ਗਿੱਦੜਬਾਹਾ, 22 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਥਾਣਾ ਗਿੱਦੜਬਾਹਾ ਵਿਖੇ ਡੀ.ਐੱਸ.ਪੀ. ਨਰਿੰਦਰ ਸਿੰਘ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਥਾਣਾ ਗਿੱਦੜਬਾਹਾ ਦੇ ਨਵੇਂ ਐੱਸ.ਐੱਚ.ਓ. ਮਨਿੰਦਰ ਸਿੰਘ ਵੀ ਮੌਜੂਦ ਸਨ | ਡੀ.ਐੱਸ.ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਰਾਮ ਸਿੰਘ ਨੇ ਲਿਖਤ ਦਰਖਾਸਤ 'ਤੇ ਕਾਰਵਾਈ ਕਰਦਿਆਂ ਜਗਸੀਰ ਸਿੰਘ ਪੱੁਤਰ ਮਲਕੀਤ ਸਿੰਘ ਵਾਸੀ ਪਿੰਡ ਦੌਲਾ ਦੇ ਮੋਟਰਸਾਈਕਲ ਨੰਬਰ ਪੀ.ਬੀ.60 ਸੀ/7672 ਦੇ ਹੈਾਡਲ ਨਾਲ ਬੰਨ੍ਹੇ ਪਲਾਸਟਿਕ ਦੇ ਲਿਫ਼ਾਫ਼ੇ ਵਿਚੋਂ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਕ ਹੋਰ ਮਾਮਲੇ 'ਚ ਮਾਰਕਫੈੱਡ ਨੇੜੇ ਹੁਸਨਰ ਨੂੰ ਜਾਂਦੇ ਕੱਚੇ ਰਾਹ 'ਤੇ ਸਥਿਤ ਇਕ ਘਰ ਵਿਚੋਂ ਨਗਦੀ ਤੇ ਸੋਨਾ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਵੀ ਗਿੱਦੜਬਾਹਾ ਪੁਲਿਸ ਵਲੋਂ ਕਾਬੂ ਕੀਤਾ ਗਿਆ ਹੈ | ਡੀ.ਐੱਸ.ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਕੌਰ ਪਤਨੀ ਤਰਸੇਮ ਸਿੰਘ ਨੇ ਪੁਲਿਸ ਪਾਸ ਸ਼ਿਕਾਇਤ ਦਰਜ ਕਰਵਾਈ ਕਿ ਉਹ 19 ਅਕਤੂਬਰ ਨੂੰ ਕੰਮਕਾਜ ਲਈ ਗਿੱਦੜਬਾਹਾ ਸ਼ਹਿਰ ਗਈ ਹੋਈ ਸੀ ਤੇ ਜਦੋਂ ਉਹ ਵਾਪਸ ਆਪਣੇ ਘਰ ਪੁੱਜੀ ਤਾਂ ਲਵਜੀਤ ਸਿੰਘ ਪੁੱਤਰ ਜਗਸੀਰ ਸਿੰਘ ਤੇ ਗਗਨਦੀਪ ਸਿੰਘ ਪੁੱਤਰ ਛਿੰਦਾ ਸਿੰਘ ਵਾਸੀਆਨ ਹੁਸਨਰ ਉਸਦੇ ਘਰ ਵਿਚੋਂ ਬਾਹਰ ਨਿਕਲੇ ਤੇ ਉਸਨੂੰ ਦੇਖਦਿਆਂ ਹੀ ਭੱਜ ਗਏ, ਜਦੋਂ ਉਸਨੇ ਆਪਣੇ ਘਰ 'ਚ ਜਾ ਕੇ ਦੇਖਿਆ ਤਾਂ ਕਮਰੇ ਦਾ ਤਾਲਾ ਟੁੱਟਾ ਹੋਇਆ ਸੀ ਤੇ ਕਮਰੇ ਅੰਦਰ ਪੇਟੀ ਤੇ ਪਏ ਟਰੰਕ 'ਚੋਂ 10 ਹਜ਼ਾਰ ਰੁਪਏ ਦੀ ਨਗਦੀ ਤੇ ਇਕ ਲੇਡੀਜ਼ ਪਰਸ 'ਚ ਸੋਨੇ ਦੇ ਕਾਂਟੇ ਝਬੂਲੀ ਜਿਨਾਂ ਦਾ ਵਜਨ ਕਰੀਬ ਅੱਧਾ ਤੋਲਾ ਸੀ ਗਾਇਬ ਸਨ | ਜਦੋਂ ਮਨਪ੍ਰੀਤ ਕੌਰ ਨੇ ਉਕਤ ਲਵਜੀਤ ਸਿੰਘ ਗਗਨਦੀਪ ਸਿੰਘ ਦੇ ਘਰ ਜਾ ਕੇ ਪੁੱਛ ਪੜਤਾਲ ਕੀਤੀ ਤਾਂ ਉਨ੍ਹਾਂ ਮੰਨਿਆ ਕਿ ਉਨ੍ਹਾਂ ਉਕਤ ਸਾਮਾਨ ਚੋਰੀ ਕੀਤਾ ਹੈ ਤੇ ਇਕ ਦੋ ਦਿਨਾਂ ਵਿਚ ਹੀ ਸਾਮਾਨ ਵਾਪਸ ਦੇ ਦਿੱਤਾ ਜਾਵੇਗਾ ਪਰ ਉਕਤਾਨ ਨੇ ਇਹ ਸਾਮਾਨ ਵਾਪਸ ਨਹੀਂ ਕੀਤਾ, ਜਿਸ 'ਤੇ ਪੁਲਿਸ ਵਲੋਂ ਉਕਤ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਗਿੱਦੜਬਾਹਾ ਪੁਲਿਸ ਵਲੋਂ ਸੁਭਾਸ਼ ਕੁਮਾਰ ਪੁੱਤਰ ਹਰੀ ਚੰਦ ਵਾਸੀ ਦਸਮੇਸ਼ ਨਗਰ ਗਿੱਦੜਬਾਹਾ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਕਥਿਤ ਦੋਸ਼ੀ ਸੁਭਾਸ਼ ਕੁਮਾਰ ਮੋਟਰਸਾਈਕਲ ਚੋਰੀ ਕਰਨ ਤੋਂ ਬਾਅਦ ਇਨ੍ਹਾਂ 'ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਮੋਟਰਸਾਈਕਲ ਨੂੰ ਅੱਗੇ ਵੇਚਣ ਦਾ ਆਦੀ ਹੈ | ਇਸ ਮੌਕੇ ਡੀ.ਐੱਸ.ਪੀ. ਨਰਿੰਦਰ ਸਿੰਘ ਨੇ ਕਿਹਾ ਉਕਤ ਵਿਅਕਤੀ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |
ਮੰਡੀ ਬਰੀਵਾਲਾ, 22 ਅਕਤੂਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਤੇ ਕਿਰਤੀ ਕਿਸਾਨ ਯੂਨੀਅਨ ਨੇ ਬਰੀਵਾਲਾ 'ਚ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ...
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਕਾਕਾ ਸਿੰਘ ਖਾਰਾ ਦੀ ਪ੍ਰਧਾਨਗੀ ਹੇਠ ਹੋਈ | ਕਿਸਾਨ ਆਗੂਆਂ ਨੇ ਦੱਸਿਆ ਕਿ ...
ਮਲੋਟ, 22 ਅਕਤੂਬਰ (ਪਾਟਿਲ)- ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਜੇ.ਈ.ਈ. ਅਡਵਾਂਸ ਦੇ ਐਲਾਨੇ ਗਏ ਨਤੀਜਿਆਂ ਵਿਚ ਪਿੰਡ ਧੌਲਾ ਕਿੰਗਰਾ ਵਾਸੀ ਸੁਖਰਾਜ ਸਿੰਘ ਪੁੱਤਰ ਗੁਰਪ੍ਰੇਮ ਨੇ 353ਵਾਂ ਰੈਂਕ ਹਾਸਲ ਕਰਕੇ ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਅਧਿਆਪਕ ਆਗੂ ...
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)-ਬੀਤੇ ਦਿਨੀਂ ਰੋਜ਼ਾਨਾ 'ਅਜੀਤ' ਵਿਚ ਕਿਸਾਨਾਂ, ਆੜ੍ਹਤੀਆਂ, ਟਰੈਕਟਰ ਟਰਾਲੀ ਚਾਲਕਾਂ ਤੇ ਸ਼ੈਲਰ ਮਾਲਕਾਂ ਨੂੰ ਵਾਟਰ-ਵਰਕਸ ਟੈਂਕੀ ਵਾਲੇ ਰਸਤੇ ਦੇ ਬੰਦ ਹੋਣ ਕਾਰਨ ਹੋ ਰਹੀ ਖੱਜਲ-ਖੁਆਰੀ ਦੀ ਖ਼ਬਰ ਨੂੰ ...
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬਰਕੰਦੀ ਵਿਖੇ ਸਥਿਤ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ (ਡਾਈਟ) ਵਿਖੇ ਅਧਿਆਪਕਾਂ ਦੀ ਘਾਟ ਕਾਰਨ ਸਿੱਖਿਆਰਥੀਆਂ ਨੂੰ ਭਾਰੀ ਸਮੱਸਿਆਵਾਂ ਪੇਸ਼ ਆ ਰਹੀਆਂ ਹਨ | ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ...
ਗਿੱਦੜਬਾਹਾ, 22 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਵੱਖ-ਵੱਖ ਬਲਾਕ ਪੱਧਰੀ ਮੁਕਾਬਲਿਆਂ ਵਿਚ ਪੰਜਾਬ ਸਕੂਲ ...
ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)- ਦਾਜ 'ਚ ਇਨੋਵਾ ਗੱਡੀ ਮੰਗਣ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ 'ਚ ਸਥਾਨਕ ਬਲਬੀਰ ਬਸਤੀ ਦੀ ਕੋਟਕਪੂਰਾ ਵਿਖੇ ਵਿਆਹੀ ਇਕ ਲੜਕੀ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਵਲੋਂ ਮੁੱਢਲੀ ਪੜਤਾਲ ਤੋਂ ਬਾਅਦ ਪਤੀ ਵਿਰੁੱਧ ਮਾਮਲਾ ਦਰਜ ...
ਮਲੋਟ, 22 ਅਕਤੂਬਰ (ਪਾਟਿਲ)- ਲੀਗਲ ਲਿਟਰੇਸੀ ਕਲੱਬ ਸਰਕਾਰੀ ਹਾਈ ਸਕੂਲ ਗੁਰੂਸਰ ਯੋਧਾ ਵਲੋਂ ਅੱਜ ਪਿੰਡ ਗੁਰੂਸਰ ਯੋਧਾ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਮੁੱਖ ਅਧਿਆਪਕ ਰਕੇਸ਼ ਕੁਮਾਰ ਤੇ ਕਲੱਬ ਦੇ ਇੰਚਾਰਜ ਹਰਜਿੰਦਰ ਸਿੰਘ ...
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਧੀਰ ਸਿੰਘ ਸਾਗੂ)- ਸਮਾਜਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਇਕ ਵਫ਼ਦ ਨੇ ਕਰੀਬ ਅੱਠ ਦਿਨ ਪਹਿਲਾਂ ਐੱਸ.ਡੀ.ਐਮ. ਸਵਰਨਜੀਤ ਕੌਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਸੀ | ਮਿਸ਼ਨ ਮੁਖੀ ਜਗਦੀਸ਼ ਰਾਏ ਢੋਸੀਵਾਲ ...
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰਪ੍ਰੀਤ ਸਿੰਘ ਧਾਲੀਵਾਲ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਪੁੱਤਰ ਜਗਰੂਪ ਸਿੰਘ ਧਾਲੀਵਾਲ ਵਾਸੀ ਪਿੰਡ ਹਰਾਜ ਪਿਛਲੇ ਦਿਨੀਂ ਅਚਾਨਕ ਸੜਕ ਹਾਦਸੇ ਵਿਚ ਸਦੀਵੀਂ ਵਿਛੋੜਾ ਦੇ ਗਏ ਸਨ | ਉਨ੍ਹਾਂ ...
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਧੀਰ ਸਿੰਘ ਸਾਗੂ) - ਪਿੰਡ ਕਾਨਿਆਂਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਜੰਮਪਲ ਅਨੁਰੂਪ ਕੌਰ ਸੰਧੂ ਪੁੱਤਰੀ ਸ: ਗੁਰਸ਼ਿੰਦਰ ਸਿੰਘ ਸੰਧੂ ਨੇ ਕਿਸਾਨ ਅੰਦੋਲਨ ਦੌਰਾਨ ਫ਼ੌਤ ਹੋਏ ਕਿਸਾਨਾਂ ਦਾ ਬਿਉਰਾ ਇਕੱਠਾ ਕਰਕੇ ਆਪਣੇ ...
ਦੋਦਾ, 22 ਅਕਤੂਬਰ (ਰਵੀਪਾਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਤੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ 'ਚ ਸੰਦੀਪ ਸਿੰਘ ਸ਼ਨੀ ਢਿੱਲੋਂ ਦੀ ਹਾਜ਼ਰੀ ਦੌਰਾਨ ਸਾਬਕਾ ਸਰਪੰਚ ਜਬਰਜੰਗ ਸਿੰਘ ਢਿੱਲੋਂ ਦੀ ਪੇ੍ਰਰਨਾ ਸਦਕਾ ...
ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਕੈਂਸਰ ਪੀੜ੍ਹਤ 17 ਮਰੀਜ਼ਾਂ ਨੂੰ 51000 ਰੁਪਏ ਇਲਾਜ ਲਈ ਸਹਾਇਤਾ ਕੀਤੀ ਗਈ | ...
ਲੰਬੀ, 22 ਅਕਤੂਬਰ (ਮੇਵਾ ਸਿੰਘ)- ਸਰਕਾਰੀ ਹਾਈ ਸਕੂਲ ਛਾਪਿਆਂਵਾਲੀ ਦੇ ਮਾਈ ਭਾਗੋ ਕਾਨੂੰਨੀ ਸਾਖ਼ਰਤਾ ਕਲੱਬ ਵਲੋਂ ਮੁੱਖ ਅਧਿਆਪਕਾ ਦੀਪਕਾ ਗਰਗ ਤੇ ਕਲੱਬ ਇੰਚਾਰਜ ਗੁਰਮੀਤ ਸਿੰਘ ਦੀ ਅਗਵਾਈ 'ਚ ਪਿੰਡ 'ਚ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਦੌਰਾਨ ਵਿਦਿਆਰਥੀਆਂ ਨੇ ...
ਮਲੋਟ, 22 ਅਕਤੂਬਰ (ਅਜਮੇਰ ਸਿੰਘ ਬਰਾੜ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦਾਣਾ ਮੰਡੀ ਵਾਟਰ-ਵਰਕਸ ਮਲੋਟ ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੰਗ ਕੀਤੀ ਗਈ ਕਿ ਸਰਕਾਰ ...
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)-ਸ਼ਹੀਦ ਪੁਲਿਸ ਮੁਲਾਜ਼ਮ ਸਿਪਾਹੀ ਗੁਰਮੇਲ ਸਿੰਘ ਵਾਸੀ ਪਿੰਡ ਹਰਾਜ਼ ਦੀ ਯਾਦ ਵਿਚ ਐਸ.ਆਈ. ਰਵਿੰਦਰ ਕੌਰ ਬਰਾੜ ਮੁੱਖ ਅਫ਼ਸਰ ਥਾਣਾ ਬਰੀਵਾਲਾ ਵਲੋਂ ਸਰਕਾਰੀ ਸਕੂਲ ਪਿੰਡ ਖੋਖਰ ਵਿਖੇ ਸੈਮੀਨਾਰ ਲਾਇਆ ਗਿਆ, ਜਿਸ ...
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)- ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ, ਰਾਗੀ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ...
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਦਫ਼ਤਰ ਵਿਖੇ ਨੈਸ਼ਨਲ ਆਇਉਡੀਨ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜ਼ਿਲੇ੍ਹ ਦੀਆਂ ਐੱਮ.ਪੀ.ਡਬਲਊ. ਫੀਮੇਲ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਡਾ: ...
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਦੇ ਹੀ ਲੋਕਾਂ ਦਾ ਰਾਜ ਕਹਿੰਦੇ ਐਲਾਨ ਕੀਤਾ ਸੀ ਕਿ ਮਾਫ਼ੀਆ ਗਰੋਹ ਮੇਰੇ ਕੋਲ ਨਾ ਆਉਣ, ਪਰ ਅੱਜ-ਕੱਲ੍ਹ ਉਨ੍ਹਾਂ ਦੇ ਹੀ ਆਗੂ ਮੁੱਖ ਮੰਤਰੀ ਦੇ ...
ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀ ਡਿਊਟੀ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਅੱਖ ਰੱਖਣ ਲਈ ਲਗਾਉਣ ਦਾ ਵਿਰੋਧ ਕਰਦੇ ਹੋਏ ਅਧਿਆਪਕ ਆਗੂਆਂ ਵਲੋਂ ਸਰਕਾਰ ਦੇ ਇਸ ਆਦੇਸ਼ ਨੂੰ ਨਾਦਰਸ਼ਾਹੀ ਦੱਸਦੇ ਹੋਏ ਇਸ ਨੂੰ ਵਿਦਿਆਰਥੀਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX