ਤਾਜਾ ਖ਼ਬਰਾਂ


ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  7 minutes ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  29 minutes ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਮੁੰਬਈ: ਰਾਜ ਸਭਾ ਸਾਂਸਦ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਕੇਸ ਦਰਜ
. . .  43 minutes ago
ਮਹਾਰਾਸ਼ਟਰ, 1 ਅਪ੍ਰੈਲ- ਰਾਜ ਸਭਾ ਸਾਂਸਦ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਦੇ ਕੰਜੂਰ ਮਾਰਗ ਪੁਲਿਸ ਸਟੇਸ਼ਨ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 506(2) ਅਤੇ 504 ਆਈ.ਪੀ.ਸੀ.....
ਕਾਗਜ਼ੀ ਕਾਰਵਾਈ ਕਾਰਨ ਰਿਹਾਈ ’ਚ ਹੋ ਰਹੀ ਦੇਰੀ- ਕਰਨ ਸਿੱਧੂ
. . .  55 minutes ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਦਰ ਫ਼ਿਲਹਾਲ ਕੁੱਝ ਰਸਮੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਰਿਹਾਈ ਵਿਚ ਦੇਰੀ ਹੋ ਰਹੀ ਹੈ। ਇਹ ਕਾਰਵਾਈ ਪੂਰੀ....
ਕੰਝਾਵਲਾ ਕੇਸ: ਪੁਲਿਸ ਵਲੋਂ 7 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਪੁਲਿਸ ਨੇ ਅੱਜ ਕੰਝਾਵਲਾ ਹਿੱਟ ਐਂਡ ਡਰੈਗ ਕੇਸ ਵਿਚ ਸੱਤ ਮੁਲਜ਼ਮਾਂ ਖ਼ਿਲਾਫ਼ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦਿੱਲੀ ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਲਾਈਆਂ ਹਨ ਅਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸਬੂਤਾਂ ਨੂੰ ਨਸ਼ਟ ਕਰਨ....
ਮਿਜ਼ੋਰਮ: ਕੇਂਦਰੀ ਗ੍ਰਹਿ ਮੰਤਰੀ ਕਰਨਗੇ 2415 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
. . .  about 1 hour ago
ਮਿਜ਼ੋਰਮ, 1 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2,415 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਅੱਜ ਆਈਜ਼ਵਾਲ...
ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਕੀਤਾ ਪਾਸ
. . .  about 1 hour ago
ਵਾਸ਼ਿੰਗਟਨ, 1 ਅਪ੍ਰੈਲ- ਇਕ ਇਤਿਹਾਸਕ ਕਦਮ ਵਿਚ ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਪਾਸ ਕੀਤਾ ਹੈ ਅਤੇ ਅਜਿਹਾ ਕਰਨ ਵਾਲਾ ਇਹ ਪਹਿਲਾ ਅਮਰੀਕੀ ਰਾਜ ਬਣ ਗਿਆ ਹੈ। ਉੱਤਰੀ ਅਮਰੀਕਾ ਦੇ ਹਿੰਦੂਆਂ ਦੇ ਗੱਠਜੋੜ ਦੇ ਅਧਿਕਾਰਤ...
ਅੱਜ ਸਾਰਾ ਪੰਜਾਬ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਆਉਣ ਦੀ ਉਡੀਕ ’ਚ- ਮੀਡੀਆ ਸਲਾਹਕਾਰ ਨਵਜੋਤ ਸਿੰਘ ਸਿੱਧੂ
. . .  about 2 hours ago
ਪਟਿਆਲਾ, 1 ਆਪ੍ਰੈਲ- ਅੱਜ ਜੇਲ੍ਹ ਤੋਂ ਰਿਹਾਅ ਹੋ ਰਹੇ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੇ ਇਕ ਦਿਨ ਵੀ ਜੇਲ੍ਹ ਤੋਂ ਛੁੱਟੀ ਨਹੀਂ ਲਈ ਅਤੇ ਉਹ ਅਨੁਸ਼ਾਸਿਤ ਰਹੇ। ਉਨ੍ਹਾਂ ਕਿਹਾ ਕਿ ਅੱਜ ਸਾਰਾ ਪੰਜਾਬ ਉਸ ਦੇ ਸਾਹਮਣੇ ਆਉਣ ਦੀ ਉਡੀਕ....
ਸਾਬਕਾ ਡੀ.ਸੀ.ਪੀ. ਰਜਿੰਦਰ ਸਿੰਘ ਭਾਜਪਾ ’ਚ ਹੋਏ ਸ਼ਾਮਿਲ
. . .  about 3 hours ago
ਚੰਡੀਗੜ੍ਹ, 1 ਅਪ੍ਰੈਲ- ਪੰਜਾਬ ਪੁਲਿਸ ਦੇ ਸਾਬਕਾ ਡੀ.ਸੀ.ਪੀ. ਰਜਿੰਦਰ ਸਿੰਘ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਬਾਰੇ ਇਹ ਵੀ ਕਿਆਸ....
ਪੰਜਾਬ ਵਿਚ ਨਸ਼ਿਆਂ ਤੇ ਬੰਦੂਕਾਂ ਦਾ ਮਾਫ਼ੀਆ ਹਾਵੀ- ਗਜੇਂਦਰ ਸਿੰਘ ਸ਼ੇਖ਼ਾਵਤ
. . .  about 3 hours ago
ਚੰਡੀਗੜ੍ਹ, 1 ਅਪ੍ਰੈਲ- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਕਿਹਾ ਕਿ ਪੰਜਾਬ ਵਿਚ ਗੀਤ-ਸੰਗੀਤ ਅਤੇ ਧੁਨ ਫ਼ੈਲਾਉਣ ਵਾਲੇ ਲੋਕਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਨੂੰ ਜਾਨੋਂ ਮਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਇੱਥੇ ਨਸ਼ਿਆਂ....
ਭਾਰਤ ਵਿਚ ਕੋਰੋਨਾ ਦੇ 2,994 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 2,994 ਨਵੇਂ ਮਾਮਲੇ ਸਾਹਮਣੇ ਆਏ ਹਨ, ਹੁਣ ਸਰਗਰਮ ਮਰੀਜ਼ਾਂ ਦੀ ਕੁੱਲ ਗਿਣਤੀ...
ਜੰਮੂ-ਕਸ਼ਮੀਰ: ਪਾਕਿਸਤਾਨ ਵਲੋਂ ਆਇਆ ਡਰੋਨ
. . .  about 3 hours ago
ਸ੍ਰੀਨਗਰ, 1 ਅਪ੍ਰੈਲ- ਬੀ.ਐਸ.ਐਫ਼. ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਕਰੀਬ 12.15 ਵਜੇ ਜਵਾਨਾਂ ਨੇ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਵਿਚ ਅੰਤਰਰਾਸ਼ਟਰੀ ਸਰਹੱਦ ’ਤੇ ਉਨ੍ਹਾਂ ਵਲੋਂ ਦੇਖੀ ਗਈ ਇਕ ਝਪਕਦੀ ਰੌਸ਼ਨੀ ਵੱਲ ਗੋਲੀਬਾਰੀ ਕੀਤੀ ਗਈ, ਜਿਸ ਤੋਂ ਬਾਅਦ ਇਕ ਡਰੋਨ ਪਾਕਿਸਤਾਨ....
ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਆਏ ਨਜ਼ਰ
. . .  about 5 hours ago
ਪਟਿਆਲਾ, 1 ਅਪ੍ਰੈਲ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਨਜ਼ਰ ਆਏ।
ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  about 6 hours ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  about 6 hours ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  about 6 hours ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  about 6 hours ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 7 hours ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 7 hours ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 7 hours ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਰੂਪਨਗਰ

ਮੁੱਖ ਮੰਤਰੀ ਪੰਜਾਬ ਦੇ ਆਪਣੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਕਿਸਾਨ ਮੁਆਵਜ਼ੇ ਤੋਂ ਔਖੇ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਰੋਡ ਕਿਸਾਨ ਸੰਘਰਸ਼ ਕਮੇਟੀ ਨੇ ਅੱਜ ਭਾਰਤਮਾਲਾ ਪ੍ਰੀਯੋਜਨਾ ਹੇਠ ਐਕੁਆਇਰ ਕੀਤੀਆਂ ਜਾਣ ਵਾਲੀਆਂ ਕਿਸਾਨਾਂ ਦੀਆਂ ਜ਼ਮੀਨਾਂ ਦਾ ਮੁਆਵਜ਼ਾ ਘੱਟ ਦੇਣ ਵਜੋਂ ਇੱਕ ਪੈੱ੍ਰਸ ਕਾਨਫ਼ਰੰਸ ਦੌਰਾਨ ਦੁਖੜਾ ਰੋਇਆ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਆਗਾਹ ਕੀਤਾ ਕਿ ਜੇ ਕਿਸਾਨਾਂ ਨਾਲ ਇਨਸਾਫ਼ ਨਾ ਹੋਇਆ ਤਾਂ ਉਨ੍ਹਾਂ ਦੇ ਹਲਕੇ ਨਾਲ ਸਬੰਧਿਤ ਮੁੱਖ ਮੰਤਰੀ ਇਸ ਲਈ ਜ਼ਿੰਮੇਵਾਰ ਹੋਵੇਗਾ | ਉਨ੍ਹਾਂ ਦੱਸਿਆ ਕਿ ਰੋਪੜ ਜ਼ਿਲੇ੍ਹ ਦੇ ਲਗਭਗ 51 ਪਿੰਡਾਂ ਦੀ ਜ਼ਮੀਨ ਭਾਰਤਮਾਲਾ ਪਰਿਯੋਜਨਾ ਤਹਿਤ ਬਣਨ ਵਾਲੇ ਗ੍ਰੀਨ ਫ਼ੀਲਡ ਨੈਸ਼ਨਲ ਹਾਈਵੇ ਨੰਬਰ 205ਕੇ ਲਈ ਐਕਵਾਇਰ ਕੀਤੀ ਜਾ ਰਹੀ ਹੈ ਜਿਸ ਵਿਚ ਤਹਿਸੀਲ ਮੋਰਿੰਡਾ ਦੇ ਲਗਭਗ 16 ਪਿੰਡਾਂ ਦੀ ਜ਼ਮੀਨ, ਤਹਿਸੀਲ ਰੋਪੜ ਦੇ 8 ਪਿੰਡਾਂ ਦੀ ਜ਼ਮੀਨ ਅਤੇ ਤਹਿਸੀਲ ਸ਼੍ਰੀ ਚਮਕੌਰ ਸਾਹਿਬ ਦੇ 27 ਪਿੰਡਾਂ ਦੀ ਜ਼ਮੀਨ ਆਉਂਦੀ ਹੈ ਪਰ ਜ਼ਿਲ੍ਹਾ ਮਾਲ ਅਫ਼ਸਰ ਕਮ ਕੰਪੀਟੈਂਟ ਅਥਾਰਟੀ ਫਾਰ ਲੈਂਡ ਐਕੂਜੀਸਨ ਰੂਪਨਗਰ ਦੁਆਰਾ ਤਹਿਸੀਲ ਮੋਰਿੰਡਾ ਦੇ ਜੋ ਅਵਾਰਡ ਮੁਆਵਜ਼ਾ ਨਿਰਧਾਰਿਤ ਕਰਨ ਲਈ ਮਿਤੀ 26 ਅਗਸਤ 2021 ਨੂੰ ਅਤੇ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੇ ਐਵਾਰਡ ਮਿਤੀ 02 ਸਤੰਬਰ 2021 ਨੂੰ ਅਤੇ ਤਹਿਸੀਲ ਰੋਪੜ ਦੇ ਅਵਾਰਡ ਮਿਤੀ 10 ਸਤੰਬਰ 2021 ਨੂੰ ਕੀਤੇ ਗਏ ਸਨ | ਇਹ 2013 ਦੇ ਐਕਟ ਨੂੰ ਅੱਖੋਂ ਪਰੋਖੇ ਕਰਕੇ ਕੀਤੇ ਗਏ ਹਨ ਕਿਉਂਕਿ ਕਾਨੂੰਨ ਅਨੁਸਾਰ ਜ਼ਮੀਨ ਐਕਵਾਇਰ ਕਰਨ ਦੀ ਨੋਟੀਫ਼ਿਕੇਸ਼ਨ (3ਏ) ਜਾਰੀ ਹੋਣ ਦੀ ਮਿਤੀ ਤੋਂ ਪਿਛਲੇ ਤਿੰਨ ਸਾਲ (2017-2020) ਦੇ ਜੋ ਵਸੀਕੇ ਦਰਜ ਹੁੰਦੇ ਹਨ ਉਨ੍ਹਾਂ ਵਿਚੋਂ ਵੱਧ ਕੀਮਤ ਦੇ ਜੋ ਅੱਧੇ ਵਸੀਕੇ ਹੁੰਦੇ ਹਨ ਉਨ੍ਹਾਂ ਦਾ ਛਾਂਟ ਰੇਟ/ਕੀਮਤ ਕੱਢੀ ਜਾਂਦੀ ਹੈ ਉਹ ਬੇਸਿਕ ਕੀਮਤ ਮੰਨੀ ਜਾਂਦੀ ਹੈ ਅਤੇ ਉਸ ਨਾਲ 100 ਪ੍ਰਤੀਸ਼ਤ ਦੀ ਦਰ ਨਾਲ ਸੋਲੇਸੀਅਮ, 12 ਪ੍ਰਤੀਸ਼ਤ ਸਲਾਨਾ ਦੀ ਦਰ ਨਾਲ ਮਾਰਕੀਟ ਕੀਮਤ ਵਿਚ ਮੁੱਲ ਵਾਧੇ ਵਜੋਂ ਅਡੀਸਨਲ ਮੁਆਵਜ਼ਾ, ਮਲਟੀਪਲੀਕੇਸਨ ਫੈਕਟਰ (ਗੁਣਾਂਕ), ਪੁਨਰਵਾਸ ਅਤੇ ਮੁੜ ਵਸੇਬੇ ਦੇ ਲਾਭ ਦੇ ਕੇ ਅਨੁਸਾਰ ਅਵਾਰਡ ਕੀਤਾ ਜਾਂਦਾ ਹੈ | ਤਹਿਸੀਲ ਮੋਰਿੰਡਾ ਦੇ ਪਿੰਡ ਫ਼ਤਿਹਗੜ੍ਹ ਦਾ ਛਾਂਟ ਰੇਟ 25 ਲੱਖ ਰੁਪਏ ਪ੍ਰਤੀ ਏਕੜ ਤੋਂ ਜ਼ਿਆਦਾ ਬਣਦਾ ਸੀ ਪਰ ਅਵਾਰਡ 19,03,936 ਰੁਪਏ ਪ੍ਰਤੀ ਏਕੜ ਦੇ ਛਾਂਟ ਰੇਟ ਅਨੁਸਾਰ ਕੀਤਾ ਗਿਆ ਇਸੇ ਤਰ੍ਹਾਂ ਕਿਸ਼ਨਪੁਰ ਦਾ ਛਾਂਟ ਰੇਟ 45 ਲੱਖ ਰੁਪਏ ਪ੍ਰਤੀ ਏਕੜ ਬਣਦਾ ਸੀ ਅਵਾਰਡ ਮੌਕੇ ਛਾਂਟ ਰੇਟ 8,00,000 ਲੱਖ ਰੁਪਏ ਦਿੱਤਾ ਗਿਆ | ਚਤਾਮਲਾ ਪਿੰਡ ਦਾ ਛਾਂਟ ਰੇਟ 22 ਲੱਖ ਰੁਪਏ ਪ੍ਰਤੀ ਏਕੜ ਤੋਂ ਜ਼ਿਆਦਾ ਬਣਦਾ ਸੀ ਪਰ ਅਵਾਰਡ 19,16,418 ਰੁਪਏ ਨਾਲ ਕੀਤਾ ਗਿਆ ਇਸੇ ਤਰ੍ਹਾਂ ਗੋਪਾਲਪੁਰ ਦਾ ਛਾਂਟ ਰੇਟ 23 ਲੱਖ ਰੁਪਏ ਪ੍ਰਤੀ ਏਕੜ ਤੋਂ ਜ਼ਿਆਦਾ ਬਣਦਾ ਸੀ ਪਰ ਅਵਾਰਡ 9,03,908 ਰੁਪਏ ਨਾਲ ਕੀਤਾ ਗਿਆ ਅਤੇ ਇਸੇ ਤਰ੍ਹਾਂ ਪਿੰਡ ਮਾਨਖੇੜੀਂ ਦਾ ਵੱਧ ਕੀਮਤ ਦਾ ਵਸੀਕਾ ਨਾ ਮੰਨ ਕੇ ਛਾਂਟ ਰੇਟ ਘੱਟ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਅਜਿਹਾ ਕੁੱਝ ਕਰਨਾ ਪਿਆ ਤਾਂ ਉਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹੋਵੇਗੀ ਕਿਉਂਕਿ ਇਹ ਸਾਰੇ ਪਿੰਡ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਹਨ ਅਤੇ ਉਹ ਇਸ ਦੇ ਜ਼ਿੰਮੇਵਾਰ ਹੋਣਗੇ ਜੋ ਆਪਣੇ ਹਲਕੇ ਦੇ ਕਿਸਾਨਾਂ ਨੂੰ ਇਨਸਾਫ਼ ਨਹੀਂ ਦਿਵਾ ਸਕੇ ਅਤੇ ਉਨ੍ਹਾਂ ਦੇ ਮੁੱਖ ਮੰਤਰੀ ਹੁੰਦੇ ਹੋਏ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਦੇ ਕਿਸਾਨਾਂ ਨਾਲ ਅਜਿਹਾ ਧੱਕਾ ਹੋ ਰਿਹਾ ਹੈ ਫਿਰ ਪੰਜਾਬ ਦੇ ਕਿਸਾਨ ਉਨ੍ਹਾਂ ਤੋਂ ਕਿਆ ਆਸ ਰੱਖ ਸਕਦੇ ਹਨ ਜੋ ਆਪਣੇ ਹਲਕੇ ਦੇ ਕਿਸਾਨਾਂ ਨੂੰ ਇਨਸਾਫ਼ ਨਹੀਂ ਦਿਵਾ ਸਕਦੇ | ਇਸ ਮੌਕੇ ਰੋਡ ਕਿਸਾਨ ਸੰਘਰਸ਼ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗੁਰਜੀਤ ਸਿੰਘ ਗਿੱਲ, ਮੀਤ ਪ੍ਰਧਾਨ ਸਤਨਾਮ ਸਿੰਘ ਗਿੱਲ, ਜਨ: ਸਕੱਤਰ ਜਸਵਿੰਦਰ ਸਿੰਘ, ਪਿ੍ਤਪਾਲ ਸਿੰਘ, ਪਰਮਿੰਦਰ ਸਿੰਘ, ਹਰਸ਼ਰਨ ਸਿੰਘ ਨੋਨੀ ਕੰਧੋਲਾ ਆਦਿ ਮੈਂਬਰ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਐਨ. ਐੱਚ. ਐਮ. ਕਾਮਿਆਂ ਵਲੋਂ 30 ਨੂੰ ਖਰੜ ਵਿਖੇ ਸੂਬਾ ਪੱਧਰੀ ਰੈਲੀ ਦਾ ਐਲਾਨ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ) - ਸਿਹਤ ਵਿਭਾਗ ਦੇ ਐਨ. ਐੱਚ. ਐਮ. ਕਾਮਿਆਂ ਦੀ ਹੜਤਾਲ ਅੱਜ ਦਸਵੇਂ ਦਿਨ ਵਿਚ ਦਾਖਲ ਹੋ ਗਈ ਹੈ, ਜਿਸ ਕਾਰਨ ਪੰਜਾਬ ਭਰ ਵਿਚ ਸਿਹਤ ਸੇਵਾਵਾਂ ਪੂਰਨ ਤੋਰ 'ਤੇ ਠੱਪ ਹਨ ਤੇ ਜ਼ਿਲ੍ਹਾ ਰੂਪਨਗਰ ਦਾ ਸਮੁੱਚਾ ਐਨ. ਐੱਚ. ਐਮ. ਕਾਡਰ ਕਲਮ ਛੋੜ ...

ਪੂਰੀ ਖ਼ਬਰ »

ਸਮੂਹ ਭਰਾਤਰੀ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵਿਰੁੱਧ ਰੋਸ ਰੈਲੀ

ਸੁਖਸਾਲ, 25 ਨਵੰਬਰ (ਧਰਮ ਪਾਲ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਭਲਾਣ ਵਿਖੇ ਸਮੂਹ ਭਰਾਤਰੀ ਜਥੇਬੰਦੀਆਂ ਵਲੋਂ ਅੱਜ ਪਾਵਰ ਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਿਰੁੱਧ ਹਰਦੀਪ ਸਿੰਘ ਜੇ.ਈ ਅਤੇ ਅਸ਼ਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਰੋਸ ਰੈਲੀ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਵਲੋਂ ਰੋਸ ਵਜੋਂ ਅਚਨਚੇਤ ਛੁੱਟੀ ਲੈ ਕੇ ਪ੍ਰਦਰਸ਼ਨ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਰੋਪੜ ਡਵੀਜ਼ਨ ਪਾਵਰ ਕੌਮ ਦੇ ਦਫ਼ਤਰ ਅੱਗੇ ਤਾਲਮੇਲ ਕਮੇਟੀ ਦੇ ਸੱਦੇ ਤੇ ਫੈਡਰੇਸ਼ਨ (ਏਟਕ) ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਪੈਨਸ਼ਨ ਐਸੋਸੀਏਸ਼ਨ ਨਾਲ ਮਿਲ ਕੇ ਜ਼ਬਰਦਸਤ ਰੋਹ ਭਰੀ ਰੈਲੀ ਸਾਥੀ ਬਨਵਾਰੀ ਲਾਲ ...

ਪੂਰੀ ਖ਼ਬਰ »

ਸਬ-ਡਵੀਜ਼ਨ ਨੰਗਲ ਵਿਖੇ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਰੋਸ ਰੈਲੀ

ਨੰਗਲ, 25 ਨਵੰਬਰ (ਪ੍ਰੀਤਮ ਸਿੰਘ ਬਰਾਰੀ) - ਪੀ. ਐਸ. ਪੀ. ਸੀ. ਐਲ. ਦੀਆਂ ਸਾਰੀਆਂ ਜਥੇਬੰਦੀਆਂ ਵਲੋਂ ਅੱਜ ਸਬ ਡਵੀਜ਼ਨ ਨੰਗਲ ਵਿਖੇ ਸਾਂਝੇ ਤੌਰ 'ਤੇ ਪੇ ਬੈਂਡ ਜਾਰੀ ਨਾ ਕਰਨ 'ਤੇ ਸਾਂਝੇ ਤੋਰ 'ਤੇ ਰੋਸ ਰੈਲੀ ਕੀਤੀ ਗਈ | ਮੁਲਾਜ਼ਮ ਜਥੇਬੰਦੀਆਂ ਵਲੋਂ ਮੰਗ ਕੀਤੀ ਗਈ ਹੈ ਕੀ ...

ਪੂਰੀ ਖ਼ਬਰ »

ਸੇਂਟ ਕਾਰਮਲ ਸਕੂਲ ਰੂਪਨਗਰ ਦੇ ਵਿਦਿਆਰਥੀ ਦੀ ਨੈਸ਼ਨਲ ਪੱਧਰ 'ਤੇ ਰੋਇੰਗ ਮੁਕਾਬਲੇ ਲਈ ਚੋਣ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)- ਰੋਇੰਗ ਪੰਜਾਬ ਦੇ ਐਮਚੋਅਰ ਦੇ ਐਥਲੀਟ ਚੇਅਰਮੈਨ ਅਮਰਜੀਤ ਸਿੰਘ ਸੈਣੀ ਦੀ ਦੇਖ-ਰੇਖ ਵਿਚ ਸਟੇਟ ਪੱਧਰ ਤੇ 11, 12, 13 ਨਵੰਬਰ, 2021 ਨੂੰ ਰੋਇੰਗ ਖੇਡ ਮੁਕਾਬਲੇ ਰੋਪੜ ਵਿਖੇ ਕਰਵਾਏ ਗਏ ਜਿਸ ਵਿਚ ਸੇਂਟ ਕਾਰਮਲ ਸਕੂਲ, ਰੂਪਨਗਰ ਦੇ ...

ਪੂਰੀ ਖ਼ਬਰ »

ਸਵੀਪ ਗਤੀਵਿਧੀਆਂ ਅਨੁਸਾਰ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ) - ਵਿਧਾਨ ਸਭਾ ਹਲਕਾ ਰੂਪਨਗਰ-50 ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਸਵੀਪ ਗਤੀਵਿਧੀਆਂ ਅਧੀਨ ਮੁਕਾਬਲੇ ਸ.ਕੰ.ਸ.ਸ.ਸਕੂਲ ਰੂਪਨਗਰ ਵਿਖੇ ਕਰਵਾਏ ਗਏ | ਇਹਨਾਂ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ, ਹੁਸ਼ਿਆਰਪੁਰ ਦੀ ਧੱਕੇਸ਼ਾਹੀ ਖ਼ਿਲਾਫ਼ ਸਮੁੱਚੇ ਪੰਜਾਬ ਦੇ ਡੀ.ਸੀ. ਦਫ਼ਤਰਾਂ ਵਲੋਂ ਡਿਊਟੀਆਂ ਦਾ ਬਾਈਕਾਟ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ) - ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਮਿਤੀ 24 ਨਵੰਬਰ ਨੂੰ ਸੂਬਾ ਪੱਧਰੀ ਆਨਲਾਈਨ ਮੀਟਿੰਗ ਕਰਕੇ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮਾਹਿਲਪੁਰ ਦੇ ਸਬ ਰਜਿਸਟਰਾਰ ਸੰਦੀਪ ਕੁਮਾਰ ਅਤੇ ਰਜਿਸਟਰੀ ...

ਪੂਰੀ ਖ਼ਬਰ »

ਜੁਆਇੰਟ ਫੋਰਮ ਦੇ ਸੱਦੇ 'ਤੇ ਵੱਖ-ਵੱਖ ਜਥੇਬੰਦੀਆਂ ਨੇ ਸਾਂਝੇ ਤੌਰ ਤੇ ਪਾਵਰਕਾਮ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਘਨੌਲੀ, 25 ਨਵੰਬਰ (ਜਸਵੀਰ ਸਿੰਘ ਸੈਣੀ) - ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ 15 ਨਵੰਬਰ ਤੋਂ 26 ਨਵੰਬਰ ਤਕ ਉਲੀਕੇ ਸੰਘਰਸ਼ ਦੇ ਤਹਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀਆਂ ਪ੍ਰਮੁੱਖ ਜਥੇਬੰਦੀਆਂ ਆਰ. ਟੀ. ਪੀ. ...

ਪੂਰੀ ਖ਼ਬਰ »

ਨਾਰੀ ਏਕਤਾ ਜਬਰ ਵਿਰੋਧੀ ਫਰੰਟ ਪੰਜਾਬ ਵਲੋਂ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ

ਮੋਰਿੰਡਾ, 25 ਨਵੰਬਰ (ਕੰਗ) - ਨਾਰੀ ਏਕਤਾ ਜ਼ਬਰ ਵਿਰੋਧੀ ਫਰੰਟ ਪੰਜਾਬ ਵਲੋਂ ਮੋਰਿੰਡਾ ਵਿਖੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕੀਤਾ ਅਤੇ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਹਰਪ੍ਰੀਤ ਕੌਰ ਧੂਰੀ ...

ਪੂਰੀ ਖ਼ਬਰ »

ਗੈਸ ਏਜੰਸੀ ਵਰਕਰਜ਼ ਯੂਨੀਅਨ ਇਫਟੂ ਪੰਜਾਬ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ-ਪ੍ਰਦਰਸ਼ਨ

ਮੋਰਿੰਡਾ, 25 ਨਵੰਬਰ (ਕੰਗ)-ਮੋਰਿੰਡਾ ਵਿਖੇ ਗੈਸ ਏਜੰਸੀ ਵਰਕਰਜ਼ ਯੂਨੀਅਨ ਇਫਟੂ ਪੰਜਾਬ ਵਲੋਂ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਖ਼ਿਲਾਫ਼ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਆਗੂਆਂ ਨੇ ...

ਪੂਰੀ ਖ਼ਬਰ »

ਸ਼੍ਰੋ. ਅ. ਦਲ ਵਲੋਂ 21 ਵਾਰਡ ਪ੍ਰਧਾਨਾਂ ਸਮੇਤ ਸ਼ਹਿਰੀ ਜਥੇਬੰਦੀ ਦਾ ਐਲਾਨ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀ.ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ, ਰੋਪੜ ਜ਼ਿਲੇ੍ਹ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਗੋਗੀ ਅਤੇ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਮੱਕੜ ...

ਪੂਰੀ ਖ਼ਬਰ »

ਸੁਖਵਿੰਦਰਪਾਲ ਸਿੰਘ ਗਰਚਾ ਪੀ. ਏ. ਸੀ. ਮੈਂਬਰ ਬਣਨ 'ਤੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ

ਸ੍ਰੀ ਚਮਕੌਰ ਸਾਹਿਬ, 25 ਨਵੰਬਰ (ਜਗਮੋਹਣ ਸਿੰਘ ਨਾਰੰਗ) - ਸ਼੍ਰੋਮਣੀ ਅਕਾਲੀ ਦਲ ਹਾਈ ਕਮਾਨ ਵਲੋਂ ਸੁਖਵਿੰਦਰ ਸਿੰਘ ਗਰਚਾ ਨੂੰ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਨਿਯੁਕਤ ਕੀਤੇ ਮੈਂਬਰ ਸੁਖਵਿੰਦਰਪਾਲ ਸਿੰਘ ਗਰਚਾ ਅੱਜ ਆਪਣੇ ਸਾਥੀਆਂ ਸਮੇਤ ਵੱਡੇ ਸਾਹਿਬਜ਼ਾਦਿਆਂ ...

ਪੂਰੀ ਖ਼ਬਰ »

ਪੰਜਾਬ ਕਲਾ ਮੰਚ ਸ੍ਰੀ ਚਮਕੌਰ ਸਾਹਿਬ ਨੇ ਮਨਾਇਆ ਸਿਲਵਰ ਜੁਬਲੀ ਸਮਾਰੋਹ

ਸ੍ਰੀ ਚਮਕੌਰ ਸਾਹਿਬ, 25 ਨਵੰਬਰ (ਜਗਮੋਹਣ ਸਿੰਘ ਨਾਰੰਗ) - ਸਥਾਨਕ ਪੰਜਾਬ ਕਲਾ ਮੰਚ ਵਲੋਂ ਅੱਜ ਇੱਥੋਂ ਦੀ ਅਨਾਜ ਮੰਡੀ ਵਿਚ ਮੰਚ ਦਾ ਸਿਲਵਰ ਜੁਬਲੀ ਸਮਾਗਮ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਦਾ ਉਦਘਾਟਨ ਸ: ਸੰਗਤ ਸਿੰਘ ਲੌਗੀਆਂ ਸਾਬਕਾ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਮੱਛੀ ਪਾਲਣ ਦੇ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਔਰਤਾਂ ਵਾਸਤੇ 60 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ - ਡਾ. ਮਦਨ ਮੋਹਨ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ) - ਮੱਛੀ ਪਾਲਨ ਦੇ ਕਿੱਤੇ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਅਧੀਨ ਔਰਤਾਂ (ਸਾਰੇ ਵਰਗਾਂ ਨਾਲ ਸਬੰਧਿਤ) ਵਾਸਤੇ ਖ਼ਾਸ ਤੌਰ ਤੇ 60 ਫ਼ੀਸਦੀ ਸਬਸਿਡੀ ਦੇਣ ਦੀ ਸਾਲ 2021 ਤੋਂ 2025 ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਐਨ. ਐਚ. ਐਮ. ਮੁਲਾਜ਼ਮਾਂ ਦੀ ਹੜਤਾਲ 10ਵੇਂ ਦਿਨ ਵੀ ਜਾਰੀ

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਜੇ.ਐਸ.ਨਿੱਕੂਵਾਲ)-ਐਨ. ਐਚ. ਐਮ. ਯੂਨੀਅਨ ਪੰਜਾਬ ਦੇ ਸੱਦੇ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਸਮੂਹ ਐਨ.ਐਚ.ਐਮ. ਦੇ ਕੱਚੇ ਮੁਲਾਜ਼ਮਾਂ ਵਲੋਂ ਆਪਣੇ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ 10ਵੇਂ ਦਿਨ ਵੀ ਜਾਰੀ ਰਹੀ ਯੂਨੀਅਨ ਦੇ ...

ਪੂਰੀ ਖ਼ਬਰ »

ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਰੂਪਨਗਰ ਵਿਖੇ ਕੈਂਪ ਜਾਰੀ

ਫ਼ਤਹਿਗੜ੍ਹ ਸਾਹਿਬ, 25 ਨਵੰਬਰ (ਪੱਤਰ ਪ੍ਰੇਰਕ) - ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ ਵਲੋਂ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਰੂਪਨਗਰ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ | ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ 65 ਸਾਲ ਤੱਕ ਸਥਾਈ ਨਿਯੁਕਤੀ ...

ਪੂਰੀ ਖ਼ਬਰ »

ਪਿੰਡ ਸਰਾਏ ਤੋਂ ਟਰਾਂਸਫ਼ਾਰਮਰ ਚੋਰੀ

ਨੂਰਪੁਰ ਬੇਦੀ, 25 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬੀਤੀ ਦੇਰ ਰਾਤ ਪਿੰਡ ਸਰਾਏ ਤੋਂ ਇੱਕ ਮੋਟਰ ਲਈ ਲੱਗਿਆ ਟਰਾਂਸਫ਼ਾਰਮਰ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ | ਜਾਣਕਾਰੀ ਦਿੰਦਿਆਂ ਪ੍ਰਭਾਵਿਤ ਕਿਸਾਨ ਜਸਵਿੰਦਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਸਰਾਏ ਨੇ ਦੱਸਿਆ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਕਟਲੀ ਵਲੋਂ ਲੋਦੀਮਾਜਰਾ ਦੇ ਖੇਡ ਮੈਦਾਨ 'ਚ 4 ਰੋਜ਼ਾ ਫੁੱਟਬਾਲ ਟੂਰਨਾਮੈਂਟ ਆਰੰਭ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਅੱਜ ਗ੍ਰਾਮ ਪੰਚਾਇਤ ਕਟਲੀ ਵਲੋਂ ਪਹਿਲਾ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ ਲੋਦੀਮਾਜਰਾ ਦੇ ਖੇਡ ਮੈਦਾਨ 'ਚ ਸ਼ੁਰੂ ਕੀਤਾ ਗਿਆ | ਇਸ ਟੂਰਨਾਮੈਂਟ 'ਚ ਇਲਾਕੇ ਦੀਆਂ 30 ਟੀਮਾਂ ਭਾਗ ਲੈਣਗੀਆਂ | ਪਹਿਲਾਂ ਇਨਾਮ 31 ਹਜ਼ਾਰ, ਦੂਸਰਾ ...

ਪੂਰੀ ਖ਼ਬਰ »

ਅਕਾਲੀ ਦਲ ਹਾਈਕਮਾਂਡ ਵਲੋਂ ਜ਼ਿਲ੍ਹਾ ਜਥੇਬੰਦੀ 'ਚ ਕੀਤੀਆਂ ਨਿਯੁਕਤੀਆਂ ਨਾਲ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਕਰਨੈਲ ਸਿੰਘ) - ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਵਲੋਂ ਬੀਤੇ ਦਿਨ ਪਾਰਟੀ ਦੀ ਜ਼ਿਲ੍ਹਾ ਇਕਾਈ ਅੰਦਰ ਕੀਤੀਆਂ ਨਵੀਂ ਨਿਯੁਕਤੀਆਂ ਨਾਲ ਵਰਕਰਾਂ ਅੰਦਰ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਪਾਰਟੀ ਹਾਈਕਮਾਂਡ ਵਲੋਂ ...

ਪੂਰੀ ਖ਼ਬਰ »

ਸੰਤ ਕਰਮ ਸਿੰਘ ਅਕੈਡਮੀ 'ਚ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਮਨਾਇਆ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ) - ਸੰਤ ਕਰਮ ਸਿੰਘ ਅਕੈਡਮੀ ਵਿਚ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਅਰੰਭਤਾ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ | ਬਾਣੀ ਪਾਠ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਕੀਤੀ ਇਕੱਤਰਤਾ

ਮੋਰਿੰਡਾ, 25 ਨਵੰਬਰ (ਕੰਗ) - ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਤੇ ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਵਲੋਂ ਇਕੱਤਰਤਾ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਗੁਰਦੇਵ ਸਿੰਘ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਸੰਦੀਪ ਕੁਮਾਰ ਨਾਇਬ ...

ਪੂਰੀ ਖ਼ਬਰ »

ਰਾਧਾ ਕਿ੍ਸ਼ਨ ਮੰਦਰ ਸੈਣੀਮਾਜਰਾ 'ਚ ਮੂਰਤੀ ਸਥਾਪਨਾ ਸਮਾਗਮ ਕਰਵਾਇਆ

ਨੂਰਪੁਰ ਬੇਦੀ, 25 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਪਿੰਡ ਸੈਣੀਮਾਜਰਾ ਸਥਿਤ ਰਾਧਾ ਕਿ੍ਸ਼ਨ ਮੰਦਿਰ ਦੀ ਪ੍ਰਬੰਧਕ ਕਮੇਟੀ ਵਲੋਂ ਮੂਰਤੀ ਸਥਾਪਨਾ ਸਮਾਰੋਹ ਕਰਵਾਇਆ ਗਿਆ | ਉਕਤ ਸਮਾਰੋਹ ਦੀ ਸ਼ੁਰੂਆਤ ਬੀਤੀ 23 ਨਵੰਬਰ ਤੋਂ ਕੀਤੀ ਗਈ ਸੀ ਤੇ ਮੂਰਤੀਆਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਮਸ਼ੀਨਾਂ ਮੁਹੱਈਆ ਕਰਨ ਲਈ ਲਗਾਇਆ ਜਾਵੇਗਾ ਅਸੈਸਮੈਂਟ ਕੈਂਪ

ਨੂਰਪੁਰ ਬੇਦੀ, 25 ਨਵੰਬਰ (ਵਿੰਦਰ ਪਾਲ ਝਾਂਡੀਆ) - ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਟਰਾਈਸਾਇਕਲ, ਵੀਲ ਚੇਅਰਜ, ਕੈਲੀਪਰਜ, ਨਕਲੀ ਅੰਗ, ਫੌੜੀਆਂ, ਕੰਨਾਂ ਦੀਆਂ ਸੁਣਨ ਵਾਲੀਆਂ ਮਸ਼ੀਨਾਂ ਮੁਫ਼ਤ ਪ੍ਰਦਾਨ ਕਰਨ ...

ਪੂਰੀ ਖ਼ਬਰ »

ਕਲੱਸਟਰ ਪੱਧਰੀ ਮੁਕਾਬਲਿਆਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਘਨੌਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਘਨੌਲੀ, 25 ਨਵੰਬਰ (ਜਸਵੀਰ ਸਿੰਘ ਸੈਣੀ) - ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਦਿੱਤੀ ਸੂਚੀ ਅਨੁਸਾਰ ਕਲੱਸਟਰ ਪੱਧਰੀ ਵਿੱਦਿਅਕ ਮੁਕਾਬਲੇ ਘਨੌਲੀ ਵਿਖੇ ਕਰਵਾਏ ਗਏ | ਇਸ ਮੁਕਾਬਲੇ ਦੌਰਾਨ ਕਲੱਸਟਰ ਪੱਧਰੀ ਹੋਏ ਮੁਕਾਬਲਿਆਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਘਨੌਲਾ ਦੇ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਰੰਧਾਵਾ ਨੇ ਸਪੀਕਰ ਕੇ.ਪੀ. ਰਾਣਾ ਨਾਲ ਦੁੱਖ ਸਾਂਝਾ ਕੀਤਾ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)- ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੇ.ਪੀ.ਰਾਣਾ ਨਾਲ ਉਨ੍ਹਾਂ ਦੀ ਮਾਤਾ ਸ਼੍ਰੀਮਤੀ ਰਾਜ ਰਾਣੀ ਦੇ ਦੇਹਾਂਤ ਹੋਣ ਕਰਕੇ ਦੁੱਖ ਸਾਂਝਾ ਕੀਤਾ | ਡਿਪਟੀ ਮੁੱਖ ਮੰਤਰੀ ਸੁਖਜਿੰਦਰ ...

ਪੂਰੀ ਖ਼ਬਰ »

ਪਿੰਡ ਮਕੜੌਨਾ ਖ਼ੁਰਦ ਦੇ ਛਿੰਝ ਮੇਲੇ 'ਚ ਝੰਡੀ ਦੀ ਕੁਸ਼ਤੀ ਰਹੀ ਬਰਾਬਰ

ਸ੍ਰੀ ਚਮਕੌਰ ਸਾਹਿਬ, 25 ਨਵੰਬਰ (ਜਗਮੋਹਣ ਸਿੰਘ ਨਾਰੰਗ) - ਪਿੰਡ ਮਕੜੌਨਾ ਖ਼ੁਰਦ ਦੀ ਸ਼ਹੀਦ ਬਾਬਾ ਬਲਾਕਾ ਸਿੰਘ ਯਾਦਗਾਰੀ ਦੰਗਲ ਐਂਡ ਸਪੋਰਟਸ ਕਮੇਟੀ (ਰਜਿ:) ਅਤੇ ਗਰਾਮ ਪੰਚਾਇਤ ਵਲੋਂ ਸ਼ਹੀਦ ਬਾਬਾ ਬਲਾਕਾ ਸਿੰਘ ਦੀ ਯਾਦ ਨੂੰ ਸਮਰਪਿਤ ਅਤੇ ਸੰਤ ਬਾਬਾ ਅਜੀਤ ਸਿੰਘ ...

ਪੂਰੀ ਖ਼ਬਰ »

ਝੋਨੇ ਦੀ ਨਿਰਵਿਘਨ ਖ਼ਰੀਦ ਲਈ ਜ਼ਿਲ੍ਹਾ ਰੂਪਨਗਰ ਨੇ ਪੂਰੇ ਪੰਜਾਬ ਭਰ 'ਚੋਂ ਅੱਵਲ ਸਥਾਨ ਕੀਤਾ ਹਾਸਲ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ) - ਖ਼ਰੀਫ਼ ਸੀਜ਼ਨ 2021-22 ਵਿਚ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਜ਼ਿਲ੍ਹਾ ਰੂਪਨਗਰ ਨੇ ਪੂਰੇ ਪੰਜਾਬ ਵਿਚੋਂ ਅੱਵਲ ਸਥਾਨ ਹਾਸਲ ਕੀਤਾ ਹੈ ਜਿਸ ਲਈ ਖ਼ੁਰਾਕ ਤੇ ਸਪਲਾਈਜ਼ ਵਿਭਾਗ ਵਲੋਂ ਅਨਾਜ ਭਵਨ ਸੈਕਟਰ-39, ਚੰਡੀਗੜ੍ਹ ਵਿਖੇ ਇੱਕ ...

ਪੂਰੀ ਖ਼ਬਰ »

ਡਾ. ਦਲਜੀਤ ਸਿੰਘ ਚੀਮਾ ਵਲੋਂ ਨਵੇਂ ਚੁਣੇ ਗਏ ਅਹੁਦੇਦਾਰਾਂ ਦਾ ਐਲਾਨ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ) - ਸ਼੍ਰੋਮਣੀ ਅਕਾਲੀ ਦਲ ਰੋਪੜ ਦੀ ਨਵ-ਨਿਯੁਕਤ ਜਥੇਬੰਦੀ ਦੇ ਅਹੁਦੇਦਾਰ ਅੱਜ ਗਿਲਕੋ ਵੈਲੀ ਸਥਿਤ ਡਾ. ਦਲਜੀਤ ਸਿੰਘ ਚੀਮਾ ਦੇ ਗਿਲਕੋ ਵੈਲੀ ਸਥਿਤ ਦਫ਼ਤਰ ਵਿਖੇ ਪੁੱਜੇ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ | ਜ਼ਿਲੇ੍ਹ ਦੇ ਸੀ.ਮੀਤ ...

ਪੂਰੀ ਖ਼ਬਰ »

ਬਲਾਕ ਪੱਧਰੀ ਸਾਇੰਸ ਮੇਲਾ ਸਰਕਾਰੀ ਸਮਾਰਟ ਸਕੂਲ ਬੇਲਾ ਵਿਖੇ ਕਰਵਾਇਆ

ਬੇਲਾ, 25 ਨਵੰਬਰ (ਮਨਜੀਤ ਸਿੰਘ ਸੈਣੀ) - ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੇਲਾ ਵਿਖੇ ਬਲਾਕ ਪੱਧਰੀ ਸਾਇੰਸ ਮੇਲਾ ਆਯੋਜਿਤ ਕੀਤਾ ਗਿਆ | ਇਸ ਮੇਲੇ ਵਿਚ ਨੌਵੀਂ ਅਤੇ ...

ਪੂਰੀ ਖ਼ਬਰ »

ਪੰਜਾਬ ਮੋਤੀਆ ਮੁਕਤ ਅਭਿਆਨ ਤਹਿਤ ਸੀ. ਐੱਚ. ਸੀ. ਸਿੰਘਪੁਰ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ

ਨੂਰਪੁਰ ਬੇਦੀ, 25 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਡਾ. ਵਿਧਾਨ ਚੰਦਰ ਸੀਨੀਅਰ ਅਫ਼ਸਰ ਦੀ ਅਗਵਾਈ ਹੇਠ ਅੱਜ ਸੀ. ਐੱਚ. ਸੀ. ਸਿੰਘਪੁਰ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ਬਲਾਕ ਅਧੀਨ ਪੈਂਦੇ ਪਿੰਡਾਂ ਦੇ ਲੋਕ ਜਿਨ੍ਹਾਂ ਦੀ ਉਮਰ 50 ਤੋਂ ਵੱਧ ਹੈ, ...

ਪੂਰੀ ਖ਼ਬਰ »

ਡੀ. ਐਕਸ. ਬੀ. ਗਰੁੱਪ ਸ਼ਾਰਜਾਹ ਵਲੋਂ ਕੰਨਿਆਂ ਸਕੂਲ ਤਖ਼ਤਗੜ੍ਹ ਨੂੰ 25 ਹਜ਼ਾਰ ਦਾ ਚੈੱਕ ਭੇਟ

ਨੂਰਪੁਰ ਬੇਦੀ, 25 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਡੀ. ਐਕਸ. ਬੀ. ਗਰੁੱਪ ਸ਼ਾਰਜਾਹ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਨੂੰ ਸਵ. ਹਰਜੋਤ ਸਿੰਘ (ਜੀ. ਐੱਮ -ਟੀ. ਐਸ. ਐਸ. ਸੀ ਸ਼ਾਰਜਾਹ) ਦੀ ਯਾਦ ਵਿਚ 25 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ...

ਪੂਰੀ ਖ਼ਬਰ »

'ਟੁੱਟ ਗਿਆ ਅਭਿਮਾਨ, ਜਿੱਤ ਗਿਆ ਕਿਸਾਨ' ਦੇ ਬੈਨਰ ਹੇਠ ਜਥੇ ਸਿੰਘੂ ਬਾਰਡਰ ਲਈ ਰਵਾਨਾ

ਰੂਪਨਗਰ/ਕਾਹਨਪੁਰ ਖੂਹੀ, 25 ਨਵੰਬਰ (ਗੁਰਬੀਰ ਸਿੰਘ ਵਾਲੀਆ, ਸਤਨਾਮ ਸਿੰਘ ਸੱਤੀ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਜਬਰੀ ਲਾਗੂ ਕੀਤੇ ਤਿੰਨ ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਨੂੰ ਮੁੱਢ ਤੋਂ ਰੱਦ ਕਰਵਾਉਣ ਦੇ ਮਕਸਦ ਨਾਲ, ਪਿਛਲੇ ਇੱਕ ਸਾਲ ਤੋਂ ਮੀਂਹ, ਹਨੇਰੀ, ਸਰਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX