ਤਾਜਾ ਖ਼ਬਰਾਂ


ਰਾਸ਼ਟਰ ਨੂੰ ਸੰਬੋਧਨ ਕਰ ਰਹੇ ਹਨ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  32 minutes ago
ਨਵੀਂ ਦਿੱਲੀ, 25 ਜਨਵਰੀ-ਰਾਸ਼ਟਰਪਤੀ ਰਾਮ ਨਾਥ ਕੋਵਿੰਦ 73ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਦੇਸ਼ ਨੂੰ ਸੰਬੋਧਨ ਕਰ ਰਹੇ ਹਨ। ਰਾਸ਼ਟਰਪਤੀ ਨੇ ਕਿਹਾ ਕਿ ਗਣਤੰਤਰ ਦਿਵਸ ਨਾਇਕਾਂ ਨੂੰ ਯਾਦ ਕਰਨ ਦਾ ਦਿਨ ਹੈ। ਰਾਸ਼ਟਰਪਤੀ ਨੇ ਕਿਹਾ ਕਿ 73ਵੇਂ...
ਕੇਰਲ ਵਿਚ ਕੋਵਿਡ-19 ਦੇ 55,475 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਤਿਰੂਵਨੰਤਪੁਰਮ, 25 ਜਨਵਰੀ-ਕੇਰਲ ਵਿਚ ਮੰਗਲਵਾਰ ਨੂੰ 55,475 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਇਕ ਦਿਨ ਵਿਚ ਸੂਬੇ ਵਿਚ ਹੁਣ ਤੱਕ ਦੇ ਸਭ ਤੋਂ ਵੱਧ ਦਰਜ ਕੀਤੇ ਗਏ ਹਨ..
ਜਲੰਧਰ ਪਹੁੰਚੇ ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ
. . .  about 1 hour ago
ਜਲੰਧਰ, 25 ਜਨਵਰੀ - ਜਲੰਧਰ ਪਹੁੰਚੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬ 'ਚ ਮੁੜ ਕਾਂਗਰਸ ਸਰਕਾਰ ਸੱਤਾ 'ਚ ਆਈ ਤਾਂ ਕਾਂਗਰਸ ਸਰਕਾਰ ਘੱਟੋ-ਘੱਟ ਸਮਰਥਨ ਮੁੱਲ 'ਤੇ...
ਬਹੁਜਨ ਸਮਾਜ ਪਾਰਟੀ ਨੇ 6 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
. . .  about 1 hour ago
ਚੰਡੀਗੜ੍ਹ, 25 ਜਨਵਰੀ-ਬਹੁਜਨ ਸਮਾਜ ਪਾਰਟੀ ਨੇ 6 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ..
384 ਬਹਾਦਰੀ ਦੇ ਪੁਰਸਕਾਰਾਂ ਨੂੰ ਰਾਸ਼ਟਰਪਤੀ ਵਲੋਂ ਮਿਲੀ ਮਨਜ਼ੂਰੀ, ਗਣਤੰਤਰ ਦਿਹਾੜੇ 'ਤੇ ਸਨਮਾਨਿਤ ਹੋਣਗੇ ਜਵਾਨ
. . .  about 2 hours ago
ਨਵੀਂ ਦਿੱਲੀ, 25 ਜਨਵਰੀ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ 73ਵੇਂ ਗਣਤੰਤਰ ਦਿਹਾੜੇ 'ਤੇ ਸਨਮਾਨਿਤ ਕੀਤੇ ਜਾਣ ਵਾਲੇ ਹਥਿਆਰਬੰਦ ਬਲਾਂ ਦੇ ਜਵਾਨਾਂ ਅਤੇ ਹੋਰਾਂ ਲਈ 384 ਬਹਾਦਰੀ ਦੇ ਪੁਰਸਕਾਰਾਂ ਨੂੰ ਮਨਜ਼ੂਰੀ...
ਕਾਲੀ ਮਾਤਾ ਮੰਦਰ ਵਿਖੇ ਵਾਪਰੀ ਬੇਅਦਬੀ ਦੀ ਘਟਨਾ 'ਤੇ ਬੋਲੇ ਭਗਵੰਤ ਮਾਨ
. . .  about 2 hours ago
ਪਟਿਆਲਾ, 25 ਜਨਵਰੀ- ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਵਲੋਂ ਪਟਿਆਲਾ ਦੇ ਕਾਲੀ ਮਾਤਾ ਮੰਦਰ ਦੇ ਦਰਸ਼ਨ ਕੀਤੇ ਗਏ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਭਾਈਚਾਰਾ ਬਣਾਈ ਰੱਖਣ ਅਤੇ ਨਫ਼ਰਤ ਦੇ ...
ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਹੋਣਗੇ ਟੋਕੀਓ ਉਲੰਪਿਕ ਗੋਲਡ ਮੈਡਲ ਜੇਤੂ ਨੀਰਜ ਚੋਪੜਾ
. . .  about 2 hours ago
ਨਵੀਂ ਦਿੱਲੀ, 25 ਜਨਵਰੀ - ਟੋਕੀਓ ਉਲੰਪਿਕ ਗੋਲਡ ਮੈਡਲ ਜੇਤੂ 4 ਰਾਜਪੂਤਾਨਾ ਰਾਈਫਲਜ਼ ਦੇ ਸੂਬੇਦਾਰ ਨੀਰਜ ਚੋਪੜਾ ਨੂੰ ਗਣਤੰਤਰ ਦਿਵਸ 'ਤੇ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ...
ਸ੍ਰੀ ਮੁਕਤਸਰ ਸਾਹਿਬ: ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਭਰੇ ਨਾਮਜ਼ਦਗੀ ਪੱਤਰ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਸਾਂਝੇ ਉਮੀਦਵਾਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਅੱਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਵਿਡ ਦੇ ਨਿਯਮਾਂ ਦੀ...
ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਮੰਤਰੀ ਦਾ ਹੋਣਗੇ ਚਿਹਰਾ
. . .  about 2 hours ago
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ | ਇਸ ਸਬੰਧੀ ਸੁਖਬੀਰ ਸਿੰਘ ਬਾਦਲ ਵਲੋਂ ਖ਼ੁਦ...
ਬਿਕਰਮ ਸਿੰਘ ਮਜੀਠੀਆ ਮਾਮਲੇ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਕੀਤਾ ਪੰਜਾਬ ਸਰਕਾਰ ਨੂੰ ਚੈਲੰਜ
. . .  about 1 hour ago
ਲੁਧਿਆਣਾ, 25 ਜਨਵਰੀ - ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੌਰਾਨ ਪੰਜਾਬ ਸਰਕਾਰ ਨੂੰ ਚੈਲੰਜ ਕੀਤਾ ਗਿਆ ਕਿ ਜੇਕਰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਸਬੂਤ ਹਨ ਤਾਂ ਉਹ ਪੇਸ਼ ਕੀਤੇ ਜਾਣ ...
ਜੰਮੂ-ਕਸ਼ਮੀਰ: ਸ੍ਰੀਨਗਰ ਦੀ ਹਰੀ ਸਿੰਘ ਹਾਈ ਸਟਰੀਟ 'ਤੇ ਗ੍ਰੇਨੇਡ ਹਮਲਾ
. . .  about 3 hours ago
ਸ੍ਰੀਨਗਰ,25 ਜਨਵਰੀ- ਜੰਮੂ-ਕਸ਼ਮੀਰ 'ਚ ਅੱਤਵਾਦੀ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ ਹਨ। ਮੰਗਲਵਾਰ ਨੂੰ ਸ੍ਰੀਨਗਰ ਦੇ ਹਰੀ ਸਿੰਘ ਹਾਈ ਸਟਰੀਟ 'ਤੇ ਅੱਤਵਾਦੀਆਂ ਵਲੋਂ ਗ੍ਰੇਨੇਡ ਹਮਲਾ ਕੀਤਾ ਗਿਆ ਹੈ। ਹਾਲਾਂਕਿ ਇਸ ਹਮਲੇ 'ਚ ਅਜੇ ਤੱਕ ਕਿਸੇ ਜਾਨੀ ਨੁਕਸਾਨ...
ਮੁਹਾਲੀ ਕੋਰਟ 'ਚ ਸੁਖਪਾਲ ਖਹਿਰਾ ਦੀ ਪਟੀਸ਼ਨ, ਨਾਮਜ਼ਦਗੀ ਭਰਨ ਲਈ ਕੀਤਾ ਕੋਰਟ ਦਾ ਰੁਖ਼
. . .  about 3 hours ago
ਮੁਹਾਲੀ, 25 ਜਨਵਰੀ- ਪਟਿਆਲਾ ਦੀ ਜੇਲ੍ਹ 'ਚ ਬੰਦ ਸੁਖਪਾਲ ਸਿੰਘ ਖਹਿਰਾ ਵਲੋਂ ਨਾਮਜ਼ਦਗੀ ਭਰਨ ਦੇ ਲਈ ਮੁਹਾਲੀ ਕੋਰਟ ਦਾ ਰੁਖ ਕੀਤਾ ਗਿਆ ਹੈ, ਜਿਸ 'ਤੇ ਕੋਰਟ ਨੇ 27 ਜਨਵਰੀ ਤੱਕ ਪੰਜਾਬ ਸਰਕਾਰ ਅਤੇ ਈ.ਡੀ.ਨੂੰ ਜਵਾਬ ਦੇਣ ਲਈ ਕਿਹਾ..
ਰੇਲਵੇ 'ਚ ਨੌਕਰੀ ਲਗਵਾਉਣ ਦੇ ਬਹਾਨੇ 18 ਲੱਖ ਦੀ ਮਾਰੀ ਠੱਗੀ
. . .  about 3 hours ago
ਲੌਂਗੋਵਾਲ, 25 ਜਨਵਰੀ (ਵਿਨੋਦ, ਖੰਨਾ) - ਰੇਲਵੇ ਵਿਚ ਨੌਕਰੀ ਲਗਵਾਉਣ ਦੇ ਬਹਾਨੇ 18 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਲੌਂਗੋਵਾਲ ਪੁਲਿਸ ਨੇ ਕੇਸ ਦਰਜ਼ ਕੀਤਾ ਹੈ। ਸ਼ਿਕਾਇਤਕਰਤਾ ਹਰਬੰਸ ਸਿੰਘ ਪੁੱਤਰ ਗੁਰਤੇਜ ਸਿੰਘ...
ਹਾਈਕੋਰਟ ਵਲੋਂ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਤਿੰਨ ਦਿਨਾਂ ਦੀ ਲਗਾਈ ਰੋਕ
. . .  about 4 hours ago
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ )- ਡਰੱਗ ਮਾਮਲੇ ਦਾ ਸਾਹਮਣਾ ਕਰ ਰਹੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਤੇ ਹਾਈ ਕੋਰਟ ਵਲੋਂ ਤਿੰਨ ਦਿਨ ਦੀ ਰੋਕ ਲਗਾ ਦਿੱਤੀ ਹੈ। ਮਜੀਠੀਆ ਦੇ ਵਕੀਲਾਂ ਨੇ ਅਦਾਲਤ ਵਿਚ ਅਰਜ਼ੀ...
ਖਡੂਰ ਸਾਹਿਬ ਹਲਕੇ ਤੋਂ ਜਥੇ ਬ੍ਰਹਮਪੁਰਾ ਨੇ ਕੀਤੇ ਨਾਮਜ਼ਦਗੀ ਕਾਗਜ਼ ਦਾਖ਼ਲ
. . .  about 4 hours ago
ਖਡੂਰ ਸਾਹਿਬ, 25 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਅੱਜ ਵਿਧਾਨ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਹੁੰਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਚੋਣ ਹਲਕਾ 24 ਖਡੂਰ ਸਾਹਿਬ ਤੋਂ ਆਪਣੇ ਨਾਮਜ਼ਦਗੀ ਕਾਗਜ਼...
ਆਰ.ਪੀ.ਐੱਨ ਸਿੰਘ ਭਾਰਤੀ ਜਨਤਾ ਪਾਰਟੀ ’ਚ ਹੋਏ ਸ਼ਾਮਿਲ
. . .  about 4 hours ago
ਨਵੀਂ ਦਿੱਲੀ, 25 ਜਨਵਰੀ- ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਨੇਤਾ ਆਰ.ਪੀ.ਐੱਨ ਸਿੰਘ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋ ਗਏ ਹਨ...
ਮੁਹਾਲੀ ਕ੍ਰਾਈਮ ਬਰਾਂਚ ਵਲੋਂ ਮਜੀਠਾ ਪੁਲਿਸ ਦੇ ਸਹਿਯੋਗ ਨਾਲ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਮਜੀਠਾ ਰਿਹਾਇਸ਼ 'ਤੇ ਛਾਪੇਮਾਰੀ
. . .  about 4 hours ago
ਮਜੀਠਾ, 25 ਜਨਵਰੀ (ਸਹਿਮੀ)- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਡਰੱਗ ਰੈਕੇਟ ਦੇ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਕੀਤੇ ਗਏ ਮੁਕੱਦਮੇ ਦੇ ਸੰਬੰਧ ਵਿਚ ਮਾਨਯੋਗ ਹਾਈਕੋਰਟ ਵਲੋਂ ਮਿਲੀ ਅੰਤਰਿਮ ਜ਼ਮਾਨਤ ਬੀਤੇ ਦਿਨ ਖ਼ਾਰਜ ਹੋਣ ...
ਉੱਚ ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 4 hours ago
ਚੰਡੀਗੜ੍ਹ, 25 ਜਨਵਰੀ-ਉੱਚ ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ..
ਕਾਂਗਰਸ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਭਾਜਪਾ ਦਫ਼ਤਰ ਪਹੁੰਚੇ ਆਰ.ਪੀ.ਐਨ. ਸਿੰਘ
. . .  about 5 hours ago
ਨਵੀਂ ਦਿੱਲੀ, 25 ਜਨਵਰੀ - ਸਾਬਕਾ ਕੇਂਦਰੀ ਮੰਤਰੀ ਆਰ.ਪੀ.ਐਨ. ਸਿੰਘ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਪੁੱਜੇ ਹਨ . ਜ਼ਿਕਰਯੋਗ ਹੈ ਕਿ ਉਨ੍ਹਾਂ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਦਾ ਇਕ ਟਵੀਟ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 5 hours ago
ਰੋਪੜ, 25 ਜਨਵਰੀ - ਸਵਰਨ ਸਿੰਘ (61) ਪੁੱਤਰ ਅਮਰ ਸਿੰਘ ਪਿੰਡ ਖੈਰਾਬਾਦ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਤਮ ਹੱਤਿਆ ਕਰ ਲਈ ਹੈ। ਸਵੇਰੇ 8.30 ਵਜੇ ਦੇ ਕਰੀਬ ਸਵਰਨ ਸਿੰਘ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕੀਤੀ ਗਈ...
ਕਾਲੀ ਮਾਤਾ ਮੰਦਰ 'ਚ ਕਥਿਤ ਬੇਅਦਬੀ ਦੀ ਕੋਸ਼ਿਸ਼ 'ਤੇ ਪਰਨੀਤ ਕੌਰ ਦਾ ਵੱਡਾ ਬਿਆਨ
. . .  about 6 hours ago
ਪਟਿਆਲਾ, 25 ਜਨਵਰੀ- ਕਾਲੀ ਮਾਤਾ ਦੇ ਮੰਦਰ ਵਿਚ ਕਥਿਤ ਬੇਅਦਬੀ ਦੀ ਕੋਸ਼ਿਸ਼ 'ਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਦਾ ਕਹਿਣਾ ਹੈ ਕਿ ਅਸੀਂ ਇਸ ਘਟਨਾ ਦੀ ਨਿੰਦਾ ਕਰਦੇ ਹਾਂ। ਅਸੀਂ ਕਿਸੇ ਨੂੰ ਵੀ ਸੂਬੇ ਦਾ ਮਾਹੌਲ ਖ਼ਰਾਬ ਨਹੀਂ ਕਰਨ ਦੇਵਾਂਗੇ...
ਪਟਿਆਲਾ ਘਟਨਾ 'ਤੇ ਭਗਵੰਤ ਮਾਨ ਦਾ ਬਿਆਨ, 'ਮਾਸਟਰ ਮਾਈਂਡ ਕੋਈ ਹੋਰ ਹੈ'
. . .  about 6 hours ago
ਮੁਹਾਲੀ, 25 ਜਨਵਰੀ-ਬੀਤੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ 'ਚ ਵਾਪਰੀ ਬੇਅਦਬੀ ਦੀ ਘਟਨਾ 'ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਟਿਆਲਾ ਘਟਨਾ ਪਿੱਛੇ ਮਾਸਟਰ ਮਾਈਂਡ ਕੋਈ ਹੋਰ ਹੈ...
ਰਾਸ਼ਟਰੀ ਵੋਟਰ ਦਿਵਸ 'ਤੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਦਿੱਤਾ ਇਹ ਬਿਆਨ
. . .  about 6 hours ago
ਨਵੀਂ ਦਿੱਲੀ, 25 ਜਨਵਰੀ - ਰਾਸ਼ਟਰੀ ਵੋਟਰ ਦਿਵਸ 'ਤੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਦਾ ਕਹਿਣਾ ਹੈ ਕਿ ਵੋਟ ਦਾ ਅਧਿਕਾਰ ਭਾਰਤ ਦੇ ਹਰ ਬਾਲਗ ਨਾਗਰਿਕ ਨੂੰ ਉਸੇ ਸਮੇਂ ਦਿੱਤਾ ਗਿਆ ਸੀ ਜਦੋਂ ਭਾਰਤ ਨੇ ਆਪਣੀ ਆਜ਼ਾਦੀ...
ਆਰ.ਪੀ.ਐਨ. ਸਿੰਘ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਨਵੀਂ ਦਿੱਲੀ, 25 ਜਨਵਰੀ- ਕਾਂਗਰਸ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਆਰ.ਪੀ.ਐਨ. ਸਿੰਘ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ...
ਤਹਿਸੀਲ ਕੰਪਲੈਕਸ ਤਪਾ ਵਿਖੇ ਨਾਮਜ਼ਦਗੀਆਂ ਕਾਰਨ ਆਈ.ਟੀ.ਬੀ.ਪੀ. ਫੋਰਸ ਅਤੇ ਪੰਜਾਬ ਪੁਲਿਸ ਦਾ ਲੱਗਿਆ ਪਹਿਰਾ
. . .  about 7 hours ago
ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)- ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਅੱਜ ਸ਼ੁਰੂ ਹੋ ਗਿਆ ਹੈ, ਜਿਸ ਸੰਬੰਧੀ ਤਹਿਸੀਲ ਕੰਪਲੈਕਸ ਵਿਖੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਦਿੱਤੇ ਗਏ ਹਨ। ਜਦ ਪੱਤਰਕਾਰਾਂ ਦੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। ਜਾਹਨ ਐਫ. ਕੈਨੇਡੀ

ਸੰਪਾਦਕੀ

ਕੀ ਮੰਗਦਾ ਹੈ ਪੰਜਾਬ?

ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ, ਤਿਉਂ-ਤਿਉਂ ਰਾਜ ਵਿਚ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਵਧਦੀਆਂ ਜਾ ਰਹੀਆਂ ਹਨ। ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਵਿਸ਼ੇਸ਼ ਤੌਰ 'ਤੇ ਸਰਗਰਮੀ ਦਿਖਾਈ ਜਾ ਰਹੀ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੀ ਵਾਪਸੀ ਦੇ ਐਲਾਨ ਨਾਲ ਸਾਰੇ ਦੇਸ਼ ਦਾ ਭਲਾ ਹੋਇਆ

ਆਖ਼ਰਕਾਰ ਲੋਕਤੰਤਰ ਦੀ ਜਿੱਤ ਹੋਈ ਅਤੇ ਕੇਂਦਰ ਸਰਕਾਰ ਨੂੰ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਪਿਆ। ਉਂਜ ਉਨ੍ਹਾਂ ਦੇ ਵਾਪਸ ਹੋਣ ਦੀ ਉਮੀਦ ਪੱਛਮੀ ਬੰਗਾਲ ਦੀਆਂ ਚੋਣਾਂ 'ਚ ਭਾਜਪਾ ਦੀ ਕਰਾਰੀ ਹਾਰ ਤੋਂ ਬਾਅਦ ਹੀ ਮਜ਼ਬੂਤ ਹੋ ਗਈ ਸੀ, ਕਿਉਂਕਿ ਉੱਥੇ ਭਾਜਪਾ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਸੰਬੰਧੀ ਹਰਿਆਣਾ ਸਰਕਾਰ ਦੀ ਚਿੰਤਾ ਬਰਕਰਾਰ

ਪ੍ਰਧਾਨ ਮੰਤਰੀ ਵਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਐਲਾਨ ਨਾਲ ਹਰਿਆਣਾ ਸਰਕਾਰ ਨੇ ਰਾਹਤ ਮਹਿਸੂਸ ਕਰਦਿਆਂ ਇਹ ਸੋਚਿਆ ਸੀ ਕਿ ਹੁਣ ਐਲਾਨ ਹੁੰਦਿਆਂ ਹੀ ਕਿਸਾਨ ਆਪਣੇ-ਆਪਣੇ ਘਰਾਂ ਨੂੰ ਪਰਤ ਜਾਣਗੇ ਅਤੇ ਸੂਬਾ ਸਰਕਾਰ ਮੁੜ ਤੋਂ ਆਪਣੇ ਕੰਮ ਵਿਚ ਰੁੱਝ ਜਾਏਗੀ। ਪੰਜਾਬ ਅਤੇ ਹਰਿਆਣਾ ਦੇ ਨਾਲ-ਨਾਲ ਹੋਰਨਾਂ ਸੂਬਿਆਂ ਦੇ ਕਿਸਾਨ ਸੰਗਠਨ ਵੀ ਦਿੱਲੀ ਨਾਲ ਲਗਦੀ ਹਰਿਆਣਾ ਦੀ ਸਰਹੱਦ 'ਤੇ ਅੰਦੋਲਨ ਕਰ ਰਹੇ ਹਨ। ਕਿਸਾਨਾਂ ਦੇ ਵਿਰੋਧ ਦਾ ਸਭ ਤੋਂ ਵਧੇਰੇ ਸਾਹਮਣਾ ਵੀ ਹਰਿਆਣਾ ਸਰਕਾਰ ਨਾਲ ਸੰਬੰਧਿਤ ਆਗੂਆਂ ਨੂੰ ਕਰਨਾ ਪੈ ਰਿਹਾ ਹੈ। ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਐਲਾਨ ਤੋਂ ਬਾਅਦ ਸਰਕਾਰ ਦੀਆਂ ਉਮੀਦਾਂ 'ਤੇ ਉਸ ਸਮੇਂ ਪਾਣੀ ਫਿਰ ਗਿਆ ਜਦੋਂ ਕਿਸਾਨ ਸੰਗਠਨਾਂ ਨੇ ਅੰਦੋਲਨ ਵਾਪਸ ਲੈਣ ਦਾ ਐਲਾਨ ਕਰਨ ਦੀ ਬਜਾਏ ਇਹ ਕਹਿ ਦਿੱਤਾ ਕਿ ਅੰਦੋਲਨ ਅਜੇ ਜਾਰੀ ਰਹੇਗਾ। ਕਿਸਾਨ ਨੇਤਾਵਾਂ ਨੇ ਕਿਹਾ ਕਿ ਜਦੋਂ ਤੱਕ ਸੰਸਦ ਵਿਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ ਅਤੇ ਐਮ.ਐਸ.ਪੀ. 'ਤੇ ਕਾਨੂੰਨ ਬਣਾਉਣ ਤੋਂ ਇਲਾਵਾ ਕਿਸਾਨਾਂ ਦੀਆਂ ਹੋਰ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। ਇਸ ਨਾਲ ਹਰਿਆਣਾ ਸਰਕਾਰ ਦੀ ਚਿੰਤਾ ਇਕ ਵਾਰ ਫਿਰ ਵਧ ਗਈ ਹੈ। ਸਰਕਾਰ ਵਿਚ ਬੈਠੇ ਕੁਝ ਲੋਕ ਇਹ ਸੋਚ ਰਹੇ ਸਨ ਕਿ ਖੇਤੀ ਕਾਨੂੰਨ ਵਾਪਸ ਲੈਣ ਨਾਲ ਕਿਸਾਨਾਂ ਦੀ ਮੁੱਖ ਮੰਗ ਪੂਰੀ ਹੋ ਜਾਵੇਗੀ ਅਤੇ ਬਾਕੀਆਂ ਮੰਗਾਂ ਲਈ ਕਿਸਾਨ ਨੇਤਾਵਾਂ ਨਾਲ ਮਿਲ ਬੈਠ ਕੇ ਗੱਲਬਾਤ ਲਈ ਕਮੇਟੀ ਬਣਾ ਦਿੱਤੀ ਜਾਵੇਗੀ ਤਾਂ ਮਾਮਲਾ ਜ਼ਰੂਰ ਕੁਝ ਸ਼ਾਂਤ ਹੋ ਜਾਵੇਗਾ। ਫਿਲਹਾਲ ਖੱਟਰ ਸਰਕਾਰ ਦੀ ਚਿੰਤਾ ਜਿਉਂ ਦੀ ਤਿਉਂ ਬਰਕਰਾਰ ਹੈ।
ਪ੍ਰੇਸ਼ਾਨੀ ਦਾ ਸਬੱਬ ਬਣ ਰਹੇ ਹਨ ਭਰਤੀ ਕਮਿਸ਼ਨ
ਖੱਟਰ ਸਰਕਾਰ ਵਲੋਂ ਮੈਰਿਟ 'ਤੇ ਭਰਤੀਆਂ ਕਰਨ ਅਤੇ ਸੂਬੇ ਵਿਚ ਖਰਚੀ-ਪਰਚੀ ਦਾ ਸਿਲਸਿਲਾ ਖ਼ਤਮ ਕਰਨ ਦਾ ਦਾਅਵਾ ਸਭ ਤੋਂ ਵਧੇਰੇ ਜ਼ੋਰ-ਸ਼ੋਰ ਨਾਲ ਕੀਤਾ ਗਿਆ ਸੀ। ਮੁੱਖ ਮੰਤਰੀ ਲਗਾਤਾਰ ਕਹਿੰਦੇ ਰਹੇ ਹਨ ਕਿ ਹਰਿਆਣਾ ਵਿਚ ਹੁਣ ਭਰਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਹੋਣ ਲੱਗੀਆਂ ਹਨ। ਕੁਝ ਸਮਾਂ ਪਹਿਲਾਂ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਵਲੋਂ ਭਰਤੀਆਂ ਵਿਚ ਵਾਰ-ਵਾਰ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗਣ, ਪੇਪਰ ਲੀਕ ਹੋਣ ਅਤੇ ਪ੍ਰੀਖਿਆਵਾਂ ਰੱਦ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਸਨ। ਹੁਣ ਹਰਿਆਣਾ ਲੋਕ ਸੇਵਾ ਕਮਿਸ਼ਨ ਦੀ ਭਰਤੀ ਵਿਚ ਵੱਡੇ ਪੱਧਰ 'ਤੇ ਘੁਟਾਲੇ ਸਾਹਮਣੇ ਆਉਣ ਅਤੇ ਰਾਜ ਵਿਜੀਲੈਂਸ ਬਿਊਰੋ ਵਲੋਂ ਲੋਕ ਸੇਵਾ ਕਮਿਸ਼ਨ ਦੇ ਉਪ ਸਕੱਤਰ ਐਚ.ਸੀ.ਐਸ. ਅਧਿਕਾਰੀ ਅਨਿਲ ਨਾਗਰ ਨੂੰ ਕਰੋੜਾਂ ਰੁਪਏ ਦੀ ਭਰਤੀ ਘੁਟਾਲੇ ਵਿਚ ਗ੍ਰਿਫ਼ਤਾਰ ਕੀਤੇ ਜਾਣ ਅਤੇ ਕਰੋੜਾਂ ਰੁਪਏ ਬਰਾਮਦ ਕੀਤੇ ਜਾਣ ਤੋਂ ਬਾਅਦ ਸਰਕਾਰ ਦੀ ਵੱਡੀ ਬਦਨਾਮੀ ਹੋ ਰਹੀ ਹੈ। ਵਿਰੋਧੀ ਧਿਰ ਲਗਾਤਾਰ ਸਰਕਾਰ 'ਤੇ ਹਮਲੇ ਕਰ ਰਹੀ ਹੈ। ਇਸ ਵਿਚ ਕੋਈ ਦੋ ਰਾਵਾਂ ਨਹੀਂ ਕਿ ਸਰਕਾਰ ਅਤੇ ਮੁੱਖ ਮੰਤਰੀ ਦਾ ਸਭ ਤੋਂ ਵੱਡਾ ਨਾਅਰਾ ਮੈਰਿਟ 'ਤੇ ਬਿਨਾਂ ਖਰਚੀ-ਪਰਚੀ ਭਰਤੀ ਕਰਨ ਦਾ ਰਿਹਾ ਹੈ ਅਤੇ ਜੋ ਵੱਡੇ ਪੱਧਰ 'ਤੇ ਘੁਟਾਲੇ ਸਾਹਮਣੇ ਆਏ ਹਨ ਇਸ ਨਾਲ ਸੂਬੇ ਦੇ ਆਮ ਲੋਕਾਂ ਦੇ ਨਾਲ-ਨਾਲ ਭਾਜਪਾ ਕਾਰਕੁੰਨਾਂ ਵਿਚ ਵੀ ਗ਼ਲਤ ਸੁਨੇਹਾ ਗਿਆ ਹੈ। ਇਨ੍ਹਾਂ ਘੁਟਾਲਿਆਂ ਨੇ ਸਰਕਾਰ ਦੇ ਅਕਸ 'ਤੇ ਵੀ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ।
ਜੇ.ਜੇ.ਪੀ. ਦਾ ਸਥਾਪਨਾ ਦਿਨ
ਜਨਨਾਇਕ ਜਨਤਾ ਪਾਰਟੀ ਆਪਣਾ ਤੀਜਾ ਸਥਾਪਨਾ ਦਿਵਸ 9 ਦਸੰਬਰ ਨੂੰ ਝੱਜਰ ਵਿਚ ਮਨਾਉਣ ਦੀ ਤਿਆਰੀ ਕਰ ਰਹੀ ਹੈ। ਓਮ ਪ੍ਰਕਾਸ਼ ਚੌਟਾਲਾ ਦੇ ਵੱਡੇ ਬੇਟੇ ਅਤੇ ਸਾਬਕਾ ਸੰਸਦ ਡਾ. ਅਜੈ ਸਿੰਘ ਚੌਟਾਲਾ ਅਤੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੀ ਪਾਰਟੀ ਜਨਨਾਇਕ ਜਨਤਾ ਪਾਰਟੀ ਦਾ ਗਠਨ ਇਨੈਲੋ ਤੋਂ ਵੱਖ ਹੋਣ ਤੋਂ ਬਾਅਦ 9 ਦਸੰਬਰ 2018 ਨੂੰ ਹੋਇਆ ਸੀ। ਚੌਧਰੀ ਦੇਵੀ ਲਾਲ ਦੇ ਜਨਮ ਦਿਨ 'ਤੇ ਗੋਹਾਨਾ ਵਿਚ 2018 ਦੀ ਇਨੈਲੋ ਦੀ ਰੈਲੀ ਵਿਚ ਦੁਸ਼ਿਅੰਤ ਚੌਟਾਲਾ ਦੇ ਸਮਰਥਨ ਵਿਚ ਹੋਈ ਨਾਅਰੇਬਾਜ਼ੀ ਤੋਂ ਨਾਰਾਜ਼ ਹੋ ਕੇ ਇਨੈਲੋ ਪ੍ਰਮੁੱਖ ਓਮ ਪ੍ਰਕਾਸ਼ ਚੌਟਾਲਾ ਨੇ ਦੁਸ਼ਿਅੰਤ ਚੌਟਾਲਾ ਅਤੇ ਉਸ ਦੇ ਛੋਟੇ ਭਰਾ ਦਿਗਵਿਜੈ ਚੌਟਾਲਾ ਦੇ ਨਾਲ-ਨਾਲ ਡਾ. ਅਜੈ ਸਿੰਘ ਚੌਟਾਲਾ ਨੂੰ ਵੀ ਪਾਰਟੀ 'ਚੋਂ ਕੱਢ ਦਿੱਤਾ ਸੀ। ਡਾ. ਅਜੈ ਚੌਟਾਲਾ ਅਤੇ ਦੁਸ਼ਿਅੰਤ ਚੌਟਾਲਾ ਨੇ ਜੀਂਦ ਵਿਚ ਰੈਲੀ ਕਰ ਕੇ ਜਨਨਾਇਕ ਜਨਤਾ ਪਾਰਟੀ ਦੇ ਨਾਂਅ ਤੋਂ ਆਪਣੀ ਵੱਖ ਪਾਰਟੀ ਦਾ ਗਠਨ ਕਰ ਲਿਆ ਸੀ। 2019 ਦੀ ਵਿਧਾਨ ਸਭਾ ਚੋਣ ਵਿਚ ਜੇ.ਜੇ.ਪੀ. ਨੇ 10 ਸੀਟਾਂ ਜਿੱਤ ਲਈਆਂ ਸਨ। ਦੂਜੇ ਪਾਸੇ ਭਾਜਪਾ ਨੂੰ ਵਿਧਾਨ ਸਭਾ ਚੋਣਾਂ ਵਿਚ ਸਪੱਸ਼ਟ ਬਹੁਮਤ ਨਾ ਮਿਲਣ 'ਤੇ ਜੇ.ਜੇ.ਪੀ. ਦੇ ਸਮਰਥਨ ਨਾਲ ਸਰਕਾਰ ਬਣੀ ਅਤੇ ਦੁਸ਼ਿਅੰਤ ਚੌਟਾਲਾ ਉਪ ਮੁੱਖ ਮੰਤਰੀ ਬਣੇ ਅਤੇ ਜੇ.ਜੇ.ਪੀ. ਵਿਧਾਇਕ ਅਨੂਪ ਧਾਣਕ ਨੂੰ ਵੀ ਮੰਤਰੀ ਮੰਡਲ ਵਿਚ ਸਥਾਨ ਮਿਲਿਆ। ਹੁਣ ਜੇ.ਜੇ.ਪੀ. ਨੇ ਆਪਣੀ ਸਥਾਪਨਾ ਦਿਵਸ ਰੈਲੀ ਲਈ ਝੱਜਰ ਨੂੰ ਚੁਣਿਆ ਹੈ। ਇਸ ਖੇਤਰ ਤੋਂ ਭੁਪਿੰਦਰ ਹੁੱਡਾ ਅਤੇ ਉਨ੍ਹਾਂ ਦੇ ਬੇਟੇ ਦੀਪੇਂਦਰ ਹੁੱਡਾ ਕਈ ਵਾਰ ਚੋਣ ਜਿੱਤ ਚੁੱਕੇ ਹਨ। ਪਿਛਲੇ ਦਿਨੀਂ ਭੁਪਿੰਦਰ ਹੁੱਡਾ ਨੇ ਜੀਂਦ ਵਿਚ ਰੈਲੀ ਕੀਤੀ ਸੀ। ਇਸ ਨੂੰ ਦੁਸ਼ਿਅੰਤ ਚੌਟਾਲਾ ਦੇ ਗੜ੍ਹ ਵਿਚ ਭੁਪਿੰਦਰ ਹੁੱਡਾ ਦੀ ਚੁਣੌਤੀ ਦੇ ਤੌਰ 'ਤੇ ਦੇਖਿਆ ਗਿਆ ਸੀ। ਹੁਣ ਜੇ.ਜੇ.ਪੀ. ਦੀ ਝੱਜਰ ਰੈਲੀ ਨੂੰ ਡਾ. ਅਜੈ ਚੌਟਾਲਾ ਅਤੇ ਦੁਸ਼ਿਅੰਤ ਚੌਟਾਲਾ ਵਲੋਂ ਹੁੱਡਾ ਦੇ ਗੜ੍ਹ ਵਿਚ ਚੁਣੌਤੀ ਦੇ ਤੌਰ 'ਤੇ ਮੰਨਿਆ ਜਾ ਰਿਹਾ ਹੈ। ਹੁਣ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਐਲਾਨ ਨੂੰ ਵੇਖਦਿਆਂ ਸਾਰਿਆਂ ਦੀਆਂ ਨਜ਼ਰਾਂ ਫਿਲਹਾਲ 9 ਦਸੰਬਰ ਨੂੰ ਹੋਣ ਵਾਲੀ ਜੇ.ਜੇ.ਪੀ. ਦੀ ਰੈਲੀ 'ਤੇ ਲੱਗੀਆਂ ਹੋਈਆਂ ਹਨ।
ਖ਼ਤਮ ਨਹੀਂ ਹੋ ਰਿਹਾ ਕਾਂਗਰਸ ਦਾ ਕਲੇਸ਼
ਪਿਛਲੇ ਕਈ ਸਾਲਾਂ ਤੋਂ ਚੱਲ ਰਿਹਾ ਕਾਂਗਰਸ ਦਾ ਕਲੇਸ਼ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਿਹਾ। ਇਸ ਕਾਰਨ ਕਾਂਗਰਸ ਨੂੰ 2018 ਵਿਚ ਜੀਂਦ ਉਪ ਚੋਣ ਅਤੇ ਹੁਣ ਪਿਛਲੇ ਮਹੀਨੇ ਐਲਨਾਬਾਦ ਉਪ ਚੋਣ ਵਿਚ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ। ਪਿਛਲੇ 7 ਸਾਲਾਂ ਤੋਂ ਹਰਿਆਣਾ ਵਿਚ ਕਾਂਗਰਸ ਦਾ ਕੋਈ ਜ਼ਿਲ੍ਹਾ ਜਾਂ ਬਲਾਕ ਪ੍ਰਧਾਨ ਨਹੀਂ ਹੈ। ਪਹਿਲੇ 5 ਸਾਲ ਤੱਕ ਸਾਬਕਾ ਸੰਸਦ ਮੈਂਬਰ ਡਾ. ਅਸ਼ੋਕ ਤੰਵਰ ਹਰਿਆਣਾ ਕਾਂਗਰਸ ਦੇ ਪ੍ਰਧਾਨ ਸਨ ਅਤੇ ਉਨ੍ਹਾਂ ਦਾ ਭੁਪਿੰਦਰ ਹੁੱਡਾ ਦੇ ਨਾਲ ਤਾਲਮੇਲ ਨਹੀਂ ਸੀ ਹੋ ਸਕਿਆ। 2019 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਨੇ ਤੰਵਰ ਦੀ ਥਾਂ 'ਤੇ ਕੁਮਾਰੀ ਸੈਲਜਾ ਨੂੰ ਸੂਬਾਈ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਅਤੇ ਭੁਪਿੰਦਰ ਹੁੱਡਾ ਨੂੰ ਕਾਂਗਰਸ ਵਿਧਾਇਕ ਦਲ ਦਾ ਨੇਤਾ ਬਣਾਇਆ ਗਿਆ। ਕਾਂਗਰਸ ਨੂੰ 2014 ਦੀ ਚੋਣ ਵਿਚ 15 ਸੀਟਾਂ ਮਿਲੀਆਂ ਸਨ ਜੋ ਕਿ 2019 ਵਿਚ ਵਧ ਕੇ 31 ਹੋ ਗਈਆਂ। ਹੁਣ ਹੁੱਡਾ ਅਤੇ ਸੈਲਜਾ ਵਿਚ ਤਾਲਮੇਲ ਨਹੀਂ ਬੈਠ ਰਿਹਾ। ਜਿੱਥੇ ਭੁਪਿੰਦਰ ਹੁੱਡਾ ਵਿਧਾਇਕ ਦਲ ਦੇ ਨੇਤਾ ਵਜੋਂ ਆਪਣਾ ਵੱਖਰਾ ਪ੍ਰੋਗਰਾਮ ਚਲਾ ਰਹੇ ਹਨ, ਉਥੇ ਹੀ ਸੈਲਜਾ ਦੀ ਅਗਵਾਈ ਵਿਚ ਪਾਰਟੀ ਵੱਖਰਾ ਪ੍ਰੋਗਰਾਮ ਚਲਾ ਰਹੀ ਹੈ। ਇਸ ਸਮੁੱਚੇ ਘਟਨਾਕ੍ਰਮ ਦਾ ਪਾਰਟੀ 'ਤੇ ਉਲਟ ਪ੍ਰਭਾਵ ਪੈ ਰਿਹਾ ਹੈ।


-ਵਿਸ਼ੇਸ਼ ਪ੍ਰਤੀਨਿਧੀ
ਮੋ: 98554-65946

ਖ਼ਬਰ ਸ਼ੇਅਰ ਕਰੋ

 

 

ਸੰਪਰਦਾਇਕ ਹਿੰਸਾ ਨੂੰ ਚੁਣੌਤੀ ਦੇਣ ਲਈ ਸ਼ਕਤੀਸ਼ਾਲੀ ਲੋਕ ਲਹਿਰ ਦੀ ਜ਼ਰੂਰਤ

ਬਘਿਆੜ ਤੇ ਮੇਮਣੇ ਦੀ ਕਹਾਣੀ ਜਿਸ ਵਿਚ ਬਘਿਆੜ ਭੇਡ ਦੇ ਬੱਚੇ ਨੂੰ ਖਾਣ ਦਾ ਬਹਾਨਾ ਬਣਾਉਂਦਾ ਹੈ, ਵਰਤਮਾਨ ਮਨੁੱਖੀ ਸਮਾਜ 'ਤੇ ਵੀ ਲਾਗੂ ਹੁੰਦੀ ਹੈ। ਜਿਨ੍ਹਾਂ ਲੋਕਾਂ ਨੂੰ ਉਹ ਨਾਪਸੰਦ ਕਰਦੇ ਹਨ ਜਾਂ ਛੋਟਾ ਸਮਝਦੇ ਹਨ, ਉਨ੍ਹਾਂ ਦਾ ਦਮਨ ਕਰਨ ਲਈ ਸ਼ਕਤੀਸ਼ਾਲੀ ਲੋਕਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX