ਤਾਜਾ ਖ਼ਬਰਾਂ


ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . .  6 minutes ago
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  about 1 hour ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  about 1 hour ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  about 1 hour ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  about 2 hours ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  about 3 hours ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  about 3 hours ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  about 4 hours ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  about 4 hours ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  about 3 hours ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  about 4 hours ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  about 4 hours ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  about 4 hours ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  about 5 hours ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  about 5 hours ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  about 5 hours ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  about 5 hours ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  about 5 hours ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
‘ਆਪ ’ ਵਿਧਾਇਕ ਭੁੱਲਰ ਦੇ ਹੋਏ ਅਨੰਦ ਕਾਰਜ
. . .  about 6 hours ago
ਸੰਗਰੂਰ, 29 ਜਨਵਰੀ ( ਫੁੱਲ, ਦਮਨ) ਫਿਰੋਜਪੁਰ ਤੋਂ ‘ਆਪ’ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਅੱਜ ਸੰਗਰੂਰ ਵਿਖੇ ਹੋਏ ਅਨੰਦ ਕਾਰਜ।
ਸਤਿਸੰਗ ਦਾ ਵਿਰੋਧ ਕਰਨ ਵਾਲੇ ਦਰਜਨਾਂ ਸਿੱਖ ਆਗੂ ਗ੍ਰਿਫ਼ਤਾਰ
. . .  about 5 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਲਾਬਤਪੁਰਾ ਵਿਖੇ ਹੋ ਰਹੀ ਸਤਿਸੰਗ ਦੇ ਵਿਰੋਧ 'ਚ ਪਿੰਡ ਜਲਾਲ ਵਿਖੇ ਧਰਨਾ ਦੇ ਰਹੇ ਦਰਜਨਾਂ ਸਿੱਖ ਆਗੂਆਂ ਨੂੰ ਪੁਲਿਸ ਨੇ...
ਪਾਕਿਸਤਾਨ: ਬਲੋਚਿਸਤਾਨ ’ਚ ਵੱਡਾ ਹਾਦਸਾ, ਬੱਸ ਖੱਡ ’ਚ ਡਿੱਗਣ ਨਾਲ 39 ਲੋਕਾਂ ਦੀ ਮੌਤ
. . .  about 6 hours ago
ਨਵੀਂ ਦਿੱਲੀ, 29 ਜਨਵਰੀ- ਪਾਕਿਸਤਾਨ ਦੇ ਬਲੋਚਿਸਤਾਨ ’ਚ ਵੱਡਾ ਹਾਦਸਾ ਹੋਇਆ ਹੈ। ਅੱੱਜ ਬਲੋਚਿਸਤਾਨ ’ਚ ਯਾਤਰੀਆਂ ਨਾਲ ਭਰੀ ਇਕ ਬੱਸ ਖੱਡ ’ਚ ਜਾ ਡਿੱਗੀ। ਇਸ ਹਾਦਸੇ ’ਚ ਘੱਟੋ-ਘੱਟ 39...
ਸਿੱਖ ਜਥੇਬੰਦੀਆਂ ਵਲੋਂ ਡੇਰਾ ਸਲਾਬਤਪੁਰਾ ਦੀ ਸਤਿਸੰਗ ਦੇ ਵਿਰੋਧ 'ਚ ਜਾਮ
. . .  about 6 hours ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਿਰਸਾ ਨਾਲ ਸੰਬੰਧਿਤ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਅੱਜ ਹੋ ਰਹੀ ਸਤਿਸੰਗ ਦੇ ਵਿਰੋਧ ਵਿਚ ਸਿੱਖ ਆਗੂਆਂ ਵਲੋਂ..
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 29 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ 'ਮਨ ਕੀ ਬਾਤ' ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਵਲੋਂ ਆਪਣੇ ਅੱਜ ਦੇ ਸੰਬੋਧਨ 'ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਸਾਲ ਜਨਵਰੀ ਦਾ ਮਹੀਨਾ ਕਾਫੀ ਸਮਾਗਮ...
ਡੇਰਾ ਮੁਖੀ ਦੀ ਵੀਡੀਓ ਕਾਨਫ਼ਰੰਸ ਸਤਿਸੰਗ ਦੇ ਵਿਰੋਧ 'ਚ ਸਿੱਖ ਜਥੇਬੰਦੀਆਂ ਵਲੋਂ ਪਿੰਡ ਜਲਾਲ ਵਿਖੇ ਸੜਕ ਜਾਮ
. . .  about 7 hours ago
ਭਾਈਰੂਪਾ, 29 ਜਨਵਰੀ (ਵਰਿੰਦਰ ਲੱਕੀ)- ਹਰਿਆਣਾ ਦੀ ਸੁਨਾਰੀਆ ਜੇਲ੍ਹ 'ਚ ਮੁੜ ਪੈਰੋਲ 'ਤੇ ਆਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਆਪਣੇ ਪੰਜਾਬ ਵਿਚਲੇ ਵੱਡੇ ਡੇਰੇ ਸਲਾਬਤਪੁਰਾ ਵਿਖੇ ਕੀਤੀ ਜਾ ਰਹੀ ਵੀਡੀਓ...
ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਰਾਮ ਗੋਪਾਲ ਦਾ ਕਤਲ
. . .  about 8 hours ago
ਜੰਡਿਆਲਾ ਮੰਜਕੀ, 29ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਨਸ਼ਾ ਤਸਕਰੀ ਲਈ ਬਦਨਾਮ ਪਿੰਡ ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਨਸ਼ਾ ਵਿਰੋਧੀ ਫਰੰਟ ਲਖਨਪਾਲ, ਧਨੀ ਪਿੰਡ ਦੇ ਆਗੂ ਲੰਬੜਦਾਰ ਰਾਮ ਗੋਪਾਲ ਤੇ ਹਮਲਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਪੰਜਾਬ / ਜਨਰਲ

ਧੀ ਦੇ ਜਨਮ ਅਤੇ ਵਿਆਹ 'ਤੇ ਦਿੱਤੀ ਜਾਂਦੀ 51 ਹਜ਼ਾਰ ਦੀ ਰਾਸ਼ੀ ਸੰਬੰਧੀ ਕਿਰਤੀ ਕਾਮਿਆਂ ਨੂੰ ਕੀਤਾ ਜਾਵੇਗਾ ਜਾਗਰੂਕ– ਗਿਲਜੀਆਂ

ਜਲੰਧਰ, 23 ਅਕਤੂਬਰ (ਐੱਮ. ਐੱਸ. ਲੋਹੀਆ)- ਜੰਗਲਾਤ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਸੂਬੇ ਦੇ ਰਜਿਸਟ੍ਰੇਸ਼ਨ ਅਧੀਨ ਕਿਰਤੀ ਕਾਮਿਆਂ ਨੂੰ ਧੀ ਦੇ ਜਨਮ ਤੇ ਵਿਆਹ ਮੌਕੇ ਦਿੱਤੀ ...

ਪੂਰੀ ਖ਼ਬਰ »

ਖੇਤਰੀ ਪਾਰਟੀਆਂ ਨਾਲ ਹੀ ਸੂਬੇ ਦਾ ਵਿਕਾਸ ਸੰਭਵ- ਹਰਸਿਮਰਤ ਕੌਰ ਬਾਦਲ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਕਿਹਾ ਕਿ ਖੇਤਰੀ ਪਾਰਟੀਆਂ ਨਾਲ ਹੀ ਹਰ ਸੂਬੇ ਦਾ ਵਿਕਾਸ ਸੰਭਵ ਹੈ, ਇਸ ਕਰਕੇ ਪੰਜਾਬ ਅੰਦਰ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਬਣਾਉਣ ਦੀ ...

ਪੂਰੀ ਖ਼ਬਰ »

ਕਿਲ੍ਹਾ ਗੋਬਿੰਦਗੜ੍ਹ ਦੀ ਤੋਸ਼ਾਖ਼ਾਨਾ ਇਮਾਰਤ ਦਾ ਅੰਦਰੂਨੀ ਢਾਂਚਾ ਬਣਿਆ ਬੁਝਾਰਤ

ਤੋਸ਼ਾਖ਼ਾਨਾ ਹੇਠ ਸਿੱਖ ਰਾਜ ਦੀਆਂ ਕਈ ਮਹੱਤਵਪੂਰਨ ਨਿਸ਼ਾਨੀਆਂ ਦਫ਼ਨ ਹੋਣ ਦੀ ਸੰਭਾਵਨਾ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰ ਕੋਛੜ)-ਅੰਮਿ੍ਤਸਰ 'ਚ ਮੌਜੂਦ ਕਿਲ੍ਹਾ ਗੋਬਿੰਦਗੜ੍ਹ ਦੇ ਤੋਸ਼ਾਖ਼ਾਨਾ ਦੀ ਵਿਸ਼ਾਲ ਇਮਾਰਤ ਦਾ ਅੰਦਰੂਨੀ ਢਾਂਚਾ ਕਿਲ੍ਹਾ ਵੇਖਣ ਆਉਣ ਵਾਲੇ ਦਰਸ਼ਕਾਂ ਸਮੇਤ ਇਤਿਹਾਸਕਾਰਾਂ ਲਈ ਅਜੇ ਵੀ ਇਕ ਬੁਝਾਰਤ ਬਣਿਆ ਹੋਇਆ ਹੈ | ਤੋਸ਼ਾਖ਼ਾਨਾ ...

ਪੂਰੀ ਖ਼ਬਰ »

ਮੰਡੀਆਂ 'ਚ ਪਿਛਲੇ ਸਾਲ ਨਾਲੋਂ ਚੌਥਾ ਹਿੱਸਾ ਘੱਟ ਆਇਆ ਪਰਮਲ ਝੋਨਾ

8133 ਕਰੋੜ ਰੁਪਏ ਦੇ ਬਿੱਲ ਪਾਸ- ਆਸ਼ੂ

ਖੰਨਾ, 23 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ ਅਨਾਜ ਮੰਡੀਆਂ 'ਚ ਪਰਮਲ ਝੋਨੇ ਦੀ ਆਮਦ ਪਿਛਲੇ ਸਾਲ ਨਾਲੋਂ ਇਸ ਵਾਰ ਚੌਥਾ ਹਿੱਸਾ ਘੱਟ ਹੈ | ਅੱਜ ਸ਼ਾਮ ਤੱਕ ਮੰਡੀਆਂ 'ਚ 2 ਲੱਖ 7 ਹਜ਼ਾਰ ਟਨ ਝੋਨਾ ਅਜੇ ਅਣਵਿਕਿਆ ਪਿਆ ਹੈ, ਜਿਸ ਬਾਰੇ ਖ਼ੁਰਾਕ ਮੰਤਰੀ ਭਾਰਤ ਭੂਸ਼ਣ ...

ਪੂਰੀ ਖ਼ਬਰ »

ਟਵਿਟਰ ਰਾਹੀਂ ਇਕ-ਦੂਸਰੇ ਦੀਆਂ ਨਾਕਾਮੀਆਂ ਉਜਾਗਰ ਕਰ ਰਹੇ ਹਨ ਕਾਂਗਰਸੀ-ਸੁਖਬੀਰ

ਜਲੰਧਰ ਛਾਉਣੀ, 23 ਅਕਤੂਬਰ (ਪਵਨ ਖਰਬੰਦਾ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਦੇ ਆਈ.ਐਸ.ਆਈ. ਨਾਲ ਸਬੰਧਾਂ ਦੇ ਮਾਮਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਤੇ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਚ ਟਵਿਟਰ ਵਾਰ ...

ਪੂਰੀ ਖ਼ਬਰ »

ਵਿਧਾਨ ਸਭਾ ਦਾ ਮੌਨਸੂਨ ਇਜਲਾਸ ਤੁਰੰਤ ਸੱਦੇ ਚੰਨੀ ਸਰਕਾਰ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ) - ਆਮ ਆਦਮੀ ਪਾਰਟੀ ਨੇ ਸੱਤਾਧਾਰੀ ਕਾਂਗਰਸ 'ਤੇ ਲੋਕ ਮੁੱਦਿਆਂ ਤੋਂ ਭੱਜਣ ਦਾ ਦੋਸ਼ ਲਾਉਂਦੇ ਹੋਏ ਪੁੱਛਿਆ ਹੈ ਕਿ ਚੰਨੀ ਸਰਕਾਰ ਪੰਜਾਬ ਵਿਧਾਨ ਸਭਾ ਦਾ ਰਹਿੰਦਾ 'ਮਾਨਸੂਨ ਇਜਲਾਸ' ਕਿਉਂ ਨਹੀਂ ਸੱਦ ਰਹੀ? 'ਆਪ' ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਾਰੇ ਰਹਿੰਦੇ ਤੇ ਲੋਕ ਹਿਤੈਸ਼ੀ ਮੁੱਦਿਆਂ ਬਾਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਪੰਜਾਬ ਵਿਧਾਨ ਸਭਾ ਦਾ ਰਹਿੰਦਾ ਮਾਨਸੂਨ ਇਜਲਾਸ ਤੁਰੰਤ ਸੱਦਣ ਦੀ ਮੰਗ ਕੀਤੀ ਹੈ ਕਿਉਂਕਿ ਲੋਕਾਂ ਨਾਲ ਜੁੜੇ ਮੁੱਦਿਆਂ ਦੇ ਸਥਾਈ ਹੱਲ ਲਈ ਪੰਜਾਬ ਵਿਧਾਨ ਸਭਾ ਦਾ 15 ਦਿਨਾਂ ਦਾ ਇਜਲਾਸ ਸੱਦਿਆ ਜਾਣਾ ਜ਼ਰੂਰੀ ਹੈ | ਸ. ਚੀਮਾ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਨਾ ਕੇਵਲ ਲੰਬਿਤ ਪਏ ਲੋਕ ਮੁੱਦਿਆਂ ਦਾ ਸਾਹਮਣਾ ਕਰਨ ਤੋਂ ਭੱਜ ਰਹੀ ਹੈ ਸਗੋਂ ਸੰਵਿਧਾਨ ਤੇ ਨਿਯਮਾਂ-ਕਾਨੂੰਨਾਂ ਦਾ ਵੀ ਮਜ਼ਾਕ ਉਡਾ ਰਹੀ ਹੈ | ਚੀਮਾ ਨੇ ਕਿਹਾ ਕਿ ਬਿਜ਼ਨਸ ਐਡਵਾਈਜ਼ਰੀ ਕਮੇਟੀ (ਬੀ. ਏ. ਸੀ) ਦੀ ਬੈਠਕ 'ਚ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵਿਸ਼ਵਾਸ ਦਿਵਾਇਆ ਸੀ ਕਿ 15 -20 ਦਿਨਾਂ 'ਚ ਇਜਲਾਸ ਮੁੜ ਸੱਦਿਆ ਜਾਵੇਗਾ, ਜਿਸ 'ਚ ਰਹਿੰਦੇ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਅੱਜ 53 ਦਿਨ ਬੀਤਣ ਬਾਅਦ ਵੀ ਇਜਲਾਸ ਨਹੀਂ ਬੁਲਾਇਆ ਜਾ ਰਿਹਾ |

ਖ਼ਬਰ ਸ਼ੇਅਰ ਕਰੋ

 

ਇਮਿਊਨਿਟੀ ਵਧਾਉਣ ਲਈ ਗੁਣਕਾਰੀ ਹੈ ਐਕਸ ਪਲੱਸ: ਵੈਦਵਾਨ ਆਯੁਰਵੈਦਿਕ

ਜਲੰਧਰ, (ਅ. ਬ.)- ਆਯੁਰਵੈਦਿਕ ਭਾਰਤ ਦੇ ਵਿਸ਼ੇਸ਼ ਆਯੁਰਵੇਦਾਚਾਰਿਆਂ, ਡਾਕਟਰਾਂ ਦੇ ਅਨੁਸਾਰ ਸਰੀਰ ਵਿਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ, ਯਾਨੀ ਇਮਿਊਨਿਟੀ ਘੱਟ ਹੋ ਜਾਂਦੀ ਹੈ, ਜਿਸ ਕਰਕੇ ਜੀਵਨ ਵਿਚ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ | ਇਹ ਘਰੇਲੂ ...

ਪੂਰੀ ਖ਼ਬਰ »

ਸ਼ਹੀਦ ਮਦਨ ਲਾਲ ਢੀਂਗਰਾ ਦੇ ਘਰ ਦੇ ਬਚੇ ਹਿੱਸੇ ਨੂੰ ਕੀਤਾ ਜ਼ਮੀਨਦੋਜ਼

ਖੋਖਲੇ ਸਾਬਤ ਹੋਏ ਸੂਬਾ ਸਰਕਾਰ ਦੇ ਸ਼ਹੀਦ ਦੇ ਘਰ ਨੂੰ ਸਹੇਜਣ ਦੇ ਦਾਅਵੇ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰ ਕੋਛੜ)-ਕੇਂਦਰ ਸਰਕਾਰ ਤੋਂ ਬਾਅਦ ਸੂਬਾ ਸਰਕਾਰ ਵਲੋਂ ਸ਼ਹੀਦ ਮਦਨ ਲਾਲ ਢੀਂਗਰਾਂ ਦੇ ਘਰ ਨੂੰ ਸਮਾਰਕ ਵਜੋਂ ਉਸਾਰਨ ਤੇ ਸਹੇਜਣ ਦੇ ਦਾਅਵੇ ਕੀਤੇ ਜਾਣ ਦੇ ਬਾਵਜੂਦ ਉਸ ਦੇ ਘਰ ਦੇ ਬਚੇ ਹਿੱਸੇ ਨੂੰ ਜ਼ਮੀਨਦੋਜ਼ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ 'ਚ ਕਲਰਕਾਂ ਦੀਆਂ 2704 ਅਸਾਮੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ-ਰਮਨ ਬਹਿਲ

ਐੱਸ. ਏ. ਐੱਸ. ਨਗਰ, 23 ਅਕਤੂਬਰ (ਕੇ. ਐੱਸ. ਰਾਣਾ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਵੱਖ-ਵੱਖ ਵਿਭਾਗਾਂ 'ਚ ਕਲਰਕਾਂ ਦੀਆਂ 2704 ਅਸਾਮੀਆਂ ਨੂੰ ਭਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ 2704 ਆਸਾਮੀਆਂ 'ਚ ...

ਪੂਰੀ ਖ਼ਬਰ »

ਭਾਸ਼ਾਵਾਂ ਦਾ ਵਰਗੀਕਰਨ ਕਰਨ ਪਿੱਛੇ ਇਕ ਖਾਸ ਤਰ੍ਹਾਂ ਦੀ ਮਾਨਸਿਕਤਾ ਕੰਮ ਕਰ ਰਹੀ ਹੈ-ਢੀਂਡਸਾ

ਐੱਸ. ਏ. ਐੱਸ. ਨਗਰ, 23 ਅਕਤੂਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸੀ. ਬੀ. ਐੱਸ. ਈ. ਦੇ ਪੰਜਾਬੀ ਨੂੰ ਮੁੱਖ ਵਿਸ਼ਿਆਂ 'ਚੋਂ ਬਾਹਰ ਰੱਖਣ ਦੇ ਤਾਨਾਸ਼ਾਹੀ ਫ਼ੈਸਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ...

ਪੂਰੀ ਖ਼ਬਰ »

ਲਖਬੀਰ ਸਿੰਘ ਟੀਟੂ ਦੇ ਪਿੰਡ ਪਹੁੰਚੀ ਵਿਸ਼ੇਸ਼ ਜਾਂਚ ਟੀਮ

ਸਰਾਏ ਅਮਾਨਤ ਖਾਂ, 23 ਅਕਤੂਬਰ (ਨਰਿੰਦਰ ਸਿੰਘ ਦੋਦੇ)-ਸਿੰਘੂ ਬਾਰਡਰ ਵਿਖੇ ਨਿਹੰਗ ਸਿੰਘਾਂ ਵਲੋਂ ਬੇਅਬਦੀ ਦੇ ਦੋਸ਼ਾਂ 'ਚ ਕਤਲ ਕੀਤੇ ਲਖਬੀਰ ਸਿੰਘ ਟੀਟੂ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਬਣਾਈ ਵਿਸ਼ੇਸ਼ ਜਾਂਚ ਟੀਮ 'ਸਿਟ' ਡੀ.ਆਈ.ਜੀ. ਫਿਰੋਜ਼ਪੁਰ ਰੇਂਜ ...

ਪੂਰੀ ਖ਼ਬਰ »

ਨਿੱਜੀ ਹਸਪਤਾਲ ਹੁਣ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਨਹੀਂ ਕਰਨਗੇ ਮੁਫ਼ਤ ਇਲਾਜ

ਸੰਗਰੂਰ, 23 ਅਕਤੂਬਰ (ਦਮਨਜੀਤ ਸਿੰਘ) -ਆਯੂਸ਼ਮਾਨ ਸਕੀਮ ਤਹਿਤ ਮਰੀਜ਼ਾਂ ਦੇ ਮੁਫ਼ਤ ਇਲਾਜ ਨੂੰ ਪੰਜਾਬ ਦੇ ਸਾਰੇ ਨਿੱਜੀ ਹਸਪਤਾਲਾਂ ਵਲੋਂ ਅੱਜ ਤੋਂ ਬੰਦ ਕਰ ਦਿੱਤਾ ਗਿਆ ਹੈ | ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਫ਼ੈਸਲੇ ਤਹਿਤ ਪੰਜਾਬ ਦੇ ਸਾਰੇ ਨਿੱਜੀ ਹਸਪਤਾਲਾਂ ...

ਪੂਰੀ ਖ਼ਬਰ »

ਹੁਣ ਅਰੂਸਾ ਆਲਮ ਬਣੀ ਕਾਂਗਰਸੀਆਂ 'ਚ ਟਕਰਾਅ ਦਾ ਮੁੱਦਾ 8 ਵਿਵਾਦ ਨੇ ਕਈਆਂ ਨੂੰ ਕੀਤਾ ਬੇਪਰਦਾ

ਹਰਕਵਲਜੀਤ ਸਿੰਘ ਚੰਡੀਗੜ੍ਹ, 23 ਅਕਤੂਬਰ -ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਵੀ ਕਾਂਗਰਸ ਦੀ ਖ਼ਾਨਾਜੰਗੀ ਦੌਰਾਨ ਮੁੱਦਾ ਬਣ ਗਈ ਹੈ | ਹਾਲਾਂਕਿ ਅਰੂਸਾ ਆਲਮ ਮਗਰਲੇ 7-8 ਮਹੀਨਿਆਂ ਤੋਂ ਭਾਰਤ ਨਹੀਂ ਆਈ, ਲੇਕਿਨ ਕੈਪਟਨ ...

ਪੂਰੀ ਖ਼ਬਰ »

ਅਰੂਸਾ ਨੂੰ 'ਤੋਹਫ਼ੇ' ਦਿੱਤੇ ਬਗੈਰ ਇਕ ਵੀ ਤਾਇਨਾਤੀ ਨਹੀਂ ਹੋਈ- ਨਵਜੋਤ

ਚੰਡੀਗੜ੍ਹ, 23 ਅਕਤੂਬਰ (ਪੀ. ਟੀ. ਆਈ.)-ਨਵਜੋਤ ਕੌਰ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੋਸ਼ ਲਗਾਇਆ ਕਿ ਕੈਪਟਨ ਦੇ ਮੁੱਖ ਮੰਤਰੀ ਹੰੁਦਿਆਂ ਸੂਬੇ 'ਚ ਕਿਸੇ ਵੀ ਅਧਿਕਾਰੀ ਦੀ ਤਾਇਨਾਤੀ ਅਰੂਸਾ ਆਲਮ ਨੂੰ 'ਤੋਹਫ਼ੇ ਜਾਂ ...

ਪੂਰੀ ਖ਼ਬਰ »

ਕੋਰੋਨਾ ਦੇ 26 ਨਵੇਂ ਮਾਮਲੇ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਪੰਜਾਬ 'ਚ ਕੋਰੋਨਾ ਦੇ ਅੱਜ 26 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 25 ਮਰੀਜ਼ ਸਿਹਤਯਾਬ ਹੋਏ ਹਨ | ਨਵੇਂ ਆਏ ਮਾਮਲਿਆਂ 'ਚ ਜਲੰਧਰ ਤੋਂ 6, ਐਸ.ਏ.ਐਸ. ਨਗਰ ਤੋਂ 4, ਬਠਿੰਡਾ, ਗੁਰਦਾਸਪੁਰ ਤੋਂ 3-3, ਅੰਮਿ੍ਤਸਰ, ਪਟਿਆਲਾ ਤੇ ਰੋਪੜ ਤੋਂ 2-2 ਤੇ ...

ਪੂਰੀ ਖ਼ਬਰ »

ਕਈ ਜ਼ਿਲਿ੍ਹਆਂ 'ਚ 4 ਗੁਣਾ ਵਧੇ ਹਨ ਡੇਂਗੂ ਦੇ ਮਾਮਲੇ

ਜਲੰਧਰ, 23 ਅਕਤੂਬਰ (ਸ਼ਿਵ ਸ਼ਰਮਾ)-ਇਸ ਵਾਰ ਜਾਗਰੂਕਤਾ ਦੀ ਘਾਟ ਤੇ ਫੌਗਿੰਗ ਦਾ ਸਮੇਂ ਸਿਰ ਨਾ ਹੋਣ ਕਾਰਨ ਕਈ ਜ਼ਿਲਿ੍ਹਆਂ 'ਚ ਡੇਂਗੂ ਦੇ ਮਾਮਲੇ 4 ਗੁਣਾ ਵਧੇ ਹਨ | ਇਸ ਵਾਰ ਪੰਜ ਗੁਣਾ ਡੇਂਗੂ ਦੇ ਕੇਸ ਦਰਜ ਕੀਤੇ ਗਏ ਹਨ | ਸਭ ਤੋਂ ਜ਼ਿਆਦਾ ਮਾਮਲੇ ਐਸ.ਏ.ਐਸ. ਨਗਰ 'ਚ ਹਨ, ਜਿਥੇ ...

ਪੂਰੀ ਖ਼ਬਰ »

ਕੇਂਦਰੀ ਖ਼ੁਰਾਕ ਸਕੱਤਰ ਵਲੋਂ ਸੂਬੇ 'ਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)-ਭਾਰਤ ਸਰਕਾਰ ਦੇ ਖ਼ੁਰਾਕ ਤੇ ਜਨਤਕ ਵੰਡ ਵਿਭਾਗ ਦੇ ਸਕੱਤਰ ਸੁਧਾਂਸ਼ੂ ਪਾਂਡੇ ਨੇ ਅੱਜ ਸੂਬੇ 'ਚ ਝੋਨੇ ਦੀ ਖ਼ਰੀਦ ਤੇ 'ਇਕ ਰਾਸ਼ਟਰ ਇਕ ਰਾਸ਼ਨ ਕਾਰਡ' ਸਕੀਮ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ | ਸਮੀਖਿਆ ਮੀਟਿੰਗ 'ਚ ਗੁਰਕੀਰਤ ...

ਪੂਰੀ ਖ਼ਬਰ »

ਕਈ ਕਾਂਗਰਸੀ ਵਿਧਾਇਕ ਕੈਪਟਨ ਦੇ ਬੇੜੇ 'ਚ ਸਵਾਰ ਹੋਣ ਦੇ ਚਾਹਵਾਨ

ਚੰਡੀਗੜ੍ਹ, 23 ਅਕਤੂਬਰ (ਐਨ.ਐਸ.ਪਰਵਾਨਾ)- ਜਾਣਕਾਰ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਮੌਜੂਦਾ ਗੈਰ-ਯਕੀਨੀ ਹਾਲਾਤ 'ਚ ਕਈ ਕਾਂਗਰਸੀ ਵਿਧਾਇਕ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇੜੇ 'ਚ ਸਵਾਰ ਹੋਣ ਦੀ ਤਾਕ 'ਚ ਹਨ | ਕੈਪਟਨ ਸਪੱਸ਼ਟ ਤੌਰ 'ਤੇ ਕਹਿ ਚੁੱਕੇ ...

ਪੂਰੀ ਖ਼ਬਰ »

ਪੱਛਮੀ ਬੰਗਾਲ ਹਾਈਕੋਰਟ ਦੇ ਜੱਜਾਂ ਦੇ ਵਫ਼ਦ ਨੇ ਰੀਟਰੀਟ ਸੈਰੇਮਨੀ ਵੇਖੀ

ਅਟਾਰੀ, 23 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪੱਛਮੀ ਬੰਗਾਲ ਹਾਈਕੋਰਟ ਦੇ ਜੱਜ ਹਰੀ ਓਮ ਪ੍ਰਸ਼ਾਦ ਸ਼ਾਹ ਤੇ ਜੱਜ ਨਾਦੀਆ ਸਮੇਤ 7 ਜੱਜਾਂ ਨੇ ਅੱਜ ਅਟਾਰੀ ਸਰਹੱਦ ਵਿਖੇ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰੇਮਨੀ) ਵੇਖੀ | ਅਟਾਰੀ ਸਰਹੱਦ ਵਿਖੇ ਪਹੁੰਚਣ 'ਤੇ ਜੱਜ ...

ਪੂਰੀ ਖ਼ਬਰ »

ਵਿਧਾਇਕੀ ਤੋਂ ਅਸਤੀਫ਼ਾ ਦੇਣ ਦੇ ਬਾਵਜੂਦ ਖਹਿਰਾ 'ਤੇ ਕੇਸ ਚੱਲੇਗਾ

ਚੰਡੀਗੜ੍ਹ, 22 ਅਕਤੂਬਰ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਸਪੀਕਰ ਸਕੱਤਰੇਤ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਸੁਖਪਾਲ ਸਿੰਘ ਖਹਿਰਾ, ਜਿਨ੍ਹਾਂ ਦਾ ਪਿਛਲੇ ਹਫ਼ਤੇ ਵਿਧਾਇਕੀ ਤੋਂ ਅਸਤੀਫ਼ਾ ਪ੍ਰਵਾਨ ਕਰ ਲਿਆ ਸੀ, ਦਾ ਦਲ-ਬਦਲੂ ਕੇਸ ਅਜੇ ਚੱਲੇਗਾ ਤੇ ਇਸ ਬਾਰੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਉਦਯੋਗਪਤੀਆਂ ਨੂੰ ਰਾਜ ਦੀ ਤਰੱਕੀ ਤੇ ਖ਼ੁਸ਼ਹਾਲੀ 'ਚ ਭਾਈਵਾਲ ਬਣਨ ਦਾ ਸੱਦਾ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 26 ਤੇ 27 ਅਕਤੂਬਰ ਨੂੰ ਹੋਣ ਵਾਲੇ ਦੋ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2021 ਦੇ ਮੱਦੇਨਜ਼ਰ ਦੇਸ਼ ਤੇ ਦੁਨੀਆ ਦੇ ਮੋਹਰੀ ਉਦਯੋਗਪਤੀਆਂ ਨੂੰ ਰਾਜ ਸਰਕਾਰ ਵਲੋਂ ਦਿੱਤੇ ਜਾਣ ...

ਪੂਰੀ ਖ਼ਬਰ »

ਵਤਨ ਜਾਣ ਦੀ ਉਡੀਕ 'ਚ 33 ਦਿਨ ਤੋਂ ਅਟਾਰੀ ਸਰਹੱਦ 'ਤੇ ਬੈਠੇ ਹਨ ਪਾਕਿ ਹਿੰਦੂ ਪਰਿਵਾਰ

ਅਟਾਰੀ, 23 ਅਕਤੂਬਰ (ਗੁਰਦੀਪ ਸਿੰਘ ਅਟਾਰੀ)-99 ਪਾਕਿਸਤਾਨੀ ਨਾਗਰਿਕਾਂ ਨੂੰ 33 ਦਿਨ ਤੋਂ ਅਟਾਰੀ ਸਰਹੱਦ 'ਤੇ ਖੁੱਲ੍ਹੇ ਅਸਮਾਨ ਥੱਲੇ ਰਾਤਾਂ ਗੁਜ਼ਾਰਨੀਆਂ ਪੈ ਰਹੀਆਂ ਹਨ | ਪਾਕਿਸਤਾਨੀ ਹਿੰਦੂ ਪਰਿਵਾਰਾਂ ਦੀ ਨੁਮਾਇੰਦਗੀ ਕਰ ਰਹੇ ਸੋਮਰਦਾਸ ਤੇ ਕੇਵਲਦਾਸ ਨੇ ਅਟਾਰੀ ...

ਪੂਰੀ ਖ਼ਬਰ »

ਨਰਮਾ ਪੱਟੀ ਦੇ ਪ੍ਰਭਾਵਿਤ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ 29 ਤੱਕ ਫਸਲ ਦੇ ਨੁਕਸਾਨ ਦੀਆਂ ਰਿਪੋਰਟਾਂ ਭੇਜਣ ਲਈ ਆਖਿਆ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਰਮੇ ਦੇ ਨੁਕਸਾਨ ਤੋਂ ਪ੍ਰਭਾਵਿਤ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ 29 ਅਕਤੂਬਰ ਤੱਕ ਹਰ ਹਾਲ 'ਚ ਮੁਕੰਮਲ ਰਿਪੋਰਟਾਂ ਭੇਜਣ ਲਈ ਕਿਹਾ ਤਾਂ ਕਿ ਉਨ੍ਹਾਂ ਨੂੰ ਛੇਤੀ ਤੋਂ ਛੇਤੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਦੀ ਰਾਸ਼ੀ ਨਾ ਮਿਲਣ ਕਾਰਨ ਸਕੂਲਾਂ 'ਚ ਦੁਪਹਿਰ ਦਾ ਖਾਣਾ ਬੰਦ ਹੋਣ ਕਿਨਾਰੇ

ਸੰਗਰੂਰ, 23 ਅਕਤੂਬਰ (ਧੀਰਜ ਪਸ਼ੋਰੀਆ) - ਸੂਬੇ ਦੇ ਸਕੂਲਾਂ 'ਚ ਮਿਡ-ਡੇ-ਮੀਲ ਸਕੀਮ ਬੰਦ ਹੋਣ ਕਿਨਾਰੇ ਹੈ | ਪਿਛਲੇ ਤਿੰਨ ਮਹੀਨਿਆਂ ਤੋਂ ਮਿਡ-ਡੇ-ਮੀਲ ਦੀ ਰਾਸ਼ੀ ਦਾ ਇਕ ਵੀ ਪੈਸਾ ਸਕੂਲਾਂ ਨੂੰ ਨਹੀਂ ਮਿਲਿਆ | ਗੌਰਮਿੰਟ ਟੀਚਰਜ਼ ਯੂਨੀਅਨ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਲੈ ਕੇ ਮਸਲੇ ਦਾ ਹੱਲ ਜਲਦ ਨਿਕਲਣ ਦੀ ਸੰਭਾਵਨਾ-ਸੁਭਾਸ਼ ਸ਼ਰਮਾ

ਕਿਹਾ, ਬੀ.ਐਸ.ਐਫ. ਦੇ ਅਧਿਕਾਰ ਖੇਤਰ ਨੂੰ ਲੈ ਕੇ ਨਾ ਹੋਵੇ ਸਿਆਸਤ

ਜਲੰਧਰ, 23 ਅਕਤੂਬਰ (ਸ਼ਿਵ)-ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਰੇੜਕੇ ਨੂੰ ਲੈ ਕੇ ਆਸ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਦੇ ਜਲਦ ਹੀ ਹੱਲ ਹੋਣ ਦੀ ਸੰਭਾਵਨਾ ਹੈ | ਸ੍ਰੀ ਸੁਭਾਸ਼ ਸ਼ਰਮਾ ਅੱਜ 'ਅਜੀਤ' ...

ਪੂਰੀ ਖ਼ਬਰ »

ਬੀ.ਐਸ.ਐਫ. ਦਾ ਦਾਇਰਾ ਵਧਾਉਣ ਦੇ ਮਾਮਲੇ 'ਚ ਰਾਣਾ ਗੁਰਜੀਤ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 23 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਕੇਂਦਰ ਸਰਕਾਰ ਵਲੋਂ ਬੀ.ਐਸ.ਐਫ. ਦਾ ਸਰਹੱਦੀ ਇਲਾਕਿਆਂ 'ਚ 50 ਕਿਲੋਮੀਟਰ ਤੱਕ ਦਾਇਰਾ ਵਧਾਉਣ ਦੇ ਮਾਮਲੇ 'ਚ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਇਸ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਵਲੋਂ ਪੰਜਾਬੀ ਤੇ ਹੋਰ ਖੇਤਰੀ ਭਾਸ਼ਾਵਾਂ ਨੂੰ ਅਲਪ ਦਰਜਾ ਦੇਣ ਦੀ ਚੁਫੇਰਿਓਾ ਨਿਖੇਧੀ

ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸੀ.ਬੀ.ਐਸ.ਈ. ਵਲੋਂ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਪੰਜਾਬੀ ਨੂੰ ਮਾਮੂਲੀ ਵਿਸ਼ਾ ਬਣਾਉਣ ਦਾ ਚਾਰ-ਚੁਫੇਰਿਓਾ ਵਿਰੋਧ ਹੋ ਰਿਹਾ ਹੈ | ਡੈਮੋਕਰੇਟਿਕ ਅਧਿਆਪਕ ਫਰੰਟ (ਡੀ.ਟੀ.ਐਫ.) ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਬੀ.ਐਸ.ਐਫ. ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ 'ਚ ਸ਼ਾਮਿਲ ਹੋਣਗੇ ਭਗਵੰਤ ਮਾਨ ਤੇ ਅਮਨ ਅਰੋੜਾ

ਚੰਡੀਗੜ੍ਹ, 23 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸਰਹੱਦੀ ਇਲਾਕਿਆਂ 'ਚ ਬੀ.ਐਸ.ਐਫ. ਦਾ ਦਾਇਰਾ ਵਧਾਏ ਜਾਣ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 25 ਅਕਤੂਬਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ | ਇਹ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ 'ਤੇ ਉੱਪ-ਮੁੱਖ ਮੰਤਰੀ ਰੰਧਾਵਾ ਕੱਥੂਨੰਗਲ ਹੋਏ ਨਤਮਸਤਕ

ਕੱਥੂਨੰਗਲ, 23 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ 'ਤੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ | ਇਸ ਮੌਕੇ ਸੁਖਜਿੰਦਰ ...

ਪੂਰੀ ਖ਼ਬਰ »

ਐਲਨਾਬਾਦ ਦੀ ਉਪ-ਚੋਣ 'ਚ ਚੌਟਾਲਾ ਦਾ ਸਾਥ ਦੇਵੇਗਾ ਅਕਾਲੀ ਦਲ-ਭੂੰਦੜ

ਚੰਡੀਗੜ੍ਹ, 23 ਅਕਤੂਬਰ (ਐਨ.ਐਸ. ਪਰਵਾਨਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਐਲਾਨ ਕੀਤਾ ਹੈ ਕਿ ਹਰਿਆਣਾ ਵਿਧਾਨ ਸਭਾ ਦੇ ਹਲਕਾ ਐਲਨਾਬਾਦ ਦੀ 30 ਅਕਤੂਬਰ ਨੂੰ ਹੋਣ ਵਾਲੀ ਉਪ-ਚੋਣ 'ਚ ਉਨ੍ਹਾਂ ਦੀ ਪਾਰਟੀ ਇਨੈਲੋ ...

ਪੂਰੀ ਖ਼ਬਰ »

ਚੀਨ ਦੀਆਂ ਖਾਹਿਸ਼ਾਂ ਕਾਰਨ ਦੱਖਣੀ ਏਸ਼ੀਆ ਦੀ ਸਥਿਰਤਾ ਨੂੰ ਖਤਰਾ-ਜਨਰਲ ਰਾਵਤ

ਗੁਹਾਟੀ, 23 ਅਕਤੂਬਰ (ਏਜੰਸੀ)- ਚੀਫ਼ ਆਫ਼ ਡਿਫੈਂਸ ਸਟਾਫ਼ (ਸੀ. ਡੀ. ਐਸ.) ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਚੀਨ ਦੀ ਤਾਕਤ ਹਾਸਿਲ ਕਰਨ ਵਾਲੀ ਵਿਸ਼ਵ ਪੱਧਰੀ ਖਾਹਿਸ਼ ਕਾਰਨ ਦੱਖਣੀ ਏਸ਼ੀਆ ਦੀ ਸਥਿਰਤਾ 'ਤੇ 'ਸਰਵਵਿਆਪੀ' ਖਤਰਾ ਹੈ | ਇਥੇ ਰਵੀ ਕਾਂਤ ਸਿੰਘ ਮੈਮੋਰੀਅਲ ਲੈਕਚਰ ...

ਪੂਰੀ ਖ਼ਬਰ »

ਮੁਸਲਮਾਨ ਭਾਰਤ 'ਚ ਘੱਟ ਗਿਣਤੀ ਨਹੀਂ- ਰਹਿਮਾਨ ਖ਼ਾਨ

ਬੈਂਗਲੁਰੂ, 23 ਅਕਤੂਬਰ (ਏਜੰਸੀ)-ਕਾਂਗਰਸ ਦੇ ਸੀਨੀਅਰ ਨੇਤਾ ਰਹਿਮਾਨ ਖ਼ਾਨ ਨੇ ਕਿਹਾ ਕਿ ਮੁਸਲਮਾਨ ਭਾਰਤ 'ਚ ਘੱਟ ਗਿਣਤੀ ਨਹੀਂ ਹਨ | ਇਸ ਦੇ ਨਾਲ ਹੀ ਉਨ੍ਹਾਂ ਮੁਸਲਮਾਨ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਅੱਗੇ ਆ ਕੇ ਰਾਸ਼ਟਰ ਨਿਰਮਾਣ 'ਚ ਸਹਿਯੋਗ ਕਰਨ | ਰਹਿਮਾਨ ਖ਼ਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX