ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਦਿੱਲੀ / ਹਰਿਆਣਾ

200 ਸਿੰਘ, 75 ਘੋੜੇ ਤੇ 25 ਗੱਡੀਆਂ ਦਾ ਕਾਫ਼ਲਾ ਲੈ ਕੇ ਨਿਹੰਗ ਸਿੰਘ ਇੰਦੌਰ ਪੁੱਜੇ

ਇੰਦੌਰ 22 ਅਕਤੂਬਰ (ਤਰਨਜੀਤ ਸਿੰਘ ਸ਼ੈਰੀ)- 'ਗੁਰੂ ਗੋਬਿੰਦ ਸਿੰਘ ਜੀ ਦੀ ਬਖਸ਼ਿਸ਼ ਦੇ ਪਾਤਰ ਸਿੱਖ ਉਦੋਂ ਹੀ ਬਣ ਸਕਦੇ ਹਨ ਜਦੋਂ ਗੁਰੂ ਕਾ ਸਿੱਖ ਅੰਮਿ੍ਤ ਛਕੇ, ਬਾਣੀ ਪੜ੍ਹੇ ਤੇ ਸੇਵਾ ਕਰੇ | ਅੱਜ ਪੰਥ ਬੜੇ ਨਾਜ਼ੁਕ ਦੌਰ ਤੋਂ ਗੁਜ਼ਰ ਰਿਹਾ ਹੈ ਪਰ ਹਰ ਪਾਸੇ ਸਿੱਖ ...

ਪੂਰੀ ਖ਼ਬਰ »

ਮਹਿੰਗਾਈ 'ਚ ਲੋਕਾਂ ਨੂੰ ਤਿਉਹਾਰ ਮਨਾਉਣ ਦੀ ਲੱਗੀ ਚਿੰਤਾ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)- ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਸਾਰੀਆਂ ਚੀਜ਼ਾਂ ਦੀਆਂ ਕੀਮਤਾਂ ਲਗਾਤਾਰ ਵਧਣ 'ਤੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ | ਲੋਕਾਂ ਨੂੰ ਫਲ, ਸਬਜ਼ੀਆਂ ਖਰੀਦਣੀਆਂ ਮੁਸ਼ਕਲ ਹੋ ਰਹੀਆਂ ਹਨ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਹਾਨ ਨਗਰ ਕੀਰਤਨ ਸਜਾਇਆ

ਕਰਨਾਲ, 22 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸੋਢੀ ਸੁਲਤਾਨ ਚੌਥੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਦੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਗੁਰੂ ਨਾਨਕ ਸੇਵਕ ਜਥੇ ਵਲੋਂ ਸੰਤ ਬਾਬਾ ਸੁੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਦੇਖ-ਰੇਖ ਹੇਠ ਮਹਾਨ ਨਗਰ ਕੀਰਤਨ ...

ਪੂਰੀ ਖ਼ਬਰ »

ਤਿਉਹਾਰਾਂ ਨੂੰ ਵੇਖਦੇ ਹੋਏ ਦਿੱਲੀ 'ਚ ਸੁਰੱਖਿਆ ਹੋਰ ਕੀਤੀ ਸਖ਼ਤ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਤਿਉਹਾਰਾਂ ਨੂੰ ਵੇਖਦੇ ਹੋਏ ਸੁਰੱਖਿਆ ਹੋਰ ਸਖਤ ਕਰ ਦਿੱਤੀ ਗਈ ਹੈ | ਇਸ ਨਾਲ ਹੀ ਪੀ. ਸੀ. ਆਰ. ਨੂੰ ਹਰੇਕ ਸਮੇਂ ਸੁਚੇਤ ਰਹਿਣ ਦੇ ਵੀ ਹੁਕਮ ਦਿੱਤੇ ਗਏ ਹਨ | ਨਵੀਂ ਦਿੱਲੀ, ਦੱਖਣੀ ਪੱਛਮੀ, ਮੱਧ ਤੇ ਉੱਤਰੀ ...

ਪੂਰੀ ਖ਼ਬਰ »

ਸਾਂਸਦ ਮਨੋਜ ਤਿਵਾਰੀ ਨੇ ਸਵੱਛ ਯਮੁਨਾ ਮੁਹਿੰਮ ਦੀ ਕੀਤੀ ਸ਼ੁਰੂਆਤ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਉੱਤਰ ਪੂਰਬੀ ਦਿੱਲੀ ਦੇ ਸਾਂਸਦ ਮਨੋਜ ਤਿਵਾਰੀ ਨੂੰ ਦੂਸਰਾ ਪੁਸ਼ਤਾ, ਸੋਨੀਆ ਵਿਹਾਰ ਜਮਨਾ ਤੱਟ ਤੋਂ ਜਿਲ੍ਹਾ ਪ੍ਰਸ਼ਾਸਨ ਦੁਆਰਾ ਸ਼ੁਰੂ ਕੀਤੇ ਜਾ ਰਹੇ ਸਵੱਛ ਜਮਨਾ ਅਭਿਆਨ ਨੂੰ ਹਰੀ ਚੰਡੀ ਵਿਖਾਈ | ਇਸ ਮੌਕੇ 'ਤੇ ...

ਪੂਰੀ ਖ਼ਬਰ »

25 ਸਾਲਾਂ ਦੇ ਨੌਜਵਾਨ ਦੀ ਛਾਤੀ 'ਚੋਂ ਡਾਕਟਰਾਂ ਨੇ 13.85 ਕਿਲੋਗ੍ਰਾਮ ਦਾ ਟਿਊਮਰ ਕੱਢਿਆ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਫੋਰਟੀਸ ਮੈਮੋਰੀਅਲ ਰਿਸਰਚ ਇੰਸਟੀਚਿਊਟ ਵਿਖੇ ਡਾ: ਉਦਗੀਥ ਧੀਰ (ਡਾਇਰੈਕਟਰ ਅਤੇ ਮੁਖੀ ਸੀ.ਟੀ.ਵੀ.ਐਸ.) ਅਤੇ ਡਾਕਟਰਾਂ ਦੀ ਟੀਮ ਨੇ ਇਕ 25 ਸਾਲਾਂ ਦੇ ਨੌਜਵਾਨ ਦੇ ਸੀਨੇ 'ਚੋਂ 13.85 ਕਿੱਲੋਗ੍ਰਾਮ ਵਜ਼ਨ ਦਾ ਇਕ ਵੱਡੇ ਆਕਾਰ ...

ਪੂਰੀ ਖ਼ਬਰ »

ਆਪ ਤੇ ਭਾਜਪਾ ਦੀ ਸਰਕਾਰ ਖਿਲਾਫ ਦਿੱਲੀ ਕਾਂਗਰਸ ਕੱਢੇਗੀ ਪੋਲ ਖੋਲ ਯਾਤਰਾ

ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)- ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌ. ਅਨਿਲ ਕੁਮਾਰ ਨੇ ਕਿਹਾ ਕਿ ਦਿੱਲੀ ਕਾਂਗਰਸ 25 ਅਕਤੂਬਰ ਤੋਂ 70 ਦਿਨਾਂ ਤੱਕ ਪੋਲ ਖੋਲ ਯਾਤਰਾ ਸ਼ੁਰੂ ਕਰੇਗੀ | ਇਹ ਯਾਤਰਾ ਭਾਜਪਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰਾਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਵਲੋਂ ਦਰਸਾਏ ਉਪਦੇਸ਼ਾਂ ਤੋਂ ਪ੍ਰੇਰਣਾ ਲੈਣ ਦੀ ਲੋੜ-ਐਮ.ਐਮ.ਪਾਲ ਸਿੰਘ ਗੋਲਡੀ

ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)- ਦਿੱਲੀ ਦੇ ਮਸ਼ਹੂਰ ਕਾਰੋਬਾਰੀ ਤੇ ਸਮਾਜ ਸੇਵੀ ਐਮ.ਐਮ.ਪਾਲ ਸਿੰਘ ਗੋਲਡੀ ਨੇ ਸਮੁਹ ਸਿੱਖ ਸੰਗਤਾਂ ਅਤੇ ਹੋਰਨਾ ਨੂੰ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦੇਣ ਦੇ ਨਾਲ ਹੀ ਗੁਰੂ ਸਾਹਿਬ ਦੇ ਵਲੋਂ ਮਨੁੱਖਤਾ ...

ਪੂਰੀ ਖ਼ਬਰ »

ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਤੇਲ ਦੀਆਂ ਕੀਮਤਾਂ 'ਚ ਕੀਤਾ ਜਾ ਰਿਹਾ ਵਾਧਾ-ਬਹਿਰੂ

ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)- ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਡੀਜ਼ਲ-ਪੈਟਰੋਲ ਤੇ ਗੈਸ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਲਈ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ...

ਪੂਰੀ ਖ਼ਬਰ »

ਦਿੱਲੀ ਦੇ ਵਿਚ ਪਲੇਟਲੈੱਟਸ ਦੀ ਮੰਗ ਵਧੀ

ਨਵੀਂ ਦਿੱਲੀ, 22 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਹਸਪਤਾਲਾਂ ਦੇ ਵਿਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਅਤੇ ਬੈੱਡ ਵੀ ਭਰ ਚੁੱਕੇ ਹਨ | ਇਸ ਦੇ ਨਾਲ ਪਲੇਟਲੈੱਟਸ ਦੀ ਮੰਗ ਵੀ ਵਧ ਰਹੀ ਹੈ | ਦਿੱਲੀ ਦੇ ਮੁੱਖ ਹਸਪਤਾਲਾਂ ਦੇ ਵਿਚ ਬਲੱਡ ਬੈਂਕਾਂ ...

ਪੂਰੀ ਖ਼ਬਰ »

ਪੋਲੈਂਡ ਦੇ ਰਾਜਦੂਤ ਪ੍ਰੋ. ਬੁਰਾਕੋਵਸਕੀ ਵਲੋਂ ਕੇਜਰੀਵਾਲ ਨਾਲ ਮੁਲਾਕਾਤ

ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)- ਭਾਰਤ 'ਚ ਪੋਲੈਂਡ ਦੇ ਰਾਜਦੂਤ ਪ੍ਰੋ. ਐਡਮ ਬੁਰਾਕੋਵਸਕੀ ਨੇ ਦਿੱਲੀ ਸਕੱਤਰੇਤ ਵਿਖੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਦੇ ਨਾਲ ਰਲ ਕੇ ਕੰਮ ਕਰਨ ਦੀ ਇੱਛਾ ਜਤਾਈ | ਕੇਜਰੀਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਂਗਰਸ ਤੇ ਆਪ ਨੇ ਝੁੱਗੀ ਵਾਸੀਆਂ ਨੂੰ ਸਿਰਫ ਵੋਟ ਬੈਂਕ ਬਣਾਇਆ-ਆਦੇਸ਼ ਗੁਪਤਾ

ਨਵੀਂ ਦਿੱਲੀ, 22 ਅਕਤੂਬਰ (ਜਗਤਾਰ ਸਿੰਘ)- ਦਿੱਲੀ ਭਾਜਪਾ ਵਲੋਂ ਸ਼ੁਰੂ ਕੀਤੀ ਗਈ ਝੁੱਗੀ ਸਨਮਾਨ ਯਾਤਰਾ ਦੇ ਵਜੀਰਪੁਰ-ਨੀਮੜੀ ਕਾਲੋਨੀ ਵਿਖੇ ਪੁੱਜਣ ਉਪਰੰਤ ਇਨ੍ਹਾਂ ਝੁੱਗੀਆਂ 'ਚ ਰਹਿਣ ਵਾਲੇ ਸੀਨੀਅਰ ਨਾਇਕਾਂ ਨੂੰ ਸਨਮਾਨ ਪੱਤਰ ਭੇਂਟ ਕੀਤੇ ਗਏ ਅਤੇ ਨਾਲ ਹੀ 20 ...

ਪੂਰੀ ਖ਼ਬਰ »

ਕੋਹਿਪ ਕੈਨੇਡਾ ਯੂਨਿਟ ਜ਼ਿਲ੍ਹਾ ਫਤਿਹਾਬਾਦ ਤੇ ਹਿਸਾਰ ਦੀ ਵਿਸ਼ੇਸ਼ ਮੀਟਿੰਗ

ਰਤੀਆ, 22 ਅਕਤੂਬਰ (ਬੇਅੰਤ ਕੌਰ ਮੰਡੇਰ)- ਕੌਂਸਲ ਆਫ ਹੈਰੀਟੇਜ ਐਂਡ ਇੰਟਰਨੈਸ਼ਨਲ ਪੀਸ ਮਿਸੀਸਾਗਾ ਕੈਨੇਡਾ ਦੀ ਇਕਾਈ ਜ਼ਿਲ੍ਹਾ ਫਤਿਹਾਬਾਦ ਅਤੇ ਹਿਸਾਰ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਬੈਠਕ ਓਸੀਅਨ ਇਮੀਗ੍ਰੇਸਨ ਮੰਡੇਰ ਕੰਪਲੈਕਸ ਰਤੀਆ ਵਿਖੇ ਹੋਈ | ਇਸ ਮੀਟਿੰਗ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀ ਅਸਥੀ ਕਲਸ਼ ਯਾਤਰਾ ਐਲਨਾਬਾਦ ਦੇ ਪਿੰਡਾਂ 'ਚ ਪੁੱਜੀ

ਸਿਰਸਾ, 22 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਲਖੀਮਪੁਰੀ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਦੀ ਅਸਥੀ ਕਲਸ਼ ਯਾਤਰਾ ਜ਼ਿਲ੍ਹਾ ਸਿਰਸਾ ਦੇ ਐਲਨਾਬਾਦ ਵਿਧਾਨ ਸਭਾ ਦੇ ਪਿੰਡਾਂ ਵਿਚ ਪੁੱਜ ਗਈ ਹੈ | ਅਸਥੀ ਕਲਸ਼ ਯਾਤਰਾ ਦੀ ਅਗਵਾਈ ਕਰ ਰਹੇ ਕਿਸਾਨਾਂ ਵਲੋਂ ਦੋ ਦਰਜਨ ਤੋਂ ਵੱਧ ...

ਪੂਰੀ ਖ਼ਬਰ »

ਡੇਂਗੂ ਦਾ ਕਹਿਰ- ਡੀ. ਸੀ. ਵਲੋਂ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ

ਸਿਰਸਾ, 22 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਵਿਚ ਵੱਧ ਰਹੇ ਡੇਂਗੂ ਨੂੰ ਰੋਕਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਅਨੀਸ਼ ਯਾਦਵ ਵਲੋਂ ਅਚਨਚੇਤ ਨਾਗਰਿਕ ਹਸਪਤਾਲ ਦਾ ਦੌਰਾ ਕੀਤਾ ਗਿਆ | ਉਨ੍ਹਾਂ ਨੇ ਦੌਰੇ ਦੌਰਾਨ ਡੇਂਗੂ ਮਰੀਜ਼ਾਂ ਦਾ ਹਾਲ-ਚਾਲ ਪੁਛਿਆ ਤੇ ...

ਪੂਰੀ ਖ਼ਬਰ »

ਆਜ਼ਾਦੀ ਦਾ ਅਮਿ੍ੰਤ ਮਹਾਂਉਤਸਵ ਦੇ ਸੰਬੰਧ 'ਚ ਸਰਕਾਰੀ ਮਹਿਲਾ ਕਾਲਜ 'ਚ ਹੋਈ ਵਿਚਾਰ ਗੋਸ਼ਟੀ

ਸਿਰਸਾ, 22 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਸਰਕਾਰੀ ਮਹਿਲਾ ਕਾਲਜ ਵਿੱਚ ਆਜ਼ਾਦੀ ਦਾ ਅਮਿ੍ਤ ਮਾਹਉਤਸਵ ਦੇ ਸੰਬੰਧ ਵਿਚ ਵਿਚਾਰ ਗੋਸ਼ਟੀ ਹੋਈ, ਜਿਸ ਦੇ ਮੁੱਖ ਮਹਿਮਾਨ ਡਾ. ਵੈਦ ਬੈਨੀਵਾਲ ਸਨ, ਜਦੋਂਕਿ ਇਸ ਦੀ ਪ੍ਰਧਾਨਗੀ ਕਾਲਜ ਦੇ ਪਿ੍ੰਸੀਪਲ ਪ੍ਰੋ. ਰਾਮ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਭਾਜਪਾ ਉਮੀਦਵਾਰ ਗੋਬਿੰਦ ਕਾਂਡਾ ਦਾ ਵਿਰੋਧ

ਏਲਨਾਬਾਦ, 22 ਅਕਤੂਬਰ (ਜਗਤਾਰ ਸਮਾਲਸਰ)-ਏਲਨਾਬਾਦ ਜ਼ਿਮਨੀ ਚੋਣ ਲਈ ਭਾਜਪਾ-ਜਜਪਾ ਦੇ ਸਾਂਝੇ ਉਮੀਦਵਾਰ ਗੋਬਿੰਦ ਕਾਂਡਾ ਨੂੰ ਅੱਜ ਖੇਤਰ ਦੇ ਪੰਜਾਬੀ ਬੈਲਟ ਦੇ ਪਿੰਡਾਂ ਵਿਚ ਇਕ ਵਾਰ ਫਿਰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਿਸ ਕਾਰਨ ਉਨ੍ਹਾਂ ਨੂੰ ਆਪਣੀ ਚੁਨਾਵੀ ...

ਪੂਰੀ ਖ਼ਬਰ »

ਸਮਾਂ ਆਉਣ 'ਤੇ ਲੋਕ ਵੋਟ ਦੀ ਚੋਟ ਨਾਲ ਭਾਜਪਾ ਨੂੰ ਜਵਾਬ ਦੇਣਗੇ-ਓਮ ਪ੍ਰਕਾਸ਼ ਚੌਟਾਲਾ

ਏਲਨਾਬਾਦ, 22 ਅਕਤੂਬਰ (ਜਗਤਾਰ ਸਮਾਲਸਰ)-ਇਨੈਲੋ ਸੁਪਰੀਮੋ ਅਤੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚÏਟਾਲਾ ਨੇ ਇਨੈਲੋ ਉਮੀਦਵਾਰ ਅਭੈ ਸਿੰਘ ਚÏਟਾਲਾ ਦੇ ਸਮੱਰਥਨ ਵਿਚ ਨਿਰਬਾਣ, ਰੂਪਾਵਾਸ ਅਤੇ ਬੱਕਰੀਆਂਵਾਲੀ ਸਹਿਤ ਕਰੀਬ ਇਕ ਦਰਜਨ ਪਿੰਡਾਂ ਵਿਚ ਜਨ ਸੰਪਰਕ ਮੁਹਿੰਮ ...

ਪੂਰੀ ਖ਼ਬਰ »

ਖੇਤੀਬਾੜੀ ਕਾਨੂੰਨਾਂ ਲਈ ਭਾਜਪਾ ਤੇ ਕਾਂਗਰਸ ਬਰਾਬਰ ਦੀਆਂ ਜ਼ਿੰਮੇਵਾਰ-ਅਭੈ ਚੌਟਾਲਾ

ਏਲਨਾਬਾਦ, 22 ਅਕਤੂਬਰ (ਜਗਤਾਰ ਸਮਾਲਸਰ)-ਏਲਨਾਬਾਦ ਵਿਧਾਨ ਸਭਾ ਸੀਟ ਤੋਂ ਇਨੈਲੋ ਦੇ ਉਮੀਦਵਾਰ ਅਭੈ ਸਿੰਘ ਚÏਟਾਲਾ ਨੇ ਅੱਜ ਆਪਣੀ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਮੱਲੇਕਾ, ਕੁੱਤਾਵੱਢ, ਕੇਸੂਪੁਰਾ, ਕੋਟਲੀ, ਢਾਣੀ ਸੰਤਾ ਸਿੰਘ, ਰੱਤਾਖੇੜਾ, ਹਿਮਾਯੂਖੇੜਾ, ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਅਵਤਾਰ ਦਿਹਾੜੇ 'ਤੇ ਸ਼ਬਦ ਰਿਲੀਜ਼

ਏਲਨਾਬਾਦ, 22 ਅਕਤੂਬਰ (ਜਗਤਾਰ ਸਮਾਲਸਰ)-ਭਗਵਾਨ ਬਾਲਮੀਕ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਉੱਘੇ ਗੀਤਕਾਰ ਕਾਲਾ ਖਾਨਪੁਰੀ ਵਲੋਂ ਕਲਮਬੱਧ ਤੇ ਬਿੰਦਰ ਬਰਸਾਲ ਵਲੋਂ ਗਾਇਆ ਸ਼ਬਦ ਸ੍ਰੀ ਬਾਲਮੀਕ ਭਗਵਾਨ ਜੀ ਤੇਰੀ ਜੈ ਹੋਵੇ ਸਰੋਤਿਆ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਨਾਮਜ਼ਦ ਕੀਤੇ ਤਿੰਨ ਕੌਂਸਲਰਾਂ ਤੇ ਇਕ ਜਿੱਤੀ ਹੋਈ ਕੌਂਸਲਰ ਨੇ ਲਿਆ ਹਲਫ਼

ਕਰਨਾਲ, 22 ਅਕਤੂਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਰਕਾਰ ਵਲੋਂ ਸੀ. ਐਮ. ਸਿਟੀ. ਹਰਿਆਣਾ ਕਰਨਾਲ ਦੀ ਨਗਰ ਨਿਗਮ ਲਈ ਨਾਮਜ਼ਦ ਕੀਤੇ ਗਏ ਤਿੰਨ ਕੌਂਸਲਰਾਂ ਅਤੇ ਇਕ ਜੇਤੂ ਕੌਂਸਲਰ ਵਲੋਂ ਇਥੇ ਡਾ. ਮੰਗਲ ਸੈਨ ਆਡੀਟੋਰੀਅਮ ਵਿਖੇ ਹਲਫ਼ ਲਿਆ ਗਿਆ | ਇਸ ਮੌਕੇ ਨਗਰ ਨਿਗਮ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਨਾਬਾਲਗ ਲੜਕੇ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਕਰਨਾਲ, 22 ਅਕਤੂਬਰ (ਗੁਰਮੀਤ ਸਿੰਘ ਸੱਗੂ)-ਗੋਗੜੀਪੁਰ ਪਿੰਡ ਦੇ ਬੱਸ ਅੱਡੇ 'ਤੇ ਮੁੱਖ ਸੜਕ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ 17 ਸਾਲਾ ਨਾਬਾਲਗ ਲੜਕੇ ਦੀ ਮੌਤ ਹੋ ਗਈ, ਜਦਕਿ ਇਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿਥੇ ...

ਪੂਰੀ ਖ਼ਬਰ »

ਮਹਿਲਾ ਐਸ. ਆਈ. ਭਰਤੀ ਨੂੰ ਲੈ ਕੇ ਨੌਜਵਾਨਾਂ ਨੇ ਕਰਨਾਲ ਵਿਖੇ ਸੜਕਾਂ 'ਤੇ ਕੀਤਾ ਰੋਸ ਪ੍ਰਦਰਸ਼ਨ

ਕਰਨਾਲ, 22 ਅਕਤੂਬਰ (ਗੁਰਮੀਤ ਸਿੰਘ ਸੱਗੂ)-ਬੀਤੇ ਦਿਨੀਂ ਮਹਿਲਾ ਐਸ. ਆਈ. ਭਰਤੀ ਦੇ ਆਏ ਨਤੀਜੇ ਤੋਂ ਬਾਅਦ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸੀ. ਐਮ. ਸਿਟੀ. ਕਰਨਾਲ ਦੀਆਂ ਸੜਕਾਂ ਉੱਤੇ ਉਤਰ ਕੇ ਇਸ ਭਰਤੀ ਵਿਚ ਬੇਨਿਯਮੀਆਂ ਹੋਣ ਦਾ ਦੋਸ਼ ਲਗਾਉਂਦੇ ਹੋਏ ਇਸ ਭਰਤੀ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ

ਰਤੀਆ, 22 ਅਕਤੂਬਰ (ਬੇਅੰਤ ਕੌਰ ਮੰਡੇਰ)- ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਵਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼ਹਿਰ ਦੇ ਪੁਰਾਣਾ ਬਾਜ਼ਾਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਖੇ ਧਾਰਮਿਕ ...

ਪੂਰੀ ਖ਼ਬਰ »

ਪਾਣੀ ਦੀ ਸੰਭਾਲ, ਹਰ ਵਿਅਕਤੀ ਦੀ ਜ਼ਿੰਮੇਵਾਰੀ-ਸ਼ੰਭੂਨਾਥ ਸ਼ੁਕਲਾ

ਗੂਹਲਾ-ਚੀਕਾ, 22 ਅਕਤੂਬਰ (ਓ.ਪੀ. ਸੈਣੀ)-ਜਲ ਜੀਵਨ ਮਿਸ਼ਨ ਪਬਲਿਕ ਹੈਲਥ ਇੰਜੀਨੀਅਰਿੰਗ ਵਿਭਾਗ ਅਧੀਨ ਗ੍ਰਾਮ ਪੰਚਾਇਤਾਂ, ਗ੍ਰਾਮ ਜਲ ਅਤੇ ਸੀਵਰੇਜ ਕਮੇਟੀਆਂ, ਪੰਪ ਆਪੇ੍ਰਟਰਾਂ ਅਤੇ ਆਰ.ਐਮ.ਈ ਕਰਮਚਾਰੀਆਂ ਲਈ ਪੇਂਡੂ ਜਲ ਸਪਲਾਈ ਸਕੀਮਾਂ ਦੇ ਸੰਚਾਲਨ ਅਤੇ ਰੱਖ-ਰਖਾਅ ...

ਪੂਰੀ ਖ਼ਬਰ »

ਸੂਬਾ ਸਰਕਾਰ ਖੇਤੀ ਤੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਪਾਬੰਦ-ਚੌ. ਈਸ਼ਵਰ ਸਿੰਘ

ਗੂਹਲਾ-ਚੀਕਾ, 22 ਅਕਤੂਬਰ (ਓ.ਪੀ. ਸੈਣੀ)-ਵਿਧਾਇਕ ਈਸ਼ਵਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਖੇਤੀ ਅਤੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਵਚਨਬੱਧ ਹੈ | ਕਿਸਾਨਾਂ ਦੇ ਝੋਨੇ ਦਾ ਹਰ ਦਾਣਾ ਸਰਕਾਰ ਦੁਆਰਾ ਨਿਰਧਾਰਿਤ ਨਿਯਮਾਂ ਅਨੁਸਾਰ ਖ਼ਰੀਦਿਆ ਜਾ ਰਿਹਾ ਹੈ | ਸਾਰੀਆਂ ...

ਪੂਰੀ ਖ਼ਬਰ »

ਏਲਨਾਬਾਦ ਜ਼ਿਮਨੀ ਚੋਣ- ਅਭੈ ਸਿੰਘ ਚÏਟਾਲਾ ਤੇ ਗੋਬਿੰਦ ਕਾਂਡਾ ਵਿਚਕਾਰ ਕਰੜੀ ਟੱਕਰ ਬਣੀ

ਏਲਨਬਾਦ, 22 ਅਕਤੂਬਰ (ਜਗਤਾਰ ਸਮਾਲਸਰ)-ਏਲਨਾਬਾਦ ਦਾ ਚੁਣਾਵੀ ਦੰਗਲ ਹੁਣ ਪੂਰੀ ਤਰ੍ਹਾਂ ਆਪਣੀ ਚਰਮ ਸੀਮਾ 'ਤੇ ਪਹੁੰਚ ਚੁੱਕਾ ਹੈ | ਸਾਰੀਆ ਪਾਰਟੀਆਂ ਦੇ ਵੱਡੇ ਨੇਤਾਵਾਂ ਵਲੋਂ ਆਪਣੀਆਂ- ਆਪਣੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਜਵਾਨਾਂ ਨੂੰ ਤੰਦਰੁਸਤ ਰੱਖਣ ਲਈ ਪੁਲਿਸ ਲਾਈਨ ਵਿਖੇ ਵਾਲੀਬਾਲ ਮੁਕਾਬਲਾ

ਸ਼ਾਹਬਾਦ ਮਾਰਕੰਡਾ, 22 ਅਕਤੂਬਰ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਦੇ ਜਵਾਨਾਂ ਨੂੰ ਤੰਦਰੁਸਤ ਰੱਖਣ ਲਈ ਜ਼ਿਲ੍ਹਾ ਪੁਲਿਸ ਲਾਈਨ ਵਿਖੇ ਅੰਤਰ-ਡਵੀਜ਼ਨ ਵਾਲੀਬਾਲ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਦਾ ਦੂਜਾ ਸੈਮੀਫਾਈਨਲ ਮੈਚ ਪੁਲਿਸ ਲਾਈਨ ਅਤੇ ਸਦਰ/ਸ਼ਹਿਰ ਥਾਨੇਸਰ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ 'ਚ ਪੁਲਿਸ ਲਾਈਨ ਦੀ ਟੀਮ ਨੇ ਸਦਰ/ਸ਼ਹਿਰ ਥਾਨੇਸਰ ਦੀ ਟੀਮ ਨੂੰ ਹਰਾ ਕੇ ਫਾਈਨਲ 'ਚ ਜਗ੍ਹਾ ਬਣਾਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨਰੇਸ਼ ਕੁਮਾਰ ਸਾਗਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਦੇ ਜਵਾਨਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਪੁਲਿਸ ਲਾਈਨ 'ਚ ਅੰਤਰ-ਡਵੀਜ਼ਨ ਵਾਲੀਬਾਲ ਮੁਕਾਬਲੇ ਦਾ ਪ੍ਰਬੰਧ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਅਸਲ 'ਚ ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਦੁਆਰਾ 21 ਅਕਤੂਬਰ ਤੋਂ 31 ਅਕਤੂਬਰ ਤੱਕ ਜ਼ਿਲ੍ਹੇ 'ਚ ਪੁਲਿਸ ਸਿਮਰਤੀ ਦਿਵਸ ਅਤੇ ਪੁਲਿਸ ਫਲੈਗ ਡੇ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਇਹ ਵਾਲੀਬਾਲ ਮੈਚ ਵੀ ਇਸੇ ਲੜੀ ਦਾ ਹਿੱਸਾ ਸੀ, ਜਿਸ 'ਚ ਜੇਤੂ ਰਹਿੰਦਿਆਂ ਪੁਲਿਸ ਲਾਈਨ ਦੀ ਟੀਮ ਨੇ ਫਾਈਨਲ 'ਚ ਜਗ੍ਹਾ ਪੱਕੀ ਕਰ ਲਈ ਹੈ | ਉਨ੍ਹਾਂ ਦੱਸਿਆ ਕਿ ਹੁਣ ਇਸ ਮੁਕਾਬਲੇ ਦਾ ਫਾਈਨਲ ਮੈਚ ਪੁਲਿਸ ਲਾਈਨ ਅਤੇ ਸ਼ਾਹਬਾਦ ਦੀਆਂ ਟੀਮਾਂ ਦੇ ਵਿਚਕਾਰ ਖੇਡਿਆ ਜਾਵੇਗਾ, ਜਿਸ 'ਚੋਂ ਜੇਤੂ ਰਹਿਣ ਵਾਲੀ ਟੀਮ ਨੂੰ ਪਹਿਲਾ ਅਤੇ ਉਪ ਜੇਤੂ ਟੀਮ ਨੂੰ ਦੂਸਰਾ ਸਥਾਨ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਤੀਜੇ ਅਤੇ ਦੂਸਰੇ ਸਥਾਨ ਲਈ ਇਕ ਮੈਚ ਸਦਰ/ਸ਼ਹਿਰ ਅਤੇ ਲਾਡਵਾ ਦੀਆਂ ਟੀਮਾਂ ਵਿਚਕਾਰ ਖੇਡਿਆ ਜਾਵੇਗਾ | ਇਸ ਮੌਕੇ ਉਪ ਪੁਲਿਸ ਕਪਤਾਨ ਸ਼ਹਿਰ ਨਰਿੰਦਰ ਸਿੰਘ, ਕਲਿਆਣ ਸ਼ਾਖਾ ਦੇ ਇੰਸਪੈਕਟਰ ਵਿਕਰਾਂਤ, ਲਾਈਨ ਅਫ਼ਸਰ ਸਬ-ਇੰਸਪੈਕਟਰ ਬਲਵਿੰਦਰ ਸਿੰਘ, ਟੀ. ਐਸ. ਆਈ. ਭੀਮ ਸਿੰਘ, ਸਬ-ਇੰਸਪੈਕਟਰ ਰਮਾਕਾਂਤ ਅਤੇ ਏ. ਐਸ. ਆਈ. ਸਤੀਸ਼ ਕੁਮਾਰ ਆਦਿ ਵੀ ਹਾਜ਼ਰ ਸਨ | ਮੁਕਾਬਲੇ ਦੌਰਾਨ ਰੈਫਰੀ ਦੀ ਜ਼ਿੰਮੇਵਾਰੀ ਸਬ-ਇੰਸਪੈਕਟਰ ਨਰੇਸ਼ ਕੁਮਾਰ ਸਾਗਵਾਲ ਵਲੋਂ ਨਿਭਾਈ ਗਈ |

ਖ਼ਬਰ ਸ਼ੇਅਰ ਕਰੋ

 

ਭਲਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿਧਾਇਕ ਦੇ ਘਰ ਅੱਗੇ ਰੱਖਣਗੀਆਂ ਭੁੱਖ ਹੜਤਾਲ-ਮਨਜੀਤ ਕੌਰ

ਸੁਲਤਾਨਪੁਰ ਲੋਧੀ, 22 ਅਕਤੂਬਰ (ਥਿੰਦ, ਹੈਪੀ)-ਬਲਾਕ ਸੁਲਤਾਨਪੁਰ ਲੋਧੀ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਬਲਾਕ ਪ੍ਰਧਾਨ ਮਨਜੀਤ ਕੌਰ ਦੀ ਅਗਵਾਈ ਹੇਠ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਘਰ ਸਾਹਮਣੇ 23 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX