ਤਾਜਾ ਖ਼ਬਰਾਂ


ਸੰਸਦ ਕਿਸੇ ਪਾਰਟੀ ਦਾ ਦਫ਼ਤਰ ਨਹੀਂ- ਅਧੀਰ ਰੰਜਨ ਚੌਧਰੀ
. . .  1 minute ago
ਨਵੀਂ ਦਿੱਲੀ, 23 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਰਾਹੁਲ ਗਾਂਧੀ ਦੇ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਪ੍ਰਸਤਾਵ ਲਿਆਉਣ ਦਾ ਅਧਿਕਾਰ ਹੈ ਤਾਂ ਸਾਡੇ ਕੋਲ ਵੀ ਵਿਸ਼ੇਸ਼ ਅਧਿਕਾਰ ਪ੍ਰਸਤਾਵ ਲਿਆਉਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਸੰਸਦ ਕਿਸੇ ਪਾਰਟੀ ਦਾ ਦਫ਼ਤਰ ਨਹੀਂ....
ਕੋਟਕਪੂਰਾ ਗੋਲੀਕਾਂਡ ਮਾਮਲਾ: ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਥੋੜ੍ਹੀ ਦੇਰ ’ਚ ਪਹੁੰਚਣਗੇ ਫਰੀਦਕੋਟ ਅਦਾਲਤ
. . .  5 minutes ago
ਫਰੀਦਕੋਟ, 23 ਮਾਰਚ (ਜਸਵੰਤ ਪੁਰਾਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਫਰੀਦਕੋਟ ਅਦਾਲਤ ਵਿਚ ਪੇਸ਼ੀ ਹੈ । ਉਨ੍ਹਾਂ ਦੀ 12 ਵਜੇ ਇੱਥੇ ਪਹੁੰਚਣ ਦੀ ਸੰਭਾਵਨਾ ਹੈ । ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ.....
ਰਾਹੁਲ ਗਾਂਧੀ ਪਹੁੰਚੇ ਸੂਰਤ ਦੀ ਜ਼ਿਲ੍ਹਾ ਅਦਾਲਤ
. . .  9 minutes ago
ਸੂਰਤ, 23 ਮਾਰਚ- ਕਾਂਗਰਸ ਸਾਂਸਦ ਰਾਹੁਲ ਗਾਂਧੀ ਅੱਜ ਇੱਥੇ ਜ਼ਿਲ੍ਹਾ ਅਦਾਲਤ ਪੁੱਜੇ। ਰਾਹੁਲ ਗਾਂਧੀ ਵਲੋਂ ਕਥਿਤ ‘ਮੋਦੀ ਸਰਨੇਮ’ ਟਿੱਪਣੀ ਨੂੰ ਲੈ ਕੇ ਅਦਾਲਤ ਵਲੋਂ ਉਸ ਵਿਰੁੱਧ ਅਪਰਾਧਿਕ ਮਾਣਹਾਨੀ...
ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਬਾਬਾ ਬਕਾਲਾ ਸਾਹਿਬ ਅਦਾਲਤ 'ਚ ਕੀਤਾ ਪੇਸ਼
. . .  32 minutes ago
ਬਾਬਾ ਬਕਾਲਾ ਸਾਹਿਬ, 23 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਕੀਤੇ ਗਏ 11 ਸਾਥੀਆਂ ਨੂੰ ਅੱਜ ਰਿਮਾਂਡ ਖ਼ਤਮ ਹੋਣ...
ਮੱਧ ਪ੍ਰਦੇਸ਼: ਨਾਮੀਬੀਆ ਤੋਂ ਲਿਆਂਦੇ ਗਏ 2 ਨਰ ਚੀਤੇ ਐਲਟਨ ਅਤੇ ਫਰੈਡੀ ਨੂੰ ਜੰਗਲ 'ਚ ਛੱਡਿਆ
. . .  36 minutes ago
ਭੋਪਾਲ, 23 ਮਾਰਚ-ਮੱਧ ਪ੍ਰਦੇਸ਼ ਦੇ ਨਾਮੀਬੀਆ ਤੋਂ ਲਿਆਂਦੇ ਗਏ 2 ਨਰ ਚੀਤੇ ਐਲਟਨ ਅਤੇ ਫਰੈਡੀ ਨੂੰ ਕੂਨੋ ਨੈਸ਼ਨਲ ਪਾਰਕ ਦੇ ਖੁੱਲ੍ਹੇ ਜੰਗਲ 'ਚ ਛੱਡ ਦਿੱਤਾ ਗਿਆ ਹੈ।
ਦੁਬਈ ਤੋਂ ਮੁੰਬਈ ਜਾ ਰਹੇ 2 ਯਾਤਰੀ ਫਲਾਈਟ 'ਚ ਹੰਗਾਮਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ
. . .  about 1 hour ago
ਮੁੰਬਈ, 23 ਮਾਰਚ- ਮੁੰਬਈ ਪੁਲਿਸ ਨੇ ਦੱਸਿਆ ਕਿ ਮੁੰਬਈ ਦੀ ਸਹਾਰ ਪੁਲਿਸ ਨੇ ਦੁਬਈ ਤੋਂ ਮੁੰਬਈ ਜਾ ਰਹੇ 2 ਯਾਤਰੀਆਂ ਨੂੰ ਕਥਿਤ ਤੌਰ 'ਤੇ ਸ਼ਰਾਬ ਦੇ ਨਸ਼ੇ 'ਚ ਫਲਾਈਟ 'ਚ ਹੰਗਾਮਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ...
ਬਿਹਾਰ: ਸੀਵਾਨ ਰੇਲਵੇ ਸਟੇਸ਼ਨ 'ਤੇ ਗਵਾਲੀਅਰ-ਬਰੌਨੀ ਐਕਸਪ੍ਰੈੱਸ ਰੇਲਗੱਡੀ ਤੋਂ ਕਥਿਤ ਤੌਰ 'ਤੇ ਬਰਾਮਦ ਹੋਇਆ ਵਿਸਫੋਟਕ
. . .  about 2 hours ago
ਪਟਨਾ, 23 ਮਾਰਚ-ਬਿਹਾਰ ਦੇ ਸੀਵਾਨ ਰੇਲਵੇ ਸਟੇਸ਼ਨ 'ਤੇ ਗਵਾਲੀਅਰ-ਬਰੌਨੀ ਐਕਸਪ੍ਰੈੱਸ ਰੇਲਗੱਡੀ ਤੋਂ ਕਥਿਤ ਤੌਰ 'ਤੇ ਵਿਸਫੋਟਕ ਬਰਾਮਦ ਕੀਤੇ ਗਏ ਸਨ। ਬੰਬ ਨਿਰੋਧਕ ਦਸਤੇ ਦੇ ਅਧਿਕਾਰੀ ਸ਼ਸ਼ੀ ਕੁਮਾਰ ਨੇ ਦੱਸਿਆ ਕਿ ਅਸੀਂ ਬੰਬ...
ਉੱਤਰ ਪ੍ਰਦੇਸ਼: ਨਿੱਜੀ ਕੰਪਨੀ ਦੀ ਇਮਾਰਤ 'ਚ ਲੱਗੀ ਭਿਆਨਕ ਅੱਗ
. . .  about 2 hours ago
ਨੋਇਡਾ, 23 ਮਾਰਚ- ਉੱਤਰ ਪ੍ਰਦੇਸ਼ ਦੇ ਨੋਇਡਾ ਸੈਕਟਰ 10 'ਚ ਇਕ ਨਿੱਜੀ ਕੰਪਨੀ ਦੀ ਇਮਾਰਤ 'ਚ ਅੱਗ ਲੱਗ ਗਈ। ਮੌਕੇ 'ਤੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਈ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ...
ਕਾਂਗਰਸ ਸਾਂਸਦ ਰਾਹੁਲ ਗਾਂਧੀ ਦਿੱਲੀ ਏਅਰਪੋਰਟ ਪਹੁੰਚੇ
. . .  about 2 hours ago
ਨਵੀਂ ਦਿੱਲੀ, 23 ਮਾਰਚ-ਰਾਹੁਲ ਗਾਂਧੀ ਅੱਜ ਸੂਰਤ ਪਹੁੰਚਣਗੇ। ਅੱਜ ਸੂਰਤ ਜ਼ਿਲ੍ਹਾ ਅਦਾਲਤ ਉਨ੍ਹਾਂ ਦੇ ਕਥਿਤ 'ਮੋਦੀ ਸਰਨੇਮ' ਟਿੱਪਣੀ ਦੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚ ਆਦੇਸ਼ ਪਾਸ ਕਰ ਸਕਦੀ ਹੈ।
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553

ਕਪੂਰਥਲਾ / ਫਗਵਾੜਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਟੇਟ ਗੁਰਦੁਆਰਾ ਸਾਹਿਬ 'ਚ ਕਰਵਾਇਆ ਕੀਰਤਨ ਤੇ ਕਥਾ ਸਮਾਗਮ

ਕਪੂਰਥਲਾ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਸਥਾਨਕ ਸਟੇਅ ਗੁਰਦੁਆਰਾ ...

ਪੂਰੀ ਖ਼ਬਰ »

ਸ਼ਿਵਪੁਰੀ 'ਚ ਫ਼ੈਲੇ ਦੂਸ਼ਿਤ ਪਾਣੀ ਕਾਰਨ ਮਹਿਲਾ ਦੀ ਮੌਤ

ਫਗਵਾੜਾ, 22 ਅਕਤੂਬਰ (ਹਰਜੋਤ ਸਿੰਘ ਚਾਨਾ)-ਮੁਹੱਲਾ ਸ਼ਿਵਪੁਰੀ 'ਚ ਪੀਣ ਵਾਲਾ ਗੰਦਾ ਪਾਣੀ ਦੂਸ਼ਿਤ ਹੋਣ ਕਾਰਨ ਫ਼ੈਲੀ ਬਿਮਾਰੀ ਉਪਰੰਤ ਇੱਕ 45 ਸਾਲਾ ਮਹਿਲਾ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ | ਮਿ੍ਤਕ ਮਹਿਲਾ ਦੀ ਪਛਾਣ ਰਮਿੱਤਰਾ ਦੇਵੀ ਪਤਨੀ ਮੁਨੀਲ ਲਾਲ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਫੁਹਾਰਾ ਤੇ ਤੁਪਕਾ ਸਿੰਜਾਈ ਲਈ ਕਿਸਾਨਾਂ ਨੂੰ 80 ਤੋਂ ਲੈ ਕੇ 90 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਵੇਗੀ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਦੇ ਭੂਮੀ ਰੱਖਿਆ ਤੇ ਜਲ ਸੰਭਾਲ ਵਿਭਾਗ ਵਲੋਂ ਫੁਹਾਰਾ ਤੇ ਤੁਪਕਾ ਸਿੰਜਾਈ ਦੇ ਪ੍ਰਾਜੈਕਟ ਲਈ ਕਿਸਾਨਾਂ ਨੂੰ 80 ਤੋਂ ਲੈ ਕੇ 90 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਵੇਗੀ | ਇਹ ਗੱਲ ਰਾਣਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਪੁੱਛਿਆ ਮਰੀਜ਼ਾਂ ਦਾ ਹਾਲ ਚਾਲ
ਸੂਬਾ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ 'ਚ ਅਸਫ਼ਲ: ਗੜ੍ਹੀ

ਫਗਵਾੜਾ, (ਹਰਜੋਤ ਸਿੰਘ ਚਾਨਾ)-ਸੂਬੇ ਦੀ ਸਰਕਾਰ ਲੋਕਾਂ ਨੂੰ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਨ 'ਚ ਹੀ ਅਸਫ਼ਲ ਹੈ ਤੇ ਗੰਦੇ ਪਾਣੀ ਨਾਲ ਲੋਕ ਬਿਮਾਰੀ ਦਾ ਸ਼ਿਕਾਰ ਹੋ ਰਹੇ ਹਨ | ਇਹ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ...

ਪੂਰੀ ਖ਼ਬਰ »

ਅਕਾਲੀ ਦਲ ਅਤੇ ਕਾਂਗਰਸ ਦੇ ਸੰਭਾਵੀ ਉਮੀਦਵਾਰਾਂ ਦਾ ਪੁਤਲਾ ਫੂਕਿਆ

ਫਗਵਾੜਾ, 22 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਲੋਕ ਇਨਸਾਫ਼ ਪਾਰਟੀ ਵਲੋਂ ਪਾਰਟੀ ਦੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਦੋਆਬਾ ਜ਼ੋਨ ਇੰਚਾਰਜ ਜਰਨੈਲ ਨੰਗਲ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਵਲੋਂ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਆਤਮ ਨਗਰ ਤੋਂ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਕਰਵਾ ਚੌਥ ਸੰਬੰਧੀ ਮਹਿੰਦੀ ਮੁਕਾਬਲਾ

ਕਪੂਰਥਲਾ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਲੋਂ ਕਰਵਾ ਚੌਥ ਦੇ ਸਬੰਧ ਵਿਚ ਕਾਲਜ ਵਿਚ ਮਹਿੰਦੀ ਦਾ ਮੁਕਾਬਲਾ ਕਰਵਾਇਆ ਗਿਆ | ਕਾਲਜ ਦੇ ਡਾਇਰੈਕਟਰ ਪ੍ਰਸ਼ਾਸਨ ਡਾ: ਅਰਵਿੰਦਰ ਸਿੰਘ ਸੇਖੋਂ ਤੇ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫਗਵਾੜਾ, 22 ਅਕਤੂਬਰ (ਹਰਜੋਤ ਸਿੰਘ ਚਾਨਾ, ਤਰਨਜੀਤ ਸਿੰਘ ਕਿੰਨੜਾ)-ਡੇਂਗੂ ਤੇ ਡਾਇਰੀਆ ਦੀ ਰੋਕਥਾਮ ਸਬੰਧੀ ਅੱਜ ਨਗਰ ਨਿਗਮ ਕਮਿਸ਼ਨਰ ਚਰਨਦੀਪ ਵਲੋਂ ਸਿਵਲ ਹਸਪਤਾਲ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ 'ਚ ਐੱਸ.ਐਮ.ਓ ਡਾ. ਲਹਿੰਬਰ ਰਾਮ, ਸਕੱਤਰ ਅਨੀਸ਼ ...

ਪੂਰੀ ਖ਼ਬਰ »

ਰਾਮਪੁਰ ਜਗੀਰ ਵਿਖੇ ਬਿਜਲੀ ਦੇ ਬਿੱਲ ਮੁਆਫ਼ੀ ਸੰਬੰਧੀ ਕੈਂਪ ਲਗਾਇਆ

ਡਡਵਿੰਡੀ, 22 ਅਕਤੂਬਰ (ਦਿਲਬਾਗ ਸਿੰਘ ਝੰਡ)-ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਬਿਜਲੀ 2 ਕਿੱਲੋਵਾਟ ਤੋਂ ਘੱਟ ਲੋਡ ਵਾਲੇ ਘਰੇਲੂ ਖਪਤਕਾਰਾਂ ਦੇ ਬਕਾਇਆ ਬਿਜਲੀ ਦੇ ਬਿੱਲ ਮੁਆਫ਼ ਕਰਨ ਲਈ ਰਾਮਪੁਰ ਜਗੀਰ ਵਿਖੇ ਕੈਂਪ ਲਗਾਇਆ ਗਿਆ | ਇਸ ਮੌਕੇ ਪੰਜਾਬ ਸਟੇਟ ...

ਪੂਰੀ ਖ਼ਬਰ »

ਸਰਪੰਚਾਂ ਤੇ ਪੰਚਾਇਤ ਮੈਂਬਰਾਂ ਨੂੰ ਸਿਖਲਾਈ ਦੇਣ ਸੰਬੰਧੀ ਕੈਂਪ ਲਗਾਇਆ

ਫਗਵਾੜਾ, 22 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਪ੍ਰਦੇਸ਼ਿਕ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ ਮੋਹਾਲੀ ਵਲੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ (ਸਰਪੰਚ-ਪੰਚ) ਵਾਰਡ ਮੈਂਬਰ, ਸੈਕਟਰ ਸਮਰਥਕ, ਅਧਿਕਾਰੀਆਂ/ ਕਰਮਚਾਰੀਆਂ ਲਈ ਇਕ ਰੋਜ਼ਾ ਚੌਥਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਭੁਲੱਥ, (ਮਨਜੀਤ ਸਿੰਘ ਰਤਨ)-ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਕਮਰਾਏ ਵਿਖੇ ਕਰਵਾਇਆ ਗਿਆ | ਇਸ ਮੌਕੇ ਭਾਈ ਬਲਵਿੰਦਰ ਸਿੰਘ ਜਸ਼ਨਦੀਪ ਸਿੰਘ, ਕਥਾ ਵਾਚਕ ਗਿਆਨੀ ਅਮਰਿੰਦਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫਗਵਾੜਾ, 22 ਅਕਤੂਬਰ (ਹਰਜੋਤ ਸਿੰਘ ਚਾਨਾ)-ਚੌਥੀ ਪਾਤਸ਼ਾਹੀ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਕਈ ਗੁਰਦੁਆਰਿਆਂ 'ਚ ਮਨਾਇਆ ਗਿਆ | ਇਤਿਹਾਸਿਕ ਗੁਰਦੁਆਰਾ ਸ੍ਰੀ ਸੁਖਚਨੈਆਣਾ ਸਾਹਿਬ ਵਿਖੇ ਭਾਈ ਬਲਰਾਜ ਸਿੰਘ, ਭਾਈ ਇਕਬਾਲ ਸਿੰਘ, ਭਾਈ ਗੁਰਦੀਪ ਸਿੰਘ ਦੇ ...

ਪੂਰੀ ਖ਼ਬਰ »

ਡਾ: ਗੁਰਿੰਦਰ ਕੌਰ ਨੇ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)-ਡਾ: ਗੁਰਿੰਦਰ ਕੌਰ ਨੇ ਅੱਜ ਸਿਵਲ ਸਰਜਨ ਕਪੂਰਥਲਾ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਹ ਸ਼ਹੀਦ ਭਗਤ ਸਿੰਘ ਨਗਰ ਵਿਚ ਸਿਵਲ ਸਰਜਨ ਵਜੋਂ ਤਾਇਨਾਤ ਸਨ | ਉਨ੍ਹਾਂ ਦੇ ਅਹੁਦਾ ਸੰਭਾਲਣ 'ਤੇ ...

ਪੂਰੀ ਖ਼ਬਰ »

ਡਾ: ਬਲਕਾਰ ਸਿੰਘ ਨੇ ਖੇਤੀਬਾੜੀ ਅਫ਼ਸਰ ਢਿਲਵਾਂ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ/ਢਿਲਵਾਂ, 22 ਅਕਤੂਬਰ (ਪੱਤਰ ਪ੍ਰੇਰਕਾਂ ਰਾਹੀਂ)-ਪੰਜਾਬ ਸਰਕਾਰ ਵਲੋਂ ਖੇਤੀਬਾੜੀ ਵਿਕਾਸ ਅਫ਼ਸਰ ਕਪੂਰਥਲਾ ਡਾ: ਬਲਕਾਰ ਸਿੰਘ ਨੂੰ ਪਦਉੱਨਤ ਕਰਨ ਉਪਰੰਤ ਉਨ੍ਹਾਂ ਦੀ ਨਿਯੁਕਤੀ ਖੇਤੀਬਾੜੀ ਅਫ਼ਸਰ ਢਿਲਵਾਂ ਵਿਖੇ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਅੱਜ ਆਪਣੇ ...

ਪੂਰੀ ਖ਼ਬਰ »

ਆਇਓਡੀਨ ਮਨੁੱਖੀ ਸਰੀਰ ਦੇ ਵਾਧੇ ਅਤੇ ਵਿਕਾਸ ਲਈ ਬਹੁਤ ਜ਼ਰੂਰੀ-ਡਾ. ਰੀਟਾ

ਕਾਲਾ ਸੰਘਿਆਂ, 22 ਅਕਤੂਬਰ (ਬਲਜੀਤ ਸਿੰਘ ਸੰਘਾ)-ਸਥਾਨਕ ਸੀ.ਐਚ.ਸੀ ਵਿਖੇ ਗਲੋਬਲ ਆਇਓਡੀਨ ਡੈਫੀਸ਼ੈਂਸੀ ਡਿਸਆਰਡਰ ਪ੍ਰੀਵੈਂਸ਼ਨ ਡੇਅ ਮਨਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡਾ. ਰੀਟਾ ਬਾਲਾ ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਆਇਓਡੀਨ ਇਕ ਮਹੱਤਵਪੂਰਨ ਸੁਖਮ ...

ਪੂਰੀ ਖ਼ਬਰ »

ਪਿੰਡ ਭੁੱਲਾਰਾਈ ਖਸਤਾ ਹਾਲਤ ਨਾਲੀਆਂ 'ਚੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਖਲਵਾੜਾ, 22 ਅਕਤੂਬਰ (ਮਨਦੀਪ ਸਿੰਘ ਸੰਧੂ) - ਪਿੰਡ ਭੁੱਲਾਰਾਈ ਵਿਖੇ ਅੱਜ ਪੰਚਾਇਤ ਘਰ ਦੇ ਸਾਹਮਣੇ ਸਥਿਤ ਘਰਾਂ ਦੇ ਵਸਨੀਕਾਂ ਨੇ ਪੰਚਾਇਤ 'ਤੇ ਖਸਤਾ ਹਾਲਤ ਨਾਲੀਆਂ ਨੂੰ ਨਾ ਬਣਾਉਣ ਦੇ ਦੋਸ਼ ਲਗਾ ਕੇ ਜੁਗਰਾਜ ਸਿੰਘ ਵਲੋਂ ਪਿਛਲੇ ਘਰਾਂ ਦੇ ਗੰਦੇ ਪਾਣੀ ਦੀ ਨਿਕਾਸੀ ਰੋਕ ...

ਪੂਰੀ ਖ਼ਬਰ »

ਤਿੰਨ ਵਾਰਡਾਂ ਦੀਆਂ ਸੜਕਾਂ ਦੇ ਕੰਮ ਦਾ ਵਿਧਾਇਕ ਵਲੋਂ ਉਦਘਾਟਨ

ਫਗਵਾੜਾ, 22 ਅਕਤੂਬਰ (ਹਰਜੋਤ ਸਿੰਘ ਚਾਨਾ)-ਸ਼ਹਿਰ ਦੇ ਤਿੰਨ ਵੱਖ-ਵੱਖ ਵਾਰਡਾਂ ਦੀਆਂ 1 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਕੰਮ ਦਾ ਉਦਘਾਟਨ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਰੀਬਨ ਕੱਟ ਕੇ ਕੀਤਾ | ਉਨ੍ਹਾਂ ਦੱਸਿਆ ਕਿ ਰਾਜਾ ਗਾਰਡਨ, ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਕਲਮ ਛੋੜ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਦਾ ਕੰਮਕਾਰ ਠੱਪ

ਕਪੂਰਥਲਾ, 22 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਦਫ਼ਤਰੀ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਨਿਰੰਤਰ ਜਾਰੀ ਹੈ ਤੇ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ ਹੋ ਕੇ ਰਹਿ ਗਿਆ ਹੈ | ਅੱਜ ਯੂਨੀਅਨ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ

ਫਗਵਾੜਾ, 22 ਅਕਤੂਬਰ (ਹਰਜੋਤ ਸਿੰਘ ਚਾਨਾ)-ਭਗਵਾਨ ਮਹਾਂਰਿਸ਼ੀ ਵਾਲਮੀਕੀ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੱਟੂ ਪਰਿਵਾਰ ਵਲੋਂ ਲੀਓ ਹੈਲਥ ਕਲੱਬ ਦੇ ਸਹਿਯੋਗ ਨਾਲ ਭਾਣੋਕੀ ਰੋਡ ਸਤਨਾਮਪੁਰਾ ਤੇ ਭਗਤਪੁਰਾ ਵਿਖੇ ਲੰਗਰ ਲਗਾਇਆ ਗਿਆ | ਜਿਸ ਦਾ ਉਦਘਾਟਨ ਕੌਂਸਲਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਨਹੀਂ

ਕਪੂਰਥਲਾ, 22 ਅਕਤੂਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਅੱਜ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ, ਜਦਕਿ ਮਰੀਜ਼ਾਂ ਦੀ ਗਿਣਤੀ 17849 ਹੈ, ਜਿਨ੍ਹਾਂ 'ਚੋਂ 6 ਐਕਟਿਵ ਮਾਮਲੇ ਹਨ ਤੇ 17287 ਮਰੀਜ਼ ਸਿਹਤਯਾਬ ਹੋ ਚੁੱਕੇ ਹਨ | ਸਿਹਤ ਵਿਭਾਗ ਵਲੋਂ ਲੋਕਾਂ ਨੂੰ ਕੋਰੋਨਾ ਤੋਂ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀ ਲੋਕਾਂ ਨੂੰ ਬਿਨਾਂ ਖੱਜਲ-ਖ਼ੁਆਰੀ ਦੇ ਨਿਆਂ ਦੇ ਕੇ ਉਨ੍ਹਾਂ ਦਾ ਭਰੋਸਾ ਜਿੱਤਣ-ਹਰਕਮਲਪ੍ਰੀਤ ਸਿੰਘ ਖੱਖ

ਕਪੂਰਥਲਾ, 22 ਅਕਤੂਬਰ (ਸਡਾਨਾ)-ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਵਲੋਂ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤ ਜਾਰੀ ਕੀਤੀ ਗਈ ਕਿ ਉਹ ਲੋਕਾਂ ਨੂੰ ਤੁਰੰਤ ਨਿਆਂ ਦੇ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਤਰੀਕੇ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਸਤਿਨਾਮ ਵਾਹਿਗੁਰੂ' ਜਾਪ ਸੰਪੂਰਨ

ਫਗਵਾੜਾ, 22 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਦੋ ਦਿਨਾਂ ਨਾਮ ਸਿਮਰਨ 'ਸਤਿਨਾਮ ਵਾਹਿਗੁਰੂ' ਦੇ ਬੀਤੇ ਦਿਨ ਸ਼ੁਰੂ ਹੋਏ ਜਾਪ ਅੱਜ ਸਰਬੱਤ ਦੇ ਭਲੇ ...

ਪੂਰੀ ਖ਼ਬਰ »

ਪੰਜਾਬ ਅੰਦਰ ਆਮ ਆਦਮੀ ਪਾਰਟੀ ਦਾ ਕੋਈ ਆਧਾਰ ਨਹੀਂ-ਗੋਰਾ ਗਿੱਲ

ਭੁਲੱਥ, 22 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦਾ ਕੋਈ ਆਧਾਰ ਨਹੀਂ, ਰਾਘਵ ਚੱਢਾ ਵਲੋਂ ਬੌਖਲਾਹਟ ਵਿਚ ਕੀਤੀ ਬਿਆਨਬਾਜ਼ੀ ਨਿੰਦਣਯੋਗ ਗੱਲ ਹੈ | ਇਹ ਪ੍ਰਗਟਾਵਾ ਹਲਕਾ ਭੁਲੱਥ ਦੇ ਸੀਨੀਅਰ ਕਾਂਗਰਸੀ ਆਗੂ ਅਮਨਦੀਪ ਸਿੰਘ ਗੋਰਾ ਗਿੱਲ ...

ਪੂਰੀ ਖ਼ਬਰ »

ਨਗਰ ਪੰਚਾਇਤ ਭੁਲੱਥ ਵਲੋਂ ਕਰਵਾਈ ਜਾ ਰਹੀ ਫੌਗਿੰਗ-ਪ੍ਰਧਾਨ ਖੁਰਾਣਾ

ਭੁਲੱਥ, 22 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)-ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਵੇਦ ਪ੍ਰਕਾਸ਼ ਖੁਰਾਣਾ ਦੀ ਅਗਵਾਈ ਹੇਠ ਸਮੁੱਚੇ ਕਸਬੇ ਅੰਦਰ ਡੇਂਗੂ ਦੇ ਪਸਾਰ ਨੂੰ ਰੋਕਣ ਲਈ ਫੌਗਿੰਗ ਕਰਵਾਈ ਜਾ ਰਹੀ ਹੈ | ਕੌਂਸਲਰ ਜਨਕ ਰਾਣੀ ਦੇ ਪਤੀ ਨਰੇਸ਼ ਸਹਿਗਲ ਵਲੋਂ ਡੇਂਗੂ ...

ਪੂਰੀ ਖ਼ਬਰ »

ਸ਼ੇਰਪੁਰ ਸੱਧਾ ਵਿਖੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ

ਸੁਲਤਾਨਪੁਰ ਲੋਧੀ, 22 ਅਕਤੂਬਰ (ਥਿੰਦ, ਹੈਪੀ)-ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪਿੰਡ ਸ਼ੇਰਪੁਰ ਸੱਧਾ ਵਿਖੇ ਮਨਾਇਆ ਗਿਆ | ਇਸ ਸਬੰਧੀ ਪ੍ਰਧਾਨ ਗੁਰਦੇਵ ਸਿੰਘ ਅਤੇ ਗੁਰਮੁਖ ਸਿੰਘ ਫ਼ੌਜੀ ਨੇ ਦੱਸਿਆ ਕਿ ਗ੍ਰੰਥੀ ਭਾਈ ਕਰਨੈਲ ਸਿੰਘ ਵਲੋਂ ਪਾਠ ਦਾ ਭੋਗ ਪਾਇਆ ਗਿਆ ...

ਪੂਰੀ ਖ਼ਬਰ »

ਐੱਚ.ਐਮ.ਵੀ. ਵਿਖੇ 'ਲੇਖਕ ਸੰਮੇਲਨ-2021' ਸਫਲਤਾਪੂਰਵਕ ਨੇਪਰੇ ਚੜਿ੍ਹਆ

ਜਲੰਧਰ, 22 ਅਕਤੂਬਰ (ਰਣਜੀਤ ਸਿੰਘ ਸੋਢੀ)- ਹੰਸਰਾਜ ਮਹਿਲਾ ਮਹਾਂਵਿਦਿਆਲਾ ਜਲੰਧਰ ਵਿਚ ਪਿ੍ੰਸੀਪਲ ਪ੍ਰੋ. ਡਾ. ਅਜੇ ਸਰੀਨ ਦੀ ਅਗਵਾਈ ਹੇਠ ਪੋਸਟ ਗ੍ਰੈਜੂਏਟ ਵਿਭਾਗ ਮਾਸ ਕਮਿਊਨੀਕੇਸ਼ਨ ਤੇ ਵੀਡੀਓ ਪ੍ਰੋਡਕਸ਼ਨ ਅਤੇ ਐੱਚ.ਐਮ.ਵੀ. ਅਲੂਮਨੀ ਵੈੱਲਫੇਅਰ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਢਿਲਵਾਂ, 22 ਅਕਤੂਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਪਿੰਡ ਧਾਲੀਵਾਲ ਬੇਟ ਵਿਖੇ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮੱਲ੍ਹ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਿਸਾਨਾਂ ਨਾਲ ਸਬੰਧਿਤ ਮਸਲਿਆਂ 'ਤੇ ਖੁੱਲ੍ਹ ...

ਪੂਰੀ ਖ਼ਬਰ »

ਨੌਜਵਾਨ ਏਕਤਾ ਕਲੱਬ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ

ਸੁਲਤਾਨਪੁਰ ਲੋਧੀ, 22 ਅਕਤੂਬਰ (ਨਰੇਸ਼ ਹੈਪੀ, ਥਿੰਦ)-ਨੌਜਵਾਨ ਏਕਤਾ ਕਲੱਬ ਮੁਹੱਲਾ ਰਿਸ਼ੀ ਨਗਰ ਸੁਲਤਾਨਪੁਰ ਲੋਧੀ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਕੈਪਟਨ ...

ਪੂਰੀ ਖ਼ਬਰ »

ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਹੜਤਾਲ ਦੌਰਾਨ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਕਪੂਰਥਲਾ, 22 ਅਕਤੂਬਰ (ਸਡਾਨਾ)-ਪੰਜਾਬ ਦੇ ਸਰਕਾਰੀ ਕਾਲਜਾਂ 'ਚ ਕੰਮ ਕਰਦੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਅੱਜ ਦੂਸਰੇ ਦਿਨ ਵੀ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ ਗਈ | ਇਸ ਮੌਕੇ ਗੈੱਸਟ ਫੈਕਲਟੀ ਪ੍ਰੋਫੈਸਰਾਂ ਵਲੋਂ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਪ੍ਰਗਟ ਦਿਵਸ 'ਤੇ ਖੇਡ ਟੂਰਨਾਮੈਂਟ ਕਰਵਾਇਆ

ਨਡਾਲਾ, 22 ਅਕਤੂਬਰ (ਮਾਨ)-ਇੱਥੇ ਭਗਵਾਨ ਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਜੈ ਭੀਮ ਸਪੋਰਟਸ ਕਲੱਬ ਨਡਾਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਦੇ ਸਟੇਡੀਅਮ ਵਿਚ ਪਲੇਠਾ ਖੇਡ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਕਰਦਿਆਂ ...

ਪੂਰੀ ਖ਼ਬਰ »

ਤਰਸੇਮ ਲਾਲ ਸੀਵਰਮੈਨ ਯੂਨੀਅਨ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਕਪੂਰਥਲਾ, 22 ਅਕਤੂਬਰ (ਸਡਾਨਾ) - ਨਗਰ ਨਿਗਮ ਦੀ ਸੀਵਰਮੈਨ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਹੋਈ ਜਿਸ ਦੌਰਾਨ ਤਰਸੇਮ ਲਾਲ ਨੂੰ ਪ੍ਰਧਾਨ ਚੁਣਿਆ ਗਿਆ | ਤਰਸੇਮ ਲਾਲ ਨੇ ਕਿਹਾ ਕਿ ਉਹ ਸੀਵਰਮੈਨਾਂ ਤੇ ਸਫ਼ਾਈ ਕਰਮਚਾਰੀਆਂ ਨੂੰ ਆਉਂਦੀਆਂ ਮੁਸ਼ਕਲਾਂ ਲਈ ਨਗਰ ਨਿਗਮ ਦੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਮਾਗਮ

ਸੁਲਤਾਨਪੁਰ ਲੋਧੀ, 22 ਅਕਤੂਬਰ (ਨਰੇਸ਼ ਹੈਪੀ, ਥਿੰਦ)-ਭਗਵਾਨ ਵਾਲਮੀਕਿ ਜੀ ਨੌਜਵਾਨ ਸਭਾ ਤਾਸ਼ਪੁਰ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਚੇਅਰਮੈਨ ਪਰਵਿੰਦਰ ...

ਪੂਰੀ ਖ਼ਬਰ »

200 ਗ੍ਰਾਮ ਹੈਰੋਇਨ ਸਮੇਤ ਵਰਨਾ ਕਾਰ ਚਾਲਕ ਕਾਬੂ

ਸੁਲਤਾਨਪੁਰ ਲੋਧੀ, 22 ਅਕਤੂਬਰ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਇੱਕ ਵਰਨਾ ਕਾਰ ਚਾਲਕ ਨੌਜਵਾਨ ਨੂੰ 200 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਦੌਰਾਨੇ ਗਸ਼ਤ ਪੁਲਿਸ ਪਾਰਟੀ ਪਿੰਡ ਡਡਵਿੰਡੀ ਮੌਜੂਦ ਸੀ ਕਿ ਇੱਕ ਕਾਰ ਵਰਨਾ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਗਰੈਂਡ ਪੇਰੈਂਟਸ ਡੇ ਮਨਾਇਆ

ਸੁਲਤਾਨਪੁਰ ਲੋਧੀ, 22 ਅਕਤੂਬਰ, (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ 'ਚ ਗਰੈਂਡ ਪੇਰੈਂਟਸ ਡੇ ਸੰਬੰਧੀ ਸਮਾਗਮ ਕਰਵਾਇਆ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲ ਮੁਆਫ਼ ਕਰਨ ਸੰਬੰਧੀ ਸੁਵਿਧਾ ਕੈਂਪ ਦਾ ਉਦਘਾਟਨ ਅੱਜ ਰਾਣਾ ਗੁਰਜੀਤ ਸਿੰਘ ਕਰਨਗੇ

ਕਪੂਰਥਲਾ, 22 ਅਕਤੂਬਰ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰਨ ਸੰਬੰਧੀ 23 ਅਕਤੂਬਰ ਨੂੰ ਸ਼ਹਿਰ ਦੇ ਮੁਹੱਲਾ ਸੰਤਪੁਰਾ ਵਿਖੇ 11 ਵਜੇ ਲੱਗਣ ਵਾਲੇ ਵਿਸ਼ੇਸ਼ ਸੁਵਿਧਾ ਕੈਂਪ ਦਾ ਉਦਘਾਟਨ ਰਾਣਾ ਗੁਰਜੀਤ ਸਿੰਘ ਤਕਨੀਕੀ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੀ ਵਚਨਬੱਧਤਾ ਨਾਲ ਹਾਸਲ ਹੋਇਆ ਰਿਕਾਰਡ ਸਮੇਂ 'ਚ ਸੌ ਕਰੋੜ ਟੀਕਾਕਰਨ ਦਾ ਅੰਕੜਾ

ਫਗਵਾੜਾ, 22 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਭਾਰਤ 'ਚ ਕੋਵਿਡ ਟੀਕਾਕਰਨ ਦਾ ਆਂਕੜਾ ਸੌ ਕਰੋੜ ਦੇ ਪਾਰ ਹੋਣ ਪ੍ਰਤੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਭਾਰਤੀ ਜਨਤਾ ਯੁਵਾ ਮੋਰਚਾ ਦੇ ਜਨਰਲ ਸਕੱਤਰ ਅਤੇ ਭਾਜਪਾ ਵਲੋਂ ਜ਼ਿਲੇ੍ਹ 'ਚ ਸ਼ੁਰੂ ਕੀਤੀ ਟੀਕਾਕਰਨ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਡਡਵਿੰਡੀ, 22 ਅਕਤੂਬਰ (ਦਿਲਬਾਗ ਸਿੰਘ ਝੰਡ)-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਮੈਨੇਜਰ ਭਾਈ ਚੈਂਚਲ ਸਿੰਘ ਦੀ ਅਗਵਾਈ 'ਚ ਮਨਾਇਆ ਗਿਆ | ਇਤਿਹਾਸਕ ਨਗਰ ਡੱਲਾ, ਤਾਸ਼ਪੁਰ, ਰਾਮਪੁਰ ਜਗੀਰ, ਚੱਕ ...

ਪੂਰੀ ਖ਼ਬਰ »

ਸੇਵਾ ਕੇਂਦਰ ਢਿਲਵਾਂ 'ਚ ਹਰ ਕੰਮ ਸਮੇਂ ਸਿਰ ਹੋਵੇਗਾ-ਹਰਵਿੰਦਰ ਸਿੰਘ

ਢਿਲਵਾਂ, 22 ਅਕਤੂਬਰ (ਸੁਖੀਜਾ, ਪ੍ਰਵੀਨ)–ਸੇਵਾ ਕੇਂਦਰ ਢਿਲਵਾਂ ਦੇ ਇੰਚਾਰਜ ਹਰਵਿੰਦਰ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲਿ੍ਹਆ ਜਾਂਦਾ ਹੈ | ਸੇਵਾ ਕੇਂਦਰ ਵਿਚ ਹਰ ਕੰਮ ਸਮੇਂ ਸਿਰ ਕੀਤਾ ...

ਪੂਰੀ ਖ਼ਬਰ »

ਬੂਲਪੁਰ ਬਸਤੀ ਵਿਖੇ ਪ੍ਰਗਟ ਦਿਵਸ ਮਨਾਇਆ

ਤਲਵੰਡੀ ਚੌਧਰੀਆਂ, 22 ਅਕਤੂਬਰ (ਪਰਸਨ ਲਾਲ ਭੋਲਾ)-ਪਿੰਡ ਬੂਲਪੁਰ ਬਸਤੀ ਵਿਖੇ ਗ੍ਰਾਮ ਪੰਚਾਇਤ ਤੇ ਸੰਗਤ ਵਲੋਂ ਮਹਾਂਰਿਸ਼ੀ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ | ਭਗਵਾਨ ਵਾਲਮੀਕਿ ਮੰਦਰ ਵਿਖੇ ਸ੍ਰੀ ਰਮਾਇਣ ਜੀ ਦੇ ਭੋਗ ਪਾਏ ਗਏ | ਸਰਪੰਚ ਦੇਸ ਰਾਜ ਬੂਲਪੁਰ ...

ਪੂਰੀ ਖ਼ਬਰ »

ਖੇਤਾਂ 'ਚੋਂ ਟਰਾਂਸਫ਼ਾਰਮਰ ਤੇ ਤਾਰਾਂ ਚੋਰੀ

ਨਡਾਲਾ, 22 ਅਕਤੂਬਰ (ਮਾਨ)-ਖਾਨਪੁਰ ਲਿੰਕ ਰੋਡ 'ਤੇ ਕਿਸਾਨ ਦੇ ਖੇਤਾਂ 'ਚੋਂ ਖੇਤੀ ਵਾਸਤੇ ਵਰਤੇ ਜਾਂਦੇ ਸਿੰਗਲ ਪੋਲ ਤੋਂ ਟਰਾਂਸਫ਼ਾਰਮਰ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਕਿਸਾਨ ਇੰਦਰਜੀਤ ਸਿੰਘ ਡੀ.ਪੀ., ਦਰਸ਼ਨ ਸਿੰਘ ਵਾਸੀ ਨਡਾਲਾ ਨੇ ਦੱਸਿਆ ਕਿ ਅੱਜ ਜਦੋਂ ਝੋਨੇ ਦੀ ਕਟਾਈ ਲਈ ਖੇਤ ਵਿਚ ਕੰਬਾਈਨ ਚਲਾਉਣੀ ਸੀ ਬਿਜਲੀ ਦੀਆਂ ਤਾਰਾਂ ਤੋਂ ਕੋਈ ਹਾਦਸਾ ਨਾ ਵਾਪਰੇ ਇਸ ਲਈ ਟਰਾਂਸਫ਼ਾਰਮਰ ਦਾ ਸਵਿੱਚ ਕੱਟਣ ਲੱਗੇ ਤਾਂ ਵੇਖਿਆ ਕਿ ਸਿੰਗਲ ਪੋਲ 'ਤੇ ਟਰਾਂਸਫ਼ਰਮਰ ਹੀ ਨਹੀਂ ਸੀ | ਚੋਰਾਂ ਵਲੋਂ ਤਾਰਾਂ ਕੱਟ ਕੇ ਟਰਾਂਸਫ਼ਾਰਮਰ ਚੋਰੀ ਕਰ ਲਿਆ ਗਿਆ ਸੀ | ਉਨ੍ਹਾਂ ਦੱਸਿਆ ਕਿ ਟਰਾਂਸਫ਼ਾਰਮਰ ਰਜਿੰਦਰ ਸਿੰਘ ਪੁੱਤਰ ਖੇੜਾ ਸਿੰਘ ਦੇ ਨਾਂਅ 'ਤੇ ਲੱਗਾ ਹੋਇਆ ਸੀ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨੇੜਲੇ ਕਿਸਾਨਾਂ ਦੇ ਖੇਤਾਂ ਵਿਚੋਂ ਵੀ ਭਜਨ ਸਿੰਘ, ਰਜਿੰਦਰ ਸਿੰਘ ਸਰਗੌਧੀਆ ਤੇ 4 ਹੋਰ ਕਿਸਾਨਾਂ ਦੀਆਂ ਮੋਟਰਾਂ ਦੀਆਂ ਵੀ ਤਾਰਾਂ ਚੋਰੀਆਂ ਹੋਈਆ ਹਨ | ਇਸ ਮੌਕੇ ਕੁਲਵੰਤ ਸਿੰਘ ਗਿੱਲ, ਬਲਬੀਰ ਸਿੰਘ ਬਾਊ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX