ਤਾਜਾ ਖ਼ਬਰਾਂ


ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  13 minutes ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  42 minutes ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  about 1 hour ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  about 2 hours ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  about 2 hours ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  about 2 hours ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  about 3 hours ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  about 3 hours ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  about 4 hours ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  about 5 hours ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  about 5 hours ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 5 hours ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  about 6 hours ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 6 hours ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  1 day ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  1 day ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  1 day ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  1 day ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  1 day ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  1 day ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਗਿੱਦੜਬਾਹਾ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ 4 ਗਿ੍ਫ਼ਤਾਰ

ਗਿੱਦੜਬਾਹਾ, 22 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਥਾਣਾ ਗਿੱਦੜਬਾਹਾ ਵਿਖੇ ਡੀ.ਐੱਸ.ਪੀ. ਨਰਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਬਰੀਵਾਲਾ 'ਚ ਰੋਸ ਪ੍ਰਦਰਸ਼ਨ

ਮੰਡੀ ਬਰੀਵਾਲਾ, 22 ਅਕਤੂਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਤੇ ਕਿਰਤੀ ਕਿਸਾਨ ਯੂਨੀਅਨ ਨੇ ਬਰੀਵਾਲਾ 'ਚ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਘਟਨਾ 'ਚ ਮਾਰੇ ਗਏ ਕਿਸਾਨਾਂ ਦੀਆਂ ਅਸਥੀਆਂ ਹੁਸੈਨੀਵਾਲਾ ਵਿਖੇ ਜਲ ਪ੍ਰਵਾਹ ਹੋਣਗੀਆਂ- ਕਿਸਾਨ ਆਗੂ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਕਾਕਾ ਸਿੰਘ ਖਾਰਾ ਦੀ ਪ੍ਰਧਾਨਗੀ ਹੇਠ ਹੋਈ | ਕਿਸਾਨ ਆਗੂਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਧੌਲਾ ਕਿੰਗਰਾ ਵਾਸੀ ਸੁਖਰਾਜ ਸਿੰਘ ਨੇ ਜੇ.ਈ.ਈ. ਅਡਵਾਂਸ 'ਚ 353ਵਾਂ ਰੈਂਕ ਹਾਸਲ ਕੀਤਾ

ਮਲੋਟ, 22 ਅਕਤੂਬਰ (ਪਾਟਿਲ)- ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਜੇ.ਈ.ਈ. ਅਡਵਾਂਸ ਦੇ ਐਲਾਨੇ ਗਏ ਨਤੀਜਿਆਂ ਵਿਚ ਪਿੰਡ ਧੌਲਾ ਕਿੰਗਰਾ ਵਾਸੀ ਸੁਖਰਾਜ ਸਿੰਘ ਪੁੱਤਰ ਗੁਰਪ੍ਰੇਮ ਨੇ 353ਵਾਂ ਰੈਂਕ ਹਾਸਲ ਕਰਕੇ ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਅਧਿਆਪਕ ਆਗੂ ...

ਪੂਰੀ ਖ਼ਬਰ »

ਖ਼ਬਰ ਦਾ ਅਸਰ
ਮਾਰਕਿਟ ਕਮੇਟੀ ਵਲੋਂ ਵਾਟਰ-ਵਰਕਸ ਟੈਂਕੀ ਵਾਲਾ ਰਸਤਾ ਆਰਜ਼ੀ ਤੌਰ 'ਤੇ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)-ਬੀਤੇ ਦਿਨੀਂ ਰੋਜ਼ਾਨਾ 'ਅਜੀਤ' ਵਿਚ ਕਿਸਾਨਾਂ, ਆੜ੍ਹਤੀਆਂ, ਟਰੈਕਟਰ ਟਰਾਲੀ ਚਾਲਕਾਂ ਤੇ ਸ਼ੈਲਰ ਮਾਲਕਾਂ ਨੂੰ ਵਾਟਰ-ਵਰਕਸ ਟੈਂਕੀ ਵਾਲੇ ਰਸਤੇ ਦੇ ਬੰਦ ਹੋਣ ਕਾਰਨ ਹੋ ਰਹੀ ਖੱਜਲ-ਖੁਆਰੀ ਦੀ ਖ਼ਬਰ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ ਬਰਕੰਦੀ ਵਿਖੇ ਲੈਕਚਰਾਰਾਂ ਦੀ ਘਾਟ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਬਰਕੰਦੀ ਵਿਖੇ ਸਥਿਤ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ (ਡਾਈਟ) ਵਿਖੇ ਅਧਿਆਪਕਾਂ ਦੀ ਘਾਟ ਕਾਰਨ ਸਿੱਖਿਆਰਥੀਆਂ ਨੂੰ ਭਾਰੀ ਸਮੱਸਿਆਵਾਂ ਪੇਸ਼ ਆ ਰਹੀਆਂ ਹਨ | ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ...

ਪੂਰੀ ਖ਼ਬਰ »

ਆਦਰਸ਼ ਸਕੂਲ ਕੋਟਭਾਈ ਦੇ ਵਿਦਿਆਰਥੀਆਂ ਦੀ ਬਲਾਕ ਪੱਧਰੀ ਮੁਕਾਬਲਿਆਂ 'ਚ ਝੰਡੀ

ਗਿੱਦੜਬਾਹਾ, 22 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਵੱਖ-ਵੱਖ ਬਲਾਕ ਪੱਧਰੀ ਮੁਕਾਬਲਿਆਂ ਵਿਚ ਪੰਜਾਬ ਸਕੂਲ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ 'ਚ ਪਤੀ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)- ਦਾਜ 'ਚ ਇਨੋਵਾ ਗੱਡੀ ਮੰਗਣ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ 'ਚ ਸਥਾਨਕ ਬਲਬੀਰ ਬਸਤੀ ਦੀ ਕੋਟਕਪੂਰਾ ਵਿਖੇ ਵਿਆਹੀ ਇਕ ਲੜਕੀ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਵਲੋਂ ਮੁੱਢਲੀ ਪੜਤਾਲ ਤੋਂ ਬਾਅਦ ਪਤੀ ਵਿਰੁੱਧ ਮਾਮਲਾ ਦਰਜ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਸੰਬੰਧੀ ਜਾਗਰੂਕਤਾ ਰੈਲੀ ਕੱਢੀ

ਮਲੋਟ, 22 ਅਕਤੂਬਰ (ਪਾਟਿਲ)- ਲੀਗਲ ਲਿਟਰੇਸੀ ਕਲੱਬ ਸਰਕਾਰੀ ਹਾਈ ਸਕੂਲ ਗੁਰੂਸਰ ਯੋਧਾ ਵਲੋਂ ਅੱਜ ਪਿੰਡ ਗੁਰੂਸਰ ਯੋਧਾ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਮੁੱਖ ਅਧਿਆਪਕ ਰਕੇਸ਼ ਕੁਮਾਰ ਤੇ ਕਲੱਬ ਦੇ ਇੰਚਾਰਜ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਕੋਟਕਪੂਰਾ ਚੌਕ ਵਿਖੇ ਅਧੂਰੀ ਸੜਕ ਬਣਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਧੀਰ ਸਿੰਘ ਸਾਗੂ)- ਸਮਾਜਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਇਕ ਵਫ਼ਦ ਨੇ ਕਰੀਬ ਅੱਠ ਦਿਨ ਪਹਿਲਾਂ ਐੱਸ.ਡੀ.ਐਮ. ਸਵਰਨਜੀਤ ਕੌਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਸੀ | ਮਿਸ਼ਨ ਮੁਖੀ ਜਗਦੀਸ਼ ਰਾਏ ਢੋਸੀਵਾਲ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਧਾਲੀਵਾਲ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰਪ੍ਰੀਤ ਸਿੰਘ ਧਾਲੀਵਾਲ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਪੁੱਤਰ ਜਗਰੂਪ ਸਿੰਘ ਧਾਲੀਵਾਲ ਵਾਸੀ ਪਿੰਡ ਹਰਾਜ ਪਿਛਲੇ ਦਿਨੀਂ ਅਚਾਨਕ ਸੜਕ ਹਾਦਸੇ ਵਿਚ ਸਦੀਵੀਂ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਬੇਵਕਤ ਦਿਹਾਂਤ 'ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਸਰਪੰਚ ਹਰਮੇਲ ਸਿੰਘ ਹਰਾਜ, ਪਿ੍ਥਾ ਸਿੰਘ, ਨਛੱਤਰ ਸਿੰਘ ਸਾਬਕਾ ਸਰਪੰਚ, ਬਲਕਰਨ ਸਿੰਘ ਪੰਚਾਇਤ ਮੈਂਬਰ, ਜਸਪ੍ਰੀਤ ਸਿੰਘ ਆਦਿ ਨੇ ਗਹਿਰਾ ਦੁੱਖ ਪ੍ਰਗਟ ਕੀਤਾ | ਉਨ੍ਹਾਂ ਨਮਿਤ ਸਹਿਜ ਪਾਠ ਦਾ ਭੋਗ, ਕੀਰਤਨ ਤੇ ਅੰਤਿਮ ਅਰਦਾਸ 24 ਅਕਤੂਬਰ (ਐਤਵਾਰ) ਨੂੰ ਦੁਪਹਿਰ 12 ਤੋਂ 1 ਵਜੇ ਤੱਕ ਸਾਡੇ ਨਿਵਾਸ ਅਸਥਾਨ ਪਿੰਡ ਹਰਾਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ |

ਖ਼ਬਰ ਸ਼ੇਅਰ ਕਰੋ

 

ਰਿਸਰਚ ਸਕਾਲਰ ਅਨੁਰੂਪ ਕੌਰ ਸੰਧੂ ਨੇ ਅੰਦੋਲਨ ਦੌਰਾਨ ਫ਼ੌਤ ਹੋਏ ਕਿਸਾਨਾਂ ਦਾ ਬਿਓਰਾ ਇਕੱਠਾ ਕੀਤਾ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਧੀਰ ਸਿੰਘ ਸਾਗੂ) - ਪਿੰਡ ਕਾਨਿਆਂਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਜੰਮਪਲ ਅਨੁਰੂਪ ਕੌਰ ਸੰਧੂ ਪੁੱਤਰੀ ਸ: ਗੁਰਸ਼ਿੰਦਰ ਸਿੰਘ ਸੰਧੂ ਨੇ ਕਿਸਾਨ ਅੰਦੋਲਨ ਦੌਰਾਨ ਫ਼ੌਤ ਹੋਏ ਕਿਸਾਨਾਂ ਦਾ ਬਿਉਰਾ ਇਕੱਠਾ ਕਰਕੇ ਆਪਣੇ ...

ਪੂਰੀ ਖ਼ਬਰ »

ਅੱਠ ਪਰਿਵਾਰ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਦੋਦਾ, 22 ਅਕਤੂਬਰ (ਰਵੀਪਾਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਤੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ 'ਚ ਸੰਦੀਪ ਸਿੰਘ ਸ਼ਨੀ ਢਿੱਲੋਂ ਦੀ ਹਾਜ਼ਰੀ ਦੌਰਾਨ ਸਾਬਕਾ ਸਰਪੰਚ ਜਬਰਜੰਗ ਸਿੰਘ ਢਿੱਲੋਂ ਦੀ ਪੇ੍ਰਰਨਾ ਸਦਕਾ ...

ਪੂਰੀ ਖ਼ਬਰ »

ਕੈਂਸਰ ਮਰੀਜ਼ਾਂ ਨੂੰ ਨਕਦ ਸੇਵਾ ਰਾਸ਼ੀ ਤਕਸੀਮ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਕੈਂਸਰ ਪੀੜ੍ਹਤ 17 ਮਰੀਜ਼ਾਂ ਨੂੰ 51000 ਰੁਪਏ ਇਲਾਜ ਲਈ ਸਹਾਇਤਾ ਕੀਤੀ ਗਈ | ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਛਾਪਿਆਂਵਾਲੀ ਦੇ ਬੱਚਿਆਂ ਨੇ ਜਾਗਰੂਕਤਾ ਰੈਲੀ ਕੱਢੀ

ਲੰਬੀ, 22 ਅਕਤੂਬਰ (ਮੇਵਾ ਸਿੰਘ)- ਸਰਕਾਰੀ ਹਾਈ ਸਕੂਲ ਛਾਪਿਆਂਵਾਲੀ ਦੇ ਮਾਈ ਭਾਗੋ ਕਾਨੂੰਨੀ ਸਾਖ਼ਰਤਾ ਕਲੱਬ ਵਲੋਂ ਮੁੱਖ ਅਧਿਆਪਕਾ ਦੀਪਕਾ ਗਰਗ ਤੇ ਕਲੱਬ ਇੰਚਾਰਜ ਗੁਰਮੀਤ ਸਿੰਘ ਦੀ ਅਗਵਾਈ 'ਚ ਪਿੰਡ 'ਚ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਦੌਰਾਨ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਨੁਕਸਾਨੀਆਂ ਫ਼ਸਲਾਂ ਦਾ ਪੂਰਾ ਮੁਆਵਜ਼ਾ ਲੈਣ ਲਈ ਕਿਸਾਨਾਂ ਵਲੋਂ 25 ਨੂੰ ਬਠਿੰਡਾ ਸਕੱਤਰੇਤ ਘੇਰਨ ਦੀ ਚਿਤਾਵਨੀ

ਮਲੋਟ, 22 ਅਕਤੂਬਰ (ਅਜਮੇਰ ਸਿੰਘ ਬਰਾੜ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦਾਣਾ ਮੰਡੀ ਵਾਟਰ-ਵਰਕਸ ਮਲੋਟ ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੰਗ ਕੀਤੀ ਗਈ ਕਿ ਸਰਕਾਰ ...

ਪੂਰੀ ਖ਼ਬਰ »

ਸ਼ਹੀਦ ਪੁਲਿਸ ਮੁਲਾਜ਼ਮ ਸਿਪਾਹੀ ਗੁਰਮੇਲ ਸਿੰਘ ਦੀ ਯਾਦ 'ਚ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)-ਸ਼ਹੀਦ ਪੁਲਿਸ ਮੁਲਾਜ਼ਮ ਸਿਪਾਹੀ ਗੁਰਮੇਲ ਸਿੰਘ ਵਾਸੀ ਪਿੰਡ ਹਰਾਜ਼ ਦੀ ਯਾਦ ਵਿਚ ਐਸ.ਆਈ. ਰਵਿੰਦਰ ਕੌਰ ਬਰਾੜ ਮੁੱਖ ਅਫ਼ਸਰ ਥਾਣਾ ਬਰੀਵਾਲਾ ਵਲੋਂ ਸਰਕਾਰੀ ਸਕੂਲ ਪਿੰਡ ਖੋਖਰ ਵਿਖੇ ਸੈਮੀਨਾਰ ਲਾਇਆ ਗਿਆ, ਜਿਸ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)- ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ, ਰਾਗੀ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਦਫ਼ਤਰ ਵਿਖੇ ਨੈਸ਼ਨਲ ਆਇਉਡੀਨ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜ਼ਿਲੇ੍ਹ ਦੀਆਂ ਐੱਮ.ਪੀ.ਡਬਲਊ. ਫੀਮੇਲ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਡਾ: ...

ਪੂਰੀ ਖ਼ਬਰ »

ਵਿਧਵਾ ਵਲੋਂ 32 ਮਰਲੇ ਦੇ ਖਾਲੀ ਪਲਾਟ 'ਤੇ ਕਬਜ਼ਾ ਕਰਨ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਦੇ ਹੀ ਲੋਕਾਂ ਦਾ ਰਾਜ ਕਹਿੰਦੇ ਐਲਾਨ ਕੀਤਾ ਸੀ ਕਿ ਮਾਫ਼ੀਆ ਗਰੋਹ ਮੇਰੇ ਕੋਲ ਨਾ ਆਉਣ, ਪਰ ਅੱਜ-ਕੱਲ੍ਹ ਉਨ੍ਹਾਂ ਦੇ ਹੀ ਆਗੂ ਮੁੱਖ ਮੰਤਰੀ ਦੇ ...

ਪੂਰੀ ਖ਼ਬਰ »

ਅਧਿਆਪਕਾਂ ਦੀ ਡਿਊਟੀ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਅੱਖ ਰੱਖਣ ਲਈ ਲੱਗੀ

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੀ ਡਿਊਟੀ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਅੱਖ ਰੱਖਣ ਲਈ ਲਗਾਉਣ ਦਾ ਵਿਰੋਧ ਕਰਦੇ ਹੋਏ ਅਧਿਆਪਕ ਆਗੂਆਂ ਵਲੋਂ ਸਰਕਾਰ ਦੇ ਇਸ ਆਦੇਸ਼ ਨੂੰ ਨਾਦਰਸ਼ਾਹੀ ਦੱਸਦੇ ਹੋਏ ਇਸ ਨੂੰ ਵਿਦਿਆਰਥੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX