ਤਾਜਾ ਖ਼ਬਰਾਂ


ਕ੍ਰਿਕਟ ਖਿਡਾਰੀ ਕੇਦਾਰ ਜਾਧਵ ਦੇ ਪਿਤਾ ਲਾਪਤਾ
. . .  0 minutes ago
ਪੁਣੇ, 27 ਮਾਰਚ-ਭਾਰਤੀ ਕ੍ਰਿਕਟ ਖਿਡਾਰੀ ਕੇਦਾਰ ਜਾਧਵ ਦੇ ਪਿਤਾ ਮਹਾਦੇਵ ਜਾਧਵ ਅੱਜ ਸਵੇਰ ਤੋਂ ਪੁਣੇ ਸ਼ਹਿਰ ਦੇ ਕੋਥਰੂਦ ਇਲਾਕੇ ਤੋਂ ਲਾਪਤਾ ਹਨ। ਪੁਣੇ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਨੂੰ ਲੈ ਕੇ ਅਲੰਕਾਰ ਥਾਣੇ 'ਚ ਪੁਲਿਸ ਸ਼ਿਕਾਇਤ...
ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀ ਫੋਟੋ ਹਟਾਉਣ ਖ਼ਿਲਾਫ਼ ਪ੍ਰਦਰਸ਼ਨ
. . .  about 1 hour ago
ਨਵਾਂਸ਼ਹਿਰ 27 ਮਾਰਚ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਬਣੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲਗਾਉਣ ਖ਼ਿਲਾਫ਼ ਉਸ 'ਤੇ ਕਾਲਖ ਮਲ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ...
ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਨਵਾਂ ਗੀਤ 7 ਅਪ੍ਰੈਲ ਨੂੰ ਹੋਵੇਗਾ ਜਾਰੀ
. . .  about 1 hour ago
ਮਾਨਸਾ, 27 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਸਾਂਝਾ ਗੀਤ 7 ਅਪ੍ਰੈਲ ਨੂੰ ਜਾਰੀ ਕੀਤਾ ਜਾਵੇਗਾ। 'ਮਾਈ ਨੇਮ' ਟਾਈਟਲ...
ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 27 ਮਾਰਚ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਆਦਮਪੁਰ ਹਵਾਈ ਅੱਡੇ ਦਾ ਨਵਾਂ ਟਰਮੀਨਲ ਪੰਜਾਬ ਵਾਸੀਆਂ ਲਈ ਵੱਡਾ ਤੋਹਫ਼ਾ-ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਜਲੰਧਰ ਹੁਸ਼ਿਆਰਪੁਰ ਮੁੱਖ ਮਾਰਗ ਤੋਂ ਆਦਮਪੁਰ ਹਵਾਈ ਅੱਡੇ ਨੂੰ ਜਾਣਾ ਵਾਲਾ ਮਾਰਗ ਬਹੁਤ ਜਲਦ ਬਣ ਕੇ ਤਿਆਰ ਹੋਵੇਗਾ। ਅੱਜ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਸ ਟਰਮੀਨਲ ਦੇ ਬਣਨ ਨਾਲ ਆਦਮਪੁਰ...
ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਵਿਜੀਲੈਂਸ ਵਲੋਂ ਮੁੜ ਪੁੱਛਗਿੱਛ
. . .  about 2 hours ago
ਫ਼ਰੀਦਕੋਟ, 27 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਫ਼ਰੀਦਕੋਟ...
ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਮਾਮਲੇ 'ਚ ਔਰਤ ਸਣੇ ਤਿੰਨ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਨਗਰ ਨਿਗਮ ਦੇ ਦੋ ਕੱਚੇ ਮੁਲਾਜ਼ਮ ਵੀ ਸ਼ਾਮਿਲ ਹਨ। ਕਾਬੂ...
ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ, ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ-ਪ੍ਰਮੋਦ ਤਿਵਾਰੀ
. . .  about 3 hours ago
ਨਵੀਂ ਦਿੱਲੀ, 27 ਮਾਰਚ-ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ 'ਤੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾਰੀ ਨੇ ਕਿਹਾ ਕਿ ਇਹ ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ। ਨੋਟਿਸ ਦਿੱਤੇ ਜਾਣ ਤੋਂ ਬਾਅਦ 30 ਦਿਨਾਂ ਦੀ ਮਿਆਦ ਲਈ, ਕੋਈ...
ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ
. . .  about 3 hours ago
ਨਵੀਂ ਦਿੱਲੀ, 27 ਮਾਰਚ-ਲੋਕ ਸਭਾ ਸਕੱਤਰੇਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ ਦਿੱਤਾ ਹੈ।ਸਰਕਾਰੀ ਬੰਗਲੇ ਦੀ ਅਲਾਟਮੈਂਟ 23.04.2023 ਤੋਂ ਰੱਦ ਕਰ ਦਿੱਤੀ...
ਆਈ.ਪੀ.ਐਲ. 2023:ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਨਿਤੀਸ਼ ਰਾਣਾ ਕਰਨਗੇ ਕੋਲਕਾਤਾ ਨਾਈਟ ਰਾਈਡਰਜ਼ ਦੀ ਅਗਵਾਈ
. . .  about 3 hours ago
ਕੋਲਕਾਤਾ, 27 ਮਾਰਚ - ਫ੍ਰੈਂਚਾਇਜ਼ੀ ਨੇ ਐਲਾਨ ਕੀਤਾ ਕਿ ਨਿਯਮਤ ਕਪਤਾਨ ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਬੱਲੇਬਾਜ਼ ਨਿਤੀਸ਼ ਰਾਣਾ ਕੋਲਕਾਤਾ ਨਾਈਟ ਰਾਈਡਰਜ਼ (ਆਈ.ਪੀ.ਐੱਲ.) ਦੇ ਕਪਤਾਨ...
ਅਗਲੇ ਨੋਟਿਸ ਤੱਕ ਬੰਦ ਰਹੇਗਾ ਇਜ਼ਰਾਈਲ ਦੂਤਾਵਾਸ
. . .  about 3 hours ago
ਨਵੀਂ ਦਿੱਲੀ, 27 ਮਾਰਚ-ਇਜ਼ਰਾਈਲ ਦੂਤਾਵਾਸ ਅਨੁਸਾਰ ਅੱਜ, ਇਜ਼ਰਾਈਲ ਦੀ ਸਭ ਤੋਂ ਵੱਡੀ ਲੇਬਰ ਯੂਨੀਅਨ, ਹਿਸਟੈਡਰੂਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ 'ਤੇ ਜਾਣ ਲਈ ਕਿਹਾਹੈ, ਜਿਸ ਵਿਚ...
ਅੰਮ੍ਰਿਤਪਾਲ ਸਿੰਘ ਦੇ ਸਾਥੀ ਹਰਕਰਨ ਸਿੰਘ ਨੂੰ 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ 'ਚ
. . .  about 3 hours ago
ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਹਰਕਰਨ ਸਿੰਘ ਨੂੰ ਅੱਜ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਅਜਨਾਲਾ ਤੋਂ ਟਰਾਂਜ਼ਿਟ ਰਿਮਾਂਡ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ...
'ਆਪ' ਸਰਕਾਰ ਨੇ 2015-2023 ਤੱਕ ਦਿੱਲੀ 'ਚ ਬਣਾਏ ਹਨ 28 ਫਲਾਈਓਵਰ-ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 27 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2015-2023 ਤੱਕ ਦਿੱਲੀ ਵਿਚ 28 ਫਲਾਈਓਵਰ ਬਣਾਏ ਹਨ। ਆਉਣ ਵਾਲੇ 2-3 ਸਾਲਾਂ ਵਿਚ ਅਸੀਂ 29 ਫਲਾਈਓਵਰ ਬਣਾਵਾਂਗੇ। ਪਿਛਲੇ 8 ਸਾਲਾਂ ਵਿਚ, ਅਸੀਂ...
ਕਾਂਗਰਸ ਪਾਰਟੀ ਲੋਕਤੰਤਰ ਨੂੰ 'ਰਾਜਤੰਤਰ' ਸਮਝਦੀ ਹੈ - ਗਿਰੀਰਾਜ ਸਿੰਘ
. . .  about 4 hours ago
ਨਵੀਂ ਦਿੱਲੀ, 27 ਮਾਰਚ-ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਨਹਿਰੂ ਜੀ ਕਾਰਨ ਦੇਸ਼ ਦੀ ਬੇਇੱਜ਼ਤੀ ਹੋਈ, ਜਿਵੇਂ ਕਾਇਰ ਨਹਿਰੂ ਜੀ ਨੇ ਚੀਨ ਨੂੰ 1000 ਵਰਗ ਕਿਲੋਮੀਟਰ ਜ਼ਮੀਨ...
ਕੀ ਊਧਵ ਠਾਕਰੇ ਫੂਕਣਗੇ ਰਾਹੁਲ ਗਾਂਧੀ ਦਾ ਪੁਤਲਾ?-ਏਕਨਾਥ ਸ਼ਿੰਦੇ
. . .  about 4 hours ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਊਧਵ ਠਾਕਰੇ ਦਾ ਕਹਿਣਾ ਹੈ ਕਿ ਉਹ ਵੀਰ ਸਾਵਰਕਰ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਜਿਸ ਤਰ੍ਹਾਂ ਬਾਲਾ ਸਾਹਿਬ ਠਾਕਰੇ ਨੇ ਤਤਕਾਲੀ ਕੇਂਦਰੀ ਮੰਤਰੀ ਮਣੀ ਸ਼ੰਕਰ ਅਈਅਰ ਦਾ ਪੁਤਲਾ...
ਇਜ਼ਰਾਈਲ ਦੇ ਰਾਸ਼ਟਰਪਤੀ ਹਰਜ਼ੋਗ ਨੇ ਸਰਕਾਰ ਨੂੰ ਕਿਹਾ ਨਿਆਂਇਕ ਸੁਧਾਰ ਕਾਨੂੰਨ ਰੋਕਣ ਲਈ
. . .  about 4 hours ago
ਤੇਲ ਅਵੀਵ, 27 ਮਾਰਚ -ਦੇਸ਼ ਵਿਚ ਵੱਡੇ ਵਿਰੋਧ ਪ੍ਰਦਰਸ਼ਨਾਂ ਦੀ ਇਕ ਰਾਤ ਦੇਖਣ ਤੋਂ ਬਾਅਦ ਇਜ਼ਰਾਈਲ ਦੇ ਰਾਸ਼ਟਰਪਤੀ ਆਈਜ਼ੈਕ ਹਰਜ਼ੋਗ ਨੇ ਗਵਰਨਿੰਗ ਗੱਠਜੋੜ ਦੇ ਮੈਂਬਰਾਂ ਨੂੰ ਦੇਸ਼ ਦੀ...
ਸਾਵਰਕਰ ਦਾ ਅਪਮਾਨ ਕਰਨ ਵਾਲਿਆਂ ਦਾ ਕਰਾਂਗੇ ਵਿਰੋਧ-ਫੜਨਵੀਸ
. . .  about 3 hours ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅਸੀਂ ਵੀਰ ਸਾਵਰਕਰ ਦੇ ਯੋਗਦਾਨ ਬਾਰੇ ਗੱਲ ਕਰਨ ਲਈ ਰਾਜ ਦੇ ਹਰ ਜ਼ਿਲ੍ਹੇ ਵਿਚ 'ਸਾਵਰਕਰ ਗੌਰਵ ਯਾਤਰਾ' ਦਾ...
ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ, ਮਹਾਰਾਸ਼ਟਰ 'ਚ ਕਰਾਂਗੇ 'ਸਾਵਰਕਰ ਗੌਰਵ ਯਾਤਰਾ' ਦਾ ਆਯੋਜਨ-ਏਕਨਾਥ ਸ਼ਿੰਦੇ
. . .  about 4 hours ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ ਵੀਰ ਸਾਵਰਕਰ 'ਤੇ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਕਰਦਾ ਹਾਂ। ਉਨ੍ਹਾਂ (ਵੀਰ ਸਾਵਰਕਰ) ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡੀ ਭੂਮਿਕਾ ਨਿਭਾਈ। ਅਜਿਹੇ ਨਾਇਕਾਂ ਦੇ ਯੋਗਦਾਨ ਸਦਕਾ...
ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇੜੇ ਹੋਏ ਧਮਾਕੇ 'ਚ 2 ਦੀ ਮੌਤ, 12 ਜ਼ਖ਼ਮੀ
. . .  about 4 hours ago
ਕਾਬੁਲ, 27 ਮਾਰਚ-ਅੱਜ ਕਾਬੁਲ ਦੇ ਡਾਊਨਟਾਊਨ ਵਿਚ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਹੋਏ ਇਕ ਜ਼ਬਰਦਸਤ ਧਮਾਕੇ ਵਿਚ ਘੱਟੋ ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ...
ਕਰਨਾਟਕ ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  about 4 hours ago
ਬੈਂਗਲੁਰੂ, 27 ਮਾਰਚ-ਕਰਨਾਟਕ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ...
ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਤੇ ਦਫ਼ਤਰੀ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 4 hours ago
ਜੈਤੋ, 27 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਅਤੇ ਦਫ਼ਤਰੀ ਕਰਮਚਾਰੀਆਂ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜੈਤੋ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ...
ਅਪ੍ਰੈਲ ਪਾਲਿਸੀ ਮੀਟਿੰਗ ਵਿਚ ਵਿਆਜ ਦਰਾਂ ਵਿਚ ਵਾਧੇ ਨੂੰ ਰੋਕ ਸਕਦਾ ਹੈ ਰਿਜ਼ਰਵ ਬੈਂਕ-ਐਸ.ਬੀ.ਆਈ. ਰਿਸਰਚ
. . .  about 4 hours ago
ਨਵੀਂ ਦਿੱਲੀ, 27 ਮਾਰਚ-ਐਸ.ਬੀ.ਆਈ. ਰਿਸਰਚ ਨੇ ਆਪਣੀ ਤਾਜ਼ਾ ਈਕੋਰੈਪ ਰਿਪੋਰਟ ਵਿਚ ਕਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਤੋਂ ਉਨ੍ਹਾਂ ਦੀ ਵਿਆਜ ਦਰ ਵਿਚ ਵਾਧੇ...
ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਵਲੋਂ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਪ੍ਰਦਰਸ਼ਨ
. . .  about 5 hours ago
ਨਵੀਂ ਦਿੱਲੀ ।ਭਾਰਤ॥, 27 ਮਾਰਚ -ਕਾਂਗਰਸ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੇ ਲੋਕ ਸਭਾ ਲਈ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿਚ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ...
ਕਾਂਗਰਸ ਇੰਨੀ ਨਿਰਾਸ਼ ਹੈ ਕਿ ਹੁਣ ਲੈਣਾ ਪੈ ਰਿਹਾ ਹੈ ਕਾਲੇ ਜਾਦੂ ਦਾ ਸਹਾਰਾ -ਪਿਊਸ਼ ਗੋਇਲ
. . .  about 5 hours ago
ਨਵੀਂ ਦਿੱਲੀ, 27 ਮਾਰਚ, ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਕਾਂਗਰਸ ਸਦਨ ਨਹੀਂ ਚੱਲਣ ਦੇ ਰਹੀ ਅਤੇ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅੱਜ ਕਾਂਗਰਸ...
ਰਾਹੁਲ ਗਾਂਧੀ ਜੋ ਵੀ ਕਰ ਰਹੇ ਹਨ ਉਹ ਬਚਕਾਨਾ ਹੈ, ਕਿਹਾ ਵੀਡੀ ਸਾਵਰਕਰ ਦੇ ਪੋਤੇ ਨੇ
. . .  about 5 hours ago
ਨਵੀਂ ਦਿੱਲੀ, 27 ਮਾਰਚ-ਵੀਡੀ ਸਾਵਰਕਰ ਦੇ ਪੋਤੇ ਰਣਜੀਤ ਸਾਵਰਕਰ ਨੇ ਕਿਹਾ ਕਿ ਰਾਹੁਲ ਗਾਂਧੀ ਕਹਿ ਰਹੇ ਹਨ ਕਿ ਉਹ ਮੁਆਫ਼ੀ ਨਹੀਂ ਮੰਗਣਗੇ ਕਿਉਂਕਿ ਉਹ ਸਾਵਰਕਰ ਨਹੀਂ ਹਨ। ਮੈਂ ਉਨ੍ਹਾਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ (ਰਾਹੁਲ ਗਾਂਧੀ) ਉਹ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਲੁਧਿਆਣਾ

ਗਊ ਹੱਤਿਆ ਦੇ ਰੋਸ ਵਜੋਂ ਹਿੰਦੂ ਸੰਗਠਨਾਂ ਵਲੋਂ ਫਿਰੋਜ਼ਪੁਰ ਸੜਕ 'ਤੇ ਧਰਨਾ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੀਵਨ ਨਗਰ ਵਿਚ ਬੀਤੇ ਦਿਨ 2 ਗਊਆਂ ਦੀ ਹੱਤਿਆ ਕਰਨ ਕਾਰਨ ਰੋਹ ਵਿਚ ਆਏ ਹਿੰਦੂ ਸੰਗਠਨਾਂ ਵਲੋਂ ਅੱਜ ਮਿੰਨੀ ਸਕੱਤਰੇਤ ਦੇ ਬਾਹਰ ਫਿਰੋਜ਼ਪੁਰ ਸੜਕ 'ਤੇ ਧਰਨਾ ਦੇ ਕੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਨ੍ਹਾਂ ...

ਪੂਰੀ ਖ਼ਬਰ »

ਕੂੜਾ ਪ੍ਰਬੰਧਨ ਤੇ ਬੁੱਢਾ ਦਰਿਆ ਦੀ ਕਾਇਆਕਲਪ ਦੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਪੁੱਜੀ ਐਨ.ਜੀ.ਟੀ. ਦੀ ਨਿਗਰਾਨ ਟੀਮ ਹੋਈ ਨਿਰਾਸ਼

ਨਿਗਮ ਵਲੋਂ ਭੇਜੀ ਰਿਪੋਰਟ ਤੋਂ ਉਲਟ ਸਥਿਤੀ ਦੇਖ ਕੇ ਐਨ.ਜੀ.ਟੀ. ਦੀ ਨਿਗਰਾਨ ਟੀਮ ਦੇ ਚੇਅਰਮੈਨ ਨੇ ਅਧਿਕਾਰੀਆਂ ਦੀ ਕੀਤੀ ਝਾੜ-ਝੰਬ ਨਿਗਰਾਨ ਟੀਮ ਵਲੋਂ ਐਸ.ਟੀ.ਪੀ. ਜਮਾਲਪੁਰ, ਤਾਜਪੁਰ ਰੋਡ ਕੂੜੇ ਦੇ ਡੰਪ ਤੇ ਸਟੈਟਿਕਸ ਕੰਪੈਕਟਰ ਵਾਲੀ ਥਾਂ ਦਾ ਦੌਰਾ ਲੁਧਿਆਣਾ, 25 ...

ਪੂਰੀ ਖ਼ਬਰ »

ਸੀਸੂ ਦੇ ਵਫ਼ਦ ਵਲੋਂ ਸਨਅਤੀ ਮੰਗਾਂ ਸੰਬੰਧੀ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਸਨਅਤੀ ਮੰਗਾਂ ਸੰਬੰਧੀ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਵਫ਼ਦ ਵਲੋਂ ਕੇਂਦਰੀ ਰਾਜ ਮੰਤਰੀ ਉਦਯੋਗ ਤੇ ਵਣਜ ਸੋਮ ਪ੍ਰਕਾਸ਼ ਨਾਲ ਮੁਲਾਕਾਤ ਕੀਤੀ ਗਈ | ਇਸ ਮੀਟਿੰਗ ਦਾ ਪ੍ਰਬੰਧ ਸੰਯੁਕਤ ...

ਪੂਰੀ ਖ਼ਬਰ »

ਮਾਈਕ੍ਰੋ ਤੇ ਸਮਾਲ ਇੰਟਰਪ੍ਰਾਈਸਿਸ ਫੈਸੀਲੀਟੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਲੈਣ-ਦੇਣ ਦੇ 80 ਮਾਮਲੇ ਸੂਚੀਬੱਧ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਜ਼ਿਲ੍ਹਾ ਉਦਯੋਗ ਕੇਂਦਰ ਵਿਖੇ ਅੱਜ ਜ਼ਿਲ੍ਹਾ ਪੱਧਰੀ ਮਾਈਕ੍ਰੋ ਤੇ ਸਮਾਲ ਇੰਟਰਪ੍ਰਾਈਸਿਸ ਫੈਸੀਲੀਟੇਸ਼ਨ ਦੀ 151 ਵੀਂ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਵਰਿੰਦਰ ਕੁਮਾਰ ਸ਼ਰਮਾ ਨੇ ਕੀਤਾ | ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਐਨ.ਆਰ.ਐਚ. ਐਮ. ਕਾਮਿਆਂ ਨੇ ਕੋਵਿਡ ਪ੍ਰਸੰਸਾ ਪੱਤਰਾਂ ਦੀਆਂ ਕਾਪੀਆਂ ਸਾੜੀਆਂ

ਲੁਧਿਆਣਾ, 25 ਨਵੰਬਰ (ਸਲੇਮਪੁਰੀ)-ਆਪਣੀਆਂ ਸੇਵਾਵਾਂ ਸੂਬਾ ਸਰਕਾਰ ਤੋਂ ਰੈਗੁਲਰ ਕਰਵਾਉਣ ਦੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਅੱਜ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਕਾਮਿਆਂ ਨੇ ਜ਼ਿਲ੍ਹਾ ਹੈੱਡਕੁਆਟਰਾਂ 'ਤੇ ਇਕੱਠੇ ਹੋ ਕੇ ਸੂਬਾ ਸਰਕਾਰ ਦੇ ਵਿਰੋਧ ...

ਪੂਰੀ ਖ਼ਬਰ »

ਦਿਆਨੰਦ ਹਸਪਤਾਲ ਦੇ ਲੋਕ ਸੰਪਰਕ ਅਧਿਕਾਰੀ ਦੀ ਲਾਸ਼ ਨਹਿਰ 'ਚੋਂ ਬਰਾਮਦ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ/ਸਲੇਮਪੁਰੀ)-ਸਥਾਨਕ ਮਾਡਲ ਟਾਊਨ ਤੋਂ ਸ਼ੱਕੀ ਹਾਲਤ 'ਚ ਲਾਪਤਾ ਹੋਏ ਦਿਆਨੰਦ ਹਸਪਤਾਲ ਦੇ ਲੋਕ ਸੰਪਰਕ ਅਧਿਕਾਰੀ ਦੀ ਲਾਸ਼ ਪੁਲਿਸ ਨੇ ਅੱਜ ਨਹਿਰ 'ਚੋਂ ਬਰਾਮਦ ਕੀਤੀ | ਜਾਣਕਾਰੀ ਅਨੁਸਾਰ ਮਿ੍ਤਕ ਲੜਕੇ ਦੀ ਸ਼ਨਾਖਤ ਆਯੂਸ਼ ...

ਪੂਰੀ ਖ਼ਬਰ »

ਗਟਰ 'ਚ ਡਿਗਣ ਕਾਰਨ ਰੇਲਵੇ ਮੁਲਾਜ਼ਮ ਦੀ ਮੌਤ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਕਾਲੋਨੀ ਵਿਚ ਗਟਰ 'ਚ ਡਿੱਗਣ ਕਾਰਨ ਇਕ ਮੁਲਾਜ਼ਮ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰਘੁਬੀਰ ਸਿੰਘ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 45 ਸਾਲ ਦੇ ਕਰੀਬ ਸੀ | ਰੇਲਵੇ ਕਾਲੋਨੀ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਦਿਆਰਥਣ ਦੀ ਮੌਤ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਚੌਕ ਨੇੜੇ ਬੀਤੇ ਦਿਨ ਹੋਏ ਸੜਕ ਹਾਦਸੇ ਵਿਚ ਜ਼ਖਮੀ ਹੋਈ ਵਿਦਿਆਰਥਣ ਦੀ ਅੱਜ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਸਿਮਰਨਪ੍ਰੀਤ ਕੌਰ ਵਜੋਂ ਕੀਤੀ ਗਈ ਹੈ, ਜਿਸਦੀ ਉਮਰ 21 ਸਾਲ ਦੇ ...

ਪੂਰੀ ਖ਼ਬਰ »

ਦਾਜ ਖਾਤਰ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਜਗਦੀਪ ਕੌਰ ਵਾਸੀ ਨਿਊ ਸ਼ਿਵਾਜੀ ਨਗਰ ਦੀ ਸ਼ਿਕਾਇਤ 'ਤੇ ਅਮਲ ...

ਪੂਰੀ ਖ਼ਬਰ »

ਕੋਰੋਨਾ ਕਾਰਨ ਪਿੰਡ ਸੁਨੇਤ ਦੇ 72 ਸਾਲਾ ਮਰੀਜ਼ ਦੀ ਮੌਤ

ਲੁਧਿਆਣਾ, 25 ਨਵੰਬਰ (ਸਲੇਮਪੁਰੀ)-ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਕਰਕੇ ਅੱਜ 1 ਮਰੀਜ਼ ਹੋਰ ਸਾਹਮਣੇ ਆਇਆ ਹੈ, ਜਿਸ ਦਾ ਸਬੰਧ ਜ਼ਿਲ੍ਹਾ ਲੁਧਿਆਣਾ ਨਾਲ ਹੈ, ਜਦਕਿ ਜ਼ਿਲ੍ਹਾ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਕੋਈ ਵੀ ...

ਪੂਰੀ ਖ਼ਬਰ »

ਮਾਸੂਮ ਬੱਚੇ ਨਾਲ ਕੁਕਰਮ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਸ਼ਿਮਲਾਪੁਰੀ ਵਿਚ 8 ਸਾਲ ਦੇ ਬੱਚੇ ਨਾਲ ਉਸ ਦੇ ਗੁਆਂਢੀ ਵਲੋਂ ਕੁਕਰਮ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਬੱਚੇ ਦੀ ਦਾਦੀ ਦੀ ਸ਼ਿਕਾਇਤ ...

ਪੂਰੀ ਖ਼ਬਰ »

ਪਤਨੀ ਦੀ ਬੇਵਫਾਈ ਤੋਂ ਦੁਖੀ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਹੀਰਾ ਨਗਰ ਵਿਚ ਪਤਨੀ ਦੀ ਬੇਵਫਾਈ ਤੋਂ ਦੁਖੀ ਨੌਜਵਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ...

ਪੂਰੀ ਖ਼ਬਰ »

22 ਡੇਂਗੂ ਪੀੜਤ ਮਰੀਜ਼ ਹੋਰ ਆਏ ਸਾਹਮਣੇ

ਲੁਧਿਆਣਾ, 25 ਨਵੰਬਰ (ਸਲੇਮਪੁਰੀ)-ਸਿਹਤ ਵਿਭਾਗ ਵਲੋਂ ਜ਼ਿਲ੍ਹਾ ਲੁਧਿਆਣਾ ਅਤੇ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ 2706 ਮਰੀਜ਼ਾਂ ਵਿਚ ਡੇਂਗੂ ਹੋਣ ਦੀ ਪੁਸ਼ਟੀ ਕੀਤੀ ਗਈ ਹੈ, ਜਿਨ੍ਹਾਂ ਦੀ ਜਾਂਚ ਲੁਧਿਆਣਾ ਦੇ ਵੱਖ-ਵੱਖ ਸਰਕਾਰੀ ਅਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਕੀਤੇ ਜਾ ਰਹੇ ਐਲਾਨਾਂ ਨੂੰ ਅਸਲੀ ਜਾਮਾ ਪਹਿਨਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ-ਸਰੀਂਹ/ਡਾ. ਅਮਰੀਕ ਸਿੰਘ/ਸਰਪੰਚ

ਆਲਮਗੀਰ, 25 ਨਵੰਬਰ (ਜਰਨੈਲ ਸਿੰਘ ਪੱਟੀ)-ਬੀਜੇਪੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਦ ਕਰਨ ਦਾ ਐਲਾਨ ਕਰਨ ਦੇ ਫੈਸਲੇ ਨਾਲ ਪੂਰੇ ਦੇਸ਼ ਵਿਚ ਖੁਸ਼ੀ ਮਨਾਈ ਜਾ ਰਹੀ ਹੈ ਜੋ ਕਿ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਲੁਧਿਆਣਾ ਬ੍ਰਾਂਚ ਰਾਹੀਂ ਸਤਵੰਤ ਕੈਨੇਡਾ ਨੇ ਵੀਜ਼ਾ ਲਿਆ

ਮੁੱਲਾਂਪੁਰ-ਦਾਖਾ, 25 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਅਤੇ ਆਈਲਟਸ ਦੀ ਕੋਚਿੰਗ ਸੰਬੰਧੀ ਵਿਦਿਆਰਥੀਆਂ ਲਈ ਮਦਦਗਾਰ ਬਣੇ ਗੁਰਮਿਲਾਪ ਸਿੰਘ ਡੱਲਾ ਦੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੀ ਲੁਧਿਆਣਾ ਪਾਸਪੋਰਟ ਦਫ਼ਤਰ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਠੇਕਾ ਆਧਾਰਿਤ ਅਤੇ ਕੱਚੇ ਅਧਿਆਪਕਾਂ ਨੂੰ ਪੂਰੀ ਤਨਖਾਹ ਸਮੇਤ ਰੈਗੂਲਰ ਕਰਨ ਦੀ ਕੀਤੀ ਮੰਗ

ਲੁਧਿਆਣਾ, 25 ਨਵੰਬਰ (ਅਮਰੀਕ ਸਿੰਘ ਬੱਤਰਾ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵਲੋਂ ਕੱਚੇ ਅਧਿਆਪਕਾਂ ਵਲੋਂ ਮੁਹਾਲੀ ਵਿਖੇ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਰਾਜ ਸਰਕਾਰ ਤੋਂ ਮੰਗ ਕੀਤੀ ਹੇ ਕਿ ਸਮੂਹ ਠੇਕਾ ਅਧਾਰਿਤ ਅਧਿਆਪਕਾਂ, ਵਾਲੰਟੀਅਰਜ਼, ...

ਪੂਰੀ ਖ਼ਬਰ »

ਸ਼ਹਿਰ 'ਚ 3 ਬੱਚੇ ਸ਼ੱਕੀ ਹਾਲਤ 'ਚ ਲਾਪਤਾ, 2 ਬਰਾਮਦ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਤਿੰਨ ਬੱਚਿਆਂ ਦੇ ਸ਼ੱਕੀ ਹਾਲਤ ਵਿਚ ਲਾਪਤਾ ਹੋਣ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 2 ਨੂੰ ਪੁਲਿਸ ਨੇ ਦੇਰ ਸ਼ਾਮ ਬਰਾਮਦ ਕਰ ਲਿਆ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ...

ਪੂਰੀ ਖ਼ਬਰ »

ਜਥੇਦਾਰ ਬੈਂਸ ਵਲੋਂ ਵਾਰਡ ਨੰਬਰ 40 ਵਿਖੇ ਗਲੀ ਬਣਾਉਣ ਦੇ ਕੰਮ ਦੀ ਟੱਕ ਲਗਾ ਦੇ ਸ਼ੁਰੂਆਤ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਤੇ ਹਲਕਾ ਦੱਖਣੀ ਤੋਂ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਅੱਜ ਵਾਰਡ ਨੰਬਰ 40 ਵਿਚ ਪੈਂਦੇ ਕੋਟ ਮੰਗਲ ਸਿੰਘ ਦੀ ਗਲੀ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ 'ਆਪ' ਕਨਵੀਨਰ ਤੇ ...

ਪੂਰੀ ਖ਼ਬਰ »

ਹਫ਼ਤਾਵਾਰੀ ਲਾਈਵ ਪ੍ਰੋਗਰਾਮ ਦੌਰਾਨ ਪੀ. ਏ. ਯੂ. ਦੇ ਮਾਹਿਰਾਂ ਵਲੋਂ ਖੇਤੀਬਾੜੀ ਨਾਲ ਸੰਬੰਧਿਤ ਵਿਚਾਰ ਚਰਚਾ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹਫ਼ਤਾਵਾਰੀ ਲਾਈਵ ਪ੍ਰੋਗਰਾਮ 'ਚ ਮਾਹਿਰਾਂ ਨੇ ਖੇਤੀਬਾੜੀ ਨਾਲ ਸਬੰਧਿਤ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ | ਇਸ ਵਾਰ ਦੇ ਪ੍ਰੋਗਰਾਮ ਵਿਚ ਪੌਦਾ ਰੋਗ ਮਾਹਿਰ ਡਾ.ਅਮਰਜੀਤ ਸਿੰਘ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ 'ਚ ਵੱਡੇ ਪੱਧਰ 'ਤੇ ਤਬਾਦਲੇ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਟ੍ਰੈਫਿਕ ਪੁਲਿਸ ਵਿਚ ਅੱਜ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਹਨ | ਦਾਗ਼ੀ ਮੁਲਾਜ਼ਮਾਂ ਨੂੰ ਅਹਿਮ ਥਾਵਾਂ 'ਤੇ ਲਗਾਉਣ ਦਾ ਮਾਮਲਾ ਸ਼ਹਿਰ ਵਿਚ ਚਰਚਾ ਦਾ ਵਿਸ਼ਾ ਬਣਿਆ ਹੈ | ਜਾਣਕਾਰੀ ਅਨੁਸਾਰ ਟਰੈਫਿਕ ਪੁਲਿਸ ਦੇ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਵਿਖੇ 44ਵੀਂ ਅਥਲੈਟਿਕ ਮੀਟ ਦੀ ਆਰੰਭਤਾ

ਆਲਮਗੀਰ, 25 ਨਵੰਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਵਿਖੇ ਸੀਨੀਅਰ ਵਿੰਗ ਦੀ 44ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਦਰਸ਼ਨ ਸਿੰਘ ਸ਼ਿਵਾਲਿਕ ਸਾਬਕਾ ਚੀਫ ਪਾਰਲੀਮਾਨੀ ਸਕੱਤਰ ਅਤੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਟਰੱਸਟੀ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੀ ਹਲਕਾ ਲੁਧਿਆਣਾ ਉੱਤਰੀ 'ਚ ਰੈਲੀ 28 ਨੂੰ ਕਰਨ ਦਾ ਫ਼ੈਸਲਾ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਪਾਰਟੀ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾ 'ਤੇ ਮਾਲਵਾ ਜ਼ੋਨ 'ਚ 28 ਨਵੰਬਰ ਦਿਨ ਐਤਵਾਰ ਨੂੰ ਹਲਕਾ ਲੁਧਿਆਣਾ ...

ਪੂਰੀ ਖ਼ਬਰ »

ਆਤਮਾ ਕਿਸਾਨ ਬਾਜ਼ਾਰ ਦੀ ਮੁੜ ਤੋਂ ਸ਼ੁਰੂਆਤ ਕਰਨ ਦਾ ਐਲਾਨ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਆਤਮਾ ਯੋਜਨਾ ਤਹਿਤ ਮੁੱਖ ਖੇਤੀਬਾੜੀ ਦਫ਼ਤਰ ਲੁਧਿਆਣਾ ਵਿਖੇ ਮੁੜ ਤੋਂ ਹਰ ਐਤਵਾਰ ਨੂੰ ਆਤਮਾ ਕਿਸਾਨ ਬਾਜ਼ਾਰ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਬਜਾਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਇਆ ਜਾਵੇਗਾ | ਇਹ ਜਾਣਕਾਰੀ ...

ਪੂਰੀ ਖ਼ਬਰ »

ਜੀ. ਐਨ. ਕੇ. ਸੀ. ਡਬਲਯੂ. ਵਿਖੇ 'ਬੂਟਿਆਂ ਦਾ ਲੰਗਰ' ਲਗਾਇਆ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ (ਜੀ.ਐਨ.ਕੇ.ਸੀ.ਡਬਲਯੂ.) ਮਾਡਲ ਟਾਊਨ ਲੁਧਿਆਣਾ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ (ਆਈ. ਕਿਊ. ਏ. ਸੀ.) ਦੀ ਅਗਵਾਈ ਹੇਠ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵਿਭਾਗ ਤੇ ਸਵੱਛਤਾ ਐਕਸ਼ਨ ਪਲਾਨ ...

ਪੂਰੀ ਖ਼ਬਰ »

ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਹਿਯੋਗ ਦੇਣ 'ਤੇ ਸੰਘਰਸ਼ ਕਮੇਟੀ ਵਲੋਂ ਸਨਮਾਨ

ਲੁਧਿਆਣਾ, 25 ਨਵੰਬਰ (ਅਮਰੀਕ ਸਿੰਘ ਬੱਤਰਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬੀਤੇ ਦਿਨੀਂ ਗਿੱਲ ਰੋਡ ਦਾਣਾ ਮੰਡੀ ਵਿਚ ਵਰਕਰ ਮਿਲਣੀ ਦੌਰਾਨ ਨਗਰ ਨਿਗਮ ਦੇ ਕੱਚੇ ਦਰਜਾ ਚਾਰ ਕਰਮਚਾਰੀਆਂ/ਸੀਵਰਮੈਨਾਂ, ਸਫਾਈ ਮੁਲਾਜ਼ਮਾਂ ਨੂੰ 10 ਦਿਨ ਅੰਦਰ ਪੱਕਾ ਕੀਤੇ ਜਾਣ ...

ਪੂਰੀ ਖ਼ਬਰ »

ਪੂਰਵਾਂਚਲ ਸਮਾਜ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਤਾਕਤ-ਮਜੀਠੀਆ

ਲੁਧਿਆਣਾ, 25 ਨਵੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਪੂਰਵਾਂਚਲ ਵਿੰਗ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਰਾਜੇਸ਼ ਮਿਸ਼ਰਾ ਦੀ ਅਗਵਾਈ ਹੇਠ ਸਮਾਜ ਦੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਭਾਸ਼ਾ ਅਫ਼ਸਰ ਵਜੋਂ ਡਾ. ਸੰਦੀਪ ਸ਼ਰਮਾ ਨੇ ਅਹੁਦਾ ਸੰਭਾਲਿਆ

ਲੁਧਿਆਣਾ, 25 ਨਵੰਬਰ (ਕਵਿਤਾ ਖੁੱਲਰ)-ਪੰਜਾਬ ਰਾਜ ਭਾਸ਼ਾ ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਮੂਹ ਜ਼ਿਲਿ੍ਹਆਂ ਵਿਚ ਭਾਸ਼ਾ ਅਫਸਰਾਂ ਦੀ ਨਿਯੁਕਤੀ ਕੀਤੀ ਗਈ ਹੈ, ਡਾ. ਸੰਦੀਪ ਸ਼ਰਮਾ ਨੂੰ ਜ਼ਿਲ੍ਹਾ ਭਾਸ਼ਾ ਅਫਸਰ ਲਗਾਇਆ ...

ਪੂਰੀ ਖ਼ਬਰ »

ਵਿਧਾਇਕ ਜਥੇਦਾਰ ਬੈਂਸ ਨੇ ਵਾਰਡ ਨੰਬਰ 22 ਵਿਖੇ ਕੀਤਾ ਸੰਗਤ ਦਰਸ਼ਨ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਸ਼ੇਰਪੁਰ ਵਾਰਡ ਨੰਬਰ 22 ਵਿਖੇ ਸੰਗਤ ਦਰਸ਼ਨ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਦਾ ਸਿਲਸਿਲਾ ...

ਪੂਰੀ ਖ਼ਬਰ »

ਵੋਟਰਾਂ ਨੂੰ ਵੋਟ ਪਾਉਣ ਲਈ ਜਵਾਹਰ ਨਗਰ ਕੈਂਪ ਵਿਖੇ ਕੀਤਾ ਜਾਗਰੂਕ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਜਵਾਹਰ ਨਗਰ ਕੈਂਪ ਵਿਖੇ ਵੋਟਰਾਂ ਨੂੰ ਵੋਟ ਪਾਉਣ ਤੇ ਵੋਟ ਦੇ ਅਧਿਕਾਰ ਦੀ ਵਰਤੋਂ ਦੀ ਜ਼ਰੂਰਤ ਬਾਰੇ ਜਾਗਰੂਕ ਕੀਤਾ ਗਿਆ | ਵੋਟਰ ਜਾਗਰੂਕ ਕੈਂਪ ਲਗਾ ਕੇ ਵੋਟਰਾਂ ਨੂੰ ਭਾਰਤੀ ਲੋਕਤੰਤਰ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਵਿਖੇ 'ਸੂਖਮ ਜੀਵ ਵਿਰੋਧੀ ਪ੍ਰਤੀਰੋਧਕਤਾ' ਵਿਸ਼ੇ 'ਤੇ ਜਾਗਰੂਕਤਾ ਹਫ਼ਤਾ ਸਮਾਪਤ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਸੈਂਟਰ ਫਾਰ ਵਨ ਹੈਲਥ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ 'ਸੂਖਮ ਜੀਵ ਵਿਰੋਧੀ ਪ੍ਰਤੀਰੋਧਕਤਾ ਜਾਗਰੂਕਤਾ ਹਫ਼ਤੇ' ਕਰਵਾਇਆ ਗਿਆ | ਇਹ ਵਿਸ਼ਵ ਭਰ ਵਿਚ ਵਿਸ਼ਵ ਸਿਹਤ ਸੰਗਠਨ ਦੀ ਅਗਵਾਈ ...

ਪੂਰੀ ਖ਼ਬਰ »

ਤੀਸਰੀ ਗਾਰੰਟੀ ਨਾਲ ਪੰਜਾਬ ਦੀਆਂ ਔਰਤਾਂ 'ਚ ਖੁਸ਼ੀ ਦੀ ਲਹਿਰ-'ਆਪ'

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਲੁਧਿਆਣਾ ਦੀ ਟੀਮ ਨੇ ਪਿਛਲੇ ਦਿਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਐਲਾਨੀ ਤੀਸਰੀ ਗਾਰੰਟੀ ਦੇ ਬਾਰੇ ਅੱਜ ਪ੍ਰੈਸ ਕਾਨਫਰੰਸ ਕੀਤੀ, ਜਿਸ ਵਿਚ ਉਨ੍ਹਾਂ ਨੇ ਕੇਜਰੀਵਾਲ ਦੀ ਤੀਸਰੀ ਗਾਰੰਟੀ ਨਾਲ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦਿਵਿਆਂਗ ਸੈੱਲ ਨੇ ਕਿ੍ਕਟ ਲੀਗ ਕਰਵਾਈ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦਿਵਿਆਂਗ ਸੈੱਲ ਵਲੋਂ ਡੈੱਫ ਕਿ੍ਕਟ ਫੈੱਡਰੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਦਿਵਿਆਂਗ ਕਿ੍ਕਟ ਲੀਗ 2021 ਕਰਵਾਈ ਗਈ | ਇਸ ਟੂਰਨਾਮੈਂਟ ਦਾ ਸ਼ੁਭ ਉਦਘਾਟਨ ...

ਪੂਰੀ ਖ਼ਬਰ »

ਪਾਲ ਹੰੁਡਈ ਖੰਨਾ 'ਚ ਪਾਣੀ ਬਚਾਓ ਚੁਣੌਤੀ ਕੈਂਪ

ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)-ਹੰੁਡਈ ਮੋਟਰ ਇੰਡੀਆ ਕੰਪਨੀ ਵਲੋਂ ਪਾਲ ਹੰੁਡਈ ਖੰਨਾ ਵਿਚ ਪਾਣੀ ਬਚਾਓ ਚੁਣੌਤੀ ਅਤੇ ਸੁੱਕੀ ਧੁਆਈ ਦਾ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਉਦਘਾਟਨ ਜ਼ੋਨਲ ਪਾਰਟਸ ਐਂਡ ਸਰਵਿਸ ਹੈੱਡ ਅਨੁਰਾਗ ਕੁਮਾਰ, ਰਿਜਨਲ ਪਾਰਟਸ ਐਂਡ ਸਰਵਿਸ ...

ਪੂਰੀ ਖ਼ਬਰ »

ਵਾਰਡ 54 ਦੇ ਅਹਾਤਾ ਮੁਹੰਮਦ ਤਾਹਿਰ 'ਚ ਨਵਾਂ ਟਿਊਬਵੈੱਲ ਲਗਾਉਣ ਦੀ ਕਰਾਈ ਸ਼ੁਰੂਆਤ

ਲੁਧਿਆਣਾ, 25 ਨਵੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 54 ਅਧੀਨ ਪੈਂਦੇ ਮੁਹੱਲਾ ਅਹਾਤਾ ਮੁਹੰਮਦ ਤਾਹਿਰ 'ਚ ਪੀਣ ਵਾਲੇ ਪਾਣੀ ਦੀ ਕਮੀ ਦੂਰ ਕਰਨ ਲਈ 17.30 ਲੱਖ ਦੀ ਲਾਗਤ ਨਾਲ ਲਗਾਏ ਜਾ ਰਹੇ ਟਿਊਬਵੈਲ ਅਤੇ ਅੰਬੇਡਕਰ ਨਗਰ ਵਿਚ ਬਣੇ ਸਰਕਾਰੀ ਕਵਾਟਰਾਂ ...

ਪੂਰੀ ਖ਼ਬਰ »

ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਵਿਖੇ 17ਵਾਂ ਸਾਲਾਨਾ ਖੇਡ ਦਿਵਸ ਮਨਾਇਆ

ਲਾਡੋਵਾਲ, 25 ਨਵੰਬਰ (ਬਲਬੀਰ ਸਿੰਘ ਰਾਣਾ)-ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਲਾਦੀਆਂ ਖੁਰਦ ਵਿਖੇ ਪ੍ਰਾਇਮਰੀ ਵਿੰਗ ਵਿਚ ਤੀਸਰੀ ਜਮਾਤ ਤੋਂ ਪੰਜਵੀਂ ਜਮਾਤ ਲਈ 17ਵਾਂ ਸਾਲਾਨਾ ਖੇਡ ਦਿਵਸ ਮਨਾਇਆ ਗਿਆ, ਜਿਸ ਵਿਚ ਤਕਰੀਬਨ 900 ਵਿਦਿਆਰਥੀਆਂ ਨੇ ਅਨੁਕੂਲਿਤ ਮਜ਼ੇਦਾਰ ਟਰੈਕ ਅਤੇ ਫੀਲਡ ਈਵੈਂਟਸ ਵਿਚ ਭਾਗ ਲਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰਸੀਪਲ ਮੈਡਮ ਜਸਕਿਰਨ ਕੌਰ ਨੇ ਪ੍ਰਧਾਨ ਹਰਮਿੰਦਰ ਸਿੰਘ ਅਤੇ ਡਾਇਰੈਕਟਰ ਨਵਜੋਤ ਸਿੰਘ ਦਾ ਸਵਾਗਤ ਕਰਦਿਆਂ ਕੀਤੀ | ਪਿ੍ੰਸੀਪਲ ਜਸਕਿਰਨ ਕੌਰ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਪ੍ਰਧਾਨ ਹਰਮਿੰਦਰ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਕੀਤੀ | ਪਿ੍ੰਸੀਪਲ ਸਾਹਿਬਾ ਨੇ ਦੱਸਿਆ ਕਿ ਸਕੂਲ ਵਿਚ ਚਾਰ ਹਾਊਸ ਜਿਵੇਂ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਆਦਿ ਟੀਮਾਂ ਨੇ ਪ੍ਰਾਇਮਰੀ ਸਕੂਲ ਦੇ ਮੁੱਖ ਵਿਦਿਆਰਥੀ ਏਕਵੀਰ ਸਿੰਘ ਅਤੇ ਸਪੋਰਟਸ ਕੈਪਟਨ ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਮਾਰਚ ਪਾਸ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਚੌਥੀ ਜਮਾਤ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪੀ.ਟੀ. ਕਰਨ ਉਪਰੰਤ ਸਾਰੀਆਂ ਟੀਮਾਂ ਵਿਚਕਾਰ ਕਬੱਡੀ, ਖੋ-ਖੋ, ਲੰਗੜੀ, ਰੋਲ ਬਾਲ, ਕਿੱਕਲੀ, ਟੱਗਆਫ਼ ਵਾਰ ਅਤਿ ਗੱਤਕਾ ਦੇ ਮੁਕਾਬਲੇ ਕਰਵਾਏ ਗਏ | ਉਨ੍ਹਾਂ ਦੱਸਿਆ ਕਿ ਜਿਹੜੇ ਇਨ੍ਹਾਂ ਮੁਕਾਬਲਿਆਂ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਵਿਦਿਆਰਥੀ ਆਏ ਹਨ, ਉਨ੍ਹਾਂ ਨੂੰ ਅਕੈਡਮੀ ਵਲੋਂ ਇਨਾਮ ਤਕਸੀਮ ਕੀਤੇ ਗਏ | ਜਦਕਿ ਸਰਵੋਤਮ ਖਿਡਾਰੀ ਨੂੰ ਅਲੱਗ ਟਰਾਫੀ ਦੇ ਕੇ ਸਨਮਾਨਤ ਕੀਤਾ ਗਿਆ | ਇਸ ਮੌਕੇ ਸਰਵੋਤਮ ਆਈ ਪ੍ਰਾਇਮਰੀ ਹਾਊਸ ਦੀ ਟੀਮ ਨੂੰ ਓਵਰਆਲ ਟਰਾਫੀ ਦੇ ਕੇ ਨਿਵਾਜਿਆ ਗਿਆ | ਅਖੀਰ ਵਿਚ ਸਮੂਹ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੇ ਰਾਸ਼ਟਰੀ ਗੀਤ ਗਾ ਕੇ ਖੇਡ ਦਿਵਸ ਨੂੰ ਸਮਾਪਤ ਕੀਤਾ |

ਖ਼ਬਰ ਸ਼ੇਅਰ ਕਰੋ

 

ਸਵੈ ਸਹਾਇਤਾ ਸਮੂਹਾਂ ਲਈ ਆਰਸੇਟੀ ਵਿਖੇ ਵਿੱਤੀ ਸਾਖ਼ਰਤਾ ਕੈਂਪ ਲਗਾਇਆ

ਲੁਧਿਆਣਾ, 25 ਨਵੰਬਰ (ਪੁਨੀਤ ਬਾਵਾ)-ਰੂਰਲ ਸੈਲਫ ਇੰਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ (ਆਰਸੇਟੀ) ਵਿਖੇ ਪੰਜਾਬ ਐਂਡ ਸਿੰਧ ਬੈਂਕ ਦੇ ਲੀਡ ਬੈਂਕ ਦਫ਼ਤਰ ਲੁਧਿਆਣਾ ਵਲੋਂ ਸਵੈ ਸਹਾਇਤਾ ਸਮੂਹਾਂ ਨੂੰ ਵਿੱਤੀ ਸਾਖ਼ਰਤਾ ਲਈ ਕੈਂਪ ਲਗਾਇਆ | ਜਿਸ ਵਿਚ 80 ਦੇ ਲਗਪਗ ਸਵੈ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਕੇਬਲ ਕਿਰਾਏ ਦੀ 100 ਰੁਪਏ ਘੋਸ਼ਣਾ ਕਰਨਾ ਮੁੰਗੇਰੀ ਲਾਲ ਦੇ ਹਸੀਨ ਸੁਪਨੇ ਵਰਗਾ-ਚੌਧਰੀ ਯਸ਼ਪਾਲ

ਲੁਧਿਆਣਾ, 25 ਨਵੰਬਰ (ਕਵਿਤਾ ਖੁੱਲਰ)-ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੀ ਲੁਧਿਆਣਾ ਫ਼ੇਰੀ ਦੌਰਾਨ ਕੇਬਲ ਕੁਨੈਕਸ਼ਨ ਦਾ ਕਿਰਾਇਆ 100 ਰੁਪਏ ਪ੍ਰਤੀ ਮਹੀਨਾ ਐਲਾਨਣਾ ਬਿਨਾਂ ਹੋਮਵਰਕ ਤੋਂ ਕੀਤਾ ਗਿਆ ਐਲਾਨ ਹੈ ਜਿਸ ਦਾ ਕਿ ਕੋਈ ਸਿਰ ...

ਪੂਰੀ ਖ਼ਬਰ »

ਪੰਜਾਬੀ ਕਿਸਾਨਾਂ ਦੇ ਦਬਾਅ ਕਾਰਨ ਹੀ ਮੋਦੀ ਖੇਤੀਬਾੜੀ ਸੋਧ ਕਾਨੂੰਨ ਰੱਦ ਕਰਨ ਲਈ ਮਜਬੂਰ ਹੋਇਆ-ਆਲਮਗੀਰ, ਰਣੀਆਂ, ਨੱਤ

ਆਲਮਗੀਰ, 25 ਨਵੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਸਰਕਲ ਆਲਮਗੀਰ ਦੇ ਪ੍ਰਧਾਨ ਤਲਵਿੰਦਰ ਸਿੰਘ ਗਰੇਵਾਲ ਆਲਮਗੀਰ ਸ਼੍ਰੋਮਣੀ ਅਕਾਲੀ ਦਲ ਸਰਕਲ ਆਲਮਗੀਰ ਦੇ ਪ੍ਰਧਾਨ ਜਥੇਦਾਰ ਬਲਵੰਤ ਸਿੰਘ ਰਣੀਆਂ, ਕਿਸਾਨ ਵਿੰਗ ਲੁਧਿਆਣਾ ਦਿਹਾਤੀ ਤੇ ...

ਪੂਰੀ ਖ਼ਬਰ »

21 ਕਾਲਜਾਂ ਦੇ 1700 ਵਿਦਿਆਰਥੀ ਹਿੱਸਾ ਲੈਣਗੇ-ਪਿ੍ੰਸੀਪਲ ਡਾ. ਅਵਿਨਾਸ਼ ਕੌਰ
ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਯੁਵਕ ਅਤੇ ਵਿਰਾਸਤੀ ਮੇਲਾ 28 ਤੋਂ

ਡੇਹਲੋਂ, 25 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਯੂਨੀਵਰਸਿਟੀ ਦੇ ਮੋਗਾ-ਫਿਰੋਜ਼ਪੁਰ ਜ਼ੋਨ-ਏ ਦਾ ਯੁਵਕ ਅਤੇ ਵਿਰਾਸਤੀ ਮੇਲਾ ਇਸ ਵਾਰ ਗੋਵਿੰਦ ਨੈਸ਼ਨਲ ਕਾਲਜ ਵਿਖੇ ਹੋ ਰਿਹਾ ਹੈ¢ ਇਹ ਮੇਲੇ ਪੂਰੇ ਪੰਜ ਦਿਨ 28 ਨਵੰਬਰ ਤੋਂ 2 ਦਸੰਬਰ ਤੱਕ ਹੋਵੇਗਾ¢ ਇਸ ਯੁਵਕ ਅਤੇ ...

ਪੂਰੀ ਖ਼ਬਰ »

ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਯੁਵਕ ਅਤੇ ਵਿਰਾਸਤੀ ਮੇਲਾ 28 ਤੋਂ

ਡੇਹਲੋਂ, 25 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਯੂਨੀਵਰਸਿਟੀ ਦੇ ਮੋਗਾ-ਫਿਰੋਜ਼ਪੁਰ ਜ਼ੋਨ-ਏ ਦਾ ਯੁਵਕ ਅਤੇ ਵਿਰਾਸਤੀ ਮੇਲਾ ਇਸ ਵਾਰ ਗੋਵਿੰਦ ਨੈਸ਼ਨਲ ਕਾਲਜ ਵਿਖੇ ਹੋ ਰਿਹਾ ਹੈ¢ ਇਹ ਮੇਲੇ ਪੂਰੇ ਪੰਜ ਦਿਨ 28 ਨਵੰਬਰ ਤੋਂ 2 ਦਸੰਬਰ ਤੱਕ ਹੋਵੇਗਾ¢ ਇਸ ਯੁਵਕ ਅਤੇ ...

ਪੂਰੀ ਖ਼ਬਰ »

ਸ਼ਹਿਰ ਨੂੰ ਹਰਾ ਭਰਾ ਕਰਨ ਲਈ ਰੁੱਖ ਲਗਾਉਣਾ ਜ਼ਰੂਰੀ-ਮੱਕੜ

ਲੁਧਿਆਣਾ, 25 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਕਿਹਾ ਕਿ ਚੌਗਿਰਦੇ ਨੂੰ ਹਰਾ ਭਰਾ ਕਰਨ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣ ਜੋ ਕਿ ਬਹੁਤ ਹੀ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਵੱਧ ਤੋਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਨੂੰ ਮਾਰਚ ਤੱਕ ਵਧਾਏ ਜਾਣ ਦੀ ਹੋ ਰਹੀ ਪ੍ਰਸੰਸਾ

ਲੁਧਿਆਣਾ, 25 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਵਲੋਂ ਇਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ, ਜਿਸ ਦੇ ਚੱਲਦਿਆਂ ਮਾਰਚ 2022 ਤੱਕ ਲੋੜਵੰਦ ਲੋਕਾਂ ਨੂੰ ਮੁਫਤ ਰਾਸ਼ਨ ਮਿਲੇਗਾ ਅਤੇ ਸਰਕਾਰ ਵਲੋਂ ਇਸ ਯੋਜਨਾ ਦਾ ਵਿਸਥਾਰ ਕਰਦੇ ਹੋਏ ਪ੍ਰਧਾਨ ਮੰਤਰੀ ਗਰੀਬ ਅੰਨ ...

ਪੂਰੀ ਖ਼ਬਰ »

ਕੰਗਣਾ ਰਣੌਤ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਕਾਨੂੰਨੀ ਵਿੰਗ ਨੇ ਪੁਲਿਸ ਕਮਿਸ਼ਨਰ ਨੂੰ ਦਿੱਤੀ ਦਰਖਾਸਤ

ਲੁਧਿਆਣਾ, 25 ਨਵੰਬਰ (ਕਵਿਤਾ ਖੁੱਲਰ)-ਅਦਾਕਾਰਾ ਕੰਗਨਾ ਰਣੌਤ ਵਲੋਂ ਆਪਣੇ ਸੋਸ਼ਲ ਮੀਡੀਆ (ਇੰਸਟਾਗ੍ਰਾਮ ਸਟੋਰੀ) 'ਤੇ ਪਾਈ ਪੋਸਟ ਦੇ ਵਿਰੁੱਧ ਇਕ ਦਰਖਾਸਤ ਸ਼੍ਰੋਮਣੀ ਅਕਾਲੀ ਦਲ ਕਾਨੂੰਨੀ ਵਿੰਗ ਦੇ ਮੈਂਬਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ...

ਪੂਰੀ ਖ਼ਬਰ »

ਲੱਖਾਂ ਰੁਪਏ ਦੇ ਸਾਮਾਨ ਨੂੰ ਖੁਰਦ-ਬੁਰਦ ਕਰਨ ਵਾਲੇ ਡਰਾਈਵਰ ਸਮੇਤ 3 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਟਰਾਂਸਪੋਟਰ ਦੇ ਲੱਖਾਂ ਰੁਪਏ ਦੇ ਸਾਮਾਨ ਨੂੰ ਖੁਰਦ-ਬੁਰਦ ਕਰਨ ਵਾਲੇ ਡਰਾਈਵਰ ਅਤੇ ਉਸ ਦੇ 3 ਸਾਥੀਆਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਮੋਗਾ ਵਿਖੇ ਕੀਤੀ ਜਾਣ ਵਾਲੀ ਰੈਲੀ ਅਕਾਲੀ-ਬਸਪਾ ਗੱਠਜੋੜ ਸਰਕਾਰ ਦਾ ਮੁੱਢ ਬੰਨ੍ਹੇਗੀ-ਸ਼ਿਵਾਲਿਕ

ਇਯਾਲੀ/ਥਰੀਕੇ, 25 ਨਵੰਬਰ (ਮਨਜੀਤ ਸਿੰਘ ਦੁੱਗਰੀ)-ਮੋਗਾ ਦੇ ਕਿਲੀ ਚਾਹਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਮੌਕੇ 14 ਦਸੰਬਰ ਨੂੰ ਹੋਣ ਵਾਲੀ ਸਿਆਸੀ ਕਾਨਫ਼ਰੰਸ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਕੱਠ ਪੱਖੋਂ ਇਤਿਹਾਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX