ਤਾਜਾ ਖ਼ਬਰਾਂ


ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  1 minute ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  3 minutes ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  9 minutes ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  23 minutes ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਤੇ ਉਸ ਦਾ ਭਰਾ ਦੋਸ਼ੀ ਕਰਾਰ
. . .  26 minutes ago
ਲਖਨਊ, 28 ਮਾਰਚ- ਪ੍ਰਯਾਗਰਾਜ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ਼ ਅਹਿਮਦ ਨੂੰ ਉਮੇਸ਼ ਪਾਲ ਅਗਵਾ ਮਾਮਲੇ ਵਿਚ ਦੋਸ਼ੀ ਕਰਾਰ...
ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਹਥਿਆਰ ਬਰਾਮਦ
. . .  36 minutes ago
ਫ਼ਾਜ਼ਿਲਕਾ,28 ਮਾਰਚ (ਪ੍ਰਦੀਪ ਕੁਮਾਰ)- ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਇਕ ਪਿਸਟਲ 8 ਜ਼ਿੰਦਾ ਰੌਂਦ ਨਾਲ ਭਰੀ ਬੀ.ਐਸ.ਐਫ਼. ਵਲੋਂ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਬੋਹਰ ਸੈਕਟਰ ਵਿਚ ਜਲਾਲਾਬਾਦ ਦੇ ਕੋਲ ਐਨ.ਐਸ. ਵਾਲਾ....
ਸਰਕਾਰੀ ਬੰਗਲਾ ਖ਼ਾਲੀ ਕਰਨ ਸੰਬੰਧੀ ਰਾਹੁਲ ਗਾਂਧੀ ਨੇ ਲਿਖਿਆ ਪੱਤਰ
. . .  40 minutes ago
ਨਵੀਂ ਦਿੱਲੀ, 28 ਮਾਰਚ-ਰਾਹੁਲ ਗਾਂਧੀ ਨੇ ਆਪਣਾ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ ਬਾਰੇ ਲੋਕ ਸਭਾ ਸਕੱਤਰੇਤ ਦੀ ਐਮ.ਐਸ. ਸ਼ਾਖ਼ਾ ਦੇ ਡਿਪਟੀ ਸਕੱਤਰ ਨੂੰ ਇਕ ਪੱਤਰ ਲਿਖਿਆ, ਜਿਸ ਵਿਚ ਉਨ੍ਹਾਂ ਕਿਹਾ ਕਿ ਪਿਛਲੀਆਂ 4 ਵਾਰ ਲੋਕ ਸਭਾ ਦੇ ਚੁਣੇ ਗਏ ਮੈਂਬਰ ਵਜੋਂ, ਇਹ ਲੋਕਾਂ ਦਾ ਫ਼ਤਵਾ ਹੈ, ਜਿਸ ਲਈ ਮੈਂ ਇੱਥੇ...
ਸੁਪਰੀਮ ਕੋਰਟ ਵਲੋਂ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ
. . .  1 minute ago
ਨਵੀਂ ਦਿੱਲੀ, 28 ਮਾਰਚ- ਸੁਪਰੀਮ ਕੋਰਟ ਨੇ ਸੁਰੱਖਿਆ ਦੀ ਮੰਗ ਕਰਨ ਵਾਲੀ ਅਤੀਕ ਅਹਿਮਦ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਉਸ ਵਲੋਂ ਕਿਹਾ ਗਿਆ ਸੀ ਕਿ ਉਹ ਯੂ.ਪੀ. ਜੇਲ੍ਹ ’ਚ ਤਬਦੀਲ ਨਹੀਂ ਹੋਣਾ ਚਾਹੁੰਦੇ। ਸੁਪਰੀਮ ਕੋਰਟ ਨੇ ਅਤੀਕ ਅਹਿਮਦ ਦੇ ਵਕੀਲ....
ਕਾਂਗਰਸ ਵਲੋਂ ਅੱਜ ਕੱਢਿਆ ਜਾਵੇਗਾ ਮਸ਼ਾਲ ਮਾਰਚ
. . .  about 1 hour ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਅੱਜ ਸ਼ਾਮ ਦਿੱਲੀ ਦੇ ਲਾਲ ਕਿਲੇ ਤੋਂ ਟਾਊਨ ਹਾਲ ਤੱਕ ਮਸ਼ਾਲ ਮਾਰਚ ਕੱਢੇਗੀ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੰਸਦ ਮੈਂਬਰ ਪਾਰਟੀ....
ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇਕੋ ਪਰਿਵਾਰ ਦੇ ਚਾਰ ਬੱਚਿਆਂ ਸਮੇਤ 6 ਜ਼ਖ਼ਮੀ
. . .  about 1 hour ago
ਮਾਹਿਲਪੁਰ, 28 ਮਾਰਚ (ਰਜਿੰਦਰ ਸਿੰਘ)- ਅੱਜ ਸਵੇਰੇ 8 ਵਜੇ ਦੇ ਕਰੀਬ ਮਾਹਿਲਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਦੋਹਲਰੋਂ ਕੋਲ ਇਕ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਰੇਹੜੀ ’ਤੇ ਸਵਾਰ ਪ੍ਰਵਾਸੀ ਮਜ਼ਦੂਰਾਂ ਦੇ ਇਕੋ ਪਰਿਵਾਰ ਦੇ ਚਾਰ ਬੱਚਿਆ ਸਮੇਤ 6 ਜ਼ਖ਼ਮੀ ਹੋ ਗਏ। ਇਨ੍ਹਾਂ ਜ਼ਖ਼ਮੀਆਂ ਨੂੰ.....
ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ-ਐਡਵੋਕੇਟ ਧਾਮੀ
. . .  about 1 hour ago
ਬਾਬਾ ਬਕਾਲਾ ਸਾਹਿਬ, 28 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਰਕਾਰ ਨੂੰ ਕਿਹਾ ਹੈ ਕਿ ਉਹ ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ, ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ....
ਪੀ.ਐਫ਼. ’ਤੇ ਵਿਆਜ ਦਰ ’ਚ ਹੋਇਆ ਵਾਧਾ
. . .  about 1 hour ago
ਨਵੀਂ ਦਿੱਲੀ, 28 ਮਾਰਚ- ਈ.ਪੀ.ਐਫ਼.ਓ. ਈ.ਪੀ.ਐਫ਼ ਦੀ ਵਿਆਜ ਦਰ ਦਾ ਫ਼ੈਸਲਾ ਕਰਦਾ ਹੈ। ਵਿੱਤ ਸਾਲ-23 ਲਈ ਪੀ.ਐਫ਼. ’ਤੇ ਵਿਆਜ ਦੀ ਦਰ 8.15% ਕੀਤੀ ਜਾਵੇਗੀ। ਕਿਰਤ ਮੰਤਰਾਲੇ ਵਲੋਂ ਇਸ ਪ੍ਰਸਤਾਵ ਨੂੰ.....
ਅੰਮ੍ਰਿਤਪਾਲ ਸੰਬੰਧੀ ਪਟੀਸ਼ਨਾਂ ’ਤੇ ਹਾਈਕੋਰਟ ਵਿਚ ਸੁਣਵਾਈ ਅੱਜ
. . .  about 1 hour ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵਲੋਂ ਪਾਈਆਂ ਸਾਰੀਆਂ ਪਟੀਸ਼ਨਾ ’ਤੇ ਹਾਈਕੋਰਟ ਵਿਚ ਅੱਜ ਸੁਣਵਾਈ ਕੀਤੀ ਜਾਵੇਗੀ।
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 2 hours ago
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖ਼ਾਰਜ
. . .  about 2 hours ago
ਚੰਡੀਗੜ੍ਹ, 28 ਮਾਰਚ-ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਬੀਤੇ ਦਿਨੀਂ ਚੇਅਰਪਰਸਨ...
ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਘੁਸਪੈਠ
. . .  about 2 hours ago
ਅੰਮ੍ਰਿਤਸਰ, 28 ਮਾਰਚ-ਕੱਲ੍ਹ ਰਾਤ ਕਰੀਬ 10:30 ਵਜੇ, ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਸੈਕਟਰ ਬੀ.ਓ.ਪੀ. ਰਾਜਾਤਾਲ ਦੇ ਖੇਤਰ ਵਿਚ ਪਾਕਿਸਤਾਨ ਵਾਲੇ ਪਾਸੇ ਤੋਂ ਇਕ ਡਰੋਨ ਘੁਸਪੈਠ ਦਾ ਪਤਾ ਲਗਾਇਆ। ਜਵਾਨਾਂ ਨੇ ਡਰੋਨ 'ਤੇ ਗੋਲੀਬਾਰੀ...
ਰਾਹੁਲ ਗਾਂਧੀ ਪ੍ਰਤੀ ਸਰਕਾਰ ਦੇ ਰਵੱਈਏ ਦੀ ਨਿੰਦਾ-ਖੜਗੇ
. . .  about 2 hours ago
ਨਵੀਂ ਦਿੱਲੀ, 28 ਮਾਰਚ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇnਕਿਹਾ ਕਿ ਉਹ ਉਸ (ਰਾਹੁਲ ਗਾਂਧੀ) ਨੂੰ ਕਮਜ਼ੋਰ ਕਰਨ ਦੀ ਹਰ ਕੋਸ਼ਿਸ਼ ਕਰਨਗੇ, ਪਰ ਜੇਕਰ ਉਹ ਬੰਗਲਾ ਖਾਲੀ ਕਰ ਦਿੰਦਾ ਹੈ ਤਾਂ ਉਹ ਆਪਣੀ ਮਾਂ ਨਾਲ ਰਹਿਣ ਜਾਵੇਗਾ ਜਾਂ ਉਹ ਮੇਰੇ ਕੋਲ ਆ ਸਕਦਾ...
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 2 hours ago
ਨਵੀਂ ਦਿੱਲੀ, 28 ਮਾਰਚ - ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦੀ ਦਲ ਦੀ ਬੈਠਕ ਸੰਸਦ 'ਚ ਸ਼ੁਰੂ ਹੋ ਗਈ ਹੈ। ਸੰਸਦ ਦੇ ਬਜਟ ਇਜਲਾਸ ਦੇ ਦੂਜੇ ਪੜਾਅ 'ਚ ਹੋਣ ਵਾਲੀ ਭਾਜਪਾ ਦੀ ਇਹ ਪਹਿਲੀ...
ਵਿਰੋਧੀ ਧਿਰ ਦੇ ਨਾਲ ਰਹਾਂਗੇ, ਵਿਰੋਧੀ ਧਿਰ ਜੋ ਵੀ ਫ਼ੈਸਲਾ ਲਵੇਗੀ ਉਸ ਦੀ ਪਾਲਣਾ ਕਰਾਂਗੇ-ਸੰਜੇ ਰਾਊਤ
. . .  about 3 hours ago
ਮੁੰਬਈ, 28 ਮਾਰਚ-ਊਧਵ ਠਾਕਰੇ ਧੜੇ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਕਿਹਾ ਕਿ ਅਸੀਂ ਵਿਰੋਧੀ ਧਿਰ ਦੇ ਨਾਲ ਰਹਾਂਗੇ। ਵਿਰੋਧੀ ਧਿਰ ਜੋ ਵੀ ਫ਼ੈਸਲਾ ਲਵੇਗੀ, ਅਸੀਂ ਉਸ ਦੀ ਪਾਲਣਾ ਕਰਾਂਗੇ। ਸੰਸਦ...
ਕਾਂਗਰਸ ਨੇ 10:30 ਵਜੇ ਬੁਲਾਈ ਆਪਣੇ ਰਾਜ ਸਭਾ ਅਤੇ ਲੋਕ ਸਭਾ ਸੰਸਦ ਮੈਂਬਰਾਂ ਦੀ ਬੈਠਕ
. . .  about 3 hours ago
ਨਵੀਂ ਦਿੱਲੀ,28 ਮਾਰਚ-ਕਾਂਗਰਸ ਨੇ ਸਦਨ ਦੀ ਰਣਨੀਤੀ ਉਲੀਕਣ ਲਈ ਅੱਜ ਆਪਣੇ ਰਾਜ ਸਭਾ ਅਤੇ ਲੋਕ ਸਭਾ ਸੰਸਦ ਮੈਂਬਰਾਂ ਦੀ ਬੈਠਕ ਸਵੇਰੇ 10:30 ਵਜੇ ਸੰਸਦ ਵਿਚ ਕਾਂਗਰਸ ਸੰਸਦੀ ਦਲ...
ਮਨੀਸ਼ ਤਿਵਾੜੀ ਵਲੋਂ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ
. . .  about 3 hours ago
ਨਵੀਂ ਦਿੱਲੀ,28 ਮਾਰਚ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ ਦਿੱਤਾ...
ਇਸਲਾਮਿਕ ਸਟੇਟ ਜੇਹਾਦੀ ਸਮੂਹ ਨੇ ਲਈ ਆਤਮਘਾਤੀ ਬੰਬ ਧਮਾਕੇ ਦੀ ਜ਼ਿੰਮੇਵਾਰੀ
. . .  about 3 hours ago
ਕਾਬੁਲ, 28 ਮਾਰਚ-ਨਿਊਜ਼ ਏਜੰਸੀ ਨੇ ਗ੍ਰਹਿ ਮੰਤਰਾਲੇ ਦੇ ਹਵਾਲੇ ਨਾਲ ਦੱਸਿਆ ਕਿ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਬੁੱਧਵਾਰ ਨੂੰ ਇਕ ਆਤਮਘਾਤੀ ਹਮਲੇ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਜੇਹਾਦੀ ਸਮੂਹ...
ਸਾਊਦੀ ਅਰਬ:ਬੱਸ ਹਾਦਸੇ 'ਚ 20 ਸ਼ਰਧਾਲੂਆਂ ਦੀ ਮੌਤ,29 ਜ਼ਖ਼ਮੀ
. . .  about 3 hours ago
ਰਿਆਦ, 28 ਮਾਰਚ-ਸਾਊਦੀ ਅਰਬ ਦੇ ਆਸੀਰ ਵਿਚ ਇਕ ਬੱਸ ਹਾਦਸੇ ਵਿਚ ਘੱਟੋ-ਘੱਟ 20 ਉਮਰਾਹ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 29 ਹੋਰ ਜ਼ਖ਼ਮੀ ਹੋ ਗਏ। ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਬ੍ਰੇਕ ਫੇਲ ਹੋਣ ਕਾਰਨ ਬੱਸ ਇਕ ਪੁਲ...
ਮਨੀਸ਼ ਤਿਵਾੜੀ ਦੁਆਰਾ ਵਿੱਤ ਚੇਅਰਪਰਸਨ ਦੀ ਸਥਾਈ ਕਮੇਟੀ ਨੂੰ ਪੱਤਰ ਲਿਖ ਅਡਾਨੀ ਗਰੁੱਪ 'ਤੇ ਲੱਗੇ ਦੋਸ਼ਾਂ ਦੀ ਜਾਂਚ ਕਰਨ ਦਾ ਸੁਝਾਅ
. . .  about 4 hours ago
ਨਵੀਂ ਦਿੱਲੀ, 28 ਮਾਰਚ -ਕਾਂਗਰਸ ਦੇ ਸੰਸਦ ਮੈਂਬਰ ਅਤੇ ਵਿੱਤ ਬਾਰੇ ਸੰਸਦੀ ਸਥਾਈ ਕਮੇਟੀ ਦੇ ਮੈਂਬਰ, ਮਨੀਸ਼ ਤਿਵਾੜੀ ਨੇ ਕਮੇਟੀ ਦੇ ਚੇਅਰਪਰਸਨ ਜਯੰਤ ਸਿਨਹਾ ਨੂੰ "ਹਿੰਡਨਬਰਗ ਰਿਸਰਚ ਦੁਆਰਾ...
ਸਰਹੱਦੀ ਪਿੰਡ ਮੂਲੇਕੋਟ 'ਚ ਡਰੋਨ ਦੀ ਹਲਚਲ, ਤਿੰਨ ਪੈਕਟ ਹੈਰੋਇਨ ਬਰਾਮਦ
. . .  about 4 hours ago
ਚੋਗਾਵਾਂ, 28 ਮਾਰਚ (ਗੁਰਵਿੰਦਰ ਸਿੰਘ ਕਲਸੀ)-ਬੀਤੀ ਰਾਤ ਬੀ.ਪੀ.ਉ ਚੌਕੀ ਮੂਲਾਕੋਟ ਵਿਖੇ ਬੀ.ਐਸ.ਐਫ. ਦੇ ਜਵਾਨਾਂ ਨੂੰ ਗੁਆਂਢੀ ਮੁੁਲਕ ਪਾਕਿਸਤਾਨ ਤੋਂ ਆਏ ਡਰੋਨ ਦੀ ਹਲਚਲ ਦਿਖਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਂਕ, ਨਵਾਂਸ਼ਹਿਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਨੂੰ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਔਰਤ ਦੀ ਭੇਦਭਰੀ ਹਾਲਤ 'ਚ ਮੌਤ, ਮਾਮਲਾ ਗਰਮਾਇਆ

ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਥਾਨਿਕ ਜ਼ਿਲ੍ਹਾ ਸਿਵਲ ਹਸਪਤਾਲ ਵਿਖੇ ਅੱਜ ਦੇਰ ਸ਼ਾਮ ਇਕ ਔਰਤ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਦਾ ਮਾਮਲਾ ਉਸ ਸਮੇਂ ਗਰਮਾ ਗਿਆ ਜਦੋਂ ਮਿ੍ਤਕ ਦੇ ਵਾਰਸਾਂ ਵਲੋਂ ਡਾਕਟਰ ਵਿਰੁੱਧ ਅਣਗਹਿਲੀ ਦਾ ਦੋਸ਼ ਲਗਾਉਂਦਿਆਂ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ ਨੂੰ ਮਿਲੇ ਦੋ ਨੈਸ਼ਨਲ ਐਵਾਰਡ

ਬੰਗਾ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਨੂੰ ਇਕ ਵਾਰ ਫਿਰ ਨੈਸ਼ਨਲ ਸਕੂਲ ਐਵਾਰਡ-2021 ਕੈਟਾਗਰੀ 'ਸਕੂਲ ਵਿਦ ਬੈਸਟ ਇਨਫਰਾਸਟਰਕਚਰ-ਪੰਜਾਬ' ਐਵਾਰਡ ਅਤੇ ਸਕੂਲ ਦੇ ਮਾਣਯੋਗ ਪਿ੍ੰਸੀਪਲ ਸ਼੍ਰੀਮਤੀ ਨੀਨਾ ਭਾਰਦਵਾਜ ਨੂੰ 'ਮੋਸਟ ...

ਪੂਰੀ ਖ਼ਬਰ »

ਜਿਹੜੀ ਪਾਰਟੀ ਪੁਰਾਣੀ ਪੈਨਸ਼ਨ ਬਹਾਲ ਕਰੂ, ਉਸ ਦੀ ਹੀ ਸਰਕਾਰ ਬਣੂ-ਮਾਨ

ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਸਾਡਾ ਸੰਘਰਸ਼ ਲਗਾਤਾਰ ਜਾਰੀ ਰਹੇਗਾ | ਜਿਹੜੀ ਪਾਰਟੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰੇਗੀ, ਉਸ ਦੀ ਹੀ 2022 'ਚ ਸਰਕਾਰ ਬਣੇਗੀ | ਇਹ ਵਿਚਾਰ ਗੁਰਦਿਆਲ ਮਾਨ ...

ਪੂਰੀ ਖ਼ਬਰ »

ਬੰਗਾ 'ਚ ਕੋਆਪ੍ਰੇਟਿਵ ਬੈਂਕ ਦੀ ਇਮਾਰਤ ਨੂੰ ਲੱਗੀ ਅੱਗ-ਸਾਰਾ ਸਾਮਾਨ ਨਸ਼ਟ

ਬੰਗਾ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸਥਾਨਕ ਗੜ੍ਹਸ਼ੰਕਰ ਰੋਡ 'ਤੇ ਸਥਿਤ ਨਵਾਂਸ਼ਹਿਰ ਕੋਆਪ੍ਰੇਟਿਵ ਬੈਂਕ ਦੀ ਸ਼ਾਖਾ 'ਚ ਅਚਾਨਕ ਅੱਗ ਲੱਗਣ ਨਾਲ ਬੈਂਕ ਅੰਦਰ ਪਿਆ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ | ਮੌਕੇ 'ਤੇ ਜਾਣਕਾਰੀ ਦਿੰਦੇ ਬੈਂਕ ਦੇ ਮੈਨੇਜਰ ਸਲਿੰਦਰ ਪਾਲ ਨੇ ਦੱਸਿਆ ਕਿ ਉਹ ਸ਼ਾਮ 5.30 ਵਜੇ ਤੋਂ ਬਾਅਦ ਹੀ ਬੈਂਕ ਦਾ ਸਾਰਾ ਹਿਸਾਬ ਦੇਖ ਕੇ ਬੈਂਕ ਨੂੰ ਬੰਦ ਕਰਕੇ ਘਰ ਗਿਆ ਸੀ | ਉਸ ਨੂੰ ਬੈਂਕ ਦੇ ਬਾਹਰ ਲੱਗੇ ਏ. ਟੀ. ਐਮ. 'ਤੇ ਹਾਜ਼ਰ ਸਿਕਿਓਰਿਟੀ ਗਾਰਡ ਦਾ ਫੋਨ ਆਇਆ ਤੇ ਉਸ ਨੇ ਦੱਸਿਆ ਕਿ ਬੈਂਕ ਦੇ ਅੰਦਰੋਂ ਧੂੰਆਂ ਨਿਕਲ ਰਿਹਾ ਹੈ | ਜਦੋਂ ਉਹ ਮੌਕੇ 'ਤੇ ਪੁੱਜਿਆ ਤਾਂ ਬੈਂਕ ਦੇ ਬਾਕੀ ਅਧਿਕਾਰੀ ਵੀ ਮੌਕੇ 'ਤੇ ਪੁੱਜ ਗਏ | ਉਨ੍ਹਾਂ ਨੇ ਦਸਿਆ ਕਿ ਜਿਵੇਂ ਹੀ ਉਨ੍ਹਾਂ ਬੈਂਕ ਦਾ ਮੁੱਖ ਦਰਵਾਜ਼ਾ ਖੋਲ੍ਹ ਕੇ ਅੰਦਰ ਦੇਖਿਆ ਤਾਂ ਅੰਦਰ ਅੱਗ ਫੈਲੀ ਹੋਈ ਸੀ ਅਤੇ ਸਾਮਾਨ ਸੜ ਰਿਹਾ ਸੀ | ਮੈਨੇਜੇਰ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ | ਉਨ੍ਹਾਂ ਦੱਸਿਆ ਕਿ ਮੌਕੇ 'ਤੇ ਹਾਜ਼ਰ ਹੋਰ ਸਥਾਨਕ ਨਿਵਾਸੀਆਂ ਵਲੋਂ ਨਵਾਂਸ਼ਹਿਰ ਫਾਇਰ ਬਿ੍ਗੇਡ ਨੂੰ ਦਿੱਤੀ ਸੂਚਨਾ 'ਤੇ ਫਾਇਰ ਬਿ੍ਗੇਡ ਦੀ ਗੱਡੀ ਵੀ ਮੌਕੇ 'ਤੇ ਪੁੱਜ ਗਈ ਤੇ ਫਾਇਰ ਮੈਨ ਬਲਵਿੰਦਰ ਸਿੰਘ ਅਤੇ ਉਸ ਦੇ ਹੋਰ ਸਾਥੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ | ਉਨ੍ਹਾਂ ਦੱਸਿਆ ਕਿ ਅੱਗ ਲੱਗਣ ਨਾਲ ਬੈਂਕ ਦਾ ਫਰਨੀਚਰ ਅਤੇ ਹੋਰ ਕਾਗਜ਼ ਪੱਤਰ ਸੜ੍ਹ ਕੇ ਸੁਆਹ ਹੋ ਗਏ ਹਨ ਪਰ ਸਟਰਾਂਗ ਰੂਮ ਨੂੰ ਕੋਈ ਨੁਕਸਾਨ ਨਹੀ ਪੁੱਜਾ | ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਬੰਗਾ ਦੇ ਡੀ. ਐਸ. ਪੀ ਹੰਸ ਰਾਜ ਲਾਲਕਾ, ਐਸ. ਐਚ. ਓ ਸਿਟੀ ਬੰਗਾ ਪਵਨ ਕੁਮਾਰ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪੁੱਜ ਗਏ ਜਦਕਿ ਹੋਰ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਨਹੀਂ ਪੁੱਜਾ |

ਖ਼ਬਰ ਸ਼ੇਅਰ ਕਰੋ

 

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਾਂਝ ਸੂਬੇ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇਵੇਗੀ-ਗੜ੍ਹੀ

ਔੜ/ਝਿੰਗੜਾਂ, 23 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਦੇ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਵਿਖੇ ਬਸਪਾ ਦੇ ਸੰਸਥਾਪਕ ਬਾਬੂ ਕਾਂਸੀ ਰਾਮ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਇਸ ਵਿਚ ਬਹੁਜਨ ਸਮਾਜ ਪਾਰਟੀ ਦੇ ਪੰਜਾਬ ...

ਪੂਰੀ ਖ਼ਬਰ »

ਬਾਬਾ ਲਖਵਿੰਦਰ ਸਿੰਘ ਸ਼ਹੀਦ ਪ੍ਰਲੋਕ ਸਿਧਾਰੇ

ਬੰਗਾ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਦੁਸਾਂਝ ਖੁਰਦ ਦੇ ਮੁੱਖ ਸੇਵਾਦਾਰ ਸੰਤ ਬਾਬਾ ਲਖਵਿੰਦਰ ਸਿੰਘ ਸ਼ਹੀਦ ਅਕਾਲ ਚਲਾਣਾ ਕਰ ਗਏ, ਦਾ ਧਾਰਮਿਕ ਰਵਾਇਤਾਂ ਅਨੁਸਾਰ ਸਸਕਾਰ ਕਰ ਦਿੱਤਾ ਗਿਆ | ਵਰਨਣਯੋਗ ਹੈ ਕਿ ਬਾਬਾ ...

ਪੂਰੀ ਖ਼ਬਰ »

'ਆਤਮਾ ਸਕੀਮ' ਤਹਿਤ ਲਗਾਇਆ ਸਿਖਲਾਈ ਕੈਂਪ

ਬੰਗਾ, 23 ਅਕਤੂਬਰ (ਕਰਮ ਲਧਾਣਾ) - ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਬੰਗਾ ਵਲੋਂ ਬਾਗਵਾਨੀ ਵਿਭਾਗ ਦੇ ਸਹਿਯੋਗ ਪਿੰਡ ਪੂੰਨੀਆ ਵਿਖੇ ਆਤਮਾ ਸਕੀਮ ਅਧੀਨ ਲੋਕਾਂ ਨੂੰ ਘਰੇਲੂ ਬਗੀਚੀ ਲਗਾਉਣ ਸਬੰਧੀ ਸਿਖਲਾਈ ਕੈਂਪ ਲਗਾਇਆ | ਇਸ ਮੌਕੇ ਉਕਤ ਦੋਵੇਂ ...

ਪੂਰੀ ਖ਼ਬਰ »

ਰਿਆਤ ਕਾਲਜ ਆਫ਼ ਲਾਅ ਦਾ ਪੰਜਾਬ ਯੂਨੀਵਰਸਿਟੀ ਦੀਆਂ ਅੱਠ ਮੈਰਿਟ ਪੁਜ਼ੀਸ਼ਨਾਂ 'ਤੇ ਫਿਰ ਕਬਜ਼ਾ

ਰੈਲਮਾਜਰਾ, 23 ਅਕਤੂਬਰ (ਸੁਭਾਸ਼ ਟੌਂਸਾ)- ਰਿਆਤ ਕਾਲਜ ਆਫ਼ ਲਾਅ ਰੈਲਮਾਜਰਾ (ਰੋਪੜ ਕੈਂਪਸ) ਦੇ ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਉੱਚਤਮ ਮਿਆਰ ਬਰਕਰਾਰ ਰੱਖਦੇ ਹੋਏ ਫਿਰ ਇੱਕ ਵਾਰ ਪੰਜਾਬ ਯੂਨੀਵਰਸਿਟੀ ਦੀਆਂ 8 ਮੈਰਿਟ ਸਥਾਨਾਂ 'ਤੇ ਕਬਜ਼ਾ ਕੀਤਾ ਹੈ | ਕਾਲਜ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣਾਂ ਦੀ ਸਹਾਇਤਾ ਲਈ ਹਮੇਸ਼ਾ ਯਤਨਸ਼ੀਲ ਹਾਂ-ਡਾ: ਭੂੰਬਲਾ

ਰੱਤੇਵਾਲ, 23 ਅਕਤੂਬਰ (ਸੂਰਾਪੁਰੀ) ਲੜਕੀਆਂ ਨੂੰ ਸਿੱਖਿਅਤ ਬਣਾਉਣ ਨਾਲ ਸਮਾਜ ਸਿੱਖਿਅਤ ਹੁੰਦਾ ਹੈ, ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥਣਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਪ੍ਰੇਮ ਭੂੰਬਲਾ ਸੇਵਾ ਮੁਕਤ ਡੀ.ਜੀ. ...

ਪੂਰੀ ਖ਼ਬਰ »

ਬਿਜਲੀ ਬਿੱਲ ਮੁਆਫ਼ ਸੰਬੰਧੀ ਖੱਪਤਕਾਰ ਦਫ਼ਤਰ ਸੰਪਰਕ ਕਰਨ- ਇੰਜ: ਬਾਲੀ

ਸੈਲਾ ਖੁਰਦ 23 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਇੰਜ: ਜਸਵੀਰ ਜੀਤ ਬਾਲੀ ਸਹਾਇਕ ਇੰਜੀਨੀਅਰ ਸਬ ਡਵੀਜਨ ਪੱਦੀ ਸੂਰਾ ਸਿੰਘ ਵਲੋਂ ਆਮ ਜਨਤਾ ਨੂੰ ਸੂਚਿਤ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾ ਦੀ ਪਾਲਣਾ ਤਹਿਤ ਸਬ ਡਵੀਜਨ ਅਧੀਨ ਆਉਂਦੇ ਘਰੇਲੂ ਖੱਪਤਕਾਰ ...

ਪੂਰੀ ਖ਼ਬਰ »

ਮਹੰਤ ਪੂਰਨ ਦਾਸ ਯਾਦਗਾਰੀ ਟੂਰਨਾਮੈਂਟ 26 ਤੋਂ

ਬੰਗਾ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਮਜਾਰਾ ਨੌ ਅਬਾਦ ਵਿਖੇ ਮਹੰਤ ਪੂਰਨ ਦਾਸ ਜੀ ਦੀ ਯਾਦ 'ਚ ਨਾਭ ਕੰਵਲ ਰਾਜਾ ਸਾਹਿਬ ਸਟੇਡੀਅਮ ਵਿਖੇ 45ਵੀਂ ਬਰਸੀ 'ਤੇ ਸਲਾਨਾ ਟੂਰਨਾਮੈਂਟ 26 ਅਕਤੂਬਰ ਤੋਂ 30 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵੇਟ ਲਿਫਟਿੰਗ, ...

ਪੂਰੀ ਖ਼ਬਰ »

ਗਰੇਵਾਲ ਪਰਿਵਾਰ ਵਲੋਂ ਸਕੂਲ ਨੂੰ ਆਰਥਿਕ ਮਦਦ

ਜਾਡਲਾ, 23 ਅਕਤੂਬਰ (ਬੱਲੀ)- ਅੱਜ ਪੀ.ਸੀ.ਜੀ.ਐਮ.ਐਨ. ਹਾਈ ਸਕੂਲ ਜਾਡਲਾ ਦੇ ਸੇਵਾ ਮੁਕਤ ਮੁੱਖ ਅਧਿਆਪਕ ਅਤੇ ਸਕੂਲ ਕਮੇਟੀ ਦੇ ਪ੍ਰਧਾਨ ਨਰੰਜਣ ਸਿੰਘ ਗਰੇਵਾਲ ਠਠਿਆਲਾ ਢਾਹਾ ਅਤੇ ਉਨ੍ਹਾਂ ਦੇ ਸਪੁੱਤਰ ਜਗਤਾਰ ਸਿੰਘ ਗਰੇਵਾਲ ਵਲੋਂ ਸਕੂਲ ਨੂੰ 21 ਹਜ਼ਾਰ ਰੁਪਏ ਦੀ ਮਦਦ ...

ਪੂਰੀ ਖ਼ਬਰ »

ਮਕਸੂਦਪੁਰ ਮੰਡੀ 'ਚ ਝੋਨੇ ਦੀ ਚੁਕਾਈ ਦੇ ਕੰਮ ਨੇ ਜ਼ੋਰ ਫੜਿਆ

ਸੰਧਵਾਂ, 23 ਅਕਤੂਬਰ (ਪ੍ਰੇਮੀ ਸੰਧਵਾਂ) - ਮਕਸੂਦਪੁਰ-ਸੂੰਢ ਮੰਡੀ 'ਚ ਝੋਨੇ ਦੀ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ ਤੇ ਵੇਅਰ ਹਾਊਸ ਤੇ ਪਨਸਪ ਸਰਕਾਰੀ ਖਰੀਦ ਏਜੰਸੀਆਂ ਵਲੋਂ 53626 ਕੁਇੰਟਲ ਦੇ ਕਰੀਬ ਬੀਤੇ ਦਿਨ ਤੱਕ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਝੋਨੇ ਦੀ ਚੁਕਾਈ ਦਾ ...

ਪੂਰੀ ਖ਼ਬਰ »

ਬਾਬਾ ਗੁਰਦਿੱਤਾ ਦੇ ਜਨਮ ਦਿਵਸ ਸੰਬੰਧੀ ਸਾਲਾਨਾ ਅਲੌਕਿਕ ਨਗਰ ਕੀਰਤਨ ਸਜਾਇਆ

ਪੋਜੇਵਾਲ ਸਰਾਂ, 23 ਅਕਤੂਬਰ (ਰਮਨ ਭਾਟੀਆ, ਨਵਾਂਗਰਾਈਾ)- ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਵੱਡੇ ਸਪੁੱਤਰ ਬਾਬਾ ਗੁਰਦਿੱਤਾ ਦੇ ਜਨਮ ਦਿਵਸ ਸਬੰਧੀ ਪਿੰਡ ਚਾਂਦਪੁਰ ਰੁੜਕੀ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਸਾਲਾਨਾ ਤਿੰਨ ...

ਪੂਰੀ ਖ਼ਬਰ »

ਰਾਜਾ ਸਾਹਿਬ ਮੈਮੋਰੀਅਲ ਟਰੱਸਟ ਚੈਰੀਟੇਬਲ ਹਸਪਤਾਲ ਲਈ ਅਮਰੀਕਾ ਦੀ ਸੰਗਤ ਵਲੋਂ ਰਾਸ਼ੀ ਭੇਟ

ਬੰਗਾ/ਮੁਕੰਦਪੁਰ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਦੇਸ ਰਾਜ ਬੰਗਾ) - ਨਾਭ ਕੰਵਲ ਰਾਜਾ ਸਾਹਿਬ ਮੈਮੋਰੀਅਲ ਚੈਰੀਟੇਬਲ ਹਸਪਤਾਲ ਮਜਾਰਾ ਨੌ ਅਬਾਦ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਅਤੇ ਇਨਸਾਨੀਅਤ ਜਜ਼ਬੇ ਨੂੰ ਉਜਾਗਰ ਕਰਦੇ ਹੋਏ 'ਯੂਬਾ ਸਿਟੀ' ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਘਰ-ਘਰ ਜਾ ਕੇ ਦਿੱਤੀ ਜਾਣਕਾਰੀ

ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਬੇਰੁਜ਼ਗਾਰ ਸਿਹਤ ਵਰਕਰ ਕਰਨਗੇ ਸੋਨੀ ਦੇ ਸ਼ਹਿਰ 'ਚ ਗੁਪਤ ਐਕਸ਼ਨ

ਨਵਾਂਸ਼ਹਿਰ, 23 (ਗੁਰਬਖਸ਼ ਸਿੰਘ ਮਹੇ)- ਸਿਹਤ ਵਿਭਾਗ ਵਿਚ ਰੁਜ਼ਗਾਰ ਪ੍ਰਾਪਤ ਕਰਨ ਲਈ ਦਰ-ਦਰ ਠੋਕਰਾਂ ਖਾ ਰਹੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਪੁਰਸ਼ ਅਤੇ ਮਹਿਲਾ ਵਲੋਂ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿਚ ਨਵੇਂ ਸਿਹਤ ਮੰਤਰੀ ਓ.ਪੀ. ਸੋਨੀ ਦੀ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਨੇ ਗਲੀਆਂ-ਨਾਲੀਆਂ ਲਈ ਪੰਚਾਇਤ ਨੂੰ ਦਿੱਤਾ 2 ਲੱਖ ਦਾ ਚੈੱਕ

ਭੱਦੀ, 23 ਅਕਤੂਬਰ (ਨਰੇਸ਼ ਧੌਲ)- ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਰੂਹਣੋ ਵਿਖੇ ਸਰਪੰਚ ਸਤਵਿੰਦਰ ਕੌਰ ਅਤੇ ਪਤਵੰਤਿਆਂ ਦੀ ਹਾਜ਼ਰੀ 'ਚ ਪੰਚਾਇਤ ਨੂੰ ਗਲੀਆਂ ਨਾਲੀਆਂ ਸਬੰਧੀ 2 ਲੱਖ ਦਾ ਚੈੱਕ ਭੇਟ ਕੀਤਾ ਗਿਆ ਅਤੇ 5 ਲੋੜਵੰਦ ਵਿਅਕਤੀਆਂ ਰਾਮ ਪਾਲ, ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਲੋਂ ਸੈਕਟਰ ਸੁਪਰਵਾਈਜ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਉਵੇਂ-ਉਵੇਂ ਸਮੂਹ ਅਧਿਕਾਰੀਆਂ ਵਲੋਂ ਵੀ ਚੋਣ ਸਰਗਰਮੀਆਂ ਤੇ ਬਾਜ਼ ਨਜ਼ਰ ਰੱਖਣ ਲਈ ਰੋਜ਼ਾਨਾ ਗਤੀਵਿਧੀਆਂ ਅਰੰਭ ਕੀਤੀਆਂ ਹੋਈਆਂ ਹਨ ਤਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੰਜਾਬੀਆਂ ਦਾ ਹਰ ਸੁਪਨਾ ਸਾਕਾਰ ਕਰਨ ਲਈ ਵਚਨਬੱਧ - ਅੰਗਦ ਸਿੰਘ

ਬੰਗਾ, 23 ਅਕਤੂਬਰ (ਕਰਮ ਲਧਾਣਾ) - ਗੁਰਦੁਆਰ ਨਿਰਮਲ ਬੁੰਗਾ ਤਪ ਅਸਥਾਨ ਸੰਤ ਬਾਬਾ ਘਨੱਯਾ ਸਿੰਘ ਪਠਲਾਵਾ ਵਿਖੇ ਆਪਣੇ ਜਨਮ ਦਿਨ ਮੌਕੇ ਨਤਮਸਤਕ ਹੋਣ ਲਈ ਪੁੱਜੇ ਹਲਕਾ ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਚਰਨਜੀਤ ...

ਪੂਰੀ ਖ਼ਬਰ »

ਭਗਵਾਨ ਮਹਾਂਰਿਸ਼ੀ ਵਾਲਮੀਕਿ ਵਿਰੁੱਧ ਭੱਦੀ ਸ਼ਬਦਾਵਲੀ ਬੋਲਣ ਵਾਲੇ ਵਿਰੁੱਧ ਮੁਜ਼ਾਹਰਾ

ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਥਾਨਿਕ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਅੱਜ ਫੇਸਬੁੱਕ 'ਤੇ ਭਗਵਾਨ ਮਹਾਂਰਿਸ਼ੀ ਵਾਲਮੀਕ ਵਿਰੁੱਧ ਭੱਦੀ ਸ਼ਬਦਾਵਲੀ ਬੋਲਣ ਵਾਲੇ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੈ ਸ਼ਹਿਰ 'ਚ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਨੇ 8 ਬੇਘਰੇ ਪਰਿਵਾਰਾਂ ਨੂੰ ਵੰਡੇ 5-5 ਮਰਲੇ ਦੇ ਪਲਾਟ

ਬਲਾਚੌਰ, 23 ਅਕਤੂਬਰ (ਸ਼ਾਮ ਸੁੰਦਰ ਮੀਲੂ)- ਪੰਜਾਬ ਸਰਕਾਰ ਵਲੋਂ ਬੇਘਰਿਆਂ ਨੂੰ ਦਿੱਤੀ ਜਾ ਰਹੀ 5-5 ਮਰਲੇ ਪਲਾਟ ਦੀ ਸਹੂਲਤ ਤਹਿਤ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਬਲਾਚੌਰ ਹਲਕੇ ਦੇ ਪਿੰਡ ਗਹੂੰਣ ਵਿਖੇ 8 ਪਰਿਵਾਰਾਂ ਨੂੰ ਘਰ ਬਣਾਉਣ ਲਈ ਪਲਾਟ ਵੰਡੇ ਗਏ | ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਕਲਾ ਦਾ ਪ੍ਰਦਰਸ਼ਨ

ਨਵਾਂਸ਼ਹਿਰ, 23 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸਥਾਨਕ ਆਰ.ਐਮ.ਬੀ.ਡੀ.ਏ.ਵੀ. ਸੈਨਟੇਨਰੀ ਪਬਲਿਕ ਸਕੂਲ ਵਿਚ ਕਰਵਾ ਚੌਥ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ ਜੋ ਸਕੂਲ ਦੇ ਪ੍ਰਧਾਨ ਅਰਵਿੰਦ ਘਈ ਅਤੇ ਪਿ੍ੰ: ਸੋਨਾਲੀ ਸ਼ਰਮਾ ਦੀ ਅਗਵਾਈ ਵਿਚ ਸੰਪੂਰਨ ਹੋਇਆ | ...

ਪੂਰੀ ਖ਼ਬਰ »

ਸੁਹਾਗਣਾਂ ਦੀ ਆਸਥਾ ਦਾ ਪ੍ਰਤੀਕ ਹੈ ਕਰਵਾਚੌਥ

ਮੁਕੰਦਪੁਰ, 23 ਅਕਤੂਬਰ (ਅਮਰੀਕ ਸਿੰਘ ਢੀਂਡਸਾ) - ਬੇਸ਼ੱਕ ਭਾਰਤੀਆਂ ਨੇ ਪੱਛਮੀ ਸੱਭਿਆਚਾਰ ਦਾ ਹਰ ਖੇਤਰ ਵਿਚ ਅਸਰ ਕਬੂਲਿਆ ਹੈ ਪ੍ਰੰਤੂ ਕੁਝ ਸੰਸਕਾਰ ਤੇ ਸਰੋਕਾਰ ਅਜਿਹੇ ਹਨ ਜਿਨ੍ਹਾਂ ਨੂੰ ਭਾਰਤੀ ਸੱਭਿਆਚਾਰ ਤੋਂ ਕਿਸੇ ਹਾਲਤ ਵਿਚ ਵੀ ਵੱਖ ਨਹੀਂ ਕੀਤਾ ਜਾ ਸਕਦਾ | ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਸੰਬੰਧੀ ਪੋਸਟਰ ਜਾਰੀ

ਬੰਗਾ, 23 ਅਕਤੂਬਰ (ਕਰਮ ਲਧਾਣਾ) - ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਿਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 24 ਅਕਤੂਬਰ ਦਿਨ ਐਤਵਾਰ ਨੂੰ ਹੋ ਰਹੇ ਗੁਰਮਤਿ ਸਮਾਗਮ ਸਬੰਧੀ ਪੋਸਟਰ ...

ਪੂਰੀ ਖ਼ਬਰ »

ਭਗਵਾਨ ਸ੍ਰੀ ਵਾਲਮੀਕਿ ਮੰਦਰ ਵਿਖੇ ਝੰਡਾ ਚੜ੍ਹਾਉਣ ਸੰਬੰਧੀ ਸਮਾਗਮ

ਰਾਹੋਂ, 23 ਅਕਤੂਬਰ (ਪੱਤਰ ਪ੍ਰੇਰਕ)- ਅੱਜ ਮੁਹੱਲਾ ਤਾਜਪੁਰ ਰਾਹੋਂ ਦੇ ਭਗਵਾਨ ਸ੍ਰੀ ਵਾਲਮੀਕ ਮੰਦਰ ਵਿਖੇ ਝੰਡਾ ਚੜ੍ਹਾਉਣ ਦੀ ਰਸਮ ਮੌਕੇ ਇਕ ਸੰਖੇਪ ਸਮਾਗਮ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ 'ਨਰੋਆ ਪੰਜਾਬ' ਸੰਸਥਾ ਦੇ ਸਰਪ੍ਰਸਤ ਸ: ਬਰਜਿੰਦਰ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਬੰਗਾ, 23 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸਮੂਹ ਸਾਧ ਸੰਗਤ ਪਿੰਡ ਢਾਹਾਂ ਵਲੋਂ ਗੁਰਦੁਆਰਾ ਸਾਹਿਬ ਪਿੰਡ ਢਾਹਾਂ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ...

ਪੂਰੀ ਖ਼ਬਰ »

ਮਨੁੱਖੀ ਸਰੀਰ ਅੰਦਰ ਨਮਕ ਦੀ ਮਹੱਤਤਾ ਬਾਰੇ ਸੈਮੀਨਾਰ ਕਰਵਾਇਆ

ਸੜੋਆ, 23 ਅਕਤੂਬਰ (ਨਾਨੋਵਾਲੀਆ)- ਡਾ: ਗੁਰਿੰਦਰਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਸੜੋਆ ਦੀ ਅਗਵਾਈ ਵਿਚ ਸਿਵਲ ਹਸਪਤਾਲ ਸੜੋਆ ਵਿਖੇ ਮਨੁੱਖੀ ਸਰੀਰ ਅੰਦਰ ਨਮਕ ਦੀ ਮਹੱਤਤਾ ਅਤੇ ਆਇਉਡੀਨ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ: ...

ਪੂਰੀ ਖ਼ਬਰ »

ਪੰਜਾਬ 'ਚ ਹਾਕਮ ਅਤੇ ਹਕੂਮਤ ਨੂੰ ਬਦਲਣਾ ਅਜੋਕੇ ਸਮੇਂ ਦੀ ਮੁੱਖ ਲੋੜ - ਜਸਵੀਰ ਗੜ੍ਹੀ

ਬਹਿਰਾਮ, 23 ਅਕਤੂਬਰ (ਨਛੱਤਰ ਸਿੰਘ ਬਹਿਰਾਮ) - ਪੰਜਾਬ ਵਿਚ ਹਾਕਮ ਅਤੇ ਹਕੂਮਤ ਨੂੰ ਬਦਲਣਾ ਅਜੋਕੇ ਸਮੇਂ ਦੀ ਮੁੱਖ ਲੋੜ ਬਣ ਚੁੱਕੀ ਹੈ ਕਿਉਕਿ ਕਾਂਗਰਸ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ ਇਕ ਵੀ ਵਾਅਦਾ ਨਾ ਪੂਰਾ ਕਰਕੇ ਸੂਬੇ ਦੇ ਲੋਕਾਂ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX