ਤਾਜਾ ਖ਼ਬਰਾਂ


ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 1 hour ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  about 1 hour ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  about 1 hour ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  about 2 hours ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  about 2 hours ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  about 2 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  about 3 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  about 3 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  about 4 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 4 hours ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 4 hours ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 4 hours ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 4 hours ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 5 hours ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 5 hours ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 5 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 5 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਮੁਹਾਲੀ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਲੱਗਿਆ ਧਰਨਾ ਪੁਲਿਸ ਨੇ ਚੁੱਕਿਆ
. . .  about 5 hours ago
ਐਸ. ਏ. ਐਸ. ਨਗਰ, 21 ਮਾਰਚ (ਕੇ. ਐਸ. ਰਾਣਾ)- ਮੁਹਾਲੀ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਅੱਜ ਪੰਜਾਬ ਪੁਲਿਸ ਵਲੋਂ ਵੱਡਾ ਐਕਸ਼ਨ ਕਰਦਿਆਂ ਚੁੱਕ ਦਿੱਤਾ ਗਿਆ ਹੈ ਅਤੇ ਪੁਲਿਸ ਏਅਰਪੋਰਟ ਰੋਡ ’ਤੇ....
‘ਆਪ’ ਦੇ ਪ੍ਰਦੀਪ ਛਾਬੜਾ ਬਣੇ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦੇ ਚੇਅਰਮੈਨ
. . .  about 5 hours ago
ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਪ੍ਰਦੀਪ ਛਾਬੜਾ ਨੂੰ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦਾ....
ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ- ਅਨੁਰਾਗ ਠਾਕੁਰ
. . .  about 6 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ ਹਨ ਅਤੇ ਸੰਸਦ ਦਾ ਕੰਮ ਨਹੀਂ ਚੱਲਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਪੁੱਛਣਾ...
ਸਿੱਖ ਵਫ਼ਦ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 21 ਮਾਰਚ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਇਕ ਸਿੱਖ ਵਫ਼ਦ ਨੇ ਪੁਣੇ ਵਿਚ ਰੱਖਿਆ ਮੰਤਰਾਲੇ ਦੀ ਮਲਕੀਅਤ ਵਾਲੀ ਜ਼ਮੀਨ ’ਤੇ ਪੈਂਦੇ ਗੁਰਦੁਆਰਾ...
ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸਾਂ ਵਲੋਂ ਫਲ਼ੈਗ ਮਾਰਚ ਕੀਤਾ
. . .  about 6 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ.ਐਸ.ਪੀ ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ...
ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  about 6 hours ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  about 6 hours ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  about 7 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਪਹਿਲਾ ਸਫ਼ਾ

ਕਸ਼ਮੀਰ ਦੀ ਸ਼ਾਂਤੀ 'ਚ ਕੋਈ ਰੁਕਾਵਟ ਨਹੀਂ ਪਾ ਸਕਦਾ-ਅਮਿਤ ਸ਼ਾਹ

ਧਾਰਾ 370 ਹਟਾਏ ਜਾਣ ਤੋਂ ਬਾਅਦ ਪਹਿਲੀ ਵਾਰ ਪੁੱਜੇ ਵਾਦੀ, ਸੁਰੱਖਿਆ ਸਥਿਤੀ ਦੀ ਕੀਤੀ ਸਮੀਖਿਆ ਸ੍ਰੀਨਗਰ, 23 ਅਕਤੂਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਤਿੰਨ ਦਿਨਾਂ ਦੌਰੇ 'ਤੇ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਜੰਮੂ-ਕਸ਼ਮੀਰ ...

ਪੂਰੀ ਖ਼ਬਰ »

ਪਹਾੜਾਂ 'ਤੇ ਬਰਫ਼ਬਾਰੀ ਨਾਲ ਮੈਦਾਨੀ ਇਲਾਕਿਆਂ ਵਿਚ ਠੰਢ ਦੀ ਦਸਤਕ

• ਕਸ਼ਮੀਰ 'ਚ ਮੌਸਮ ਦੀ ਪਹਿਲੀ ਬਰਫ਼ਬਾਰੀ-3 ਮੌਤਾਂ • ਸ੍ਰੀਨਗਰ-ਜੰਮੂ ਕੌਮੀ ਰਾਜਮਾਰਗ ਬੰਦ • ਪੰਜਾਬ 'ਚ ਕਈ ਥਾੲੀਂ ਮੀਂਹ ਤੇ ਗੜੇਮਾਰੀ ਸ੍ਰੀਨਗਰ, 23 ਅਕਤੂਬਰ (ਮਨਜੀਤ ਸਿੰਘ)-ਪਹਾੜਾਂ 'ਚ ਬਰਫ਼ਬਾਰੀ ਨਾਲ ਠੰਢ ਨੇ ਦਸਤਕ ਦੇ ਦਿੱਤੀ ਹੈ, ਜਿਸ ਤੋਂ ਬਾਅਦ ਮੈਦਾਨੀ ...

ਪੂਰੀ ਖ਼ਬਰ »

ਟੀ-20 ਵਿਸ਼ਵ ਕੱਪ

ਭਾਰਤ-ਪਾਕਿ ਵਿਚਕਾਰ ਮਹਾਂ ਮੁਕਾਬਲਾ ਅੱਜ

ਦੁਬਈ, 23 ਅਕਤੂਬਰ (ਏਜੰਸੀ)- ਕ੍ਰਿਕਟ ਜਗਤ ਦੀ ਵਰਤਮਾਨ ਪੀੜ੍ਹੀ ਦੇ ਕੁਝ ਦਿੱਗਜ਼ ਸਿਤਾਰਿਆਂ ਨਾਲ ਸਜੀ ਭਾਰਤੀ ਟੀਮ ਆਈ.ਸੀ.ਸੀ. ਟੀ-20 ਵਿਸ਼ਵ ਕੱਪ 'ਚ ਐਤਵਾਰ ਨੂੰ ਇੱਥੇ ਹੋਣ ਵਾਲੇ ਮਹਾਂ ਮੁਕਾਬਲੇ 'ਚ ਕੁਝ ਅਣਜਾਣ ਚਿਹਰਿਆਂ ਵਾਲੀ ਪਾਕਿਸਤਾਨੀ ਟੀਮ ਨੂੰ ਚਾਰੋ ਖਾਨੇ ...

ਪੂਰੀ ਖ਼ਬਰ »

ਚੀਫ਼ ਜਸਟਿਸ ਨੇ ਨਿਆਇਕ ਬੁਨਿਆਦੀ ਢਾਂਚੇ ਦੇ ਅਸਥਾਈ, ਬੇਤਰਤੀਬੇ ਸੁਧਾਰ 'ਤੇ ਨਾਰਾਜ਼ਗੀ ਜਤਾਈ

ਮੁੰਬਈ, 23 ਅਕਤੂਬਰ (ਏਜੰਸੀ)-ਚੀਫ਼ ਜਸਟਿਸ ਐਨ.ਵੀ. ਰਮੰਨਾ ਨੇ ਕਿਹਾ ਕਿ ਨਿਆ ਤੱਕ ਪਹੁੰਚ 'ਚ ਸੁਧਾਰ ਲਿਆਉਣ ਲਈ ਨਿਆਇਕ ਬੁਨਿਆਦੀ ਢਾਂਚਾ ਮਹੱਤਵਪੂਰਨ ਹੈ, ਪਰ ਇਹ ਧਿਆਨ ਦੇਣ ਵਾਲੀ ਗੱਲ ਹੈ ਕਿ ਦੇਸ਼ 'ਚ ਇਸ 'ਚ ਸੁਧਾਰ ਤੇ ਇਸ ਦੀ ਸੰਭਾਲ ਅਸਥਾਈ ਤੇ ਬੇਤਰਤੀਬੇ ਤਰੀਕੇ ਨਾਲ ...

ਪੂਰੀ ਖ਼ਬਰ »

ਕੇਂਦਰ ਨੇ ਰਾਜਾਂ ਨੂੰ ਵੈਕਸੀਨ ਦੀ ਦੂਜੀ ਖੁਰਾਕ ਦੀ ਰਫ਼ਤਾਰ ਵਧਾਉਣ ਲਈ ਕਿਹਾ

ਨਵੀਂ ਦਿੱਲੀ, 23 ਅਕਤੂਬਰ (ਏਜੰਸੀ)-ਕੇਂਦਰ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਉਨ੍ਹਾਂ ਲਾਭਪਾਤਰੀਆਂ 'ਤੇ ਧਿਆਨ ਕੇਂਦਰਤ ਕਰਨ ਦੀ ਅਪੀਲ ਕੀਤੀ, ਜੋ ਆਪਣੀ ਅੰਤਰਾਲ ਮਿਆਦ ਖ਼ਤਮ ਹੋਣ ਬਾਅਦ ਕੋਵਿਡ-19 ਟੀਕੇ ਦੀ ਦੂਸਰੀ ਖੁਰਾਕ ਦੀ ਉਡੀਕ ਕਰ ਰਹੇ ਹਨ | ਰਾਜਾਂ ਤੇ ...

ਪੂਰੀ ਖ਼ਬਰ »

ਦੇਸ਼ ਦੀ ਟੀਕਾਕਰਨ ਮੁਹਿੰਮ ਦੀ ਸਫ਼ਲਤਾ ਵੱਲ ਸਮੁੱਚਾ ਵਿਸ਼ਵ ਵੇਖ ਰਿਹਾ ਹੈ-ਮੋਦੀ

ਨਵੀਂ ਦਿੱਲੀ, 23 ਅਕਤੂਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਦੀ ਕੋਵਿਡ-19 ਟੀਕਾਕਰਨ ਮੁਹਿੰਮ ਦੀ ਸਫ਼ਲਤਾ ਵੱਲ ਸਮੁੱਚਾ ਵਿਸ਼ਵ ਵੇਖ ਰਿਹਾ ਹੈ | ਉਨ੍ਹਾਂ ਇਸ ਮੁਹਿੰਮ ਦੀ ਸਫ਼ਲਤਾ ਪਿੱਛੇ ਵੱਡੀ ਭੂਮਿਕਾ ਨਿਭਾਉਣ ਲਈ ਵੈਕਸੀਨ ਨਿਰਮਾਤਾਵਾਂ ...

ਪੂਰੀ ਖ਼ਬਰ »

ਲਾਹੌਰ 'ਚ ਟੀ.ਐਲ.ਪੀ. ਕਾਰਕੁੰਨਾਂ ਨਾਲ ਝੜਪਾਂ 'ਚ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ 10 ਮੌਤਾਂ

ਲਾਹੌਰ, 23 ਅਕਤੂਬਰ (ਏਜੰਸੀ)-ਲਾਹੌਰ 'ਚ ਤਹਿਰੀਕ-ਏ-ਲਬਬੈਕ ਪਾਕਿਸਤਾਨ (ਟੀ.ਐਲ.ਪੀ.) ਇਸਲਾਮਿਕ ਪਾਰਟੀ ਦੇ ਕਾਰਕੁੰਨਾਂ ਨਾਲ ਹੋਈਆਂ ਝੜਪਾਂ 'ਚ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ 10 ਮੌਤਾਂ ਹੋ ਗਈਆਂ | ਮਿ੍ਤਕਾਂ 'ਚ 7 ਟੀ. ਐਲ. ਪੀ. ਸਮਰਥਕ ਸ਼ਾਮਿਲ ਹਨ | ਜਿਸ ਦੇ ਬਾਅਦ ਪਾਕਿਸਤਾਨ ...

ਪੂਰੀ ਖ਼ਬਰ »

ਅਮਰੀਕੀ ਡਰੋਨ ਹਮਲੇ 'ਚ ਅਲਕਾਇਦਾ ਦਾ ਆਗੂ ਹਲਾਕ

ਵਾਸ਼ਿੰਗਟਨ, 23 ਅਕਤੂਬਰ (ਏਜੰਸੀ)-ਅਮਰੀਕੀ ਸੈਨਾ ਨੇ ਕਿਹਾ ਹੈ ਕਿ ਉਸ ਨੇ ਉੱਤਰ ਪੱਛਮ ਸੀਰੀਆ 'ਚ ਸ਼ੁੱਕਰਵਾਰ ਨੂੰ ਕੀਤੇ ਹਵਾਈ ਹਮਲੇ 'ਚ ਅਲਕਾਇਦਾ ਦਾ ਸੀਨੀਅਰ ਆਗੂ ਮਾਰ ਦਿੱਤਾ ਹੈ | ਅਮਰੀਕੀ ਸੈਂਟਰਲ ਕਮਾਂਡ ਦੇ ਬੁਲਾਰੇ ਮੇਜਰ ਜੋਹਨ ਰਿਗਸਬੀ ਨੇ ਬਿਆਨ 'ਚ ਕਿਹਾ ਕਿ ...

ਪੂਰੀ ਖ਼ਬਰ »

ਡੇਢ ਸਾਲ ਤੋਂ ਘੱਟ ਸਮੇਂ 'ਚ ਹੀ ਪੈਟਰੋਲ 36 ਰੁਪਏ ਤੇ ਡੀਜ਼ਲ 26.58 ਰੁਪਏ ਹੋਇਆ ਮਹਿੰਗਾ

ਨਵੀਂ ਦਿੱਲੀ, 23 ਅਕਤੂਬਰ (ਏਜੰਸੀ)-ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਅੱਜ ਲਗਾਤਾਰ ਚੌਥੇ ਦਿਨ ਸਨਿਚਰਵਾਰ ਨੂੰ 35-35 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ | ਮਈ 2020 ਤੋਂ ਪਹਿਲਾਂ ਜਦੋਂ ਪੈਟਰੋਲ-ਡੀਜ਼ਲ 'ਤੇ ਕਰ ਰਿਕਾਰਡ ਪੱਧਰ 'ਤੇ ਸਨ, ਤੋਂ ਹੁਣ ਤੱਕ ਪੈਟਰੋਲ 36 ਰੁਪਏ ...

ਪੂਰੀ ਖ਼ਬਰ »

ਕੈਪਟਨ ਅਗਲੇ ਹਫ਼ਤੇ ਕਰ ਸਕਦੇ ਹਨ ਵੱਡਾ ਐਲਾਨ

• ਨਵੀਂ ਪਾਰਟੀ ਦੇ ਗਠਨ ਅਤੇ ਅਗਲੇ ਕਦਮ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ • ਕਾਂਗਰਸ ਵਿਰੋਧੀ ਪਾਰਟੀਆਂ ਲਈ ਫ਼ਾਇਦੇਮੰਦ ਸਾਬਤ ਹੋਵੇਗਾ ਕੈਪਟਨ ਦਾ ਨਵੀਂ ਪਾਰਟੀ ਬਣਾਉਣਾ ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 23 ਅਕਤੂਬਰ-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਸਿੰਘੂ ਬਾਰਡਰ ਹੱਤਿਆ ਮਾਮਲਾ

ਚਾਰ ਨਿਹੰਗਾਂ ਦਾ ਪੁਲਿਸ ਰਿਮਾਂਡ 2 ਦਿਨ ਹੋਰ ਵਧਾਇਆ

ਚੰਡੀਗੜ੍ਹ, 23 ਅਕਤੂਬਰ (ਏਜੰਸੀ)-ਸੋਨੀਪਤ ਦੀ ਅਦਾਲਤ ਨੇ ਸਿੰਘੂ ਬਾਰਡਰ 'ਤੇ ਹੋਈ ਹੱਤਿਆ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ 4 ਨਿਹੰਗਾਂ ਦੇ ਪੁਲਿਸ ਰਿਮਾਂਡ 'ਚ ਦੋ ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ | ਹਰਿਆਣਾ ਪੁਲਿਸ ਨੇ ਸਰਬਜੀਤ ਸਿੰਘ, ਨਰਾਇਣ ਸਿੰਘ, ਗੋਵਿੰਦਪ੍ਰੀਤ ਸਿੰਘ ...

ਪੂਰੀ ਖ਼ਬਰ »

7 ਸਾਲਾ ਬੱਚੀ ਨਾਲ ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀ ਨੂੰ 24 ਦਿਨਾਂ 'ਚ ਮੌਤ ਦੀ ਸਜ਼ਾ

ਜੈਪੁਰ, 23 ਅਕਤੂਬਰ (ਏਜੰਸੀ)-ਰਾਜਸਥਾਨ 'ਚ 7 ਸਾਲਾ ਬੱਚੀ ਨਾਲ ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀ ਦਿਨੇਸ਼ ਜਾਟ ਨੂੰ ਅਪਰਾਧ ਕਰਨ ਦੇ 24 ਦਿਨਾਂ ਦਰਮਿਆਨ ਮੌਤ ਦੀ ਸਜ਼ਾ ਸੁਣਾਈ ਗਈ ਹੈ | ਡੀ.ਜੀ.ਪੀ. ਐਮ.ਐਲ. ਲਾਥਰ ਨੇ ਕਿਹਾ ਕਿ ਅਪਰਾਧ ਬਾਰੇ ਸੂਚਨਾ 20 ਸਤੰਬਰ ਨੂੰ ਮਿਲੀ ਸੀ, ਜਦੋਂ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ 3 ਹੋਰ ਗਿ੍ਫ਼ਤਾਰ

ਲਖੀਮਪੁਰ ਖੀਰੀ (ਯੂ.ਪੀ.), 23 ਅਕਤੂਬਰ (ਏਜੰਸੀ)-ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ 3 ਹੋਰ ਗਿ੍ਫ਼ਤਾਰੀਆਂ ਕੀਤੀਆਂ ਗਈਆਂ ਹਨ | ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ ਹੁਣ ਤੱਕ 13 ਵਿਅਕਤੀ ਗਿ੍ਫ਼ਤਾਰ ਕੀਤੇ ਗਏ ਹਨ | ਇਕ ਸੀਨੀਅਰ ਪੁਲਿਸ ਅਧਿਕਾਰੀ ...

ਪੂਰੀ ਖ਼ਬਰ »

ਸੀ.ਆਈ.ਐਸ.ਸੀ.ਈ. ਬੋਰਡ ਵਲੋਂ ਸੋਧੀ ਡੇਟ ਸ਼ੀਟ ਜਾਰੀ

ਨਵੀਂ ਦਿੱਲੀ, 23 ਅਕਤੂਬਰ (ਏਜੰਸੀ)-'ਕੌਂਸਲ ਫਾਰ ਇੰਡੀਅਨ ਸਕੂਲ ਸਰਟੀਫਿਕੇਟ ਐਕਜਾਮੀਨੇਸ਼ਨ' (ਸੀ. ਆਈ. ਐਸ. ਸੀ. ਈ.) ਨੇ ਐਲਾਨ ਕੀਤਾ ਕਿ 10ਵੀਂ ਤੇ 12ਵੀਂ ਜਮਾਤਾਂ ਲਈ ਪਹਿਲੀ ਟਰਮ ਦੇ ਬੋਰਡ ਇਮਤਿਹਾਨ ਆਫ਼ਲਾਈਨ ਵਿਧੀ ਰਾਹੀਂ ਹੋਣਗੇ | ਕੌਂਸਲ ਨੇ ਸੋਧੀ ਹੋਈ ਡੇਟ ਸ਼ੀਟ ਵੀ ...

ਪੂਰੀ ਖ਼ਬਰ »

ਜਾਸੂਸੀ ਦੇ ਦੋਸ਼ਾਂ ਹੇਠ ਫ਼ੌਜ ਦਾ ਜਵਾਨ ਕਾਬੂ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)-ਪੰਜਾਬ ਪੁਲਿਸ ਦੇ ਵਿਸ਼ੇਸ਼ ਸੈੱਲ ਕਾਊਾਟਰ ਇੰਟੈਲੀਜੈਂਸ ਵਲੋਂ ਭਾਰਤੀ ਫ਼ੌਜ ਦੇ ਇਕ ਜਵਾਨ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ 'ਤੇ ਪਾਕਿਸਤਾਨ ਦੇ ਖ਼ੁਫ਼ੀਆ ਤੰਤਰ ਨਾਲ ਗੂੜੇ੍ਹ ਸੰਬੰਧ ਹੋਣ ਦੇ ਦੋਸ਼ ਦੱਸੇ ਜਾਂਦੇ ਹਨ | ...

ਪੂਰੀ ਖ਼ਬਰ »

'ਮੈਂ ਹੀ ਹਾਂ ਪਾਰਟੀ ਦੀ ਬੌਸ' ਦਾ ਸੰਦੇਸ਼ ਦੇਣ ਤੋਂ ਬਾਅਦ ਪਾਰਟੀ ਗਤੀਵਿਧੀਆਂ 'ਚ ਸਰਗਰਮ ਹੋਈ ਸੋਨੀਆ ਗਾਂਧੀ

ਪੰਜਾਬ ਸਮੇਤ 5 ਰਾਜਾਂ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਵਲੋਂ 3 ਦਿਨਾਂ ਦੇ ਵਕਫ਼ੇ 'ਚ ਦੋ ਅਹਿਮ ਬੈਠਕਾਂ ਨਵੀਂ ਦਿੱਲੀ, 23 ਅਕਤੂਬਰ (ਉਪਮਾ ਡਾਗਾ ਪਾਰਥ)-ਪੰਜਾਬ ਸਮੇਤ 5 ਰਾਜਾਂ 'ਚ 2022 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮ ਹੋਈ ਕਾਂਗਰਸ ਇਕ ਤੋਂ ਬਾਅਦ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ੀ ਜੰਮੂ-ਕਸ਼ਮੀਰ ਦੇ ਜੱਜ ਨੂੰ 10 ਸਾਲ ਦੀ ਸਜ਼ਾ

ਜੰਮੂ, 23 ਅਕਤੂਬਰ (ਏਜੰਸੀ)-ਜੰਮੂ-ਕਸ਼ਮੀਰ ਦੀ ਇਕ ਫਾਸਟ ਟਰੈਕ ਅਦਾਲਤ ਨੇ ਜਬਰ ਜਨਾਹ ਦੇ ਦੋਸ਼ੀ ਜੱਜ ਨੂੰ 10 ਸਾਲ ਕੈਦ ਅਤੇ 50,000 ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ | 2018 ਵਿਚ ਕਾਨੂੰਨੀ ਮਦਦ ਮੰਗਣ ਵਾਲੀ ਇਕ ਔਰਤ ਨਾਲ ਜਬਰ ਜਨਾਹ ਅਤੇ ਧੋਖਾਧੜੀ ਕਰਨ ਲਈ ਉਕਤ ਜੱਜ ਨੂੰ ...

ਪੂਰੀ ਖ਼ਬਰ »

ਵਰੁਣ ਗਾਂਧੀ ਨੇ ਖੇਤੀ ਨੀਤੀ 'ਤੇ ਮੁੜ ਵਿਚਾਰ ਦੀ ਕੀਤੀ ਮੰਗ

ਆਪਣੀ ਫ਼ਸਲ ਨੂੰ ਅੱਗ ਲਗਾਉਂਦੇ ਕਿਸਾਨ ਦੀ ਵੀਡੀਓ ਕੀਤੀ ਸਾਂਝੀ ਨਵੀਂ ਦਿੱਲੀ, 23 ਅਕਤੂਬਰ (ਏਜੰਸੀ)-ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਅੱਜ ਇਕ ਵੀਡੀਓ ਕਲਿੱਪ ਸਾਂਝੀ ਕੀਤੀ, ਜਿਸ 'ਚ ਝੋਨੇ ਦੀ ਫ਼ਸਲ ਵੇਚਣ 'ਚ ਨਕਾਮ ਰਹਿਣ ਦੇ ਬਾਅਦ ਇਕ ਕਿਸਾਨ ਆਪਣੀ ਫ਼ਸਲ ਨੂੰ ...

ਪੂਰੀ ਖ਼ਬਰ »

ਹੁਣ ਫੈਜ਼ਾਬਾਦ ਰੇਲਵੇ ਸਟੇਸ਼ਨ ਦਾ ਨਾਂਅ ਹੋਵੇਗਾ ਅਯੁੱਧਿਆ ਕੈਂਟ

ਲਖਨਊ, 23 ਅਕਤੂਬਰ (ਏਜੰਸੀ)- ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੇ ਦਫ਼ਤਰ ਨੇ ਟਵੀਟ ਰਾਹੀਂ ਦੱਸਿਆ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਫੈਜ਼ਾਬਾਦ ਰੇਲਵੇ ਸਟੇਸ਼ਨ ਦਾ ਨਾਂਅ ਬਦਲਣ ਦਾ ਫੈਸਲਾ ਲਿਆ ਹੈ | ਹੁਣ ਇਸ ਨੂੰ ਅਯੁੱਧਿਆ ਕੈਂਟ ਰੇਲਵੇ ਸਟੇਸ਼ਨ ਦੇ ਨਾਂਅ ਨਾਲ ਜਾਣਿਆ ਜਾਵੇਗਾ | ਇਕ ਹੋਰ ਟਵੀਟ ਰਾਹੀਂ ਮੁੱਖ ਮੰਤਰੀ ਦੇ ਦਫ਼ਤਰ ਨੇ ਕਿਹਾ ਕਿ ਇਸ ਫ਼ੈਸਲੇ ਨੂੰ ਕੇਂਦਰ ਨੇ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ ਤੇ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਯੋਗੀ ਨੇ ਹਰੀ ਝੰਡੀ ਦੇ ਦਿੱਤੀ ਹੈ | ਇਸ ਤੋਂ ਪਹਿਲਾਂ 2018 'ਚ ਯੋਗੀ ਸਰਕਾਰ ਨੇ ਫੈਜ਼ਾਬਾਦ ਦਾ ਨਾਂਅ ਬਦਲ ਕੇ ਅਯੁੱਧਿਆ ਕਰ ਦਿੱਤਾ ਸੀ | ਭਾਜਪਾ ਸਰਕਾਰ ਨੇ ਇਲਾਹਾਬਾਦ ਦਾ ਨਾਂਅ ਬਦਲ ਕੇ ਪ੍ਰਯਾਗਰਾਜ ਤੇ ਮੁਗਲਸਰਾਏ ਰੇਲਵੇ ਜੰਕਸ਼ਨ ਦਾ ਨਾਂਅ ਪੰਡਤ ਦੀਨ ਦਿਆਲ ਉਪਾਧਿਆਏ ਜੰਕਸ਼ਨ ਕਰ ਦਿੱਤਾ ਸੀ |

ਖ਼ਬਰ ਸ਼ੇਅਰ ਕਰੋ

 

ਗੁਜਰਾਤ 'ਚ ਆਈ.ਵੀ.ਐਫ. ਤਕਨੀਕ ਨਾਲ ਮੱਝਾਂ ਦੀ 'ਬੰਨੀ' ਨਸਲ ਦੇ ਪਹਿਲੇ ਕੱਟੇ ਦਾ ਜਨਮ

ਅਹਿਮਦਾਬਾਦ, 23 ਅਕਤੂਬਰ (ਏਜੰਸੀ)-ਗੁਜਰਾਤ ਦੇ ਕੱਛ ਖੇਤਰ 'ਚ ਮੱਝਾਂ ਦੀ ਪ੍ਰਮੁੱਖ ਪ੍ਰਜਾਤੀ 'ਬੰਨੀ' ਦੀ ਇਕ ਮੱਝ ਨੇ ਇੱਥੇ ਗੀਰ ਸੋਮਨਾਥ ਜ਼ਿਲ੍ਹੇ 'ਚ ਇਕ ਕਿਸਾਨ ਦੇ ਘਰ ਆਈ.ਵੀ.ਐਫ. ਤਕਨੀਕ ਦੇ ਜ਼ਰੀਏ ਇਕ ਕੱਟੇ ਨੂੰ ਜਨਮ ਦਿੱਤਾ | ਇਕ ਅਧਿਕਾਰੀ ਨੇ ਦੱਸਿਆ ਕਿ ਇਸ ਤਕਨੀਕ ...

ਪੂਰੀ ਖ਼ਬਰ »

ਕਾਂਗਰਸ ਦੀ ਮੈਂਬਰਸ਼ਿਪ ਲਈ ਨਸ਼ਿਆਂ ਤੋਂ ਦੂਰ ਰਹਿਣ ਤੇ ਪਾਰਟੀ ਦੀ ਆਲੋਚਨਾ ਨਾ ਕਰਨ ਦਾ ਦੇਣਾ ਪਵੇਗਾ ਵਾਅਦਾ

ਨਵੀਂ ਦਿੱਲੀ, 23 ਅਕਤੂਬਰ (ਏਜੰਸੀ)-ਹੁਣ ਕਾਂਗਰਸ ਦੀ ਮੁਢਲੀ ਮੈਂਬਰਸ਼ਿਪ ਲੈਣ ਦੀ ਇੱਛਾ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਐਲਾਨ ਕਰਨਾ ਪਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਜਨਤਕ ਮੰਚਾਂ 'ਤੇ ਕਿਸੇ ਵੀ ...

ਪੂਰੀ ਖ਼ਬਰ »

ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਅਸਲ ਸਮੱਸਿਆਵਾਂ ਦਾ ਹੱਲ ਕਰੇ-ਮਹਿਬੂਬਾ ਮੁਫ਼ਤੀ

ਸ੍ਰੀਨਗਰ, 23 ਅਕਤੂਬਰ (ਏਜੰਸੀ)-ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਅੰਤਰਰਾਸ਼ਟਰੀ ਹਵਾਈ ਉਡਾਣਾਂ ਅਤੇ ਮੈਡੀਕਲ ਕਾਲਜਾਂ ਦਾ ਉਦਘਾਟਨ ਕਰਨਾ ਦਿਖਾਵਟੀ ਕਦਮ ਹੈ, ਜੋ ਜੰਮੂ-ਕਸ਼ਮੀਰ ਦੀ ਅਸਲ ਸਮੱਸਿਆ ਦਾ ਹੱਲ ...

ਪੂਰੀ ਖ਼ਬਰ »

ਮਕਾਨ ਡਿਗਣ ਕਾਰਨ ਪਰਿਵਾਰ ਦੇ 3 ਜੀਅ ਮਰੇ

ਸ੍ਰੀਨਗਰ, 23 ਅਕਤੂਬਰ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਅਵੰਤੀਪੋਰਾ ਦੇ ਨੂਰਪੁਰਾ ਇਲਾਕੇ 'ਚ ਬਕਰਵਾਲ ਪਰਿਵਾਰ ਦੇ 3 ਜੀਆਂ ਦੀ ਉਸ ਵੇਲੇ ਜਾਨ ਚਲੀ ਗਈ ਜਦ ਉਨ੍ਹਾਂ ਦਾ ਕੱਚਾ ਮਕਾਨ ਭਾਰੀ ਮੀਂਹ ਦੇ ਚਲਦੇ ਡਿਗ ਗਿਆ | ਪੁਲਿਸ ਮੁਤਾਬਿਕ ਅਰਸ਼ਦ ਅਹਿੰਦ ਗਫੂਰ ਨਾਂਅ ਦੇ ਇਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX