ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  1 day ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  1 day ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  1 day ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  1 day ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  1 day ago
ਭਗਵੰਤ ਮਾਨ ਵੱਲੋਂ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ ਹੈ, ਜਿਸ ਦੀ ਸਮਰੱਥਾ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਹੈ ਤੇ ਇਹ ਪਲਾਂਟ ਇਲਾਕੇ ਦੇ ਡੇਅਰੀ ਕਿਸਾਨਾਂ ਲਈ ਵਰਦਾਨ ਸਾਬਿਤ...
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  1 day ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  1 day ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  1 day ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  1 day ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  1 day ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  1 day ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  1 day ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  1 day ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  1 day ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਬੀ. ਡੀ. ਐੱਸ. ਸਕੂਲ 'ਚ 'ਊਰਜਾ ਸੰਜਮ ਕਿਉਂ ਤੇ ਕਿਵੇਂ' ਵਿਸ਼ੇ 'ਤੇ ਸੈਮੀਨਾਰ

ਜੰਡਿਆਲਾ ਗੁਰੂ, 27 ਮਈ (ਪ੍ਰਮਿੰਦਰ ਸਿੰਘ ਜੋਸਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ. ਟੀ. ਓ. ਦੇ ਦਿਸ਼ਾ ਨਿਰਦੇਸ਼ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਊਰਜਾ ਸੰਜਮ ਕਿਉਂ ਤੇ ਕਿਵੇਂ ਵਿਸ਼ੇ 'ਤੇ ਬੀ. ਡੀ. ਐਸ. ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ, ਧਾਰੜ ਵਿਖੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ 9ਵੀਂ, 10ਵੀਂ 11ਵੀਂ ਅਤੇ 12ਵੀਂ ਦੇ ਬੱਚਿਆਂ ਨੇ ਹਿੱਸਾ ਲਿਆ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਪਟਿਆਲਾ ਤੋਂ ਸ: ਪਰਮਜੀਤ ਸਿੰਘ ਸਹਾਇਕ ਕਾਰਜਕਾਰੀ ਇੰਜੀਨੀਅਰ, ਸ੍ਰੀ ਅਨਿਲ ਸਹਿਗਲ ਸਹਾਇਕ ਕਾਰਜਕਾਰੀ ਇੰਜੀਨੀਅਰ, ਮਹਿੰਦਰ ਸਿੰਘ ਵਧੀਕ ਨਿਗਰਾਨ ਇੰਜੀਨੀਅਰ ਦੇ ਆਧਾਰਿਤ ਆਈ ਟੀਮ ਦੀ ਨਿਗਰਾਨੀ ਹੇਠ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਇਸ ਸੈਮੀਨਾਰ ਵਿਚ ਹਿੱਸਾ ਲਿਆ ਤੇ ਊਰਜਾ ਸੰਜਮ ਕਿਉਂ ਤੇ ਕਿਵੇਂ ਵਿਸ਼ੇ 'ਤੇ ਬੱਚਿਆਂ ਨੇ ਆਪਣੇ-ਆਪਣੇ ਵਿਚਾਰ ਪੇਪਰਾਂ ਦੇ ਲਿਖੇ ਅਤੇ ਅਧਿਕਾਰੀਆਂ ਦੀ ਟੀਮ ਨੂੰ ਪੜ੍ਹ ਕੇ ਸੁਣਾਏ। ਇਸ ਮੌਕੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਪਟਿਆਲਾ ਤੋਂ ਆਈ ਟੀਮ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਹਰ ਸਾਲ ਕਰਵਾਏ ਜਾਂਦੇ ਰਹੇ ਹਨ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਗੇ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਜਲੀ ਦੀ ਘੱਟ ਵਰਤੋਂ ਸੰਬੰਧੀ ਜਾਗਰੂਕ ਕਰਨਾ ਚਾਹੀਦਾ ਹੈ ਤੇ ਬਿਜਲੀ ਦੀ ਬੱਚਤ ਕਰਨੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਪਰਿਵਾਰ ਦੇ ਮੈਂਬਰ ਕੁਝ ਘੰਟੇ ਵਾਸਤੇ ਇਕੱਠੇ ਜ਼ਰੂਰ ਬੈਠਿਆ ਕਰਨ ਤਾਂ ਜੋ ਇਸ ਨਾਲ ਬਿਜਲੀ ਬਚਤ ਵੀ ਹੋਵੇਗੀ ਤੇ ਆਪਸ ਵਿਚ ਪਿਆਰ ਵੀ ਵਧੇਗਾ ਅਤੇ ਦੁੱਖ ਸੁੱਖ ਵੀ ਸਾਂਝਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਬਿਜਲੀ ਦੀ ਲੋੜ ਨਹੀਂ ਉੱਥੇ ਬਿਜਲੀ ਨਹੀਂ ਚਲਾਉਣੀ ਚਾਹੀਦੀ ਤੇ ਐੱਲ. ਈ. ਡੀ. ਬੱਲਬਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਸਟਾਰਾਂ ਵਾਲੇ ਫਰਿੱਜ ਅਤੇ ਏ. ਸੀ. ਅਤੇ ਹੋਰ ਬਿਜਲੀ ਦੇ ਯੰਤਰ ਵਰਤਣੇ ਚਾਹੀਦੇ ਹਨ ਜੋ ਬਿਜਲੀ ਦੀ ਘੱਟ ਖਪਤ ਕਰਦੇ ਹਨ ਅਤੇ ਲੋਕਾਂ ਦੇ ਘਰਾਂ ਦੀ ਸਫੈਦੀ ਚਿੱਟੇ ਰੰਗ ਦੀ ਹੋਵੇ ਤਾਂ ਲਾਈਟ ਹੋਰ ਵੀ ਰਿਫਲੈਕਟ ਹੁੰਦੀ ਹੈ ਅਤੇ ਲੋਕਾਂ ਨੂੰ ਕੁਦਰਤ ਨਾਲ ਜ਼ਿਆਦਾ ਜੁੜਨਾ ਚਾਹੀਦਾ ਹੈ ਤੇ ਏ. ਸੀ. ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ । ਊਰਜਾ ਸੰਜਮ ਕਿਉਂ ਤੇ ਕਿਵੇਂ ਵਿਸ਼ੇ 'ਤੇ ਹੋਏ ਸੈਮੀਨਾਰ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਕਰਨਬੀਰ ਸਿੰਘ, ਦੂਸਰਾ ਸਥਾਨ ਪ੍ਰਾਪਤ ਕਰਨ ਵਾਲੀ ਕੋਮਲਪ੍ਰੀਤ ਕੌਰ ਜੋਸਨ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਗੁਰਸਾਹਿਬ ਸਿੰਘ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਪਟਿਆਲਾ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਪਰਮਜੀਤ ਸਿੰਘ, ਸਹਾਇਕ ਕਾਰਜਕਾਰੀ ਇੰਜੀਨੀਅਰ ਅਨਿਲ ਸਹਿਗਲ, ਵਧੀਕ ਸਹਾਇਕ ਇੰਜੀਨੀਅਰ ਮਹਿੰਦਰ ਸਿੰਘ ਅਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਨੇ ਅਧਿਕਾਰੀਆਂ ਵਲੋਂ ਲਿਆਂਦੇ ਐਲ. ਈ. ਡੀ. ਬਲਬ ਅਤੇ ਰਾਜਿਸਟਰ ਦੇ ਕੇ ਸਨਮਾਨਿਤ ਕੀਤਾ ਅਤੇ ਇਸ ਸੈਮੀਨਾਰ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਸੈਮੀਨਾਰ ਮੌਕੇ ਬੀ. ਡੀ. ਐੱਸ. ਡੇ ਬੋਰਡਿੰਗ ਸਕੂਲ ਦੀ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਪਟਿਆਲਾ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਤੇ ਬੱਚਿਆਂ ਨੂੰ ਵੀ ਅਜਿਹੇ ਹੁੰਦੇ ਮੁਕਾਬਲਿਆਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।

ਖ਼ਬਰ ਸ਼ੇਅਰ ਕਰੋ

 

ਸੱਤਿਆ ਭਾਰਤੀ ਸਕੂਲ ਬਾਠ ਦਾ ਨਤੀਜਾ ਸ਼ਾਨਦਾਰ ਰਿਹਾ

ਚਮਿਆਰੀ, 27 ਮਈ (ਜਗਪ੍ਰੀਤ ਸਿੰਘ)- ਸੱਤਿਆ ਭਾਰਤੀ ਸਕੂਲ ਬਾਠ ਵਿਖੇ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥੀਆਂ ਤੇ ਅਧਿਆਪਕਾਂ ਦੀ ਲਗਨ ਅਤੇ ਮਿਹਨਤ ਸਦਕਾ ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋ ਗਏ | ਪਿ੍ੰਸੀਪਲ ਹਰਲੀਨ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਦਾ ਬਿਆਸ ਪੁੱਜਣ 'ਤੇ ਨਿੱਘਾ ਸਵਾਗਤ

ਬਿਆਸ, 27 ਮਈ (ਪਰਮਜੀਤ ਸਿੰਘ ਰੱਖੜਾ)- 'ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿਚ ਮੁੜ ਤੋਂ ਖੁਸ਼ਹਾਲੀ ਦੀ ਲਹਿਰ ਚਲੇਗੀ |' ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸਕੂਲ ਵਿਚ ਰੈੱਡ ਡੇਅ ਦੀ ਮਹੱਤਤਾ ਸੰਬੰਧੀ ਜਾਣੂੰ ਕਰਵਾਇਆ

ਚੇਤਨਪੁਰਾ, 27 ਮਈ (ਮਹਾਂਬੀਰ ਸਿੰਘ ਗਿੱਲ)- ਅੱਜ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਮਹਿਲ ਜੰਡਿਆਲਾ ਵਿਖੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਨੂੰ ਲਾਲ ਰੰਗ ਸੰਬੰਧੀ ਜਾਣਕਾਰੀ ਦੇਣ ਲਈ ਰੈੱਡ ਡੇਅ ਮਨਾਇਆ ਗਿਆ | ਸਾਰੇ ਬੱਚੇ ਇਸ ਮੌਕੇ ਲਾਲ ਕੱਪੜਿਆਂ ਵਿਚ ਬੜੇ ਜੱਚ ਰਹੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦਾ ਕੈਂਬਰਿਜ ਇਗਜ਼ੈਮੀਨੇਸ਼ਨ ਪ੍ਰੀਖਿਆ 'ਚ ਸ਼ਾਨਦਾਰ ਨਤੀਜਾ

ਜੰਡਿਆਲਾ ਗੁਰੁੂ, 27 ਮਈ (ਰਣਜੀਤ ਸਿੰਘ ਜੋਸਨ)- ਕੈਂਬਰਿਜ ਇਗਜ਼ੈਮੀਨੇਸ਼ਨ (ਯੂ. ਕੇ.) ਵਲੋਂ 10ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਜਿਸ ਵਿਚ ਇੰਟਰਨੈਸ਼ਨਲ ਫ਼ਤਿਹ ਅਕੈਡਮੀ ਜੰਡਿਆਲਾ ਗੁਰੁੂ ਦੇ ਵਿਦਿਆਰਥੀਆਂ ਦਾ ਦਸਵੀਂ (ਕੈਂਬਰਿਜ ਇਗਜ਼ੈਮੀਨੇਸ਼ਨ) ਦਾ ਨਤੀਜਾ 100 ...

ਪੂਰੀ ਖ਼ਬਰ »

ਗੁਰਦੁਆਰਾ ਬੇਰ ਸਾਹਿਬ ਧਰਮਕੋਟ ਵਿਖੇ ਬੇਅਦਬੀ ਦੇ ਪਸ਼ਚਾਤਾਪ ਦੇ ਭੋਗ ਪਾਏ

ਓਠੀਆਂ, 27 ਮਈ (ਗੁਰਵਿੰਦਰ ਸਿੰਘ ਛੀਨਾ)- ਤਹਿਸੀਲ ਅਜਨਾਲਾ ਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੇਰ ਸਾਹਿਬ ਵਿਖੇ ਪਿਛਲੇ ਦਿਨੀ ਪਿੰਡ ਦੇ ਹੀ ਇਕ ਵਿਅਕਤੀ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ ਜਿਸ ਨੂੰ ਮੌਕੇ ...

ਪੂਰੀ ਖ਼ਬਰ »

ਅਟਾਰੀ ਸਰਹੱਦ ਤੋਂ ਨੈਸ਼ਨਲ ਹਾਈਵੇਅ ਅਥਾਰਟੀ ਨੇ ਕਰੇਨ ਲਿਆ ਕੇ ਸਰਕਾਰੀ ਪਾਰਕ ਦੇ ਲੱਗੇ ਬੋਰਡ ਨੂੰ ਹਟਾਇਆ

ਅਟਾਰੀ, 27 ਮਈ (ਗੁਰਦੀਪ ਸਿੰਘ ਅਟਾਰੀ)- ਆਈ. ਸੀ. ਪੀ. ਅਤੇ ਜੇ. ਸੀ. ਪੀ. ਦੇ ਮੁੱਖ ਦੁਆਰ ਅੱਗੇ ਸਰਕਾਰੀ ਪਾਰਕ ਦੇ ਠੇਕੇਦਾਰ ਸੰਜੀਵ ਅਗਰਵਾਲ ਨੇ ਬੀ. ਐਸ. ਐਫ. ਦੀ ਸਹਿਮਤੀ ਨਾਲ 'ਸਰਕਾਰੀ ਪਾਰਕ ਅੱਗੇ ਹੈ' ਦਰਸਾਉਂਦਾ ਬੋਰਡ ਲਗਾ ਦਿੱਤਾ ਸੀ | ਇਹ ਬੋਰਡ ਉਸ ਸਥਾਨ 'ਤੇ ਸਥਿਤ ਸੀ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਲਾਲੋ ਜੀ ਦੇ ਅਹੁਦੇਦਾਰਾਂ ਦੀ ਪਲੇਠੀ ਮੀਟਿੰਗ

ਲੋਪੋਕੇ, 27 ਮਈ (ਗੁਰਵਿੰਦਰ ਸਿੰਘ ਕਲਸੀ)- ਗੁਰਦੁਆਰਾ ਭਾਈ ਲਾਲੋ ਜੀ ਦੇ ਪ੍ਰਬੰਧਕ ਕਮੇਟੀ ਰਾਮਗੜ੍ਹੀਆ ਬਰਾਦਰੀ ਦੇ ਨਵ ਨਿਯੁਕਤ ਅਹੁਦੇਦਾਰਾਂ ਦੀ ਪਲੇਠੀ ਮੀਟਿੰਗ ਕਿ੍ਪਾਲ ਸਿੰਘ ਸਰਾਫ, ਪ੍ਰਧਾਨ ਮਾਨ ਸਿੰਘ ਮਿਸਤਰੀ ਦੀ ਅਗਵਾਈ ਹੇਠ ਕਸਬਾ ਲੋਪੋਕੇ ਦੇ ਗੁਰਦੁਆਰਾ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟਸ ਦੇ ਸਿਵਲ ਇੰਜੀਨਿਅਰਿੰਗ ਵਿਭਾਗ ਨੇ ਲਗਾਈ 'ਸਿਵਲ ਵੰਡਰ' ਪ੍ਰਦਰਸ਼ਨੀ

ਜੇਠੂਵਾਲ, 27 ਮਈ (ਮਿੱਤਰਪਾਲ ਸਿੰਘ ਰੰਧਾਵਾ)- ਗਲੋਬਲ ਗਰੁੱਪ ਆਫ ਇੰਸਟੀਚਿਊਟਸ ਦੇ ਸਿਵਲ ਇੰਜੀਨਿਅਰਿੰਗ ਵਿਭਾਗ ਵਲੋਂ ਕੈਂਪਸ ਵਿਖੇ 'ਸਿਵਲ ਵੰਡਰ' ਪ੍ਰਦਰਸ਼ਨੀ ਲਗਾਈ ਗਈ ਜਿਸ ਦਾ ਉਦਘਾਟਨ ਇੰਸਟੀਚਿਊਟਸ ਦੇ ਕੈਂਪਸ ਡਾਇਰੈਕਟਰ ਡਾ: ਐਮ. ਐਸ. ਸੈਣੀ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸੈਂਸਰਾ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਜਗਦੇਵ ਕਲਾਂ, 27 ਮਈ (ਸ਼ਰਨਜੀਤ ਸਿੰਘ ਗਿੱਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ. ਪਰਮਜੀਤ ਸਿੰਘ ਦੇ ਦਿਸ਼ਾ ...

ਪੂਰੀ ਖ਼ਬਰ »

ਮਨੋਹਰ ਵਾਟਿਕਾ ਸਕੂਲ 'ਚ ਤੰਬਾਕੂ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਜੰਡਿਆਲਾ ਗੁਰੂ, 27 ਮਈ (ਰਣਜੀਤ ਸਿੰਘ ਜੋਸਨ)- ਮਨੋਹਰ ਵਾਟਿਕਾ ਸਕੂਲ ਜੰਡਿਆਲਾ ਗੁਰੂ ਵਿਖੇ ਤੰਬਾਕੂ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿੱਚ ਹਰਜੀਤ ਸਿੰਘ ਸੱਜਣ ਐਸ.ਆਈ. ਨੇ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਤੇ ਬਿਮਾਰੀਆਂ ਬਾਰੇ ਦੱਸਿਆ ਅਤੇ ...

ਪੂਰੀ ਖ਼ਬਰ »

ਸਹਿਜ ਪਾਠ ਦੀ ਸੇਵਾ ਸੁਸਾਇਟੀ ਵਲੋਂ ਮਜਵਿੰਡ ਗੋਪਾਲਪੁਰਾ ਸਕੂਲ 'ਚ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਤੋਂ ਕਰਵਾਇਆ ਜਾਣੂ

ਕੱਥੂਨੰਗਲ, 27 ਮਈ (ਦਲਵਿੰਦਰ ਸਿੰਘ ਰੰਧਾਵਾ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਮਜਵਿੰਡ ਗੋਪਾਲਪੁਰਾ ਵਿਖੇ ਸ੍ਰੀ ਸਹਿਜ ਪਾਠ ਦੀ ਸੇਵਾ ਸੁਸਾਇਟੀ ਵਲੋਂ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ...

ਪੂਰੀ ਖ਼ਬਰ »

ਸਵਰਾਜ ਸਪੋਰਟਸ ਕਲੱਬ ਅਜਨਾਲਾ ਦੇ ਨਾਈਟ ਕ੍ਰਿਕਟ ਟੂਰਨਾਮੈਂਟ ਦਾ ਐੱਸ.ਐੱਚ.ਓ. ਇੰਸਪੈਕਟਰ ਮੁਖਤਿਆਰ ਸਿੰਘ ਵਲੋਂ ਉਦਘਾਟਨ

ਅਜਨਾਲਾ, 27 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨੌਜਵਾਨਾਂ ਨੂੰ ਨਸ਼ਿਆਂ ਸਮੇਤ ਹੋਰਨਾਂ ਭੈੜੀਆਂ ਬੁਰਾਈਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਕੀਰਤਨ ਦਰਬਾਰ ਸੁਸਾਇਟੀ ਦੀ ਗਰਾਊਾਡ 'ਚ ਕਰਵਾਏ ਜਾ ਰਹੇ ਨਾਈਟ ਕ੍ਰਿਕਟ ਟੂਰਨਾਮੈਂਟ ਦਾ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਆਗੂ ਕੈਮੀ ਢਿੱਲੋਂ 'ਆਪ' ਵਿਚ ਸ਼ਾਮਿਲ

ਅਟਾਰੀ, 27 ਮਈ (ਗੁਰਦੀਪ ਸਿੰਘ ਅਟਾਰੀ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਅਟਾਰੀ ਕਸਬੇ ਦੇ ਟਕਸਾਲੀ ਕਾਂਗਰਸੀ ਆਗੂ ਤੇ ਸਮਾਜ ਸੇਵਕ ਕਿਰਨਦੀਪ ਸਿੰਘ ਕੈਮੀ ਢਿੱਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਕੈਮੀ ਢਿੱਲੋਂ ਦੇ ਸਮਰਥਕ ਵੀ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਦੀਵਾਨ 2 ਜੂਨ ਨੂੰ

ਮੱਤੇਵਾਲ, 27 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਸਥਾਨਕ ਕਸਬਾ ਮੱਤੇਵਾਲ ਵਿਚ ਗੁਰਦੁਆਰਾ ਸਾਹਿਬ ਵਿਖੇ ਮਿਤੀ 2 ਜੂਨ ਦੀ ਸ਼ਾਮ ਨੂੰ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ 1984 ਦੇ ਸਾਕੇ ਦੇ ਤਹਿਤ ਸ਼ਹੀਦ ਹੋਏ ਸਿੰਘਾਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਦੀਵਾਨ ...

ਪੂਰੀ ਖ਼ਬਰ »

'ਆਪ' ਵਲੋਂ ਪੰਜਾਬੀਆਂ ਨੂੰ ਦਿੱਤੀਆਂ ਗਾਰੰਟੀਆਂ ਅਮਲੀ ਰੂਪ ਵਿਚ ਲਾਗੂ ਕਰਨ ਦੇ ਸਮਰੱਥ ਹੈ ਪੰਜਾਬ ਸਰਕਾਰ-ਧਾਲੀਵਾਲ

ਗੱਗੋਮਾਹਲ, 27 ਮਈ (ਬਲਵਿੰਦਰ ਸਿੰਘ ਸੰਧੂ)-ਪੰਜਾਬ 'ਚ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪੰਜਾਬੀਆਂ ਨੂੰ ਦਿੱਤੀਆਂ ਗਰੰਟੀਆਂ ਅਮਲੀ ਰੂਪ ਵਿਚ ਲਾਗੂ ਕਰਨ ਦੇ ਸਮਰੱਥ ਹੈ ਪੰਜਾਬ ਸਰਕਾਰ | ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਨੇਪਾਲ ਪਿੰਡ ਦੀ ਇਕਾਈ ਦੀ ਚੋਣ

ਓਠੀਆਂ, 27 ਮਈ (ਗੁਰਵਿੰਦਰ ਸਿੰਘ ਛੀਨਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਹਰਸ਼ਾ ਛੀਨਾ ਦੇ ਆਗੂਆ ਵਲੋਂ ਪਿੰਡ ਨੇਪਾਲ ਬਲਾਕ ਪ੍ਰਧਾਨ ਪ੍ਰਗਟ ਸਿੰਘ ਧਰਮਕੋਟ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਕਿਸਾਨਾਂ ਸਰਕਾਰ ਦੀਆ ਲੋਕ ਮਾਰੂ ...

ਪੂਰੀ ਖ਼ਬਰ »

ਵਾਰ-ਵਾਰ ਕਹਿਣ ਦੇ ਬਾਵਜੂਦ ਨਹੀਂ ਹਟਾਈਆਂ ਜਾ ਰਹੀਆਂ ਰਸਤੇ ਵਿਚੋਂ ਬਿਜਲੀ ਦੀਆਂ ਤਾਰਾਂ

ਰਈਆ, 27 ਮਈ (ਸ਼ਰਨਬੀਰ ਸਿੰਘ ਕੰਗ)-ਬਬਲੂ ਸਵੀਟ ਰਈਆ ਦੇ ਮਾਲਕ ਸ਼ਿਵਰਾਜ ਸਿੰਘ ਤੇ ਅਵਤਾਰ ਸਿੰਘ ਨੇ ਸਥਾਨਕ ਬਿਜਲੀ ਅਧਿਕਾਰੀਆਂ 'ਤੇ ਦੋਸ਼ ਲਾਇਆ ਹੈ ਕਿ ਸਾਡੇ ਵਲੋਂ ਕਈ ਵਾਰੀ ਕਹਿਣ ਦੇ ਬਾਵਜੂਦ ਸਾਡੇ ਰਸਤੇ ਵਿਚੋਂ ਨੀਵੀਆਂ ਹੋ ਚੁੱਕੀਆਂ ਬਿਜਲੀ ਦੀਆਂ ਤਾਰਾਂ ਨਹੀਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਦੀ ਸੜਕ ਹਾਦਸੇ 'ਚ ਹੋਈ ਮੌਤ 'ਤੇ ਆਂਗਣਵਾੜੀ ਵਰਕਰਾਂ ਕੀਤੀ ਇਕੱਤਰਤਾ

ਮਜੀਠਾ, 27 ਮਈ (ਜਗਤਾਰ ਸਿੰਘ ਸਹਿਮੀ)-ਆਂਗਨਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮਿੰਦਰ ਕੌਰ ਹਰੀਆਂ ਦੀ ਅਗਵਾਈ ਵਿਚ ਇਕੱਤਰਤਾ ਕੀਤੀ ਗਈ, ਜਿਸ ਵਿਚ ਬੀਤੇ ਦਿਨ ਪਿੰਡ ਨਾਗਕਲਾਂ ਵਿਖੇ ਆਂਗਨਵਾੜੀ ਵਰਕਰ ਅਮਰਜੀਤ ਕੌਰ ਦੀ ਸੜਕ ਹਾਦਸੇ ਵਿਚ ਹੋਈ ...

ਪੂਰੀ ਖ਼ਬਰ »

ਸੂਬਾ ਆਗੂ ਐਡਵੋਕੇਟ ਔਲ ਤੇ ਡੈਮ ਦੀ ਪ੍ਰਧਾਨਗੀ 'ਚ ਹੋਈ ਸ਼ਹਿਰੀ ਕਾਂਗਰਸ ਵਰਕਰਾਂ ਦੀ ਪ੍ਰਭਾਵਸ਼ਾਲੀ ਮੀਟਿੰਗ

ਅਜਨਾਲਾ, 27 ਮਈ (ਐੱਸ. ਪ੍ਰਸ਼ੋਤਮ)-ਅੱਜ ਇਥੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਡੈਮ ਦਵਿੰਦਰ ਸਿੰਘ ਦੇ ਦਫਤਰ ਵਿਖੇ ਕਾਂਗਰਸ ਸ਼ਹਿਰੀ ਵਰਕਰਾਂ ਦੀ ਕਰਵਾਈ ਗਈ ਪ੍ਰਭਾਵਸ਼ਾਲੀ ਮੀਟਿੰਗ 'ਚ ਜਿਥੇ ਸਾਬਕਾ ਕਾਂਗਰਸ ਵਿਧਾਇਕ ਹਰਪ੍ਰਤਾਪ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX