ਤਾਜਾ ਖ਼ਬਰਾਂ


ਗੁਰੂਗ੍ਰਾਮ : ਲੰਪੀ ਵਾਇਰਸ ਨੇ 93 ਪਸ਼ੂਆਂ ਦੀ ਮੌਤ, 890 ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 29 ਸਤੰਬਰ - ਇੱਥੇ ਲੰਪੀ ਵਾਇਰਸ ਦੀ ਲਾਗ ਕਾਰਨ 93 ਪਸ਼ੂਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਗੁਰੂਗ੍ਰਾਮ, ਸੋਹਨਾ ਅਤੇ ਪਟੌਦੀ ਖੇਤਰਾਂ ਵਿਚ ਪਸ਼ੂਆਂ ਵਿਚ ਲੰਪੀ ਦੀ ਬਿਮਾਰੀ ਦੇ 890 ਮਾਮਲੇ ਸਾਹਮਣੇ ਆਏ ...
ਅਹਿਮਦਾਬਾਦ ’ਚ ਨਰਿੰਦਰ ਮੋਦੀ ਸਟੇਡੀਅਮ ਵਿਚ ਰਾਸ਼ਟਰੀ ਖੇਡਾਂ ਦੇ ਉਦਘਾਟਨ ਮੌਕੇ ਐਥਲੀਟ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਏਕਤਾ ਦੀ ਮਸ਼ਾਲ ਭੇਟ ਕਰਦੇ ਹੋਏ
. . .  1 day ago
ਉੱਤਰਾਖੰਡ ਵਿਚ ਪੀ.ਐਫ.ਆਈ. ਸਮੇਤ ਇਸ ਦੀਆਂ ਮਾਨਤਾ ਪ੍ਰਾਪਤ ਸੰਸਥਾਵਾਂ ਉੱਤੇ ਪਾਬੰਦੀ
. . .  1 day ago
ਗੈਂਗਸਟਰ ਦਿਲੇਰ ਕੋਟੀਆ ਦੇ ਅਸੰਧ ਸਥਿਤ ਘਰ ’ਤੇ ਚੱਲਿਆ ਪੀਲਾ ਪੰਜਾ
. . .  1 day ago
ਕਰਨਾਲ, 29 ਸਤੰਬਰ ( ਗੁਰਮੀਤ ਸਿੰਘ ਸੱਗੂ )- ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਗੈਂਗਸਟਰ ਦਿਲੇਰ ਕੋਟੀਆ ਦੇ ਕਸਬਾ ਅਸੰਧ ਸਥਿਤ ਮਕਾਨ ਨੂੰ ਪੀਲਾ ਪੰਜਾ ਚਲਾ ਕੇ ਢਾਹ ਦਿੱਤਾ । ਦਸਣਯੋਗ ਹੈ ਕਿ ਦਿਲੇਰ ਕੋਟੀਆ ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਕਰੇਗਾ ਚੱਕਾ ਜਾਮ
. . .  1 day ago
ਚੰਡੀਗੜ੍ਹ, 29 ਸਤੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) 30 ਸਤੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਜੋ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ ਉਨ੍ਹਾਂ ਵਲੋਂ ...
ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਮੌਤ, ਪਿੰਡ ’ਚ ਸੋਗ ਦੀ ਲਹਿਰ
. . .  1 day ago
ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਨੌਜਵਾਨ ਫ਼ੌਜੀ ਅੰਮ੍ਰਿਤਪਾਲ ਸਿੰਘ ਦੀ ਲੱਦਾਖ ’ਚ ਹਾਦਸੇ ਦੌਰਾਨ ਹੋਈ ਮੌਤ ਨਾਲ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ...
ਭਾਰਤ ਦੇ ਚਾਲੂ ਖਾਤੇ ਦੇ ਬਕਾਏ ਵਿਚ 23.9 ਬਿਲੀਅਨ ਅਮਰੀਕੀ ਡਾਲਰ ਦਾ ਘਾਟਾ ਦਰਜ - ਭਾਰਤੀ ਰਿਜ਼ਰਵ ਬੈਂਕ
. . .  1 day ago
ਪੀ.ਐਫ.ਆਈ. ਦੀ 2047 ਤੱਕ ਭਾਰਤ ਨੂੰ ਇਸਲਾਮਿਕ ਰਾਸ਼ਟਰ ਵਿਚ ਬਦਲਣ ਦੀ ਸੀ ਯੋਜਨਾ , ਕਈ ਨੇਤਾ ਰਡਾਰ 'ਤੇ ਸਨ : ਮਹਾਰਾਸ਼ਟਰ ਏ.ਟੀ.ਐਸ. ਮੁਖੀ
. . .  1 day ago
ਦਵਿੰਦਰ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਨੀਰਜ ਚਸਕਾ ਜੰਮੂ ਤੋਂ ਗ੍ਰਿਫਤਾਰ- ਪੰਜਾਬ ਡੀ.ਜੀ.ਪੀ. ਗੌਰਵ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਕ ਖੁਫੀਆ ਕਾਰਵਾਈ 'ਚ ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ ਨੇ ਦਵਿੰਦਰ ਬੰਬੀਹਾ ਗੈਂਗ ਦੇ ਮੁੱਖ ਸ਼ੂਟਰ ਨੀਰਜ ਚਸਕਾ ਨੂੰ ਜੰਮੂ ਤੋਂ ਗ੍ਰਿਫ਼ਤਾਰ ...
ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਹਾਲ ਦੀ ਘੜੀ ਟਲਿਆ
. . .  1 day ago
ਅੰਮ੍ਰਿਤਸਰ, 29 ਸਤੰਬਰ (ਗਗਨਦੀਪ ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਨਾਲ 12 ਅਕਤੂਬਰ ਤੋਂ ਪਹਿਲਾਂ ਮੀਟਿੰਗ ਕਰਵਾਉਣ ਦੇ ਭਰੋਸੇ ’ਤੇ ਹਾਲ ਦੀ ਘੜੀ ਮਿੰਨੀ ਬੱਸ ਸਾੜਨ ਦਾ ਪ੍ਰੋਗਰਾਮ ਟਾਲ ਦਿੱਤਾ ਗਿਆ ...
ਚੰਡੀਗੜ੍ਹ : ਪੰਜਾਬ ਸਰਕਾਰ ਨੇ 10 ਉੱਚ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ
. . .  1 day ago
ਪਾਕਿਸਤਾਨ ਨੇ 1 ਭਾਰਤੀ ਕੈਦੀ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 29 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ ਸਰਕਾਰ ਨੇ 1 ਭਾਰਤੀ ਕੈਦੀ ਨੂੰ ਰਿਹਾਅ ਕੀਤਾ ਹੈ । ਰਿਹਾਅ ਹੋਏ ਕੈਦੀ ਨੂੰ ਪਾਕਿ ਰੇਂਜਰਜ ਨੇ ਬੀ.ਐਸ.ਐਫ. ਦੇ ਹਵਾਲੇ ਕਰ ਦਿੱਤਾ । ਕੌਮਾਂਤਰੀ ਅਟਾਰੀ ਸਰਹੱਦ ’ਤੇ ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ
. . .  1 day ago
ਕੇਂਦਰ ਸਰਕਾਰ ਹਰਿਆਣਾ ਕਮੇਟੀ ਵਿਰੁੱਧ ਸੁਪਰੀਮ ਕੋਰਟ 'ਚ ਦਰਜ਼ ਕਰੇ ਨਜ਼ਰਸਾਨੀ ਪਟੀਸ਼ਨ ਅੰਮ੍ਰਿਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...
ਰੂਸ ਰਸਮੀ ਤੌਰ 'ਤੇ ਕੱਲ੍ਹ ਯੂਕਰੇਨ ਦੇ ਚਾਰ ਖੇਤਰਾਂ ਨੂੰ ਕਰੇਗਾ ਸ਼ਾਮਿਲ
. . .  1 day ago
ਲਾਰੈਂਸ ਬਿਸ਼ਨੋਈ 13 ਦਿਨ ਦੇ ਪੁਲਿਸ ਰਿਮਾਂਡ ‘ਤੇ
. . .  1 day ago
ਲੁਧਿਆਣਾ ,29 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਮੇਹਰਬਾਨ ਇਲਾਕੇ ਵਿਚ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਲਾਰੈਂਸ ਬਿਸ਼ਨੋਈ ...
ਅਲੀਗੜ੍ਹ ਮੀਟ ਫੈਕਟਰੀ 'ਚ ਪਾਈਪ ਫਟਣ ਕਾਰਨ ਅਮੋਨੀਆ ਗੈਸ ਲੀਕ, 59 ਮਜ਼ਦੂਰ ਹੋਏ ਬੀਮਾਰ
. . .  1 day ago
ਸ਼ਰਾਰਤੀ ਅਨਸਰਾਂ ਨੇ ਕੈਥੋਲਿਕ ਚਰਚ ਦੀ ਕੀਤੀ ਭੰਨਤੋੜ , ਈਸਾਈ ਭਾਈਚਾਰੇ ’ਚ ਰੋਸ
. . .  1 day ago
ਜਲੰਧਰ, 29 ਸਤੰਬਰ (ਅਜੀਤ ਬਿਊਰੋ)- ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ । ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ...
ਸ਼ਸ਼ੀ ਥਰੂਰ ਭਲਕੇ ਕਾਂਗਰਸ ਪ੍ਰਧਾਨ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨਗੇ , ਦਿਗਵਿਜੇ ਸਿੰਘ ਨਾਲ ਕਰਨਗੇ ਮੁਲਾਕਾਤ
. . .  1 day ago
ਅੱਡਾ ਘੋਗਰਾ ਦੇ ਨਵੇਂ ਬਣ ਰਹੇ ਬੱਸ ਅੱਡੇ ਦੀ ਉਸਾਰੀ ਦਾ ਕੰਮ ਬੀ.ਡੀ.ਪੀ.ਓ ਦਸੂਹਾ ਵਲੋਂ ਬੰਦ ਕਰਵਾਇਆ
. . .  1 day ago
ਘੋਗਰਾ ,29 ਸਤੰਬਰ (ਆਰ.ਐੱਸ. ਸਲਾਰੀਆ)- ਹਲਕਾ ਦਸੂਹਾ ਵਿਚ ਪੈਂਦੇ ਪਿੰਡ ਘੋਗਰਾ ਵਿਚ ਪੰਚਾਇਤ ਵਲੋਂ ਦਸੂਹਾ ਹਾਜੀਪੁਰ ਸੜਕ 'ਤੇ ਬੱਸ ਅੱਡੇ ਦੀ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ । ਬੱਸ ਅੱਡੇ 'ਤੇ ਉਸ ਵੇਲੇ ਮਾਹੌਲ ...
ਪੰਜਾਬ ਵਿਧਾਨ ਸਭਾ 'ਚ ਸਰਬਜੀਤ ਕੌਰ ਮਾਣੂਕੇ ਨੇ ਐੱਸ.ਸੀ. ਬੱਚਿਆਂ ਦੇ ਵਜ਼ੀਫ਼ਿਆਂ ਦਾ ਚੁੱਕਿਆ ਮੁੱਦਾ
. . .  1 day ago
ਚੰਡੀਗੜ੍ਹ, 29 ਸਤੰਬਰ (ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਸਦਨ 'ਚ ਸਰਬਜੀਤ ਕੌਰ ਮਾਣੂਕੇ ਵਲੋਂ ਗੈਰ-ਸਰਕਾਰੀ ਮਤਾ ਰੱਖਿਆ ਗਿਆ। ਉਨ੍ਹਾਂ ਨੇ ਸਦਨ 'ਚ ਕਿਹਾ ਕਿ ਐੱਸ.ਸੀ. ਬੱਚਿਆਂ ਨੂੰ ਵਜ਼ੀਫ਼ੇ ਸਮੇਂ...
ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਸਾਬਤ ਹੋਈ: ਸੁਖਬੀਰ ਸਿੰਘ ਬਾਦਲ
. . .  1 day ago
ਲੁਧਿਆਣਾ, 29 ਸਤੰਬਰ ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਹਰ ਫ਼ਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਸੂਬੇ ਦੀ ਜਨਤਾ ਸਰਕਾਰ ਤੋਂ ਪ੍ਰੇਸ਼ਾਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ...
ਵਿਧਾਨ ਸਭਾ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ, ਜਿਸ ਦੇ ਚੱਲਦਿਆਂ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਫ਼ਿਰ ਵਿਧਾਨ ਸਭਾ ਦੀ ਕਾਰਵਾਈ ਮੁੜ ਸ਼ੁਰੂ ਕੀਤੀ ਗਈ ਹੈ।
ਕਾਂਗਰਸ ਪ੍ਰਧਾਨ ਦੀ ਚੋਣ ਲੜਨ ਨੂੰ ਲੈ ਕੇ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ
. . .  1 day ago
ਨਵੀਂ ਦਿੱਲੀ, 29 ਸਤੰਬਰ-ਕਾਂਗਰਸ ਪ੍ਰਧਾਨ ਦੀ ਚੋਣ ਨੂੰ ਲੈ ਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ ਉਹ ਕਾਂਗਰਸ ਪ੍ਰਧਾਨ ਦੀ ਚੋਣ ਨਹੀਂ ਲੜਨਗੇ।
ਵਿਧਾਨ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਹੋਈ ਮੁਲਤਵੀ
. . .  1 day ago
ਚੰਡੀਗੜ੍ਹ, 29 ਸਤੰਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਚੱਲ ਰਿਹਾ ਹੈ, ਜਿਸ ਦਾ ਅੱਜ ਦੂਜਾ ਦਿਨ ਹੈ। ਇਜਲਾਸ ਦੇ ਪਹਿਲਾ ਦਿਨ ਕਾਫੀ ਹੰਗਾਮਾ ਭਰਪੂਰ ਰਿਹਾ ਸੀ ਤੇ ਵਿਰੋਧੀਆਂ ਵਲੋਂ ਹੰਗਾਮਾ ਕੀਤਾ ਗਿਆ ਹੈ। ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਵਿਰੋਧੀ ਧਿਰ ਦੇ ਨੇਤਾ...
ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ
. . .  1 day ago
ਚੰਡੀਗੜ੍ਹ, 29 ਸਤੰਬਰ-ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸ ਨੇ ਫ਼ੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਪਾਕਿਸਤਾਨ ਤੋਂ ਜ਼ਰੀਨ ਜਥੇ ਦੇ 110 ਸ਼ਰਧਾਲੂ ਆਏ ਭਾਰਤ

ਅਟਾਰੀ, 16 ਮਈ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ 110 ਜਰੀਨ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਆਇਆ | ਜਥੇ. ਦੇ ਲੀਡਰ ਮੁਹੰਮਦ ਇਮਰਾਨ ਅਕਰਮ ਅਲੀ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 8 ਦਿਨ ਦਾ ਵੀਜ਼ਾ ਹੈ ਤੇ ਉਹ ਦਿੱਲੀ ...

ਪੂਰੀ ਖ਼ਬਰ »

ਸੀ.ਐਚ.ਸੀ. ਰਮਦਾਸ ਵਿਖੇ ਨੈਸ਼ਨਲ ਡੇਂਗੂ ਡੇਅ ਮਨਾਇਆ

ਗੱਗੋਮਾਹਲ, 16 ਮਈ (ਬਲਵਿੰਦਰ ਸਿੰਘ ਸੰਧੂ)-ਸਿਵਲ ਸਰਜਨ ਅੰਮਿ੍ਤਸਰ ਡਾ. ਚਰਨਜੀਤ ਸਿੰਘ ਤੇ ਜ਼ਿਲ੍ਹਾ ਮਲੇਰੀਆ ਅਫਸਰ ਡਾ. ਮਦਨ ਮੋਹਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਸੰਤੋਸ਼ ਕੁਮਾਰੀ ਦੀ ਅਗਵਾਈ ਹੇਠ ਪੀ.ਐੱਚ.ਸੀ. ਰਮਦਾਸ ਵਿਖੇ ਨੈਸ਼ਨਲ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਇਆ

ਬਾਬਾ ਬਕਾਲਾ ਸਾਹਿਬ, 16 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਸਿਵਲ ਸਰਜਨ ਅੰਮਿ੍ਤਸਰ ਡਾ: ਚਰਨਜੀਤ ਸਿੰਘ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਐਪੌਡੋਮਲਿਜਿਸਟ ਡਾ: ਮਦਨ ਮੋਹਲ ਅਤੇ ਐਸ. ਐਮ. ਓ. ਡਾ: ਨੀਰਜ ਭਾਟੀਆ ਦੀ ...

ਪੂਰੀ ਖ਼ਬਰ »

ਪਾਕਿਸਤਾਨ 'ਚ 2 ਸਿੱਖ ਕਾਰੋਬਾਰੀਆਂ ਦੀ ਹੱਤਿਆ ਦੇ ਵਿਰੋਧ 'ਚ ਸਾਬਕਾ ਵਿਧਾਇਕ ਬੋਨੀ ਦੀ ਅਗਵਾਈ 'ਚ ਅਕਾਲੀ ਵਰਕਰਾਂ ਵਲੋਂ ਪ੍ਰਦਰਸ਼ਨ

ਅਜਨਾਲਾ, 16 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਅਕਾਲੀ ਦਲ (ਬ) ਦੇ ਹਲਕਾ ਪੱਧਰੀ ਮੁੱਖ ਦਫਤਰ ਵਿਖੇ ਹੋਈ ਅਕਾਲੀ ਆਗੂਆਂ ਤੇ ਵਰਕਰਾਂ ਦੀ ਪ੍ਰਭਾਵਸ਼ਾਲੀ ਮੀਟਿੰਗ 'ਚ ਸਾਬਕਾ ਵਿਧਾਇਕ ਤੇ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ 'ਚ ਰੋਸ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ, ਦੋਸ਼ੀ ਵਿਰੁੱਧ ਪਰਚਾ ਦਰਜ

ਰਾਮ ਤੀਰਥ, 16 ਮਈ (ਧਰਵਿੰਦਰ ਸਿੰਘ ਔਲਖ)-ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਇੱਕ ਪਿੰਡ ਵਿਚ ਰਾਤ ਸਮੇਂ ਇੱਕ 17 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਲੜਕੀ ਨੇ ਦੱਸਿਆ ਕਿ ਉਸਦੇ ਪਿਤਾ ਕਿਸੇ ਰਿਸ਼ਤੇਦਾਰੀ ਵਿਚ ਗਏ ਹੋਏ ਸਨ, ...

ਪੂਰੀ ਖ਼ਬਰ »

ਪਿੰਡ ਬਰਾੜ ਦੀ ਸਾਢੇ 12 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਇਆ

ਚੋਗਾਵਾਂ, 16 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਬਰਾੜ ਦੀ 99 ਕਨਾਲਾਂ 7 ਮਰਲੇ ਜ਼ਮੀਨ ਜੋ ਕਿ ਪਿਛਲੇ ਕਈ ਸਾਲਾਂ ਤੋਂ ਕਬਜ਼ੇ ਅਧੀਨ ਸੀ ਪੰਜਾਬ ਦੀ 'ਆਪ' ਸਰਕਾਰ, ਪੰਚਾਇਤੀ ਰਾਜ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਆਦੇਸ਼ਾਂ ਉਪਰ ਉਸਦਾ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਵਿਖੇ ਮਨਾਇਆ ਬਾਬਾ ਹੰਦਾਲ ਸਾਹਿਬ ਦਾ ਜਨਮ ਦਿਹਾੜਾ

ਜੰਡਿਆਲਾ ਗੁਰੂ, 16 ਮਈ (ਰਣਜੀਤ ਸਿੰਘ ਜੋਸਨ)-ਗੁਰਦੁਆਰਾ ਬਾਬਾ ਹੰਦਾਲ ਸਾਹਿਬ ਜੀ ਜੰਡਿਆਲਾ ਗੁਰੂ ਵਿਖੇ ਬਾਬਾ ਹੰਦਾਲ ਸਾਹਿਬ ਦਾ ਜਨਮ ਦਿਹਾੜਾ ਦਾ ਹਰ ਸਾਲ ਦੀ ਤਰ੍ਹਾਂ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ...

ਪੂਰੀ ਖ਼ਬਰ »

ਸਠਿਆਲਾ ਦੀਆਂ ਸੰਪਰਕ ਸੜਕਾਂ ਕਿਨਾਰੇ ਬੂਟੇ ਲਗਾਏ

ਸਠਿਆਲਾ, 16 ਮਈ (ਸਫਰੀ)-ਕਸਬਾ ਸਠਿਆਲਾ ਦੀਆਂ ਸੰਪਰਕ ਸੜਕਾਂ ਦੇ ਕਿਨਾਰੇ ਬੂਟੇ ਲਗਾਏ ਗਏ | ਇਸ ਬਾਰੇ ਸਮਾਜ ਸੇਵਕ ਜਸਵਿੰਦਰ ਸਿੰਘ ਡਾਂਗਾ ਨੇ ਪਿੰਡ ਦੀਆਂ ਸੰਪਰਕ ਸੜਕਾਂ ਦੇ ਦੋਵਾਂ ਪਾਸੇ ਦੇ ਕਿਨਾਰਿਆਂ 'ਤੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਹੈ ...

ਪੂਰੀ ਖ਼ਬਰ »

ਸਪੋਰਟਸ ਅਫ਼ਸਰ ਇੰਦਰਬੀਰ ਸਿੰਘ ਦੀ ਟੀਮ ਵਲੋਂ 3 ਸਰਹੱਦੀ ਪਿੰਡਾਂ ਦੇ ਬੱਚਿਆਂ ਦੀ ਖੇਡਾਂ ਲਈ ਕੀਤੀ ਗਈ ਚੋਣ

ਅਟਾਰੀ, 16 ਮਈ (ਗੁਰਦੀਪ ਸਿੰਘ ਅਟਾਰੀ)-ਸਰਕਾਰੀ ਐਲੀਮੈਂਟਰੀ ਸਕੂਲ ਝੰਜਾਰਪੁਰ ਵਿਖੇ ਸਪੋਰਟਸ ਅਫ਼ਸਰ ਇੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੈਂਡਬਾਲ ਕੋਚ ਜਸਵੰਤ ਸਿੰਘ, ਫੁਟਬਾਲ ਕੋਚ ਦਲਜੀਤ ਸਿੰਘ ਅਤੇ ਕੁਲਦੀਪ ਸਿੰਘ ਦਫਤਰੀ ਸਟਾਫ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਲੋਕ ਪੁਲਿਸ ਨੂੰ ਸਹਿਯੋਗ ਦੇਣ : ਏ. ਐਸ. ਆਈ. ਅਮਨਦੀਪ ਸਿੰਘ

ਜੇਠੂਵਾਲ, 16 ਮਈ (ਮਿੱਤਰਪਾਲ ਸਿੰਘ ਰੰਧਾਵਾ)-ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਪੂਰੀ ਤਰ੍ਹਾਂ ਅਮਲੀ ਜਾਮਾ ਪਹਿਨਾਉਣ ਲਈ ਲੋਕਾਂ ਦਾ ਸਹਿਯੋਗ ਕਰਨ ਲਈ ਪਿੰਡ ਪੱਧਰ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਨਸ਼ਿਆਂ ਨੂੰ ਜੜ੍ਹਾਂ ਤੋਂ ਖ਼ਤਮ ...

ਪੂਰੀ ਖ਼ਬਰ »

ਮੈਡਮ ਗੁਰਨਾਮ ਕੌਰ ਚੀਮਾ (ਬਾਬਾ ਬਕਾਲਾ ਸਾਹਿਬ) ਸੰਯੁਕਤ ਸਮਾਜ ਮੋਰਚਾ ਪੰਜਾਬ (ਮਹਿਲਾ ਵਿੰਗ) ਦੇ ਪ੍ਰਧਾਨ ਬਣੇ

ਬਾਬਾ ਬਕਾਲਾ ਸਾਹਿਬ, 16 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਸਨੀਕ ਮੈਡਮ ਗੁਰਨਾਮ ਕੌਰ ਚੀਮਾ (ਸਟੇਟ ਐਵਾਰਡੀ), ਜਿਨ੍ਹਾਂ ਨੇ ਕਿ ਹਾਲ ਈ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਨ ਸਭਾ ਚੋਣਾਂ ਵਿਚ ਸੰਯੁਕਤ ਸਮਾਜ ਮੋਰਚੇ ਦੇ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਲੋਕ ਮਿਲਣੀ ਪ੍ਰੋਗਰਾਮ ਦੀ ਅਲੋਚਨਾ ਵਿਰੋਧੀਆਂ ਦੀ ਬੌਖਲਾਹਟ ਦਾ ਨਤੀਜਾ -ਮੰਤਰੀ ਧਾਲੀਵਾਲ

ਅਜਨਾਲਾ, 16 ਮਈ (ਐਸ. ਪ੍ਰਸ਼ੋਤਮ)- ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਸਰਕਾਰ ਦੇ ਪਲੇਠੇ 2 ਮਹੀਨੇ ਪੂਰੇ ਹੋਣ 'ਤੇ ਪ੍ਰਭਾਵਿਤ ਲੋਕਾਂ ਦੀਆਂ ਵੱਡੀਆਂ ਸਮੱਸਿਆਵਾਂ ਸੁਣਨ ਤੇ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਇਕ ਘਰ 'ਚੋਂ ਕੀਮਤੀ ਸਾਮਾਨ ਚੋਰੀ

ਬਾਬਾ ਬਕਾਲਾ ਸਾਹਿਬ, 16 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਮੇਨ ਰੋਡ 'ਤੇ ਬਾਬਾ ਪੂਹਲਾ ਦੇ ਡੇਰੇ ਦੇ ਬਿਲਕੁਲ ਸਾਹਮਣੇ ਪੈਂਦੀ ਕਾਲੋਨੀ ਵਿਚੋਂ ਬੀਤੀ ਅੱਧੀ ਰਾਤ ਤੋਂ ਬਾਅਦ ਕੁਝ ਚੋਰਾਂ ਵਲੋਂ ਚੋਰੀ ਕਰ ਲਈ | ਘਰ ਦੀ ਮਾਲਕਣ ਪਰਮਜੀਤ ਕੌਰ (ਪਤਨੀ ਸਵਰਗੀ ਗੁਰਦੀਪ ਸਿੰਘ) ਵਾਸੀ ਗੁਰੂ ਨਾਨਕ ਇਨਕਲੇਵ, ਬਾਬਾ ਬਕਾਲਾ ਸਾਹਿਬ ਨੇ ਦੱਸਿਆ ਕਿ ਉਨ੍ਹਾ ਦਾ ਘਰ ਬਾਬਾ ਪੂਹਲਾ ਦੇ ਡੇਰੇ ਦੇ ਬਿਲਕੁਲ ਸਾਹਮਣੇ ਪੈਂਦੀ ਕਾਲੋਨੀ, ਬਾਬਾ ਬਕਾਲਾ ਸਾਹਿਬ ਵਿਚ ਸਥਿਤ ਹੈ | ਬੀਤੀ ਰਾਤ ਉਨ੍ਹਾਂ ਦਾ ਲੜਕਾ ਸੁਖਦੀਪ ਸਿੰਘ ਰਾਤ ਦੀ ਡਿਊਟੀ 'ਤੇ ਗਿਆ ਸੀ ਅਤੇ ਉਹ ਖੁਦ ਗੁਆਂਢੀਆਂ ਦੇ ਘਰ ਸੁੱਤੀ ਸੀ ਕਿ ਰਾਤ ਕੋਈ 1-30 ਵਜੇ ਦੇ ਕਰੀਬ ਦੋ ਨੌਜਵਾਨ ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ ਘਰ ਦੀ ਕੰਧ ਟੱਪਕੇ ਘਰ ਦਾਖਲ ਹੋ ਗਏ ਅਤੇ ਘਰ 'ਚੋਂ ਇਕ ਬੈਟਰਾ, ਇਕ ਐਲ. ਈ. ਡੀ., ਦੋ ਮੋਬਾਈਲ, 5 ਗ੍ਰਾਮ ਦੇ ਟੌਪਸ, 10,000/- ਰੁ: ਦੀ ਨਗਦੀ ਲੈ ਕੇ 2-30 ਵਜੇ ਦੇ ਕਰੀਬ ਫਰਾਰ ਹੋ ਗਏ, ਜੋ ਕਿ ਘਰ ਦੇ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਏ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਰਿਪੋਰਟ ਪੁਲਿਸ ਚੌਂਕੀ ਬਾਬਾ ਬਕਾਲਾ ਸਾਹਿਬ ਲਿਖਾਈ ਗਈ ਹੈ

ਖ਼ਬਰ ਸ਼ੇਅਰ ਕਰੋ

 

ਧੰਨ ਗੁਰੂ ਅਮਰਦਾਸ-ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੋਗਾਵਾਂ 'ਚ 29ਵਾਂ ਦੋ ਦਿਨਾਂ ਗੁਰਮਤਿ ਸਮਾਗਮ ਸ਼ਰਧਾ ਨਾਲ ਕਰਵਾਇਆ

ਚੋਗਾਵਾਂ, 16 ਮਈ (ਗੁਰਬਿੰਦਰ ਸਿੰਘ ਬਾਗੀ)-ਧੰਨ ਗੁਰੂ ਅਮਰਦਾਸ ਜੀ, ਗੁਰੂ ਅਰਜਨ ਦੇਵ ਜੀ ਦੇ ਪ੍ਰਕਸ਼ ਦਿਹਾੜੇ ਨੂੰ ਸਮਰਪਿਤ ਸਥਾਨਕ ਕਸਬਾ ਚੋਗਾਵਾਂ ਦੀ ਸਮੂਹ ਸੰਗਤ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਸਤਿਸੰਗ ਸੇਵਕ ਸਭਾ ਚੋਗਾਵਾਂ ਦੇ ਸਹਿਯੋਗ ਨਾਲ 29ਵਾਂ ਮਹਾਨ ਦੋ ਦਿਨਾਂ ...

ਪੂਰੀ ਖ਼ਬਰ »

ਸੰਤ ਬਾਬਾ ਕਰਤਾਰ ਸਿੰਘ ਦਾ ਬਰਸੀ ਸਮਾਗਮ 19 ਨੂੰ

ਓਠੀਆਂ, 16 ਮਈ (ਗੁਰਵਿੰਦਰ ਸਿੰਘ ਛੀਨਾ)-ਅਜਨਾਲਾ ਚੋਗਾਵਾਂ ਰੋਡ 'ਤੇ ਅੱਡਾ ਮੁਹਾਰ 'ਤੇ ਬਾਬਾ ਲੱਖਾ ਸਿੰਘ ਜੀ ਟਾਹਲੀ ਸਾਹਿਬ ਵਾਲਿਆਂ ਵਲੋਂ ਉਸਾਰੇ ਗਏ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਨਿਰਮਲੇ ਸੰਤ ਬਾਬਾ ਕਰਤਾਰ ਸਿੰਘ ਜੀ ਈਸਾਪੁਰ ਵਾਲਿਆਂ ਦੀ ਬਰਸੀ 19 ਮਈ 6 ਜੇਠ ਦਿਨ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਮਾਤਾ ਜਸਵੰਤ ਕੌਰ

ਬਿਆਸ¸ ਜਸਵੰਤ ਕੌਰ ਦਾ ਜਨਮ ਪਿੰਡ ਭੁੱਚਰ ਜ਼ਿਲ੍ਹਾ ਲਾਹੌਰ ਵਿਖੇ ਪਿਤਾ ਆਸਾ ਸਿੰਘ ਦੇ ਘਰ ਸੰਨ 1925 ਵਿਚ ਹੋਇਆ | ਮਾਤਾ ਜਸਵੰਤ ਕੌਰ ਦੇ ਪਿਤਾ ਜੀ ਨੇ ਅਕਾਲੀ ਲਹਿਰ ਵੇਲੇ ਜੈਤੋ ਦੇ ਮੋਰਚੇ ਤੇ ਹੋਰ ਕਈ ਮੋਰਚਿਆਂ ਵਿਚ ਯੋਗਦਾਨ ਪਾਇਆ | ਮਾਤਾ ਜੀ ਦਾ ਵਿਆਹ 1950 ਵਿਚ ਪ੍ਰੀਤਮ ...

ਪੂਰੀ ਖ਼ਬਰ »

ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦਾ ਵਫ਼ਦ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੂੰ ਮਿਲਿਆ

ਅਜਨਾਲਾ, 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਵੈਟਰਨਰੀ ਅਫਸਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦਾ ਇਕ ਵਫ਼ਦ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਐੱਨ.ਆਰ.ਆਈ ਮਾਮਲਿਆਂ ਦੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਕਾਬੂ

ਰਈਆ, 16 ਮਈ (ਸ਼ਰਨਬੀਰ ਸਿੰਘ ਕੰਗ)-ਰਈਆ ਪੁਲਿਸ ਵਲੋਂ ਇੱਕ ਨਾਕੇ ਦੌਰਾਨ ਇੱਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਪੁਲਿਸ ਵਲੋਂ ਦਰਜ ਕੀਤੀ ਗਈ ਐਫ.ਆਈ.ਆਰ. ਮੁਤਾਬਕ ਰਈਆ ਨੂੰ ਕਿਸੇ ਮੁਖਬਰ ਨੇ ਇਤਲਾਹ ਦਿਤੀ ਸੀ ਕਿ ...

ਪੂਰੀ ਖ਼ਬਰ »

ਗ੍ਰਾਮ ਸਭਾ ਤੇ ਗ੍ਰਾਮ ਪੰਚਾਇਤ ਵਿਚ ਤਾਲਮੇਲ ਬਣਾ ਕੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ-ਕੈਬਨਿਟ ਮੰਤਰੀ

ਗੱਗੋਮਾਹਲ, 16 ਮਈ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਚੋਣ ਜਿੱਤ ਕੇ ਪੰਜਾਬ ਦੇ ਕੈਬਨਿਟ ਮੰਤਰੀ ਬਣੇ ਕੁਲਦੀਪ ਸਿੰਘ ਧਾਲੀਵਾਲ ਸਰਹੱਦੀ ਪਿੰਡ ਘੋਨੇਵਾਹਲਾ, ਮਾਛੀਵਾਹਲਾ, ਸਹਿਜਾਦਾ, ਜੱਟਾ, ਕੋਟਗੁਰਬਖਸ਼ ਆਦਿ ਪਿੰਡਾਂ ਦੇ ਵੋਟਰਾਂ, ਸਪੋਟਰਾਂ ਤੇ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ ਸਿੱਖਿਆ ਦੇ ਖੇਤਰ 'ਚ ਵਿਲੱਖਣ ਸਥਾਨ ਹਾਸਲ ਕਰ ਰਿਹਾ : ਚੇਅਰਮੈਨ ਆਨੰਦ

ਜੇਠੂਵਾਲ, 16 ਮਈ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਬਟਾਲਾ ਰੋਡ 'ਤੇ ਸਥਿਤ ਆਨੰਦ ਕਾਲਜ, ਜੇਠੂਵਾਲ (ਅੰਮਿ੍ਤਸਰ) ਦੀ ਸਥਾਪਨਾ 1987 'ਚ ਚੇਅਰਮੈਨ ਡਾ. ਐੱਮ. ਐੱਮ. ਆਨੰਦ ਮੈਨੇਜਿੰਗ ਡਾਇਰੈਕਟਰ ਸੂਰਯਾ ਪ੍ਰਕਾਸ਼ ਆਨੰਦ ਵਲੋਂ ਨਰਸਿੰਗ ਕਾਲਜ ਦੀ ਸ਼ੁਰੂਆਤ ਤੋਂ ਕੀਤਾ ਗਿਆ ...

ਪੂਰੀ ਖ਼ਬਰ »

ਕੀਤੇ ਵਾਅਦਿਆਂ ਨੂੰ ਪੂਰਿਆਂ ਕਰੇਗੀ 'ਆਪ' ਸਰਕਾਰ-ਰਮਦਾਸ

ਨਵਾਂ ਪਿੰਡ, 16 ਮਈ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਸੂਬੇ ਦੀ ਜਨਤਾ ਨਾਲ ਕੀਤੇ ਗਏ ਸਾਰੇ ਵਾਅਦਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਪੂਰਿਆਂ ਕਰੇਗੀ | ਇਹ ਪ੍ਰਗਟਾਵਾ ਹਲਕਾ ਅਟਾਰੀ ਤੋਂ 'ਆਪ' ਦੇ ਵਿਧਾਇਕ ਜਸਵਿੰਦਰ ...

ਪੂਰੀ ਖ਼ਬਰ »

ਸਮੂਹਿਕ ਸਿਹਤ ਕੇਂਦਰ ਤਰਸਿੱਕਾ 'ਚ ਵਿਸ਼ਵ ਡੇਂਗੂ ਦਿਵਸ ਮਨਾਇਆ

ਤਰਸਿੱਕਾ, 16 ਮਈ (ਅਤਰ ਸਿੰਘ ਤਰਸਿੱਕਾ)-ਡਾ. ਚਰਨਜੀਤ ਸਿੰਘ ਸਿਵਲ ਸਰਜਨ ਅੰਮਿ੍ਤਸਰ ਤੇ ਡਾ ਮਦਨ ਮੋਹਨ ਜ਼ਿਲ੍ਹਾ ਮਲੇਰੀਆ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਮੂਹਿਕ ਸਿਹਤ ਕੇਂਦਰ ਤਰਸਿੱਕਾ 'ਚ ਡਾ. ਨਵੀਨ ਖੁੰਗਰ ਐੱਸ. ਐੱਮ. ਓ. ਤਰਸਿੱਕਾ ਦੀ ਅਗਵਾਈ ਹੇਠ ਵਿਸ਼ਵ ...

ਪੂਰੀ ਖ਼ਬਰ »

ਝੋਨੇ ਦੀ ਸੀਜ਼ਨ ਵਿਚ ਨਿਰਵਿਘਨ ਬਿਜਲੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ : ਇੰਜੀ: ਸੁਖਜਿੰਦਰ ਸਿੰਘ

ਮਜੀਠਾ, 16 ਮਈ (ਮਨਿੰਦਰ ਸਿੰਘ ਸੋਖੀ)-ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਵਾਸਤੇ ਬਿਜਲੀ ਦੀ ਸਪਲਾਈ ਨੂੰ ਨਿਰਵਿਘਨ ਦੇਣਾ ਯਕੀਨੀ ਬਣਾਇਆ ਜਾਵੇਗਾ | ਇਸ ਵਾਸਤੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਬਣਾ ਕੇ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਜਿਹੜੀਆਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਚਵਿੰਡਾ ਦੇਵੀ, 16 ਮਈ (ਸਤਪਾਲ ਸਿੰਘ ਢੱਡੇ)-ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਐਲਾਨੇ ਡੀ. ਸੀ. ਏ. ਦੇ ਸਮੈਸਟਰ ਪਹਿਲੇ ਸੈਸ਼ਨ 2021-22 ਦੇ ਨਤੀਜਿਆਂ 'ਚ ਕਾਲਜ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਪ੍ਰਸ਼ੰਸਾ ਭਰਪੂਰ ਰਹੀ | ਕਾਲਜ 'ਚ ਚੱਲ ਰਹੇ ਡੀ. ਸੀ. ਏ. ਦੇ ਕੋਰਸ ਸਮੈਸਟਰ ...

ਪੂਰੀ ਖ਼ਬਰ »

ਪ੍ਰਧਾਨ ਮੱਲ੍ਹੀ ਦੇ ਉੱਦਮ ਨਾਲ ਮੰਡੀ ਭੋਏਵਾਲ 'ਚ ਕਣਕ ਦੀ ਲਿਫਟਿੰਗ ਹੋਈ ਸ਼ੁਰੂ

ਚੌਕ ਮਹਿਤਾ, 16 ਮਈ (ਧਰਮਿੰਦਰ ਸਿੰਘ ਭੰਮਰਾ)-ਮਾਰਕੀਟ ਕਮੇਟੀ ਮਹਿਤਾ ਅਧੀਨ ਪੈਂਦੀ ਮੰਡੀ ਭੋਏਵਾਲ (ਫੋਕਲ ਪੁਆਇੰਟ) 'ਚੋਂ ਕਣਕ ਦੀ ਲਿਫਟਿੰਗ ਨਾ ਹੋਣ ਤੇ ਮੰਡੀ ਦੇ ਆੜਤੀਏ ਜਿੱਥੇ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ, ਉਥੇ ਲੇਬਰ ਵੀ ਇਸ ਦੀ ਮਾਰ ਝੱਲ ਰਹੀ ਹੈ | ...

ਪੂਰੀ ਖ਼ਬਰ »

ਸੰਤ ਗਿ: ਹਰਨਾਮ ਸਿੰਘ ਖ਼ਾਲਸਾ ਨੇ ਮੰਡੀ ਮਹਿਤਾ ਦੇ ਪ੍ਰਧਾਨ ਮੱਲੀ ਨੂੰ ਕੀਤਾ ਸਨਮਾਨਿਤ­

ਚੌਕ ਮਹਿਤਾ, 16 ਮਈ (ਧਰਮਿੰਦਰ ਸਿੰਘ ਭੰਮਰਾ)-ਦਾਣਾ ਮੰਡੀ ਮਹਿਤਾ ਵਿਖੇ ਬਹੁਮਤ ਨਾਲ ਨਵੇਂ ਚੁਣੇ ਗਏ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਮੱਲੀ (ਡੀ. ਐੱਸ. ਮੱਲੀ) ਆਪਣੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਜਿਨ੍ਹਾਂ 'ਚ ਸਰਪ੍ਰਸਤ ਸ੍ਰੀ ਕੇਵਲ ਕਿ੍ਸ਼ਨ ਮੋਦਗਿੱਲ, ...

ਪੂਰੀ ਖ਼ਬਰ »

ਰਸੂਲਪੁਰ ਕਲਾਂ ਵਿਖੇ 'ਆਪ' ਦੀਆਂ 11 ਮੈਂਬਰੀ ਕਮੇਟੀਆਂ ਦਾ ਗਠਨ

ਨਵਾਂ ਪਿੰਡ, 16 ਮਈ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪਿੰਡ ਰਸੂਲਪੁਰ ਕਲਾਂ ਵਿਖੇ ਸਰਕਲ ਪ੍ਰਧਾਨ ਮੇਜਰ ਸਿੰਘ ਚਾਹਲ, ਰਾਜਪਾਲ ਸਿੰਘ ਬੂਥ ਬਲਾਕ ਪ੍ਰਧਾਨ ਤਰਸਿੱਕਾ ਤੇ ਡਾ: ਸਤਿੰਦਰ ਸਿੰਘ ਬਲਾਕ ਪ੍ਰਧਾਨ ਦੀ ਸਾਂਝੀ ਅਗਵਾਈ ਹੇਠ ਦਰਜਨ ਦੇ ਕਰੀਬ ...

ਪੂਰੀ ਖ਼ਬਰ »

ਧਰਮਕੋਟ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦੀ ਚੋਣ

ਓਠੀਆਂ, 16 ਮਈ (ਗੁਰਵਿੰਦਰ ਸਿੰਘ ਛੀਨਾ)-ਪਿੰਡ ਧਰਮਕੋਟ ਵਿਖੇ ਭਾਰਤੀ ਕਿਸਾਨ ਯੂੁਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਕੁਲਦੀਪ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ ਜਿਸ ਵਿਚ ਕਿਸਾਨਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਤੇ ਭਾਰਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX