰ ਜਮਨਾ ਤੱਟ ਤੋਂ ਜਿਲ੍ਹਾ ਪ੍ਰਸ਼ਾਸਨ ਦੁਆਰਾ ਸ਼ੁਰੂ ਕੀਤੇ ਜਾ ਰਹੇ ਸਵੱਛ ਜਮਨਾ ਅਭਿਆਨ ਨੂੰ ਹਰੀ ਚੰਡੀ ਵਿਖਾਈ | ਇਸ ਮੌਕੇ 'ਤੇ ...

ਪੂਰੀ ਖ਼ਬਰ »

25 ਸਾਲਾਂ ਦੇ ਨੌਜਵਾਨ ਦੀ ਛਾਤੀ 'ਚੋਂ ਡਾਕਟਰਾਂ ਨੇ 13.85 ਕਿਲੋਗ੍ਰਾਮ ਦਾ ਟਿਊਮਰ ਕੱਢਿਆ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਫੋਰਟੀਸ ਮੈਮੋਰੀਅਲ ਰਿਸਰਚ ਇੰਸਟੀਚਿਊਟ ਵਿਖੇ ਡਾ: ਉਦਗੀਥ ਧੀਰ (ਡਾਇਰੈਕਟਰ ਅਤੇ ਮੁਖੀ ਸੀ.ਟੀ.ਵੀ.ਐਸ.) ਅਤੇ ਡਾਕਟਰਾਂ ਦੀ ਟੀਮ ਨੇ ਇਕ 25 ਸਾਲਾਂ ਦੇ ਨੌਜਵਾਨ ਦੇ ਸੀਨੇ 'ਚੋਂ 13.85 ਕਿੱਲੋਗ੍ਰਾਮ ਵਜ਼ਨ ਦਾ ਇਕ ਵੱਡੇ ਆਕਾਰ ...

ਪੂਰੀ ਖ਼ਬਰ »

ਆਪ ਤੇ ਭਾਜਪਾ ਦੀ ਸਰਕਾਰ ਖਿਲਾਫ ਦਿੱਲੀ ਕਾਂਗਰਸ ਕੱਢੇਗੀ ਪੋਲ ਖੋਲ ਯਾਤਰਾ

ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)- ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌ. ਅਨਿਲ ਕੁਮਾਰ ਨੇ ਕਿਹਾ ਕਿ ਦਿੱਲੀ ਕਾਂਗਰਸ 25 ਅਕਤੂਬਰ ਤੋਂ 70 ਦਿਨਾਂ ਤੱਕ ਪੋਲ ਖੋਲ ਯਾਤਰਾ ਸ਼ੁਰੂ ਕਰੇਗੀ | ਇਹ ਯਾਤਰਾ ਭਾਜਪਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰਾਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਵਲੋਂ ਦਰਸਾਏ ਉਪਦੇਸ਼ਾਂ ਤੋਂ ਪ੍ਰੇਰਣਾ ਲੈਣ ਦੀ ਲੋੜ-ਐਮ.ਐਮ.ਪਾਲ ਸਿੰਘ ਗੋਲਡੀ

ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)- ਦਿੱਲੀ ਦੇ ਮਸ਼ਹੂਰ ਕਾਰੋਬਾਰੀ ਤੇ ਸਮਾਜ ਸੇਵੀ ਐਮ.ਐਮ.ਪਾਲ ਸਿੰਘ ਗੋਲਡੀ ਨੇ ਸਮੁਹ ਸਿੱਖ ਸੰਗਤਾਂ ਅਤੇ ਹੋਰਨਾ ਨੂੰ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦੇਣ ਦੇ ਨਾਲ ਹੀ ਗੁਰੂ ਸਾਹਿਬ ਦੇ ਵਲੋਂ ਮਨੁੱਖਤਾ ...

ਪੂਰੀ ਖ਼ਬਰ »

ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਤੇਲ ਦੀਆਂ ਕੀਮਤਾਂ 'ਚ ਕੀਤਾ ਜਾ ਰਿਹਾ ਵਾਧਾ-ਬਹਿਰੂ

ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)- ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਡੀਜ਼ਲ-ਪੈਟਰੋਲ ਤੇ ਗੈਸ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਲਈ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ...

ਪੂਰੀ ਖ਼ਬਰ »

ਦਿੱਲੀ ਦੇ ਵਿਚ ਪਲੇਟਲੈੱਟਸ ਦੀ ਮੰਗ ਵਧੀ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਹਸਪਤਾਲਾਂ ਦੇ ਵਿਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਅਤੇ ਬੈੱਡ ਵੀ ਭਰ ਚੁੱਕੇ ਹਨ | ਇਸ ਦੇ ਨਾਲ ਪਲੇਟਲੈੱਟਸ ਦੀ ਮੰਗ ਵੀ ਵਧ ਰਹੀ ਹੈ | ਦਿੱਲੀ ਦੇ ਮੁੱਖ ਹਸਪਤਾਲਾਂ ਦੇ ਵਿਚ ਬਲੱਡ ਬੈਂਕਾਂ ...

ਪੂਰੀ ਖ਼ਬਰ »

ਪੋਲੈਂਡ ਦੇ ਰਾਜਦੂਤ ਪ੍ਰੋ. ਬੁਰਾਕੋਵਸਕੀ ਵਲੋਂ ਕੇਜਰੀਵਾਲ ਨਾਲ ਮੁਲਾਕਾਤ

ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)- ਭਾਰਤ 'ਚ ਪੋਲੈਂਡ ਦੇ ਰਾਜਦੂਤ ਪ੍ਰੋ. ਐਡਮ ਬੁਰਾਕੋਵਸਕੀ ਨੇ ਦਿੱਲੀ ਸਕੱਤਰੇਤ ਵਿਖੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਦੇ ਨਾਲ ਰਲ ਕੇ ਕੰਮ ਕਰਨ ਦੀ ਇੱਛਾ ਜਤਾਈ | ਕੇਜਰੀਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਂਗਰਸ ਤੇ ਆਪ ਨੇ ਝੁੱਗੀ ਵਾਸੀਆਂ ਨੂੰ ਸਿਰਫ ਵੋਟ ਬੈਂਕ ਬਣਾਇਆ-ਆਦੇਸ਼ ਗੁਪਤਾ

ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)- ਦਿੱਲੀ ਭਾਜਪਾ ਵਲੋਂ ਸ਼ੁਰੂ ਕੀਤੀ ਗਈ ਝੁੱਗੀ ਸਨਮਾਨ ਯਾਤਰਾ ਦੇ ਵਜੀਰਪੁਰ-ਨੀਮੜੀ ਕਾਲੋਨੀ ਵਿਖੇ ਪੁੱਜਣ ਉਪਰੰਤ ਇਨ੍ਹਾਂ ਝੁੱਗੀਆਂ 'ਚ ਰਹਿਣ ਵਾਲੇ ਸੀਨੀਅਰ ਨਾਇਕਾਂ ਨੂੰ ਸਨਮਾਨ ਪੱਤਰ ਭੇਂਟ ਕੀਤੇ ਗਏ ਅਤੇ ਨਾਲ ਹੀ 20 ...

ਪੂਰੀ ਖ਼ਬਰ »

ਕੋਹਿਪ ਕੈਨੇਡਾ ਯੂਨਿਟ ਜ਼ਿਲ੍ਹਾ ਫਤਿਹਾਬਾਦ ਤੇ ਹਿਸਾਰ ਦੀ ਵਿਸ਼ੇਸ਼ ਮੀਟਿੰਗ

ਰਤੀਆ, 22 ਅਕਤੂਬਰ (ਬੇਅੰਤ ਕੌਰ ਮੰਡੇਰ)- ਕੌਂਸਲ ਆਫ ਹੈਰੀਟੇਜ ਐਂਡ ਇੰਟਰਨੈਸ਼ਨਲ ਪੀਸ ਮਿਸੀਸਾਗਾ ਕੈਨੇਡਾ ਦੀ ਇਕਾਈ ਜ਼ਿਲ੍ਹਾ ਫਤਿਹਾਬਾਦ ਅਤੇ ਹਿਸਾਰ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਬੈਠਕ ਓਸੀਅਨ ਇਮੀਗ੍ਰੇਸਨ ਮੰਡੇਰ ਕੰਪਲੈਕਸ ਰਤੀਆ ਵਿਖੇ ਹੋਈ | ਇਸ ਮੀਟਿੰਗ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀ ਅਸਥੀ ਕਲਸ਼ ਯਾਤਰਾ ਐਲਨਾਬਾਦ ਦੇ ਪਿੰਡਾਂ 'ਚ ਪੁੱਜੀ

ਸਿਰਸਾ, 22 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਲਖੀਮਪੁਰੀ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਦੀ ਅਸਥੀ ਕਲਸ਼ ਯਾਤਰਾ ਜ਼ਿਲ੍ਹਾ ਸਿਰਸਾ ਦੇ ਐਲਨਾਬਾਦ ਵਿਧਾਨ ਸਭਾ ਦੇ ਪਿੰਡਾਂ ਵਿਚ ਪੁੱਜ ਗਈ ਹੈ | ਅਸਥੀ ਕਲਸ਼ ਯਾਤਰਾ ਦੀ ਅਗਵਾਈ ਕਰ ਰਹੇ ਕਿਸਾਨਾਂ ਵਲੋਂ ਦੋ ਦਰਜਨ ਤੋਂ ਵੱਧ ...

ਪੂਰੀ ਖ਼ਬਰ »

ਡੇਂਗੂ ਦਾ ਕਹਿਰ- ਡੀ. ਸੀ. ਵਲੋਂ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ

ਸਿਰਸਾ, 22 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਵਿਚ ਵੱਧ ਰਹੇ ਡੇਂਗੂ ਨੂੰ ਰੋਕਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਅਨੀਸ਼ ਯਾਦਵ ਵਲੋਂ ਅਚਨਚੇਤ ਨਾਗਰਿਕ ਹਸਪਤਾਲ ਦਾ ਦੌਰਾ ਕੀਤਾ ਗਿਆ | ਉਨ੍ਹਾਂ ਨੇ ਦੌਰੇ ਦੌਰਾਨ ਡੇਂਗੂ ਮਰੀਜ਼ਾਂ ਦਾ ਹਾਲ-ਚਾਲ ਪੁਛਿਆ ਤੇ ...

ਪੂਰੀ ਖ਼ਬਰ »

ਆਜ਼ਾਦੀ ਦਾ ਅਮਿ੍ੰਤ ਮਹਾਂਉਤਸਵ ਦੇ ਸੰਬੰਧ 'ਚ ਸਰਕਾਰੀ ਮਹਿਲਾ ਕਾਲਜ 'ਚ ਹੋਈ ਵਿਚਾਰ ਗੋਸ਼ਟੀ

ਸਿਰਸਾ, 22 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਸਰਕਾਰੀ ਮਹਿਲਾ ਕਾਲਜ ਵਿੱਚ ਆਜ਼ਾਦੀ ਦਾ ਅਮਿ੍ਤ ਮਾਹਉਤਸਵ ਦੇ ਸੰਬੰਧ ਵਿਚ ਵਿਚਾਰ ਗੋਸ਼ਟੀ ਹੋਈ, ਜਿਸ ਦੇ ਮੁੱਖ ਮਹਿਮਾਨ ਡਾ. ਵੈਦ ਬੈਨੀਵਾਲ ਸਨ, ਜਦੋਂਕਿ ਇਸ ਦੀ ਪ੍ਰਧਾਨਗੀ ਕਾਲਜ ਦੇ ਪਿ੍ੰਸੀਪਲ ਪ੍ਰੋ. ਰਾਮ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਭਾਜਪਾ ਉਮੀਦਵਾਰ ਗੋਬਿੰਦ ਕਾਂਡਾ ਦਾ ਵਿਰੋਧ

ਏਲਨਾਬਾਦ, 22 ਅਕਤੂਬਰ (ਜਗਤਾਰ ਸਮਾਲਸਰ)-ਏਲਨਾਬਾਦ ਜ਼ਿਮਨੀ ਚੋਣ ਲਈ ਭਾਜਪਾ-ਜਜਪਾ ਦੇ ਸਾਂਝੇ ਉਮੀਦਵਾਰ ਗੋਬਿੰਦ ਕਾਂਡਾ ਨੂੰ ਅੱਜ ਖੇਤਰ ਦੇ ਪੰਜਾਬੀ ਬੈਲਟ ਦੇ ਪਿੰਡਾਂ ਵਿਚ ਇਕ ਵਾਰ ਫਿਰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਿਸ ਕਾਰਨ ਉਨ੍ਹਾਂ ਨੂੰ ਆਪਣੀ ਚੁਨਾਵੀ ...

ਪੂਰੀ ਖ਼ਬਰ »

ਸਮਾਂ ਆਉਣ 'ਤੇ ਲੋਕ ਵੋਟ ਦੀ ਚੋਟ ਨਾਲ ਭਾਜਪਾ ਨੂੰ ਜਵਾਬ ਦੇਣਗੇ-ਓਮ ਪ੍ਰਕਾਸ਼ ਚੌਟਾਲਾ

ਏਲਨਾਬਾਦ, 22 ਅਕਤੂਬਰ (ਜਗਤਾਰ ਸਮਾਲਸਰ)-ਇਨੈਲੋ ਸੁਪਰੀਮੋ ਅਤੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚÏਟਾਲਾ ਨੇ ਇਨੈਲੋ ਉਮੀਦਵਾਰ ਅਭੈ ਸਿੰਘ ਚÏਟਾਲਾ ਦੇ ਸਮੱਰਥਨ ਵਿਚ ਨਿਰਬਾਣ, ਰੂਪਾਵਾਸ ਅਤੇ ਬੱਕਰੀਆਂਵਾਲੀ ਸਹਿਤ ਕਰੀਬ ਇਕ ਦਰਜਨ ਪਿੰਡਾਂ ਵਿਚ ਜਨ ਸੰਪਰਕ ਮੁਹਿੰਮ ...

ਪੂਰੀ ਖ਼ਬਰ »

ਖੇਤੀਬਾੜੀ ਕਾਨੂੰਨਾਂ ਲਈ ਭਾਜਪਾ ਤੇ ਕਾਂਗਰਸ ਬਰਾਬਰ ਦੀਆਂ ਜ਼ਿੰਮੇਵਾਰ-ਅਭੈ ਚੌਟਾਲਾ

ਏਲਨਾਬਾਦ, 22 ਅਕਤੂਬਰ (ਜਗਤਾਰ ਸਮਾਲਸਰ)-ਏਲਨਾਬਾਦ ਵਿਧਾਨ ਸਭਾ ਸੀਟ ਤੋਂ ਇਨੈਲੋ ਦੇ ਉਮੀਦਵਾਰ ਅਭੈ ਸਿੰਘ ਚÏਟਾਲਾ ਨੇ ਅੱਜ ਆਪਣੀ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਮੱਲੇਕਾ, ਕੁੱਤਾਵੱਢ, ਕੇਸੂਪੁਰਾ, ਕੋਟਲੀ, ਢਾਣੀ ਸੰਤਾ ਸਿੰਘ, ਰੱਤਾਖੇੜਾ, ਹਿਮਾਯੂਖੇੜਾ, ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਅਵਤਾਰ ਦਿਹਾੜੇ 'ਤੇ ਸ਼ਬਦ ਰਿਲੀਜ਼

ਏਲਨਾਬਾਦ, 22 ਅਕਤੂਬਰ (ਜਗਤਾਰ ਸਮਾਲਸਰ)-ਭਗਵਾਨ ਬਾਲਮੀਕ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਉੱਘੇ ਗੀਤਕਾਰ ਕਾਲਾ ਖਾਨਪੁਰੀ ਵਲੋਂ ਕਲਮਬੱਧ ਤੇ ਬਿੰਦਰ ਬਰਸਾਲ ਵਲੋਂ ਗਾਇਆ ਸ਼ਬਦ ਸ੍ਰੀ ਬਾਲਮੀਕ ਭਗਵਾਨ ਜੀ ਤੇਰੀ ਜੈ ਹੋਵੇ ਸਰੋਤਿਆ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਨਾਮਜ਼ਦ ਕੀਤੇ ਤਿੰਨ ਕੌਂਸਲਰਾਂ ਤੇ ਇਕ ਜਿੱਤੀ ਹੋਈ ਕੌਂਸਲਰ ਨੇ ਲਿਆ ਹਲਫ਼

ਕਰਨਾਲ, 22 ਅਕਤੂਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਰਕਾਰ ਵਲੋਂ ਸੀ. ਐਮ. ਸਿਟੀ. ਹਰਿਆਣਾ ਕਰਨਾਲ ਦੀ ਨਗਰ ਨਿਗਮ ਲਈ ਨਾਮਜ਼ਦ ਕੀਤੇ ਗਏ ਤਿੰਨ ਕੌਂਸਲਰਾਂ ਅਤੇ ਇਕ ਜੇਤੂ ਕੌਂਸਲਰ ਵਲੋਂ ਇਥੇ ਡਾ. ਮੰਗਲ ਸੈਨ ਆਡੀਟੋਰੀਅਮ ਵਿਖੇ ਹਲਫ਼ ਲਿਆ ਗਿਆ | ਇਸ ਮੌਕੇ ਨਗਰ ਨਿਗਮ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਨਾਬਾਲਗ ਲੜਕੇ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਕਰਨਾਲ, 22 ਅਕਤੂਬਰ (ਗੁਰਮੀਤ ਸਿੰਘ ਸੱਗੂ)-ਗੋਗੜੀਪੁਰ ਪਿੰਡ ਦੇ ਬੱਸ ਅੱਡੇ 'ਤੇ ਮੁੱਖ ਸੜਕ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ 17 ਸਾਲਾ ਨਾਬਾਲਗ ਲੜਕੇ ਦੀ ਮੌਤ ਹੋ ਗਈ, ਜਦਕਿ ਇਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿਥੇ ...

ਪੂਰੀ ਖ਼ਬਰ »

ਮਹਿਲਾ ਐਸ. ਆਈ. ਭਰਤੀ ਨੂੰ ਲੈ ਕੇ ਨੌਜਵਾਨਾਂ ਨੇ ਕਰਨਾਲ ਵਿਖੇ ਸੜਕਾਂ 'ਤੇ ਕੀਤਾ ਰੋਸ ਪ੍ਰਦਰਸ਼ਨ

ਕਰਨਾਲ, 22 ਅਕਤੂਬਰ (ਗੁਰਮੀਤ ਸਿੰਘ ਸੱਗੂ)-ਬੀਤੇ ਦਿਨੀਂ ਮਹਿਲਾ ਐਸ. ਆਈ. ਭਰਤੀ ਦੇ ਆਏ ਨਤੀਜੇ ਤੋਂ ਬਾਅਦ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸੀ. ਐਮ. ਸਿਟੀ. ਕਰਨਾਲ ਦੀਆਂ ਸੜਕਾਂ ਉੱਤੇ ਉਤਰ ਕੇ ਇਸ ਭਰਤੀ ਵਿਚ ਬੇਨਿਯਮੀਆਂ ਹੋਣ ਦਾ ਦੋਸ਼ ਲਗਾਉਂਦੇ ਹੋਏ ਇਸ ਭਰਤੀ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ

ਰਤੀਆ, 22 ਅਕਤੂਬਰ (ਬੇਅੰਤ ਕੌਰ ਮੰਡੇਰ)- ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਵਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼ਹਿਰ ਦੇ ਪੁਰਾਣਾ ਬਾਜ਼ਾਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਧਾਰਮਿਕ ...

ਪੂਰੀ ਖ਼ਬਰ »

ਪਾਣੀ ਦੀ ਸੰਭਾਲ, ਹਰ ਵਿਅਕਤੀ ਦੀ ਜ਼ਿੰਮੇਵਾਰੀ-ਸ਼ੰਭੂਨਾਥ ਸ਼ੁਕਲਾ

ਗੂਹਲਾ-ਚੀਕਾ, 22 ਅਕਤੂਬਰ (ਓ.ਪੀ. ਸੈਣੀ)-ਜਲ ਜੀਵਨ ਮਿਸ਼ਨ ਪਬਲਿਕ ਹੈਲਥ ਇੰਜੀਨੀਅਰਿੰਗ ਵਿਭਾਗ ਅਧੀਨ ਗ੍ਰਾਮ ਪੰਚਾਇਤਾਂ, ਗ੍ਰਾਮ ਜਲ ਅਤੇ ਸੀਵਰੇਜ ਕਮੇਟੀਆਂ, ਪੰਪ ਆਪੇ੍ਰਟਰਾਂ ਅਤੇ ਆਰ.ਐਮ.ਈ ਕਰਮਚਾਰੀਆਂ ਲਈ ਪੇਂਡੂ ਜਲ ਸਪਲਾਈ ਸਕੀਮਾਂ ਦੇ ਸੰਚਾਲਨ ਅਤੇ ਰੱਖ-ਰਖਾਅ ...

ਪੂਰੀ ਖ਼ਬਰ »

ਸੂਬਾ ਸਰਕਾਰ ਖੇਤੀ ਤੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਪਾਬੰਦ-ਚੌ. ਈਸ਼ਵਰ ਸਿੰਘ

ਗੂਹਲਾ-ਚੀਕਾ, 22 ਅਕਤੂਬਰ (ਓ.ਪੀ. ਸੈਣੀ)-ਵਿਧਾਇਕ ਈਸ਼ਵਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਖੇਤੀ ਅਤੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਵਚਨਬੱਧ ਹੈ | ਕਿਸਾਨਾਂ ਦੇ ਝੋਨੇ ਦਾ ਹਰ ਦਾਣਾ ਸਰਕਾਰ ਦੁਆਰਾ ਨਿਰਧਾਰਿਤ ਨਿਯਮਾਂ ਅਨੁਸਾਰ ਖ਼ਰੀਦਿਆ ਜਾ ਰਿਹਾ ਹੈ | ਸਾਰੀਆਂ ...

ਪੂਰੀ ਖ਼ਬਰ »

ਏਲਨਾਬਾਦ ਜ਼ਿਮਨੀ ਚੋਣ- ਅਭੈ ਸਿੰਘ ਚÏਟਾਲਾ ਤੇ ਗੋਬਿੰਦ ਕਾਂਡਾ ਵਿਚਕਾਰ ਕਰੜੀ ਟੱਕਰ ਬਣੀ

ਏਲਨਬਾਦ, 22 ਅਕਤੂਬਰ (ਜਗਤਾਰ ਸਮਾਲਸਰ)-ਏਲਨਾਬਾਦ ਦਾ ਚੁਣਾਵੀ ਦੰਗਲ ਹੁਣ ਪੂਰੀ ਤਰ੍ਹਾਂ ਆਪਣੀ ਚਰਮ ਸੀਮਾ 'ਤੇ ਪਹੁੰਚ ਚੁੱਕਾ ਹੈ | ਸਾਰੀਆ ਪਾਰਟੀਆਂ ਦੇ ਵੱਡੇ ਨੇਤਾਵਾਂ ਵਲੋਂ ਆਪਣੀਆਂ- ਆਪਣੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਆਪਣੀ-ਆਪਣੀ ਜਿੱਤ ਦੇ ਦਾਅਵੇ ਵੀ ਵੱਡੇ ਪੱਧਰ 'ਤੇ ਕੀਤੇ ਜਾ ਰਹੇ ਹਨ ਪਰ ਹੁਣ ਤੱਕ ਦੀ ਚੁਣਾਵੀ ਪ੍ਰਕਿਰਿਆ ਨੂੰ ਮੱਦੇਨਜਰ ਰੱਖਦੇ ਹੋਏ ਵੇਖਿਆ ਜਾਵੇ ਤਾਂ ਇਸ ਜ਼ਿਮਨੀ ਚੋਣ ਵਿੱਚ ਇਨੈਲੋ ਉਮੀਦਵਾਰ ਅਭੈ ਸਿੰਘ ਚÏਟਾਲਾ ਅਤੇ ਭਾਜਪਾ-ਜਜਪਾ ਗਠਜੋੜ ਦੇ ਉਮੀਦਵਾਰ ਗੋਬਿੰਦ ਕਾਂਡਾ ਵਿੱਚ ਕਰੜੀ ਟੱਕਰ ਬਣੀ ਹੋਈ ਵਿਖਾਈ ਦੇ ਰਹੀ ਹੈ ਜਦੋਕਿ ਕਾਂਗਰਸ ਪਾਰਟੀ ਇਸ ਚੁਣਾਵੀ ਦੰਗਲ ਵਿਚ ਦਿਨੋ-ਦਿਨ ਪਛੜੀ ਨਜ਼ਰ ਆ ਰਹੀ ਹੈ ¢ ਇਨੈਲੋ ਉਮੀਦਵਾਰ ਅਭੈ ਸਿੰਘ ਚÏਟਾਲਾ ਲਈ ਚੁਣਾਵੀ ਪ੍ਰਚਾਰ ਵਿਚ ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚÏਟਾਲਾ, ਖੁਦ ਅਭੈ ਸਿੰਘ ਚÏਟਾਲਾ, ਸੁਨੈਨਾ ਚÏਟਾਲਾ, ਅਰਜੁਨ ਚÏਟਾਲਾ, ਕਰਣ ਚÏਟਾਲਾ ਤੋਂ ਇਲਾਵਾ ਪਾਰਟੀ ਦੇ ਹੋਰ ਵੀ ਅਨੇਕ ਸੀਨੀਅਰ ਨੇਤਾ ਚੁਣਾਵੀ ਮੈਦਾਨ ਵਿਚ ਹਨ ਜੋ ਘਰ-ਘਰ ਮੁਹਿੰਮ ਚਲਾਕੇ ਇਨੈਲੋ ਉਮੀਦਵਾਰ ਨੂੰ ਜਿੱਤ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ | ਇਸੇ ਤਰ੍ਹਾਂ ਭਾਜਪਾ-ਜਜਪਾ ਗਠਜੋੜ ਦੇ ਉਮੀਦਵਾਰ ਗੋਬਿੰਦ ਕਾਂਡਾ ਦਾ ਚੋਣ ਪ੍ਰਚਾਰ ਵੀ ਪੂਰੀ ਤਰ੍ਹਾਂ ਭਖਿਆ ਹੋਇਆ ਹੈ | ਭਾਜਪਾ ਦੇ ਸੂਬਾਈ ਪ੍ਰਧਾਨ ਓਪੀ ਧਨਖੜ, ਸਾਬਕਾ ਪ੍ਰਧਾਨ ਸੁਭਾਸ਼ ਬਰਾਲਾ , ਕਾਂਡਾ ਬੰਧੂਆਂ ਤੋਂ ਇਲਾਵਾ ਪ੍ਰਦੇਸ਼ ਸਰਕਾਰ ਦੇ ਜੇਲ੍ਹ ਮੰਤਰੀ ਚÏਧਰੀ ਰਣਜੀਤ ਸਿੰਘ, ਜਜਪਾ ਦੇ ਰਾਸ਼ਟਰੀ ਪ੍ਰਧਾਨ ਅਜੇ ਚÏਟਾਲਾ, ਦਿਗਵਿਜੈ ਸਿੰਘ ਚÏਟਾਲਾ ਸਹਿਤ ਪ੍ਰਦੇਸ਼ ਸਰਕਾਰ ਦੇ ਅਨੇਕ ਮੰਤਰੀ ਚੋਣ ਪ੍ਰਚਾਰ ਵਿੱਚ ਲਗਾਤਾਰ ਜੁਟੇ ਹੋਏ ਹਨ | ਜਿਸ ਕਾਰਨ ਗੋਬਿੰਦ ਕਾਂਡਾ ਦੇ ਚੁਣਾਵੀ ਪ੍ਰਚਾਰ ਨੂੰ ਦਿਨੋ-ਦਿਨ ਵਧੀਆ ਰਿਸਪਾਂਸ ਮਿਲਦਾ ਨਜ਼ਰ ਆ ਰਿਹਾ ਹੈ | ਕਾਂਗਰਸ ਪਾਰਟੀ ਦੀ ਗੱਲ ਕਰੀਏ ਤਾਂ ਤਾਂ ਕਾਂਗਰਸੀ ਉਮੀਦਵਾਰ ਪਵਨ ਬੈਨੀਵਾਲ ਲਈ ਕੇਵਲ ਸੂਬਾਈ ਪ੍ਰਧਾਨ ਕੁਮਾਰੀ ਸ਼ੈਲਜਾ ਹੀ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੇ ਹਨ ਜਦੋਕਿ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਸਾਬਕਾ ਮੰਤਰੀ ਕਿਰਣ ਚÏਧਰੀ ਵੀ ਕੇਵਲ ਇੱਕ-ਇੱਕ ਦਿਨ ਦੀ ਸਿਰਫ਼ ਹਾਜ਼ਰੀ ਲਗਾਕੇ ਇੱਥੋਂ ਚਲੇ ਗਏ ਹਨ | ਉਹ ਆਪਣੇ ਇਸ ਚੁਣਾਵੀ ਦÏਰੇ ਦÏਰਾਨ ਵੋਟਰਾਂ ਵਿੱਚ ਕੋਈ ਜ਼ਿਆਦਾ ਪ੍ਰਭਾਵ ਨਹੀਂ ਛੱਡ ਸਕੇ ਹਨ | ਭੁਪਿੰਦਰ ਸਿੰਘ ਹੁੱਡਾ ਅਤੇ ਸਾਬਕਾ ਮੰਤਰੀ ਕਿਰਨ ਚÏਧਰੀ ਦੁਆਰਾ ਸਿਰਫ ਹਾਜ਼ਰੀ ਲਗਾਕੇ ਵਾਪਸ ਜਾਣਾ ਕਾਂਗਰਸ ਪਾਰਟੀ ਦੀ ਅੰਦਰੂਨੀ ਫੁੱਟ ਨੂੰ ਜ਼ਾਹਰ ਕਰਦਾ ਹੈ | ਪਵਨ ਬੈਨੀਵਾਲ ਦੀ ਇਸ ਚੁਣਾਵੀ ਪ੍ਰਕਿਰਿਆ ਵਿੱਚ ਪਾਰਟੀ ਦੇ ਵੱਡੇ ਨੇਤਾ ਭੁਪਿੰਦਰ ਸਿੰਘ ਹੁੱਡਾ ਅਤੇ ਕਿਰਣ ਚÏਧਰੀ ਸਿਰਫ ਖਾਨਾਪੂਰਤੀ ਕਰਦੇ ਨਜ਼ਰ ਆਏ ਹਨ | ਉੱਥੇ ਹੀ ਸੂਬਾਈ ਪ੍ਰਧਾਨ ਕੁਮਾਰੀ ਸ਼ੈਲਜਾ ਆਪਣੇ ਦਮ ਤੇ ਇੱਥੋਂ ਕਾਂਗਰਸ ਉਮੀਦਵਾਰ ਪਵਨ ਬੈਨੀਵਾਲ ਨੂੰ ਜਿਤਾਉਣ ਲਈ ਦਿਨ ਰਾਤ ਇੱਕ ਕਰ ਰਹੇ ਹਨ | ਕਾਂਗਰਸ ਉਮੀਦਵਾਰ ਪਵਨ ਬੈਨੀਵਾਲ ਦੇ ਚਾਚੇ ਭਰਤ ਸਿੰਘ ਬੈਨੀਵਾਲ ਵੀ ਕਾਂਗਰਸ ਦੀ ਇਸ ਚੁਣਾਵੀ ਪ੍ਰਕਿਰਿਆ ਵਿਚ ਸਿਰਫ ਇੱਕ ਦਿਨ ਹਾਜ਼ਰੀ ਲਗਾਕੇ ਹੁਣ ਆਪਣਾ ਅਪਰੇਸ਼ਨ ਕਰਵਾਉਣ ਲਈ ਹਸਪਤਾਲ ਵਿਚ ਚਲੇ ਗਏ ਹਨ | ਭਰਤ ਸਿੰਘ ਬੈਨੀਵਾਲ ਏਲਨਾਬਾਦ ਖੇਤਰ ਦੇ ਵੋਟਰਾਂ ਤੇ ਆਪਣੀ ਚੰਗੀ ਪਕੜ ਰੱਖਦੇ ਹਨ ਇਸ ਲਈ ਉਨ੍ਹਾਂ ਦੇ ਇਸ ਚੁਣਾਵੀ ਪ੍ਰਚਾਰ ਵਿਚੋਂ ਗਾਇਬ ਹੋਣ ਨਾਲ ਵੀ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ | ਕਾਂਗਰਸ ਪਾਰਟੀ ਦੀ ਇਹ ਅੰਦਰੂਨੀ ਫੁੱਟ ਹੀ ਏਲਨਾਬਾਦ ਜ਼ਿਮਨੀ ਚੋਣ ਵਿਚ ਕਾਂਗਰਸ ਉਮੀਦਵਾਰ ਪਵਨ ਬੈਨੀਵਾਲ ਲਈ ਰੋਜ਼ਾਨਾਂ ਮੁਸ਼ਕਿਲਾਂ ਪੈਦਾ ਕਰਦੀ ਨਜ਼ਰ ਆ ਰਹੀ ਹੈ | ਹੁਣ ਤੱਕ ਦੇ ਰੁਝਾਨ ਅਨੁਸਾਰ ਕਾਂਗਰਸ ਪਾਰਟੀ ਆਪਣੀਆਂ ਪ੍ਰਮੁੱਖ ਵਿਰੋਧੀ ਪਾਰਟੀਆਂ ਤੋਂ ਪਛੜੀ ਹੋਈ ਨਜ਼ਰ ਆਉਂਦੀ ਹੈ | ਉੱਥੇ ਹੀ ਜੇਕਰ ਸ਼ਹਿਰੀ ਵੋਟਰਾਂ ਦੀ ਗੱਲ ਕਰੀਏ ਤਾਂ ਇਸ ਵਾਰ ਭਾਜਪਾ-ਜਜਪਾ ਗਠਜੋੜ ਦੇ ਉਮੀਦਵਾਰ ਗੋਬਿੰਦ ਕਾਂਡਾ ਇਨੈਲੋ ਦੇ ਸ਼ਹਿਰੀ ਵੋਟ ਬੈਂਕ ਵਿਚ ਸੇਂਧ ਲਗਾਉਂਦੇ ਨਜ਼ਰ ਆ ਰਹੇ ਹਨ | ਜਿਸ ਕਾਰਨ ਇਨੈਲੋ ਦੀਆਂ ਪ੍ਰੇਸ਼ਾਨੀਆਂ ਵੀ ਵਧ ਰਹੀਆਂ ਹਨ | ਇਹੀ ਕਾਰਨ ਹੈ ਕਿ ਇਨੈਲੋ ਨੇ ਪਿਛਲੇ 3 ਦਿਨਾਂ ਤੋਂ ਆਪਣਾ ਪੂਰਾ ਫੋਕਸ ਹੁਣ ਏਲਨਬਾਦ ਸ਼ਹਿਰ 'ਤੇ ਕੀਤਾ ਹੋਇਆ ਹੈ | ਇਸ ਵਾਰ ਸ਼ਹਿਰ ਦਾ ਬਹੁਤਾ ਵੋਟ ਬੈਂਕ ਭਾਜਪਾ- ਜਜਪਾ ਉਮੀਦਵਾਰ ਗੋਬਿੰਦ ਕਾਂਡਾ ਦੇ ਨਾਲ ਜਾ ਸਕਦਾ ਹੈ ¢

ਖ਼ਬਰ ਸ਼ੇਅਰ ਕਰੋ

 

ਜਵਾਨਾਂ ਨੂੰ ਤੰਦਰੁਸਤ ਰੱਖਣ ਲਈ ਪੁਲਿਸ ਲਾਈਨ ਵਿਖੇ ਵਾਲੀਬਾਲ ਮੁਕਾਬਲਾ

ਸ਼ਾਹਬਾਦ ਮਾਰਕੰਡਾ, 22 ਅਕਤੂਬਰ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਦੇ ਜਵਾਨਾਂ ਨੂੰ ਤੰਦਰੁਸਤ ਰੱਖਣ ਲਈ ਜ਼ਿਲ੍ਹਾ ਪੁਲਿਸ ਲਾਈਨ ਵਿਖੇ ਅੰਤਰ-ਡਵੀਜ਼ਨ ਵਾਲੀਬਾਲ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਦਾ ਦੂਜਾ ਸੈਮੀਫਾਈਨਲ ਮੈਚ ਪੁਲਿਸ ਲਾਈਨ ਅਤੇ ...

ਪੂਰੀ ਖ਼ਬਰ »

ਭਲਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿਧਾਇਕ ਦੇ ਘਰ ਅੱਗੇ ਰੱਖਣਗੀਆਂ ਭੁੱਖ ਹੜਤਾਲ-ਮਨਜੀਤ ਕੌਰ

ਸੁਲਤਾਨਪੁਰ ਲੋਧੀ, 22 ਅਕਤੂਬਰ (ਥਿੰਦ, ਹੈਪੀ)-ਬਲਾਕ ਸੁਲਤਾਨਪੁਰ ਲੋਧੀ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਬਲਾਕ ਪ੍ਰਧਾਨ ਮਨਜੀਤ ਕੌਰ ਦੀ ਅਗਵਾਈ ਹੇਠ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਘਰ ਸਾਹਮਣੇ 23 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX