ਤਾਜਾ ਖ਼ਬਰਾਂ


ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  16 minutes ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  19 minutes ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  23 minutes ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  33 minutes ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  33 minutes ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  57 minutes ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 1 hour ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 1 hour ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 1 hour ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 1 hour ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 1 hour ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  about 1 hour ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  about 2 hours ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  about 2 hours ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  about 2 hours ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 2 hours ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਫ਼ਿਰੋਜ਼ਪੁਰ ਹਾਦਸਾ:ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੂੱਲਰ
. . .  about 3 hours ago
ਫ਼ਿਰੋਜ਼ਪੁਰ 24 ਮਾਰਚ (ਕੁਲਬੀਰ ਸਿੰਘ ਸੋਢੀ)-ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ ,ਜਿਸ ਦੌਰਾਨ 3 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ਼ਹਿਰੀ ਵਿਧਾਇਕ...
ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਾਸ਼ਿੰਗਟਨ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਪਾਇਆ ਮਤਾ
. . .  about 3 hours ago
ਸਿਆਟਲ, 24 ਮਾਰਚ (ਹਰਮਨਪ੍ਰੀਤ ਸਿੰਘ)-ਵਸ਼ਿੰਗਟਨ ਦੇ ਸਾਰੇ ਗੁਰਦੁਆਰਿਆਂ ਦੀਆਂ ਕਮੇਟੀਆਂ ਵਲੋਂ ਇਹ ਮਤਾ ਪਾਇਆ ਗਿਆ ਹੈ ਕਿ ਜੇ ਭਗਵੰਤ ਮਾਨ ਦੀ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਸੰਤਰੀ ਤੇ ਜਾਂ ਕੋਈ ਪੁਲਿਸ ਵਾਲਾ...
ਬੇਮੌਸਮੀ ਬਰਸਾਤ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 3 hours ago
ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚ ਸ਼ੁਰੂ ਹੋਈ ਬਰਸਾਤ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।ਅੱਜ ਸਵੇਰ ਤੋਂ ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਸਨ ਤੇ ਹੁਣ ਕਿਣ-ਮਿਣ ਸ਼ੁਰੂ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ...
ਬੀ.ਐਸ.ਐਫ. ਵਲੋਂ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟਿਆ ਹਥਿਆਰਾਂ ਦਾ ਇਕ ਭੰਡਾਰ ਬਰਾਮਦ
. . .  about 1 hour ago
ਨਵੀਂ ਦਿੱਲੀ, 24 ਮਾਰਚ - ਬੀ.ਐਸ.ਐਫ. ਨੇ ਅੱਜ ਤੜਕੇ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟੇ ਗਏ ਹਥਿਆਰਾਂ ਦਾ ਇਕ ਭੰਡਾਰ ਬਰਾਮਦ ਕੀਤਾ ਹੈ। ਇਹ ਜਾਣਕਾਰੀ...
ਬਜਟ ਇਜਲਾਸ:ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਵਿੱਤ ਬਿੱਲ 2023
. . .  about 4 hours ago
ਨਵੀਂ ਦਿੱਲੀ,24 ਮਾਰਚ -ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜਕੇਂਦਰ ਸਰਕਾਰ ਦੀਆਂ ਵਿੱਤੀ ਤਜਵੀਜ਼ਾਂ ਨੂੰ ਲਾਗੂ ਕਰਨ ਲਈ ਵਿੱਤ ਬਿੱਲ 2023 ਪੇਸ਼...
ਪਾਕਿਸਤਾਨ ਨੇ ਸਿੰਧ 'ਚ ਲੱਖਾਂ ਹੜ੍ਹ ਪੀੜਤਾਂ ਨੂੰ ਕੀਤਾ ਨਜ਼ਰਅੰਦਾਜ਼-ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਨੂੰ ਸਿੰਧੀ ਸਿਆਸੀ ਕਾਰਕੁਨ
. . .  about 4 hours ago
ਜੇਨੇਵਾ, 24 ਮਾਰਚ-ਇਕ ਸਿੰਧੀ ਸਿਆਸੀ ਕਾਰਕੁਨ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦਾ ਫੌਰੀ ਧਿਆਨ ਉਨ੍ਹਾਂ ਲੱਖਾਂ ਸਿੰਧੀ ਹੜ੍ਹ ਪੀੜਤਾਂ ਵੱਲ ਖਿੱਚਿਆ ਹੈ, ਜਿਨ੍ਹਾਂ ਨੂੰ ਪਾਕਿਸਤਾਨ ਸਰਕਾਰ...
ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ 'ਚ ਉਠਾਇਆ ਗਿਆ ਤਿੱਬਤ, ਸ਼ਿਨਜਿਆਂਗ ਵਿਚ ਚੀਨ ਦੇ ਜਬਰ ਨੂੰ
. . .  about 4 hours ago
ਜੇਨੇਵਾ, 24 ਮਾਰਚ -ਜਿਨੇਵਾ 'ਚ ਮਨੁੱਖੀ ਅਧਿਕਾਰ ਪ੍ਰੀਸ਼ਦ ਦੇ 52ਵੇਂ ਸੈਸ਼ਨ ਦੌਰਾਨ ਇਕ ਖੋਜ ਵਿਸ਼ਲੇਸ਼ਕ ਨੇ ਤਿੱਬਤ ਅਤੇ ਸ਼ਿਨਜਿਆਂਗ 'ਚ ਚੀਨ ਦੀਆਂ ਦਮਨਕਾਰੀ ਨੀਤੀਆਂ ਦਾ ਪਰਦਾਫਾਸ਼ ਕੀਤਾ ਹੈ।ਰਿਪੋਰਟ ਅਨੁਸਾਰ ਦੁਨੀਆਂ ਵਿਚ ਬਹੁਤ ਸਾਰੀਆਂ...
ਨੌਕਰੀਆਂ ਵਿਚ ਐਸ.ਸੀ/ਐਸ.ਟੀ. ਰਾਖਵਾਂਕਰਨ ਵਧਾਉਣ ਲਈ ਸੰਵਿਧਾਨ 'ਚ ਐਕਟ ਸ਼ਾਮਿਲ ਕਰਨ ਵਾਸਤੇ ਕਰਨਾਟਕ ਵਲੋਂ ਕੇਂਦਰ ਨੂੰ ਪ੍ਰਸਤਾਵ
. . .  about 4 hours ago
ਬੈਂਗਲੁਰੂ, 24 ਮਾਰਚ-ਕਰਨਾਟਕ ਨੇ ਰਾਜ ਵਿਚ ਸਿੱਖਿਆ, ਨੌਕਰੀਆਂ ਵਿਚ ਐਸ.ਸੀ/ਐਸ.ਟੀ. ਰਾਖਵਾਂਕਰਨ ਵਧਾਉਣ ਲਈ ਸੰਵਿਧਾਨ ਵਿਚ ਐਕਟ ਸ਼ਾਮਿਲ ਕਰਨ ਲਈ ਕੇਂਦਰ ਨੂੰ ਪ੍ਰਸਤਾਵ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਪਹਿਲਾ ਸਫ਼ਾ

ਨੋਇਡਾ 'ਚ ਬਣੇਗਾ ਏਸ਼ੀਆ ਦਾ ਸਭ ਤੋਂ ਵੱਡਾ ਹਵਾਈ ਅੱਡਾ

• ਪ੍ਰਧਾਨ ਮੰਤਰੀ ਨੇ ਰੱਖਿਆ ਨੀਂਹ-ਪੱਥਰ • ਸਤੰਬਰ 2024 'ਚ ਉੱਡੇਗੀ ਪਹਿਲੀ ਉਡਾਣ ਨਵੀਂ ਦਿੱਲੀ, 25 ਨਵੰਬਰ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਉੱਤਰ ਪ੍ਰਦੇਸ਼ ਦੇ ਨੋਇਡਾ ਸਥਿਤ ਜੇਵਰ 'ਚ ਏਸ਼ੀਆ ਦੇ ਸਭ ਤੋਂ ਵੱਡੇ ਅਤੇ ਦੇਸ਼ ਦੇ ਸਭ ਤੋਂ ਪਹਿਲੇ ...

ਪੂਰੀ ਖ਼ਬਰ »

ਈ.ਡੀ. ਵਲੋਂ ਫਾਸਟਵੇਅ, ਜੁਝਾਰ ਟਰਾਂਸਪੋਰਟ ਅਤੇ ਪਹਿਲਵਾਨ ਦੇ ਟਿਕਾਣਿਆਂ 'ਤੇ ਛਾਪੇ

ਪੁਨੀਤ ਬਾਵਾ ਲੁਧਿਆਣਾ, 25 ਨਵੰਬਰ-ਕੇਂਦਰੀ ਜਾਂਚ ਏਜੰਸੀ ਇੰਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਅੱਜ ਚੰਡੀਗੜ੍ਹ, ਲੁਧਿਆਣਾ, ਬੰਗਾ ਤੇ ਮੁਹਾਲੀ ਵਿਖੇ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ | ਛਾਪੇਮਾਰੀ ਟੀਮਾਂ ਵਿਚ ਜਲੰਧਰ, ਚੰਡੀਗੜ੍ਹ, ਜੰਮੂ-ਕਸ਼ਮੀਰ ਤੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੀ ਵਰ੍ਹੇਗੰਢ ਅੱਜ ਵੱਡੀ ਗਿਣਤੀ 'ਚ ਪ੍ਰਦਰਸ਼ਨ ਸਥਾਨਾਂ 'ਤੇ ਪੁੱਜੇ ਕਿਸਾਨ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 25 ਨਵੰਬਰ-26 ਨਵੰਬਰ ਨੂੰ ਕਿਸਾਨ ਅੰਦੋਲਨ ਦੇ ਇਕ ਸਾਲ ਮੁਕੰਮਲ ਹੋਣ 'ਤੇ ਅੰਦੋਲਨ ਪ੍ਰਤੀ ਇਕਜੁੱਟਤਾ ਪ੍ਰਗਟਾਉਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਖਾਸ ਤੌਰ 'ਤੇ ਪੰਜਾਬ ਤੋਂ ਕਿਸਾਨ ਵੱਡੀ ਗਿਣਤੀ 'ਚ ਪ੍ਰਦਰਸ਼ਨ ਵਾਲੀਆਂ ਥਾਵਾਂ ...

ਪੂਰੀ ਖ਼ਬਰ »

ਲੰਡਨ 'ਚ ਸਿੱਖ ਨੌਜਵਾਨ ਦਾ ਚਾਕੂ ਮਾਰ ਕੇ ਕਤਲ

ਲੰਡਨ, 25 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਥਾਲ ਦੇ ਰਹਿਣ ਵਾਲੇ 16 ਸਾਲਾ ਸਿੱਖ ਨੌਜਵਾਨ ਦਾ ਬੀਤੀ ਰਾਤ (24 ਨਵੰਬਰ) ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ | ਮਿ੍ਤਕ ਦੀ ਪਛਾਣ ਅਸ਼ਮੀਤ ਸਿੰਘ ਵਜੋਂ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਬੁੱਧਵਾਰ ...

ਪੂਰੀ ਖ਼ਬਰ »

ਮੁਲਤਵੀ ਹੋ ਸਕਦੈ 29 ਦਾ ਸੰਸਦ ਮਾਰਚ

ਨਵੀਂ ਦਿੱਲੀ, 25 ਨਵੰਬਰ (ਉਪਮਾ ਡਾਗਾ ਪਾਰਥ)-ਮੋਦੀ ਮੰਤਰੀ ਮੰਡਲ ਵਲੋਂ ਬੁੱਧਵਾਰ ਨੂੰ ਖੇਤੀ ਕਾਨੂੰਨ ਵਾਪਸ ਲੈਣ ਸੰਬੰਧੀ ਬਿੱਲ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਕਿਸਾਨਾਂ ਵਲੋਂ 29 ਨਵੰਬਰ ਨੂੰ ਕੀਤਾ ਜਾਣ ਵਾਲਾ ਸੰਸਦ ਮਾਰਚ ਮੁਲਤਵੀ ਕੀਤਾ ਜਾ ਸਕਦਾ ਹੈ ਹਾਲਾਂਕਿ ਇਸ ...

ਪੂਰੀ ਖ਼ਬਰ »

ਦਿੱਲੀ ਵਿਧਾਨ ਸਭਾ ਦੀ ਕਮੇਟੀ ਵਲੋਂ ਕੰਗਨਾ ਨੂੰ ਸੰਮਨ

ਨਵੀਂ ਦਿੱਲੀ, 25 ਨਵੰਬਰ (ਜਗਤਾਰ ਸਿੰਘ)-ਦਿੱਲੀ ਵਿਧਾਨ ਸਭਾ ਦੀ 'ਸ਼ਾਂਤੀ ਤੇ ਸਦਭਾਵਨਾ ਕਮੇਟੀ' ਨੇ ਸੋਸ਼ਲ ਮੀਡੀਆ 'ਤੇ ਨਫਰਤ ਤੇ ਫਿਰਕੂ ਜ਼ਹਿਰ ਘੋਲਣ ਵਾਲੀ ਕੰਗਨਾ ਰਣੌਤ ਨੂੰ ਸੰਮਨ ਜਾਰੀ ਕਰਕੇ 6 ਦਸੰਬਰ ਨੂੰ ਕਮੇਟੀ ਅੱਗੇ ਪੇਸ਼ ਹੋਣ ਲਈ ਬੁਲਾਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਤਾਲਿਬਾਨ ਰਾਜ ਦੇ 100 ਦਿਨ

ਭੁੱਖਮਰੀ ਵੱਲ ਵਧ ਰਿਹਾ ਹੈ ਅਫ਼ਗਾਨਿਸਤਾਨ

ਸੁਰਿੰਦਰ ਕੋਛੜ ਅੰਮਿ੍ਤਸਰ, 25 ਨਵੰਬਰ-ਅਫ਼ਗਾਨਿਸਤਾਨ 'ਤੇ ਇਕ ਵਾਰ ਮੁੜ ਤੋਂ ਹਥਿਆਰਾਂ ਦੇ ਜ਼ੋਰ ਨਾਲ ਕਾਬਜ਼ ਹੋਏ ਤਾਲਿਬਾਨ ਸ਼ਾਸਨ ਦੇ 100 ਦਿਨ ਪੂਰੇ ਹੋ ਚੁੱਕੇ ਹਨ | 20 ਸਾਲਾਂ ਦੀ ਲੜਾਈ ਝੱਲਣ ਵਾਲਾ ਅਫ਼ਗਾਨਿਸਤਾਨ ਗੰਭੀਰ ਆਰਥਿਕ ਸੰਕਟ ਦੇ ਦੌਰ 'ਚੋਂ ਗੁਜ਼ਰ ਰਿਹਾ ਹੈ ...

ਪੂਰੀ ਖ਼ਬਰ »

ਕੈਪਟਨ ਨਾਲ ਆਹਮੋ-ਸਾਹਮਣੇ ਹੋਣ ਮਗਰੋਂ ਬ੍ਰਹਮ ਮਹਿੰਦਰਾ ਵਲੋਂ ਮੇਅਰ ਨੂੰ ਮੁਅੱਤਲ ਕਰਨ ਦਾ ਐਲਾਨ

ਬਿੱਟੂ ਆਪਣੇ ਏਜੰਡੇ ਮੁਤਾਬਿਕ ਬਹੁਮਤ ਸਾਬਤ ਨਹੀਂ ਕਰ ਸਕੇ-ਬ੍ਰਹਮ ਮਹਿੰਦਰਾ
ਮੇਅਰ ਖ਼ਿਲਾਫ਼ ਬੇਭਰੋਸਗੀ ਮਤਾ ਡਿੱਗਿਆ, ਲੋੜ ਪੈਣ 'ਤੇ ਅਦਾਲਤ ਜਾਵਾਂਗੇ-ਕੈਪਟਨ

ਪਟਿਆਲਾ, 25 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਨਗਰ ਨਿਗਮ ਦੇ ਮੇਅਰ ਸੰਜੀਵ ਕੁਮਾਰ ਬਿੱਟੂ ਖ਼ਿਲਾਫ਼ ਬੇਭਰੋਸਗੀ ਦੇ ਮਤੇ 'ਤੇ ਵੋਟਿੰਗ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਹਮੋ ਸਾਹਮਣੇ ਹੋਣ ਮਗਰੋਂ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਮੇਅਰ ਬਿੱਟੂ ਨੂੰ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ | ਜਦੋਂਕਿ ਕੈਪਟਨ ਅਮਰਿੰਦਰ ਸਿੰਘ ਆਖ ਰਹੇ ਹਨ ਕਿ ਮੇਅਰ ਖ਼ਿਲਾਫ਼ ਬੇਭਰੋਸਗੀ ਮਤਾ ਫ਼ੇਲ੍ਹ ਹੋ ਗਿਆ ਹੈ | ਕਿਉਂਕਿ ਲੋੜ ਮੁਤਾਬਿਕ ਸਰਕਾਰੀ ਧਿਰ ਕੋਲ ਦੋ ਤਿਹਾਈ ਕੌਂਸਲਰਾਂ ਦਾ ਬਹੁਮਤ ਨਹੀਂ ਸੀ | ਅਸਲ ਵਿਚ ਨਗਰ ਨਿਗਮ ਦੇ ਜਨਰਲ ਇਜਲਾਸ 'ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਪਟਿਆਲਾ ਦੇ ਵਿਧਾਇਕ ਹਨ, ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ ਜੋ ਪਟਿਆਲਾ ਦਿਹਾਤੀ ਹਲਕੇ ਦੇ ਵਿਧਾਇਕ ਹਨ ਤੇ ਅਕਾਲੀ ਆਗੂ ਹਰਿੰਦਰਪਾਲ ਸਿੰਘ ਚੰਦੂਮਾਜਰਾ ਜੋ ਸਨੌਰ ਦੇ ਵਿਧਾਇਕ ਹਨ, ਉਨ੍ਹਾਂ ਸਮੇਤ 59 ਦੇ ਕਰੀਬ ਕੌਂਸਲਰ ਸ਼ਾਮਿਲ ਹੋਏ | ਜਿਨ੍ਹਾਂ ਦੀ ਕੁੱਲ ਗਿਣਤੀ 62 ਸੀ ਪਰ ਇਨ੍ਹਾਂ 'ਚੋਂ 61 ਵੋਟਰਾਂ ਵਲੋਂ ਆਪਣੀ ਵੋਟ ਪਾਈ ਗਈ | ਮੀਟਿੰਗ 'ਚ ਹਾਲ ਕਮਰੇ 'ਚ ਕੀ ਹੋਇਆ, ਇਸ ਦੀ ਮੂਲ ਕਹਾਣੀ ਸਾਹਮਣੇ ਨਹੀਂ ਆਈ ਜਦੋਂਕਿ ਸਰਕਾਰੀ ਕਾਂਗਰਸੀ ਧਿਰ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਧੜੇ ਨੇ ਆਪੋ-ਆਪਣੇ ਦਾਅਵੇ ਕੀਤੇ ਗਏ | ਹਾਊਸ 'ਚੋਂ ਤੇ ਨਗਰ ਨਿਗਮ ਦੀ ਇਮਾਰਤ 'ਚੋਂ ਮੇਅਰ ਸੰਜੀਵ ਬਿੱਟੂ ਕਈ ਵਾਰ ਆਪਣੀ ਫੇਸਬੁੱਕ 'ਤੇ ਲਾਈਵ ਹੋਏ ਤੇ ਦੋਸ਼ ਲਾਇਆ ਕਿ ਪੁਲਿਸ ਵਲੋਂ ਉਨ੍ਹਾਂ ਦੇ ਕੌਂਸਲਰਾਂ ਨੂੰ ਬੈਠਕ 'ਚ ਸ਼ਾਮਿਲ ਹੋਣ ਤੋਂ ਰੋਕਿਆ ਜਾ ਰਿਹਾ ਸੀ ਜਿਸ ਵਿਰੁੱਧ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਅਦਾਲਤ ਤੱਕ ਪਹੁੰਚ ਕਰਨ ਦੀ ਗੱਲ ਵੀ ਆਖੀ | ਮੀਟਿੰਗ ਮਗਰੋਂ ਸਭ ਤੋਂ ਪਹਿਲਾਂ ਕਾਂਗਰਸੀ ਕੌਂਸਲਰ ਬਾਹਰ ਆਏ ਤੇ ਉਨ੍ਹਾਂ ਦਾਅਵਾ ਕੀਤਾ ਕਿ ਮੇਅਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ | ਜਦੋਂ ਕਿ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਮੇਅਰ ਬਿੱਟੂ ਨੇ ਆਪ ਜੋ ਏਜੰਡਾ ਜਾਰੀ ਕੀਤਾ ਸੀ ਉਸ ਮੁਤਾਬਿਕ ਮੇਅਰ ਨੇ ਆਪਣਾ ਬਹੁਮਤ ਸਾਬਤ ਕਰਨਾ ਸੀ ਤੇ 60 'ਚੋਂ 31 ਵੋਟਾਂ ਚਾਹੀਦੀਆਂ ਸਨ ਜੋ ਮੇਅਰ ਨੂੰ ਨਹੀਂ ਮਿਲੀਆਂ ਤੇ ਮੇਅਰ ਨੂੰ ਮੁਅੱਤਲ ਕਰਕੇ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਯੋਗੀ ਨੂੰ ਕਾਰਜਕਾਰੀ ਮੇਅਰ ਲਗਾ ਦਿੱਤਾ ਗਿਆ ਹੈ | ਇਸ ਸੰਬੰਧੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੇਅਰ ਬਿੱਟੂ ਨੇ ਦਾਅਵਾ ਕੀਤਾ ਕਿ ਮੇਅਰ ਖ਼ਿਲਾਫ਼ ਬੇਭਰੋਸਗੀ ਦਾ ਮਤਾ ਫ਼ੇਲ੍ਹ ਹੋ ਗਿਆ ਹੈ ਤੇ ਉਹ ਸਰਕਾਰ ਦੀ ਕਾਰਵਾਈ ਖ਼ਿਲਾਫ਼ ਅਦਾਲਤ 'ਚ ਜਾਣਗੇ | ਇਸ ਤੋਂ ਪਹਿਲਾਂ ਅੱਜ ਦਿਨ ਵੇਲੇ ਨਗਰ ਨਿਗਮ 'ਚ ਜਨਰਲ ਹਾਊਸ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਰੱਜ ਕੇ ਡਰਾਮੇਬਾਜ਼ੀ ਹੋਈ ਜਿਸ ਤਹਿਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੰੂ ਨਗਰ ਨਿਗਮ ਦੇ ਗੇਟ 'ਤੇ ਪੁਲਿਸ ਵਲੋਂ ਰੋਕ ਲਿਆ ਗਿਆ ਤੇ ਉਨ੍ਹਾਂ ਦੀ ਗੱਡੀ ਅੰਦਰ ਨਹੀਂ ਆਉਣ ਦਿੱਤੀ ਗਈ ਤੇ ਉਹ ਪੈਦਲ ਹੀ ਨਗਰ ਨਿਗਮ 'ਚ ਪੁੱਜੇ ਜਦੋਂਕਿ ਉਨ੍ਹਾਂ ਨਾਲ ਆਏ ਉਨ੍ਹਾਂ ਦੇ ਸਲਾਹਕਾਰ ਭਰਤਇੰਦਰ ਸਿੰਘ ਚਹਿਲ ਅਤੇ ਸਾਬਕਾ ਚੇਅਰਮੈਨ ਕੇ.ਕੇ. ਸ਼ਰਮਾ ਨੂੰ ਬਾਹਰ ਹੀ ਰੋਕ ਲਿਆ ਗਿਆ | ਇੱਥੋਂ ਤਕ ਕਿ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਬੀਬਾ ਜੈਇੰਦਰ ਕੌਰ ਨੂੰ ਵੀ ਜਰਨਲ ਹਾਊਸ ਦੀ ਬੈਠਕ ਜਾਣ ਤੋਂ ਰੋਕ ਦਿੱਤਾ ਗਿਆ ਜਿਸ ਕਾਰਨ ਉਹ ਬਾਹਰ ਪੌੜੀਆਂ 'ਤੇ ਹੀ ਬੈਠੇ ਰਹੇ | ਮੇਅਰ ਸੰਜੀਵ ਬਿੱਟੂ ਆਪਣੇ ਸਮਰਥਕ 24 ਕੌਂਸਲਰਾਂ ਸਮੇਤ ਬੱਸ 'ਚ ਸਵਾਰ ਹੋ ਕੇ ਆਏ ਜਦੋਂਕਿ ਸਰਕਾਰੀ ਕਾਂਗਰਸੀ ਧਿਰ ਦੇ ਕੌਂਸਲਰ ਵੱਖਰੇ ਤੌਰ 'ਤੇ ਨਗਰ ਨਿਗਮ 'ਚ ਪੁੱਜੇ ਅਤੇ ਤਕਰੀਬਨ 4 ਵਜੇ ਦੇ ਕਰੀਬ ਜਨਰਲ ਹਾਊਸ ਦੀ ਕਾਰਵਾਈ ਸ਼ੁਰੂ ਹੋਈ |
ਮੇਅਰ ਦੇ ਦਫ਼ਤਰ 'ਚ ਕੈਪਟਨ ਦੇ ਹੱਕ 'ਚ ਨਾਅਰੇਬਾਜ਼ੀ
ਜਰਨਲ ਹਾਊਸ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੇਅਰ ਸੰਜੀਵ ਸ਼ਰਮਾ ਆਪਣੇ ਸਮਰਥਕਾਂ ਨਾਲ ਮੇਅਰ ਦੇ ਦਫ਼ਤਰ 'ਚ ਗਏ ਜਿੱਥੇ ਉਨ੍ਹਾਂ ਦੇ ਸਮਰਥਕਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਦੇ ਹੱਕ 'ਚ ਨਾਅਰੇਬਾਜ਼ੀ ਕੀਤੀ |
ਮੇਅਰ ਧੜੇ ਨੇ ਕੌਂਸਲਰਾਂ ਨਾਲ ਖਿੱਚਧੂਹ ਦਾ ਲਾਇਆ ਦੋਸ਼
ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਨਗਰ ਨਿਗਮ ਦੀ ਇਮਾਰਤ 'ਚ ਮੇਅਰ ਬਿੱਟੂ ਦੇ ਧੜੇ ਨੇ ਉਨ੍ਹਾਂ ਦੇ ਹਮਾਇਤੀ ਕੌਂਸਲਰਾਂ ਨਾਲ ਪੁਲਿਸ ਵਲੋਂ ਖਿੱਚਧੂਹ ਕਰਨ ਦੇ ਦੋਸ਼ ਲਗਾਏ | ਕੌਂਸਲਰ ਵਿਜੇ ਕੂਕਾ, ਜਰਨੈਲ ਸਿੰਘ ਤੇ ਇਕ ਮਹਿਲਾ ਕੌਂਸਲਰ ਨੂੰ ਉਨ੍ਹਾਂ ਅਗਵਾ ਕਰਨ ਦੇ ਦੋਸ਼ ਲਾਏ ਪਰ ਬਾਅਦ ਵਿਚ ਇਹ ਕੌਂਸਲ ਮੀਟਿੰਗ 'ਚ ਪਹੁੰਚ ਗਏ |
ਕੁਰਸੀ 'ਤੇ ਬੈਠਣ ਨੂੰ ਲੈ ਕੇ ਹੋਇਆ ਟਕਰਾਅ
ਇਸ ਦੌਰਾਨ ਮੇਅਰ ਬਿੱਟੂ ਦੀ ਫੇਸਬੁੱਕ 'ਤੇ ਚੱਲ ਰਹੇ ਲਾਈਵ 'ਚ ਮੇਅਰ ਬਿੱਟੂ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਯੋਗੀ ਦੇ ਮੇਅਰ ਦੀ ਕੁਰਸੀ 'ਤੇ ਬੈਠਣ ਨੂੰ ਲੈ ਕੇ ਗਰਮ ਹੁੰਦੇ ਨਜ਼ਰ ਆਏ | ਉਨ੍ਹਾਂ ਵੀਡੀਓ 'ਚ ਮੰਤਰੀ ਬ੍ਰਹਮ ਮਹਿੰਦਰਾ ਨੂੰ ਆਵਾਜ਼ ਮਾਰ ਕੇ ਵੀ ਇਸ ਬਾਰੇ ਆਖਿਆ ਤੇ ਯੋਗੀ ਨੂੰ ਕੁਰਸੀ ਤੋਂ ਉਠਾ ਦਿੱਤਾ |
ਅਕਾਲੀ ਵਿਧਾਇਕ ਨੇ ਨਹੀਂ ਪਾਈ ਕਿਸੇ ਨੂੰ ਵੀ ਵੋਟ
ਹਲਕਾ ਸਨੌਰ ਤੋਂ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਸੇ ਦੇ ਹੱਕ 'ਚ ਵੀ ਵੋਟ ਨਹੀਂ ਪਾਈ | ਉਨ੍ਹਾਂ ਗੱਲਬਾਤ ਦੌਰਾਨ ਆਖਿਆ ਕਿ ਅੱਜ ਮੁੱਦਾ ਮੇਅਰ ਦੀ ਕੁਰਸੀ ਲਈ ਲੜਨ ਦਾ ਨਹੀਂ ਹੋਣਾ ਚਾਹੀਦਾ ਸੀ ਸਗੋਂ ਸ਼ਹਿਰ ਦੇ ਵਿਕਾਸ ਅਤੇ ਲੋਕ ਭਲਾਈ ਦੇ ਮੁੱਦਿਆਂ ਦੀ ਗੱਲ ਕਰਨ ਚਾਹੀਦੀ ਸੀ |

ਖ਼ਬਰ ਸ਼ੇਅਰ ਕਰੋ

 

ਬੇਅਦਬੀ ਦਾ ਇਨਸਾਫ਼ ਨਾ ਮਿਲਿਆ ਤਾਂ ਮਰਨ ਵਰਤ 'ਤੇ ਬੈਠ ਜਾਵਾਂਗਾ-ਸਿੱਧੂ

ਬਾਘਾ ਪੁਰਾਣਾ, 25 ਨਵੰਬਰ (ਕ੍ਰਿਸ਼ਨ ਸਿੰਗਲਾ, ਗੁਰਮੀਤ ਸਿੰਘ ਮਾਣੂੰਕੇ)-ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਅਗਵਾਈ ਹੇਠ ਅਤੇ ਕਮਲਜੀਤ ਸਿੰਘ ਬਰਾੜ ਮੁੱਖ ਬੁਲਾਰਾ ਪੰਜਾਬ ਦੇ ਪ੍ਰਬੰਧਾਂ ਹੇਠ ਕਾਂਗਰਸ ਪਾਰਟੀ ਵਲੋਂ ਬਾਘਾ ਪੁਰਾਣਾ ਦੀ ਨਵੀਂ ਦਾਣਾ ਮੰਡੀ ਵਿਖੇ ਇਕ ...

ਪੂਰੀ ਖ਼ਬਰ »

ਪੰਜਾਬ 'ਚ ਲਿੰਗ ਅਨੁਪਾਤ ਸੁਧਰਿਆ-1000 ਮਰਦਾਂ ਪਿੱਛੇ ਔਰਤਾਂ ਦੀ ਗਿਣਤੀ ਹੋਈ 938

ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਪੰਜਾਬੀਆਂ ਲਈ ਹੀ ਨਹੀਂ ਸਗੋਂ ਸਮੁੱਚੇ ਦੇਸ਼ ਲਈ ਇਹ ਖਬਰ ਵੱਡੀ ਰਾਹਤ ਤੇ ਸੰਤੁਸ਼ਟੀ ਵਾਲੀ ਹੈ ਕਿ ਸੂਬੇ ਅੰਦਰ ਜਿੱਥੇ ਲਿੰਗ ਅਨੁਪਾਤ 'ਚ ਪਹਿਲਾਂ ਨਾਲੋਂ ਕਾਫੀ ਸੁਧਾਰ ਹੋਇਆ ਹੈ, ਉੱਥੇ ਦੇਸ਼ ਭਰ 'ਚ ਵੀ ਮਰਦਾਂ ਦੇ ਮੁਕਾਬਲੇ ਔਰਤਾਂ ਦੀ ...

ਪੂਰੀ ਖ਼ਬਰ »

ਕੇਂਦਰ ਵਲੋਂ ਕੋਰੋਨਾ ਦੇ ਨਵੇਂ ਰੂਪ ਬਾਰੇ ਰਾਜਾਂ ਨੂੰ ਚੌਕਸ ਰਹਿਣ ਲਈ ਹਦਾਇਤਾਂ

ਨਵੀਂ ਦਿੱਲੀ, 25 ਨਵੰਬਰ (ਪੀ. ਟੀ. ਆਈ.)- ਕੇਂਦਰ ਨੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦੱਖਣੀ ਅਫਰੀਕਾ, ਹਾਂਗਕਾਂਗ ਤੇ ਬੋਤਸਵਾਨਾ, ਜਿਥੇ ਕੋਰੋਨਾ ਵਾਇਰਸ ਦਾ ਨਵਾਂ ਰੂਪ ਤੇਜ਼ੀ ਨਾਲ ਫੈਲ ਰਿਹਾ ਹੈ, ਤੋਂ ਆਉਣ-ਜਾਣ ਵਾਲੇ ਸਾਰੇ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਕਾਂਗਰਸ ਸੰਸਦ ਇਜਲਾਸ ਦੇ ਪਹਿਲੇ ਹੀ ਦਿਨ 3 ਖੇਤੀ ਕਾਨੂੰਨ ਰੱਦ ਕਰਨ ਲਈ ਦੇਵੇਗੀ ਜ਼ੋਰ

ਨਵੀਂ ਦਿੱਲੀ, 25 ਨਵੰਬਰ (ਏਜੰਸੀ)-ਕਾਂਗਰਸ ਨੇ ਵੀਰਵਾਰ ਨੂੰ ਫ਼ੈਸਲਾ ਕੀਤਾ ਕਿ ਉਹ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ 'ਤੇ ਜ਼ੋਰ ਦੇਣ ਦੇ ਨਾਲ ਕੋਵਿਡ-19 ਦੇ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਲਈ 4 ਲੱਖ ਰੁਪਏ ਦੇ ਮੁਆਵਜ਼ੇ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX