ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  1 day ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  1 day ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  1 day ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  1 day ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  1 day ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  1 day ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  1 day ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  1 day ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  1 day ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  1 day ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  2 days ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  2 days ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  2 days ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  2 days ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553

ਕਪੂਰਥਲਾ / ਫਗਵਾੜਾ

ਪਾਵਰਕਾਮ ਨੇ 2 ਕਿੱਲੋਵਾਟ ਲੋਡ ਵਾਲੇ ਬਿਜਲੀ ਖਪਤਕਾਰਾਂ ਦੇ 24 ਲੱਖ ਦੇ ਬਿੱਲ ਮੁਆਫ਼ ਕੀਤੇ

ਕਪੂਰਥਲਾ, 23 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਦੋ ਕਿੱਲੋਵਾਟ ਲੋਡ ਤੱਕ ਦੇ ਬਿਜਲੀ ਖਪਤਕਾਰਾਂ ਦੇ ਬਕਾਇਆ ਬਿੱਲ ਮੁਆਫ਼ ਕਰਨ ਲਈ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਵਿਚ ਲਗਾਏ ਗਏ ਸੁਵਿਧਾ ਕੈਂਪਾਂ 'ਚ 24 ਲੱਖ ਰੁਪਏ ਦੇ ਬਿਜਲੀ ਦੇ ਬਿੱਲ ਮੁਆਫ਼ ਕੀਤੇ ਗਏ | ...

ਪੂਰੀ ਖ਼ਬਰ »

'ਚਾਂਦ' ਲਈ ਅੱਜ ਹੋਣਗੇ ਸੋਲ੍ਹਾਂ ਸ਼ਿੰਗਾਰ

ਫਗਵਾੜਾ, 23 ਅਕਤੂਬਰ (ਹਰਜੋਤ ਸਿੰਘ ਚਾਨਾ)-ਭਾਰਤੀ ਸੰਸਕ੍ਰਿਤੀ 'ਚ ਔਰਤਾਂ ਦੇ ਸੋਲ੍ਹਾਂ ਸ਼ਿੰਗਾਰ ਕਰਨ ਦਾ ਬਹੁਤ ਮਹੱਤਵ ਹੈ | ਦੁਲਹਨ ਦਾ ਜਦੋਂ ਤੱਕ ਸੋਲ੍ਹਾਂ ਸ਼ਿੰਗਾਰ ਨਾ ਕੀਤਾ ਜਾਵੇ ਤਦ ਤੱਕ ਉਸ 'ਚ ਕੁੱਝ ਕਮੀ ਜਿਹੀ ਰਹਿੰਦੀ ਹੈ | ਕਰਵਾਚੌਥ ਦੇ ਵਰਤ ਨਾਲ ਜਿੱਥੇ ...

ਪੂਰੀ ਖ਼ਬਰ »

ਬਜ਼ੁਰਗ ਵਿਅਕਤੀ ਵਲੋਂ ਫ਼ਾਹਾ ਲਗਾ ਕੇ ਖ਼ੁਦਕੁਸ਼ੀ

ਫਗਵਾੜਾ, 23 ਅਕਤੂਬਰ (ਹਰਜੋਤ ਸਿੰਘ ਚਾਨਾ, ਹਰਪਾਲ ਸਿੰਘ)- ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਖੁਰਮਪੁਰ ਵਿਖੇ ਇੱਕ 67 ਸਾਲਾ ਵਿਅਕਤੀ ਨੇ ਫ਼ਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਸਰਵਣ ਸਿੰਘ ਪੁੱਤਰ ਰਤਨ ਸਿੰਘ ਵਜੋਂ ਹੋਈ ਹੈ | ਐੱਸ.ਐਚ.ਓ ਗਗਨਦੀਪ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਵਿਧਾਇਕ ਦੇ ਗ੍ਰਹਿ ਬਾਹਰ ਦਿੱਤਾ ਧਰਨਾ

ਸੁਲਤਾਨਪੁਰ ਲੋਧੀ, 23 ਅਕਤੂਬਰ (ਨਰੇਸ਼ ਹੈਪੀ, ਥਿੰਦ)-ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ ਦੇ ਸੂਬੇ ਦੇ ਵਿਧਾਇਕਾਂ ਦੇ ਘਰਾਂ ਬਾਹਰ ਭੁੱਖ ਹੜਤਾਲਾਂ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਇੱਥੇ ਸੁਲਤਾਨਪੁਰ ਲੋਧੀ ਵਿਖੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚ ਬੰਦ ਕੈਦੀਆਂ ਤੇ ਹਵਾਲਾਤੀਆਂ ਪਾਸੋਂ 9 ਮੋਬਾਈਲ ਫ਼ੋਨ ਤੇ 5 ਸਿੰਮ ਕਾਰਡ ਬਰਾਮਦ

ਕਪੂਰਥਲਾ, 23 ਅਕਤੂਬਰ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਕੈਦੀਆਂ ਤੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ | ਜਿਸ ਤਹਿਤ ਬੀਤੇ ਦਿਨ ਜੇਲ੍ਹ ਅਧਿਕਾਰੀਆਂ ਨੇ ਜੇਲ੍ਹ ਵਿਚੋਂ 9 ਮੋਬਾਈਲ ਫ਼ੋਨ, ਪੰਜ ਸਿੰਮ ਕਾਰਡ, 7 ਬੈਟਰੀਆਂ, ਦੋ ਡਾਟਾ ਕੇਬਲ ਤੇ ਇਕ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਵਲੋਂ ਪ੍ਰਾਈਵੇਟ ਪਾਰਕਿੰਗ 'ਚ ਸੁੱਟਿਆ ਕੂੜਾ ਤੇ ਮਲਬਾ ਚੁਕਵਾਉਣ ਦੀ ਮੰਗ

ਫਗਵਾੜਾ, 23 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਇਕ ਪਾਸੇ ਫਗਵਾੜਾ 'ਚ ਡਾਇਰਿਆ, ਡੇਂਗੂ ਮਲੇਰੀਆ ਵਰਗੀ ਮਹਾਂਮਾਰੀ ਕਾਰਨ ਸੈਂਕੜੇ ਲੋਕ ਬਿਮਾਰ ਪਏ ਹਨ ਤਾਂ ਦੂਸਰੇ ਪਾਸੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਦੀ ਲਾਪਰਵਾਹੀ ਦੇ ਚੱਲਦਿਆਂ ਬਿਮਾਰੀਆਂ ਦੇ ਬੇਕਾਬੂ ਹੋਣ ਦਾ ...

ਪੂਰੀ ਖ਼ਬਰ »

ਇਕ ਵਿਅਕਤੀ ਦੀ ਕੁੱਟਮਾਰ ਕਰਨ ਤੇ ਸ਼ੈੱਡ ਢਾਹੁਣ ਦੇ ਮਾਮਲੇ ਸੰਬੰਧੀ 5 ਵਿਰੁੱਧ ਕੇਸ ਦਰਜ

ਕਪੂਰਥਲਾ, 23 ਅਕਤੂਬਰ (ਸਡਾਨਾ)-ਇਕ ਵਿਅਕਤੀ ਦੀ ਮਾਰਕੁੱਟ ਕਰਨ ਤੇ ਉਸ ਦੇ ਸਮਾਨ ਦੀ ਭੰਨ ਤੋੜ ਕਰਨ ਦੇ ਮਾਮਲੇ ਸੰਬੰਧੀ ਸਦਰ ਪੁਲਿਸ ਨੇ ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਰਾਮ ਸਿੰਘ ਵਾਸੀ ਭੰਡਾਲ ਦੋਨਾ ਨੇ ਦੱਸਿਆ ਕਿ ਉਹ ਖੇਤੀਬਾੜੀ ਦਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਕਪੂਰਥਲਾ, 23 ਅਕਤੂਬਰ (ਸਡਾਨਾ)-ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਸਬ ਇੰਸਪੈਕਟਰ ਰਮਨ ਕੁਮਾਰ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਬਾਦਸ਼ਾਹਪੁਰ ਨੇੜੇ ਕਥਿਤ ਦੋਸ਼ੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਇਕ ਨਵਾਂ ਮਾਮਲਾ ਆਇਆ ਸਾਹਮਣੇ

ਕਪੂਰਥਲਾ, 23 ਅਕਤੂਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਅੱਜ ਇਕ ਮਾਮਲਾ ਸਾਹਮਣੇ ਆਇਆ ਹੈ, ਜਦਕਿ 1130 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜ਼ਿਲ੍ਹੇ ਵਿਚ ਮਰੀਜ਼ਾਂ ਦੀ ਗਿਣਤੀ 17850 ਹੈ, ਜਿਨ੍ਹਾਂ ਵਿਚੋਂ 7 ਐਕਟਿਵ ਮਾਮਲੇ ਹਨ ਤੇ 17287 ਮਰੀਜ਼ ਸਿਹਤਯਾਬ ਹੋ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਮੰਦਰ ਪ੍ਰਬੰਧਕ ਕਮੇਟੀ ਸਿਧਵਾਂ ਦੋਨਾ ਦੀ ਮੀਟਿੰਗ

ਸਿਧਵਾਂ ਦੋਨਾ, 23 ਅਕਤੂਬਰ (ਅਵਿਨਾਸ਼ ਸ਼ਰਮਾ)-ਬਾਬਾ ਵਿਸ਼ਵਕਰਮਾ ਮੰਦਿਰ ਪ੍ਰਬੰਧਕ ਕਮੇਟੀ ਸਿਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਦੀ ਮੀਟਿੰਗ ਕਮੇਟੀ ਪ੍ਰਧਾਨ ਅਜੀਤ ਸਿੰਘ ਮਠਾੜੂ ਦੀ ਅਗਵਾਈ ਹੇਠ ਬਾਬਾ ਵਿਸ਼ਵਕਰਮਾ ਮੰਦਰ ਸਿਧਵਾਂ ਦੋਨਾ ਵਿਖੇ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਨਾਂਦੇੜ ਮਹਾਰਾਸ਼ਟਰ ਤੋਂ ਭਗਤ ਨਾਮਦੇਵ ਯਾਤਰਾ 'ਚ ਆਈਆਂ ਸੰਗਤਾਂ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ

ਸੁਲਤਾਨਪੁਰ ਲੋਧੀ, 23 ਅਕਤੂਬਰ (ਨਰੇਸ਼ ਹੈਪੀ, ਥਿੰਦ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਰਾਸ਼ਟਰ ਤੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 751 ਜਨਮ ਦਿਹਾੜੇ 'ਤੇ ਘੁਮਾਣ ਜ਼ਿਲ੍ਹਾ ਗੁਰਦਾਸਪੁਰ ਲਈ ਆਈ ਭਗਤ ਨਾਮਦੇਵ ਯਾਤਰਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਈ, ਯਾਤਰਾ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਆਈ ਮਰਾਠੀ ਸੰਗਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਪਵਿੱਤਰ ਸਥਾਨ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ | ਭਗਤ ਨਾਮਦੇਵ ਜੀ ਯਾਤਰਾ ਹਰ ਸਾਲ ਨਾਨਕ ਸਾਈਾ ਫਾਊਾਡੇਸ਼ਨ ਵਲੋਂ ਨਾਂਦੇੜ ਮਹਾਰਾਸ਼ਟਰ ਤੋਂ ਪੰਜਾਬ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਦਿਦਾਰੇ ਕਰਨ ਲਈ ਆ ਰਹੀ ਹੈ ਜਿਸ ਦਾ ਉਦੇਸ਼ ਮਰਾਠੀ ਸੰਗਤ ਨੂੰ ਪੰਜਾਬ ਦੇ ਧਾਰਮਿਕ ਇਤਿਹਾਸ ਬਾਰੇ ਜਾਣਕਾਰੀ ਦੇਣ ਤੇ ਦੋਵੇਂ ਸੂਬਿਆਂ ਦੇ ਭਾਈਚਾਰੇ ਦੇ ਵਿਚਕਾਰ ਵਧੇਰੇ ਡੂੰਘੀ ਸਾਂਝ ਪਾਉਣਾ ਹੈ | ਸ਼੍ਰੋਮਣੀ ਅਕਾਲੀ ਦਲ ਬੀ ਸੀ ਵਿੰਗ ਦੇ ਕੌਮੀ ਜਨਰਲ ਸਕੱਤਰ ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਬਾਬਾ ਨਾਮਦੇਵ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ, ਐਡੀਸ਼ਨਲ ਮੈਨੇਜਰ ਸਰਬਜੀਤ ਸਿੰਘ ਧੂੰਦਾ, ਐਡੀਸ਼ਨਲ ਹੈੱਡ ਗ੍ਰੰਥੀ ਹਰਜਿੰਦਰ ਸਿੰਘ, ਭੁਪਿੰਦਰ ਸਿੰਘ ਵਲੋਂ ਨਾਨਕ ਸਾਈਾ ਫਾਊਾਡੇਸ਼ਨ ਦੇ ਮੁਖੀ ਉੱਘੇ ਲੇਖਕ ਪੰਡਰੀਨਾਥ ਬੋਕਾਰੇ ਤੇ ਸਾਥੀਆਂ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਮਹਿੰਦਰ ਸਿੰਘ ਸੰਧੂ, ਸੁਖਜਿੰਦਰ ਸਿੰਘ ਬਾਵਾ, ਮਨਜੀਤ ਸਿੰਘ, ਕੁਲਜੀਤ ਸਿੰਘ ਵਾਲੀਆ, ਹਰਦੇਵ ਸਿੰਘ, ਰਜੀਵ ਕੁਮਾਰ ਸ਼ਰਮਾ ਆਦਿ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਫੇਸਬੁੱਕ 'ਤੇ ਮਹਿਲਾ ਦੀ ਫ਼ੋਟੋ 'ਤੇ ਗਾਲੀ-ਗਲੋਚ ਕਰਨ ਤੇ ਅਪਸ਼ਬਦ ਵਰਤਣ ਸੰਬੰਧੀ ਕੇਸ ਦਰਜ

ਫਗਵਾੜਾ, 23 ਅਕਤੂਬਰ (ਹਰਜੋਤ ਸਿੰਘ ਚਾਨਾ)-ਫੇਸਬੁੱਕ ਆਈ.ਡੀ. 'ਤੇ ਮਹਿਲਾ ਦੀ ਫ਼ੋਟੋ ਤੇ ਗਾਲੀ ਗਲੋਚ ਕਰਨ ਤੇ ਅਪਸ਼ਬਦ ਵਰਤਣ ਦੇ ਸੰਬੰਧ 'ਚ ਸਿਟੀ ਪੁਲਿਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਧਾਰਾ 354-ਡੀ (2), 509, 506 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਨੇ ਪੁਲਿਸ ...

ਪੂਰੀ ਖ਼ਬਰ »

ਵਿਧਾਇਕ ਚੀਮਾ ਵਲੋਂ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਮੀਟਿੰਗ

ਸੁਲਤਾਨਪੁਰ ਲੋਧੀ, 23 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਅੱਜ ਖ਼ੁਰਾਕ ਸਪਲਾਈ ਵਿਭਾਗ, ਮੰਡੀ ਬੋਰਡ, ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਸਾਂਝੀ ਮੀਟਿੰਗ ਕਰਕੇ ਝੋਨੇ ਦੀ ...

ਪੂਰੀ ਖ਼ਬਰ »

ਵਿਦਿਆਰਥੀ ਵੋਟ ਬਣਵਾ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ-ਪਰਮਜੀਤ ਸਿੰਘ, ਅਸ਼ਵਨੀ ਮੈਣੀ

ਕਪੂਰਥਲਾ, 23 ਅਕਤੂਬਰ (ਵਿ.ਪ੍ਰ.)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵੱਖ-ਵੱਖ ਸਕੂਲਾਂ, ਕਾਲਜਾਂ ਤੇ ਹੋਰ ਅਦਾਰਿਆਂ 'ਚ ਚੱਲ ਰਹੀਆਂ ਸਵੀਪ ਗਤੀਵਿਧੀਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਪੂਰਥਲਾ ਵਿਖੇ ਵਿਦਿਆਰਥੀਆਂ ਨੂੰ ਵੋਟ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

ਕਪੂਰਥਲਾ, 23 ਅਕਤੂਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਅਧਿਆਪਕਾ ਬਲਜੀਤ ਕੌਰ ਦੀ ਅਗਵਾਈ 'ਚ ਸਕੂਲ ਦੇ ...

ਪੂਰੀ ਖ਼ਬਰ »

ਭਾਰਤੀ ਕਮੋਡਿਟੀ ਮਾਰਕੀਟ, ਸੰਭਾਵਨਾਵਾਂ ਤੇ ਚੁਣੌਤੀਆਂ ਵਿਸ਼ੇ 'ਤੇ ਵੈਬੀਨਾਰ

ਕਪੂਰਥਲਾ, 23 ਅਕਤੂਬਰ (ਵਿ.ਪ੍ਰ.)-ਸਥਾਨਕ ਹਿੰਦੂ ਕੰਨਿਆ ਕਾਲਜ ਦੇ ਅਲੂਮਨੀ ਐਸੋਸੀਏਸ਼ਨ ਵਲੋਂ ਕਾਲਜ ਦੇ ਪੀ.ਜੀ. ਡਿਪਾਰਟਮੈਂਟ ਆਫ਼ ਕਾਮਰਸ ਐਂਡ ਮੈਨੇਜਮੈਂਟ ਵਲੋਂ ਭਾਰਤੀ ਕਮੋਡਿਟੀ ਮਾਰਕੀਟ ਸੰਭਾਵਨਾਵਾਂ ਤੇ ਚੁਣੌਤੀਆਂ ਵਿਸ਼ੇ 'ਤੇ ਇਕ ਵੈਬੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਹੋਣ ਸੰਬੰਧੀ ਕੇਸ ਦਰਜ

ਫਗਵਾੜਾ, 23 ਅਕਤੂਬਰ (ਹਰਜੋਤ ਸਿੰਘ ਚਾਨਾ)-ਦੁਸਹਿਰਾ ਦੇਖਣ ਗਏ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋਣ ਦੇ ਸੰਬੰਧ 'ਚ ਰਾਵਲਪਿੰਡੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 379 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਗੁਰਦੀਪ ਸਿੰਘ ਪੁੱਤਰ ਜੋਗਿੰਦਰ ...

ਪੂਰੀ ਖ਼ਬਰ »

ਹਾਈਕਮਾਨ ਨੇ ਸੁਲਤਾਨਪੁਰ ਹਲਕੇ ਨੂੰ ਸੀਟ ਜਿੱਤਣ ਵਾਲਾ ਉਮੀਦਵਾਰ ਦਿੱਤਾ-ਅਕਾਲੀ ਆਗੂ

ਤਲਵੰਡੀ ਚੌਧਰੀਆਂ, 23 ਅਕਤੂਬਰ (ਪਰਸਨ ਲਾਲ ਭੋਲਾ)-ਜਥੇਦਾਰ ਜਗੀਰ ਸਿੰਘ ਸਾਬਕਾ ਉਪ ਚੇਅਰਮੈਨ ਵੇਰਕਾ ਮਿਲਕ ਪਲਾਂਟ, ਜਥੇ: ਜਗਮੋਹਣ ਸਿੰਘ ਚਾਨਾ, ਯੂਥ ਆਗੂ ਕੀਰਤਨਪਾਲ ਸਿੰਘ ਸੰਧੂ, ਤੇ ਹਰਦਿਆਲ ਸਿੰਘ ਨਿਹਾਲਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਲਾਈਟ ਹਾਊਸ ਚਰਚ ਵਿਚ 'ਆਪ' ਦੇ ਆਗੂ ਗੁਰਸ਼ਰਨ ਸਿੰਘ ਕਪੂਰ, ਬਲਵਿੰਦਰ ਕੁਮਾਰ ਤੇ ਕਰਨੈਲ ਸਿੰਘ ਦਾ ਸਨਮਾਨ

ਕਪੂਰਥਲਾ, 23 ਅਕਤੂਬਰ (ਵਿ.ਪ੍ਰ.)-ਸਥਾਨਕ ਲਾਈਟ ਹਾਊਸ ਚਰਚ ਮੁਹੱਲਾ ਹਾਥੀਖ਼ਾਨਾ ਵਿਖੇ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਅਹੁਦੇਦਾਰਾਂ ਦੇ ਸਨਮਾਨ 'ਚ ਚਰਚ ਦੇ ਪਾਸਟਰ ਬਲਵਿੰਦਰ ਕੁਮਾਰ ਵਲੋਂ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ 'ਆਪ' ਦੇ ਸੀਨੀਅਰ ਆਗੂ ਗੁਰਸ਼ਰਨ ਸਿੰਘ ...

ਪੂਰੀ ਖ਼ਬਰ »

ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੀ ਮੀਟਿੰਗ

ਸੁਲਤਾਨਪੁਰ ਲੋਧੀ, 23 ਅਕਤੂਬਰ (ਨਰੇਸ਼ ਹੈਪੀ, ਥਿੰਦ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੁਲਤਾਨਪੁਰ ਲੋਧੀ ਦੀ ਇੱਕ ਮੀਟਿੰਗ ਗੁਰਦੁਆਰਾ ਹੱਟ ਸਾਹਿਬ ਨੇੜੇ, ਯੂਨੀਅਨ ਦੇ ਦਫ਼ਤਰ ਵਿਖੇ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਮੀਰੀ ਪੀਰੀ ਸੇਵਕ ਸਭਾ ਨਡਾਲਾ ਵਲੋਂ ਗੁਰਮਤਿ ਸਮਾਗਮ

ਨਡਾਲਾ, 23 ਅਕਤੂਬਰ (ਮਨਜਿੰਦਰ ਸਿੰਘ ਮਾਨ)-ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਮੀਰੀ ਪੀਰੀ ਸੇਵਕ ਸਭਾ ਨਡਾਲਾ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ ਸੰਬੰਧੀ 4 ਖ਼ਿਲਾਫ਼ ਕੇਸ ਦਰਜ

ਫਗਵਾੜਾ, 23 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਕ ਵਿਅਕਤੀ ਦੇ ਘਰ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਚਾਰ ਮੈਂਬਰਾਂ ਖ਼ਿਲਾਫ਼ ਧਾਰ 323, 452, 504, 34 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐਚ.ਓ ਸਿਟੀ ਸ਼ੁਮਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ...

ਪੂਰੀ ਖ਼ਬਰ »

ਹਫ਼ਤੇ ਤੋਂ ਗੁੰਮ ਵਿਅਕਤੀ ਦੀ ਚਰੀ ਦੇ ਖੇਤ 'ਚੋਂ ਲਾਸ਼ ਮਿਲੀ

ਕਾਲਾ ਸੰਘਿਆਂ, 23 ਅਕਤੂਬਰ (ਬਲਜੀਤ ਸਿੰਘ ਸੰਘਾ)-ਨਜ਼ਦੀਕੀ ਪਿੰਡ ਮਾਧੋਪੁਰ ਜੱਲੋਵਾਲ ਨਿਵਾਸੀ ਗੁਰਦੀਪ ਸਿੰਘ ਦੀ ਚਰੀ ਦੇ ਖੇਤਾਂ 'ਚੋਂ ਇਕ ਹਫ਼ਤੇ ਬਾਅਦ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਗੁਰਦੀਪ ਸਿੰਘ ਜੋ ਮਾਨਸਿਕ ਤੌਰ 'ਤੇ ਥੋੜ੍ਹਾ ...

ਪੂਰੀ ਖ਼ਬਰ »

ਰੇਤਾ ਦੀ ਟਰੈਕਟਰ ਟਰਾਲੀ ਸਮੇਤ ਇਕ ਵਿਅਕਤੀ ਕਾਬੂ

ਢਿਲਵਾਂ, 23 ਅਕਤੂਬਰ (ਸੁਖੀਜਾ, ਪ੍ਰਵੀਨ)-ਥਾਣਾ ਢਿਲਵਾਂ ਦੀ ਪੁਲਿਸ ਵਲੋਂ ਇਕ ਰੇਤਾ ਦੀ ਟਰੈਕਟਰ ਟਰਾਲੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਸੁਖਵਿੰਦਰ ਸਿੰਘ ਦਿਓਲ, ਦਵਿੰਦਰ ਸਿੰਘ ਸਬ ਇੰਸਪੈਕਟਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ...

ਪੂਰੀ ਖ਼ਬਰ »

ਫੂਡ ਵਿੰਗ ਦੀ ਟੀਮ ਨੇ ਮਠਿਆਈ ਦੀਆਂ ਦੁਕਾਨਾਂ ਤੋਂ 4 ਤੋਂ ਵੱਧ ਸੈਂਪਲ ਭਰੇ

ਕਪੂਰਥਲਾ, 23 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਤਿਉਹਾਰਾਂ ਨੂੰ ਮੁੱਖ ਰੱਖਦਿਆਂ ਮਠਿਆਈ ਦੀਆਂ ਦੁਕਾਨਾਂ ਦੀ ਅੱਜ ਫੂਡ ਵਿੰਗ ਕਪੂਰਥਲਾ ਦੇ ਸਹਾਇਕ ਕਮਿਸ਼ਨਰ ਹਰਜੋਤਪਾਲ ਸਿੰਘ ਤੇ ਫੂਡ ਸੇਫ਼ਟੀ ਅਫ਼ਸਰ ਮੁਕੁਲ ਗਿੱਲ ਦੀ ਅਗਵਾਈ 'ਚ ਵਿਭਾਗ ਦੀ ਟੀਮ ਵਲੋਂ ਅਚਨਚੇਤ ...

ਪੂਰੀ ਖ਼ਬਰ »

ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਵਲੋਂ ਸੰਗਤ ਸਿੰਘ ਗਿਲਜੀਆਂ ਦਾ ਸਨਮਾਨ

ਬੇਗੋਵਾਲ, 23 ਅਕਤੂਬਰ (ਸੁਖਜਿੰਦਰ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਵਾਈਸ ਪ੍ਰਧਾਨ ਬਲਰਾਮ ਸਿੰਘ ਰੰਧਾਵਾ ਤੇ ਲੁਬਾਣਾ ਭਾਈਚਾਰਾ ਦੇ ਸੂਬਾ ਪ੍ਰਧਾਨ ਸ਼ਵਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਪਿਛਲੇ ਦਿਨੀਂ ਕੈਬਨਿਟ ਮੰਤਰੀ ਬਣੇ ਸੰਗਤ ਸਿੰਘ ਗਿਲਜੀਆ ਦਾ ...

ਪੂਰੀ ਖ਼ਬਰ »

ਡਾ: ਬਲਵਿੰਦਰ ਸਿੰਘ ਐੱਸ.ਸੀ. ਵਿੰਗ ਸਰਕਲ ਫੱਤੂਢੀਂਗਾ ਦੇ ਪ੍ਰਧਾਨ ਨਿਯੁਕਤ

ਫੱਤੂਢੀਂਗਾ, 23 ਅਕਤੂਬਰ (ਬਲਜੀਤ ਸਿੰਘ)-ਪਿੰਡ ਅੰਮਿ੍ਤਪੁਰ, ਰਾਜੇਵਾਲ ਵਿਖੇ ਕਾਂਗਰਸ ਦੇ ਸਰਗਰਮ ਵਰਕਰਾਂ ਦਾ ਪ੍ਰਭਾਵਸ਼ਾਲੀ ਇਕੱਠ ਹੋਇਆ | ਜਿਸ ਦੌਰਾਨ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਐਨ.ਸੀ.ਸੀ. ਦਾ ਸਾਲਾਨਾ 10 ਦਿਨਾਂ ਸਿਖਲਾਈ ਕੈਂਪ ਜਾਰੀ

ਕਪੂਰਥਲਾ, 23 ਅਕਤੂਬਰ (ਸਡਾਨਾ)-ਕਮਾਂਡਿੰਗ ਅਫ਼ਸਰ ਵਿਸ਼ਾਲ ਉੱਪਲ ਦੇ ਨਿਰਦੇਸ਼ਾਂ ਤਹਿਤ 21 ਪੰਜਾਬ ਬਟਾਲੀਅਨ ਐਨ.ਸੀ.ਸੀ. ਕਪੂਰਥਲਾ ਦਾ 10 ਦਿਨਾਂ ਸਾਲਾਨਾ ਸਿਖਲਾਈ ਕੈਂਪ 20 ਅਕਤੂਬਰ ਤੋਂ 29 ਅਕਤੂਬਰ ਤੱਕ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਚੱਲ ਰਿਹਾ ...

ਪੂਰੀ ਖ਼ਬਰ »

ਠੇਕੇਦਾਰ ਵਲੋਂ ਪੁਲ ਤੋੜਨ ਤੇ ਆਰਜ਼ੀ ਰਸਤਾ ਠੀਕ ਨਾ ਬਣਾਉਣ ਕਰਕੇ ਰਾਹਗੀਰ ਹੋ ਰਹੇ ਪ੍ਰੇਸ਼ਾਨ

ਫੱਤੂਢੀਂਗਾ, 23 ਅਕਤੂਬਰ (ਬਲਜੀਤ ਸਿੰਘ)-ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਮੁੱਖ ਮਾਰਗ 'ਤੇ ਪਿੰਡ ਸੂਜੋਕਾਲੀਆ ਤੇ ਠੱਟਾ ਨਵਾਂ, ਠੱਟਾ ਪੁਰਾਣਾ ਅਤੇ ਆਰ.ਸੀ.ਐਫ. ਨੂੰ ਜਾਣ ਵਾਲੀ ਮੁੱਖ ਸੜਕ 'ਤੇ ਪਿੰਡ ਠੱਟਾ ਪੁਰਾਣਾ ਦੇ ਨਜ਼ਦੀਕ ਬਰਸਾਤਾਂ ਦੇ ਪਾਣੀ ਦੇ ਨਿਕਾਸ ਲਈ ...

ਪੂਰੀ ਖ਼ਬਰ »

ਫਗਵਾੜਾ ਦੇ ਗੁਰਦੁਆਰਾ ਆਹਲੂਵਾਲੀਆ ਵਿਖੇ ਜੱਸਾ ਸਿੰਘ ਆਹਲੂਵਾਲੀਆ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਫਗਵਾੜਾ, 23 ਅਕਤੂਬਰ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਗੁਰਦੁਆਰਾ ਸਾਧ ਸੰਗਤ ਮੁਹੱਲਾ ਆਹੂਲਵਾਲੀਆ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਸੁਲਤਾਨ ਉੱਲ ਕੌਮ ਜੱਸਾ ਸਿੰਘ ਆਹਲੂਵਾਲੀਆ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸ਼ਾਮ ਨਗਰ, ਪੀਪਾਰੰਗੀ ਤੇ ਸ਼ਿਵਪੁਰੀ ਦਾ ਦੌਰਾ

ਫਗਵਾੜਾ, 23 ਅਕਤੂਬਰ (ਹਰਜੋਤ ਸਿੰਘ ਚਾਨਾ, ਤਰਨਜੀਤ ਸਿੰਘ ਕਿੰਨੜਾ)- ਸਿਵਲ ਸਰਜਨ ਡਾ.ਗੁਰਿੰਦਰਬੀਰ ਕੌਰ ਵਲੋਂ ਅੱਜ ਫਗਵਾੜਾ ਦੇ ਮੁਹੱਲਾ ਸ਼ਾਮ ਨਗਰ, ਪੀਪਾਰੰਗੀ ਤੇ ਸ਼ਿਵਪੁਰੀ ਦਾ ਦੌਰਾ ਕੀਤਾ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੈਂਕਰਾਂ ਦਾ ਮੁਹੱਈਆ ਕਰਵਾਇਆ ਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX