ਤਾਜਾ ਖ਼ਬਰਾਂ


ਸੰਸਦ ਦੇ ਦੋਵਾਂ ਸਦਨਾਂ ਵਿਚ ਅਡਾਨੀ ਘੁਟਾਲੇ 'ਤੇ ਮੁਲਤਵੀ ਮਤਾ ਮੰਗਣਗੀਆਂ ਵਿਰੋਧੀ ਪਾਰਟੀਆਂ
. . .  7 minutes ago
ਨਵੀਂ ਦਿੱਲੀ, 6 ਫਰਵਰੀ-ਸੂਤਰਾਂ ਅਨੁਸਾਰ ਵਿਰੋਧੀ ਪਾਰਟੀਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੰਸਦ ਦੇ ਦੋਵਾਂ ਸਦਨਾਂ ਵਿਚ ਮੁਲਤਵੀ ਮਤਾ ਮੰਗਣਗੀਆਂ। ਅਡਾਨੀ ਘੁਟਾਲੇ ਤੋਂ ਇਲਾਵਾ ਕੋਈ ਕੰਮ...
ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਚ ਇਕੱਠੇ ਹੋਏ ਵਿਰੋਧੀ ਧਿਰ ਦੇ ਸੰਸਦ ਮੈਂਬਰ
. . .  13 minutes ago
ਨਵੀਂ ਦਿੱਲੀ, 6 ਫਰਵਰੀ-ਵਿਰੋਧੀ ਧਿਰ ਦੇ ਸੰਸਦ ਮੈਂਬਰ ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਤੇ ਗਾਂਧੀ ਦੇ ਬੁੱਤ ਦੇ ਸਾਹਮਣੇ ਵਿਰੋਧ ਵਿਚ...
ਦਿੱਲੀ 'ਚ ਹਵਾ ਦੀ ਗੁਣਵੱਤਾ ਖ਼ਰਾਬ ਸ਼੍ਰੇਣੀ 'ਚ
. . .  20 minutes ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 218 ਦੇ ਨਾਲ ਖਰਾਬ ਸ਼੍ਰੇਣੀ ਵਿਚ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ
. . .  31 minutes ago
ਅੰਮ੍ਰਿਤਸਰ, 6 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁਜੇ। ਉਨਾਂ ਸ਼ਰਧਾ ਸਹਿਤ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ...
ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ-ਖੜਗੇ
. . .  48 minutes ago
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ। ਸਰਕਾਰ ਇੰਨੇ ਵੱਡੇ ਮੁੱਦੇ 'ਤੇ ਚੁੱਪ ਹੈ, ਖ਼ਾਸ ਤੌਰ 'ਤੇ ਪ੍ਰਧਾਨ ਮੰਤਰੀ...
ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ, 16 ਇਮਾਰਤਾਂ ਢਹਿ-ਢੇਰੀ-ਸਨਲੀਉਰਫਾ ਦੇ ਮੇਅਰ
. . .  1 minute ago
ਅੰਕਾਰਾ, 6 ਫਰਵਰੀ-ਸਨਲੀਉਰਫਾ ਦੇ ਮੇਅਰ ਨੇ ਦੱਸਿਆ ਕਿ ਕਿ ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ ਤੇ 16 ਇਮਾਰਤਾਂ ਢਹਿ-ਢੇਰੀ ਹੋ ਗਈਆਂ...
ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਜਿੱਤਿਆ ਤੀਜਾ ਗ੍ਰੈਮੀ ਪੁਰਸਕਾਰ
. . .  35 minutes ago
ਲਾਸ ਏਂਜਲਸ, 6 ਫਰਵਰੀ-ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਆਪਣੀ 'ਡਿਵਾਈਨ ਟਾਈਡਜ਼' ਐਲਬਮ ਲਈ ਤੀਜਾ ਗ੍ਰੈਮੀ ਪੁਰਸਕਾਰ ਜਿੱਤਿਆ ਹੈ, ਜਿਸ ਨੂੰ ਸਰਬੋਤਮ ਇਮਰਸਿਵ ਆਡੀਓ ਐਲਬਮ ਸ਼੍ਰੇਣੀ ਵਿਚ ਨਾਮਜ਼ਦ ਕੀਤਾ ਗਿਆ ਸੀ। ਰਿਕੀ ਕੇਜ ਨੇ ਟਵੀਟ ਕੀਤਾ, "ਹੁਣੇ ਹੁਣੇ ਮੈਂ ਤੀਜਾ ਗ੍ਰੈਮੀ ਅਵਾਰਡ ਜਿੱਤਿਆ ਹੈ। ਮੈਂ ਇਹ ਪੁਰਸਕਾਰ ਭਾਰਤ ਨੂੰ ਸਮਰਪਿਤ...
ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ ਲਈ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਦਿੱਤਾ ਮੁਲਤਵੀ ਪ੍ਰਸਤਾਵ ਦਾ ਨੋਟਿਸ
. . .  about 1 hour ago
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ...
ਸੁਦਰਸ਼ਨ ਪਟਨਾਇਕ ਨੇ ਰੇਤ ਕਲਾ ਨਾਲ ਲਤਾ ਮੰਗੇਸ਼ਕਰ ਨੂੰ ਪਹਿਲੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ
. . .  about 2 hours ago
ਪੁਰੀ, 6 ਫਰਵਰੀ (ਉੜੀਸ਼ਾ)-ਮਸ਼ਹੂਰ ਰੇਤ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਬਾਲੀਵੁੱਡ ਦੀ ਸਦਾਬਹਾਰ ਸੰਗੀਤ ਮਹਾਰਾਣੀ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੀ ਪਹਿਲੀ ਬਰਸੀ 'ਤੇ ਆਪਣੀ ਕਲਾ ਰਾਹੀਂ ਸ਼ਰਧਾਂਜਲੀ ਭੇਟ...
ਐਲੋਨ ਮਸਕ ਨੇ ਪਿਛਲੇ ਤਿੰਨ ਮਹੀਨਿਆਂ ਨੂੰ "ਬਹੁਤ ਸਖ਼ਤ" ਕਿਹਾ, "ਟਵਿੱਟਰ ਨੂੰ ਦੀਵਾਲੀਆਪਨ ਤੋਂ ਬਚਾਉਣਾ ਪਿਆ"
. . .  about 2 hours ago
ਵਾਸ਼ਿੰਗਟਨ (ਅਮਰੀਕਾ), 6 ਫਰਵਰੀ -ਟਵਿੱਟਰ ਅਤੇ ਟੇਸਲਾ ਦੇ ਸੀ.ਈ.ਓ. ਐਲੋਨ ਮਸਕ ਨੇ ਕਿਹਾ ਕਿ ਪਿਛਲੇ ਤਿੰਨ ਮਹੀਨੇ "ਬਹੁਤ ਮੁਸ਼ਕਲ" ਰਹੇ ਹਨ ਕਿਉਂਕਿ ਉਨ੍ਹਾਂ ਨੂੰ ਟੇਸਲਾ ਅਤੇ ਸਪੇਸਐਕਸ ਵਿਚ ਆਪਣੇ ਫਰਜ਼ਾਂ...
ਤੁਰਕੀ 'ਚ 7.8 ਤੀਬਰਤਾ ਨਾਲ ਆਇਆ ਭੂਚਾਲ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਏ.ਐਫ.ਪੀ. ਨਿਊਜ਼ ਏਜੰਸੀ ਅਨੁਸਾਰ ਅਮਰੀਕੀ ਭੂ-ਵਿਗਿਆਨ ਸੇਵਾ ਨੇ ਕਿਹਾ ਕਿ ਦੱਖਣੀ-ਪੂਰਬੀ ਤੁਰਕੀ ਦੇ ਗਾਜ਼ੀਅਨਟੇਪ ਨੇੜੇ 7.8 ਤੀਬਰਤਾ ਦਾ ਭੂਚਾਲ ਆਇਆ। ਤੁਰਕੀ ਦੇ ਅਧਿਕਾਰੀਆਂ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  1 day ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  1 day ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  1 day ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  about 1 hour ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  about 1 hour ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਰੂਪਨਗਰ

ਮੁੱਖ ਮੰਤਰੀ ਪੰਜਾਬ ਵਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੀਆਂ ਪੰਚਾਇਤਾਂ ਤੇ ਯੂਥ ਕਲੱਬਾਂ ਨੂੰ ਗਰਾਂਟਾਂ ਦੇ ਗੱਫ਼ੇ

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਰੂਪਨਗਰ ਬਲਾਕ 'ਚ ਪੈਂਦੇ 56 ਪਿੰਡਾਂ ਦੀਆਂ ਪੰਚਾਇਤਾਂ ਸਮੇਤ 44 ਯੂਥ ਕਲੱਬਾਂ ਨੂੰ 20 ਕਰੋੜ 70 ਲੱਖ ਦੀਆਂ ਗਰਾਂਟਾਂ ਦੇ ਚੈੱਕ ਭੇਟ ਕੀਤੇ | ਉਨ੍ਹਾਂ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਲਈ ਜਾ ਰਹੇ ਨੌਜਵਾਨ ਦੀ ਮਰਸਡੀ ਨੂੰ ਲੱਗੀ ਅਚਾਨਕ ਅੱਗ

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਲੰਬੇ ਸਮੇਂ ਤੋਂ ਕਿਸਾਨੀ ਸੰਘਰਸ਼ ਨੂੰ ਸਮਰਪਿਤ ਨੌਜਵਾਨ ਮਨਜੀਤ ਸਿੰਘ ਮੁੰਦਰਾ ਨਿਵਾਸੀ ਹਰਿਗੋਬਿੰਦ ਨਗਰ ਰੂਪਨਗਰ ਸੋਲਖੀਆਂ ਟੋਲ ਪਲਾਜ਼ਾ ਦੇ ਧਰਨੇ 'ਚ ਹਾਜ਼ਰੀ ਲੁਆਉਣ ਜਾ ਰਿਹਾ ਸੀ ਜਿਸ ਦੀ ਟੋਲ 'ਤੇ ਪੁੱਜਣ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੇ ਜਾਤ-ਪਾਤ ਦਾ ਖ਼ਾਤਮਾ ਕਰ ਕੇ ਸਮਾਜ ਨੂੰ ਇਕ ਲੜੀ 'ਚ ਪਰੋਇਆ-ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਈ ਪ੍ਰਭਾਤ ਫੇਰੀ ਦੇ ਛੇਵੇਂ ਦਿਨ ਪਿੰਡ ਢੇਰ, ਸੂਰੇਵਾਲ, ਖਮੇੜਾ, ਗੰਭੀਰਪੁਰ, ਥਲੂਹ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਭੁੱਖ-ਹੜਤਾਲ

ਮੋਰਿੰਡਾ, 23 ਅਕਤੂਬਰ (ਕੰਗ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ਅੱਗੇ ਭੁੱਖ ਹੜਤਾਲ ਕੀਤੀ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਨੂੰ ਦਿੱਤਾ ਮੰਗ-ਪੱਤਰ

ਮੋਰਿੰਡਾ, 23 ਅਕਤੂਬਰ (ਪਿ੍ਤਪਾਲ ਸਿੰਘ)-ਪੰਚਾਇਤ ਸਕੱਤਰ ਯੂਨੀਅਨ ਪੰਜਾਬ ਵਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਮੰਗ-ਪੱਤਰ ਦੇ ਕੇ ਜ਼ੋਰਦਾਰ ਮੰਗ ਕੀਤੀ ਹੈ ਕਿ ਪੰਚਾਇਤ ਸੰਮਤੀ ਕਰਮਚਾਰੀਆਂ ਦੀ ਤਨਖ਼ਾਹ ਸਿੱਧੀ ਪੰਜਾਬ ਦੇ ਖ਼ਜ਼ਾਨੇ 'ਚੋਂ ਜਾਰੀ ਕੀਤੀ ...

ਪੂਰੀ ਖ਼ਬਰ »

ਜੇ.ਆਰ. ਸਿਨੇਮਾ ਨੇੜੇ ਇਕ ਢਾਬੇ 'ਤੇ ਚੱਲੀਆਂ ਤਲਵਾਰਾਂ ਤੇ ਡੰਡੇ

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਲੰਘੀ ਰਾਤ ਜੇ. ਆਰ. ਸਿਨੇਮਾ 'ਚ ਫ਼ਿਲਮ ਦੇਖਣ ਗਏ ਇਕ ਨੌਜਵਾਨ ਸਿਕੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਤੇ ਹੁੱਲੜਬਾਜ਼ੀ ਕਰ ਰਹੇ ਨੌਜਵਾਨਾਂ ਨੂੰ ਸਮਝਾਉਣ 'ਤੇ ਉਨ੍ਹਾਂ ਉਸ 'ਤੇ ਤਲਵਾਰਾਂ ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ ਜਿਸ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਦੇ ਵਿਰੋਧ ਕਰਕੇ ਰਸਤਿਆਂ ਦੇ ਸੁੰਦਰੀਕਰਨ ਸੰਬੰਧੀ ਕੰਮ ਨੂੰ ਰੁਕਵਾਇਆ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਧਾਰਮਿਕ ਅਸਥਾਨਾਂ ਦਾ ਆਲੇ ਦੁਆਲੇ ਸੁੰਦਰ ਬਣਾਉਣ ਸੰਬੰਧੀ ਚੱਲ ਰਹੇ ਪ੍ਰਾਜੈਕਟ ਤਹਿਤ ਮਹੱਲਾ ਫਤਹਿਗੜ੍ਹ ਸਾਹਿਬ ਵਾਸੀਆਂ ਦੇ ਵਿਰੋਧ ਕਰਕੇ ਗਲੀਆਂ ਦੇ ਨਵੀਨੀਕਰਨ ਦਾ ਕੰਮ ...

ਪੂਰੀ ਖ਼ਬਰ »

ਤਰਸ ਆਧਾਰ ਵਾਲੀਆਂ ਨੌਕਰੀਆਂ ਦੀਆਂ ਮੰਗਾਂ ਸੰਬੰਧੀ ਰੋਸ ਮੁਜ਼ਾਹਰਾ

ਕਾਹਨਪੁਰ ਖੂਹੀਂ, 23 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਅੱਜ ਪੂਰੇ 37 ਦਿਨ ਹੋ ਚੁੱਕੇ ਹਨ ਬਿਜਲੀ ਬੋਰਡ ਪਟਿਆਲਾ ਦੇ ਮਿ੍ਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਹੈੱਡ ਆਫ਼ਿਸ ਪਟਿਆਲਾ ਵਿਖੇ ਮੋਰਚਾਬੰਦੀ ਕਰ ਕੇ ਆਪਣੀਆਂ ਤਰਸ ਆਧਾਰ ਵਾਲੀਆਂ ਨੌਕਰੀਆਂ ਦੀ ਮੰਗ ਨੂੰ ਮਨਾਉਣ ...

ਪੂਰੀ ਖ਼ਬਰ »

ਮੋਰਿੰਡਾ ਤਹਿਸੀਲ ਬਣਨ ਉਪਰੰਤ ਵੀ ਸਰਕਾਰੀ ਸੇਵਾਵਾਂ ਤੋਂ ਸੱਖਣਾ

ਮੋਰਿੰਡਾ, 23 ਅਕਤੂਬਰ (ਪਿ੍ਤਪਾਲ ਸਿੰਘ)-ਇਤਿਹਾਸਕ ਸ਼ਹਿਰ ਮੋਰਿੰਡਾ ਨੂੰ ਸਬ-ਡਵੀਜਨ ਬਣਿਆ ਭਾਵੇਂ ਪੰਜ ਸਾਲ ਹੋ ਗਏ ਪਰ ਅੱਜ ਤੱਕ ਸਬ-ਡਵੀਜਨ ਨਾਲ ਸੰਬੰਧਿਤ ਪੂਰਾ ਅਮਲਾ ਮੁਕੰਮਲ ਨਹੀਂ ਹੋਇਆ | ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਬ-ਤਹਿਸੀਲ ਮੋਰਿੰਡਾ ਨੂੰ ਅੱਪਗ੍ਰੇਡ ਕਰ ਕੇ ਸਬ-ਡਵੀਜਨ ਦਾ ਦਰਜਾ ਦੇ ਦਿੱਤਾ ਸੀ ਕਿਉਂਕਿ ਮੋਰਿੰਡਾ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਕੰਮ ਕਾਜ ਕਰਵਾਉਣ ਲਈ ਸ੍ਰੀ ਚਮਕੌਰ ਸਾਹਿਬ ਜਾਣਾ ਪੈਂਦਾ ਸੀ | ਉਸ ਮੌਕੇ ਤਹਿਸੀਲਦਾਰ ਦੀ ਨਿਯੁਕਤੀ ਵੀ ਕਰ ਦਿੱਤੀ ਸੀ | ਹਲਕਾ ਵਿਧਾਇਕ ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ ਬਣੇ ਜਿਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਦੋ ਸਾਲ ਬਾਅਦ ਮੋਰਿੰਡਾ ਸਬ-ਤਹਿਸੀਲ ਨੂੰ ਐਸ. ਡੀ. ਐਮ ਤਾਂ ਮਿਲ ਗਿਆ ਪਰ ਡੀ. ਐਸ. ਪੀ. ਅਜੇ ਤੱਕ ਨਸੀਬ ਨਹੀਂ ਹੋਇਆ | ਲੋਕਾਂ ਨੂੰ ਅੱਜ ਵੀ ਅਪਣੇ ਮਸਲੇ ਹੱਲ ਕਰਵਾਉਣ ਲਈ ਸ੍ਰੀ ਚਮਕੌਰ ਸਾਹਿਬ ਜਾਣਾ ਪੈਦਾ ਹੈ | ਹੁਣ ਹਲਕਾ ਵਿਧਾਇਕ ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ 'ਤੇ ਮੋਰਿੰਡਾ ਹਲਕੇ ਦੇ ਲੋਕਾਂ ਨੂੰ ਉਮੀਦ ਜਾਗੀ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿਥੇ ਇਲਾਕੇ ਦਾ ਸਰਬ ਪੱਖੀ ਵਿਕਾਸ ਕਰਵਾਉਣਗੇ ਉਥੇ ਸਬ-ਡਵੀਜਨ ਸੰਬੰਧੀ ਪੂਰਾ ਅਮਲਾ ਵੀ ਨਿਯੁਕਤ ਕਰਨਗੇ ਜਿਸ ਨਾਲ ਆਮ ਲੋਕਾਂ ਨੂੰ ਆਪਣੇ ਕੰਮਾਂ ਕਾਰਾ ਲਈ ਦੂਰ ਦੁਰਾਡੇ ਨਾ ਜਾਣਾ ਪਵੇ | ਅਜੇ ਵੀ ਹਸਪਤਾਲ ਦੀ ਬਜਾਏ ਚੱਲ ਰਿਹਾ ਸਿਰਫ਼ ਸ਼ਹਿਰ ਲਈ ਕਮਿਊਨਿਟੀ ਹੈਲਥ ਕਰੀਬ 20-25 ਸਾਲ ਪਹਿਲਾਂ ਮੋਰਿੰਡਾ ਸ਼ਹਿਰ ਲਈ ਕਮਿਊਨਿਟੀ ਹੈਲਥ ਸੈਂਟਰ ਬਣਾਇਆ ਗਿਆ ਸੀ | ਜਿਥੇ ਮੋਰਿੰਡਾ ਸ਼ਹਿਰ ਦੇ ਲੋਕ ਆਪਣੇ ਇਲਾਜ ਲਈ ਇਸ ਸੈਂਟਰ 'ਚ ਆਉਂਦੇ ਹਨ | ਸਮਾਂ ਲੰਘਦਿਆਂ ਇਸ ਕਮਿਊਨਿਟੀ ਹੈਲਥ ਸੈਂਟਰ ਨੂੰ ਮੋਰਿੰਡਾ ਦਾ ਸਰਕਾਰੀ ਹਸਪਤਾਲ ਜਾਣਿਆ ਜਾਣ ਲੱਗਿਆ ਜਦ ਕਿ ਮੋਰਿੰਡਾ ਇਲਾਕੇ ਦੇ ਪੇਂਡੂ ਖੇਤਰ ਦੇ ਲੋਕ ਅਜੇ ਵੀ ਸਰਕਾਰੀ ਹਸਪਤਾਲ ਨਾਲ ਸੰਬੰਧਿਤ ਕੰਮਾਂ ਲਈ ਐਸ. ਐਮ. ਓ. ਸ੍ਰੀ ਚਮਕੌਰ ਸਾਹਿਬ ਕੋਲ ਹੀ ਜਾਂਦੇ ਹਨ | ਮੁੱਖ ਮੰਤਰੀ ਸ੍ਰੀ ਚੰਨੀ ਨੂੰ ਚਾਹੀਦਾ ਹੈ ਕਿ ਮੋਰਿੰਡਾ ਕਮਿਊਨਿਟੀ ਸੈਂਟਰ ਨੂੰ ਹਸਪਤਾਲ ਦਾ ਦਰਜਾ ਦੇ ਕੇ ਐਸ. ਐਮ. ਓ. ਮੋਰਿੰਡਾ ਨੂੰ ਬਣਦੀਆਂ ਤਾਕਤਾਂ ਦਿੱਤੀਆਂ ਜਾਣ ਤਾਂ ਜੋ ਤਹਿਸੀਲ ਮੋਰਿੰਡਾ ਵਾਸੀ ਮੋਰਿੰਡਾ ਵਿਖੇ ਹੀ ਆਪਣੇ ਕੰਮ-ਕਾਜ ਕਰਵਾ ਸਕਣ |
ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਨੇ ਵੱਡੀਆਂ ਮੁਸ਼ਕਿਲਾਂ
ਮੋਰਿੰਡਾ ਸ਼ਹਿਰ ਸੀ. ਐਮ. ਸਿਟੀ ਬਣਨ ਕਾਰਨ ਸ਼ਾਹੀ ਸ਼ਹਿਰ ਪਟਿਆਲੇ ਲੱਗਦੇ ਸਾਰੇ ਧਰਨੇ ਮੋਰਿੰਡਾ ਵਿਖੇ ਸ਼ਿਫ਼ਟ ਹੋ ਜਾਣ ਕਾਰਨ ਸ਼ਹਿਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਾਰਨ ਲੋਕਾਂ ਦਾ ਅਪਣੇ ਕੰਮਾਂ-ਕਾਰਾਂ ਲਈ ਘਰੋ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ ਕਿਉਂਕਿ ਇਕ ਪਾਸੇ ਰੇਲਵੇ ਅੰਡਰ ਬਰਿੱਜ ਦਾ ਕੰਮ ਚੱਲ ਕਾਰਨ ਪਹਿਲਾਂ ਹੀ ਟ੍ਰੈਫਿਕ ਦੀ ਸਮੱਸਿਆ ਬਣੀ ਹੋਈ ਸੀ ਤੇ ਹੁਣ ਵੱਖ-ਵੱਖ ਜਥੇਬੰਦੀਆਂ ਵਲੋਂ ਲੱਗ ਰਹੇ ਧਰਨਿਆਂ ਕਾਰਨ ਬਾਹਰੀ ਲੋਕਾਂ ਦਾ ਸ਼ਹਿਰ 'ਚ ਦਾਖਲ ਹੋਣਾ ਮੁਸ਼ਕਿਲ ਬਣਿਆ ਹੋਇਆ ਹੈ ਜਿਸ ਕਾਰਨ ਦੁਕਾਨਦਾਰਾ ਦੇ ਕਾਰੋਬਾਰ ਠੱਪ ਹੋਏ ਪਏ ਹਨ | ਟ੍ਰੈਫਿਕ ਜਾਮ ਹੋ ਜਾਣ ਕਾਰਨ ਵਾਹਨ ਚਾਲਕ ਬਾਜ਼ਾਰਾਂ ਤੇ ਗਲੀਆਂ 'ਚੋਂ ਦੀ ਲੰਘਣ ਦੀ ਕੋਸ਼ਿਸ਼ ਕਰਦੇ ਹਨ, ਜਿਸ ਕਾਰਨ ਪੈਦਲ ਆਉਣ-ਜਾਣ ਵਾਲਿਆਂ ਨੂੰ ਵੀ ਲੰਘਣਾ ਮੁਸ਼ਕਿਲ ਹੋ ਜਾਂਦਾ ਹੈ |

ਖ਼ਬਰ ਸ਼ੇਅਰ ਕਰੋ

 

ਟਿੱਬਾ ਟੱਪਰੀਆਂ ਸਕੂਲ ਵਿਖੇ ਨਵੋਦਿਆ ਲਈ ਚੁਣੇ ਗਏ ਯਸ਼ਪ੍ਰੀਤ ਦਾ ਸਨਮਾਨ

ਨੂਰਪੁਰ ਬੇਦੀ, 23 ਅਕਤੂਬਰ (ਵਿੰਦਰ ਪਾਲ ਝਾਂਡੀਆ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਟਿੱਬਾ ਟੱਪਰੀਆਂ ਵਿਖੇ ਨਵੋਦਿਆ ਲਈ ਚੁਣੇ ਗਏ ਵਿਦਿਆਰਥੀ ਯਸ਼ਪ੍ਰੀਤ ਸਿੰਘ ਸਪੁੱਤਰ ਅਸ਼ੋਕ ਕੁਮਾਰ ਦਾ ਸਮੂਹ ਸਕੂਲ ਸਟਾਫ਼ ਤੇ ਪ. ਸ. ਵ. ਕ. ਕਮੇਟੀ ਵਲੋਂ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੂਬੇ ਦੀ ਸਰਕਾਰ ਕਿਸਾਨਾਂ ਦੇ ਹਿਤਾਂ ਤੇ ਹੱਕਾਂ ਦੀ ਰਾਖੀ ਲਈ ਹਰ ਕੁਰਬਾਨੀ ਦੇਣ ਲਈ ਨਾਲ ਖੜ੍ਹੀ-ਰਾਣਾ ਕੇ. ਪੀ.

ਨੂਰਪੁਰ ਬੇਦੀ, 23 ਅਕਤੂਬਰ (ਵਿੰਦਰ ਪਾਲ ਝਾਡੀਆ)-ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਤੇ ਹੱਕਾਂ ਦੀ ਰਾਖੀ ਲਈ ਹਰ ਕੁਰਬਾਨੀ ਦੇਣ ਲਈ ਨਾਲ ਖੜ੍ਹੀ ਹੈ | ਪੰਜਾਬ ਦੇ ਕਿਸਾਨਾਂ ਵਲੋਂ ਦੇਸ ਦੇ ਅੰਨ ਭੰਡਾਰ 'ਚ ਪਾਏ ਯੋਗਦਾਨ ਨੂੰ ਵਿਸਾਰਿਆ ਨਹੀਂ ਜਾ ਸਕਦਾ | ਕੇਂਦਰ ਸਰਕਾਰ ...

ਪੂਰੀ ਖ਼ਬਰ »

ਮਾਂਗੇਵਾਲ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਵਾਸੀਆਂ 'ਚ ਰੋਸ

ਢੇਰ, 23 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਮਾਂਗੇਵਾਲ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਹੱਲ ਨਾ ਹੋਣ ਕਾਰਨ ਪਿੰਡ ਵਾਸੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸੰਬੰਧ 'ਚ ਪਿੰਡ ਦੀ ਸਰਪੰਚ ਜਸਵਿੰਦਰ ਕੌਰ ਨੇ ਦੱਸਿਆ ਕਿ ਪਿੰਡ ਦੇ ਗੰਦੇ ਪਾਣੀ ਦਾ ਮਸਲਾ ਬਹੁਤ ਹੀ ...

ਪੂਰੀ ਖ਼ਬਰ »

ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਜਿਸ 'ਚ ਭਾਈ ਹੀਰਾ ਸਿੰਘ ਸਭਰਾ ਕਵੀਸ਼ਰੀ ਜਥਾ ਗੁਰਦੁਆਰਾ ਸੀ ...

ਪੂਰੀ ਖ਼ਬਰ »

ਸ਼ਹੀਦ ਗੱਜਣ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਨੂਰਪੁਰ ਬੇਦੀ, 23 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ, ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਬੀਤੀ 11 ਅਕਤੂਬਰ ਨੂੰ ਜੰਮੂ-ਕਸ਼ਮੀਰ 'ਚ ਪੈਂਦੇ ਪੁਣਛ ਜ਼ਿਲੇ੍ਹ ਦੇ ਸੂਰਨਕੋਟ ਵਿਖੇ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਪਿੰਡ ਪਚਰੰਡਾ ਦੇ 16 ਆਰ. ਆਰ. ...

ਪੂਰੀ ਖ਼ਬਰ »

ਭੱਲੜੀ ਵਿਖੇ ਦੋ ਰੋਜ਼ਾ ਸਾਲਾਨਾ ਛਿੰਝ ਮੇਲਾ ਹੋਇਆ ਸਮਾਪਤ

ਸੁਖਸਾਲ, 23 ਅਕਤੂਬਰ (ਧਰਮ ਪਾਲ)-ਨੇੜਲੇ ਪਿੰਡ ਭੱਲੜੀ ਵਿਖੇ ਸ਼ਹੀਦ ਭਗਤ ਸਿੰਘ ਦੰਗਲ ਕਮੇਟੀ, ਪੰਚਾਇਤ, ਪਿੰਡ ਵਾਸੀ ਤੇ ਐਨ. ਆਰ. ਆਈ. ਭਰਾਵਾਂ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ ਸਾਲਾਨਾ ਦੋ ਰੋਜ਼ਾ ਛਿੰਝ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ | ਇਸ ਮੌਕੇ ਪੰਜਾਬ, ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਨਗਰ 'ਚ ਆਈ.ਸੀ. ਆਈ. ਸੀ. ਆਈ. ਬੈਂਕ ਦਾ ਏ. ਟੀ. ਐਮ. ਤੋੜਨ ਦੀ ਕੋਸ਼ਿਸ਼

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਲੰਘੀ ਰਾਤ ਕਰੀਬ ਸਵਾ ਇਕ ਵਜੇ ਗਿ: ਜ਼ੈਲ ਸਿੰਘ ਨਗਰ ਦੇ ਬੂਥਾਂ 'ਚ ਸਥਿਤ ਆਈ. ਸੀ. ਆਈ. ਸੀ. ਆਈ. ਬੈਂਕ ਦੇ ਏ. ਟੀ. ਐਮ. ਨੂੰ ਤੋੜਨ ਦੀ ਕੋਸ਼ਿਸ਼ ਅਸਫਲ ਹੋ ਗਈ | ਪੁਲਿਸ ਨੇ ਸਵੇਰੇ 5:30 ਵਜੇ ਜਦੋਂ ਏ. ਟੀ. ਐਮ. ਦਾ ਦਰਵਾਜ਼ਾ ਸ਼ੱਕੀ ਹਾਲਤ 'ਚ ...

ਪੂਰੀ ਖ਼ਬਰ »

ਮਾਣ ਭੱਤਾ ਵਰਕਰਾਂ, ਰੈਗੂਲਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਰੋਸ ਮੁਜ਼ਾਹਰਾ ਜਾਰੀ

ਮੋਰਿੰਡਾ, 23 ਅਕਤੂਬਰ (ਕੰਗ)-ਮਾਣ ਭੱਤਾ ਵਰਕਰਾਂ, ਰੈਗੂਲਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੋਰਿੰਡਾ ਬੱਸ ਸਟੈਂਡ ਨਜ਼ਦੀਕ ਪੰਜਵੇਂ ਦਿਨ ਵੀ ਰੋਸ ਮੁਜ਼ਾਹਰਾ ਜਾਰੀ ਰਿਹਾ | ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਰੇਲਵੇ ਅੰਡਰ ਬਰਿੱਜ ਮੋਰਿੰਡਾ ਦੀ ਉਸਾਰੀ ਨੂੰ ਲੈ ਕੇ ਚੁੱਕੇ ਸਵਾਲ

ਮੋਰਿੰਡਾ, 23 ਅਕਤੂਬਰ (ਕੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਇਕੱਤਰਤਾ ਕੀਤੀ, ਜਿਸ 'ਚ ਰੇਲਵੇ ਅੰਡਰ ਬਰਿੱਜ ਮੋਰਿੰਡਾ ਦੀ ਹੌਲੀ ਗਤੀ ਨਾਲ ਹੋ ਰਹੀ ਉਸਾਰੀ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਵਾਲ ...

ਪੂਰੀ ਖ਼ਬਰ »

ਦੋ ਸੂਬਿਆਂ ਨੂੰ ਆਪਸ 'ਚ ਜੋੜਨ ਵਾਲੇ ਮਾਰਗ ਦੀ ਖਸਤਾ ਹਾਲਤ ਨੂੰ ਲੈ ਕੇ ਰੋਸ ਪ੍ਰਦਰਸ਼ਨ

ਘਨੌਲੀ, 23 ਅਕਤੂਬਰ (ਜਸਵੀਰ ਸਿੰਘ ਸੈਣੀ)-ਦੋ ਸੂਬਿਆਂ ਪੰਜਾਬ ਤੇ ਹਿਮਾਚਲ ਨੂੰ ਆਪਸ 'ਚ ਜੋੜਨ ਵਾਲੇ ਮਾਰਗ ਦੀ ਖਸਤਾ ਹਾਲਤ ਨੂੰ ਲੈ ਕੇ ਇਲਾਕੇ ਦੇ ਮੁਹਤਬਰਾਂ ਤੇ ਰਾਹਗੀਰਾਂ, ਦੁਕਾਨਦਾਰਾਂ ਨੇ ਸੰਬੰਧਿਤ ਵਿਭਾਗ ਤੇ ਪ੍ਰਸ਼ਾਸਨ ਖ਼ਿਲਾਫ਼ ਕੁੱਝ ਮਿੰਟ ਮਾਰਗ 'ਤੇ ਜਾਮ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਬੇਲਾ ਵਿਖੇ ਅਟੱਲ ਟਿਕਰਿੰਗ ਲੈਬ ਦਾ ਉਦਘਾਟਨ

ਬੇਲਾ, 23 ਅਕਤੂਬਰ (ਮਨਜੀਤ ਸਿੰਘ ਸੈਣੀ)-ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਬੇਲਾ ਵਿਖੇ ਭਾਰਤ ਸਰਕਾਰ ਦੇ ਨੀਤੀ ਆਯੋਗ ਤਹਿਤ ਸਥਾਪਿਤ ਅਟੱਲ ਟਿਕਰਿੰਗ ਲੈਬ (ਰੋਬੋਟਿਕ ਲੈਬ) ਦਾ ਉਦਘਾਟਨ ਸ਼ਹੀਦ ਭਗਤ ਸਿੰਘ ਐਜੂਕੇਸ਼ਨ ਸੁਸਾਇਟੀ ਦੇ ਡਾਇਰੈਕਟਰ ਸੰਦੀਪ ਸੈਣੀ ਵਲੋਂ ਕੀਤਾ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਚੌਕਸੀ ਤੇਜ਼

ਨੂਰਪੁਰ ਬੇਦੀ, 23 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਥਾਣਾ ਮੁਖੀ ਨੂਰਪੁਰ ਬੇਦੀ ਬਿਕਰਮਜੀਤ ਸਿੰਘ ਘੁੰਮਣ ਨੇ ਪੁਲਿਸ ਨੂੰ ਹਰ ਤਰ੍ਹਾਂ ਨਾਲ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਤਿਉਹਾਰਾਂ ਦੀ ਨਿਰਵਿਘਨਤਾ ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ...

ਪੂਰੀ ਖ਼ਬਰ »

ਚੰਗਰ ਦੇ ਕਾਹੀਵਾਲ ਵਿਖੇ ਸਪੀਕਰ ਰਾਣਾ ਨੇ ਵੰਡੀਆਂ ਗ੍ਰਾਂਟਾਂ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਨਿੱਕੂਵਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵਲੋਂ ਚੰਗਰ ਦੇ ਪਿੰਡ ਕਾਹੀਵਾਲ ਵਿਖੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਚੈੱਕ ਵੰਡੇ ਗਏ | ਉਨ੍ਹਾਂ ਕਿਹਾ ਕਿ ਕੋਈ ਪਿੰਡ ਵਿਕਾਸ ਤੋਂ ਵਾਂਝਾ ਨਹੀਂ ਰਹਿਣ ...

ਪੂਰੀ ਖ਼ਬਰ »

ਤਿਉਹਾਰਾਂ ਦੇ ਚੱਲਦੇ ਮਠਿਆਈ ਦੀਆਂ ਦੁਕਾਨਾਂ ਦੀ ਜਾਂਚ

ਕਾਹਨਪੁਰ ਖੂਹੀ, 23 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਵੱਖ-ਵੱਖ ਤਿਉਹਾਰਾਂ ਦੇ ਚੱਲਦੇ ਜਿਥੇ ਬਾਜ਼ਾਰਾਂ 'ਚ ਵੱਖ-ਵੱਖ ਤਰ੍ਹਾਂ ਦੇ ਸਾਮਾਨ ਦੀ ਖ਼ਰੀਦੋ ਫ਼ਰੋਖ਼ਤ ਲਈ ਖ਼ੂਬ ਰੌਣਕਾਂ ਲੱਗੀਆਂ ਹੋਈਆਂ ਹਨ, ਉੱਥੇ ਹੀ ਖਾਣ ਲਈ ਤਰ੍ਹਾਂ-ਤਰ੍ਹਾਂ ਦੀਆਂ ਮਠਿਆਈਆਂ ਨਾਲ ਵੀ ...

ਪੂਰੀ ਖ਼ਬਰ »

ਸੂਰੇਵਾਲ ਦੀ ਸੰਗਤ ਵਲੋਂ ਪ੍ਰਭਾਤ ਫੇਰੀ ਦਾ ਸਵਾਗਤ

ਢੇਰ, 23 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਛਤਰ ਛਾਇਆ ਹੇਠ ਕੱਢੀ ਗਈ ਪ੍ਰਭਾਤ ਫੇਰੀ ਦਾ ਪਿੰਡ ਸੂਰੇਵਾਲ ਦੇ ਗੁਰਦੁਆਰਾ ਸਾਹਿਬ ਪਹੁੰਚਣ 'ਤੇ ਪਿੰਡ ...

ਪੂਰੀ ਖ਼ਬਰ »

ਸੜਕ ਦਾ ਕੰਮ ਆਰੰਭ ਹੋਣ 'ਤੇ ਪਿੰਡ ਵਾਸੀਆਂ ਨੇ ਲੱਡੂ ਵੰਡੇ

ਢੇਰ, 23 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਗੰਭੀਰਪੁਰ ਦੀਆਂ ਦੋਵੇਂ ਪੰਚਾਇਤਾਂ ਵਲੋਂ ਪਿੰਡ ਦੀ ਸੰਪਰਕ ਸੜਕ ਦਾ ਕੰਮ ਆਰੰਭ ਹੋਣ ਦੀ ਖ਼ੁਸ਼ੀ 'ਚ ਲੱਡੂ ਵੰਡੇ ਗਏ | ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਮੇਸ਼ ਚੰਦ ਦਸਗਰਾਈ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ...

ਪੂਰੀ ਖ਼ਬਰ »

ਕਲੱਸਟਰ ਭਲਾਣ ਦੇ ਅਧਿਆਪਕਾਂ ਦਾ ਮਾਹਲ ਵੈੱਲਫੇਅਰ ਸੰਸਥਾ ਵਲੋਂ ਸਨਮਾਨ

ਸੁਖਸਾਲ, 23 ਅਕਤੂਬਰ (ਧਰਮ ਪਾਲ)-ਹੈਪੀ ਸੀਨੀਅਰ ਸਿਟੀਜ਼ਨ ਦਿਹਾੜੇ ਨੂੰ ਸਮਰਪਿਤ ਇਕ ਸਮਾਰੋਹ ਮਾਹਲ ਵੈੱਲਫੇਅਰ ਸਰਵਿਸਿਜ਼ ਨੰਗਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਭਲਾਣ ਵਿਖੇ ਕਰਵਾਇਆ ਗਿਆ | ਇਸ ਮੌਕੇ ਸੰਸਥਾ ਦੀ ਡਾਇਰੈਕਟਰ ਮੈਡਮ ਸੁਪਿੰਦਰ ਕੌਰ ਤੇ ਸਕੱਤਰ ...

ਪੂਰੀ ਖ਼ਬਰ »

ਚੰਨੀ ਸਰਕਾਰ ਦੀ ਅਣਗਹਿਲੀ ਕਾਰਨ ਕਿਸਾਨ ਡੀ. ਏ. ਪੀ. ਖਾਦ ਨੂੰ ਤਰਸੇ-ਡਾ: ਚੀਮਾ

ਨੂਰਪੁਰ ਬੇਦੀ, 23 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਚੰਨੀ ਸਰਕਾਰ ਦੀ ਅਣਗਹਿਲੀ ਕਾਰਨ ਸੂਬੇ ਦੇ ਕਿਸਾਨ ਡੀ. ਏ. ਪੀ. ਤੇ ਹੋਰ ਖਾਦਾਂ ਨੂੰ ਤਰਸ ਗਏ ਹਨ ਜਦ ਕਿ ਅਕਤੂਬਰ 2021 ਤੋਂ ਮਾਰਚ 2022 ਤੱਕ ਦੇ ਹਾੜ੍ਹੀ ਦੇ ਸੀਜ਼ਨ ਲਈ ਪੰਜਾਬ ਦੇ ਕਿਸਾਨਾਂ ਨੂੰ 5.50 ਲੱਖ ਮੀਟਰਿਕ ਟਨ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੱਢੀ ਸੂਬਾ ਪੱਧਰੀ ਰੈਲੀ

ਮੋਰਿੰਡਾ, 23 ਅਕਤੂਬਰ (ਕੰਗ)-ਠੇਕਾ ਮੁਲਾਜ਼ਮਾਂ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀ ਕੱਢੀ ਤੇ ਐੱਸ. ਡੀ. ਐੱਮ. ਮੋਰਿੰਡਾ ਨੂੰ ਮੰਗ-ਪੱਤਰ ਵੀ ਸੌਂਪਿਆ ਗਿਆ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX