ਤਾਜਾ ਖ਼ਬਰਾਂ


ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  1 minute ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਂਡ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ - ਭਗਵੰਤ ਮਾਨ
. . .  12 minutes ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ 'ਚ ਕਿਹਾ ਕਿ ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ ਕੀਤੀ ਗਈ, ਪਰ ਸਾਡੇ ਵਿਧਾਇਕ ਮੰਡੀ 'ਚ ਨਹੀਂ ਜੋ ਖ਼ਰੀਦ...
ਪੰਜਾਬ ਦੇ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਹੋ ਚੁੱਕਾ ਹੈ ਸ਼ੁਰੂ - ਸਿਸੋਦੀਆ
. . .  17 minutes ago
ਨਵੀਂ ਦਿੱਲੀ, 27 ਸਤੰਬਰ - ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੇ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ।ਪੰਜਾਬ ਦੇ ਲੋਕਾਂ ਨੇ ਜੋ ਸੁਪਨਾ ਦੇਖ ਕੇ ਭਗਵੰਤ ਮਾਨ ਦੀ ਸਰਕਾਰ ਚੁਣੀ ਸੀ, ਉਹ 6 ਮਹੀਨਿਆਂ 'ਚ ਹੀ ਸੱਚ ਹੁੰਦਾ...
ਸਦਨ ਦੀ ਕਾਰਵਾਈ ਨਾ ਚੱਲਣ ਦੇਣ ਲਈ ਮੁੱਖ ਮੰਤਰੀ ਵਲੋਂ ਵਿਰੋਧੀ ਧਿਰ ਨੂੰ ਫਿਟਕਾਰ
. . .  28 minutes ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਦੀ ਕਾਰਵਾਈ ਵਿਚ ਵਾਰ-ਵਾਰ ਵਿਗਨ ਪਾਉਣ ਲਈ ਵਿਰੋਧੀ ਧਿਰ ਨੂੰ ਫਿਟਕਾਰ ਲਗਾਈ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਰੋਸਗੀ ਮਤਾ ਪੇਸ਼
. . .  33 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਰੋਸਗੀ ਮਤਾ ਪੇਸ਼ ਕੀਤਾ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  37 minutes ago
ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੇਅਰਮੈਨ ਦੀ ਕੁਰਸੀ 'ਤੇ ਕਰਵਾਇਆ ਬਿਰਾਜਮਾਨ
. . .  40 minutes ago
ਚੰਡੀਗੜ੍ਹ, 27 ਸਤੰਬਰ (ਅਜਾਇਬ ਸਿੰਘ ਔਜ਼ਲਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਵਲੋਂ ਅੱਜ ਚੰਡੀਗੜ੍ਹ ਵਿਖੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੇਅਰਮੈਨ ਦੀ ਕੁਰਸੀ ਤੇ ਬਿਰਾਜਮਾਨ ਕਰਵਾਇਆ ਗਿਆ। ਸ਼ੇਰਗਿੱਲ...
ਸਦਨ ਦੀ ਕਾਰਵਾਈ 15 ਮਿੰਟ ਲਈ ਫਿਰ ਮੁਲਤਵੀ
. . .  54 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਰੌਲੇ ਰੱਪੇ ਤੋਂ ਬਾਅਦ ਸਦਨ ਦੀ ਕਾਰਵਾਈ ਫਿਰ ਤੋਂ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ...।
ਸਪੀਕਰ ਵਲੋਂ ਨੇਮ ਕਰਨ ਦੇ ਬਾਵਜੂਦ ਸੀਟਾਂ 'ਤੇ ਬੈਠੇ ਕਾਂਗਰਸ ਵਿਧਾਇਕ
. . .  59 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਪੀਕਰ ਵਲੋਂ ਨੇਮ ਕਰਨ ਦੇ ਬਾਵਜੂਦ ਕਾਂਗਰਸ ਵਿਧਾਇਕ ਸੀਟਾਂ 'ਤੇ ਬੈਠ ਗਏ। ਮਾਰਸ਼ਲ ਕਾਂਗਰਸ ਵਿਧਾਇਕਾਂ ਨੂੰ ਬਾਹਰ ਲਿਜਾਣ ਲਈ ਕੋਸ਼ਿਸ਼ ਕਰ ਰਹੇ ਹਨ ਜਦਕਿ 'ਆਪ' ਵਿਧਾਇਕ ਕਾਂਗਰਸ ਵਿਧਾਇਕਾਂ ਖ਼ਿਲਾਫ਼...
ਰੌਲੇ ਰੱਪੇ ਦੌਰਾਨ ਸਦਨ ਦੀ ਕਾਰਵਾਈ 10 ਮਿੰਟ ਲਈ ਫਿਰ ਤੋਂ ਕੀਤੀ ਗਈ ਮੁਲਤਵੀ
. . .  about 1 hour ago
ਸਪੀਕਰ ਨੇ ਰੌਲੇ ਰੱਪੇ ਮਗਰੋਂ ਕਾਂਗਰਸ ਦੇ ਵਿਧਾਇਕਾਂ ਨੂੰ ਕੀਤਾ ਨੇਮ, ਮਾਰਸ਼ਲਾਂ ਨੂੰ ਦਿੱਤੇ ਆਦੇਸ਼
. . .  about 1 hour ago
ਕਾਂਗਰਸੀ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਹੇਠਾਂ ਆ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ
. . .  about 1 hour ago
ਭਰੋਸਗੀ ਮਤਾ ਲਿਆਉਣ ਦਾ ਪ੍ਰੋਗਰਾਮ ਮਿੱਥ ਕੇ ਪੰਜਾਬ ਸਰਕਾਰ ਨੇ ਸੰਵਿਧਾਨਕ ਮੁਖੀ ਰਾਜਪਾਲ ਨੂੰ ਕੀਤਾ ਚੈਲੰਜ - ਪ੍ਰਤਾਪ ਸਿੰਘ ਬਾਜਵਾ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਨ੍ਹਾ ਕਰਨ ਦੇ ਬਾਵਜੂਦ ਸਦਨ 'ਚ ਭਰੋਸਗੀ ਮਤਾ ਲਿਆਉਣ ਦਾ ਪ੍ਰੋਗਰਾਮ ਮਿੱਥ ਕੇ ਸੰਵਿਧਾਨਕ ਮੁਖੀ ਰਾਜਪਾਲ...
ਰਾਜਪਾਲ ਅਤੇ ਪੰਜਾਬ ਸਰਕਾਰ ਵਿਚਾਲੇ ਫਿਰ ਤੋਂ ਪੇਚਾ ਪੈਣ ਦੇ ਆਸਾਰ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ ਨੂੰ ਲੈ ਕੇ ਰਾਜਪਾਲ ਵਲੋਂ ਪੰਜਾਬ ਸਰਕਾਰ ਦੁਆਰਾ ਸੱਦਿਆ ਇਜਲਾਸ ਪਿਛਲੇ ਦਿਨੀਂ ਰੱਦ ਕਰ ਦਿੱਤਾ ਗਿਆ ਸੀ। ਪਰ ਸਰਕਾਰ ਵਲੋਂ ਦੁਬਾਰਾ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  about 1 hour ago
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ)- ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਗੁਰਬਾਣੀ ਦਾ ਪਵਿੱਤਰ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ...
ਭਾਜਪਾ ਵਲੋਂ ਸੈਕਟਰ 37 'ਚ ਜਨਤਾ ਦੀ ਵਿਧਾਨ ਸਭਾ
. . .  about 1 hour ago
ਚੰਡੀਗੜ੍ਹ, 27 ਸਤੰਬਰ (ਮਨਜੋਤ) - ਸਦਨ 'ਚੋਂ ਵਾਕਆਊਟ ਤੋਂ ਬਾਅਦ ਭਾਜਪਾ ਵਲੋਂ ਸੈਕਟਰ 37 'ਚ ਜਨਤਾ ਦੀ ਵਿਧਾਨ ਸਭਾ ਸ਼ੁਰੂ ਕਰ ਦਿੱਤੀ ਗਈ...
ਭਾਰੀ ਰੌਲੇ ਰੱਪੇ ਕਾਰਨ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  about 1 hour ago
ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਦਿਹਾਂਤ
. . .  17 minutes ago
ਸ਼ਹਿਣਾ, 27 ਸਤੰਬਰ (ਸੁਰੇਸ਼ ਗੋਗੀ) - ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਡੀ.ਐਮ.ਸੀ. ਲੁਧਿਆਣਾ ਵਿਖੇ ਜੇਰੇ ਇਲਾਜ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂਂ ਦਰਸ਼ਨ ਸਿੰਘ...
ਭਾਜਪਾ ਵਿਧਾਇਕਾਂ ਵਲੋਂ ਸਦਨ ਚੋਂ ਵਾਕਆਊਟ
. . .  about 1 hour ago
ਚੰਡੀਗੜ੍ਹ, 27 ਸਤੰਬਰ - ਵਿਧਾਨ ਸਭਾ ਇਜਲਾਸ ਦੌਰਾਨ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਨਾ ਸੱਦਣ ਦਾ ਵਿਰੋਧ ਕਰਨ ਦੌਰਾਨ ਭਾਜਪਾ ਵਿਧਾਇਕਾਂ ਵਲੋਂ ਸਦਨ 'ਚ ਰੌਲਾ ਰੱਪਾ ਪਾਇਆ ਗਿਆ। ਇਸ ਦੌਰਾਨ ਭਾਜਪਾ ਵਿਧਾਇਕਾਂ ਨੇ ਸਦਨ ਵਿਚੋਂ...
ਚਾਰ ਦਿਨ ਚੱਲੇਗਾ ਵਿਧਾਨ ਸਭਾ ਇਜਲਾਸ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਵਿਧਾਨ ਸਭਾ ਦਾ ਇਜਲਾਸ ਚਾਰ ਦਿਨ ਚੱਲੇਗਾ। ਆਖ਼ਰੀ ਦਿਨ ਸੋਮਵਾਰ ਅਣਮਿੱਥੇ ਸਮੇਂ ਲਈ ਇਜਲਾਸ ਉਠਾਇਆ...
ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋ ਗਈ...
ਕੈਨੇਡਾ ਸਰਕਾਰ ਨੇ 1 ਅਕਤੂਬਰ ਤੋਂ ਕੋਵਿਡ-19 ਸੰਬੰਧੀ ਕੈਨੇਡਾ ਦਾਖ਼ਲ ਹੋਣ ਵਾਲਿਆਂ ਲਈ ਹਟਾਈਆਂ ਪਾਬੰਦੀਆਂ
. . .  about 2 hours ago
ਕੈਲਗਰੀ, 27 ਸਤੰਬਰ (ਜਸਜੀਤ ਸਿੰਘ ਧਾਮੀ)-ਕੈਨੇਡਾ ਸਰਕਾਰ ਨੇ ਕੋਵਿਡ-19 ਸੰਬੰਧੀ ਜਾਰੀ ਕੀਤੀਆਂ ਸਾਰੀਆਂ ਪਾਬੰਦੀਆ ਖ਼ਤਮ ਕਰਦੇ ਹੋਏ 1 ਅਕਤੂਬਰ 2022 ਤੋ ਕੈਨੇਡਾ ਵਿਚ ਦਾਖ਼ਲ ਹੋਣ ਵਾਲੇ ਕਿਸੇ ਵੀ ਵਿਅਕਤੀ ਲਈ ਟੈਸਟਿੰਗ ਅਤੇ ਇਕਾਂਤਵਾਸ ਦੀਆਂ ਸਾਰੀਆਂ ਪਾਬੰਦੀਆਂ...
ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਵਿਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਦੇਣ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ...
ਭਾਰਤ-ਪਾਕਿ ਸਰਹੱਦ ਨੇੜੇ ਡਰੋਨ ਦੀ ਹਲਚਲ
. . .  about 2 hours ago
ਅਜਨਾਲਾ/ਗੱਗੋਮਾਹਲ 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਚੌਂਕੀ ਚੰਡੀਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਬੀਤੀ ਰਾਤ ਡਰੋਨ ਦੀ ਹਲਚਲ ਦੇਖੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਡਿਊਟੀ 'ਤੇ ਤਾਇਨਾਤ ਬੀ.ਐਸ.ਐਫ. ਜਵਾਨਾਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਅਜਨਾਲਾ ਸ਼ਹਿਰ 'ਚ ਵੱਖ-ਵੱਖ ਬਾਜ਼ਾਰਾਂ 'ਚ ਬਣੇ ਆਰਜੀ ਬੱਸ ਅੱਡੇ

ਅਜਨਾਲਾ, 18 ਮਈ (ਐਸ. ਪ੍ਰਸ਼ੋਤਮ)-ਅਜਨਾਲਾ ਸ਼ਹਿਰ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਸਬ-ਡਵੀਜ਼ਨਲ ਪੱਧਰੀ ਹੈੱਡਕੁਆਰਟਰ ਹੋਣ ਤੋਂ ਇਲਾਵਾ ਖਰੀਦੋ-ਫਰੋਖਤ ਕਰਨ ਵਾਲੇ ਗਾਹਕਾਂ ਲਈ ਵੀ ਤਹਿਸੀਲ ਪੱਧਰੀ ਵਪਾਰਕ ਕੇਂਦਰ ਹੋਣ ਕਾਰਣ ਵੱਖ-ਵੱਖ ਰੂਟਾਂ ਤੋਂ ਆਉਣ ਜਾਣ ...

ਪੂਰੀ ਖ਼ਬਰ »

ਬਕਾਇਆ ਨਾ ਮਿਲਣ ਦੇ ਰੋਸ ਵਜੋਂ ਬਿਜਲੀ ਘਰ ਮਜੀਠਾ ਵਿਖੇ ਕੀਤੀ ਰੋਸ ਰੈਲੀ

ਮਜੀਠਾ, 18 ਮਈ (ਜਗਤਾਰ ਸਿੰਘ ਸਹਿਮੀ)-ਪਾਵਰਕਾਮ ਅੰਦਰ ਕੰਮ ਕਰਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸੱਦੇ 'ਤੇ ਬਿਜਲੀ ਘਰ ਮਜੀਠਾ ਵਿਖੇ ਸੋਧੇ ਤਨਖਾਹ ਸਕੇਲਾਂ ਦਾ ਬਕਾਇਆ ਨਾ ਮਿਲਣ ਦੇ ਰੋਸ ਵਜੋਂ ਦੂਸਰੇ ਪੜਾਅ ਵਿਚ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਥਾਣਾ ਮਜੀਠਾ ਦਾ ਘਿਰਾਓ

ਮਜੀਠਾ, 18 ਮਈ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਥੇਬੰਦੀ ਦੀ ਜ਼ੋਨ ਇਕਾਈ ਮਜੀਠਾ ਦੇ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਅਤੇ ਸਕੱਤਰ ਕਿਰਪਾਲ ਸਿੰਘ ਕਲੇਰ ਦੀ ...

ਪੂਰੀ ਖ਼ਬਰ »

ਕਸਬਾ ਤਰਸਿੱਕਾ ਨਜ਼ਦੀਕ ਦਿਨ ਦਿਹਾੜੇ ਦੋ ਬਜ਼ੁਰਗਾਂ ਨਾਲ ਹੋਈ ਲੁੱਟ ਖੋਹ

ਤਰਸਿੱਕਾ, 18 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਇਲਾਕੇ ਵਿਚ ਦਿਨ ਦਿਹਾੜੇ ਸ਼ਰੇਆਮ ਹੋ ਰਹੀਆਂ ਲੁੱਟਾਂ ਖੋਹਾਂ ਕਰਕੇ ਲੋਕਾਂ ਦਾ ਜੀਉਣਾ ਮੁਸ਼ਕਿਲ ਹੋ ਚੁੱਕਾ ਹੈ ਤੇ ਚੋਰ-ਲੁਟੇਰਿਆਂ ਵਲੋਂ ਬੇਖੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇਣਾਂ ਪੁੁਲਿਸ ਪ੍ਰਸ਼ਾਸਨ ਦੀ ...

ਪੂਰੀ ਖ਼ਬਰ »

ਮਾਨਾਂਵਾਲਾ 'ਚ 'ਆਪ' ਦੀ ਜ਼ਿਲ੍ਹਾ ਇੰਚਾਰਜ ਸੀਮਾ ਸੋਢੀ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗ

ਓਠੀਆਂ, 18 ਮਈ (ਗੁਰਵਿੰਦਰ ਸਿੰਘ ਛੀਨਾ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੀ ਮਜਬੂਤੀ ਲਈ ਰਾਤ ਦਿਨ ਬੜੀ ਮਿਹਨਤ ਨਾਲ ਲੋਕਾਂ ਵਿਚ ਵਿਚਰ ਕੇ ਉਨ੍ਹਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ 'ਆਪ' ਦੀ ਜ਼ਿਲ੍ਹਾ ਇੰਚਾਰਜ਼ ਮੈਡਮ ਸੀਮਾ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਤੋਂ ਦੋ ਮਹੀਨਿਆਂ 'ਚ ਲੋਕਾਂ ਦਾ ਹੋਇਆ ਮੋਹ ਭੰਗ-ਹਰਪ੍ਰਤਾਪ ਅਜਨਾਲਾ

ਰਾਜਾਸਾਂਸੀ, 18 ਮਈ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾ: ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਗ੍ਰਹਿ ਵਿਖੇ ਯੂਥ ਕਾਂਗਰਸੀ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਹਲਕੇ ਦੇ ਕਾਂਗਰਸੀ ਵਰਕਰਾਂ ਪੰਚਾਂ, ਸਰਪੰਚਾਂ 'ਚ ਉਤਸ਼ਾਹ ਭਰਨ, ...

ਪੂਰੀ ਖ਼ਬਰ »

ਸਵੈ ਇੱਛਾ ਨਾਲ ਪੰਚਾਇਤੀ ਜ਼ਮੀਨਾਂ ਛੱਡਣ ਵਾਲਿਆਂ ਨੂੰ ਸਰਕਾਰ ਵਲੋਂ ਕੀਤਾ ਜਾਵੇਗਾ ਸਨਮਾਨਿਤ : ਬੀ. ਡੀ. ਪੀ. ਓ. ਮਜੀਠਾ

ਮਜੀਠਾ, 18 ਮਈ (ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਪੰਚਾਇਤੀ ਜ਼ਮੀਨ 'ਤੇ ਕਬਜਾ ਧਾਰਕਾਂ ਨੂੰ 30 ਮਈ ਤੱਕ ਆਪਣੀ ਸਵੈ ਇੱਛਾ ਨਾਲ ਜ਼ਮੀਨਾਂ ਖਾਲੀ ਕਰਨ ਦਾ ਸਮਾਂ ਦਿੱਤਾ ਹੈ | ਇਸੇ ਤਹਿਤ ਬੀ. ਡੀ. ਪੀ. ਓ. ਮਜੀਠਾ ਮਿੱਤਰਮਾਨ ਸਿੰਘ ਵਲੋਂ ਵੀ ਬਲਾਕ ਮਜੀਠਾ ...

ਪੂਰੀ ਖ਼ਬਰ »

ਨਿਰਮਲੇ ਸੰਤ ਬਾਬਾ ਕਰਤਾਰ ਸਿੰਘ ਈਸਾਪੁਰ ਵਾਲਿਆਂ ਦੀ ਬਰਸੀ ਮਨਾਈ

ਓਠੀਆਂ, 18 ਮਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਈਸਾਪੁਰ ਦੇ ਇਤਿਹਾਸਕ ਗੁਰਦੁਆਰਾ ਨਿਰਮਲੇ ਸੰਤ ਬਾਬਾ ਕਰਤਾਰ ਸਿੰਘ ਤੇ ਸੰਤ ਬਾਬਾ ਵਧਾਵਾ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

'ਆਪ' ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਵਲੋਂ ਕੋਟਲੀ ਸੱਕਾਂ ਦਾ ਦੌਰਾ

ਓਠੀਆਂ, 18 ਮਈ (ਗੁਰਵਿੰਦਰ ਸਿੰਘ ਛੀਨਾ)-ਆਮ ਆਦਮੀ ਪਾਰਟੀ ਦੇ ਹਲਕਾ ਰਾਜਾਸਾਂਸੀ ਦੇ ਸੀਨੀਅਰ ਆਗੂ ਬਲਦੇਵ ਿਸਿੰਘ ਮਿਆਦੀਆਂ ਵਲੋਂ ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਹਲਕੇ ਦੇ ਪਿੰਡਾਂ ਦੇ ਧੰਨਵਾਦੀ ਦੌਰੇ ਕੀਤੇ ਜਾ ਰਹੇ ਹਨ | ਉਨ੍ਹਾਂ ਅੱਜ ਵਿਧਾਨ ...

ਪੂਰੀ ਖ਼ਬਰ »

ਨਗਰ ਕੌਂਸਲ ਮਜੀਠਾ ਵਿਖੇ ਸਫਾਈ ਸੇਵਕ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਦਿੱਤਾ

ਮਜੀਠਾ, 18 ਮਈ (ਮਨਿੰਦਰ ਸਿੰਘ ਸੋਖੀ)-ਨਗਰ ਕੌਂਸਲ ਮਜੀਠਾ ਵਿਖੇ ਬਤੌਰ ਸਫਾਈ ਸੇਵਕ ਡਿਊਟੀ ਨਿਭਾਅ ਰਹੇ ਅਮਰੀਕ ਸਿੰਘ ਦੀ ਡਿਊਟੀ ਦੌਰਾਨ ਮੌਤ ਹੋਣ ਉਪਰੰਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਸ ਦੇ ਪੁੱਤਰ ਸੁਲਮਾਨ ਸਿੰਘ ਨੂੰ ਤਰਸ ਦੇ ਆਧਾਰ 'ਤੇ ਪੱਕੇ ਤੌਰ 'ਤੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਾਜ਼ਾਰ ਵਿਖੇ ਚੋਰਾਂ ਨੇ ਲਾਈ ਸੰਨ੍ਹ

ਖਾਸਾ, 18 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਨਸ਼ੇ ਦੇ ਆਦੀ ਨਸ਼ੇੜੀਆਂ ਵਲੋਂ ਹੁਣ ਵਿਦਿਆ ਦੇ ਮਿੰਦਰਾਂ ਨੂੰ ਵੀ ਨਹੀਂ ਬਖ਼ਸ਼ਿਆ ਜਾ ਰਿਹਾ | ਬੀਤੀ ਰਾਤ ਕਸਬਾ ਖਾਸਾ ਦੇ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਾਜ਼ਾਰ ਵਿਖੇ ਚੋਰੀ ਹੋਣ ਦੀ ਖ਼ਬਰ ...

ਪੂਰੀ ਖ਼ਬਰ »

ਦੱਖਣੀ ਅਫ਼ਰੀਕਾ ਦੇ ਹਾਈ ਕਮਿਸ਼ਨਰ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ

ਅਟਾਰੀ, 18 ਮਈ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦਾ ਦੱਖਣੀ ਅਫ਼ਰੀਕਾ ਗੁਹਾਨਾ ਦੇ ਹਾਈ ਕਮਿਸ਼ਨਰ ਮਿਸਟਰ ਐੱਚ. ਈ. ਕਵਾਕਕਿਉਂ ਨੇ ਅਨੰਦ ...

ਪੂਰੀ ਖ਼ਬਰ »

ਦਮਦਮੀ ਟਕਸਾਲ ਮਹਿਤਾ ਵਿਖੇ 6 ਜੂਨ 1984 ਦੇ ਘੱਲੂਘਾਰਾ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ 20 ਨੂੰ

ਚੌਂਕ ਮਹਿਤਾ, 18 ਮਈ (ਜਗਦੀਸ਼ ਸਿੰਘ ਬਮਰਾਹ)-ਜੂਨ 1984 ਨੂੰ ਵਾਪਰੇ ਆਪਰੇਸ਼ਨ ਬਲਿਊ ਸਟਾਰ ਦੌਰਾਨ ਸ਼ਹੀਦ ਹੋਏ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰ੍ਹਾ ਸਿੰਘ, ਜਨਰਲ ਸੁਬੇਗ ਸਿੰਘ ਤੇ ਹੋਰ ਹਜ਼ਾਰਾਂ ਸਿੰਘ ...

ਪੂਰੀ ਖ਼ਬਰ »

ਦੋ ਕਾਰਾਂ ਦੀ ਆਹਮੋ-ਸਾਹਮਣੀ ਟੱਕਰ 'ਚ ਜਾਨੀ ਨੁਕਸਾਨ ਹੋਣੋ ਬਚਿਆ, 4 ਜ਼ਖ਼ਮੀ

ਜੈਂਤੀਪੁਰ, 18 ਮਈ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਅੱਡਾ ਸਹਿਣੇਵਾਲੀ ਵਿਖੇ ਅੱਜ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ 4 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਇਸ ਮੌਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ ਅਥਾਰਟੀ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਵਲੋਂ ਖ਼ਤਰਾਏ ਖੁਰਦ 'ਚ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਾਇਆ

ਜਗਦੇਵ ਕਲਾਂ, 18 ਮਈ (ਸ਼ਰਨਜੀਤ ਸਿੰਘ ਗਿੱਲ)-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਚਾਇਤੀ ਜ਼ਮੀਨਾਂ 'ਤੇ ਛੁਡਾਏ ਜਾ ਰਹੇ ਨਾਜਾਇਜ਼ ਕਬਜ਼ਿਆਂ ਦੀ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਦੇ ਬਲਾਕ ਹਰਸ਼ਾ ...

ਪੂਰੀ ਖ਼ਬਰ »

ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ 'ਤੇ ਪ੍ਰਸਿੱਧ ਕਿ੍ਕਟ ਖਿਡਾਰੀ ਵਿਰੇਂਦਰ ਸਹਿਵਾਗ ਨੇ ਕੀਤੀ ਸ਼ੂਟਿੰਗ

ਅਟਾਰੀ, 18 ਮਈ (ਗੁਰਦੀਪ ਸਿੰਘ ਅਟਾਰੀ)-ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ 'ਤੇ ਪ੍ਰਸਿੱਧ ਕਿ੍ਕਟ ਖਿਡਾਰੀ ਵਿਰੇਂਦਰ ਸਹਿਵਾਗ ਵਲੋਂ ਸ਼ੂਟਿੰਗ ਕੀਤੀ ਗਈ ਹੈ | ਭਾਰਤ ਪਾਕਿਸਤਾਨ ਦਰਮਿਆਨ ਚੱਲਣ ਵਾਲੀ ਸਮਝੌਤਾ ਐਕਸਪ੍ਰੈੱਸ ਰੇਲ ਗੱਡੀ ਨੂੰ ਜੰਮੂ ਕਸ਼ਮੀਰ ਵਿਚੋਂ ਧਾਰਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਜਗਦੇਵ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਜਗਦੇਵ ਕਲਾਂ, 18 ਮਈ (ਸ਼ਰਨਜੀਤ ਸਿੰਘ ਗਿੱਲ)-ਬਲਾਕ ਖੇਤੀਬਾੜੀ ਅਫਸਰ ਹਰਸ਼ਾ ਛੀਨਾ ਡਾ: ਅਮਰਜੀਤ ਸਿੰਘ ਬੱਲ ਦੀ ਯੋਗ ਅਗਵਾਈ ਹੇਠ ਪਿੰਡ ਜਗਦੇਵ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਜਾਗਰੂਕਤਾ ਅਤੇ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਕਿਸਾਨਾਂ ...

ਪੂਰੀ ਖ਼ਬਰ »

ਮਜੀਠਾ ਪੁਲਿਸ ਨੇ ਹੈਰੋਇਨ ਸਮੇਤ ਇਕ ਨੂੰ ਕੀਤਾ ਕਾਬੂ, ਇਕ ਫਰਾਰ

ਮਜੀਠਾ, 18 ਮਈ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪੁਲਿਸ ਮਖੀ ਅੰਮਿ੍ਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ. ਐਚ. ਓ. ਮਜੀਠਾ ਹਿਮਾਂਸ਼ੂ ਭਗਤ ਦੀ ਨਿਗਰਾਨੀ ਹੇਠ ਭੈੜੇ ਪੁਰਸ਼ਾਂ ਦੀ ਤਲਾਸ਼ੀ ਅਤੇ ਗਸ਼ਤ ਦੇ ਸੰਬੰਧ ਵਿਚ ਸਬ ਇੰਸਪੈਕਟਰ ਤਰਲੋਕ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪਿੰਡ ਕਿਰਲਗੜ੍ਹ 'ਚ ਚੱਲੀ ਗੋਲੀ 'ਚ ਜ਼ਖ਼ਮੀ ਨੇ ਤੋੜਿਆ ਦਮ, ਵਿਰੋਧੀ ਧਿਰ ਦੇ ਜ਼ਖ਼ਮੀ ਵਿਅਕਤੀ ਦੀ ਹਾਲਤ ਗੰਭੀਰ

ਚੋਗਾਵਾਂ, 18 ਮਈ (ਗੁਰਬਿੰਦਰ ਸਿੰਘ ਬਾਗੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਵਿਖੇ ਵਾਪਰੇ ਗੋਲੀ ਕਾਂਡ ਵਿਚ ਦੋ ਜ਼ਖ਼ਮੀ ਭਰਾਵਾਂ ਵਿਚੋਂ ਜੱਜਪਾਲ ਸਿੰਘ ਨੇ ਦਮ ਤੋੜ ਦਿੱਤਾ | ਹਰਜੀਤ ਸਿੰਘ ਤੇ ਵਿਰੋਧੀ ਧਿਰ ਦੇ ਹਰਭੇਜ ਸਿੰਘ ਦੀ ਹਾਲਤ ਗੰਭੀਰ ਬਣੀ ...

ਪੂਰੀ ਖ਼ਬਰ »

ਪਿੰਡ ਕੋਟ ਮਹਿਤਾਬ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਕਰਾਈ

ਰਈਆ, 18 ਮਈ (ਸ਼ਰਨਬੀਰ ਸਿੰਘ ਕੰਗ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਦਾ ਮਾਲੀਆ ਵਧਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਪਿੰਡ ਕੋਟ ਮਹਿਤਾਬ ਦੀ 100 ਏਕੜ ਦੇ ਕਰੀਬ ਪੰਚਾਇਤੀ ਜਮੀਨ ਦੀ ਬੋਲੀ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟਸ ਦੇ ਵਿਦਿਆਰਥੀਆਂ ਦੀ ਸਰਕਾਰੀ ਵਿਭਾਗਾਂ 'ਚ ਹੋਈ ਚੋਣ ਨਾਲ ਸੰਸਥਾ ਦਾ ਨਾਮ ਸੂਬੇ ਵਿਚ ਰੌਸ਼ਨ ਹੋਇਆ

ਜੇਠੂਵਾਲ, 18 ਮਈ (ਮਿੱਤਰਪਾਲ ਸਿੰਘ ਰੰਧਾਵਾ)-ਗਲੋਬਲ ਗਰੁੱਪ ਆਫ ਇੰਸਟੀਚਿਊਟਸ ਦੇ ਸਿਵਲ ਇੰਜੀਨਿਅਰਿੰਗ ਦੇ 6 ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਐਸ.ਡੀ.ਓ. ਅਤੇ ਜੇ.ਈ. ਵਜੋਂ ਚੁਣੇ ਗਏ | ਇਨ੍ਹਾਂ ਵਿਦਿਆਰਥੀਆਂ ਦੀ ਹੋਈ ਚੋਣ 'ਤੇ ...

ਪੂਰੀ ਖ਼ਬਰ »

ਨੰਬਰਦਾਰ ਸਾਹਿਬਜੀਤ ਸਿੰਘ ਭੱਖਾ ਨਾਲ ਕੈਬਨਿਟ ਮੰਤਰੀ ਧਾਲੀਵਾਲ ਸਮੇਤ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਅਜਨਾਲਾ, 18 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਸਮਾਜ ਸੁਧਾਰ ਸੰਸਥਾ ਅਜਨਾਲਾ ਦੇ ਅਗਜ਼ੈਕਟਿਵ ਕਮੇਟੀ ਮੈਂਬਰ ਨੰਬਰਦਾਰ ਸਾਹਿਬਜੀਤ ਸਿੰਘ ਭੱਖਾ ਦੇ ਸਤਿਕਾਰਯੋਗ ਪਿਤਾ ਗੁਰਦੀਪ ਸਿੰਘ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਦਿਹਾਂਤ 'ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਅਮਰਪਾਲ ਸਿੰਘ ਬੋਨੀ ਅਜਨਾਲਾ, ਡਾਇ. ਕੰਵਰਪ੍ਰਤਾਪ ਸਿੰਘ ਅਜਨਾਲਾ, ਖੁਸ਼ਪਾਲ ਸਿੰਘ ਧਾਲੀਵਾਲ, ਪ੍ਰਧਾਨ ਮਨਜੀਤ ਸਿੰਘ ਬਾਠ, ਸੰਮਤੀ ਮੈਂਬਰ ਰਾਣਾ ਰਣਜੀਤ ਸਿੰਘ ਭੱਖਾ, ਸਰਪੰਚ ਬੱਬੂ ਭੱਖਾ ਹਰੀ ਸਿੰਘ, ਰਣਦੀਪ ਸਿੰਘ ਗਾਲਬ, ਪਰਮਪ੍ਰੀਤਪਾਲ ਸਿੰਘ ਭੁੱਲਰ, ਨਰਿੰਦਰਪਾਲ ਸਿੰਘ ਢਿੱਲੋਂ, ਇੰਸਪੈਕਟਰ ਜੰਗਬਹਾਦਰ ਸਿੰਘ, ਸੁਖਮਨਦੀਪ ਸਿੰਘ, ਹਰਦੀਪ ਸਿੰਘ, ਸੁਰਜੀਤ ਸਿੰਘ ਭੁੱਲਰ, ਹਰਦੇਵ ਸਿੰਘ, ਗੁਰਜੀਤ ਸਿੰਘ, ਕਾਬਲ ਸਿੰਘ ਸ਼ਾਹਪੁਰ, ਮਹਾਂਬਲੀ ਸਿੰਘ, ਜਸਕਰਨ ਸਿੰਘ ਬੈਂਕ ਵਾਲੇ, ਡਾ. ਸਮਾਈਲ, ਰਣਬੀਰ ਸਿੰਘ, ਸੁੱਚਾ ਸਿੰਘ ਕੋਠੇ, ਪਰਮਜੀਤ ਸਿੰਘ ਭਿੰਡਰ, ਕੁਲਦੀਪ ਸਿੰਘ ਜੇ.ਈ, ਇੰਦਰਜੀਤ ਸਿੰਘ ਪੰਡੋਰੀ, ਮਨਜੀਤ ਸਿੰਘ ਪੰਡੋਰੀ, ਜਸਪਾਲ ਸਿੰਘ ਸੈਂਸਰਾ, ਅੰਮਿ੍ਤਪਾਲ ਸਿੰਘ, ਗੁਰਵੰਤ ਸਿੰਘ ਸੈਕਟਰੀ, ਕਰਨਬੀਰ ਸਿੰਘ, ਹਰਜਿੰਦਰ ਸਿੰਘ, ਹਰਭੇਜ ਸਿੰਘ ਈਸਾਪੁਰ, ਸਾਜਨ ਈਸਾਪੁਰ, ਰਾਹੁਲ ਚੱਕਬਾਲਾ, ਪ੍ਰਦੀਪ ਕੁਮਾਰ, ਰਾਜਕਰਨ ਸਿੰਘ ਰਮਦਾਸ, ਕੁਲਦੀਪ ਸਿੰਘ ਨਿਸੋਕੇ, ਜਸਵਿੰਦਰ ਸਿੰਘ ਗੁਰਾਲਾ, ਲਵ ਭੱਖਾ, ਭਗਵੰਤ ਸਿੰਘ ਈਸਾਪੁਰ, ਜਗਦੀਸ਼ ਸਿੰਘ, ਸੋਹਣ ਲਾਲ ਦਿਆਲਪੁਰਾ, ਪਰਮਜੀਤ ਸਿੰਘ ਸੰਧੂ ਮੀਰਾਂਕੋਟ, ਲਖਵਿੰਦਰ ਸਿੰਘ, ਅਮਰਜੀਤ ਸਿੰਘ ਕਲੇਰ ਅਤੇ ਵਰਿੰਦਰ ਕੁਮਾਰ ਆਦਿ ਵਲੋਂ ਨੰਬਰਦਾਰ ਸਾਹਿਬਜੀਤ ਸਿੰਘ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਧਰਮ ਪ੍ਰਚਾਰ ਕਮੇਟੀ ਵਲੋਂ ਪਿੰਡ ਧਾਰੀਵਾਲ ਕਲੇਰ ਵਿਖੇ ਗੁਰਮਤਿ ਸਿਖਲਾਈ ਕੈਂਪ ਦੀ ਆਰੰਭਤਾ

ਅਜਨਾਲਾ, 18 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤੇ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਹੇਠ ਪ੍ਰਚਾਰਕ ਭਾਈ ...

ਪੂਰੀ ਖ਼ਬਰ »

ਪਿੰਡ ਕਿਰਲਗੜ੍ਹ 'ਚ ਚੱਲੀ ਗੋਲੀ 'ਚ ਜ਼ਖ਼ਮੀ ਨੇ ਤੋੜਿਆ ਦਮ, ਵਿਰੋਧੀ ਧਿਰ ਦੇ ਜ਼ਖ਼ਮੀ ਵਿਅਕਤੀ ਦੀ ਹਾਲਤ ਗੰਭੀਰ

ਚੋਗਾਵਾਂ, 18 ਮਈ (ਗੁਰਬਿੰਦਰ ਸਿੰਘ ਬਾਗੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਵਿਖੇ ਵਾਪਰੇ ਗੋਲੀ ਕਾਂਡ ਵਿਚ ਦੋ ਜ਼ਖ਼ਮੀ ਭਰਾਵਾਂ ਵਿਚੋਂ ਜੱਜਪਾਲ ਸਿੰਘ ਨੇ ਦਮ ਤੋੜ ਦਿੱਤਾ | ਹਰਜੀਤ ਸਿੰਘ ਤੇ ਵਿਰੋਧੀ ਧਿਰ ਦੇ ਹਰਭੇਜ ਸਿੰਘ ਦੀ ਹਾਲਤ ਗੰਭੀਰ ਬਣੀ ...

ਪੂਰੀ ਖ਼ਬਰ »

'ਆਪ' ਬਲਾਕ ਪ੍ਰਧਾਨ ਸੋਨੂੰ ਨੇ ਮਾਤਾ ਰਾਣੀ ਮੰਦਰ ਰਸਤੇ ਦੀ ਪੁਲੀ ਦੇ ਵਿਕਾਸ ਕਾਰਜ ਦਾ ਕੀਤਾ ਆਗਾਜ਼

ਅਜਨਾਲਾ, 18 ਮਈ (ਐੱਸ. ਪ੍ਰਸ਼ੋਤਮ)-ਆਮ ਆਦਮੀ ਪਾਰਟੀ ਬਲਾਕ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਸੋਨੂੰ ਨੇ ਕਿਹਾ ਕਿ ਕੈਬਨਿਟ ਮੰਤਰੀ ਪੰਜਾਬ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਅਜਨਾਲਾ ਸ਼ਹਿਰ ਦੇ ਯੋਜਨਾਬੱਧ ਢੰਗ ਨਾਲ ਸੁੰਦਰੀਕਰਨ ਕਰਨ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX