ਤਾਜਾ ਖ਼ਬਰਾਂ


ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  1 day ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  1 day ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  1 day ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਲੋਪੋਕੇ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਲੋਪੋਕੇ, 26 ਮਈ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਪਿੰਡ ਲੋਪੋਕੇ ਦੇ ਮੁੱਖ ਸੇਵਾਦਾਰ ਬਾਬਾ ਜੋਗਿੰਦਰ ਸਿੰਘ ਤੇ ਸਮੂਹ ਨਗਰ ਦੇ ਸਹਿਯੋਗ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਵਾਰ-ਵਾਰ ਕਹਿਣ ਦੇ ਬਾਵਜੂਦ ਨਹੀਂ ਹਟਾਈਆਂ ਜਾ ਰਹੀਆਂ ਰਸਤੇ ਵਿਚੋਂ ਬਿਜਲੀ ਦੀਆਂ ਤਾਰਾਂ

ਰਈਆ, 26 ਮਈ (ਸ਼ਰਨਬੀਰ ਸਿੰਘ ਕੰਗ)-ਬਬਲੂ ਸਵੀਟ ਰਈਆ ਦੇ ਮਾਲਕ ਸ਼ਿਵਰਾਜ ਸਿੰਘ ਤੇ ਅਵਤਾਰ ਸਿੰਘ ਨੇ ਸਥਾਨਕ ਬਿਜਲੀ ਅਧਿਕਾਰੀਆਂ 'ਤੇ ਦੋਸ਼ ਲਾਇਆ ਹੈ ਕਿ ਸਾਡੇ ਵਲੋਂ ਕਈ ਵਾਰੀ ਕਹਿਣ ਦੇ ਬਾਵਜੂਦ ਸਾਡੇ ਰਸਤੇ ਵਿਚੋਂ ਨੀਵੀਆਂ ਹੋ ਚੁੱਕੀਆਂ ਬਿਜਲੀ ਦੀਆਂ ਤਾਰਾਂ ਨਹੀਂ ...

ਪੂਰੀ ਖ਼ਬਰ »

ਪੇਂਡੂ ਵਿਕਾਸ ਲਈ ਰਮਦਾਸ ਵਿਖੇ ਵੱਖਰੇ ਬਲਾਕ ਦੀ ਸਥਾਪਨਾ ਦੀ ਕਾਰਜਯੋਜਨਾ ਘੜੀ-ਮੰਤਰੀ ਧਾਲੀਵਾਲ

ਅਜਨਾਲਾ, 26 ਮਈ (ਐਸ. ਪ੍ਰਸ਼ੋਤਮ)- ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੇਂਡੂ ਲੋਕਾਂ ਵਲੋਂ ਪਿੰਡਾਂ ਦੇ ਮੁਕਾਬਲੇ ਸ਼ਹਿਰੀ ਬੇਹਤਰ ਜਨ ਜੀਵਨ ਸਹੂਲਤਾਂ ਦੇ ਮੱਦੇਨਜ਼ਰ ਸ਼ਹਿਰਾਂ ਵੱਲ ਕੀਤੀ ਜਾ ਰਹੀ ਨਿਰੰਤਰ ਹਿਜਰਤ ਨੂੰ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਨੇ ਛੋਟੇ ਕਿਸਾਨਾਂ ਤੋਂ ਜ਼ਮੀਨ ਨਾ ਖੋਹੇ ਜਾਣ ਲਈ ਬੀ. ਡੀ. ਪੀ. ਓ. ਤਰਸਿੱਕਾ ਨੂੰ ਦਿੱਤਾ ਮੰਗ ਪੱਤਰ

ਤਰਸਿੱਕਾ, 26 ਮਈ (ਅਤਰ ਸਿੰਘ ਤਰਸਿੱਕਾ)-ਅੱਜ ਜਮਹੂਰੀ ਕਿਸਾਨ ਸਭਾ ਬਲਾਕ ਤਰਸਿੱਕਾ ਦੇ ਪ੍ਰਮੁੱਖ ਆਗੂ ਤੇ ਵਰਕਰਾਂ ਨੇ ਛੋਟੇ ਕਿਸਾਨਾਂ ਤੋਂ ਪੰਜਾਬ ਸਰਕਾਰ ਵਲੋਂ ਖੋਹੀ ਜਾ ਰਹੀ ਜ਼ਮੀਨ ਵਿਰੁੱਧ ਬਲਾਕ ਦਫ਼ਤਰ ਤਰਸਿੱਕਾ 'ਚ ਧਰਨਾ ਦਿੱਤਾ, ਜਿਸ 'ਚ ਕਾਮਰੇਡ ਬਲਦੇਵ ਸਿੰਘ ...

ਪੂਰੀ ਖ਼ਬਰ »

ਝੁੱਗੀਆਂ 'ਚ ਰਹਿਣ ਵਾਲੇ ਗਰੀਬ ਲੋਕ ਮੱੁਢਲੀਆਂ ਲੋੜਾਂ ਤੋਂ ਸੱਖਣੇ

ਸਠਿਆਲਾ, 26 ਮਈ (ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧੀਨ ਚਲ ਰਹੇ ਸ੍ਰੀ ਗੁਰੂੁ ਤੇਗ ਬਹਾਦਰ ਕਾਲਜ ਸਠਿਆਲਾ ਦੇ ਪ੍ਰੋ: ਡਾ: (ਲੈਫ.) ਹਰਸਿਮਰਨ ਕੌਰ ਨੇ ਸਟਾਫ ਤੇ ਵਿਦਿਆਰਥੀਆਂ ਨਾਲ ਝੁੱਗੀਆਂ 'ਚ ਰਹਿੰਦੇ ਲੋਕਾਂ ਦੀਆਂ ਮੁਢੱਲੀਆਂ ਲੋੜਾਂ ਤੋਂ ਸੱਖਣੇ ਹੋਣ 'ਤੇ ...

ਪੂਰੀ ਖ਼ਬਰ »

ਸੂਬਾ ਭਗਵੰਤ ਮਾਨ ਨੂੰ ਪੰਜਾਬ ਦੇ ਦਰਿਆਈ ਪਾਣੀਆਂ ਸਮੇਤ ਲੋਕ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ਕੋਈ ਸਰੋਕਾਰ ਨਹੀਂ- ਬੋਨੀ ਅਜਨਾਲਾ

ਅਜਨਾਲਾ, 26 ਮਈ (ਐਸ. ਪ੍ਰਸ਼ੋਤਮ)-ਸਾਬਕਾ ਅਕਾਲੀ ਵਿਧਾਇਕ ਤੇ ਅਕਾਲੀ ਦਲ ਦੇ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਲਈ ਕੋਈ ਸਰੋਕਾਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਗਿਆਰਾਂ ਮੈਂਬਰੀ ਕਮੇਟੀ ਦਾ ਕੀਤਾ ਗਠਨ

ਅਟਾਰੀ, 26 ਮਈ (ਗੁਰਦੀਪ ਸਿੰਘ ਅਟਾਰੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਉਲੀ ਸਾਹਿਬ ਦੀ ਪਿੰਡ ਰੋੜਾਂਵਾਲਾ ਵਿਖੇ ਮੀਟਿੰਗ ਹੋਈ, ਜਿਸ ਵਿਚ ਗਿਆਰਾਂ ਮੈਂਬਰੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ਮੌਕੇ ਸਕੱਤਰ ਸਿੰਘ ਨੂੰ ਪ੍ਰਧਾਨ, ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਸਮੂਹਿਕ ਸਿਹਤ ਕੇਂਦਰ ਤਰਸਿੱਕਾ 'ਚ ਤੰਬਾਕੂ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਤਰਸਿੱਕਾ, 26 ਮਈ (ਅਤਰ ਸਿੰਘ ਤਰਸਿੱਕਾ)-ਸਮੂਹਿਕ ਸਿਹਤ ਕੇਂਦਰ ਤਰਸਿੱਕਾ 'ਚ ਲੋਕਾਂ ਨੂੰ ਤੰਬਾਕੂ, ਸਿਗਰਟ, ਸੁਲਫਾ ਤੇ ਜ਼ਰਦਾ ਵਰਤਣ ਨਾਲ ਹੋਣ ਵਾਲੇ ਸਰੀਰਕ ਨੁਕਸਾਨ ਪ੍ਰਤੀ ਜਾਣਕਾਰੀ ਦੇਣ ਲਈ ਡਾ: ਨਵੀਨ ਖੁੰਗਰ ਐਸ. ਐਮ. ਓ. ਤਰਸਿੱਕਾ ਦੀ ਅਗਵਾਈ ਹੇਠ ਤੰਬਾਕੂ ਵਿਰੋਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ

ਬਾਬਾ ਬਕਾਲਾ ਸਾਹਿਬ, 26 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੀ ਰਾਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ 9ਵੀਂ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 401 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੰਡ ਮਾਨਾਂਵਾਲਾ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਓਠੀਆਂ, 26 ਮਈ (ਗੁਰਵਿੰਦਰ ਸਿੰਘ ਛੀਨਾ)-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣ ਅਤੇ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਉਣ ਲਈ ਪਿੰਡ ਵਾਸੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ | ਅੱਜ ਵਿਧਾਨ ...

ਪੂਰੀ ਖ਼ਬਰ »

ਸਰਹੱਦੀ ਖੇਤਰ 'ਚ ਨਸ਼ਾ ਸਪਲਾਈ ਕਰਨ ਵਾਲੀ ਔਰਤ ਤੇ ਇਕ ਨੌਜਵਾਨ ਨੂੰ 25 ਗਰਾਮ ਹੈਰੋਇਨ ਸਮੇਤ ਕੀਤਾ ਕਾਬੂ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸਵਰਨਦੀਪ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਜਨਾਲਾ ਪੁਲਸ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਿਤ ਇਕ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ ਨਾਬਾਲਗ ਲੜਕਾ ਅਗਵਾ, ਮਾਮਲਾ ਦਰਜ

ਬਿਆਸ, 26 ਮਈ (ਪਰਮਜੀਤ ਸਿੰਘ ਰੱਖੜਾ)-ਬਿਆਸ ਰੇਲਵੇ ਸਟੇਸ਼ਨ ਤੋਂ ਅਣਪਛਾਤੇ ਵਿਅਕਤੀ ਵਲੋਂ ਇਕ ਨਾਬਾਲਗ ਲੜਕਾ ਅਗਵਾ ਕਰ ਲਿਆ | ਜਾਣਕਾਰੀ ਦਿੰਦਿਆਂ ਜੀ ਆਰ ਪੀ ਚੌਂਕੀ ਬਿਆਸ ਦੇ ਇੰਚਾਰਜ ਸ਼ਾਮ ਸੁੰਦਰ ਨੇ ਦੱਸਿਆ ਕਿ 21 ਮਈ ਨੂੰ ਬਿਆਸ ਰੇਲਵੇ ਸਟੇਸ਼ਨ ਤੋਂ ਕਿਸੇ ਅਣਪਛਾਤੇ ...

ਪੂਰੀ ਖ਼ਬਰ »

ਐੱਸ. ਸੀ. ਭਾਈਚਾਰੇ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਹ ਭਰੀ ਮੀਟਿੰਗ

ਲੋਪੋਕੇ, 26 ਮਈ (ਗੁਰਵਿੰਦਰ ਸਿੰਘ ਕਲਸੀ)-ਐੱਸ. ਸੀ. ਭਾਈਚਾਰੇ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਹ ਭਰੀ ਮੀਟਿੰਗ ਬਹੁੁੁਜਨ ਸਮਾਜ ਪਾਰਟੀ ਦੇ ਸੈਕਟਰ ਪ੍ਰਧਾਨ ਕਾਬਲ ਸਿੰਘ ਦੀ ਅਗਵਾਈ ਹੇਠ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਹੋਈ | ਰੋਹ ਭਰੀ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਪੰਚਾਇਤ ਵਲੋਂ ਪੱਖਪਾਤ ਕਰਕੇ ਪਿੰਡ ਦੀਆਂ ਗਲੀਆਂ ਵਿਚ ਨਹੀਂ ਲਾਈਆਂ ਇੰਟਰਲਾਕ ਟਾਈਲਾਂ

ਓਠੀਆਂ, 26 ਮਈ (ਗੁਰਵਿੰਦਰ ਸਿੰਘ ਛੀਨਾ)-ਪਿਛਲੀ ਕਾਂਗਰਸ ਸਰਕਾਰ ਵਲੋਂ ਪਿੰਡਾਂ ਵਿਚ ਇੰਟਰਲਾਕ ਲੋਕ ਟਾਈਲਾਂ ਲਗਾ ਕੇ ਗਲੀਆਂ ਬਣਾਈਆਂ ਪਰ ਕਈ ਪਿੰਡਾਂ ਵਿਚ ਪੰਚਾਇਤਾਂ ਵਲੋਂ ਪਾਰਟੀ ਤੌਰ 'ਤੇ ਪੱਖਪਾਤ ਕੀਤਾ ਜਾਂਦਾ ਆਮ ਗੱਲ ਹੈ | ਤਹਿਸੀਲ ਅਜਨਾਲਾ ਦੇ ਪਿੰਡ ਛੀਨਾ ਕਰਮ ...

ਪੂਰੀ ਖ਼ਬਰ »

2 ਟਰਾਂਸਫਾਰਮਰਾਂ 'ਚੋਂ ਤੇਲ ਤੇ ਮੋਟਰ ਦੀਆਂ ਤਾਰਾਂ ਚੋਰੀ

ਚੋਗਾਵਾਂ, 26 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਮਾਦੋਕੇ ਵਿਖੇ ਬੀਤੀ ਰਾਤ ਚੋਰਾਂ ਵਲੋਂ 11 ਕੇ.ਵੀ. ਦੀਆਂ ਤਾਰਾਂ ਤੇ ਦੋ ਟਰਾਂਸਫਾਰਮਰਾਂ ਵਿਚੋਂ ਤੇਲ ਚੋਰੀ ਹੋ ਗਏ | ਇਸ ਸੰਬੰਧੀ ਕਿਸਾਨ ਮੰਗਤ ਸਿੰਘ ਪਹਿਲਵਾਨ, ਸਰਪੰਚ ਅਵਤਾਰ ਸਿੰਘ, ਜੱਸ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਈਨਿੰਗ ਕਰਵਾਉਣ ਵਾਲੇ ਕਿਸਾਨ ਖਿਲਾਫ ਮਾਮਲਾ ਦਰਜ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਖਿਲਾਫ਼ ਕੀਤੀ ਸਖ਼ਤੀ ਤੋਂ ਬਾਅਦ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਖੇਤਾਂ ਵਿਚੋਂ ਰੇਤ ਦੀ ਨਾਜਾਇਜ਼ ਮਾਇਨਿੰਗ ਕਰਾਉਣ ਵਾਲੇ ਪਿੰਡ ਸਾਰੰਗਦੇਵ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ 2-3 ਜੂਨ ਨੂੰ

ਬਾਬਾ ਬਕਾਲਾ ਸਾਹਿਬ, 26 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਮਿਤੀ 2-3 ਜੂਨ, ਦਿਨ ਵੀਰ-ਸ਼ੁਕਰਵਾਰ ਨੂੰ ਰੋਜ਼ਾਨਾ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਗੁਰਦੁਆਰਾ ਸੰਤਸਰ ਪਿੰਡ ਮਹਿਸਮਪੁਰ ਕਲਾਂ ...

ਪੂਰੀ ਖ਼ਬਰ »

ਮੰਡੀਆਂ ਵਿਚ ਮੂੰਗੀ ਦੀ ਫ਼ਸਲ ਦੀ ਖਰੀਦ ਸਹੀ ਢੰਗ ਨਾਲ ਨਾ ਹੋਣ, ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਰਥੀ ਫੂਕ ਮੁਜ਼ਾਹਰਾ

ਮਜੀਠਾ, 26 ਮਈ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿਚ ਜ਼ੋਨ ਇਕਾਈ ਮਜੀਠਾ ਦੇ ਕਿਸਾਨ ਆਗੂਆਂ ਵਲੋਂ ਇਥੋਂ ਨਾਲ ਲਗਦੇ ਪਿੰਡ ਹਮਜਾ ਵਿਖੇ ਪੰਜਾਬ ਦੀ ਮਾਨ ਸਰਕਾਰ ਅਤੇ ਪੁਲਿਸ ...

ਪੂਰੀ ਖ਼ਬਰ »

ਸ਼ਹੀਦ ਸ: ਸ਼ਾਮ ਸਿੰਘ ਅਟਾਰੀ ਵਾਲਾ ਦੀ ਸੱਤਵੀਂ ਪੁਸ਼ਤ ਦੇ ਵਾਰਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲੇ

ਅਟਾਰੀ, 26 ਮਈ (ਗੁਰਦੀਪ ਸਿੰਘ ਅਟਾਰੀ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ ਸਿੱਖ ਜਰਨੈਲ ਸ਼ਹੀਦ ਸ: ਸ਼ਾਮ ਸਿੰਘ ਅਟਾਰੀਵਾਲਾ ਟਰੱਸਟ ਦੇ ਨੁਮਾਇੰਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਹਨ | ਸ਼ਹੀਦ ਜਰਨੈਲ ਸ: ਸ਼ਾਮ ਸਿੰਘ ਅਟਾਰੀਵਾਲਾ ਦੀ ...

ਪੂਰੀ ਖ਼ਬਰ »

ਘਰ ਵਿਚੋਂ ਦਿਨ ਦਿਹਾੜੇ ਚੋਰੀ-ਸੀ.ਸੀ.ਟੀ.ਵੀ. ਕੈਮਰੇ ਵਿਚ ਘਟਨਾ ਕੈਦ

ਬਾਬਾ ਬਕਾਲਾ ਸਾਹਿਬ, 26 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਬੀਤੇ ਦਿਨ ਦਿਨ ਦਿਹਾੜੇ ਇਕ ਘਰ ਵਿਚੋਂ ਨਕਦੀ ਚੋਰੀ ਹੋਣ ਅਤੇ ਘਟਨਾ ਸੀ.ਸੀ.ਟੀ.ਵੀ. ਵਿਚ ਕੈਦ ਹੋਣ ਉਪਰੰਤ ਪੁਲਿਸ ਨੇ 12 ਘੰਟਿਆਂ ਵਿਚ ਹੀ ਉਕਤ ਚੋਰੀ ਦਾ ਸੁਰਾਗ ਲਾ ਲਿਆ | ਸਥਾਨਕ ...

ਪੂਰੀ ਖ਼ਬਰ »

ਝੋਨੇ ਦੇ ਨਾਲ-ਨਾਲ ਕਿਸਾਨ ਦਾਲਾਂ ਤੇ ਮੱਕੀ ਦੀ ਵੀ ਕਾਸ਼ਤ ਕਰਨ-ਬਲਦੇਵ ਸਿੰਘ ਮਿਆਦੀਆਂ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬਲਾਕ ਚੋਗਾਵਾਂ ਦੇ ਪਿੰਡ ਜਸਰਾਉਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਵਿਸ਼ਾਲ ਕੈਂਪ ਲਗਾਇਆ ਗਿਆ | ਜਿਸ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ | ਕੈਂਪ ਵਿਚ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਆਗੂ ਕੈਮੀ ਢਿੱਲੋਂ 'ਆਪ' ਵਿਚ ਸ਼ਾਮਿਲ

ਅਟਾਰੀ, 26 ਮਈ (ਗੁਰਦੀਪ ਸਿੰਘ ਅਟਾਰੀ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਅਟਾਰੀ ਕਸਬੇ ਦੇ ਟਕਸਾਲੀ ਕਾਂਗਰਸੀ ਆਗੂ ਅਤੇ ਸਮਾਜ ਸੇਵਕ ਕਿਰਨਦੀਪ ਸਿੰਘ ਕੈਮੀ ਢਿੱਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ | ਇਸ ਮੌਕੇ ਕੈਮੀ ਢਿੱਲੋਂ ਦੇ ਸਮਰਥਕ ਵੀ ...

ਪੂਰੀ ਖ਼ਬਰ »

ਹਲਕੇ 'ਚ ਭਿ੍ਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਹੋਰ ਅੱਗੇ ਵਧਾਉਣ ਲਈ 'ਆਪ' ਵਲੰਟੀਅਰ ਤੇ ਆਗੂ ਕਰਨਗੇ ਨਿਗਰਾਨੀ -ਖੁਸ਼ਪਾਲ ਧਾਲੀਵਾਲ

ਅਜਨਾਲਾ, 26 ਮਈ (ਐਸ. ਪ੍ਰਸ਼ੋਤਮ)-ਇਥੇ ਕੈਬਿਨਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਖੁਸ਼ਪਾਲ ਸਿੰਘ ਧਾਲੀਵਾਲ ਦੀ ਪ੍ਰਧਾਨਗੀ 'ਚ ਆਗੂਆਂ ਤੇ ਸਰਗਰਮ ਵਲੰਟੀਅਰ ਗਰੁੱਪ ਦੀ ਹੋਈ ਮੀਟਿੰਗ 'ਚ ਹਲਕੇ ਦੇ ਵਿਧਇਕ ਤੇ ਮੰਤਰੀ ...

ਪੂਰੀ ਖ਼ਬਰ »

ਪੰਜਾਬ ਦੇ ਪਿੰਡਾਂ 'ਚ ਬੁਨਿਆਦੀ ਲੋੜਾਂ ਲਈ ਆਈ. ਟੀ. ਸਕਿੱਲ ਸੈਂਟਰ ਲਿਆਵਾਂਗੇ-ਕੈਬਨਿਟ ਮੰਤਰੀ ਧਾਲੀਵਾਲ

ਟਾਂਗਰਾ, 26 ਮਈ (ਹਰਜਿੰਦਰ ਸਿੰਘ ਕਲੇਰ)-ਪਿੰਡਾਂ ਦਾ ਵਿਕਾਸ 84 ਦੇ ਚੱਕਰ ਵਿਚ ਪਿਆ ਪੰਜ ਸਾਲਾਂ ਬਾਅਦ ਉਹੀ ਹੋਈ ਜਾਂਦਾ ਤਾਂ ਪੰਜਾਬ ਸਰਕਾਰ ਨੇ ਸੋਚਿਆ ਕਿ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਸਟੇਡੀਅਮ, ਜਿੰਮ ਲਾਈਟਾਂ, ਮੁਹੱਲਾ ਕਲੀਨਿਕ, ਸਾਫ ਪਾਣੀ ਸੂਬੇ ...

ਪੂਰੀ ਖ਼ਬਰ »

ਦਾਣਾ ਮੰਡੀ ਸੁਧਾਰ ਦੀ ਆੜ੍ਹਤੀ ਯੂਨੀਅਨ ਦੀ ਸਰਬ ਸੰਮਤੀ ਨਾਲ ਚੋਣ

ਗੱਗੋਮਾਹਲ, 26 ਮਈ (ਬਲਵਿੰਦਰ ਸਿੰਘ ਸੰਧੂ)-ਦਾਣਾ ਮੰਡੀ ਕਸਬਾ ਸੁਧਾਰ ਦੇ ਸਮੂੰਹ ਆੜਤੀਆਂ ਦੀ ਇਕੱਤਰਤਾ ਪ੍ਰਧਾਨ ਹਰਪਾਲ ਸਿੰਘ ਸੁਧਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਖ਼ਰੀਦ ਸੀਜ਼ਨ ਦੌਰਾਨ ਆੜਤੀਆਂ, ਕਿਸਾਨ ਤੇ ਮਜ਼ਦੂਰਾਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ਆੜਤੀਆਂ ਵਲੋਂ ਦਾਣਾ ਮੰਡੀ ਵਿਚ ਸ਼ੈੱਡ ਦੀ ਘਾਟ, ਮੰਡੀ ਵਿਚ ਫੜ ਦਾ ਵਿਸਥਾਰ, ਪਾਖਾਨੇ ਤੇ ਹੋਰ ਜ਼ਰੂਰਤਾਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲ ਕੇ ਮੁਸ਼ਕਿਲਾਂ ਬਾਰੇ ਜਾਣੂ ਕਰਾਉਣ ਤੇ ਉਸ ਦੇ ਸਰਥਿਕ ਹੱਲ ਲਈ ਬੇਨਤੀ ਕਰਨ ਦਾ ਫੈਸਲਾ ਕੀਤਾ ਗਿਆ | ਇਸ ਸਮੇਂ ਆੜਤੀ ਯੂਨੀਅਨ ਦੀ ਛੇ ਮੈਂਬਰੀ ਇਕਾਈ ਦਾ ਸਰਬ ਸੰਮਤੀ ਨਾਲ ਗਠਨ ਕੀਤਾ ਜਿਸ ਮੁਤਾਬਿਕ ਪ੍ਰਧਾਨ ਹਰਪਾਲ ਸਿੰਘ ਸੁਧਾਰ, ਮੀਤ ਪ੍ਰਧਾਨ ਅਵਤਾਰ ਸਿੰਘ, ਖਜ਼ਾਨਚੀ ਨਰਿੰਦਰਜੀਤ ਸਿੰਘ ਮਾਕੋਵਾਲ, ਸਕੱਤਰ ਸਰਪੰਚ ਪਰਮਿੰਦਰ ਸਿੰਘ ਤੇ ਕਸ਼ਮੀਰ ਸਿੰਘ ਮਾਕੋਵਾਲ, ਰਾਜਵਿੰਦਰ ਸਿੰਘ ਗੋਰੇਨੰਗਲ ਨੂੰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ | ਸਮੂੰਹ ਆੜਤੀਆਂ ਵਲੋਂ ਚੁਣੇ ਗਏ ਅਹੁਦੇਦਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਆੜਤੀ ਲਖਵਿੰਦਰ ਸਿੰਘ ਗੋਰੇਨੰਗਲ, ਜਸਵੰਤ ਸਿੰਘ, ਅਵਤਾਰ ਸਿੰਘ, ਸ਼ੁਭ ਕਮਿਸ਼ਨ ਏਜੰਟ ਹਰਪਾਲ ਸਿੰਘ ਉਰਧਨ, ਹਰਪ੍ਰੀਤ ਸਿੰਘ ਨਾਨੋਕੇ, ਅਮਰੀਕ ਸਿੰਘ ਮਾਕੋਵਾਲ, ਬਲਬੀਰ ਸਿੰਘ, ਜਸਵੀਰ ਸਿੰਘ ਨਾਨੋਕੇ, ਬਲਰਾਜ ਸਿੰਘ ਸੁਧਾਰ, ਦਿਲਬਾਗ ਸਿੰਘ ਮਾਕੋਵਾਲ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮਜੀਠਾ ਤਹਿਸੀਲ ਵਿਖੇ 'ਦੀ ਰੈਵੇਨਿਊ ਪਟਵਾਰ ਯੂਨੀਅਨ' ਵਲੋਂ ਵਾਧੂ ਪਟਵਾਰ ਸਰਕਲਾਂ ਦਾ ਚਾਰਜ ਅਣਮਿੱਥੇ ਸਮੇਂ ਲਈ ਛੱਡਿਆ

ਮਜੀਠਾ, 26 ਮਈ (ਮਨਿੰਦਰ ਸਿੰਘ ਸੋਖੀ)-ਮਜੀਠਾ ਤਹਿਸੀਲ ਕੰਪਲੈਕਸ ਵਿਖੇ 'ਦੀ ਰੈਵੀਨਿਊ ਪਟਵਾਰ ਯੂਨੀਅਨ' ਵਲੋਂ ਤਹਿਸੀਲ ਪ੍ਰਧਾਨ ਨਰਿੰਦਰ ਕੁਮਾਰ ਦੀ ਅਗਵਾਈ ਵਿਚ ਰੋਸ ਰੈਲੀ ਕੀਤੀ ਗਈ | ਜਿਸ ਵਿਚ ਯੂਨੀਅਨ ਦੀ ਪੰਜਾਬ ਬਾਡੀ ਦੇ ਆਦੇਸ਼ਾਂ ਅਨੁਸਾਰ ਤਹਿਸੀਲ ਮਜੀਠਾ ਦੇ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ 'ਤੇ ਬੱਚਿਆਂ ਨੂੰ ਕੀਤਾ ਸਨਮਾਨਿਤ

ਅਜਨਾਲਾ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਨੇ ਰੋਸ ਪ੍ਰਦਰਸ਼ਨ ਕਰ ਕੇ ਸੂਬਾ ਸਰਕਾਰ ਦਾ ਕੀਤਾ ਅਰਥੀ ਫੂਕ ਪਿੱਟ ਸਿਆਪਾ

ਅਜਨਾਲਾ, 26 ਮਈ (ਐਸ. ਪ੍ਰਸ਼ੋਤਮ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਇਥੇ ਯੂਨੀਅਨ ਦੀ ਅਜਨਾਲਾ ਬ੍ਰਾਂਚ ਵਲੋਂ ਸਥਾਨਕ ਨਵੇਂ ਬੱਸ ਅੱਡੇ ਨੇੜੇ ਰੋਸ ਮੁਜ਼ਾਹਰਾ ਕਰਕੇ ਸੂਬਾ ਭਗਵੰਤ ਮਾਨ ਸਰਕਾਰ ਦਾ ਅਰਥੀ ਫੂਕ ਪਿੱਟ ਸਿਆਪਾ ...

ਪੂਰੀ ਖ਼ਬਰ »

75 ਸਾਲ ਬੀਤ ਜਾਣ ਉਪਰੰਤ ਵੀ ਆਜ਼ਾਦੀ ਸੰਗਰਾਮੀਆਂ ਦੇ ਸੁਪਨਿਆਂ ਦਾ ਪਿੰਡ ਨਹੀਂ ਬਣ ਸਕਿਆ ਹਾਲੇ ਵੀ ਚੇਤਨਪੁਰਾ

ਚੇਤਨਪੁਰਾ, 26 ਮਈ (ਮਹਾਂਬੀਰ ਸਿੰਘ ਗਿੱਲ)-ਆਜ਼ਾਦੀ ਸੰਗਰਾਮ ਦੇ ਰਾਹੀਆਂ ਦੇ ਪਿੰਡ ਅਤੇ ਅੱਧੀ ਦਰਜਨ ਹੋਰ ਪਿੰਡਾਂ ਨੂੰ ਜੋੜਦਾ ਪਿੰਡ ਚੇਤਨਪੁਰਾ ਦਾ ਅੱਡਾ ਆਜ਼ਾਦੀ ਦੇ 75 ਸਾਲ ਗੁਜ਼ਰ ਜਾਣ ਉਪਰੰਤ ਵੀ ਸਹੂਲਤਾਂ ਤੋਂ ਪੂਰੀ ਤਰ੍ਹਾਂ ਸੱਖਣਾ ਹੈ | ਇਸ ਬੱਸ ਅੱਡੇ 'ਤੇ ਨਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX