ਤਾਜਾ ਖ਼ਬਰਾਂ


ਦਿੱਲੀ 'ਚ ਯਮੁਨਾ ਨਦੀ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ
. . .  12 minutes ago
ਨਵੀਂ ਦਿੱਲੀ, 28 ਸਤੰਬਰ- ਰਾਜਧਾਨੀ 'ਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ, ਕਿਉਂਕਿ ਅੱਜ ਸਵੇਰੇ 7 ਵਜੇ ਨਦੀ ਦਾ ਪੱਧਰ 206.59 ਮੀਟਰ ਤੱਕ ਪਹੁੰਚ ਗਿਆ। ਯਮੁਨਾ ਨਦੀ ਦਾ ਖ਼ਤਰੇ ਦਾ ਨਿਸ਼ਾਨ 205.33 ਮੀਟਰ ਹੈ।
ਜੰਮੂ-ਕਸ਼ਮੀਰ: ਕੁਲਗਾਮ 'ਚ 2 ਮੁਕਾਬਲਿਆਂ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਹਲਾਕ
. . .  1 minute ago
ਸ਼੍ਰੀਨਗਰ, 28 ਸਤੰਬਰ-ਜੰਮੂ-ਕਸ਼ਮੀਰ ਦੇ ਕੁਲਗਾਮ 'ਚ 2 ਮੁਕਾਬਲਿਆਂ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਹਲਾਕ ਹੋ ਗਏ ਹਨ।
ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਦੀਕ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
. . .  29 minutes ago
ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਦੀਕ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
⭐ਮਾਣਕ - ਮੋਤੀ⭐
. . .  35 minutes ago
⭐ਮਾਣਕ - ਮੋਤੀ⭐
ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ, ਸੀਬੀਆਈ ਨੇ ਸਿਸੋਦੀਆ ਦੇ ਕਰੀਬੀ ਨਾਇਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  1 day ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  1 day ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  1 day ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  1 day ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  1 day ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  1 day ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  1 day ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  1 day ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  1 day ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਅੰਮਿ੍ਤਸਰ ਪਠਾਨਕੋਟ ਨੈਸ਼ਨਲ ਹਾਈਵੇ ਕੀਤਾ ਜਾਮ

ਜੈਂਤੀਪੁਰ, 23 ਮਈ (ਭੁਪਿੰਦਰ ਸਿੰਘ ਗਿੱਲ)-ਇੱਕ ਪਰਿਵਾਰ ਵਲੋਂ ਜ਼ਮੀਨੀ ਵਿਵਾਦ ਕਾਰਨ ਜੈਂਤੀਪੁਰ ਵਿਖੇ ਅੰਮਿ੍ਤਸਰ ਪਠਾਨਕੋਟ ਨੈਸ਼ਨਲ ਹਾਈਵੇ ਉੱਪਰ ਧਰਨਾ ਲਗਾ ਕੇ ਸੜਕ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਅਤੇ ਪੁਲਿਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਪਰਲਜ਼ ਦੀ ਲੁੱਟ ਦਾ ਸ਼ਿਕਾਰ ਪੀੜਤ ਨਿਆਂ ਲਈ ਸੂਬੇ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ ਦੇਣਗੇ ਮੰਗ ਪੱਤਰ-ਰਜਵੰਤ ਬਾਲਾ

ਅਜਨਾਲਾ, 23 ਮਈ (ਐਸ. ਪ੍ਰਸ਼ੋਤਮ)-ਚਿੱਟਫੰਡ ਕੰਪਨੀ ਪਰਲਜ ਦੀ ਲੁੱਟ ਦਾ ਸ਼ਿਕਾਰ ਹੋਏ ਲੋਕਾਂ ਦੀ ਜਥੇਬੰਦੀ ਇਨਸਾਫ਼ ਦੀ ਆਵਾਜ਼ ਦੀ ਮੀਟਿੰਗ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਰਜਵੰਤ ਬਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਜੀਵਨ ਸਿੰਘ ਅਜਨਾਲਾ ਵਿਖੇ ਹੋਈ | ...

ਪੂਰੀ ਖ਼ਬਰ »

ਧਰਮਕੋਟ ਵਿਖੇ ਬੇਅਦਬੀ ਕਰਨ ਵਾਲੇ ਨਾਲੋਂ ਪੰਚਾਇਤ ਵਲੋਂ ਮਤਾ ਪਾ ਕੇ ਨਾਤਾ ਤੋੜਿਆ

ਓਠੀਆਂ, 23 ਮਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਬੀਤੇ ਦਿਨ ਪਿੰਡ ਦੇ ਹੀ ਮੱਸਾ ਸਿੰਘ ਪੁੱਤਰ ਚੰਨਣ ਸਿੰਘ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 39 ਅੰਗ ਚਾਕੂ ਨਾਲ ਪਾੜ ਕੇ ਉਨ੍ਹਾਂ ਦੀ ...

ਪੂਰੀ ਖ਼ਬਰ »

ਸ਼ਹੀਦ ਸਰਾਭਾ ਦੇ ਜਨਮ ਦਿਨ ਮੌਕੇ ਸੂਬਾਈ ਨੌਜਵਾਨ ਕਨਵੈਨਸ਼ਨ ਅੱਜ ਜਲੰਧਰ 'ਚ-ਧਰਮਿੰਦਰ

ਅਜਨਾਲਾ, 23 ਮਈ (ਐਸ. ਪ੍ਰਸ਼ੋਤਮ)- ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਹਾੜੇ ਮੌਕੇ ਭਲਕੇ 24 ਮਈ ਨੂੰ 'ਸ਼ਹੀਦ ਭਗਤ ਸਿੰਘ ਨੌਜਵਾਨ ਸਭਾ' ਪੰਜਾਬ ਵਲੋਂ ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਕਰਵਾਈ ਜਾ ਰਹੀ ਸੂਬਾ ਪੱਧਰੀ ਕਨਵੈਨਸ਼ਨ ਦੀਆਂ ਸਾਰੀਆਂ ਤਿਆਰੀਆਂ ...

ਪੂਰੀ ਖ਼ਬਰ »

ਕੁਲਪ੍ਰੀਤ ਸਿੰਘ ਐਸ.ਡੀ.ਐਮ. ਅਜਨਾਲਾ ਨਿਯੁਕਤ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਸਬ-ਡਵੀਜ਼ਨ ਅਜਨਾਲਾ ਦੇ ਐੱਸ.ਡੀ.ਐੱਮ. ਅਨੂਪ੍ਰੀਤ ਕੌਰ ਦਾ ਤਬਾਦਲਾ ਹੋ ਗਿਆ ਹੈ | ਉਨ੍ਹਾਂ ਦੀ ਜਗ੍ਹਾ 'ਤੇ ਜ਼ਿਲ੍ਹਾ ਕਪੂਰਥਲਾ ਦੀ ਸਬ-ਡਵੀਜ਼ਨ ਫਗਵਾੜਾ ਦੇ ਐੱਸ.ਡੀ.ਐਮ. ਕੁਲਪ੍ਰੀਤ ...

ਪੂਰੀ ਖ਼ਬਰ »

ਮਜੀਠਾ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਗੁੰਬਦ ਦੇ ਕਲਸ਼ ਕੀਤੇ ਸੁਸ਼ੋਭਿਤ

ਮਜੀਠਾ, 23 ਮਈ (ਮਨਿੰਦਰ ਸਿੰਘ ਸੋਖੀ)-ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਉਪਰ ਬਣਾਏ ਗਏ ਗੁੰਬਦ ਤੇ ਕਲਸ਼ ਸੁਸ਼ੋਭਿਤ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ...

ਪੂਰੀ ਖ਼ਬਰ »

ਛੀਨਾ ਕਰਮ ਸਿੰਘ ਪਿੰਡ ਵਿਚ ਗੰਦੇ ਪਾਣੀ ਨਾਲ ਫੈਲ ਸਕਦੀਆਂ ਭਿਆਨਕ ਬਿਮਾਰੀਆਂ

ਓਠੀਆਂ, 23 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਪਿਛਲੀ ਕਾਂਗਰਸ ਸਰਕਾਰ ਵਲੋਂ ਭਾਵੇਂ ਪਿੰਡਾਂ ਵਿਚ ਇੰਟਰਲੋਕ ਟਾਈਲਾਂ ਲਗਾ ਕੇ ਪਿੰਡਾਂ ਦਾ ਵਿਕਾਸ ਕਰਵਾਇਆ ਪਰ ਕਈ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਗੰਦੇ ਪਾਣੀ ਦੇ ਨਿਕਾਸ ਦਾ ਕੋਈ ਹੱਲ ਨਾ ਕੱਢਣ ਕਾਰਨ ਪਿੰਡਾਂ ...

ਪੂਰੀ ਖ਼ਬਰ »

16 ਸਾਲ ਦੀ ਨਾਬਾਲਗ ਲੜਕੀ ਨੂੰ 23 ਸਾਲ ਦੇ ਨੌਜਵਾਨ ਨੇ ਵਰਗਲਾਇਆ

ਅਟਾਰੀ, 23 ਮਈ (ਗੁਰਦੀਪ ਸਿੰਘ ਅਟਾਰੀ)- ਅਟਾਰੀ ਨੇੜੇ ਸਰਹੱਦੀ ਪਿੰਡ ਮੁਹਾਵਾ ਦੇ ਜੋਗਿੰਦਰ ਸਿੰਘ ਤੇ ਉਸ ਦੀ ਪਤਨੀ ਜਸਵਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਹੈ ਕਿ ਉਸਦੀ 16 ਸਾਲ ਦੀ ਨਾਬਾਲਗ ਲੜਕੀ ਜੋ ਕਿ ਗਿਆਰ੍ਹਵੀਂ ਕਲਾਸ ਵਿਚ ਅੰਮਿ੍ਤਸਰ ਵਿਖੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਲੋਪੋਕੇ ਦੇ ਡਾਕਟਰ 'ਤੇ ਪਰਚਾ ਕੈਂਸਲ ਕਰਨ ਦੇ ਲੱਗੇ ਦੋਸ਼

ਅਟਾਰੀ, 23 ਮਈ (ਗੁਰਦੀਪ ਸਿੰਘ ਅਟਾਰੀ)-ਡਾਕਟਰ ਨੂੰ ਭਗਵਾਨ ਦਾ ਰੂਪ ਮੰਨਿਆ ਜਾਂਦਾ ਹੈ ਪਰ ਇਕ ਗ਼ਰੀਬ ਵਿਅਕਤੀ ਚੂਨਾ ਸਿੰਘ ਵਾਸੀ ਪਿੰਡ ਭਰੋਭਾਲ ਨੇ ਡਾਕਟਰ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਦੱਸਿਆ ਹੈ ਕਿ ਉਸਨੂੰ ਪਿੰਡ ਦੇ ਪੰਜ ਛੇ ਵਿਅਕਤੀਆਂ ਨੇ ਘਰ ਵਿਚ ਦਾਖ਼ਲ ਹੋ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਕਿਸਾਨ ਹਿਤਾਂ ਨੂੰ ਸੁਰੱਖਿਅਤ ਰੱਖਣ ਤੇ ਮੰਗਾਂ ਦੀ ਪੂਰਤੀ ਦੀ ਕਸੌਟੀ 'ਤੇ ਖਰੀ ਨਹੀਂ ਉਤਰ ਰਹੀ- ਸੂਬਾ ਪ੍ਰਧਾਨ ਡਾ: ਸਤਨਾਮ

ਅਜਨਾਲਾ, 23 ਮਈ (ਐਸ. ਪ੍ਰਸ਼ੋਤਮ)-ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਭੱਖਦੇ ਮਸਲੇ ਤੇ ਹੱਕੀ ਮੰਗਾਂ ਹੱਲ ਕਰਨ ਲਈ ਖਰੀ ਨਹੀਂ ਉਤਰ ਰਹੀ ਤੇ ਧਰਤੀ ਹੇਠਲੇ ਪਾਣੀ ਦੇ ਬਚਾਓ ਲਈ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਬਾਬਾ ਬਕਾਲਾ ਵਿਖੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 23 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਭਗਵਾਨ ਵਾਲਮੀਕ ਕ੍ਰਾਂਤੀ ਸੈਨਾ ਪੰਜਾਬ ਵਲੋਂ ਪੰਜਾਬ ਪ੍ਰਧਾਨ ਸਰਵਣ ਗਿੱਲ ਦੀ ਅਗਵਾਈ ਹੇਠ ਸੈਂਕੜੇ ਲੋਕਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ ਕੀਤਾ ਅਤੇ ਮੁੱਖ ਮੰਤਰੀ ਸ: ਭਗਵੰਤ ਮਾਨ ਦੇ ...

ਪੂਰੀ ਖ਼ਬਰ »

ਪੱਕੇ ਕੀਤੇ ਜਾ ਰਹੇ ਨਹਿਰਾਂ ਤੇ ਸੂਇਆਂ ਵਿਚ ਘਟੀਆ ਮਟੀਰੀਅਲ ਵਰਤਣ 'ਤੇ ਐਸ. ਡੀ. ਐਮ. ਮਜੀਠਾ ਨੂੰ ਦਿੱਤਾ ਮੰਗ ਪੱਤਰ

ਮਜੀਠਾ, 23 ਮਈ (ਮਨਿੰਦਰ ਸਿੰਘ ਸੋਖੀ)-ਸਮਾਜ ਸੁਧਾਰ ਸੰਸਥਾ ਪੰਜਾਬ ਦੇ ਪ੍ਰਧਾਨ ਰਣਜੀਤ ਸਿੰਘ ਭੋਮਾ ਵਲੋਂ ਆਪਣੇ ਸਾਥੀਆਂ ਸਮੇਤ ਐਸ. ਡੀ. ਐਮ. ਮਜੀਠਾ ਦੇ ਨਾਮ ਇਕ ਮੰਗ ਪੱਤਰ ਤਹਿਸੀਲਦਾਰ ਮਜੀਠਾ ਦੇ ਰੀਡਰ ਮੇਜਰ ਸਿੰਘ ਨੂੰ ਦਿੱਤਾ ਗਿਆ, ਜਿਸ ਵਿਚ ਪ੍ਰਸ਼ਾਸਨ ਦਾ ਧਿਆਨ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ : ਕੈਬਨਿਟ ਮੰਤਰੀ ਹਰਭਜਨ ਸਿੰਘ

ਚੌਂਕ ਮਹਿਤਾ, 23 ਮਈ (ਜਗਦੀਸ਼ ਸਿੰਘ ਬਮਰਾਹ)-ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ | ਇਸ ਨਾਲ 20 ਤੋਂ 25 ਫੀਸਦੀ ਪਾਣੀ ਦੀ ਬੱਚਤ ਹੋ ਸਕਦੀ ਹੈ ਅਤੇ ਅਸੀਂ ਆਪਣਾ ਧਰਤੀ ਹੇਠਲਾ ਪਾਣੀ ਬਚਾਅ ਸਕਦੇ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪਿੰਡ ਖੱਬੇ ਰਾਜਪੂਤਾਂ ਵਿੱਖੇ ਕਿਸਾਨ ਜਾਗਰੂਕਤਾ ਕੈਂਪ ਮੌਕੇ ਕੀਤਾ | ਹਰਭਜਨ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖਾਲਾਂ ਨੂੰ ਮੁੜ ਸੁਰਜੀਤ ਕਰਨ ਅਤੇ ਨਹਿਰੀ ਪਾਣੀ ਦੀ ਵਰਤੋਂ ਕਰਕੇ ਧਰਤੀ ਹੇਠਲਾ ਪਾਣੀ ਬਚਾਉਣ | ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦਾ ਫ਼ੈਸਲਾ ਕੀਤਾ ਹੈ | ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸੀਂ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਾਂਗੇ | ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ: ਪਰਮਜੀਤ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਜਾਗਰੂਕ ਕਰਨ ਦੀ ਮੁਹਿੰਮ ਤਹਿਤ ਖੇਤੀਬਾੜੀ ਅਫਸਰ ਬਲਾਕ ਰਈਆ ਡਾ: ਬਲਵਿੰਦਰ ਸਿੰਘ ਛੀਨਾ ਦੀ ਦੇਖ-ਰੇਖ ਹੇਠ ਖੇਤੀ ਮਾਹਿਰਾਂ ਨੇ ਦੱਸਿਆ ਕਿ ਇਸ ਵਿਧੀ ਨਾਲ ਬੀਜਿਆ ਝੋਨਾ ਅਗੇਤਾ ਪੱਕਦਾ ਹੈ, ਲੇਬਰ ਦੀ ਘਾਟ ਤੋਂ ਨਿਜਾਤ ਮਿਲਦੀ ਹੈ ਤੇ ਪਾਣੀ ਦੀ ਬੱਚਤ ਹੁੰਦੀ ਹੈ | ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਅਤੇ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਵਿੱਢੀ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ | ਉਨ੍ਹਾਂ ਕਿਹਾ ਕਿ ਕਿ ਫੀਲਡ ਸਟਾਫ ਵਲੋਂ ਸਿੱਧੀ ਬਿਜਾਈ ਕਰ ਰਹੇ ਕਿਸਾਨਾਂ ਦਾ ਵੇਰਵਾ ਇੱਕਤਰ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਜਲਦ ਹੀ ਇਨ੍ਹਾਂ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਮਾਲੀ ਸਹਾਇਤਾ ਵੀ ਦਿਵਾਈ ਜਾਵੇਗੀ | ਇਸ ਮੌਕੇ ਮੈਡਮ ਸੁਹਿੰਦਰ ਕੌਰ, ਖੇਤੀਬਾੜੀ ਅਫਸਰ ਤੇਜਬੀਰ ਸਿੰਘ ਭੰਗੂ, ਖੇਤੀਬਾਵੀ ਵਿਕਾਸ ਅਫਸਰ ਵਿਕਰਮਜੀਤ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਅਸਵਨੀ ਕੁਮਾਰ, ਸੁਖਵੰਤ ਕੌਰ, ਖੇਤੀ ਉਪ ਨਿਰੀਖਕ ਪਰਮਿੰਦਰ ਸਿੰਘ, ਡਾ: ਗੁਰਵਿੰਦਰ ਸਿੰਘ ਐਲ. ਆਈ. ਸੀ., ਐਕਸੀਅਨ ਪਾਵਰ ਕਾਮ ਐਸ. ਪੀ. ਸੌਂਧੀ, ਸੀਨੀਅਰ 'ਆਪ' ਆਗੂ ਬਲਜੀਤ ਸਿੰਘ ਚਾਹਲ, ਸਰਪੰਚ ਮਨਦੀਪ ਸਿੰਘ ਸੋਨਾ, ਸੁਖਦੇਵ ਸਿੰਘ ਬੁੱਟਰ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਕਾਬਲ ਸਿੰਘ ਰੰਧਾਵਾ, ਅਮਰ ਰਾਵਤ, ਭੁਪਿੰਦਰ ਸਿੰਘ ਚਮਕੀਲਾ, ਹਰਜੀਤ ਸਿੰਘ ਕਿਸਾਨ ਆਗੂ, ਬੂਟਾ ਸਿੰਘ ਜਲਾਲ, ਅਜੇ ਗਾਂਧੀ ਪ੍ਰਧਾਨ ਵਪਾਰ ਮੰਡਲ, ਸੂਬਾ ਸਿੰਘ ਨੰਬਰਦਾਰ, ਸਲਵਿੰਦਰ ਸਿੰਘ ਗੁਰਵੇਲ ਸਿੰਘ, ਜੁਗਰਾਜ ਸਿੰਘ, ਗੁਰਿੰਦਰ ਸਿੰਘ, ਜਗਮੇਲ ਸਿੰਘ, ਕੋਚ ਬਲਦੇਵ ਸਿੰਘ,

ਖ਼ਬਰ ਸ਼ੇਅਰ ਕਰੋ

 

ਟਾਂਗਰਾ ਪੁਲਿਸ ਨੇ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕੀਤਾ ਕਾਬੂ

ਟਾਂਗਰਾ, 23 ਮਈ (ਹਰਜਿੰਦਰ ਸਿੰਘ ਕਲੇਰ)-ਜ਼ਿਲ੍ਹਾ ਪੁਲਿਸ ਮੁਖੀ ਦਿਹਾਤੀ ਅਤੇ ਡੀ. ਐਸ. ਪੀ. ਜੰਡਿਆਲਾ ਗੁਰੂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੁਲਿਸ ਚੌਕੀ ਟਾਂਗਰਾ ਦੇ ਮੁੱਖ ਅਫਸਰ ਐੱਸ. ਆਈ. ਹਰਪਾਲ ਸਿੰਘ ਵਲੋਂ ਟਾਂਗਰਾ ਤੋਂ ਰੇਲਵੇ ਸਟੇਸ਼ਨ ਨੂੰ ਜਾਂਦੀ ...

ਪੂਰੀ ਖ਼ਬਰ »

ਏ.ਟੀ.ਐਮ. ਰੂਮ ਦੇ ਤਾਲੇ ਤੋੜਦਿਆਂ ਲੋਕਾਂ ਨੇ ਲੁਟੇਰਿਆਂ ਨੂੰ ਕੀਤਾ ਕਾਬੂ

ਅਟਾਰੀ, 23 ਮਈ (ਗੁਰਦੀਪ ਸਿੰਘ ਅਟਾਰੀ)- ਬੀਤੀ ਰਾਤ ਤੇਜ਼ ਹਵਾਵਾਂ ਚੱਲਣ ਤੇ ਬਾਰਿਸ਼ ਹੋਣ ਕਾਰਨ ਅਟਾਰੀ ਕਸਬੇ ਵਿਚੋਂ ਬਿਜਲੀ ਗੁੱਲ ਹੋ ਗਈ ਸੀ | ਹਨ੍ਹੇਰੇ ਦਾ ਫ਼ਾਇਦਾ ਉਠਾਉਂਦੇ ਹੋਏ ਲੁਟੇਰੇ ਸਟੇਟ ਬੈਂਕ ਆਫ ਇੰਡੀਆ ਸਥਿੱਤ ਏ. ਟੀ. ਐੱਮ. ਰੂਮ ਦੇ ਤਾਲੇ ਤੋੜਨ ਲੱਗ ਪਏ | ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇਗੀ-ਡੀ. ਐੱਸ. ਪੀ. ਸੁਖਵਿੰਦਰਪਾਲ ਸਿੰਘ

ਜੰਡਿਆਲਾ ਗੁਰੂ, 23 ਮਈ (ਪ੍ਰਮਿੰਦਰ ਸਿੰਘ ਜੋਸਨ, ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਦੇ ਡੀ. ਐੱਸ. ਪੀ. ਸ: ਸੁਖਵਿੰਦਰਪਾਲ ਸਿੰਘ ਨੇ ਅੱਜ ਇੱਥੇ ਕਿਹਾ ਹੈ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ...

ਪੂਰੀ ਖ਼ਬਰ »

ਸਰਕਾਰ ਦੀ ਸਖਤੀ ਦੇ ਬਾਵਜੂਦ ਵਿਦਿਅਰਥੀਆਂ ਦੀ ਲੁੱਟ ਜਾਰੀ

ਚੌਕ ਮਹਿਤਾ, 23 ਮਈ (ਧਰਮਿੰਦਰ ਸਿੰਘ ਭੰਮਰਾ)-ਪ੍ਰਾਈਵੇਟ ਸਕੂਲਾਂ ਤੇ ਕਿਤਾਬਾਂ ਵੇਚਣ ਵਾਲੀਆਂ ਦੁਕਾਨਾਂ ਤੇ ਵਿਦਿਆਰਥੀਆਂ ਦੀ ਹੁੰਦੀ ਲੁੱਟ ਨੂੰ ਰੋਕਣ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਭਾਵੇਂ ਦਿਨ ਰਾਤ ਯਤਨਸ਼ੀਲ ਹਨ | ਪਰ ਬਾਵਜੂਦ ਇਸ ਦੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

3 ਪਾਕਿਸਤਾਨੀ ਕੈਦੀ ਕੀਤੇ ਰਿਹਾਅ ਪਾਕਿ ਦੇ ਕਸੂਰ ਤੋਂ ਫ਼ਿਰੋਜ਼ਪੁਰ ਸੈਕਟਰ 'ਚ ਹੋਏ ਸਨ ਦਾਖਲ

ਅਟਾਰੀ, 23 ਮਈ (ਗੁਰਦੀਪ ਸਿੰਘ ਅਟਾਰੀ)-ਭਾਰਤ ਸਰਕਾਰ ਨੇ 3 ਪਾਕਿਸਤਾਨੀ ਨਾਗਰਿਕ ਕੈਦੀਆਂ ਨੂੰ ਰਿਹਾਅ ਕੀਤਾ ਹੈ | ਮੁਹੰਮਦ ਸੈਫ ਅਲੀ ਪੁੱਤਰ ਇਲਾਹੀ ਬਖ਼ਸ਼ ਅਤੇ ਮੁਹੰਮਦ ਲਤੀਫ ਪੁੱਤਰ ਮਸ਼ੂਕ ਅਲੀ ਓਕਾਰਾ ਤੇ ਮੁਹੰਮਦ ਅਦਨਾਨ ਅਲੀ ਪੁੱਤਰ ਮਨਸਾਬ ਅਲੀ ਪਾਕਿਸਤਾਨ ਕਸੂਰ ...

ਪੂਰੀ ਖ਼ਬਰ »

ਪਤੀ ਦਾ ਕਾਤਲ ਉਸਦੀ ਲਾਲਚੀ ਪਤਨੀ ਹੀ ਨਿਕਲੀ

ਜੰਡਿਆਲਾ ਗੁਰੂ, 23 ਮਈ (ਪ੍ਰਮਿੰਦਰ ਸਿੰਘ ਜੋਸਨ, ਰਣਜੀਤ ਸਿੰਘ ਜੋਸਨ)-ਬੀਤੇ ਦਿਨੀਂ ਆਪਣੀ ਪਤਨੀ ਨਾਲ ਦਵਾਈ ਲੈਣ ਗਏ ਪਤੀ ਦੀ ਲਹੂ ਲੁਹਾਨ ਲਾਸ਼ ਪਿੰਡ ਡੇਅਰੀਵਾਲ ਨੇੜਿਓਾ ਮਿਲੀ ਸੀ, ਜਿਸਦੇ ਸੰਬੰਧ ਵਿਚ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਵੀ ਦਰਜ ਕੀਤਾ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਮੈਂਬਰ ਮਾ. ਅਮਰੀਕ ਸਿੰਘ ਵਿਛੋਆ ਨੇ 'ਆਪ' 'ਚ ਸ਼ਾਮਿਲ ਹੋਣ ਦੀਆਂ ਚੱਲ ਰਹੀਆਂ ਅਫਵਾਹਾਂ ਦਾ ਕੀਤਾ ਖੰਡਨ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੁਝ ਦਿਨਾਂ ਤੋਂ ਹਲਕਾ ਅਜਨਾਲਾ ਨਾਲ ਸੰਬੰਧਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਅਫਵਾਹਾਂ ਦਾ ਅੱਜ ਮਾਸਟਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX