ਤਾਜਾ ਖ਼ਬਰਾਂ


ਸੰਸਦ 'ਚ ਵਿਰੋਧੀ ਪਾਰਟੀਆਂ ਦਾ ਵਿਰੋਧ ਭਲਕੇ ਵੀ ਰਹੇਗਾ ਜਾਰੀ
. . .  1 day ago
ਨਵੀਂ ਦਿੱਲੀ, 27 ਮਾਰਚ-ਸਮਕਾਲੀ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਕਾਲੇ ਕੱਪੜਿਆਂ ਵਿਚ ਵਿਰੋਧੀ ਪਾਰਟੀਆਂ ਦਾ ਵਿਰੋਧ ਭਲਕੇ ਵੀ ਸੰਸਦ ਵਿੱਚ ਗਾਂਧੀ ਦੇ ਬੁੱਤ ਅੱਗੇ ਜਾਰੀ ਰਹੇਗਾ।ਸੂਤਰਾਂ ਅਨੁਸਾਰ ਰਾਜ ਸਭਾ 'ਚ ਵਿਰੋਧੀ ਧਿਰ...
ਨਾਮੀਬੀਆ ਤੋਂ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ 'ਚ ਲਿਆਂਦੀ ਇਕ ਮਾਦਾ ਚੀਤਾ 'ਸ਼ਾਸ਼ਾ' ਦੀ ਮੌਤ
. . .  1 day ago
ਭੋਪਾਲ, 27 ਮਾਰਚ-22 ਦਸੰਬਰ ਨੂੰ ਨਾਮੀਬੀਆ ਤੋਂ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਵਿਚ ਲਿਆਂਦੀ ਇਕ ਮਾਦਾ ਚੀਤਾ 'ਸ਼ਾਸ਼ਾ' ਦੀ ਮੌਤ ਹੋ ਗਈ ਹੈ। ਇਹ ਪਾਇਆ ਗਿਆ ਕਿ ਚੀਤਾ ਸ਼ਾਸ਼ਾ ਨੂੰ ਭਾਰਤ ਲਿਆਉਣ ਤੋਂ ਪਹਿਲਾਂ ਕਿਡਨੀ ਦੀ ਲਾਗ...
ਕ੍ਰਿਕਟ ਖਿਡਾਰੀ ਕੇਦਾਰ ਜਾਧਵ ਦੇ ਪਿਤਾ ਲਾਪਤਾ
. . .  1 day ago
ਪੁਣੇ, 27 ਮਾਰਚ-ਭਾਰਤੀ ਕ੍ਰਿਕਟ ਖਿਡਾਰੀ ਕੇਦਾਰ ਜਾਧਵ ਦੇ ਪਿਤਾ ਮਹਾਦੇਵ ਜਾਧਵ ਅੱਜ ਸਵੇਰ ਤੋਂ ਪੁਣੇ ਸ਼ਹਿਰ ਦੇ ਕੋਥਰੂਦ ਇਲਾਕੇ ਤੋਂ ਲਾਪਤਾ ਹਨ। ਪੁਣੇ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਨੂੰ ਲੈ ਕੇ ਅਲੰਕਾਰ ਥਾਣੇ 'ਚ ਪੁਲਿਸ ਸ਼ਿਕਾਇਤ...
ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀ ਫੋਟੋ ਹਟਾਉਣ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਵਾਂਸ਼ਹਿਰ 27 ਮਾਰਚ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਬਣੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲਗਾਉਣ ਖ਼ਿਲਾਫ਼ ਉਸ 'ਤੇ ਕਾਲਖ ਮਲ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ...
ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਨਵਾਂ ਗੀਤ 7 ਅਪ੍ਰੈਲ ਨੂੰ ਹੋਵੇਗਾ ਜਾਰੀ
. . .  1 day ago
ਮਾਨਸਾ, 27 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਸਾਂਝਾ ਗੀਤ 7 ਅਪ੍ਰੈਲ ਨੂੰ ਜਾਰੀ ਕੀਤਾ ਜਾਵੇਗਾ। 'ਮਾਈ ਨੇਮ' ਟਾਈਟਲ...
ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ
. . .  1 day ago
ਨਵੀਂ ਦਿੱਲੀ, 27 ਮਾਰਚ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਆਦਮਪੁਰ ਹਵਾਈ ਅੱਡੇ ਦਾ ਨਵਾਂ ਟਰਮੀਨਲ ਪੰਜਾਬ ਵਾਸੀਆਂ ਲਈ ਵੱਡਾ ਤੋਹਫ਼ਾ-ਸੋਮ ਪ੍ਰਕਾਸ਼
. . .  1 day ago
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਜਲੰਧਰ ਹੁਸ਼ਿਆਰਪੁਰ ਮੁੱਖ ਮਾਰਗ ਤੋਂ ਆਦਮਪੁਰ ਹਵਾਈ ਅੱਡੇ ਨੂੰ ਜਾਣਾ ਵਾਲਾ ਮਾਰਗ ਬਹੁਤ ਜਲਦ ਬਣ ਕੇ ਤਿਆਰ ਹੋਵੇਗਾ। ਅੱਜ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਸ ਟਰਮੀਨਲ ਦੇ ਬਣਨ ਨਾਲ ਆਦਮਪੁਰ...
ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਵਿਜੀਲੈਂਸ ਵਲੋਂ ਮੁੜ ਪੁੱਛਗਿੱਛ
. . .  1 day ago
ਫ਼ਰੀਦਕੋਟ, 27 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਫ਼ਰੀਦਕੋਟ...
ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਮਾਮਲੇ 'ਚ ਔਰਤ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਨਗਰ ਨਿਗਮ ਦੇ ਦੋ ਕੱਚੇ ਮੁਲਾਜ਼ਮ ਵੀ ਸ਼ਾਮਿਲ ਹਨ। ਕਾਬੂ...
ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ, ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ-ਪ੍ਰਮੋਦ ਤਿਵਾਰੀ
. . .  1 day ago
ਨਵੀਂ ਦਿੱਲੀ, 27 ਮਾਰਚ-ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ 'ਤੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾਰੀ ਨੇ ਕਿਹਾ ਕਿ ਇਹ ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ। ਨੋਟਿਸ ਦਿੱਤੇ ਜਾਣ ਤੋਂ ਬਾਅਦ 30 ਦਿਨਾਂ ਦੀ ਮਿਆਦ ਲਈ, ਕੋਈ...
ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ
. . .  1 day ago
ਨਵੀਂ ਦਿੱਲੀ, 27 ਮਾਰਚ-ਲੋਕ ਸਭਾ ਸਕੱਤਰੇਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ ਦਿੱਤਾ ਹੈ।ਸਰਕਾਰੀ ਬੰਗਲੇ ਦੀ ਅਲਾਟਮੈਂਟ 23.04.2023 ਤੋਂ ਰੱਦ ਕਰ ਦਿੱਤੀ...
ਆਈ.ਪੀ.ਐਲ. 2023:ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਨਿਤੀਸ਼ ਰਾਣਾ ਕਰਨਗੇ ਕੋਲਕਾਤਾ ਨਾਈਟ ਰਾਈਡਰਜ਼ ਦੀ ਅਗਵਾਈ
. . .  1 day ago
ਕੋਲਕਾਤਾ, 27 ਮਾਰਚ - ਫ੍ਰੈਂਚਾਇਜ਼ੀ ਨੇ ਐਲਾਨ ਕੀਤਾ ਕਿ ਨਿਯਮਤ ਕਪਤਾਨ ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਬੱਲੇਬਾਜ਼ ਨਿਤੀਸ਼ ਰਾਣਾ ਕੋਲਕਾਤਾ ਨਾਈਟ ਰਾਈਡਰਜ਼ (ਆਈ.ਪੀ.ਐੱਲ.) ਦੇ ਕਪਤਾਨ...
ਅਗਲੇ ਨੋਟਿਸ ਤੱਕ ਬੰਦ ਰਹੇਗਾ ਇਜ਼ਰਾਈਲ ਦੂਤਾਵਾਸ
. . .  1 day ago
ਨਵੀਂ ਦਿੱਲੀ, 27 ਮਾਰਚ-ਇਜ਼ਰਾਈਲ ਦੂਤਾਵਾਸ ਅਨੁਸਾਰ ਅੱਜ, ਇਜ਼ਰਾਈਲ ਦੀ ਸਭ ਤੋਂ ਵੱਡੀ ਲੇਬਰ ਯੂਨੀਅਨ, ਹਿਸਟੈਡਰੂਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ 'ਤੇ ਜਾਣ ਲਈ ਕਿਹਾਹੈ, ਜਿਸ ਵਿਚ...
ਅੰਮ੍ਰਿਤਪਾਲ ਸਿੰਘ ਦੇ ਸਾਥੀ ਹਰਕਰਨ ਸਿੰਘ ਨੂੰ 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ 'ਚ
. . .  1 day ago
ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਹਰਕਰਨ ਸਿੰਘ ਨੂੰ ਅੱਜ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਅਜਨਾਲਾ ਤੋਂ ਟਰਾਂਜ਼ਿਟ ਰਿਮਾਂਡ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ...
'ਆਪ' ਸਰਕਾਰ ਨੇ 2015-2023 ਤੱਕ ਦਿੱਲੀ 'ਚ ਬਣਾਏ ਹਨ 28 ਫਲਾਈਓਵਰ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2015-2023 ਤੱਕ ਦਿੱਲੀ ਵਿਚ 28 ਫਲਾਈਓਵਰ ਬਣਾਏ ਹਨ। ਆਉਣ ਵਾਲੇ 2-3 ਸਾਲਾਂ ਵਿਚ ਅਸੀਂ 29 ਫਲਾਈਓਵਰ ਬਣਾਵਾਂਗੇ। ਪਿਛਲੇ 8 ਸਾਲਾਂ ਵਿਚ, ਅਸੀਂ...
ਕਾਂਗਰਸ ਪਾਰਟੀ ਲੋਕਤੰਤਰ ਨੂੰ 'ਰਾਜਤੰਤਰ' ਸਮਝਦੀ ਹੈ - ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਮਾਰਚ-ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਨਹਿਰੂ ਜੀ ਕਾਰਨ ਦੇਸ਼ ਦੀ ਬੇਇੱਜ਼ਤੀ ਹੋਈ, ਜਿਵੇਂ ਕਾਇਰ ਨਹਿਰੂ ਜੀ ਨੇ ਚੀਨ ਨੂੰ 1000 ਵਰਗ ਕਿਲੋਮੀਟਰ ਜ਼ਮੀਨ...
ਕੀ ਊਧਵ ਠਾਕਰੇ ਫੂਕਣਗੇ ਰਾਹੁਲ ਗਾਂਧੀ ਦਾ ਪੁਤਲਾ?-ਏਕਨਾਥ ਸ਼ਿੰਦੇ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਊਧਵ ਠਾਕਰੇ ਦਾ ਕਹਿਣਾ ਹੈ ਕਿ ਉਹ ਵੀਰ ਸਾਵਰਕਰ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਜਿਸ ਤਰ੍ਹਾਂ ਬਾਲਾ ਸਾਹਿਬ ਠਾਕਰੇ ਨੇ ਤਤਕਾਲੀ ਕੇਂਦਰੀ ਮੰਤਰੀ ਮਣੀ ਸ਼ੰਕਰ ਅਈਅਰ ਦਾ ਪੁਤਲਾ...
ਇਜ਼ਰਾਈਲ ਦੇ ਰਾਸ਼ਟਰਪਤੀ ਹਰਜ਼ੋਗ ਨੇ ਸਰਕਾਰ ਨੂੰ ਕਿਹਾ ਨਿਆਂਇਕ ਸੁਧਾਰ ਕਾਨੂੰਨ ਰੋਕਣ ਲਈ
. . .  1 day ago
ਤੇਲ ਅਵੀਵ, 27 ਮਾਰਚ -ਦੇਸ਼ ਵਿਚ ਵੱਡੇ ਵਿਰੋਧ ਪ੍ਰਦਰਸ਼ਨਾਂ ਦੀ ਇਕ ਰਾਤ ਦੇਖਣ ਤੋਂ ਬਾਅਦ ਇਜ਼ਰਾਈਲ ਦੇ ਰਾਸ਼ਟਰਪਤੀ ਆਈਜ਼ੈਕ ਹਰਜ਼ੋਗ ਨੇ ਗਵਰਨਿੰਗ ਗੱਠਜੋੜ ਦੇ ਮੈਂਬਰਾਂ ਨੂੰ ਦੇਸ਼ ਦੀ...
ਸਾਵਰਕਰ ਦਾ ਅਪਮਾਨ ਕਰਨ ਵਾਲਿਆਂ ਦਾ ਕਰਾਂਗੇ ਵਿਰੋਧ-ਫੜਨਵੀਸ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅਸੀਂ ਵੀਰ ਸਾਵਰਕਰ ਦੇ ਯੋਗਦਾਨ ਬਾਰੇ ਗੱਲ ਕਰਨ ਲਈ ਰਾਜ ਦੇ ਹਰ ਜ਼ਿਲ੍ਹੇ ਵਿਚ 'ਸਾਵਰਕਰ ਗੌਰਵ ਯਾਤਰਾ' ਦਾ...
ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ, ਮਹਾਰਾਸ਼ਟਰ 'ਚ ਕਰਾਂਗੇ 'ਸਾਵਰਕਰ ਗੌਰਵ ਯਾਤਰਾ' ਦਾ ਆਯੋਜਨ-ਏਕਨਾਥ ਸ਼ਿੰਦੇ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ ਵੀਰ ਸਾਵਰਕਰ 'ਤੇ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਕਰਦਾ ਹਾਂ। ਉਨ੍ਹਾਂ (ਵੀਰ ਸਾਵਰਕਰ) ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡੀ ਭੂਮਿਕਾ ਨਿਭਾਈ। ਅਜਿਹੇ ਨਾਇਕਾਂ ਦੇ ਯੋਗਦਾਨ ਸਦਕਾ...
ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇੜੇ ਹੋਏ ਧਮਾਕੇ 'ਚ 2 ਦੀ ਮੌਤ, 12 ਜ਼ਖ਼ਮੀ
. . .  1 day ago
ਕਾਬੁਲ, 27 ਮਾਰਚ-ਅੱਜ ਕਾਬੁਲ ਦੇ ਡਾਊਨਟਾਊਨ ਵਿਚ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਹੋਏ ਇਕ ਜ਼ਬਰਦਸਤ ਧਮਾਕੇ ਵਿਚ ਘੱਟੋ ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ...
ਕਰਨਾਟਕ ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਬੈਂਗਲੁਰੂ, 27 ਮਾਰਚ-ਕਰਨਾਟਕ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ...
ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਤੇ ਦਫ਼ਤਰੀ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 27 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਅਤੇ ਦਫ਼ਤਰੀ ਕਰਮਚਾਰੀਆਂ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜੈਤੋ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ...
ਅਪ੍ਰੈਲ ਪਾਲਿਸੀ ਮੀਟਿੰਗ ਵਿਚ ਵਿਆਜ ਦਰਾਂ ਵਿਚ ਵਾਧੇ ਨੂੰ ਰੋਕ ਸਕਦਾ ਹੈ ਰਿਜ਼ਰਵ ਬੈਂਕ-ਐਸ.ਬੀ.ਆਈ. ਰਿਸਰਚ
. . .  1 day ago
ਨਵੀਂ ਦਿੱਲੀ, 27 ਮਾਰਚ-ਐਸ.ਬੀ.ਆਈ. ਰਿਸਰਚ ਨੇ ਆਪਣੀ ਤਾਜ਼ਾ ਈਕੋਰੈਪ ਰਿਪੋਰਟ ਵਿਚ ਕਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਤੋਂ ਉਨ੍ਹਾਂ ਦੀ ਵਿਆਜ ਦਰ ਵਿਚ ਵਾਧੇ...
ਊਧਵ ਠਾਕਰੇ ਧੜੇ ਵਲੋਂ ਮਲਿਕ ਅਰਜੁਨ ਖੜਗੇ ਦੀ ਰਿਹਾਇਸ਼ 'ਤੇ ਹੋਣ ਵਾਲੀ ਮੀਟਿੰਗ 'ਚ ਸ਼ਾਮਿਲ ਨਾ ਹੋਣ ਦਾ ਫ਼ੈਸਲਾ
. . .  1 day ago
ਮੁੰਬਈ, 27 ਮਾਰਚ-ਸੰਜੇ ਰਾਊਤ ਦਾ ਕਹਿਣਾ ਹੈ ਕਿ ਊਧਵ ਠਾਕਰੇ ਧੜੇ ਨੇ ਅੱਜ ਮਲਿਕ ਅਰਜੁਨ ਖੜਗੇ ਦੀ ਰਿਹਾਇਸ਼ 'ਤੇ ਹੋਣ ਵਾਲੀ ਮੀਟਿੰਗ 'ਚ ਸ਼ਾਮਿਲ ਨਾ ਹੋਣ ਦਾ ਫ਼ੈਸਲਾ ਕੀਤਾ ਕਿਉਂਕਿ ਰਾਹੁਲ ਗਾਂਧੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553

ਬਰਨਾਲਾ

ਡੀ. ਸੀ. ਦੇ ਮਜ਼ਦੂਰ ਵਿਰੋਧੀ ਮਾੜੇ ਰਵੱਈਏ ਨੂੰ ਲੈ ਕੇ ਮਜ਼ਦੂਰ ਜਥੇਬੰਦੀਆਂ ਵਲੋਂ ਅਰਥੀਆਂ ਫੂਕ ਕੇ ਰੋਸ ਪ੍ਰਦਰਸ਼ਨ

ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਬਰਨਾਲਾ ਜ਼ਿਲ੍ਹੇ ਦੀਆਂ 3 ਮਜ਼ਦੂਰਾਂ ਦੀਆਂ ਟਰੇਡ ਯੂਨੀਅਨਾਂ ਦੇ ਸਾਂਝੇ ਮੋਰਚੇ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ ਅੰਦਰ ਡੀ. ਸੀ. ਬਰਨਾਲਾ ਦਾ ਮਜ਼ਦੂਰ ਵਿਰੋਧੀ ਮਾੜਾ ਰਵੱਈਆ ਕਰ ਕੇ ਅਰਥੀਆਂ ਫੂਕ ਕੇ ਰੋਸ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ ਵਿਖੇ 421ਵੇਂ ਦਿਨ ਵੀ ਧਰਨਾ ਜਾਰੀ

ਬਰਨਾਲਾ, 24 ਨਵੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮ. ਐੱਸ. ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਲਗਾਇਆ ਧਰਨਾ 421ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਮੁਲਾਜ਼ਮਾਂ ਵਲੋਂ ਹੜਤਾਲ ਜਾਰੀ

ਬਰਨਾਲਾ, 25 ਨਵੰਬਰ (ਰਾਜ ਪਨੇਸਰ)-ਕੌਮੀ ਸਿਹਤ ਮਿਸ਼ਨ (ਐੱਨ.ਐੱਚ.ਐੱਮ.) ਤਹਿਤ ਸਿਹਤ ਵਿਭਾਗ ਪੰਜਾਬ 'ਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਅੱਜ ਵੀ ਜਾਰੀ ਰਹੀ | ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ਵਿਖੇ ਸਿਹਤ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾਇਆ-ਧਨੌਲਾ, ਰਾਹੀ

ਸ਼ਹਿਣਾ, 25 ਨਵੰਬਰ (ਸੁਰੇਸ਼ ਗੋਗੀ)-ਝੂਠੇ ਸਬਜ਼ਬਾਗ ਵਿਖਾ ਕੇ ਸੱਤਾ 'ਚ ਆਈ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ ਸਾਬਿਤ ਹੋਈ ਹੈ ਕਿਉਂਕਿ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿੰਨੇ ਵੀ ਪੰਜਾਬ ਦੀ ਜਨਤਾ ਨਾਲ ਵਾਅਦੇ ਕੀਤੇ ਸਨ, ਉਨ੍ਹਾਂ 'ਚੋਂ ਇਕ ਵੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਵਰਗ ਨੂੰ ਧਿਆਨ 'ਚ ਰੱਖ ਲੈ ਰਹੀ ਹੈ ਲੋਕ ਪੱਖੀ ਫ਼ੈਸਲੇ-ਢਿੱਲੋਂ

ਬਰਨਾਲਾ, 25 ਨਵੰਬਰ (ਰਾਜ ਪਨੇਸਰ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਸਰਕਾਰ ਵਲੋਂ ਲਏ ਜਾ ਰਹੇ ਫ਼ੈਸਲਿਆਂ ਤੋਂ ਪੰਜਾਬ ਦਾ ਹਰ ਵਰਗ ਖ਼ੁਸ਼ ਦਿਖਾਈ ਦੇ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਵਲੋਂ ਹਰ ਵਰਗ ਨੂੰ ਧਿਆਨ 'ਚ ਲੋਕ ਪੱਖੀ ਫ਼ੈਸਲੇ ਲਏ ਜਾ ਰਹੇ ...

ਪੂਰੀ ਖ਼ਬਰ »

ਬਾਲੀਆਂ ਸਕੂਲ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰ 'ਤੇ ਫਿਰ ਮਾਰੀ ਬਾਜ਼ੀ

ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)-ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਅੰਗਰੇਜ਼ੀ ਬੋਲਣ ਦੇ ਮੁਕਾਬਲੇ 'ਚ ਬਾਲੀਆਂ ਸਕੂਲ ਦੇ ਵਿਦਿਆਰਥੀ ਸੁਖਜੀਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਬਾਲੀਆਂ ਸਕੂਲ ਦੇ ਵਿਦਿਆਰਥੀ ਨੂੰ ਇਸ ਉਪਲੱਬਧੀ ਲਈ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ ਨਾਲ ਸੰਬੰਧਿਤ ਇਕ ਕਿਸਾਨ ਦੀ ਹਾਦਸੇ 'ਚ ਮੌਤ, ਇਕ ਜ਼ਖ਼ਮੀ

ਤਪਾ ਮੰਡੀ, 25 ਨਵੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਦਿੱਲੀ ਦੇ ਬਾਰਡਰਾਂ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਸੰਘਰਸ਼ ਚੱਲ ਰਿਹਾ ਹੈ | ਇਸ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਾ ਜਥਾ ਦਿੱਲੀ ਦੇ ਟੀਕਰੀ ਬਾਰਡਰ ਲਈ ਪਿੰਡ ਢਿਲਵਾਂ ਤੋਂ ਰਵਾਨਾ ਹੋਇਆ | ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਦੇ ਕੰਪਿਊਟਰ ਅਧਿਆਪਕਾਂ ਨੇ ਚੰਡੀਗੜ੍ਹ ਰੈਲੀ 'ਚ ਕੀਤੀ ਸ਼ਮੂਲੀਅਤ

ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਸਿਕੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਬਰਨਾਲਾ ਦੇ ਜੁਝਾਰੂ ਕੰਪਿਊਟਰ ਅਧਿਆਪਕਾਂ ਵਲੋਂ ਚੰਡੀਗੜ੍ਹ ਵਿਖੇ ਬਹੁਤ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ...

ਪੂਰੀ ਖ਼ਬਰ »

ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਲਈ ਸਰਕਾਰ ਬਣਾਉਣੀ ਜ਼ਰੂਰੀ-ਵੀਰ

ਧਨੌਲਾ, 25 ਨਵੰਬਰ (ਜਤਿੰਦਰ ਸਿੰਘ ਧਨੌਲਾ)-ਪਿੰਡ ਕੋਟਦੰੁਨਾ ਵਿਖੇ ਸ਼ਹੀਦ ਪਾਲ ਸਿੰਘ ਪੰਛੀ ਦੀ ਬਰਸੀ 'ਤੇ ਉਨ੍ਹਾਂ ਦੀ ਯਾਦ 'ਚ ਬਹੁਜਨ ਸਮਾਜ ਪਾਰਟੀ ਵਲੋਂ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ...

ਪੂਰੀ ਖ਼ਬਰ »

ਛੱਤ ਤੋਂ ਹੇਠਾਂ ਡਿੱਗ ਕੇ ਜ਼ਖ਼ਮੀ ਹੋਏ ਮਿਸਤਰੀ ਦੀ ਇਲਾਜ ਦੌਰਾਨ ਮੌਤ

ਤਪਾ ਮੰਡੀ, 25 ਨਵੰਬਰ (ਪ੍ਰਵੀਨ ਗਰਗ)-ਪਿੰਡ ਤਾਜੋ ਦਾ ਇਕ ਮਿਸਤਰੀ ਜੋ ਤਪਾ ਵਿਖੇ ਕੰਮ ਕਰਦੇ ਸਮੇਂ ਛੱਤ ਤੋਂ ਹੇਠਾਂ ਡਿੱਗਣ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਸੀ, ਜਿਸ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਇਆ ਹੈ ਜੋ ਪੇਸ਼ੇ ਵਜੋਂ ਪਲੰਬਰ ਸੀ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਕਾਂਗਰਸ ਦੀ ਸੂਬਾ ਪ੍ਰਧਾਨ ਨਾਲ ਬੀਬੀ ਸੁੱਖੀ ਵਲੋਂ ਮੁਲਾਕਾਤ

ਬਰਨਾਲਾ, 25 ਨਵੰਬਰ (ਰਾਜ ਪਨੇਸਰ)-ਕਾਂਗਰਸ ਪਾਰਟੀ ਦੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਬਲਬੀਰ ਸੋਢੀ ਰਾਣੀ ਨੂੰ ਉਨ੍ਹਾਂ ਦੀ ਨਿਯੁਕਤੀ 'ਤੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਕੌਂਸਲਰ ਬੀਬੀ ਸੁਖਜੀਤ ਕੌਰ ਸੱੁਖੀ ਵਲੋਂ ਮੂੰਹ ਮਿੱਠਾ ਕਰਨ ਉਪਰੰਤ ...

ਪੂਰੀ ਖ਼ਬਰ »

108 ਐਂਬੂਲੈਂਸ ਸੇਵਾ ਬਾਰੇ ਲੋਕਾਂ ਨੂੰ ਦਿੱਤੀ ਜਾਣਕਾਰੀ

ਹੰਡਿਆਇਆ, 25 ਨਵੰਬਰ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ 108 ਐਂਬੂਲੈਂਸ ਸੇਵਾ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ | ਇਸ ਸੰਬੰਧੀ ਜ਼ਿਲ੍ਹਾ ਇੰਚਾਰਜ ਮੋਹਣ ਗਿੱਲ ਤੇ ਈ. ਐੱਮ. ਟੀ. ਸੰਦੀਪ ਮਾਰਕੰਡਾ ਨੇ ...

ਪੂਰੀ ਖ਼ਬਰ »

ਹਥਿਆਰ ਦੀ ਨੋਕ 'ਤੇ ਧਮਕੀਆਂ ਦੇਣ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 25 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਇਕ ਵਿਅਕਤੀ ਨੂੰ ਹਥਿਆਰ ਦੀ ਨੋਕ 'ਤੇ ਧਮਕੀਆਂ ਦੇਣ ਤੇ ਹਵਾਈ ਫਾਇਰ ਕਰਨ ਦੇ ਮਾਮਲੇ 'ਚ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਤਫ਼ਤੀਸੀ ਅਫ਼ਸਰ ਚਰਨਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਬਰਨਾਲਾ ਗਰਿੱਡ ਅੱਗੇ ਰੋਸ ਰੈਲੀ

ਬਰਨਾਲਾ, 25 ਨਵੰਬਰ (ਰਾਜ ਪਨੇਸਰ)-ਪੀ. ਐੱਸ. ਪੀ. ਸੀ. ਐੱਲ. ਸਰਕਲ ਬਰਨਾਲਾ ਦੇ ਸਮੂਹ ਸ਼ਹਿਰੀ ਅਤੇ ਦਿਹਾਤੀ ਮੰਡਲ ਬਰਨਾਲਾ ਦੇ ਸਮੂਹ ਟੈਕਨੀਕਲ ਤੇ ਕਲੈਰੀਕਲ ਕਾਮਿਆਂ ਵਲੋਂ ਰਾਮਪਾਲ ਸਿੰਘ ਦੀ ਪ੍ਰਧਾਨਗੀ ਹੇਠ 66 ਕੇ. ਵੀ. ਗਰਿੱਡ ਸਬ-ਸਟੇਸ਼ਨ ਬਰਨਾਲਾ ਦੇ ਗੇਟ ਸਾਹਮਣੇ ਰੋਸ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਤੇ ਸਨਮਾਨ ਸਮਾਰੋਹ

ਧਨੌਲਾ, 25 ਨਵੰਬਰ (ਚੰਗਾਲ, ਧਨੌਲਾ)-ਪੰਜਾਬੀ ਲਿਖਾਰੀ ਸਭਾ ਧਨੌਲਾ ਵਲੋਂ ਗੁਰਦੁਆਰਾ ਸ੍ਰੀ ਗੁਲਾਬ ਸਰ ਭੱਠਲਾਂ ਵਿਖੇ ਗਰਾਮ ਪੰਚਾਇਤ, ਕਲੱਬ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ...

ਪੂਰੀ ਖ਼ਬਰ »

ਗੁਰੂ ਘਰ ਦੇ ਸ਼ੈੱਡ ਲਈ ਸਹਾਇਤਾ ਰਾਸ਼ੀ ਭੇਟ

ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਗੁਰਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਸੰਤਪੁਰਾ ਦੀ ਪ੍ਰਬੰਧਕ ਕਮੇਟੀ ਨੂੰ ਜਥੇਦਾਰ ਮਲਕੀਤ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਸੰਸਥਾ 'ਚ ਲਗਾਇਆ ਮੈਡੀਕਲ ਜਾਂਚ ਕੈਂਪ

ਸੰਗਰੂਰ, 25 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵਲੋਂ ਮੁੱਖ ਦਫ਼ਤਰ ਬਨਾਸਰ ਬਾਗ ਵਿਖੇ ਪ੍ਰਾਈਮ ਮਲਟੀਸਪੈਸ਼ਲਿਸਟ ਹਸਪਤਾਲ ਪਟਿਆਲਾ ਦੇ ਸਹਿਯੋਗ ਨਾਲ ਹੱਡੀਆਂ ਜੋੜਾਂ ਦਾ ਨਿਊਰੋਲੌਜੀ ਜਾਂਚ ਕੈਂਪ ਲਗਾਇਆ ਗਿਆ | ਸੰਸਥਾ ਦੇ ਪ੍ਰਧਾਨ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਪੀਣ ਕਾਰਨ ਵਿਅਕਤੀ ਦੀ ਮੌਤ

ਧਨੌਲਾ, 25 ਨਵੰਬਰ (ਚੰਗਾਲ, ਧਨੌਲਾ)-ਪਿੰਡ ਭੈਣੀ ਮਹਿਰਾਜ ਵਿਖੇ ਜ਼ਹਿਰੀਲੀ ਦਵਾਈ ਪੀਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅਵਤਾਰ ਸਿੰਘ (ਕਰੀਬ 35 ਸਾਲ) ਪੁੱਤਰ ਗੁਰਚਰਨ ਸਿੰਘ ਵਾਸੀ ਭੈਣੀ ਮਹਾਰਾਜ ਬੀਤੀ ...

ਪੂਰੀ ਖ਼ਬਰ »

ਕਾਂਗਰਸ ਪੰਜਾਬ ਦੇ ਹਰ ਤਰ੍ਹਾਂ ਦੇ ਮਾਫ਼ੀਏ 'ਤੇ ਨਕੇਲ ਨਹੀਂ ਕੱਸ ਸਕਦੀ-ਚੀਮਾ

ਸ਼ਹਿਣਾ, 25 ਨਵੰਬਰ (ਸੁਰੇਸ਼ ਗੋਗੀ)-ਮੱੁਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਲੋਂ ਕੀਤੇ ਜਾ ਰਹੇ ਐਲਾਨ ਸਿਰਫ਼ ਹਵਾ ਦਾ ਬੱੁਲਾ ਹਨ ਕਿਉਂਕਿ ਸਰਕਾਰ ਵਲੋਂ ਪਿਛਲੇ 40-50 ਦਿਨਾਂ 'ਚ 58 ਐਲਾਨ ਤਾਂ ਕਰ ਦਿੱਤੇ ਗਏ ਪਰ ਇਨ੍ਹਾਂ ਵਿਚੋਂ 8 ਫ਼ੈਸਲਿਆਂ 'ਤੇ ਸਿਰਫ਼ ਨੋਟੀਫ਼ਿਕੇਸ਼ਨ ...

ਪੂਰੀ ਖ਼ਬਰ »

ਸ਼ਹੀਦ ਪਰਿਵਾਰ ਨੂੰ ਸਰਕਾਰ ਪਾਸੋਂ ਅਜੇ ਨਹੀਂ ਮਿਲੇ ਐਕਸ ਗ੍ਰੇਸ਼ੀਆ ਗ੍ਰਾਂਟ ਦਾ ਬਕਾਇਆ 45 ਲੱਖ-ਜਥੇ. ਦਾਨਗੜ੍ਹ

ਮਹਿਲ ਕਲਾਂ, 25 ਨਵੰਬਰ (ਤਰਸੇਮ ਸਿੰਘ ਗਹਿਲ)-ਕਰੀਬ ਡੇਢ ਸਾਲ ਪਹਿਲਾਂ ਭਾਰਤ ਚੀਨ ਸਰਹੱਦ 'ਤੇ ਗਸ਼ਤ ਦੌਰਾਨ ਗਲਵਾਨ ਘਾਟੀ ਵਿਖੇ ਸ਼ਹੀਦ ਹੋਏ 4 ਸਿਖਲਾਈ ਦੇ ਸ਼ਹੀਦ ਸਿਪਾਹੀ ਸਤਵਿੰਦਰ ਸਿੰਘ ਦਾ ਆਦਮਕੱਦ ਬੁੱਤ ਖੇਡ ਸਟੇਡੀਅਮ ਪਿੰਡ ਕੁਤਬਾ ਵਿਖੇ ਲਗਾਇਆ ਗਿਆ | ਬੁੱਤ ਤੋਂ ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਸਤਵਿੰਦਰ ਸਿੰਘ ਦਾ ਖੇਡ ਸਟੇਡੀਅਮ ਕੁਤਬਾ 'ਚ ਲਗਾਇਆ ਆਦਮਕੱਦ ਬੁੱਤ

ਮਹਿਲ ਕਲਾਂ, 25 ਨਵੰਬਰ (ਤਰਸੇਮ ਸਿੰਘ ਗਹਿਲ)-ਕਰੀਬ ਡੇਢ ਸਾਲ ਪਹਿਲਾਂ ਭਾਰਤ ਚੀਨ ਸਰਹੱਦ 'ਤੇ ਗਸ਼ਤ ਦੌਰਾਨ ਗਲਵਾਨ ਘਾਟੀ ਵਿਖੇ ਸ਼ਹੀਦ ਹੋਏ 4 ਸਿਖਲਾਈ ਦੇ ਸ਼ਹੀਦ ਸਿਪਾਹੀ ਸਤਵਿੰਦਰ ਸਿੰਘ ਦਾ ਆਦਮਕੱਦ ਬੁੱਤ ਖੇਡ ਸਟੇਡੀਅਮ ਪਿੰਡ ਕੁਤਬਾ ਵਿਖੇ ਲਗਾਇਆ ਗਿਆ | ਬੁੱਤ ਤੋਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ | ਟੂਰ ਦੌਰਾਨ ਵਿਦਿਆਰਥੀਆਂ ਨੂੰ ਛੱਤਬੀੜ ਚਿੜੀਆਘਰ ਵਿਖੇ ਲਿਜਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸ੍ਰੀਮਤੀ ਰਿੰਕੀ ਚਕਰਵਰਤੀ ਨੇ ਕਿਹਾ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਆਮਦ ਭਲਕੇ, ਤਿਆਰੀਆਂ ਜ਼ੋਰਾਂ 'ਤੇ

ਤਪਾ ਮੰਡੀ, 25 ਨਵੰਬਰ (ਪ੍ਰਵੀਨ ਗਰਗ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਨੂੰ ਲੈ ਕੇ ਜਿੱਥੇ ਸਮੁੱਚੇ ਕਾਂਗਰਸੀ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਪ੍ਰਸ਼ਾਸਨ ਵਲੋਂ ਵੀ ਤਿਆਰੀਆਂ ਜ਼ੋਰਾਂ 'ਤੇ ਆਰੰਭੀਆਂ ਹੋਈਆਂ ਹਨ | ਜਦ ਪੱਤਰਕਾਰਾਂ ...

ਪੂਰੀ ਖ਼ਬਰ »

ਫੈਕਲਟੀ ਡਿਵੈੱਲਪਮੈਂਟ ਤੇ ਵਿਦਿਆਰਥੀ ਚੇਤਨਤਾ ਪ੍ਰੋਗਰਾਮਾਂ ਦੀ ਲੜੀ ਤਹਿਤ.ਫਤਹਿ ਗ1ਰੁੱਪ ਵਿਖੇ ਦੋ ਰੋਜ਼ਾ ਵਰਕਸ਼ਾਪ

ਤਪਾ ਮੰਡੀ,­ 25 ਨਵੰਬਰ (ਵਿਜੇ ਸ਼ਰਮਾ)-ਅਧਿਆਪਕਾਂ ਨੂੰ ਸਮੇਂ ਦੇ ਹਾਣੀ ਬਣਾਉਣ ਹਿਤ­ ਸਮਾਜ ਨੂੰ ਅੰਧ-ਵਿਸ਼ਵਾਸ ਤੋਂ ਮੁਕਤ ਕਰਵਾ ਕੇ ਤਰਕ ਦੇ ਆਧਾਰ 'ਤੇ ਜ਼ਿੰਦਗੀ ਜੀਵਨ ਤੇ ਜ਼ਿੰਦਗੀ ਵਿਚ ਅਧਿਆਪਕ ਲਈ ਨੈਤਿਕਤਾ ਦਾ ਸੰਕਲਪ ਲੈ ਕੇ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨੂੰ ...

ਪੂਰੀ ਖ਼ਬਰ »

ਥਾਣਾ ਮੁਖੀ ਜੱਗਾ ਰਾਮ ਵਲੋਂ ਪੰਚਾਇਤਾਂ ਨਾਲ ਮੀਟਿੰਗ

ਟੱਲੇਵਾਲ, 25 ਨਵੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਸਮੁੱਚੇ ਪਿੰਡਾਂ 'ਚ ਅਮਨ ਸ਼ਾਂਤੀ ਬਹਾਲ ਰੱਖਣ, ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਥਾਣਾ ਟੱਲੇਵਾਲ ਦੀ ਪੁਲਿਸ ਨੂੰ ਪੰਚਾਇਤਾਂ ਅਤੇ ਕਲੱਬਾਂ ਦੇ ਸਹਿਯੋਗ ਦੀ ਲੋੜ ਹੈ | ਇਹ ਸ਼ਬਦ ਇੰਸਪੈਕਟਰ ਜੱਗਾ ਰਾਮ ਸਿੰਘ ਟੱਲੇਵਾਲ ਥਾਣਾ ਵਿਖੇ ਇਲਾਕੇ ਦੀਆਂ ਪੰਚਾਇਤਾਂ ਤੇ ਹੋਰ ਮੁਹਤਬਰਾਂ ਨਾਲ ਮੀਟਿੰਗ ਕਰਨ ਸਮੇ ਆਖੇ | ਉਨ੍ਹਾਂ ਕਿਹਾ ਕਿ ਭਾਵੇਂ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡਾਂ ਵਿਚ ਮਾਹੌਲ ਸ਼ਾਂਤਮਈ ਹੈ ਪਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡਾਂ ਦੀ ਧੜੇਬੰਦੀ ਕਾਰਨ ਉਪਜੇ ਮਾਹੌਲ ਨੂੰ ਦੇਖਦੇ ਹੋਏ ਅੱਜ ਪੰਚਾਇਤਾਂ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨਾਲ ਅਮਨ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਿਆਂ ਵੱਖ-ਵੱਖ ਵਿਸ਼ਿਆਂ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ ਤਾਂ ਜੋ ਪਿੰਡਾਂ ਦੀ ਭਾਈਚਾਰਕ ਸਾਂਝ ਕਾਇਮ ਰਹੇ ਅਤੇ ਸ਼ਰਾਰਤੀ ਅਨਸਰ ਇਸ ਦਾ ਫਾਇਦਾ ਨਾ ਉਠਾ ਸਕਣ | ਇੰਸਪੈਕਟਰ ਜੱਗਾ ਰਾਮ ਨੇ ਕਿਹਾ ਕਿ ਥਾਣੇ ਅੰਦਰ ਇਲਾਕੇ ਦੇ ਮੁਹਤਬਰਾਂ ਨੂੰ ਬਣਦਾ ਮਾਣ ਸਤਿਕਾਰ ਮਿਲ ਰਿਹਾ ਹੈ | ਇਸ ਮੌਕੇ ਤੇਜਪਾਲ ਸਿੰਘ ਸੱਦੋਵਾਲ ਬਲਾਕ ਪ੍ਰਧਾਨ, ਸਰਪੰਚ ਰਣਧੀਰ ਸਿੰਘ ਦੀਵਾਨਾ, ਸਰਪੰਚ ਸਾਉਣ ਸਿੰਘ ਗਹਿਲ, ਸਰਪੰਚ ਤੇਜਿੰਦਰ ਸਿੰਘ ਨਰੈਣਗੜ੍ਹ ਸੋਹੀਆਂ, ਸਰਪੰਚ ਕਿਰਨਜੀਤ ਸਿੰਘ ਮਿੰਟੂ ਬੀਹਲਾ, ਸਰਪੰਚ ਹਰਮਿੰਦਰ ਸਿੰਘ ਛੀਨੀਵਾਲ, ਸਰਪੰਚ ਲੱਖਾ ਬੀਹਲਾ ਖ਼ੁਰਦ, ਸਰਪੰਚ ਰਾਜਵਿੰਦਰ ਸਿੰਘ ਰਾਜਾ ਰਾਮਗੜ੍ਹ, ਸਰਪੰਚ ਮੁਕੰਦ ਸਿੰਘ ਪੂਨੀਆ ਟੱਲੇਵਾਲ, ਸਰਪੰਚ ਗੁਰਚਰਨ ਸਿੰਘ ਟੱਲੇਵਾਲ ਖ਼ੁਰਦ, ਸਰਪੰਚ ਬੁੱਧ ਸਿੰਘ ਭੋਤਨਾ, ਪ੍ਰਧਾਨ ਜੀਵਇੰਦਰ ਸਿੰਘ ਕਾਕਾ ਬੀਹਲਾ, ਬੂਟਾ ਸਿੰਘ ਆੜ੍ਹਤੀਆ, ਦਰਸ਼ਨ ਸਿੰਘ ਸੰਮਤੀ ਮੈਂਬਰ, ਪ੍ਰਗਟ ਸਿੰਘ ਰੰਧਾਵਾ, ਜੀਤ ਸਿੰਘ ਪੰਚ ਆਦਿ ਤੋਂ ਇਲਾਵਾ ਹੋਰ ਵੀ ਪਿੰਡਾਂ ਦੇ ਮੁਹਤਬਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਰਕਾਰੀ ਸਕੂਲ ਟੱਲੇਵਾਲ ਵਿਖੇ ਸਾਇੰਸ ਮੇਲਾ ਕਰਵਾਇਆ

ਟੱਲੇਵਾਲ, 25 ਨਵੰਬਰ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਵਿਖੇ ਸਾਇੰਸ ਮੇਲਾ ਕਰਵਾਇਆ ਗਿਆ | ਇਸ ਮੇਲੇ ਦਾ ਉਦਘਾਟਨ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਲਕੀਤ ਸਿੰਘ ਤੁੰਗ ਨੇ ਕੀਤਾ | ਵਿਦਿਆਰਥੀਆਂ ਵਲੋਂ ਸਾਇੰਸ ਵਿਸ਼ੇ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX