ਤਾਜਾ ਖ਼ਬਰਾਂ


ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ
. . .  12 minutes ago
ਚੰਡੀਗੜ੍ਹ, 7 ਅਕਤੂਬਰ- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  42 minutes ago
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਅੱਜ ਬਾਅਦ ਦੁਪਹਿਰ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦੀ ਖ਼ਬਰ ਹੈ। ਜੀ.ਆਰ.ਪੀ. ਪੁਲਿਸ...
ਨਾਕੇ ਦੌਰਾਨ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 30 ਲੱਖ ਦੀ ਨਕਦੀ ਸਣੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਜਲੰਧਰ, 7 ਅਕਤੂਬਰ (ਹੈਪੀ)-ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐੱਸ. ਪੁਲਿਸ ਕਪਤਾਨ, ਇਨਵੈਸੀਗੇਸ਼ਨ ਜਲੰਧਰ ਦਿਹਾਤੀ ਅਤੇ ਜਸਵਿੰਦਰ ਸਿੰਘ ਚਾਹਲ ਪੀ.ਪੀ.ਐੱਸ. ਉੱਪ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ...
ਆਰਥਿਕ ਤੰਗੀ ਤੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 2 hours ago
ਭੀਖੀ, 7 ਅਕਤੂਬਰ (ਗੁਰਿੰਦਰ ਸਿੰਘ ਔਲਖ)-ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਨੇੜਲੇ ਪਿੰਡ ਸਮਾਓ ਵਿਖੇ ਬੀਤੀ ਰਾਤ ਇਕ ਨੌਜਵਾਨ ਕਿਸਾਨ ਵਲੋਂ ਆਰਥਿਕ ਤੰਗੀ ਅਤੇ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਹੈ...
ਮਹਿਲਾ ਟੀ-20 ਏਸ਼ੀਆ ਕੱਪ 'ਚ ਪਾਕਿਸਤਾਨ ਨੇ 13 ਦੌੜਾਂ ਨਾਲ ਹਰਾਇਆ ਭਾਰਤ
. . .  about 2 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਦੇ ਇਕ ਅਹਿਮ ਮੁਕਾਬਲੇ ਵਿਚ ਪਾਕਿਸਤਾਨ ਨੇ ਕੱਟੜ ਵਿਰੋਧੀ ਭਾਰਤ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ ਨਿਰਧਾਰਿਤ 20 ਓਵਰਾਂ 'ਚ 137 ਦੌੜਾਂ ਬਣਾਈਆਂ...
ਪੰਜਾਬ ਸਰਕਾਰ ਵਲੋਂ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ
. . .  about 2 hours ago
ਚੰਡੀਗੜ੍ਹ, 7 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਇਕ ਖੁਸ਼ਖਬਰੀ ਸਾਂਝੀ ਕਰ ਰਿਹਾ ਕਿ ਅਧਿਆਪਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ। ਪੰਜਾਬ ਸਰਕਾਰ ਵਲੋਂ ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ...
9 ਨਵੰਬਰ ਦੇ ਸੰਗਰੂਰ ਧਰਨੇ 'ਤੇ ਅੜੇ ਉਗਰਾਹਾਂ
. . .  about 2 hours ago
ਚੰਡੀਗੜ੍ਹ, 7 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਭਵਨ ਚੰਡੀਗੜ੍ਹ ਵਿਖੇ ਅੱਜ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਰਮਿਆਨ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ...
ਮੋਹਾਲੀ ਆਰ.ਪੀ.ਜੀ. ਹਮਲੇ ਦੇ ਸੰਬੰਧ 'ਚ ਇਕ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 7 ਅਕਤੂਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 9 ਮਈ ਨੂੰ ਮੋਹਾਲੀ 'ਚ ਪੰਜਾਬ ਪੁਲਿਸ ਦੀ ਖੁਫੀਆ ਇਮਾਰਤ 'ਤੇ ਆਰ.ਪੀ.ਜੀ. ਹਮਲੇ ਦੇ ਸੰਬੰਧ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ...
ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ, ਰੂਸ-ਯੂਕਰੇਨ ਦੇ ਸੰਗਠਨ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ
. . .  about 2 hours ago
ਸਟਾਕਹੋਮ (ਸਵੀਡਨ), 7 ਅਕਤੂਬਰ -ਰਾਇਲ ਸਵੀਡਿਸ਼ ਅਕੈਡਮੀ ਨੇ ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ ਐਲੇਸ ਬਿਆਲੀਆਟਸਕੀ, ਰੂਸੀ ਮਨੁੱਖੀ ਅਧਿਕਾਰ ਸੰਗਠਨ ਮੈਮੋਰੀਅਲ ਅਤੇ ਯੂਕਰੇਨੀ ਮਨੁੱਖੀ ਅਧਿਕਾਰ ਸੰਗਠਨ ਸੈਂਟਰ ਫਾਰ ਸਿਵਲ ਲਿਬਰਟੀਜ਼ ਨੂੰ ਸਾਂਝੇ ਤੌਰ 'ਤੇ 2022 ਦਾ ਨੋਬਲ ਸ਼ਾਂਤੀ ਪੁਰਸਕਾਰ...
ਮਹਿਲਾ ਟੀ-20 ਏਸ਼ੀਆ ਕੱਪ : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 138 ਦੌੜਾਂ ਦਾ ਟੀਚਾ
. . .  about 3 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ ਦੇ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 137 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 138 ਦੌੜਾਂ ਦਾ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ
. . .  about 4 hours ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਕਾ ਪੰਜਾ ਸਾਹਿਬ ਸ਼ਤਾਬਦੀ ਸਮਾਗਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫ਼ਦ ਵਲੋਂ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ...
ਅਮਰੀਕਾ ਵਿਚ ਹੋਈ ਪੰਜਾਬੀ ਪਰਿਵਾਰ ਦੀ ਹੱਤਿਆ 'ਚ ਇਕ ਤੋਂ ਵਧ ਲੋਕ ਸ਼ਾਮਿਲ-ਪੁਲਿਸ ਦਾ ਦਾਅਵਾ
. . .  about 4 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਇਕ ਹੱਸਦੇ ਵੱਸਦੇ ਪੰਜਾਬੀ ਪਰਿਵਾਰ ਦੀ ਇਕ 8 ਮਹੀਨਿਆਂ ਦੀ ਬੱਚੀ ਸਮੇਤ 4 ਜੀਆਂ ਨੂੰ ਅਗਵਾ ਕਰ ਕੇ ਕੀਤੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਅਜੇ ਤੱਕ ਗ੍ਰਿਫ਼ਤਾਰ ਕੀਤੇ ਇਕ 48 ਸਾਲਾਂ...
ਅਮਰੀਕਾ ਦੇ ਲਾਸ ਵੇਗਾਸ ਸ਼ਹਿਰ 'ਚ ਚਾਕੂ ਮਾਰ ਕੇ 2 ਦੀ ਹੱਤਿਆ, 6 ਜ਼ਖ਼ਮੀ
. . .  about 4 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸ਼ਹਿਰ ਲਾਸਵੇਗਾਸ ਸਟਰਿਪ 'ਚ ਇਕ ਹਵਅਕਤੀ ਨੇ ਚਾਕੂ ਨਾਲ ਹਮਲਾ ਕਰ ਕੇ ਦੋ ਵਅਕਤੀਆਂ ਦੀ ਹੱਤਿਆ ਕਰ ਦਿੱਤੀ ਤੇ 6 ਹੋਰਨਾਂ ਨੂੰ ਜ਼ਖਮੀ...
ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼, ਪੰਜ ਕਿੱਲੋ ਹੈਰੋਇਨ ਬਰਾਮਦ
. . .  about 4 hours ago
ਅੰਮ੍ਰਿਤਸਰ, 7 ਅਕਤੂਬਰ (ਰੇਸ਼ਮ ਸਿੰਘ)-ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼ ਕਰਨ 'ਚ ਐੱਸ.ਟੀ.ਐੱਫ. ਨੇ ਸਫਲਤਾ ਹਾਸਲ ਕੀਤੀ ਹੈ। ਜੱਸਾ ਜੇਲ੍ਹ ਚੋਂ ਮੁਜਰਮਾਂ ਪਾਸੋਂ ਪੰਜ ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੌਮਾਂਤਰੀ ਮੰਡੀ 'ਚ ਕੀਮਤ ਪੈਂਤੀ ਕਰੋੜ ਰੁਪਏ ਦੱਸੀ...
ਸ਼੍ਰੋਮਣੀ ਕਮੇਟੀ ਦਾ ਰੋਸ ਮਾਰਚ ਗੜ੍ਹਸ਼ੰਕਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਹੋਇਆ ਰਵਾਨਾ
. . .  about 5 hours ago
ਗੜ੍ਹਸ਼ੰਕਰ, 7 ਅਕਤੂਬਰ (ਧਾਲੀਵਾਲ)-ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢਿਆ ਗਿਆ ਰੋਸ ਮਾਰਚ ਗੜ੍ਹਸ਼ੰਕਰ ਪਹੁੰਚਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਲਈ ਰਵਾਨਾ...
ਮਹਿਲਾ ਟੀ-20 ਏਸ਼ੀਆ ਕੱਪ : ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਟਾਸ ਜਿੱਤ ਕੇ ਪਾਕਿਸਤਾਨ ਕਰ ਰਿਹਾ ਪਹਿਲਾਂ ਬੱਲੇਬਾਜ਼ੀ
. . .  about 5 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ 'ਚ ਭਾਰਤ ਅਤੇ ਪਾਕਿਸਤਾਨ ਦਾ ਅਹਿਮ ਮੁਕਾਬਲਾ ਅੱਜ ਹੋ ਰਿਹਾ ਹੈ। ਟਾਸ ਜਿੱਤ ਕੇ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਹੈ। 4 ਓਵਰਾਂ ਤੋਂ ਬਾਅਦ ਪਾਕਿਸਤਾਨ ਨੇ ਬਿਨਾਂ ਕਿਸੇ ਨੁਕਸਾਨ ਦੇ 25 ਦੌੜਾਂ ਬਣਾ...
ਈ.ਡੀ. ਵਲੋਂ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਛਾਪੇਮਾਰੀ
. . .  about 5 hours ago
ਮਾਨਸਾ, 7 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼ਰਾਬ ਕਾਰੋਬਾਰੀਆਂ 'ਤੇ ਛਾਪੇਮਾਰੀ ਦੇ ਚਲਦਿਆਂ ਮਾਨਸਾ ਵਿਖੇ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਈ.ਡੀ. ਵਲੋਂ ਛਾਪੇਮਾਰੀ ਕੀਤੀ ਗਈ। ਲਗਭਗ 4 ਘੰਟੇ ਈ.ਡੀ. ਦੇ ਅਧਿਕਾਰੀ ਫ਼ਰੋਲਾ ਫ਼ਰਾਲੀ ਕਰਦੇ ਰਹੇ ਅਤੇ ਉਨ੍ਹਾਂ ਮੁਲਾਜ਼ਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਡੀ.ਜੀ.ਪੀ. ਨੂੰ ਸ਼ਿਕਾਇਤ
. . .  about 5 hours ago
ਚੰਡੀਗੜ੍ਹ, 7 ਅਕਤੂਬਰ-(ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਡੀ.ਜੀ.ਪੀ. ਪੰਜਾਬ ਨੂੰ ਚਿੱਠੀ ਲਿਖ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਸ਼ਿਕਾਇਤ ਵਿਚ ਰਾਜਾ ਵੜਿੰਗ...
ਹਰਿਆਣਾ ਗੁਰਦੁਆਰਾ ਕਮੇਟੀ ਦੇ ਵਿਰੋਧ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਰੋਸ ਮਾਰਚ ਰਵਾਨਾ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ, 7 ਅਕਤੂਬਰ (ਕਰਨੈਲ ਸਿੰਘ, ਨਿੱਕੂਵਾਲ)-ਹਰਿਆਣਾ ਗੁਰਦੁਆਰਾ ਕਮੇਟੀ ਦੇ ਵਿਰੋਧ ਵਿਚ ਰੋਸ ਦਾ ਪ੍ਰਗਟਾਵਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ...
ਈ.ਡੀ. ਵਲੋਂ ਦੀਪ ਮਲਹੋਤਰਾ ਦੇ ਸੀ.ਏ. ਦਿਨੇਸ਼ ਗੁਪਤਾ ਦੇ ਘਰ ਛਾਪਾ
. . .  about 6 hours ago
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਨਾਲ-ਨਾਲ ਸੀ.ਏ. ਦਿਨੇਸ਼ ਗੁਪਤਾ ਦੇ ਘਰ ਵਿਚ ਵੀ ਈ.ਡੀ. ਵਲੋਂ ਛਾਪੇਮਾਰੀ ਜਾਰੀ ਹੈ। ਜਲੰਧਰ ਤੋਂ ਈ.ਡੀ. ਦੇ ਆਏ ਅਧਿਕਾਰੀ ਜਾਂਚ...
ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਵਿਆਹ ਸਮਾਗਮ ਚ ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਅਤੇ ਭੈਣ ਵੀ ਹੋਏ ਸ਼ਾਮਿਲ
. . .  about 6 hours ago
ਸੰਗਰੂਰ 7 ਅਕਤੁਬਰ(ਧੀਰਜ ਪਸ਼ੋਰੀਆ)-ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੇਵਾਲ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋੜੇਵਾਲ...
ਦਿੱਲੀ ਦੀ ਆਬਕਾਰੀ ਨੀਤੀ ਸੰਬੰਧੀ ਈ.ਡੀ. ਵਲੋਂ ਲੁਧਿਆਣਾ ਵਿਖੇ ਛਾਪੇਮਾਰੀ
. . .  about 6 hours ago
ਲੁਧਿਆਣਾ, 7 ਅਕਤੂਬਰ (ਪੁਨੀਤ ਬਾਵਾ)-ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਸੰਬੰਧੀ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਲੁਧਿਆਣਾ ਦੇ ਗੁਰਦੇਵ ਨਗਰ ਵਿਖੇ ਛਾਪੇਮਾਰੀ ਕੀਤੀ ਗਈ ਹੈ। ਈ.ਡੀ. ਵਲੋਂ ਲੁਧਿਆਣਾ ਦੇ ਗੁਰਦੇਵ ਨਗਰ ਵਿਖੇ ਸਥਿਤ ਦਿੱਲੀ ਦੀ ਸ਼ਰਾਬ...
ਹੜਤਾਲ ਕਾਰਨ ਅੱਜ ਬੰਦ ਰਹੀ ਸੁਨਾਮ ਦੀ ਸਬਜ਼ੀ ਮੰਡੀ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸੁਨਾਮ ਸਬਜ਼ੀ ਮੰਡੀ ’ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਨੂੰ ਲੈ ਕੇ ਪਿਕਅੱਪ ਮਾਲਕਾਂ-ਚਾਲਕਾਂ ਵਲੋਂ ਵਿੱਢੇ ਗਏ ਸੰਘਰਸ਼ ਦੇ ਸਮਰਥਨ ’ਚ ਨਿੱਤਰੇ ਸਥਾਨਕ...
ਅਣਅਧਿਕਾਰਤ ਕਾਲੋਨੀਆਂ ਅਤੇ ਨਾਜਾਇਜ਼ ਉਸਾਰੀਆਂ 'ਤੇ ਚੱਲੀ ਨਗਰ ਨਿਗਮ ਦੀ ਡਿੱਚ
. . .  about 6 hours ago
ਅੰਮ੍ਰਿਤਸਰ 7 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮ੍ਰਿਤਸਰ ਵਲੋਂ ਅਣਅਧਿਕਾਰਤ ਤੌਰ 'ਤੇ ਕੱਟੀਆਂ ਗਈਆਂ ਕਾਲੋਨੀਆਂ ਅਤੇ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਕਰਦਿਆਂ ਅੱਜ 5 ਅਣਅਧਿਕਾਰਤ ਕਾਲੋਨੀਆਂ 'ਚ ਬਣਾਈਆਂ ਗਈਆਂ ਸੜਕਾਂ ਅਤੇ ਹੋਰ ਕੀਤੀਆਂ ਗਈਆਂ...
ਵਿਆਹ ਦੇ ਬੰਧਨ 'ਚ ਬੱਝੇ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ
. . .  about 7 hours ago
ਪਟਿਆਲਾ (ਗੁਰਵਿੰਦਰ ਸਿੰਘ ਔਲਖ)-'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ ਵਿਆਹ ਬੰਧਨ ਚ ਬੱਝ ਗਏ ਹਨ। ਅਨੰਦ ਕਾਰਜ ਦੀ ਰਸਮ ਗੁਰੂਦੁਆਰਾ ਗੁਫਾਸਰ 'ਚ ਸੰਪੰਨ...
ਹੋਰ ਖ਼ਬਰਾਂ..

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX