ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  1 day ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  1 day ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  1 day ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  1 day ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  1 day ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  1 day ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  1 day ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  1 day ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  1 day ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  1 day ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  2 days ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  2 days ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  2 days ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  2 days ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਪੰਜਾਬ / ਜਨਰਲ

ਧੀ ਦੇ ਜਨਮ ਅਤੇ ਵਿਆਹ 'ਤੇ ਦਿੱਤੀ ਜਾਂਦੀ 51 ਹਜ਼ਾਰ ਦੀ ਰਾਸ਼ੀ ਸੰਬੰਧੀ ਕਿਰਤੀ ਕਾਮਿਆਂ ਨੂੰ ਕੀਤਾ ਜਾਵੇਗਾ ਜਾਗਰੂਕ– ਗਿਲਜੀਆਂ

ਜਲੰਧਰ, 23 ਅਕਤੂਬਰ (ਐੱਮ. ਐੱਸ. ਲੋਹੀਆ)- ਜੰਗਲਾਤ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਸੂਬੇ ਦੇ ਰਜਿਸਟ੍ਰੇਸ਼ਨ ਅਧੀਨ ਕਿਰਤੀ ਕਾਮਿਆਂ ਨੂੰ ਧੀ ਦੇ ਜਨਮ ਤੇ ਵਿਆਹ ਮੌਕੇ ਦਿੱਤੀ ...

ਪੂਰੀ ਖ਼ਬਰ »

ਖੇਤਰੀ ਪਾਰਟੀਆਂ ਨਾਲ ਹੀ ਸੂਬੇ ਦਾ ਵਿਕਾਸ ਸੰਭਵ- ਹਰਸਿਮਰਤ ਕੌਰ ਬਾਦਲ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਕਿਹਾ ਕਿ ਖੇਤਰੀ ਪਾਰਟੀਆਂ ਨਾਲ ਹੀ ਹਰ ਸੂਬੇ ਦਾ ਵਿਕਾਸ ਸੰਭਵ ਹੈ, ਇਸ ਕਰਕੇ ਪੰਜਾਬ ਅੰਦਰ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਬਣਾਉਣ ਦੀ ...

ਪੂਰੀ ਖ਼ਬਰ »

ਕਿਲ੍ਹਾ ਗੋਬਿੰਦਗੜ੍ਹ ਦੀ ਤੋਸ਼ਾਖ਼ਾਨਾ ਇਮਾਰਤ ਦਾ ਅੰਦਰੂਨੀ ਢਾਂਚਾ ਬਣਿਆ ਬੁਝਾਰਤ

ਤੋਸ਼ਾਖ਼ਾਨਾ ਹੇਠ ਸਿੱਖ ਰਾਜ ਦੀਆਂ ਕਈ ਮਹੱਤਵਪੂਰਨ ਨਿਸ਼ਾਨੀਆਂ ਦਫ਼ਨ ਹੋਣ ਦੀ ਸੰਭਾਵਨਾ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰ ਕੋਛੜ)-ਅੰਮਿ੍ਤਸਰ 'ਚ ਮੌਜੂਦ ਕਿਲ੍ਹਾ ਗੋਬਿੰਦਗੜ੍ਹ ਦੇ ਤੋਸ਼ਾਖ਼ਾਨਾ ਦੀ ਵਿਸ਼ਾਲ ਇਮਾਰਤ ਦਾ ਅੰਦਰੂਨੀ ਢਾਂਚਾ ਕਿਲ੍ਹਾ ਵੇਖਣ ਆਉਣ ਵਾਲੇ ਦਰਸ਼ਕਾਂ ਸਮੇਤ ਇਤਿਹਾਸਕਾਰਾਂ ਲਈ ਅਜੇ ਵੀ ਇਕ ਬੁਝਾਰਤ ਬਣਿਆ ਹੋਇਆ ਹੈ | ਤੋਸ਼ਾਖ਼ਾਨਾ ...

ਪੂਰੀ ਖ਼ਬਰ »

ਮੰਡੀਆਂ 'ਚ ਪਿਛਲੇ ਸਾਲ ਨਾਲੋਂ ਚੌਥਾ ਹਿੱਸਾ ਘੱਟ ਆਇਆ ਪਰਮਲ ਝੋਨਾ

8133 ਕਰੋੜ ਰੁਪਏ ਦੇ ਬਿੱਲ ਪਾਸ- ਆਸ਼ੂ

ਖੰਨਾ, 23 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ ਅਨਾਜ ਮੰਡੀਆਂ 'ਚ ਪਰਮਲ ਝੋਨੇ ਦੀ ਆਮਦ ਪਿਛਲੇ ਸਾਲ ਨਾਲੋਂ ਇਸ ਵਾਰ ਚੌਥਾ ਹਿੱਸਾ ਘੱਟ ਹੈ | ਅੱਜ ਸ਼ਾਮ ਤੱਕ ਮੰਡੀਆਂ 'ਚ 2 ਲੱਖ 7 ਹਜ਼ਾਰ ਟਨ ਝੋਨਾ ਅਜੇ ਅਣਵਿਕਿਆ ਪਿਆ ਹੈ, ਜਿਸ ਬਾਰੇ ਖ਼ੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਹਿਣਾ ਹੈ ਕਿ ਪੰਜਾਬ 'ਚ ਝੋਨੇ ਦੀ ਖ਼ਰੀਦ 'ਚ ਕੋਈ ਢਿੱਲ ਨਹੀਂ ਵਰਤੀ ਜਾ ਰਹੀ, ਪਰ ਅੱਜ ਪੰਜਾਬ ਦੇ ਕੁਝ ਜ਼ਿਲਿ੍ਹਆਂ 'ਚ ਬਰਸਾਤ ਹੋਣ ਕਾਰਨ ਖ਼ਰੀਦ 'ਚ ਕੁਝ ਅੜਚਣ ਜ਼ਰੂਰ ਆਈ ਹੈ | ਪਿਛਲੇ ਸਾਲ ਪੰਜਾਬ ਦੀਆਂ ਮੰਡੀਆਂ 'ਚ 23 ਅਕਤੂਬਰ ਤੱਕ ਝੋਨੇ ਦੀ ਆਮਦ ਸਿਰਫ਼ 89 ਲੱਖ 94 ਹਜ਼ਾਰ ਟਨ ਸੀ ਜਦਕਿ ਅੱਜ ਸ਼ਾਮ ਤੱਕ ਪੰਜਾਬ ਦੀਆਂ ਮੰਡੀਆਂ 'ਚ 67 ਲੱਖ 64 ਹਜ਼ਾਰ ਟਨ ਝੋਨੇ ਦੀ ਆਮਦ ਹੀ ਹੋਈ ਹੈ | ਇਸ ਦਰਮਿਆਨ ਪਿਛਲੇ ਸਾਲ ਅੱਜ ਦੇ ਦਿਨ ਤੱਕ ਪਰਮਲ ਝੋਨੇ ਦੀ ਖ਼ਰੀਦ 87 ਲੱਖ 67 ਹਜ਼ਾਰ ਟਨ ਹੋਈ ਸੀ ਜਦਕਿ ਇਸ ਵਾਰ ਅੱਜ ਸ਼ਾਮ ਤੱਕ 65 ਲੱਖ 57 ਹਜ਼ਾਰ ਟਨ ਹੋਈ ਹੈ | ਗੌਰਤਲਬ ਹੈ ਕਿ ਇਸ ਵਾਰ ਸਰਕਾਰੀ ਖ਼ਰੀਦ ਏਜੰਸੀਆਂ ਨੇ 64 ਲੱਖ 96 ਹਜ਼ਾਰ ਟਨ ਪਰਮਲ ਝੋਨੇ ਦੀ ਖ਼ਰੀਦ ਕੀਤੀ ਹੈ ਜਦਕਿ ਨਿੱਜੀ ਵਪਾਰੀਆਂ ਨੇ ਅਜੇ ਤੱਕ ਸਿਰਫ਼ 61 ਹਜ਼ਾਰ ਟਨ ਝੋਨਾ ਹੀ ਖ਼ਰੀਦਿਆ ਹੈ | ਅੱਜ ਸ਼ਾਮ ਤੱਕ ਮੰਡੀਆਂ 'ਚੋਂ 41 ਲੱਖ 82 ਹਜ਼ਾਰ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਸੀ ਜਦਕਿ 23 ਲੱਖ 75 ਹਜ਼ਾਰ ਟਨ ਖ਼ਰੀਦਿਆ ਝੋਨਾ ਅਜੇ ਮੰਡੀਆਂ 'ਚੋਂ ਚੁੱਕਿਆ ਜਾਣਾ ਬਾਕੀ ਹੈ | ਇਸ ਦਰਮਿਆਨ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ ਤੇ ਸਕੱਤਰ ਸੁਰਜੀਤ ਸਿੰਘ ਚੀਮਾ ਅਨੁਸਾਰ ਅੱਜ ਸ਼ਾਮ ਤੱਕ ਮੰਡੀ 'ਚ ਆਈ ਕੁੱਲ 9 ਲੱਖ 19 ਹਜ਼ਾਰ 334 ਕੁਇੰਟਲ ਝੋਨੇ ਵਿਚੋਂ 9 ਲੱਖ 15 ਹਜਾਰ 234 ਕੁਇੰਟਲ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ | ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਦੱਸਿਆ ਕਿ ਖੰਨਾ ਮੰਡੀ 'ਚ ਵਿੱਕੇ ਝੋਨੇ ਦੀ ਅਦਾਇਗੀ ਵਿਚ ਕੋਈ ਸਮੱਸਿਆ ਨਹੀਂ ਹੈ |
24 ਘੰਟੇ 'ਚ ਹੋ ਰਹੀ ਹੈ ਅਦਾਇਗੀ-ਆਸ਼ੂ
ਖ਼ੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕੱਲ੍ਹ 22 ਅਕਤੂਬਰ ਤੱਕ ਪੰਜਾਬ ਦੀਆਂ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਝੋਨੇ ਦੀ ਕੁੱਲ 8999.85 ਕਰੋੜ ਰੁਪਏ ਦੀ ਖ਼ਰੀਦ ਕੀਤੀ ਗਈ ਹੈ ਜਦਕਿ ਇਸ 'ਚੋਂ 8133 ਕਰੋੜ ਰੁਪਏ ਦੇ ਬਿੱਲ ਪਾਸ ਕੀਤੇ ਜਾ ਚੁੱਕੇ ਹਨ ਤੇ 7358.33 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਜਮਾ ਵੀ ਹੋ ਚੁੱਕੀ ਹੈ |
ਮੰਡੀਆਂ 'ਚ ਵਿਜੀਲੈਂਸ ਟੀਮਾਂ ਭੇਜਣੀਆਂ ਦਹਿਸ਼ਤ ਪਾਉਣ ਵਾਲੀ ਗੱਲ-ਚੀਮਾ
ਪੰਜਾਬ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ 'ਚ ਵਿਜੀਲੈਂਸ ਤੇ ਫਲਾਇੰਗ ਸਕੁਐਡ ਟੀਮਾਂ ਭੇਜਣੀਆਂ ਆੜ੍ਹਤੀਆਂ ਤੇ ਕਿਸਾਨਾਂ 'ਤੇ ਦਹਿਸ਼ਤ ਪਾਉਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਝੋਨਾ ਕੰਬਾਈਨਾਂ ਨਾਲ ਕੱਟਿਆ ਜਾਂਦਾ ਹੈ, ਜਿਸ ਕਾਰਨ 17% ਦੇ ਮਾਪਦੰਡ 'ਤੇ ਸਖ਼ਤੀ ਕਰਨੀ ਕਿਸਾਨਾਂ ਨਾਲ ਬੇਇਨਸਾਫ਼ੀ ਹੈ |
ਝੋਨੇ ਦੇ ਟਰੱਕਾਂ ਨੂੰ ਰੋਕਣ ਦੀ ਨਹੀਂ ਕੀਤੀ ਕੋਈ ਹਦਾਇਤ- ਸੰਯੁਕਤ ਕਿਸਾਨ ਮੋਰਚਾ
ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਕਿਤੇ ਵੀ ਟਰੱਕਾਂ 'ਚ ਆ ਰਹੇ ਝੋਨੇ ਨੂੰ ਨਹੀਂ ਰੋਕ ਰਹੀਆਂ ਤੇ ਨਾ ਹੀ ਸੰਯੁਕਤ ਕਿਸਾਨ ਮੋਰਚੇ ਨੇ ਆਪਣੇ ਵਰਕਰਾਂ ਨੂੰ ਅਜਿਹੀ ਕੋਈ ਹਦਾਇਤ ਕੀਤੀ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਰਿਪੋਰਟਾਂ ਮਿਲੀਆਂ ਹਨ ਕਿ ਕਈ ਥਾਵਾਂ 'ਤੇ ਕਿਸਾਨ ਜਥੇਬੰਦੀਆਂ ਦੇ ਨਾਮ 'ਤੇ ਕੁਝ ਗੈਰ-ਸਮਾਜਿਕ ਲੋਕ ਝੋਨੇ ਦੇ ਟਰੱਕਾਂ ਨੂੰ ੂ ਰੋਕ ਕੇ ਨਾਜਾਇਜ਼ ਰੂਪ 'ਚ ਪੈਸੇ ਇਕੱਠੇ ਕਰਨ ਦਾ ਕੰਮ ਕਰ ਰਹੇ ਹਨ | ਬਲਵੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜਗਿੱਲ, ਨਿਰਭੈ ਸਿੰਘ ਢੁੱਡੀਕੇ, ਰਮਿੰਦਰ ਸਿੰਘ, ਬਲਦੇਵ ਸਿੰਘ, ਬੂਟਾ ਸਿੰਘ ਸ਼ਾਦੀਪੁਰ ਆਦਿ ਨੇ ਕਿਹਾ ਹੈ ਕਿ ਕਿਸਾਨ ਸ਼ੈਲਰ ਮਾਲਕਾਂ ਖਿਲਾਫ ਨਹੀਂ ਹਨ | ਜੇਕਰ ਬਾਸਮਤੀ ਝੋਨੇ ਦੇ ਟਰੱਕ ਰੋਕੇ ਗਏ ਤਾਂ ਉਨ੍ਹਾਂ 'ਚ ਲੱਦਿਆ ਝੋਨਾ ਹਵਾ ਨਾ ਲੱਗਣ ਕਾਰਨ ਖ਼ਰਾਬ ਵੀ ਹੋ ਸਕਦਾ ਹੈ |

ਖ਼ਬਰ ਸ਼ੇਅਰ ਕਰੋ

 

ਟਵਿਟਰ ਰਾਹੀਂ ਇਕ-ਦੂਸਰੇ ਦੀਆਂ ਨਾਕਾਮੀਆਂ ਉਜਾਗਰ ਕਰ ਰਹੇ ਹਨ ਕਾਂਗਰਸੀ-ਸੁਖਬੀਰ

ਜਲੰਧਰ ਛਾਉਣੀ, 23 ਅਕਤੂਬਰ (ਪਵਨ ਖਰਬੰਦਾ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਦੇ ਆਈ.ਐਸ.ਆਈ. ਨਾਲ ਸਬੰਧਾਂ ਦੇ ਮਾਮਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਤੇ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਚ ਟਵਿਟਰ ਵਾਰ ...

ਪੂਰੀ ਖ਼ਬਰ »

ਵਿਧਾਨ ਸਭਾ ਦਾ ਮੌਨਸੂਨ ਇਜਲਾਸ ਤੁਰੰਤ ਸੱਦੇ ਚੰਨੀ ਸਰਕਾਰ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ) - ਆਮ ਆਦਮੀ ਪਾਰਟੀ ਨੇ ਸੱਤਾਧਾਰੀ ਕਾਂਗਰਸ 'ਤੇ ਲੋਕ ਮੁੱਦਿਆਂ ਤੋਂ ਭੱਜਣ ਦਾ ਦੋਸ਼ ਲਾਉਂਦੇ ਹੋਏ ਪੁੱਛਿਆ ਹੈ ਕਿ ਚੰਨੀ ਸਰਕਾਰ ਪੰਜਾਬ ਵਿਧਾਨ ਸਭਾ ਦਾ ਰਹਿੰਦਾ 'ਮਾਨਸੂਨ ਇਜਲਾਸ' ਕਿਉਂ ਨਹੀਂ ਸੱਦ ਰਹੀ? 'ਆਪ' ਦੇ ਸੀਨੀਅਰ ਆਗੂ ਤੇ ...

ਪੂਰੀ ਖ਼ਬਰ »

ਇਮਿਊਨਿਟੀ ਵਧਾਉਣ ਲਈ ਗੁਣਕਾਰੀ ਹੈ ਐਕਸ ਪਲੱਸ: ਵੈਦਵਾਨ ਆਯੁਰਵੈਦਿਕ

ਜਲੰਧਰ, (ਅ. ਬ.)- ਆਯੁਰਵੈਦਿਕ ਭਾਰਤ ਦੇ ਵਿਸ਼ੇਸ਼ ਆਯੁਰਵੇਦਾਚਾਰਿਆਂ, ਡਾਕਟਰਾਂ ਦੇ ਅਨੁਸਾਰ ਸਰੀਰ ਵਿਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ, ਯਾਨੀ ਇਮਿਊਨਿਟੀ ਘੱਟ ਹੋ ਜਾਂਦੀ ਹੈ, ਜਿਸ ਕਰਕੇ ਜੀਵਨ ਵਿਚ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ | ਇਹ ਘਰੇਲੂ ...

ਪੂਰੀ ਖ਼ਬਰ »

ਸ਼ਹੀਦ ਮਦਨ ਲਾਲ ਢੀਂਗਰਾ ਦੇ ਘਰ ਦੇ ਬਚੇ ਹਿੱਸੇ ਨੂੰ ਕੀਤਾ ਜ਼ਮੀਨਦੋਜ਼

ਖੋਖਲੇ ਸਾਬਤ ਹੋਏ ਸੂਬਾ ਸਰਕਾਰ ਦੇ ਸ਼ਹੀਦ ਦੇ ਘਰ ਨੂੰ ਸਹੇਜਣ ਦੇ ਦਾਅਵੇ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰ ਕੋਛੜ)-ਕੇਂਦਰ ਸਰਕਾਰ ਤੋਂ ਬਾਅਦ ਸੂਬਾ ਸਰਕਾਰ ਵਲੋਂ ਸ਼ਹੀਦ ਮਦਨ ਲਾਲ ਢੀਂਗਰਾਂ ਦੇ ਘਰ ਨੂੰ ਸਮਾਰਕ ਵਜੋਂ ਉਸਾਰਨ ਤੇ ਸਹੇਜਣ ਦੇ ਦਾਅਵੇ ਕੀਤੇ ਜਾਣ ਦੇ ਬਾਵਜੂਦ ਉਸ ਦੇ ਘਰ ਦੇ ਬਚੇ ਹਿੱਸੇ ਨੂੰ ਜ਼ਮੀਨਦੋਜ਼ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ 'ਚ ਕਲਰਕਾਂ ਦੀਆਂ 2704 ਅਸਾਮੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ-ਰਮਨ ਬਹਿਲ

ਐੱਸ. ਏ. ਐੱਸ. ਨਗਰ, 23 ਅਕਤੂਬਰ (ਕੇ. ਐੱਸ. ਰਾਣਾ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਵੱਖ-ਵੱਖ ਵਿਭਾਗਾਂ 'ਚ ਕਲਰਕਾਂ ਦੀਆਂ 2704 ਅਸਾਮੀਆਂ ਨੂੰ ਭਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ 2704 ਆਸਾਮੀਆਂ 'ਚ ...

ਪੂਰੀ ਖ਼ਬਰ »

ਭਾਸ਼ਾਵਾਂ ਦਾ ਵਰਗੀਕਰਨ ਕਰਨ ਪਿੱਛੇ ਇਕ ਖਾਸ ਤਰ੍ਹਾਂ ਦੀ ਮਾਨਸਿਕਤਾ ਕੰਮ ਕਰ ਰਹੀ ਹੈ-ਢੀਂਡਸਾ

ਐੱਸ. ਏ. ਐੱਸ. ਨਗਰ, 23 ਅਕਤੂਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸੀ. ਬੀ. ਐੱਸ. ਈ. ਦੇ ਪੰਜਾਬੀ ਨੂੰ ਮੁੱਖ ਵਿਸ਼ਿਆਂ 'ਚੋਂ ਬਾਹਰ ਰੱਖਣ ਦੇ ਤਾਨਾਸ਼ਾਹੀ ਫ਼ੈਸਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ...

ਪੂਰੀ ਖ਼ਬਰ »

ਲਖਬੀਰ ਸਿੰਘ ਟੀਟੂ ਦੇ ਪਿੰਡ ਪਹੁੰਚੀ ਵਿਸ਼ੇਸ਼ ਜਾਂਚ ਟੀਮ

ਸਰਾਏ ਅਮਾਨਤ ਖਾਂ, 23 ਅਕਤੂਬਰ (ਨਰਿੰਦਰ ਸਿੰਘ ਦੋਦੇ)-ਸਿੰਘੂ ਬਾਰਡਰ ਵਿਖੇ ਨਿਹੰਗ ਸਿੰਘਾਂ ਵਲੋਂ ਬੇਅਬਦੀ ਦੇ ਦੋਸ਼ਾਂ 'ਚ ਕਤਲ ਕੀਤੇ ਲਖਬੀਰ ਸਿੰਘ ਟੀਟੂ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਬਣਾਈ ਵਿਸ਼ੇਸ਼ ਜਾਂਚ ਟੀਮ 'ਸਿਟ' ਡੀ.ਆਈ.ਜੀ. ਫਿਰੋਜ਼ਪੁਰ ਰੇਂਜ ...

ਪੂਰੀ ਖ਼ਬਰ »

ਨਿੱਜੀ ਹਸਪਤਾਲ ਹੁਣ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਨਹੀਂ ਕਰਨਗੇ ਮੁਫ਼ਤ ਇਲਾਜ

ਸੰਗਰੂਰ, 23 ਅਕਤੂਬਰ (ਦਮਨਜੀਤ ਸਿੰਘ) -ਆਯੂਸ਼ਮਾਨ ਸਕੀਮ ਤਹਿਤ ਮਰੀਜ਼ਾਂ ਦੇ ਮੁਫ਼ਤ ਇਲਾਜ ਨੂੰ ਪੰਜਾਬ ਦੇ ਸਾਰੇ ਨਿੱਜੀ ਹਸਪਤਾਲਾਂ ਵਲੋਂ ਅੱਜ ਤੋਂ ਬੰਦ ਕਰ ਦਿੱਤਾ ਗਿਆ ਹੈ | ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਫ਼ੈਸਲੇ ਤਹਿਤ ਪੰਜਾਬ ਦੇ ਸਾਰੇ ਨਿੱਜੀ ਹਸਪਤਾਲਾਂ ...

ਪੂਰੀ ਖ਼ਬਰ »

ਹੁਣ ਅਰੂਸਾ ਆਲਮ ਬਣੀ ਕਾਂਗਰਸੀਆਂ 'ਚ ਟਕਰਾਅ ਦਾ ਮੁੱਦਾ 8 ਵਿਵਾਦ ਨੇ ਕਈਆਂ ਨੂੰ ਕੀਤਾ ਬੇਪਰਦਾ

ਹਰਕਵਲਜੀਤ ਸਿੰਘ ਚੰਡੀਗੜ੍ਹ, 23 ਅਕਤੂਬਰ -ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਵੀ ਕਾਂਗਰਸ ਦੀ ਖ਼ਾਨਾਜੰਗੀ ਦੌਰਾਨ ਮੁੱਦਾ ਬਣ ਗਈ ਹੈ | ਹਾਲਾਂਕਿ ਅਰੂਸਾ ਆਲਮ ਮਗਰਲੇ 7-8 ਮਹੀਨਿਆਂ ਤੋਂ ਭਾਰਤ ਨਹੀਂ ਆਈ, ਲੇਕਿਨ ਕੈਪਟਨ ...

ਪੂਰੀ ਖ਼ਬਰ »

ਅਰੂਸਾ ਨੂੰ 'ਤੋਹਫ਼ੇ' ਦਿੱਤੇ ਬਗੈਰ ਇਕ ਵੀ ਤਾਇਨਾਤੀ ਨਹੀਂ ਹੋਈ- ਨਵਜੋਤ

ਚੰਡੀਗੜ੍ਹ, 23 ਅਕਤੂਬਰ (ਪੀ. ਟੀ. ਆਈ.)-ਨਵਜੋਤ ਕੌਰ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੋਸ਼ ਲਗਾਇਆ ਕਿ ਕੈਪਟਨ ਦੇ ਮੁੱਖ ਮੰਤਰੀ ਹੰੁਦਿਆਂ ਸੂਬੇ 'ਚ ਕਿਸੇ ਵੀ ਅਧਿਕਾਰੀ ਦੀ ਤਾਇਨਾਤੀ ਅਰੂਸਾ ਆਲਮ ਨੂੰ 'ਤੋਹਫ਼ੇ ਜਾਂ ...

ਪੂਰੀ ਖ਼ਬਰ »

ਕੋਰੋਨਾ ਦੇ 26 ਨਵੇਂ ਮਾਮਲੇ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਪੰਜਾਬ 'ਚ ਕੋਰੋਨਾ ਦੇ ਅੱਜ 26 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 25 ਮਰੀਜ਼ ਸਿਹਤਯਾਬ ਹੋਏ ਹਨ | ਨਵੇਂ ਆਏ ਮਾਮਲਿਆਂ 'ਚ ਜਲੰਧਰ ਤੋਂ 6, ਐਸ.ਏ.ਐਸ. ਨਗਰ ਤੋਂ 4, ਬਠਿੰਡਾ, ਗੁਰਦਾਸਪੁਰ ਤੋਂ 3-3, ਅੰਮਿ੍ਤਸਰ, ਪਟਿਆਲਾ ਤੇ ਰੋਪੜ ਤੋਂ 2-2 ਤੇ ...

ਪੂਰੀ ਖ਼ਬਰ »

ਕਈ ਜ਼ਿਲਿ੍ਹਆਂ 'ਚ 4 ਗੁਣਾ ਵਧੇ ਹਨ ਡੇਂਗੂ ਦੇ ਮਾਮਲੇ

ਜਲੰਧਰ, 23 ਅਕਤੂਬਰ (ਸ਼ਿਵ ਸ਼ਰਮਾ)-ਇਸ ਵਾਰ ਜਾਗਰੂਕਤਾ ਦੀ ਘਾਟ ਤੇ ਫੌਗਿੰਗ ਦਾ ਸਮੇਂ ਸਿਰ ਨਾ ਹੋਣ ਕਾਰਨ ਕਈ ਜ਼ਿਲਿ੍ਹਆਂ 'ਚ ਡੇਂਗੂ ਦੇ ਮਾਮਲੇ 4 ਗੁਣਾ ਵਧੇ ਹਨ | ਇਸ ਵਾਰ ਪੰਜ ਗੁਣਾ ਡੇਂਗੂ ਦੇ ਕੇਸ ਦਰਜ ਕੀਤੇ ਗਏ ਹਨ | ਸਭ ਤੋਂ ਜ਼ਿਆਦਾ ਮਾਮਲੇ ਐਸ.ਏ.ਐਸ. ਨਗਰ 'ਚ ਹਨ, ਜਿਥੇ ...

ਪੂਰੀ ਖ਼ਬਰ »

ਕੇਂਦਰੀ ਖ਼ੁਰਾਕ ਸਕੱਤਰ ਵਲੋਂ ਸੂਬੇ 'ਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)-ਭਾਰਤ ਸਰਕਾਰ ਦੇ ਖ਼ੁਰਾਕ ਤੇ ਜਨਤਕ ਵੰਡ ਵਿਭਾਗ ਦੇ ਸਕੱਤਰ ਸੁਧਾਂਸ਼ੂ ਪਾਂਡੇ ਨੇ ਅੱਜ ਸੂਬੇ 'ਚ ਝੋਨੇ ਦੀ ਖ਼ਰੀਦ ਤੇ 'ਇਕ ਰਾਸ਼ਟਰ ਇਕ ਰਾਸ਼ਨ ਕਾਰਡ' ਸਕੀਮ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ | ਸਮੀਖਿਆ ਮੀਟਿੰਗ 'ਚ ਗੁਰਕੀਰਤ ...

ਪੂਰੀ ਖ਼ਬਰ »

ਕਈ ਕਾਂਗਰਸੀ ਵਿਧਾਇਕ ਕੈਪਟਨ ਦੇ ਬੇੜੇ 'ਚ ਸਵਾਰ ਹੋਣ ਦੇ ਚਾਹਵਾਨ

ਚੰਡੀਗੜ੍ਹ, 23 ਅਕਤੂਬਰ (ਐਨ.ਐਸ.ਪਰਵਾਨਾ)- ਜਾਣਕਾਰ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਮੌਜੂਦਾ ਗੈਰ-ਯਕੀਨੀ ਹਾਲਾਤ 'ਚ ਕਈ ਕਾਂਗਰਸੀ ਵਿਧਾਇਕ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇੜੇ 'ਚ ਸਵਾਰ ਹੋਣ ਦੀ ਤਾਕ 'ਚ ਹਨ | ਕੈਪਟਨ ਸਪੱਸ਼ਟ ਤੌਰ 'ਤੇ ਕਹਿ ਚੁੱਕੇ ...

ਪੂਰੀ ਖ਼ਬਰ »

ਪੱਛਮੀ ਬੰਗਾਲ ਹਾਈਕੋਰਟ ਦੇ ਜੱਜਾਂ ਦੇ ਵਫ਼ਦ ਨੇ ਰੀਟਰੀਟ ਸੈਰੇਮਨੀ ਵੇਖੀ

ਅਟਾਰੀ, 23 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪੱਛਮੀ ਬੰਗਾਲ ਹਾਈਕੋਰਟ ਦੇ ਜੱਜ ਹਰੀ ਓਮ ਪ੍ਰਸ਼ਾਦ ਸ਼ਾਹ ਤੇ ਜੱਜ ਨਾਦੀਆ ਸਮੇਤ 7 ਜੱਜਾਂ ਨੇ ਅੱਜ ਅਟਾਰੀ ਸਰਹੱਦ ਵਿਖੇ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰੇਮਨੀ) ਵੇਖੀ | ਅਟਾਰੀ ਸਰਹੱਦ ਵਿਖੇ ਪਹੁੰਚਣ 'ਤੇ ਜੱਜ ...

ਪੂਰੀ ਖ਼ਬਰ »

ਵਿਧਾਇਕੀ ਤੋਂ ਅਸਤੀਫ਼ਾ ਦੇਣ ਦੇ ਬਾਵਜੂਦ ਖਹਿਰਾ 'ਤੇ ਕੇਸ ਚੱਲੇਗਾ

ਚੰਡੀਗੜ੍ਹ, 22 ਅਕਤੂਬਰ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਸਪੀਕਰ ਸਕੱਤਰੇਤ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਸੁਖਪਾਲ ਸਿੰਘ ਖਹਿਰਾ, ਜਿਨ੍ਹਾਂ ਦਾ ਪਿਛਲੇ ਹਫ਼ਤੇ ਵਿਧਾਇਕੀ ਤੋਂ ਅਸਤੀਫ਼ਾ ਪ੍ਰਵਾਨ ਕਰ ਲਿਆ ਸੀ, ਦਾ ਦਲ-ਬਦਲੂ ਕੇਸ ਅਜੇ ਚੱਲੇਗਾ ਤੇ ਇਸ ਬਾਰੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਉਦਯੋਗਪਤੀਆਂ ਨੂੰ ਰਾਜ ਦੀ ਤਰੱਕੀ ਤੇ ਖ਼ੁਸ਼ਹਾਲੀ 'ਚ ਭਾਈਵਾਲ ਬਣਨ ਦਾ ਸੱਦਾ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 26 ਤੇ 27 ਅਕਤੂਬਰ ਨੂੰ ਹੋਣ ਵਾਲੇ ਦੋ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2021 ਦੇ ਮੱਦੇਨਜ਼ਰ ਦੇਸ਼ ਤੇ ਦੁਨੀਆ ਦੇ ਮੋਹਰੀ ਉਦਯੋਗਪਤੀਆਂ ਨੂੰ ਰਾਜ ਸਰਕਾਰ ਵਲੋਂ ਦਿੱਤੇ ਜਾਣ ...

ਪੂਰੀ ਖ਼ਬਰ »

ਵਤਨ ਜਾਣ ਦੀ ਉਡੀਕ 'ਚ 33 ਦਿਨ ਤੋਂ ਅਟਾਰੀ ਸਰਹੱਦ 'ਤੇ ਬੈਠੇ ਹਨ ਪਾਕਿ ਹਿੰਦੂ ਪਰਿਵਾਰ

ਅਟਾਰੀ, 23 ਅਕਤੂਬਰ (ਗੁਰਦੀਪ ਸਿੰਘ ਅਟਾਰੀ)-99 ਪਾਕਿਸਤਾਨੀ ਨਾਗਰਿਕਾਂ ਨੂੰ 33 ਦਿਨ ਤੋਂ ਅਟਾਰੀ ਸਰਹੱਦ 'ਤੇ ਖੁੱਲ੍ਹੇ ਅਸਮਾਨ ਥੱਲੇ ਰਾਤਾਂ ਗੁਜ਼ਾਰਨੀਆਂ ਪੈ ਰਹੀਆਂ ਹਨ | ਪਾਕਿਸਤਾਨੀ ਹਿੰਦੂ ਪਰਿਵਾਰਾਂ ਦੀ ਨੁਮਾਇੰਦਗੀ ਕਰ ਰਹੇ ਸੋਮਰਦਾਸ ਤੇ ਕੇਵਲਦਾਸ ਨੇ ਅਟਾਰੀ ...

ਪੂਰੀ ਖ਼ਬਰ »

ਨਰਮਾ ਪੱਟੀ ਦੇ ਪ੍ਰਭਾਵਿਤ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ 29 ਤੱਕ ਫਸਲ ਦੇ ਨੁਕਸਾਨ ਦੀਆਂ ਰਿਪੋਰਟਾਂ ਭੇਜਣ ਲਈ ਆਖਿਆ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਰਮੇ ਦੇ ਨੁਕਸਾਨ ਤੋਂ ਪ੍ਰਭਾਵਿਤ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ 29 ਅਕਤੂਬਰ ਤੱਕ ਹਰ ਹਾਲ 'ਚ ਮੁਕੰਮਲ ਰਿਪੋਰਟਾਂ ਭੇਜਣ ਲਈ ਕਿਹਾ ਤਾਂ ਕਿ ਉਨ੍ਹਾਂ ਨੂੰ ਛੇਤੀ ਤੋਂ ਛੇਤੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਦੀ ਰਾਸ਼ੀ ਨਾ ਮਿਲਣ ਕਾਰਨ ਸਕੂਲਾਂ 'ਚ ਦੁਪਹਿਰ ਦਾ ਖਾਣਾ ਬੰਦ ਹੋਣ ਕਿਨਾਰੇ

ਸੰਗਰੂਰ, 23 ਅਕਤੂਬਰ (ਧੀਰਜ ਪਸ਼ੋਰੀਆ) - ਸੂਬੇ ਦੇ ਸਕੂਲਾਂ 'ਚ ਮਿਡ-ਡੇ-ਮੀਲ ਸਕੀਮ ਬੰਦ ਹੋਣ ਕਿਨਾਰੇ ਹੈ | ਪਿਛਲੇ ਤਿੰਨ ਮਹੀਨਿਆਂ ਤੋਂ ਮਿਡ-ਡੇ-ਮੀਲ ਦੀ ਰਾਸ਼ੀ ਦਾ ਇਕ ਵੀ ਪੈਸਾ ਸਕੂਲਾਂ ਨੂੰ ਨਹੀਂ ਮਿਲਿਆ | ਗੌਰਮਿੰਟ ਟੀਚਰਜ਼ ਯੂਨੀਅਨ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਲੈ ਕੇ ਮਸਲੇ ਦਾ ਹੱਲ ਜਲਦ ਨਿਕਲਣ ਦੀ ਸੰਭਾਵਨਾ-ਸੁਭਾਸ਼ ਸ਼ਰਮਾ

ਕਿਹਾ, ਬੀ.ਐਸ.ਐਫ. ਦੇ ਅਧਿਕਾਰ ਖੇਤਰ ਨੂੰ ਲੈ ਕੇ ਨਾ ਹੋਵੇ ਸਿਆਸਤ

ਜਲੰਧਰ, 23 ਅਕਤੂਬਰ (ਸ਼ਿਵ)-ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਰੇੜਕੇ ਨੂੰ ਲੈ ਕੇ ਆਸ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਦੇ ਜਲਦ ਹੀ ਹੱਲ ਹੋਣ ਦੀ ਸੰਭਾਵਨਾ ਹੈ | ਸ੍ਰੀ ਸੁਭਾਸ਼ ਸ਼ਰਮਾ ਅੱਜ 'ਅਜੀਤ' ...

ਪੂਰੀ ਖ਼ਬਰ »

ਬੀ.ਐਸ.ਐਫ. ਦਾ ਦਾਇਰਾ ਵਧਾਉਣ ਦੇ ਮਾਮਲੇ 'ਚ ਰਾਣਾ ਗੁਰਜੀਤ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 23 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਕੇਂਦਰ ਸਰਕਾਰ ਵਲੋਂ ਬੀ.ਐਸ.ਐਫ. ਦਾ ਸਰਹੱਦੀ ਇਲਾਕਿਆਂ 'ਚ 50 ਕਿਲੋਮੀਟਰ ਤੱਕ ਦਾਇਰਾ ਵਧਾਉਣ ਦੇ ਮਾਮਲੇ 'ਚ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਇਸ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਵਲੋਂ ਪੰਜਾਬੀ ਤੇ ਹੋਰ ਖੇਤਰੀ ਭਾਸ਼ਾਵਾਂ ਨੂੰ ਅਲਪ ਦਰਜਾ ਦੇਣ ਦੀ ਚੁਫੇਰਿਓਾ ਨਿਖੇਧੀ

ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸੀ.ਬੀ.ਐਸ.ਈ. ਵਲੋਂ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਪੰਜਾਬੀ ਨੂੰ ਮਾਮੂਲੀ ਵਿਸ਼ਾ ਬਣਾਉਣ ਦਾ ਚਾਰ-ਚੁਫੇਰਿਓਾ ਵਿਰੋਧ ਹੋ ਰਿਹਾ ਹੈ | ਡੈਮੋਕਰੇਟਿਕ ਅਧਿਆਪਕ ਫਰੰਟ (ਡੀ.ਟੀ.ਐਫ.) ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਬੀ.ਐਸ.ਐਫ. ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ 'ਚ ਸ਼ਾਮਿਲ ਹੋਣਗੇ ਭਗਵੰਤ ਮਾਨ ਤੇ ਅਮਨ ਅਰੋੜਾ

ਚੰਡੀਗੜ੍ਹ, 23 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸਰਹੱਦੀ ਇਲਾਕਿਆਂ 'ਚ ਬੀ.ਐਸ.ਐਫ. ਦਾ ਦਾਇਰਾ ਵਧਾਏ ਜਾਣ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 25 ਅਕਤੂਬਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ | ਇਹ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ 'ਤੇ ਉੱਪ-ਮੁੱਖ ਮੰਤਰੀ ਰੰਧਾਵਾ ਕੱਥੂਨੰਗਲ ਹੋਏ ਨਤਮਸਤਕ

ਕੱਥੂਨੰਗਲ, 23 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ 'ਤੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ | ਇਸ ਮੌਕੇ ਸੁਖਜਿੰਦਰ ...

ਪੂਰੀ ਖ਼ਬਰ »

ਐਲਨਾਬਾਦ ਦੀ ਉਪ-ਚੋਣ 'ਚ ਚੌਟਾਲਾ ਦਾ ਸਾਥ ਦੇਵੇਗਾ ਅਕਾਲੀ ਦਲ-ਭੂੰਦੜ

ਚੰਡੀਗੜ੍ਹ, 23 ਅਕਤੂਬਰ (ਐਨ.ਐਸ. ਪਰਵਾਨਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਐਲਾਨ ਕੀਤਾ ਹੈ ਕਿ ਹਰਿਆਣਾ ਵਿਧਾਨ ਸਭਾ ਦੇ ਹਲਕਾ ਐਲਨਾਬਾਦ ਦੀ 30 ਅਕਤੂਬਰ ਨੂੰ ਹੋਣ ਵਾਲੀ ਉਪ-ਚੋਣ 'ਚ ਉਨ੍ਹਾਂ ਦੀ ਪਾਰਟੀ ਇਨੈਲੋ ...

ਪੂਰੀ ਖ਼ਬਰ »

ਚੀਨ ਦੀਆਂ ਖਾਹਿਸ਼ਾਂ ਕਾਰਨ ਦੱਖਣੀ ਏਸ਼ੀਆ ਦੀ ਸਥਿਰਤਾ ਨੂੰ ਖਤਰਾ-ਜਨਰਲ ਰਾਵਤ

ਗੁਹਾਟੀ, 23 ਅਕਤੂਬਰ (ਏਜੰਸੀ)- ਚੀਫ਼ ਆਫ਼ ਡਿਫੈਂਸ ਸਟਾਫ਼ (ਸੀ. ਡੀ. ਐਸ.) ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਚੀਨ ਦੀ ਤਾਕਤ ਹਾਸਿਲ ਕਰਨ ਵਾਲੀ ਵਿਸ਼ਵ ਪੱਧਰੀ ਖਾਹਿਸ਼ ਕਾਰਨ ਦੱਖਣੀ ਏਸ਼ੀਆ ਦੀ ਸਥਿਰਤਾ 'ਤੇ 'ਸਰਵਵਿਆਪੀ' ਖਤਰਾ ਹੈ | ਇਥੇ ਰਵੀ ਕਾਂਤ ਸਿੰਘ ਮੈਮੋਰੀਅਲ ਲੈਕਚਰ ...

ਪੂਰੀ ਖ਼ਬਰ »

ਮੁਸਲਮਾਨ ਭਾਰਤ 'ਚ ਘੱਟ ਗਿਣਤੀ ਨਹੀਂ- ਰਹਿਮਾਨ ਖ਼ਾਨ

ਬੈਂਗਲੁਰੂ, 23 ਅਕਤੂਬਰ (ਏਜੰਸੀ)-ਕਾਂਗਰਸ ਦੇ ਸੀਨੀਅਰ ਨੇਤਾ ਰਹਿਮਾਨ ਖ਼ਾਨ ਨੇ ਕਿਹਾ ਕਿ ਮੁਸਲਮਾਨ ਭਾਰਤ 'ਚ ਘੱਟ ਗਿਣਤੀ ਨਹੀਂ ਹਨ | ਇਸ ਦੇ ਨਾਲ ਹੀ ਉਨ੍ਹਾਂ ਮੁਸਲਮਾਨ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਅੱਗੇ ਆ ਕੇ ਰਾਸ਼ਟਰ ਨਿਰਮਾਣ 'ਚ ਸਹਿਯੋਗ ਕਰਨ | ਰਹਿਮਾਨ ਖ਼ਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX