ਤਾਜਾ ਖ਼ਬਰਾਂ


ਜੰਮੂ ਕਸ਼ਮੀਰ: ਯਾਤਰੀਆਂ ਨੂੰ ਲਿਜਾ ਰਹੀ ਬਸ ਹੋਈ ਹਾਦਸਾਗ੍ਰਸਤ
. . .  3 minutes ago
ਸ੍ਰੀਨਗਰ, 28 ਜਨਵਰੀ- ਜੰਮੂ ਕਸ਼ਮੀਰ ਵਿਚ ਇਕ ਯਾਤਰੀ ਬਸ ਜੋ ਜੰਮੂ ਤੋਂ ਡੋਡਾ ਜਾ ਰਹੀ ਸੀ, ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਊਧਮਪੁਰ ’ਤੇ ਸੈਲ ਸੱਲਨ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਈ। ਜ਼ਖ਼ਮੀਆਂ ਨੂੰ ਜ਼ਿਲਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ...
ਕਰਨਾਟਕ: ਅਮਿਤ ਸ਼ਾਹ ਵਲੋਂ ਕੱਢਿਆ ਗਿਆ ਰੋਡ ਸ਼ੋਅ
. . .  20 minutes ago
ਬੈਂਗਲੁਰੂ, 28 ਜਨਵਰੀ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਧਾਰਵਾੜ ਦੇ ਕੁੰਡਗੋਲ ਵਿਚ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਬਸਵਰਾਜ ਬੋਮਈ ਅਤੇ ਸਾਬਕਾ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਵੀ ਮੌਜੂਦ..
ਯੇਰੂਸ਼ਲਮ ਵਿਚ ਹੋਏ ਹਮਲੇ ਦੀ ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  25 minutes ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਯੇਰੂਸ਼ਲਮ ਵਿਚ ਬੀਤੀ ਰਾਤ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਅਸੀਂ ਆਪਣੀ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ...
‘ਬੀਟਿੰਗ ਦਾ ਰਿਟਰੀਟ’ ਸਮਾਰੋਹ ਭਲਕੇ ਕੀਤਾ ਜਾਵੇਗਾ ਆਯੋਜਿਤ
. . .  49 minutes ago
ਨਵੀਂ ਦਿੱਲੀ, 28 ਜਨਵਰੀ- ‘ਬੀਟਿੰਗ ਦਾ ਰਿਟਰੀਟ’ ਸਮਾਰੋਹ 2023 ਵਿਜੇ ਚੌਕ ਨਵੀਂ ਦਿੱਲੀ ਵਿਖੇ 29 ਜਨਵਰੀ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਮੌਜੂਦਗੀ ਵਿਚ ਆਯੋਜਿਤ ਕੀਤਾ ਜਾਵੇਗਾ। ਇਸ ਸਮਾਗਮ ਵਿਚ ਕਲਾਸੀਕਲ ਰਾਗਾਂ ’ਤੇ ਆਧਾਰਿਤ 29 ਧੁਨਾਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। ਇਸ ਦੇ...
ਇੰਡੀਅਨ ਮੁਜ਼ਾਹਿਦੀਨ ਦੇ ਸੰਚਾਲਕ ਸ਼ਹਿਜ਼ਾਦ ਅਹਿਮਦ ਦੀ ਮੌਤ
. . .  1 minute ago
ਨਵੀਂ ਦਿੱਲੀ, 28 ਜਨਵਰੀ- ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਇੰਡੀਅਨ ਮੁਜ਼ਾਹਿਦੀਨ ਦੇ ਸੰਚਾਲਕ ਸ਼ਹਿਜ਼ਾਦ ਅਹਿਮਦ ਦੀ ਅੱਜ ਏਮਜ਼ ਦਿੱਲੀ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਦੱਸ ਦਈਏ ਕਿ ਉਸ ਨੂੰ ਇੰਸਪੈਕਟਰ ਮੋਹਨ ਚੰਦ ਸ਼ਰਮਾ ਦੀ ਹੱਤਿਆ ਅਤੇ ਹੋਰ ਅਧਿਕਾਰੀਆਂ ’ਤੇ ਹਮਲਾ ਕਰਨ ਲਈ 2008 ਦੇ ਬਾਟਲਾ ਹਾਊਸ...
ਕਾਠਮੰਡੂ: ਸਿਸਟਮ ਵਿਚ ਖ਼ਰਾਬੀ ਕਾਰਨ ਸਾਰੀਆਂ ਫ਼ਲਾਈਟਾਂ ਰੋਕੀਆਂ
. . .  58 minutes ago
ਕਾਠਮੰਡੂ, 28 ਜਨਵਰੀ- ਨਿਪਾਲ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਿਸਟਮ ਵਿਚ ਖ਼ਰਾਬੀ ਕਾਰਨ ਕਾਠਮੰਡੂ ਵਿਚ ਸਾਰੀਆਂ ਉਡਾਣਾਂ ਤ੍ਰਿਭੁਵਨ ਹਵਾਈ ਅੱਡੇ ’ਤੇ ਰੋਕ ਦਿੱਤੀਆਂ ਗਈਆਂਣ ਹਨ।
ਤ੍ਰਿਪੁਰਾ ਚੋਣਾਂ- ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ
. . .  about 1 hour ago
ਨਵੀਂ ਦਿੱਲੀ, 28 ਜਨਵਰੀ- ਕਾਂਗਰਸ ਨੇ ਤ੍ਰਿਪੁਰਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ, ਅਧੀਰ ਰੰਜਨ ਚੌਧਰੀ, ਪਿ੍ਰਅੰਕਾ ਗਾਂਧੀ ਵਾਡਰਾ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਿਮਾਚਲ ਦੇ ਮੁੱਖ ਮੰਤਰੀ...
ਦਿੱਲੀ ਯੂਨੀਵਰਸਿਟੀ ਦੇ ਵੀ.ਸੀ. ਵਲੋਂ ਅਨੁਸ਼ਾਸਨ ਲਾਗੂ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਮੇਟੀ ਦਾ ਗਠਨ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਯੂਨੀਵਰਸਿਟੀ ਦੇ ਵੀ.ਸੀ. ਨੇ ਅਨੁਸ਼ਾਸਨ ਲਾਗੂ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਵਿਸ਼ੇਸ਼ ਤੌਰ ’ਤੇ 27 ਜਨਵਰੀ ਨੂੰ ਪ੍ਰਬੰਧਿਤ ਬੀ.ਬੀ.ਸੀ. ਦਸਤਾਵੇਜ਼ੀ ਦੀ ਸਕ੍ਰੀਨਿੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦੀ ਘਟਨਾ ਦੀ ਜਾਂਚ ਕਰ ਸਕਦੀ...
ਨਿਪਾਲ ਗ੍ਰਹਿ ਮੰਤਰਾਲਾ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ
. . .  about 2 hours ago
ਕਾਠਮੰਡੂ, 28 ਜਨਵਰੀ- ਨਿਪਾਲ ਦੇ ਰਾਸ਼ਟਰਪਤੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਨਿਪਾਲ ਦਾ ਗ੍ਰਹਿ ਮੰਤਰਾਲਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਦੇ ਅਧਿਕਾਰ ਖ਼ੇਤਰ ਵਿਚ ਰਹੇਗਾ। ਇਹ ਫ਼ੈਸਲਾ ਰਬੀ ਲਾਮਿਛਨੇ ਦੇ ਅਸਤੀਫ਼ੇ ਤੋਂ ਬਾਅਦ ਸੁਪਰੀਮ ਕੋਰਟ ਵਲੋਂ ਉਨ੍ਹਾਂ ਨੂੰ ਬਰਖ਼ਾਸਤ...
ਪਿ੍ਅੰਕਾ ਗਾਂਧੀ ਵਾਡਰਾ ਹੋਈ ਭਾਰਤ ਜੋੜੋ ਯਾਤਰਾ ਵਿਚ ਸ਼ਾਮਿਲ
. . .  about 2 hours ago
ਸ੍ਰੀਨਗਰ, 28 ਜਨਵਰੀ- ਕਾਂਗਰਸ ਦੀ ਭਾਰਤ ਜੋੜੋ ਯਾਤਰਾ ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਵਿਚ ਜਾਰੀ ਹੈ। ਇਸ ਵਿਚ ਅੱਜ ਕਾਂਗਰਸ ਦੀ ਜਨਰਲ ਸੈਕਟਰੀ ਪਿ੍ਅੰਕਾ ਗਾਂਧੀ ਵਾਡਰਾ ਵੀ ਸ਼ਾਮਿਲ ਹੋਈ।
ਸਥਾਨਕ ਪ੍ਰਸ਼ਾਸਨ ਰਾਹਤ ਤੇ ਬਚਾਅ ਕਾਰਜਾਂ ’ਚ ਭਾਰਤੀ ਹਵਾਈ ਸੈਨਾ ਦੀ ਮਦਦ ਕਰੇ- ਮੁੱਖ ਮੰਤਰੀ
. . .  about 2 hours ago
ਭੋਪਾਲ, 28 ਜਨਵਰੀ- ਮੱਧ ਪ੍ਰਦੇਸ਼ ਦੇ ਮੋਰੇਨਾ ਨੇੜੇ ਸੁਖੋਈ-30 ਅਤੇ ਮਿਰਾਜ 2000 ਜਹਾਜ਼ ਹਾਦਸੇ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕਰਕੇ ਸਥਾਨਕ ਪ੍ਰਸ਼ਾਸਨ ਨੂੰ ਰਾਹਤ ਅਤੇ ਬਚਾਅ ਕਾਰਜਾਂ ’ਚ ਭਾਰਤੀ ਹਵਾਈ ਸੈਨਾ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ
ਜਹਾਜ਼ ਹਾਦਸੇ ਵਿਚ ਇਕ ਪਾਇਲਟ ਗੰਭੀਰ ਜ਼ਖ਼ਮੀ- ਭਾਰਤੀ ਹਵਾਈ ਫ਼ੌਜ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਹਵਾਈ ਫ਼ੌਜ ਵਲੋਂ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ਾਂ ਬਾਰੇ ਟਵੀਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਜਹਾਜ਼ ਰੁਟੀਨ ਸੰਚਾਲਨ ਉਡਾਣ ਸਿਖਲਾਈ ਮਿਸ਼ਨ ’ਤੇ ਸਨ। ਇਸ ਵਿਚ ਸ਼ਾਮਿਲ 3 ਪਾਇਲਟਾਂ ਵਿਚੋਂ ਇਕ ਨੂੰ ਘਾਤਕ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਦੇ...
ਨਿਊਜ਼ੀਲੈਂਡ ਵਿਚ ਮੀਂਹ ਕਾਰਨ 3 ਲੋਕਾਂ ਦੀ ਮੌਤ
. . .  about 2 hours ago
ਵੈਲਿੰਗਟਨ, 28 ਜਨਵਰੀ- ਨਿਊਜ਼ੀਲੈਂਡ ਵਿਚ ਮੀਂਹ ਕਾਰਨ ਆਏ ਹੜ੍ਹ ਵਿਚ ਹੋਏ ਨੁਕਸਾਨ ’ਤੇ ਬੋਲਦਿਆਂ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨੇ ਕਿਹਾ ਕਿ ਇਸ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਇਕ ਦੇ ਲਾਪਤਾ ਹੋਣ ਦੀ ਖ਼ਬਰ ਹੈ। ਉਨ੍ਹਾਂ ਐਮਰਜੈਂਸੀ ਸੇਵਾਵਾਂ ਨਾਲ ਆਪਣੀ ਮੀਟਿੰਗ ਤੋਂ ਬਾਅਦ ...
ਸਾਨੂੰ ਆਪਣੇ ਹਜ਼ਾਰਾਂ ਸਾਲ ਪੁਰਾਣੇ ਇਤਿਹਾਸ, ਸੱਭਿਅਤਾ ਅਤੇ ਸੱਭਿਆਚਾਰ ’ਤੇ ਮਾਣ- ਪ੍ਰਧਾਨ ਮੰਤਰੀ
. . .  about 3 hours ago
ਸੂਰਤ, 28 ਜਨਵਰੀ- ਰਾਜਸਥਾਨ ਦੇ ਭੀਲਵਾੜਾ ਵਿਚ ਲੋਕਾਂ ਦੇ ਵੱਡੇ ਇਕੱਠ ਨੂੰ ਸੰਬਧੋਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਨੂੰ ਆਪਣੇ ਹਜ਼ਾਰਾਂ ਸਾਲ ਪੁਰਾਣੇ ਇਤਿਹਾਸ, ਸੱਭਿਅਤਾ ਅਤੇ ਸੱਭਿਆਚਾਰ ’ਤੇ ਮਾਣ ਹੈ। ਸੰਸਾਰ ਦੀਆਂ ਕਈ ਸੱਭਿਅਤਾਵਾਂ ਸਮੇਂ ਦੇ ਨਾਲ ਖ਼ਤਮ ਹੋ ਗਈਆਂ। ਭਾਰਤ ਨੂੰ ਭੂਗੋਲਿਕ, ਸੱਭਿਆਚਾਰਕ, ...
ਪੰਜ ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਵਾਲਾ ਨਾਬਾਲਗ ਕਾਬੂ
. . .  about 3 hours ago
ਮਹਾਰਾਸ਼ਟਰ, 28 ਜਨਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਇਕ ਨਾਬਾਲਗ ਲੜਕੇ ਨੂੰ 5 ਸਾਲ ਦੀ ਬੱਚੀ ਨਾਲ ਜਬਰ ਜਨਹਾ ਕਰਨ ਦੇ ਦੋਸ਼ ਵਿਚ ਹਿਰਾਸਤ ’ਚ ਲਿਆ ਗਿਆ ਅਤੇ ਆਈ.ਪੀ.ਸੀ. ਅਤੇ ਪੋਕਸੋ ਦੇ ਤਹਿਤ ਮਾਮਲਾ ਦਰਜ ਕਰ ਉਸ ਨੂੰ ਨਾਬਾਲਗ ਸੁਧਾਰ ਕੇਂਦਰ ਭੇਜ ਦਿੱਤਾ ਗਿਆ। ਨਾਗਪੜਾ ਪੁਲਿਸ...
ਵਾਪਰੇ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ
. . .  about 3 hours ago
ਫਗਵਾੜਾ, 28 ਜਨਵਰੀ- ਫਗਵਾੜਾ ਹੁਸ਼ਿਆਰਪੁਰ ਰੋਡ ’ਤੇ ਵਾਪਰੇ ਦਰਦਨਾਕ ਹਾਦਸੇ ਵਿਚ ਬਰਨਾਲਾ ਇਲਾਕੇ ਦੇ ਰਹਿਣ ਵਾਲੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਵੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਰੋਡ ’ਤੇ ਇਕ ਕਾਰ ਬੇਕਾਬੂ...
ਤ੍ਰਿਪੁਰਾ ਚੋਣਾਂ: ਕਾਂਗਰਸ ਨੇ ਐਲਾਨੇ 17 ਉਮੀਦਵਾਰ
. . .  about 3 hours ago
ਨਵੀਂ ਦਿੱਲੀ, 28 ਜਨਵਰੀ- ਕਾਂਗਰਸ ਨੇ ਆਗਾਮੀ ਤ੍ਰਿਪੁਰਾ ਚੋਣਾਂ ਲਈ 17 ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ ਜਿਸ ਵਿਚ ਸੁਦੀਪ ਰਾਏ ਬਰਮਨ ਨੂੰ ਅਗਰਤਲਾ ਤੋਂ ਉਮੀਦਵਾਰ ਐਲਾਨਿਆ...
ਬਿਹਾਰ ਪੁਲਿਸ ਦੀ ਮਾਓਵਾਦੀਆਂ ਵਿਰੁੱਧ ਸਖ਼ਤ ਕਾਰਵਾਈ, ਵੱਡੀ ਮਾਤਰਾ ਵਿਚ ਹਥਿਆਰ ਜ਼ਬਤ- ਸੀ.ਆਰ.ਪੀ.ਐਫ਼
. . .  about 4 hours ago
ਪਟਨਾ, 28 ਜਨਵਰੀ- ਬਿਹਾਰ ਪੁਲਿਸ ਨੇ ਮਾਓਵਾਦੀਆਂ ਦੇ ਖ਼ਿਲਾਫ਼ ਤਿੱਖੀ ਕਾਰਵਾਈ ਵਿਚ 162 ਆਈ.ਈ.ਡੀ. ਲਗਾਏ ਗਏ ਹਥਿਆਰਾਂ ਅਤੇ ਗੋਲਾ ਬਾਰੂਦ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਵਲੋਂ ਮਾਓਵਾਦੀ ਪ੍ਰਭਾਵਿਤ ਖ਼ੇਤਰਾਂ ਵਿਚ ਹੋਰ ਗੋਲਾ ਬਾਰੂਦ ਤੇ ਹਥਿਆਰ ਬਰਾਮਦ ਕਰਨ ਲਈ ਕਾਰਵਾਈਆਂ ਜਾਰੀ ਹਨ। ਸੀ.ਆਰ.ਪੀ.ਐਫ਼ ...
ਰੱਖਿਆ ਮੰਤਰੀ ਵਲੋਂ ਵਾਪਰੇ ਜਹਾਜ਼ ਹਾਦਸਿਆਂ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ- ਰੱਖਿਆ ਸੂਤਰ
. . .  about 4 hours ago
ਨਵੀਂ ਦਿੱਲੀ, 28 ਜਨਵਰੀ- ਸੁਖੋਈ-30 ਅਤੇ ਮਿਰਾਜ 2000 ਜਹਾਜ਼ ਜੋ ਮੱਧ ਪ੍ਰਦੇਸ਼ ਦੇ ਮੋਰੇਨਾ ਨੇੜੇ ਹਾਦਸਾਗ੍ਰਸਤ ਹੋ ਗਏ, ਸੰਬੰਧੀ ਰੱਖਿਆ ਮੰਤਰੀ ਰਾਜਨਾਥ ਸਿੰਘ ਸੀ.ਡੀ.ਐਸ. ਜਨਰਲ ਅਨਿਲ ਚੌਹਾਨ ਅਤੇ ਆਈ.ਏ.ਐਫ਼. ਮੁੱਖੀ ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ ਦੇ ਸੰਪਰਕ ਵਿਚ ਹਨ। ਹਵਾਲੀ ਸੈਨਾ ਮੁੱਖੀ ਵਲੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ...
ਤ੍ਰਿਪੁਰਾ ਚੋਣਾਂ: ਭਾਜਪਾ ਨੇ ਐਲਾਨੇ 48 ਉਮੀਦਵਾਰ
. . .  about 3 hours ago
ਨਵੀਂ ਦਿੱਲੀ, 28 ਜਨਵਰੀ- ਤ੍ਰਿਪੁਰਾ ਵਿਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਕੁੱਲ 60 ਸੀਟਾਂ ’ਚੋਂ 48 ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਾਕੀ ਰਹਿੰਦੇ 12 ਉਮੀਦਵਾਰਾਂ ਦਾ ਐਲਾਨ ਵੀ ਜਲਦ ਕੀਤਾ ਜਾਵੇਗਾ। ਮੁੱਖ ਮੰਤਰੀ ਡਾ. ਮਾਨਿਕ ਸਾਹਾ ਕਸਬਾ ...
ਲੜਾਕੂ ਜਹਾਜ਼ ਹਾਦਸਾ: ਆਈ.ਏ.ਐਫ਼. ਕੋਰਟ ਆਫ਼ ਇਨਕੁਆਇਰੀ ਵਲੋਂ ਜਾਂਚ ਸ਼ੁਰੂ
. . .  about 4 hours ago
ਭੋਪਾਲ, 28 ਜਨਵਰੀ- ਰੱਖਿਆ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦੌਰਾਨ ਸੁਖੋਈ-20 ਵਿਚ 2 ਪਾਇਲਟ ਅਤੇ ਮਿਰਾਜ-2000 ਵਿਚ ਇਕ ਪਾਇਲਟ ਸੀ। ਆਈ.ਏ.ਐਫ਼. ਕੋਰਟ ਆਫ਼ ਇਨਕੁਆਇਰੀ ਇਹ ਪਤਾ ਲਗਾ ਰਹੀ ਹੈ ਕਿ ਕੀ ਇਹ ਮੱਧ-ਹਵਾਈ ਟੱਕਰ ਸੀ ਜਾਂ ਨਹੀਂ। ਸ਼ੁਰੂਆਤੀ ਰਿਪੋਰਟਾਂ...
ਰਾਜਸਥਾਨ ਦੇ ਭਰਤਪੁਰ ਵਿਚ ਇਕ ਚਾਰਟਰਡ ਜਹਾਜ਼ ਹਾਦਸਾਗ੍ਰਸਤ
. . .  about 4 hours ago
ਸੂਰਤ, 28 ਜਨਵਰੀ- ਰਾਜਸਥਾਨ ਦੇ ਭਰਤਪੁਰ ਵਿਚ ਇਕ ਚਾਰਟਰਡ ਜਹਾਜ਼ ਕਰੈਸ਼ ਹੋ ਗਿਆ ਹੈ। ਪੁਲਿਸ ਅਤੇ ਪ੍ਰਸ਼ਾਸਨ ਨੂੰ ਮੌਕੇ ’ਤੇ ਭੇਜ ਦਿੱਤਾ ਗਿਆ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਲੜਾਕੂ ਜਹਾਜ਼ ਸੁਖੋਈ-30 ਅਤੇ ਮਿਰਾਜ 2000 ਹਾਦਸਾਗ੍ਰਸਤ
. . .  about 4 hours ago
ਭੋਪਾਲ, 28 ਜਨਵਰੀ- ਰੱਖਿਆ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੱਧ ਪ੍ਰਦੇਸ਼ ਦੇ ਮੋਰੇਨਾ ਨੇੜੇ ਸੁਖੋਈ-30 ਅਤੇ ਮਿਰਾਜ 2000 ਜਹਾਜ਼ ਹਾਦਸਾਗ੍ਰਸਤ ਹੋ ਗਏ ਹਨ। ਹੋਰ ਵੇਰਵਿਆਂ ਦੀ ਉਡੀਕ ਹੈ। ਖ਼ੋਜ ਅਤੇ ਬਚਾਅ ਮੁਹਿੰਮ ਸ਼ੁਰੂ ਕਰ...
ਸ਼ਰਾਬ ਤਸਕਰਾਂ ਵਲੋਂ ਪੁਲਿਸ ’ਤੇ ਹਮਲਾ
. . .  about 4 hours ago
ਪਟਨਾ, 28 ਜਨਵਰੀ- ਮਸੂਮ ਗੰਜ ’ਚ ਸ਼ਰਾਬ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਵਾਪਿਸ ਪਰਤ ਰਹੇ ਛਪਰਾ ’ਚ ਇਕ ਪੁਲਿਸ ਪਾਰਟੀ ’ਤੇ ਸ਼ਰਾਬ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਪਾਰਟੀ ਦੇ ਇਕ ਮੈਂਬਰ ਨੇ ਦੱਸਿਆ ਕਿ ਤਸਕਰਾਂ ਨੇ ਸਾਨੂੰ ਪੁੱਛਿਆ ਕਿ ਅਸੀਂ ਉਨ੍ਹਾਂ ਨੂੰ ਕਿੱਥੇ ਲੈ ਜਾ ਰਹੇ ਹਾਂ ਅਤੇ ਅਸੀਂ ਕੌਣ ਹਾਂ। ਇਸ ਤੋਂ ਬਾਅਦ...
ਝਾਰਖੰਡ ਦੇ ਮੁੱਖ ਮੰਤਰੀ ਨੇ ਧਨਬਾਦ ਦੇ ਕਲੀਨਿਕ 'ਚ ਅੱਗ ਲੱਗਣ ਨਾਲ ਹੋਈਆਂ ਮੌਤਾਂ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 5 hours ago
ਝਾਰਖੰਡ, 28 ਜਨਵਰੀ- ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਧਨਬਾਦ ਦੇ ਆਰਸੀ ਹਾਜ਼ਰਾ ਮੈਮੋਰੀਅਲ ਹਸਪਤਾਲ ਦੇ ਰਿਹਾਇਸ਼ੀ ਕੰਪਲੈਕਸ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ..
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਲੁਧਿਆਣਾ

'ਕਰਵਾ ਚੌਥ' ਦੇ ਵਰਤ ਨੂੰ ਲੈ ਕੇ ਮਹਿੰਦੀ ਲਗਾਉਣ ਤੇ ਹਾਰ-ਸ਼ਿੰਗਾਰ ਦਾ ਸਾਮਾਨ ਖਰੀਦਣ ਲਈ ਬਾਜ਼ਾਰਾਂ 'ਚ ਰਹੀ ਭਾਰੀ ਭੀੜ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਸੁਹਾਗਣਾਂ ਵਲੋਂ ਆਪਣੇ ਪਤੀ ਦੀ ਲੰਬੀ ਉਮਰ ਲਈ ਰੱਖੇ ਜਾਂਦੇ ਕਰਵਾ ਚੌਥ ਦੇ ਵਰਤ ਪ੍ਰਤੀ ਔਰਤਾਂ ਵਿਚ ਭਾਰੀ ਉਤਸਾਹ ਹੈ | ਮਹਿੰਦੀ ਲਗਵਾਉਣ ਤੇ ਹਾਰ-ਸ਼ਿੰਗਾਰਦੇ ਸਾਮਾਨ ਦੀ ਖ਼ਰੀਦਦਾਰੀ ਲਈ ਸ਼ਹਿਰ ਦੇ ਬਾਜ਼ਾਰਾਂ ਵਿਚ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੋਰੋਨਾ ਨੂੰ ਠੱਲ੍ਹ ਪਾਉਣ ਲਈ ਕੋਰੋਨਾ ਟੈਸਟ ਕਰਨ ਵਿਚ ਤੇਜ਼ੀ ਲਿਆਉਣ ਦੀ ਹਦਾਇਤ

ਲੁਧਿਆਣਾ, 23 ਅਕਤੂਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਤਿਉਹਾਰਾਂ ਦੇ ਸੀਜ਼ਨ ਵਿਚ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਕੋਰੋਨਾ ਟੈਸਟ ਕਰਨ ਵਿਚ ਤੇਜ਼ੀ ਲਿਆਉਣ ਦੀ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਅਤੇ ...

ਪੂਰੀ ਖ਼ਬਰ »

ਸੂਬੇ ਦੀ ਇਜਾਜ਼ਤ ਤੋਂ ਬਿਨਾਂ ਬੀ.ਐੱਸ.ਐੱਫ. ਦਾ ਦਾਇਰਾ ਨਹੀਂ ਵਧਾਇਆ ਜਾ ਸਕਦਾ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਮੈਂਬਰ ਪਾਰਲੀਮੈਂਟ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਸੂਬੇ ਦੀ ਇਜਾਜ਼ਤ ਤੋਂ ਬਿਨਾਂ ਬੀ.ਐੱਸ.ਐੱਫ. ਦਾ ਦਾਇਰਾ ਨਹੀਂ ਵਧਾਇਆ ਜਾ ਸਕਦਾ | ਕੇਂਦਰ ਸਰਕਾਰ ਵਲੋਂ ਅਜਿਹਾ ਕਰਕੇ ਫੈਡਰੇਸ਼ਨ ਸਿਸਟਮ ਨੂੰ ਢਾਹ ਲਾਈ ਹੈ, ...

ਪੂਰੀ ਖ਼ਬਰ »

ਵਿਆਹੁਤਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਵਿਆਹੁਤਾ ਨਾਲ ਜਬਰ ਜ਼ਨਾਹ ਕਰਨ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ਔਰਤ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਉਂਦੀ ਹੈ | ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਵੱਖ-ਵੱਖ ਥਾਂਵਾਂ ਤੋਂ ਤਿੰਨ ਵਾਹਨ ਚੋਰੀ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚੋਂ 3 ਵਾਹਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਫਿਰੋਜ਼ਪੁਰ ਰੋਡ ਸਥਿਤ ਐੱਮ.ਬੀ.ਡੀ. ਮਾਲ ਦੇ ਬਾਹਰੋਂ ਚੋਰ ਸੰਦੀਪ ਕੁਮਾਰ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 1 ਹੋਰ ਮਰੀਜ਼ ਮਿਲਿਆ

ਲੁਧਿਆਣਾ, 23 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਤੱਕ ...

ਪੂਰੀ ਖ਼ਬਰ »

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਤੇ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕਾਜਲ ਵਾਸੀ ਹਰਗੋਬਿੰਦ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਵਰਲਡ ਇਮੀਗ੍ਰੇਸ਼ਨ ਸਕਾਈ ਸਰਵਿਸ ਦੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਦੀ ਪਤਨੀ ਨਾਲ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਵਰਲਡ ਇਮੀਗ੍ਰੇਸ਼ਨ ਸਕਾਈ ਸਰਵਿਸਿਜ਼ ਪ੍ਰਬੰਧਕਾਂ ਖ਼ਿਲਾਫ਼ ਪੁਲਿਸ ਨੇ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਨਾਬਾਲਗ ਨੂੰ ਵਰਗਲਾਉਣ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੰਦੀਪ ਨਗਰ ਦੇ ਰਹਿਣ ਵਾਲੇ ਅਨਿਲ ਕਸ਼ਿਅਪ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਕੀਤੇ ਹਮਲੇ 'ਚ ਹੌਜ਼ਰੀ ਵਰਕਰ ਜ਼ਖ਼ਮੀ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰ: 4 ਦੇ ਘੇਰੇ ਅੰਦਰ ਪੈਂਦੇ ਇਲਾਕੇ ਗਾਂਧੀਨਗਰ ਵਿਚ ਲੁਟੇਰਿਆਂ ਵਲੋਂ ਕੀਤੇ ਹਮਲੇ ਵਿਚ ਹੌਜ਼ਰੀ ਵਰਕਰ ਜ਼ਖ਼ਮੀ ਹੋ ਗਿਆ ਹੈ | ਵਰਕਰ ਵਲੋਂ ਦਿਖਾਈ ਗਈ ਦਲੇਰੀ ਸਦਕਾ ਲੁਟੇਰੇ ਆਪਣੇ ਲੁੱਟ ਦੇ ਮਕਸਦ ਵਿਚ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ 2 ਦਹਾਕਿਆਂ ਤੋਂ ਦਰਦ ਨਾਲ ਪੀੜਤ ਬਜ਼ੁਰਗ ਮਾਤਾ ਦੇ ਗੋਡੇ ਦਾ ਜੋੜ ਬਦਲ ਕੇ ਜ਼ਿੰਦਗੀ ਹੀ ਬਦਲ ਦਿੱਤੀ

ਬੀਜਾ, 23 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਦੀ ਅਗਵਾਈ ਵਿਚ ਕਈ ਦਹਾਕਿਆਂ ਤੋਂ ਸਫਲਤਾਪੂਰਵਕ ਨਾਲ ਚੱਲ ਰਹੇ ਅਰਥੋ ਵਿਭਾਗ ਦੇ ਮੁਖੀ ਡਾਕਟਰ ਦੀਪਕ ਮਹਿਤਾ ...

ਪੂਰੀ ਖ਼ਬਰ »

ਆਟੋ ਪਾਰਟਸ ਮੈਨੂਫੈਕਚਰਜ਼ ਐਸੋਸੀਏਸ਼ਨ ਵਿਖੇ 'ਇੰਟਲੈਕਚੂਅਲ ਪ੍ਰਾਪਰਟੀ' ਬਾਰੇ ਵਿਸ਼ੇਸ਼ ਸਮਾਗਮ

ਲੁਧਿਆਣਾ, 23 ਅਕਤੂਬਰ (ਪੁਨੀਤ ਬਾਵਾ)-ਆਟੋ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਆਫ਼ ਇੰਡੀਆ ਵਿਖੇ 'ਇੰਟਲਐਕਚੂਅਲ ਪ੍ਰਾਪਰਟੀ ਜਾਗਰੂਕਤਾ' ਬਾਰੇ ਪ੍ਰਧਾਨ ਗੁਰਪ੍ਰਗਟ ਸਿੰਘ ਕਾਹਲੋਂ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐੱਮ.ਐੱਸ.ਐੱਮ.ਈ. ਬੋਰਡ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ ਦੀ ਸਰਪੰਚ ਤੇ ਸੀ. ਯੂਥ ਕਾਂਗਰਸੀ ਆਗੂ ਮੋਹਨ ਕੁਮਾਰ ਦੇ ਯਤਨਾਂ ਸਦਕਾ ਕਿ੍ਕਟ ਟੀਮ ਨੂੰ ਮਿਲੀ ਖੇਡ ਕਿੱਟ


ਫੁੱਲਾਂਵਾਲ, 23 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਬਲਾਕ-1 ਅਧੀਨ ਆਉਂਦੇ ਸ਼ਹੀਦ ਭਗਤ ਸਿੰਘ ਨਗਰ ਦੀ ਸਰਪੰਚ ਕਿਰਨ ਕੁਮਾਰੀ ਤੇ ਉਨ੍ਹਾਂ ਦੇ ਪਤੀ ਸੀਨੀ. ਯੂਥ ਕਾਂਗਰਸੀ ਆਗੂ ਮੋਹਨ ਕੁਮਾਰ ਦੇ ਯਤਨਾਂ ਸਦਕਾ ਪਿੰਡ ਦੇ ਕਿ੍ਕਟ ਕਲੱਬ ਨੂੰ ਕੌਂਸਲਰ ਹਰਕਰਨ ਸਿੰਘ ਵੈਦ ਨੇ ਕਿ੍ਕਟ ਕਿੱਟ ਪ੍ਰਦਾਨ ਕੀਤੀ | ਇਸ ਮੌਕੇ ਯੂਥ ਕਾਂਗਰਸੀ ਆਗੂ ਮੋਹਨ ਕੁਮਾਰ ਨੇ ਹਾਜ਼ਰੀਨਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿਚ ਸਰੀਰ ਅਤੇ ਮਨ ਨੂੰ ਤਰੋਤਾਜ਼ਾ ਰੱਖਣ ਲਈ ਖੇਡਾਂ ਬਹੁਤ ਜ਼ਰੂਰੀ ਹਨ | ਇਸ ਮੌਕੇ ਰਜਿੰਦਰ ਰਾਣਾ, ਪੰਚ ਮੰਗਾ, ਪੰਚ ਸਾਹਿਲ, ਪੰਚ ਮਨੀ, ਪੰਚ ਅਸ਼ਵਨੀ ਅਤੇ ਕਿ੍ਕਟ ਕਲੱਬ ਦੀ ਟੀਮ ਤੋਂ ਕੈਪਟਨ ਕਮਲ, ਬਬਨਦੀਪ ਸਿੰਘ, ਪਿਆਜੋ ਭੱਲਾ, ਰੌਬੀ, ਅੰਕਿਤ, ਲਵਪ੍ਰੀਤ, ਗੁਰਜੀਤ, ਸੋਨੂੰ ਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਵਿਸ਼ਵ ਪ੍ਰਸਿੱਧ ਭਗਤੀ ਦਾ ਘਰ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ...

ਪੂਰੀ ਖ਼ਬਰ »

ਸ੍ਰੀ ਰਾਮ ਭਾਰਤੀ ਕਲਾ ਕੇਂਦਰ ਦੇ 30 ਕਲਾਕਾਰਾਂ ਵਲੋਂ ਸੰਗੀਤ ਨਾਟਕ 'ਸ੍ਰੀ ਰਾਮ' ਦੀ ਪੇਸ਼ਕਾਰੀ

ਲੁਧਿਆਣਾ, 23 ਅਕਤੂਬਰ (ਪੁਨੀਤ ਬਾਵਾ)-ਲੁਧਿਆਣਾ ਸੰਸਕਿ੍ਤ ਸਮਾਗਮ ਵਲੋਂ ਸਥਾਨਕ ਗੁਰੂ ਨਾਨਕ ਭਵਨ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੀ ਰਾਮ ਭਾਰਤੀ ਕਲਾ ਕੇਂਦਰ ਨਵੀਂ ਦਿੱਲੀ ਦੇ 30 ਕਲਾਕਾਰਾਂ ਵਲੋਂ ਸੰਗੀਤ ਨਾਟਕ 'ਸ਼੍ਰੀ ਰਾਮ' ਦਾ ਮੰਚਨ ਕੀਤਾ ਗਿਆ | ਲੁਧਿਆਣਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਲੁਧਿਆਣਾ ਸ਼ਹਿਰ 'ਚ 'ਇਕ ਮੌਕਾ ਆਪ ਨੂੰ ' ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ, 23 ਅਕਤੂਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਲੁਧਿਆਣਾ ਸ਼ਹਿਰੀ ਦੀ ਟੀਮ ਨੇ ਸ਼ਹਿਰੀ ਪ੍ਰਧਾਨ ਸੀ.ਏ. ਸੁਰੇਸ਼ ਗੋਇਲ ਅਤੇ ਉਪ ਪ੍ਰਧਾਨ ਡਾ. ਦੀਪਕ ਬਾਂਸਲ ਦੀ ਅਗਵਾਈ ਵਿਚ ਅੱਜ ਲੁਧਿਆਣਾ ਸ਼ਹਿਰ ਅੰਦਰ 'ਇਕ ਮੌਕਾ ਆਪ ਨੂੰ ' ਨਾਮ ਦੀ ਮੁਹਿੰਮ ਦੀ ਸ਼ੁਰੂਵਾਤ ਕੀਤੀ | ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਦੀਪ ਸਿੰਘ ਸੁਸਾਇਟੀ ਭਾਈ ਰਣਧੀਰ ਸਿੰਘ ਵਲੋਂ ਧਾਰਮਿਕ ਯਾਤਰਾ ਰਵਾਨਾ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਤੋਂ ਅਮਿ੍ਤ ਵੇਲੇ ਸੋਢੀ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਦੇ ਸਬੰਧ 'ਚ ਸੰਗਤਾਂ ਨੂੰ ਗੁਰੂਧਾਮਾਂ ਦੀ ਯਾਤਰਾ ਕਰਾਉਣ ਲਈ ਬੱਸ ਨੂੰ ਰਵਾਨਾ ਰਵਾਨਾ ਕੀਤਾ | ਇਸ ...

ਪੂਰੀ ਖ਼ਬਰ »

ਲਿਪ ਦਾ ਸਾਥ ਛੱਡ ਸ਼੍ਰੋਮਣੀ ਅਕਾਲੀ ਦਲ ਦੇ ਬੇੜੇ 'ਚ ਸਵਾਰ ਹੋਏ ਸਾਬਕਾ ਟਕਸਾਲੀ ਆਗੂ ਬਲਦੇਵ ਸਿੰਘ ਗਰੇਵਾਲ

ਇਯਾਲੀ/ਥਰੀਕੇ, 23 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਲੋਕ ਇਨਸਾਫ ਪਾਰਟੀ ਨੂੰ ਉਦੋਂ ਗਹਿਰਾ ਝਟਕਾ ਲੱਗਾ ਜਦੋਂ ਪਾਰਟੀ ਸੀਨੀ. ਮੀਤ ਪ੍ਰਧਾਨ ਲੁਧਿਆਣਾ ਸਾਬਕਾ ਟਕਸਾਲੀ ਅਕਾਲੀ ਆਗੂ ਬਲਦੇਵ ਸਿੰਘ ਗਰੇਵਾਲ ਨੇ ਬੀਤੀ ਕੱਲ੍ਹ ਦੇਰ ਰਾਤ ਪਾਰਟੀ ਨੂੰ ਅਲਵਿਦਾ ਆਖ ਸ਼ਿਅਦ ਦੇ ...

ਪੂਰੀ ਖ਼ਬਰ »

ਪੀ.ਐੱਨ.ਕੇ.ਸੀ.ਡਬਲਯੂ. ਵਿਖੇ 'ਅਰਨ ਵਾਈਲ ਯੂ ਲਰਨ' ਸਕੀਮ ਅਧੀਨ ਗਤੀਵਿਧੀਆਂ ਕਰਵਾਈਆਂ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਆਈ.ਕਿਉ.ਏ.ਸੀ. ਦੇ ਅਧੀਨ ਗੁਰੂ ਨਾਨਕ ਖਾਲਸਾ ਕਾਲਜ ਫਾਰ ਵੁਮੈਨ ਦੇ ਗ੍ਰਹਿ ਵਿਗਿਆਨ ਵਿਭਾਗ ਗੁਜਰਖਾਨ ਕੈਂਪਸ ਵਲੋਂ 'ਅਰਨ ਵਾਈਲ ਯੂ ਲਰਨ' ਸਕੀਮ ਦੇ ਅਧੀਨ ਕਈ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਗ੍ਰਹਿ ਵਿਗਿਆਨ ਵਿਭਾਗ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀਆਂ ਮੀਟਿੰਗਾਂ ਵਿਚ ਸੀਮਤ ਇਕੱਠ ਉਮੀਦਵਾਰਾਂ ਦੇ ਕੱਖੋਂ ਹੌਲੇ ਹੋਣ ਦਾ ਨਤੀਜਾ-ਜਸਪ੍ਰੀਤ ਸਿੰਘ ਹੌਬੀ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਜਨਰਲ ਸਕੱਤਰ, ਲੁਧਿਆਣਾ ਪੱਛਮੀ ਤੋਂ ਹਲਕਾ ਇੰਚਾਰਜ ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਇੰਚਾਰਜ ਜਸਪ੍ਰੀਤ ਸਿੰਘ ਹੌਬੀ ਨੇ ਇੱਥੇ ਇਕ ਮੀਟਿੰਗ ਦੌਰਾਨ ਕਿਹਾ ਕਿ ਅਕਾਲੀ ਦਲ ਦੇ ਚੋਣ ਪ੍ਰਚਾਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਨੂੰ 9 ਨਵੇਂ ਬੈੱਡ ਦਿੱਤੇ ਗਏ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਹਿੰਦੂ ਨਿਆਂਪੀਠ ਅਤੇ ਮਥੂਟ ਗਰੁੱਪ ਵਲੋਂ ਸਾਂਝੇ ਤੌਰ ਤੇ ਇਕ ਮੈਗਾ ਡੋਨੇਸ਼ਨ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਵਿਧਾਇਕ ਸੁਰਿੰਦਰ ਡਾਬਰ ਵਲੋਂ ਕੀਤੀ ਗਈ | ਇਸ ਮੌਕੇ ਵਿਧਾਇਕ ਡਾਬਰ ਨੇ ਕਿਹਾ ਕਿ ਮਥੂਟ ਗਰੁੱਪ ਆਪਣੇ ...

ਪੂਰੀ ਖ਼ਬਰ »

ਚਾਰਟਰਡ ਅਕਾਊਾਟੈਂਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ 'ਤੇ ਲਗਾਏ ਕੁੱਟਮਾਰ ਕਰਨ ਦੇ ਦੋਸ਼

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਆਤਮ ਨਗਰ ਵਿਚ ਰਹਿਣ ਵਾਲੇ ਇਕ ਚਾਰਟਰਡ ਅਕਾਊਾਟੈਂਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਪੁਲਿਸ ਕਮਿਸ਼ਨਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ ਅੱਜ 65 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 23 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਹਲਕਾ ਪੱਛਮੀ 'ਚ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਬੇਦੀ ਵਲੋਂ ਕਰਾਏ ਸਮਾਗਮ ਨੇ ਰੈਲੀ ਦਾ ਰੂਪ ਧਾਰਿਆ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਹਲਕਾ ਪੱਛਮੀ 'ਚ ਸਰਕਲ ਜਥੇਦਾਰ ਹਰਪ੍ਰੀਤ ਸਿੰਘ ਬੇਦੀ ਤੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਬੇਦੀ ਵਲੋਂ ਸ਼ੋ੍ਰਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ 'ਚ ਕਰਾਏ ...

ਪੂਰੀ ਖ਼ਬਰ »

ਘਰ ਦੀਆਂ ਬਾਲਿਆਂ ਵਾਲੀਆਂ ਛੱਤਾਂ ਵਾਲੇ ਵਸਨੀਕਾਂ ਲਈ 2.5 ਕਰੋੜ ਰੁਪਏ ਦੀ ਰਾਸ਼ੀ ਜਾਰੀ-ਵਿਧਾਇਕ ਡਾਵਰ

ਲੁਧਿਆਣਾ, 23 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸੁਰਿੰਦਰ ਡਾਵਰ ਵਲੋਂ ਅੱਜ ਉਨ੍ਹਾਂ 100 ਲਾਭਪਾਤਰੀਆਂ ਨੂੰ ਅੱਜ 25 ਲੱਖ ਰੁਪਏ ਦੇ ਚੈਕ ਸੌਂਪੇ ਗਏ, ਜਿਨ੍ਹਾਂ ਦੇ ਘਰ ਦੀਆਂ ਛੱਤਾਂ ਲੱਕੜ ਦੇ ਬਾਲਿਆਂ ਵਾਲੀਆਂ ਹਨ | ਵਾਰਡ ਨੰਬਰ-59 ...

ਪੂਰੀ ਖ਼ਬਰ »

ਤੇਜਾ ਸਿੰਘ ਮੈਮੋਰੀਅਲ ਸੀ. ਸੈਕੰਡਰੀ ਸਕੂਲ ਵਿਖੇ ਸਹਿਜ ਪਾਠ ਦਾ ਭੋਗ ਪਾਏ

ਲੁਧਿਆਣਾ, 23 ਅਕਤੂਬਰ (ਕਵਿਤਾ ਖੁੱਲਰ)-ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀ. ਸੈਕੰਡਰੀ ਸਕੂਲ ਵਿਖੇ ਵਾਹਿਗੁਰੂ ਜੀ ਦੀ ਮਿਹਰ ਸਦਕਾ ਸ਼੍ਰੀ ਸਹਿਜ ਪਾਠ ਦਾ ਭੋਗ ਦੇ ਭੋਗ ਡਾਇਰੈਕਟਰ ਦਾਨਿਸ਼ ਗਰੇਵਾਲ ਤੇ ਸਤਿਕਾਰਯੋਗ ਮੈਡਮ ਗੁਰਪਾਲ ਕੌਰ ਦੀ ਅਗਵਾਈ ਹੇਠ ਪਾਏ ਗਏ | ...

ਪੂਰੀ ਖ਼ਬਰ »

ਸੂਬੇ ਦੇ ਨਿੱਜੀ ਹਸਪਤਾਲਾਂ ਵਲੋਂ ਆਯੂਸ਼ਮਾਨ ਸਕੀਮ ਦਾ ਬਾਈਕਾਟ ਅੱਜ ਤੋਂ

ਲੁਧਿਆਣਾ, 23 ਅਕਤੂਬਰ (ਸਲੇਮਪੁਰੀ)-ਪੰਜਾਬ ਦੇ ਸਮੂਹ ਨਿੱਜੀ ਹਸਪਤਾਲਾਂ ਦੇ ਪ੍ਰਬੰਧਕਾਂ ਨੇ ਅੱਜ ਤੋਂ ਆਯੂਸ਼ਮਾਨ ਸਕੀਮ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ | ਆਈ.ਐੱਮ.ਏ. ਸ਼ਾਖਾ ਪੰਜਾਬ ਦੇ ਸਾਬਕਾ ਪ੍ਰਧਾਨ ਡਾ. ਮਨੋਜ ਸੋਬਤੀ ਨੇ ਦੱਸਿਆ ਕਿ ਸਰਕਾਰ ਵਲੋਂ ਸਮਾਜ ਦੇ ...

ਪੂਰੀ ਖ਼ਬਰ »

ਪੰਜਾਬ ਲਈ ਵਾਤਾਵਰਨ ਚੋਣ ਮਨੋਰਥ ਪੱਤਰ ਜਾਰੀ ਕਰਕੇ ਵਾਤਾਵਰਨ ਦੇ ਰਾਖੇ ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ, 23 ਅਕਤੂਬਰ (ਪੁਨੀਤ ਬਾਵਾ)-ਰਾਮਗੜ੍ਹੀਆ ਕੰਨਿਆ ਕਾਲਜ ਵਿਖੇ ਅੱਜ ਪੀ.ਏ.ਸੀ. ਮੱਤੇਵਾੜਾ ਤੇ ਸਤਲੁਜ ਦੇ ਸਹਿਯੋਗ ਨਾਲ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਦਮ ਸ੍ਰੀ ਤੇ ਵਾਤਾਵਰਣ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਉਨ੍ਹਾਂ ...

ਪੂਰੀ ਖ਼ਬਰ »

ਦਾਖਾ ਦੇ ਪੁੱਤਰ ਜਸਵੀਰ ਸਿੰਘ ਗੋਗੀ ਦਾ ਬਿਲਾਸਪੁਰ ਵਿਖੇ ਸਸਕਾਰ

ਰਾੜਾ ਸਾਹਿਬ/ਦੋਰਾਹਾ, 23 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ/ਜਸਵੀਰ ਝੱਜ)-ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੇ ਪੁੱਤਰ ਜਸਵੀਰ ਸਿੰਘ ਗੋਗੀ ਦਾ ਅੰਤਿਮ ਸੰਸਕਾਰ ਪਿੰਡ ਬਿਲਾਸਪੁਰ ਵਿਖੇ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੀ ਮਿ੍ਤਕ ਦੇਹ ਤੇ ਜਿੱਥੇ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX