ਤਾਜਾ ਖ਼ਬਰਾਂ


ਸਾਬਕਾ ਫੌਜੀਆਂ ਨੇ ਘੇਰਿਆ ਮੁੱਖ ਮੰਤਰੀ ਦੇ ਪਰਿਵਾਰ ਦਾ ਕਾਫ਼ਲਾ, ਪੁਲਿਸ ਅਤੇ ਸਾਬਕਾ ਫ਼ੌਜੀਆਂ ਵਿਚਾਲੇ ਹੋਈ ਧੱਕਾ-ਮੁੱਕੀ
. . .  5 minutes ago
ਸੰਗਰੂਰ, 1 ਅਕਤੂਬਰ (ਦਮਨਜੀਤ ਜੀਤ ਸਿੰਘ)- ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਦਾ ਉਦਘਾਟਨ ਕਰਨ ਪਹੁੰਚੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ , ਮਾਤਾ ਅਤੇ ਭੈਣ ਨੂੰ ਜੀ.ਓ.ਜੀ. ਦੇ ਵਿਰੋਧ ਦਾ ਭਾਰੀ ਸਾਹਮਣਾ ਕਰਨਾ...
ਕਿਸਾਨ ਸੰਘਰਸ਼ ਕਮੇਟੀ ਵਲੋਂ ਪੇਂਡੂ ਸਾਂਝੀ ਜ਼ਮੀਨ ਐਕਟ ਵਿਰੁੱਧ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
. . .  13 minutes ago
ਗੋਲੂ ਕਾ ਮੋੜ, 1 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਧਰਮ ਸਿੰਘ ਸਿੱਧੂ ਦੀ ਅਗਵਾਈ ਵਿਚ ਫਿਰੋਜ਼ਪੁਰ-ਫਾਜ਼ਿਲਕਾ ਰੋਡ ਤੇ ਗੋਲੂ ਕਾ ਮੋੜ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ...
ਸੱਥਾਂ ਦਾ ਵਿਕਾਸ ਕਰਕੇ ਬਜ਼ੁਰਗਾਂ ਲਈ ਸਾਂਝੀ ਥਾਂ 'ਤੇ ਬੈਠਣ ਦਾ ਪ੍ਰਬੰਧ ਕਰਾਂਗੇ- ਡਾ.ਬਲਜੀਤ ਕੌਰ
. . .  26 minutes ago
ਲੁਧਿਆਣਾ, 1 ਅਕਤੂਬਰ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਡਾ.ਬਲਜੀਤ ਕੌਰ ਨੇ ਗੁਰੂ ਨਾਨਕ ਭਵਨ ਵਿਖੇ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ...
ਮਹਿਲਾ ਟੀ-20 ਏਸ਼ੀਆ ਕੱਪ- ਟਾਸ ਜਿੱਤ ਕੇ ਸ੍ਰੀਲੰਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  30 minutes ago
ਦਾਖ਼ਾ, 1 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ- ਟਾਸ ਜਿੱਤ ਕੇ ਸ੍ਰੀਲੰਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਪੰਜਾਬ ਦੇ ਮੁੱਦਿਆਂ ਲਈ ਉਠਾਈ ਜਾਂਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ 'ਆਪ' ਸਰਕਾਰ: ਲੱਖਾ ਸਿਧਾਣਾ
. . .  31 minutes ago
ਚੰਡੀਗੜ੍ਹ, 1 ਅਕਤੂਬਰ (ਅਜਾਇਬ ਔਜਲਾ)- ਪੰਜਾਬ ਦੇ ਨੌਜਵਾਨ ਆਗੂ ਲੱਖਾ ਸਿਧਾਣਾ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਦੋਸ਼ ਲਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਪੰਜਾਬ ਦੇ ਹੱਕਾਂ 'ਚ ਪੰਜਾਬ ਦੇ ਮੁੱਦਿਆਂ ਲਈ ਉਠਾਈ ਜਾਂਦੀ...
ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਅਤੇ ਮਾਤਾ ਹਰਪਾਲ ਕੌਰ ਵਲੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਦਾ ਕੀਤਾ ਗਿਆ ਉਦਘਾਟਨ
. . .  1 minute ago
ਸੰਗਰੂਰ, 1 ਅਕਤੂਬਰ (ਧੀਰਜ ਪਸ਼ੋਰੀਆ)-ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਹਰਪਾਲ ਕੌਰ ਨੇ ਅੱਜ ਸੰਗਰੂਰ ਵਿਖੇ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਦਾ ਉਦਘਾਟਨ ਕੀਤਾ ਹੈ।
ਪਾਕਿਸਤਾਨ ਸਰਕਾਰ ਦਾ ਟਵਿਟਰ ਅਕਾਊਂਟ ਭਾਰਤ 'ਚ ਕੀਤਾ ਗਿਆ ਬੰਦ
. . .  about 1 hour ago
ਨਵੀਂ ਦਿੱਲੀ, 1 ਅਕਤੂਬਰ-ਪਾਕਿਸਤਾਨ ਸਰਕਾਰ ਦਾ ਟਵਿਟਰ ਅਕਾਊਂਟ ਭਾਰਤ 'ਚ ਬੰਦ ਕਰ ਦਿੱਤਾ ਗਿਆ ਹੈ। ਭਾਰਤੀ ਟਵਿੱਟਰ ਉਪਭੋਗਤਾਵਾਂ ਲਈ ਇਹ ਟਵਿਟਰ ਅਕਾਊਂਟ ਬਲਾਕ ਕੀਤਾ ਗਿਆ ਹੈ। ਟਵਿਟਰ ਵਲੋਂ ਦੱਸਿਆ ਗਿਆ ਹੈ ਕਿ ਸ਼ਿਕਾਇਤ ਮਿਲਣ ਦੇ ਬਾਅਦ ਅਜਿਹਾ ਕੀਤਾ ਗਿਆ ਹੈ।
ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ- ਵਿਧਾਇਕ ਗੈਰੀ ਬੜਿੰਗ
. . .  about 1 hour ago
ਅਮਲੋਹ, 1 ਅਕਤੂਬਰ (ਕੇਵਲ ਸਿੰਘ)- ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਅਨਾਜ ਮੰਡੀ ਅਮਲੋਹ ਵਿਖੇ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ, ਉੱਥੇ ਹੀ ਆੜ੍ਹਤੀਆਂ ਕਿਸਾਨਾਂ ਦੀਆਂ ਸਮੱਸਿਆਵਾਂ....
ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ 'ਚ ਹਾਈ ਸਪੀਡ ਇੰਟਰਨੈੱਟ 5ਜੀ ਸੇਵਾਵਾਂ ਦੀ ਕੀਤੀ ਸ਼ੁਰੂਆਤ
. . .  about 1 hour ago
ਨਵੀਂ ਦਿੱਲੀ, 1 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ 'ਚ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਭਾਰਤ 'ਚ ਮੋਬਾਈਲ ਫੋਨਾਂ 'ਤੇ ਹਾਈ ਸਪੀਡ ਇੰਟਰਨੈੱਟ ਦਾ ਇਕ ਨਵਾਂ ਦੌਰ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨੇ ਦਿੱਲੀ...
ਕਤਲ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਨੌਜਵਾਨ ਨੇ ਪੁਲਿਸ ਹਿਰਾਸਤ ’ਚ ਕੀਤੀ ਖ਼ੁਦਕੁਸ਼ੀ
. . .  about 1 hour ago
ਲੁਧਿਆਣਾ, 1 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਫ਼ੈਕਟਰੀ ’ਚ ਚੋਰੀ ਕਰਨ ਸਮੇਂ ਵਰਕਰ ਨੂੰ ਕਤਲ ਕਰਨ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਇਕ ਨੌਜਵਾਨ ਵਲੋਂ ਪੁਲਿਸ ਹਿਰਾਸਤ ’ਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਪਿੰਡ ਬਾਸਰਕੇ ਦੇ 24 ਸਾਲਾ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  about 3 hours ago
ਛੇਹਰਟਾ, 1 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)- ਪੁਲਿਸ ਥਾਣਾ ਛੇਹਰਟਾ ਤੋਂ ਕੁਝ ਹੀ ਦੂਰੀ ਤੇ ਬਾਸਰਕੇ ਪਿੰਡ ਦੇ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਵਿੰਦਰ ਸਿੰਘ ਸਾਬਕਾ...
ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,805 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 1 ਅਕਤੂਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,805 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 5,069 ਕੇਸਾਂ ਦੀ ਰਿਕਵਰੀ ਦਰਜ ਕੀਤੀ ਗਈ ਹੈ।
ਪੰਜਾਬ 'ਚ ਅੱਜ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ
. . .  about 3 hours ago
ਚੰਡੀਗੜ੍ਹ, 1 ਅਕਤੂਬਰ-ਪੰਜਾਬ 'ਚ ਅੱਜ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ 1 ਅਕਤੂਬਰ ਤੋਂ ਸ਼ੁਰੂ ਹੋ ਰਹੇ ਖ਼ਰੀਫ ਮਾਰਕੀਟਿੰਗ...
ਪ੍ਰਧਾਨ ਮੰਤਰੀ ਮੋਦੀ ਅੱਜ ਭਾਰਤ 'ਚ ਲਾਂਚ ਕਰਨਗੇ 5 ਜੀ ਸਰਵਿਸ
. . .  about 4 hours ago
ਨਵੀਂ ਦਿੱਲੀ, 1 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ 'ਚ ਅੱਜ 5ਜੀ ਸੇਵਾ ਸ਼ੁਰੂ ਕਰਨ ਲਈ ਤਿਆਰ ਹਨ। 5ਜੀ ਸੇਵਾ ਅੱਜ ਸਵੇਰੇ 10 ਵਜੇ ਦਿੱਲੀ ਦੇ ਪ੍ਰਗਤੀ ਮੈਦਾਨ 'ਚ ਆਈ.ਐੱਮ.ਸੀ. ਪ੍ਰੋਗਰਾਮ 'ਚ ਅਧਿਕਾਰਤ ਤੌਰ 'ਤੇ ਲਾਂਚ ਕੀਤੀ ਜਾਵੇਗੀ।
ਤਿਉਹਾਰਾਂ ਤੋਂ ਪਹਿਲਾਂ ਜਨਤਾ ਨੂੰ ਵੱਡੀ ਰਾਹਤ, ਐੱਲ.ਪੀ.ਜੀ. ਸਿਲੰਡਰ 25.50 ਰੁਪਏ ਹੋਇਆ ਸਸਤਾ
. . .  about 4 hours ago
ਨਵੀਂ ਦਿੱਲੀ, 1 ਅਕਤੂਬਰ-ਤਿਉਹਾਰਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਜਨਤਾ ਨੂੰ ਇਕ ਵੱਡੀ ਰਾਹਤ ਦਿੱਤੀ ਹੈ। ਮੋਦੀ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਐੱਲ.ਪੀ.ਜੀ. ਸਿਲੰਡਰ ਦੇ ਰੇਟਾਂ ਨੂੰ ਘੱਟ ਕਰ ਦਿੱਤਾ ਹੈ...
ਕੇਂਦਰ ਨੇ ਅਰੁਣਾਚਲ ਪ੍ਰਦੇਸ਼ ਦੇ 3 ਜ਼ਿਲਿਆਂ 'ਚ ਅਫ਼ਸਪਾ ਨੂੰ 6 ਮਹੀਨਿਆਂ ਲਈ ਵਧਾਇਆ
. . .  about 4 hours ago
ਨਵੀਂ ਦਿੱਲੀ, 1 ਅਕਤੂਬਰ ਕੇਂਦਰ ਨੇ ਅਰੁਣਾਚਲ ਪ੍ਰਦੇਸ਼ ਦੇ 3 ਜ਼ਿਲਿਆਂ 'ਚ ਅਫ਼ਸਪਾ ਨੂੰ 6 ਮਹੀਨਿਆਂ ਲਈ ਵਧਾ ਦਿੱਤਾ ਹੈ।
ਅੱਜ ਮਿਲੇਗਾ ਮਾਨਯੋਗ ਰਾਸ਼ਟਰਪਤੀ ਜੀ ਕੋਲੋਂ ਸ਼ਹਿਰ ਦਸੂਹਾ ਨੂੰ ਸਵੱਛਤਾ ਪੁਰਸਕਾਰ
. . .  about 5 hours ago
ਦਸੂਹਾ, 1 ਅਕਤੂਬਰ (ਕੌਸ਼ਲ)-ਸਵੱਛਤਾ ਦੀ ਸਵੱਛ ਸਰਵੇਖਣ ਪੁਰਸਕਾਰ ਲਈ ਸ਼ਹਿਰ ਦਸੂਹਾ ਪੰਜਾਬ ਦੇ ਦੱਸ ਸ਼ਹਿਰਾਂ 'ਚ ਚੁਣਿਆ ਗਿਆ ਹੈ। ਇਸ ਸੰਬੰਧ 'ਚ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਅਤੇ ਕਾਰਜ ਸਾਧਕ ਅਫ਼ਸਰ ਮਦਨ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਮਥੁਰਾ 'ਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ 'ਤੇ, ਪਾਣੀ ਦਾ ਪੱਧਰ ਲਗਾਤਾਰ ਵਧਣ ਨਾਲ ਵਧੀ ਚਿੰਤਾ
. . .  1 day ago
ਨਵੀਂ ਦਿੱਲੀ, 30 ਸਤੰਬਰ - ਉੱਤਰ ਪ੍ਰਦੇਸ਼ ਦੇ ਮਥੁਰਾ ਦੇ ਡੀ.ਐਮ. ਪੁਲਕਿਤ ਖਰੇ ਨੇ ਕਿਹਾ ਕਿ ਯਮੁਨਾ ਨਦੀ 'ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਅਤੇ ਕੱਲ੍ਹ ਇਹ ਖ਼ਤਰੇ ਦੇ ਨਿਸ਼ਾਨ 'ਤੇ ਪਹੁੰਚ ਗਿਆ ...
ਦਰੰਗ ਦੇ ਕੋਲ ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ, ਬੱਸ ਦਰਖ਼ਤ ਨਾਲ ਟਕਰਾਈ, 10 ਸਵਾਰੀਆਂ ਜ਼ਖ਼ਮੀ
. . .  1 day ago
ਡਮਟਾਲ ,30 ਸਿਤਬਰ (ਰਾਕੇਸ ਕੂਮਾਰ) : ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦਰੰਗ 'ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ 'ਚ ਕਰੀਬ 10 ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  1 day ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  1 day ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  1 day ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  1 day ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਹੋਰ ਖ਼ਬਰਾਂ..

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX