ਤਾਜਾ ਖ਼ਬਰਾਂ


ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  14 minutes ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  19 minutes ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  28 minutes ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  32 minutes ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  38 minutes ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਰੀ ਪੰਜ-ਪੰਜ ਲੱਖ ਰੁਪਏ ਦੀ ਜ਼ਮਾਨਤ
. . .  45 minutes ago
ਫਰੀਦਕੋਟ, 23 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ। ਅਦਾਲਤ ਵਲੋ ਤਿੰਨਾਂ ਦੇ....
ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  48 minutes ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਅਜਨਾਲਾ)- ਅੰਮ੍ਰਿਤਪਾਲ ਸਿੰਘ ਦੇ 10 ਸਾਥੀਆਂ ਨੂੰ ਸਖ਼ਤ ਸੁਰੱਖ਼ਿਆ ਪ੍ਰਬੰਧਾਂ ਹੇਠ....
ਮੇਰਾ ਭਰਾ ਕਦੇ ਡਰਿਆ ਨਹੀਂ- ਪ੍ਰਿਅੰਕਾ ਗਾਂਧੀ
. . .  about 1 hour ago
ਨਵੀਂ ਦਿੱਲੀ, 23 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਵਲੋਂ ਕੀਤੀ ਮੋਦੀ ਸਰਨੇਮ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਭਰਾ...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੇਸ ਸਿਆਸਤ ਤੋਂ ਪ੍ਰਭਾਵਿਤ- ਸੁਖਬੀਰ ਸਿੰਘ ਬਾਦਲ
. . .  about 1 hour ago
ਫ਼ਰੀਦਕੋਟ, 23 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 12:30 ਵਜੇ ਫ਼ਰੀਦਕੋਟ ਅਦਾਲਤ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪੇਸ਼ ਹੋਏ। ਪੇਸ਼ੀ....
ਮੇਰਾ ਧਰਮ ਸੱਚ ਤੇ ਅਹਿੰਸਾ ’ਤੇ ਆਧਾਰਤ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 23 ਮਾਰਚ- ਕਥਿਤ ‘ਮੋਦੀ ਸਰਨੇਮ’ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਮੇਰਾ ਧਰਮ ਸੱਚ ਅਤੇ ਅਹਿੰਸਾ...
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ’ਤੇ ਦਰਜ ਝੂਠੇ ਕੇਸ ਸਾਬਤ ਨਹੀਂ ਹੋਣਗੇ- ਬਿਕਰਮ ਸਿੰਘ ਮਜੀਠੀਆ
. . .  about 1 hour ago
ਫਰੀਦਕੋਟ, 23 ਮਾਰਚ- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅੱਜ ਇੱਥੇ ਹੋਣ ਵਾਲੀ ਪੇਸ਼ੀ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਅਕਾਲੀ ਆਗੂ ਅਦਾਲਤ ਪਹੁੰਚੇ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਭਾਵੇਂ ਸਰਕਾਰ ਝੂਠੇ ਕੇਸ....
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਪਹੁੰਚੇ ਅਦਾਲਤ
. . .  about 1 hour ago
ਫਰੀਦਕੋਟ, 23 ਮਾਰਚ (ਜਸਵੰਤ ਪੁਰਾਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚ ਚੁੱਕੇ ਹਨ ਅਤੇ ਮਾਣਯੋਗ...
ਪੁਲਿਸ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲੈ ਕੇ ਅਜਨਾਲਾ ਕੋਰਟ ਪਹੁੰਚੀ
. . .  about 1 hour ago
ਪੁਲਿਸ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲੈ ਕੇ ਅਜਨਾਲਾ ਕੋਰਟ ਪਹੁੰਚੀ
ਅਜਨਾਲਾ ਅਦਾਲਤ ਵਿਚ ਹੋਵੇਗੀ ਅੰਮ੍ਰਿਤਪਾਲ ਦੇ ਸਾਥੀਆਂ ਦੀ ਪੇਸ਼ੀ
. . .  about 1 hour ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਅਜਨਾਲਾ)- ਕੁਝ ਸਮੇਂ ਬਾਅਦ ਅਜਨਾਲਾ ਦੀ ਅਦਾਲਤ ਵਿਚ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਪੇਸ਼ੀ ਹੋਵੇਗੀ, ਜਿਸ ਦੇ ਮੱਦੇਨਜ਼ਰ ਪੁਲਿਸ ਵਲੋਂ...
ਤਰਨਤਾਰਨ ਤੇ ਫ਼ਿਰੋਜ਼ਪੁਰ ਵਿਚ ਇੰਟਰਨੈੱਟ ਬੈਨ ਵਧਿਆ
. . .  about 1 hour ago
ਚੰਡੀਗੜ੍ਹ, 23 ਮਾਰਚ- ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਤੇ ਫ਼ਿਰੋਜ਼ਪੁਰ ਵਿਚ ਇੰਟਰਨੈੱਟ ’ਤੇ ਪਾਬੰਦੀ ਕੱਲ੍ਹ ਤੱਕ ਲਈ ਵਧਾ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਅਜਨਾਲਾ ਅਤੇ ਮੋਗਾ ਤੋਂ ਇਲਾਵਾ ਸਮੂਹ...
ਲੋਕਤੰਤਰ ਵਿਚ ਸਾਨੂੰ ਵਿਰੋਧ ਕਰਨ ਦਾ ਹੱਕ- ਕਾਂਗਰਸ ਪ੍ਰਧਾਨ
. . .  about 1 hour ago
ਨਵੀਂ ਦਿੱਲੀ, 23 ਮਾਰਚ- ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅਡਾਨੀ ਗਰੁੱਪ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਕੱਢਿਆ। ਇਸ ਮੌਕੇ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਲੋਕਤੰਤਰ ਵਿਚ ਸਾਨੂੰ ਵਿਰੋਧ ਕਰਨ ਦਾ ਹੱਕ ਹੈ ਅਤੇ ਲੋਕਾਂ ਨੂੰ ਸੱਚ....
ਭਾਰਤ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ- ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 23 ਮਾਰਚ- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਭਾਰਤ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ। ਇਹ ਉਹ ਮਹਾਨ ਵਿਅਕਤੀ ਹਨ ਜਿਨ੍ਹਾਂ ਨੇ ਸਾਡੇ....
ਅੰਮ੍ਰਿਤਪਾਲ ਮਾਮਲਾ: ਅਦਾਲਤ ਨੇ 11 ਮੁਲਜ਼ਮਾਂ ਨੂੰ ਭੇਜਿਆ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ
. . .  about 2 hours ago
ਅੰਮ੍ਰਿਤਸਰ, 23 ਮਾਰਚ- ਅੰਮ੍ਰਿਤਸਰ ਦੀ ਬਾਬਾ ਬਕਾਲਾ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਕੇਸ ਵਿਚ 11 ਮੁਲਜ਼ਮਾਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਹੈ। ਇਹ ਜਾਮਕਾਰੀ....
ਰਾਜ ਸਭਾ ਦਾ ਕੰਮਕਾਜ ਸੁਚਾਰੂ ਢੰਗ ਨਾਲ ਚਲਾਉਣ ਲਈ ਆਗੂਆਂ ਦੀ ਚੇਅਰਮੈਨ ਨਾਲ ਮੀਟਿੰਗ
. . .  about 2 hours ago
ਨਵੀਂ ਦਿੱਲੀ, 23 ਮਾਰਚ- ਰਾਜ ਸਭਾ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਅੱਜ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨਾਲ ਉਨ੍ਹਾਂ....
ਲੋਕ ਸਭਾ ਤੇ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 2 hours ago
ਲੋਕ ਸਭਾ ਤੇ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
‘ਮੋਦੀ ਸਰਨੇਮ ਮਾਮਲਾ’: ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ
. . .  about 2 hours ago
ਸੂਰਤ, 23 ਮਾਰਚ- ਸੂਰਤ ਜ਼ਿਲ੍ਹਾ ਅਦਾਲਤ ਨੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਕਥਿਤ ‘ਮੋਦੀ ਸਰਨੇਮ’ ਟਿੱਪਣੀ ਨੂੰ ਲੈ ਕੇ ਦਾਇਰ ਅਪਰਾਧਿਕ ਮਾਣਹਾਨੀ...
ਸੰਸਦ ਕਿਸੇ ਪਾਰਟੀ ਦਾ ਦਫ਼ਤਰ ਨਹੀਂ- ਅਧੀਰ ਰੰਜਨ ਚੌਧਰੀ
. . .  about 2 hours ago
ਨਵੀਂ ਦਿੱਲੀ, 23 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਰਾਹੁਲ ਗਾਂਧੀ ਦੇ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਪ੍ਰਸਤਾਵ ਲਿਆਉਣ ਦਾ ਅਧਿਕਾਰ ਹੈ ਤਾਂ ਸਾਡੇ ਕੋਲ ਵੀ ਵਿਸ਼ੇਸ਼ ਅਧਿਕਾਰ ਪ੍ਰਸਤਾਵ ਲਿਆਉਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਸੰਸਦ ਕਿਸੇ ਪਾਰਟੀ ਦਾ ਦਫ਼ਤਰ ਨਹੀਂ....
ਕੋਟਕਪੂਰਾ ਗੋਲੀਕਾਂਡ ਮਾਮਲਾ: ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਥੋੜ੍ਹੀ ਦੇਰ ’ਚ ਪਹੁੰਚਣਗੇ ਫਰੀਦਕੋਟ ਅਦਾਲਤ
. . .  about 2 hours ago
ਫਰੀਦਕੋਟ, 23 ਮਾਰਚ (ਜਸਵੰਤ ਪੁਰਾਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਫਰੀਦਕੋਟ ਅਦਾਲਤ ਵਿਚ ਪੇਸ਼ੀ ਹੈ । ਉਨ੍ਹਾਂ ਦੀ 12 ਵਜੇ ਇੱਥੇ ਪਹੁੰਚਣ ਦੀ ਸੰਭਾਵਨਾ ਹੈ । ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ.....
ਰਾਹੁਲ ਗਾਂਧੀ ਪਹੁੰਚੇ ਸੂਰਤ ਦੀ ਜ਼ਿਲ੍ਹਾ ਅਦਾਲਤ
. . .  about 2 hours ago
ਸੂਰਤ, 23 ਮਾਰਚ- ਕਾਂਗਰਸ ਸਾਂਸਦ ਰਾਹੁਲ ਗਾਂਧੀ ਅੱਜ ਇੱਥੇ ਜ਼ਿਲ੍ਹਾ ਅਦਾਲਤ ਪੁੱਜੇ। ਰਾਹੁਲ ਗਾਂਧੀ ਵਲੋਂ ਕਥਿਤ ‘ਮੋਦੀ ਸਰਨੇਮ’ ਟਿੱਪਣੀ ਨੂੰ ਲੈ ਕੇ ਅਦਾਲਤ ਵਲੋਂ ਉਸ ਵਿਰੁੱਧ ਅਪਰਾਧਿਕ ਮਾਣਹਾਨੀ...
ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਬਾਬਾ ਬਕਾਲਾ ਸਾਹਿਬ ਅਦਾਲਤ 'ਚ ਕੀਤਾ ਪੇਸ਼
. . .  about 3 hours ago
ਬਾਬਾ ਬਕਾਲਾ ਸਾਹਿਬ, 23 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਕੀਤੇ ਗਏ 11 ਸਾਥੀਆਂ ਨੂੰ ਅੱਜ ਰਿਮਾਂਡ ਖ਼ਤਮ ਹੋਣ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

'ਆਪ' ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰੇਗੀ-ਮੁਨੀਸ਼ ਸਿਸੋਦੀਆ

ਬੰਗਾ, 25 ਨਵੰਬਰ (ਜਸਬੀਰ ਸਿੰਘ ਨੂਰਪੁਰ)- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਦੇ ਸਮਾਰਕ 'ਤੇ ਸਿੱਜਦਾ ਕਰਨ ਪੁੱਜੇ ਦਿੱਲੀ ਦੇ ਉੱਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਆਖਿਆ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਅੱਜ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦਾ ਜਥਾ ਦਿੱਲੀ ਲਈ ਰਵਾਨਾ

ਨਵਾਂਸ਼ਹਿਰ, 25 ਨਵੰਬਰ (ਗੁਰਬਖਸ਼ ਸਿੰਘ ਮਹੇ)-ਦਿੱਲੀ ਬਾਰਡਰ ਤੇ 26 ਨਵੰਬਰ ਨੂੰ ਕਿਸਾਨੀ ਘੋਲ ਦੀ ਵਰ੍ਹੇਗੰਢ ਮਨਾਉਣ ਲਈ ਅੱਜ ਸਥਾਨਕ ਰਿਲਾਇੰਸ ਸਟੋਰ ਤੋਂ ਕਿਰਤੀ ਕਿਸਾਨ ਯੂਨੀਅਨ ਦਾ ਜਥਾ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਦੀ ਅਗਵਾਈ 'ਚ ਦਿੱਲੀ ਨੂੰ ਰਵਾਨਾ ...

ਪੂਰੀ ਖ਼ਬਰ »

ਡਾ: ਅੰਬੇਡਕਰ ਨਗਰ ਸੰੂਢ 'ਚ ਸਰਾਣਨੇਰ ਕੈਂਪ ਸਮਾਪਤ

ਸੰਧਵਾਂ, 25 ਨਵੰਬਰ (ਪ੍ਰੇਮੀ ਸੰਧਵਾਂ)- ਡਾ: ਅੰਬੇਡਕਰ ਬੁੱਧਿਸਟ ਰਿਸੋਰਸ ਸੈਂਟਰ (ਡਾ: ਅੰਬੇਡਕਰ ਨਗਰ) ਸੰੂਢ ਵਿਖੇ ਡਾ: ਅੰਬੇਡਕਰ ਮੈਮੋਰੀਅਲ ਕਮੇਟੀ ਯੂ.ਕੇ. ਤੇ ਡਾ: ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ਸਹਿਯੋਗ ਨਾਲ ਭਿੱਖੂ ਸੰਘ ਤੇ ਭਿਖੂਈ ਸੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਵਿਧਾਇਕ ਡਾ. ਸੁੱਖੀ ਵਲੋਂ ਸ਼ਿਵ ਚੰਦ ਪਬਲਿਕ ਸਕੂਲ ਸਕੋਹਪੁਰ ਦਾ ਦੌਰਾ

ਸਾਹਲੋਂ, 25 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)- ਹਲਕਾ ਬੰਗਾ ਦੇ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਸ਼ਿਵ ਚੰਦ ਪਬਲਿਕ ਹਾਈ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ ਯੂ.ਕੇ. ਦੀ ਅਗਵਾਈ ਵਿਚ ਸਕੂਲ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਸਿੱਖਿਆ ਅਤੇ ਖੇਡਾਂ ...

ਪੂਰੀ ਖ਼ਬਰ »

ਜੰਗਲਿਆਂ ਤੋਂ ਵਿਹੂਣੇ ਪੁਲ ਕਾਰਨ ਵਾਪਰ ਸਕਦੈ ਭਿਆਨਕ ਹਾਦਸਾ

ਬਹਿਰਾਮ, 25 ਨਵੰਬਰ (ਨਛੱਤਰ ਸਿੰਘ ਬਹਿਰਾਮ)- ਬਹਿਰਾਮ-ਮਾਹਿਲਪੁਰ ਮੁੱਖ ਮਾਰਗ ਨੇੜੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਨੇੜਿਓਾ ਲੰਘਦੀ ਡਰੇਨ ਦੇ ਟੁੱਟੇ ਜੰਗਲਿਆਂ ਕਾਰਨ ਕਦੇ ਵੀ ਕੋਈ ਭਿਆਨਕ ਹਾਦਸਾ ਵਾਪਰ ਸਕਦਾ ਹੈ | ਇਸ ਸਬੰਧੀ ਰਾਹਗੀਰਾਂ ਤੇ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਨਾਲੋਂ ਲੋਕਾਂ ਦਾ ਮੋਹ ਹੋਇਆ ਭੰਗ-ਸਰਹਾਲ

ਬਹਿਰਾਮ, 25 ਨਵੰਬਰ (ਨਛੱਤਰ ਸਿੰਘ ਬਹਿਰਾਮ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸੰਮਤੀ ਔੜ ਦੇ ਵਾਈਸ ਚੇਅਰਮੈਨ ਕੁਲਜੀਤ ਸਰਹਾਲ ਨੇ ਬਹਿਰਾਮ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਰਵਾਇਤੀ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀਆਂ ਤੋਂ ਲੋਕਾਂ ਦਾ ...

ਪੂਰੀ ਖ਼ਬਰ »

ਜਥੇ. ਝਿੰਗੜ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਪੰਜਾਬ ਦੇ ਕੌਮੀ ਮੀਤ ਪ੍ਰਧਾਨ ਬਣੇ

ਔੜ/ਝਿੰਗੜਾਂ, 25 ਨਵੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਥੇਦਾਰ ਰਣਜੀਤ ਸਿੰਘ ਝਿੰਗੜ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਨੂੰ ਸਿਕੰਦਰ ਸਿੰਘ ਮਲੂਕਾ ਵਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਤਿਵਾੜੀ ਨੇ ਬੰਗਾ-ਸ੍ਰੀ ਅਨੰਦਪੁਰ ਸਾਹਿਬ ਸੜਕ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

ਗੜਸ਼ੰਕਰ, 25 ਨਵੰਬਰ (ਧਾਲੀਵਾਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਲੋਂ ਪਿੰਡ ਕੁੱਕੜ ਮਜਾਰਾ ਵਿਖੇ ਬੰਗਾ-ਗੜ•ਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਸੜਕ ਦੇ ਨਵੀਨੀਕਰਨ ਦੀ ਸ਼ੁਰੂਆਤ ਨੀਂਹ ਪੱਥਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ 'ਚ ਸਭ ਤੋਂ ਅੱਗੇ

ਨਵਾਂਸ਼ਹਿਰ, 25 ਨਵੰਬਰ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੇ ਸੇਵਾ ਕੇਂਦਰਾਂ ਰਾਹੀਂ ਨਾਗਰਿਕ-ਕੇਂਦਿ੍ਤ ਸੇਵਾਵਾਂ ਪ੍ਰਦਾਨ ਕਰਨ ਵਿਚ ਅਹਿਮ ਪ੍ਰਾਪਤੀ ਹਾਸਲ ਕਰਦਿਆਂ, ਰਾਜ ਵਿਚ ਸਭ ਤੋਂ ਵਧੇਰੇ, 99.96 ਫ਼ੀਸਦੀ, ਨਿਪਟਾਰੇ ਦੀ ਦਰ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਜਸਪਾਲ ਮਹਿਮੀ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਨਵਾਂਸ਼ਹਿਰ, 25 ਨਵੰਬਰ (ਗੁਰਬਖਸ਼ ਸਿੰਘ ਮਹੇ)-ਕਾਂਗਰਸ ਪਾਰਟੀ ਨੂੰ ਹਲਕੇ 'ਚ ਉਸ ਸਮੇਂ ਗਹਿਰਾ ਝਟਕਾ ਲੱਗਿਆ, ਜਦੋਂ ਇਕ ਮੌਜੂਦਾ ਪੰਚਾਇਤ ਸੰਮਤੀ ਮੈਂਬਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਸ: ਬਾਦਲ ਦੀ ਫੇਰੀ ਦੌਰਾਨ ਪਿੰਡ ...

ਪੂਰੀ ਖ਼ਬਰ »

ਚੌ. ਮੋਹਣ ਸਿੰਘ ਵਲੋਂ ਜੁੱਤੀਆਂ ਪਾਲਿਸ਼ ਕਰਕੇ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ

ਬੰਗਾ, 25 ਨਵੰਬਰ (ਜਸਬੀਰ ਸਿੰਘ ਨੂਰਪੁਰ)- ਬੰਗਾ ਹਲਕੇ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਮੋਹਣ ਸਿੰਘ ਨੇ ਬੰਗਾ ਬੱਸ ਸਟੈਂਡ ਵਿਖੇ ਜੁੱਤੀਆਂ ਪਾਲਿਸ਼ ਕਰ ਕੇ ਚੰਨੀ ਸਰਕਾਰ ਖ਼ਿਲਾਫ਼ ਭੜਾਸ ਕੱਢੀ | ਉਨ੍ਹਾਂ ਆਖਿਆ ਕਿ ਚੰਨੀ ਸਰਕਾਰ ਕੋਈ ਵੀ ਵਾਅਦਾ ...

ਪੂਰੀ ਖ਼ਬਰ »

ਬੰਗਾ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਤੇ ਲੁੱਟ

ਬੰਗਾ, 25 ਨਵੰਬਰ (ਜਸਬੀਰ ਸਿੰਘ ਨੂਰਪੁਰ)- ਬੰਗਾ ਵਿਖੇ ਮੁਕੰਦਪੁਰ ਰੋਡ ਤੇ ਸਥਿਤ ਟਾਂਗਰਾ ਇੰਟਰਪ੍ਰਾਈਜ਼ਜ਼ ਦੀ ਦੁਕਾਨ ਹਥਿਆਰ ਦੀ ਨੋਕ ਤੇ ਦਿਨ ਦਿਹਾੜੇ ਲੁੱਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਦੁਕਾਨਦਾਰ ਅਮਿਤ ਟਾਂਗਰਾ ਨੇ ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਕੰਪਨੀ ਦੇ 25 ਸਾਲ ਪੂਰੇ-ਅਰੋੜਾ

ਗੜ੍ਹਸ਼ੰਕਰ, 25 ਨਵੰਬਰ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਅਰੋੜਾ ਇਮੀਗ੍ਰੇਸ਼ਨ ਕੰਪਨੀ ਵਲੋਂ ਕੰਪਨੀ ਦੇ 25 ਸਾਲ ਪੂਰੇ ਹੋਣ 'ਤੇ ਸਿਲਵਰ ...

ਪੂਰੀ ਖ਼ਬਰ »

ਕਿਸਾਨੀ ਘੋਲ ਦੇ ਵਰ੍ਹੇਗੰਢ ਸਮਾਗਮਾਂ ਲਈ ਜਥਾ ਦਿੱਲੀ ਰਵਾਨਾ

ਜਾਡਲਾ, 25 ਨਵੰਬਰ (ਬੱਲੀ)- ਕਾਲੇ ਕਾਨੂੰਨ ਰੱਦ ਕਰਵਾਉਣ ਲਈ ਆਰੰਭੇ ਕਿਸਾਨੀ ਸੰਘਰਸ਼ ਦਾ ਇਕ ਸਾਲ ਪੂਰਾ ਹੋਣ ਤੇ ਦਿੱਲੀ ਵਿਖੇ ਸੰਘਰਸ਼ ਦੇ ਵਰ੍ਹੇਗੰਢ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਦੁਆਬਾ ਕਿਸਾਨ ਸਭਾ ਪੰਜਾਬ ਦੀ ਮਹਿਤਪੁਰ ਉਲੱਦਣੀ ਇਕਾਈ (ਬਲਾਚੌਰ) ਦਾ ਜਥਾ ਸਿੰਘੂ ...

ਪੂਰੀ ਖ਼ਬਰ »

ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਰਾਹੋਂ, 25 ਨਵੰਬਰ (ਬਲਬੀਰ ਸਿੰਘ ਰੂਬੀ)-ਅੱਜ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਰਾਹੋਂ ਵਿਖੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ 'ਚ ਨੋਡਲ ਅਫ਼ਸਰ ਸੁਰਜੀਤ ਮਝੂਰ ਤੇ ਗੁਰਪ੍ਰਸਾਦ ਸਿੰਘ ਨੇ ਵੋਟ ਬਣਾਉਣ ਵੋਟ ਰੱਦ ...

ਪੂਰੀ ਖ਼ਬਰ »

ਪੀ. ਡਬਲਿਊ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਮੀਟਿੰਗ

ਨਵਾਂਸ਼ਹਿਰ, 25 ਨਵੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਬਚਾਓ ਸੰਯੁਕਤ ਮੋਰਚੇ ਦੇ ਸੱਦੇ 'ਤੇ ਜਨਤਕ ਜਥੇਬੰਦੀਆਂ ਵੱਲੋਂ ਲੁਧਿਆਣਾ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਦੀ ਤਿਆਰੀ ਲਈ ਪੀ. ਡਬਲਿਊ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਮੀਟਿੰਗ ਕੀਤੀ ਗਈ, ਜਿਸ 'ਚ ...

ਪੂਰੀ ਖ਼ਬਰ »

ਪੋਜੇਵਾਲ ਬਰਾਂਚ ਵਿਖੇ ਸਹਿਕਾਰੀ ਸਪਤਾਹ ਸੰਬੰਧੀ ਸਮਾਗਮ

ਪੋਜੇਵਾਲ ਸਰਾਂ, 25 ਨਵੰਬਰ (ਨਵਾਂਗਰਾਈਾ)-ਦੀ ਨਵਾਂਸ਼ਹਿਰ ਕੋਆਪ੍ਰੇਟਿਵ ਬੈਂਕ ਲਿਮ: ਬਰਾਂਚ ਪੋਜੇਵਾਲ ਵਿਖੇ ਸਹਿਕਾਰੀ ਸਪਤਾਹ ਸੰਬੰਧੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਨਰੇਸ਼ ਕੁਮਾਰੀ ਕਟਾਰੀਆ ਬੈਂਕ ਮੈਨੇਜਰ ਨੇ ਬੈਂਕ ਦੀਆਂ ਵੱਖ-ਵੱਖ ਕਰਜ਼ਾ ਸਕੀਮਾਂ ...

ਪੂਰੀ ਖ਼ਬਰ »

ਪੰਜਾਬ ਸਾਹਿਤ ਸਭਾ ਨੇ ਕਵੀ ਦਰਬਾਰ ਕਰਵਾਇਆ

ਨਵਾਂਸ਼ਹਿਰ, 25 ਨਵੰਬਰ (ਹਰਵਿੰਦਰ ਸਿੰਘ)-ਭਾਸ਼ਾ ਵਿਭਾਗ ਪੰਜਾਬ ਵਲੋਂ ਮਨਾਏ ਜਾ ਰਹੇ ਪੰਜਾਬੀ ਮਾਂਹ ਦੀ ਲੜੀ ਤਹਿਤ ਪੰਜਾਬੀ ਸਾਹਿਤ ਸਭਾ ਵਲੋਂ ਅੱਜ ਰਾਹੋਂ ਰੋਡ ਵਿਖੇ ਕਵੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਮੱੁਖ ਮਹਿਮਾਨ ਵਜੋਂ ਹਰਪ੍ਰੀਤ ਕੌਰ ਜ਼ਿਲ੍ਹਾ ਭਾਸ਼ਾ ...

ਪੂਰੀ ਖ਼ਬਰ »

ਸਾਧਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਮੁਕੰਦਪੁਰ, 25 ਨਵੰਬਰ (ਦੇਸ ਰਾਜ ਬੰਗਾ)- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਸਾਧਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਜਥਿਆਂ ਵਲੋਂ ਗੁਰੂ ਜੀ ਦੀ ਬਾਣੀ ਅਤੇ ਜੀਵਨੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਸੰਬੰਧੀ ਲਗਾਏ ਜਾ ਰਹੇ ਨੇ ਓਟ ਸੈਂਟਰਾਂ 'ਚ ਕੈਂਪ

ਨਵਾਂਸ਼ਹਿਰ, 25 ਨਵੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ, ਸਵੈ-ਰੁਜ਼ਗਾਰ ਅਤੇ ...

ਪੂਰੀ ਖ਼ਬਰ »

ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਅੱਜ

ਪੋਜੇਵਾਲ ਸਰਾਂ, 25 ਨਵੰਬਰ (ਨਵਾਂਗਰਾਈਾ)- ਪੰਜਾਬ ਸਿੱਖਿਆ ਵਿਭਾਗ ਵਲੋਂ ਪੰਜਾਬੀ ਮਾਹ ਤਹਿਤ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਸਹਿ-ਵਿੱਦਿਅਕ ਮੁਕਾਬਲੇ ਜੋ ਕਿ 24 ਨਵੰਬਰ ਤੋਂ 30 ਨਵੰਬਰ ਤੱਕ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਕੋਆਪ੍ਰੇਟਿਵ ਬੈਂਕ ਦੀਆਂ ਸਕੀਮਾਂ ਸਬੰਧੀ ਜਾਗਰੂਕਤਾ ਕੈਂਪ

ਮੇਹਲੀ, 25 ਨਵੰਬਰ (ਸੰਦੀਪ ਸਿੰਘ)- ਬੈਂਕ ਅਤੇ ਗਾਹਕ ਦਾ ਨਹੁੰ ਮਾਸ ਦਾ ਰਿਸ਼ਤਾ ਹੁੰਦਾ ਹੈ | ਇਸ ਸਬੰਧੀ ਕੋਆਪਰੇਟਿਵ ਬੈਂਕ ਬਰਾਂਚ ਕੁਲਥਮ ਵਿਖੇ ਬਰਾਂਚ ਮੈਨੇਜਰ ਲਾਜਪਤ ਰਾਏ ਦੀ ਸਰਪ੍ਰਸਤੀ ਹੇਠ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਉਪਰੰਤ ਉਨ੍ਹਾਂ ਬੈਂਕ ਦੀਆਂ ...

ਪੂਰੀ ਖ਼ਬਰ »

ਸਮਾਜ ਸੇਵੀ ਸ਼ਿਵ ਨੰਦ ਮਲਹੋਤਰਾ ਨੂੰ ਵੱਖ-ਵੱਖ ਆਗੂਆਂ ਤੇ ਸਕੇ ਸੰਬੰਧੀਆਂ ਨੇ ਦਿੱਤੀ ਅੰਤਿਮ ਵਿਦਾਇਗੀ

ਸੜੋਆ, 25 ਨਵੰਬਰ (ਸੜੋਆ)- ਨਿਊ ਆਦਰਸ਼ ਸੈਕੰਡਰੀ ਸਕੂਲ ਸੜੋਆ ਦੇ ਸੰਸਥਾਪਕ ਅਤੇ ਸਮਾਜ ਸੇਵਕ ਸ਼ਿਵ ਨੰਦ ਮਲਹੋਤਰਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸੜੋਆ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ਮਿ੍ਤਕ ਸ਼ਿਵ ਨੰਦ ਮਲਹੋਤਰਾ ਦੀ ਚਿਖਾ ਨੂੰ ਅਗਨੀ ਭੇਟ ...

ਪੂਰੀ ਖ਼ਬਰ »

ਚੰਨੀ ਦੀ ਅਗਵਾਈ 'ਚ ਪੰਜਾਬ ਖ਼ੁਸ਼ਹਾਲ ਵੱਲ ਵਧ ਰਿਹੈ-ਅਜੇ ਮੰਗੂਪੁਰ

ਮਜਾਰੀ/ਸਾਹਿਬਾ, 25 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਖ਼ੁਸ਼ਹਾਲੀ ਵੱਲ ਵਧ ਰਿਹਾ ਹੈ | ਸੂਬੇ ਦੇ ਹਰ ਖੇਤਰ ਵਿਚ ਚੱਲ ਰਹੇ ਵਿਕਾਸ ਦੇ ਕੰਮਾਂ ਕਰਕੇ ਤਰੱਕੀ ਵੇਖਣ ਨੂੰ ਮਿਲ ਰਹੀ ਹੈ | ਇਹ ਪ੍ਰਗਟਾਵਾ ਚੌ: ਅਜੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ

ਭੱਦੀ, 25 ਨਵੰਬਰ (ਨਰੇਸ਼ ਧੌਲ)- ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਪਿੰਡ ਬਛੌੜੀ-ਖਰੌੜ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਅਜੀਤ ਸਿੰਘ ਪਰਿਵਾਰ ਵਿਛੋੜਾ ਵਾਲਿਆਂ ਦੀ ਸਰਪ੍ਰਸਤੀ ਹੇਠ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ...

ਪੂਰੀ ਖ਼ਬਰ »

ਵਿਗਿਆਨ ਮੇਲੇ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸੰਧਵਾਂ, 25 ਨਵੰਬਰ (ਪ੍ਰੇਮੀ ਸੰਧਵਾਂ)- ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ: ਸਤਵਿੰਦਰ ਕੌਰ ਦੀ ਅਗਵਾਈ 'ਚ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ 'ਚ ਬਲਾਕ ਪੱਧਰੀ ਵਿਗਿਆਨ ਮੇਲੇ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ...

ਪੂਰੀ ਖ਼ਬਰ »

ਬਹਿਰਾਮ 'ਚ 'ਆਪ' ਵਰਕਰਾਂ ਨੇ ਮੀਟਿੰਗ ਕੀਤੀ

ਬਹਿਰਾਮ, 25 ਨਵੰਬਰ (ਨਛੱਤਰ ਸਿੰਘ ਬਹਿਰਾਮ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪੁਸ਼ਪਾ ਦੇਵੀ ਕੋਆਰਡੀਨੇਟਰ ਹਲਕਾ ਬੰਗਾ ਦੀ ਅਗਵਾਈ ਵਿਚ ਬਹਿਰਾਮ ਵਿਖੇ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ...

ਪੂਰੀ ਖ਼ਬਰ »

ਜ਼ੋਨ ਨੰ: 4 ਤੋਂ ਸਰਪੰਚ ਰਣਜੀਤ ਸਿੰਘ ਚਾਹਲ ਨੂੰ ਜੇਤੂ ਐਲਾਨਿਆ

ਸਾਹਲੋਂ, 25 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)- ਦੀ ਨਵਾਂਸ਼ਹਿਰ ਕੋਆਪ੍ਰੇਟਿਵ ਬੈਂਕ ਲਿਮਟਿਡ ਨਵਾਂਸ਼ਹਿਰ ਦੇ ਡਾਇਰੈਕਟਰ ਦੀ ਹੋਈ ਚੋਣ ਦਾ ਜ਼ੋਨ-4 ਦੀਆਂ ਵੋਟਾਂ ਪਾਉਣ ਲਈ ਬੂਥ ਕੋਆਪ੍ਰੇਟਿਵ ਬੈਂਕ ਘਟਾਰੋਂ ਵਿਖੇ ਬਣਾਇਆ ਗਿਆ | ਭਾਵੇਂ ਕਿ ਇਸ ਜ਼ੋਨ 'ਤੇ ਵੋਟਾਂ ਦੀ ...

ਪੂਰੀ ਖ਼ਬਰ »

ਨਸ਼ਾ-ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਸੈਮੀਨਾਰ

ਰੱਤੇਵਾਲ, 25 ਨਵੰਬਰ (ਸੂਰਾਪੁਰੀ)- ਏ.ਐੱਸ.ਆਈ. ਹੁਸਨ ਲਾਲ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੱਤੇਵਾਲ ਵਿਖੇ ਵਿਦਿਆਰਥੀਆਂ ਲਈ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਏ.ਐੱਸ.ਆਈ. ਹੁਸਨ ਲਾਲ ਨੇ ਕਿਹਾ ਕਿ ਨਸ਼ੇ ...

ਪੂਰੀ ਖ਼ਬਰ »

ਐੱਮ. ਪੀ. ਮਨੀਸ਼ ਤਿਵਾੜੀ ਵਲੋਂ ਬੰਗਾ-ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਸੜਕ ਦੇ ਨਵੀਨੀਕਰਨ ਦੀ ਸ਼ੁਰੂਆਤ

ਪੋਜੇਵਾਲ ਸਰਾਂ, 25 ਨਵੰਬਰ (ਨਵਾਂਗਰਾਈਾ)- ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਲੋਂ ਲੰਬੇ ਸਮੇਂ ਤੋਂ ਲਟਕੇ ਆ ਰਹੇ ਬੰਗਾ-ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਰੋਡ ਦੇ ਨਵੀਨੀਕਰਨ ਦੇ ਕੰਮ ਹੁਸ਼ਿਆਰਪੁਰ ਅਤੇ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਸ਼ਾਖਾ ਮੁੱਖੂਪੁਰ ਵਲੋਂ ਜਾਗਰੂਕਤਾ ਕੈਂਪ

ਪੋਜੇਵਾਲ ਸਰਾਂ, 25 ਨਵੰਬਰ (ਰਮਨ ਭਾਟੀਆ)- ਪੰਜਾਬ ਨੈਸ਼ਨਲ ਬੈਂਕ ਬਰਾਂਚ ਮੁੱਖੂਪੁਰ ਵਲੋਂ ਬੈਂਕ ਦੀਆਂ ਸਕੀਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਸਬੰਧੀ ਬਰਾਂਚ ਮੈਨੇਜਰ ਸਤਪਾਲ ਕਟਾਰੀਆ ਦੀ ਅਗਵਾਈ ਹੇਠ ਪਿੰਡ ਮਾਹੀਪੁਰ ਵਿਖੇ ਕਰੈਡਿਟ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »

ਮੁਕੰਦਪੁਰ ਸਕੂਲ ਦੀ ਵਿਦਿਆਰਥਣ ਮੰਨਤ ਪੰਜਾਬ ਪੱਧਰ 'ਤੇ ਸਨਮਾਨਿਤ

ਮੁਕੰਦਪੁਰ, 25 ਨਵੰਬਰ (ਅਮਰੀਕ ਸਿੰਘ ਢੀਂਡਸਾ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਦੀ ਵਿਦਿਆਰਥਣ ਮੰਨਤ ਪੁੱਤਰੀ ਸ੍ਰੀ ਹੀਰਾ ਲਾਲ ਕਲਾਸ ਛੇਵੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਸ਼ਹੀਦੀ ਪੁਰਬ ਸਮਾਗਮਾਂ ਸਬੰਧੀ ਪਹਿਲਾਂ ਜ਼ਿਲ੍ਹੇ ਪੱਧਰ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਵਿਕਾਸ ਕੰਮਾਂ ਦਾ ਉਦਘਾਟਨ

ਬਲਾਚੌਰ, 25 ਨਵੰਬਰ (ਸ਼ਾਮ ਸੁੰਦਰ ਮੀਲੂ)- ਹਲਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਵਲੋਂ ਹਰ ਪਿੰਡ ਵਿਚ ਹੋਵੇਗਾ ਵਿਕਾਸ ਅਤੇ ਮੇਰਾ ਹਲਕਾ ਤੁਹਾਡਾ ਵਿਕਾਸ, ਦੋਨੋਂ ਮੁਹਿੰਮ ਤਹਿਤ ਕੰਮ ਕੀਤਾ ਜਾ ਰਿਹਾ ਹੈ | ਇਸੇ ਮੁਹਿੰਮ ਤਹਿਤ ਹਲਕਾ ਬਲਾਚੌਰ ਤੋਂ ਵਿਧਾਇਕ ਦਰਸ਼ਨ ਲਾਲ ...

ਪੂਰੀ ਖ਼ਬਰ »

ਬਿਜਲੀ ਦੀ ਤਾਰ ਟੁੱਟਣ ਕਰ ਕੇ ਕਿਸਾਨ ਦਾ ਡੇਢ ਏਕੜ ਕਮਾਦ ਸੜ ਕੇ ਸੁਆਹ

ਔੜ, 25 ਨਵੰਬਰ (ਜਰਨੈਲ ਸਿੰਘ ਖੁਰਦ)- ਬਲਾਕ ਔੜ 'ਚ ਪੈਂਦੇ ਪਿੰਡ ਬਜ਼ੀਦਪੁਰ ਵਿਖੇ ਬਿਜਲੀ ਦੀ ਤਾਰ ਟੁੱਟ ਕੇ ਡਿੱਗ ਜਾਣ ਤੇ ਉਸ ਵਿਚੋਂ ਨਿਕਲੀ ਚੰਗਿਆੜੀ ਨਾਲ ਅੱਗ ਲੱਗ ਜਾਣ ਕਾਰਨ ਇਕ ਕਿਸਾਨ ਦੇ ਡੇਢ ਏਕੜ ਗੰਨੇ ਦੀ ਪੱਕੀ ਫ਼ਸਲ ਸੜ ਕੇ ਸੁਆਹ ਹੋਣ ਜਾਣ ਦੀ ਖ਼ਬਰ ਹੈ | ਪੀੜਤ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਵਲੋਂ ਮੰਢਾਲੀ ਤੋਂ ਕੁਲਥਮ ਤੱਕ 4.71 ਕਿੱਲੋਮੀਟਰ ਸੜਕ ਦਾ ਉਦਘਾਟਨ

ਮੇਹਲੀ, 25 ਨਵੰਬਰ (ਸੰਦੀਪ ਸਿੰਘ)- ਜ਼ਿਲ੍ਹੇ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ (ਐੱਮ.ਪੀ.) ਮਨੀਸ਼ ਤਿਵਾੜੀ ਨੇ ਅੱਜ 2.36 ਕਰੋੜ ਰੁਪਏ ਦੀ ਲਾਗਤ ਨਾਲ ਮੰਢਾਲੀ ਤੋਂ ਕੁਲਥਮ ਤੱਕ 4.71 ਕਿੱਲੋਮੀਟਰ ਦੇ ਹਿੱਸੇ ਦਾ ਉਦਘਾਟਨ ਕਰ ਕੀਤਾ | ਉਨ੍ਹਾਂ ਨਾਲ ਪੰਜਾਬ ਲਾਰਜ ਇੰਡਸਟਰੀਅਲ ਡਿਵੈੱਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਸਾਬਕਾ ਵਿਧਾਇਕ ਮੋਹਨ ਲਾਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਮਲਜੀਤ ਬੰਗਾ ਮੌਜੂਦ ਸਨ | ਸੰਸਦ ਮੈਂਬਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸੜਕ ਨੂੰ 18 ਫੁੱਟ ਚੌੜਾ ਕਰਕੇ ਸਥਾਨਕ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਅਤੇ ਇਸ ਪ੍ਰਾਜੈਕਟ ਨਾਲ ਲੋਕਾਂ ਦੇ ਆਉਣ-ਜਾਣ ਚ ਆਸਾਨੀ ਹੋਵੇਗੀ | ਸੰਸਦ ਮੈਂਬਰ ਨੇ ਕੇਂਦਰ ਸਰਕਾਰ ਤੋਂ ਇਸ ਮੌਕੇ ਇਹ ਵੀ ਮੰਗ ਕੀਤੀ ਕਿ ਆਗਾਮੀ ਸਰਦ ਰੁੱਤ ਸੈਸ਼ਨ ਵਿਚ ਕਾਨੂੰਨ ਬਣਾ ਕੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਦੀ ਮੰਗ ਨੂੰ ਪ੍ਰਵਾਨ ਕੀਤਾ ਜਾਵੇ | ਇਸ ਮੌਕੇ ਸਾਈਾ ਉਮਰੇ ਸ਼ਾਹ ਕਾਦਰੀ ਰੋਜ਼ਾ ਸ਼ਰੀਫ਼ ਮੰਢਾਲੀ, ਦਰਵਜੀਤ ਸਿੰਘ ਪੂਨੀਆ, ਜਸਵੀਰ ਰਾਏ, ਹਰਪ੍ਰੀਤ ਕੈਂਥ, ਰਜਿੰਦਰ ਸ਼ਰਮਾ, ਨੀਲਮ ਸ਼ਰਮਾ, ਸਰਪੰਚ ਮੀਰਾ ਸ਼ਰਮਾ, ਸਤਪਾਲ, ਜਸਵੀਰ ਸਿੰਘ ਆਦਿ ਤੋਂ ਇਲਾਵਾ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਵਿਧਾਇਕ ਮੰਗੂਪੁਰ ਵਲੋਂ ਵਿਕਾਸ ਲਈ ਚੈੱਕ ਭੇਟ

ਬਲਾਚੌਰ, 25 (ਦੀਦਾਰ ਸਿੰਘ ਬਲਾਚੌਰੀਆ)- ਹਲਕਾ ਬਲਾਚੌਰ ਦੇ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ | ਇਸੇ ਵਿਕਾਸ ਦੀ ਮੁਹਿੰਮ ਤਹਿਤ ਹਲਕਾ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਠਠਿਆਲਾ ਢਾਹਾਂ ਦੇ ...

ਪੂਰੀ ਖ਼ਬਰ »

ਕੇਂਦਰੀ ਸਹਿਕਾਰੀ ਬੈਂਕ ਦੇ ਬੋਰਡ ਆਫ਼ ਡਾਇਰੈਕਟਰ ਦੀਆਂ ਚੋਣਾਂ 'ਚ ਕਾਂਗਰਸ ਵਲੋਂ ਹੂੰਝਾ ਫੇਰ ਜਿੱਤ

ਨਵਾਂਸ਼ਹਿਰ, 25 ਨਵੰਬਰ (ਹਰਵਿੰਦਰ ਸਿੰਘ)- ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਨਵਾਂਸ਼ਹਿਰ ਦੇ ਬੋਰਡ ਆਫ਼ ਡਾਇਰੈਕਟਰ ਦੀਆਂ ਹੋਈਆਂ ਅੱਜ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਆਪਣੇ ਵਿਰੋਧੀ ਉਮੀਦਵਾਰਾਂ ਨੂੰ ਹਰਾ ਕੇ ਹੂੰਝਾਂ ਫੇਰ ਜਿੱਤ ...

ਪੂਰੀ ਖ਼ਬਰ »

ਆਪ੍ਰੇਸ਼ਨਾਂ ਵਾਲੇ ਮਰੀਜ਼ ਲੁਧਿਆਣਾ ਲਈ ਰਵਾਨਾ

ਸੜੋਆ, 25 ਨਵੰਬਰ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਤੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਵਲੋਂ ਬਲਾਕ ਸੜੋਆ ਦੇ ਪਿੰਡ ਨਾਨੋਵਾਲ ਵਿਖੇ ਚੌਧਰੀ ਨਰੰਜਣ ਦਾਸ ਨਾਨੋਵਾਲ ਵਣ ਰੇਂਜ ਅਫ਼ਸਰ ਅਤੇ ...

ਪੂਰੀ ਖ਼ਬਰ »

28 ਦੀ ਲੁਧਿਆਣਾ ਰੈਲੀ 'ਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ-ਸਲੇਮਪੁਰੀ

ਨਵਾਂਸ਼ਹਿਰ, 25 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਬਚਾਓ ਸੰਯੁਕਤ ਮੋਰਚੇ ਦੇ ਸੱਦੇ 'ਤੇ ਪੰਜਾਬ ਦੀਆਂ ਜਨਤਕ ਜਥੇਬੰਦੀਆਂ ਵਲੋਂ 28 ਨਵੰਬਰ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਸੂਬਾਈ ਮਹਾਂ ਰੈਲੀ ਦੀ ਤਿਆਰੀ ਲਈ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇ.ਪੀ.ਐਮ.ਓ.) ...

ਪੂਰੀ ਖ਼ਬਰ »

ਕੋਆਪ੍ਰੇਟਿਵ ਬੈਂਕ ਲੰਗੜੋਆ ਵਿਖੇ ਵਿੱਤੀ ਸਾਖਰਤਾ ਕੈਂਪ

ਨਵਾਂਸ਼ਹਿਰ, 25 ਨਵੰਬਰ (ਗੁਰਬਖਸ਼ ਸਿੰਘ ਮਹੇ)- ਨਵਾਂਸ਼ਹਿਰ ਸੈਂਟਰਲ ਕੋਆਪਰੇਟਿਵ ਬੈਂਕ ਲਿਮਟਿਡ ਨਵਾਂਸ਼ਹਿਰ ਦੀ ਸ਼ਾਖਾ ਲੰਗੜੋਆ ਵਿਖੇ ਸ਼ਾਖਾ ਮੈਨੇਜਰ ਰਾਜੀਵ ਕੁਮਾਰ ਦੀ ਅਗਵਾਈ ਹੇਠ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸ਼ਾਖਾ ਮੈਨੇਜਰ ਸਤਨਾਮ ਸਿੰਘ ...

ਪੂਰੀ ਖ਼ਬਰ »

ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਜ਼ਿਲ੍ਹੇ ਦਾ ਦੂਜਾ ਸਥਾਨ

ਨਵਾਂਸ਼ਹਿਰ, 25 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਵਿਚ ਹਾਲ ਹੀ ਵਿਚ ਸਮਾਪਤ ਹੋਏ 2021-22 ਦੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਸਮੇਂ ਸਿਰ ਖ਼ਰੀਦ, ਤੁਰੰਤ ਲਿਫ਼ਟਿੰਗ ਅਤੇ ਕਿਸਾਨਾਂ ਨੂੰ ਸਮਾਂਬੱਧ ਅਦਾਇਗੀਆਂ ਦੇ ਚੱਲਦਿਆਂ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX