ਤਾਜਾ ਖ਼ਬਰਾਂ


ਡੇਰਾ ਸਿਰਸਾ ਮੁਖੀ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਈ ਵਾਪਿਸ
. . .  13 minutes ago
ਚੰਡੀਗੜ੍ਹ, 6 ਫਰਵਰੀ- ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚੋਂ ਵਾਪਸ ਲੈ ਲਈ ਗਈ ਹੈ। ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਇਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਇਹ ਪਟੀਸ਼ਨ....
ਬਜਟ ਵਿਚ ਪੰਜਾਬ ਨੂੰ ਵੀ ਬਾਕੀ ਸੂਬਿਆ ਦੀ ਤਰ੍ਹਾਂ ਬਣਦਾ ਹੱਕ ਦਿੱਤਾ ਗਿਆ- ਭਾਜਪਾ ਆਗੂ ਸਇਯਦ ਜਫ਼ਰ
. . .  31 minutes ago
ਅੰਮ੍ਰਿਤਸਰ, 6 ਫਰਵਰੀ (ਹਰਮਿੰਦਰ ਸਿੰਘ)- ਕੇਂਦਰ ਸਰਕਾਰ ਦੀ ਸੋਚ ਦੇਸ਼ ਦੀ ਅਰਥਿਕਤਾ ਦੀ ਮਜ਼ਬੂਤੀ ਹੈ। ਕੇਂਦਰ ਸਰਕਾਰ ਦੇ ਬਜਟ ਵਿਚ ਹਰ ਵਰਗ ਨੂੰ ਧਿਆਨ ’ਚ ਰੱਖਿਆ ਗਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਕੌਮੀ ਬੁਲਾਰੇ ਸਇਯਦ ਜਫ਼ਰ ਇਸਲਾਮ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ...
ਭਾਜਪਾ ਨੇ ਕਸ਼ਮੀਰ ਨੂੰ ਅਫ਼ਗਾਨਿਸਤਾਨ ਬਣਾ ਦਿੱਤਾ: ਮਹਿਬੂਬਾ ਮੁਫ਼ਤੀ
. . .  47 minutes ago
ਸ੍ਰੀਨਗਰ, 6 ਫਰਵਰੀ- ਪੀ.ਡੀ.ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਜੇਕਰ ਤੁਸੀਂ ਅੱਜ ਕਸ਼ਮੀਰ ’ਚ ਜਾਓਗੇ ਤਾਂ ਤੁਹਾਨੂੰ ਅਫ਼ਗਾਨਿਸਤਾਨ ਵਰਗਾ ਮਿਲੇਗਾ, ਕਿਉਂਕਿ ਇੱਥੇ ਬਹੁਤ ਸਾਰੇ ਬੁਲਡੋਜ਼ਰ ਹਨ, ਲੋਕਾਂ ਨੂੰ ਕਬਜ਼ੇ ਦੇ ਨਾਂ ’ਤੇ ਉਨ੍ਹਾਂ ਦੀ ਜ਼ਮੀਨ ਤੋਂ ਬਾਹਰ ਕੱਢਿਆ ਜਾ ਰਿਹਾ ਹੈ, ਭਾਜਪਾ ਨੇ ਸ਼ਾਇਦ ਇਜ਼ਰਾਈਲ ਤੋਂ ਸਬਕ ਲਿਆ....
ਅਗਲੇ ਸਾਲ ਭਾਰਤ ਆ ਸਕਦੇ ਹਨ ਪੋਪ ਫ਼ਰਾਂਸਿਸ
. . .  53 minutes ago
ਵੈਟੀਕਨ, 6 ਫਰਵਰੀ- ਵੈਟੀਕਨ ਨਿਊਜ਼ ਅਨੁਸਾਰ ਪੋਪ ਫ਼ਰਾਂਸਿਸ ਅਗਲੇ ਸਾਲ ਭਾਰਤ ਆਉਣ ਦੀ ਯੋਜਨਾ ਬਣਾ ਰਹੇ ਹਨ ਅਤੇ 2023 ਦੇ ਬਾਅਦ ਵਿਚ ਮੰਗੋਲੀਆ ਦੀ ਯਾਤਰਾ ਕਰਨ ਦੀ ਵੀ...
ਪਿਛਲੇ ਇਕ ਸਾਲ ਵਿਚ 63 ਯਾਤਰੀ ਨੋ ਫ਼ਲਾਈ ਲਿਸਟ ਵਿਚ- ਸ਼ਹਿਰੀ ਹਵਾਬਾਜ਼ੀ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਇਕ ਸਾਲ ਵਿਚ 63 ਯਾਤਰੀਆਂ ਨੂੰ ਨੋ ਫ਼ਲਾਈ ਲਿਸਟ ਵਿਚ ਰੱਖਿਆ ਗਿਆ ਹੈ। ਇਨ੍ਹਾਂ ਵਿਚ ਜ਼ਿਆਦਾਤਰ ਯਾਤਰੀ ਉਹ ਹਨ ਜਿਨ੍ਹਾਂ ਨੇ ਜਾਂ ਤਾਂ ਮਾਸਕ ਨਹੀਂ ਪਾਇਆ ਸੀ ਜਾਂ ਫ਼ਿਰ ਜੋ ਚਾਲਕ ਦਲ ਦੇ ਮੈਂਬਰਾਂ ਨਾਲ...
ਬਿਹਾਰ: ਸਰਕਾਰ ਨੇ ਲਗਾਈ 23 ਸੋਸ਼ਲ ਨੈਟਵਰਕਿੰਗ ਐਪਲੀਕੇਸ਼ਨਾਂ ’ਤੇ ਪਾਬੰਦੀ
. . .  about 1 hour ago
ਪਟਨਾ, 6 ਫਰਵਰੀ- ਬਿਹਾਰ ਸਰਕਾਰ ਨੇ ਸ਼ਾਂਤੀ ਬਣਾਈ ਰੱਖਣ ਲਈ ਸਾਰਨ ਜ਼ਿਲ੍ਹੇ ਵਿਚ 8 ਫਰਵਰੀ 12 ਵਜੇ ਤੱਕ 23 ਸੋਸ਼ਲ ਨੈਟਵਰਕਿੰਗ ਅਤੇ ਮੈਸੇਜਿੰਗ ਐਪਲੀਕੇਸ਼ਨਾਂ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਗਾ...
ਪ੍ਰਧਾਨ ਮੰਤਰੀ ਨੇ ਕੀਤਾ ਐਚ.ਏ.ਐਲ ਫ਼ੈਕਟਰੀ ਦਾ ਉਦਘਾਟਨ
. . .  about 2 hours ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਤੁਮਾਕੁਰੂ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਫ਼ੈਕਟਰੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਾਈਟ ਯੂਟੀਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300
. . .  about 1 hour ago
ਅੰਕਾਰਾ, 6 ਫਰਵਰੀ- ਤੁਰਕੀ ਵਿਚ ਆਏ ਭੂਚਾਲ ’ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1300 ’ਤੇ ਪਹੁੰਚ ਗਈ ਹੈ। ਨਿਊਜ਼ ਏਜੰਸੀ ਏ. ਪੀ. ਨੇ ਦੱਸਿਆ ਕਿ ਮਲਬੇ ਵਿਚ ਹਾਲੇ ਵੀ ...
ਤੁਰਕੀ ਵਿਚ 7.6 ਤੀਬਰਤਾ ਦਾ ਆਇਆ ਇਕ ਹੋਰ ਭੂਚਾਲ
. . .  about 2 hours ago
ਅੰਕਾਰਾ, 6 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਦੇਸ਼ ਦੀ ਆਫ਼ਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਹਰਾਮਨਮਾਰਾਸ ਸੂਬੇ ਦੇ ਐਲਬਿਸਤਾਨ ਜ਼ਿਲ੍ਹੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ...
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ - ਸਕੱਤਰ ਸ਼੍ਰੋਮਣੀ ਕਮੇਟੀ
. . .  about 2 hours ago
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ...
ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗ੍ਰਿਫ਼ਤਾਰ
. . .  about 2 hours ago
ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 7 ਹੋਰ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਹੈ। ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੇ ਇਸ ਗਰੋਹ ਦੇ ਮੈਂਬਰਾਂ ਕੋਲੋਂ ਇਕ ਸਫ਼ਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਾ ਮੇਲਾ ਬਜ਼ਾਰ ਨਗਰ ਕੌਂਸਲ ਅਤੇ ਪੁਲਿਸ ਨੇ ਹਟਵਾਇਆ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸੰਬੰਧੀ ਮਲੋਟ ਰੋਡ ’ਤੇ ਲੱਗੇ ਮੇਲਾ ਬਾਜ਼ਾਰ ਜੋ ਕਿ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਲੱਗਾ ਹੋਇਆ ਸੀ, ਨੂੰ ਅੱਜ ਨਗਰ ਕੌਂਸ਼ਲ ਅਤੇ ਪੁਲਿਸ ਵਲੋਂ ਹਟਵਾਇਆ ਗਿਆ। ਦੱਸ ਦੇਈਏ ਕਿ ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ,....
ਪਰਨੀਤ ਕੌਰ ਵਲੋਂ ਦਿੱਤੇ ਜਵਾਬ ’ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਬਿਆਨ: ਤੁਹਾਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ
. . .  about 2 hours ago
ਚੰਡੀਗੜ੍ਹ, 6 ਫਰਵਰੀ- ਪ੍ਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿ੍ਹੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਆਪਣੇ ਹਲਕੇ ਦਾ ਸਾਹਮਣਾ ਕਰਨਾ ਚਾਹੀਦਾ ਸੀ, ਕਿਉਂਕਿ ਜਨਤਾ ਨੇ ਤੁਹਾਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟ ਦਿੱਤੀ ਸੀ। ਆਮ...
ਭਾਰਤ ਦੇ ਮੋਂਟੀ ਦੇਸਾਈ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ
. . .  about 3 hours ago
ਕਾਠਮੰਡੂ, 6 ਫਰਵਰੀ- ਨਿਪਾਲ ਦੇ ਕ੍ਰਿਕਟ ਸੰਘ ਨੇ ਘੋਸ਼ਣਾ ਕਰਦਿਆਂ ਦੱਸਿਆ ਕਿ ਭਾਰਤ ਦੇ ਮੋਂਟੀ ਦੇਸਾਈ ਨੂੰ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ 7 ਫਰਵਰੀ ਨੂੰ ਦਿੱਲੀ ਵਿਚ ਸੰਸਦ ਲਾਇਬ੍ਰੇਰੀ ਭਵਨ ਵਿਚ ਹੋਵੇਗੀ।
ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  about 4 hours ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  about 4 hours ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਰਾਜ ਸਭਾ ਤੇ ਲੋਕ ਸਭਾ ਭਲਕੇ 11 ਵਜੇ ਤੱਕ ਮੁਲਤਵੀ
. . .  about 4 hours ago
ਨਵੀ ਦਿੱਲੀ, 6 ਫਰਵਰੀ- ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਤੇ ਰਾਜ ਸਭਾ ਨੂੰ ਭਲਕੇ 7 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ...
ਮੁੰਬਈ ਵਿਚ ਪ੍ਰਧਾਨ ਮੰਤਰੀ 10 ਫਰਵਰੀ ਨੂੰ ਕਰਨਗੇ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ
. . .  about 4 hours ago
ਮਹਾਰਾਸ਼ਟਰ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਫਰਵਰੀ ਨੂੰ ਮੁੰਬਈ ਵਿਚ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੀ ਫ਼ੇਰੀ ਦੇ ਮੱਦੇਨਜ਼ਰ ਏਅਰਪੋਰਟ, ਸਹਾਰ , ਕੋਲਾਬਾ , ਐਮ.ਆਰ.ਏ. ਮਾਰਗ, ਐਮ.ਆਈ.ਡੀ.ਸੀ. ਅਤੇ ਅੰਧੇਰੀ ਪੁਲਿਸ ਸਟੇਸ਼ਨ ਦੇ ਅਧਿਕਾਰ ਖ਼ੇਤਰ ਵਿਚ ਡਰੋਨ ਅਤੇ...
ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਮੋਨੂੰ ਡਾਂਗਰ ਤੋਂ ਮੋਬਾਈਲ ਬਰਾਮਦ
. . .  about 5 hours ago
ਫ਼ਰੀਦਕੋਟ, 6 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ’ਚ ਬੰਦ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਅਤੇ ਹਰਿਆਣਾ ਦੇ ਗੈਂਗਸਟਰ ਮੋਨੂੰ ਡਾਂਗਰ ਤੋਂ ਟੱਚ ਸਕਰੀਨ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਨੂੰ ਡਾਂਗਰਸ ਜੇਲ੍ਹ ਵਿਚ ਹਾਈ ਸਿਕਉਰਿਟੀ ਜ਼ੋਨ ’ਚ ਬੰਦ...
ਕੌਮੀ ਇਨਸਾਫ਼ ਮੋਰਚੇ ਤੋਂ ਰਵਾਨਾ ਹੋਇਆ 31 ਮੈਬਰਾਂ ਦਾ ਜਥਾ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 6 ਫਰਵਰੀ (ਦਵਿੰਦਰ) - ਅੱਜ ਕੌਮੀ ਇਨਸਾਫ਼ ਮੋਰਚੇ ਤੋਂ ਭਾਈ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਰਵਾਨਾ ਹੋਏ 31 ਮੈਂਬਰੀ ਜਥੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਪੰਜਾਬ / ਜਨਰਲ

ਧੀ ਦੇ ਜਨਮ ਅਤੇ ਵਿਆਹ 'ਤੇ ਦਿੱਤੀ ਜਾਂਦੀ 51 ਹਜ਼ਾਰ ਦੀ ਰਾਸ਼ੀ ਸੰਬੰਧੀ ਕਿਰਤੀ ਕਾਮਿਆਂ ਨੂੰ ਕੀਤਾ ਜਾਵੇਗਾ ਜਾਗਰੂਕ– ਗਿਲਜੀਆਂ

ਜਲੰਧਰ, 23 ਅਕਤੂਬਰ (ਐੱਮ. ਐੱਸ. ਲੋਹੀਆ)- ਜੰਗਲਾਤ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਸੂਬੇ ਦੇ ਰਜਿਸਟ੍ਰੇਸ਼ਨ ਅਧੀਨ ਕਿਰਤੀ ਕਾਮਿਆਂ ਨੂੰ ਧੀ ਦੇ ਜਨਮ ਤੇ ਵਿਆਹ ਮੌਕੇ ਦਿੱਤੀ ...

ਪੂਰੀ ਖ਼ਬਰ »

ਖੇਤਰੀ ਪਾਰਟੀਆਂ ਨਾਲ ਹੀ ਸੂਬੇ ਦਾ ਵਿਕਾਸ ਸੰਭਵ- ਹਰਸਿਮਰਤ ਕੌਰ ਬਾਦਲ

ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਕਿਹਾ ਕਿ ਖੇਤਰੀ ਪਾਰਟੀਆਂ ਨਾਲ ਹੀ ਹਰ ਸੂਬੇ ਦਾ ਵਿਕਾਸ ਸੰਭਵ ਹੈ, ਇਸ ਕਰਕੇ ਪੰਜਾਬ ਅੰਦਰ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਬਣਾਉਣ ਦੀ ...

ਪੂਰੀ ਖ਼ਬਰ »

ਕਿਲ੍ਹਾ ਗੋਬਿੰਦਗੜ੍ਹ ਦੀ ਤੋਸ਼ਾਖ਼ਾਨਾ ਇਮਾਰਤ ਦਾ ਅੰਦਰੂਨੀ ਢਾਂਚਾ ਬਣਿਆ ਬੁਝਾਰਤ

ਤੋਸ਼ਾਖ਼ਾਨਾ ਹੇਠ ਸਿੱਖ ਰਾਜ ਦੀਆਂ ਕਈ ਮਹੱਤਵਪੂਰਨ ਨਿਸ਼ਾਨੀਆਂ ਦਫ਼ਨ ਹੋਣ ਦੀ ਸੰਭਾਵਨਾ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰ ਕੋਛੜ)-ਅੰਮਿ੍ਤਸਰ 'ਚ ਮੌਜੂਦ ਕਿਲ੍ਹਾ ਗੋਬਿੰਦਗੜ੍ਹ ਦੇ ਤੋਸ਼ਾਖ਼ਾਨਾ ਦੀ ਵਿਸ਼ਾਲ ਇਮਾਰਤ ਦਾ ਅੰਦਰੂਨੀ ਢਾਂਚਾ ਕਿਲ੍ਹਾ ਵੇਖਣ ਆਉਣ ਵਾਲੇ ਦਰਸ਼ਕਾਂ ਸਮੇਤ ਇਤਿਹਾਸਕਾਰਾਂ ਲਈ ਅਜੇ ਵੀ ਇਕ ਬੁਝਾਰਤ ਬਣਿਆ ਹੋਇਆ ਹੈ | ਤੋਸ਼ਾਖ਼ਾਨਾ ...

ਪੂਰੀ ਖ਼ਬਰ »

ਮੰਡੀਆਂ 'ਚ ਪਿਛਲੇ ਸਾਲ ਨਾਲੋਂ ਚੌਥਾ ਹਿੱਸਾ ਘੱਟ ਆਇਆ ਪਰਮਲ ਝੋਨਾ

8133 ਕਰੋੜ ਰੁਪਏ ਦੇ ਬਿੱਲ ਪਾਸ- ਆਸ਼ੂ

ਖੰਨਾ, 23 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ ਅਨਾਜ ਮੰਡੀਆਂ 'ਚ ਪਰਮਲ ਝੋਨੇ ਦੀ ਆਮਦ ਪਿਛਲੇ ਸਾਲ ਨਾਲੋਂ ਇਸ ਵਾਰ ਚੌਥਾ ਹਿੱਸਾ ਘੱਟ ਹੈ | ਅੱਜ ਸ਼ਾਮ ਤੱਕ ਮੰਡੀਆਂ 'ਚ 2 ਲੱਖ 7 ਹਜ਼ਾਰ ਟਨ ਝੋਨਾ ਅਜੇ ਅਣਵਿਕਿਆ ਪਿਆ ਹੈ, ਜਿਸ ਬਾਰੇ ਖ਼ੁਰਾਕ ਮੰਤਰੀ ਭਾਰਤ ਭੂਸ਼ਣ ...

ਪੂਰੀ ਖ਼ਬਰ »

ਟਵਿਟਰ ਰਾਹੀਂ ਇਕ-ਦੂਸਰੇ ਦੀਆਂ ਨਾਕਾਮੀਆਂ ਉਜਾਗਰ ਕਰ ਰਹੇ ਹਨ ਕਾਂਗਰਸੀ-ਸੁਖਬੀਰ

ਜਲੰਧਰ ਛਾਉਣੀ, 23 ਅਕਤੂਬਰ (ਪਵਨ ਖਰਬੰਦਾ)-ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਦੇ ਆਈ.ਐਸ.ਆਈ. ਨਾਲ ਸਬੰਧਾਂ ਦੇ ਮਾਮਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਤੇ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਚ ਟਵਿਟਰ ਵਾਰ ...

ਪੂਰੀ ਖ਼ਬਰ »

ਵਿਧਾਨ ਸਭਾ ਦਾ ਮੌਨਸੂਨ ਇਜਲਾਸ ਤੁਰੰਤ ਸੱਦੇ ਚੰਨੀ ਸਰਕਾਰ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ) - ਆਮ ਆਦਮੀ ਪਾਰਟੀ ਨੇ ਸੱਤਾਧਾਰੀ ਕਾਂਗਰਸ 'ਤੇ ਲੋਕ ਮੁੱਦਿਆਂ ਤੋਂ ਭੱਜਣ ਦਾ ਦੋਸ਼ ਲਾਉਂਦੇ ਹੋਏ ਪੁੱਛਿਆ ਹੈ ਕਿ ਚੰਨੀ ਸਰਕਾਰ ਪੰਜਾਬ ਵਿਧਾਨ ਸਭਾ ਦਾ ਰਹਿੰਦਾ 'ਮਾਨਸੂਨ ਇਜਲਾਸ' ਕਿਉਂ ਨਹੀਂ ਸੱਦ ਰਹੀ? 'ਆਪ' ਦੇ ਸੀਨੀਅਰ ਆਗੂ ਤੇ ...

ਪੂਰੀ ਖ਼ਬਰ »

ਇਮਿਊਨਿਟੀ ਵਧਾਉਣ ਲਈ ਗੁਣਕਾਰੀ ਹੈ ਐਕਸ ਪਲੱਸ: ਵੈਦਵਾਨ ਆਯੁਰਵੈਦਿਕ

ਜਲੰਧਰ, (ਅ. ਬ.)- ਆਯੁਰਵੈਦਿਕ ਭਾਰਤ ਦੇ ਵਿਸ਼ੇਸ਼ ਆਯੁਰਵੇਦਾਚਾਰਿਆਂ, ਡਾਕਟਰਾਂ ਦੇ ਅਨੁਸਾਰ ਸਰੀਰ ਵਿਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ, ਯਾਨੀ ਇਮਿਊਨਿਟੀ ਘੱਟ ਹੋ ਜਾਂਦੀ ਹੈ, ਜਿਸ ਕਰਕੇ ਜੀਵਨ ਵਿਚ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ | ਇਹ ਘਰੇਲੂ ...

ਪੂਰੀ ਖ਼ਬਰ »

ਸ਼ਹੀਦ ਮਦਨ ਲਾਲ ਢੀਂਗਰਾ ਦੇ ਘਰ ਦੇ ਬਚੇ ਹਿੱਸੇ ਨੂੰ ਕੀਤਾ ਜ਼ਮੀਨਦੋਜ਼

ਖੋਖਲੇ ਸਾਬਤ ਹੋਏ ਸੂਬਾ ਸਰਕਾਰ ਦੇ ਸ਼ਹੀਦ ਦੇ ਘਰ ਨੂੰ ਸਹੇਜਣ ਦੇ ਦਾਅਵੇ

ਅੰਮਿ੍ਤਸਰ, 23 ਅਕਤੂਬਰ (ਸੁਰਿੰਦਰ ਕੋਛੜ)-ਕੇਂਦਰ ਸਰਕਾਰ ਤੋਂ ਬਾਅਦ ਸੂਬਾ ਸਰਕਾਰ ਵਲੋਂ ਸ਼ਹੀਦ ਮਦਨ ਲਾਲ ਢੀਂਗਰਾਂ ਦੇ ਘਰ ਨੂੰ ਸਮਾਰਕ ਵਜੋਂ ਉਸਾਰਨ ਤੇ ਸਹੇਜਣ ਦੇ ਦਾਅਵੇ ਕੀਤੇ ਜਾਣ ਦੇ ਬਾਵਜੂਦ ਉਸ ਦੇ ਘਰ ਦੇ ਬਚੇ ਹਿੱਸੇ ਨੂੰ ਜ਼ਮੀਨਦੋਜ਼ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ 'ਚ ਕਲਰਕਾਂ ਦੀਆਂ 2704 ਅਸਾਮੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ-ਰਮਨ ਬਹਿਲ

ਐੱਸ. ਏ. ਐੱਸ. ਨਗਰ, 23 ਅਕਤੂਬਰ (ਕੇ. ਐੱਸ. ਰਾਣਾ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਵੱਖ-ਵੱਖ ਵਿਭਾਗਾਂ 'ਚ ਕਲਰਕਾਂ ਦੀਆਂ 2704 ਅਸਾਮੀਆਂ ਨੂੰ ਭਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ 2704 ਆਸਾਮੀਆਂ 'ਚ ...

ਪੂਰੀ ਖ਼ਬਰ »

ਭਾਸ਼ਾਵਾਂ ਦਾ ਵਰਗੀਕਰਨ ਕਰਨ ਪਿੱਛੇ ਇਕ ਖਾਸ ਤਰ੍ਹਾਂ ਦੀ ਮਾਨਸਿਕਤਾ ਕੰਮ ਕਰ ਰਹੀ ਹੈ-ਢੀਂਡਸਾ

ਐੱਸ. ਏ. ਐੱਸ. ਨਗਰ, 23 ਅਕਤੂਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸੀ. ਬੀ. ਐੱਸ. ਈ. ਦੇ ਪੰਜਾਬੀ ਨੂੰ ਮੁੱਖ ਵਿਸ਼ਿਆਂ 'ਚੋਂ ਬਾਹਰ ਰੱਖਣ ਦੇ ਤਾਨਾਸ਼ਾਹੀ ਫ਼ੈਸਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ...

ਪੂਰੀ ਖ਼ਬਰ »

ਲਖਬੀਰ ਸਿੰਘ ਟੀਟੂ ਦੇ ਪਿੰਡ ਪਹੁੰਚੀ ਵਿਸ਼ੇਸ਼ ਜਾਂਚ ਟੀਮ

ਸਰਾਏ ਅਮਾਨਤ ਖਾਂ, 23 ਅਕਤੂਬਰ (ਨਰਿੰਦਰ ਸਿੰਘ ਦੋਦੇ)-ਸਿੰਘੂ ਬਾਰਡਰ ਵਿਖੇ ਨਿਹੰਗ ਸਿੰਘਾਂ ਵਲੋਂ ਬੇਅਬਦੀ ਦੇ ਦੋਸ਼ਾਂ 'ਚ ਕਤਲ ਕੀਤੇ ਲਖਬੀਰ ਸਿੰਘ ਟੀਟੂ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਬਣਾਈ ਵਿਸ਼ੇਸ਼ ਜਾਂਚ ਟੀਮ 'ਸਿਟ' ਡੀ.ਆਈ.ਜੀ. ਫਿਰੋਜ਼ਪੁਰ ਰੇਂਜ ...

ਪੂਰੀ ਖ਼ਬਰ »

ਨਿੱਜੀ ਹਸਪਤਾਲ ਹੁਣ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਨਹੀਂ ਕਰਨਗੇ ਮੁਫ਼ਤ ਇਲਾਜ

ਸੰਗਰੂਰ, 23 ਅਕਤੂਬਰ (ਦਮਨਜੀਤ ਸਿੰਘ) -ਆਯੂਸ਼ਮਾਨ ਸਕੀਮ ਤਹਿਤ ਮਰੀਜ਼ਾਂ ਦੇ ਮੁਫ਼ਤ ਇਲਾਜ ਨੂੰ ਪੰਜਾਬ ਦੇ ਸਾਰੇ ਨਿੱਜੀ ਹਸਪਤਾਲਾਂ ਵਲੋਂ ਅੱਜ ਤੋਂ ਬੰਦ ਕਰ ਦਿੱਤਾ ਗਿਆ ਹੈ | ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਫ਼ੈਸਲੇ ਤਹਿਤ ਪੰਜਾਬ ਦੇ ਸਾਰੇ ਨਿੱਜੀ ਹਸਪਤਾਲਾਂ ...

ਪੂਰੀ ਖ਼ਬਰ »

ਹੁਣ ਅਰੂਸਾ ਆਲਮ ਬਣੀ ਕਾਂਗਰਸੀਆਂ 'ਚ ਟਕਰਾਅ ਦਾ ਮੁੱਦਾ 8 ਵਿਵਾਦ ਨੇ ਕਈਆਂ ਨੂੰ ਕੀਤਾ ਬੇਪਰਦਾ

ਹਰਕਵਲਜੀਤ ਸਿੰਘ
ਚੰਡੀਗੜ੍ਹ, 23 ਅਕਤੂਬਰ -ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਅਰੂਸਾ ਆਲਮ ਵੀ ਕਾਂਗਰਸ ਦੀ ਖ਼ਾਨਾਜੰਗੀ ਦੌਰਾਨ ਮੁੱਦਾ ਬਣ ਗਈ ਹੈ | ਹਾਲਾਂਕਿ ਅਰੂਸਾ ਆਲਮ ਮਗਰਲੇ 7-8 ਮਹੀਨਿਆਂ ਤੋਂ ਭਾਰਤ ਨਹੀਂ ਆਈ, ਲੇਕਿਨ ਕੈਪਟਨ ਵਿਰੋਧੀਆਂ ਵਲੋਂ ਕੈਪਟਨ ਸਰਕਾਰ ਦੌਰਾਨ ਉਸ ਦੀਆਂ ਭਾਰਤ ਫੇਰੀਆਂ ਤੇ ਕੈਪਟਨ ਨਾਲ ਨੇੜਤਾ ਨੂੰ ਮੁੱਦਾ ਬਣਾਉਂਦਿਆਂ ਸਾਬਕਾ ਮੁੱਖ ਮੰਤਰੀ 'ਤੇ ਨਿਸ਼ਾਨੇ ਸਾਧਣੇ ਸ਼ੁਰੂ ਕੀਤੇ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਦਾ ਚਾਰਜ ਹੈ, ਨੇ ਤਾਂ ਅਰੂਸਾ ਵਿਰੁੱਧ ਜਾਂਚ ਖੋਲ੍ਹਣ ਦਾ ਵੀ ਐਲਾਨ ਕੀਤਾ | ਬਹੁਤ ਸਾਰੇ ਦੂਜੇ ਸੀਨੀਅਰ ਕਾਂਗਰਸੀ ਆਗੂਆਂ ਨੇ ਅਰੂਸਾ ਆਲਮ ਦੇ ਸਰਕਾਰੀ ਤੰਤਰ 'ਤੇ ਪ੍ਰਭਾਵ, ਦਖ਼ਲ ਤੇ ਨਿੱਜੀ ਮੁਫਾਦਾਂ ਲਈ ਦੁਰਵਰਤੋਂ ਦੇ ਵੀ ਦੋਸ਼ ਲਗਾਏ | ਲੇਕਿਨ ਕੈਪਟਨ ਅਮਰਿੰਦਰ ਸਿੰਘ ਨੇ ਟਵੀਟਾਂ ਰਾਹੀਂ ਆਪਣੇ ਦਿੱਤੇ ਜਵਾਬ ਵਿਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਿਹਾ ਕਿ ਤੁਸੀਂ ਮੇਰੇ ਮੰਤਰੀ ਮੰਡਲ ਵਿਚ ਮੰਤਰੀ ਸੀ, ਲੇਕਿਨ ਉਸ ਸਮੇਂ ਤਾਂ ਤੁਸੀਂ ਅਰੂਸਾ ਖ਼ਿਲਾਫ਼ ਕੋਈ ਸ਼ਿਕਾਇਤ ਨਹੀਂ ਦਿੱਤੀ | ਕੈਪਟਨ ਨੇ ਮੰਨਿਆ ਕਿ ਮਗਰਲੇ 16 ਸਾਲਾਂ ਦੌਰਾਨ ਅਰੂਸਾ ਜਦੋਂ ਵੀ ਭਾਰਤ ਆਈ ਮੈਂ ਉਸ ਦੀ ਸਿਫ਼ਾਰਸ਼ ਜ਼ਰੂਰ ਭੇਜੀ ਸੀ, ਲੇਕਿਨ ਭਾਰਤ ਸਰਕਾਰ ਵਲੋਂ ਉਸ ਨੂੰ ਵੀਜ਼ਾ ਬਕਾਇਦਾ ਸਾਰੀਆਂ ਪ੍ਰਵਾਨਗੀਆਂ ਤੋਂ ਬਾਅਦ ਹੀ ਮਿਲਦਾ ਰਿਹਾ | ਉਨ੍ਹਾਂ ਰੰਧਾਵਾ ਨੂੰ ਕਿਹਾ ਕਿ ਤੁਸੀਂ ਇਹ ਕਹਿਣਾ ਚਾਹੁੰਦੇ ਹੋ ਕਿ ਕੇਂਦਰ ਵਿਚਲੀਆਂ ਕਾਂਗਰਸੀ ਤੇ ਭਾਜਪਾ ਸਰਕਾਰਾਂ ਪਾਕਿਸਤਾਨੀ ਏਜੰਸੀ ਆਈ.ਐਸ.ਆਈ ਨਾਲ ਰਲੀਆਂ ਹੋਈਆਂ ਸਨ | ਕੈਪਟਨ ਨੇ ਕਿਹਾ ਕਿ ਗ੍ਰਹਿ ਮੰਤਰੀ ਤਿਉਹਾਰਾਂ ਦੇ ਸਮੇਂ ਅਮਨ ਕਾਨੂੰਨ ਵੱਲ ਧਿਆਨ ਦੇਣ ਦੀ ਥਾਂ ਪੁਲਿਸ ਮੁਖੀ ਨੂੰ ਅਜਿਹੀਆਂ ਬੋਗਸ ਜਾਂਚਾਂ ਦਾ ਕੰਮ ਦੇ ਰਹੇ ਹਨ | ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਮੇਰੇ 'ਤੇ ਨਿੱਜੀ ਹਮਲੇ ਕਰਨ ਦੀ ਥਾਂ ਰਾਜ ਦੇ ਲੋਕਾਂ ਨੂੰ ਦੱਸੋ ਕਿ ਤੁਸੀਂ ਇਕ ਮਹੀਨੇ ਵਿਚ ਬਰਗਾੜੀ ਅਤੇ ਨਸ਼ਾ ਤਸਕਰੀ ਵਿਰੁੱਧ ਕੀ ਕਾਰਵਾਈ ਕੀਤੀ ਹੈ | ਪੰਜਾਬ ਦੇ ਲੋਕਾਂ ਨੂੰ ਤੁਹਾਡੇ ਵਾਅਦਿਆਂ 'ਤੇ ਅਮਲ ਦਾ ਇੰਤਜ਼ਾਰ ਹੈ | ਕੈਪਟਨ ਨੇ ਇਹ ਵੀ ਕਿਹਾ ਕਿ 2007 ਵਿਚ ਜਦੋਂ ਮੈਂ ਮੁੱਖ ਮੰਤਰੀ ਨਹੀਂ ਸੀ ਕੌਮੀ ਸੁਰੱਖਿਆ ਸਲਾਹਕਾਰ ਵਲੋਂ ਅਰੂਸਾ ਦੇ ਵੀਜ਼ੇ ਸਬੰਧੀ ਪੂਰੀ ਜਾਂਚ ਕੀਤੀ ਗਈ ਸੀ, ਪ੍ਰੰਤੂ ਜੇ ਇਸ ਸਬੰਧੀ ਦੁਬਾਰਾ ਜਾਂਚ ਕਰਨੀ ਹੈ ਤਾਂ ਮੈਂ ਪੂਰਾ ਸਹਿਯੋਗ ਦੇਵਾਂਗਾ | ਲੇਕਿਨ ਦਿਲਚਸਪ ਗੱਲ ਇਹ ਹੈ ਕਿ ਕੈਪਟਨ ਦੇ ਮੀਡੀਆ ਸਲਾਹਕਾਰ ਵਲੋਂ ਵਿਵਾਦ ਦੌਰਾਨ ਅਰੂਸਾ ਆਲਮ ਦੀ ਕਾਂਗਰਸ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨਾਲ ਵੀ ਇਕ ਤਸਵੀਰ ਜਾਰੀ ਕਰ ਦਿੱਤੀ ਗਈ, ਜਿਸ ਦਾ ਕਿਸੇ ਮੰਤਰੀ ਜਾਂ ਦੂਜੇ ਆਗੂਆਂ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ | ਪ੍ਰੰਤੂ ਕਾਂਗਰਸ ਹਲਕਿਆਂ ਲਈ ਇਹ ਫ਼ੋਟੋ ਕਾਫ਼ੀ ਹੈਰਾਨੀਜਨਕ ਸੀ | ਇਸੇ ਤਰ੍ਹਾਂ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫ਼ਾ ਵਲੋਂ ਅਰੂਸਾ ਦੇ ਸਰਕਾਰੀ ਤੰਤਰ 'ਤੇ ਪ੍ਰਭਾਵ ਨੂੰ ਬਿਆਨ ਕਰਦੀ ਅਰੂਸਾ ਦੀ ਸਾਬਕਾ ਡੀ.ਜੀ.ਪੀ ਤੇ ਉਨ੍ਹਾਂ ਦੀ ਪਤਨੀ ਜੋ ਰਾਜ ਦੀ ਮੁੱਖ ਸਕੱਤਰ ਸੀ ਦੀ ਫ਼ੋਟੋ ਜਾਰੀ ਕੀਤੀ, ਲੇਕਿਨ ਕੈਪਟਨ ਟੀਮ ਵਲੋਂ ਨਾਲ ਹੀ ਅਰੂਸਾ ਨੂੰ ਜੱਫੀ ਪਾਈ ਖੜ੍ਹੀ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਜੋ ਜਨਾਬ ਮੁਸਤਫ਼ਾ ਦੀ ਪਤਨੀ ਵੀ ਹਨ ਤੇ ਮੁਸਤਫ਼ਾ ਦੀ ਨੂੰਹ ਦੀ ਅਰੂਸਾ ਨਾਲ ਫ਼ੋਟੋ ਜਾਰੀ ਕਰਦਿਆਂ ਟਵੀਟ ਕੀਤਾ ਕਿ ਇਸ ਦਾ ਤੁਹਾਡੇ ਵਲੋਂ ਕੀ ਜਵਾਬ ਹੈ | ਕੀ ਤੁਹਾਡੀ ਪਤਨੀ ਤੇ ਨੂੰਹ ਉਸੇ ਔਰਤ ਨਾਲ ਨਹੀਂ | ਦਿਲਚਸਪ ਗੱਲ ਇਹ ਹੈ ਕਿ ਜਾਰੀ ਹੋਏ ਇਨ੍ਹਾਂ ਟਵਿਟਰ ਸੁਨੇਹਿਆਂ ਥੱਲ੍ਹੇ ਆਮ ਜਨਤਾ ਦੀਆਂ ਟਿੱਪਣੀਆਂ ਵੀ ਬਹੁਤ ਦਿਲਚਸਪ ਹਨ | ਲੋਕਾਂ ਵਲੋਂ ਵੀ ਦੋਵਾਂ ਧਿਰਾਂ ਦਾ ਚੰਗਾ ਮਜ਼ਾਕ ਉਡਾਇਆ ਜਾ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਚੰਗਾ ਹੋਇਆ ਹੈ ਕਿ ਸਭ ਕੁਝ ਬੇ-ਪਰਦਾ ਹੋ ਰਿਹਾ ਹੈ | ਲੇਕਿਨ ਲੋਕਾਂ ਵਲੋਂ ਇਸ ਗੱਲ 'ਤੇ ਵੀ ਕਾਫ਼ੀ ਨੁਕਤਾਚੀਨੀ ਕੀਤੀ ਜਾ ਰਹੀ ਹੈ ਕਿ ਅਰੂਸਾ ਦੇ ਮਾਮਲੇ 'ਤੇ ਹੁਣ ਬੋਲਣ ਵਾਲੇ ਪਹਿਲਾਂ ਕਿਉਂ ਚੁੱਪ ਰਹੇ | ਅਰੂਸਾ ਨੂੰ ਲੈ ਕੇ ਚੱਲ ਰਿਹਾ ਇਹ ਵਿਵਾਦ ਹੋਰ ਕਿੰਨੇ ਦਿਨ ਜਾਰੀ ਰਹੇਗਾ ਇਹ ਹੁਣ ਵੇਖਣ ਵਾਲੀ ਗੱਲ ਹੋਵੇਗੀ |

ਖ਼ਬਰ ਸ਼ੇਅਰ ਕਰੋ

 

ਅਰੂਸਾ ਨੂੰ 'ਤੋਹਫ਼ੇ' ਦਿੱਤੇ ਬਗੈਰ ਇਕ ਵੀ ਤਾਇਨਾਤੀ ਨਹੀਂ ਹੋਈ- ਨਵਜੋਤ

ਚੰਡੀਗੜ੍ਹ, 23 ਅਕਤੂਬਰ (ਪੀ. ਟੀ. ਆਈ.)-ਨਵਜੋਤ ਕੌਰ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੋਸ਼ ਲਗਾਇਆ ਕਿ ਕੈਪਟਨ ਦੇ ਮੁੱਖ ਮੰਤਰੀ ਹੰੁਦਿਆਂ ਸੂਬੇ 'ਚ ਕਿਸੇ ਵੀ ਅਧਿਕਾਰੀ ਦੀ ਤਾਇਨਾਤੀ ਅਰੂਸਾ ਆਲਮ ਨੂੰ 'ਤੋਹਫ਼ੇ ਜਾਂ ...

ਪੂਰੀ ਖ਼ਬਰ »

ਕੋਰੋਨਾ ਦੇ 26 ਨਵੇਂ ਮਾਮਲੇ

ਚੰਡੀਗੜ੍ਹ, 22 ਅਕਤੂਬਰ (ਅਜੀਤ ਬਿਊਰੋ)-ਪੰਜਾਬ 'ਚ ਕੋਰੋਨਾ ਦੇ ਅੱਜ 26 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 25 ਮਰੀਜ਼ ਸਿਹਤਯਾਬ ਹੋਏ ਹਨ | ਨਵੇਂ ਆਏ ਮਾਮਲਿਆਂ 'ਚ ਜਲੰਧਰ ਤੋਂ 6, ਐਸ.ਏ.ਐਸ. ਨਗਰ ਤੋਂ 4, ਬਠਿੰਡਾ, ਗੁਰਦਾਸਪੁਰ ਤੋਂ 3-3, ਅੰਮਿ੍ਤਸਰ, ਪਟਿਆਲਾ ਤੇ ਰੋਪੜ ਤੋਂ 2-2 ਤੇ ...

ਪੂਰੀ ਖ਼ਬਰ »

ਕਈ ਜ਼ਿਲਿ੍ਹਆਂ 'ਚ 4 ਗੁਣਾ ਵਧੇ ਹਨ ਡੇਂਗੂ ਦੇ ਮਾਮਲੇ

ਜਲੰਧਰ, 23 ਅਕਤੂਬਰ (ਸ਼ਿਵ ਸ਼ਰਮਾ)-ਇਸ ਵਾਰ ਜਾਗਰੂਕਤਾ ਦੀ ਘਾਟ ਤੇ ਫੌਗਿੰਗ ਦਾ ਸਮੇਂ ਸਿਰ ਨਾ ਹੋਣ ਕਾਰਨ ਕਈ ਜ਼ਿਲਿ੍ਹਆਂ 'ਚ ਡੇਂਗੂ ਦੇ ਮਾਮਲੇ 4 ਗੁਣਾ ਵਧੇ ਹਨ | ਇਸ ਵਾਰ ਪੰਜ ਗੁਣਾ ਡੇਂਗੂ ਦੇ ਕੇਸ ਦਰਜ ਕੀਤੇ ਗਏ ਹਨ | ਸਭ ਤੋਂ ਜ਼ਿਆਦਾ ਮਾਮਲੇ ਐਸ.ਏ.ਐਸ. ਨਗਰ 'ਚ ਹਨ, ਜਿਥੇ ...

ਪੂਰੀ ਖ਼ਬਰ »

ਕੇਂਦਰੀ ਖ਼ੁਰਾਕ ਸਕੱਤਰ ਵਲੋਂ ਸੂਬੇ 'ਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)-ਭਾਰਤ ਸਰਕਾਰ ਦੇ ਖ਼ੁਰਾਕ ਤੇ ਜਨਤਕ ਵੰਡ ਵਿਭਾਗ ਦੇ ਸਕੱਤਰ ਸੁਧਾਂਸ਼ੂ ਪਾਂਡੇ ਨੇ ਅੱਜ ਸੂਬੇ 'ਚ ਝੋਨੇ ਦੀ ਖ਼ਰੀਦ ਤੇ 'ਇਕ ਰਾਸ਼ਟਰ ਇਕ ਰਾਸ਼ਨ ਕਾਰਡ' ਸਕੀਮ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ | ਸਮੀਖਿਆ ਮੀਟਿੰਗ 'ਚ ਗੁਰਕੀਰਤ ...

ਪੂਰੀ ਖ਼ਬਰ »

ਕਈ ਕਾਂਗਰਸੀ ਵਿਧਾਇਕ ਕੈਪਟਨ ਦੇ ਬੇੜੇ 'ਚ ਸਵਾਰ ਹੋਣ ਦੇ ਚਾਹਵਾਨ

ਚੰਡੀਗੜ੍ਹ, 23 ਅਕਤੂਬਰ (ਐਨ.ਐਸ.ਪਰਵਾਨਾ)- ਜਾਣਕਾਰ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਮੌਜੂਦਾ ਗੈਰ-ਯਕੀਨੀ ਹਾਲਾਤ 'ਚ ਕਈ ਕਾਂਗਰਸੀ ਵਿਧਾਇਕ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇੜੇ 'ਚ ਸਵਾਰ ਹੋਣ ਦੀ ਤਾਕ 'ਚ ਹਨ | ਕੈਪਟਨ ਸਪੱਸ਼ਟ ਤੌਰ 'ਤੇ ਕਹਿ ਚੁੱਕੇ ...

ਪੂਰੀ ਖ਼ਬਰ »

ਪੱਛਮੀ ਬੰਗਾਲ ਹਾਈਕੋਰਟ ਦੇ ਜੱਜਾਂ ਦੇ ਵਫ਼ਦ ਨੇ ਰੀਟਰੀਟ ਸੈਰੇਮਨੀ ਵੇਖੀ

ਅਟਾਰੀ, 23 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪੱਛਮੀ ਬੰਗਾਲ ਹਾਈਕੋਰਟ ਦੇ ਜੱਜ ਹਰੀ ਓਮ ਪ੍ਰਸ਼ਾਦ ਸ਼ਾਹ ਤੇ ਜੱਜ ਨਾਦੀਆ ਸਮੇਤ 7 ਜੱਜਾਂ ਨੇ ਅੱਜ ਅਟਾਰੀ ਸਰਹੱਦ ਵਿਖੇ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰੇਮਨੀ) ਵੇਖੀ | ਅਟਾਰੀ ਸਰਹੱਦ ਵਿਖੇ ਪਹੁੰਚਣ 'ਤੇ ਜੱਜ ...

ਪੂਰੀ ਖ਼ਬਰ »

ਵਿਧਾਇਕੀ ਤੋਂ ਅਸਤੀਫ਼ਾ ਦੇਣ ਦੇ ਬਾਵਜੂਦ ਖਹਿਰਾ 'ਤੇ ਕੇਸ ਚੱਲੇਗਾ

ਚੰਡੀਗੜ੍ਹ, 22 ਅਕਤੂਬਰ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਸਪੀਕਰ ਸਕੱਤਰੇਤ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਸੁਖਪਾਲ ਸਿੰਘ ਖਹਿਰਾ, ਜਿਨ੍ਹਾਂ ਦਾ ਪਿਛਲੇ ਹਫ਼ਤੇ ਵਿਧਾਇਕੀ ਤੋਂ ਅਸਤੀਫ਼ਾ ਪ੍ਰਵਾਨ ਕਰ ਲਿਆ ਸੀ, ਦਾ ਦਲ-ਬਦਲੂ ਕੇਸ ਅਜੇ ਚੱਲੇਗਾ ਤੇ ਇਸ ਬਾਰੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਉਦਯੋਗਪਤੀਆਂ ਨੂੰ ਰਾਜ ਦੀ ਤਰੱਕੀ ਤੇ ਖ਼ੁਸ਼ਹਾਲੀ 'ਚ ਭਾਈਵਾਲ ਬਣਨ ਦਾ ਸੱਦਾ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 26 ਤੇ 27 ਅਕਤੂਬਰ ਨੂੰ ਹੋਣ ਵਾਲੇ ਦੋ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2021 ਦੇ ਮੱਦੇਨਜ਼ਰ ਦੇਸ਼ ਤੇ ਦੁਨੀਆ ਦੇ ਮੋਹਰੀ ਉਦਯੋਗਪਤੀਆਂ ਨੂੰ ਰਾਜ ਸਰਕਾਰ ਵਲੋਂ ਦਿੱਤੇ ਜਾਣ ...

ਪੂਰੀ ਖ਼ਬਰ »

ਵਤਨ ਜਾਣ ਦੀ ਉਡੀਕ 'ਚ 33 ਦਿਨ ਤੋਂ ਅਟਾਰੀ ਸਰਹੱਦ 'ਤੇ ਬੈਠੇ ਹਨ ਪਾਕਿ ਹਿੰਦੂ ਪਰਿਵਾਰ

ਅਟਾਰੀ, 23 ਅਕਤੂਬਰ (ਗੁਰਦੀਪ ਸਿੰਘ ਅਟਾਰੀ)-99 ਪਾਕਿਸਤਾਨੀ ਨਾਗਰਿਕਾਂ ਨੂੰ 33 ਦਿਨ ਤੋਂ ਅਟਾਰੀ ਸਰਹੱਦ 'ਤੇ ਖੁੱਲ੍ਹੇ ਅਸਮਾਨ ਥੱਲੇ ਰਾਤਾਂ ਗੁਜ਼ਾਰਨੀਆਂ ਪੈ ਰਹੀਆਂ ਹਨ | ਪਾਕਿਸਤਾਨੀ ਹਿੰਦੂ ਪਰਿਵਾਰਾਂ ਦੀ ਨੁਮਾਇੰਦਗੀ ਕਰ ਰਹੇ ਸੋਮਰਦਾਸ ਤੇ ਕੇਵਲਦਾਸ ਨੇ ਅਟਾਰੀ ...

ਪੂਰੀ ਖ਼ਬਰ »

ਨਰਮਾ ਪੱਟੀ ਦੇ ਪ੍ਰਭਾਵਿਤ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ 29 ਤੱਕ ਫਸਲ ਦੇ ਨੁਕਸਾਨ ਦੀਆਂ ਰਿਪੋਰਟਾਂ ਭੇਜਣ ਲਈ ਆਖਿਆ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਰਮੇ ਦੇ ਨੁਕਸਾਨ ਤੋਂ ਪ੍ਰਭਾਵਿਤ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ 29 ਅਕਤੂਬਰ ਤੱਕ ਹਰ ਹਾਲ 'ਚ ਮੁਕੰਮਲ ਰਿਪੋਰਟਾਂ ਭੇਜਣ ਲਈ ਕਿਹਾ ਤਾਂ ਕਿ ਉਨ੍ਹਾਂ ਨੂੰ ਛੇਤੀ ਤੋਂ ਛੇਤੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਦੀ ਰਾਸ਼ੀ ਨਾ ਮਿਲਣ ਕਾਰਨ ਸਕੂਲਾਂ 'ਚ ਦੁਪਹਿਰ ਦਾ ਖਾਣਾ ਬੰਦ ਹੋਣ ਕਿਨਾਰੇ

ਸੰਗਰੂਰ, 23 ਅਕਤੂਬਰ (ਧੀਰਜ ਪਸ਼ੋਰੀਆ) - ਸੂਬੇ ਦੇ ਸਕੂਲਾਂ 'ਚ ਮਿਡ-ਡੇ-ਮੀਲ ਸਕੀਮ ਬੰਦ ਹੋਣ ਕਿਨਾਰੇ ਹੈ | ਪਿਛਲੇ ਤਿੰਨ ਮਹੀਨਿਆਂ ਤੋਂ ਮਿਡ-ਡੇ-ਮੀਲ ਦੀ ਰਾਸ਼ੀ ਦਾ ਇਕ ਵੀ ਪੈਸਾ ਸਕੂਲਾਂ ਨੂੰ ਨਹੀਂ ਮਿਲਿਆ | ਗੌਰਮਿੰਟ ਟੀਚਰਜ਼ ਯੂਨੀਅਨ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਲੈ ਕੇ ਮਸਲੇ ਦਾ ਹੱਲ ਜਲਦ ਨਿਕਲਣ ਦੀ ਸੰਭਾਵਨਾ-ਸੁਭਾਸ਼ ਸ਼ਰਮਾ

ਕਿਹਾ, ਬੀ.ਐਸ.ਐਫ. ਦੇ ਅਧਿਕਾਰ ਖੇਤਰ ਨੂੰ ਲੈ ਕੇ ਨਾ ਹੋਵੇ ਸਿਆਸਤ

ਜਲੰਧਰ, 23 ਅਕਤੂਬਰ (ਸ਼ਿਵ)-ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਰੇੜਕੇ ਨੂੰ ਲੈ ਕੇ ਆਸ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਦੇ ਜਲਦ ਹੀ ਹੱਲ ਹੋਣ ਦੀ ਸੰਭਾਵਨਾ ਹੈ | ਸ੍ਰੀ ਸੁਭਾਸ਼ ਸ਼ਰਮਾ ਅੱਜ 'ਅਜੀਤ' ...

ਪੂਰੀ ਖ਼ਬਰ »

ਬੀ.ਐਸ.ਐਫ. ਦਾ ਦਾਇਰਾ ਵਧਾਉਣ ਦੇ ਮਾਮਲੇ 'ਚ ਰਾਣਾ ਗੁਰਜੀਤ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 23 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਕੇਂਦਰ ਸਰਕਾਰ ਵਲੋਂ ਬੀ.ਐਸ.ਐਫ. ਦਾ ਸਰਹੱਦੀ ਇਲਾਕਿਆਂ 'ਚ 50 ਕਿਲੋਮੀਟਰ ਤੱਕ ਦਾਇਰਾ ਵਧਾਉਣ ਦੇ ਮਾਮਲੇ 'ਚ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਇਸ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਵਲੋਂ ਪੰਜਾਬੀ ਤੇ ਹੋਰ ਖੇਤਰੀ ਭਾਸ਼ਾਵਾਂ ਨੂੰ ਅਲਪ ਦਰਜਾ ਦੇਣ ਦੀ ਚੁਫੇਰਿਓਾ ਨਿਖੇਧੀ

ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸੀ.ਬੀ.ਐਸ.ਈ. ਵਲੋਂ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਪੰਜਾਬੀ ਨੂੰ ਮਾਮੂਲੀ ਵਿਸ਼ਾ ਬਣਾਉਣ ਦਾ ਚਾਰ-ਚੁਫੇਰਿਓਾ ਵਿਰੋਧ ਹੋ ਰਿਹਾ ਹੈ | ਡੈਮੋਕਰੇਟਿਕ ਅਧਿਆਪਕ ਫਰੰਟ (ਡੀ.ਟੀ.ਐਫ.) ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਬੀ.ਐਸ.ਐਫ. ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ 'ਚ ਸ਼ਾਮਿਲ ਹੋਣਗੇ ਭਗਵੰਤ ਮਾਨ ਤੇ ਅਮਨ ਅਰੋੜਾ

ਚੰਡੀਗੜ੍ਹ, 23 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸਰਹੱਦੀ ਇਲਾਕਿਆਂ 'ਚ ਬੀ.ਐਸ.ਐਫ. ਦਾ ਦਾਇਰਾ ਵਧਾਏ ਜਾਣ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 25 ਅਕਤੂਬਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਗਈ ਹੈ | ਇਹ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ 'ਤੇ ਉੱਪ-ਮੁੱਖ ਮੰਤਰੀ ਰੰਧਾਵਾ ਕੱਥੂਨੰਗਲ ਹੋਏ ਨਤਮਸਤਕ

ਕੱਥੂਨੰਗਲ, 23 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ 'ਤੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ | ਇਸ ਮੌਕੇ ਸੁਖਜਿੰਦਰ ...

ਪੂਰੀ ਖ਼ਬਰ »

ਐਲਨਾਬਾਦ ਦੀ ਉਪ-ਚੋਣ 'ਚ ਚੌਟਾਲਾ ਦਾ ਸਾਥ ਦੇਵੇਗਾ ਅਕਾਲੀ ਦਲ-ਭੂੰਦੜ

ਚੰਡੀਗੜ੍ਹ, 23 ਅਕਤੂਬਰ (ਐਨ.ਐਸ. ਪਰਵਾਨਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਐਲਾਨ ਕੀਤਾ ਹੈ ਕਿ ਹਰਿਆਣਾ ਵਿਧਾਨ ਸਭਾ ਦੇ ਹਲਕਾ ਐਲਨਾਬਾਦ ਦੀ 30 ਅਕਤੂਬਰ ਨੂੰ ਹੋਣ ਵਾਲੀ ਉਪ-ਚੋਣ 'ਚ ਉਨ੍ਹਾਂ ਦੀ ਪਾਰਟੀ ਇਨੈਲੋ ...

ਪੂਰੀ ਖ਼ਬਰ »

ਚੀਨ ਦੀਆਂ ਖਾਹਿਸ਼ਾਂ ਕਾਰਨ ਦੱਖਣੀ ਏਸ਼ੀਆ ਦੀ ਸਥਿਰਤਾ ਨੂੰ ਖਤਰਾ-ਜਨਰਲ ਰਾਵਤ

ਗੁਹਾਟੀ, 23 ਅਕਤੂਬਰ (ਏਜੰਸੀ)- ਚੀਫ਼ ਆਫ਼ ਡਿਫੈਂਸ ਸਟਾਫ਼ (ਸੀ. ਡੀ. ਐਸ.) ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਚੀਨ ਦੀ ਤਾਕਤ ਹਾਸਿਲ ਕਰਨ ਵਾਲੀ ਵਿਸ਼ਵ ਪੱਧਰੀ ਖਾਹਿਸ਼ ਕਾਰਨ ਦੱਖਣੀ ਏਸ਼ੀਆ ਦੀ ਸਥਿਰਤਾ 'ਤੇ 'ਸਰਵਵਿਆਪੀ' ਖਤਰਾ ਹੈ | ਇਥੇ ਰਵੀ ਕਾਂਤ ਸਿੰਘ ਮੈਮੋਰੀਅਲ ਲੈਕਚਰ ...

ਪੂਰੀ ਖ਼ਬਰ »

ਮੁਸਲਮਾਨ ਭਾਰਤ 'ਚ ਘੱਟ ਗਿਣਤੀ ਨਹੀਂ- ਰਹਿਮਾਨ ਖ਼ਾਨ

ਬੈਂਗਲੁਰੂ, 23 ਅਕਤੂਬਰ (ਏਜੰਸੀ)-ਕਾਂਗਰਸ ਦੇ ਸੀਨੀਅਰ ਨੇਤਾ ਰਹਿਮਾਨ ਖ਼ਾਨ ਨੇ ਕਿਹਾ ਕਿ ਮੁਸਲਮਾਨ ਭਾਰਤ 'ਚ ਘੱਟ ਗਿਣਤੀ ਨਹੀਂ ਹਨ | ਇਸ ਦੇ ਨਾਲ ਹੀ ਉਨ੍ਹਾਂ ਮੁਸਲਮਾਨ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਅੱਗੇ ਆ ਕੇ ਰਾਸ਼ਟਰ ਨਿਰਮਾਣ 'ਚ ਸਹਿਯੋਗ ਕਰਨ | ਰਹਿਮਾਨ ਖ਼ਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX