ਤਾਜਾ ਖ਼ਬਰਾਂ


ਡੈਨਮਾਰਕ ਦੇ ਸ਼ਾਪਿੰਗ ਮਾਲ 'ਚ ਗੋਲੀਬਾਰੀ ਦੌਰਾਨ 3 ਮੌਤਾਂ, 3 ਜ਼ਖਮੀ
. . .  1 minute ago
ਕੋਪੇਨਹੇਗਨ, 4 ਜੁਲਾਈ - ਡੈਨਮਾਰਕ ਦੀ ਰਾਜਧਾਨੀ ਕੋਪੇਨਹੇਗਨ ਵਿਖੇ ਇਕ ਸ਼ਾਪਿੰਗ ਮਾਲ 'ਚ ਹੋਈ ਗੋਲੀਬਾਰੀ ਦੌਰਾਨ 3 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਗੰਭੀਰ ਜ਼ਖਮੀ ਹਨ। ਪੁਲਿਸ ਨੇ ਇਕ 22 ਸਾਲਾਂ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਿਕ ਇਸ ਨੂੰ ਅੱਤਵਾਦੀ ਹਮਲਾ ਕਹਿਣ ਤੋਂ ਇਨਕਾਰ...
ਜਬਰ ਜਨਾਹ ਮਾਮਲੇ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਨਿੱਜੀ ਸਕੱਤਰ ਗ੍ਰਿਫ਼ਤਾਰ
. . .  24 minutes ago
ਲੁਧਿਆਣਾ, 4 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਜਬਰ ਜਨਾਹ ਦੇ ਮਾਮਲੇ ਵਿਚ ਪੁਲਿਸ ਵਲੋਂ ਹੁਣ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨਿੱਜੀ ਸਕੱਤਰ ਸੁਖਚੈਨ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿਚ ਹੁਣ ਤਕ 2 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ ਜਦਕਿ ਅਜੇ ਵੀ ਇਸ ਮਾਮਲੇ ਵਿਚ ਪੰਜ ਨਾਮਜ਼ਦ...
ਅੱਜ ਹੋਵੇਗਾ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ
. . .  38 minutes ago
ਚੰਡੀਗੜ੍ਹ, 4 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਵਿਸਥਾਰ ਅੱਜ ਹੋਵੇਗਾ ਤੇ ਮੰਤਰੀ ਮੰਡਲ 'ਚ 4-5 ਨਵੇਂ ਚਿਹਰੇ ਸ਼ਾਮਿਲ ਕੀਤੇ ਜਾਣਗੇ।ਨਵੇਂ ਮੰਤਰੀਆਂ ਵਿਚ ਅਮਨ ਅਰੋੜਾ, ਡਾ. ਨਿੱਝਰ, ਚੇਤਨ ਸਿੰਘ, ਫ਼ੌਜ਼ਾ ਸਿੰਘ ਅਤੇ ਅਨਮੋਲ ਗਗਨ ਮਾਨ...
ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਮਹਾਰਾਸ਼ਟਰ ਸਰਕਾਰ ਅੱਜ ਕਰੇਗੀ ਫਲੋਰ ਟੈਸਟ ਦਾ ਸਾਹਮਣਾ
. . .  50 minutes ago
ਮੁੰਬਈ, 4 ਜੁਲਾਈ - ਮਹਾਰਾਸ਼ਟਰ 'ਚ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸੂਬਾ ਸਰਕਾਰ ਅੱਜ ਫਲੋਰ ਟੈਸਟ ਦਾ ਸਾਹਮਣਾ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਡੈਨਮਾਰਕ ਦੇ ਕੋਪਨਹੇਗਨ 'ਚ ਮਾਲ 'ਚ ਗੋਲੀਬਾਰੀ, ਕਈ ਜ਼ਖਮੀ
. . .  1 day ago
ਜ਼ਮੀਨ ਦੇ ਵਿਵਾਦ ਨੂੰ ਲੈ ਕੇ ਇਕ ਧਿਰ ਨੇ ਤਲਵਾਰਾਂ ਨਾਲ ਕੀਤਾ ਵਾਰ
. . .  1 day ago
ਅਬੋਹਰ ,3 ਜੁਲਾਈ ( ਸੰਦੀਪ ਸੋਖਲ )-ਹਲਕਾ ਅਬੋਹਰ ਦੇ ਪਿੰਡ ਦੀਵਾਨਖੇੜਾ ਦੀ ਦੋ ਧਿਰਾਂ ਵਿਚ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਝਗੜਾ ਹੋਇਆ । ਪਿੰਡ ਦਾ ਲੜਕਾ ਰਵੀ ਫੋਨ ਤੇ ਧਮਕੀਆਂ ਦੇ ਰਿਹਾ ...
ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਵਿਜਬੇਹੜਾ 'ਚ ਅੱਤਵਾਦੀਆਂ ਨੇ ਪੁਲਿਸ ਕਰਮੀ ਨੂੰ ਮਾਰੀ ਗੋਲੀ
. . .  1 day ago
ENG v IND 5th Test 3rd Day:ਇੰਗਲੈਂਡ 284 'ਤੇ ਆਲ ਆਊਟ
. . .  1 day ago
ਮੁੰਬਈ, 3 ਜੁਲਾਈ-ਇੰਗਲੈਂਡ ਤੇ ਭਾਰਤ ਦਰਮਿਆਨ ਪੰਜਵੇਂ (ਮੁੜ ਤੋਂ ਨਿਰਧਾਰਿਤ) ਟੈਸਟ ਮੈਚ ਦੇ ਤੀਜੇ ਦਿਨ ਦੀ ਖੇਡ ਐਜਬੈਸਟਨ 'ਚ ਖੇਡੀ ਜਾ ਰਹੀ ਹੈ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਰਿਸ਼ਭ ਪੰਤ ਦੀਆਂ 146 ਦੌੜਾਂ ਤੇ...
ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਤੇਲੰਗਾਨਾ, 3 ਜੁਲਾਈ-ਹੈਦਰਾਬਾਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰੈਲੀ ਨੂੰ ਸੰਬੋਧਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ। ਸੂਬੇ ਦੇ ਲੋਕਾਂ ਕੋਲ ਬਹੁਤ ਹੁਨਰ ਹੈ। ਤੇਲੰਗਾਨਾ ਆਪਣੇ ਇਤਿਹਾਸ ਅਤੇ ਸੱਭਿਆਚਾਰ ਲਈ...
ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
. . .  1 day ago
ਨਵੀਂ ਦਿੱਲੀ, 3 ਜੁਲਾਈ-ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
ਮਾਮਲਾ ਰਾਣਾ ਕੰਧੋਵਾਲੀਆ ਹੱਤਿਆ ਕਾਂਡ ਦਾ: ਐੱਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਨਾਮਵਰ ਹਸਪਤਾਲ ਦੀ ਕੀਤੀ ਜਾਂਚ
. . .  1 day ago
ਬਟਾਲਾ, 3 ਜੁਲਾਈ (ਕਾਹਲੋਂ)-ਬੀਤੀ ਦੇਰ ਰਾਤ ਐਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਇਕ ਨਾਮਵਰ ਹਸਪਤਾਲ ਦੀ ਜਾਂਚ ਕੀਤੀ। ਦੱਸਿਆ ਜਾ ਰਿਹਾ ਹੈ ਕਿ ਐੱਨ.ਆਈ.ਏ. ਦੀ ਟੀਮ ਬੀਤੀ ਰਾਤ ਤਕਰੀਬਨ 10 ਵਜੇ ਦੇ ਕਰੀਬ ਹਸਪਤਾਲ ਪਹੁੰਚੀ। ਟੀਮ ਲਗਭਗ ਇਕ ਘੰਟਾ ਹਸਪਤਾਲ 'ਚ ਰੁਕੀ...
94 ਕਰੋੜ ਰੁਪਏ ਮੁੱਲ ਦਾ ਨਸ਼ੀਲਾ ਪਦਾਰਥ ਆਈਸ ਬਰਾਮਦ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਖ਼ਤਰਨਾਕ ਗਰੋਹ ਦੇ ਮੈਂਬਰ ਪਾਸੋਂ 9 ਕਿੱਲੋ 400 ਗ੍ਰਾਮ ਨਸ਼ੀਲਾ ਪਦਾਰਥ ਆਈਸ ਬਰਾਮਦ ਕੀਤਾ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 94 ਕਰੋੜ...
ਥਾਣਾ ਭਿੰਡੀਸੈਦਾਂ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਲੱਖਾਂ ਰੁਪਏ ਦੀ ਡਰੱਗ ਮਨੀ ਬਰਾਮਦ
. . .  1 day ago
ਓਠੀਆਂ/ਲੋਪੋਕੇ,3 ਜੁਲਾਈ (ਗੁਰਵਿੰਦਰ ਸਿੰਘ ਛੀਨਾ/ ਗੁਰਵਿੰਦਰ ਸਿੰਘ ਕਲਸੀ)-ਐੱਸ.ਐੱਸ.ਪੀ. ਦਿਹਾਤੀ ਅੰਮ੍ਰਿਤਸਰ ਦੀ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐੱਸ.ਪੀ. ਅਟਾਰੀ ਬਲਬੀਰ ਸਿੰਘ ਦੀ ਅਗਵਾਈ ਹੇਠ ਥਾਣਾ ਭਿੰਡੀਸੈਦਾਂ ਦੇ ਐੱਸ.ਐੱਚ.ਓ. ਯਾਦਵਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਖ਼ਾਸ ਮੁਖ਼ਬਰ...
ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
. . .  1 day ago
ਚੰਡੀਗੜ੍ਹ, 3 ਜੁਲਾਈ-ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
ਖੇਮਕਰਨ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਰੋਹ ਨੂੰ ਕੀਤਾ ਕਾਬੂ
. . .  1 day ago
ਖੇਮਕਰਨ, 3 ਜੁਲਾਈ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਦੀ ਪੁਲਿਸ ਨੇ ਸਰਹੱਦੀ ਪਿੰਡ ਮਹਿੰਦੀਪੁਰ 'ਚ ਛਾਪੇਮਾਰੀ ਕਰਕੇ ਇਕ ਪੰਜ ਮੈਂਬਰੀ ਗਰੋਹ ਨੂੰ ਮਾਰੂ ਹਥਿਆਰਾਂ ਨਾਲ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਹੜਾ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ...
ਪਾਕਿਸਤਾਨ 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਯਾਤਰੀ ਬੱਸ, 20 ਦੀ ਗਈ ਜਾਨ
. . .  1 day ago
ਬਲੋਚਿਸਤਾਨ, 3 ਜੁਲਾਈ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸ਼ਿਰਾਨੀ ਜ਼ਿਲ੍ਹੇ 'ਚ ਵੱਡਾ ਹਾਦਸਾ ਵਾਪਰਿਆ ਹੈ। ਕਵੇਟਾ ਜਾ ਰਹੀ ਇਕ ਬੱਸ ਦੇ ਖੱਡ 'ਚ ਡਿੱਗਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਜਦਕਿ ਹੋਰ 14 ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਯਾਤਰੀਆਂ ਨੂੰ ਕਵੇਟਾ ਰੈਫ਼ਰ ਕਰ ਦਿੱਤਾ ਗਿਆ ਹੈ।
ਜਬਰ ਜਨਾਹ ਦੇ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦੇ ਭਰਾ ਦਾ ਦੋ ਦਿਨ ਦਾ ਪੁਲਿਸ ਰਿਮਾਂਡ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼...
ਜਬਰ ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਵਿਧਾਇਕ ਬੈਂਸ ਦਾ ਭਰਾ ਅਦਾਲਤ 'ਚ ਪੇਸ਼
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼ ਕੀਤਾ ਗਿਆ...
2 ਕਿੱਲੋ 700 ਗ੍ਰਾਮ ਅਫ਼ੀਮ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 2 ਕਿੱਲੋ 700 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਏ.ਸੀ.ਪੀ. ਰਜੇਸ਼ ਸ਼ਰਮਾ ਨੇ ਦੱਸਿਆ...
ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ ਸਰਗਮ - ਇੰਟੈਲੀਜੈਂਸ ਰਿਪੋਰਟ
. . .  1 day ago
ਸ੍ਰੀਨਗਰ, 3 ਜੁਲਾਈ - ਇੰਟੈਲੀਜੈਂਸ ਰਿਪੋਰਟ ਅਨੁਸਾਰ ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ...
ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
. . .  1 day ago
ਬਰਨਾਲਾ/ਰੂੜੇਕੇ ਕਲਾਂ, 3 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁਲਿਸ ਥਾਣਾ ਬਰਨਾਲਾ...
ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਚੁਣੇ ਗਏ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ
. . .  1 day ago
ਮੁੰਬਈ, 3 ਜੁਲਾਈ -ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ ਹਨ। ਉਨ੍ਹਾਂ ਦੇ ਸਮਰਥਨ ਵਿਚ 164 ਅਤੇ ਉਨ੍ਹਾਂ ਦੇ ਵਿਰੋਧ 'ਚ 108 ਵੋਟਾਂ...
ਆਰ. ਸੀ. ਐਫ. ਨੇੜੇ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਹੁਸੈਨਪੁਰ, 3 ਜੁਲਾਈ (ਸੋਢੀ) - ਕਪੂਰਥਲਾ-ਸੁਲਤਾਨਪੁਰ ਲੋਧੀ ਜੀ.ਟੀ. ਰੋਡ 'ਤੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ...
ਜੰਮੂ ਕਸ਼ਮੀਰ ਦੇ ਉਪ ਰਾਜਪਾਲ ਵਲੋਂ ਅੱਤਵਾਦੀ ਫੜਨ ਵਾਲੇ ਪਿੰਡ ਵਾਸੀਆਂ ਲਈ 5 ਲੱਖ ਰੁਪਏ ਦੇ ਇਨਾਮ ਦਾ ਐਲਾਨ
. . .  1 day ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਟੁਕਸਾਨ ਪਿੰਡ ਵਿਚ ਲਸ਼ਕਰ ਦੇ 2 ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਫੜਨ ਵਾਲੇ ਬਹਾਦਰ ਪਿੰਡ ਵਾਸੀਆਂ ਲਈ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ 5 ਲੱਖ ਰੁਪਏ ਦੇ ਇਨਾਮ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 20 ਮੱਘਰ ਸੰਮਤ 553

ਅੰਮ੍ਰਿਤਸਰ / ਦਿਹਾਤੀ

ਪੰਜਾਬ ਦੇ ਲੋਕ ਮੁੜ ਤੋਂ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ 4 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹਰੇਕ ਵਰਗ ਨੂੰ ਸਹੂਲਤਾਂ ਦਿੱਤੀਆਂ ਹਨ ਅਤੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸਰਕਾਰ ਨੇ ਵਿਕਾਸ ਕਾਰਜਾਂ 'ਚ ਹਨੇਰੀ ਲਿਆਂਦੀ ...

ਪੂਰੀ ਖ਼ਬਰ »

ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਨਾਲ ਜੁੜ ਰਹੇ ਲੋਕ-ਲਾਲੀ ਢਿੰਗਨੰਗਲ

ਮਜੀਠਾ, 4 ਦਸੰਬਰ (ਸਹਿਮੀ)-ਮਜੀਠਾ ਹਲਕਾ ਦੇ ਪਿੰਡ ਜੌਹਲ ਵਿਖੇ ਕਾਂਗਰਸੀ ਵਰਕਰਾਂ ਦੀ ਇਕ ਮੀਟਿੰਗ ਸਰਪੰਚ ਨਿਰਮਲ ਸਿੰਘ ਦੀ ਅਗਵਾਈ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਕਾਂਗਰਸ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਦੇ ...

ਪੂਰੀ ਖ਼ਬਰ »

ਪਿੰਡ ਸੂਫੀਆ 'ਚ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਦੀ ਖੁਸ਼ੀ ਵਿਚ ਸਰਬ ਧਰਮ ਸੰਮੇਲਨ

ਗੱਗੋਮਾਹਲ, 4 ਦਸੰਬਰ (ਬਲਵਿੰਦਰ ਸਿੰਘ ਸੰਧੂ)-ਚਰਨ ਆਫ ਨਾਰਥ ਡਾਇਸਸ ਆਫ ਅੰਮਿ੍ਤਸਰ ਦੇ ਬਿਸ਼ਪ ਪ੍ਰਦੀਪ ਕੁਮਾਰ ਸਮੰਤਾ ਰਾਏ ਦੀ ਅਗਵਾਈ ਵਿਚ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ 11ਵੀਂ ਚੇਤਨਾ ਯਾਤਰਾ ਦਾ ਅਗਾਜ਼ ਸਰਹੱਦੀ ਪਿੰਡ ਸੂਫੀਆਂ ਲਈ ਕੀਤਾ ਗਿਆ ...

ਪੂਰੀ ਖ਼ਬਰ »

ਸੰਯੁਕਤ ਡਾਇਰੈਕਟਰ ਪੰਚਾਇਤ ਵਿਭਾਗ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਵਡਾਲਾ ਦਾ ਦੌਰਾ

ਰਈਆ, 4 ਦਸੰਬਰ (ਸ਼ਰਨਬੀਰ ਸਿੰਘ ਕੰਗ)-ਸਰਕਾਰੀ ਐਲੀਮੈਂਟਰੀ ਸਕੂਲ ਵਡਾਲਾ ਕਲਾਂ ਵਿਖੇ ਸਮਾਗਮ ਕਰਾਇਆ ਗਿਆ, ਜਿਸ ਵਿਚ ਅਵਤਾਰ ਸਿੰਘ ਭੁੱਲਰ ਸੰਯੁਕਤ ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਨੇ ਸਕੂਲ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਮੱਲ੍ਹੀਆਂ ਵਿਖੇ ਅੱਖਾਂ ਦਾ ਫ੍ਰੀ ਕੈਂਪ ਲਗਾਇਆ ਜਾਵੇਗਾ-ਪ੍ਰਧਾਨ ਸ਼ਾਹ

ਟਾਂਗਰਾ, 4 ਦਸੰਬਰ (ਹਰਜਿੰਦਰ ਸਿੰਘ ਕਲੇਰ)-ਕਿਰਪਾਲ ਖ਼ਾਲਸਾ ਮਿਸ਼ਨ ਵਲੋਂ ਪਿੰਡ ਮੱਲੀਆਂ ਵਿਖੇ ਸਾਲਾਨਾ ਅੱਖਾਂ ਦਾ ਫ੍ਰੀ ਚੈੱਕਅਪ ਕੈਂਪ ਲਗਾਇਆ ਜਾਵੇਗਾ | ਕਿਰਪਾਲ ਖ਼ਾਲਸਾ ਮਿਸ਼ਨ ਸੰਸਥਾ ਦੇ ਪ੍ਰਧਾਨ ਪ੍ਰਕਾਸ਼ ਸਿੰਘ ਸ਼ਾਹ ਮੱਲੀ ਨੇ ਪੱਤਰਕਾਰਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਨਜ਼ਦੀਕ ਪਿੰਡ ਬੰਡਾਲਾ ਵਿਖੇ ਮੁਫ਼ਤ ਮੈਡੀਕਲ ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ

ਜੰਡਿਆਲਾ ਗੁਰੂ, 4 ਦਸੰਬਰ (ਰਣਜੀਤ ਸਿੰਘ ਜੋਸਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇ: ਅਮਰਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਅੱਜ ਪਿੰਡ ਬੰਡਾਲਾ ਵਿਖੇ ਮੁਫਤ ਮੈਡੀਕਲ ਕੈਂਪ ਲਾਇਆ ਗਿਆ | ਕੈਂਪ ਦਾ ਉਦਘਾਟਨ ਸੰਦੀਪ ਸਿੰਘ ਏ. ਆਰ. ...

ਪੂਰੀ ਖ਼ਬਰ »

ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ

ਬਾਬਾ ਬਕਾਲਾ ਸਾਹਿਬ, 4 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਮੱਸਿਆ ਦੇ ਦਿਹਾੜੇ 'ਤੇ ਭਾਰੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਉਘੇ ਪੰਥਕ ਕਵੀਸ਼ਰ ਭਾਈ ਜਸਬੀਰ ਸਿੰਘ ਟਾਟਾ ਨਗਰ, ਭਾਈ ਰਣਧੀਰ ...

ਪੂਰੀ ਖ਼ਬਰ »

ਅੰਗਹੀਣ ਐਸੋਸੀਏਸ਼ਨ ਬਲਾਕ ਤਰਸਿੱਕਾ ਨੇ ਪੀੜਤਾਂ ਨੂੰ ਸਰਟੀਫਿਕੇਟ ਵੰਡੇ

ਤਰਸਿੱਕਾ, 4 ਦਸੰਬਰ (ਅਤਰ ਸਿੰਘ ਤਰਸਿੱਕਾ)-ਸ਼ਹੀਦ ਬਾਬਾ ਦੀਪ ਸਿੰਘ ਅੰਗਹੀਣ ਐਸੋਸੀਏਸ਼ਨ ਬਲਾਕ ਤਰਸਿੱਕਾ ਦੇ ਪ੍ਰਧਾਨ ਸਰਨੈਲ ਸਿੰਘ ਤਰਸਿੱਕਾ ਤੇ ਜ਼ਿਲ੍ਹਾ ਪ੍ਰਧਾਨ ਹਰਮੀਤ ਸਿੰਘ ਨੇ ਤਕੜਾ ਉਪਰਾਲਾ ਕਰਕੇ ਪਿੰਡ ਤਰਸਿੱਕਾ ਦੇ 15 ਅੰਗਹੀਣ, ਗੂੰਗੇ ਬੋਲੇ ਤੇ ਮੰਦਬੁੱਧੀ ਪੀੜਤਾਂ ਨੂੰ ਸਰਟੀਫਿਕੇਟ ਤੇ ਯੂ. ਆਈ. ਡੀ. ਕਾਰਡ ਬਣਾ ਕੇ ਵੰਡੇ ਹਨ | ਇਨ੍ਹਾਂ ਆਗੂਆਂ ਨੇ ਮਾਣ ਨਾਲ ਦੱਸਿਆ ਕਿ ਇਹ ਪੀੜਤ ਵਿਅਕਤੀ ਇਨ੍ਹਾਂ ਕਾਰਡਾਂ ਤੇ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੇ ਤੇ ਅਸੀਂ ਇਨ੍ਹਾਂ ਦੀਆਂ ਪੈਨਸ਼ਨਾਂ ਲਗਵਾਉਣ ਲਈ ਵੀ ਦਰਖਾਸਤਾਂ ਪੰਜਾਬ ਸਰਕਾਰ ਨੂੰ ਭੇਜ ਦਿੱਤੀਆਂ ਹਨ ਤੇ ਭਵਿੱਖ 'ਚ ਵੀ ਅਸੀਂ ਇਨ੍ਹਾਂ ਦੀ ਭਲਾਈ ਲਈ ਯਤਨਸ਼ੀਲ ਰਹਾਂਗੇ | ਉਨ੍ਹਾਂ ਨੇ ਸਮਾਜ ਸੇਵੀ ਜਥੇਬੰਦੀਆਂ ਨੂੰ ਇਨ੍ਹਾਂ ਪੀੜਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ | ਇਸ ਮੌਕੇ ਨਰਿੰਦਰ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ, ਕੁਲਬੀਰ ਸਿੰਘ, ਸੁਖਦੇਵ ਸਿੰਘ, ਭੁਪਿੰਦਰ ਸਿੰਘ, ਮਨਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਅਮਰਬੀਰ ਸਿੰਘ, ਬਲਵਿੰਦਰ ਕੌਰ ਤੇ ਟੀਟੂ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

'ਲੰਗਰੁ ਚਲੈ ਗੁਰ ਸ਼ਬਦਿ' ਸੰਸਥਾ ਵਲੋਂ ਇਨਾਮ ਵੰਡ ਸਮਾਗਮ

ਅਟਾਰੀ, 4 ਦਸੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਲੰਗਰੁ ਚਲੈ ਗੁਰ ਸ਼ਬਦਿ ਸੰਸਥਾ ਚੀਚਾ ਅੰਮਿ੍ਤਸਰ ਵਲੋਂ ਲਗਾਏ ਗਏ ਗੁਰਮਤਿ ਟ੍ਰੇਨਿੰਗ ਕੈਂਪ ਦੇ ਆਖ਼ਰੀ ਦਿਨ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਗੁਰੂਸਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਧਾਰਮਿਕ ਮੁਕਾਬਲਿਆਂ 'ਚ ਦਸਮੇਸ਼ ਸੰਸਥਾ ਦਾ ਨਤੀਜਾ ਰਿਹਾ ਸ਼ਾਨਦਾਰ

ਚੌਕ ਮਹਿਤਾ, 4 ਦਸੰਬਰ (ਜਗਦੀਸ਼ ਸਿੰਘ ਬਮਰਾਹ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਾਲਾਨਾ ਧਾਰਮਿਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਇਲਾਕੇ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਹਿ ਵਿੱਦਿਅਕ ਮੁਕਾਬਲਿਆਂ ਵਿਚ ਮੱਜੂਪੁਰਾ ਸਕੂਲ ਦੀਆਂ ਕੁੜੀਆਂ ਨੇ ਮਾਰੀਆਂ ਮੱਲਾਂ

ਮਜੀਠਾ, 4 ਦਸੰਬਰ (ਮਨਿੰਦਰ ਸਿੰਘ ਸੋਖੀ)-ਬੀਤੇ ਦਿਨ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਜ਼ਿਲ੍ਹਾ ਅੰਮਿ੍ਤਸਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਸਹਿ ਵਿਦਿਅਕ ਮੁਕਾਬਲੇ ਕਰਾਏ ਗਏ | ਜਿਸ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਮੱਜੂਪੁਰਾ ਬਲਾਕ ...

ਪੂਰੀ ਖ਼ਬਰ »

ਪਿੰਡ ਘਰਿੰਡਾ ਦੇ 5 ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਹੋਏ ਸ਼ਾਮਿਲ

ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਘਰਿੰਡਾ ਵਿਖੇ ਅਕਾਲੀ ਆਗੂ ਹਰਜਿੰਦਰ ਸਿੰਘ ਅਤੇ ਗੁਰਜੀਤ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਹੋਈ, ਜਿਸ ਵਿਚ ਅਕਾਲੀ ਵਰਕਰਾਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ਮੀਟਿੰਗ ਨੂੰ ...

ਪੂਰੀ ਖ਼ਬਰ »

ਚੰਗੇ ਕੰਮਾਂ ਲਈ ਪਿੰਡ ਵਾਸੀਆਂ ਵਲੋਂ ਸਰਪੰਚ ਦਾ ਸਨਮਾਨ

ਰਾਮ ਤੀਰਥ, 4 ਦਸੰਬਰ (ਧਰਵਿੰਦਰ ਸਿੰਘ ਔਲਖ)-ਪਿੰਡ ਬੋਪਾਰਾਏ ਕਲਾਂ ਵਿਚ ਦੋ ਸੁੰਦਰ ਪਾਰਕਾਂ, ਖੇਡ ਸਟੇਡੀਅਮ ਬਣਵਾਉਣ ਸਮੇਤ, ਪਿੰਡ ਦੀ ਨੁਹਾਰ ਬਦਲਣ ਵਾਲੇ ਅਗਾਂਹਵਧੂ ਸਰਪੰਚ ਅਮਰ ਕੌਰ ਦੇ ਪੁੱਤਰ ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ...

ਪੂਰੀ ਖ਼ਬਰ »

ਮਜੀਠਾ ਦੇ ਨਵ-ਨਿਯੁਕਤ ਥਾਣਾ ਮੁਖੀ ਇੰਸਪੈਕਟਰ ਬਿੰਦਰਜੀਤ ਸਿੰਘ ਨੇ ਸੰਭਾਲਿਆ ਅਹੁਦਾ

ਮਜੀਠਾ, 4 ਦਸੰਬਰ (ਜਗਤਾਰ ਸਿੰਘ ਸਹਿਮੀ)-ਸਬ ਡਵੀਜ਼ਨ ਮਜੀਠਾ ਅਧੀਨ ਆਉਂਦੇ ਪੁਲਿਸ ਥਾਣਾ ਮਜੀਠਾ ਵਿਖੇ ਇੰਸਪੈਕਟਰ ਬਿੰਦਰਜੀਤ ਸਿੰਘ ਨੇ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਥਾਣਾ ਮੁਖੀ ਨੇ ਅਹੁਦਾ ਸੰਭਾਲਣ ਉਪਰੰਤ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰਾਂ ਨੇ ਚੰਨੀ ਸਰਕਾਰ ਵਿਰੁੱਧ ਕੀਤਾ ਰੋਸ ਮਾਰਚ ਤੇ ਮੁਜ਼ਾਹਰਾ

ਅਜਨਾਲਾ, 4 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਇੱਥੋਂ ਦੇ ਬਜ਼ਾਰਾਂ 'ਚ ਦਿਹਾਤੀ ਮਜਦੂਰ ਸਭਾ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਦੁਧਰਾਏ ਦੀ ਪ੍ਰਧਾਨਗੀ 'ਚ ਤਹਿਸੀਲ ਇਕਾਈ ਦੇ ਕਾਰਕੁੰਨਾਂ ਤੇ ਆਗੂਆਂ ਵਲੋਂ ਚੰਨੀ ਸਰਕਾਰ ਵਲੋਂ ਮਜਦੂਰਾਂ ਦੇ ਸਮੁੱਚੇ ਕਰਜਿਆਂ ਦੀ ਮੁਆਫੀ, ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਹੈਲਪਰਾਂ ਨੇ ਮੱਢਲਾ ਸਿਹਤ ਕੇਂਦਰ ਤਰਸਿੱਕਾ 'ਚ ਧਰਨਾ ਦਿੱਤਾ

ਤਰਸਿੱਕਾ, 4 ਦਸੰਬਰ (ਅਤਰ ਸਿੰਘ ਤਰਸਿੱਕਾ)-ਅੱਜ ਮੁਢਲਾ ਤਕੇਂਦਰ ਤਰਸਿੱਕਾ 'ਚ ਆਸ਼ਾ ਵਰਕਰਾਂ ਤੇ ਹੈਲਪਰਾਂ ਵਲੋਂ ਘੱਟੋ-ਘੱਟ ਉਜਰਤਾਂ ਤੇ ਤਨਖਾਹਾਂ 'ਚ ਵਾਧੇ ਦੀ ਮੰਗ ਨੂੰ ਲੈ ਕੇ ਪ੍ਰਮਜੀਤ ਕੌਰ ਮਾਨ ਜਨਰਲ ਸਕੱਤਰ ਪੰਜਾਬ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ ਤੇ ਸਰਕਾਰ ...

ਪੂਰੀ ਖ਼ਬਰ »

ਆਪ ਸੱਤਾ 'ਚ ਆਉਣ ਪਿਛੋਂ ਰਵਾਇਤੀ ਸੱਤਾਧਾਰੀ ਪਾਰਟੀਆਂ ਦੀ ਲੁੱਟ ਵਾਲੀਆਂ ਨੀਤੀਆਂ ਨੂੰ ਖਤਮ ਕਰੇਗੀ-ਝੰਡੇਰ, ਜਾਫ਼ਰ

ਅਜਨਾਲਾ, 4 ਦਸੰਬਰ (ਐਸ. ਪ੍ਰਸ਼ੋਤਮ)-ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੇ ਤੇ ਚੋਣ ਮੈਦਾਨ 'ਚ ਡਟੇ ਸੰਭਾਵੀ ਉਮੀਦਵਾਰ ਐਕਸ਼ਨ ਕਮੇਟੀ ਦੇ ਪ੍ਰਮੁੱਖ ਸੇਵਾਦਾਰ ਬ੍ਰਹਮ ਸਿੰਘ ਝੰਡੇਰ ਸਰਪੰਚ ਦਾ ਨਿੱਘਾ ਸੁਆਗਤ ਕਰਕੇ ਹਲਕੇ 'ਚ ਬਤੌਰ ਮੁੱਖ ਸੇਵਾਦਾਰ ਵਜੋਂ ਪਾਰਟੀ ਦੀ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦੇ ਹੱਕ 'ਚ ਡਾ: ਅਵਤਾਰ ਕੌਰ ਦੀ ਅਗਵਾਈ 'ਚ ਹੋਈ ਚੋਣ ਮੀਟਿੰਗ

ਅਜਨਾਲਾ, 4 ਦਸੰਬਰ (ਐਸ. ਪ੍ਰਸ਼ੋਤਮ)-ਬੀਤੀ ਸ਼ਾਮ ਆਦਰਸ਼ ਨਗਰ ਵਾਰਡ ਨੰ: 4 'ਚ ਅਕਾਲੀ ਦਲ (ਬ) ਦੇ ਸੀਨੀਅਰ ਜੁਝਾਰੂ ਆਗੂ ਸਤਪਾਲ ਸਿੰਘ ਭੱਠੇਵਾਲੇ ਦੇ ਉੱਦਮ ਨਾਲ ਅਕਾਲੀ ਬਸਪਾ ਗਠਜੋੜ ਦੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ, ਦੀ ਜਿੱਤ ਯਕੀਨੀ ਬਣਾਉਣ ਲਈ ਵਰਕਰਾਂ ਦੀ ...

ਪੂਰੀ ਖ਼ਬਰ »

ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਜਾਗਰੂਕਤਾ ਕੈਂਪ

ਜੇਠੂਵਾਲ, 4 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਗਲੋਬਲ ਗਰੁੱਪ ਆਫ ਇੰਸਟੀਚਿਊਟਸ ਸੋਹੀਆ ਖੁਰਦ ਅੰਮਿ੍ਤਸਰ ਵਿਖੇ ਇੰਡਸ ਅਾੈਟਰਪ੍ਰਾਇਜਿਜ਼ ਅਤੇ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਉਦਮੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਵਿਧਾਇਕ ਡੀ.ਸੀ. ਵਲੋਂ ਵਰਪਾਲ ਕਲਾਂ ਦੇ ਸਕੂਲ ਲਈ ਸਰਪੰਚ ਨੂੰ 5 ਲੱਖ ਦਾ ਚੈੱਕ ਭੇਟ

ਚੱਬਾ, 4 ਦਸੰਬਰ (ਜੱਸਾ ਅਨਜਾਣ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਵਰਪਾਲ ਕਲਾਂ ਵਿਖੇ ਵਿਧਾਇਕ ਤਰਸੇਮ ਸਿੰਘ ਡੀ.ਸੀ. ਵਲੋਂ ਸਰਪੰਚ ਕਸ਼ਮੀਰ ਸਿੰਘ ਦੇ ਗ੍ਰਹਿ ਵਿਖੇ ਸਕੂਲ ਦੀ ਰਿਪੇਅਰ ਵਾਸਤੇ 5 ਲੱਖ ਰੁਪਏ ਦਾ ਚੈੱਕ ਸਮੂਹ ਪੰਚਾਇਤ ਨੂੰ ਭੇਟ ਕਰਨ ਉਪਰੰਤ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਡੀ ਦਰਬਾਰ ਕਰਵਾਇਆ

ਜਗਦੇਵ ਕਲਾਂ, 4 ਦਸੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਧਰਤੀ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਅੰਤਿ੍ੰਗ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸਵਰਨ ਕੌਰ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੇ ਚੰਨੀ ਸਰਕਾਰ ਦਾ ਪੁਤਲਾ ਫੂਕਿਆ

ਲੋਪੋਕੇ, 4 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਸਮੂਹਿਕ ਸਿਹਤ ਕੇਂਦਰ ਲੋਪੋਕੇ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬਲਾਕ ਪ੍ਰਧਾਨ ਗੁੁਰਵੰਤ ਕੌਰ ਦੀ ਅਗਵਾਈ ਹੇਠ ਸੈਂਕੜਿਆਂ ਦੀ ਗਿਣਤੀ ਵਿਚ ਆਸ਼ਾ ਵਰਕਰਾਂ ਨੇ ਚੰਨੀ ਸਰਕਾਰ ਦਾ ਪੁਤਲਾ ਫੂਕ ਤੇ ਪਿੱਟ ਸਿਆਪਾ ਕੀਤਾ ...

ਪੂਰੀ ਖ਼ਬਰ »

ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਤਲਵੰਡੀ ਰਾਏਦਾਦੂ ਵਿਖੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਅੰਦਰ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਰੋੜਾਂ ਰੁਪਏ ਦੀ ਰਾਸ਼ੀ ਨਾਲ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਰਈਆ ਪੁਲਿਸ ਵਲੋਂ ਸ਼ਰਾਬ ਦੇ ਕੇਸ 'ਚ ਭਗੌੜਾ ਗਿ੍ਫਤਾਰ

ਰਈਆ, 4 ਦਸੰਬਰ (ਸ਼ਰਨਬੀਰ ਸਿੰਘ ਕੰਗ)-ਰਈਆ ਪੁਲਿਸ ਨੇ ਸ਼ਰਾਬ ਦੇ ਕੇਸ ਵਿਚ ਭਗੌੜਾ ਚਲੇ ਆ ਰਹੇ ਵਿਅਕਤੀ ਨੂੰ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ, ਜਿਸਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਲਿੱਧੜ ਵਜੋਂ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਰਈਆ ਵਿਖੇ ਰਾਸ਼ਟਰੀ ਮਾਰਗ ਉੱਪਰ ਬਣ ਰਹੇ ਅਧੂਰੇ ਪੁਲ ਸਬੰਧੀ ਦੁਕਾਨਦਾਰਾਂ ਅਤੇ ਸਮਾਜਿਕ ਜਥੇਬੰਦੀਆਂ ਦੀ ਮੀਟਿੰਗ ਹੋਈ

ਰਈਆ, 4 ਦਸੰਬਰ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਰਾਸ਼ਟਰੀ ਮਾਰਗ ਉੱਪਰ ਬਣ ਰਹੇ ਅਧੂਰੇ ਪੁੱਲ ਸਬੰਧੀ ਦੁਕਾਨਦਾਰਾਂ ਅਤੇ ਸਮਾਜਿਕ ਜਥੇਬੰਦੀਆਂ ਦੀ ਇੱਕ ਜ਼ਰੂਰੀ ਮੀਟਿੰਗ ਹੋਈ | ਇਸ ਮੌਕੇ ਇਸ ਪੁੱਲ ਸਬੰਧੀ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਦਰਜਨ ਭਰ ਪਰਿਵਾਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਕਾਂਗਰਸ ਨਾਲ ਮਿਲਾਇਆ ਹੱਥ, ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਲੋਕ ਅਕਾਲੀ ਦਲ ਤੇ ਆਪ ਦੀ ਬੇੜੀ ਤੂੰ ਕਰ ਰਹੀ ਕਿਨਾਰਾ- ਅਜਨਾਲਾ

ਹਰਸਾ ਛੀਨਾ 4 ਦਸੰਬਰ (ਕੜਿਆਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਅਤੇ ਯੂਥ ਕਾਂਗਰਸ ਪੰਜਾਬ ਦੇ ਸੀਨੀਅਰ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਪਿੰਡ ਅਚਿੰਤਕੋਟ 'ਚ ਕੀਤੀ ਮੀਟਿੰਗ

ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਅਚਿੰਤਕੋਟ ਵਿਖੇ ਨੰਬਰਦਾਰ ਬਲਦੇਵ ਸਿੰਘ ਅਤੇ ਜਗੀਰ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਹੋਈ, ਜਿਸ ਵਿਚ ਅਕਾਲੀ ਵਰਕਰਾਂ ਅਤੇ ਆਗੂਆਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ਮੀਟਿੰਗ ...

ਪੂਰੀ ਖ਼ਬਰ »

ਹਲਕੇ ਦੇ ਵੋਟਰ ਚੋਣਾਂ 'ਚ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਵੱਡੇ ਫਰਕ ਨਾਲ ਜਿਤਾ ਕੇ ਵਿਕਾਸ ਪੱਖੀ ਸੋਚ ਦਾ ਸਾਥ ਦੇਣਗੇ : ਗੁਰਪਾਲ ਸਿੰਧੀ

ਗੱਗੋਮਾਹਲ, 4 ਦਸੰਬਰ (ਬਲਵਿੰਦਰ ਸਿੰਘ ਸੰਧੂ)-ਕਸਬਾ ਰਮਦਾਸ 'ਚ ਤੇ ਹਲਕੇ ਦੇ ਪਿੰਡਾਂ ਦੇ ਸਰਬ ਪੱਖੀ ਵਿਕਾਸ ਕਰਵਾ ਕੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਸਾਬਤ ਕੀਤਾ ਹੈ ਕਿ ਗਰਾਂਟਾਂ ਦਾ ਸਹੀ ਤਰੀਕੇ ਨਾਲ ਇਸਤੇਮਾਲ ਕਰਕੇ ਹਲਕੇ ਦੇ ਪਿੰਡਾਂ ਦੀ ਨੁਹਾਰ ...

ਪੂਰੀ ਖ਼ਬਰ »

ਪਾਕਿਸਤਾਨ ਜਾਣ ਲਈ ਅਟਾਰੀ ਸਰਹੱਦ 'ਤੇ ਬੈਠੇ ਹਿੰਦੂ ਯਾਤਰੀਆਂ ਲਈ ਭਾਜਪਾ ਆਗੂ ਆਏ ਅੱਗੇ

ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ)-ਭਾਰਤ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਆਏ ਪਾਕਿ ਹਿੰਦੂ ਯਾਤਰੀ ਕੋਰੋਨਾ ਵਾਇਰਸ ਕਾਰਨ ਭਾਰਤ ਵਿਚ ਠਹਿਰ ਗਏ ਸਨ | ਉਹ ਕਰੀਬ ਤਿੰਨ ਮਹੀਨੇ ਦੇ ਸਮੇਂ ਤੋਂ ਅਟਾਰੀ ਸਰਹੱਦ ਤੇ ਖੁੱਲ੍ਹੇ ਅਸਮਾਨ ਥੱਲੇ ਰਾਤਾਂ ...

ਪੂਰੀ ਖ਼ਬਰ »

ਗੁਰਦੁਆਰਾ ਬਾਬੇ ਦੀ ਕੁੱਲੀ ਅਜਨਾਲਾ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ 19 ਨੂੰ ਕਰਵਾਏ ਜਾਣਗੇ ਗੁਰਮਤਿ ਸਮਾਗਮ

ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅਜਨਾਲਾ ਸ਼ਹਿਰ ਦੇ ਐਨ ਨਾਲ ਭਿੰਡੀਆਂ ਰੋਡ ਤੇ ਸਥਿਤ ਗੁਰਦੁਆਰਾ ਬਾਬੇ ਦੀ ਕੁੱਲੀ ਵਿਖੇ 19 ਦਸੰਬਰ ਨੂੰ ਕਾਰ ਸੇਵਾ ਗੁਰੂ ਕਾ ਬਾਗ ਵਾਲੇ ਬਾਬਾ ਸਤਨਾਮ ਸਿੰਘ ਸਮੇਤ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ 'ਚ ਗੈਸਟ ਐਕਟੀਵਿਟੀ ਕਰਵਾਈ

ਸਠਿਆਲਾ, 4 ਦਸੰਬਰ (ਸਫਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿੱਖਿਆ ਸਕੱਤਰ ਸ੍ਰੀ ਅਜੋਏ ਸ਼ਰਮਾ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫਸਰ ਜੁਗਰਾਜ ਸਿੰਘ ਦੀ ਨਿਗਰਾਨੀ ਹੇਠ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਵਿਖੇ ਗੈਸਟ ਐਕਟੀਵਿਟੀ ਕਰਵਾਈ ਗਈ | ਇਸ ਬਾਰੇ ਬੀ. ...

ਪੂਰੀ ਖ਼ਬਰ »

ਸੰਤਸਰ ਸਕੂਲ ਨੇ ਧਾਰਮਿਕ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਬਾਬਾ ਬਕਾਲਾ ਸਾਹਿਬ, 4 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਦਿਆ ਦੇ ਨਾਲ ਨਾਲ ਧਾਰਮਿਕ ਖੇਤਰ ਵਿਚ ਵੀ ਹਮੇਸ਼ਾਂ ਪਹਿਲੀ ਕਤਾਰ ਵਿਚ ਰਹਿਣ ਵਾਲੇ ਸੰਤਸਰ ਪਬਲਿਕ ਸਕੂਲ, ਬੁਤਾਲਾ ਦੇ ਵਿਦਿਆਰਥੀਆਂ ਨੇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਧਾਰਮਿਕ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ ਤੋਂ ਗੁਆਂਢੀ ਹਲਕੇ ਸ੍ਰੀ ਹਰਿਗੋਬਿੰਦਪੁਰ ਸਾਹਿਬ ਤੱਕ ਜਾਣ ਵਾਲੇ ਸਾਰੇ ਰਸਤੇ ਹੋਣਗੇ ਪੱਕੇ-ਵਿਧਾਇਕ ਭਲਾਈਪੁਰ ਅਤੇ ਵਿਧਾਇਕ ਲਾਡੀ

ਬਾਬਾ ਬਕਾਲਾ ਸਾਹਿਬ, 4 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-'ਅੱਜ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਵਿਚ ਸਰਬਪੱਖੀ ਵਿਕਾਸ ਦੀ ਲਹਿਰ ਚੱਲ ਰਹੀ ਹੈ ਅਤੇ ਪੰਜਾਬ ਵਿਚ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦਿੱਤੀਆਂ ਜਾ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਥਾਣਾ ਮਹਿਤਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ

ਚੌਕ ਮਹਿਤਾ, 4 ਦਸੰਬਰ (ਧਰਮਿੰਦਰ ਸਿੰਘ ਭੰਮਰਾ)-ਥਾਣਾ ਮਹਿਤਾ ਦੇ ਐੱਸ. ਐੱਚ. ਓ. ਇੰਸਪੈਕਟਰ ਮੁਖਤਿਆਰ ਸਿੰਘ ਤੇ ਸਮੂਹ ਪੁਲਿਸ ਮੁਲਾਜਮਾਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਥਾਣਾ ਮਹਿਤਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ | ਭੋਗ ਉਪਰੰਤ ਭਾਈ ...

ਪੂਰੀ ਖ਼ਬਰ »

'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ' ਅਧੀਨ ਸਰਕਾਰੀ ਹਸਪਤਾਲ ਮਜੀਠਾ ਵਿਖੇ ਵਿਸ਼ੇਸ਼ ਕੈਂਪ ਦਾ ਲਗਾਇਆ

ਮਜੀਠਾ, 4 ਦਸੰਬਰ (ਮਨਿੰਦਰ ਸਿੰਘ ਸੋਖੀ)-'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ' ਤਹਿਤ ਸਿਵਲ ਸਰਜਨ ਅੰਮਿ੍ਤਸਰ ਡਾ: ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀ. ਐੱਚ. ਸੀ. ਥਰੀਏਵਾਲ ਦੇ ਐੱਸ. ਐੱਮ. ਓ. ਡਾ: ਹਰਵੰਕਲਜੀਤ ਸਿੰਘ ਦੀ ਅਗਵਾਈ ਹੇਠ ਕੈਂਪ ਲਗਾਏ ਗਏ | ...

ਪੂਰੀ ਖ਼ਬਰ »

'ਆਪ' ਦੇ ਪ੍ਰਧਾਨਾਂ, ਅਹੁਦੇਦਾਰਾਂ ਤੇ ਵਰਕਰਾਂ ਵਲੋਂ ਕਾਲੇਕੇ ਦੇ ਹੱਕ 'ਚ ਭੁਗਤਣ ਦਾ ਐਲਾਨ

ਖਿਲਚੀਆਂ, 4 ਦਸੰਬਰ (ਕਰਮਜੀਤ ਸਿੰਘ ਮੁੱਛਲ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ 'ਆਪ' ਦੇ ਬਲਾਕ ਪ੍ਰਧਾਨ, ਸਰਕਲ ਪ੍ਰਧਾਨ, ਅਹੁਦੇਦਾਰਾਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਅਮਰਜੀਤ ਸਿੰਘ ਕਾਲੇਕੇ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਇੰਦਰਬੀਰ ਸਿੰਘ ਰਸਲ ਸਾਬਕਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਕੱਥੂਨੰਗਲ, 4 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)-ਅੱਜ ਸਥਾਨਕ ਕਸਬੇ ਦੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਵਲੋਂ ਹਲਕਾ ਜੰਡਿਆਲਾ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ 'ਤੇ ਨਵੀਆਂ ਵੋਟਾਂ ਬਣਾਉਣ ਸਬੰਧੀ ਕੈਂਪ ਲੱਗਾ

ਸਠਿਆਲਾ, 4 ਦਸੰਬਰ (ਸਫਰੀ)-ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਬਣੇ ਪੋਲਿੰਗ ਬੂਥਾਂ ਦੇ ਬੀ. ਐੱਲ. ਓਜ਼. ਵਲੋਂ ਨਵੀਆਂ ਵੋਟਾਂ ਬਣਾਉਣ ਸਬੰਧੀ ਕੈਂਪ ਲਗਾਇਆ ਗਿਆ | ਇਸ ਬਾਰੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX