ਤਾਜਾ ਖ਼ਬਰਾਂ


ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਆਏ ਨਜ਼ਰ
. . .  about 1 hour ago
ਪਟਿਆਲਾ, 1 ਅਪ੍ਰੈਲ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਨਜ਼ਰ ਆਏ।
ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  about 1 hour ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  about 2 hours ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  about 2 hours ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  about 2 hours ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 2 hours ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 3 hours ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਤਰਨਤਾਰਨ

ਤਰਨ ਤਾਰਨ 'ਚ ਮੀਂਹ ਦੇ ਨਾਲ ਭਾਰੀ ਗੜੇਮਾਰੀ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਵਿਚ ਸ਼ਾਮ ਸਵਾ 5 ਵਜੇ ਕਰੀਬ ਭਾਰੀ ਮੀਂਹ ਅਤੇ ਗੜੇਮਾਰੀ ਹੋਣ ਨਾਲ ਜਿੱਥੇ ਮੌਸਮ ਠੰਢਾ ਹੋ ਗਿਆ, ਉੱਥੇ ਮੰਡੀਆਂ ਵਿਚ ਪਏ ਅਤੇ ਖੇਤਾਂ ਵਿਚ ਖੜ੍ਹੀ ਕਿਸਾਨਾਂ ਦੀ ਝੋਨੇ ਅਤੇ ਬਾਸਮਤੀ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ | ਇਸ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਮਠਿਆਈ, ਕਰਿਆਨਾ ਅਤੇ ਖਾਣ ਪੀਣ ਵਾਲੀਆਂ ਦੁਕਾਨਾਂ 'ਤੇ ਕੀਤੀ ਛਾਪੇਮਾਰੀ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਲੋਕਾਂ ਨੂੰ ਸਾਫ਼ ਸੁਥਰੀਆਂ ਖਾਣ ਪੀਣ ਵਾਲੀਆਂ ਚੀਜਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਦੇ ਤਹਿਤ ਸਹਾਇਕ ਫੂਡ ਕਮਿਸ਼ਨ ਰਾਜਦਿੰਰਪਾਲ ਸਿੰਘ ਵਲੋਂ ...

ਪੂਰੀ ਖ਼ਬਰ »

ਹੈਰੋਇਨ ਅਤੇ ਨਸ਼ੇ ਦੀਆਂ ਗੋਲੀਆਂ ਸਮੇਤ 3 ਵਿਅਕਤੀ ਕਾਬੂ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਵਲਟੋਹਾ ਦੇ ਐੱਸ.ਆਈ. ਸੁਖਬੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਪੁਲਿਸ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 7,05,675 ਮੀਟਿ੍ਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵਲੋਂ ਖ਼ਰੀਦ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ 'ਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 22 ਅਕਤੂਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

ਸਰਾਏ ਅਮਾਨਤ ਖਾਂ, 23 ਅਕਤੂਬਰ ( ਨਰਿੰਦਰ ਸਿੰਘ ਦੋਦੇ)-ਪਿਛਲੇ ਦਿਨੀਂ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਇਲਾਕੇ ਭੁਸੇ ਮੋੜ ਨਜ਼ਦੀਕ ਇਕ ਵਿਅਕਤੀ ਵਲੋਂ ਸੜਕ 'ਤੇ ਟਰੱਕ ਖੜ੍ਹਾ ਕਰ ਕੇ ਝੋਨੇ ਦੀਆਂ ਬੋਰੀਆਂ ਲੱਦਣ ਕਾਰਨ ਹੋਏ ਹਾਦਸੇ ਵਿਚ ਜ਼ਖ਼ਮੀ ਨੌਜਵਾਨ ਦੀ ਮੌਤ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਤੇ ਹੈਲਪਰਾਂ ਵਲੋਂ ਕਾਂਗਰਸੀ ਵਿਧਾਇਕ ਦੇ ਘਰ ਅੱਗੇ ਭੁੱਖ ਹੜਤਾਲ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਬਲਾਕ ਨੌਸ਼ਹਿਰਾ ਪੰਨੂੰਆਂ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਰਾਜਬੀਰ ਕੌਰ ਚੁਤਾਲਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਘਰ ਅੱਗੇ ਭੁੱਖ ਹੜਤਾਲ ਰੱਖੀ ਅਤੇ ਉੱਥੇ ਬੈਠ ਕੇ ...

ਪੂਰੀ ਖ਼ਬਰ »

29 ਅਕਤੂਬਰ ਨੂੰ ਅੰਮਿ੍ਤਸਰ ਤੋਂ ਵਾਘਾ ਬਾਰਡਰ ਤੱਕ ਅਕਾਲੀ ਦਲ ਵਲੋਂ ਕੱਢੀ ਜਾਵੇਗੀ ਵਿਸ਼ਾਲ ਮੋਟਰਸਾਈਕਲ ਰੈਲੀ-ਮਜੀਠੀਆ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਭਾਰਤ ਪਾਕਿਸਤਾਨ ਸਰਹੱਦ ਤੋਂ 50 ਕਿਲੋਮੀਟਰ ਦਾ ਇਲਾਕਾ ਬੀ.ਐੱਸ.ਐੱਫ. ਹਵਾਲੇ ਕਰਨ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ 29 ਅਕਤੂਬਰ ਨੂੰ ਅੰਮਿ੍ਤਸਰ ਤੋਂ ਵਾਘਾ ਬਾਰਡਰ ਤੱਕ ਵਿਸ਼ਾਲ ਮੋਟਰਸਾਈਕਲ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 7,05,675 ਮੀਟਿ੍ਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵਲੋਂ ਖ਼ਰੀਦ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ 'ਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 22 ਅਕਤੂਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ...

ਪੂਰੀ ਖ਼ਬਰ »

ਕਿਸਾਨ ਕੈਂਪ ਲਗਾਇਆ

ਪੱਟੀ, 23 ਅਕਤੂਬਰ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਭੂਮੀ ਤੇ ਜਲ ਸੰਭਾਲ ਵਿਭਾਗ ਵਲੋਂ ਖੇਤੀਬਾੜੀ ਵਿਚ ਪਾਣੀ ਦੀ ਬੱਚਤ ਲਈ ਸਰਕਾਰ ਵਲੋਂ ਸ਼ੁਰੂ ਕੀਤੀ ਮਾਈਕਰੋ ਇਰੀਗੇਸ਼ਨ ਸਕੀਮ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਕੁੱਲਾ (ਪੱਟੀ) ਵਿਖੇ ਕਿਸਾਨਾਂ ਲਈ ਕੈਂਪ ਲਗਾਇਆ ...

ਪੂਰੀ ਖ਼ਬਰ »

ਸਿਖਲਾਈ ਕੈਂਪ ਲਗਾਇਆ

ਅਮਰਕੋਟ, 23 ਅਕਤੂਬਰ (ਗੁਰਚਰਨ ਸਿੰਘ ਭੱਟੀ)-ਬੀ.ਡੀ.ਪੀ.ਓ. ਵਲਟੋਹਾ ਲਾਲ ਸਿੰਘ ਭੱਟੀ ਦੀ ਅਗਵਾਈ 'ਚ ਬਲਾਕ ਵਲਟੋਹਾ ਦੇ ਦਫ਼ਤਰ ਵਿਚ 13 ਤੋਂ 29 ਅਕਤੂਬਰ ਤੱਕ ਇਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ ਹੈ, ਇਸ ਵਿਚ ਇਕ ਅਜੀਬ ਗੱਲ ਦੇਖਣ ਨੂੰ ਮਿਲੀ ਕਿ ਪੰਜਾਬ ਸਰਕਾਰ ਵਲੋਂ ਔਰਤਾਂ ...

ਪੂਰੀ ਖ਼ਬਰ »

ਸਕੂਲ 'ਚ ਮੈਡੀਕਲ ਕੈਂਪ ਲਗਾਇਆ

ਝਬਾਲ, 23 ਅਕਤੂਬਰ (ਸਰਬਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਗੋਬੂਹਾ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਡਾ. ਪਰਮਪਾਲ ਸਿੰਘ ਨੇ ਵਿਦਿਆਰਥੀਆਂ ਦੀ ਮੈਡੀਕਲ ਜਾਂਚ ਅਤੇ ਅੱਖਾਂ ਦਾ ਚੈੱਕਅੱਪ ਵੀ ਕੀਤਾ ਗਿਆ | ਇਸ ਸਮੇਂ ਲੋੜਵੰਦ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

275 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਜਗਜੀਤ ਸਿੰਘ ਵਾਲੀਆ ਐੱਸ.ਪੀ ਨਾਰਕੋਟਿਕਸ ਤਰਨ ਤਾਰਨ ਅਤੇ ਕੁਲਜਿੰਦਰ ਸਿੰਘ ਡੀ.ਐੱਸ.ਪੀ ਸਬ-ਡਵੀਜ਼ਨ ਪੱਟੀ ਦੀ ਨਿਗਰਾਨੀ ਹੇਠ ਐੱਸ.ਆਈ. ਲਖਬੀਰ ਸਿੰਘ ਮੁੱਖ ਅਫਸਰ ਥਾਣਾ ਸਦਰ ਪੱਟੀ ਵਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ...

ਪੂਰੀ ਖ਼ਬਰ »

260 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਸੀ.ਆਈ.ਏ.ਸਟਾਫ਼ ਪੱਟੀ ਅਤੇ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਵੱਖ-ਵੱਖ ਜਗ੍ਹਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਸੀ.ਆਈ.ਏ.ਸਟਾਪ ਪੱਟੀ ਦੇ ਏ.ਐੱਸ.ਆਈ. ਚਰਨਜੀਤ ਸਿੰਘ ਨੇ ...

ਪੂਰੀ ਖ਼ਬਰ »

ਚੋਰੀ ਦੇ ਗੈਸ ਸਿਲੰਡਰ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 23 ਅਕਤੂਬਰ (ਪਰਮਜੀਤ ਜੋਸ਼ੀ)-ਥਾਣਾ ਗੋਇੰਦਵਾਲ ਦੀ ਪੁਲਿਸ ਨੇ ਚੋਰੀ ਦੇ ਗੈਸ ਸਿਲੰਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ...

ਪੂਰੀ ਖ਼ਬਰ »

ਯੂਥ ਆਗੂ ਛੱਜਲਵੱਡੀ ਨੇ ਕੱਚੇ ਰਸਤੇ ਪੱਕੇ ਕਰਨ ਦੀ ਸ਼ੁਰੂਆਤ

ਖਡੂਰ ਸਾਹਿਬ, 23 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਯੂਥ ਕਾਂਗਰਸੀ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦੀ ਸ਼ੁਰੂਆਤ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਸਤਿੰਦਰਜੀਤ ਸਿੰਘ ਛੱਜਲਵੱਡੀ ਅਤੇ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਅਸਥੀ ਕਲਸ਼ ਯਾਤਰਾ ਝਬਾਲ ਪੁੱਜੀ

ਝਬਾਲ, 23 ਅਕਤੂਬਰ ( ਸੁਖਦੇਵ ਸਿੰਘ)-ਪਿਛਲੇ ਦਿਨੀਂ ਲਖੀਮਪੁਰ ਖੀਰੀ ਵਿਖੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਆਰੰਭ ਹੋਈ ਅਸਥੀ ਕਲਸ਼ ਯਾਤਰਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਹਰਵਿੰਦਰ ਸਿੰਘ ਹੈਪੀ ਗਿੱਲ ਦੀ ਅਗਵਾਈ ਹੇਠ ਝਬਾਲ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਭਿੱਖੀਵਿੰਡ ਵਿਖੇ ਕਾਨਫਰੰਸ 7 ਨਵੰਬਰ ਨੂੰ -ਦਰਾਜਕੇ

ਭਿੱਖੀਵਿੰਡ, 23 ਅਕਤੂਬਰ (ਬੌਬੀ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਭਿੱਖੀਵਿੰਡ ਵਿਖੇ ਜਨਰਲ ਬਾਡੀ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ, ਜਮਹੂਰੀ ਕਿਸਾਨ ਸਭਾ ਦੇ ਆਗੂ ਗੁਰਨਾਮ ...

ਪੂਰੀ ਖ਼ਬਰ »

ਇਲਾਕੇ 'ਚ ਬੇ-ਮੌਸਮੀ ਬਾਰਿਸ਼ , ਗੜੇਮਾਰੀ ਨੇ ਮੰਡੀਆਂ 'ਚ ਝੋਨੇ ਦਾ ਨੁਕਸਾਨ ਕਰਨਾ ਸ਼ੁਰੂ ਕੀਤਾ

ਖੇਮਕਰਨ, 23 ਅਕਤੂਬਰ (ਰਾਕੇਸ਼ ਬਿੱਲਾ)-ਇਸ ਇਲਾਕੇ ਦੀਆਂ ਮੰਡੀਆਂ ਝੋਨੇ ਨਾਲ ਭਰੀਆਂ ਪਈਆਂ ਹਨ, ਬਾਰਦਾਨੇ ਦੀ ਘਾਟ ਤੇ ਚੁਕਾਈ 'ਚ ਤੇਜ਼ੀ ਨਾ ਹੋਣ ਕਾਰਨ ਮੰਡੀਆਂ ਵਿਚ ਵਿਕਿਆ ਤੇ ਵਿਕਣ ਵਾਲਾ ਬਹੁਤ ਜਿਆਦਾ ਝੋਨਾ ਮੰਡੀਆਂ 'ਚ ਪਿਆ ਹੈ | ਉਪਰੋਂ ਅੱਜ ਬੇਮੌਸਮੀ ਬਾਰਿਸ਼ ਨਾਲ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 5,87,715 ਲਾਭਪਾਤਰੀਆਂ ਨੂੰ ਲਗਾਈ ਗਈ 7,61,251 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,87,715 ਲਾਭਪਾਤਰੀਆਂ ਨੂੰ 7,61,251 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਭਲਕੇ ਗੁਰਦੁਆਰਾ ਬੀੜ ਸਾਹਿਬ ਵਿਖੇ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ-ਮੈਨੇਜਰ ਰਿਆੜ

ਝਬਾਲ, 23 ਅਕਤੂਬਰ (ਸੁਖਦੇਵ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਤਿਆਰ ਕੀਤੇ ਗਏ ਨਵੇਂ ਸੁੱਖ ਆਸਨ ਅਤੇ ਹੋਰ ਆਰੰਭ ਕੀਤੇ ਜਾ ਰਹੇ ਨਵੇਂ ਪ੍ਰਾਜੈਕਟਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ 25 ਅਕਤੂਬਰ ਨੂੰ ਉਦਘਾਟਨ ਕਰਨਗੇ | ਇਸ ਸੰਬੰਧੀ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀ ਅਧਿਆਪਕਾ ਜ਼ਿਲ੍ਹਾ ਪੱਧਰੀ ਸਰਬ-ਉੱਤਮ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ

ਸ਼੍ਰੀ ਗੋਇੰਦਵਾਲ ਸਾਹਿਬ, 23 ਅਕਤੂਬਰ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀ ਅਧਿਆਪਕਾ ਨੇ ਜ਼ਿਲ੍ਹਾ ਪੱਧਰੀ ਸਰਵ-ਉੱਤਮ ਅਧਿਆਪਕ ਪੁਰਸਕਾਰ ਪ੍ਰਾਪਤ ਕਰ ਸੰਸਥਾ ਦਾ ਇਲਾਕੇ ਅੰਦਰ ਮਾਣ ਵਧਾਇਆ ਹੈ | ਖੁਸ਼ੀ ਜਾਹਿਰ ਕਰਦਿਆਂ ਸੰਸਥਾ ਦੇ ...

ਪੂਰੀ ਖ਼ਬਰ »

ਚੰਨੀ ਸਰਕਾਰ ਗ਼ਰੀਬ ਲੋਕਾਂ ਲਈ ਬਣ ਰਹੀ ਹੈ ਮਸੀਹਾ-ਨਿੱਕੂ ਸਫਰੀ

ਖਡੂਰ ਸਾਹਿਬ, 23 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਗ਼ਰੀਬ ਲੋਕਾਂ ਲਈ ਮਸੀਹਾ ਬਣ ਕੇ ਕੰਮ ਕਰ ਰਹੀ ਹੈ | ਇਹ ਪ੍ਰਗਟਾਵਾ ਸੀਨੀਅਰ ਯੂਥ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਨਿੱਕੂ ਸਫਰੀ ਸਰਪੰਚ ...

ਪੂਰੀ ਖ਼ਬਰ »

ਮੋਟਰਸਾਈਕਲ ਉਪਰੋਂ ਦੀ ਲੰਘਾਉਣ ਨਾਲ ਵਿਅਕਤੀ ਦੀ ਟੁੱਟੀ ਲੱਤ

ਤਰਨ ਤਾਰਨ, 23 ਅਕਤੂਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਮੋਟਰਸਾਈਕਲ ਚਾਲਕ ਵਲੋਂ ਇਕ ਵਿਅਕਤੀ ਨੂੰ ਸਾਈਡ ਮਾਰ ਕੇ ਉਸ ਉਪਰੋਂ ਮੋਟਰਸਾਈਕਲ ਲੰਘਾ ਕੇ ਉਸ ਦੀ ਲੱਤ ਤੋੜਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਵਿਅਕਤੀ ਨਾਲ ਕੁੱਟਮਾਰ ਕਰਨ 'ਤੇ ਕੇਸ ਦਰਜ

ਤਰਨ ਤਾਰਨ, 23 ਅਕਤੂਬਰ (ਹਰਿੰਦਰ ਸਿੰਘ)-ਥਾਣਾ ਝਬਾਲ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰ ਕੇ ਉਸ ਦੀ ਪੱਗ ਲਾਹੁਣ ਦੇ ਦੋਸ਼ ਹੇਠ 3 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਝਬਾਲ ਵਿਖੇ ਕਾਰਜ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਪੰਡੋਰੀ ਸਿੱਧਵਾਂ ਨੇ ਸ਼ਿਕਾਇਤ ਕੀਤੀ ਕਿ 20 ਅਕਤੂਬਰ ਨੂੰ ਰਾਤ ਸਮੇਂ ਉਹ ਆਪਣੇ ਘਰ ਵਿਚ ਮੌਜੂਦ ਸੀ ਤਾਂ ਉਸ ਸਮੇਂ ਉਸ ਦੇ ਘਰ ਹਥਿਆਰਾਂ ਨਾਲ ਲੈਸ ਹੋ ਕੇ ਗੁਰਮੀਤ ਸਿੰਘ, ਗੁਰਜਿੰਦਰ ਸਿੰਘ, ਗੁਰਭੇਜ ਸਿੰਘ ਵਾਸੀਆਨ ਪੰਡੋਰੀ ਸਿੱਧਵਾਂ ਆਏ ਜਿਨ੍ਹਾਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ਦੇ ਕੱਪੜੇ ਪਾੜ ਦਿੱਤੇ ਅਤੇ ਕੁੱਟਮਾਰ ਕਰਦਿਆਂ ਉਸ ਦੀ ਪੱਗ ਲਾਹੁਣ ਤੋਂ ਇਲਾਵਾ ਹਵਾਈ ਫਾਈਰ ਕੀਤੇ ਅਤੇ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ | ਜਾਂਚ ਅਧਿਕਾਰੀ ਏ.ਐੱਸ.ਆਈ. ਵਿਪਨ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਅਸਲ੍ਹਾ ਐਕਟ ਅਤੇ ਹੋਰ ਧਰਾਵਾਂ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ੀ ਸੰਬੰਧੀ ਕੈਂਪ ਲਗਾਇਆ

ਸੁਰ ਸਿੰਘ, 23 ਅਕਤੂਬਰ (ਧਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ ਘਰੇਲੂ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲਾਂ ਦੀ ਮੁਆਫ਼ੀ ਸਬੰਧੀ ਅੱਜ ਸਥਾਨਕ ਪਾਵਰਕਾਮ ਉਪ-ਮੰਡਲ ਦਫ਼ਤਰ ਵਿਖੇ ਐੱਸ.ਡੀ.ਓ. ਸਵਰਨ ਸਿੰਘ ਦੀ ਅਗਵਾਈ ਵਿਚ ਲਗਾਏ ਗਏ ਕੈਂਪ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਅਗਵਾਈ 'ਚ ਕਾਂਗਰਸ ਸਰਕਾਰ ਦੇ ਰਹੀ ਲੋਕਾਂ ਨੂੰ ਸਹੂਲਤਾਂ- ਹਰਪ੍ਰੀਤ ਸੰਧੂ

ਪੱਟੀ, 23 ਅਕਤੂਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- 2022 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ ਹਰਪ੍ਰੀਤ ਸਿੰਘ ਸੰਧੂ ਵਲੋਂ ਹਲਕਾ ਪੱਟੀ ਦੇ ਵੱਖ-ਵੱਖ ...

ਪੂਰੀ ਖ਼ਬਰ »

ਵਾਹਿਗੁਰੂ ਐਂਟਰਪ੍ਰਾਈਜਿਜ਼ ਤੋਂ 4 ਦਿਨਾਂ 'ਚ ਹਾਸਲ ਕੀਤਾ ਯੂ.ਕੇ. ਦਾ ਸਟੱਡੀ ਵੀਜ਼ਾ

ਸ੍ਰੀ ਗੋਇੰਦਵਾਲ ਸਾਹਿਬ , 23 ਅਕਤੂਬਰ (ਸਕੱਤਰ ਸਿੰਘ ਅਟਵਾਲ)-ਵਾਹਿਗੁਰੂ ਇੰਟਰਪ੍ਰਾਈਜਿਜ਼ ਸ੍ਰੀ ਗੋਇੰਦਵਾਲ ਸਾਹਿਬ ਜੋ ਕਿ ਇਲਾਕੇ ਅੰਦਰ ਵੀਜ਼ੇ ਲਗਵਾਉਣ 'ਚ ਮੋਹਰੀ ਸੰਸਥਾ ਬਣ ਕੇ ਉੱਭਰੀ ਹੈ ਅਤੇ ਵਧੀਆ ਕਾਰਗੁਜ਼ਾਰੀ ਪੇਸ਼ ਕਰਦਿਆਂ ਹੋਇਆਂ ਕਈਆਂ ਦੇ ਸੁਪਨਿਆਂ ...

ਪੂਰੀ ਖ਼ਬਰ »

ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਜਥੇ. ਜਲਾਲ ਉਸਮਾ ਨੂੰ ਟਿਕਟ ਦੇਣ ਦੀ ਮੰਗ

ਖਡੂਰ ਸਾਹਿਬ, 23 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਅਕਾਲੀ ਆਗੂਆਂ ਵਰਕਰਾਂ ਦੀ ਅਹਿਮ ਮੀਟਿੰਗ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਸਾਬਕਾ ਵਿਧਾਇਕ ਇੰਚਾਰਜ ਹਲਕਾ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਹੋਈ | ...

ਪੂਰੀ ਖ਼ਬਰ »

ਮਾਝਾ ਕਾਲਜ ਫਾਰ ਵੂਮੈਨ 'ਚ ਮਹਿੰਦੀ ਅਤੇ ਨੇਲ ਆਰਟ ਪ੍ਰਤੀਯੋਗਤਾ ਕਰਵਾਈ

ਤਰਨ ਤਾਰਨ, 23 ਅਕਤੂਬਰ (ਵਿਕਾਸ ਮਰਵਾਹਾ)- ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਖੇ ਕਾਲਜ ਦੇ ਕੌਸਮਟਲੋਜੀ ਵਿਭਾਗ ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਮਹਿੰਦੀ ਅਤੇ ਨੇਲ ਆਰਟ ਦੀ ਪ੍ਰਤੀਯੋਗਤਾ ਕਰਵਾਈ ਗਈ | ਇਸ ਪ੍ਰਤੀਯੋਗਤਾ 'ਚ 25 ਦੇ ਕਰੀਬ ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਸਰਹੱਦੀ ਪਿੰਡ ਦੂਹਲ ਨੌ 'ਚ ਸ਼ੁੱਧ ਪਾਣੀ ਲਈ ਸਰਪੰਚ ਨੇ ਆਰ.ਓ. ਵੰਡੇ

ਖੇਮਕਰਨ, 23 ਅਕਤੂਬਰ (ਰਾਕੇਸ਼ ਬਿੱਲਾ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਾਸੀਆਂ ਨੂੰ ਪੀਣ ਲਈ ਸ਼ੁੱਧ ਪਾਣੀ ਲਈ ਹਲਕਾ ਵਿਧਾਇਕ ਖੇਮਕਰਨ ਸੁਖਪਾਲ ਸਿੰਘ ਭੁੱਲਰ ਦੇ ਹੁਕਮਾਂ ਮੁਤਾਬਿਕ ਸਰਪੰਚ ਰਸ਼ਪਾਲ ਸਿੰਘ ਭੁੱਲਰ ਆੜਤੀ ਵਲਾ ਪਿੰਡ ਦੂਹਲ ਨੌ ਵਿਖੇ ਸਾਫ ਤੇ ਸ਼ੁੱਧ ...

ਪੂਰੀ ਖ਼ਬਰ »

28 ਅਤੇ 29 ਨੂੰ ਲਗਾਏ ਜਾਣਗੇ 'ਸੁਵਿਧਾ ਕੈਂਪ'-ਡਿਪਟੀ ਕਮਿਸ਼ਨਰ

ਤਰਨ ਤਾਰਨ, 23 ਅਕਤੂਬਰ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ 28 ਅਤੇ 29 ਅਕਤੂਬਰ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਵਿਸ਼ੇਸ਼ 'ਸੁਵਿਧਾ ਕੈਂਪ' ਲਾਉਣ ...

ਪੂਰੀ ਖ਼ਬਰ »

ਸਰਕਲ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ.ਵਿੰਗ ਦੀ ਭਰਵੀਂ ਇਕੱਤਰਤਾ

ਗੋਇੰਦਵਾਲ ਸਾਹਿਬ, 23 ਅਕਤੂਬਰ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਸਰਕਲ ਗੋਇੰਦਵਾਲ ਸਾਹਿਬ ਐੱਸ. ਸੀ. ਵਿੰਗ ਦੇ ਸੀਨੀਅਰ ਆਗੂਆਂ ਤੇ ਸਰਗਰਮ ਵਰਕਰਾਂ ਦੀ ਮੀਟਿੰਗ ਸਾਬਕਾ ਸੰਸਦੀ ਸਕੱਤਰ ਮਨਜੀਤ ਸਿੰਘ ਮੀਆਂਵਿੰਡ ਕੌਮੀ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਝਬਾਲ, 23 ਅਕਤੂਬਰ (ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਤੇ ਪੁੱਤਰਾਂ ਦੇ ਦਾਨੀ ਤੇ ਪੂਰਨ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX