ਤਾਜਾ ਖ਼ਬਰਾਂ


ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਮੋਨੂੰ ਡਾਂਗਰ ਤੋਂ ਮੋਬਾਈਲ ਬਰਾਮਦ
. . .  5 minutes ago
ਫ਼ਰੀਦਕੋਟ, 6 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ ’ਚ ਬੰਦ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਦੋਸ਼ੀ ਅਤੇ ਹਰਿਆਣਾ ਦੇ ਗੈਂਗਸਟਰ ਮੋਨੂੰ ਡਾਂਗਰ ਤੋਂ ਟੱਚ ਸਕਰੀਨ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਨੂੰ ਡਾਂਗਰਸ ਜੇਲ੍ਹ ਵਿਚ ਹਾਈ ਸਿਕਉਰਿਟੀ ਜ਼ੋਨ ’ਚ ਬੰਦ...
ਕੌਮੀ ਇਨਸਾਫ਼ ਮੋਰਚੇ ਤੋਂ ਰਵਾਨਾ ਹੋਇਆ 31 ਮੈਬਰਾਂ ਦਾ ਜਥਾ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  34 minutes ago
ਚੰਡੀਗੜ੍ਹ, 6 ਫਰਵਰੀ (ਦਵਿੰਦਰ) - ਅੱਜ ਕੌਮੀ ਇਨਸਾਫ਼ ਮੋਰਚੇ ਤੋਂ ਭਾਈ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਰਵਾਨਾ ਹੋਏ 31 ਮੈਂਬਰੀ ਜਥੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ
ਬੈਂਗਲੁਰੂ ਤਕਨਾਲੋਜੀ, ਪ੍ਰਤਿਭਾ ਅਤੇ ਨਵੀਨਤਾ ਦੀ ਊਰਜਾ ਨਾਲ ਭਰਪੂਰ ਸ਼ਹਿਰ- ਨਰਿੰਦਰ ਮੋਦੀ
. . .  38 minutes ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ਵਿਚ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ, ਰਾਜਪਾਲ ਥਾਵਰਚੰਦ ਗਹਿਲੋਤ ਅਤੇ ਮੁੱਖ ਮੰਤਰੀ ਬਸਵਰਾਜ ਬੋਮਈ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 300
. . .  46 minutes ago
ਅੰਕਾਰਾ, 6 ਫਰਵਰੀ- ਰਾਇਟਰਜ਼ ਤੋਂ ਮਿਲੀ ਜਾਣਕਾਰੀ ਅਨੁਸਾਰ ਮੱਧ ਤੁਰਕੀ ਅਤੇ ਉੱਤਰ ਪੱਛਮੀ ਸੀਰੀਆ ਵਿਚ 7.8 ਤੀਬਰਤਾ ਦੇ ਆਏ ਭੂਚਾਲ ਵਿਚ ਲਗਭਗ 300 ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ ਜ਼ਖ਼ਮੀ ਹੋ ਗਏ। ਭੂਚਾਲ ਦੇ ਝਟਕੇ ਸਾਈਪ੍ਰਸ ਅਤੇ ਲੇਬਨਾਨ ਵਿਚ ਵੀ....
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
. . .  about 1 hour ago
ਮੇਰੀ ਆਵਾਜ਼ ਹੀ ਮੇਰੀ ਪਹਿਚਾਣ ਹੈ
ਸਾਬਕਾ ਸਰਪੰਚ ਦਾ ਨਿੱਜੀ ਰੰਜਿਸ਼ ਕਾਰਨ ਗੋਲੀ ਮਾਰ ਕੇ ਕਤਲ
. . .  about 1 hour ago
ਊਧਨਵਾਲ, 6 ਫਰਵਰੀ (ਪਰਗਟ ਸਿੰਘ)- ਨਜ਼ਦੀਕੀ ਪਿੰਡ ਦਈਆ ਦੇ ਸਾਬਕਾ ਸਰਪੰਚ ਸਵਰਨ ਸਿੰਘ (65) ਪੁੱਤਰ ਹਰਭਜਨ ਸਿੰਘ ਦਾ ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਸਵਰਨ ਸਿੰਘ ਦੇ ਪੁੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇੜਲੇ ਪਿੰਡ ਭੰਬੋਈ ਦੇ ਅੱਠ ਦਸ ਵਿਅਕਤੀਆਂ ਨੇ ਸਾਡੇ ਘਰ ਆ...
ਕੌਮੀ ਇਨਸਾਫ਼ ਮੋਰਚੇ ਵਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ
. . .  about 1 hour ago
ਚੰਡੀਗੜ੍ਹ, 6 ਫਰਵਰੀ (ਦਵਿੰਦਰ)- ਬੰਦੀ ਸਿੰਘਾਂ ਤੇ ਹੋਰ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਮਾਰਚ ਦੌਰਾਨ ਕੌਮੀ ਇਨਸਾਫ਼ ਮੋਰਚੇ ਤੋਂ 31 ਸਿੰਘਾਂ ਦਾ ਜਥਾ ਮੁੱਖ ਮੰਤਰੀ ਰਿਹਾਇਸ਼ ਵੱਲ ਰਵਾਨਾ ਹੋਇਆ। ਇਨ੍ਹਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਰਸਤੇ ’ਚ ਭਾਰੀ ਰੋਕਾਂ...
ਦਿੱਲੀ ਐਮ.ਸੀ.ਡੀ ਚੋਣਾਂ: ਸਦਨ ਦੀ ਕਾਰਵਾਈ ਫ਼ਿਰ ਅਣਮਿੱਥੇ ਸਮੇਂ ਲਈ ਮੁਲਤਵੀ
. . .  45 minutes ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਨਗਰ ਨਿਗਮ ਵਿਚ ਮੇਅਰ ਦੀ ਚੋਣ ਦੌਰਾਨ ਐਮ.ਸੀ.ਡੀ. ਹੈੱਡਕੁਆਰਟਰ ਸਿਵਿਕ ਸੈਂਟਰ ਵਿਚ ਹੰਗਾਮਾ ਹੋ ਗਿਆ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।
ਪ੍ਰਧਾਨ ਮੰਤਰੀ ਨੇ ਕੀਤਾ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ
. . .  about 1 hour ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ’ਚ ਇੰਡੀਅਨ ਆਇਲ ਵਲੋਂ ਵਿਕਸਤ ਸੂਰਜੀ ਰਸੋਈ ਪ੍ਰਣਾਲੀ ਦੇ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ...
ਨਾਮਜ਼ਦ ਮੈਂਬਰਾਂ ਨੂੰ ਮੇਅਰ ਦੀ ਚੋਣ ਵਿਚ ਵੋਟ ਪਾਉਣ ਦੀ ਇਜਾਜ਼ਤ- ਐਮ.ਸੀ.ਡੀ. ਪ੍ਰੀਜ਼ਾਈਡਿੰਗ ਅਫ਼ਸਰ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਐਮ.ਸੀ.ਡੀ. ਦੇ ਪ੍ਰੀਜ਼ਾਈਡਿੰਗ ਅਫ਼ਸਰ ਸੱਤਿਆ ਸ਼ਰਮਾ ਨੇ ਕਿਹਾ ਹੈ ਕਿ ਮੇਅਰ ਚੋਣ ਵਿਚ ਨਾਮਜ਼ਦ ਮੈਂਬਰਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀਆਂ...
ਮੈਂ ਹਮੇਸ਼ਾ ਆਪਣੇ ਹਲਕੇ ਤੇ ਪੰਜਾਬ ਦੇ ਨਾਲ ਖੜ੍ਹੀ ਹਾਂ- ਪ੍ਰਨੀਤ ਕੌਰ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਾਰਟੀ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਮੈਂ ਹਮੇਸ਼ਾ ਆਪਣੇ ਹਲਕੇ ਅਤੇ ਰਾਜ ਪੰਜਾਬ ਦੇ ਨਾਲ ਖੜ੍ਹੀ ਰਹੀ ਹਾਂ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਚੁੱਕਿਆ ਹੈ, ਭਾਵੇਂ ਕੋਈ ਵੀ ਸਰਕਾਰ ਸੱਤਾ ਵਿਚ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮੇਰੇ ਵਿਰੁੱਧ ਜੋ ਵੀ ਕਾਰਵਾਈ ਤੁਸੀਂ ਕਰਨਾ...
ਸਕੂਲ ਤੋਂ ਆ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
. . .  about 1 hour ago
ਮਾਹਿਲਪੁਰ, 6 ਫਰਵਰੀ (ਰਜਿੰਦਰ ਸਿੰਘ)- ਅੱਜ ਸਵੇਰੇ 9 ਵਜੇ ਦੇ ਕਰੀਬ ਮਾਹਿਲਪੁਰ- ਗੜ੍ਹਸ਼ੰਕਰ ਰੋਡ ’ਤੇ ਪਿੰਡ ਬੱਡੋਆਣ ਸੁਰਦੁੱਲਾਪੁਰ ਮੋੜ ’ਤੇ ਪਿੰਡ ਦੋਹਲਰੋਂ ਵਿਖੇ ਸਕੂਲ ਪੜ੍ਹਨ ਲਈ ਮੋਟਰ ਸਾਈਕਲ ’ਤੇ ਆ ਰਹੇ 16 ਸਾਲਾ ਦੇ ਕਰੀਬ ਨੌਜਵਾਨ ਦੀ ਭਾਰ ਢੋਹਣ ਵਾਲੀ ਇਕ ਗੱਡੀ ਨਾਲ ਟੱਕਰ ਹੋਣ ’ਤੇ ਮੌਤ ਹੋ ਗਈ। ਥਾਣਾ ਮਾਹਿਲਪੁਰ...
ਭਾਰਤ ਤੁਰਕੀ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ- ਪ੍ਰਧਾਨ ਮੰਤਰੀ ਮੋਦੀ
. . .  27 minutes ago
ਨਵੀਂ ਦਿੱਲੀ, 6 ਫਰਵਰੀ- ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਸੰਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਤੋਂ ਦੁੱਖੀ ਹਾਂ। ਦੁੱਖੀ ਪਰਿਵਾਰਾਂ ਨਾਲ ਮੇਰੀ ਸੰਵੇਦਨਾ, ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਤੁਰਕੀ ਦੇ...
ਸੁਪਰੀਮ ਕੋਰਟ ਦੇ ਨਵੇਂ ਜੱਜਾਂ ਨੇ ਚੁੱਕੀ ਅਹੁਦੇ ਦੀ ਸਹੁੰ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਚੀਫ਼ ਜਸਟਿਸ ਆਫ਼ ਇੰਡੀਆ ਡੀ.ਵਾਈ. ਚੰਦਰਚੂੜ ਨੇ ਅੱਜ ਜਸਟਿਸ ਪੰਕਜ ਮਿਥਲ, ਜਸਟਿਸ ਸੰਜੇ ਕਰੋਲ, ਜਸਟਿਸ ਸੰਜੇ ਕੁਮਾਰ, ਜਸਟਿਸ ਅਹਿਸਾਨੁਦੀਨ ਅਮਾਨੁੱਲਾ ਅਤੇ ਜਸਟਿਸ ਮਨੋਜ ਮਿਸ਼ਰਾ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ...
ਏਅਰ ਵਿਸਤਾਰਾ ਨੇ ਅਦਾ ਕੀਤਾ 70 ਲੱਖ ਰੁਪਏ ਦਾ ਜੁਰਮਾਨਾ- ਡੀ.ਜੀ.ਸੀ.ਏ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ ਨੇ ਜਾਣਕਾਰੀ ਦਿੱਤੀ ਕਿ ਦੇਸ਼ ਦੇ ਉੱਤਰ-ਪੂਰਬ ਦੇ ਹੇਠਲੇ ਖ਼ੇਤਰਾਂ ਲਈ ਘੱਟੋ-ਘੱਟ ਲਾਜ਼ਮੀ ਉਡਾਣਾਂ ਦਾ ਸੰਚਾਲਨ ਨਾ ਕਰਨ ਲਈ ਏਅਰ ਵਿਸਤਾਰਾ ’ਤੇ ਜੋ ਪਿਛਲੇ ਸਾਲ ਅਕਤੂਬਰ ਵਿਚ 70 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ, ਏਅਰਲਾਈਨ....
ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਅਡਾਨੀ ਮੁੱਦੇ ’ਤੇ ਜੇ.ਪੀ.ਸੀ. (ਸੰਯੁਕਤ ਸੰਸਦੀ ਕਮੇਟੀ) ਦੀ ਜਾਂਚ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੰਗ ਦੇ ਵਿਚਕਾਰ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ...
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 6 ਫਰਵਰੀ- ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਤੁਰਕੀ ਭੂਚਾਲ : ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ
. . .  about 2 hours ago
ਅੰਕਾਰਾ, 6 ਫਰਵਰੀ- ਏ. ਐਫ਼. ਪੀ ਅਨੁਸਾਰ ਤੁਰਕੀ ਅਤੇ ਸੀਰੀਆ ਵਿਚ ਅੱਜ ਆਏ ਭੂਚਾਲ ਵਿਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਭੂਚਾਲ ਉਦੋਂ ਆਇਆ ਜਦੋਂ ਬਹੁਤੇ ਲੋਕ ਸੁੱਤੇ...
ਸੰਸਦ ਦੇ ਦੋਵਾਂ ਸਦਨਾਂ ਵਿਚ ਅਡਾਨੀ ਘੁਟਾਲੇ 'ਤੇ ਮੁਲਤਵੀ ਮਤਾ ਮੰਗਣਗੀਆਂ ਵਿਰੋਧੀ ਪਾਰਟੀਆਂ
. . .  about 3 hours ago
ਨਵੀਂ ਦਿੱਲੀ, 6 ਫਰਵਰੀ-ਸੂਤਰਾਂ ਅਨੁਸਾਰ ਵਿਰੋਧੀ ਪਾਰਟੀਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੰਸਦ ਦੇ ਦੋਵਾਂ ਸਦਨਾਂ ਵਿਚ ਮੁਲਤਵੀ ਮਤਾ ਮੰਗਣਗੀਆਂ। ਅਡਾਨੀ ਘੁਟਾਲੇ ਤੋਂ ਇਲਾਵਾ ਕੋਈ ਕੰਮ...
ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਚ ਇਕੱਠੇ ਹੋਏ ਵਿਰੋਧੀ ਧਿਰ ਦੇ ਸੰਸਦ ਮੈਂਬਰ
. . .  about 3 hours ago
ਨਵੀਂ ਦਿੱਲੀ, 6 ਫਰਵਰੀ-ਵਿਰੋਧੀ ਧਿਰ ਦੇ ਸੰਸਦ ਮੈਂਬਰ ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਤੇ ਗਾਂਧੀ ਦੇ ਬੁੱਤ ਦੇ ਸਾਹਮਣੇ ਵਿਰੋਧ ਵਿਚ...
ਦਿੱਲੀ 'ਚ ਹਵਾ ਦੀ ਗੁਣਵੱਤਾ ਖ਼ਰਾਬ ਸ਼੍ਰੇਣੀ 'ਚ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 218 ਦੇ ਨਾਲ ਖਰਾਬ ਸ਼੍ਰੇਣੀ ਵਿਚ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ
. . .  about 3 hours ago
ਅੰਮ੍ਰਿਤਸਰ, 6 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁਜੇ। ਉਨਾਂ ਸ਼ਰਧਾ ਸਹਿਤ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ...
ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ-ਖੜਗੇ
. . .  about 4 hours ago
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ। ਸਰਕਾਰ ਇੰਨੇ ਵੱਡੇ ਮੁੱਦੇ 'ਤੇ ਚੁੱਪ ਹੈ, ਖ਼ਾਸ ਤੌਰ 'ਤੇ ਪ੍ਰਧਾਨ ਮੰਤਰੀ...
ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ, 16 ਇਮਾਰਤਾਂ ਢਹਿ-ਢੇਰੀ-ਸਨਲੀਉਰਫਾ ਦੇ ਮੇਅਰ
. . .  about 4 hours ago
ਅੰਕਾਰਾ, 6 ਫਰਵਰੀ-ਸਨਲੀਉਰਫਾ ਦੇ ਮੇਅਰ ਨੇ ਦੱਸਿਆ ਕਿ ਕਿ ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ ਤੇ 16 ਇਮਾਰਤਾਂ ਢਹਿ-ਢੇਰੀ ਹੋ ਗਈਆਂ...
ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਜਿੱਤਿਆ ਤੀਜਾ ਗ੍ਰੈਮੀ ਪੁਰਸਕਾਰ
. . .  about 3 hours ago
ਲਾਸ ਏਂਜਲਸ, 6 ਫਰਵਰੀ-ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਆਪਣੀ 'ਡਿਵਾਈਨ ਟਾਈਡਜ਼' ਐਲਬਮ ਲਈ ਤੀਜਾ ਗ੍ਰੈਮੀ ਪੁਰਸਕਾਰ ਜਿੱਤਿਆ ਹੈ, ਜਿਸ ਨੂੰ ਸਰਬੋਤਮ ਇਮਰਸਿਵ ਆਡੀਓ ਐਲਬਮ ਸ਼੍ਰੇਣੀ ਵਿਚ ਨਾਮਜ਼ਦ ਕੀਤਾ ਗਿਆ ਸੀ। ਰਿਕੀ ਕੇਜ ਨੇ ਟਵੀਟ ਕੀਤਾ, "ਹੁਣੇ ਹੁਣੇ ਮੈਂ ਤੀਜਾ ਗ੍ਰੈਮੀ ਅਵਾਰਡ ਜਿੱਤਿਆ ਹੈ। ਮੈਂ ਇਹ ਪੁਰਸਕਾਰ ਭਾਰਤ ਨੂੰ ਸਮਰਪਿਤ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਮੋਗਾ

ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਾ 59ਵਾਂ ਸ਼ਹੀਦੀ ਦਿਹਾੜਾ ਮਨਾਇਆ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਦੇਸ਼ ਦੇ ਸਰਵਉੱਚ ਸਨਮਾਨ, ਬਹਾਦਰੀ ਪੁਰਸਕਾਰ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਉਨ੍ਹਾਂ ਦੇ ਸਮਾਰਕ 'ਤੇ ਸੈਨਾ ਤੇ ਸਿਵਲ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਮਾਈਕਰੋ ਗਲੋਬਲ ਸੰਸਥਾ ਵਲੋਂ ਆਈਲੈਟਸ ਤੇ ਇਮੀਗ੍ਰੇਸ਼ਨ ਦੇ ਚਾਹਵਾਨਾਂ ਲਈ ਨਵੀਂ ਸ਼ੁਰੂਆਤ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਮਾਈਕਰੋ ਗਲੋਬਲ ਸੰਸਥਾ ਅਕਾਲਸਰ ਚੌਕ ਵਲੋਂ ਇਕ ਨਵੀਂ ਸ਼ੁਰੂਆਤ ਕੀਤੀ ਗਈ ਜਿਸ ਵਿਚ ਸੰਸਥਾ ਵਲੋਂ ਆਈਲੈਟਸ ਅਤੇ ਇਮੀਗ੍ਰੇਸ਼ਨ ਦੇ ਚਾਹਵਾਨਾਂ ਲਈ ਇਕ ਨਵਾਂ ਪਲੇਟਫ਼ਾਰਮ ਚਲਾਇਆ ਜਾ ਰਿਹਾ ਹੈ | ਆਈਲੈਟਸ ਦੀ ਪ੍ਰੀਖਿਆ ਲਈ ਲਗਾਤਾਰ ਨਿਰਾਸ਼ ਹੋ ਰਹੇ ਵਿਦਿਆਰਥੀਆਂ ਲਈ ਸੰਸਥਾ ਵਲੋਂ 'ਇਨਟੂਲੈਕਚੂਅਲ ਵੇ ਆਫ਼ ਥਿਕਿੰਗ' ਜੋ ਕਿ ਇਕ ਨਿਰਾਸ਼ ਵਿਦਿਆਰਥੀਆਂ ਲਈ ਇਕ ਵਰਦਾਨ ਸਾਬਤ ਹੋਵੇਗਾ | ਇਸ ਸਬੰਧੀ ਸੰਸਥਾ ਦੇ ਮੁਖੀ ਚਰਨਜੀਤ ਸਿੰਘ ਝੰਡੇਆਣਾ ਵਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਹੋਰ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਕਾਲਜਾਂ ਦੀਆਂ ਆਫ਼ਰ ਲੈਟਰ ਤੋਂ ਲੈ ਕੇ ਵਿਦਿਆਰਥੀਆਂ ਦੀ ਵੀਜ਼ਾ ਫਾਈਲ ਪ੍ਰਤੱਖ ਰੂਪ ਨਾਲ ਤਿਆਰ ਕੀਤੀਆਂ ਜਾਣਗੀਆਂ | ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਉਪਰੰਤ ਭਾਈ ਬਾਜ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਰੀਬਨ ਕੱਟ ਕੇ ਰਸਮੀ ਉਦਘਾਟਨ ਕੀਤਾ ਗਿਆ | ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਮਾਈਕਰੋ ਗਲੋਬਲ ਦੀ ਇਹ ਨਵੀਂ ਸ਼ੁਰੂਆਤ ਵਿਦੇਸ਼ ਜਾਣ ਵਾਲਿਆਂ ਲਈ ਬਹੁਤ ਲਾਹੇਵੰਦ ਹੋਵੇਗੀ | ਕਮਲਜੀਤ ਸਿੰਘ ਮੋਗਾ ਅਤੇ ਅਮਰਜੀਤ ਸਿੰਘ ਵਲੋਂ ਚਰਨਜੀਤ ਸਿੰਘ ਝੰਡੇਆਣਾ ਨੂੰ ਸ਼ੁੱਭ ਇੱਛਾਵਾਂ ਨਾਲ ਵਧਾਈ ਦਿੱਤੀ ਗਈ | ਇਸ ਮੌਕੇ ਮੋਗਾ ਸ਼ਹਿਰ ਦੀਆਂ ਸਨਮਾਨਿਤ ਸ਼ਖ਼ਸੀਅਤਾਂ ਤੇ ਸੰਗਤ ਦਾ ਧੰਨਵਾਦ ਗੁਰਪ੍ਰੀਤਮ ਸਿੰਘ ਚੀਮਾ ਵਲੋਂ ਕੀਤਾ ਗਿਆ | ਇਸ ਮੌਕੇ ਡੀ.ਐਸ.ਪੀ. ਮਨਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ, ਸੀਨੀਅਰ ਐਡਵੋਕੇਟ ਬੋਧ ਰਾਜ ਮਜੀਠੀਆ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ, ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ, ਯੂਥ ਪ੍ਰਧਾਨ ਅਤੇ ਕੌਂਸਲਰ ਮਨਜੀਤ ਸਿੰਘ ਧੰਮੂ, ਰਾਕੇਸ਼ ਬਜਾਜ ਕਾਲਾ ਕੌਂਸਲਰ, ਕੌਂਸਲਰ ਟੀਟੂ, ਦਵਿੰਦਰ ਤਿਵਾੜੀ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਲੰਢੇਕੇ, ਸਾਬਕਾ ਚੇਅਰਮੈਨ ਜਗਦੀਸ਼ ਛਾਬੜਾ, ਐਡਵੋਕੇਟ ਹਰਦੀਪ ਸਿੰਘ ਲੋਧੀ, ਰਾਜ ਮਖੀਜਾ, ਰਣਜੀਤ ਸਿੰਘ ਭਾਊ, ਸਰਫਰੋਜ ਅਲੀ ਭੱਟੀ, ਚਮਕੌਰ ਸਿੰਘ ਝੰਡੇਆਣਾ, ਬਲਵੰਤ ਸਿੰਘ ਝੰਡੇਆਣਾ, ਹਰਪ੍ਰੀਤ ਸਿੰਘ ਮਾਲਵਾ, ਮਨਪ੍ਰੀਤ ਸਿੰਘ ਸੈਂਭੀ ਕੈਨੇਡਾ, ਪਿ੍ਤਪਾਲ ਸਿੰਘ ਓਾਕਾਰ, ਬਲਦੇਵ ਸਿੰਘ ਭਾਰਤ, ਮਨਜੀਤ ਸਿੰਘ ਮਿੰਦੀ, ਹਰਪਾਲ ਸਿੰਘ ਮੱਕੜ, ਸਰਬਜੀਤ ਸਿੰਘ ਮੱਲ੍ਹੀ, ਬਲਜੀਤ ਸਿੰਘ ਖੀਵਾ, ਹਰਪ੍ਰੀਤ ਸਿੰਘ ਖੀਵਾ, ਗਗਨਦੀਪ ਸਿੰਘ, ਕੁਲਦੀਪ ਸਿੰਘ ਸੰਧੂ, ਰਣਜੀਤ ਸਿੰਘ ਬੰਟੀ, ਸੁਭਾਸ਼ ਗਰੋਵਰ, ਗੁਰਚਰਨ ਸਿੰਘ, ਸੋਹਣ ਸਿੰਘ ਸੱਗੂ, ਸੁਰਜੀਤ ਸਿੰਘ ਸੱਗੂ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕੋਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਵਲੋਂ ਕੈਂਬਰੀਆ ਗਰੁੱਪ ਆਫ਼ ਕਾਲਜਿਜ਼ ਦੇ ਡਾਇਰੈਕਟਰ ਨਾਲ ਸਰੀ (ਕੈਨੇਡਾ) ਵਿਖੇ ਮੀਟਿੰਗ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)- ਬਿ੍ਟਿਸ਼ ਕੋਲੰਬੀਆ ਵਿਖੇ ਚੱਲ ਰਹੇ ਕੈਂਬਰੀਆ ਕਾਲਜ ਵਿਕਟੋਰੀਆ ਸਰੀ, ਰਿਚਮੰਡ ਤੇ ਵੈਨਕੂਵਰ ਦੇ ਡਾਇਰੈਕਟਰ ਜੇ.ਡੀ. ਕੌੜਾ ਨੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਚੇਅਰਮੈਨ ਨਾਲ ਮੀਟਿੰਗ ਕੀਤੀ ਤੇ ਕੈਂਬਰੀਆ ਕਾਲਜ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਘਰ ਮੂਹਰੇ ਭੁੱਖ ਹੜਤਾਲ

ਨਿਹਾਲ ਸਿੰਘ ਵਾਲਾ, 23 ਅਕਤੂਬਰ (ਸੁਖਦੇਵ ਸਿੰਘ ਖਾਲਸਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ ਕੌਰ ...

ਪੂਰੀ ਖ਼ਬਰ »

ਪਰਾਲੀ ਦੀਆਂ ਗੱਠਾਂ ਬੰਨ੍ਹਣ ਵਾਲੀ ਮਸ਼ੀਨ ਦਾ ਕਿਸਾਨ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ- ਸੈਕਟਰੀ ਰਾਜ ਬਹਾਦਰ

ਬਾਘਾ ਪੁਰਾਣਾ, 23 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ) - ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦੇ ਮਨੋਰਥ ਤਹਿਤ ਪਿੰਡਾਂ ਦੀਆਂ ਕੋਆਪਰੇਟਿਵ ਸੁਸਾਇਟੀਆਂ 'ਚ ਬੇਲਰ (ਪਰਾਲੀ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਅੱਜ ਤੋਂ ਕਿਸੇ ਵੀ ਮਰੀਜ਼ ਦਾ ਪ੍ਰਾਈਵੇਟ ਹਸਪਤਾਲ 'ਚ ਇਲਾਜ ਨਹੀਂ ਕੀਤਾ ਜਾਵੇਗਾ- ਆਈ.ਐਮ.ਏ.

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸਰਬੱਤ ਸਿਹਤ ਬੀਮਾ ਯੋਜਨਾ ਆਉਂਦੇ ਸਾਰੇ ਹਸਪਤਾਲਾਂ ਨੇ ਸਟੇਟ ਤੇ ਡਿਸਟਿਕ ਆਈ.ਐਮ.ਏ. ਦੇ ਮਸ਼ਵਰੇ ਨਾਲ ਇਹ ਫ਼ੈਸਲਾ ਲਿਆ ਹੈ ਕਿ 23 ਅਕਤੂਬਰ ਤੋਂ ਇਸ ਸਕੀਮ ਤਹਿਤ ਆਉਂਦੇ ਕਿਸੇ ਵੀ ਮਰੀਜ਼ ਦਾ ਕਿਸੇ ਵੀ ਪ੍ਰਾਈਵੇਟ ...

ਪੂਰੀ ਖ਼ਬਰ »

ਆਰ.ਆਈ.ਸੀ. ਨੇ 6 ਬੈਂਡ 'ਤੇ ਆਸਟ੍ਰੇਲੀਆ ਦਾ ਲਗਵਾਇਆ ਸਟੱਡੀ ਵੀਜ਼ਾ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)- ਵੀਜ਼ਾ ਇਮੀਗ੍ਰੇਸ਼ਨ ਵਿਚ ਚੰਗੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪੰਜਾਬ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਰ.ਆਈ.ਸੀ. ਜਿਸ ਦੇ ਮੋਗਾ, ਜਗਰਾਉਂ ਤੇ ਚੰਡੀਗੜ੍ਹ ਵਿਖੇ ਦਫ਼ਤਰ ਚੱਲ ਰਹੇ ਹਨ, ਨੇ ਕਰਨਵੀਰ ਸਿੰਘ ਵਾਸੀ ...

ਪੂਰੀ ਖ਼ਬਰ »

ਸਿਹਤ ਵਿਭਾਗ ਫੂਡ ਬਰਾਂਚ ਦੇ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਦਿੱਤੀ ਚਿਤਾਵਨੀ

ਮੋਗਾ, 23 ਅਕਤੂਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਤਿਉਹਾਰਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਾਇਰ ਨੇ ਫੂਡ ਬਰਾਂਚ ਮੋਗਾ ਦੇ ਅਧਿਕਾਰੀਆਂ ਨੂੰ ਬਾਜ਼ਾਰਾਂ ਵਿਚ ਵਿਕ ਰਹੀਆਂ ਮਠਿਆਈਆਂ ਸਬੰਧੀ ਲਗਾਤਾਰ ਜਾਂਚ ਕਰਨ ਦੇ ਆਦੇਸ਼ ਜਾਰੀ ਕੀਤੇ ਸਨ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਨੇ ਪਿੰ੍ਰਸੀਪਲ ਸਕੱਤਰ ਸਿਹਤ ਵਿਕਾਸ ਗਰਗ ਨੂੰ ਮੰਗ ਪੱਤਰ ਸੌਂਪਿਆ

ਨਿਹਾਲ ਸਿੰਘ ਵਾਲਾ, 23 ਅਕਤੂਬਰ (ਸੁਖਦੇਵ ਸਿੰਘ ਖਾਲਸਾ)- ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਜ਼ਿਲ੍ਹਾ ਮੋਗਾ ਦੀ ਪ੍ਰਧਾਨ ਮਨਦੀਪ ਕੌਰ ਦੀਦਾਰੇਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਅਨ ਦਾ ਇਕ 18 ਮੈਂਬਰੀ ਵਫ਼ਦ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਵਿਦਿਆਰਥੀਆਂ ਨੂੰ ਸੰਯੁਕਤ ਰਾਸ਼ਟਰ ਦਿਵਸ ਬਾਰੇ ਜਾਣਕਾਰੀ ਦਿੱਤੀ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਆਪਣੀ ਵੱਖਰੀ ਪਹਿਚਾਣ ਬਣਾਉਂਦੇ ਹੋਏ ਅੱਗੇ ਵੱਧ ਰਹੀ ਹੈ | ਅੱਜ ...

ਪੂਰੀ ਖ਼ਬਰ »

ਸੰਤ ਦਰਬਾਰਾ ਸਿੰਘ ਦੀ ਯਾਦ 'ਚ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਲੋਂ 550 ਬੱਚੀਆਂ ਨੂੰ ਬਸਤਰ ਤਕਸੀਮ

ਨਿਹਾਲ ਸਿੰਘ ਵਾਲਾ, 23 ਅਕਤੂਬਰ (ਸੁਖਦੇਵ ਸਿੰਘ ਖਾਲਸਾ)- ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਦਰਬਾਰ ਸੰਪ੍ਰਦਾਇ ਲੋਪੋ ਦੇ ਬਾਨੀ ਸ੍ਰੀਮਾਨ ਸੁਆਮੀ ਦਰਬਾਰਾ ਸਿੰਘ ਦੀ 43ਵੀਂ ਬਰਸੀ ਮੌਕੇ ਅੱਜ ਦੂਜੇ ਦਿਨ ਉਨ੍ਹਾਂ ਵਲੋਂ ਲੋਕ ਸੇਵਾ ਅਤੇ ਗਊ ਗਰੀਬ ਦੀ ਰਾਖੀ ਦੀ ਮਰਿਯਾਦਾ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਮੋਗਾ ਦੇ ਵਿਦਿਆਰਥੀ ਆਈਲਟਸ 'ਚ ਲੈ ਰਹੇ ਮਨਚਾਹੇ ਬੈਂਡ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)- ਗੋਲਡਨ ਐਜੂਕੇਸ਼ਨ ਸੰਸਥਾ ਦੀ ਵਿਦਿਆਰਥਣ ਨਿਤਿਨ ਸ਼ਰਮਾ ਧਾਮੀ ਨੇ ਆਈਲਟਸ ਵਿਚ ਓਵਰਆਲ 6.5 ਬੈਂਡ ਅਤੇ ਰੀਡਿੰਗ ਵਿਚੋਂ 7 ਬੈਂਡ ਹਾਸਲ ਕਰ ਕੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਐਮ.ਡੀ. ਸੁਭਾਸ਼ ਪਲਤਾ, ਡਾਇਰੈਕਟਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਦਾ ਵਫ਼ਦ ਐੱਸ. ਐੱਸ. ਪੀ. ਨੂੰ ਮਿਲਿਆ

ਮੋਗਾ, 23 ਅਕਤੂਬਰ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਕੌਂਸਲ (ਸੇਵਾ ਮੁਕਤ ਮੁਲਾਜ਼ਮ) ਮੋਗਾ ਦਾ ਵਫ਼ਦ ਸਰਦਾਰੀ ਲਾਲ ਕਾਮਰਾ ਸੀਨੀਅਰ ਉਪ ਪ੍ਰਧਾਨ ਫੈਡਰੇਸ਼ਨ ਪੰਜਾਬ ਅਤੇ ਪ੍ਰਧਾਨ ਸੀਨੀਅਰ ਸਿਟੀਜ਼ਨ ਕੌਂਸਲ ਸੇਵਾ ਮੁਕਤ ਮੁਲਾਜ਼ਮ ਮੋਗਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਾਤਾ ਦਮੋਦਰੀ ਸਕੂਲ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੋਗਾ, 23 ਅਕਤੂਬਰ (ਜਸਪਾਲ ਸਿੰਘ ਬੱਬੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਪਿ੍ੰਸੀਪਲ ਡਾ. ਰਾਗਿਨੀ ਸ਼ਰਮਾ ਦੀ ...

ਪੂਰੀ ਖ਼ਬਰ »

ਬਲੱਡ ਸੇਵਾ ਸੁਸਾਇਟੀ ਤੇ ਐਨ.ਐਸ.ਐਸ. ਯੂਨਿਟ ਵਲੋਂ ਖ਼ੂਨਦਾਨ ਕੈਂਪ

ਮੋਗਾ, 23 ਅਕਤੂਬਰ (ਜਸਪਾਲ ਸਿੰਘ ਬੱਬੀ)- ਆਈ.ਐੱਸ.ਐੱਫ. ਕਾਲਜ ਆਫ ਫਾਰਮੇਸੀ ਵਿਚ ਬਲੱਡ ਸੇਵਾ ਸੁਸਾਇਟੀ ਤੇ ਐਨ.ਐੱਸ.ਐੱਸ. ਯੂਨਿਟ ਵਲੋਂ ਖ਼ੂਨਦਾਨ ਕੈਂਪ ਲਾਇਆ ਗਿਆ ਤੇ ਮੁੱਖ ਮਹਿਮਾਨ ਚੇਅਰਮੈਨ ਪ੍ਰਵੀਨ ਗਰਗ, ਸੈਕਟਰੀ ਇੰਜੀ. ਜਨੇਸ਼ ਗਰਗ ਬਲੱਡ ਸੇਵਾ ਸੁਸਾਇਟੀ ਦੇ ...

ਪੂਰੀ ਖ਼ਬਰ »

ਐੱਸ.ਐਮ.ਡੀ. ਸਕੂਲ 'ਚ ਦੋ ਰੋਜ਼ਾ ਅਧਿਆਪਕ ਟਰੇਨਿੰਗ ਵਰਕਸ਼ਾਪ

ਸਮਾਲਸਰ, 23 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)- ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਵਲੋਂ ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਲਾਇਨਜ਼ ਕਵੈਸਟ ਪ੍ਰਾਜੈਕਟ ਤਹਿਤ ਦੋ ਰੋਜ਼ਾ ਅਧਿਆਪਕ ਟਰੇਨਿੰਗ ਵਰਕਸ਼ਾਪ ਜ਼ਿਲ੍ਹਾ ਗਵਰਨਰ ਨਕੇਸ਼ ਗਰਗ ਅਤੇ ਕਮੇਟੀ ਚੇਅਰਮੈਨ ਰਵਿੰਦਰ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ 7 ਬੈਂਡ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)- ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ | ਸੈਂਕੜੇ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰ ਕੇ ਆਪਣੇ ਵਿਦੇਸ਼ ਜਾਣ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਲਾਇਆ ਧਾਰਮਿਕ ਟੂਰ

ਬਾਘਾ ਪੁਰਾਣਾ, 23 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਮੀਹਾਂ ਸਿੰਘ ਰਾਜਾ ਪੀਰ ਸੀਨੀਅਰ ਸੈਕੰਡਰੀ ਸਕੂਲ ਰਾਜੇਆਣਾ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਟੂਰ ਲਾਇਆ ਗਿਆ | ਮੈਨੇਜਰ ਮੈਡਮ ਸ਼ਿੰਦਰਪਾਲ ਕੌਰ ਬਰਾੜ, ਪਿ੍ੰਸੀਪਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਝੋਨੇ ਦਾ ਦਾਣਾ-ਦਾਣਾ ਖ਼ਰੀਦ ਕਰੇਗੀ- ਸੇਖਾ

ਠੱਠੀ ਭਾਈ, 23 ਅਕਤੂਬਰ (ਜਗਰੂਪ ਸਿੰਘ ਮਠਾੜੂ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਲਕਾ ਬਾਘਾ ਪੁਰਾਣਾ ਦੇ ਨਿਧੜਕ ਆਗੂ ਸਾਬਕਾ ਮੰਤਰੀ ਤੇ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਯੋਗ ਯਤਨਾ ਸਦਕਾ ਝੋਨੇ ਦੀ ਫ਼ਸਲ ਦਾ ਮੰਡੀਆਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ

ਕੋਟ ਈਸੇ ਖਾਂ, 23 ਅਕਤੂਬਰ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ) - ਜੇ ਸਾਡੇ ਕਿਸਾਨ ਵੀਰ ਖੇਤੀ ਮਾਹਿਰ, ਵਿਗਿਆਨੀਆਂ, ਸਿਹਤ ਮਾਹਿਰਾਂ ਦੀ ਰਾਏ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਂਦਿਆਂ ਖੇਤਾਂ 'ਚ ਹੀ ਜਜ਼ਬ ਕਰਨ ਤਾਂ ਜਿੱਥੇ ਸਾਡਾ ਵਾਤਾਵਰਨ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ-ਡੱਲਾ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)- ਮੈਕਰੋ ਗਲੋਬਲ ਆਈਲਟਸ ਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਪੰਜਾਬ ਦੀ ਮੰਨੀ-ਪ੍ਰਮੰਨੀ ਤੇ ਨੰਬਰ ਇਕ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰਗਾਰਟਨ ਸਕੂਲ 'ਚ ਮਨਾਇਆ ਗੁਲਾਬੀ ਦਿਵਸ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਜ਼ਿਲ੍ਹੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਕਿੰਡਰਗਾਰਟਨ ਸਕੂਲ ਨੇ ਅੱਜ ਬੱਚਿਆਂ ਨਾਲ ਗੁਲਾਬੀ ਦਿਵਸ ਮਨਾਇਆ | ਇਸ ਮੌਕੇ ਸਕੂਲ ਚੇਅਰਮੈਨ ਸੁਭਾਸ਼ ਪਲਤਾ ਤੇ ਡਾਇਰੈਕਟ ਤੇ ਪਿ੍ੰਸੀਪਲ ਸ਼ਿਵਾਨੀ ਅਰੋੜਾ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ 6 ਈਚ ਬੈਂਡ ਪ੍ਰਤ ਕੀਤੇ

ਬਾਘਾ ਪੁਰਾਣਾ, 23 ਅਕਤੂਬਰ (ਕਿ੍ਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਇਲਟਸ ਐਂਡ ਇਮੀਗੇ੍ਰਸ਼ਨ ਦੀ ਵਿਦਿਆਰਥਣ ਸਤਿੰਦਰਪਾਲ ਕੌਰ ਪਤਨੀ ਗੁਰਪ੍ਰੀਤ ...

ਪੂਰੀ ਖ਼ਬਰ »

ਪਿਛਲੇ ਦਸ ਸਾਲ ਅਕਾਲੀ-ਭਾਜਪਾ ਤੇ ਹੁਣ ਪੰਜ ਸਾਲਾਂ 'ਚ ਕਾਂਗਰਸ ਨੇ ਪੰਜਾਬ ਨੂੰ ਕੰਗਾਲੀ ਵੱਲ ਧੱਕਿਆ- ਬਰਾੜ

ਬਾਘਾ ਪੁਰਾਣਾ, 23 ਅਕਤੂਬਰ (ਕਿ੍ਸ਼ਨ ਸਿੰਗਲਾ)- ਪਿਛਲੇ ਦਸ ਸਾਲ ਅਕਾਲੀ-ਭਾਜਪਾ ਅਤੇ ਹੁਣ ਪੰਜ ਸਾਲ ਕਾਂਗਰਸ ਨੇ ਪੰਜਾਬ ਨੂੰ ਕੰਗਾਲੀ ਵੱਲ ਧੱਕਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਬਰਾੜ ਦੀਦਾਰੇਵਾਲਾ ਨੇ ...

ਪੂਰੀ ਖ਼ਬਰ »

ਬੀ.ਐੱਡ ਭਾਗ ਪਹਿਲਾ ਦਾ ਨਤੀਜਾ ਸੌ ਫ਼ੀਸਦੀ ਰਿਹਾ

ਅਜੀਤਵਾਲ, 23 ਅਕਤੂਬਰ (ਸ਼ਮਸ਼ੇਰ ਸਿੰਘ ਗ਼ਾਲਿਬ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐੱਡ ਸਮੈਸਟਰ ਪਹਿਲਾ ਦਾ ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਦਾ ਨਤੀਜਾ ਸੌ ਫ਼ੀਸਦੀ ਰਿਹਾ | ਕਾਲਜ ਵਿਦਿਆਰਥੀ ਵਿਦੁਸ਼ੀ ਨੇ 380 ਅੰਕ ...

ਪੂਰੀ ਖ਼ਬਰ »

ਵਾਰਡ ਨੰਬਰ 27 ਵਿਖੇ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਟੀਮ ਵਲੋਂ ਕੈਂਪ

ਮੋਗਾ, 23 ਅਕਤੂਬਰ (ਅਸ਼ੋਕ ਬਾਂਸਲ)- ਸ਼੍ਰੋਮਣੀ ਅਕਾਲੀ ਦਲ ਦੀ ਟੀਮ ਵਲੋਂ ਮੋਗਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਕੈਂਪ ਲਗਾਏ ਜਾ ਰਹੇ ਹਨ | ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 23 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐਡ 2020-22 ਸਮੈਸਟਰ ਦੂਜਾ ਦੇ ਨਤੀਜੇ ਵਿਚ ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਮੋਗਾ ਦੀਆਂ ਸਾਰੀਆਂ ਹੀ ਵਿਦਿਆਰਥਣਾਂ ਨੇ ਬਹੁਤ ਹੀ ਵਧੀਆ ਅੰਕ ਹਾਸਲ ...

ਪੂਰੀ ਖ਼ਬਰ »

ਬਿੱਕਰ ਸਿੰਘ ਬਰਾੜ ਦੀਨਾ ਨਮਿਤ ਸ਼ਰਧਾਂਜਲੀ ਸਮਾਗਮ

ਨਿਹਾਲ ਸਿੰਘ ਵਾਲਾ, 23 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪੈ੍ਰੱਸ ਸਕੱਤਰ ਮੁਖਤਿਆਰ ਸਿੰਘ ਦੀਨਾਂ, ਜੋਗਿੰਦਰ ਸਿੰਘ ਦੇ ਭਰਾਤਾ ਅਤੇ ਰੋਜ਼ਾਨਾ 'ਅਜੀਤ' ਦੇ ਪੱਤਰਕਾਰ ਸੁਖਦੇਵ ਸਿੰਘ, ਹਰਵਿੰਦਰ ਸਿੰਘ ਯੂ.ਐਸ.ਏ., ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਕਾਂਗਰਸੀ ਵਿਧਾਇਕ ਦੇ ਘਰ ਮੂਹਰੇ ਭੁੱਖ ਹੜਤਾਲ

ਧਰਮਕੋਟ, 23 ਅਕਤੂਬਰ (ਪਰਮਜੀਤ ਸਿੰਘ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਤਿੰਨ ਦਿਨਾਂ ਧਾਰਮਿਕ ਤੇ ਇਤਿਹਾਸਕ ਟੂਰ ਲਗਾਇਆ

ਸਮਾਧ ਭਾਈ, 23 ਅਕਤੂਬਰ (ਰਾਜਵਿੰਦਰ ਰੌਂਤਾ)- ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲੇ ਵਾਲੇ ਤੇ ਚੇਅਰਪਰਸਨ ਬੀਬੀ ਕਰਤਾਰ ਕੌਰ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਨੰਦ ਸਾਗਰ ਪਬਲਿਕ ਸਕੂਲ ਰੌਂਤਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ...

ਪੂਰੀ ਖ਼ਬਰ »

ਪਾਥਵੇਅਜ ਗਲੋਬਲ ਸਕੂਲ 'ਚ ਮਨਾਇਆ ਨੈਸ਼ਨਲ ਕਲਰ ਦਿਵਸ

ਕੋਟ ਈਸੇ ਖਾਂ, 23 ਅਕਤੂਬਰ (ਨਿਰਮਲ ਸਿੰਘ ਕਾਲੜਾ)- ਪਾਥਵੇਅਜ ਗਲੋਬਲ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦੇ ਪਿ੍ੰਸੀਪਲ ਪੀ.ਕੇ. ਠਾਕਰ ਦੀ ਅਗਵਾਈ ਹੇਠ ਸਿੱਖਿਆ ਖੇਤਰ 'ਚ ਬੁਲੰਦੀਆਂ ਨੂੰ ਛੂਹ ਰਿਹਾ ਹੈ | ਪਾਥਵੇਅਜ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨੈਸ਼ਨਲ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ 'ਚ ਸਾਫ਼-ਸਫ਼ਾਈ ਪ੍ਰਤੀ ਜਾਗਰੂਕਤਾ ਸੈਮੀਨਾਰ ਲਾਇਆ

ਅਜੀਤਵਾਲ, 23 ਅਕਤੂਬਰ (ਹਰਦੇਵ ਸਿੰਘ ਮਾਨ)- ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਬੱਚਿਆਂ ਨੂੰ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ ਜਿਸ ਦੀ ਸ਼ੁਰੂਆਤ ਡਾਇਰੈਕਟਰ ਸ਼ਰੀਆ ਪਲਤਾ ਅਤੇ ਪਿ੍ੰਸੀਪਲ ਸਾਕਸ਼ੀ ਗੁਲੇਰੀਆ ਵਲੋਂ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਏ ਦੇ ਲਾਰਵੇ ਸਬੰਧੀ ਸਿਹਤ ਵਿਭਾਗ ਵਲੋਂ ਘਰਾਂ ਦੀ ਜਾਂਚ

ਕੋਟ ਈਸੇ ਖਾਂ, 23 ਅਕਤੂਬਰ (ਨਿਰਮਲ ਸਿੰਘ ਕਾਲੜਾ)- ਪੰਜਾਬ ਸਰਕਾਰ ਵਲੋਂ ਡੇਂਗੂ ਤੇ ਮਲੇਰੀਏ ਦੇ ਖ਼ਾਤਮੇ ਸਬੰਧੀ ਚੁੱਕੇ ਗਏ ਸਖ਼ਤ ਕਦਮਾਂ ਅਧੀਨ ਡਾ: ਅਮਰਪ੍ਰੀਤ ਕੌਰ ਬਾਜਵਾ ਸਿਵਲ ਸਰਜਨ ਮੋਗਾ ਦੇ ਹੁਕਮਾ ਸਦਕਾ ਡਾ: ਮਨੀਸ਼ ਕੁਮਾਰ ਅਰੋੜਾ ਐਪੀਡੇਮੀਓਲੋਜਿਸਟ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX