ਤਾਜਾ ਖ਼ਬਰਾਂ


ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  56 minutes ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  59 minutes ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  about 1 hour ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  about 3 hours ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  about 3 hours ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  about 4 hours ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  about 4 hours ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  about 5 hours ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  about 5 hours ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  about 6 hours ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  about 6 hours ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  about 7 hours ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  about 7 hours ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  about 7 hours ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  about 8 hours ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  about 7 hours ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 9 hours ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  about 8 hours ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  about 8 hours ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 10 hours ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 11 hours ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 11 hours ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 12 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 13 hours ago
⭐ਮਾਣਕ-ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੀਆਂ ਜੇਲ੍ਹਾਂ ਵਿਚੋਂ ਵੀ.ਆਈ.ਪੀ. ਕਲਚਰ ਖ਼ਤਮ ਕਰਨ ਦਾ ਲਿਆ ਫ਼ੈਸਲਾ ਸ਼ਲਾਘਾਯੋਗ-ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 14 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੰਜਾਬ ਵਿਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਅਤੇ ਜੇਲ੍ਹਾਂ ਵਿਚੋਂ ਵੀ.ਆਈ.ਪੀ. ਕਲਚਰ ਨੂੰ ...

ਪੂਰੀ ਖ਼ਬਰ »

ਮੰਦਰ ਬਾਵਾ ਲਾਲ ਮਜੀਠਾ ਵਿਖੇ ਮੂਰਤੀ ਸਥਾਪਨਾ ਤੇ ਭੂਮੀ ਪੂਜਨ ਦਿਵਸ ਮੌਕੇ ਜਾਗਰਣ

ਮਜੀਠਾ, 14 ਮਈ (ਮਨਿੰਦਰ ਸਿੰਘ ਸੋਖੀ)-ਮੰਦਰ ਸ਼੍ਰੀ ਬਾਵਾ ਲਾਲ ਦਿਆਲ ਮਜੀਠਾ ਵਿਖੇ ਮੂਰਤੀ ਸਥਾਪਨਾ ਦਿਵਸ ਅਤੇ ਭੂਮੀ ਪੂਜਨ ਦਿਵਸ ਮੰਦਰ ਦੀ ਮੈਨੇਜ਼ਮੈਂਟ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਬਾਵਾ ਲਾਲ ਦੁਆਰ ਧਿਆਨਪੁਰ ...

ਪੂਰੀ ਖ਼ਬਰ »

ਸਟਰਗਿਲੰਗ ਟੀਨਜ਼ ਪਬਲਿਕ ਸਕੂਲ 'ਚ ਹਾਕੀ ਟੂਰਨਾਮੈਂਟ ਕਰਵਾਇਆ

ਕੱਥੂਨੰਗਲ, 14 ਮਈ (ਦਲਵਿੰਦਰ ਸਿੰਘ ਰੰਧਾਵਾ)-ਟੋਲ ਪਲਾਜ਼ਾ ਕੱਥੂਨੰਗਲ ਤੇ ਸਥਿਤ ਸਟਰਗਿਲੰਗ ਟੀਨਜ਼ ਪਬਲਿਕ ਸਕੂਲ ਵਰਿਆਮ ਨੰਗਲ 'ਚ ਹਾਕੀ ਖਿਡਾਰੀ ਸੁਖਮਨਦੀਪ ਸਿੰਘ ਦੀ ਯਾਦ 'ਚ ਹਾਕੀ ਟੂਰਨਾਮੈਂਟ ਕਰਵਾਇਆ ਗਿਆ ਜੋ ਪਿਛਲੇ ਇੱਕ ਸਾਲ ਪਹਿਲਾਂ ਗੈਸ ਸਿਲੰਡਰ ਫਟਣ ਨਾਲ ...

ਪੂਰੀ ਖ਼ਬਰ »

ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਈ. ਟੀ. ਓ. ਨੇ 5 ਬ੍ਰੇਕਰਾਂ ਦਾ ਕੀਤਾ ਉਦਘਾਟਨ

ਜੰਡਿਆਲਾ ਗੁਰੂ, 14 ਮਈ (ਪ੍ਰਮਿੰਦਰ ਸਿੰਘ ਜੋਸਨ)-ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਆ ਰਹੇ ਝੋਨੇ ਦੇ ਸੀਜ਼ਨ ਲਈ ਕਿਸਾਨਾਂ ਨੂੰ ਬਿਜਲੀ ਦੇਣ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਣ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਵੇਂ ਸਮੁੱਚਾ ਦੇਸ਼ ਬਿਜਲੀ ਦੀ ਗੰਭੀਰ ਕਿੱਲਤ ਦਾ ਸਾਹਮਣਾ ਕਰ ਰਿਹਾ ਹੈ, ਪਰ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਦੀ ਲਵਾਈ ਦੇ ਸੀਜ਼ਨ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਸਾਰੀ ਤਿਆਰੀ ਕੀਤੀ ਹੋਈ ਹੈ | ਹਰਭਜਨ ਸਿੰਘ ਈ. ਟੀ. ਓ. ਨੇ ਅੱਜ 132 ਕੇ. ਵੀ. ਸਬ ਸਟੇਸ਼ਨ ਜੰਡਿਆਲਾ ਗੁਰੂ ਵਿਖੇ 3 ਤੇ ਬੰਡਾਲਾ ਵਿਖੇ 2 ਨਵੇਂ ਬਰੇਕਰਾਂ ਦਾ ਉਦਘਾਟਨ ਕਰਨ ਮੌਕੇ ਜੰਡਿਆਲਾ ਗੁਰੂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਵਿਚ ਲੰਮੇ ਸਮੇਂ ਤੋਂ ਬਿਜਲੀ ਘਰ ਵਿਚ ਬਰੇਕਰਾਂ ਦੀ ਘਾਟ ਪਾਈ ਜਾ ਰਹੀ ਸੀ ਜਿਸ ਕਾਰਨ ਆਲੇ ਦੁਆਲੇ ਦੇ ਪਿੰਡਾਂ ਦੀ ਬਿਜਲੀ ਪ੍ਰਭਾਵਿਤ ਹੁੰਦੀ ਸੀ ਅਤੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪੜਾਅਵਾਰ ਲਵਾਈ ਸਬੰਧੀ ਸੁਝਾਏ ਗਏ ਫਾਰਮੂਲੇ ਨੂੰ ਅਪਣਾਉਣ, ਤਾਂ ਜੋ ਧਰਤੀ ਹੇਠਲੇ ਪਾਣੀ ਬਚਾਉਣ ਦੇ ਨਾਲ-ਨਾਲ ਬਿਜਲੀ ਦੀ ਕਿੱਲਤ, ਮਜ਼ਦੂਰਾਂ ਅਤੇ ਖਾਦ ਦੀ ਘਾਟ ਵਰਗੇ ਹੋਰ ਸਾਰੇ ਮਸਲੇ ਆਪਣੇ ਆਪ ਹੱਲ ਹੋ ਜਾਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਾਰੇ ਖਪਤਕਾਰਾਂ ਨੂੰ ਜੋ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫਤ ਦੇਣ ਦਾ ਐਲਾਨ ਕੀਤਾ ਹੈ, ਉਹ ਸਹੂਲਤ 1 ਜੁਲਾਈ ਤੋਂ ਸ਼ੁਰੂ ਹੋ ਜਾਵੇਗੀ | ਉੁਨ੍ਹਾਂ ਕਿਹਾ ਕਿ ਗਰਮੀ ਤੇਜ਼ੀ ਨਾਲ ਵੱਧ ਜਾਣ ਕਾਰਨ ਬਿਜਲੀ ਦੀ ਮੰਗ ਵੀ ਲਗਾਤਾਰ ਵਧੀ ਹੈ ਤੇ ਅਸੀਂ ਅਪ੍ਰੈਲ ਮਹੀਨੇ ਦੌਰਾਨ ਹੀ ਔਸਤ ਮੰਗ 6822 ਮੈਗਾਵਾਟ ਦੀ ਸਪਲਾਈ ਕੀਤੀ ਹੈ, ਜੋ ਕਿ ਪਿਛਲੇ ਸਾਲ ਨਾਲੋਂ 32 ਫੀਸਦੀ ਵੱਧ ਹੈ | ਉਨ੍ਹਾਂ ਦੱਸਿਆ ਕਿ ਅੱਜ ਜੰਡਿਆਲਾ ਗੁਰੂ ਤੇ ਬੰਡਾਲਾ ਦੇ ਜਿਹੜੇ 5 ਨਵੇਂ ਬਰੇਕਰਾਂ ਤੇ ਲਾਇਨਾਂ ਦੀ ਸ਼ੁਰੂਆਤ ਕੀਤੀ ਗਈ ਹੈ, ਉਸ ਨਾਲ ਗੁਨੋਵਾਲ, ਜੰਡਿਆਲਾ ਗੁਰੂ ਦਾ ਕੁਝ ਹਿੱਸਾ, ਭੰਗਵਾਂ, ਗਦਲੀ, ਜਾਣੀਆਂ, ਨੰਗਲ ਗੁਰੂ, ਠੱਠੀਆਂ, ਸਫੀਪੁਰ ਅਤੇ ਬੰਡਾਲਾ ਪਿੰਡਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਸਪਲਾਈ ਵਿਚ ਸੁਧਾਰ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਰਹਿਣਗੀਆਂ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਭਾਗਾਂ ਵਿਚ 26500 ਦੇ ਲਗਭਗ ਮੁਲਾਜ਼ਮਾਂ ਦੀ ਭਰਤੀ ਦੀ ਪ੍ਰਕਿਰਿਆ ਜਾਰੀ ਹੈ ਜਿਸ ਵਿਚੋਂ 1700 ਦੇ ਲਗਪਗ ਮੁਲਾਜ਼ਮ ਬਿਜਲੀ ਵਿਭਾਗ ਵਿਚ ਭਰਤੀ ਕੀਤੇ ਜਾਣਗੇ | ਇਸ ਮੌਕੇ ਪੰਜਾਬ ਪਾਵਰਕਾਮ ਦੇ ਚੀਫ ਬਾਰਡਰ ਜੋਨ ਸ੍ਰੀ ਬਾਲ ਕਿ੍ਸ਼ਨ, ਨਿਗਰਾਨ ਇੰਜੀਨੀਅਰ ਜਤਿੰਦਰ ਸਿੰਘ, ਐਕਸੀਅਨ ਜੰਡਿਆਲਾ ਗੁਰੂ ਮਨਿੰਦਰਪਾਲ ਸਿੰਘ, ਪੰਕਜ ਕੁਮਾਰ ਐੱਸ. ਡੀ. ਓ., ਰਾਓ ਗੌਰਵ ਸਿੰਘ ਐੱਸ. ਡੀ. ਓ., ਸੁਖਜੀਤ ਸਿੰਘ ਜੇ. ਈ., ਹਰਪ੍ਰੀਤ ਸਿੰਘ ਜੌਹਲ ਜੇ. ਈ., ਰਾਕੇਸ਼ ਕੁਮਾਰ ਜੇ. ਈ., ਦਲਬੀਰ ਸਿੰਘ ਜੌਹਲ ਪ੍ਰਧਾਨ ਟੀ. ਐੱਸ. ਯੂ., ਅਮਨਪ੍ਰੀਤ ਸਿੰਘ ਪ੍ਰਧਾਨ ਐੱਸ. ਐੱਸ. ਯੂ., ਨਰੇਸ਼ ਪਾਠਕ, ਸਰਬਜੀਤ ਸਿੰਘ ਡਿੰਪੀ ਅਤੇ ਹੋਰ ਮੋਹਤਬਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਡੀ.ਏ.ਵੀ. ਭਾਰਤੀ ਕਦਰਾਂ-ਕੀਮਤਾਂ ਤੇ ਵੈਦਿਕ ਪ੍ਰੰਪਰਾਵਾਂ ਅਨੁਸਾਰ ਸਿੱਖਿਆ ਦੇਣ ਲਈ ਵਚਨਬੱਧ- ਡਾਇ. ਜੇ.ਪੀ. ਸ਼ੂਰ

ਅਟਾਰੀ, 14 ਮਈ (ਗੁਰਦੀਪ ਸਿੰਘ ਅਟਾਰੀ)-ਮਹੰਤ ਕੌਸ਼ਲ ਦਾਸ ਡੀ.ਏ.ਵੀ. ਪਬਲਿਕ ਸਕੂਲ ਅਟਾਰੀ ਵਿਖੇ ਪਿ੍ੰਸੀਪਲ ਰਜਨੀ ਸਲਹੋਤਰਾ ਦੀ ਅਗਵਾਈ ਹੇਠ ਡਾਇਰੈਕਟਰ ਡੀ.ਏ.ਵੀ. ਪਬਲਿਕ ਸਕੂਲਜ਼ ਨਵੀਂ ਦਿੱਲੀ ਜੇ.ਪੀ. ਸ਼ੂਰ ਦੀ ਆਮਦ 'ਤੇ ਸਮਾਗਮ ਕਰਵਾਇਆ ਗਿਆ | ਸ਼੍ਰੀ ਜੇ.ਪੀ. ਸ਼ੂਰ ਨੇ ...

ਪੂਰੀ ਖ਼ਬਰ »

ਗਾਇਤਰੀ ਗਿਆਨ ਮੰਦਰ ਵਿਖੇ 2 ਰੋਜ਼ਾ ਸਾਲਾਨਾ ਧਾਰਮਿਕ ਮਹਾਂ ਉਤਸਵ ਤੇ ਯੁਵਾ ਸੰਮੇਲਨ 28 ਤੇ 29 ਮਈ ਨੂੰ -ਪੰਡਿਤ ਦਿਨੇਸ਼ ਦਿਵੇਦੀ

ਅਜਨਾਲਾ, 14 ਮਈ (ਐਸ.ਪ੍ਰਸ਼ੋਤਮ)-ਅਖਿਲ ਵਿਸ਼ਵ ਗਾਇਤਰੀ ਪਰਿਵਾਰ ਅਜਨਾਲਾ ਵਲੋਂ 28 ਤੇ 29 ਮਈ ਨੂੰ ਗਾਇਤਰੀ ਗਿਆਨ ਮੰਦਿਰ, ਆਬਾਦੀ ਭਖਾ ਤਾਰਾ ਸਿੰਘ, ਅਜਨਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਦੋ ਰੋਜ਼ਾ ਸਾਲਾਨਾ ਮਹਾਂ ਉਤਸਵ ਤੇ ਵਿਸ਼ਾਲ 9 ਕੁੰਡੀਆ ਗਾਯਤਰੀ ਮਹਾਂ ਯਗ ...

ਪੂਰੀ ਖ਼ਬਰ »

ਟਰਾਂਸਫਾਰਮਰ ਨੂੰ ਲੱਗੀ ਭਿਆਨਕ ਅੱਗ ਲੋਕਾਂ ਨੇ ਬੁਝਾਈ

ਜੰਡਿਆਲਾ ਗੁਰੂ, 14 ਮਈ (ਪ੍ਰਮਿੰਦਰ ਸਿੰਘ ਜੋਸਨ)-ਬੀਤੀ ਦੇਰ ਰਾਤ ਜੰਡਿਆਲਾ ਗੁਰੂ ਦੇ ਬਰਤਨਾਂ ਵਾਲੇ ਬਾਜ਼ਾਰ ਵਿਚ ਬਿਜਲੀ ਦੇ ਟਰਾਂਸਫਾਰਮਰ ਦੀ ਕੇਵਲ ਨੂੰ ਅਚਾਨਕ ਅੱਗ ਲੱਗ ਜਾਣ 'ਤੇ ਸਥਾਨਕ ਲੋਕਾਂ ਤੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਵਲੋਂ ਰਲ ਮਿਲ ਕੇ ਅੱਗ 'ਤੇ ਕਾਬੂ ...

ਪੂਰੀ ਖ਼ਬਰ »

ਮਿਡ ਡੇ ਮੀਲ ਵਰਕਰਾਂ ਵਲੋਂ ਕੇਂਦਰੀ ਤੇ ਸੂਬਾ ਸਰਕਾਰਾਂ ਵਿਰੁਧ ਰੋਸ ਰੈਲੀ

ਅਜਨਾਲਾ, 14 ਮਈ (ਐਸ.ਪ੍ਰਸ਼ੋਤਮ)- ਅੱਜ ਇਥੇ ਮਿਡ ਡੇ ਮੀਲ ਵਰਕਰਜ ਯੂਨੀਅਨ (ਸੀਟੂ) ਅਜਨਾਲਾ ਆਗੂ ਸ਼੍ਰੀਮਤੀ ਸ਼ੀਲਾ ਰਾਣੀ, ਸੀਟੂ ਪੰਜਾਬ ਸੂਬਾ ਵਿਤ ਸਕਤਰ ਸੁਚਾ ਸਿੰਘ ਅਜਨਾਲਾ ਤੇ ਪ.ਸ.ਸ.ਫ. ਜ਼ਿਲਾ ਅੰਮਿ੍ਤਸਰ ਜਨਰਲ ਸਕਤਰ ਸੁਖਦੇਵ ਸਿੰਘ ਗਰਚਾ ਦੀ ਸਾਂਝੀ ਅਗਵਾਈ ਚ ਬਲਾਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ 15 ਮਈ ਤੋਂ 31 ਮਈ ਤੱਕ ਆਫਲਾਈਨ ਸਕੂਲ ਲਗਾਉਣ ਦੇ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦੇ ਫ਼ੈਸਲੇ ਦਾ ਪੰਜਾਬ ਰਾਸਾ ਵਲੋਂ ਸਵਾਗਤ

ਚੌਂਕ ਮਹਿਤਾ, 14 ਮਈ (ਜਗਦੀਸ਼ ਸਿੰਘ ਬਮਰਾਹ)-ਰੈਕੋਗਨਾਈਜਡ ਐਂਡ ਐਫੀਲਿਏਟਿਡ ਸਕੂਲ ਐਸੋਸੀਏਸ਼ਨ ਰਾਸਾ ਪੰਜਾਬ ਨੇ, ਮਾਣਯੋਗ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਅੱਜ ਲਏ ਫ਼ੈਸਲੇ ਜਿਸ ਵਿਚ ਉਨ੍ਹਾਂ 15 ਮਈ ਤੋਂ 31 ਮਈ ਤੱਕ ਜੋ ਪਹਿਲਾਂ ਕੀਤੇ ਫ਼ੈਸਲੇ ਅਨੁਸਾਰ ਆਨਲਾਇਨ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਮਹਿਤਾ ਚੌਕ ਦੇ ਨਵ-ਨਿਯੁਕਤ ਪ੍ਰਧਾਨ ਸੁਖਦੇਵ ਸਿੰਘ ਬੁੱਟਰ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦਿੱਤਾ ਥਾਪੜਾ

ਚੌਂਕ ਮਹਿਤਾ, 14 ਮਈ (ਜਗਦੀਸ਼ ਸਿੰਘ ਬਮਰਾਹ)-ਅਨਾਜ ਮੰਡੀ ਮਹਿਤਾ ਚੌਕ ਵਿਖੇ ਆੜ੍ਹਤੀ ਐਸੋਸੀਏਸ਼ਨ ਦੇ ਨਵੇਂ ਬਣਾਏ ਪ੍ਰਧਾਨ ਸੁਖਦੇਵ ਸਿੰਘ ਬੁੱਟਰ ਨੂੰ ਕੈਬਨਿਟ ਮੰਤਰੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਥਾਪੜਾ ਦਿੱਤਾ | ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ...

ਪੂਰੀ ਖ਼ਬਰ »

ਜਨਤਾ ਮਾਡਰਨ ਸਕੂਲ ਦੀ ਪੰਜਵੀਂ ਕਲਾਸ ਦਾ ਨਤੀਜਾ ਰਿਹਾ ਸੌ ਫੀਸਦੀ

ਚੌਂਕ ਮਹਿਤਾ, 14 ਮਈ (ਜਗਦੀਸ਼ ਸਿੰਘ ਬਮਰਾਹ)-ਕਸਬੇ ਦੀ ਨਾਮਵਰ ਵਿੱਦਿਅਕ ਸੰਸਥਾ ਜਨਤਾ ਮਾਡਰਨ ਸੀਨੀ. ਸੈਕੰਡਰੀ ਸਕੂਲ ਦੀ ਪੰਜਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਪੰਜਾਬ ਸਕੂਲ ਬੋਰਡ ਵੱਲੋਂ ਐਲਾਨੇ ਗਏ ਇਸ ਨਤੀਜੇ ਦੌਰਾਨ ਪਲਕਪ੍ਰੀਤ ਕੌਰ ਨੇ 96 ਫੀਸਦੀ,ਜਗਵੀਰ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਅਜਨਾਲਾ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

ਅਜਨਾਲਾ, 14 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸਵਰਨਜੀਤ ਸਿੰਘ ਅਤੇ ਐੱਸ.ਪੀ. ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਪੀ.ਆਰ.ਸੀ. ਅੰਮਿ੍ਤਸਰ ਦਿਹਾਤੀ ਦੇ ਇੰਚਾਰਜ ਇੰਸਪੈਕਟਰ ਮਨਜਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

'ਆਪ' ਦੇ ਆਗੂ ਮਿਆਦੀਆਂ ਵਲੋਂ ਹਲਕਾ ਰਾਜਾਸਾਂਸੀ ਦੇ ਪਿੰਡਾਂ ਦੇ ਦੌਰੇ

ਓਠੀਆਂ, 14 ਮਈ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਚੋਣਾਂ 'ਚ ਪੰਜਾਬ 'ਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ | ਪੰਜਾਬ ਦੇ ਭਲੇ ਤੇ ਨੌਜਵਾਨਾਂ ਦੇ ਉੱਜਲ ਭਵਿੱਖ ਨੂੰ ਉਜਾਗਰ ਕਰਨ ਲਈ ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਚਨਬੱਧ ਹੈ | ਇਹ ਵਿਚਾਰ ਹਲਕਾ ...

ਪੂਰੀ ਖ਼ਬਰ »

'ਆਪ' ਦੇ ਆਗੂ ਮਿਆਦੀਆਂ ਵਲੋਂ ਹਲਕਾ ਰਾਜਾਸਾਂਸੀ ਦੇ ਪਿੰਡਾਂ ਦੇ ਦੌਰੇ

ਓਠੀਆਂ, 14 ਮਈ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਚੋਣਾਂ 'ਚ ਪੰਜਾਬ 'ਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ | ਪੰਜਾਬ ਦੇ ਭਲੇ ਤੇ ਨੌਜਵਾਨਾਂ ਦੇ ਉੱਜਲ ਭਵਿੱਖ ਨੂੰ ਉਜਾਗਰ ਕਰਨ ਲਈ ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਚਨਬੱਧ ਹੈ | ਇਹ ਵਿਚਾਰ ਹਲਕਾ ...

ਪੂਰੀ ਖ਼ਬਰ »

ਗੁ: ਧੇੜੇਆਣਾ ਸਾਹਿਬ ਸਠਿਆਲਾ ਦੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਸੇਵਾ ਮੁਕਤ ਹੋਏ

ਸਠਿਆਲਾ, 14 ਮਈ (ਸਫਰੀ)-ਨੌਵੀਂ ਪਾਤਸ਼ਾਹੀ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ ਇਤਿਹਾਸਕ ਅਸਥਾਨ ਗੁ: ਧੇੜੇਆਣਾ ਸਾਹਿਬ ਸਠਿਆਲਾ ਦੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਸਨਮਾਨਿਤ ਕੀਤਾ ਗਿਆ | ਇਸ ਬਾਰੇ ਲੋਕਲ ਗੁ: ਕਮੇਟੀ ਅਤੇ ਗੁ: ਧੇੜੇਆਣਾ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਤਕਰਾਰ 'ਚ ਗੋਲੀਆਂ ਚਲਾਉਣ ਦੇ ਲਗਾਏ ਦੋਸ਼

ਲੋਪੋਕੇ, 14 ਮਈ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਪੰਜੂਰਾਏ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਤਕਰਾਰ 'ਚ ਗੋਲੀਆਂ ਚੱਲੀਆਂ | ਇਸ ਸਬੰਧੀ ਜੁਗਰਾਜ ਸਿੰਘ ਪਿੰਡ ਪੰਜੂਰਾਏ ਨੇ ਦੋਸ਼ ਲਗਾਉਂੁਦਿਆਂ ਦੱਸਿਆ ਕਿ ਉਨ੍ਹਾਂ ਦੀ ਛੰਨ ...

ਪੂਰੀ ਖ਼ਬਰ »

ਭਿਆਨਕ ਸੜਕ ਹਾਦਸੇ 'ਚ ਜਸਤਰਵਾਲ ਦੇ ਨੌਜਵਾਨ ਦੀ ਮੌਤ

ਓਠੀਆਂ/ਅਜਨਾਲਾ, 14 ਮਈ (ਗੁਰਵਿੰਦਰ ਸਿੰਘ ਛੀਨਾ/ਗੁਰਪ੍ਰੀਤ ਸਿੰਘ ਢਿੱਲੋ)-ਤਹਿਸੀਲ ਅਜਨਾਲਾ ਦੇ ਪਿੰਡ ਜਸਤਰਵਾਲ ਦਾ ਨੌਜਵਾਨ ਭੁਪਿੰਦਰ ਸਿੰਘ ਭਿੰਦਾ ਪੁੱਤਰ ਲਾਡੀ ਜਿਸਦਾ ਤੇੜੀ ਪਿੰਡ ਨਜ਼ਦੀਕ ਰਾਤ ਵੇਲੇ ਕਿਸੇ ਵਾਹਨ ਨਾਲ ਭਿਆਨਕ ਹਾਦਸਾ ਹੋ ਗਿਆ ਤੇ ਉਹ ਗੰਭੀਰ ਰੂਪ ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਅਧੀਨ ਆਉਂਦੀ ਨਹਿਰ 'ਚ 6 ਮਹੀਨਿਆਂ ਤੋਂ ਪਾਣੀ ਨਾ ਛੱਡੇ ਜਾਣ 'ਤੇ ਸੈਂਕੜੇ ਪਿੰਡਾਂ ਦੇ ਕਿਸਾਨ ਪ੍ਰੇਸ਼ਾਨ

ਚੋਗਾਵਾਂ, 14 ਮਈ (ਗੁਰਬਿੰਦਰ ਸਿੰਘ ਬਾਗੀ)-ਜ਼ਿਲ੍ਹਾ ਅੰਮਿ੍ਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੀ ਦੁਆਬ ਨਹਿਰ ਜੋ ਰਾਣੇਵਾਲੀ ਤੋਂ ਸ਼ੁਰੂ ਹੋ ਬਹਿੜਵਾਲ, ਸ਼ਹੂਰਾ ਤੋਂ ਪਾਰ ਪਾਕਿ-ਹਿੰਦ ਸਰਹੱਦ ਉਪਰ ਪੈਂਦੇ ਦਰਿਆ ਰਾਵੀ 'ਚ ਮਿਲਦੀ ਹੈ, ਦੀ ਪੱਕੀ ਉਸਾਰੀ ਸ਼ੁਰੂ ਹੋਣ ...

ਪੂਰੀ ਖ਼ਬਰ »

ਅਜਨਾਲਾ 'ਚ ਲੱਗੀ ਕੌਮੀ ਲੋਕ ਅਦਾਲਤ ਦੌਰਾਨ 144 ਕੇਸਾਂ ਦਾ ਨਿਪਟਾਰਾ

ਅਜਨਾਲਾ, 14 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ | ਇਸ ਮੌਕੇ ਜੁਡੀਸ਼ੀਅਲ ਮੈਜਿਸਟ੍ਰੇਟ ਸੀਨੀਅਰ ਡਵੀਜ਼ਨ ਮਨਪ੍ਰੀਤ ਕੌਰ, ...

ਪੂਰੀ ਖ਼ਬਰ »

ਸਮੇਂ ਦੀਆਂ ਸਰਕਾਰਾਂ ਨੇ ਵਿਕਾਸ ਪਖੋਂ ਅਣਗੌਲਿਆ ਇਤਿਹਾਸਕ ਕਸਬਾ ਗੱਗੋਮਾਹਲ

ਬਲਵਿੰਦਰ ਸਿੰਘ ਸੰਧੂ ਗੱਗੋਮਾਹਲ-ਇਤਿਹਾਸਿਕ ਪੱਖੋਂਾ ਅਮੀਰ ਕਸਬਾ ਗੱਗੋਮਾਹਲ ਜਿੱਥੇ ਦੇ ਜੰਮਪਲ ਭਾਈ ਜੈਤਾ ਜੀ ਨੇ ਕਸ਼ਮੀਰੀ ਪੰਡਿਤਾਂ ਦੇ ਧਰਮ ਖਾਤਿਰ ਦਿੱਲੀ ਦੇ ਚਾਂਦਨੀ ਚੌਕ ਵਿਚ ਲਾਸਾਨੀ ਸ਼ਹਾਦਤ ਉਪਰੰਤ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ...

ਪੂਰੀ ਖ਼ਬਰ »

ਪਾਕਿਸਤਾਨ ਸਰਕਾਰ ਦੇ ਤਿੰਨ ਉੱਚ ਅਧਿਕਾਰੀਆਂ ਦਾ ਵਫ਼ਦ ਆਇਆ ਭਾਰਤ ਦਿੱਲੀ ਵਿਖੇ ਹੋ ਰਹੀ ਵੱਖ-ਵੱਖ ਦੇਸ਼ਾਂ ਦੀ ਮੀਟਿੰਗ 'ਚ ਲੈਣਗੇ ਹਿੱਸਾ

ਅਟਾਰੀ, 14 ਮਈ (ਗੁਰਦੀਪ ਸਿੰਘ ਅਟਾਰੀ)-ਗੁਆਂਢੀ ਦੇਸ਼ ਪਾਕਿਸਤਾਨ ਤੋਂ ਤਿੰਨ ਮੈਂਬਰਾਂ ਦਾ ਡੈਲੀਗੇਸ਼ਨ ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਆਇਆ | ਪਾਕਿਸਤਾਨੀ ਵਫ਼ਦ ਵਿਚ ਮੁਹੰਮਦ ਜ਼ੁਲਕਾਰਨੈਨ ਡਾਇਰੈਕਟਰ (ਸੀ. ਟੀ.) ਵਿਦੇਸ਼ ਮੰਤਰਾਲਾ, ਅਰਸ਼ਦ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜਥੇਬੰਦਕ ਚੋਣਾਂ ਦੇ ਚੱਲਦੇ ਪਿੰਡਾਂ 'ਚ ਕਮੇਟੀਆਂ ਦਾ ਗਠਨ

ਖਾਲੜਾ, 14 ਮਈ (ਜੱਜਪਾਲ ਸਿੰਘ ਜੱਜ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂ ਫਤਿਹ ਸਿੰਘ ਪਿੱਦੀ ਦੀ ਅਗਵਾਈ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਜ਼ੋਨ ਭਿੱਖੀਵਿੰਡ ਦੇ ਪਿੰਡਾ ਵੀਰਮ, ਮਾੜੀਮੇਘਾ, ਡਲੀਰੀ, ਕਲਸੀਆ ਖੁਰਦ, ਦੋਦੇ, ਖਾਲੜਾ, ਅਮੀਸ਼ਾਹ ਆਦਿ ਵਿਚ ਹਰ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਲਾਹਣ ਸਮੇਤ ਚਾਰ ਵਿਅਕਤੀ ਕਾਬੂ

ਤਰਨ ਤਾਰਨ, 14 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ | ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿਚੋਂ ਪੁਲਿਸ ਨੇ ਭਾਰੀ ਮਾਤਰਾ ਵਿਚ ਲਾਹਣ ਬਰਾਮਦ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣਾ, ਸਿਰਫ਼ ਮੁੱਖ ਮੰਤਰੀ ਮਾਨ ਦੇ ਹਿੱਸੇ ਆਇਆ-ਧਾਲੀਵਾਲ, ਚੀਮਾ

ਪੱਟੀ, 14 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ ਪੰਜਾਬ ਵਿਚ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਉੱਪਰ ਨਾਜਾਇਜ਼ ਤੌਰ 'ਤੇ ਕੀਤੇ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਦੌਰਾਨ ਪਿਛਲੇ ਬਾਰਾਂ ਦਿਨਾਂ ਅੰਦਰ ਇਕ ਹਜ਼ਾਰ ਏਕੜ ਤੋਂ ਵੱਧ ਸਰਕਾਰੀ ...

ਪੂਰੀ ਖ਼ਬਰ »

ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲਾਂ ਤੇ ਪਾਈਪਾਂ ਚੋਰੀ

ਸਰਾਏ ਅਮਾਨਤ ਖਾਂ, 14 ਮਈ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਢਾਲਾ ਵਿਖੇ ਰਾਤ ਦੇ ਹਨੇਰੇ ਵਿਚ ਚੋਰਾਂ ਨੇ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲਾਂ ਤੇ ਪਾਈਪਾਂ ਚੋਰੀ ਕਰਨ ਦਾ ਸਮਾਚਾਰ ਹੈ | ਕਿਸਾਨ ਆਗੂ ਦਿਲਬਾਗ ਸਿੰਘ, ...

ਪੂਰੀ ਖ਼ਬਰ »

ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲਾਂ ਤੇ ਪਾਈਪਾਂ ਚੋਰੀ

ਸਰਾਏ ਅਮਾਨਤ ਖਾਂ, 14 ਮਈ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਢਾਲਾ ਵਿਖੇ ਰਾਤ ਦੇ ਹਨੇਰੇ ਵਿਚ ਚੋਰਾਂ ਨੇ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲਾਂ ਤੇ ਪਾਈਪਾਂ ਚੋਰੀ ਕਰਨ ਦਾ ਸਮਾਚਾਰ ਹੈ | ਕਿਸਾਨ ਆਗੂ ਦਿਲਬਾਗ ਸਿੰਘ, ...

ਪੂਰੀ ਖ਼ਬਰ »

ਜੈਂਤੀਪੁਰ ਵਿਖੇ ਹੋਈ ਪਰਲਜ਼ ਪੀੜਤਾਂ ਦੀ ਇੱਕਤਰਤਾ

ਜੈਂਤੀਪੁਰ, 14 ਮਈ (ਭੁਪਿੰਦਰ ਸਿੰਘ ਗਿੱਲ)-ਚਿੱਟ ਫੰਡ ਕੰਪਨੀ ਪਰਲਜ਼ ਵਿਚ ਫਸੇ ਹੋਏ ਆਪਣੇ ਪੈਸੇ ਲੈਣ ਲਈ ਦਰ ਦਰ ਭਟਕ ਰਹੇ ਲੋਕਾਂ ਦੀ ਆਵਾਜ਼ ਨੂੰ ਗੂੰਗੀ ਤੇ ਬਹਿਰੀ ਸਰਕਾਰ ਤੱਕ ਪਹੁੰਚਾਉਣ ਲਈ ਸੰਘਰਸ਼ ਲੜ ਰਹੀ ਪੀੜਤਾਂ ਦੀ ਜਥੇਬੰਦੀ 'ਇਨਸਾਫ਼ ਦੀ ਆਵਾਜ਼' ਦੀ ਮੀਟਿੰਗ ...

ਪੂਰੀ ਖ਼ਬਰ »

'ਆਪ' ਆਗੂ ਦਵਿੰਦਰ ਸਿੰਘ ਨੇ ਨਗਰ ਪੰਚਾਇਤ ਅਧਿਕਾਰੀਆਂ ਨਾਲ ਸ਼ਹਿਰੀ ਨਵਿਆਉਣਯੋਗ ਵਿਕਾਸ ਕਾਰਜਾਂ ਦਾ ਕੀਤਾ ਮੁਆਇਨਾ

ਅਜਨਾਲਾ, 14 ਮਈ (ਐਸ. ਪ੍ਰਸ਼ੋਤਮ)-ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਅਜਨਾਲਾ ਸ਼ਹਿਰ 'ਚ ਵਿਕਾਸ ਕਾਰਜਾਂ ਦੀ ਪੜਤਾਲ ਕਰਨ ਤੇ ਮੁਰੰਮਤਯੋਗ ਵਿਕਾਸ ਕਾਰਜਾਂ ਦੀ ਰਿਪੋਰਟ ਤਿਆਰ ਕਰਕੇ ਸੰਬੰਧਿਤ ਵਿਭਾਗ ਨੂੰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ ਸਾਹਿਬ ਦੀ ਨਤੀਜਿਆਂ ਵਿਚ ਝੰਡੀ ਬਰਕਰਾਰ

ਬਾਬਾ ਬਕਾਲਾ ਸਾਹਿਬ, 14 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ, ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਦੇ ਵਿਦਿਆਰਥੀਆਂ ਨੇੇ ਜਿੱਥੇ ਬੀਤੇ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 5ਵੀਂ ਦੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ ਸਾਹਿਬ ਦੀ ਨਤੀਜਿਆਂ ਵਿਚ ਝੰਡੀ ਬਰਕਰਾਰ

ਬਾਬਾ ਬਕਾਲਾ ਸਾਹਿਬ, 14 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ, ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਦੇ ਵਿਦਿਆਰਥੀਆਂ ਨੇੇ ਜਿੱਥੇ ਬੀਤੇ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 5ਵੀਂ ਦੇ ...

ਪੂਰੀ ਖ਼ਬਰ »

--ਮਾਮਲਾ: ਨਾਬਾਲਗ ਵਲੋਂ ਜ਼ਹਿਰ ਪੀ ਕੇ ਜੀਵਨ ਲੀਲ੍ਹਾ ਖ਼ਤਮ ਕਰਨ ਦਾ-- ਜਮਹੂਰੀ ਕਿਸਾਨ ਸਭਾ ਵਲੋਂ ਲੋਪੋਕੇ ਪੁਲਿਸ ਨੂੰ ਦਿੱਤਾ ਮੰਗ ਪੱਤਰ

ਲੋਪੋਕੇ, 14 ਮਈ (ਗੁਰਵਿੰਦਰ ਸਿੰਘ ਕਲਸੀ)-ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਅਜਨਾਲਾ ਦੇ ਪ੍ਰਧਾਨ ਵਿਰਸਾ ਸਿੰਘ ਟਪਿਆਲਾ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਦਾ ਇੱਕ ਵਫ਼ਦ ਪੁੁਲਿਸ ਥਾਣਾ ਲੋਪੋਕੇ ਨੂੰ ਮਿਲਿਆ ਅਤੇ ਪਿੰਡ ਕੋਹਾਲੀ ਦੇ ਇੱਕ ਕਿਸਾਨ ਜਿਸਦੇ ਨੌਜਵਾਨ ...

ਪੂਰੀ ਖ਼ਬਰ »

ਸੰਤ ਬਾਬਾ ਲਾਭ ਸਿੰਘ ਸਕੂਲ ਮੱਤੇਵਾਲ ਦੀ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਮੱਤੇਵਾਲ, 14 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਨਜ਼ਦੀਕ ਗੁਰਦੁਆਰਾ ਦੀ ਅਗਵਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਸੰਤ ਬਾਬਾ ਲਾਭ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੁਝ ਹੀ ਦਿਨਾਂ 'ਚ ਲੋਕਾਂ ਦੀਆਂ ਉਮੀਦਾਂ 'ਤੇ ਫੇਰਿਆ ਪਾਣੀ-ਗੁਰਜੀਤ ਸਿੰਘ ਔਜਲਾ

ਅਜਨਾਲਾ 14 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਅੰਮਿ੍ਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਭੋਏਵਾਲੀ ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸਿਆਸੀ ਵਿਚਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਬਦਾਲ ਦੇ ਹਾਕੀ ਖਿਡਾਰੀਆਂ ਦਾ ਪਿੰ੍ਰਸੀਪਲ ਪੂਜਾ ਜੈਨ ਵਲੋਂ ਸਨਮਾਨ

ਕੱਥੂਨਗਲ, 14 ਮਈ (ਦਲਵਿੰਦਰ ਸਿੰਘ ਰੰਧਾਵਾ)-ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਅਬਦਾਲ ਵਲੋਂ ਸਵ. ਸੁਖਮਨਦੀਪ ਸਿੰਘ ਦੀ ਯਾਦ ਵਿਚ ਕਰਵਾਏ ਗਏ ਟੂਰਨਾਮੈਂਟ ਵਿਚ ਹਿੱਸਾ ਲਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX