ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  about 1 hour ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  about 4 hours ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  about 5 hours ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  about 6 hours ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  about 6 hours ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  about 6 hours ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  about 7 hours ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  about 8 hours ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  about 9 hours ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  about 9 hours ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  about 5 hours ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  about 10 hours ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  about 10 hours ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  about 11 hours ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  about 11 hours ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  about 12 hours ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  about 12 hours ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  about 12 hours ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  about 13 hours ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  about 13 hours ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  about 13 hours ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  about 1 hour ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  1 day ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  1 day ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  1 day ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਰੂਪਨਗਰ

ਮੁੱਖ ਮੰਤਰੀ ਪੰਜਾਬ ਵਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੀਆਂ ਪੰਚਾਇਤਾਂ ਤੇ ਯੂਥ ਕਲੱਬਾਂ ਨੂੰ ਗਰਾਂਟਾਂ ਦੇ ਗੱਫ਼ੇ

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਰੂਪਨਗਰ ਬਲਾਕ 'ਚ ਪੈਂਦੇ 56 ਪਿੰਡਾਂ ਦੀਆਂ ਪੰਚਾਇਤਾਂ ਸਮੇਤ 44 ਯੂਥ ਕਲੱਬਾਂ ਨੂੰ 20 ਕਰੋੜ 70 ਲੱਖ ਦੀਆਂ ਗਰਾਂਟਾਂ ਦੇ ਚੈੱਕ ਭੇਟ ਕੀਤੇ | ਉਨ੍ਹਾਂ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਲਈ ਜਾ ਰਹੇ ਨੌਜਵਾਨ ਦੀ ਮਰਸਡੀ ਨੂੰ ਲੱਗੀ ਅਚਾਨਕ ਅੱਗ

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਲੰਬੇ ਸਮੇਂ ਤੋਂ ਕਿਸਾਨੀ ਸੰਘਰਸ਼ ਨੂੰ ਸਮਰਪਿਤ ਨੌਜਵਾਨ ਮਨਜੀਤ ਸਿੰਘ ਮੁੰਦਰਾ ਨਿਵਾਸੀ ਹਰਿਗੋਬਿੰਦ ਨਗਰ ਰੂਪਨਗਰ ਸੋਲਖੀਆਂ ਟੋਲ ਪਲਾਜ਼ਾ ਦੇ ਧਰਨੇ 'ਚ ਹਾਜ਼ਰੀ ਲੁਆਉਣ ਜਾ ਰਿਹਾ ਸੀ ਜਿਸ ਦੀ ਟੋਲ 'ਤੇ ਪੁੱਜਣ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੇ ਜਾਤ-ਪਾਤ ਦਾ ਖ਼ਾਤਮਾ ਕਰ ਕੇ ਸਮਾਜ ਨੂੰ ਇਕ ਲੜੀ 'ਚ ਪਰੋਇਆ-ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਈ ਪ੍ਰਭਾਤ ਫੇਰੀ ਦੇ ਛੇਵੇਂ ਦਿਨ ਪਿੰਡ ਢੇਰ, ਸੂਰੇਵਾਲ, ਖਮੇੜਾ, ਗੰਭੀਰਪੁਰ, ਥਲੂਹ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਭੁੱਖ-ਹੜਤਾਲ

ਮੋਰਿੰਡਾ, 23 ਅਕਤੂਬਰ (ਕੰਗ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ਅੱਗੇ ਭੁੱਖ ਹੜਤਾਲ ਕੀਤੀ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਨੂੰ ਦਿੱਤਾ ਮੰਗ-ਪੱਤਰ

ਮੋਰਿੰਡਾ, 23 ਅਕਤੂਬਰ (ਪਿ੍ਤਪਾਲ ਸਿੰਘ)-ਪੰਚਾਇਤ ਸਕੱਤਰ ਯੂਨੀਅਨ ਪੰਜਾਬ ਵਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਮੰਗ-ਪੱਤਰ ਦੇ ਕੇ ਜ਼ੋਰਦਾਰ ਮੰਗ ਕੀਤੀ ਹੈ ਕਿ ਪੰਚਾਇਤ ਸੰਮਤੀ ਕਰਮਚਾਰੀਆਂ ਦੀ ਤਨਖ਼ਾਹ ਸਿੱਧੀ ਪੰਜਾਬ ਦੇ ਖ਼ਜ਼ਾਨੇ 'ਚੋਂ ਜਾਰੀ ਕੀਤੀ ...

ਪੂਰੀ ਖ਼ਬਰ »

ਜੇ.ਆਰ. ਸਿਨੇਮਾ ਨੇੜੇ ਇਕ ਢਾਬੇ 'ਤੇ ਚੱਲੀਆਂ ਤਲਵਾਰਾਂ ਤੇ ਡੰਡੇ

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਲੰਘੀ ਰਾਤ ਜੇ. ਆਰ. ਸਿਨੇਮਾ 'ਚ ਫ਼ਿਲਮ ਦੇਖਣ ਗਏ ਇਕ ਨੌਜਵਾਨ ਸਿਕੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਤੇ ਹੁੱਲੜਬਾਜ਼ੀ ਕਰ ਰਹੇ ਨੌਜਵਾਨਾਂ ਨੂੰ ਸਮਝਾਉਣ 'ਤੇ ਉਨ੍ਹਾਂ ਉਸ 'ਤੇ ਤਲਵਾਰਾਂ ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ ਜਿਸ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਦੇ ਵਿਰੋਧ ਕਰਕੇ ਰਸਤਿਆਂ ਦੇ ਸੁੰਦਰੀਕਰਨ ਸੰਬੰਧੀ ਕੰਮ ਨੂੰ ਰੁਕਵਾਇਆ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਧਾਰਮਿਕ ਅਸਥਾਨਾਂ ਦਾ ਆਲੇ ਦੁਆਲੇ ਸੁੰਦਰ ਬਣਾਉਣ ਸੰਬੰਧੀ ਚੱਲ ਰਹੇ ਪ੍ਰਾਜੈਕਟ ਤਹਿਤ ਮਹੱਲਾ ਫਤਹਿਗੜ੍ਹ ਸਾਹਿਬ ਵਾਸੀਆਂ ਦੇ ਵਿਰੋਧ ਕਰਕੇ ਗਲੀਆਂ ਦੇ ਨਵੀਨੀਕਰਨ ਦਾ ਕੰਮ ...

ਪੂਰੀ ਖ਼ਬਰ »

ਤਰਸ ਆਧਾਰ ਵਾਲੀਆਂ ਨੌਕਰੀਆਂ ਦੀਆਂ ਮੰਗਾਂ ਸੰਬੰਧੀ ਰੋਸ ਮੁਜ਼ਾਹਰਾ

ਕਾਹਨਪੁਰ ਖੂਹੀਂ, 23 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਅੱਜ ਪੂਰੇ 37 ਦਿਨ ਹੋ ਚੁੱਕੇ ਹਨ ਬਿਜਲੀ ਬੋਰਡ ਪਟਿਆਲਾ ਦੇ ਮਿ੍ਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਹੈੱਡ ਆਫ਼ਿਸ ਪਟਿਆਲਾ ਵਿਖੇ ਮੋਰਚਾਬੰਦੀ ਕਰ ਕੇ ਆਪਣੀਆਂ ਤਰਸ ਆਧਾਰ ਵਾਲੀਆਂ ਨੌਕਰੀਆਂ ਦੀ ਮੰਗ ਨੂੰ ਮਨਾਉਣ ...

ਪੂਰੀ ਖ਼ਬਰ »

ਮੋਰਿੰਡਾ ਤਹਿਸੀਲ ਬਣਨ ਉਪਰੰਤ ਵੀ ਸਰਕਾਰੀ ਸੇਵਾਵਾਂ ਤੋਂ ਸੱਖਣਾ

ਮੋਰਿੰਡਾ, 23 ਅਕਤੂਬਰ (ਪਿ੍ਤਪਾਲ ਸਿੰਘ)-ਇਤਿਹਾਸਕ ਸ਼ਹਿਰ ਮੋਰਿੰਡਾ ਨੂੰ ਸਬ-ਡਵੀਜਨ ਬਣਿਆ ਭਾਵੇਂ ਪੰਜ ਸਾਲ ਹੋ ਗਏ ਪਰ ਅੱਜ ਤੱਕ ਸਬ-ਡਵੀਜਨ ਨਾਲ ਸੰਬੰਧਿਤ ਪੂਰਾ ਅਮਲਾ ਮੁਕੰਮਲ ਨਹੀਂ ਹੋਇਆ | ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ...

ਪੂਰੀ ਖ਼ਬਰ »

ਟਿੱਬਾ ਟੱਪਰੀਆਂ ਸਕੂਲ ਵਿਖੇ ਨਵੋਦਿਆ ਲਈ ਚੁਣੇ ਗਏ ਯਸ਼ਪ੍ਰੀਤ ਦਾ ਸਨਮਾਨ

ਨੂਰਪੁਰ ਬੇਦੀ, 23 ਅਕਤੂਬਰ (ਵਿੰਦਰ ਪਾਲ ਝਾਂਡੀਆ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਟਿੱਬਾ ਟੱਪਰੀਆਂ ਵਿਖੇ ਨਵੋਦਿਆ ਲਈ ਚੁਣੇ ਗਏ ਵਿਦਿਆਰਥੀ ਯਸ਼ਪ੍ਰੀਤ ਸਿੰਘ ਸਪੁੱਤਰ ਅਸ਼ੋਕ ਕੁਮਾਰ ਦਾ ਸਮੂਹ ਸਕੂਲ ਸਟਾਫ਼ ਤੇ ਪ. ਸ. ਵ. ਕ. ਕਮੇਟੀ ਵਲੋਂ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੂਬੇ ਦੀ ਸਰਕਾਰ ਕਿਸਾਨਾਂ ਦੇ ਹਿਤਾਂ ਤੇ ਹੱਕਾਂ ਦੀ ਰਾਖੀ ਲਈ ਹਰ ਕੁਰਬਾਨੀ ਦੇਣ ਲਈ ਨਾਲ ਖੜ੍ਹੀ-ਰਾਣਾ ਕੇ. ਪੀ.

ਨੂਰਪੁਰ ਬੇਦੀ, 23 ਅਕਤੂਬਰ (ਵਿੰਦਰ ਪਾਲ ਝਾਡੀਆ)-ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਤੇ ਹੱਕਾਂ ਦੀ ਰਾਖੀ ਲਈ ਹਰ ਕੁਰਬਾਨੀ ਦੇਣ ਲਈ ਨਾਲ ਖੜ੍ਹੀ ਹੈ | ਪੰਜਾਬ ਦੇ ਕਿਸਾਨਾਂ ਵਲੋਂ ਦੇਸ ਦੇ ਅੰਨ ਭੰਡਾਰ 'ਚ ਪਾਏ ਯੋਗਦਾਨ ਨੂੰ ਵਿਸਾਰਿਆ ਨਹੀਂ ਜਾ ਸਕਦਾ | ਕੇਂਦਰ ਸਰਕਾਰ ...

ਪੂਰੀ ਖ਼ਬਰ »

ਮਾਂਗੇਵਾਲ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਵਾਸੀਆਂ 'ਚ ਰੋਸ

ਢੇਰ, 23 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਮਾਂਗੇਵਾਲ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਹੱਲ ਨਾ ਹੋਣ ਕਾਰਨ ਪਿੰਡ ਵਾਸੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸੰਬੰਧ 'ਚ ਪਿੰਡ ਦੀ ਸਰਪੰਚ ਜਸਵਿੰਦਰ ਕੌਰ ਨੇ ਦੱਸਿਆ ਕਿ ਪਿੰਡ ਦੇ ਗੰਦੇ ਪਾਣੀ ਦਾ ਮਸਲਾ ਬਹੁਤ ਹੀ ...

ਪੂਰੀ ਖ਼ਬਰ »

ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਜਿਸ 'ਚ ਭਾਈ ਹੀਰਾ ਸਿੰਘ ਸਭਰਾ ਕਵੀਸ਼ਰੀ ਜਥਾ ਗੁਰਦੁਆਰਾ ਸੀ ...

ਪੂਰੀ ਖ਼ਬਰ »

ਸ਼ਹੀਦ ਗੱਜਣ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਨੂਰਪੁਰ ਬੇਦੀ, 23 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ, ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਬੀਤੀ 11 ਅਕਤੂਬਰ ਨੂੰ ਜੰਮੂ-ਕਸ਼ਮੀਰ 'ਚ ਪੈਂਦੇ ਪੁਣਛ ਜ਼ਿਲੇ੍ਹ ਦੇ ਸੂਰਨਕੋਟ ਵਿਖੇ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਪਿੰਡ ਪਚਰੰਡਾ ਦੇ 16 ਆਰ. ਆਰ. ...

ਪੂਰੀ ਖ਼ਬਰ »

ਭੱਲੜੀ ਵਿਖੇ ਦੋ ਰੋਜ਼ਾ ਸਾਲਾਨਾ ਛਿੰਝ ਮੇਲਾ ਹੋਇਆ ਸਮਾਪਤ

ਸੁਖਸਾਲ, 23 ਅਕਤੂਬਰ (ਧਰਮ ਪਾਲ)-ਨੇੜਲੇ ਪਿੰਡ ਭੱਲੜੀ ਵਿਖੇ ਸ਼ਹੀਦ ਭਗਤ ਸਿੰਘ ਦੰਗਲ ਕਮੇਟੀ, ਪੰਚਾਇਤ, ਪਿੰਡ ਵਾਸੀ ਤੇ ਐਨ. ਆਰ. ਆਈ. ਭਰਾਵਾਂ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ ਸਾਲਾਨਾ ਦੋ ਰੋਜ਼ਾ ਛਿੰਝ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ | ਇਸ ਮੌਕੇ ਪੰਜਾਬ, ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਨਗਰ 'ਚ ਆਈ.ਸੀ. ਆਈ. ਸੀ. ਆਈ. ਬੈਂਕ ਦਾ ਏ. ਟੀ. ਐਮ. ਤੋੜਨ ਦੀ ਕੋਸ਼ਿਸ਼

ਰੂਪਨਗਰ, 23 ਅਕਤੂਬਰ (ਸਤਨਾਮ ਸਿੰਘ ਸੱਤੀ)-ਲੰਘੀ ਰਾਤ ਕਰੀਬ ਸਵਾ ਇਕ ਵਜੇ ਗਿ: ਜ਼ੈਲ ਸਿੰਘ ਨਗਰ ਦੇ ਬੂਥਾਂ 'ਚ ਸਥਿਤ ਆਈ. ਸੀ. ਆਈ. ਸੀ. ਆਈ. ਬੈਂਕ ਦੇ ਏ. ਟੀ. ਐਮ. ਨੂੰ ਤੋੜਨ ਦੀ ਕੋਸ਼ਿਸ਼ ਅਸਫਲ ਹੋ ਗਈ | ਪੁਲਿਸ ਨੇ ਸਵੇਰੇ 5:30 ਵਜੇ ਜਦੋਂ ਏ. ਟੀ. ਐਮ. ਦਾ ਦਰਵਾਜ਼ਾ ਸ਼ੱਕੀ ਹਾਲਤ 'ਚ ...

ਪੂਰੀ ਖ਼ਬਰ »

ਮਾਣ ਭੱਤਾ ਵਰਕਰਾਂ, ਰੈਗੂਲਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਰੋਸ ਮੁਜ਼ਾਹਰਾ ਜਾਰੀ

ਮੋਰਿੰਡਾ, 23 ਅਕਤੂਬਰ (ਕੰਗ)-ਮਾਣ ਭੱਤਾ ਵਰਕਰਾਂ, ਰੈਗੂਲਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੋਰਿੰਡਾ ਬੱਸ ਸਟੈਂਡ ਨਜ਼ਦੀਕ ਪੰਜਵੇਂ ਦਿਨ ਵੀ ਰੋਸ ਮੁਜ਼ਾਹਰਾ ਜਾਰੀ ਰਿਹਾ | ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਰੇਲਵੇ ਅੰਡਰ ਬਰਿੱਜ ਮੋਰਿੰਡਾ ਦੀ ਉਸਾਰੀ ਨੂੰ ਲੈ ਕੇ ਚੁੱਕੇ ਸਵਾਲ

ਮੋਰਿੰਡਾ, 23 ਅਕਤੂਬਰ (ਕੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਇਕੱਤਰਤਾ ਕੀਤੀ, ਜਿਸ 'ਚ ਰੇਲਵੇ ਅੰਡਰ ਬਰਿੱਜ ਮੋਰਿੰਡਾ ਦੀ ਹੌਲੀ ਗਤੀ ਨਾਲ ਹੋ ਰਹੀ ਉਸਾਰੀ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਵਾਲ ...

ਪੂਰੀ ਖ਼ਬਰ »

ਦੋ ਸੂਬਿਆਂ ਨੂੰ ਆਪਸ 'ਚ ਜੋੜਨ ਵਾਲੇ ਮਾਰਗ ਦੀ ਖਸਤਾ ਹਾਲਤ ਨੂੰ ਲੈ ਕੇ ਰੋਸ ਪ੍ਰਦਰਸ਼ਨ

ਘਨੌਲੀ, 23 ਅਕਤੂਬਰ (ਜਸਵੀਰ ਸਿੰਘ ਸੈਣੀ)-ਦੋ ਸੂਬਿਆਂ ਪੰਜਾਬ ਤੇ ਹਿਮਾਚਲ ਨੂੰ ਆਪਸ 'ਚ ਜੋੜਨ ਵਾਲੇ ਮਾਰਗ ਦੀ ਖਸਤਾ ਹਾਲਤ ਨੂੰ ਲੈ ਕੇ ਇਲਾਕੇ ਦੇ ਮੁਹਤਬਰਾਂ ਤੇ ਰਾਹਗੀਰਾਂ, ਦੁਕਾਨਦਾਰਾਂ ਨੇ ਸੰਬੰਧਿਤ ਵਿਭਾਗ ਤੇ ਪ੍ਰਸ਼ਾਸਨ ਖ਼ਿਲਾਫ਼ ਕੁੱਝ ਮਿੰਟ ਮਾਰਗ 'ਤੇ ਜਾਮ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਬੇਲਾ ਵਿਖੇ ਅਟੱਲ ਟਿਕਰਿੰਗ ਲੈਬ ਦਾ ਉਦਘਾਟਨ

ਬੇਲਾ, 23 ਅਕਤੂਬਰ (ਮਨਜੀਤ ਸਿੰਘ ਸੈਣੀ)-ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਬੇਲਾ ਵਿਖੇ ਭਾਰਤ ਸਰਕਾਰ ਦੇ ਨੀਤੀ ਆਯੋਗ ਤਹਿਤ ਸਥਾਪਿਤ ਅਟੱਲ ਟਿਕਰਿੰਗ ਲੈਬ (ਰੋਬੋਟਿਕ ਲੈਬ) ਦਾ ਉਦਘਾਟਨ ਸ਼ਹੀਦ ਭਗਤ ਸਿੰਘ ਐਜੂਕੇਸ਼ਨ ਸੁਸਾਇਟੀ ਦੇ ਡਾਇਰੈਕਟਰ ਸੰਦੀਪ ਸੈਣੀ ਵਲੋਂ ਕੀਤਾ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਚੌਕਸੀ ਤੇਜ਼

ਨੂਰਪੁਰ ਬੇਦੀ, 23 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਥਾਣਾ ਮੁਖੀ ਨੂਰਪੁਰ ਬੇਦੀ ਬਿਕਰਮਜੀਤ ਸਿੰਘ ਘੁੰਮਣ ਨੇ ਪੁਲਿਸ ਨੂੰ ਹਰ ਤਰ੍ਹਾਂ ਨਾਲ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਤਿਉਹਾਰਾਂ ਦੀ ਨਿਰਵਿਘਨਤਾ ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ...

ਪੂਰੀ ਖ਼ਬਰ »

ਚੰਗਰ ਦੇ ਕਾਹੀਵਾਲ ਵਿਖੇ ਸਪੀਕਰ ਰਾਣਾ ਨੇ ਵੰਡੀਆਂ ਗ੍ਰਾਂਟਾਂ

ਸ੍ਰੀ ਅਨੰਦਪੁਰ ਸਾਹਿਬ, 23 ਅਕਤੂਬਰ (ਨਿੱਕੂਵਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵਲੋਂ ਚੰਗਰ ਦੇ ਪਿੰਡ ਕਾਹੀਵਾਲ ਵਿਖੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਚੈੱਕ ਵੰਡੇ ਗਏ | ਉਨ੍ਹਾਂ ਕਿਹਾ ਕਿ ਕੋਈ ਪਿੰਡ ਵਿਕਾਸ ਤੋਂ ਵਾਂਝਾ ਨਹੀਂ ਰਹਿਣ ...

ਪੂਰੀ ਖ਼ਬਰ »

ਤਿਉਹਾਰਾਂ ਦੇ ਚੱਲਦੇ ਮਠਿਆਈ ਦੀਆਂ ਦੁਕਾਨਾਂ ਦੀ ਜਾਂਚ

ਕਾਹਨਪੁਰ ਖੂਹੀ, 23 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਵੱਖ-ਵੱਖ ਤਿਉਹਾਰਾਂ ਦੇ ਚੱਲਦੇ ਜਿਥੇ ਬਾਜ਼ਾਰਾਂ 'ਚ ਵੱਖ-ਵੱਖ ਤਰ੍ਹਾਂ ਦੇ ਸਾਮਾਨ ਦੀ ਖ਼ਰੀਦੋ ਫ਼ਰੋਖ਼ਤ ਲਈ ਖ਼ੂਬ ਰੌਣਕਾਂ ਲੱਗੀਆਂ ਹੋਈਆਂ ਹਨ, ਉੱਥੇ ਹੀ ਖਾਣ ਲਈ ਤਰ੍ਹਾਂ-ਤਰ੍ਹਾਂ ਦੀਆਂ ਮਠਿਆਈਆਂ ਨਾਲ ਵੀ ...

ਪੂਰੀ ਖ਼ਬਰ »

ਸੂਰੇਵਾਲ ਦੀ ਸੰਗਤ ਵਲੋਂ ਪ੍ਰਭਾਤ ਫੇਰੀ ਦਾ ਸਵਾਗਤ

ਢੇਰ, 23 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਛਤਰ ਛਾਇਆ ਹੇਠ ਕੱਢੀ ਗਈ ਪ੍ਰਭਾਤ ਫੇਰੀ ਦਾ ਪਿੰਡ ਸੂਰੇਵਾਲ ਦੇ ਗੁਰਦੁਆਰਾ ਸਾਹਿਬ ਪਹੁੰਚਣ 'ਤੇ ਪਿੰਡ ...

ਪੂਰੀ ਖ਼ਬਰ »

ਸੜਕ ਦਾ ਕੰਮ ਆਰੰਭ ਹੋਣ 'ਤੇ ਪਿੰਡ ਵਾਸੀਆਂ ਨੇ ਲੱਡੂ ਵੰਡੇ

ਢੇਰ, 23 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਗੰਭੀਰਪੁਰ ਦੀਆਂ ਦੋਵੇਂ ਪੰਚਾਇਤਾਂ ਵਲੋਂ ਪਿੰਡ ਦੀ ਸੰਪਰਕ ਸੜਕ ਦਾ ਕੰਮ ਆਰੰਭ ਹੋਣ ਦੀ ਖ਼ੁਸ਼ੀ 'ਚ ਲੱਡੂ ਵੰਡੇ ਗਏ | ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਮੇਸ਼ ਚੰਦ ਦਸਗਰਾਈ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ...

ਪੂਰੀ ਖ਼ਬਰ »

ਕਲੱਸਟਰ ਭਲਾਣ ਦੇ ਅਧਿਆਪਕਾਂ ਦਾ ਮਾਹਲ ਵੈੱਲਫੇਅਰ ਸੰਸਥਾ ਵਲੋਂ ਸਨਮਾਨ

ਸੁਖਸਾਲ, 23 ਅਕਤੂਬਰ (ਧਰਮ ਪਾਲ)-ਹੈਪੀ ਸੀਨੀਅਰ ਸਿਟੀਜ਼ਨ ਦਿਹਾੜੇ ਨੂੰ ਸਮਰਪਿਤ ਇਕ ਸਮਾਰੋਹ ਮਾਹਲ ਵੈੱਲਫੇਅਰ ਸਰਵਿਸਿਜ਼ ਨੰਗਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਭਲਾਣ ਵਿਖੇ ਕਰਵਾਇਆ ਗਿਆ | ਇਸ ਮੌਕੇ ਸੰਸਥਾ ਦੀ ਡਾਇਰੈਕਟਰ ਮੈਡਮ ਸੁਪਿੰਦਰ ਕੌਰ ਤੇ ਸਕੱਤਰ ...

ਪੂਰੀ ਖ਼ਬਰ »

ਚੰਨੀ ਸਰਕਾਰ ਦੀ ਅਣਗਹਿਲੀ ਕਾਰਨ ਕਿਸਾਨ ਡੀ. ਏ. ਪੀ. ਖਾਦ ਨੂੰ ਤਰਸੇ-ਡਾ: ਚੀਮਾ

ਨੂਰਪੁਰ ਬੇਦੀ, 23 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਚੰਨੀ ਸਰਕਾਰ ਦੀ ਅਣਗਹਿਲੀ ਕਾਰਨ ਸੂਬੇ ਦੇ ਕਿਸਾਨ ਡੀ. ਏ. ਪੀ. ਤੇ ਹੋਰ ਖਾਦਾਂ ਨੂੰ ਤਰਸ ਗਏ ਹਨ ਜਦ ਕਿ ਅਕਤੂਬਰ 2021 ਤੋਂ ਮਾਰਚ 2022 ਤੱਕ ਦੇ ਹਾੜ੍ਹੀ ਦੇ ਸੀਜ਼ਨ ਲਈ ਪੰਜਾਬ ਦੇ ਕਿਸਾਨਾਂ ਨੂੰ 5.50 ਲੱਖ ਮੀਟਰਿਕ ਟਨ ਡੀ. ਏ. ਪੀ. ਜ਼ਰੂਰਤ ਹੈ | ਹੁਣ ਤੱਕ 2.75 ਲੱਖ ਮੀਟਰਿਕ ਟਨ ਤੇ ਨਵੰਬਰ ਮਹੀਨੇ ਵਿਚ 2.50 ਲੱਖ ਮੀਟਰਿਕ ਟਨ ਡੀ. ਏ. ਪੀ. ਦੀ ਜ਼ਰੂਰਤ ਹੈ | ਇਹ ਪ੍ਰਗਟਾਵਾ ਕਰਦਿਆਂ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਤੂਬਰ ਮਹੀਨੇ ਦੀ 2.75 ਲੱਖ ਮੀਟਰਿਕ ਟਨ ਡੀ. ਏ. ਪੀ. ਦੀ ਲੋੜ ਦੇ ਮੁਕਾਬਲੇ ਚੰਨੀ ਸਰਕਾਰ 1.97 ਲੱਖ ਮੀਟਰਿਕ ਟਨ ਡੀ. ਏ. ਪੀ. ਹੀ ਅਲਾਟ ਕਰਵਾ ਸਕੀ ਹੈ ਜਦ ਕਿ ਹੁਣ ਤੱਕ 1 ਲੱਖ ਟਨ ਤੋਂ ਵੀ ਘੱਟ ਖਾਦ ਪੰਜਾਬ ਪਹੁੰਚੀ ਹੈ | ਉਨ੍ਹਾਂ ਕਿਹਾ ਕਿ ਇਸ ਅਹਿਮ ਸੀਜ਼ਨ 'ਚ ਚੰਨੀ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਨੂੰ ਮਿਲਦੀ 80 ਫ਼ੀਸਦੀ ਖਾਦ ਦੇ ਮੁਕਾਬਲੇ ਪ੍ਰਾਈਵੇਟ ਵਪਾਰੀਆਂ ਤੇ ਸਭਾਵਾਂ ਦਾ ਹਿੱਸਾ 50-50 ਫ਼ੀਸਦੀ ਕਰਨ ਨਾਲ ਹੋਰ ਨੁਕਸਾਨ ਹੋਇਆ ਹੈ ਕਿਉਂਕਿ ਦੁਕਾਨਦਾਰ ਕਿਸਾਨਾਂ ਨੂੰ ਖਾਦ ਦੇ ਨਾਲ ਹੋਰ ਸਾਮਾਨ ਜਬਰੀ ਖ਼ਰੀਦਣ ਲਈ ਮਜਬੂਰ ਕਰ ਰਹੇ ਹਨ | ਡਾ. ਚੀਮਾ ਨੇ ਕਿਹਾ ਕਿ ਝੋਨੇ ਦੀ ਅਗੇਤੀ ਵਾਢੀ ਹੋਣ ਮਗਰੋਂ ਹੁਣ ਕਿਸਾਨ ਆਲੂਆਂ ਤੇ ਕਣਕ ਦੀ ਅਗੇਤੀ ਬਿਜਾਈ ਵਾਸਤੇ ਡੀ. ਏ. ਪੀ. ਨੂੰ ਤਰਸ ਰਹੇ ਹਨ |

ਖ਼ਬਰ ਸ਼ੇਅਰ ਕਰੋ

 

ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੱਢੀ ਸੂਬਾ ਪੱਧਰੀ ਰੈਲੀ

ਮੋਰਿੰਡਾ, 23 ਅਕਤੂਬਰ (ਕੰਗ)-ਠੇਕਾ ਮੁਲਾਜ਼ਮਾਂ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀ ਕੱਢੀ ਤੇ ਐੱਸ. ਡੀ. ਐੱਮ. ਮੋਰਿੰਡਾ ਨੂੰ ਮੰਗ-ਪੱਤਰ ਵੀ ਸੌਂਪਿਆ ਗਿਆ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX